Anganwadi - Sach Kahoon Punjabi
Anganwadi Employees Protest: ਆਂਗਣਵਾੜੀ ਮੁਲਾਜ਼ਮਾਂ ਨੇ ਸੂਬਾ ਪੱਧਰੀ ਪ੍ਰਦਰਸ਼ਨ ਦੌਰਾਨ ਘੇਰੀ ਮੁੱਖ ਮੰਤਰੀ ਦੀ ਰਿਹਾਇਸ਼
18 ਨੂੰ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੀ ਰਿਹਾਇਸ਼ ਘੇਰਨ ਦਾ ਐਲਾਨ
Anganwadi Employees Protest: (ਗੁਰਪ੍ਰੀਤ ਸਿੰਘ) ਸੰਗਰੂਰ। ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ ਇਸ ਸੂਬਾ ਪੱਧਰੀ ਪ੍ਰਦਰਸ਼ਨ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਈਆਂ ਆਂਗਣਵਾੜੀ ਮੁਲਾਜ਼ਮਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।
ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦੇ ਬਾਹਰ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਵਿੱਚ ਹੋਏ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਆਲ ਇੰਡੀਆ ਫੈਡਰੇਸ਼ਨ ਦੇ ਜਨਰਲ ਸਕੱਤਰ ਏ ਆਰ ਸਿੰਧੂ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਲੰਬੇ ਸਮੇਂ ਤੋਂ ਆਪਣੇ ਵਾਅਦਿਆਂ ਤੋਂ ਮੁੱਕਰ ਰਹੀਆਂ ਹਨ। ਕੁਪੋਸ਼ਣ ਵਰਗੇ ਰੋਗ ਨੂੰ ਖਤਮ ਕਰਨ ਲਈ ਭੁੱਖਮਰੀ ਵਿੱਚੋਂ ਉਭਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਆਈਸੀਡੀਐਸ ਨੂੰ ਨਿੱਜੀਕਰਨ ਵੱਲ ਨਾ ਲਿਜਾ ਕੇ ਪਹਿਲ ਦੇ ਆਧਾਰ ’ਤੇ ਇਸਦੇ ਬਜਟ ਵਿੱਚ ਵਾਧਾ ਕਰੇ ।
ਇਹ ਵੀ ਪੜ੍ਹੋ: Punjab News : ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ
ਉਨ੍ਹਾਂ ਇਹ ਵੀ ਆਖਿਆ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਹਾਈਕੋਰਟ ਦੇ ਫੈਸਲੇ ਦਾ ਸਤਿਕਾਰ ਕਰਦੇ ਹੋਏ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਉਹਨਾਂ ਦੇ ਹੱਕ ਦਿੱਤੇ ਜਾਣ। ਇਸ ਮੌਕੇ ਜਰਨਲ ਸਕੱਤਰ ਸੁਭਾਸ਼ ਰਾਣੀ ਅਤੇ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਜਥੇਬੰਦੀ ਦੀਆਂ ਮੁੱਖ ਮੰਗਾਂ ਜਿਵੇਂ ਆਂਗਣਵਾੜੀ ਵਰਕਰਾਂ ਹੈਲਪਰਾਂ ਦੇ ਮਾਣ ਭੱਤੇ ਨੂੰ ਦੁੱਗਣਾ ਕਰਨਾ, ਤਿੰਨ ਤੋਂ ਛੇ ਸਾਲ ਦੇ ਬੱਚੇ ਆਈਸੀਡੀਐਸ ਨਾਲ ਜੋੜਨੇ, ਨਿੱਜੀਕਰਨ ਨੂੰ ਰੋਕਦੇ ਹੋਏ ਐਨਜੀਓ ਨੂੰ ਦਿੱਤੇ ਸਪਲੀਮੈਂਟਰੀ ਨਿਊਟਰੇਸ਼ਨ ਦਾ ਪ੍ਰੋਜੈਕਟ ਵਾਪਸ ਲੈਣਾ, ਰਹਿੰਦੀ ਭਰਤੀ ਨੂੰ ਪੂਰਾ ਕਰਾਉਣਾ, ਆਂਗਣਵਾੜੀ ਕੇਂਦਰਾਂ ਵਿੱਚ ਸਹੂਲਤਾਂ ਦਾ ਪ੍ਰਬੰਧ ਕਰਾਉਣਾ ਆਦਿ ਮਸਲੇ ਵਿਚਾਰੇ ਗਏ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 2018 ਤੋਂ ਬਾਅਦ ਪੈਟਰੋਲ ਡੀਜ਼ਲ ਗੈਸ ਦੇ ਰੇਟ ਤਾਂ ਵਧਾਏ ਪਰ ਆਂਗਣਵਾੜੀ ਵਰਕਰਾਂ ਹੈਲਪਰਾਂ ਦੇ ਮਾਣਭੱਤੇ ਵਿੱਚ ਇੱਕ ਰੁਪਇਆ ਵੀ ਸੁਧਾਰਿਆ ਨਹੀਂ । ਸਗੋਂ ਆਈਸੀਡੀਐਸ ਦੇ ਲਈ ਜਿਹੜਾ ਬਜਟ ਦਿੱਤਾ ਜਾ ਰਿਹਾ ਹੈ ਉਸ ਨੂੰ ਵੀ ਦਿਨੋ ਦਿਨ ਘਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਦੇ ਹੋਏ ਕੇਂਦਰ ਸਰਕਾਰ ਕੁੰਭਕਰਨ ਦੀ ਨੀਂਦ ਸੁੱਤੀ ਹੋਈ ਹੈ ਤੇ ਸਰਕਾਰ ਦਾ ਇਸ ਪਾਸੇ ਧਿਆਨ ਦਿਵਾਉਣ ਲਈ 18 ਨਵੰਬਰ ਨੂੰ ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਘਿਰਾਓ ਕੀਤਾ ਜਾਵੇਗਾ। Anganwadi Employees Protest
ਸੋਮਵਾਰ ਤੋਂ ਡੀਸੀ ਰਾਹੀਂ ਭੇਜਣਗੀਆਂ ਸਰਕਾਰ ਨੂੰ ਮੰਗ ਪੱਤਰ
ਬਠਿੰਡਾ, ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕੈਪਟਨ ਸਰਕਾਰ ਵੱਲੋਂ ਪੰਜਾਬ ਦੇ ਵਿਧਾਇਕਾਂ ਦੀਆਂ  ਤਨਖ਼ਾਹਾਂ ‘ਚ ਢਾਈ ਗੁਣਾ ਵਾਧਾ ਕਰਨ ਲਈ ਤਿਆਰ ਕੀਤੇ ਪ੍ਰਸਤਾਵ ਦੀ ਨਿਖੇਧੀ ਕਰਦਿਆਂ ਇਸ ਫੈਸਲੇ ਨੂੰ ਆਮ ਆਦਮੀ ਤੇ ਪੰਜਾਬ ਦੇ ਮੁਲਾਜ਼ਮ ਵਰਗਾਂ ਨਾਲ ਧੋਖਾਧੜੀ ਕਰਾਰ ਦਿੱਤਾ ਹੈ ਯੂਨੀਅਨ ਨੇ ਸਰਕਾਰ ਦੀਆਂ ਨੀਤੀਆਂ ਨੂੰ ਦੇਖਦਿਆਂ ਸੋਮਵਾਰ ਨੂੰ ਪੰਜਾਬ ਭਰ ‘ਚ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਣ ਦਾ ਐਲਾਨ ਕਰ ਦਿੱਤਾ ਹੈ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦਾ ਕਹਿਣਾ ਸੀ ਕਿ ਕੈਪਟਨ ਸਰਕਾਰ ਇੱਕ ਪਾਸੇ ਸਰਕਾਰੀ ਖਜ਼ਾਨਾ ਖਾਲੀ ਹੋਣ ਦੀਆਂ ਦੁਹਾਈਆਂ ਦੇ ਰਹੀ ਹੈ ਜਦੋਂਕਿ ਦੂਸਰੀ ਤਰਫ ਮੰਤਰੀਆਂ ਤੇ ਵਿਧਾਇਕਾਂ ਦੀ ਤਨਖ਼ਾਹ ਹੋਰ ਵਧਾਉਣ ਦੇ ਮਨਸੂਬੇ ਬਣਾਏ ਜਾ ਰਹੇ ਹਨ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਏਗਾ ਉਨ੍ਹਾਂ ਕਿਹਾ ਕਿ ਜਦੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਕੋਲ ਮਾਣਭੱਤੇ ‘ਚ ਵਾਧੇ ਦੀ ਮੰਗ ਰੱਖੀ ਸੀ ਤਾਂ ਸਰਕਾਰ ਨੇ ਬੜੀ ਮੁਸ਼ਕਲ ਨਾਲ ਸਿਰਫ ਇੱਕ ਹਜ਼ਾਰ ਰੁਪਏ ਦਾ ਵਾਧਾ ਕੀਤਾ ਸੀ ਉਨ੍ਹਾਂ ਆਖਿਆ ਕਿ ਇਸ ਦੇ ਉਲਟ ਵਿਧਾਇਕਾਂ ਦੀਆਂ ਤਨਖ਼ਾਹਾਂ ‘ਚ ਵਾਧਾ ਕਰਨ ਦੀ ਤਜਵੀਜ਼ ਬਣਾਉਣ ਲੱਗਿਆਂ ਹਾਕਮ ਧਿਰ ਨੇ ਸਮਾਂ ਵੀ ਨਹੀਂ ਲਾਇਆ ਹੈ
ਯੂਨੀਅਨ ਦੀ ਸੂਬਾ ਜਨਰਲ ਸਕੱਤਰ ਜਸਬੀਰ ਕੌਰ ਗੋਨਿਆਣਾ ਨੇ ਦੋਸ਼ ਲਾਏ ਕਿ ਖਾਲੀ ਖਜ਼ਾਨੇ ਦੀ ਪ੍ਰਵਾਹ ਕੀਤੇ ਬਗੈਰ ਚੁੱਪ ਚੁਪੀਤੇ ਵਿਧਾਇਕਾਂ ਦੀ ਤਨਖਾਹ ਵਧਾਉਣ ਦਾ ਫੈਸਲਾ ਕਰਨਾ ਕੈਪਟਨ ਅਮਰਿੰਦਰ ਸਿੰਘ ਦੇ ਦੋਹਰੇ ਮਾਪਦੰਡਾਂ ਨੂੰ ਬੇਪਰਦ ਕਰਦਾ ਹੈ ਦੋਵਾਂ ਆਗੂਆਂ ਨੇ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਨੂੰ 10 ਹਜ਼ਾਰ ਰੁਪਏ ਤੇ ਹੈਲਪਰ ਨੂੰ 5 ਹਜ਼ਾਰ ਰੁਪਏ ਮਾਣਭੱਤਾ ਦਿੱਤਾ ਜਾਵੇ ਉਨ੍ਹਾਂ  ਦੱਸਿਆ ਕਿ ਵਿਧਾਇਕਾਂ ਦੀਆਂ ਤਨਖ਼ਾਹਾਂ ‘ਚ ਕੀਤੇ ਜਾ ਰਹੇ ਵਾਧੇ ਖ਼ਿਲਾਫ਼ ਆਪਣਾ ਹੱਕ ਲੈਣ ਲਈ ਯੂਨੀਅਨ ਵੱਲੋਂ 17 ਦਸੰਬਰ ਨੂੰ ਡਿਪਟੀ ਕਮਿਸ਼ਨਰਾਂ ਦੇ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਮੰਗ ਪੱਤਰ ਭੇਜੇ ਜਾਣਗੇ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਇਨਸਾਫ ਨਾ ਦਿੱਤਾ ਤਾਂ ਸੰਘਰਸ਼ ਵਿੱਢਿਆ ਜਾਏਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਕਾਲੀ ਮੇਅਰ ਵੱਲੋਂ ਆਂਗਣਵਾੜੀ ਮੁਲਾਜ਼ਮਾਂ ਦੇ ਸੰਘਰਸ਼ ਨੂੰ ਥਾਪੜਾ
ਜਾਂ ਨੋਟੀਫਿਕੇਸ਼ਨ ਜਾਰੀ ਕਰੇ ਤੇ ਜਾਂ ਲਾਸ਼ਾਂ ਲਿਜਾਣ ਲਈ ਤਿਆਰ ਰਹੇ ਸਰਕਾਰ
ਬਠਿੰਡਾ, ਅਸ਼ੋਕ ਵਰਮਾ/ਸੱਚ ਕਹੂੰ ਨਿਊਜ਼
ਨਗਰ ਨਿਗਮ ਬਠਿੰਡਾ ਦੇ ਅਕਾਲੀ ਮੇਅਰ ਬਲਵੰਤ ਰਾਏ ਨਾਥ ਨੇ ਅੱਜ ਆਲ ਪੰਜਾਬ ਆਂਗਣਵਾੜੀ ਯੂਨੀਅਨ ਦੇ ਸੰਘਰਸ਼ ਨੂੰ ਥਾਪੜਾ ਦਿੱਤਾ। ਸ਼ਨੀਵਾਰ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਦੇ ਦਿੱਤੇ ਸੱਦੇ ਉਪਰੰਤ ਅਕਾਲੀ ਮੇਅਰ ਦੀ ਤਾਜਾ ਫੇਰੀ ਦੇ ਕਈ ਮਾਇਨੇ ਕੱਢੇ ਜਾ ਰਹੇ ਹਨ। ਬੀਬੀ ਬਾਦਲ ਦੇ ਦਿਓਰ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਹਲਕੇ ‘ਚ ਪਿਛਲੇ ਕਰੀਬ ਸਵਾ ਛੇ ਮਹੀਨਿਆਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਆਪਣੀਆਂ ਮੰਗਾਂ ਸਬੰਧੀ ਧਰਨੇ ‘ਤੇ ਬੈਠੀਆਂ ਹੋਈਆਂ ਹਨ।
ਤਿੰਨ ਦਿਨ ਪਹਿਲਾਂ ਆਂਗਣਵਾੜੀ ਯੂਨੀਅਨ ਨੇ ਧਰਨੇ ਨੂੰ ਮਰਨ ਵਰਤ ਕੈਂਪ ‘ਚ ਤਬਦੀਲ ਕਰ ਦਿੱਤਾ ਹੈ। ਮੇਅਰ ਬਲਵੰਤ ਰਾਏ ਨਾਥ ਨੇ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨਾਲ ਗੱਲਬਾਤ ਕੀਤੀ ਅਤੇ ਮਰਨ ਵਰਤ ‘ਤੇ ਬੈਠੀਆਂ ਮਹਿਲਾਵਾਂ ਦਾ ਹਾਲ-ਚਾਲ ਪੁੱਛਿਆ। ਸ੍ਰੀ ਨਾਥ ਨੇ ਕਿਹਾ ਕਿ ਵਰਕਰਾਂ ਤੇ ਹੈਲਪਰਾਂ ਦੀ ਮੰਗਾਂ ਜਾਇਜ਼ ਹਨ ਤੇ ਸਰਕਾਰ ਨੇ ਪ੍ਰਵਾਨ ਵੀ ਕਰ ਲਈਆਂ ਹਨ। ਇਸ ਲਈ ਨੋਟੀਫਿਕੇਸ਼ਨ ਲਟਕਾਉਣ ਦੀ ਕੋਈ ਤੁਕ ਨਹੀਂ ਬਣਦੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਂਗਣਵਾੜੀ ਵਰਕਰਾਂ ਦੇ ਤਮਾਮ ਮਸਲੇ ਹੱਲ ਕਰੇ ਤਾਂ ਜੋ ਉਹ ਆਪਣੀਆਂ ਸੇਵਾਵਾਂ ਨਿਰਵਿਘਨ ਨਿਭਾ ਸਕਣ।
ਓਧਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਜੋ ਮਰਨ ਵਰਤ ‘ਤੇ ਬੈਠੀਆਂ ਹਨ ਦੀ ਸਿਹਤ ਪ੍ਰਭਾਵਿਤ ਹੋਣੀ ਸ਼ੁਰੂ ਹੋ ਗਈ ਹੈ। ਅੱਜ ਇਸ ਪੱਤਰਕਾਰ ਨੇ ਮੌਕੇ ਤੇ ਦੇਖਿਆ ਕਿ ਸੰਘਰਸ਼ੀ ਔਰਤਾਂ ਦੇ ਹੌਂਸਲੇ ਬੁਲੰਦ ਸਨ ਪਰ ਕੁਝ ਨਾ ਖਾਣ ਪੀਣ ਦਾ ਅਸਰ ਸਾਫ ਨਜ਼ਰ ਆ ਰਿਹਾ ਸੀ। ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ , ਬਲਾਕ ਪ੍ਰਧਾਨ ਅੰਮ੍ਰਿਤਪਾਲ ਕੌਰ ਅਤੇ ਜਸਬੀਰ ਕੌਰ ਨੇ ਕਿਹਾ ਕਿ ਸਰਕਾਰ ਜਾਂ ਤਾਂ ਉਨ੍ਹਾਂ ਦੀਆਂ ਮੰਗਾਂ ਦਾ ਨੋਟੀਫਿਕੇਸ਼ਨ ਜਾਰੀ ਕਰੇ ਜਾਂ ਫਿਰ ਉਨ੍ਹਾਂ ਦੀਆਂ ਲਾਸ਼ਾਂ ਲਿਜਾਣ ਲਈ ਤਿਆਰ ਰਹੇ।
ਆਗੂਆਂ ਦੋਸ਼ ਲਾਏ ਕਿ 54 ਹਜ਼ਾਰ ਆਂਗਣਵਾੜੀ ਮੁਲਾਜ਼ਮਾਂ ਦੇ ਮੂੰਹੋਂ ਰੋਟੀ ਖੋਹਣ ਦੀ ਕੋਸ਼ਿਸ਼ ਕਿਸੇ ਵੀ ਕੀਮਤ ‘ਤੇ ਸਫਲ ਨਹੀਂ ਹੋਣ ਦਿੱਤੀ ਜਾਵੇਗੀ। ਆਂਗਣਵਾੜੀ ਆਗੂਆਂ ਨੇ ਸਰਕਾਰ ਨੂੰ ਮਿਹਣੇ ਮਾਰੇ ਕਿ ਘਰ-ਘਰ ਨੌਕਰੀ ਦਾ ਵਾਅਦਾ ਕਰਨ ਵਾਲੇ ਕੈਪਟਨ ਨੇ ਨੌਕਰੀਆਂ ਖੋਹਣ ਵਾਲਾ ਫੈਸਲਾ ਲੈ ਕੇ ਉਨ੍ਹਾਂ ਦੇ ਚੁੱਲ੍ਹੇ ਠੰਢੇ ਕਰ ਦਿੱਤੇ ਹਨ। ਸਮੂਹ ਆਗੂਆਂ ਨੇ ਰੋਹ ਭਰੇ ਲਹਿਜ਼ੇ ‘ਚ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਚਿਤਾਵਨੀ ਦਿੱਤੀ ਕਿ ਜੋ ਮਰਜ਼ੀ ਹੋ ਜਾਵੇ ਉਨ੍ਹਾਂ ਨੇ ਹੱਕਾਂ ਦੀ ਪ੍ਰਪਤੀ ਤੋਂ ਬਗੈਰ ਇੱਥੋਂ ਨਾ ਉੱਠਣ ਦਾ ਫੈਸਲਾ ਲਿਆ ਹੋਇਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੰਗਾਂ ਮੰਨਣ ਦੇ ਭਰੋਸੇ ਤੇ ਆਂਗਣਵਾੜੀ ਮੁਲਾਜਮਾਂ ਦਾ ਸੰਘਰਸ਼ ਮੁਲਤਵੀ
ਮੰਗਾਂ ਨਾਂ ਮੰਨੀਆਂ ਤਾਂ ਲੜਾਈ ਰਹੇਗੀ ਜਾਰੀ: ਹਰਗੋਬਿੰਦ ਕੌਰ
ਬਠਿੰਡਾ, (ਅਸ਼ੋਕ ਵਰਮਾ/ਸੱਚ ਕਹੂੰ ਨਿਊਜ਼)। ਆਲ ਪੰਜਾਬ ਆਂਗਨਣਵਾੜੀ ਮੁਲਾਜਮ ਯੂਨੀਅਨ ਪੰਜਾਬ ਦੀਆਂ 17 ਜੁਲਾਈ ਤੱਕ ਮੰਗਾਂ ਮੰਨਣ ਦੇ ਭਰੋਸੇ ਤੋਂ ਬਾਅਦ ਜੱਥੇਬੰਦੀ ਨੇ ਇੱਕ ਵਾਰ ਆਰਜੀ ਤੌਰ ‘ਤੇ ਯੁੱਧ ਵਿਰਾਮ ਕਰ ਦਿੱਤਾ ਹੈ। ਜੱਥੇਬਦੀ ਹੁਣ 17 ਜੁਲਾਈ ਨੂੰ ਸਰਕਾਰ ਦਾ ਰੁਖ ਦੇਖ ਕੇ ਹੀ ਅਗਲਾ ਪ੍ਰੋਗਰਾਮ ਤੈਅ ਕਰੇਗੀ। ਅੱਜ ਯੂਨੀਅਨ ਦੇ ਇਕ 11 ਮੈਂਬਰੀ ਵਫ਼ਦ ਨੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਨਾਲ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ।
ਮੀਟਿੰਗ ‘ਚ ਮੁੱਖ ਮੰਤਰੀ ਦੇ ਓਐਸਡੀ ਸੰਦੀਪ ਸਿੰਘ ਤੇ ਵਿਭਾਗ ਦੀ ਡਾਇਰੈਕਟਰ ਕਵਿਤਾ ਸਿੰਘ ਤੋਂ ਇਲਾਵਾ  ਉੱਚ ਅਧਿਕਾਰੀ ਮੌਜੂਦ ਸਨ। ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਵਿਭਾਗ ਦੀ ਮੰਤਰੀ ਨੇ ਵਫਦ ਨਾਲ ਗੱਲਬਾਤ ਦੌਰਾਨ ਮੰਨਿਆ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਮਾਣ ਭੱਤੇ ਵਿਚ ਵਾਧਾ ਹੋਣਾ ਚਾਹੀਦਾ ਹੈ ਅਤੇ ਸਿੱਖਿਆ ਵਿਭਾਗ ਵੱਲੋਂ ਆਂਗਣਵਾੜੀ ਸੈਂਟਰਾਂ ਦੇ ਲਿਜਾਏ ਗਏ ਬੱਚੇ ਵੀ ਵਾਪਸ ਮਿਲਣੇ ਚਾਹੀਦੇ ਹਨ।
ਉਨ੍ਹਾਂ ਭਰੋਸਾ ਦਿਵਾਇਆ ਕਿ ਯੂਨੀਅਨ ਦੀਆਂ ਮਾਣ ਭੱਤੇ ਵਿਚ ਵਾਧੇ ਸਮੇਤ ਸਾਰੀਆਂ ਮੰਗਾਂ ਸਰਕਾਰ ਮੰਨ ਲਵੇਗੀ ਅਤੇ 17 ਜੁਲਾਈ ਨੂੰ ਫਾਇਨਲ ਮੀਟਿੰਗ ਕਰਕੇ ਮੰਗਾਂ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ  ਇਹ ਵੀ ਕਿਹਾ ਕਿ 17 ਜੁਲਾਈ ਤੋਂ ਪਹਿਲਾਂ ਪਹਿਲਾ ਦੋ ਮੀਟਿੰਗਾਂ ਉਹ ਜੱਥੇਬੰਦੀਆਂ ਦੀਆਂ ਆਗੂਆ ਨਾਲ  ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਅਤੇ ਸਿੱਖਿਆ ਮੰਤਰੀ ਓ ਪੀ ਸੋਨੀ ਨਾਲ ਕਰਵਾਉਣਗੇ।
ਕਾਲੇ ਝੰਡੇ ਦਿਖਾਉਣ ਆਈਆਂ ਆਂਗਣਵਾੜੀ ਮੁਲਾਜਮ ਗ੍ਰਿਫਤਾਰ
ਮਾਮਲਾ ਵਿੱਤ ਮੰਤਰੀ ਦੇ ਸਮਾਗਮ ਦੇ ਵਿਰੋਧ ਦਾ | Anganwadi Workers
ਬਠਿੰਡਾ (ਅਸ਼ੋਕ ਵਰਮਾ)। ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਕਰਜਾ ਮੁਆਫੀ ਸਮਾਗਮਾਂ ਦਾ ਵਿਰੋਧ ਕਰਨ ਆਈਆਂ ਸੌ ਤੋਂ ਵੀ ਜ਼ਿਆਦਾ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਜ਼ਿਲ੍ਹਾ ਪੁਲਿਸ ਨੇ ਅੱਜ ਧੂਹ ਘੜੀਸ ਪਿੱਛੋਂ ਵੱਖ-ਵੱਖ ਥਾਣਿਆਂ ‘ਚ ਬੰਦ ਕਰ ਦਿੱਤਾ। ਇਸੇ ਦੌਰਾਨ ਆਪਣਾ ਸਖਤੀ ਵਾਲਾ ਰੁੱਖ ਬਰਕਰਾਰ ਰੱਖਦਿਆਂ ਪੁਲਿਸ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਲਾਏ ਆਂਗਣਵਾੜੀ ਮੁਲਾਜਮਾਂ ਦੇ ਟੈਂਟ ਵਗੈਰਾ ਵੀ ਪੁੱਟ ਦਿੱਤੇ ਅਤੇ ਸਮਾਨ ਕਬਜੇ ‘ਚ ਲੈ ਲਿਆ। (Anganwadi Workers)
ਦੂਜੇ ਪਾਸੇ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਨੇ ਸਰਕਾਰ ਖਿਲਾਫ ਸੰਘਰਸ਼ ਜਾਰੀ ਰੱਖਣ ਦੀ ਗੱਲ ਆਖੀ ਹੈ। ਅੱਜ ਆਂਗਣਵਾੜੀ ਮੁਲਾਜਮਾਂ  ਨੂੰ ਖਜਾਨਾ ਮੰਤਰੀ ਦੇ ਕਰਜਾ ਮੁਆਫੀ ਸਮਾਗਮ ਦੀ ਪਹਿਲੋਂ ਹੀ ਭਿਣਕ ਪੈ ਗਈ ਸੀ, ਜਿਸ ਕਰਕੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਰਕਰਾਂ ਤੇ ਹੈਲਪਰਾਂ ਅਸ਼ੋਕਾ ਪੈਲੇਸ ਅੱਗੇ ਕਾਲੇ ਝੰਡੇ ਲੈ ਕੇ ਪੁੱਜ ਗਈਆਂ। ਆਂਗਣਵਾੜੀ ਮੁਲਾਜ਼ਮਾਂ ਨੂੰ ਪਹਿਲਾਂ ਤਾਂ ਜ਼ਿਲ੍ਹਾ ਪ੍ਰਸ਼ਾਸਨ ਨੇ ਰਾਜ਼ੀ ਕਰਨ ਦੀ ਕੋਸ਼ਿਸ਼ ਕੀਤੀ ਕਿ ਉਨ੍ਹਾਂ ਦੀ ਮੀਟਿੰਗ ਤੈਅ ਕਰਾ ਦਿੱਤੀ ਜਾਵੇਗੀ, ਜਦੋਂ ਮੁਲਾਜ਼ਮ ਆਗੂਆਂ ਨੇ ਜੁਆਬ ਦੇ ਦਿੱਤਾ ਤਾਂ ਮਹੌਲ ਤਲਖੀ ਵਾਲਾ ਬਣ ਗਿਆ। (Anganwadi Workers)
ਪੁਲਿਸ ਕਾਰਵਾਈ ਦੀ ਨਿਖੇਧੀ | Anganwadi Workers
ਯੂਨੀਅਨ ਦੀ ਸੂਬਾ ਮੀਤ ਪ੍ਰਧਾਨ ਸ਼ਿੰਦਰਪਾਲ ਕੌਰ ਭਗਤਾ ਅਤੇ ਸੂਬਾ ਖਜਾਨਚੀ ਬਲਵੀਰ ਕੌਰ ਮਾਨਸਾ ਨੇ ਸੂਬਾ ਪ੍ਰਧਾਨ ਸਮੇਤ ਸੌ ਤੋਂ ਵੱਧ ਵਰਕਰਾਂ ਤੇ ਹੈਲਪਰਾਂ ਨੂੰ ਗ੍ਰਿਫਤਾਰ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦਾ ਮਾਣ ਸਨਮਾਨ ਕਰਨ ਵਾਲੀ ਸਰਕਾਰ ਆਪਣੇ ਹੱਕ ਮੰਗ ਰਹੀਆਂ ਔਰਤਾਂ ਨੂੰ ਗ੍ਰਿਫਤਾਰ ਕਰ ਰਹੀ ਹੈ ਜੋ ਬੇਹੱਦ ਮਾੜੀ ਗੱਲ ਹੈ। ਉਨ੍ਹਾਂ ਹਰਿਆਣਾ ਪੈਟਰਨ ਤੇ ਮਾਣ ਭੱਤਾ ਦੇਣ, 3 ਤੋਂ 6 ਸਾਲ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ‘ਚ ਵਾਪਿਸ ਭੇਜਣ, ਐਨ.ਜੀ. ਓ ਨੂੰ ਦਿੱਤੇ ਬਲਾਕ ਮਹਿਕਮੇ ਨੂੰ ਸੌਂਪਣ ਸਮੇਤ ਹੋਰ ਭਖਦੀਆਂ ਮੰਗਾਂ ਮੰਨਣ ਦੀ ਮੰਗ ਕੀਤੀ।
ਵਿਧਾਨ ਸਭਾ ਨੇੜੇ ਪੁੱਜੀਆਂ ਆਂਗਣਵਾੜੀ ਵਰਕਰਾਂ ਨੇ ਪੁਲਿਸ ਨੂੰ ਪਾਈ ਭਾਜੜ
1 ਘੰਟਾ ਲੇਟ ਪੁੱਜੀ ਚੰਡੀਗੜ ਪੁਲਿਸ ਨੇ ਕੀਤਾ ਗ੍ਰਿਫ਼ਤਾਰ ਅਤੇ ਬਾਅਦ ‘ਚ ਰਿਹਾਅ
ਵਿਧਾਨ ਸਭਾ ਇਤਿਹਾਸ ਵਿੱਚ ਇੰਨੀ ਨੇੜੇ ਪਹਿਲੀਵਾਰ ਕੋਈ ਪੁੱਜੀ ਐ ਯੂਨੀਅਨ
ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਭਰ ਵਿੱਚ ਪ੍ਰਦਰਸ਼ਨ ਕਰ ਰਹੀ ਆਂਗਣਵਾੜੀ ਵਰਕਰ ਅਤੇ ਹੈਲਪਰਾਂ ਨੇ ਪੰਜਾਬ ਵਿਧਾਨ ਸਭਾ ਦੇ ਨੇੜੇ ਸਾਰੇ ਸੁਰੱਖਿਆ ਪ੍ਰਬੰਧਾਂ ਨੂੰ ਤੋੜਦੇ ਹੋਏ ਵਿਧਾਨ ਸਭਾ ਦੇ ਬਿਲਕੁਲ ਨੇੜੇ ਪੁੱਜ ਕੇ ਰੱਜ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਚੰਡੀਗੜ੍ਹ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ, ਜਦੋਂ ਚਲਦੇ ਵਿਧਾਨ ਸਭਾ ਸੈਸ਼ਨ ਵਿੱਚ ਕੋਈ ਯੂਨੀਅਨ ਵਿਧਾਨ ਸਭਾ ਇੰਨੇ ਨੇੜੇ ਪੁੱਜ ਕੇ ਪ੍ਰਦਰਸ਼ਨ ਕੀਤਾ ਹੋਵੇ।
ਇਥੇ ਹੀ ਜੇਕਰ ਪੰਜਾਬ ਸਿਵਲ ਸਕੱਤਰੇਤ ਲਈ ਤੈਨਾਤ ਸੀਆਈਐਸਐਫ਼ ਦੇ ਜਵਾਨ ਇਨ੍ਹਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਾ ਰੋਕਦੇ ਤਾਂ ਇਹ ਵਿਧਾਨ ਸਭਾ ਦੇ ਮੁੱਖ ਗੇਟ ਤੱਕ ਪੁੱਜਣ ਵਿੱਚ ਵੀ ਸਫ਼ਲ ਹੋ ਜਾਂਦੀਆਂ ਪਰ ਮੌਕੇ ‘ਤੇ ਮੌਜੂਦ 4-5 ਚੰਡੀਗੜ੍ਹ ਪੁਲਿਸ ਕਰਮਚਾਰੀਆਂ ਵੱਲੋਂ ਜਾਣਕਾਰੀ ਦੇਣ ‘ਤੇ ਸੀਆਈਐਸਐਫ਼ ਦੇ ਜਵਾਨਾਂ ਨੇ ਘੇਰਾ ਪਾ ਕੇ ਹਾਈ ਕੋਰਟ ਅਤੇ ਵਿਧਾਨ ਸਭਾ ਚੌਕ ‘ਤੇ ਹੀ ਇਨ੍ਹਾਂ ਨੂੰ ਰੋਕ ਲਿਆ। ਇਥੇ ਕਿ 1 ਘੰਟੇ ਬਾਅਦ ਚੰਡੀਗੜ੍ਹ ਪੁਲਿਸ ਦੇ ਜਵਾਨਾਂ ਅਤੇ ਅਧਿਕਾਰੀਆਂ ਨੇ ਮੌਕੇ ‘ਤੇ ਪੁੱਜ ਕੇ ਇਨ੍ਹਾਂ ਆਂਗਣਵਾੜੀ ਵਰਕਰਾਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਮੌਕੇ ਤੋਂ ਲੈ ਕੇ ਗਏ, ਜਿਸ ਤੋਂ ਬਾਅਦ ਕੁਝ ਘੰਟੇ ਬਾਅਦ ਇਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਨਹਿਰ ‘ਚ ਡੁੱਬਣ ਨਾਲ 2 ਨੌਜਵਾਨਾਂ ਦੀ ਮੌਤ
ਆਂਗਣਵਾੜੀ ਵਰਕਰ ਅਤੇ ਹੈਲਪਰ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਅੱਜ ਸੂਬੇ ਭਰ ਵਿਚੋਂ 10 ਹਜ਼ਾਰ ਦੇ ਕਰੀਬ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜੀਆਂ ਹੋਈਆਂ ਹਨ। ਮਿਥੇ ਪ੍ਰੋਗਰਾਮ ਅਨੁਸਾਰ ਸੈਂਕੜੇ ਆਂਗਣਵਾੜੀ ਵਰਕਰਾਂ ਨੇ ਸਵੇਰ ਵੇਲੇ ਹੀ ਵਿਧਾਨ ਸਭਾ ਵੱਲ ਚਾਲੇ ਪਾ ਦਿੱਤੇ ਸਨ। ਹਜ਼ਾਰਾਂ ਦੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਮੁਹਾਲੀ ਵਿਖੇ ਸਥਿੱਤ ਸਿੱਖਿਆ ਸਕੱਤਰ ਦੇ ਦਫ਼ਤਰ ਅੱਗੇ ਇਕੱਠੀਆਂ ਹੋਈਆਂ ਤੇ ਉਥੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਦੇ ਮੁੱਖ ਗੇਟ ਤੋਂ ਕੁਝ ਹੀ ਦੂਰੀ ਤੱਕ ਪੁੱਜਣ ਵਿੱਚ ਉਹ ਸਫ਼ਲ ਹੋਈਆਂ ਹਨ, ਜਿਸ ਕਾਰਨ ਉਨ੍ਹਾਂ ਦੀ ਇਹ ਰੈਲੀ ਅਤੇ ਪਲੈਨਿੰਗ ਸਫ਼ਲ ਸਾਬਤ ਰਹੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰੀ ਤੋਂ ਬਾਅਦ ਲਗਭਗ 3 ਵਜੇ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ ਅਤੇ ਰਿਹਾਅ ਹੋਣ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਓ ਐਸ ਡੀ ਸੰਦੀਪ ਸਿੰਘ ਬਰਾੜ ਨਾਲ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਕੋਠੀ ਵਿਖੇ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਉਨ੍ਹਾਂ ਨਾਲ ਇਕ ਮੀਟਿੰਗ ਕਰਵਾਈ ਗਈ। ਜਿਥੇ ਸੰਦੀਪ ਬਰਾੜ ਵੱਲੋਂ ਵਾਅਦਾ ਕੀਤਾ ਗਿਆ ਕਿ ਮਾਣ ਭੱਤੇ ਵਿੱਚ ਵਾਧੇ ਵਾਲੀ ਗੱਲ ਲਈ ਉਹ ਅਪ੍ਰੈਲ ਦੇ ਪਹਿਲੇ ਹਫ਼ਤੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਜਥੇਬੰਦੀ ਦੇ ਵਫ਼ਦ ਦੀ ਮੀਟਿੰਗ ਕਰਵਾਉਣਗੇ । ਜਦਕਿ ਬਾਕੀ ਦੋ ਮੰਗਾਂ, ਜਿਨ੍ਹਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਜਮਾਤਾਂ ਵਿਚ ਦਾਖਲ ਕੀਤੇ ਗਏ ਬੱਚਿਆਂ ਨੂੰ ਵਾਪਸ ਆਂਗਣਵਾੜੀ ਸੈਂਟਰਾਂ ਵਿਚ ਭੇਜਣ ਅਤੇ ਐਨ ਜੀ ਓ ਅਧੀਨ ਚੱਲ ਰਹੇ ਬਲਾਕ ਬਠਿੰਡਾ ਅਤੇ ਖੂਹੀਆਂ ਸਰਵਰ ਦਾ ਮਸਲਾ ਹੈ, ਇਹ ਦੋਵੇਂ ਮਾਮਲੇ ਉਹ ਇੱਕ ਹਫ਼ਤੇ ਦੇ ਵਿਚ-ਵਿਚ ਹੱਲ ਕਰਵਾ ਦੇਣਗੇ।
ਸੂਬਾ ਆਗੂ ਨੇ ਕਿਹਾ ਕਿ ਜਥੇਬੰਦੀ ਵੱਲੋਂ ਪਿਛਲੇ ਦੋ-ਢਾਈ ਮਹੀਨਿਆਂ ਤੋਂ ਪੰਜਾਬ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਤੇ ਦਿੱਲੀ ਪੈਟਰਨ ‘ਤੇ ਮਾਣ ਭੱਤਾ ਦਿਵਾਉਣ , ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਨੂੰ ਵਾਪਸ ਭੇਜਣ ਲਈ ਅਤੇ ਹੋਰ ਮੰਗਾਂ ਸਬੰਧੀ ਸੰਘਰਸ਼ ਕੀਤਾ ਜਾ ਰਿਹਾ ਸੀ ਪਰ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੀ।
ਪੰਜੀਰੀ ਨੂੰ ਜੱਚਾ, ਦੁੱਧ ਨੂੰ ਤਰਸਿਆ ਬੱਚਾ, ਪੜ੍ਹੋ ਪੂਰੀ ਖ਼ਬਰ
ਆਂਗਣਵਾੜੀ ਕੇਂਦਰਾਂ ‘ਚ 6 ਮਹੀਨਿਆਂ ਤੋਂ ਨਹੀਂ ਮਿਲੀ ਖੁਰਾਕ
ਪੰਜਾਬ ਦੇ 11 ਹਜ਼ਾਰ ਤੋਂ ਜਿਆਦਾ ਆਂਗਣਵਾੜੀ ਕੇਂਦਰਾਂ ਵਿੱਚ ਨਹੀਂ ਪੁੱਜਿਆ ਸਮਾਨ
ਕੇਂਦਰ ਸਰਕਾਰ ਦਿੰਦੀ ਐ 50 ਫੀਸਦੀ ਗ੍ਰਾਂਟ, 50 ਫੀਸਦੀ ਪੰਜਾਬ ਨੂੰ ਪਾਉਣਾ ਹੁੰਦਾ ਐ ਹਿੱਸਾ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ 11 ਹਜ਼ਾਰ ਤੋਂ ਜਿਆਦਾ ਆਂਗਣਵਾੜੀ ਕੇਂਦਰ ‘ਚ ਨਾ ਹੀ ਜੱਚੇ ਨੂੰ ਪਿਛਲੇ 6 ਮਹੀਨੇ ਤੋਂ ਪੰਜ਼ੀਰੀ ਮਿਲੀ ਹੈ ਅਤੇ ਨਾ ਹੀ ਨਵ ਜਨਮੇ ਬੱਚਿਆ ਨੂੰ ਸੁੱਕਾ ਦੁੱਧ ਦੇ ਨਾਲ ਦਲੀਆ ਅਤੇ ਹੋਰ ਪੋਸ਼ਟਿਕ ਖ਼ੁਰਾਕ ਮਿਲ ਰਹੀਂ ਹੈ।ਪੰਜਾਬ ਸਰਕਾਰ ਵਲੋਂ ਪਿਛਲੇ ਛੇ ਮਹੀਨਿਆਂ ਤੋਂ ਆਂਗਣਵਾੜੀ ਕੇਂਦਰਾਂ ਵਿੱਚ ਭੇਜੀ ਜਾਣ ਵਾਲੀ ਖੁਰਾਕ ਫੰਡ ਨਹੀਂ ਹੋਣ ਕਾਰਨ ਖਰੀਦੀ ਹੀ ਨਹੀਂ ਹੈ। ਜਿਸ ਕਾਰਨ ਆਂਗਣਗਾੜੀ ਕੇਂਦਰਾਂ ਵਿੱਚ ਜੱਚਾ ਅਤੇ ਬੱਚਾ ਦੋਵੇਂ ਹੀ ਬਿਨਾਂ ਖ਼ੁਰਾਕ ਨਾਲ ਕੰਮ ਚਲਾ ਰਹੇ ਹਨ।
ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਗਰਭਵਤੀ ਔਰਤਾਂ ਨੂੰ  ਪੌਸ਼ਟਿਕ ਖੁਰਾਕ ਦਿੱਤੀ ਜਾਂਦੀ ਹੈ ਬੱਚਾ ਪੈਦਾ ਹੋਣ ਤੋਂ ਬਾਅਦ 6 ਮਹੀਨੇ ਤੱਕ ਜੱਚਾ ਨੂੰ ਪੰਜੀਰੀ ਦੇਣ ਤੋਂ ਬਾਅਦ ਉਸ ਦੇ ਬੱਚੇ ਨੂੰ ਲਗਭਗ 6 ਸਾਲ ਦੀ ਉਮਰ ਤੱਕ ਸੁੱਕਾ ਦੁੱਧ ਅਤੇ ਦਲੀਆ ਅਤੇ ਹੋਰ ਸਮਾਨ ਦਿੱਤਾ ਜਾਂਦਾ ਹੈ ਪੰਜਾਬ ਦੇ 11 ਹਜ਼ਾਰ ਤੋਂ ਜਿਆਦਾ ਆਂਗਣਵਾੜੀ ਕੇਂਦਰਾਂ ਨੂੰ ਚਲਾਉਣ ਲਈ ਕੇਂਦਰ ਸਰਕਾਰ ਵੱਲੋਂ ਆਂਗਣਵਾੜੀ ਵਰਕਰ ਅਤੇ ਹੈਲਪਰਾਂ ਦੀ ਤਨਖ਼ਾਹ ਦੇ ਨਾਲ ਹੀ ਜੱਚਾ-ਬੱਚਾ ਦੀ ਖੁਰਾਕ ਲਈ ਕਰੋੜਾਂ ਰੁਪਏ ਦਾ ਫੰਡ ਹਰ ਸਾਲ। ਪੰਜਾਬ ਸਰਕਾਰ ਨੂੰ ਭੇਜਿਆ ਜਾਂਦਾ ਹੈ। ਜਿਸ ਵਿੱਚ 50 ਫੀਸਦੀ ਆਪਣਾ ਹਿੱਸਾ ਪਾਉਣ ਤੋਂ ਬਾਅਦ ਇਸ ਫੰਡ ਨੂੰ ਪੰਜਾਬ ਸਰਕਾਰ ਖ਼ਰਚ ਕਰਦੇ ਹੋਏ।
ਇਹ ਵੀ ਪੜ੍ਹੋ : ਬਰਨਾਲਾ ’ਚ ਹੋਈ ਕਿਸਾਨਾਂ ਦੀ ਮਹਾਂ ਪੰਚਾਇਤ, ਕਰ ਦਿੱਤਾ ਵੱਡਾ ਐਲਾਨ
ਆਂਗਣਵਾੜੀ ਕੇਂਦਰਾਂ ਵਿੱਚ ਸਮਾਨ ਭੇਜਦੀ ਹੈ ਪਰ ਪੰਜਾਬ ਵਿੱਚ ਕਾਂਗਰਸ ਸਰਕਾਰ ਆਉਣ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਫੰਡ ਤਾਂ ਜਰੂਰ ਆਏ ਪਰ ਪਿੱਛਲੇ 6 ਮਹੀਨੇ ਤੋਂ ਜੱਚਾ-ਬੱਚਾ ਲਈ ਕੋਈ ਸਮਾਨ ਖਰੀਦ ਕੇ ਆਂਗਣਵਾੜੀ ਕੇਂਦਰਾਂ ਵਿੱਚ ਪੰਜਾਬ ਸਰਕਾਰ ਵਲੋਂ ਨਹੀਂ ਭੇਜਿਆ ਗਿਆ ਹੈ।ਜਿਸ ਦੇ ਚਲਦੇ ਜਿਹੜੇ ਆਂਗਣਵਾੜੀ ਕੇਂਦਰਾਂ ਵਿੱਚ ਪਿਛਲਾ ਸਟਾਕ ਪਿਆ ਸੀ, ਉਸ ਦੇ ਖ਼ਤਮ ਹੋਣ ਤੋਂ ਬਾਅਦ ਕਿਸੇ ਵੀ ਜੱਚਾ-ਬੱਚਾ ਨੂੰ ਪੋਸ਼ਟਿਕ ਖ਼ੁਰਾਕ ਤਾਂ ਦੂਰ ਆਂਗਣਵਾੜੀ ਕੇਂਦਰਾਂ ਵਿੱਚ ਪੀਣ ਲਈ ਪਾਣੀ ਤੱਕ ਨਹੀਂ ਮਿਲ ਰਿਹਾ ਹੈ। ਜਿਸ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਵਲੋਂ ਕਾਫ਼ੀ ਵਾਰ ਮੰਗ ਤਾਂ ਕੀਤੀ ਗਈ ਪਰ ਫੰਡ ਦੀ ਘਾਟ ਹੋਣ ਦਾ ਕਾਰਨ ਦੱਸਦੇ ਹੋਏ ਹਰ ਕਿਸੇ ਨੂੰ ਟਾਲ ਦਿੱਤਾ ਗਿਆ।
ਖੁਰਾਕ ਖਰੀਦਣ ਲਈ ਦਿੱਤੇ ਜਾ ਰਹੇ ਹਨ ਟੈਂਡਰ : ਕਵਿਤਾ ਸਿੰਘ | Chandigarh News
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਭਲਾਈ ਵਿਭਾਗ ਦੀ ਡਾਇਰੈਕਟਰ ਕਵਿਤਾ ਮੋਹਨ ਸਿੰਘ ਨੇ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਲਈ ਖੁਰਾਕ ਖਰੀਦ ਦਾ ਕੰਮ ਚੱਲ ਰਿਹਾ ਹੈ ਅਤੇ ਟੈਂਡਰ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜਲਦ ਹੀ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਖੁਰਾਕ ਦੀ ਸਪਲਾਈ ਹੋ ਜਾਏਗੀ। (Chandigarh News)