Dairy Farming - Sach Kahoon Punjabi

ਇਹ ਸਿਖਲਾਈ ਲੈ ਕੇ ਕਮਾ ਸਕਦੇ ਹੋ ਲੱਖਾਂ ਰੁਪਏ, ਸਰਕਾਰ ਦੇ ਰਹੀ ਨਾਲੇ ਸਬਸਿਡੀ
ਦੋ ਹਫ਼ਤਿਆਂ ਦਾ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ 18 ਦਸੰਬਰ ਤੋਂ

ਸਿਖਲਾਈ ਉਪਰੰਤ ਕਿਸਾਨ 2 ਤੋਂ 20 ਦੁਧਾਰੂ ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਤ ਕਰਨ ਲਈ ਸਬਸਿਡੀ ਹਾਸਲ ਕਰਨ ਦੇ ਯੋਗ ਹੋਣਗੇ: ਗੁਰਮੀਤ ਸਿੰਘ ਖੁੱਡੀਆਂ

(ਅਸ਼ਵਨੀ ਚਾਵਲਾ) ਚੰਡੀਗੜ। ਡੇਅਰੀ ਵਿਕਾਸ ਵਿਭਾਗ ਵੱਲੋਂ 18 ਤੋਂ 29 ਦਸੰਬਰ , 2023 ਤੱਕ ਦੋ ਹਫ਼ਤਿਆਂ ਦੇ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ ਲਈ ਨਵਾਂ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਿਖਲਾਈ ਤੋਂ ਬਾਅਦ ਜਨਰਲ ਸ਼੍ਰੇਣੀ ਦੇ ਕਿਸਾਨ ਵਿਭਾਗ ਦੀ ਸਕੀਮ ਅਧੀਨ 2 ਤੋਂ 20 ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਤ ਕਰਨ ਲਈ ਹਰੇਕ ਦੁਧਾਰੂ ਪਸ਼ੂ ’ਤੇ 17,500 ਰੁਪਏ ਸਬਸਿਡੀ ਦਾ ਲਾਭ ਲੈਣ ਦੇ ਯੋਗ ਹੋਣਗੇ। Dairy Farming Training

ਇਸੇ ਤਰਾਂ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਨਾਲ ਸਬੰਧਤ ਡੇਅਰੀ ਕਿਸਾਨਾਂ ਨੂੰ ਅਜਿਹੇ ਹੀ ਯੂਨਿਟ ਦੀ ਸਥਾਪਨਾ ਲਈ ਹਰੇਕ ਦੁਧਾਰੂ ਪਸ਼ੂ ’ਤੇ 23100 ਰੁਪਏ ਸਬਸਿਡੀ ਮਿਲਣਯੋਗ ਹੋਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਕਿਸਾਨ ਮਾਡਲ ਕੈਟਲ ਸ਼ੈੱਡ, ਦੁੱਧ ਚੁਆਈ ਵਾਲੀਆਂ (ਮਿਲਕਿੰਗ) ਮਸ਼ੀਨਾਂ ਅਤੇ ਚਾਰਾ ਵੱਢਣ ਵਾਲੀਆਂ ਮਸ਼ੀਨਾਂ (ਫੌਡਰ ਹਾਰਵੈਸਟਰ) ਸਮੇਤ ਹੋਰ ਮਸ਼ੀਨਰੀ ’ਤੇ ਵੀ ਸਬਸਿਡੀ ਦਾ ਲਾਭ ਲੈ ਸਕਦੇ ਹਨ। Dairy Farming Training

ਇਹ ਵੀ ਪੜ੍ਹੋ: ਨਿਰੰਜਨ ਸਿੰਘ ਇੰਸਾਂ ਦੀ ਮ੍ਰਿਤਕ ਦੇਹ ’ਤੇ ਹੋਣਗੀਆਂ ਮੈਡੀਕਲ ਖੋਜਾਂ

ਉਨਾਂ ਦੱਸਿਆ ਕਿ ਪੇਂਡੂ ਖੇਤਰ ਨਾਲ ਸਬੰਧਤ 18 ਤੋਂ 55 ਸਾਲ ਦੀ ਉਮਰ ਦੇ ਡੇਅਰੀ ਫਾਰਮਰ, ਜਿਨਾਂ ਨੇ ਘੱਟੋ-ਘੱਟ ਪੰਜਵੀਂ ਪਾਸ ਕੀਤੀ ਹੋਵੇ ਅਤੇ ਹਰਾ ਚਾਰਾ ਉਗਾਉਣ ਲਈ ਆਪਣੀ ਜ਼ਮੀਨ ਹੋਵੇ, ਤਾਂ ਉਹ ਆਪਣੇ ਨੇੜਲੇ ਜ਼ਿਲਾ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਦਫ਼ਤਰ ਵਿਖੇ ਆਪਣਾ ਸਿੱਖਿਆ ਯੋਗਤਾ ਸਰਟੀਫਿਕੇਟ, ਆਧਾਰ ਕਾਰਡ ਅਤੇ ਪਾਸਪੋਰਟ ਸਾਈਜ਼ ਫੋਟੋ ਜਮਾਂ ਕਰਵਾ ਕੇ ਇਸ ਸਿਖਲਾਈ ਵਾਸਤੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਉਨਾਂ ਦੱਸਿਆ ਕਿ ਇਸ ਸਿਖਲਾਈ ਦੌਰਾਨ ਡੇਅਰੀ ਫਾਰਮਰਾਂ ਨੂੰ ਦੁਧਾਰੂ ਪਸ਼ੂਆਂ ਦੇ ਪਾਲਣ ਪੋਸ਼ਣ, ਖੁਰਾਕ, ਬਿਮਾਰੀਆਂ ਤੋਂ ਬਚਾਅ, ਨਸਲ ਸੁਧਾਰ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ, ਦੁੱਧ ਤੋਂ ਹੋਰ ਉਤਪਾਦ ਬਣਾਉਣ ਆਦਿ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਵੇਗੀ।

ਕਦੇ ਲਿਆ ਸੀ ਬੈਂਕ ਤੋਂ ਕਰਜ਼ਾ, ਹੁਣ ਇਹ ਔਰਤ ਇਸ ਧੰਦੇ ਤੋਂ ਕਮਾ ਰਹੀ ਐ ਲੱਖਾਂ
ਮਾਨਸਾ (ਸੁਖਜੀਤ ਮਾਨ)। ਮਾਨਸ ਸ਼ਹਿਰ ਦੇ ਨਾਲ ਲੱਗਦੇ ਪਿੰਡ ਜਵਾਹਰਕੇ ਦੀ ਬਲਕਰਨ ਕੌਰ ਨੇ ਡੇਅਰੀ ਧੰਦੇ ਨੂੰ ਸਫਲਤਾ ਪੂਰਵਕ ਚਲਾਉਣ ‘ਚ ਮਾਅਰਕਾ ਮਾਰਿਆ ਹੈ ਬਲਕਰਨ ਕੌਰ ਦੱਸਦੀ ਹੈ ਕਿ ਉਹ ਆਪਣੇ ਪਸ਼ੂਆਂ ਤੋਂ ਦੋ ਤੋਂ ਢਾਈ ਲੱਖ ਰੁਪਏ ਪ੍ਰਤੀ ਮਹੀਨਾ ਇਕੱਠਾ ਕਰਨ ‘ਚ ਸਫਲ ਹੋਈ ਹੈ ਇਸ ਫਾਰਮ ‘ਚ ਰੱਖੇ ਪਸ਼ੂਆਂ ਨੂੰ ਉਨ੍ਹਾਂ ਵੱਲੋਂ ਵਿਗਿਆਨਕ ਢੰਗ ਨਾਲ ਚਾਰੇ ਦਾ ਅਚਾਰ ਤਿਆਰ ਕਰਕੇ ਪਾਇਆ ਜਾਂਦਾ ਹੈ। 30 ਗਾਵਾਂ ਅਤੇ ਮੱਝਾਂ ਦੇ ਡੇਅਰੀ ਫਾਰਮ ਦੀ ਅਹੁਦੇਦਾਰ ਬਲਕਰਨ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੇਅਰੀ ਫਾਰਮਿੰਗ ਮਹਿਕਮੇ ਦੀ ਬਦੌਲਤ ਹੀ ਉਹ ਅੱਜ ਇਸ ਮੁਕਾਮ ‘ਤੇ ਪਹੁੰਚੀ ਹੈ। (Mansa News)

ਆਪਣੇ ਫਾਰਮ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਸਾਲ 2014-15 ਦੀ ‘ਮਹਿਲਾ ਸ਼ਸ਼ਕਤੀਕਰਨ’ ਸਕੀਮ ਤਹਿਤ ਉਸ ਨੂੰ ਫਾਰਮ ਸ਼ੁਰੂ ਕਰਨ ਲਈ ਫਾਰਮ ਸ਼ੈਡ, ਦੁੱਧ ਚੋਣ ਵਾਲੀ ਮਸ਼ੀਨ, ਬੀਮਾ ਅਤੇ ਗਊਆਂ ਖਰੀਦਣ ਵਾਸਤੇ 50 ਫੀਸਦੀ ਸਬਸਿਡੀ ਮਿਲੀ ਸੀ।  ਉਨ੍ਹਾਂ ਦੱਸਿਆ ਕਿ ਹੁਣ ਉਹ ਸਰਕਾਰ ਦੀ ਮੱਦਦ ਤੇ ਵਿਗਿਆਨਿਕ ਢੰਗ ਦੇ ਨਾਲ ਭਾਰੀ ਮਾਤਰਾ ‘ਚ ਦੁੱਧ ਉਤਪਾਦਨ ਕਰ ਰਹੀ ਹੈ।ਬਲਕਰਨ ਕੌਰ ਨੇ ਆਪਣੇ ਫਾਰਮ ‘ਤੇ ਸਾਈਲੇਜ ਪਿੱਟ (ਟੋਆ) ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ 33 ਫੁੱਟ ਲੰਬਾ ਟੋਆ ਉਸਨੇ ਆਪਣੇ ਪਸ਼ੂਆਂ ਨੂੰ ਸਾਰਾ ਸਾਲ ਉੱਚ ਦਰਜੇ ਦਾ ਚਾਰਾ ਖਵਾਉਣ ਲਈ ਬਣਾਇਆ ਹੈ। (Mansa News)

ਇਹ ਵੀ ਪੜ੍ਹੋ : ਕੇਂਦਰ ਦੀ ਵਿਕਸਿਤ ਭਾਰਤ ਸੰਕਲਪ ਯਾਤਰਾ ਪੰਜਾਬ ’ਚ ‘ਬੈਨ’, ਜਾਣੋ ਕੀ ਹੈ ਕਾਰਨ

ਉਨ੍ਹਾਂ ਦੱਸਿਆ ਕਿ ਮੱਕੀ ਅਤੇ ਜਵਾਹਰ ਨੂੰ ਚੰਗੀ ਤਰ੍ਹਾਂ ਕੱਟ ਕੇ ਇਸ ਡੂੰਘੀ ਪਿੱਟ ‘ਚ ਪਾਇਆ ਜਾਂਦਾ ਹੈ ਅਤੇ ਇਸ ਪਿੱਟ ਨੂੰ ਹਵਾ ਰਹਿਤ ਕਰਕੇ ਡੇਢ ਮਹੀਨੇ ਵਾਸਤੇ ਰੱਖਿਆ ਜਾਂਦਾ ਹੈ। ਇਸ ਤੋਂ ਤਿਆਰ ਹੋਇਆ ਆਚਾਰ ਪਸ਼ੂਆਂ ਲਈ ਪੌਸ਼ਟਿਕ ਅਤੇ ਸਵਾਦਿਸ਼ਟ ਖੁਰਾਕ ਸਾਬਿਤ ਹੋ ਰਿਹਾ ਹੈ। ਇਸ ਤੋਂ ਇਲਾਵਾ ਬਲਕਰਨ ਕੌਰ ਨੇ ਗਾਵਾਂ ਨੂੰ ਨਵੇ ਦੁੱਧ ਕਰਵਾਉਣ ਵਾਸਤੇ ਫਰਾਂਸ ਤੋਂ ਲਿਆਂਦੇ ਹੋਏ ਸੀਮਨ ਦੇ ਇਸਤੇਮਾਲ ਬਾਰੇ ਵੀ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਉਸ ਦੀਆਂ ਗਾਵਾਂ ਔਸਤਨ 22 ਤੋਂ 25 ਲੀਟਰ ਦੁੱਧ ਦੇ ਰਹੀਆਂ ਹਨ।0

ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਜਰਨੈਲ ਸਿੰਘ ਨੇ ਦੱਸਿਆ ਕਿ 214 ਦੀ ਸਕੀਮ ਤਹਿਤ ਡੇਅਰੀ ਫਾਰਮ ਚਲਾਉਣ ਲਈ ਮਸ਼ੀਨਰੀ ਸਬੰਧੀ ਜਨਰਲ ਕੈਟਾਗਿਰੀ ਨੂੰ 25 ਅਤੇ ਐਸ.ਸੀ. ਨੂੰ 33 ਪ੍ਰਤੀਸ਼ਤ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਨਸਾ ‘ਚ ਹੁਣ ਤੱਕ 70 ਪ੍ਰਤੀਸ਼ਤ ਡੇਅਰੀ ਯੂਨਿਟ ਚੱਲ ਰਹੇ ਹਨ ਅਤੇ ਇਸ ਸਾਲ ਹੁਣ ਤੱਕ 263 ਵਿਅਕਤੀਆਂ ਨੂੰ ਡੇਅਰੀ ਫਾਰਮਿੰਗ ਦੀ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ। (Mansa News)

ਡਿਪਟੀ ਕਮਿਸ਼ਨਰ ਨੇ ਦਿੱਤੀ ਹੱਲਾਸ਼ੇਰੀ | Mansa News

ਦੁੱਧ ਉਤਪਾਦਨ ਅਤੇ ਇਸ ਦੇ ਨਾਲ ਜੁੜੇ ਹੋਏ ਕਿਸਾਨਾਂ ਨੂੰ ਹੱਲਾਸ਼ੇਰੀ ਦੇਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਨਣ ਦੇ ਮੰਤਵ ਤਹਿਤ ਮਾਨਸਾ ਦੇ ਡਿਪਟੀ ਕਮਿਸ਼ਨਰ ਧਰਮ ਪਾਲ ਗੁਪਤਾ ਵੀ ਅੱਜ ਜਵਾਹਰ ਕੇ ਪਿੰਡ ‘ਚ ਵੱਖ-ਵੱਖ ਕਿਸਾਨਾਂ ਨੂੰ ਮਿਲੇ। ਇਸ ਮਿਲਣੀ ਦੌਰਾਨ ਉਨ੍ਹਾਂ ਇਸ ਧੰਦੇ ਨਾਲ ਜੁੜੀਆਂ ਗੱਲਾਂ ਨੂੰ ਬਰੀਕੀ ਨਾਲ ਜਾਣਿਆ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ।ਡਿਪਟੀ ਕਮਿਸ਼ਨਰ ਨੇ ਸਫਲ ਡੇਅਰੀ ਸੰਚਾਲਕ ਬਲਕਰਨ ਕੌਰ ਦੀ ਡੇਅਰੀ ਦਾ ਦੌਰਾ ਵੀ ਕੀਤਾ (Mansa News)

ਜ਼ਿਲ੍ਹੇ ‘ਚ ਰੋਜ਼ਾਨਾ ਹੁੰਦੈ 9 ਲੱਖ ਲੀਟਰ ਦੁੱਧ ਦਾ ਉਤਪਾਦਨ | Mansa News

ਡੇਅਰੀ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਮਾਨਸਾ ਜ਼ਿਲ੍ਹੇ ‘ਚ ਹਰ ਰੋਜ਼ 9 ਲੱਖ ਲੀਟਰ ਦੁੱਧ ਦਾ ਉਤਪਾਦਨ ਹੁੰਦਾ ਹੈ।ਇਸ ‘ਚੋਂ 60 ਫੀਸਦੀ ਘਰਾਂ ‘ਚ ਹੀ ਵਰਤ ਲਿਆ ਜਾਂਦਾ ਹੈ ਜਦੋਂਕਿ ਬਾਕੀ 40 ਫੀਸਦੀ ਵੇਚ ਦਿੱਤਾ ਜਾਂਦਾ ਹੈ। ਮਾਨਸਾ ਜ਼ਿਲ੍ਹੇ ‘ਚ 2 ਸਰਕਾਰੀ ਚੀਲਿੰਗ ਸੈਂਟਰ ਭੀਖੀ ਅਤੇ ਸਰਦੂਲਗੜ੍ਹ ਵਿਖੇ ਚੱਲ ਰਹੇ ਹਨ, ਜਿਸ ਦੀ 20-20 ਹਜ਼ਾਰ ਦੀ ਸਟੋਰੇਜ਼ ਕਪੈਸਟੀ ਹੈ।ਮਾਨਸਾ ‘ਚ 1.88 ਲੱਖ ਮੱਝਾਂ ਅਤੇ 40 ਤੋਂ 45 ਹਜ਼ਾਰ ਕਰਾਸ ਬਰੀਡ ਗਊਆਂ ਹਨ ਅਤੇ ਇਸ ਸਮੇਂ ਜਿਨ੍ਹਾਂ ਕਿਸਾਨਾਂ ਕੋਲ 20 ਤੋਂ ਵੱਧ ਗਾਵਾਂ/ਮੱਝਾਂ ਹਨ, ਉਨ੍ਹਾਂ ਦੀ ਗਿਣਤੀ 150 ਦੇ ਕਰੀਬ ਹੈ। (Mansa News)