Panchayat Elections 2024 - Sach Kahoon Punjabi

Punjab Panchayat Elections: ਕੈਮਰੇ ਦੀ ਨਜ਼ਰ ’ਚ ਰਹੇਗਾ ਪੰਚਾਇਤੀ ਚੋਣਾਂ ’ਚ ਹਰ ਬੂਥ
ਰਾਜ ਚੋਣ ਕਮਿਸ਼ਨਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਰਿਕਾਰਡਿੰਗ ਕਰਨ ਦੇ ਆਦੇਸ਼ ਜਾਰੀ

Punjab Panchayat Elections: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਵਿੱਚ ਹਰ ਬੂਥ ’ਤੇ ਕੈਮਰੇ ਦੀ ਨਜ਼ਰ ਰਹੇਗੀ। ਬੂਥ ਦੇ ਅੰਦਰ ਅਤੇ ਬਾਹਰ ਹੋਣ ਵਾਲੀ ਹਰ ਗਤੀਵਿਧੀ ਨੂੰ ਕੈਮਰੇ ਰਾਹੀਂ ਰਿਕਾਰਡ ਕੀਤਾ ਜਾਵੇਗਾ ਤਾਂ ਕਿ ਕੋਈ ਵੀ ਪੰਚਾਇਤੀ ਚੋਣ ਲੜ ਰਿਹਾ ਉਮੀਦਵਾਰ ਇਹ ਦੋਸ਼ ਨਾ ਲਾ ਸਕੇ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਜਾਂ ਫਿਰ ਧਾਂਦਲੀ ਹੋਈ ਹੈ।

ਕਿਹਾ, ਹਾਈ ਕੋਰਟ ਦੇ ਹੁਕਮਾਂ ਦੀ ਹੋਵੇ ਤਾਮੀਲ

ਇਸ ਸਬੰਧੀ ਰਾਜ ਚੋਣ ਕਮਿਸ਼ਨਰ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਆਦੇਸ਼ਾਂ ਦੇ ਜਾਰੀ ਹੋਣ ਤੋਂ ਬਾਅਦ ਉਨ੍ਹਾਂ ਉਮੀਦਵਾਰਾਂ ਨੇ ਸੁੱਖ ਦਾ ਸਾਹ ਲਿਆ ਹੈ ਜਿਹੜੇ ਕਿ ਪਿਛਲੇ ਕੁਝ ਦਿਨਾਂ ਤੋਂ ਚੋਣਾਂ ਦੌਰਾਨ ਧੱਕੇਸ਼ਾਹੀ ਹੋਣ ਦਾ ਦਾਅਵਾ ਕਰ ਰਹੇ ਸਨ ਜਾਂ ਫਿਰ ਸ਼ੱਕ ਜ਼ਾਹਿਰ ਕਰ ਰਹੇ ਸਨ ਕਿ ਉਨ੍ਹਾਂ ਨਾਲ ਧੱਕਾ ਹੋਵੇਗਾ। ਹੁਣ ਵੀਡੀਓ ਰਿਕਾਰਡਿੰਗ ਦੇ ਆਦੇਸ਼ ਜਾਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਇਸ ਤਰ੍ਹਾਂ ਦੀ ਫਿਕਰਮੰਦੀ ਤੋਂ ਨਿਜਾਤ ਮਿਲੇਗੀ।

ਇਹ ਵੀ ਪੜ੍ਹੋ: Diwali 2024: ਚਿਤਾਵਨੀ ! ਜੇ ਚਲਾਏ ਪਟਾਖੇ ਤਾਂ ਪੁਲਿਸ ਲੈ ਜਾਊ ਫੜਕੇ…

ਜਾਣਕਾਰੀ ਅਨੁਸਾਰ ਪੰਜਾਬ ਵਿੱਚ 13 ਹਜ਼ਾਰ ਤੋਂ ਜ਼ਿਆਦਾ ਗ੍ਰਾਮ ਪੰਚਾਇਤਾਂ ਵਿੱਚ ਹੋ ਰਹੀਆਂ ਚੋਣਾਂ ਸਬੰਧੀ ਕਾਫ਼ੀ ਜ਼ਿਆਦਾ ਹੰਗਾਮਾ ਹੋ ਰਿਹਾ ਹੈ। ਪੰਜਾਬ ਵਿੱਚ ਵਿਰੋਧੀ ਧਿਰਾਂ ਵੱਲੋਂ ਜਿੱਥੇ ਕਈ ਗ੍ਰਾਮ ਪੰਚਾਇਤਾਂ ਵਿੱਚ ਚੋਣ ਅਧਿਕਾਰੀਆਂ ’ਤੇ ਹੀ ਗੰਭੀਰ ਦੋਸ਼ ਲਾਏ ਜਾ ਰਹੇ ਹਨ ਉਥੇੇ ਹੀ ਸੱਤਾਧਾਰੀ ਪਾਰਟੀ ਨੂੰ ਵੀ ਘੇਰਿਆ ਜਾ ਰਿਹਾ ਹੈ। ਇਨ੍ਹਾਂ ਦੋਸ਼ਾਂ ਦੌਰਾਨ ਪੰਜਾਬ ਦੇ ਚੋਣ ਅਧਿਕਾਰੀਆਂ ਤੋਂ ਲੈ ਕੇ ਰਾਜ ਦੇ ਚੋਣ ਕਮਿਸ਼ਨਰ ਤੱਕ ਦੀ ਕਾਰਗੁਜ਼ਾਰੀ ’ਤੇ ਉਂਗਲ ਤੱਕ ਉੱਠ ਗਈ ਸੀ ਜਿਸ ਤੋਂ ਬਾਅਦ ਇਹ ਵੀ ਸ਼ੱਕ ਜ਼ਾਹਰ ਕੀਤਾ ਜਾ ਰਿਹਾ ਸੀ ਕਿ ਚੋਣਾਂ ਵਾਲੇ ਦਿਨ ਵੀ ਵੱਡੇ ਪੱਧਰ ’ਤੇ ਧੱਕੇਸ਼ਾਹੀ ਹੋ ਸਕਦੀ ਹੈ। ਜਿਸ ਸਬੰਧੀ ਪੰਜਾਬ ਦੇ ਰਾਜ ਚੋਣ ਕਮਿਸ਼ਨ ਵੱਲੋਂ ਇਸ ਸਬੰਧੀ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਚੋਣਾਂ ਵਾਲੇ ਦਿਨ ਤੱਕ ਬੂਥ ਅਤੇ ਬੂਥ ਦੇ ਬਾਹਰ 100 ਮੀਟਰ ਦੇ ਅੰਦਰ ਸਰਕਾਰੀ ਵਿਅਕਤੀ ਰਾਹੀਂ ਵੀਡੀਓ ਗ੍ਰਾਫੀ ਕਰਵਾਈ ਜਾਵੇਗੀ। Punjab Panchayat Elections

ਵੀਡੀਓ ਗ੍ਰਾਫ਼ੀ ਕਰਵਾਉਣ ਲਈ ਬਕਾਇਦਾ ਹਰ ਜ਼ਿਲੇ੍ਹ ਨੂੰ ਫੰਡ ਵੀ ਜਾਰੀ ਕੀਤੇ ਜਾ ਰਹੇ ਹਨ। ਰਾਜ ਚੋਣ ਅਧਿਕਾਰੀ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਇਨ੍ਹਾਂ ਆਦੇਸ਼ਾਂ ਨੂੰ ਲਾਗੂ ਕਰਦੇ ਹੋਏ ਬਕਾਇਦਾ ਕਮਿਸ਼ਨ ਦੇ ਦਫ਼ਤਰ ਨੂੰ ਸੂਚਨਾ ਵੀ ਦਿੱਤੀ ਜਾਵੇ ਤਾਂ ਕਿ ਕੋਈ ਵੀ ਪਿੰਡ ਦੀ ਪੰਚਾਇਤ ਇਸ ਵੀਡੀਓ ਰਿਕਾਰਡਿੰਗ ਤੋਂ ਵਾਂਝੀ ਨਾ ਰਹਿ ਜਾਵੇ।

Punjab Panchayat Elections: ਸਰਪੰਚ ਸਣੇ 6 ‘ਇੰਸਾਂ’ ਕਰਨਗੇ ਪਿੰਡ ਪਿੰਡੀ ਦੀ ਸੇਵਾ
ਕੁਲਵਿੰਦਰ ਰਾਣੀ ਇੰਸਾਂ ਬਣੀ ਪਿੰਡ ਪਿੰਡੀ ਦੀ ਸਰਪੰਚ ,7 ਪੰਚਾਂ ’ਚੋਂ 5 ਪੰਚ ਇੰਸਾਂ

Punjab Panchayat Elections: (ਵਿਜੈ ਹਾਂਡਾ) ਗੁਰੂਹਰਸਹਾਏ। ਪੰਜਾਬ ਅੰਦਰ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡਾਂ ਅੰਦਰ ਪੰਚੀ ਤੇ ਸਰਪੰਚੀ ਦੇ ਉਮੀਦਵਾਰ ਪੱਬਾਂ ਭਾਰ ਦਿਖਾਈ ਦੇ ਰਹੇ ਹਨ ਤੇ ਪਿੰਡਾਂ ਅੰਦਰ ਸਿਆਸੀ ਮਾਹੌਲ ਪੂਰੀ ਤਰ੍ਹਾਂ ਭੱਖ ਚੁੱਕਿਆ ਹੈ।

ਉਧਰ ਹਲਕਾ ਗੁਰੂਹਰਸਹਾਏ ਅੰਦਰ ਹੋ ਰਹੀਆਂ ਪੰਚਾਇਤੀ ਚੋਣਾਂ ਦੀ ਗੱਲ ਕਰੀਏ ਤਾਂ ਕਈ ਪਿੰਡਾਂ ਅੰਦਰ ਸਰਵਸੰਮਤੀ ਹੋ ਚੁੱਕੀ ਹੈ ਤੇ ਇਹਨਾਂ ਪਿੰਡਾਂ ਵਿੱਚੋਂ ਇੱਕ ਪਿੰਡ ਹੈ ਪਿੰਡੀ ਜਿੱਥੇ ਸਮੁੱਚੇ ਨਗਰ ਨਿਵਾਸੀਆਂ ਵੱਲੋਂ ਕੁਲਵਿੰਦਰ ਰਾਣੀ ਇੰਸਾਂ ਨੂੰ ਸਰਬ ਸੰਮਤੀ ਨਾਲ ਸਰਪੰਚ ਚੁਣਿਆ ਗਿਆ ਹੈ ਇਸ ਦੇ ਨਾਲ 7 ਪੰਚਾਇਤ ਮੈਂਬਰਾਂ ਵਿਚੋਂ 5 ਪੰਚ ਇੰਸਾਂ ਚੁਣੇ ਗਏ ਹਨ। ਪਿੰਡ ਪਿੰਡੀ ਦੀ ਪੰਚ ਰਾਜ ਰਾਣੀ ਇੰਸਾਂ , ਪੰਚ ਵੀਨਾ ਰਾਣੀ ਇੰਸਾਂ, ਪੰਚ ਸਰਵਨ ਸਿੰਘ ਇੰਸਾਂ, ਪੰਚ ਪ੍ਰੇਮ ਸਿੰਘ ਇੰਸਾਂ, ਪੰਚ ਮਨੀਸ਼ ਕੁਮਾਰ ਇੰਸਾਂ, ਪੰਚ ਦਰਪਣ ਕੁਮਾਰ ਤੇ ਪੰਚ ਅਮਰਜੀਤ ਕੌਰ ਨੂੰ ਪਿੰਡ ਵਾਸੀਆਂ ਵੱਲੋਂ ਮੈਂਬਰ ਪੰਚਾਇਤ ਦੇ ਤੌਰ ’ਤੇ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਹ ਵੀ ਪੜ੍ਹੋ: Haryana News: ਹਰਿਆਣਾ ਦੀਆਂ ਔਰਤਾਂ ਨੂੰ ਦੀਵਾਲੀ ਗਿਫ਼ਟ ਦੇਣ ਜਾ ਰਹੀ ਐ ਸੈਣੀ ਸਰਕਾਰ, ਪਹਿਲੀ ਕਲਮ ਤੋਂ ਹੋਵੇਗਾ ਇਹ ਕੰਮ…

ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਕੁਲਵਿੰਦਰ ਰਾਣੀ ਇੰਸਾਂ ਨੇ ਦੱਸਿਆਂ ਕਿ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ ਕੋਟਿਨ ਕੋਟ ਧੰਨਵਾਦ ਕਰਦੀ ਹਾਂ ਜਿਨ੍ਹਾਂ ਦੀ ਪ੍ਰੇਰਨਾ ਸਦਕਾ ਸਮਾਜ ਸੇਵੀ ਕੰਮ ਕਰਨ ਕਰਕੇ ਹੀ ਉਸ ਨੂੰ ਸਮੂਹ ਨਗਰ ਨਿਵਾਸੀਆਂ ਵੱਲੋਂ ਸਰਵਸੰਮਤੀ ਨਾਲ ਸਰਪੰਚ ਚੁਣਿਆ ਗਿਆ ਹੈ। ਉਹਨਾਂ ਕਿਹਾ ਕਿ ਪੂਜਨੀਕ ਗੁਰੂ ਜੀ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਕਾਰਜਾਂ ਨੂੰ ਪਹਿਲਾਂ ਵੀ ਅਸੀਂ ਤਨਦੇਹੀ ਨਾਲ ਨਿਭਾਉਂਦੇ ਆਏ ਹਾਂ ਤੇ ਹੁਣ ਪਿੰਡ ਪਿੰਡੀ ਦੇ ਵਾਸੀਆਂ ਵੱਲੋਂ ਜੋ ਸਰਪੰਚ ਦੇ ਤੌਰ ’ਤੇ ਪਿੰਡ ਦੀ ਸੇਵੀ ਬਖਸ਼ੀ ਗਈ ਹੈ ਉਸ ਨੂੰ ਹੋਰ ਮਿਹਨਤ ਤੇ ਲਗਨ ਨਾਲ ਨੇਪਰੇ ਚਾੜ੍ਹਨ ਦਾ ਯਤਨ ਕਰਾਂਗੇ।

ਉਹਨਾਂ ਕਿਹਾ ਕਿ ਸਾਡਾ ਟੀਚਾ ਮਾਨਵਤਾ ਭਲਾਈ ਦਾ ਟੀਚਾ ਹੈ ਤੇ ਪਿੰਡ ਅੰਦਰ ਪਿੰਡ ਵਾਸੀਆਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਪਿੰਡ ਵਾਸੀਆਂ ਦੇ ਕਦਮ ਨਾਲ ਕਦਮ ਮਿਲਾ ਕੇ ਚੱਲਿਆ ਜਾਵੇਗਾ ਤੇ ਪਿੰਡ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਇਸ ਮੌਕੇ ਪਿੰਡ ਦੇ ਸਾਬਕਾ ਪੰਚ , ਸਰਪੰਚ ਤੇ ਪਤਵੰਤਿਆਂ ਤੋ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀਂ ਹਾਜ਼ਰ ਸਨ। Punjab Panchayat Elections

ਸਰਵਸੰਮਤੀ ਵਾਲੀਆਂ ਪੰਚਾਇਤਾਂ ਦਾ ਹੋਵੇਗਾ ਵਿਸ਼ੇਸ਼ ਸਨਮਾਨ: ਸਾਬਕਾ ਮੰਤਰੀ | Punjab Panchayat Elections

ਇਸ ਸਬੰਧੀ ਜਦੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਵੱਲੋਂ ਪਿੰਡ ਪਿੰਡੀ ਦੀ ਮਹਿਲਾ ਸਰਪੰਚ ਕੁਲਵਿੰਦਰ ਰਾਣੀ ਇੰਸਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਪਿੰਡ ਪਿੰਡੀ ਦੇ ਵਾਸੀਆਂ ਵੱਲੋਂ ਜੋ ਸਰਵਸੰਮਤੀ ਨਾਲ ਸਰਪੰਚ ਚੁਣਨ ਦਾ ਉਪਰਾਲਾ ਕੀਤਾ ਗਿਆ ਹੈ ਇਹ ਉਹਨਾਂ ਲੋਕਾਂ ਲਈ ਸੁਨੇਹਾ ਹੈ ਜਿੰਨ੍ਹਾ ਪਿੰਡਾਂ ਅੰਦਰ ਚੋਣਾਂ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਸਰਵਸੰਮਤੀ ਨਾਲ ਚੁਣ ਕੇ ਆਉਣ ਵਾਲੀਆਂ ਪੰਚਾਇਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਹਨਾਂ ਹਲਕਾ ਗੁਰੂਹਰਸਹਾਏ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਪਿੰਡਾਂ ਅੰਦਰ ਸਰਵਸੰਮਤੀ ਨਾਲ ਸਰਪੰਚਾਂ, ਪੰਚਾ ਦੀ ਚੋਣ ਕਰੋ ਤਾਂ ਜੋਂ ਸਾਡੀ ਸਾਰਿਆਂ ਦੀ ਭਾਈਚਾਰਕ ਸਾਂਝ ਕਾਇਮ ਰਹੇ। Punjab Panchayat Elections

Panchayat Elections 2024: ਪੰਚਾਇਤੀ ਚੋਣਾਂ ’ਚ ‘ਆਪ’ ਸਰਕਾਰ ਕਰ ਰਹੀ ਲੋਕਤੰਤਰ ਦਾ ਕਤਲ: ਜੈ ਇੰਦਰ ਕੌਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਲੋਕਤੰਤਰ ਦਾ ਘਾਣ ਕਰਨ ਦੀ ਨਿਖੇਧੀ ਕੀਤੀ ਹੈ। ਆਉਣ ਵਾਲੀਆਂ ਪੰਚਾਇਤੀ ਚੋਣਾਂ ਨੇ ਲੋਕਤੰਤਰ ਪ੍ਰਤੀ ‘ਆਪ’ ਦੀ ਘੋਰ ਅਣਦੇਖੀ ਦਾ ਪਰਦਾਫਾਸ਼ ਕੀਤਾ ਹੈ। ਅਧਿਕਾਰੀਆਂ ਨੂੰ ਕਈ ਨੋਟੀਫਿਕੇਸ਼ਨਾਂ ਦੇ ਬਾਵਜੂਦ, ਨਾਮਜ਼ਦਗੀ ਭਰਨ ਦੇ ਗੰਭੀਰ ਮੁੱਦਿਆਂ ਨੂੰ ਹੱਲ ਕਰਨ ਲਈ ਕੋਈ ਕਾਰਵਾਈ ਨਹੀਂ ਕੀਤੀ ਗਈ, ਜੋ ਸਾਡੀ ਲੋਕਤੰਤਰੀ ਪ੍ਰਕਿਰਿਆ ਦੀ ਨੀਂਹ ਨੂੰ ਕਮਜ਼ੋਰ ਕਰ ਰਹੀ ਹੈ। Panchayat Elections 2024

ਇਹ ਵੀ ਪੜ੍ਹੋ: Punjab Panchayati Election: ਸੁਨਾਮ ਬਲਾਕ ’ਚ 128 ਸਰਪੰਚ ਅਤੇ 415 ਪੰਚ ਅਜ਼ਮਾ ਰਹੇ ਹਨ ਕਿਸਮਤ

ਇਹ ਬਿਲਕੁਲ ਬੇਤੁਕਾ ਹੈ ਕਿ ਔਰਤਾਂ ਲਈ ਰਾਖਵੇਂ ਪਿੰਡਾਂ ਵਿੱਚ ਮਰਦਾਂ ਨੂੰ ਸਰਪੰਚ ਚੁਣਿਆ ਜਾ ਰਿਹਾ ਹੈ, ਉਨ੍ਹਾਂ ਦੀ ਸਹੀ ਨੁਮਾਇੰਦਗੀ ਖੋਹੀ ਜਾ ਰਹੀ ਹੈ। ਇਹ ਨਾ ਸਿਰਫ਼ ਗੈਰ-ਸੰਵਿਧਾਨਕ ਹੈ, ਸਗੋਂ ਔਰਤਾਂ ਦੇ ਸਸ਼ਕਤੀਕਰਨ ਲਈ ਇੱਕ ਬਹੁਤ ਵੱਡਾ ਧੱਕਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਵਿਰੋਧੀ ਉਮੀਦਵਾਰਾਂ ਦੇ ਕਾਗਜ਼ ਜ਼ਬਰਦਸਤੀ ਰੱਦ ਕਰਕੇ, ਲੋਕਤੰਤਰ ਦੀ ਅਵਾਜ਼ ਨੂੰ ਦਬਾ ਕੇ ਅਤੇ ਨਿਰਵਿਰੋਧ ਚੋਣਾਂ ਦੇ ਨਕਾਬ ਨੂੰ ਯਕੀਨੀ ਬਣਾ ਕੇ ਇੱਕ ਨਵੀਂ ਨੀਵੀਂ ਥਾਂ ’ਤੇ ਪਹੁੰਚ ਗਈ ਹੈ। ਇਹ ਲੋਕਾਂ ਦੇ ਬੁਨਿਆਦੀ ਅਧਿਕਾਰਾਂ ’ਤੇ ਸਿੱਧਾ ਹਮਲਾ ਹੈ।

ਜੈ ਇੰਦਰ ਕੌਰ ਨੇ ਕਿਹਾ ਕਿ ਮੈਂ ਸਾਰੇ ਵਿਰੋਧੀ ਸਿਆਸੀ ਨੇਤਾਵਾਂ ਨੂੰ ਪਾਰਟੀ ਮਤਭੇਦਾਂ ਨੂੰ ਇੱਕ ਪਾਸੇ ਰੱਖ ਕੇ ਅਤੇ ਇਸ ਧੋਖੇਬਾਜ਼ੀ ਵਿਰੁੱਧ ਇੱਕਜੁੱਟ ਹੋਣ ਦੀ ਅਪੀਲ ਕਰਦੀ ਹਾਂ ਸਾਨੂੰ ਇਨ੍ਹਾਂ ਖਾਮੀਆਂ ਵਾਲੀਆਂ ਚੋਣਾਂ ਨੂੰ ਰੱਦ ਕਰਨ ਦੀ ਮੰਗ ਕਰਨ ਲਈ ਇਕੱਠੇ ਹੋਣਾ ਚਾਹੀਦਾ ਹੈ ਅਤੇ ਇਸ ਲੜਾਈ ਨੂੰ ਪੰਜਾਬ ਦੇ ਰਾਜ ਚੋਣ ਕਮਿਸ਼ਨ ਕੋਲ ਲੈ ਜਾਣਾ ਚਾਹੀਦਾ ਹੈ ਇਹ ਸਿਰਫ਼ ਇੱਕ ਛੋਟਾ ਜਿਹਾ ਮੁੱਦਾ ਨਹੀਂ ਹੈ, ਇਹ ਸਾਡੇ ਲੋਕਤੰਤਰ ਦੇ ਤਾਣੇ-ਬਾਣੇ ਦੀ ਲੜਾਈ ਹੈ। Panchayat Elections 2024

Amloh News: ਹਲਕਾ ਅਮਲੋਹ ਅੰਦਰ ਵੱਡੇ ਪੱਧਰ ’ਤੇ ਸਰਪੰਚਾਂ, ਪੰਚਾਂ ਦੇ ਕਾਗਜ਼ ਰੱਦ ਕਰਕੇ ਆਪ ਸਰਕਾਰ ਨੇ ਹਾਰ ਕਬੂਲੀ : ਰਣਦੀਪ ਸਿੰਘ ਨਾਭਾ
ਸਮਾਂ ਆਉਣ ’ਤੇ ਇਨ੍ਹਾਂ ਧਾਂਦਲੀਆਂ ਦਾ ਹਿਸਾਬ ਹਰ ਧੱਕੇਸ਼ਾਹੀ ਕਰਨ ਵਾਲੇ ਤੋਂ ਲਿਆਂ ਜਾਵੇਗਾ

Amloh News: (ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਅੰਦਰ ਆਪ ਸਰਕਾਰ ਦੇ ਨੁਮਾਇੰਦਿਆ ਤੇ ਪ੍ਰਸ਼ਾਸਨ ਵੱਲੋਂ ਇਨ੍ਹਾਂ ਪੰਚਾਇਤੀ ਚੋਣਾਂ ਵਿੱਚ ਵੱਡੇ ਪੱਧਰ ਤੇ ਧਾਂਦਲੀਆਂ ਕਰਦੇ ਹੋਏ ਜਿਥੇ 30 ਦੇ ਲਗਭਗ ਸਰਪੰਚਾਂ ਦੇ ਕਾਗਜ਼ ਬਿਨਾਂ ਕਾਰਨ ਰੱਦ ਕਰ ਦਿੱਤੇ ਹਨ ਉਥੇ 50 ਦੇ ਕਰੀਬ ਪੰਚਾਂ ਦੇ ਕਾਗਜ਼ ਵੀ ਰੱਦ ਕੀਤੇ ਗਏ ਹਨ।ਜਿਨ੍ਹਾਂ ਦੇ ਕਾਗਜ਼ ਪੂਰੇ ਸਨ ਤੇ ਉਨ੍ਹਾਂ ਫਾਰਮਾ ਦੇ ਜਮ੍ਹਾਂ ਕਰਨ ਦੀ ਰਸੀਦ ਵੀ ਦਿੱਤੀ ਹੋਈ ਸੀ। ਇਸ ਗੱਲ ਦਾ ਪ੍ਰਗਟਾਵਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਕਾਂਗਰਸ ਪਾਰਟੀ ਦਫ਼ਤਰ ਅਮਲੋਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਜਿਸ ਤਰ੍ਹਾਂ ਸਰਪੰਚਾਂ ਅਤੇ ਪੰਚਾ ਦੇ ਕਾਗਜ਼ ਰੱਦ ਕਰਵਾਏ ਹਨ ਉਹ ਅਤੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਸ ਬਾਬਤ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੀ ਚੰਡੀਗੜ੍ਹ ਮੀਟਿੰਗ ਕਰ ਰਹੀ ਅਤੇ ਇਸ ਬਾਬਤ ਇਲੈਕਸ਼ਨ ਕਮਿਸ਼ਨ ਪੰਜਾਬ ਅਤੇ ਇਲੈਕਸ਼ਨ ਕਮਿਸ਼ਨ ਭਾਰਤ ਕੋਲ ਵੀ ਇਸ ਸਬੰਧੀ ਸ਼ਿਕਾਇਤ ਦਰਜ਼ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ: Holiday: ਸਕੂਲ, ਬੈਂਕ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ!

ਇਨ੍ਹਾਂ ਪੰਚਾਇਤੀ ਚੋਣਾਂ ਵਿੱਚ ਵੱਡੇ ਪੱਧਰ ’ਤੇ ਧਾਂਦਲੀਆਂ ਕੀਤੀਆਂ ਹਨ। ਜਿਹਨਾਂ ਦਾ ਹਿਸਾਬ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨੁਮਾਇੰਦਿਆ,ਪਿੰਡ ਪੱਧਰ ਦੇ ਆਗੂਆਂ ਤੇ ਪ੍ਰਸ਼ਾਸਨ ਅਧਿਕਾਰੀਆਂ ਤੋਂ ਲਿਆ ਜਾਵੇਗਾ। ਕਿਉਂਕਿ ਕਿ ਕਾਂਗਰਸ ਪਾਰਟੀ ਕਿਸੇ ਵੀ ਧਾਂਦਲੀ ਕਰਨ ਵਾਲੇ ਨੂੰ ਬਖਸ਼ੇਗੀ ਨਹੀਂ, ਸਮਾਂ ਆਉਣ ਤੇ 21 ਦੇ 51 ਕਰਕੇ ਮੋੜੇ ਜਾਣਗੇ। ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਇਹ ਚੋਣਾਂ ਅਮਨ ਸ਼ਾਂਤੀ ਨਾਲ ਨਹੀਂ ਕਰਵਾਈਆਂ ਜਾ ਰਹੀਆਂ ਸਗੋਂ ਲੁੱਟੀਆਂ ਜਾ ਰਹੀਆਂ ਹਨ। ਉਥੇ ਆਪ ਸਰਕਾਰ ਦੇ ਨੁਮਾਇੰਦਿਆ, ਆਗੂਆਂ ਤੇ ਜਿਹੜੇ ਵੀ ਮੁਲਾਜ਼ਮ ਨੇ ਕਾਗਜ਼ ਬਿਨਾਂ ਵਜ੍ਹਾ ਰੱਦ ਕੀਤੇ ਹਨ। ਉਨ੍ਹਾਂ ਨੂੰ ਮਾਨਯੋਗ ਹਾਈਕੋਰਟ ਦਾ ਰਸਤਾ ਵੀ ਜਲਦ ਕਾਂਗਰਸੀ ਪਾਰਟੀ ਦਿਖਾਏਗੀ। ਇਸ ਪ੍ਰੈੱਸ ਕਾਨਫਰੰਸ ਸਮੇਂ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਹਰਚੰਦ ਸਿੰਘ, ਹਰਪ੍ਰੀਤ ਸਿੰਘ ਗੁਰਦਨਪੁਰ, ਗੁਰਮੁੱਖ ਸਿੰਘ, ਹਰਜਿੰਦਰ ਸਿੰਘ ਟਿੰਕਾ, ਜਸਵੰਤ ਸਿੰਘ, ਹਰਨੈਲ ਸਿੰਘ, ਚਰਨ ਸਿੰਘ, ਜੱਗਾ ਸੱਮਸਪੁਰ, ਮਹਿੰਦਰ ਪਜਨੀ ਆਦਿ ਮੋਜੂਦ ਸਨ। Amloh News

Panchayat Elections 2024: ਪੰਚਾਇਤੀ ਚੋਣਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈਆਂ ਜਾਣਗੀਆਂ : ਮਾਲਵਿੰਦਰ ਜੱਗੀ
ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਬਤੌਰ ਚੋਣ ਅਬਜ਼ਰਵਰ ਨਿਯੁਕਤ

Panchayat Elections 2024: (ਮਨੋਜ) ਮਲੋਟ। ਜ਼ਿਲ੍ਹੇ ਵਿੱਚ ਪੈਂਦੀਆਂ ਸਾਰੀਆਂ 269 ਗ੍ਰਾਮ ਪੰਚਾਇਤਾਂ ਵਿੱਚ ਬਿਨ੍ਹਾਂ ਕਿਸੇ ਵਿਘਨ ਅਤੇ ਪੂਰੀ ਪਾਰਦਰਸ਼ਤਾ ਨਾਲ ਪੰਚਾਇਤੀ ਚੋਣਾਂ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਈਆਂ ਜਾਣਗੀਆਂ, ਜਿਸ ਲਈ ਲੋੜੀਂਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ, ਸ੍ਰੀ ਮਾਲਵਿੰਦਰ ਸਿੰਘ ਜੱਗੀ ਨੇ ਅੱਜ ਬਤੌਰ ਚੋਣ ਅਬਜ਼ਰਵਰ ਵਜੋਂ ਨਿਯੁਕਤੀ ਹੋਣ ਉਪਰੰਤ ਚੋਣ ਅਮਲੇ ਦੇ ਨੁਮਾਂਇੰਦਿਆਂ ਨਾਲ ਬੈਠਕ ਦੌਰਾਨ ਕੀਤਾ।

ਇਹ ਵੀ ਪੜ੍ਹੋ: Punjab News: ਫਿਰੋਤੀਆਂ ਤੇ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦੇ 5 ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ

ਇਸ ਮੌਕੇ ਬੋਲਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਸੰਬੋਧਿਤ ਹੁੰਦੇ ਕਿਹਾ ਕਿ ਪਿੰਡਾਂ ਦੀ ਨੁਹਾਰ ਨੂੰ ਬਦਲਣ ਲਈ ਅਤੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਦੂਰ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮਾਂ ਨੂੰ ਨੇਪਰੇ ਚੜ੍ਹਾਉਣ ਲਈ ਪੰਚਾਇਤੀ ਚੋਣਾਂ ਇੱਕ ਵਡਮੁੱਲਾ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਚੋਣ ਅਮਲੇ ਨੂੰ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹਰ ਪੱਖ ਨੂੰ ਚੰਗੀ ਤਰ੍ਹਾਂ ਘੋਖ ਕੇ ਢੁੱਕਵੀਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਪਿੰਡਾਂ ਵਿੱਚ ਕਿਸੇ ਵੀ ਧਿਰ ਨਾਲ ਨਾਇਨਸਾਫੀ ਦੀ ਕੋਈ ਗੁਜਾਇਸ਼ ਨਾ ਰਹਿ ਸਕੇ।

ਪਿਛਲੇ ਕੁਝ ਸਾਲਾਂ ਦੌਰਾਨ ਕਈ ਪਿੰਡਾਂ ਵਿੱਚ ਆਮ ਤੌਰ ’ਤੇ ਧੜੇਬੰਦੀ ਕਾਰਨ ਛੋਟੀ-ਮੋਟੀ ਲਾਗਡਾਟ ਜਾਂ ਰੰਜਿਸ਼ ਕਾਰਨ ਵੱਡੇ ਹਾਦਸੇ ਵਾਪਰਨ ਦੀਆਂ ਘਟਨਾਵਾਂ ਹੋਣ ਦੀਆਂ ਖਬਰਾਂ ਦੇ ਚਲਦਿਆਂ ਸ. ਜੱਗੀ ਨੇ ਕਿਹਾ ਕਿ ਪ੍ਰਾਪਤ ਹੋਣ ਵਾਲੀਆਂ ਸੂਚਨਾਵਾਂ ਅਤੇ ਸ਼ਿਕਾਇਤਾਂ ਵੱਲ ਖਾਸ ਤਵੱਜੋ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਦੇ ਕਿਸੇ ਵੀ ਬਾਸ਼ਿੰਦੇ ਕੋਲ ਸ਼ਾਂਤੀ ਭੰਗ ਕਰਨ ਸਬੰਧੀ ਜਾਂ ਧੱਕੇਸ਼ਾਹੀ ਖਿਲਾਫ ਪੁਖਤਾ ਸਬੂਤਾਂ ਸਮੇਤ ਕੋਈ ਜਾਣਕਾਰੀ ਉਪਲੱਬਧ ਹੋਵੇ ਤਾਂ ਉਨ੍ਹਾਂ ਨਾਲ ਕੋਈ ਵੀ ਪਿੰਡ ਵਾਸੀ ਸਿੱਧੇ ਤੌਰ ’ਤੇ ਰਾਬਤਾ ਕਾਇਮ ਕਰਨ ਵਿੱਚ ਜ਼ਰਾ ਵੀ ਸੰਕੋਚ ਨਾ ਕਰੇ। Panchayat Elections 2024

96467-10073 ’ਤੇ ਸਿੱਧੇ ਤੌਰ ’ਤੇ ਕੀਤਾ ਜਾ ਸਕਦਾ ਹੈ ਰਾਬਤਾ | Panchayat Elections 2024

ਹਰ ਨਾਗਰਿਕ ਨਾਲ ਆਪਣਾ ਸੰਪਰਕ ਨੰਬਰ 90418-00417 ਸਾਂਝਾ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਇਸ ਨੰਬਰ ’ਤੇ ਕੋਈ ਸਚਮੁੱਚ ਲੋੜਵੰਦ ਵਿਅਕਤੀ ਸੰਪਰਕ ਕਰਨੋ ਖੁੰਝ ਜਾਂਦਾ ਹੈ ਤਾਂ ਉਸਨੂੰ ਘਬਰਾਉਣ ਦੀ ਲੋੜ ਨਹੀਂ ਅਤੇ ਉਹ ਤੁਰੰਤ ਉਨ੍ਹਾਂ ਦੇ ਲਾਈਜ਼ਨ ਅਫ਼ਸਰ ਸ੍ਰੀ ਨਰਿੰਦਰ ਕੁਮਾਰ ਦੇ ਮੋਬਾਇਲ ਨੰਬਰ 96467-10073 ’ਤੇ ਸੰਪਰਕ ਕਰ ਸਕਦਾ ਹੈ। ਇਸ ਮੌਕੇ ਡਿਪਟੀ ਕਮਸ਼ਿਨਰ ਸ੍ਰੀ ਰਾਜੇਸ਼ ਤ੍ਰਿਪਾਠੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਐਸ.ਡੀ.ਐਮ. ਗਿੱਦੜਬਾਹਾ ਸ੍ਰੀ ਜਸਪਾਲ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਗੁਰਦੀਪ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। Panchayat Elections 2024

Punjab Panchayat Elections: ਪੰਚਾਇਤੀ ਚੋਣਾਂ ਦੌਰਾਨ ਸ਼ਰਾਰਤੀ ਅਨਸਰਾਂ ’ਤੇ ਪੰਜਾਬ ਪੁਲਿਸ ਦੀ ਬਾਜ ਅੱਖ ਰਹੇਗੀ : ਡੀ.ਐਸ.ਪੀ ਮਨਦੀਪ ਕੌਰ
ਨਿਰਪੱਖ ਅਤੇ ਭੈਅ ਮੁੱਕਤ ਮਾਹੌਲ ’ਚ ਪੰਚਾਇਤੀ ਚੋਣਾਂ ਸੰਬੰਧੀ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ : ਡੀ.ਐਸ.ਪੀ. ਮਨਦੀਪ ਕੌਰ | Punjab Panchayat Elections

Punjab Panchayat Elections: (ਤਰੁਣ ਕੁਮਾਰ ਸ਼ਰਮਾ) ਨਾਭਾ। 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਪੰਜਾਬ ਪੁਲਿਸ ਵੱਲੋਂ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਦੇ ਹੋਏ ਪੰਚਾਇਤੀ ਚੋਣਾਂ ਨਿਰਪੱਖ ਅਤੇ ਭੈਅ ਮੁਕਤ ਮਾਹੌਲ ਵਿੱਚ ’ਚ ਕਰਵਾਈਆਂ ਜਾਣਗੀਆਂ।

ਜਾਣਕਾਰੀ ਦਿੰਦਿਆਂ ਨਾਭਾ ਵਿਖੇ ਨਵ-ਨਿਯੁਕਤ ਡੀ.ਐਸ.ਪੀ ਮਨਦੀਪ ਕੌਰ ਨੇ ਦੱਸਿਆ ਕਿ ਨਾਭਾ ਹਲਕੇ ’ਚ ਸ਼ਾਂਤੀ ਪੂਰਵਕ ਚੋਣਾਂ ਕਰਵਾਉਣ ਲਈ ਹਲਕਾ ਵਾਸੀਆਂ ਨੂੰ ਵੀ ਪੁਲਿਸ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਨਾਭਾ ਪੁਲਿਸ ਵੱਲੋਂ ਪੰਚਾਇਤੀ ਚੋਣਾਂ ਦੌਰਾਨ ਸ਼ਰਾਰਤੀ ਅਤੇ ਗੈਰ ਕਾਨੂੰਨੀ ਅਨਸਰਾ ’ਤੇ ਬਾਜ ਅੱਖ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ ਅਤੇ ਲੋਕ ਪੰਚਾਇਤੀ ਚੋਣਾਂ ਦੋਰਾਨ ਕਿਸੇ ਕਿਸਮ ਦੇ ਡਰ-ਭੈਅ ਤੋਂ ਮੁਕਤ ਹੋ ਕੇ ਵੋਟ ਦੇਣ ਦੇ ਲੋਕਤੰਤਰੀ ਅਧਿਕਾਰ ਦਾ ਨਿੱਧੜਕ ਤਰੀਕੇ ਨਾਲ ਪ੍ਰਯੋਗ ਕਰਨ। Punjab Panchayat Elections

ਇਹ ਵੀ ਪੜ੍ਹੋ: Haryana News: ਹਰਿਆਣਾ ਵਿੱਚ ਕਿਸਦੀ ਆ ਰਹੀ ਹੈ ਸਰਕਾਰ? ਭਾਜਪਾ ਨੇ ਕੀਤਾ ਇਹ ਵੱਡਾ ਦਾਅਵਾ

ਡੀ.ਐਸ.ਪੀ ਮਨਦੀਪ ਕੌਰ ਨੇ ਦੱਸਿਆ ਕਿ ਨਾਭਾ ਤਹਿਸੀਲ ਹੇਠਲੇ ਥਾਣਿਆਂ ਦੇ ਇੰਚਾਰਜਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਇੰਸ. ਰੌਨੀ ਸਿੰਘ ਸੱਲ, ਥਾਣਾ ਸਦਰ ਇੰਚਾਰਜ ਐਸ.ਆਈ ਗੁਰਵਿੰਦਰ ਸਿੰਘ, ਥਾਣਾ ਭਾਦਸੋਂ ਇੰਚਾਰਜ ਇੰਸਪੈਕਟਰ ਪ੍ਰਦੀਪ ਕੁਮਾਰ, ਚੌਂਕੀ ਰੋਹਟੀ ਪੁਲ ਇੰਚਾਰਜ ਹਰਵਿੰਦਰ ਸਿੰਘ, ਗਲਵੱਟੀ ਚੌਕੀ ਇੰਚਾਰਜ ਬਲਕਾਰ ਸਿੰਘ, ਦੰਦਰਾਲਾ ਚੌਂਕੀ ਇੰਚਾਰਜ ਆਦਿ ਦੀ ਹਾਜਰੀ ਵਿੱਚ ਆਗਾਮੀ ਪੰਚਾਇਤੀ ਚੋਣਾਂ ਵਿੱਚ ਪੁਲਿਸ ਦੀ ਗਸ਼ਤ ਵਧਾਉਣ ਅਤੇ ਨਾਕਾਬੰਦੀ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। Punjab Panchayat Elections

ਡੀ.ਐਸ.ਪੀ ਮਨਦੀਪ ਕੌਰ ਨੇ ਹਲਕੇ ਦੇ ਸਮੂਹ ਅਸਲਾ ਲਾਈਸੈਂਸ ਧਾਰਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਾਰੇ ਅਸਲਾ ਲਾਇਸੰਸ ਧਾਰਕ ਆਪਣਾ ਅਸਲਾ ਤੁਰੰਤ ਆਪਣੇ ਨਜ਼ਦੀਕੀ ਥਾਣਿਆਂ ਜਾਂ ਅਸਲਾ ਡੀਲਰਾਂ ਕੋਲ ਜਮਾ ਕਰਵਾਉਣ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਸਲਾ ਲਾਇਸੰਸ ਧਾਰਕਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਹੁਕਮ ਜਿਲ੍ਹਾ ਮੈਜਿਸਟਰੇਟ ਪਟਿਆਲਾ ਵੱਲੋਂ ਪੰਚਾਇਤੀ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਜਾਰੀ ਕੀਤੇ ਗਏ ਹਨ। ਅੰਤ ’ਚ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਰਾਜਕਤਾ ਦਾ ਮਾਹੌਲ ਪੈਦਾ ਨਹੀਂ ਕਰਨ ਦਿੱਤਾ ਜਾਵੇਗਾ। ਇਸ ਮੌਕੇ ਡੀ.ਐਸ.ਪੀ ਨਾਭਾ ਦਫਤਰ ਦੇ ਰੀਡਰ ਅਮਰਜੀਤ ਸਿੰਘ ਵੀ ਹਾਕਰ ਰਹੇ। Punjab Panchayat Elections

Panchayat Elections 2024: ‘ਪੰਚਾਇਤੀ ਚੋਣਾਂ ’ਚ ਸ਼ਰਾਰਤੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿਆਂਗੇ’ : ਡੀਆਈਜੀ ਭੁੱਲਰ
ਡੀਆਈਜੀ ਨੇ ਮਾਨਸਾ ’ਚ ਕੀਤੀ ਮੀਟਿੰਗ | Panchayat Elections 2024d

Panchayat Elections 2024: (ਸੁਖਜੀਤ ਮਾਨ) ਮਾਨਸਾ। ਡੀਆਈਜੀ ਬਠਿੰਡਾ ਰੇਂਜ ਹਰਚਰਨ ਸਿੰਘ ਭੁੱਲਰ ਵੱਲੋਂ ਅੱਜ ਮਾਨਸਾ ਵਿਖੇ ਜ਼ਿਲ੍ਹੇ ਦੇ ਜੀਓਜ਼, ਥਾਣਾ ਮੁਖੀਆਂ, ਪੁਲਿਸ ਅਫਸਰਾਂ, ਚੌਂਕੀਆਂ ਦੇ ਇੰਚਾਰਜਾਂ ਅਤੇ ਬ੍ਰਾਂਚ ਇੰਚਾਰਜਾਂ ਨਾਲ ਮੀਟਿੰਗ ਕਰਕੇ ਪੰਚਾਇਤੀ ਚੋਣਾਂ ਅਤੇ ਜਰਨਲ ਕਰਾਇਮ ਬਾਰੇ ਮੀਟਿੰਗ ਕੀਤੀ ਗਈ ਇਹ ਜਾਣਕਾਰੀ ਐਸਐਸਪੀ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਦਿੱਤੀ।

ਮੀਟਿੰਗ ’ਚ ਡੀਆਈਜੀ ਵੱਲੋ ਜਿਲ੍ਹਾ ਮਾਨਸਾ ਵਿੱਚ ਪੰਚਾਇਤੀ ਚੋਣਾਂ ਅਮਨ ਅਮਾਨ ਨਾਲ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਸਬੰਧੀ ਸਮੂਹ ਹਾਜ਼ਰੀਨ ਨੂੰ ਕਿਹਾ ਗਿਆ। ਇਸ ਤੋਂ ਇਲਾਵਾ ਝੋਨੇ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਯੋਗ ਉਪਰਾਲੇ ਕੀਤੇ ਜਾਣ ਅਤੇ ਜ਼ਿਲ੍ਹਾ ਮਾਨਸਾ ਦੇ ਜਰਨਲ ਕਰਾਇਮ ਨੂੰ ਸਮੂਹ ਜੀ.ਉਜ ਅਤੇ ਸਮੂਹ ਮੁੱਖ ਅਫਸਰਾਂ ਨਾਲ ਸਲਾਹ ਮਸ਼ਵਰਾ ਕਰਕੇ ਜ਼ਰੂਰੀ ਹਦਾਇਤਾਂ ਕੀਤੀਆਂ ਗਈਆਂ।

ਇਹ ਵੀ ਪੜ੍ਹੋ: Crime News: ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦੀ ਡਕੈਤੀ ਦੀ ਕੋਸ਼ਿਸ਼ ਨਾਕਾਮ, ਸਰਗਨੇ ਸਮੇਤ 4 ਗ੍ਰਿਫ਼ਤਾਰ

ਐਸਐਸਪੀ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਵਿੱਚ ਵੱਧ ਤੋ ਵੱਧ ਨਾਕਾਬੰਦੀਆਂ ਕਰਕੇ ਡਿਊਟੀ ਲਈ ਜਾਵੇ ਤੇ ਵਧੀਆ ਡਿਊਟੀ ਕਰਨ ਵਾਲੇ ਕਰਮਚਾਰੀਆਂ ਦੀ ਹੌਂਸਲਾ ਅਫਜਾਈ ਕੀਤੀ ਜਾਵੇ ਚੋਣਾਂ ਦੌਰਾਨ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰਾਂ ਨੂੰ ਸਿਰ ਚੁੱਕਣ ਨਹੀ ਦਿੱਤਾ ਜਾਵੇਗਾ। ਜ਼ਿਲ੍ਹੇ ਅੰਦਰ ਅਮਨ ਕਾਨੂੰਨ ਵਿਵਸਥਾਂ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ ਤੇ ਸਮੇਂ-ਸਮੇਂ ’ਤੇ ਪਬਲਿਕ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋ ਜਾਗਰੂਕ ਕਰਨ ਲਈ ਮੀਟਿੰਗਾਂ ਕੀਤੀਆ ਜਾਇਆ ਕਰਨਗੀਆਂ। Panchayat Elections 2024

Punjab News : ਪੰਚਾਇਤਾਂ ਚੋਣਾਂ ਦੇ ਐਲਾਨ ਤੋਂ ਬਾਅਦ ਸਾਰੀਆਂ ਪਾਰਟੀਆਂ ਨੇ ਕਸੀ ਕਮਰ
ਪੰਜਾਬ ’ਚ ਪੰਚਾਇਤੀ ਚੋਣਾਂ ਦਾ ਐਲਾਨ, 20 ਅਕਤੂਬ ਨੂੰ ਹੋਣਗੀਆਂ ਚੋਣਾਂ | Punjab News

(ਅਸ਼ਵਨੀ ਚਾਵਲਾ) ਚੰਡੀਗੜ੍ਹ। Punjab News: ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਚਾਇਤੀ ਚੋਣਾਂ ਦੇ ਐਲਾਨ ਨਾਲ ਹੀ ਸਾਰੀਆਂ ਪਾਰਟੀਆਂ ਨੇ ਕਮਰ ਕੱਸਣੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ 13 ਹਜ਼ਾਰ ਤੋਂ ਜ਼ਿਆਦਾ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 20 ਅਕਤੂਬਰ ਨੂੰ ਪੰਜਾਬ ਵਿੱਚ ਕਰਵਾਈ ਜਾਣਗੀਆਂ। ਇਸ ਲਈ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਿਛਲੇ ਤਿੰਨ ਮਹੀਨੇ ਤੋਂ ਲਗਭਗ 13 ਹਜ਼ਾਰ ਤੋਂ ਜਿਆਦਾ ਗ੍ਰਾਮ ਪੰਚਾਇਤਾਂ ਦੀ ਚੋਣਾਂ ਪੈਂਡਿੰਗ ਚੱਲ ਰਹੀਆਂ ਹਨ ਅਤੇ ਗ੍ਰਾਮ ਪੰਚਾਇਤਾਂ ਨੂੰ ਚਲਾਉਣ ਲਈ ਬੀਡੀਪੀਓ ਨੂੰ ਅਧਿਕਾਰੀ ਦੇ ਰੂਪ ਦੇ ਵਿੱਚ ਤੈਨਾਤ ਕੀਤਾ ਹੋਇਆ ਹੈ ਪੰਜਾਬ ਸਰਕਾਰ ਵੱਲੋਂ ਇਹਨਾਂ ਗ੍ਰਾਂਮ ਪੰਚਾਇਤਾਂ ਦੀ ਚੋਣਾ ਨੂੰ ਕੁਝ ਸਮਾਂ ਬਾਅਦ ਕਰਵਾਉਣ ਲਈ ਵਿਚਾਰ ਕੀਤਾ ਜਾ ਰਿਹਾ ਸੀ ਪਰ ਇਹਨਾਂ ਚੋਣਾਂ ਦੀ ਉਡੀਕ ਵਿੱਚ ਬੈਠੇ ਪੰਜਾਬ ਦੇ ਕੁਝ ਲੋਕਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਉਂਦੇ ਹੋਏ ਜਲਦ ਤੋਂ ਜਲਦ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਸੀ।

ਇਹ ਵੀ ਪੜ੍ਹੋ: NIA Raid: ਮੋਗਾ ਦੇ ਪਿੰਡ ਬਿਲਾਸਪੁਰ ’ਚ NIA ਵੱਲੋਂ ਛਾਪੇਮਾਰੀ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਣ ਕਰਕੇ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਗਏ ਸਨ ਕਿ ਜਲਦ ਤੋਂ ਜਲਦ ਪੰਜਾਬ ਦੀਆਂ ਚੋਣਾਂ ਨੂੰ ਕਰਵਾਇਆ ਜਾਵੇ ਅਤੇ ਪੰਜਾਬ ਸਰਕਾਰ ਤੋਂ ਚੋਣਾਂ ਨੂੰ ਕਰਵਾਉਣ ਸਬੰਧੀ ਜਾਣਕਾਰੀ ਵੀ ਮੰਗੀ ਗਈ ਸੀ ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤਾਂ ਦੀ ਚੋਣਾਂ ਨੂੰ ਕਰਵਾਉਣ ਲਈ ਪਹਿਲਾਂ ਨਾਲੋਂ ਤੇਜ਼ੀ ਫੜਦੇ ਹੋਏ ਅੱਜ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਹਾਲਾਂਕਿ ਚੋਣ ਕਰਵਾਉਣ ਦਾ ਸਾਰਾ ਪ੍ਰੋਗਰਾਮ ਸੂਬੇ ਦੇ ਚੋਣ ਅਧਿਕਾਰੀ ਵੱਲੋਂ ਜਾਰੀ ਕੀਤਾ ਜਾਣਾ ਹੈ ਅਤੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਹੁਣ ਜਲਦ ਹੀ ਸੂਬਾ ਚੋਣ ਅਧਿਕਾਰੀ ਵੱਲੋਂ ਇਸ ਸਬੰਧੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਏਗੀ।

ਗ੍ਰਾਮ ਪੰਚਾਇਤਾਂ ਨੂੰ ਮਿਲਿਆ ਸਿਰਫ 30 ਦਿਨ ਦਾ ਸਮਾਂ | Punjab News

ਪੰਜਾਬ ਦੀ 13,000 ਗ੍ਰਾਮ ਪੰਚਾਇਤਾਂ ਵਿੱਚ ਸਰਪੰਚ ਅਤੇ ਪੰਚ ਬਣਨ ਦੀ ਤਿਆਰੀ ਕਰ ਰਹੇ ਪਿੰਡਾਂ ਦੇ ਲੋਕਾਂ ਨੂੰ ਸਿਰਫ 30 ਹੀ ਦਿਨ ਦਾ ਹੀ ਸਮਾਂ ਮਿਲ ਰਿਹਾ ਹੈ। ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ 20 ਅਕਤੂਬਰ 2024 ਨੂੰ ਇਹਨਾਂ ਚੋਣਾਂ ਨੂੰ ਨੇਪੜੇ ਚਾਰੇ ਜਾਏਗਾ ਇਸ ਲਈ ਹੁਣ ਤੋਂ 30 ਦਿਨ ਬਾਅਦ ਚੋਣ ਹੋਣ ਦੇ ਚਲਦੇ ਸਰਪੰਚ ਅਤੇ ਪੰਚ ਬਣਨ ਦੇ ਚਾਹਵਾਨ ਨੂੰ ਅੱਜ ਤੋਂ ਹੀ ਤਿਆਰੀ ਵਿੱਚ ਲੱਗਣਾ ਪਏਗਾ। Punjab News