Punjab Crime News - Sach Kahoon Punjabi

Pathankot Police: ਪਠਾਨਕੋਟ ਪੁਲਿਸ ਦਾ ਲਮੀਨੀ ਇਲਾਕੇ ’ਚ ਕਾਸੋ ਆਪ੍ਰੇਸ਼ਨ, ਘਰਾਂ ਤੋਂ ਲੈ ਕੇ ਵਾਹਨਾਂ ਤੱਕ ਚੈਕਿੰਗ
ਪਠਾਨਕੋਟ (ਸੱਚ ਕਹੂੰ ਨਿਊਜ਼/ਹਿੰ.ਸ.)। ਜ਼ਿਲ੍ਹੇ ’ਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਤੇ ਅਪਰਾਧੀਆਂ ’ਤੇ ਨਕੇਲ ਕੱਸਣ ਦੇ ਮਕਸਦ ਨਾਲ ਪਠਾਨਕੋਟ ਪੁਲਿਸ ਲਗਾਤਾਰ ਐਕਸ਼ਨ ਮੋਡ ’ਚ ਨਜ਼ਰ ਆ ਰਹੀ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਦੀਆਂ ਕਈ ਟੀਮਾਂ ਵੱਲੋਂ ਲਮੀਨੀ ਥਾਣਾ ਖੇਤਰ ’ਚ ਵਿਸ਼ੇਸ਼ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਆਪ੍ਰੇਸ਼ਨ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਜਨਤਕ ਤੇ ਸੰਵੇਦਨਸ਼ੀਲ ਥਾਵਾਂ ’ਤੇ ਬਾਰੀਕੀ ਨਾਲ ਨਿਗਰਾਨੀ ਕੀਤੀ। ਪੁਲਿਸ ਨੇ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਤੇ ਉਨ੍ਹਾਂ ਦੇ ਪਛਾਣ ਪੱਤਰਾਂ ਦੀ ਜਾਂਚ ਕੀਤੀ। ਇਸ ਤੋਂ ਇਲਾਵਾ ਸੁਰੱਖਿਆ ਦੇ ਮੱਦੇਨਜ਼ਰ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਲਾਕੇ ’ਚ ਰਹਿ ਰਹੇ ਕਿਰਾਏਦਾਰਾਂ ਤੇ ਬਾਹਰੋਂ ਆ ਕੇ ਵਸੇ ਲੋਕਾਂ ਦੀ ਵੈਰੀਫਿਕੇਸ਼ਨ ਸਬੰਧੀ ਜਾਣਕਾਰੀ ਵੀ ਇਕੱਠੀ ਕੀਤੀ ਗਈ। ਕਾਸੋ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ ਘਰਾਂ ਤੱਕ ਪਹੁੰਚ ਕੇ ਵੀ ਜਾਂਚ ਕੀਤੀ ਗਈ। Pathankot Police

ਅਧਿਕਾਰੀਆਂ ਨੇ ਇਲਾਕੇ ’ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖੀ। ਆਪ੍ਰੇਸ਼ਨ ਦੌਰਾਨ ਪੁਲਿਸ ਅਧਿਕਾਰੀਆਂ ਨੇ ਸਥਾਨਕ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਕਾਨੂੰਨ-ਵਿਵਸਥਾ ਬਣਾਈ ਰੱਖਣ ’ਚ ਸਹਿਯੋਗ ਕਰਨ ਦੀ ਅਪੀਲ ਕੀਤੀ। ਪੁਲਿਸ ਨੇ ਲੋਕਾਂ ਨੂੰ ਕਿਹਾ ਕਿ ਜੇਕਰ ਇਲਾਕੇ ’ਚ ਕੋਈ ਸ਼ੱਕੀ ਵਿਅਕਤੀ, ਲਾਵਾਰਿਸ ਵਸਤੂ ਜਾਂ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਨੇੜਲੇ ਪੁਲਿਸ ਥਾਣੇ ਜਾਂ ਪੁਲਿਸ ਹੈਲਪਲਾਈਨ ’ਤੇ ਸੂਚਨਾ ਦਿੱਤੀ ਜਾਵੇ। ਪੁਲਿਸ ਮੁਤਾਬਕ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਪਠਾਨਕੋਟ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ ਤੇ ਜ਼ਿਲ੍ਹੇ ਵਿੱਚ ਸ਼ਾਂਤੀ ਦਾ ਮਾਹੌਲ ਕਾਇਮ ਰੱਖਣਾ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਪਰਾਧੀਆਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਅਪਰਾਧ ਮੁਕਤ ਬਣਾਉਣ ਤੇ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਅਜਿਹੇ ਵਿਸ਼ੇਸ਼ ਚੈਕਿੰਗ ਤੇ ਤਲਾਸ਼ੀ ਅਭਿਆਨ ਭਵਿੱਖ ’ਚ ਵੀ ਲਗਾਤਾਰ ਜਾਰੀ ਰਹਿਣਗੇ। Pathankot Police

ਇਹ ਵੀ ਪੜ੍ਹੋ : Faridkot News: ਵੱਖ-ਵੱਖ ਸਰਕਾਰੀ ਸਕੂਲਾਂ ’ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਏ

Faridkot News: 180 ਗ੍ਰਾਮ ਹੈਰੋਇਨ, ਗਲੌਕ ਪਸਤੌਲ ਤੇ 5 ਜ਼ਿੰਦਾ ਰੌਂਦ ਸਮੇਤ 3 ਗ੍ਰਿਫਤਾਰ
Faridkot News: ਫਰੀਦਕੋਟ (ਗੁਰਪ੍ਰੀਤ ਪੱਕਾ)। ਨਸ਼ਾ ਤਸਕਰੀ ਤੇ ਗੈਰ-ਕਾਨੂੰਨੀ ਹਥਿਆਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਫਰੀਦਕੋਟ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 180 ਗ੍ਰਾਮ ਹੈਰੋਇਨ, ਇੱਕ 9 ਐੱਮਐੱਮ ਗਲੌਕ ਪਸਤੌਲ, ਇੱਕ ਮੈਗਜ਼ੀਨ ਤੇ 5 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਪੁਲਿਸ ਨੇ ਮੌਕੇ ਤੋਂ ਇੱਕ ਬਿਨਾਂ ਨੰਬਰੀ ਐਚਐਫ ਡੀਲਕਸ ਮੋਟਰਸਾਈਕਲ ਤੇ ਇੱਕ ਵੀਵੋ ਮੋਬਾਈਲ ਫੋਨ ਵੀ ਕਬਜ਼ੇ ਵਿੱਚ ਲਿਆ ਹੈ। ਇਹ ਕਾਰਵਾਈ ਐੱਸਐੱਸਪੀ ਫਰੀਦਕੋਟ ਦੀ ਅਗਵਾਈ ਤੇ ਐੱਸਪੀ (ਇਨਵੈਸਟੀਗੇਸ਼ਨ) ਦੀ ਰਹਿਨੁਮਾਈ ਹੇਠ ਕੀਤੀ ਗਈ। ਪੁਲਿਸ ਅਨੁਸਾਰ 6 ਅਗਸਤ ਨੂੰ ਸੀਆਈਏ ਫ਼ਰੀਦਕੋਟ ਦੀ ਟੀਮ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪਿੰਡ ਗੋਲੇਵਾਲਾ ਤੋਂ ਅੱਗੇ ਫਰੀਦਕੋਟ-ਫਿਰੋਜ਼ਪੁਰ ਰੋਡ ’ਤੇ ਸੇਮਨਾਲਾ (ਡਰੇਨ) ਦੇ ਪੁਲ ਨੇੜੇ ਟੀ-ਪੁਆਇੰਟ ’ਤੇ ਮੋਟਰਸਾਈਕਲ ਸਵਾਰ ਤਿੰਨ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਤੇ ਉੱਥੋਂ ਖਿਸਕਣ ਦੀ ਕੋਸ਼ਿਸ਼ ਕਰਨ ਲੱਗੇ। ਸ਼ੱਕ ਦੇ ਆਧਾਰ ’ਤੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ।

ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 180 ਗ੍ਰਾਮ ਹੈਰੋਇਨ, 9 ਐੱਮਐੱਮ ਗਲੌਕ ਪਸਤੌਲ, ਇੱਕ ਮੈਗਜ਼ੀਨ ਤੇ 5 ਜ਼ਿੰਦਾ ਰੌਂਦ ਬਰਾਮਦ ਹੋਏ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਅਕਾਸ਼ਦੀਪ ਉਰਫ਼ ਅਕਾਸ਼, ਰਾਜਾ ਪੁੱਤਰ ਵੀਰੂ ਤੇ ਸੂਰਜ ਪੁੱਤਰ ਜੁਗਰਾਜ ਵਜੋਂ ਹੋਈ ਹੈ। ਪੁਲਿਸ ਮੁਤਾਬਕ ਤਿੰਨੋਂ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਹਨ। ਮੁੱਢਲੀ ਪੁੱਛਗਿੱਛ ’ਚ ਪੁਲਿਸ ਨੂੰ ਪਤਾ ਲੱਗਿਆ ਹੈ ਕਿ ਬਰਾਮਦ ਕੀਤੀ ਗਈ ਨਸ਼ੇ ਦੀ ਖੇਪ ਸਰਹੱਦੀ ਖੇਤਰ ਤੋਂ ਲਿਆਂਦੀ ਗਈ ਸੀ ਤੇ ਇਸ ਨੂੰ ਅੱਗੇ ਸਪਲਾਈ ਕੀਤਾ ਜਾਣਾ ਸੀ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਦਿਆਂ ਨਸ਼ਾ ਤਸਕਰੀ ਦੇ ਬੈਕਵਰਡ ਤੇ ਫਾਰਵਰਡ ਲਿੰਕਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਤਾਂ ਜੋ ਪੁੱਛਗਿੱਛ ਰਾਹੀਂ ਪੂਰੇ ਨੈੱਟਵਰਕ ਦਾ ਪਤਾ ਲਾਇਆ ਜਾ ਸਕੇ। ਇਸ ਸਬੰਧੀ ਥਾਣਾ ਸਦਰ ਫਰੀਦਕੋਟ ਵਿਖੇ ਐਨਡੀਪੀਐੱਸ ਐਕਟ ਦੀਆਂ ਧਾਰਾਵਾਂ 21(ਬੀ)/61/85 ਤੇ ਅਸਲਾ ਐਕਟ ਦੀਆਂ ਧਾਰਾਵਾਂ 25/54/59 ਤਹਿਤ ਮੁਕੱਦਮਾ ਨੰਬਰ 247, ਦਰਜ ਕੀਤਾ ਗਿਆ ਹੈ। Faridkot News

ਇਹ ਵੀ ਪੜ੍ਹੋ : Iran ਦੀ ਚੇਤਾਵਨੀ, ਅਮਰੀਕੀ ਹਮਲੇ ਬੰਦ ਨਹੀਂ ਹੋਏ ਤਾਂ ਖਾੜੀ ਊਰਜਾ ਬੁਨਿਆਦੀ ਢਾਂਚੇ 'ਤੇ ਹੋਵੇਗੀ ਜਵਾਬੀ ਕਾਰਵਾਈ

Ludhiana News: ਲੁਧਿਆਣਾ ’ਚ ਡਰਾਈਵਰ ਦੀ ਸ਼ੱਕੀ ਹਾਲਾਤ ’ਚ ਮੌਤ, ਕਮਰੇ ’ਚ ਲਟਕਦੀ ਮਿਲੀ ਲਾਸ਼
Ludhiana News: ਲੁਧਿਆਣਾ (ਸੱਚ ਕਹੂੰ ਨਿਊਜ਼/ਹਿੰ.ਸ.)। ਲੁਧਿਆਣਾ ਦੇ ਢੋਲੇਵਾਲ ਸਥਿਤ ਪ੍ਰਭਾਤ ਨਗਰ ’ਚ ਇੱਕ ਡਰਾਈਵਰ ਦੀ ਕਮਰੇ ’ਚ ਫਾਹੇ ਨਾਲ ਲਟਕਦੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਮਨੋਜ ਵਜੋਂ ਹੋਈ ਹੈ। ਪੁਲਿਸ ਮੁੱਢਲੀ ਜਾਂਚ ’ਚ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਮੰਨ ਰਹੀ ਹੈ, ਜਦਕਿ ਪਰਿਵਾਰ ਨੇ ਕਤਲ ਦਾ ਸ਼ੱਕ ਜਤਾਉਂਦਿਆਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ। ਮ੍ਰਿਤਕ ਦੇ ਮਾਮਾ ਸੁਨੀਲ ਨੇ ਦੱਸਿਆ ਕਿ ਮੌਤ ਤੋਂ ਪਹਿਲਾਂ ਮਨੋਜ ਨੇ ਉਨ੍ਹਾਂ ਨੂੰ ਫੋਨ ਕਰਕੇ ਕਿਹਾ ਸੀ, ‘ਮਾਮਾ ਜਲਦੀ ਆ ਜਾਓ, ਇੱਥੇ ਲਫੜਾ ਹੋ ਗਿਆ ਹੈ।’ ਉਹ ਤੁਰੰਤ ਮੌਕੇ ’ਤੇ ਪਹੁੰਚੇ, ਪਰ ਕਮਰੇ ਦਾ ਦਰਵਾਜ਼ਾ ਖੜਕਾਉਣ ਦੇ ਬਾਵਜੂਦ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਈ ਵਾਰ ਫੋਨ ਵੀ ਕੀਤਾ, ਪਰ ਮਨੋਜ ਨੇ ਕਾਲ ਨਹੀਂ ਚੁੱਕੀ।

ਕੁਝ ਸਮਾਂ ਉਡੀਕ ਕਰਨ ਤੋਂ ਬਾਅਦ ਉਹ ਵਾਪਸ ਚਲੇ ਗਏ। ਅਗਲੇ ਦਿਨ ਜਦੋਂ ਉਨ੍ਹਾਂ ਨੇ ਮੁੜ ਫੋਨ ਕੀਤਾ ਤਾਂ ਮੋਬਾਈਲ ਬੰਦ ਸੀ। ਬਾਅਦ ’ਚ ਉਨ੍ਹਾਂ ਨੂੰ ਮਨੋਜ ਦੀ ਮੌਤ ਦੀ ਸੂਚਨਾ ਮਿਲੀ। ਸੁਨੀਲ ਨੇ ਦੋਸ਼ ਲਾਇਆ ਕਿ ਜਦੋਂ ਉਹ ਦੁਬਾਰਾ ਮੌਕੇ ’ਤੇ ਪਹੁੰਚੇ ਤਾਂ ਕਮਰੇ ਦਾ ਦਰਵਾਜ਼ਾ ਖੁੱਲ੍ਹਾ ਸੀ ਤੇ ਮਨੋਜ ਦੀ ਲਾਸ਼ ਬੈੱਡ ’ਤੇ ਪਈ ਸੀ। ਉਨ੍ਹਾਂ ਦਾ ਦਾਅਵਾ ਹੈ ਕਿ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਮਕਾਨ ਮਾਲਕ ਨੇ ਲਾਸ਼ ਨੂੰ ਫਾਹੇ ਤੋਂ ਹੇਠਾਂ ਉਤਾਰ ਦਿੱਤਾ ਸੀ। ਪਰਿਵਾਰ ਦਾ ਕਹਿਣਾ ਹੈ ਕਿ ਮਨੋਜ ਦੇ ਗਲੇ ’ਤੇ ਫਾਹੇ ਦੇ ਨਿਸ਼ਾਨ ਸਨ, ਜਦਕਿ ਦੋਵੇਂ ਪੈਰਾਂ ’ਤੇ ਗੰਭੀਰ ਸੱਟਾਂ ਤੇ ਰਗੜ ਦੇ ਨਿਸ਼ਾਨ ਵੀ ਮਿਲੇ ਹਨ। ਮ੍ਰਿਤਕ ਦੀ ਮਾਂ ਸੰਗੀਤਾ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਮੂਲ ਰੂਪ ’ਚ ਨੇਪਾਲ ਦਾ ਰਹਿਣ ਵਾਲਾ ਹੈ। Ludhiana News

;ਮਨੋਜ ਦੇ ਵਿਆਹ ਨੂੰ ਕਰੀਬ ਇੱਕ ਸਾਲ ਹੋਇਆ ਸੀ ਤੇ ਉਸ ਦੀ ਪਤਨੀ ਤਿੰਨ ਮਹੀਨੇ ਦੀ ਗਰਭਵਤੀ ਹੈ। ਉਹ ਰੋਜ਼ੀ-ਰੋਟੀ ਲਈ ਲੁਧਿਆਣਾ ’ਚ ਇਕੱਲਾ ਰਹਿ ਕੇ ਡਰਾਈਵਰੀ ਕਰਦਾ ਸੀ। ਸੰਗੀਤਾ ਨੇ ਦੋਸ਼ ਲਾਇਆ ਕਿ ਮਨੋਜ ਦਾ ਕੁਝ ਦਿਨ ਪਹਿਲਾਂ ਇੱਕ ਹੋਰ ਕਿਰਾਏਦਾਰ ਨਾਲ ਵਿਵਾਦ ਹੋਇਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਕਮਰੇ ’ਚ ਖੂਨ ਦੇ ਨਿਸ਼ਾਨ ਮਿਲੇ ਹਨ, ਜਿਸ ਕਾਰਨ ਉਨ੍ਹਾਂ ਨੂੰ ਸ਼ੱਕ ਹੈ ਕਿ ਮਨੋਜ ਦਾ ਕਤਲ ਕਰਕੇ ਉਸ ਨੂੰ ਖੁਦਕੁਸ਼ੀ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਥਾਣਾ ਡਿਵੀਜ਼ਨ ਨੰਬਰ-6 ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁੱਢਲੇ ਤੱਥਾਂ ਅਨੁਸਾਰ ਮਾਮਲਾ ਖੁਦਕੁਸ਼ੀ ਦਾ ਲੱਗਦਾ ਹੈ, ਪਰ ਕਤਲ ਦੀ ਸੰਭਾਵਨਾ ਨੂੰ ਵੀ ਨਕਾਰਿਆ ਨਹੀਂ ਜਾ ਸਕਦਾ। ਪੋਸਟਮਾਰਟਮ ਤੇ ਫੋਰੈਂਸਿਕ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ। ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ। Ludhiana News

Read Also : Punjab Education News: ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ਵਿਚਕਾਰ ਸ਼ੁਤਰਾਣਾ ਦੇ ਸਧਾਰਨਪੁਰ ਸਕੂਲ ’ਚ ਅਧਿਆਪਕ ਹੀ ਨਹੀਂ

Faridkot News: ਫ਼ਰੀਦਕੋਟ ਪੁਲਿਸ ਦਾ ਤੜਕੇ ਵੱਡਾ ਸਰਚ ਆਪ੍ਰੇਸ਼ਨ, ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇ
ਫਰੀਦਕੋਟ (ਗੁਰਪ੍ਰੀਤ ਪੱਕਾ)। ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਰੀਦਕੋਟ ਪੁਲਿਸ ਨੇ ਮੰਗਲਵਾਰ ਸਵੇਰੇ ਤੜਕੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ’ਚ ਵੱਡੇ ਪੱਧਰ ’ਤੇ ਕਾਰਡਨ ਐਂਡ ਸਰਚ ਆਪਰੇਸ਼ਨ (ਸੀਏਐਸਓ) ਚਲਾਇਆ। ਇਸ ਦੌਰਾਨ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇ ਮਾਰੇ ਗਏ ਤੇ ਡਰੱਗ ਹਾਟਸਪਾਟ ਇਲਾਕਿਆਂ ’ਚ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਹ ਆਪ੍ਰੇਸ਼ਨ ਐੱਸਐੱਸਪੀ ਫਰੀਦਕੋਟ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਡੀਐੱਸਪੀ ਤਰਲੋਚਨ ਸਿੰਘ, ਡੀਐੱਸਪੀ ਸੰਜੀਵ ਕੁਮਾਰ ਤੇ ਡੀਐੱਸਪੀ ਇਕਬਾਲ ਸਿੰਘ ਦੀ ਨਿਗਰਾਨੀ ’ਚ ਚਲਾਇਆ ਗਿਆ। ਲਗਭਗ 110 ਪੁਲਿਸ ਕਰਮਚਾਰੀਆਂ ਦੀਆਂ ਵਿਸ਼ੇਸ਼ ਟੀਮਾਂ ਨੇ ਵੱਖ-ਵੱਖ ਥਾਣਾ ਖੇਤਰਾਂ ’ਚ ਸ਼ੱਕੀ ਥਾਵਾਂ ਦੀ ਚੈਕਿੰਗ ਕੀਤੀ। ਸਰਚ ਦੌਰਾਨ ਐੱਨਡੀਪੀਐੱਸ ਐਕਟ ਤਹਿਤ ਪਹਿਲਾਂ ਦਰਜ ਮਾਮਲਿਆਂ ਵਾਲੇ ਵਿਅਕਤੀਆਂ ਤੇ ਅਪਰਾਧਿਕ ਰਿਕਾਰਡ ਰੱਖਣ ਵਾਲਿਆਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਗਏ।

Read Also : Weather Today Punjab: ਪੰਜਾਬ ਤੇ ਚੰਡੀਗੜ੍ਹ 'ਚ ਭਾਰੀ ਮੀਂਹ, ਕਈ ਇਲਾਕਿਆਂ ਲਈ ਰੈੱਡ ਤੇ ਆਰੇਂਜ ਅਲਰਟ ਜਾਰੀ

ਪੁਲਿਸ ਨੇ ਇਲਾਕਿਆਂ ਦੀ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਸਾਰੇ ਰਸਤੇ ਸੀਲ ਕੀਤੇ ਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਪੀਏ ਐਲਐਸ ਐਪ ਰਾਹੀਂ ਕੀਤੀ। ਇਸ ਦੇ ਨਾਲ ਹੀ ਸ਼ੱਕੀ ਵਾਹਨਾਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਗਈ। ਐੱਸਐੱਸਪੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰੀ ਨੂੰ ਜੜ੍ਹ ਤੋਂ ਖਤਮ ਕਰਨ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ’ਚ ਭਰਤੀ ਕਰਵਾ ਕੇ ਮੁੱਖ ਧਾਰਾ ’ਚ ਲਿਆਉਣ ਦੇ ਯਤਨ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਐੱਨਡੀਪੀਐੱਸ ਐਕਟ ਅਧੀਨ ਦਰਜ ਹਰ ਕੇਸ ਦੀ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। Faridkot News

ਐੱਸਐੱਸਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਰੀਦਕੋਟ ਪੁਲਿਸ ਵੱਲੋਂ ਜੂਨ 2026 ਦੌਰਾਨ ਨਸ਼ਾ ਤਸਕਰਾਂ ਖਿਲਾਫ਼ 117 ਮੁਕੱਦਮੇ ਦਰਜ ਕਰਕੇ 152 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 677 ਗ੍ਰਾਮ ਹੈਰੋਇਨ, 2.5 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਤੇ 4,244 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਸੇਫ ਪੰਜਾਬ ਹੈਲਪਲਾਈਨ ’ਤੇ ਫਰੀਦਕੋਟ ਜ਼ਿਲ੍ਹੇ ਤੋਂ ਜੂਨ ਮਹੀਨੇ ਦੌਰਾਨ 171 ਸ਼ਿਕਾਇਤਾਂ ਪ੍ਰਾਪਤ ਹੋਈਆਂ। ਇਨ੍ਹਾਂ ਦੀ 100 ਫ਼ੀਸਦੀ ਤਸਦੀਕ ਤੋਂ ਬਾਅਦ 50 ਮੁਕੱਦਮੇ ਦਰਜ ਕਰਕੇ ਸੰਬੰਧਿਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸਰਚ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰਨ ਦੇ ਨਾਲ ਕਈ ਵਿਅਕਤੀਆਂ ਨੂੰ ਰਾਊਂਡ-ਅੱਪ ਵੀ ਕੀਤਾ ਤੇ ਸ਼ੱਕੀ ਵਾਹਨਾਂ ਦੀ ਵੀ ਸਖ਼ਤੀ ਨਾਲ ਚੈਕਿੰਗ ਕੀਤੀ। Faridkot News

Punjab Crime News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦਾ ਕਤਲ
ਚੰਡੀਗੜ੍ਹ (ਹਿੰ.ਸ.)। ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਆਨੰਦਗੜ੍ਹ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਮੌਜੂਦਾ ਸਰਪੰਚ ਸਤਪਾਲ ਸਿੰਘ ਮਿੰਟਾ (55) ਦੀ ਮੰਗਲਵਾਰ ਰਾਤ ਹਮਲਾਵਰਾਂ ਵੱਲੋਂ ਕਥਿਤ ਤੌਰ 'ਤੇ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੇ ਪੁੱਤਰ ਰਾਹੁਲ ਨੇ ਦੱਸਿਆ ਕਿ 5 ਤੋਂ 6 ਨੌਜਵਾਨ ਉਨ੍ਹਾਂ ਦੇ ਘਰ ਦੇ ਬਾਹਰ ਆਏ ਅਤੇ ਗੱਡੀ ਹਟਾਉਣ ਲਈ ਕਿਹਾ। ਜਦੋਂ ਉਹ ਘਰ ਤੋਂ ਬਾਹਰ ਨਿਕਲਿਆ ਤਾਂ ਹਮਲਾਵਰ ਤਲਵਾਰਾਂ ਲੈ ਕੇ ਘਰ ਅੰਦਰ ਦਾਖ਼ਲ ਹੋ ਗਏ। ਰਾਹੁਲ ਮੁਤਾਬਕ ਇਸ ਦੌਰਾਨ ਸਰਪੰਚ ਸਤਪਾਲ ਸਿੰਘ ਮਿੰਟਾ ਨੇ ਇੱਕ ਹਮਲਾਵਰ ਤੋਂ ਤਲਵਾਰ ਖੋਹ ਲਈ ਅਤੇ ਘਰ ਤੋਂ ਬਾਹਰ ਆ ਗਏ। ਇਸੇ ਵੇਲੇ ਆਲਟੋ ਕਾਰ ਵਿੱਚ ਸਵਾਰ ਹਮਲਾਵਰਾਂ ਨੇ ਉਨ੍ਹਾਂ ਉੱਪਰ ਕਾਰ ਚੜ੍ਹਾ ਦਿੱਤੀ।

Read Also : ਪੰਜਾਬ 'ਚ ਅੱਜ ਭਾਰੀ ਮੀਂਹ ਦਾ ਆਰੇਂਜ ਅਲਰਟ, 20 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਦੋਸ਼ ਹੈ ਕਿ ਪਹਿਲਾਂ ਕਾਰ ਅੱਗੇ ਤੋਂ ਚੜ੍ਹਾਈ ਗਈ ਅਤੇ ਫਿਰ ਰਿਵਰਸ ਕਰਕੇ ਦੁਬਾਰਾ ਉਨ੍ਹਾਂ ਨੂੰ ਟੱਕਰ ਮਾਰੀ ਗਈ। ਇਸ ਤੋਂ ਬਾਅਦ ਹਮਲਾਵਰਾਂ ਨੇ ਕਾਰ ਤੋਂ ਉਤਰ ਕੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ 'ਤੇ ਲਗਾਤਾਰ ਹਮਲਾ ਕੀਤਾ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ ਉਹ ਗੰਭੀਰ ਜ਼ਖ਼ਮੀ ਸਰਪੰਚ ਨੂੰ ਹਸਪਤਾਲ ਲੈ ਕੇ ਜਾ ਰਹੇ ਸਨ ਤਾਂ ਰਸਤੇ ਵਿੱਚ ਇੱਕ ਬੋਲੇਰੋ ਗੱਡੀ ਨੇ ਉਨ੍ਹਾਂ ਦਾ ਰਾਹ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਪਰਿਵਾਰ 'ਤੇ ਹਮਲੇ ਦੀ ਕੋਸ਼ਿਸ਼ ਵੀ ਕੀਤੀ।

ਉਹ ਕਿਸੇ ਤਰ੍ਹਾਂ ਆਪਣੀ ਕਾਰ ਰਿਵਰਸ ਕਰਕੇ ਉੱਥੋਂ ਨਿਕਲ ਗਏ, ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਸਤਪਾਲ ਸਿੰਘ ਮਿੰਟਾ ਨੇ ਦਮ ਤੋੜ ਦਿੱਤਾ।ਰਾਹੁਲ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਗੁਆਂਢੀ ਪਿੰਡ ਦੇ ਕੁਝ ਨੌਜਵਾਨਾਂ ਵਿਚਕਾਰ ਹੋਏ ਝਗੜੇ ਨੂੰ ਉਸ ਦੇ ਪਿਤਾ ਨੇ ਸਮਝੌਤੇ ਰਾਹੀਂ ਸੁਲਝਾਇਆ ਸੀ। ਉਸੇ ਸਮਝੌਤੇ ਨੂੰ ਲੈ ਕੇ ਹਮਲਾਵਰ ਰੰਜਿਸ਼ ਰੱਖਦੇ ਸਨ ਅਤੇ ਇਸੇ ਰੰਜਿਸ਼ ਦੇ ਚੱਲਦਿਆਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚੀ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ। ਪੁਲਿਸ ਨੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Moga News: ਮੋਗਾ ਗ੍ਰਨੇਡ ਕਾਂਡ ’ਚ ਵੱਡੀ ਕਾਰਵਾਈ, 17 ਕਾਬੂ
Moga News: ਮੋਗਾ (ਵਿੱਕੀ ਕੁਮਾਰ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਮੋਗਾ ਪੁਲਿਸ ਨੇ ਪੁਲਿਸ ਥਾਣਾ ਸਦਰ ਮੋਗਾ ਵਿਖੇ ਹੋਏ ਘੱਟ ਤੀਬਰਤਾ ਵਾਲੇ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਵਾਲੇ ਤਿੰਨ ਮੁੱਖ ਮੁਲਜ਼ਮਾਂ ਸਮੇਤ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਪੁਲਿਸ ਨੇ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੇ ਨਾਲ-ਨਾਲ ਵਿਸਫੋਟਕ ਸਮੱਗਰੀ ਅਤੇ ਇਲੈਕਟ੍ਰਾਨਿਕ ਡੈਟੋਨੇਟਰ, ਇੱਕ 9 ਐਮਐਮ ਗਲੌਕ ਪਸਤੌਲ ਸਮੇਤ ਮੈਗਜ਼ੀਨ ਵੀ ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਲਈ ਵਰਤੀ ਗਈ ਸਪਲੈਂਡਰ ਮੋਟਰਸਾਈਕਲ (ਪੀਬੀ-03-ਏਐਚ-3088) ਨੂੰ ਵੀ ਜ਼ਬਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ 8 ਜੁਲਾਈ, 2026 ਨੂੰ ਸਵੇਰੇ 3.15 ਵਜੇ ਦੇ ਕਰੀਬ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪੁਲਿਸ ਥਾਣਾ ਸਦਰ, ਮੋਗਾ ਦੀ ਇਮਾਰਤ ’ਤੇ ਇੱਕ ਘੱਟ ਤੀਬਰਤਾ ਵਾਲਾ ਗ੍ਰਨੇਡ ਸੁੱਟਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਵਾਲੇ ਤਿੰਨ ਮੁੱਖ ਮੁਲਜ਼ਮਾਂ ਦੀ ਪਛਾਣ ਗਗਨ ਉਰਫ ਕਾਲੀ ਵਾਸੀ ਢੇਰੂ, ਫਿਰੋਜ਼ਪੁਰ, ਰਾਜੇਸ਼ ਉਰਫ ਖੰਨਾ ਵਾਸੀ ਲਾਲ ਕੁੜਤੀ ਕੈਂਟ ਫਿਰੋਜ਼ਪੁਰ ਤੇ ਸ਼ੁਭਮ ਉਰਫ ਭਿੰਡਰ ਵਾਸੀ ਕੋਤਵਾਲ, ਫਿਰੋਜ਼ਪੁਰ ਵਜੋਂ ਹੋਈ ਹੈ।

ਗ੍ਰਿਫਤਾਰ ਕੀਤੇ ਗਏ ਬਾਕੀ ਮੁਲਜ਼ਮ-ਜੋ ਲੌਜਿਸਟਿਕਸ, ਨੈੱਟਵਰਕ ਵਿਸਤਾਰ ਤੇ ਕਾਰਕੁੰਨਾਂ ਨੂੰ ਪਨਾਹ ਦੇਣ ’ਚ ਸਹਾਇਤਾ ਕਰਦੇ ਸਨ ਦੀ ਪਛਾਣ ਲਾਜਰ ਉਰਫ਼ ਅਮਨ ਅਤੇ ਉਸਦੀ ਪਤਨੀ ਪਰਵੀਨ ਕੌਰ ਦੋਵੇਂ ਵਾਸੀ ਸੀਆ ਪਾੜੀ, ਫਿਰੋਜ਼ਪੋਰ, ਸਵਰਨ ਤੇ ਗੋਬਿੰਦ ਵਾਸੀ ਕੋਤਵਾਲ, ਫਿਰੋਜ਼ਪੁਰ, ਸਾਗਰ ਤੇ ਜੌਨ ਦੋਵੇਂ ਵਾਸੀ  ਲਾਲ ਕੁੜਤੀ ਕੈਂਟ, ਫਿਰੋਜਪੁਰ; ਰੂਥ, ਰਾਜ ਤੇ ਸਰਬਜੀਤ ਕੌਰ ਵਾਸੀ ਤਲਵੰਡੀ ਨੇਪਾਲਾ, ਫਿਰੋਜ਼ਪੁਰ, ਗੁਰਪ੍ਰੀਤ ਸਿੰਘ, ਰਾਹੁਲ ਅਤੇ ਕਰਨਦੀਪ ਸਿੰਘ ਵਾਸੀ ਅਜੀਤਵਾਲ, ਮੋਗਾ, ਲਵਪ੍ਰੀਤ ਵਾਸੀ ਢੇਰੂ, ਫਿਰੋਜ਼ਪੁਰ ਤੇ ਸੁਖਵਿੰਦਰ ਕੌਰ ਵਾਸੀ ਸ਼ੇਰਖਾਂ, ਫਿਰੋਜ਼ਪੁਰ, ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ। Moga News

ਕਿ ਇਕਬਾਲ ਸਿੰਘ ਉਰਫ਼ ਰਵੀ ਧਾਲੀਵਾਲ, ਜੋ ਇਸ ਸਮੇਂ ਯੂਕੇ ਵਿੱਚ ਰਹਿੰਦਾ ਹੈ ਅਤੇ ਕਥਿਤ ਤੌਰ ’ਤੇ ਅਪਰਾਧਿਕ ਗਤੀਵਿਧੀਆਂ ’ਚ ਸ਼ਾਮਲ ਹੈ, ਇਸ ਸਾਜ਼ਿਸ਼ ਦਾ ਮੁੱਖ ਸਾਜ਼ਿਸ਼ਘਾੜਾ ਹੈ। ਉਨ੍ਹਾਂ ਕਿਹਾ ਕਿ ਉਸ ਦੇ ਨਿਰਦੇਸ਼ਾਂ ’ਤੇ, ਮੁਲਜ਼ਮਾਂ ਨੇ ਪੁਲਿਸ ਥਾਣਾ ਸਦਰ ਮੋਗਾ ’ਤੇ ਗ੍ਰਨੇਡ ਹਮਲਾ ਕੀਤਾ ਤੇ ਹੁਣ ਫਿਰੋਜ਼ਪੁਰ ਤੋਂ ਜੰਮੂ ਜਾਣ ਵਾਲੀ ਰੇਲਗੱਡੀ ’ਚ ਆਈਈਡੀ ਲਾਉਣ ਦੀ ਯੋਜਨਾ ਬਣਾ ਰਹੇ ਸਨ। ਡੀਜੀਪੀ ਨੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਤੇ ਇਸ ’ਚ ਸ਼ਾਮਲ ਸਾਰੇ ਕਾਰਕੁੰਨਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਫਰੀਦਕੋਟ ਰੇਂਜ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਵਾਰਦਾਤ ਤੋਂ ਬਾਅਦ, ਅਪਰਾਧੀਆਂ ਦਾ ਪਤਾ ਲਾਉਣ ਲਈ ਕਈ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। Punjab Crime News

ਉਨ੍ਹਾਂ ਕਿਹਾ ਕਿ ਤਕਨੀਕੀ ਤੇ ਮਨੁੱਖੀ-ਖੁਫੀਆ ਜਾਣਕਾਰੀ ਤੋਂ ਇਹ ਗੱਲ ਸਾਹਮਣੇ ਆਈ ਕਿ ਗਗਨ ਉਰਫ਼ ਕਾਲੀ ਨੇ ਰਾਜੇਸ਼ ਉਰਫ਼ ਖੰਨਾ ਤੇ ਸ਼ੁਭਮ ਭਿੰਡਰ ਦੇ ਨਾਲ ਮਿਲ ਕੇ ਪੁਲਿਸ ਥਾਣਾ ਸਦਰ ਮੋਗਾ ’ਤੇ ਗ੍ਰਨੇਡ ਹਮਲੇ ਨੂੰ ਅੰਜਾਮ ਦਿੱਤਾ ਸੀ। ਉਨ੍ਹਾਂ ਕਿਹਾ ਅਗਲੇਰੀ ਜਾਂਚ ਦੌਰਾਨ, ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਨਾਲ ਉਨ੍ਹਾਂ ਦੇ ਸਾਥੀਆਂ ਲਾਜਰ ਉਰਫ਼ ਅਮਨ ਤੇ ਉਸਦੀ ਪਤਨੀ ਪਰਵੀਨ ਕੌਰ ਦੀ ਗ੍ਰਿਫਤਾਰੀ ਵੀ ਸੰਭਵ ਹੋਈ। ਜ਼ਿਕਰਯੋਗ ਹੈ ਕਿ ਲਾਜਰ ਤੇ ਉਸਦੀ ਪਤਨੀ ਯੂਕੇ-ਅਧਾਰਤ ਇਕਬਾਲ ਉਰਫ਼ ਰਵੀ ਧਾਲੀਵਾਲ ਦੇ ਸਿੱਧੇ ਸੰਪਰਕ ’ਚ ਸਨ ਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਹੋਰ ਕਾਰਕੁੰਨਾਂ ਦਾ ਪ੍ਰਬੰਧ ਕਰਨ ’ਚ ਉਸਦੀ ਮਦਦ ਕਰ ਰਹੇ ਸਨ। ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਮੋਗਾ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਦੋਸ਼ੀ ਲਾਜਰ ਤੋਂ ਹੋਰ ਪੁੱਛਗਿੱਛ ਕਰਨ ’ਤੇ ਬਾਕੀ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਜੋ ਮਾਡਿਊਲ ਦੇ ਮੈਂਬਰਾਂ ਨੂੰ ਲੌਜਿਸਟਿਕ ਸਹਾਇਤਾ ਤੇ ਪਨਾਹ ਦਿੰਦੇ ਸਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ’ਚ ਐਫਆਈਆਰ ਨੰਬਰ 126 ਮਿਤੀ 08.07.2026  ਨੂੰ ਬੀਐਨਐਸ ਦੀਆਂ ਸਬੰਧਤ ਧਾਰਾਵਾਂ, ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3 ਤੇ 6 ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਤੋਂ ਰੋਕਥਾਮ ਐਕਟ ਦੀ ਧਾਰਾ 4 ਤਹਿਤ ਪੁਲਿਸ ਥਾਣਾ ਸਦਰ, ਮੋਗਾ ਵਿਖੇ ਕੇਸ ਦਰਜ ਕੀਤਾ ਗਿਆ ਸੀ, ਜਦੋਂ ਕਿ ਬੀਐਨਐਸ ਦੀਆਂ ਧਾਰਾਵਾਂ 109, 111 ਅਤੇ 113, ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਅਤੇ 5 ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀਆਂ ਧਾਰਾਵਾਂ 16, 17, 18, 20, 38 ਅਤੇ 39 ਵੀ ਲਾਈਆਂ ਗਈਆਂ ਹਨ। Moga News

Jalandhar News: ਜਲੰਧਰ ’ਚ ਪੁਲਿਸ ਮੁਕਾਬਲੇ ਤੋਂ ਬਾਅਦ ਹਸਪਤਾਲ ਫਾਇਰਿੰਗ ਮਾਮਲੇ ਦਾ ਮੁਲਜ਼ਮ ਕਾਬੂ, ਲੱਤ ’ਚ ਲੱਗੀ ਗੋਲੀ
Jalandhar News: ਜਲੰਧਰ (ਸੱਚ ਕਹੂੰ ਨਿਊਜ਼/ਹਿੰ.ਸ.)। ਜਲੰਧਰ ਪੁਲਿਸ ਨੇ ਵਰਦਾਨ ਹਸਪਤਾਲ ’ਤੇ ਹੋਈ ਫਾਇਰਿੰਗ ਦੇ ਮਾਮਲੇ ’ਚ ਵੱਡੀ ਕਾਮਯਾਬੀ ਹਾਸਲ ਕਰਦਿਆਂ ਬੰਬੀਹਾ ਗੈਂਗ ਨਾਲ ਜੁੜੇ ਸ਼ੂਟਰ ਨੂੰ ਪੁਲਿਸ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਮੁਕਾਬਲੇ ਦੌਰਾਨ ਮੁਲਜ਼ਮ ਦੀ ਲੱਤ ’ਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਸੀਆਈਏ ਸਟਾਫ ਨੇ ਨਾਕਾਬੰਦੀ ਕੀਤੀ ਹੋਈ ਸੀ। ਜਦੋਂ ਪੁਲਿਸ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਭੱਜਣ ਲੱਗ ਪਿਆ। ਕੁਝ ਦੂਰ ਜਾ ਕੇ ਉਸ ਦੀ ਬਾਈਕ ਫਿਸਲ ਗਈ।

ਜਿਸ ਤੋਂ ਬਾਅਦ ਉਸ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ’ਚ ਪੁਲਿਸ ਨੇ ਸਵੈ-ਰੱਖਿਆ ਲਈ ਫਾਇਰਿੰਗ ਕੀਤੀ, ਜਿਸ ’ਚ ਮੁਲਜ਼ਮ ਜ਼ਖ਼ਮੀ ਹੋ ਗਿਆ। ਮੁਲਜ਼ਮ ਦੀ ਪਛਾਣ ਸ਼ਾਹਕੋਟ ਦੇ ਰਹਿਣ ਵਾਲੇ ਜੋਧ ਸਿੰਘ ਉਰਫ਼ ਜੋਧਾ ਵਜੋਂ ਹੋਈ ਹੈ। ਪੁਲਿਸ ਮੁਤਾਬਕ ਉਹ ਲੱਕੀ ਪਟਿਆਲ ਗੈਂਗ ਨਾਲ ਜੁੜਿਆ ਹੋਇਆ ਸੀ ਤੇ ਮੋਗਾ ਤੇ ਮੋਹਾਲੀ ਪੁਲਿਸ ਨੂੰ ਵੀ ਕਈ ਮਾਮਲਿਆਂ ’ਚ ਲੋੜੀਂਦਾ ਸੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਰੀਬ ਦੋ ਤੋਂ ਤਿੰਨ ਮਹੀਨੇ ਪਹਿਲਾਂ ਮੋਤਾ ਸਿੰਘ ਨਗਰ ਸਥਿਤ ਵਰਦਾਨ ਹਸਪਤਾਲ ਦੇ ਬਾਹਰ ਹੋਈ ਫਾਇਰਿੰਗ ਵੀ ਇਸੇ ਮੁਲਜ਼ਮ ਨੇ ਕੀਤੀ ਸੀ। ਉਸ ਕੋਲੋਂ ਬਰਾਮਦ ਹੋਇਆ ਹੈਲਮੈਟ ਤੇ ਹਥਿਆਰ ਉਹੀ ਹਨ ਜੋ ਉਸ ਸਮੇਂ ਵਰਤੇ ਗਏ ਸਨ।

Read Also : ਮੋਟਰਸਾਈਕਲ ਸਵਾਰਾਂ ਨੇ ਮੋਗਾ ਦੇ ਥਾਣਾ ਸਦਰ ਅੰਦਰ ਸੁੱਟਿਆ ਹੈਂਡ ਗਰਨੇਡ

ਸੀਸੀਟੀਵੀ ਫੁਟੇਜ ਰਾਹੀਂ ਵੀ ਇਸ ਦੀ ਪੁਸ਼ਟੀ ਹੋਈ ਹੈ। ਪੁਲਿਸ ਅਨੁਸਾਰ ਮੁੱਢਲੀ ਪੁੱਛਗਿੱਛ ’ਚ ਸਾਹਮਣੇ ਆਇਆ ਹੈ ਕਿ ਇਹ ਫਾਇਰਿੰਗ ਵਿਦੇਸ਼ ’ਚ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ ਕਹਿਣ ’ਤੇ ਕੀਤੀ ਗਈ ਸੀ। ਮੁਲਜ਼ਮ ਨੇ ਪੈਸਿਆਂ ਦੀ ਲੈਣ-ਦੇਣ ਤੇ ਮਨੀ ਟ੍ਰੇਲ ਨਾਲ ਜੁੜੇ ਕੁਝ ਨਾਂਅ ਵੀ ਦੱਸੇ ਹਨ। ਪੁਲਿਸ ਦਾ ਕਹਿਣਾ ਹੈ ਕਿ ਇਸ ਸਾਜ਼ਿਸ਼ ’ਚ ਕੈਨੇਡਾ ’ਚ ਬੈਠੇ ਇੱਕ ਵਿਅਕਤੀ ਦੀ ਭੂਮਿਕਾ ਵੀ ਸਾਹਮਣੇ ਆ ਰਹੀ ਹੈ, ਜਿਸ ਦਾ ਵਰਦਾਨ ਹਸਪਤਾਲ ਨਾਲ ਕਿਸੇ ਤਰ੍ਹਾਂ ਦਾ ਵਿਵਾਦ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਜਾਂਚ ਜਾਰੀ ਹੈ। ਪੁਲਿਸ ਇਹ ਵੀ ਪਤਾ ਲਾ ਰਹੀ ਹੈ ਕਿ ਹਸਪਤਾਲ ਨੂੰ ਆਈ ਫਿਰੌਤੀ ਦੀ ਕਾਲ ਅਤੇ ਫਾਇਰਿੰਗ ਦੀ ਘਟਨਾ ਵਿਚਕਾਰ ਕੀ ਸਬੰਧ ਹੈ ਤੇ ਮੁਲਜ਼ਮ ਨੂੰ ਇਸ ਵਾਰਦਾਤ ਲਈ ਕਿੰਨੀ ਰਕਮ ਦਿੱਤੀ ਜਾਣੀ ਸੀ। Jalandhar News

Punjab Crime News: ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦੋ ਵਿਅਕਤੀਆਂ ਨੂੰ ਦੋ ਦੇਸੀ .32 ਬੋਰ ਪਿਸਤੌਲਾਂ ਦੇ ਨਾਲ-ਨਾਲ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਚੀਮਾ ਵਾਸੀ ਪਿੰਡ ਅਕਲੀਆ ਕਲਾਂ, ਬਠਿੰਡਾ ਅਤੇ ਅਭਿਮਾਨ ਸਿੰਘ ਉਰਫ਼ ਅਭੀ ਵਾਸੀ ਭਾਗੂ ਵਾਲੀ ਧਨੀ, ਪਿੰਡ ਖੁੰਡੇ ਹਲਾਲ, ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਫਿਰੋਜ਼ਪੁਰ ਖੇਤਰ ਵਿੱਚ ਸਰਗਰਮ ਜੇਲ੍ਹ ਵਿੱਚ ਬੰਦ ਗੈਂਗਸਟਰ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਉਰਫ਼ ਚੀਮਾ ਇਕ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਇਰਾਦਾ ਕਤਲ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਮਾਮਲੇ ਦਰਜ ਹਨ।

Read Also : World Blood Donor Day: ‘ਟ੍ਰਿਊ ਬਲੱਡ ਪੰਪ’ ਦੇਸ਼-ਦੁਨੀਆ ’ਚ ਜਗਾਈ ਬੈਠੇ ਹਨ ਜ਼ਿੰਦਗੀ ਦੀ ਮਸ਼ਾਲ

ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਇਸ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਅਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਏਜੀਟੀਐਫ ਬਠਿੰਡਾ ਦੀ ਇੱਕ ਟੀਮ ਰੁਟੀਨ ਗਸ਼ਤ ਡਿਊਟੀ 'ਤੇ ਸੀ, ਓਦੋਂ ਉਨ੍ਹਾਂ ਨੇ ਬਠਿੰਡਾ ਦੇ ਕੈਂਟੋਮੈਂਟ ਬਾਈਪਾਸ ਰਿੰਗ ਰੋਡ 'ਤੇ ਸਲਿੱਪ ਰੋਡ ਦੇ ਸੱਜੇ ਪਾਸੇ ਝਾੜੀਆਂ ਵਿੱਚ ਬੈਠੇ ਦੋ ਸ਼ੱਕੀ ਵਿਅਕਤੀਆਂ ਨੂੰ ਦੇਖਿਆ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਦੋਵੇਂ ਵਿਅਕਤੀ ਘਬਰਾ ਗਏ ਅਤੇ ਉਨ੍ਹਾਂ ਨੇ ਛੁਪਣ ਦੀ ਕੋਸ਼ਿਸ਼ ਕੀਤੀ। ਸ਼ੱਕ ਹੋਣ 'ਤੇ, ਪੁਲਿਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਸ ਸਬੰਧੀ, ਐਫਆਈਆਰ ਨੰਬਰ 156 ਮਿਤੀ 12.06.2026 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਿਵਲ ਲਾਈਨ ਬਠਿੰਡਾ ਵਿਖੇ ਦਰਜ ਕੀਤੀ ਗਈ ਹੈ।

ਗੈਂਗਸਟਰਾਂ ‘ਤੇ ਵਾਰ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ, 263 ਗ੍ਰਿਫ਼ਤਾਰ
ਚੰਡੀਗੜ੍ਹ (ਹਿੰ.ਸ.)। ’ਗੈਂਗਸਟਰਾਂ 'ਤੇ ਵਾਰ’ ਦੇ 139ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 469 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ 'ਤੇ ਵਾਰ’ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਇਸ ਦੌਰਾਨ 139ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 263 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 35,076 ਹੋ ਗਈਆਂ। ਇਸ ਤੋਂ ਇਲਾਵਾ 69 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 24 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

Read Also : ’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਪੁਲਿਸ ਦੇ ਅਨੁਸਾਰ ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 464ਵੇਂ ਦਿਨ ਵੀ ਜਾਰੀ ਰੱਖਦਿਆਂ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 373 ਗ੍ਰਾਮ ਹੈਰੋਇਨ, 2.2 ਕਿਲੋ ਗਾਂਜਾ, 256 ਨਸ਼ੀਲੀਆਂ ਗੋਲੀਆਂ ਅਤੇ 7.92 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਇਸ ਨਾਲ ਸਿਰਫ 464 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 67,295 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Jalandhar News: ਜਿੰਮ ਤੋਂ ਵਾਪਸ ਪਰਤ ਰਹੇ ਨੌਜਵਾਨ ’ਤੇ ਫਾਇਰਿੰਗ, ਹਾਲਤ ਗੰਭੀਰ
Jalandhar News: ਜਲੰਧਰ (ਸੱਚ ਕਹੂੰ ਨਿਊਜ਼)। ਜਲੰਧਰ ਦੇ ਸੁਚੀ ਪਿੰਡ ਇਲਾਕੇ ’ਚ ਮੰਗਲਵਾਰ ਦੇਰ ਰਾਤ ਜਿੰਮ ਤੋਂ ਘਰ ਪਰਤ ਰਹੇ 18 ਸਾਲਾਂ ਲੜਕੇ ’ਤੇ ਬਾਈਕ ਸਵਾਰ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ’ਚ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸ ਕਾਰਨ ਇਲਾਕੇ ’ਚ ਦਹਿਸ਼ਤ ਫੈਲ ਗਈ। ਜ਼ਖਮੀ ਵਿਅਕਤੀ ਦੀ ਪਛਾਣ ਅਨਮੋਲ ਵਜੋਂ ਹੋਈ ਹੈ। ਅਨਮੋਲ ਲਾਡੇਵਾਲੀ ਰੋਡ ’ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜਿੰਮ ਤੋਂ ਵਰਕਆਊਟ ਕਰਨ ਤੋਂ ਬਾਅਦ ਆਪਣੀ ਸਵਿਫਟ ਕਾਰ ’ਚ ਘਰ ਪਰਤ ਰਿਹਾ ਸੀ। ਜਿਵੇਂ ਹੀ ਉਹ ਸੁਚੀ ਪਿੰਡ ਦੇ ਨੇੜੇ ਪਹੁੰਚਿਆ, ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਉਸਦੀ ਕਾਰ ਦੇ ਅੱਗੇ ਰੁਕੇ ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਅਨਮੋਲ ਦੀ ਗਰਦਨ ਨੇੜੇ ਲੱਗੀ, ਜਦੋਂ ਕਿ ਦੂਜੀ ਉਸਦੀ ਕਾਰ ’ਚ ਲੱਗੀ। Jalandhar News

Read Also : Screen Addiction: ਸਕ੍ਰੀਨ ਦਾ ਨਸ਼ਾ, ਮਾਨਸਿਕ ਸਿਹਤ ਲਈ ਵੱਡਾ ਖ਼ਤਰਾ!

ਅਪਰਾਧ ਕਰਨ ਤੋਂ ਬਾਅਦ, ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਅਨਮੋਲ ਖੂਨ ਨਾਲ ਲੱਥਪੱਥ ਜ਼ਮੀਨ ’ਤੇ ਡਿੱਗ ਪਿਆ। ਲਗਭਗ ਦੋ ਮਿੰਟ ਬਾਅਦ, ਉਸਦੇ ਦੋਸਤ ਪਹੁੰਚੇ ਤੇ ਉਸਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਦੀ ਹਾਲਤ ਗੰਭੀਰ ਦੱਸੀ। ਘਟਨਾ ਦੀ ਜਾਣਕਾਰੀ ਮਿਲਣ ’ਤੇ, ਪੁਲਿਸ ਮੌਕੇ ’ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਘਟਨਾ ਸਥਾਨ ਤੋਂ ਦੋ ਖਾਲੀ ਕਾਰਤੂਸ ਮਿਲੇ ਹਨ ਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਡੀਸੀਪੀ ਇਨਵੈਸਟੀਗੇਸ਼ਨ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਹ ਮਾਮਲਾ ਪੁਰਾਣੀ ਦੁਸ਼ਮਣੀ ਨਾਲ ਜੁੜਿਆ ਹੋਇਆ ਹੈ, ਹਾਲਾਂਕਿ ਪੁਲਿਸ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। Jalandhar News

Amritsar News: ਤੜਕਸਾਰ ਸਰਹੱਦੀ ਜ਼ਿਲ੍ਹੇ ’ਚ ASI ਦਾ ਕਤਲ
Amritsar News: ਅੰਮ੍ਰਿਤਸਰ (ਰਾਜਨ ਮਾਨ)। ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਕਸਬਾ ਮਜੀਠਾ ਦੇ ਬਾਹਰ ਗੋਲੀਆਂ ਮਾਰਕੇ ਪੁਲਿਸ ਦੇ ਇੱਕ ਏਐਸਆਈ ਦਾ ਕਤਲ ਕਰ ਦਿੱਤਾ ਗਿਆ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ ਟ੍ਰੈਫਿਕ ਪੁਲਿਸ ਅੰਮ੍ਰਿਤਸਰ ’ਚ ਤਾਇਨਾਤ ਏਐੱਸਆਈ ਜੋਗਾ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਘਣੀਏਕੇ, ਗੁਰਦਾਸਪੁਰ ਆਪਣੇ ਐਕਟਿਵਾ ਸਕੂਟਰ ਨੰਬਰ ਪੀਪੀ 06 ਬੀਜੀ 6614 ’ਤੇ ਸਵਾਰ ਹੋ ਕੇ ਅੰਮ੍ਰਿਤਸਰ ਜਾ ਰਿਹਾ ਸੀ ਕਿ ਕਸਬਾ ਮਜੀਠਾ ਦੇ ਐਨ ਬਾਹਰ ਪਿੱਛੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਉਪਰ ਗੋਲੀ ਚਲਾ ਦਿੱਤੀ। ਉਨ੍ਹਾਂ ਦੇ 2 ਗੋਲੀਆਂ ਮਾਰੀਆਂ ਗਈਆਂ ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਹਮਲਾਵਰ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਫਰਾਰ ਹੋਣ ’ਚ ਕਾਮਯਾਬ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸੁਹੇਲ ਮੀਰ ਕਾਸਿਮ ਭਾਰੀ ਪੁਲਿਸ ਫੋਰਸ ਨਾਲ ਮੌਕੇ ’ਤੇ ਪਹੁੰਚੇ। ਪੁਲਿਸ ਵੱਲੋਂ ਸਾਰੇ ਨਾਕਾਬੰਦੀ ਕਰਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ 2 ਦਿਨ ਬਾਅਦ ਨਗਰ ਕੌਂਸਲ ਚੋਣਾਂ ਹਨ ਤੇ ਇਸ ਵਾਰਦਾਤ ਨੇ ਪੁਲਿਸ ਦੇ ਕੰਮਕਾਜ ’ਤੇ ਸਵਾਲੀਆ ਚਿੰਨ੍ਹ ਲਾ ਦਿੱਤਾ ਹੈ। ਐਸਐਸਪੀ ਸੁਹੇਲ ਮੀਰ ਕਾਸਿਮ ਨੇ ਕਿਹਾ ਕਿ ਇਲਾਕੇ ਦੇ ਸੀਸੀ ਟੀਵੀ ਕੈਮਰੇ ਚੈਕ ਕੀਤੇ ਜਾ ਰਹੇ ਹਨ ਤੇ ਇਲਾਕੇ ’ਚ ਨਾਕਾਬੰਦੀ ਕਰਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਲਜ਼ਮਾਂ ਦਾ ਪਤਾ ਲਾਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। Amritsar News

Read Also : West Asia Energy Crisis: ਪੱਛਮੀ ਏਸ਼ੀਆ ਦੇ ਸੰਘਰਸ਼ ਨਾਲ ਵਧਿਆ ਕੌਮਾਂਤਰੀ ਊਰਜਾ ਸੰਕਟ

Punjab Crime News: ATM ਤੋੜ ਕੇ ਲੁੱਟਣ ਵਾਲੇ ਗਿਰੋਹ ਦੇ 3 ਮੁਲਜ਼ਮ ਗ੍ਰਿਫਤਾਰ
Jalandhar News: ਜਲੰਧਰ (ਸੱਚ ਕਹੂੰ ਨਿਊਜ਼)। ਜਲੰਧਰ ਦਿਹਾਤੀ ਪੁਲਿਸ ਨੇ ਭੋਗਪੁਰ ’ਚ ਯੂਕੇ ਬੈਂਕ ਦੇ ਏਟੀਐਮ ਤੇ ਕਿਸ਼ਨਗੜ੍ਹ ’ਚ ਐਸਬੀਆਈ ਬੈਂਕ ਦੀ ਲੁੱਟ ’ਚ ਸ਼ਾਮਲ ਇੱਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਮਲਜੀਤ ਸਿੰਘ, ਗੁਰਪ੍ਰੀਤ ਸਿੰਘ ਤੇ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਂਚ ’ਚ ਪਤਾ ਲੱਗਿਆ ਹੈ ਕਿ ਤਿੰਨੋਂ ਮੁਲਜ਼ਮ ਡਰਾਈਵਰ ਵਜੋਂ ਕੰਮ ਕਰਦੇ ਸਨ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ’ਚੋਂ ਅਪਰਾਧ ’ਚ ਵਰਤੇ ਗਏ ਔਜ਼ਾਰ ਤੇ ਇੱਕ ਵਾਹਨ ਵੀ ਬਰਾਮਦ ਕੀਤਾ ਹੈ। ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ, ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕੀਤਾ, ਉਨ੍ਹਾਂ ਨੂੰ ਰਿਮਾਂਡ ’ਤੇ ਲਿਆ ਤੇ ਵਿਆਪਕ ਪੁੱਛਗਿੱਛ ਕੀਤੀ ਜਾ ਰਹੀ ਹੈ।

Read Also : Stock Market Crash: ਮੱਧ ਪੂਰਬ ’ਚ ਚੱਲ ਰਹੇ ਤਣਾਅ ਕਾਰਨ ਸਟਾਕ ਮਾਰਕੀਟ ਵੱਡੀ ਗਿਰਾਵਟ ਨਾਲ ਹੋਇਆ ਬੰਦ ਹੋਇਆ

ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ 1 ਤੇ 2 ਮਈ ਦੀ ਰਾਤ ਨੂੰ ਭੋਗਪੁਰ ’ਚ ਯੂਕੇ ਬੈਂਕ ਦੇ ਏਟੀਐਮ ਤੇ ਕਿਸ਼ਨਗੜ੍ਹ ’ਚ ਐਸਬੀਆਈ ਬੈਂਕ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਸੀ। ਸ਼ਿਕਾਇਤ ਮਿਲਣ ਬਾਅਦ, ਪੁਲਿਸ ਟੀਮਾਂ ਨੇ ਤਕਨੀਕੀ ਜਾਂਚ, ਸੀਸੀਟੀਵੀ ਫੁਟੇਜ ਤੇ ਹੋਰ ਸੁਰਾਗਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਤੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਜਾਂਚ ’ਚ ਇਹ ਵੀ ਸਾਹਮਣੇ ਆਇਆ ਹੈ ਕਿ ਗਿਰੋਹ ਨੇ ਪਹਿਲਾਂ ਉਨ੍ਹਾਂ ਏਟੀਐਮ ਦੀ ਜਾਂਚ ਕੀਤੀ ਜਿੱਥੇ ਕੋਈ ਸੁਰੱਖਿਆ ਗਾਰਡ ਤਾਇਨਾਤ ਨਹੀਂ ਸਨ। ਫਿਰ ਮੌਕਾ ਮਿਲਦੇ ਹੀ ਮੁਲਜ਼ਮਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਹੁਣ ਜਾਂਚ ਕਰ ਰਹੀ ਹੈ ਕਿ ਮੁਲਜ਼ਮਾਂ ਨੇ ਇਸ ਤੋਂ ਪਹਿਲਾਂ ਕਿੰਨੀਆਂ ਹੋਰ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ ਤੇ ਕੀ ਉਨ੍ਹਾਂ ਨਾਲ ਕੋਈ ਹੋਰ ਮੈਂਬਰ ਸ਼ਾਮਲ ਹਨ। ਫਿਲਹਾਲ, ਪੁਲਿਸ ਨੇ ਤਿੰਨਾਂ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। Jalandhar News