punjab jobs - Sach Kahoon Punjabi

Punjab Jobs: ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਨਿਯੁਕਤੀ ਪੱਤਰ ਸੌਂਪਣ ਉਪਰੰਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਨਿਰੋਲ ਯੋਗਤਾ ਦੇ ਆਧਾਰ ‘ਤੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਨ੍ਹਾਂ ਉਮੀਦਵਾਰਾਂ ਦੀ ਭਰਤੀ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਰਿਕਾਰਡ ਸਮੇਂ ਵਿੱਚ ਮੁਕੰਮਲ ਕੀਤੀਆਂ ਗਈਆਂ ਹਨ।

Read Also : ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

ਉਨ੍ਹਾਂ ਕਿਹਾ ਕਿ ਪੰਜਾਬ ਲੈਂਡ ਰਿਕਾਰਡਜ਼ ਸੋਸਾਇਟੀ ਵੱਲੋਂ 15 ਅਪ੍ਰੈਲ, 2025 ਨੂੰ ਜ਼ਿਲ੍ਹਾ ਸਿਸਟਮ ਮੈਨੇਜਰਾਂ (ਡੀ.ਐਸ.ਐਮ) ਅਤੇ ਸਹਾਇਕ ਸਿਸਟਮ ਮੈਨੇਜਰਾਂ (ਏ.ਐਸ.ਐਮ) ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਪਾਰਦਰਸ਼ੀ ਚੋਣ ਪ੍ਰਕਿਰਿਆ ਉਪਰੰਤ ਜ਼ਿਲ੍ਹਾ ਸਿਸਟਮ ਮੈਨੇਜਰਾਂ ਦੇ ਅਹੁਦਿਆਂ ਲਈ 11 ਉਮੀਦਵਾਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਦੇ ਅਹੁਦਿਆਂ ਲਈ 37 ਉਮੀਦਵਾਰਾਂ ਦੀ ਚੋਣ ਕੀਤੀ ਗਈ।

ਦੱਸਣਯੋਗ ਹੈ ਕਿ ਸਾਰੇ ਚੁਣੇ ਗਏ ਉਮੀਦਵਾਰ ਡਾਇਰੈਕਟਰ ਲੈਂਡ ਰਿਕਾਰਡਜ਼, ਜਲੰਧਰ ਵਿਖੇ ਦੋ ਮਹੀਨਿਆਂ ਦੇ ਸਿਖਲਾਈ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ, ਜਿਸ ਵਿੱਚ ਇੱਕ ਮਹੀਨੇ ਦੀ ਮਾਲੀਆ ਸਿਖਲਾਈ ਅਤੇ ਇੱਕ ਮਹੀਨੇ ਦੀ ਫੀਲਡ ਸਿਖਲਾਈ ਸ਼ਾਮਲ ਹੋਵੇਗੀ ਤਾਂ ਜੋ ਉਨ੍ਹਾਂ ਨੂੰ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਲੋੜੀਂਦੇ ਪੇਸ਼ੇਵਰ ਹੁਨਰ ਅਤੇ ਖੇਤਰੀ ਤਜਰਬਾ ਦਿੱਤਾ ਜਾ ਸਕੇ। ਮਾਲ ਮੰਤਰੀ ਨੇ ਕਿਹਾ ਕਿ ਇਹ ਭਰਤੀ ਯੋਗ ਸਟਾਫ਼ ਰਾਹੀਂ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਸੂਬਾ ਸਰਕਾਰ ਦੇ ਯਤਨਾਂ ਲਈ ਅਹਿਮ ਕਦਮ ਸਾਬਤ ਹੋਵੇਗੀ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦੂਰਦਰਸ਼ੀ ਦ੍ਰਿਸ਼ਟੀਕੋਣ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮਾਨ ਸਰਕਾਰ ਨੇ ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਰੋਜ਼ਗਾਰ ਸਿਰਜਣ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ, "ਸੂਬੇ ਵਿੱਚ ਪਾਰਦਰਸ਼ੀ ਭਰਤੀ ਵਿਧੀ ਰਾਹੀਂ ਨੌਜਵਾਨਾਂ ਨੂੰ 66,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਜਿਸ ਨਾਲ ਨੌਜਵਾਨਾਂ ਦਾ ਸਰਕਾਰੀ ਤੰਤਰ ਵਿੱਚ ਵਿਸ਼ਵਾਸ ਬਹਾਲ ਹੋਇਆ ਹੈ।"

ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਸਮਰਪਣ ਭਾਵਨਾ, ਇਮਾਨਦਾਰੀ ਅਤੇ ਪੇਸ਼ੇਵਰਾਨਾ ਢੰਗ ਨਾਲ ਨਿਭਾਉਣ ਅਤੇ ਸੂਬੇ ਭਰ ਵਿੱਚ ਲੈਂਡ ਰਿਕਾਰਡਜ਼ ਪ੍ਰਸ਼ਾਸਨ ਦੇ ਆਧੁਨਿਕੀਕਰਨ ਅਤੇ ਨਾਗਰਿਕ-ਪੱਖੀ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਪਾਉਣ।

ਨਵੇਂ ਭਰਤੀ ਹੋਏ ਅਧਿਕਾਰੀਆਂ ਨੂੰ ਪੂਰੀ ਇਮਾਨਦਾਰੀ, ਸਮਰਪਣ ਅਤੇ ਲੋਕ-ਸੇਵਾ ਭਾਵਨਾ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਗੁੰਮਰਾਹਕੁੰਨ ਸਲਾਹਾਂ ਜਾਂ ਕਿਸੇ ਕਿਸਮ ਦੇ ਦਬਾਅ ਹੇਠ ਨਾ ਆਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਅਹਿਮ ਲੋਕ ਸੇਵਾ ਪ੍ਰਣਾਲੀ ਨਾਲ ਜੁੜਨ ਦੇ ਨਾਤੇ, ਉਨ੍ਹਾਂ ਨੂੰ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣੀ ਚਾਹੀਦੀ ਹੈ ਅਤੇ ਸੂਬਾ ਸਰਕਾਰ ਦੇ "ਰੰਗਲਾ ਪੰਜਾਬ" ਸਿਰਜਣ ਦੇ ਵਿਜ਼ਨ ਵਿੱਚ ਸਰਗਰਮ ਭਾਈਵਾਲ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਕ ਅਧਿਕਾਰੀ ਦੀ ਸਾਖ ਉਸ ਦੇ ਵਿਹਾਰ ਅਤੇ ਡਿਊਟੀ ਪ੍ਰਤੀ ਵਚਨਬੱਧਤਾ ਨਾਲ ਬਣਦੀ ਹੈ, ਇਸ ਲਈ ਉਹ ਪੇਸ਼ੇਵਰਾਨਾ ਢੰਗ ਨਾਲ ਉੱਚੇ ਮਿਆਰਾਂ ਨੂੰ ਕਾਇਮ ਰੱਖਦਿਆਂ ਹਰ ਜ਼ਿੰਮੇਵਾਰੀ ਇਮਾਨਦਾਰੀ ਅਤੇ ਜਵਾਬਦੇਹੀ ਨਾਲ ਨਿਭਾਉਣ।

ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਮੀਦਵਾਰਾਂ ਦੀ ਚੋਣ ਬਿਨਾਂ ਕਿਸੇ ਸਿਫਾਰਸ਼ ਜਾਂ ਪ੍ਰਭਾਵ ਦੇ ਪੂਰੀ ਪਾਰਦਰਸ਼ਤਾ ਅਤੇ ਨਿਰੋਲ ਯੋਗਤਾ ਦੇ ਆਧਾਰ ‘ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੋਣ ਕਰਕੇ ਪੰਜਾਬ, ਜ਼ਮੀਨ ਅਤੇ ਜ਼ਮੀਨ ਨਾਲ ਸਬੰਧਤ ਸੇਵਾਵਾਂ ਨਾਲ ਡੂੰਘਾ ਅਤੇ ਅਟੁੱਟ ਸਬੰਧ ਰੱਖਦਾ ਹੈ, ਜਿਸ ਨਾਲ ਮਾਲ ਵਿਭਾਗ ਵਿੱਚ ਡੀ.ਐਸ.ਐਮ. ਅਤੇ ਏ.ਐਸ.ਐਮ. ਦੀ ਭੂਮਿਕਾ ਬਹੁਤ ਅਹਿਮ ਹੋ ਜਾਂਦੀ ਹੈ। ਸ੍ਰੀ ਵਰਮਾ ਨੇ ਕਿਹਾ ਕਿ ਸੂਬੇ ਭਰ ਦੇ ਜ਼ਮੀਨੀ ਰਿਕਾਰਡਾਂ ਨੂੰ ਡਿਜੀਟਾਈਜ਼ਡ ਕਰ ਦਿੱਤਾ ਗਿਆ ਹੈ, ਇਸ ਲਈ ਆਧੁਨਿਕ ਤਕਨੀਕੀ ਪ੍ਰਣਾਲੀਆਂ ਰਾਹੀਂ ਇਨ੍ਹਾਂ ਰਿਕਾਰਡਾਂ ਨੂੰ ਸੰਭਾਲਣ, ਅਪਡੇਟ ਕਰਨ ਅਤੇ ਪ੍ਰਬੰਧਨ ਕਰਨ ਦੀ ਜ਼ਿੰਮੇਵਾਰੀ ਮੁੱਖ ਤੌਰ 'ਤੇ ਇਨ੍ਹਾਂ ਅਧਿਕਾਰੀਆਂ ਦੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੇਂ ਅਧਿਕਾਰੀ ਆਪਣੀ ਤਕਨੀਕੀ ਮੁਹਾਰਤ, ਸਮਰਪਣ ਅਤੇ ਇਮਾਨਦਾਰੀ ਦੀ ਵਰਤੋਂ ਕੁਸ਼ਲ ਜਨਤਕ ਸੇਵਾਵਾਂ ਪ੍ਰਦਾਨ ਕਰਨ ਅਤੇ ਸੂਬੇ ਦੀ ਡਿਜੀਟਲ ਭੂਮੀ ਰਿਕਾਰਡ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਕਰਨਗੇ।

ਸਮਾਗਮ ਦੌਰਾਨ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਲੈਂਡ ਰਿਕਾਰਡਜ਼ ਸ੍ਰੀ ਪਰਮਵੀਰ ਸਿੰਘ ਅਤੇ ਮਾਲ ਵਿਭਾਗ, ਪੰਜਾਬ ਲੈਂਡ ਰਿਕਾਰਡਜ਼ ਸੋਸਾਇਟੀ ਅਤੇ ਡਾਇਰੈਕਟਰ ਲੈਂਡ ਰਿਕਾਰਡਜ਼ ਦੇ ਅਧਿਕਾਰੀ ਸ਼ਾਮਲ ਸਨ।

Punjab Jobs: ਪੰਜਾਬ ’ਚ ਨੌਕਰੀਆਂ ਦੀ ਮੰਗ ਕਰਨ ਵਾਲੇ ਨੌਜਵਾਨਾਂ ਲਈ ਆਈ ਖੁਸ਼ਖਬਰੀ, ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Jobs: ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐਸਡੀਐਮ) ਨੇ 20 ਉਦਯੋਗਾਂ ਤੇ ਉਦਯੋਗ ਸੰਘਾਂ ਨਾਲ ਸਮਝੌਤੇ ਕੀਤੇ ਹਨ, ਜਿਸ ਨਾਲ ਨੌਜਵਾਨਾਂ ਲਈ 50,000 ਰੁਜਗਾਰ ਦੇ ਮੌਕੇ ਪੈਦਾ ਹੋਣਗੇ। ਇਹ ਐਲਾਨ ਰੁਜਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਉਦਯੋਗ ਦੇ ਨੇਤਾਵਾਂ, ਨੀਤੀ ਨਿਰਮਾਤਾਵਾਂ ਤੇ ਹਿੱਸੇਦਾਰਾਂ ਵਿਚਕਾਰ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਆਯੋਜਿਤ ਸੀਈਓਜਓ) ਮੀਟ-2024 ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਕਰਤ ਕਰਦੇ ਹੋਏ ਕੀਤਾ ਹੈ। ਇਸ ਦੌਰਾਨ ਨੈਸ਼ਨਲ ਐਸੋਸੀਏਸ਼ਨ ਆਫ ਸਾਫਟਵੇਅਰ ਐਂਡ ਸਰਵਿਸ ਕੰਪਨੀਜ (ਨਾਸਕਾਮ) ਤੇ ਮੋਹਾਲੀ (ਐਸਏਐਸ ਨਗਰ), ਅੰਮ੍ਰਿਤਸਰ, ਲੁਧਿਆਣਾ ਤੇ ਪਟਿਆਲਾ ਦੀਆਂ ਉਦਯੋਗਿਕ ਐਸੋਸੀਏਸ਼ਨਾਂ ਸਮੇਤ 20 ਉਦਯੋਗਾਂ ਨਾਲ ਸਮਝੌਤਿਆਂ ’ਤੇ ਹਸਤਾਖਰ ਕੀਤੇ ਗਏ। Punjab Jobs

ਉਨ੍ਹਾਂ 750 ਉਮੀਦਵਾਰਾਂ ਦੇ ਨਾਲ ਸੂਬੇ ਭਰ ’ਚ 23 ਸਿਖਲਾਈ ਕੇਂਦਰਾਂ ਦਾ ਡਿਜੀਟਲ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਵਿਸ਼ਵ ਹੁਨਰ ਮੁਕਾਬਲੇ ਦੇ 100 ਜੇਤੂਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ, ‘ਸਾਡੇ ਨੌਜਵਾਨਾਂ ਤੇ ਕਰਮਚਾਰੀਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ’ ਵਿਸ਼ੇ ’ਤੇ ਇੱਕ ਪੈਨਲ ਚਰਚਾ ਦਾ ਆਯੋਜਨ ਕੀਤਾ ਗਿਆ ਜਿਸ ’ਚ ਵਿਕਾਸਸ਼ੀਲ ਬਾਜਾਰ ਦੇ ਸੰਦਰਭ ’ਚ ਨੌਜਵਾਨਾਂ ਤੇ ਕਰਮਚਾਰੀਆਂ ਨੂੰ ਰੁਜਗਾਰ ਦੇ ਮੌਕਿਆਂ ਨਾਲ ਜੋੜਨ ਬਾਰੇ ਚਰਚਾ ਕੀਤੀ ਗਈ। ਇਸ ਪੈਨਲ ਚਰਚਾ ’ਚ ਮੁੱਖ ਸਕੱਤਰ ਜਸਪ੍ਰੀਤ ਤਲਵਾੜ, ਪੰਜਾਬ ਵਿਕਾਸ ਕਮਿਸ਼ਨ ਦੀ ਵਾਈਸ ਚੇਅਰਪਰਸਨ ਸੀਮਾ ਬਾਂਸਲ। Punjab Jobs

Read This : Punjab News : ਔਰਤਾਂ ਲਈ ਸਰਕਾਰ ਨੇ ਚੁੱਕਿਆ ਵੱਡਾ ਕਦਮ, ਹੁਣ ਨਹੀਂ ਹੋਵੇਗਾ ਇਹ ਕੰਮ

ਨੈਸ਼ਨਲ ਇੰਸਟੀਚਿਊਟ ਆਫ ਰੂਰਲ ਡਿਵੈਲਪਮੈਂਟ ਐਂਡ ਪੰਚਾਇਤੀ ਰਾਜ ਇੰਸਟੀਚਿਊਟ ਦੇ ਸਹਾਇਕ ਡਾਇਰੈਕਟਰ ਰੇਂਜ ਰਾਘਵ, ਬਾਬਾ ਫਰੀਦ ਹੈਲਥ ਐਂਡ ਮੈਡੀਕਲ ਸਾਇੰਸਜ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ, ਉੱਤਰੀ ਡਾ. ਮਾਈਕ੍ਰੋਸਾਫਟ ਦੀ ਭਾਰਤ ਪ੍ਰਧਾਨ ਸਵਾਤੀ ਕੌਸਲ, ਲਾਰਸਨ ਐਂਡ ਟੂਬਰੋ ਦੇ ਐਜੂਕੇਸਨ ਡਾਇਰੈਕਟਰ ਸੰਜੀਵ ਸ਼ਰਮਾ, ਲਾਰਸਨ ਐਂਡ ਟੂਬਰੋ ਦੇ ਘਰੇਲੂ ਮਾਰਕੀਟਿੰਗ ਨੈੱਟਵਰਕ ਦੇ ਮੁਖੀ, ਆਰਡੀਐਸਡੀਈ ਪੰਜਾਬ ਦੇ ਖੇਤਰੀ ਨਿਰਦੇਸ਼ਕ ਲੈਫਟੀਨੈਂਟ ਕਰਨਲ ਵਿਸ਼ਾਲ ਅਰੋੜਾ, ਭੁਪੇਸ ਚੌਧਰੀ ਡਾਇਰੈਕਟਰ ਤਕਨੀਕੀ ਸਿੱਖਿਆ, ਸਿਖਲਾਈ ਤੇ ਉਚੇਰੀ ਸਿੱਖਿਆ ਵਿਭਾਗ ਨਵੀਂ ਦਿੱਲੀ ਤੇ ਪੀਐਚਡੀਸੀਸੀਆਈ ਚੇਅਰਮੈਨ ਰੁਪਿੰਦਰ ਸਚਦੇਵਾ ਨੇ ਸ਼ਿਕਰਤ ਕੀਤੀ। Punjab Jobs

ਮਿਸ਼ਨ ਡਾਇਰੈਕਟਰ ਪੀਐਸਡੀਐਮ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਇਹ ਪ੍ਰੋਗਰਾਮ ਡੀਡੀਯੂ-ਜੀਕੇਵਾਈ ਇਸ ਪਹਿਲਕਦਮੀ ਤਹਿਤ ਇਹ ਪੰਜਾਬ ’ਚ ਹੁਨਰਮੰਦ ਨੌਜਵਾਨਾਂ ਲਈ ਸਥਾਈ ਰੁਜਗਾਰ ਦੇ ਮੌਕੇ ਪੈਦਾ ਕਰਨ ’ਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਮਾਈ ਭਾਗੋ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏਵੀਐਸਐਮ (ਸੇਵਾਮੁਕਤ) ਤੇ ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ ਵੀਐਸਐਮ (ਸੇਵਾਮੁਕਤ), ਡਾਇਰੈਕਟਰ ਜਨਰਲ ਸੀ-ਪੀਆਈਟੀ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਮਾਨ ਤੇ ਹੋਰ ਸੀਨੀਅਰ ਸਰਕਾਰੀ ਅਧਿਕਾਰੀ ਵੀ ਹਾਜਰ ਸਨ। Punjab Jobs