Ludhiana Murder Case - Sach Kahoon Punjabi
Ludhiana News: ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ’ਚ ਸ਼ਾਮਲ ਦੋ ਵਿਅਕਤੀ ਗਲਾਕ ਪਸਤੌਲ ਸਮੇਤ ਕਾਬੂ
ਲੁਧਿਆਣਾ (ਸੱਚ ਕਹੂੰ ਨਿਊਜ਼/ਹਿੰ.ਸ.)। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ’ਚ ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ’ਚ ਲੋੜੀਂਦੇ ਦੋ ਮੁਲਜ਼ਮਾਂ ਨੂੰ ਇੱਕ 9 ਐਮਐਮ ਗਲੋਕ ਪਸਤੌਲ ਤੇ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜੀਤ ਸਿੰਘ ਉਰਫ਼ ਬੌਬੀ ਤੇ ਮੋਹਿਤ ਕੁਮਾਰ, ਦੋਵੇਂ ਵਾਸੀ ਚੰਦਰਲੋਕ ਕਾਲੋਨੀ, ਲੁਧਿਆਣਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, 7 ਅਗਸਤ, 2026 ਨੂੰ ਰਾਤ ਲਗਭਗ 11:30 ਵਜੇ ਲੁਧਿਆਣਾ ਦੇ ਸੁਤੰਤਰ ਨਗਰ ’ਚ ਪਸਤੌਲਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਕਈ ਵਿਅਕਤੀਆਂ ਨੇ ਹਰਜਿੰਦਰ ਸਿੰਘ ਉਰਫ਼ ਹੈਰੀ ਝੰਡਾ ’ਤੇ ਹਮਲਾ ਕਰ ਦਿੱਤਾ ਸੀ, ਜਿਸ ਦੇ ਨਤੀਜੇ ਵਜੋਂ ਉਸ ਦੀ ਮੌਤ ਹੋ ਗਈ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਮਨਜੀਤ ਸਿੰਘ ਉਰਫ਼ ਬੌਬੀ ਦਾ ਅਪਰਾਧਿਕ ਪਿਛੋਕੜ ਹੈ ਤੇ ਉਹ ਇਰਾਦਾ-ਏ-ਕਤਲ ਤੇ ਐਨਡੀਪੀਐਸ ਐਕਟ ਤਹਿਤ ਦਰਜ ਮਾਮਲਿਆਂ ਸਮੇਤ ਕਈ ਅਪਰਾਧਿਕ ਮਾਮਲਿਆਂ ’ਚ ਸ਼ਾਮਲ ਰਿਹਾ ਹੈ ਤੇ ਲੁਧਿਆਣਾ ਸ਼ਹਿਰ ਦੇ ਖੇਤਰ ’ਚ ਇੱਕ ਸਥਾਨਕ ਗੈਂਗ ਚਲਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਡੀਜੀਪੀ ਨੇ ਸੂਬੇ ਭਰ ’ਚ ਅਮਨ-ਸ਼ਾਂਤੀ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੰਗਠਿਤ ਅਪਰਾਧ ਤੇ ਗੈਂਗਸਟਰ ਨੈੱਟਵਰਕ ਦੇ ਖਾਤਮੇ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਇਆ। ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਏ.ਜੀ.ਟੀ.ਐਫ. ਦੀਆਂ ਪੁਲਿਸ ਟੀਮਾਂ ਨੂੰ ਹਰਜਿੰਦਰ ਸਿੰਘ ਕਤਲ ਕੇਸ ’ਚ ਲੋੜੀਂਦੇ ਦੋ ਮੁਲਜ਼ਮਾਂ ਦੇ ਟਿਕਾਣਿਆਂ ਬਾਰੇ ਪੁਖ਼ਤਾ ਖੂਫ਼ੀਆ ਜਾਣਕਾਰੀ ਮਿਲੀ ਸੀ। Ludhiana News
ਇਹ ਵੀ ਪੜ੍ਹੋ : Faridkot Security: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਫ਼ਰੀਦਕੋਟ ’ਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ
ਜਿਸ ਨੂੰ ਤੁਰੰਤ ਟੈਕਨੀਕਲ ਸੈੱਲ ਨਾਲ ਸਾਂਝਾ ਕੀਤਾ ਗਿਆ ਤੇ ਦੋਵਾਂ ਮੁਲਜ਼ਮਾਂ ਦੀਆਂ ਗਤੀਵਿਧੀਆਂ ’ਤੇ ਲਗਾਤਾਰ ਨਜ਼ਰ ਬਣਾ ਕੇ ਰੱਖੀ ਗਈ। ਉਨ੍ਹਾਂ ਦੱਸਿਆ ਕਿ ਤਕਨੀਕੀ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਇੰਸਪੈਕਟਰ ਵਿਕਰਮਜੀਤ ਸਿੰਘ ਦੀ ਅਗਵਾਈ ਹੇਠ ਏਜੀਟੀਐਫ ਦੀਆਂ ਟੀਮਾਂ ਨੇ ਕਮਿਸ਼ਨਰੇਟ ਲੁਧਿਆਣਾ ਪੁਲਿਸ ਨਾਲ ਮਿਲ ਕੇ ਸਾਂਝਾ ਆਪ੍ਰੇਸ਼ਨ ਚਲਾਇਆ ਤੇ ਦੋਵਾਂ ਮੁਲਜ਼ਮਾਂ ਨੂੰ ਟਿੱਬਾ ਇਲਾਕੇ ਤੋਂ ਗ੍ਰਿਫ਼ਤਾਰ ਕਰ ਲਿਆ। ਹੋਰ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀਪੀ) ਲੁਧਿਆਣਾ ਸਵਪਨ ਸ਼ਰਮਾ ਨੇ ਦੱਸਿਆ ਕਿ ਵਾਰਦਾਤ ’ਚ ਸ਼ਾਮਲ ਹੋਰ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਟਿੱਬਾ, ਕਮਿਸ਼ਨਰੇਟ ਲੁਧਿਆਣਾ ਵਿਖੇ ਪਹਿਲਾਂ ਹੀ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ। Ludhiana News
Kapurthala News: ਕਪੂਰਥਲਾ (ਸੱਚ ਕਹੂੰ ਨਿਊਜ਼)। ਕਪੂਰਥਲਾ ਸ਼ਹਿਰ ਦੇ ਸੀਨਪੁਰਾ ਇਲਾਕੇ ’ਚ ਦਿਨ-ਦਿਹਾੜੇ ਗੋਲੀ ਮਾਰ ਕੇ ਕਤਲ ਕੀਤੇ ਗਏ ਇੱਕ ਔਰਤ ਦੇ ਮਾਮਲੇ ’ਚ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦੋਵੇਂ ਮੁਲਜ਼ਮ ਸੀਸੀਟੀਵੀ ਕੈਮਰਿਆਂ ’ਚ ਕੈਦ ਹੋ ਗਏ ਹਨ, ਤੇ ਪੁਲਿਸ ਨੇ ਹੁਣ ਉਨ੍ਹਾਂ ਦੀਆਂ ਤਸਵੀਰਾਂ ਹਾਸਲ ਕਰ ਲਈਆਂ ਹਨ।
ਇਹ ਖਬਰ ਵੀ ਪੜ੍ਹੋ : US Attack Venezuela: ਅਮਰੀਕਾ ਦਾ ਵੈਨੇਜ਼ੁਏਲਾ ਦੇ 4 ਸ਼ਹਿਰਾਂ ’ਤੇ ਮਿਜ਼ਾਈਲਾਂ ਨਾਲ ਹਮਲਾ
ਸੀਸੀਟੀਵੀ ਫੁਟੇਜ ’ਚ ਮਿਲੇ ਅਹਿਮ ਸੁਰਾਗ | Kapurthala News
ਪੁਲਿਸ ਵੱਲੋਂ ਜਾਂਚੇ ਗਏ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ’ਚ, ਇਹ ਸਾਫ਼ ਵੇਖਿਆ ਜਾ ਸਕਦਾ ਹੈ ਕਿ ਦੋ ਨੌਜਵਾਨ ਮੋਟਰਸਾਈਕਲ ’ਤੇ ਘਟਨਾ ਸਥਾਨ ’ਤੇ ਪਹੁੰਚਦੇ ਹਨ ਤੇ ਅਪਰਾਧ ਕਰਨ ਤੋਂ ਬਾਅਦ ਤੇਜ਼ੀ ਨਾਲ ਭੱਜ ਜਾਂਦੇ ਹਨ। ਜਾਣਕਾਰੀ ਮੁਤਾਬਕ, ਫੁਟੇਜ ’ਚ ਮੁਲਜ਼ਮ ਦੀ ਦਿੱਖ ਸਾਫ਼ ਦਿਖਾਈ ਦਿੰਦੀ ਹੈ, ਜਿਸ ਨਾਲ ਉਨ੍ਹਾਂ ਦੀ ਪਛਾਣ ਕਰਨ ’ਚ ਮਦਦ ਮਿਲਣ ਦੀ ਉਮੀਦ ਹੈ।
ਘਰ ’ਚ ਵੜ ਕੀਤੀ ਗੋਲੀਬਾਰੀ | Kapurthala News
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਦੁਪਹਿਰ ਦੇ ਕਰੀਬ ਘਰ ’ਚ ਜ਼ਬਰਦਸਤੀ ਦਾਖਲ ਹੋਏ ਤੇ ਗੋਲੀਆਂ ਚਲਾਈਆਂ। ਪੁਲਿਸ ਅਨੁਸਾਰ, ਕੁੱਲ ਚਾਰ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ’ਚੋਂ ਇੱਕ ਹੇਮਪ੍ਰੀਤ ਕੌਰ ਨੂੰ ਲੱਗੀ, ਜਦੋਂ ਕਿ ਤਿੰਨ ਹਵਾ ’ਚ ਫਾਇਰ ਕੀਤੇ ਗਏ। ਔਰਤ ਨੂੰ ਗੰਭੀਰ ਹਾਲਤ ’ਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਖੇਤਾਂ ’ਚ ਮਿਲੀ ਔਰਤ ਦੀ ਲਾਸ਼ | Murder
Murder: ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੁਧਿਆਣਾ ਦੇ ਗਿੱਲ ਰੋਡ ’ਤੇ ਰੇਲਵੇ ਲਾਈਨ ਨੇੜੇ ਖੇਤਾਂ ’ਚੋਂ ਇੱਕ ਔਰਤ ਦੀ ਲਾਸ਼ ਬਰਾਮਦ ਹੋਈ ਹੈ। ਔਰਤ ਦਾ ਗਲਾ ਵੱਢ ਕੇ ਕਤਲ ਕੀਤਾ ਗਿਆ ਹੈ। ਲਾਸ਼ ਨੂੰ ਵੇਖ ਕੇ ਲੋਕਾਂ ਨੇ ਤੁਰੰਤ ਰੌਲਾ ਪਾਇਆ ਤੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਥਾਣਾ ਸਦਰ ਦੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਗਲੇ ’ਤੇ ਕੀਤਾ ਗਿਆ ਹੈ ਤੇਜਧਾਰ ਹਥਿਆਰਾਂ ਨਾਲ ਵਾਰ | Murder
ਮ੍ਰਿਤਕ ਔਰਤ ਮੁੰਡੀਆ ਕਲਾਂ ਇਲਾਕੇ ਦੀ ਰਹਿਣ ਵਾਲੀ ਹੈ। ਜਿਸ ਦੀ ਉਮਰ ਕਰੀਬ 35 ਸਾਲ ਹੈ। ਸ਼ੁਰੂਆਤੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਔਰਤ ਦੀ ਗਰਦਨ ’ਤੇ ਤੇਜਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਹੈ। ਪੁਲਿਸ ਨੇ ਔਰਤ ਦੀ ਪਛਾਣ ਕਰਨ ਤੋਂ ਬਾਅਦ ਉਸ ਦੇ ਪਰਿਵਾਰ ਨਾਲ ਸੰਪਰਕ ਕੀਤਾ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Read This : Murder: ਬੁਰੀ ਖਬਰ, ਨਾਬਾਲਿਗ ਲੜਕੇ ਵੱਲੋਂ ਆਪਣੀ ਮਾਂ ਦਾ ਕਤਲ
ਤਲਾਕਸ਼ੁਦਾ ਹੈ ਮ੍ਰਿਤਕ ਔਰਤ
ਜਾਣਕਾਰੀ ਮੁਤਾਬਕ ਮ੍ਰਿਤਕ ਦਾ ਨਾਂਅ ਸੰਦੀਪ ਕੌਰ ਹੈ। ਜੋ ਕਿ ਮੁੰਡੀਆ ਇਲਾਕੇ ਦੀ ਰਹਿਣ ਵਾਲੀ ਸੀ। ਮ੍ਰਿਤਕ ਦੇ ਪਿਤਾ ਸ਼ਮਸ਼ੇਰ ਸਿੰਘ ਅਨੁਸਾਰ ਉਸ ਦੀ ਲੜਕੀ ਤਲਾਕਸ਼ੁਦਾ ਸੀ, ਜਿਸ ਦੀ 14 ਸਾਲਾਂ ਦੀ ਇੱਕ ਬੇਟੀ ਵੀ ਹੈ।
ਪੁਲਿਸ ਨੇ ਦੇਰ ਰਾਤ ਕੀਤੀ ਲਾਸ਼ ਬਰਾਮਦ
ਦੇਰ ਰਾਤ ਥਾਣਾ ਸਦਰ ਦੀ ਪੁਲਿਸ ਮਹਿਲਾ ਦੇ ਘਰ ਪਹੁੰਚੀ। ਜਿਸ ਨੇ ਉਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਪਿਤਾ ਦੇ ਬਿਆਨਾਂ ’ਤੇ ਅਣਪਛਾਤੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੂਜੇ ਪਾਸੇ ਥਾਣਾ ਸਦਰ ਦੇ ਐਸਐਚਓ ਹਰਸਵੀਰ ਸਿੰਘ ਨੇ ਕਿਹਾ ਕਿ ਪੁਲਿਸ ਜਲਦੀ ਹੀ ਇਸ ਕਤਲ ਕੇਸ ਨੂੰ ਸੁਲਝਾ ਲਵੇਗੀ। ਇਸ ਮਾਮਲੇ ’ਚ ਫੋਰੈਂਸਿਕ ਮਾਹਿਰਾਂ ਦੀ ਮੱਦਦ ਵੀ ਲਈ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।