Resolved - Sach Kahoon Punjabi

ਪੰਜਾਬ ਦੇ ਬੁਨਿਆਦੀ ਮੁੱਦਿਆਂ ਦਾ ਹੱਲ ਜ਼ਰੂਰੀ
ਦਰਬਾਰਾ ਸਿੰਘ ਕਾਹਲੋਂ

ਸ਼੍ਰੋਮਣੀ ਅਕਾਲੀ ਦਲ ਦੇਸ਼ ਦੀ ਅਜ਼ਾਦੀ ਤੋਂ ਬਾਅਦ ਗੈਰ-ਕਾਂਗਰਸ, ਪ੍ਰਧਾਨ ਮੰਤਰੀ ਸ੍ਰੀ ਨਰਿੱਦਰ ਮੋਦੀ ਦੀ ਅਗਵਾਈ ਵਿਚ ਦੂਸਰੀ ਵਾਰ ਭਾਰੀ ਬਹੁਮਤ ਨਾਲ ਬਣੀ ਇੱਕ ਤਾਕਤਵਰ ਐਨ. ਡੀ. ਏ. ਗਠਜੋੜ ਸਰਕਾਰ ਵਿਚ ਭਾਈਵਾਲ ਹੈ। ਉਸਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਸ: ਸੁਖਬੀਰ ਸਿੰਘ ਬਾਦਲ ਨੇ ਪਾਰਲੀਮੈਂਟ ਵਿਚ ਆਪਣੇ ਪਲੇਠੇ ਬੇਬਾਕੀ ਭਰੇ ਭਾਸ਼ਣ ਵਿਚ ਕੇਂਦਰ ਸਰਕਾਰਾਂ ਵੱਲੋਂ ਪੰਜਾਬ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਤੇ ਬੇਇਨਸਾਫੀਆਂ ਦਾ ਤੱਥਾਂ ਅਤੇ ਤਰਕਾਂ ਅਧਾਰਿਤ ਜ਼ਿਕਰ ਕਰਕੇ ਸਭ ਨੂੰ ਮੂੰਹ ਵਿਚ ਉਂਗਲਾਂ ਲੈਣ ਲਈ ਮਜ਼ਬੂਰ ਕਰ ਦਿੱਤਾ।

ਵਿਸ਼ਵ ਭਰ ਦੇ ਇਤਿਹਾਸ ‘ਤੇ ਜੇਕਰ ਝਾਤ ਮਾਰੀ ਜਾਵੇ ਤਾਂ ਵਾਰ-ਵਾਰ ਜਿੰਨੇ ਵੱਡੇ ਜ਼ੁਲਮ-ਜ਼ਬਰ, ਧੱਕੇਸ਼ਾਹੀਆਂ, ਆਰਥਿਕ ਬਰਬਾਦੀਆਂ ਤੇ ਨਸਲਘਾਤ ਪੰਜਾਬ ਦੀ ਧਰਤੀ ‘ਤੇ ਹੋਏ ਹੋਰ ਕਿਧਰੇ ਨਹੀਂ ਹੋਏ। 15 ਅਗਸਤ, 1947 ਨੂੰ ਭਾਰਤ ਦੀ ਵੰਡ ਦੋ ਕੌਮਾਂ ਦੇ ਫਿਰਕੂ ਸਿਧਾਂਤ ‘ਤੇ ਕੀਤੀ ਗਈ। ਵਿਸ਼ਵ ਦੇ ਇਤਿਹਾਸ ਵਿਚ ਦੇਸ਼ਾਂ ਦੀ ਵੰਡ ਤਾਂ ਕਈ ਵਾਰ ਹੋਈ ਪਰ ਅਬਾਦੀ ਦੀ ਵੰਡ ਕਦੇ ਨਾ ਹੋਈ। ਪਰ ਇਸੇ ਵੰਡ ਵਿਚ ਫਿਰਕੂ ਅਧਾਰ ‘ਤੇ ਮਾਰੂ ਵੰਡ ਹੋਈ। ਸਿੱਖ ਘੱਟ-ਗਿਣਤੀ ਸਮਝਦੀ ਸੀ ਕਿ ਪਾਕਿਸਤਾਨ ਨਾਲੋਂ ਭਾਰਤ ਵਿਚ ਉਨ੍ਹਾਂ ਨੂੰ ਪੂਰੀ ਸੁਰੱਖਿਆ, ਸਨਮਾਨ ਤੇ ਇਨਸਾਫ ਮਿਲੇਗਾ। ਸੋ ਉਨ੍ਹਾਂ ਹਿੰਦੂ ਭਰਾਵਾਂ ਨਾਲ ਪਾਕਿਸਤਾਨ ਛੱਡ ਕੇ ਭਾਰਤ ਆ ਕੇ ਵੱਸਣ ਦਾ ਨਿਰਣਾ ਲਿਆ। ਇਸ ਫਿਰਕੂ ਵੰਡ ਨੇ ਪੰਜਾਬ ਦੇ 10 ਲੱਖ ਹਿੰਦੂ-ਸਿੱਖਾਂ ਅਤੇ ਮੁਸਲਮਾਨਾਂ ਦੀ ਬਲੀ ਲਈ ਪਰ ਅਜ਼ਾਦ ਭਾਰਤ ਵਿਚ ਪੰਜਾਬ, ਪੰਜਾਬੀਆਂ ਅਤੇ ਖਾਸ ਕਰਕੇ ਸਿੱਖ ਘੱਟ-ਗਿਣਤੀ ‘ਤੇ ਇੱਕ ਯੋਜਨਾਬੱਧ ਜ਼ੁਲਮ-ਜ਼ਬਰ, ਧੱਕੇਸ਼ਾਹੀਆਂ, ਬੇਇਨਸਾਫੀਆਂ ਤੇ ਨਸਲਘਾਤਾਂ ਦਾ ਦੌਰ ਸ਼ੁਰੂ ਹੋਇਆ। ਪਾਕਿਸਤਾਨੀ ਪੰਜਾਬ ਅਤੇ ਹੋਰ ਥਾਵਾਂ ਤੋਂ ਉੱਜੜ ਕੇ ਆਏ ਸਿੱਖ ਘੱਟ ਗਿਣਤੀ ਬਾਰੇ ਭਾਰਤੀ ਗ੍ਰਹਿ ਮੰਤਰਾਲੇ ਨੇ ਇੱਕ ਫਰਮਾਨ ਜਾਰੀ ਕਰਕੇ ਇਸ ਨੂੰ ਜਰਾਇਮ ਪੇਸ਼ਾ ਕਰਾਰ ਦੇ ਕੇ ਇਸ ‘ਤੇ ਕੜੀ ਨਜ਼ਰ ਰੱਖਣ ਲਈ ਕਿਹਾ। ਇਹ ਉਹ ਲੋਕ ਸਨ ਜਿਨ੍ਹਾਂ ਨੇ ਦੇਸ਼ ਦੀ ਅਜ਼ਾਦੀ ਲਈ 80 ਪ੍ਰਤੀਸ਼ਤ ਕੁਰਬਾਨੀਆਂ ਦਿੱਤੀਆਂ ਸਨ। ਭਾਸ਼ਾ ਅਤੇ ਸੱਭਿਆਚਾਰ ਦੇ ਅਧਾਰ ‘ਤੇ ਸੂਬਿਆਂ ਦੀ ਵੰਡ ਲਈ ਸੰਨ 1953 ਵਿਚ ਗਠਿਤ ਫਜ਼ਲ ਅਲੀ ਕਮਿਸ਼ਨ ਨੇ ਪੰਜਾਬ ਨੂੰ ਅਣਗੌਲਿਆ ਕਰ ਦਿੱਤਾ ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬੀ ਸੂਬੇ ਦੇ ਗਠਨ ਲਈ ਮੋਰਚਾ ਸ਼ੁਰੂ ਕਰ ਦਿੱਤਾ। ਪਹਿਲੀ ਨਵੰਬਰ, 1966 ਨੂੰ ਗਠਿਤ ਪੰਜਾਬ ਤੋਂ ਇਸ ਦੀ ਰਾਜਧਾਨੀ ਚੰਡੀਗੜ੍ਹ, ਪੰਜਾਬੀ ਭਾਸ਼ਾਈ ਇਲਾਕੇ, ਦਰਿਆਈ ਹੈੱਡਵਰਕਸਾਂ ਦਾ ਕੰਟਰੋਲ ਤੇ ਪਾਣੀ ਆਦਿ ਖੋਹ ਲਏ ਗਏ, ਜਿਨ੍ਹਾਂ ਦੀ ਅੱਜ ਤੱਕ ਕਿਧਰੇ ਸੁਣਵਾਈ ਨਹੀਂ ਹੋਈ।

ਬੇਰੁਜ਼ਗਾਰੀ ਕਰਕੇ ਲੱਖਾਂ ਪੰਜਾਬੀ ਨੌਜਵਾਨ ਵਿਦੇਸ਼ਾਂ ਵਿਚ ਚਲੇ ਗਏ। ਜਿਹੜੇ ਇੱਥੇ ਰਹਿ ਗਏ ਉਹ ਨਸ਼ੀਲੇ ਪਦਾਰਥਾਂ ਦੇ ਸੇਵਨ ਰਾਹੀਂ ਨਸ਼ਲਕੁਸ਼ੀ ਦਾ ਸ਼ਿਕਾਰ ਬਣੇ ਪਏ ਹਨ। ਪੰਜਾਬ ਦੀ ਆਰਥਿਕਤਾ ਕੰਗਾਲੀ ਦਾ ਸ਼ਿਕਾਰ ਬਣੀ ਪਈ ਹੈ। ਅੱਜ ਰਾਜ ਸਿਰ 2 ਲੱਖ, 70 ਹਜ਼ਾਰ ਦੇ ਕਰੀਬ ਕਰਜ਼ਾ ਹੋ ਚੁੱਕਾ ਹੈ। ਹਾਲਤ ਇਹ ਹੈ ਕਿ ਉਸ ਦਾ ਵਿਆਜ਼ ਕੇਂਦਰ ਸਰਕਾਰ ਅਤੇ ਏਜੰਸੀਆਂ ਨੂੰ ਚੁਕਾÀਣ ਲਈ ਬਜ਼ਾਰ ਵਿਚੋਂ ਕਰਜ਼ਾ ਲੈਣਾ ਪੈਂਦਾ ਹੈ। ਅਟਲ ਬਿਹਾਰੀ ਵਾਜਪਾਈ ਦੀ ਐਨ. ਡੀ. ਏ. ਸਰਕਾਰ ਵੱਲੋਂ ਗੁਆਂਢੀ ਪਹਾੜੀ ਰਾਜਾਂ ਨੂੰ ਸਨਅਤੀਕਰਨ ਲਈ ਨਿਗੂਣੇ ਭਾਅ ਜ਼ਮੀਨਾਂ ਤੇ ਟੈਕਸ ਹਾਲੀਡੇਅ ਦੇਣ ਕਰਕੇ ਪੰਜਾਬ ਅੰਦਰ ਅੱਤਵਾਦ ਵੱਲੋਂ ਬਰਬਾਦ ਕੀਤੀ ਸਨਅਤ ਦੀ ਰਹਿੰਦ-ਖੂੰਹਦ ਵੀ ਉਨ੍ਹਾਂ ਰਾਜਾਂ ਵਿਚ ਪਲਾਇਨ ਕਰ ਗਈ। ਅੱਜ ਆਰਥਿਕ ਮੰਦਹਾਲੀ ਤੇ ਕਰਜ਼ੇ ਥੱਲੇ ਦੱਬੇ ਰੋਜ਼ਾਨਾ ਦੋ-ਤਿੰਨ ਕਿਸਾਨ ਤੇ ਨਸ਼ੀਲੇ ਪਦਾਰਥਾਂ ਦੇ ਸ਼ਿਕਾਰ ਦੋ-ਤਿੰਨ ਨੌਜਵਾਨ ਖੁਦਕੁਸ਼ੀਆਂ ਕਰ ਰਹੇ ਹਨ।  ਹੈਰਾਨਗੀ ਤਾਂ ਇਸ ਗੱਲ ਦੀ ਹੈ ਕਿ ਕੋਈ ਵੀ ਕੇਂਦਰ ਸਰਕਾਰ ਇਸ ਨੂੰ ਆਰਥਿਕ ਬਦਹਾਲੀ ਵਿਚੋਂ ਕੱਢਣ ਲਈ ਅੱਗੇ ਨਹੀਂ ਆਈ।

ਦੇਸ਼ ਦੀ ਅਜ਼ਾਦੀ ਬਾਅਦ ਕੇਂਦਰ ਸਰਕਾਰਾਂ ਵਿਚ ਕਈ ਪੰਜਾਬੀ ਮੰਤਰੀ ਰਹੇ ਤੇ ਪਾਰਲੀਮੈਂਟ ਦੇ ਮੈਂਬਰ ਰਹੇ। ਗਿਆਨੀ ਜ਼ੈਲ ਸਿੰਘ ਰਾਸ਼ਟਰਪਤੀ, ਡਾ. ਮਨਮੋਹਨ ਸਿੰਘ 10 ਸਾਲ ਪ੍ਰਧਾਨ ਮੰਤਰੀ ਰਹੇ। ਬਹੁਤ ਥੋੜ੍ਹਾ ਸਮਾਂ ਇੰਦਰ ਕੁਮਾਰ ਗੁਜਰਾਲ ਵੀ ਪ੍ਰਧਾਨ ਮੰਤਰੀ ਰਹੇ। ਸਿਵਾਏ ਸ੍ਰੀ ਗੁਜਰਾਲ ਤੋਂ ਕਿਸੇ ਨੇ ਪੰਜਾਬ ਨੂੰ ਆਰਥਿਕ ਮੰਦਹਾਲੀ ‘ਚੋਂ ਬਾਹਰ ਕੱਢਣ ਦਾ ਯਤਨ ਨਾ ਕੀਤਾ। ਸਿੱਖ ਘੱਟ-ਗਿਣਤੀ ਦੀ ਨਸਲਕੁਸ਼ੀ ਨੀਲਾ ਤਾਰਾ ਫ਼ੌਜੀ ਹਮਲੇ, ਨਵੰਬਰ ’84 ਕਤਲੇਆਮ, ਝੂਠੇ ਪੁਲਿਸ ਮੁਕਾਬਲਿਆਂ ਤੇ ਨਾਰਕੋ-ਅੱਤਵਾਦ ਰਾਹੀਂ ਜਾਰੀ ਰਹੀ। ਨਾ ਜੰਮੂ-ਕਸ਼ਮੀਰ, ਮਹਾਰਾਸ਼ਟਰ, ਅਸਾਮ, ਆਂਧਰਾ ਪ੍ਰਦੇਸ਼ ਅਤੇ ਨਾਗਾਲੈਂਡ ਆਦਿ ਵਾਂਗ ਕੋਈ ਪੈਕੇਜ ਦਿੱਤਾ।ਕਦੇ ਕਿਸੇ ਕੇਂਦਰ ਵਿਚ ਪੰਜਾਬ ਸਬੰਧਿਤ ਮੰਤਰੀ ਜਾਂ ਸਾਂਸਦ ਨੇ ਪਾਰਲੀਮੈਂਟ ਵਿਚ ਧੜੱਲੇ ਨਾਲ ਪੰਜਾਬ ਦੀ ਆਰਥਿਕ ਬਦਹਾਲੀ ਅਤੇ ਇਸ ਨਾਲ ਬੇਇਨਸਾਫੀ ਸਬੰਧੀ ਸਮੁੱਚੀ ਦਾਸਤਾਨ ਬਿਆਨ ਨਹੀਂ ਕੀਤੀ ਤਾਂ ਕਿ ਸਾਰਾ ਦੇਸ਼ ਜਾਣ ਸਕਦਾ। ਹਾਂ ਸੁਖਦੇਵ ਸਿੰਘ ਢੀਂਡਸਾ, ਤਰਲੋਚਨ ਸਿੰਘ, ਭਗਵੰਤਮਾਨ, ਪ੍ਰਤਾਪ ਸਿੰਘ ਬਾਜਵਾ, ਰਵਨੀਤ ਬਿੱਟੂ ਆਦਿ ਇੱਕ-ਦੁੱਕਾ ਮਸਲਿਆਂ ‘ਤੇ ਜ਼ਰੂਰ ਬੋਲਦੇ ਸੁਣੇ ਜਾਂਦੇ ਰਹੇ। ਪਹਿਲੀ ਵਾਰ ਪੰਜਾਬ ਅਤੇ ਸੰਸਦ ਦੇ ਇਤਿਹਾਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੋ ਫਿਰੋਜ਼ਪੁਰ ਤੋਂ ਸਾਂਸਦ ਚੁਣੇ ਗਏ, ਨੇ ਲੋਕ ਸਭਾ ਵਿਚ ਆਪਣੇ ਪਲੇਠੇ ਭਾਸ਼ਣ ਵਿਚ ਤੱਥਾਂ, ਤਰਕ ਅਤੇ ਧੜਲੇ ਨਾਲ ਪੰਜਾਬ ਦੀ ਆਰਥਿਕ ਅਤੇ ਸਮਾਜਿਕ ਮੰਦਹਾਲੀ ਕੇਂਦਰ ਸਰਕਾਰ ਅਤੇ ਸਾਂਸਦਾਂ ਸਾਹਮਣੇ ਬਿਆਨ ਕੀਤਾ। ਉਨ੍ਹਾਂ ਸ੍ਰੀ ਮੋਦੀ ਸਰਕਾਰ ਅਤੇ ਸੰਸਦ ਨੂੰ ਦੱਸਿਆ ਕਿ ਪੰਜਾਬ ਇਸ ਦੇਸ਼ ਦਾ ਇੱਕੋ-ਇੱਕ ਬਦਕਿਸਮਤ ਰਾਜ ਹੈ ਜਿਸ ਦੀ ਕੋਈ ਰਾਜਧਾਨੀ ਨਹੀਂ।

ਰਾਜਾਂ ਦੇ ਮੁੜਗਠਨ ਵੇਲੇ ਰਾਜਧਾਨੀ ਮੁੱਢਲੇ ਰਾਜ ਨੂੰ ਦਿੱਤੀ ਜਾਂਦੀ ਰਹੀ ਹੈ ਪਰ ਪੰਜਾਬ ਨਾਲ ਧੱਕਾ ਕਰਕੇ ਕੇਂਦਰ ਨੇ ਅਜਿਹਾ ਨਹੀਂ ਕੀਤਾ। ਰਾਜਧਾਨੀ ਕਿਸੇ ਵੀ ਰਾਜ ਦੀ ਜੀ.ਡੀ.ਪੀ. ਵਿਚ 10 ਤੋਂ 35 ਪ੍ਰਤੀਸ਼ਤ ਹਿੱਸਾ ਪਾਉਂਦੀ ਹੈ। ਪੰਜਾਬ ਦੀ ਖੋਹੀ ਰਾਜਧਾਨੀ ਤੇ ਇੱਥੇ ਸਥਿਤ ਸਨਅਤਾਂ ਕਰਕੇ ਇਸਦੀ ਸਾਲਾਨਾ ਜੀ. ਡੀ. ਪੀ.  ਬਿਲੀਅਨ ਡਾਲਰਾਂ ‘ਚ ਹੈ। ਇਸ ਦਾ ਮਾਲੀਆ ਇਸ ਨੂੰ ਕੇਂਦਰੀ ਸ਼ਾਸ਼ਿਤ ਪ੍ਰਦੇਸ਼ ਧੱਕੇ ਨਾਲ ਬਣਾ ਕੇ ਕੇਂਦਰ ਸਰਕਾਰਾਂ ਲੈ ਜਾਂਦੀਆਂ ਹਨ। ਸੋ ਇਹ ਬੇਇਨਸਾਫ਼ੀ ਨਵਿਰਤ ਕਰਕੇ ਤੁਰੰਤ ਚੰਡੀਗੜ੍ਹ ਪੰਜਾਬ ਨੂੰ ਸੌਂਪਿਆ ਜਾਣਾ ਚਾਹੀਦਾ ਹੈ। ਰਿਪੇਰੀਅਨ ਕਾਨੂੰਨ ਅਨੁਸਾਰ ਜੋ ਦਰਿਆ ਜਿਸ ਰਾਜ ਵਿਚੋਂ ਦੀ ਲੰਘਦਾ ਹੈ, ਉਸਦਾ ਪਾਣੀਆਂ ‘ਤੇ ਉਸਦਾ ਪੂਰਨ ਹੱਕ ਹੁੰਦਾ ਹੈ। ਪਰ ਪੰਜਾਬ ਦੇ ਦਰਿਆਵਾਂ ਦਾ ਪਾਣੀ ਧੱਕੇ ਨਾਲ ਖੋਹ ਕੇ ਰਾਜਸਥਾਨ, ਹਰਿਆਣ, ਦਿੱਲੀ ਨੂੰ ਦਿੱਤਾ ਹੋਇਆ ਹੈ। ਦੇਸ਼ ਦੀ ਅੰਨ ਪੂਰਤੀ ਖਾਤਰ ਵਿਚ ਇਹ ਰਾਜ ਕਣਕ ਤੇ ਝੋਨੇ ਦੀ ਬਿਜਾਈ ਦੇ ਕਲ-ਚੱਕਰ ਵਿਚ ਫਸ ਗਿਆ। ਝੋਨੇ ਦੀ ਫਸਲ ਪਾਲਣ ਲਈ ਧਰਤੀ ਹੇਠਲਾ ਪਾਣੀ ਵਰਤਣ ਲੱਗ ਪਿਆ ਕਿਉਂਕਿ ਨਹਿਰੀ ਪਾਣੀ ਨਾ ਤਾਂ ਹਰ ਥਾਂ ਉਪਲੱਬਧ ਸੀ, ਨਾ ਹੀ ਇਸ ਨਾਲ ਸਰਦਾ ਸੀ । ਅੱਜ ਕਰੀਬ 14 ਲੱਖ ਟਿਊਬਵੈੱਲ ਲੱਗੇ ਹੋਏ ਹਨ। ਰਾਜ ਹੇਠਲਾ ਪਾਣੀ 100 ਤੋਂ 600 ਫੁੱਟ ਥੱਲੇ ਚਲਾ ਗਿਆ ਹੈ। ਨਤੀਜੇ ਵਜੋਂ ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਰਿਪੋਰਟ ਅਨੁਸਾਰ ਰਾਜ ਦੇ 138 ‘ਚੋਂ 118 ਬਲਾਕ ‘ਡਾਰਕਜ਼ੋਨ’ ਵਿਚ ਆ ਗਏ ਹਨ।  ਜੇ ਇਹੀ ਹਾਲ ਰਿਹਾ ਤਾਂ ਅਗਲੇ 20 ਸਾਲ ਵਿਚ ਪੰਜਾਬ ਮਾਰੂਥਲ ਬਣ ਜਾਵੇਗਾ।

ਕੇਂਦਰ ਸਰਕਾਰ ਹੋਰ ਰਾਜਾਂ ਨੂੰ ਪਾਣੀ ਬਦਲੇ ਪੰਜਾਬ ਨੂੰ ਰਾਇਲਟੀ ਦਿਵਾਵੇ ਜਿਵੇਂ ਦੂਸਰੇ ਰਾਜ ਲੋਹੇ, ਕੋਇਲੇ, ਤੇਲ, ਪੱਥਰ ਵਿੱਕਰੀ ਤੋਂ ਲੈਂਦੇ ਹਨ। ਪੰਜਾਬ ਦਾ ਨਹਿਰੀ ਸਿਸਟਮ ਮਜ਼ਬੂਤ ਕਰਨ ਤੇ ਫਸਲੀ ਵਿਭਿੰਨਤਾ ਨੂੰ ਅਪਣਾਉਣ ਵਿਚ ਵਿਸ਼ੇਸ਼ ਪੈਕੇਜ਼ ਮੁਹੱਈਆ ਕਰਾਵੇ। ਸ੍ਰੀ ਅਟਲ ਬਿਹਾਰੀ ਸਰਕਾਰ ਵੇਲੇ ਗੁਆਂਢੀ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਰਾਜਾਂ ਵਿਚ ਸਨਅਤਾਂ ਉਤਸ਼ਾਹਤ ਕਰਨ ਲਈ ਟੈਕਸ ਹਾਲੀਡੇਅ ਸਹੂਲਤ ਦਿੱਤੀ। ਇਹ ਸਹੂਲਤ ਡਾ. ਮਨਮੋਹਨ ਸਿੰਘ ਅਤੇ ਮੋਦੀ ਸਰਕਾਰਾਂ ਜਾਰੀ ਰੱਖ ਰਹੀਆਂ ਹਨ। ਇਸ ਦੀ ਇਨ੍ਹਾਂ ਰਾਜਾਂ ਵਿਚ ਜੰਜਰੀ ਵਜੋਂ ਘਿਰੇ ਪੰਜਾਬ ਨੂੰ ਏਨੀ ਮਾਰ ਪਈ ਕਿ ਪਿਛਲੇ 20 ਸਾਲਾਂ ਤੋਂ ਰਾਜ ਅੰਦਰ ਕੋਈ ਉਦਯੋਗ ਤਾਂ ਆਉਣਾ ਕੀ ਸੀ ਇਥੋਂ ਦੀ ਰਹਿੰਦ-ਖੂੰਹਦ ਵੀ ਪਲਾਇਨ ਕਰ ਗਈ। ਮੋਦੀ ਸਰਕਾਰ ਨੂੰ ਪੰਜਾਬ ਨੂੰ ਇਸ ਧੱਕੇਸ਼ਾਹ ਸਜ਼ਾ ਤੋਂ ਮੁਕਤ ਕਰਕੇ ਇਸ ਰਾਜ ਦੇ ਉਦਯੋਗੀਕਰਨ ਲਈ ਵੀ ਟੈਕਸ ਹਾਲੀਡੇਅ ਤੇ ਹੋਰ ਸਹੂਲਤਾਂ ਦਾ ਐਲਾਨ ਕਰਨਾ ਚਾਹੀਦਾ ਹੈ।

ਪੰਜਾਬ ਅਤਿ ਸੰਵੇਦਨਸ਼ੀਲ ਸਰਹੱਦੀ ਰਾਜ ਹੈ। ਇਸਦੀ 553 ਕਿਲੋਮੀਟਰ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਅੱਤਵਾਦ ਠੱਲ੍ਹਣ ਲਈ ਸਰਹੱਦ ‘ਤੇ ਕੰਡਿਆਲੀ ਤਾਰ ਲਾਉਣ ਲਈ ਜੋ ਜ਼ਮੀਨ ਕੇਂਦਰ ਸਰਕਾਰ ਨੇ ਲਈ ਉਸਦਾ ਅਜੇ ਤੱਕ ਮੁਆਵਜ਼ਾ ਮਿਲਣਾ ਬਾਕੀ ਹੈ। ਇਹ ਤਾਰ ਦੇ ਪਾਰਲੇ ਪਾਸੇ 220 ਪਿੰਡਾਂ ਦੇ 11000 ਪਰਿਵਾਰਾਂ ਦੀ 21000 ਏਕੜ ਜ਼ਮੀਨ ਹੈ ਜਿਸ ਵਿਚ ਖੇਤੀ ਲਈ ਬੀ.ਐਸ.ਐਫ ਤੋਂ ਇਜਾਜ਼ਤ ਪਾਸ ਲੈਣੇ ਪੈਂਦੇ। ਇਸ ਦਿੱਕਤ ਨੂੰ ਵੇਖਦੇ ਅਟਲ ਬਿਹਾਰੀ ਵਾਜਪਾਈ ਸਰਕਾਰ ਨੇ 2500 ਰੁਪਏ ਪ੍ਰਤੀ ਏਕੜ ਸਾਲਾਨਾ ਕਿਸਾਨਾਂ ਨੂੰ ਦੇਣ ਦਾ ਐਲਾਨ ਕੀਤਾ ਜੋ ਕੁਝ ਸਮਾਂ ਬਾਅਦ ਬੰਦ ਕਰ ਦਿੱਤਾ। ਹਾਈਕੋਰਟ ਵੱਲੋਂ 10000 ਰੁਪਏ ਪ੍ਰਤੀ ਏਕੜ ਸਾਲਾਨਾ ਦੇਣ ਦਾ ਜੋ ਫੈਸਲਾ ਸੁਣਾਇਆ ਉਸ ਤਹਿਤ ਕੇਂਦਰ ਨੇ ਸਾਲ 2014 ਅਤੇ 2015 ਨੂੰ ਦੇਣ ਬਾਅਦ ਬੰਦ ਕਰ ਦਿੱਤਾ। ਇਹ ਸਰਹੱਦ ਪੰਜਾਬ ਵਿਚ ਦੀਨਾਨਗਰ ਅਤੇ ਪਠਾਨਕੋਟ ਅੱਤਵਾਦੀ ਹਮਲਿਆਂ ਅਤੇ ਨਾਰਕੋ ਅਤਿਵਾਦ ਲਈ ਜਿੰਮੇਵਾਰ ਹੈ। ਆਏ ਦਿਨ ਹੈਰੋਇਨ, ਸਮੈਕ, ਚਿੱਟੇ ਦੀਆਂ ਵੱਡੀਆਂ ਖੇਪਾਂ ਪੰਜਾਬ ਰਾਹੀਂ ਪੂਰੇ ਦੇਸ਼ ਵਿਚ ਜਾਂਦੀਆਂ ਹਨ। ਅਜੇ ਕੁਝ ਦਿਨ ਪਹਿਲਾਂ 2700 ਕਰੋੜ ਦੀ ਹੈਰੋਇਨ ਅਟਾਰੀ ਬਾਰਡਰ ‘ਤੇ ਲੂਣ ਦੇ ਬੋਰਿਆਂ ਵਿਚ ਪਕੜੀ ਗਈ। ਕੇਂਦਰ ਜਾਂ ਤਾਂ ਇਹ ਜ਼ਮੀਨ ਲੈ ਲਵੇ ਜਾਂ ਕਿਸਾਨਾਂ ਨੂੰ 20,000 ਰੁਪਏ ਪ੍ਰਤੀ ਏਕੜ ਸਲਾਨਾ ਮੁਆਵਜ਼ਾ ਦੇਵੇ ਅਤੇ ਨਾਰਕੋ ਅੱਤਵਾਦ ਨੂੰ ਲੋਹੇ ਦੇ ਹੱਥਾਂ ਨਾਲ ਨਜਿੱਠਦੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਤੋਂ ਨਿਜਾਤ ਦਵਾਏ।

ਸੋ ਇਵੇਂ ਪੰਜਾਬ ਲਈ ਇਨਸਾਫ਼ ਦੀ ਮੰਗ ਕਰਦੇ ਸ. ਸੁਖਬੀਰ ਸਿੰਘ ਬਾਦਲ ਨੇ ਸੰਸਦ ਅੰਦਰ ਇਸ ਨਾਲ ਹੋ ਰਹੀਆਂ ਧੱਕਸ਼ਾਹੀਆਂ ਦੀ ਦਾਸਤਾਨ ਬਿਆਨ ਕੀਤੀ। ਸੰਗਰੂਰ ਦੇ ਸਾਂਸਦ ਭਗਵੰਤ ਮਾਨ ਨੇ ਕੇਂਦਰ ਵੱਲੋਂ ਸਥਾਪਿਤ ਕਿਸਾਨਾਂ ਦੀ ਆਮਦਨ ਦੂਣੀ ਕਰਨ ਸਬੰਧੀ ਗਠਿਤ ਕਮੇਟੀ ਵਿਚੋਂ ਪੰਜਾਬ ਨੂੰ ਬਾਹਰ ਰੱਖਣ ਦਾ ਮੁੱਦਾ ਉਠਾਇਆ। ਸੁਪਰੀਮ ਕੋਰਟ ਨੇ ਪੰਜਾਬ ਹਰਿਆਣਾ ਦਰਮਿਆਨ ਐਸ. ਵਾਈ. ਐਲ. ਮੁੱਦਾ ਫਿਰ ਉਠਾ ਦਿੱਤਾ ਹੈ ਜਦਕਿ ਪੰਜਾਬ ਤਾਂ ਹੁਣ ਖੁਦ ਪਾਣੀ ਦੀ ਬੂੰਦ-ਬੂੰਦ ਲਈ ਤਰਸ ਰਿਹਾ ਹੈ। ਹਰਿਆਣਾ ਯਮੁਨਾ ਦੇ ਪਾਣੀ ਵਿਚੋਂ ਪੰਜਾਬ ਨੂੰ ਇੱਕ ਤਿੱਪ ਦੇਣ ਲਈ ਤਿਆਰ ਨਹੀਂ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਲਈ ਇਨਸਾਫ਼ ਅਤੇ ਕੇਂਦਰ ਦੀਆਂ ਧੱਕੇਸ਼ਾਹੀਆਂ ਰੁਕਵਾਉਣ ਲਈ ਸਰਬ ਪਾਰਟੀ ਮੀਟਿੰਗ ਬੁਲਾ ਕੇ ਇੱਕਜੁੱਟ ਹੋਣਾ ਚਾਹੀਦਾ ਹੈ। ਮੋਦੀ ਸਰਕਾਰ ਨੂੰ ਵੀ ਪੰਜਾਬ ਨਾਲ ਟਕਰਾਅ ਦੀ ਥਾਂ ਇਸ ਨੂੰ ਦੇਸ਼ ਦੀ ਵੰਡ ਬਾਅਦ ਗੈਰਾਂ ਦੀ ਤਰ੍ਹਾਂ ਦਿੱਤੇ ਅਸਹਿ ਧੱਕੇਸ਼ਾਹੀਆਂ ਦੇ ਜ਼ਖ਼ਮਾਂ ‘ਤੇ ਮੱਲ੍ਹਮ ਲਾਉਂਦੇ ਹੋਏ ਪੂਰਨ ਇਨਸਾਫ ਦੇਣਾ ਚਾਹੀਦਾ ਹੈ।

ਸਾਬਕਾ ਰਾਜ ਸੂਚਨਾ ਕਮਿਸ਼ਨਰ, ਪੰਜਾਬ

ਕੈਨੇਡਾ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਸਿੱਖਿਆ ਮੰਤਰੀ ਦਾ ਪੈਂਤਰਾ: ਤਨਖ਼ਾਹ ਦਾ ਮਸਲਾ ਹੱਲ ਕੀਤੇ ਬਿਨਾ ਹੀ ਚੁਕਵਾਇਆ ਧਰਨਾ
ਕਿਹਾ, ਬਦਲੀਆਂ-ਮੁਅੱਤਲੀਆਂ ਹੋਣਗੀਆਂ ਰੱਦ

ਪਟਿਆਲਾ। ਸਾਂਝਾ ਅਧਿਆਪਕ ਮੋਰਚਾ ਵੱਲੋਂ 2 ਦਸੰਬਰ ਨੂੰ ਪਟਿਆਲਾ ਸ਼ਹਿਰ ਨੂੰ ਚੁਫੇਰਿਓਂ ਜਾਮ ਕਰਨ ਦੀ ਦਿੱਤੀ ਚਿਤਾਵਨੀ ਤੋਂ ਬਾਅਦ ਭਾਵੇਂ ਅੱਜ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਅਧਿਆਪਕਾਂ ਦੇ ਧਰਨੇ ‘ਚ ਪੁੱਜਣਾ ਪਿਆ ਪਰ ਉਨ੍ਹਾਂ ਨੇ ਚਲਾਕੀ ਨਾਲ ਪੈਂਤਰਾ ਖੇਡਦਿਆਂ ਤਨਖ਼ਾਹ ਦਾ ਮਸਲਾ ਹੱਲ ਕੀਤੇ ਬਿਨਾ ਹੀ ਧਰਨਾ ਚੁਕਵਾ ਦਿੱਤਾ ਇਸ ਮੌਕੇ ਸਿੱਖਿਆ ਮੰਤਰੀ ਨੇ ਅਧਿਆਪਕਾਂ ਦੀਆਂ ਕੀਤੀਆਂ ਬਦਲੀਆਂ, ਮੁਅੱਤਲੀਆਂ, ਟਰਮੀਨੇਸ਼ਨਾਂ ਨੂੰ ਰੱਦ ਕਰਨ ਸਮੇਤ ਅਧਿਆਪਕਾਂ ਦੀ ਤਨਖਾਹ ਸਬੰਧੀ ਮਸਲੇ ਨੂੰ 5 ਦਸੰਬਰ ਤੋਂ ਬਾਅਦ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਤੋਂ ਬਾਅਦ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਸਾਂਝਾ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੇ ਦਿੱਤੇ ਭਰੋਸੇ ਤੋਂ ਬਾਅਦ ਅਧਿਆਪਕਾਂ ਵੱਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਉਹ ਇਸ ਮਸਲੇ ਸਬੰਧੀ 4 ਦਸੰਬਰ ਨੂੰ ਅਧਿਆਪਕ ਆਗੂਆਂ ਨਾਲ ਇੱਕ ਹੋਰ ਮੀਟਿੰਗ ਕਰਨਗੇ ਅਤੇ ਉਸ ਤੋਂ ਬਾਅਦ ਉਨ੍ਹਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਨਾਲ ਅਧਿਆਪਕਾਂ ਦੀ ਮੀਟਿੰਗ ਕਰਵਾਉਣਗੇ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਸਬੰਧੀ ਮੁੱਖ ਮੰਤਰੀ ਨਾਲ ਗੱਲ ਹੋ ਚੁੱਕੀ ਹੈ ਅਤੇ ਇਹ ਮੀਟਿੰਗ 5 ਤੋਂ 15 ਦਸੰਬਰ ਦੇ ਸਮੇਂ ਵਿੱਚ ਹੋਵੇਗੀ।

ਸਿੱਖਿਆ ਮੰਤਰੀ ਨੇ ਭੁੱਖ ਹੜ੍ਹਤਾਲ ਤੇ ਬੈਠੇ ਅਧਿਆਪਕਾਂ ਨੂੰ ਜੂਸ ਪਿਲਾ ਕੇ ਉਨ੍ਹਾਂ ਦੀ ਹੜ੍ਹਤਾਲ ਤੁੜਵਾਈ। ਅਧਿਆਪਕ ਆਗੂਆਂ ਨੇ ਕਿਹਾ ਕਿ ਜੇਕਰ ਇਹ ਮੰਗਾਂ ਪੂਰ ਨਾ ਚੜ੍ਹੀਆਂ ਤਾਂ ਉਹ ਮੁੜ ਮੋਰਚਾ ਖੋਲ੍ਹਣਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਭਦੌੜ : ਬਜੁਰਗ ਔਰਤ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ
ਮਾਮਲਾ ਦੇਣਦਾਰੀ ਦਾ | Bhadaur Murder

ਭਦੌੜ ਦੀ ਰਾਜ ਰਾਣੀ ਦਾ ਕਤਲ ਭਦੌੜ ਦੇ ਹੀ ਬਿਜਲੀ ਮੁਲਾਜਮ ਨੇ ਕੀਤਾ ਸੀ | Bhadaur Murder

ਬਰਨਾਲਾ, (ਜੀਵਨ ਰਾਮਗੜ੍ਹ)। ਲੰਘੀ 6 ਅਗਸਤ ਨੂੰ ਭਦੌੜ ਦੇ ਸੁਰੱਖਿਅਤ ਮੰਨੇ ਜਾਂਦੇ ਮੁਹੱਲੇ ਚ ਇੱਕ ਘਰ ਵਿਖੇ ਇੱਕਲੀ ਰਹਿੰਦੀ ਬਜ਼ੁਰਗ ਔਰਤ ਦੇ ਅੰਨ੍ਹੇ ਕਤਲ ਤੋਂ 8 ਦਿਨਾਂ ਦੀ ਮੁਸ਼ੱਕਤ ਉਪਰੰਤ ਪੁਲਿਸ ਨੇ ਪਰਦਾ ਚੱਕ ਦਿੱਤਾ। ਪੁਲਿਸ ਅਨੁਸਾਰ ਭਦੌੜ ਦੀ ਰਾਜ ਰਾਣੀ ਦਾ ਕਤਲ ਭਦੌੜ ਦੇ ਹੀ ਯੋਗੇਸ਼ ਕੁਮਾਰ ਉਰਫ ਮਿੱਠੀ ਨੇ ਕੀਤਾ ਸੀ ਜੋ ਕਿ ਭਦੌੜ ਵਿਖੇ ਪਾਵਰਕੌਮ ਚ ਆਪਣੇ ਪਿਤਾ ਦੀ ਮੌਤ ਉਪਰੰਤ ਮੁਲਾਜਮ ਲੱਗਿਆ ਹੋਇਆ ਹੈ।

ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਰਾਜ ਰਾਣੀ ਪਤਨੀ ਸਵ ਰਮੇਸ਼ਵਰ ਦਾਸ ਦਾ ਉਸ ਦੇ ਰਿਹਾਇਸ਼ੀ ਮਕਾਨ ਅੰਦਰ ਕਤਲ ਹੋ ਗਿਆ ਸੀ ਤੇ ਕਾਤਲ ਮੌਕੇ ਤੋਂ ਉਸ ਦੇ ਪਹਿਣੇ ਸੋਨੇ ਦੇ ਗਹਿਣੇ ਵੀ ਲੁੱਟ ਕੇ ਲੈ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਐਸਪੀ ਡੀ ਸੁਖਦੇਵ ਸਿੰਘ ਵਿਰਕ, ਡੀਐਸਪੀ ਸੁਰਜੀਤ ਸਿੰਘ ਧਨੌਆ, ਡੀਐਸਪੀ ਤਪਾ ਤੇਜਿੰਦਰ ਸਿੰਘ, ਸੀਆਈਏ ਇੰਚਾਰਜ਼ ਬਲਜੀਤ ਸਿੰਘ ਤੇ ਥਾਣਾ ਭਦੌੜ ਦੇ ਮੁਖੀ ਪ੍ਰਗਟ ਸਿੰਘ ਤੇ ਮਹਿਲਾ ਥਾਣੇਦਾਰ ਅਮਨਦੀਪ ਕੌਰ ‘ਤੇ ਅਧਾਰਿਤ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ।

ਜਿਨ੍ਹਾਂ ਵੱਲੋਂ ਉਕਤ ਕੇਸ ਦੀ ਬਹੁਤ ਹੀ ਡੂਘਾਈ ਨਾਲ ਪੜਤਾਲ ਕੀਤੀ ਜਾ ਰਹੀ ਸੀ, ਦੌਰਾਨੇ ਪੜਤਾਲ ਸੀਆਈਏ ਇੰਚਾਰਜ਼ ਬਲਜੀਤ ਸਿੰਘ ਤੇ ਐਸਐਚਓ ਪ੍ਰਗਟ ਸਿੰਘ ਥਾਣਾ ਭਦੌੜ ਨੂੰ ਖੁਫ਼ਿਆ ਇਤਲਾਹ ਮਿਲੀ ਕਿ ਯੋਗੇਸ਼ ਕੁਮਾਰ ਵਾਸੀ ਕਲਾਲ ਮੁਹੱਲਾ ਭਦੌੜ ਨੇ ਰਾਜ ਰਾਣੀ ਦੇ ਘਰ ਦਾਖਲ ਹੋ ਕੇ ਉਸ ਦਾ ਕਤਲ ਕੀਤਾ ਹੈ ਤੇ ਉਸ ‘ਤੇ ਪਾਏ ਸੋਨੇ ਦੇ ਗਹਿਣੇ ਲੁੱਟੇ ਹਨ। ਜ਼ਿਲ੍ਹਾ ਪੁਲਿਸ ਮੁਖੀ ਅਨੁਸਾਰ ਇਸ ਇਤਲਾਹ ‘ਤੇ ਯੋਗੇਸ਼ ਕੁਮਾਰ ਦੇ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ 13 ਅਗਸਤ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁੱਛਗਿੱਛ ਦੌਰਾਨ ਯੋਗੇਸ਼ ਕੁਮਾਰ ਨੇ ਮੰਨਿਆ ਕਿ ਉਸ ਨੇ ਰਾਜ ਰਾਣੀ ਦੇ ਪੈਸੇ ਦੇਣੇ ਸਨ।

ਇਹ ਵੀ ਪੜ੍ਹੋ : ਪੰਜਾਬ ਰਾਜ ਖੁਰਾਕ ਕਮਿਸ਼ਨ ਮੈਂਬਰ ਵੱਲੋਂ ਰਾਸ਼ਨ ਡਿਪੂਆਂ, ਆਗਣਵਾੜੀ ਸੈਂਟਰਾਂ ਤੇ ਸਕੂਲਾਂ ਦਾ ਦੌਰਾ

ਜੋ ਉਸ ਨੂੰ ਵਾਰ ਵਾਰ ਤੰਗ ਕਰਦੀ ਸੀ, ਉਸ ਨੇ ਪੈਸੇ ਨਾ ਮੋੜਨ ਤੇ ਲੁੱਟ ਦੀ ਨੀਅੱਤ ਨਾਲ ਰਾਜ ਰਾਣੀ ਦਾ ਕਤਲ ਕਰ ਦਿੱਤਾ। ਪੁਲਿਸ ਯੋਗੇਸ਼ ਦੀ ਨਿਸ਼ਾਨਦੇਹੀ ‘ਤੇ ਲੁੱਟੇ 175 ਗ੍ਰਾਮ ਸੋਨੇ ਦੇ ਗਹਿਣੇ ਉਸ ਦੇ ਰਿਹਾਇਸ਼ੀ ਮਕਾਨ ‘ਚੋ ਬਰਾਮਦ ਕੀਤੇ। ਇਸ ਤੋਂ ਇਲਾਵਾ ਯੁਗੇਸ਼ ਕੁਮਾਰ ਨੇ ਇਹ ਵੀ ਮੰਨਿਆ ਕਿ ਉਸ ਨੇ 85.6 ਗ੍ਰਾਮ ਸੋਨੇ ਦੇ ਗਹਿਣੇ ਮਥੂਟ ਫ਼ਿਨਪੋਪ ਲਿਮ: ਬ੍ਰਾਂਚ ਬਰਨਾਲਾ ਕੋਲ ਗਹਿਣੇ ਰੱਖ ਕੇ ਲੋਨ ਲੈ ਲਿਆ ਹੈ। ਪੁਲਿਸ ਨੇ ਯੁਗੇਸ਼ ਕੁਮਾਰ ਵੱਲੋਂ ਲਏ ਲੋਨ ਦੇ ਦਸਤਾਵੇਜ਼ ਵੀ ਕਬਜ਼ੇ ‘ਚ ਲੈ ਲਏ ਹਨ। ਰਾਜ ਰਾਣੀ ਦੇ ਗਹਿਣਿਆਂ ਦੀ ਪਹਿਚਾਣ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਕਰਵਾਈ ਗਈ ਹੈ ਪੁਲਿਸ ਅਨੁਸਾਰ ਦੋਸ਼ੀ ਯੋਗੇਸ਼ ਕੁਮਾਰ ਤੋਂ ਪੁੱਛਗਿੱਛ ਦੌਰਾਨ ਹੋਰ ਖ਼ੁਲਾਸੇ ਹੋਣ ਦੀ ਵੀ ਸੰਭਾਵਨਾ ਹੈ।

ਸੱਤ ਸਾਲ ਪਹਿਲਾ ਹੋਏ ਕਤਲ ਦੀ ਗੁੱਥੀ ਸੁਲਝੀ
ਲੁਧਿਆਣਾ (ਰਾਮ ਗੋਪਾਲ ਰਾਏਕੋਟੀ)। ਲੁਧਿਆਣਾ ਵਿਖੇ ਦਸੰਬਰ 2010 ‘ਚ ਹਰਮਿੰਦਰ ਕੌਰ ਲਾਪਤਾ ਹੋ ਗਈ ਸੀ। ਜਿਸ ਸਬੰਧੀ ਉਸ ਦੀ ਨੂੰਹ ਕਥਿਤ ਦੋਸ਼ੀ ਰਾਜਵਿੰਦਰ ਕੌਰ ਨੇ ਚੌਂਕੀ ਮੁੰਡੀਆਂ ‘ਚ 8 ਮਈ 2011 ਨੂੰ ਗੁੰਮਸ਼ੁਦਗੀ ਦੀ ਰਿਪੋਰਟ ਲਿਖਵਾਈ ਸੀ। ਅਸਲ ਵਿੱਚ ਮ੍ਰਿਤਕ ਹਰਵਿੰਦਰ ਕੌਰ ਦਾ ਕਤਲ ਹੋਇਆ ਸੀ ਤੇ ਇਸ ਨੂੰ ਛੁਪਾਉਣ ਲਈ ਇਹ ਗੁੰਮਸ਼ੁਦਗੀ ਰਿਪੋਰਟ ਲਿਖਵਾਈ ਗਈ ਸੀ। ਇਸੇ ਸਬੰਧ ਵਿੱਚ ਕਿਸੇ ਤਰ੍ਹਾਂ ਕਤਲ ਦੀ ਸੂਹ ਲੱਗਣ ‘ਤੇ 7 ਸਾਲ ਬਾਅਦ ਥਾਣਾ ਜਮਾਲਪੁਰ ਲੁਧਿਆਣਾ ਵਿਖੇ 25 ਦਸੰਬਰ ਨੂੰ ਇੱਕ ਮੁਕੱਦਮਾਂ ਨੰਬਰ 251 ਅਧੀਨ ਧਾਰਾ 302, 201, 177 ਤੇ 34 ਆਈ.ਪੀ.ਸੀ. ਸ੍ਰੀਮਤੀ ਰਛਪਾਲ ਕੌਰ ਵਾਸੀ ਪਿੰਡ ਘਲੋਟੀ ਦੇ ਬਿਆਨਾ ਦੇ ਅਧਾਰ ‘ਤੇ ਦਰਜ ਕੀਤਾ ਸੀ। (Ludhiana News)

ਇਹ ਵੀ ਪੜ੍ਹੋ : ICC ਟੈਸਟ ਰੈਂਕਿੰਗ ’ਚ ਵੱਡਾ ਬਦਲਾਅ, ਭਾਰਤੀ ਖਿਡਾਰੀਆਂ ਦਾ ਦਬਦਬਾ

ਇਸ ਸਬੰਧੀ ਸੀ.ਆਈ.ਏ.-2 ਇੰਸਪੈਕਟਰ ਰਾਜੇਸ਼ ਸਰਮਾ ਦੀਆਂ ਹਦਾਇਤਾਂ ਅਨੁਸਾਰ 26 ਦਸੰਬਰ ਨੂੰ ਐਸ.ਆਈ. ਰਘਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਛਾਪਾ ਮਾਰ ਕੇ ਕਥਿਤ ਦੋਸ਼ੀ ਰਾਜਵਿੰਦਰ ਕੌਰ ਪਤਨੀ ਲੇਟ ਕਰਮਜੀਤ ਸਿੰਘ ਵਾਸੀ ਮਕਾਨ ਨੰਬਰ 48 ਗਲੀ ਨੰਬਰ 4 ਨਿਊ ਗੁਰੂ ਨਾਨਕ ਨਗਰ 33 ਫੁੱਟਾ ਰੋਡ ਮੁੰਡੀਆਂ ਕਲਾ ਥਾਣਾ ਜਮਾਲਪੁਰ ਲੁਧਿਆਣਾ, ਉਸ ਦੇ ਪੁੱਤਰ ਜਸਪ੍ਰੀਤ ਸਿੰਘ ਜੱਸੂ ਅਤੇ ਸੁਰਿੰਦਰ ਸਿੰਘ ਉਰਫ ਕਾਕਾ ਪੁੱਤਰ ਅਜੀਤ ਸਿੰਘ ਵਾਸੀ ਮੱਲਾ ਥਾਣਾ ਹਠੂਰ ਜਗਰਾਓਂ ਨੂੰ ਗ੍ਰਿਫਤਾਰ ਕੀਤਾ ਤੇ ਉਹਨਾਂ ਤੋਂ ਅਲੱਗ-ਅਲੱਗ ਪੁੱਛਗਿੱਛ ਕੀਤੀ ਗਈ। ਮੁਲਜ਼ਮਾਂ ਨੇ ਮੰਨਿਆ ਕਿ ਹਰਮਿੰਦਰ ਕੌਰ ਦਾ ਗਲਾ ਘੁੱਟ ਕੇ ਕਤਲ ਕਰ ਕੇ ਲਾਸ਼ ਨੂੰ ਸਰਹਿੰਦ ਨਹਿਰ ਪੁਲ ਕਟਾਣੀ ਕਲਾਂ ਤੋਂ ਨਹਿਰ ‘ਚ ਸੁੱਟ ਕੇ ਲਾਸ਼ ਖੁਰਦ-ਬੁਰਦ ਕਰ ਦਿੱਤੀ ਸੀ। ਪੁਲਿਸ ਨੇ ਵਾਰਦਾਤ ਵਿੱਚ ਵਰਤੀ ਗਈ ਕਾਰ ਇੰਡੀਕਾ ਬਰਾਮਦ ਕੀਤੀ ਹੈ। (Ludhiana News)