Officers - Sach Kahoon Punjabi
ਫੌਜ ‘ਚ ਮਹਿਲਾ ਅਫਸਰਾਂ ਨੂੰ ਸਥਾਈ ਕਮਿਸ਼ਨ ਦੇਵੇ ਸਰਕਾਰ: ਸੁਪਰੀਮ ਕੋਰਟ
ਮਹਿਲਾਵਾਂ ਨੂੰ ਕਮਾਂਡ ਪੋਸਟ ਨਾ ਦੇਣ ਦੀ ਕੇਂਦਰ ਦੀ ਦਲੀਲ ਨੂੰ ਦੱਸਿਆ ਨਿਰਾਸ਼ਾਜਨਕ
ਨਵੀਂ ਦਿੱਲੀ, ਏਜੰਸੀ। ਸੋਮਵਾਰ ਨੂੰ ਇੱਕ ਅਹਿਮ ਫੈਸਲਾ ਸੁਣਾਉਂਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਉਹਨਾਂ ਸਾਰੀਆਂ ਮਹਿਲਾ ਅਫਸਰਾਂ ਨੂੰ ਤਿੰਨ ਮਹੀਨੇ ਦੇ ਅੰਦਰ ਆਰਮੀ ‘ਚ ਸਥਾਈ ਕਮਿਸ਼ਨ ਦਿੱਤਾ ਜਾਵੇ ਜੋ ਇਸ ਬਦਲ ਨੂੰ ਚੁਣਨਾ ਚਾਹੁੰਦੀਆਂ ਹਨ। ਅਦਾਲਤ ਨੇ ਕੇਂਦਰ ਦੀ ਉਸ ਦਲੀਲ ਨੂੰ ਨਿਰਾਸ਼ਾਜਨਕ ਦੱਸਿਆ, ਜਿਸ ‘ਚ ਮਹਿਲਾਵਾਂ ਨੂੰ ਕਮਾਂਡ ਪੋਸਟ ਨਾ ਦੇਣ ਪਿੱਛੇ ਸਰੀਰਕ ਸਮਰੱਥਾਵਾਂ ਅਤੇ ਸਮਾਜਿਕ ਮਾਨਦੰਡਾਂ ਦਾ ਹਵਾਲਾ ਦਿੱਤਾ ਗਿਆ ਸੀ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਹੁਣ ਆਰਮੀ ‘ਚ ਮਹਿਲਾਵਾਂ ਨੂੰ ਪੁਰਸ਼ ਅਫਸਰਾਂ ਤੋਂ ਬਰਾਬਰੀ ਦਾ ਅਧਿਕਾਰ ਮਿਲ ਗਿਆ ਹੈ। ਅਜੇ ਤੱਕ ਆਰਮੀ ‘ਚ 14 ਸਾਲ ਤੱਕ ਸ਼ਾਰਟ ਸਰਵਿਸ ਕਮਿਸ਼ਨ (ਐਸਐਸਸੀ) ‘ਚ ਸੇਵਾ ਦੇ ਚੁੱਕੇ ਪੁਰਸ਼ ਸੈਨਿਕਾਂ ਨੂੰ ਹੀ ਸਥਾਈ ਕਮਿਸ਼ਨ ਦਾ ਬਦਲ ਮਿਲ ਰਿਹਾ ਸੀ, ਪਰ ਮਹਿਲਾਵਾਂ ਨੂੰ ਇਹ ਹੱਕ ਨਹੀਂ ਸੀ। ਹਵਾਈ ਫੌਜ ਅਤੇ ਜਲ ਸੈਨਾ ‘ਚ ਮਹਿਲਾ ਅਫਸਰਾਂ ਨੂੰ ਸਥਾਈ ਕਮਿਸ਼ਨ ਮਿਲ ਰਿਹਾ ਹੈ। ਫੈਸਲਾ ਜਸਟਿਸ ਡੀਵਾਈ ਚੰਦਰਚੂੜ ਦੀ ਬੇਂਚ ਨੇ ਸੁਣਾਇਆ। Permanent Commission
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਾਵਰਕੌਮ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਆਪਣੇ ਦੋ ਅਧਿਕਾਰੀ ਮੁਅੱਤਲ
ਸਹਾਇਕ ਇੰਜੀਨੀਅਰ ਅਤੇ ਏ.ਈ.ਈ. ਵੱਖ-ਵੱਖ ਮਾਮਲਿਆਂ ਵਿੱਚ ਮੁਅੱਤਲ
ਪਟਿਆਲਾ (ਖੁਸ਼ਵੀਰ ਸਿੰਘ ਤੂਰ)।  Powercom ਵੱਲੋਂ ਭ੍ਰਿਸ਼ਟਚਾਰ ਵਿੱਚ ਲਿਪਤ ਆਪਣੇ ਦੋ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ ਜਦਕਿ ਇੱਕ ਮੁਲਾਜ਼ਮ ਦੀ ਬਦਲੀ ਕੀਤੀ ਗਈ ਹੈ। ਇਕੱਤਰ ਜਾਣਕਾਰੀ ਮੁਤਾਬਿਕ ਇੰਜੀ: ਸਤਿੰਦਰ ਸਿੰਘ ਜੋ ਕਿ ਸਹਾਇਕ ਇੰਜੀਨੀਅਰ ਵਜੋਂ ਮਾਛੀਵਾੜਾ ਸਬ ਡਵੀਜ਼ਨ ਵਿੱਚ ਤੈਨਾਤ ਸੀ, ਸਬੰਧੀ ਪਾਵਰਕੌਮ ਨੂੰ ਸੂਚਨਾ ਮਿਲੀ ਸੀ ਕਿ ਉਕਤ ਅਧਿਕਾਰੀ ਵੱਲੋਂ ਵੱਢੀਖੋਰੀ ਕੀਤੀ ਜਾ ਰਹੀ ਹੈ। ਵੱਖ-ਵੱਖ ਕੇਸਾਂ ਵਿੱਚ ਬਿਜਲੀ ਦੇ ਲੋਡ ਦੇ ਵਾਧੇ, ਟਰਾਂਸਫਾਰਮਰਾਂ ਦੀ ਸਥਾਪਨਾ ਅਤੇ ਖੇਤੀਬਾੜੀ ਪੰਪ ਸੈਟ ਰਲੀਜ਼ ਕਰਨ ਸਬੰਧੀ 85000 ਰੁਪਏ ਰਿਸ਼ਵਤ ਲਈ ਦੋਸ਼ੀ ਪਾਇਆ ਗਿਆ ਹੈ। ਇਸ ਮਾਮਲੇ ਦੀ ਜਾਂਚ ਇੰਨਫੋਰਸਮੈਂਟ ਵਿੰਗ ਵੱਲੋਂ ਕੀਤੀ ਗਈ। ਜਾਂਚ ਰਿਪੋਰਟ ਤੋਂ ਬਾਅਦ ਪਾਵਰਕੌਮ ਦੇ ਸੀਐਮਡੀ ਵੱਲੋਂ ਇੰਜੀ:ਸਤਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਅਤੇ ਉਸਦਾ ਹੈੱਡ ਕੁਆਟਰ ਮੁੱਖ ਇੰਜੀ:/ਸੰਚਾਲਣ ਲੁਧਿਆਣਾ ਫਿਕਸ ਕਰ ਦਿੱਤਾ।
ਇਸੇ ਤਰ੍ਹਾਂ ਹੀ ਇੱਕ ਹੋਰ ਮਾਮਲੇ ਵਿੱਚ ਇੰਜੀ:ਮੁਹੰਮਦ ਰਾਸ਼ਿਦ ਏ.ਈ.ਈ.ਸਿਵਲ ਜੋ ਕਿ ਗਰਿੱਡ ਉਸਾਰੀ ਅਤੇ ਸੰਭਾਲ ਲੁਧਿਆਣਾ ਵਿਖੇ ਤੈਨਾਤ ਸੀ, ਨੂੰ ਦਫ਼ਤਰੀ ਰਿਕਾਰਡ ਨਾਲ ਛੇੜਛਾੜ ਅਤੇ ਕਾਰਪੋਰੇਸ਼ਨ ਨੂੰ ਵਿੱਤੀ ਨੁਕਸਾਨ ਦੇ ਦੋਸ਼ ਵਿੱਚ ਸੀ.ਐਮ.ਡੀ. ਦੇ ਹੁਕਮਾਂ ਤੋਂ ਬਾਅਦ ਮੁਅੱਤਲ ਕੀਤਾ ਗਿਆ ਹੈ।
ਇਸੇ ਤਰ੍ਹਾਂ ਹੀ ਇੱਕ ਹੋਰ ਕਰਮਚਾਰੀ ਪ੍ਰੀਤ ਸਿੰਘ ਜੇ.ਈ ਨੂੰ ਕਾਰਨ ਦੱਸੋ ਨੋਟਿਸ ਜ਼ਾਰੀ ਕੀਤਾ ਗਿਆ ਅਤੇ ਪਾਵਰਕੌਮ ਦੇ ਅਕਸ ਨੂੰ ਖਰਾਬ ਕਰਨ ਲਈ ਸਾਊਥ ਜ਼ੋਨ ਤੋਂ ਬਾਹਰ ਬਦਲੀ ਕਰ ਦਿੱਤਾ ਗਿਆ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਸੀ.ਐਮ.ਡੀ.ਇੰਜੀ: ਬਲਦੇਵ ਸਿੰਘ ਸਰਾਂ ਨੇ ਕਿਹਾ ਕਿ ਕਾਰਪੋਰੇਸ਼ਨ ਵਿੱਚ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਕੰਮ ਪਹਿਲ ‘ਤੇ ਅਧਾਰ ਤੇ ਹੋਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਟਿਆਲਾ ਦੇ ਐਸਡੀਐਮ ਦਾ ਤਬਾਦਲਾ, ਰੀਡਰ ਨੂੰ ਕੀਤਾ ਗਿਆ ਸਸਪੈਂਡ
ਸੀਆਈਏ ਸਮਾਣਾ ਦਾ ਤਬਾਦਲਾ, ਸੀਆਈਏ ਰਾਜਪੁਰਾ ਦੀ ਇਨਕੁਆਰੀ ਖੋਲ੍ਹੀ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਮੁੱਖ ਮੰਤਰੀ ਦੇ ਜ਼ਿਲ੍ਹੇ ਦੇ ਵਿਧਾਇਕ ਆਖਰ ਪਟਿਆਲਾ ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਭਾਰੂ ਪੈ ਗਏ ਹਨ। ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਵਿੱਚ ਇਨ੍ਹਾਂ ਵਿਧਾਇਕਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਖਿਲਾਫ਼ ਮੋਰਚਾ ਖੋਲ੍ਹਣ ਤੋਂ ਬਾਅਦ ਅੱਜ ਪਟਿਆਲਾ ਦੇ ਐਸਡੀਐਮ ਰਵਿੰਦਰ ਸਿੰਘ ਅਰੋੜਾ ਦਾ ਤਬਾਦਲਾ ਕਰ ਦਿੱਤਾ ਗਿਆ। ਜਦਕਿ ਉਨ੍ਹਾਂ ਦੇ ਰੀਡਰ ਨੂੰ ਸਸਪੈਂਡ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਸੀਆਈਏ ਸਮਾਣਾ ਦੇ ਇੰਚਾਰਜ਼ ਵਿਜੈ ਕੁਮਾਰ ਦੀ ਵੀ ਬਦਲੀ ਕਰ ਦਿੱਤੀ ਗਈ ਹੈ ਜਦਕਿ ਰਾਜਪੁਰਾ ਸੀਆਈਏ ਦੇ ਇੰਚਾਰਜ਼ ਖਿਲਾਫ਼ ਇਨਕੁਆਰੀ ਖੋਲ੍ਹ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਇਨ੍ਹਾਂ ਅਧਿਕਾਰੀਆਂ ਖਿਲਾਫ਼ ਇਹ ਕਾਰਵਾਈ ਬੀਤੇ ਦਿਨੀਂ ਸ਼ਿਕਾਇਤ ਨਿਵਾਰਨ ਮੀਟਿੰਗ ਵਿੱਚ ਕਾਂਗਰਸੀ ਵਿਧਾਇਕਾਂ ਵੱਲੋਂ ਪ੍ਰਗਟਾਏ ਰੋਹ ਤੋਂ ਬਾਅਦ ਕੀਤੀ ਗਈ ਹੈ। ਭਰੇ ਭੀਤੇ ਵਿਧਾਇਕਾਂ ਵੱਲੋਂ ਕੈਬਨਿਟ ਮੰਤਰੀ ਸਾਧੂ ਸਿੰਧ ਧਰਮਸੋਤ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਅਧਿਕਾਰੀਆਂ ਦੇ ਸਾਹਮਣੇ ਹੀ ਇਨ੍ਹਾਂ ਵਿਰੱਧ ਜੰਮ ਕੇ ਭੜਾਸ ਕੱਢੀ ਅਤੇ ਕਈ ਤਰ੍ਹਾਂ ਦੇ ਦੋਸ਼ ਲਾਏ।
ਮੁੱਖ ਮੰਤਰੀ ਦੇ ਜ਼ਿਲ੍ਹੇ ਦੇ ਕਾਂਗਰਸੀ ਵਿਧਾਇਕਾਂ ਦੇ ਗੁੱਸੇ ਨੂੰ ਦੇਖਦਿਆਂ ਤੁਰੰਤ ਹੀ ਚੀਫ਼ ਸੈਕਟਰੀ ਕਰਨ ਅਵਤਾਰ ਸਿੰਘ ਵੱਲੋਂ ਪਟਿਆਲਾ ਦੇ ਐਸਡੀਐਮ ਰਵਿੰਦਰ ਸਿੰਘ ਅਰੋੜਾ ਦਾ ਤਬਾਦਲਾ ਕਰਕੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਐਸਡੀਐਮ ਅਰੋੜਾ ਦੇ ਰੀਡਰ ਅਮਨ ਸ਼ਰਮਾ ਨੂੰ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਐਸਡੀਐਮ ਖਿਲਾਫ਼ ਹਲਕਾ ਰਾਜਪੁਰਾ ਤੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਆਪਣੇ ਹਮਾਇਤੀ ਤੋਂ ਕਥਿਤ ਰੂਪ ਵਿੱਚ ਰਿਸ਼ਵਤ ਮੰਗਣ ਦੇ ਦੋਸ਼ ਲਗਾਏ ਗਏ ਸਨ। ਇਸ ਤੋਂ ਇਲਾਵਾ ਸੀਆਈਏ ਰਾਜਪੁਰਾ ਦੇ ਇੰਚਾਰਜ਼ ਖਿਲਾਫ਼ ਦੋਸ਼ ਲਾਉਣ ਤੋਂ ਬਾਅਦ ਪਟਿਆਲਾ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਵੱਲੋਂ ਇਸ ਖਿਲਾਫ਼ ਇਨਕੁਆਰੀ ਖੋਲ੍ਹ ਦਿੱਤੀ ਗਈ ਹੈ। ਇੱਧਰ ਹਲਕਾ ਸਮਾਣਾ ਦੇ ਵਿਧਾਇਕ ਕਾਕਾ ਰਜਿੰਦਰ ਸਿੰਘ ਵੱਲੋਂ ਪੁਲਿਸ ਅਧਿਕਾਰੀਆਂ ‘ਤੇ ਕਥਿਤ ਦੋਸ਼ ਲਾਉਣ ਕਾਰਨ ਸਮਾਣਾ ਸੀਆਈਏ ਦੇ ਇੰਚਾਰਜ਼ ਵਿਜੈ ਕੁਮਾਰ ਨੂੰ ਬਦਲ ਕੇ ਨਾਭਾ ਭੇਜ ਦਿੱਤਾ ਗਿਆ ਹੈ।
ਪੁਲਿਸ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਅਕਾਲੀਆਂ ਦੀ ਸੁਣ ਰਹੇ ਹਨ : ਮਦਨ ਲਾਲ
ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਵੀ ਸ਼ਰੇਆਮ ਕਿਹਾ ਗਿਆ ਸੀ ਕਿ ਪੁਲਿਸ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਅਕਾਲੀਆਂ ਦੀ ਸੁਣ ਰਹੇ ਹਨ ਜਦਕਿ ਕਾਂਗਰਸੀ ਵਰਕਰਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਦੇ ਜ਼ਿਲ੍ਹੇ ਵਿੱਚ ਆਪਣੀ ਹੀ ਸਰਕਾਰ ‘ਚ ਅਧਿਕਾਰੀਆਂ ਵੱਲੋਂ ਸੁਣਵਾਈ ਨਾ ਹੋਣ ਦੇ ਵਿਧਾਇਕਾਂ ਵੱਲੋਂ ਲਾਏ ਕਥਿਤ ਦੋਸ਼ਾਂ ਤੋਂ ਬਾਅਦ ਸਰਕਾਰੀ ਤੰਤਰ ‘ਤੇ ਸੁਆਲ ਖੜ੍ਹਾ ਹੋ ਗਿਆ ਹੈ ਕਿ ਜੇਕਰ ਮੁੱਖ ਮੰਤਰੀ ਦੇ ਜ਼ਿਲ੍ਹੇ ਵਿੱਚ ਇਹ ਹਾਲ ਹੈ ਤਾਂ ਹੋਰਨਾਂ ਜ਼ਿਲ੍ਹਿਆਂ ਵਿੱਚ ਕੀ ਸਥਿਤੀ ਹੋਵੇਗੀ। ਸੂਤਰਾਂ ਦਾ ਕਹਿਣਾ ਹੈ ਕਿ ਮੋਤੀ ਮਹਿਲ ਨੇੜਲੇ ਇਹ ਵਿਧਾਇਕ ਅਧਿਕਾਰੀਆਂ ਦੇ ਰਵੱਈਏ ਤੋਂ ਕਾਫ਼ੀ ਸਮੇਂ ਤੋਂ ਔਖੇ ਸਨ, ਜਿਨ੍ਹਾਂ ਨੇ ਇਸ ਮੀਟਿੰਗ ਦੌਰਾਨ ਖੁੱਲ੍ਹ ਕੇ ਭੜਾਸ ਕੱਢੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
22 ਜੁਲਾਈ ਨੂੰ ਹੋਣੇ ਸਨ ਤਬਾਦਲੇ ਪਰ ਅਧਿਕਾਰੀ ਕਰ ਨਾ ਸਕੇ ਸਮੇਂ ਸਿਰ ਸਾਰਾ ਕੰਮ ਮੁਕੰਮਲਫ
ਜੁਲਾਈ ਦੇ ਮਹੀਨੇ ਵਿੱਚ ਨਹੀਂ ਮੁਕੰਮਲ ਹੋਵੇਗਾ ਤਬਾਦਲੇ ਦਾ ਕੰਮ
ਅਧਿਆਪਕਾਂ ਨੇ ਕਾਹਲੀ ਵਿੱਚ ਭਰਿਆ ਗਲਤ ਡਾਟਾ ਤਾਂ ਦਰਿਆ-ਦਿਲੀ ਦਿਖਾਉਣ ਲੱਗ ਪਏ ਅਧਿਕਾਰੀ
ਅਸ਼ਵਨੀ ਚਾਵਲਾ, ਚੰਡੀਗੜ੍ਹ
ਸਿੱਖਿਆ ਵਿਭਾਗ ‘ਚ ਅਧਿਆਪਕਾਂ ਦੇ ਤਬਾਦਲੇ ਵਿਭਾਗੀ ਅਧਿਕਾਰੀਆਂ ਦੀ ਸੁਸਤੀ ਕਾਰਨ ਅਤੇ ਅਧਿਕਾਰੀਆਂ ਦੀ ਕੁਝ ਅਧਿਆਪਕਾਂ ਪ੍ਰਤੀ ਦਰਿਆ-ਦਿਲੀ ਦਿਖਾਉਣ ਕਾਰਨ ਵੀ ਤਬਾਦਲੇ ਦਾ ਕੰਮ ਲੇਟ ਹੁੰਦਾ ਜਾ ਰਿਹਾ ਹੈ। ਸਿੱਖਿਆ ਵਿਭਾਗ ਨੇ 22 ਜੁਲਾਈ ਨੂੰ ਪੰਜਾਬ ਭਰ ਤੋਂ ਆਏ ਅਧਿਆਪਕਾਂ ਦੇ ਤਬਾਦਲੇ ਦਾ ਕੰਮ ਮੁਕੰਮਲ ਕਰਨਾ ਸੀ ਪਰ ਅਜੇ ਤੱਕ ਵਿਭਾਗੀ ਅਧਿਕਾਰੀ ਇਨ੍ਹਾਂ ਤਬਾਦਲਿਆਂ ਦੇ ਆਦੇਸ਼ਾਂ ਨੂੰ ਜਾਰੀ ਕਰਨਾ ਤਾਂ ਦੂਰ, ਤਬਾਦਲੇ ਦੀਆਂ ਅਰਜ਼ੀਆਂ ਲੈਣ ਅਤੇ ਉਨ੍ਹਾਂ ਦੀ ਮੈਰਿਟ ਬਣਾਉਣ ‘ਚ ਹੀ ਉਲਝੇ ਪਏ ਹਨ।
ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦਾ ਸਪੱਸ਼ਟੀਕਰਨ ਦੇਣ ਦੀ ਥਾਂ ‘ਤੇ ਸਿੱਖਿਆ ਵਿਭਾਗ ਦੇ ਹਾਲਾਤ ਇਹੋ ਜਿਹੇ ਬਣੇ ਹੋਏ ਹਨ ਕਿ ਸੀਨੀਅਰ ਅਧਿਕਾਰੀਆਂ ਤੋਂ ਲੈ ਕੇ ਵਿਭਾਗ ਦਾ ਬੁਲਾਰਾ ਵੀ ਫੋਨ ਚੁੱਕਣ ਦੀ ਥਾਂ ‘ਤੇ ਟਾਲ਼ਾ ਹੀ ਵੱਟ ਰਿਹਾ ਜਾਣਕਾਰੀ ਅਨੁਸਾਰ  ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਵੱਡੇ ਵੱਡੇ ਦਾਅਵੇ ਕਰਦੇ ਹੋਏ ਐਲਾਨ ਕੀਤਾ ਸੀ ਕਿ ਸਾਫ਼ਟਵੇਅਰ ਰਾਹੀਂ ਕੁਝ ਹੀ ਮਿੰਟਾਂ ਵਿੱਚ ਤਬਾਦਲੇ ਹੱਥ ਵਿੱਚ ਹੋਣਗੇ ਅਤੇ ਜਿਹੜੇ ਅਧਿਆਪਕ ਸਵੇਰੇ ਤਬਾਦਲੇ ਲਈ ਨਿਯਮਾਂ ਅਨੁਸਾਰ ਅਪਲਾਈ ਕਰਨਗੇ, ਉਨ੍ਹਾਂ ਨੂੰ ਦੇਰ ਸ਼ਾਮ ਤੱਕ ਤਬਾਦਲਾ ਹੋਣ ਦੇ ਆਦੇਸ਼ ਤੱਕ ਮਿਲ ਜਾਣਗੇ ਸਿੰਗਲਾ ਨੇ ਵਿਭਾਗ ਵੱਲੋਂ ਪਹਿਲੀ ਵਾਰ ਤਬਾਦਲੇ ਕਰਨ ਦੀ ਡੈਡਲਾਈਨ 22 ਜੁਲਾਈ ਰੱਖੀ ਸੀ ਪਰ 22 ਜੁਲਾਈ ਤੱਕ 10 ਹਜ਼ਾਰ ਤੋਂ ਜ਼ਿਆਦਾ ਅਧਿਆਪਕਾਂ ਦੇ ਤਬਾਦਲੇ ਦੀਆਂ ਅਰਜ਼ੀਆਂ ਤਾਂ ਵਿਭਾਗ ਕੋਲ ਪੁੱਜੀਆਂ ਪਰ ਤਬਾਦਲਾ ਇਨ੍ਹਾਂ ਵਿੱਚੋਂ ਇੱਕ ਦਾ ਵੀ ਸਿੱਖਿਆ ਵਿਭਾਗ ਤੈਅ ਮਿਤੀ ਅਨੁਸਾਰ ਨਹੀਂ ਹੋ ਰਿਹਾ।
ਦੱਸਿਆ ਜਾ ਰਿਹਾ ਹੈ ਕਿ ਵਿਭਾਗੀ ਅਧਿਕਾਰੀ ਸਰਕਾਰੀ ਰਿਕਾਰਡ ਨੂੰ ਹੀ ਅਧਿਆਪਕਾਂ ਦੇ ਨਾਲ ਮੇਲ ਨਹੀਂ ਕਰ ਸਕੇ ਕੁਝ ਅਧਿਆਪਕਾਂ ਵੱਲੋਂ ਇੱਕ ਤੋਂ ਜਿਆਦਾ ਥਾਵਾਂ ‘ਤੇ ਤਬਾਦਲੇ ਲਈ ਅਪਲਾਈ ਕਰਨ ਕਰਕੇ ਵੀ ਦੇਰੀ ਹੋ ਰਹੀਂ ਹੈ। ਸਿੱਖਿਆ ਵਿਭਾਗ ਇਨ੍ਹਾਂ ਔਕੜਾਂ ਲਈ ਪਹਿਲਾਂ ਤੋਂ ਤਿਆਰ ਹੀ ਨਹੀਂ ਸੀ ਇਥੇ ਹੀ ਕਈ ਅਧਿਆਪਕ ਇਸ ਗੱਲ ਦੀ ਚਿੰਤਾ ਜ਼ਾਹਿਰ ਕਰ ਰਹੇ ਹਨ ਕਿ ਤਬਾਦਲੇ ਕਰਨ ਵਿੱਚ ਦੇਰੀ ਤਕਨੀਕੀ ਖ਼ਾਮੀ ਦੇ ਕਾਰਨ ਹੈ ਜਾਂ ਫਿਰ ਕੁਝ ਸਿਫ਼ਾਰਸ਼ੀ, ਜਿਹੜੇ ਨਿਯਮਾਂ ਅਨੁਸਾਰ ਮੈਰਿਟ ‘ਤੇ ਹੀ ਨਹੀਂ ਆਏ, ਉਨ੍ਹਾਂ ਨੂੰ ਕਿਸੇ ਤਰੀਕੇ ਮੈਰਿਟ ‘ਤੇ ਲੈ ਕੇ ਆਉਣ ਦੀ ਕੋਸ਼ਿਸ਼ ਵਿੱਚ ਇਹ ਦੇਰੀ ਹੋ ਰਹੀ ਹੈ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ‘ਤੇ ਇਸ ਤਰ੍ਹਾਂ ਦੇ ਗੰਭੀਰ ਦੋਸ਼ ਵੀ ਲੱਗ ਰਹੇ ਹਨ ਪਰ ਇਨ੍ਹਾਂ ਦੋਸ਼ ਦਾ ਸਪੱਸ਼ਟੀਕਰਨ ਜਾਂ ਫਿਰ ਇਨ੍ਹਾਂ ਨੂੰ ਨਕਾਰਨ ਲਈ ਸਿੱਖਿਆ ਵਿਭਾਗ ਦਾ ਕੋਈ ਵੀ ਅਧਿਕਾਰੀ ਅੱਗੇ ਹੀ ਨਹੀਂ ਆ ਰਿਹਾ ਹੈ। ਉੱਚ ਅਧਿਕਾਰੀਆਂ ਤੋਂ ਲੈ ਕੇ ਵਿਭਾਗ ਦਾ ਬੁਲਾਰਾ ਤੱਕ ਫੋਨ ਚੁੱਕਣ ਦੀ ਥਾਂ ‘ਤੇ ਟਾਲ਼ਾ ਹੀ ਵੱਟ ਰਿਹਾ ਹੈ।
25 ਜੁਲਾਈ ਤੱਕ ਹੀ ਤਬਾਦਲੇ ਸ਼ੁਰੂ ਹੋਣ ਦੀ ਉਮੀਦ
ਸਿੱਖਿਆ ਵਿਭਾਗ ਵਿੱਚ ਤਬਾਦਲੇ ਦਾ ਕੰਮ ਲਟਕਣ ਕਾਰਨ ਹੁਣ 25 ਜੁਲਾਈ ਤੱਕ ਹੀ ਉਮੀਦ ਲਗਾਈ ਜਾ ਰਹੀ ਹੈ ਅਧਿਆਪਕਾਂ ਵੱਲੋਂ 22 ਜੁਲਾਈ ਨੂੰ ਸਾਰਾ ਦਿਨ ਵੈਬਸਾਈਟ ‘ਤੇ ਟਕਟਕੀ ਲਗਾ ਕੇ ਨਜ਼ਰ ਰੱਖੀ ਜਾ ਰਹੀ ਸੀ ਕਿ ਸ਼ਾਇਦ ਅੱਜ ਤਬਾਦਲੇ ਨਾਲ ਉਨ੍ਹਾਂ ਨੂੰ ਘਰ ਦੇ ਨੇੜੇ ਵਾਲੇ ਸਕੂਲ ਵਿੱਚ ਜਾਣ ਦਾ ਮੌਕਾ ਮਿਲ ਜਾਵੇ ਪਰ ਤੈਅ ਤਾਰੀਖ਼ 22 ਜੁਲਾਈ ਨੂੰ ਤਬਾਦਲੇ ਦਾ ਕੰਮ ਸ਼ੁਰੂ ਹੀ ਨਹੀਂ ਹੋ ਸਕਿਆ ਹੈ। ਵਿਭਾਗ ਨੂੰ 25 ਜੁਲਾਈ ਤੱਕ ਤਬਾਦਲੇ ਹੋਣ ਦੀ ਉਮੀਦ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਪਣੇ ਘਰਾਂ ਦੀ ਕੈਦੀਆਂ ਤੋਂ ਚਾਕਰੀ ਕਰਵਾਉਣਗੇ ਅਧਿਕਾਰੀ-ਮੰਤਰੀ, ਸਰਕਾਰ ਕਰ ਰਹੀ ਐ ਵਿਚਾਰ
ਪੰਜਾਬ ਦੀਆਂ ਜੇਲ੍ਹਾਂ ‘ਚ ਕੈਦੀ ਕਰ ਸਕਣਗੇ ਅਧਿਕਾਰੀਆਂ ਅਤੇ ਮੰਤਰੀ ਦੇ ਘਰ ‘ਚ ਕੰਮ
ਚੰਡੀਗੜ੍ਹ (ਅਸ਼ਵਨੀ ਚਾਵਲਾ) | ਪੰਜਾਬ ਦੀਆਂ ਜੇਲ੍ਹਾਂ ਵਿੱਚ ਸਜ਼ਾ ਕੱਟ ਰਹੇ ਕੈਦੀ ਹੁਣ ਜੇਲ੍ਹ ਵਿੱਚ ਕੰਮ ਕਰਨ ਦੇ ਨਾਲ ਹੀ ਅਧਿਕਾਰੀਆਂ ਤੇ ਮੰਤਰੀਆਂ ਦੇ ਘਰ ਦੀ ਚਾਕਰੀ ਕਰਦੇ ਨਜ਼ਰ ਆਉਣਗੇ। ਜੇਲ੍ਹ ਵਿੱਚ ਚੰਗਾ ਵਤੀਰਾ ਅਪਣਾਉਣ ਲਈ ਸ਼ਾਬਾਸ਼ੀ ਦੀ ਥਾਂ ‘ਤੇ ਕੈਦੀਆਂ ਦੇ ਹੱਥਾਂ ‘ਚ ਝਾੜੂ ਪੋਚਾ ਫੜਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਕੈਦੀਆਂ ਤੋਂ ਅਧਿਕਾਰੀ ਤੇ ਮੰਤਰੀਆਂ ਵੱਲੋਂ ਆਪਣੇ ਘਰਾਂ ‘ਚ ਕੰਮ ਕਰਵਾਇਆ ਜਾਏਗਾ। ਜੇਲ੍ਹ ਵਿਭਾਗ ਇਸ ਤਰਾਂ੍ਹ ਦੇ ਫ਼ਾਰਮੂਲੇ ‘ਤੇ ਵਿਚਾਰ ਕਰ ਰਿਹਾ ਹੈ। ਜੇਕਰ ਪੰਜਾਬ ਦੀ ਕੈਬਨਿਟ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਤਾਂ ਨਿਯਮ ਤਿਆਰ ਕਰਦੇ ਹੋਏ ਕੈਦੀਆਂ ਨੂੰ ਅਧਿਕਾਰੀਆਂ ਤੇ ਮੰਤਰੀਆਂ ਦੇ ਘਰ ‘ਚ ਨੌਕਰ ਦਾ ਕੰਮ ਕਰਨ ਲਈ ਤੈਨਾਤ ਕਰ ਦਿੱਤਾ ਜਾਏਗਾ। ਇਸ ਗੱਲ ਦੀ ਪੁਸ਼ਟੀ ਖ਼ੁਦ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤੀ ਹੈ।
ਜਾਣਕਾਰੀ ਅਨੁਸਾਰ ਪੰਜਾਬ ਦਾ ਜੇਲ੍ਹ ਵਿਭਾਗ ਪਿਛਲੇ ਕੁਝ ਮਹੀਨੇ ਤੋਂ ਜੇਲ੍ਹ ‘ਚ ਬੰਦ ਕੈਦੀਆਂ ਤੋਂ ਵੱਖ-ਵੱਖ ਤਰ੍ਹਾਂ ਦਾ ਕੰਮ ਕਰਵਾਉਣ ਦਾ ਵਿਚਾਰ ਕਰ ਰਿਹਾ ਹੈ। ਇਸ ਦੌਰਾਨ ਜੇਲ੍ਹ ਵਿਭਾਗ ਦੇ ਦਿਮਾਗ ਵਿੱਚ ਕੈਦੀਆਂ ਤੋਂ ਅਧਿਕਾਰੀਆਂ ਤੇ ਮੰਤਰੀਆਂ ਦੇ ਘਰ ‘ਚ ਕੰਮ ਕਰਵਾਉਣ ਦਾ ਖਿਆਲ ਆਇਆ ਹੈ। ਜੇਲ੍ਹ ਵਿਭਾਗ ਜੇਲ੍ਹ ਤੋਂ ਬਾਹਰ ਇਨ੍ਹਾਂ ਪੱਕੇ ਕੈਦੀਆਂ ਨੂੰ ਭੇਜਦੇ ਹੋਏ ਸਵੇਰ ਤੋਂ ਲੈ ਕੇ ਸ਼ਾਮ ਤੱਕ ਕੰਮ ਕਰਵਾਏਗਾ। ਕੈਦੀਆਂ ਨੂੰ ਸ਼ਾਮ 5 ਵਜੇ ਤੱਕ ਜੇਲ੍ਹ ‘ਚ ਵਾਪਸ ਆਉਣ ਪਏਗਾ। ਘਰਾਂ ‘ਚ ਨੌਕਰੀ ਕਰਨ ਦੇ ਏਵਜ ‘ਚ ਇਨ੍ਹਾਂ ਕੈਦੀਆਂ ਨੂੰ ਮਹੀਨੇਵਾਰ ਤਨਖਾਹ ਮਿਲੇਗੀ।
ਜੇਲ੍ਹ ਵਿਭਾਗ ਦਾ ਕਹਿਣਾ ਹੈ ਕਿ ਪਹਿਲਾਂ ਵੀ ਇਸ ਤਰ੍ਹਾਂ ਦਾ ਓਪਨ ਜੇਲ੍ਹ ਦੇ ਤੌਰ ‘ਤੇ ਕੈਦੀਆਂ ਤੋਂ ਕੰਮ ਲਿਆ ਗਿਆ ਹੈ ਤੇ ਕਈ ਸੂਬੇ ਇਸ ਪ੍ਰੋਜੈਕਟ ਰਾਹੀਂ ਕੰਮ ਵੀ ਕਰ ਰਹੇ ਹਨ। ਘਰਾਂ ਵਿੱਚ ਨੌਕਰੀ ਦੇ ਨਾਲ ਹੀ ਕੈਦੀ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਜਾ ਰਹੇ ਪੈਟਰੋਲ ਪੰਪਾਂ ‘ਤੇ ਵੀ ਕੰਮ ਕਰਦੇ ਨਜ਼ਰ ਆਉਣਗੇ।
ਜੇਲ੍ਹ ਤੋਂ ਬਾਹਰ ਭੇਜੇ ਜਾਣ ਵਾਲੇ ਹਰ ਕੈਦੀ ਦੀ ਪਹਿਲਾਂ ਪੁਲਿਸ ਵੈਰੀਫਿਕੇਸ਼ਨ ਕਰਵਾਈ ਜਾਏਗੀ ਤੇ ਪਰਿਵਾਰਕ ਮੈਂਬਰਾਂ ਤੋਂ ਕੈਦੀ ਦੀ ਜ਼ਮਾਨਤ ਵੀ ਲਈ ਜਾਏਗੀ। ਜਿਸ ਤੋਂ ਬਾਅਦ ਉਹ ਕੈਦੀ ਨੂੰ ਜੇਲ੍ਹ ਤੋਂ ਬਾਹਰ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਏਗੀ। ਕੈਦੀ ਕਿੱਥੇ ਕੰਮ ਕਰਨਗੇ ਤੇ ਕਿੱਥੇ ਨਹੀਂ ਕਰਨਗੇ, ਇਹ ਖ਼ੁਦ ਜੇਲ੍ਹ ਵਿਭਾਗ ਹੀ ਤੈਅ ਕਰੇਗਾ।
ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਵਿਭਾਗੀ ਅਧਿਕਾਰੀਆਂ ਵੱਲੋਂ ਨੀਤੀ ਤਿਆਰ ਕੀਤੀ ਜਾ ਰਹੀ ਹੈ ਤੇ ਜੇਕਰ ਸਾਰਾ ਕੁਝ ਠੀਕ ਰਿਹਾ ਤਾਂ ਕੈਦੀਆਂ ਨੂੰ ਜੇਲ੍ਹ ਤੋਂ ਬਾਹਰ ਨੌਕਰ ਰੱਖਿਆ ਜਾ ਸਕੇਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਟਿਆਲਾ ਜੇਲ੍ਹ ਦੇ ਚਾਰ ਅਧਿਕਾਰੀ ਬਰਖ਼ਾਸਤ
ਕੈਦੀਆਂ ਨੂੰ ਗੈਂਗਸਟਰਾਂ ਤੋਂ ਕੁਟਵਾਉਣ ਤੇ ਪੈਸੇ ਵਸੂਲਣ ਦਾ ਦੋਸ਼
ਪਟਿਆਲਾ (ਖੁਸ਼ਵੀਰ ਸਿੰਘ ਤੂਰ) | ਪੰਜਾਬ ਸਰਕਾਰ ਵੱਲੋਂ ਵਿਵਾਦਿਤ ਸਾਬਕਾ ਜੇਲ੍ਹ ਸੁਪਰਡੈਂਟ ਰਾਜਨ ਕਪੂਰ, ਸਹਾਇਕ ਸੁਪਰਡੈਟ ਸੁਖਵਿੰਦਰ ਸਿੰਘ, ਸਹਾਇਕ ਸੁਪਰਡੈਂਟ ਵਿਕਾਸ ਸ਼ਰਮਾ ਅਤੇ ਹੌਲਦਾਰ ਪ੍ਰਾਗਨ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਇਨ੍ਹਾਂ ਉੱਪਰ ਜੇਲ੍ਹ ‘ਚ ਬੰਦ ਕੈਂਦੀਆਂ ਤੋਂ ਡਰਾ-ਧਮਕਾ ਕੇ ਲੱਖਾਂ ਰੁਪਏ ਬਟੋਰਨ ਦੇ ਦੋਸ਼ ਲੱਗੇ ਹੋਏ ਸਨ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਅੱਜ ਸਰਕਾਰ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ।
ਇਕੱਤਰ ਜਾਣਕਾਰੀ ਅਨੁਸਾਰ ਮੁਜੱਫਰ ਜਿਣਸੀ ਸਕੈਂਡਲ ‘ਚ ਮੁਲਜ਼ਮ ਬ੍ਰਿਜੇਸ਼ ਠਾਕੁਰ, ਜਿਸ ਨੂੰ ਕਿ ਪਟਿਆਲਾ ਜੇਲ੍ਹ ਵਿੱਚ ਭੇਜਿਆ ਗਿਆ ਸੀ। ਇਸ ਸਮੇਂ ਜੇਲ੍ਹ ਸੁਪਰਡੈਂਟ ਵਜੋਂ ਰਾਜਨ ਕੂਪਰ ਤਾਇਨਾਤ ਸਨ। ਇਸ ਦੌਰਾਨ ਬ੍ਰਿਜੇਸ਼ ਠਾਕੁਰ ਵੱਲੋਂ ਦੋਸ਼ ਲਾਏ ਗਏ ਸਨ ਕਿ ਜੇਲ੍ਹ ਸੁਪਰਡੈਂਟ ਰਾਜਨ ਕਪੂਰ ਵੱਲੋਂ ਉਸ ਨੂੰ ਜੇਲ੍ਹ ‘ਚ ਹੀ ਬੰਦ ਗੈਂਗਸਟਰਾਂ ਪਾਸੋਂ ਕੁੱਟਮਾਰ ਕਰਵਾ ਕੇ ਉਸ ਤੋਂ 15 ਲੱਖ ਰੁਪਏ ਵਸੂਲੇ ਗਏ ਹਨ। ਇਸ ਤੋਂ ਇਲਾਵਾ ਹੋਰ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ਬ੍ਰਿਜੇਸ਼ ਠਾਕੁਰ ਦੇ ਪਰਿਵਾਰ ਵੱਲੋਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਜੇਲ੍ਹ ਅਧਿਕਾਰੀਆਂ ਨੂੰ ਸ਼ਿਕਾਇਤਾਂ ਭੇਜੀਆਂ ਗਈਆਂ ਸਨ। ਇਸ ਤੋਂ ਬਾਅਦ ਰਾਜਨ ਕਪੂਰ ਨੂੰ ਇੱਥੋਂ ਬਦਲ ਕੇ ਜੇਲ੍ਹ ਟ੍ਰੇਨਿੰਗ ਸਕੂਲ ਦਾ ਪਿੰ੍ਰਸੀਪਲ ਤਾਇਨਾਤ ਕਰ ਦਿੱਤਾ ਸੀ। ਹੁਣ ਮੌਜੂਦਾ ਸਮੇਂ ਉਹ ਟ੍ਰੇਨਿੰਗ ਸਕੂਲ ਦੇ ਪ੍ਰਿੰਸੀਪਲ ਅਹੁਦੇ ਤੇ ਸਨ। ਇਸ ਦੌਰਾਨ ਹੀ ਜੇਲ੍ਹ ਮੰਤਰੀ ਵੱਲੋਂ ਇਸ ਦੀ ਜਾਂਚ ਆਈਜੀ ਜੇਲ੍ਹਾਂ ਕੁੰਵਰ ਵਿਜੈ ਪ੍ਰਤਾਪ ਨੂੰ ਸੌਂਪੀ ਗਈ ਸੀ, ਜਿਨ੍ਹਾਂ ਵੱਲੋਂ ਕਈ ਵਾਰ ਜੇਲ੍ਹ ਅੰਦਰ ਜਾਂਚ ਕੀਤੀ ਗਈ ਅਤੇ ਸਬੂਤ ਜੁਟਾਏ ਗਏ। ਇਸੇ ਦੌਰਾਨ ਹੀ ਇੱਕ ਹੋਰ ਜੇਲ੍ਹ ਦੇ ਹੀ ਬੰਦੀ ਵੱਲੋਂ ਜੋ ਕਿਸੇ ਮਾਮਲੇ ਵਿੱਚ ਅੰਦਰ ਸੀ, ਉਸ ਵੱਲੋਂ ਵੀ ਜੇਲ੍ਹ ਸੁਪਰਡੈਂਟ ਰਾਜਨ ਕਪੂਰ ਉੱਪਰ ਵੱਖ ਵੱਖ ਸਮੇਂ ਤੇ ਆਪਣੇ ਆਦਮੀਆਂ ਰਾਹੀਂ 11 ਲੱਖ ਰੁਪਏ ਲੈਣ ਦੇ ਦੋਸ਼ ਲਗਾਏ ਗਏ ਸਨ। ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਉਸ ਵੱਲੋਂ ਇੱਕ ਚੈਨਲ ਉੱਪਰ ਵੀ ਇਹ ਖੁਲਾਸਾ ਕੀਤਾ ਗਿਆ ਸੀ ਕਿ ਜੇਲ੍ਹ ਸੁਪਰਡੈਂਟ ਵੱਲੋਂ ਕਿਸ ਤਰ੍ਹਾਂ ਜੇਲ੍ਹ ਵਿੱਚ ਆਪਣੇ ਗੈਂਗ ਰਾਹੀਂ ਕੈਦੀਆਂ ਨਾਲ ਗਲਤ ਕੰਮ ਕਰਕੇ ਅਤੇ ਕੁੱਟਮਾਰ ਕਰਵਾ ਕੇ ਪੈਸੇ ਵਸੂਲੇ ਜਾ ਰਹੇ ਹਨ। ਇਨ੍ਹਾਂ ਮਾਮਲਿਆਂ ਦੀਆਂ ਸ਼ਿਕਾਇਤਾਂ ਮਿਲਣ ਸਮੇਤ ਜਾਂਚ ਪੜ੍ਹਤਾਲ ਦੌਰਾਨ ਸਾਰਾ ਮਾਮਲਾ ਸਹੀ ਪਾਏ ਜਾਣ ‘ਤੇ ਅੱਜ ਪ੍ਰਿੰਸੀਪਲ ਸੈਕਟਰੀ ਜੇਲ੍ਹ ਪ੍ਰਸ਼ਾਸਨ ਕ੍ਰਿਪਾ ਸ਼ੰਕਰ ਸਰੋਜ ਵੱਲੋਂ ਸਾਬਕਾ ਸੁਪਰਡੈਂਟ ਪਟਿਆਲਾ ਜੇਲ੍ਹ ਰਾਜਨ ਕਪੂਰ, ਸਹਾਇਕ ਸੁਪਰਡੈਟ ਸੁਖਵਿੰਦਰ ਸਿੰਘ, ਸਹਾਇਕ ਸੁਪਰਡੈਂਟ ਵਿਕਾਸ ਸ਼ਰਮਾ ਅਤੇ ਹੌਲਦਾਰ ਪ੍ਰਾਗਨ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਡਿਸਮਿਸ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਇਨ੍ਹਾਂ ਖਿਲਾਫ਼ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਮੁਹਾਲੀ ਵਿਖੇ ਮਾਮਲਾ ਦਰਜ਼ ਕਰਨ ਦੇ ਵੀ ਹੁਕਮ ਸੁਣਾਏ ਹਨ। ਇਹ ਕੇਸ ਆਰਗਨਾਈਜੇਸ਼ਨ ਕ੍ਰਾਈਮ ਕੰਟਰੋਲ ਯੂਨਿਟ ਵੱਲੋਂ ਦੇਖਿਆ ਜਾਵੇਗਾ। ਦੱੱਸਣਯੋਗ ਹੈ ਕਿ ਪਟਿਆਲਾ ਜੇਲ੍ਹ ਹਮੇਸਾ ਹੀ ਸੁਰਖੀਆਂ ਵਿੱਚ ਰਹੀ ਹੈ ਅਤੇ ਇਸ ਵਾਰ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਹੋਰਨਾਂ ਜੇਲ੍ਹ ਅਧਿਕਾਰੀਆਂ ਨੂੰ ਵੀ ਕੰਨ ਕੀਤੇ ਗਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਈਆਂ ਨੇ ਦਿੱਤੀ ਹਮਾਇਤ, ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਰਹੇਗਾ ਜਾਰੀ: ਆਗੂ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਆਪਣੇ ਨੋਟੀਫਿਕੇਸ਼ਨ ਦੀ ਮੰਗ ਨੂੰ ਲੈ ਕੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਪੰਜ ਕਾਰਕੁੰਨ ਦੂਜੇ ਦਿਨ ਵੀ ਟੈਂਕੀ ਉੱਪਰ ਹੀ ਡਟੇ ਰਹੇ। ਇੱਧਰ ਉਨ੍ਹਾਂ ਦੇ ਦੂਜੇ ਸਾਥੀਆਂ ਵੱਲੋਂ ਟੈਂਕੀ ਦੇ ਹੇਠਾਂ ਆਪਣਾ ਧਰਨਾ ਜਾਰੀ ਰੱਖਿਆ ਹੋਇਆ ਹੈ। ਇੱਧਰ ਕਈ ਯੂਨੀਅਨਾਂ ਵੱਲੋਂ ਇਨ੍ਹਾਂ ਬੇਰੁਜ਼ਗਾਰਾਂ ਨੂੰ ਆਪਣੀ ਹਮਾਇਤ ਦਿੱਤੀ ਜਾ ਰਹੀ ਅਤੇ ਪੁਲਿਸ ਵੱਲੋਂ ਇੱਥੇ ਲਗਾਤਾਰ ਪਹਿਰਾ ਦਿੱਤਾ ਜਾ ਰਿਹਾ ਹੈ।  ਟੈਂਕੀ ਉੱਪਰ ਚੜ੍ਹੇ ਨੌਜਵਾਨਾਂ ‘ਚ ਜਤਿੰਦਰ ਸਿੰਘ ਜਲਾਲਾਬਾਦ, ਸੁਰਿੰਦਰ ਅਬੋਹਰ, ਸੰਦੀਪ ਸੰਗਰੂਰ, ਕਰਨਵੀਰ ਬਰਨਾਲਾ ਅਤੇ ਜਗਸੀਰ ਸਿੰਘ ਸੰਗਰੂਰ ਸ਼ਾਮਲ ਹਨ। ਇਨ੍ਹਾਂ ਦੇ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਅਤੇ ਸਲਫਾਸ ਦੀਆਂ ਗੋਲੀਆਂ ਫੜੀਆਂ ਹੋਈਆਂ ਹਨ।
ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਸਮੇਤ ਹੋਰ ਆਗੂਆਂ ਨੇ ਦੱਸਿਆ ਕਿ ਅੱਜ ਦੂਜੇ ਦਿਨ ਕੋਈ ਵੀ ਪ੍ਰਸ਼ਾਸਨ ਅਧਿਕਾਰੀ ਇੱਥੇ ਨਹੀਂ ਪੁੱਜਾ। ਉਨ੍ਹਾਂ ਦੱਸਿਆ ਕਿ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਜੰਗ ਸਿੰਘ ਭਟੇੜੀ, ਆਪਣਾ ਪੰਜਾਬ ਪਾਰਟੀ ਦੇ ਬੁਲਾਰੇ ਜੋਗਾ ਸਿੰਘ ਚਪੜ ਸਮੇਤ ਹੋਰ ਆਗੂਆਂ ਵੱਲੋਂ ਉਨ੍ਹਾਂ ਦੇ ਧਰਨੇ ਵਿੱਚ ਆਕੇ ਉਨ੍ਹਾਂ ਨੂੰ ਹਮਾਇਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਸਰਕਾਰ ਵੱਲੋਂ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੇ ਨੌਕਰੀ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਨਾਂ ਸਮਾਂ ਉਹ ਇੱਥੇ ਹੀ ਸੰਘਰਸ਼ ਕਰਦੇ ਰਹਿਣਗੇ।  ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਰਾਤ ਬਰਾਤੇ ਉਨ੍ਹਾਂ ਨਾਲ ਕੋਈ ਵੀ ਧੱਕਾ ਕੀਤਾ ਤਾਂ ਉਹ ਕੋਈ ਵੀ ਕਦਮ ਚੁੱਕ ਸਕਦੇ ਹਨ। ਇਸ ਮੌਕੇ ਦੀਪ ਅਮਨ ਮਾਨਸਾ, ਅਮਨਦੀਪ ਸਿੰਘ ਬਠਿੰਡਾ, ਕੁਲਵਿੰਦਰ ਸਿੰਘ ਬਠਿੰਡਾ, ਗੁਰਜੰਟ ਸਿੰਘ ਪਟਿਆਲਾ, ਕੁਲਦੀਪ ਵਰਮਾ, ਰਜਨੀ ਪਟਿਆਲਾ, ਸੋਨੀਆ, ਰਮਨਦੀਪ , ਰਾਜਵੀਰ ਸਮੇਤ ਵੱਡੀ ਗਿਣਤੀ ਵਿੱਚ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਸ਼ਾਮਲ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੋਲਕਾਤਾ ਪੁਲਿਸ ਨੇ ਸੀਬੀਆਈ ਦੇ ਪੰਜ ਅਫ਼ਸਰਾਂ ਨੂੰ ਗ੍ਰਿਫ਼ਤਾਰ ਕੀਤਾ
ਸੂਬਾ ਪੁਲਿਸ ਤੇ ਸੀਬੀਆਈ ਅਧਿਕਾਰੀਆਂ ਦਰਮਿਆਨ ਹੱਥੋਪਾਈ
ਕੋਲਕਾਤਾ | ਪੱਛਮੀ ਬੰਗਾਲ ਦੇ ਸ਼ਾਰਦਾ ਚਿਟਫੰਡ ਘਪਲੇ ਦੀ ਜਾਂਚ ਲਈ ਅੱਜ ਕੋਲਕਾਤਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਘਰ ਪਹੁੰਚੀ ਸੀਬੀਆਈ ਟੀਮ ਦੇ ਪੰਜ ਅਧਿਕਾਰੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਜਾਣਕਾਰੀ ਅਨੁਸਾਰ ਪੁਲਿਸ ਇਨ੍ਹਾਂ ਅਧਿਕਾਰੀਆਂ ਨੂੰ ਸ਼ੈਕਸਪੀਅਰ ਸਰਨੀ ਥਾਣੇ ਲੈ ਗਈ ਹੈ ਇਸ ਮਾਮਲੇ ‘ਚ ਸੀਬੀਆਈ ਪੂਰੀ ਰਿਪੋਰਟ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜ ਸਕਦੀ ਹੈ
ਅਧਿਕਾਰੀਕ ਸੂਤਰਾਂ ਨੇ ਦੱਸਿਆ ਕਿ ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਕੋਲਕਾਤਾ ਪੁਲਿਸ ਕਮਿਸ਼ਨਰ ਦੇ ਘਰ ਪਹੁੰਚ ਗਈ ਹੈ ਤੇ ਸੂਬੇ ਦੇ ਆਲ੍ਹਾ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੀ ਹੈ ਕੋਲਕਾਤਾ ਦੇ ਮਹਾਂਪੌਰ ਫਿਰਹਾਦ ਹਕੀਮ ਵੀ ਇਸ ਮੀਟਿੰਗ ‘ਚ ਮੌਜ਼ੂਦ ਹੈ ਸੂਤਰਾਂ ਨੇ ਦੱਸਿਆ ਕਿ ਸੂਬਾ ਪੁਲਿਸ ਤੇ ਸੀਬੀਆਈ ਅਧਿਕਾਰੀਆਂ ਦਰਮਿਆਨ ਹੱਥੋਪਾਈ ਵੀ ਹੋਈ ਸੀ
ਮਮਤਾ ਬੈਨਰਜੀ  ਨੇ ਰਾਤ ਨੂੰ ਹੀ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੂਰਾ ਦੇਸ਼ ਮੋਦੀ-ਸ਼ਾਹ ਤੋਂ ਪ੍ਰੇਸ਼ਾਨ ਹੈ ਦੇਸ਼ ‘ਚ ਇਸ ਸਮੇਂ ਐਮਰਜੈਂਸੀ ਤੋਂ ਵੀ ਬੁਰੇ ਹਾਲਾਤ ਹਨ ਮਮਤਾ ਨੇ ਕਿਹਾ ਕਿ ਮੈਂ ਮੋਦੀ ਸਰਕਾਰ ਦੇ ਇਸ ਰਵੱਈਆ ਖਿਲਾਫ਼ ਹੁਣੇ ਧਰਨੇ ‘ਤੇ ਬੈਠਾਂਗੀ ਇਸ ਦਰਮਿਆਨ ਕੋਲਕਾਤਾ ਪੁਲਿਸ ਸੀਬੀਆਈ ਦੇ ਜੁਆਇੰਟ ਡਾਇਰੈਕਟਰ ਪੰਕਜ ਸ੍ਰੀਵਾਸਤਵ ਨੂੰ ਗ੍ਰਿਫ਼ਤਾਰ ਕਰਨ ਲਈ ਉਨ੍ਹਾਂ ਦੇ ਘਰ ਰਵਾਨਾ ਹੋ ਗਈ ਹੈ ਸੀਬੀਆਈ ਸੂਤਰਾਂ ਦਾ ਕਹਿਣਾ ਹੈ ਕਿ ਕਮਿਸ਼ਨਰ ਦੇ ਘਰ ਜ਼ਰੂਰੀ ਡਾਕਿਊਮੈਂਟ ਨੂੰ ਨਸ਼ਟ ਕੀਤਾ ਜਾ ਸਕਦਾ ਹੈ ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਹੁਣ ਰਾਜਪਾਲ ਕੋਲ ਇਸ ਸਥਿਤੀ ਨਾਲ ਨਜਿੱਠਣ ਦੀ ਫਰਿਆਦ ਕਰ ਸਕਦੀ ਹੈ ਦਰਅਸਲ ਪੱਛਮੀ ਬੰਗਾਲ ਦੇ ਚਰਚਿੱਤ ਸ਼ਾਰਦਾ ਚਿਟਫੰਡ ਮਾਮਲੇ ਦੀ ਜਾਂਚ ਦੇ ਲਪੇਟੇ ‘ਚ ਕੋਲਕੱਤਾ ਦੇ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਵੀ ਆ ਗਏ ਹਨ ਸੀਬੀਆਈ ਦੀ ਇੱਕ ਟੀਮ ਰਾਜੀਵ ਕੁਮਾਰ ਤੋਂ ਪੁੱਛਗਿੱਛ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੀ ਸੀ ਪਰ ਉਨ੍ਹਾਂ ਅੰਦਰ ਨਾ ਜਾਣ ਦਿੱਤਾ ਗਿਆ ਮੌਕੇ ‘ਤੇ ਕੋਲਕਾਤਾ ਪੁਲਿਸ ਦੇ ਦੋ ਡਿਪਟੀ ਕਮਿਸ਼ਨਰ ਮੌਜ਼ੂਦ ਸਨ ਕੋਲਕਾਤਾ ਪੁਲਿਸ ਦੇ ਅਧਿਕਾਰੀ ਸੀਬੀਆਈ ਦੀ ਟੀਮ ਤੋਂ ਕੋਰਟ ਦਾ ਵਾਰੰਟ ਦੇਖਣ ਦੀ ਮੰਗ ਕਰ ਰਹੇ ਸਨ ਸੀਬੀਆਈ ਦੇ ਅਧਿਕਾਰੀ ਜਦੋਂ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਘਰ ਜਾਣ ਦੀ ਕੋਸ਼ਿਸ਼ ਕਰ ਰਹੇ ਸਨ ਉਸ ਸਮੇਂ ਉਨਾਂ ਦੀ ਮੌਜ਼ੂਦ ਪੁਲਿਸ ਕਰਮੀਆਂ ਨਾਲ ਹੱਥੋਪਾਈ ਵੀ ਹੋਈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ: ਅਦਾਲਤ ਵੱਲੋਂ ਤਿੰਨਾਂ ਪੁਲਿਸ ਅਫ਼ਸਰਾਂ ਦੀ ਜ਼ਮਾਨਤ ਅਰਜ਼ੀਆਂ ਰੱਦ
ਸਾਦਿਕ/ਫਰੀਦਕੋਟ, (ਅਰਸ਼ਦੀਪ ਸੋਨੀ) | ਬਹਿਬਲ ਕਲਾਂ ਗੋਲੀਕਾਂਡ ‘ਚ ਨਾਮਜ਼ਦ ਤਿੰਨ ਪੁਲਿਸ ਅਧਿਕਾਰੀਆਂ ਨੂੰ ਅਗਾਊਂ ਜ਼ਮਾਨਤ ਨਹੀਂ ਮਿਲੇਗੀ ਸੈਸ਼ਨ ਜੱਜ ਹਰਪਾਲ ਸਿੰਘ ਨੇ ਤਿੰਨਾਂ ਦੀ ਅਰਜ਼ੀਆਂ ‘ਤੇ ਸੁਣਵਾਈ ਮੁਕੰਮਲ ਕਰ ਲਈ ਸੀ, ਪਰ ਫੈਸਲਾ ਰਾਖਵਾਂ ਰੱਖ ਲਿਆ ਸੀ ਪਰ ਅੱਜ ਅਦਾਲਤ ਨੇ ਫ਼ੈਸਲਾ ਸੁਣਾਉਂਦਿਆਂ ਤਿੰਨਾਂ ਦੀ ਜ਼ਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ ਹਨ ਗੋਲ਼ੀਬਾਰੀ ‘ਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦੇ ਪਰਿਵਾਰ ਨੇ ਤਿੰਨਾਂ ਪੁਲਿਸ ਅਧਿਕਾਰੀਆਂ ਦੀ ਜ਼ਮਾਨਤ ਅਰਜ਼ੀ ਨਾ ਮਨਜ਼ੂਰ ਕਰਨ ਦੀ ਅਪੀਲ ਕੀਤੀ ਸੀ ਜਿਸ ‘ਤੇ ਸ਼ੁੱਕਰਵਾਰ ਨੂੰ ਸੈਸ਼ਨ ਜੱਜ ਹਰਪਾਲ ਸਿੰਘ ਨੇ ਦੋਵੇਂ ਪੱਖਾਂ ਦੇ ਵਕੀਲਾਂ ਨੂੰ ਤਕਰੀਬਨ ਘੰਟਾ ਭਰ ਚੱਲੀ ਬਹਿਸ ਮਗਰੋਂ ਪੁਲਿਸ ਅਧਿਕਾਰੀਆਂ ਦੀਆਂ ਅਗਾਊਂ ਜ਼ਮਾਨਤ ਅਰਜ਼ੀਆਂ ‘ਤੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ ਤਿੰਨੇ ਪੁਲਿਸ ਮੁਲਜ਼ਮਾਂ ਨੇ ਗੋਲ਼ੀਕਾਂਡ ਮਾਮਲੇ ‘ਚ ਗ੍ਰਿਫ਼ਤਾਰੀ ਦੇ ਖ਼ਦਸ਼ੇ ਕਾਰਨ ਅਗਾਊਂ ਜ਼ਮਾਨਤ ਲਈ ਅਪੀਲ ਕੀਤੀ ਸੀ। ਐਸਪੀ ਬਿਕਰਮਜੀਤ ਤੇ ਇੰਸਪੈਕਰਟ ਪ੍ਰਦੀਪ ਸਿੰਘ ਨੇ ਬੀਤੇ ਸੋਮਵਾਰ ਅਤੇ ਸਬ ਇੰਸਪੈਕਰਟ ਤੇ ਤਤਕਾਲੀ ਥਾਣਾ ਮੁਖੀ ਅਮਰਜੀਤ ਸਿੰਘ ਕੁਲਾਰ ਨੇ ਬੀਤੇ ਮੰਗਲਵਾਰ ਨੂੰ ਅਦਾਲਤ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਲਾਈ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਮੇਤ ਦੇਸ਼ ਦੇ ਸਾਰੇ ਸੂਬਿਆਂ ਦੇ ਪੁਲਿਸ ਮਹਿਕਮਿਆਂ ਨੂੰ ਚੋਣਾਂ ਤੋਂ ਪਹਿਲਾਂ ਖਾਸ ਹਦਾਇਤਾਂ ਦਿੱਤੀਆਂ ਹਨ।। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਅਜਿਹੇ ਕਿਸੇ ਵੀ ਅਫਸਰ ਨੂੰ ਚੋਣਾਂ ਨਾਲ ਸਬੰਧਤ ਕੰਮ ਨਾ ਦਿੱਤਾ ਜਾਵੇ, ਜੋ ਸੇਵਾਕਾਲ ‘ਚ ਵਾਧੇ (ਐਕਸਟੈਂਸ਼ਨ) ‘ਤੇ ਚੱਲ ਰਿਹਾ ਹੋਵੇ ਜਾਂ ਜਿਸ ਨੂੰ ਵੱਖ-ਵੱਖ ਅਹੁਦਿਆਂ ‘ਤੇ ਮੁੜ ਤੋਂ ਤਾਇਨਾਤ ਕੀਤਾ ਗਿਆ ਹੋਵੇ। ਚੋਣ ਕਮਿਸ਼ਨ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਕਿਸੇ ਅਫਸਰ ਨੂੰ ਉਸ ਦੇ ਜੱਦੀ ਜ਼ਿਲ੍ਹੇ ਜਾਂ ਅਜਿਹੀ ਥਾਂ ‘ਤੇ ਨਹੀਂ ਲਾਇਆ ਜਾਵੇਗਾ। ਭਾਰਤੀ ਚੋਣ ਕਮਿਸ਼ਨ ਦਾ ਇਹ ਪੱਤਰ ਪੰਜਾਬ ਦੇ ਸਾਰੇ ਜ਼ਿਲ੍ਹਾ ਚੋਣ ਅਫਸਰਾਂ (ਡੀਈਓਜ਼) ਨੂੰ ਭੇਜਿਆ ਗਿਆ ਹੈ।। ਮੁੱਖ ਚੋਣ ਅਫਸਰ ਨੂੰ ਭੇਜਿਆ ਜਾਵੇਗਾ। ਸੂਬਾਈ ਚੋਣ ਕਮਿਸ਼ਨ ਨੂੰ ਇਹ ਪੱਤਰ 16 ਜਨਵਰੀ ਨੂੰ ਪ੍ਰਾਪਤ ਹੋਇਆ ਸੀ। ਇਸ ਪੱਤਰ ਅਨੁਸਾਰ ਭਾਵੇਂ ਡੀਜੀਪੀ ਸੁਰੇਸ਼ ਅਰੋੜਾ ਦੀਆਂ ਸੇਵਾਵਾਂ ‘ਚ ਸਤੰਬਰ ਮਹੀਨੇ ਤੱਕ ਵਾਧਾ ਹੋ ਗਿਆ ਹੈ ਪਰ ਉਹ ਚੋਣਾਂ ਦੌਰਾਨ ਸੂਬੇ ‘ਚ ਅਮਨ ਤੇ ਕਾਨੂੰਨ ਦਾ ਸਥਿਤੀ ਦਾ ਮਾਮਲਾ ਆਪਣੇ ਹੱਥ ‘ਚ ਨਹੀਂ ਲੈ ਸਕਣਗੇ। ਇਸ ਤੋਂ ਅੱਗੇ ਭਾਰਤੀ ਚੋਣ ਕਮਿਸ਼ਨ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਹੈ ਆਈਜੀ, ਕਮਾਂਡੈਂਟ ਤੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਲੈ ਕੇ ਸਬ-ਇੰਸਪੈਕਟਰ ਪੱਧਰ ਤੱਕ ਦੇ ਅਫਸਰ ਚੋਣਾਂ ਦੌਰਾਨ ਪੰਜਾਬ ਦੇ ਜ਼ਿਲ੍ਹਿਆਂ ‘ਚ ਸੁਰੱਖਿਆ ਪ੍ਰਬੰਧਾਂ ਜਾਂ ਫੋਰਸ ਭੇਜਣ ਲਈ ਜ਼ਿੰਮੇਵਾਰ ਹੋਣਗੇ।। ਇਸ ਨਾਲ ਹੀ ਜਿਨ੍ਹਾਂ ਅਫਸਰ ਨੇ ਕਿਸੇ ਜ਼ਿਲ੍ਹੇ ‘ਚ ਲਗਾਤਾਰ ਤਿੰਨ ਜਾਂ ਚਾਰ ਸਾਲ ਸੇਵਾ ਨਿਭਾਈ ਹੈ, ਉਨ੍ਹਾਂ ਨੂੰ ਚੋਣਾਂ ਦੌਰਾਨ ਉੱਥੋਂ ਤਬਦੀਲ ਕੀਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਫਿਰ ਤਿਆਰ ਰਹਿਣ ਪੰਜਾਬੀ, ਗਰੀਬੀ ਦਾ ਅਹਿਸਾਸ ਕਰਵਾਉਣਗੇ ਅਧਿਕਾਰੀ
ਹਰ ਸਾਲ ਚੈਕਿੰਗ ਕਰਨ ਵਿੱਚ ਲੱਗੀ ਹੋਈ ਐ ਸਰਕਾਰ, ਨੀਲੇ ਕਾਰਡ ਧਾਰਕਾਂ ਦੀ ਮੁੜ ਤੋਂ ਹੋਵੇਗੀ ਚੈਕਿੰਗ | Bharat Bhushan Ashu
ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਆਉਂਦੇ ਲਾਭਪਾਤਰੀਆਂ ਦੀ ਮੁੜ ਹੋਵੇਗੀ ਪੜਤਾਲ : ਆਸ਼ੂ | Bharat Bhushan Ashu
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਸਰਕਾਰੀ ਆਟਾ-ਦਾਲ ‘ਤੇ ਨਿਰਭਰ ਰਹਿਣ ਵਾਲੇ ਪੰਜਾਬੀਆਂ ਨੂੰ ਉਨ੍ਹਾਂ ਦੀ ਗਰੀਬੀ ਦਾ ਅਹਿਸਾਸ ਕਰਨ ਲਈ ਇੱਕ ਵਾਰ ਮੁੜ ਤੋਂ ਸਰਕਾਰੀ ਅਧਿਕਾਰੀ ਉਨ੍ਹਾਂ ਦੇ ਘਰ ਵਿੱਚ ਆਉਣ ਵਾਲੇ ਹਨ, ਕਿਉਂਕਿ ਮੁੜ ਉਨ੍ਹਾਂ ਦੀ ਚੈਕਿੰਗ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ ਕਿ ਉਹ ਨਿਯਮਾਂ ਅਧੀਨ ਆਟਾ-ਦਾਲ ਸਕੀਮ ਦਾ ਫਾਇਦਾ ਲੈ ਰਹੇ ਹਨ ਜਾਂ ਫਿਰ ਨਹੀਂ । ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਪੰਜਾਬ ਵਿੱਚ ਨੀਲੇ ਕਾਰਡ ਧਾਰਕਾਂ ਦੀ ਚੈਕਿੰਗ ਕਰਨ ਦਾ ਕੰਮ ਇਸ ਸਰਕਾਰ ਨੇ ਇਸੇ ਸਾਲ ਹੀ ਨਿਪਟਾਇਆ ਹੈ ਅਤੇ ਹੁਣ ਮੁੜ ਤੋਂ ਆਦੇਸ਼ ਜਾਰੀ ਕਰ ਦਿੱਤੇ ਹਨ।
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ‘ਸਮਾਰਟ ਰਾਸ਼ਨ ਕਾਰਡ ਸਕੀਮ’ (ਨੀਲੇ ਕਾਰਡ ਧਾਰਕ) ਅਧੀਨ ਆਉਂਦੇ ਯੋਗ ਲਾਭਪਾਤਰੀਆਂ ਦੀ ਮੁੜ ਪੜਤਾਲ ਕਰਵਾਉਣ ਲਈ ਵੀਰਵਾਰ ਨੂੰ ਆਦੇਸ਼ ਜਾਰੀ ਕੀਤੇ ਹਨ। ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਹੈਰਾਨੀਜਨਕ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਸਲੀ ਹੱਕਦਾਰ ਦੀ ਤੁਰੰਤ ਪ੍ਰਭਾਵ ਨਾਲ ਮੁੜ ਪੜਤਾਲ ਦਾ ਫੈਸਲਾ ਉਨ੍ਹਾਂ ਦੀ ਨਹੀਂ ਸਗੋਂ ਖ਼ੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈ। ਜਿਨਾਂ ਦੇ ਆਦੇਸ਼ ‘ਤੇ ਹੀ ਉਨ੍ਹਾਂ ਨੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰ ਨੂੰ ਇਹ ਆਦੇਸ਼ ਜਾਰੀ ਕੀਤੇ ਹਨ। ਇਸ ਮੌਕੇ ਪੰਜਾਬ ਵਿੱਚ 1 ਕਰੋੜ 41 ਲੱਖ 45 ਹਜ਼ਾਰ ਲਾਭਪਾਤਰੀ (35.26 ਲੱਖ ਪਰਿਵਾਰ) ਇਸ ਸਕੀਮ ਦਾ ਲਾਭ ਲੈ ਰਹੇ ਹਨ।
ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਲਗਾਤਾਰ ਅਜਿਹੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਨਜਾਇਜ਼ ਹੱਕਦਾਰਾਂ ਨੂੰ ਇਸ ਸਕੀਮ ਦੇ ਘੇਰੇ ਵਿੱਚ ਲਿਆ ਗਿਆ ਹੈ ਅਤੇ ਉਹ ਹੀ ਇਸ ਸਕੀਮ ਅਧੀਨ ਦੋ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਕਣਕ ਲੈ ਰਹੇ ਹਨ, ਜਿਸ ਕਾਰਨ ਮੁੜ ਪੜਤਾਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਕਿ ਅਯੋਗ ਲਾਭਪਾਤਰੀਆਂ ਦਾ ਪਤਾ ਲਾਇਆ ਜਾ ਸਕੇ। ਇਸ ਲਈ ਅਧਿਕਾਰੀ ਘਰ ਘਰ ਜਾ ਕੇ ਪੜਤਾਲ ਕਰਨਗੇ। (Bharat Bhushan Ashu)
ਖ਼ੁਦ ਭਰਨਾ ਪਵੇਗਾ ਫਾਰਮ, ਅਧਿਕਾਰੀਆਂ ਨੂੰ ਦਿਖਾਉਣੀ ਪਵੇਗੀ ਆਪਣੀ ਗਰੀਬੀ
ਪੰਜਾਬ ਦੇ 35 ਲੱਖ ਪਰਿਵਾਰਾਂ ਨੂੰ ਆਪਣੀ ਖ਼ੁਦ ਦੀ ਗਰੀਬੀ ਦਿਖਾਉਣ ਲਈ ਨਾ ਸਿਰਫ਼ ਖ਼ੁਦ ਆਪਣੇ ਹੱਥੀਂ ਫਾਰਮ ਭਰਦੇ ਹੋਏ ਆਪਣੇ ਇਲਾਕੇ ਦੇ ਅਧਿਕਾਰੀਆਂ ਕੋਲ ਜਮ੍ਹਾਂ ਕਰਵਾਉਣਾ ਪਵੇਗਾ, ਸਗੋਂ ਚੈਕਿੰਗ ਕਰਨ ਲਈ ਘਰ ਆਉਣ ਵਾਲੇ ਅਧਿਕਾਰੀਆਂ ਨੂੰ ਖ਼ੁਦ ਦੀ ਗਰੀਬੀ ਦਿਖਾਉਣੀ ਪਵੇਗੀ। ਜਿਸ ਰਾਹੀਂ ਸਾਬਤ ਕਰਨਾ ਪਏਗਾ ਕਿ ਤੁਸੀਂ ਅਸਲ ਵਿੱਚ ਗਰੀਬ ਹੋ ਅਤੇ ਇਸ ਸਕੀਮ ਦਾ ਅਸਲੀ ਕਾਬਲ ਹੋ। ਇਹ ਇਸ ਸਾਲ ਵਿੱਚ ਦੂਜੀ ਵਾਰ ਹੈ, ਜਦੋਂ ਅਧਿਕਾਰੀ ਲੋਕਾਂ ਦੀ ਗਰੀਬੀ ਦੇਖਣ ਲਈ ਆਉਣਗੇ।
ਸਰਕਾਰ ਦਾ ਐ ਫੈਸਲਾ, ਮੈਂ ਨਹੀਂ ਕਰ ਸਕਦੀ ਕੁਝ : ਅਨਦਿੱਤਾ ਮਿੱਤਰਾ
ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੀ ਡਾਇਰੈਕਟਰ ਅਨਦਿੱਤਾ ਮਿੱਤਰਾ ਨੇ ਕਿਹਾ ਉਹ ਇਸ ਵਿੱਚ ਕੁਝ ਵੀ ਨਹੀਂ ਕਰਦੇ ਹਨ, ਕਿਉਂਕਿ ਇਹ ਪੰਜਾਬ ਸਰਕਾਰ ਦਾ ਫੈਸਲਾ ਹੈ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਇਸ ਫੈਸਲੇ ਸਬੰਧੀ ਜਾਣਕਾਰੀ ਦੇ ਸਕਦੇ ਹਨ ਅਤੇ ਇਹ ਫੈਸਲਾ ਕਿਉਂ ਲਿਆ ਗਿਆ ਹੈ, ਇਸ ਸਬੰਧੀ ਕੋਈ ਵੀ ਜਾਣਕਾਰੀ ਉਨ੍ਹਾਂ ਕੋਲ ਨਹੀਂ ਹੈ ਪਰ ਇੰਨਾ ਪਤਾ ਹੈ ਕਿ ਕੁਝ ਲਾਭਪਾਤਰ ਇਸ ਸਕੀਮ ਵਿੱਚ ਆਉਣਾ ਰਹਿ ਗਏ ਸਨ, ਜਿਨਾਂ ਨੂੰ ਕਿ ਇਸ ਚੈਕਿੰਗ ਦੌਰਾਨ ਸ਼ਾਮਲ ਕਰ ਲਿਆ ਜਾਵੇਗਾ।
ਕੇਂਦਰੀ ਖੇਡ ਮੰਤਰੀ ਵਲੋਂ ਏਸ਼ੀਅਨ ਚੈਂਪੀਅਨ ਹਾਕਮ ਭੱਠਲਾਂ ਨੂੰ ਤੁਰੰਤ 10 ਲੱਖ ਦੀ ਮੱਦਦ ਕਰਨ ਦਾ ਐਲਾਨ
ਜਿਗਰ ਦੀ ਬਿਮਾਰੀ ਨਾਲ ਜੂਝ ਰਿਹਾ ਹਾਕਮ ਸਿੰਘ ਐਥਲੀਟ | Commando Officers
ਬਰਨਾਲਾ, (ਜੀਵਨ ਰਾਮਗੜ੍ਹ/ਸੱਚ ਕਹੂੰ ਨਿਊਜ਼)। ਬਰਨਾਲਾ ਜਿਲ੍ਹੇ ਦੇ ਪਿੰਡ ਭੱਠਲਾਂ ਦੇ ਵਸਨੀਕ ਅਤੇ ਏਸ਼ੀਅਨ ਚੈਂਪੀਅਨ ਐਥਲੀਟ ਹਾਕਮ ਸਿੰਘ ਭੱਠਲਾਂ ਦੇ ਇਲਾਜ ਲਈ ਕੇਂਦਰੀ ਖੇਡ ਮੰਤਰੀ ਰਾਜਵਰਧਨ ਰਾਠੌੜ ਵਲੋਂ ਤੁਰੰਤ 10 ਲੱਖ ਰੁਪਏ ਦੀ ਮਾਲੀ ਮਦਦ ਦਾ ਐਲਾਨ ਕਰ ਦਿੱਤਾ। ਕੇਂਦਰੀ ਖੇਡ ਮੰਤਰੀ ਸ਼੍ਰੀ ਰਾਠੌੜ ਨੇ ਟਵੀਟ ਕਰਕੇ ਹਾਕਮ ਸਿੰਘ ਨੂੰ ਦੇਸ਼ ਦੇ ਹੀਰੋ ਦੱਸਦਿਆਂ ਉਨ੍ਹਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਵੀ ਕੀਤੀ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁਖਮੰਤਰੀ ਅਮਰਿੰਦਰ ਸਿੰਘ ਵਲੋਂ ਵੀ ਹਰ ਸੰਭਵ ਮਦਦ ਦਾ ਭਰੋਸਾ ਦਿਵਾਉਂਦਿਆ ਬਰਨਾਲਾ ਦੇ ਡਿਪਟੀ ਕਮਿਸ਼ਨਰ ਨੂੰ ਤੁਰੰਤ ਮਦਦ ਕਰਨ ਦਾ ਹੁਕਮ ਕੀਤਾ ਸੀ। ਜਿਸ ਉਪਰੰਤ ਡੀ ਸੀ ਬਰਨਾਲਾ ਨੇ ਤੁਰੰਤ 20 ਹਜਾਰ ਦਾ ਚੈੱਕ ਭੇਂਟ ਕੀਤਾ ਅਤੇ ਦਵਾਈਆਂ ਦਾ ਸਾਰਾ ਖਰਚਾ ਰੈਡ ਕ੍ਰਾਸ ਵਲੋਂ ਓੜਨ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ : ਸਾਵਧਾਨ! ਟੈਟੂ ਬਣਵਾਉਣ ਨਾਲ ਹੋ ਸਕਦੈ ਕੈਂਸਰ
ਸੰਗਰੂਰ ਦੇ ਸਿਵੀਆ ਹਸਪਤਾਲ ਚ ਚੱਲ ਰਹੇ ਇਲਾਜ ‘ਚ ਡਾਕਟਰਾਂ ਵਲੋਂ ਵੀ ਕਮਰੇ ਦੀ ਸਹੂਲਤ ਮੁਫ਼ਤ ਕੀਤੀ ਗਈ ਹੈ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਅਕਾਲੀ ਦਲ ਦੇ ਸੂਬਾਈ ਆਗੂ ਵਿੰਨਰਜੀਤ ਗੋਲਡੀ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਨੂੰਹ ਬੀਬੀ ਗਗਨਜੀਤ ਢੀਂਡਸਾ ਨੇ ਵੀ ਹਾਲ ਚਾਲ ਜਾਣਿਆ ਅਤੇ ਢੁਕਵੀਂ ਮਦਦ ਦਾ ਭਰੋਸਾ ਦਿਵਾਇਆ ਹੈ। ਪੀੜਤ ਹਾਕਮ ਸਿੰਘ ਦੀ ਧਰਮਪਤਨੀ ਬੇਅੰਤ ਕੌਰ , ਪੁੱਤਰ ਸੁਖਜੀਤ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ, ਕੇਦਰੀ ਖੇਡ ਮੰਤਰੀ ਅਤੇ ਬਰਨਾਲਾ ਪ੍ਰਸਾਸ਼ਨ ਦਾ ਸ਼ੁਕਰਾਨਾ ਕੀਤਾ ਹੈ। ਜਿਕਰਯੋਗ ਹੈ ਕਿ ਹਾਕਮ ਸਿੰਘ ਨੇ 1978 ‘ਚ ਬੈਂਕਾਕ ਵਿਖੇ ਅਤੇ 1979 ‘ਚ ਟੋਕੀਓ ਵਿਖੇ ਹੋਈਆਂ ਏਸ਼ੀਅਨ ਖੇਡਾਂ ‘ਚ ਉਸੇ 20 ਕਿੱਲੋਮੀਟਰ ‘ਵਾਕ’ ‘ਚ ਦੋ ਵਾਰ ਸੋਨ ਤਮਗ਼ਾ ਜਿੱਤ ਕੇ ਦੇਸ਼ ਦੀ ਝੋਲੀ ਪਾਇਆ ਸੀ।
14 ਸਾਲ ਫੌਜ ਚ ਵੀ ਉਨ੍ਹਾਂ ਸੇਵਾਵਾਂ ਦਿਤੀਆਂ। 2003 ‘ਚ ਉਸਨੂੰ ਪੰਜਾਬ ਸਰਕਾਰ ਨੇ ਐਥਟਿਕਸ ਕੋਚ ਵਜੋਂ ਕਾਂਸਟੇਬਲ ਭਰਤੀ ਕਰ ਲਿਆ ਸੀ। ਜਿਸ ਦੌਰਾਨ ਹਾਕਮ ਸਿੰਘ ਭੱਠਲਾਂ ਨੇ ਪੀਏਪੀ ਜਲੰਧਰ ਵਿਖੇ ਕਈ ਖਿਡਾਰੀ ਪੈਦਾ ਕੀਤੇ। 29 ਅਗਸਤ 2008 ‘ਚ ਰਾਸ਼ਟਰਪਤੀ ਭਵਨ ਵਿਖੇ ਦੇਸ਼ ਦੀ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ ਖੇਡਾਂ ਦੇ ਸਰਵੋਤਮ ‘ਧਿਆਨ ਚੰਦ ਲਾਈਫ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਉਸਨੂੰ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਅਤੇ ਵੱਖ ਵੱਖ ਸੰਸਥਾਵਾਂ ਵੱਲੋਂ ਵੀ ਸਨਮਾਨਿਤ ਕੀਤਾ ਗਿਆ।