Ammy Virk - Sach Kahoon Punjabi

Ammy Virk: ਕੈਨੇਡਾ ’ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਫਾਇਰਿੰਗ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ’ਤੇ ਕੈਨੇਡਾ ਵਿੱਚ ਸ਼ੋਅ ਤੋਂ ਬਾਅਦ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੇਰ ਰਾਤ ਸ਼ੋਅ ਖ਼ਤਮ ਕਰਕੇ ਵਾਪਸ ਆ ਰਹੇ ਐਮੀ ਵਿਰਕ ਦੀ ਰੋਲਸ ਰਾਇਸ ਕੁਲਿਨਨ ਕਾਰ ਨੂੰ ਅਣਪਛਾਤੇ ਹਮਲਾਵਰਾਂ ਨੇ ਨਿਸ਼ਾਨਾ ਬਣਾਉਂਦਿਆਂ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਘਟਨਾ ਸਮੇਂ ਕਾਰ ’ਚ ਐਮੀ ਵਿਰਕ ਸਮੇਤ ਚਾਰ ਲੋਕ ਸਵਾਰ ਸਨ। ਹਮਲੇ ’ਚ ਸਾਰੇ ਲੋਕ ਸੁਰੱਖਿਅਤ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਹਮਲਾਵਰਾਂ ਵੱਲੋਂ ਕਰੀਬ 7 ਤੋਂ 10 ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ 7 ਗੋਲੀਆਂ ਦੇ ਨਿਸ਼ਾਨ ਕਾਰ ’ਤੇ ਮਿਲੇ ਹਨ। ਗੋਲੀਆਂ ਦਾ ਸਭ ਤੋਂ ਵੱਧ ਅਸਰ ਕਾਰ ਦੇ ਪਿਛਲੇ ਸ਼ੀਸ਼ੇ ’ਤੇ ਹੋਇਆ। ਹਾਲਾਂਕਿ ਰੋਲਸ ਰਾਇਸ ਦੀ ਮਜ਼ਬੂਤ ਬਾਡੀ ਕਾਰਨ ਗੋਲੀਆਂ ਕਾਰ ਦੇ ਅੰਦਰ ਤੱਕ ਨਹੀਂ ਪਹੁੰਚ ਸਕੀਆਂ।

ਇਹ ਘਟਨਾ ਕੈਨੇਡਾ ਦੇ ਸਮੇਂ ਮੁਤਾਬਿਕ ਰਾਤ ਕਰੀਬ 11 ਵਜੇ ਮੈਕਕਲਮ ਰੋਡ ਤੇ ਸਾਊਥ ਫਰੇਜ਼ਰ ਵੇਅ ਨੇੜੇ ਵਾਪਰੀ। ਐਮੀ ਵਿਰਕ ਐਬਟਸਫੋਰਡ ਦੇ ਰੋਜਰ ਫੋਰਨ ’ਚ ਸ਼ੋਅ ਖ਼ਤਮ ਕਰਨ ਤੋਂ ਬਾਅਦ ਆਪਣੀ ਰੋਲਸ ਰਾਇਸ ’ਚ ਵਾਪਸ ਜਾ ਰਹੇ ਸਨ। ਇਸੇ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ’ਤੇ ਗੋਲੀਆਂ ਚਲਾ ਦਿੱਤੀਆਂ। ਸ਼ੁਰੂਆਤੀ ਜਾਣਕਾਰੀ ’ਚ ਸਿਰਫ਼ ਇੱਕ ਕਾਰ ’ਤੇ ਫਾਇਰਿੰਗ ਹੋਣ ਦੀ ਗੱਲ ਸਾਹਮਣੇ ਆਈ ਸੀ, ਪਰ ਬਾਅਦ ਵਿੱਚ ਪ੍ਰਬੰਧਕਾਂ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਇਸ ਕਾਰ ’ਚ ਪੰਜਾਬੀ ਗਾਇਕ ਐਮੀ ਵਿਰਕ ਵੀ ਮੌਜੂਦ ਸਨ। ਪੁਲਿਸ ਮੁਤਾਬਕ ਐਮੀ ਵਿਰਕ ਤੋਂ ਇਲਾਵਾ ਕਾਰ ਵਿੱਚ ਸਰੀ ਦਾ ਇੱਕ ਵਿਅਕਤੀ ਵੀ ਮੌਜ਼ੂਦ ਸੀ। ਪੁਲਿਸ ਨੇ ਨਿੱਜਤਾ ਦਾ ਹਵਾਲਾ ਦਿੰਦਿਆਂ ਇਹ ਨਹੀਂ ਦੱਸਿਆ ਕਿ ਹਮਲਾਵਰਾਂ ਦਾ ਅਸਲ ਨਿਸ਼ਾਨਾ ਕੌਣ ਸੀ। Ammy Virk

ਇਹ ਵੀ ਪੜ੍ਹੋ : Punjab Government Employees Strike: ਪੰਜਾਬ ’ਚ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ, ਜਲਦ ਹੋਵੇਗੀ ਸੀਐਮ ਮਾਨ ਨਾਲ ਮੀਟਿੰਗ

ਹਾਲਾਂਕਿ, ਕਾਰ ’ਚ ਮੌਜ਼ੂਦ ਇਸ ਵਿਅਕਤੀ ’ਤੇ ਪਹਿਲਾਂ ਵੀ ਤਿੰਨ ਵਾਰ ਜਾਨਲੇਵਾ ਹਮਲੇ ਹੋ ਚੁੱਕੇ ਹਨ। ਇਸ ਕਾਰਨ ਪੁਲਿਸ ਵੱਲੋਂ ਮਾਮਲੇ ਦੀ ਕਈ ਐਂਗਲਾਂ ਤੋਂ ਜਾਂਚ ਕੀਤੀ ਜਾ ਰਹੀ ਹੈ। ਫਾਇਰਿੰਗ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਕਰੀਬ 5 ਕਿਲੋਮੀਟਰ ਦੂਰ ਸਨੀਸਾਈਡ ਪਲੇਸ ਨੇੜੇ ਇੱਕ ਸ਼ੱਕੀ ਐਸਯੂਵੀ ਸੜੀ ਹੋਈ ਮਿਲੀ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਹਮਲੇ ’ਚ ਇਸੇ ਵਾਹਨ ਦੀ ਵਰਤੋਂ ਕੀਤੀ ਗਈ ਹੋ ਸਕਦੀ ਹੈ। ਐਸਯੂਵੀ ਨੂੰ ਅੱਗ ਲਾਏ ਜਾਣ ਕਾਰਨ ਪੁਲਿਸ ਲਈ ਇਸ ’ਚੋਂ ਸਬੂਤ ਇਕੱਠੇ ਕਰਨਾ ਵੀ ਚੁਣੌਤੀ ਬਣਿਆ ਹੋਇਆ ਹੈ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਤੇ ਫਾਇਰਿੰਗ ਦੇ ਅਸਲ ਕਾਰਨਾਂ ਦਾ ਪਤਾ ਲਾਉਣ ਲਈ ਜਾਂਚ ਜਾਰੀ ਹੈ। Ammy Virk

Baltej Pannu: ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਗੱਲਬਾਤ ਕਰਕੇ ਯੂਏਈ ’ਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ
Baltej Pannu: ਕਿਹਾ, ਮੁਸ਼ਕਲ ਘੜੀ ਵਿੱਚ ਸਰਕਾਰ ਉਨ੍ਹਾਂ ਨਾਲ, ਪਰਿਵਾਰ ਨੂੰ ਸੁਰੱਖਿਅਤ ਲਿਆਉਣ ਲਈ ਮਾਨ ਸਰਕਾਰ ਕਰੇਗੀ ਡਿਪਲੋਮੈਟਿਕ ਯਤਨ: ਬਲਤੇਜ ਪੰਨੂ

Baltej Pannu: ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫਿਲਮ ਜਗਤ ਦੇ ਮਸ਼ਹੂਰ ਅਦਾਕਾਰ ਤੇ ਗਾਇਕ ਐਮੀ ਵਿਰਕ ਨਾਲ ਫ਼ੋਨ ’ਤੇ ਸੰਪਰਕ ਕਰਕੇ ਸੰਯੁਕਤ ਅਰਬ ਅਮੀਰਾਤ ਵਿੱਚ ਰਹਿ ਰਹੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਪੰਨੂ ਨੇ ਵਿਰਕ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਸੰਕਟ ਦੀ ਇਸ ਘੜੀ ’ਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ। ਬਲਤੇਜ ਪੰਨੂ ਨੇ ਭਰੋਸਾ ਦਿੱਤਾ। Baltej Pannu

ਇਹ ਖਬਰ ਵੀ ਪੜ੍ਹੋ : Holi 2026: ਹੋਲੀ ਰਿਸ਼ਤਿਆਂ ਨੂੰ ਜੋੜਨ ਤੇ ਦੂਰੀਆਂ ਮਿਟਾਉਣ ਦਾ ਸਭ ਤੋਂ ਰੰਗੀਨ ਮੌਕਾ

ਕਿ ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ ’ਤੇ ਇਸ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਮੁੱਖ ਮੰਤਰੀ ਜਲਦ ਹੀ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਐਮੀ ਵਿਰਕ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਰਾਜਨੀਤਿਕ ਤੇ ਡਿਪਲੋਮੈਟਿਕ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲ ਵਿਦੇਸ਼ਾਂ ’ਚ ਫਸੇ ਆਪਣੇ ਨਾਗਰਿਕਾਂ ਦੀ ਸਲਾਮਤੀ ਹੈ। ਖਾੜੀ ਦੇਸ਼ਾਂ ’ਚ ਜਾਰੀ ਜੰਗ ਦੀ ਸਥਿਤੀ ’ਤੇ ਦੁੱਖ ਪ੍ਰਗਟ ਕਰਦਿਆਂ ਪੰਨੂ ਨੇ ਕਿਹਾ ਕਿ ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਹ ਜੰਗ ਜਲਦ ਖ਼ਤਮ ਹੋਵੇ ਤੇ ਸ਼ਾਂਤੀ ਬਹਾਲ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਤੇ ਕੇਂਦਰ ਨਾਲ ਮਿਲ ਕੇ ਇਸ ਮਾਮਲੇ ਦਾ ਤੁਰੰਤ ਹੱਲ ਕੱਢੇਗੀ। Baltej Pannu