Pensioners Punjab - Sach Kahoon Punjabi

Pensioners Punjab: ਪੰਜਾਬ ’ਚ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦਾ ਐਕਸ਼ਨ, ਹੁਣ ਸਰਕਾਰ ਦੀ ਅੱਖ ਖੋਲ੍ਹਣ ਦੀ ਤਿਆਰੀ, ਇਸ ਤਰ੍ਹਾਂ ਹੋਵੇਗਾ ਸੰਘਰਸ਼
Pensioners Punjab: ਮਜ਼ਦੂਰ ਦਿਵਸ ਤੇ 1 ਮਈ ਨੂੰ ਜ਼ਿਲ੍ਹਾ ਪੱਧਰੀ ਧਰਨੇ ਵਿੱਚ ਐੱਨ.ਪੀ.ਐੱਸ ਮੁਲਾਜ਼ਮ ਕਰਨਗੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ : ਪੀਪੀਪੀਐੱਫ

ਕਿਹਾ, ਪਿਛਲੇ ਤਿੰਨ ਸਾਲ ਤੋਂ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਲਟਕ ਰਿਹਾ

Pensioners Punjab: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੂਬੇ ਦੇ ਐੱਨਪੀਐੱਸ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੰਘਰਸ਼ੀਲ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਮਜ਼ਦੂਰ ਦਿਵਸ ਤੇ 1 ਮਈ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਉਲੀਕੇ ਜ਼ਿਲ੍ਹਾ ਪੱਧਰੀ ਧਰਨੇ ਦੀ ਤਿਆਰੀ ਲਈ ਜਿਲਾ ਕਮੇਟੀ ਸੰਗਰੂਰ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਦੇ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਨ ਤੋਂ ਇਨਕਾਰੀ ਆਪ ਸਰਕਾਰ ਖਿਲਾਫ 1 ਮਈ ਦੇ ਰੋਸ ਪ੍ਰਦਰਸ਼ਨਾਂ ਦਾ ਸੁਨੇਹਾ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਤੱਕ ਪਹੁੰਚਾਉਣ ਲਈ ਵੱਡੀ ਤਿਆਰੀ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ।

Read Also : Talwandi Sabo News: ਬਾਇਓਗੈਸ ਪਲਾਂਟ ਨੇੜੇ ਪਾਰਲੀ ਵਾਲੀਆਂ ਗੱਠਾਂ ਨੂੰ ਲੱਗੀ ਅੱਗ, ਵੱਡੇ ਨੁਕਸਾਨ ਦਾ ਖਦਸ਼ਾ

ਮੀਟਿੰਗ ਦੀ ਜਾਣਕਾਰੀ ਸਾਂਝੀ ਕਰਦਿਆਂ ਮਾਲਵਾ ਜੋਨ ਤੇ ਜ਼ਿਲਾ ਕਨਵੀਨਰ ਦਲਜੀਤ ਸਫ਼ੀਪੁਰ ਅਤੇ ਜਿਲ੍ਹਾ ਕੋ-ਕਨਵੀਨਰ ਖੁਸ਼ਦੀਪ ਸਿੰਘ ਤੇ ਮਨਜੀਤ ਸਿੰਘ ਨੇ ਕਿਹਾ ਕਿ 1 ਮਈ ਨੂੰ ਮਨਾਇਆ ਜਾਣ ਵਾਲਾ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਿਹਨਤਕਸ਼ ਜਮਾਤ ਦੇ ਹਿੱਤਾਂ ਦੀ ਰਾਖੀ ਦਾ ਅਤੇ ਲੁਟੇਰੇ ਪੂੰਜੀਵਾਦੀ ਪ੍ਰਬੰਧ ਖਿਲਾਫ ਸੰਘਰਸ਼ਾਂ ਦਾ ਪ੍ਰਤੀਕ ਹੈ।

Pensioners Punjab

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਵੱਡੇ ਵਿਰੋਧ ਨੂੰ ਦਰਕਿਨਾਰ ਕਰਕੇ ਲਿਆਂਦੀ ਭੁਲੇਖਾ ਪਾਊ ਯੂਪੀਐੱਸ ਸਕੀਮ ਅਤੇ ਪੰਜਾਬ ਸਰਕਾਰ ਵੱਲੋਂ 18 ਨਵੰਬਰ 2022 ਨੂੰ ਕੀਤੇ ਪੁਰਾਣੀ ਪੈਨਸ਼ਨ ਦੇ ਆਪਣੇ ਹੀ ਨੋਟੀਫਿਕੇਸ਼ਨ ਨੂੰ ਪਾਸੇ ਕਰਕੇ ਯੂਪੀਐੱਸ ਸਕੀਮ ਨੂੰ ਲਾਗੂ ਕਰਨ ਵੱਲ ਅੱਗੇ ਵੱਧਣਾ ਕਾਰਪਰੇਟ ਮੁਨਾਫੇ ਦੀ ਕੀਤੀ ਜਾ ਰਹੀ ਸੇਵਾ ਦਾ ਹੀ ਪ੍ਰਗਟਾਵਾ ਹੈ।

ਉਹਨਾਂ ਕਿਹਾ ਕਿ ਪਿਛਲੇ ਤਿੰਨ ਸਾਲ ਤੋਂ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਲਟਕ ਰਿਹਾ ਹੈ, ਇੱਕ ਵੀ ਐੱਨ.ਪੀ.ਐੱਸ ਮੁਲਾਜ਼ਮ ਦਾ ਜੀਪੀਐੱਫ ਖਾਤਾ ਨਹੀਂ ਖੋਲਿਆ ਗਿਆ ਪਰ ਸੂਬੇ ਵਿੱਚ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਝੂਠੀ ਇਸ਼ਤਿਹਾਰਬਾਜ਼ੀ ਤੇ ਕਰੋੜਾਂ ਰੁਪਏ ਖ਼ਰਚ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਵਿਧਾਨ ਸਭਾ ਦੇ ਚੌਥੇ ਬਜਟ ਵਿੱਚ ਵੀ ਪੁਰਾਣੀ ਪੈਨਸ਼ਨ ਸਬੰਧੀ ਕੋਈ ਫੈਸਲਾ ਨਹੀਂ ਕੀਤਾ ਗਿਆ ਜੋ ਮੁਲਾਜ਼ਮਾਂ ਨਾਲ਼ ਵੱਡਾ ਧੋਖਾ ਹੈ।

ਫਰੰਟ ਦੇ ਆਗੂਆਂ ਗੁਰਛੈਬਰ ਸਿੰਘ ਪ੍ਰਦੀਪ ਸਿੰਘ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਦੇ ਮੁੱਦੇ ਤੇ ਆਪ ਸਰਕਾਰ ਦੀ ਵਾਅਦਾਖਿਲਾਫੀ ਦੇ ਰੋਸ ਵਿੱਚ ਮਜ਼ਦੂਰ ਦਿਵਸ ਦੇ ਗੌਰਵਮਈ ਇਤਿਹਾਸ ਤੋਂ ਪ੍ਰੇਰਨਾ ਲੈਂਦਿਆਂ ਜ਼ਿਲਾ ਪੱਧਰੀ ਧਰਨੇ ਵਿੱਚ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਅਮਲ ਵਿੱਚ ਲਿਆਉਣ ਲਈ ਅਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਰਘਵੀਰ ਸਿੰਘ ਭਵਾਨੀਗੜ੍ਹ, ਸੁਖਵਿੰਦਰ ਗਿਰ, ਅਮਨ ਵਿਸ਼ਿਸ਼ਟ, ਕੁਲਵੰਤ ਖਨੌਰੀ, ਕਰਮਜੀਤ ਨਦਾਮਪੁਰ, ਮਨੋਜ ਲਹਿਰਾ, ਸੁਖਬੀਰ ਸਿੰਘ, ਦੀਨਾ ਨਾਥ, ਰਵਿੰਦਰ ਦਿੜ੍ਹਬਾ, ਰਾਜ ਸੈਣੀ, ਸੁਰਜੀਤ ਸਿੰਘ ਦਿੜ੍ਹਬਾ, ਦੀਪ ਬਨਾਰਸੀ, ਵੀਰਪਾਲ ਸਿੰਘ ਝਨੇੜੀ ਆਦਿ ਹਾਜ਼ਰ ਰਹੇ।

Pension Punjab: ਪੰਜਾਬ ਸਰਕਾਰ ਵੱਲੋਂ ਡੀਏ ’ਚ ਵਾਧੇ ਬਾਰੇ ਪੈਨਸ਼ਨਰਜ਼ ਨੇ ਕਹੀ ਵੱਡੀ ਗੱਲ
Pension Punjab: 4 ਫੀਸਦੀ ਡੀਏ ਦੇ ਕੇ ਪੰਜਾਬ ਸਰਕਾਰ ਨੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤਾ ਮਜ਼ਾਕ : ਪੈਨਸ਼ਨਰ

Pension Punjab: ਕੋਟਕਪੂਰਾ (ਅਜੈ ਮਨਚੰਦਾ) ਕੇਂਦਰ ਸਰਕਾਰ, ਚੰਡੀਗੜ੍ਹ ਪ੍ਰਸ਼ਾਸਨ, ਹਰਿਆਣਾ ਸਰਕਾਰ ਅਤੇ ਰਾਜਸਥਾਨ ਸਰਕਾਰ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਇਸ ਸਮੇਂ 53 ਫੀਸਦੀ ਮਹਿੰਗਾਈ ਭੱਤਾ ਲੈ ਰਹੇ ਹਨ ਤੇ ਪੰਜਾਬ ਸਰਕਾਰ ਨੇ ਰੋ-ਪਿੱਟ ਕੇ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 1 ਨਵੰਬਰ 2024 ਦੀ ਤਨਖਾਹ ਅਤੇ ਪੈਨਸ਼ਨ ਦੇ ਨਾਲ 38 ਫੀਸਦੀ ਤੋਂ 42 ਫੀਸਦੀ ਡੀਏ ਦਿੱਤਾ ਹੈ।

Read Also : Haryana Punjab Weather: ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਦੇਸ਼ ਦੀ ਰਾਜਧਾਨੀ ’ਚ ਹਾਲਾਤ ਹੋਏ ਖਰਾਬ

ਵਿੱਤ ਵਿਭਾਗ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਇਸ ਡੀਏ .ਦਾ 1 ਜਨਵਰੀ 2023 ਤੋਂ 31 ਅਕਤੂਬਰ 2024 ਤੱਕ 22 ਮਹੀਨਿਆਂ ਦਾ ਬਣਦਾ ਬਕਾਇਆ ਵੀ ਉਸ ਖੂਹ ਵਿੱਚ ਸੁੱਟ ਦਿੱਤਾ ਹੈ, ਜਿਸ ਖੂਹ ਵਿੱਚ ਅਕਾਲੀ-ਭਾਜਪਾ ਗੱਠਜੋੜ ਸਰਕਾਰ ਸਮੇਂ ਦੇ 16 ਮਹੀਨਿਆਂ ਦਾ, ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਦੇ 155 ਮਹੀਨਿਆਂ ਦਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ 96 ਮਹੀਨਿਆਂ ਦਾ ਭਾਵ ਕੁਲ 267 ਮਹੀਨਿਆਂ ਦਾ ਬਣਦਾ ਬਕਾਇਆ ਪਹਿਲਾਂ ਹੀ ਇਸ ਖੂਹ ਵਿੱਚ ਡਿੱਗਿਆ ਪਿਆ ਹੈ। Pension Punjab

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਇਸ ਦੇ ਮਿਲਣ ਦੀ ਕੋਈ ਸੰਭਾਵਨਾ ਵੀ ਨਜ਼ਰ ਨਹੀਂ ਆ ਰਹੀ। ਇਸ ਮਾਮਲੇ ਬਾਰੇ ਟਿੱਪਣੀ ਕਰਦੇ ਹੋਏ ਪੰਜਾਬ ਪੈਨਸ਼ਨਰਜ਼ ਯੂਨੀਅਨ (ਸਬੰਧਿਤ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ, ਚੰਡੀਗੜ੍ਹ) ਦੇ ਸੂਬਾਈ ਚੇਅਰਮੈਨ ਗੁਰਦੀਪ ਸਿੰਘ ਮੋਤੀ, ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਜਨਰਲ ਸਕੱਤਰ ਪ੍ਰੇਮ ਚਾਵਲਾ, ਮੁੱਖ ਜਥੇਬੰਦਕ ਸਕੱਤਰ ਅਵਤਾਰ ਸਿੰਘ ਤਾਰੀ, ਵਿੱਤ ਸਕੱਤਰ ਪ੍ਰਿਤਪਾਲ ਸਿੰਘ ਪੰਡੋਰੀ, ਪ੍ਰੈਸ ਸਕੱਤਰ ਭੁਪਿੰਦਰ ਸਿੰਘ ਸੇਖੋਂ ਅਤੇ ਕੁਲਵੰਤ ਸਿੰਘ ਚਾਨੀ ਨੇ ਦੋਸ਼ ਲਾਇਆ ਕਿ ਪਿਛਲੀਆਂ ਹੁਕਮਰਾਨ ਸਰਕਾਰਾਂ ਤੋਂ ਵੀ ਦੋ ਕਦਮ ਅੱਗੇ ਜਾ ਕੇ ਭਗਵੰਤ ਮਾਨ ਸਰਕਾਰ ਨੇ ਲਗਾਤਾਰ ਆਪਣੇ ਪੌਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰਾ ਅਪਣਾਇਆ ਹੋਇਆ ਹੈ।

Pension Punjab

ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੇਂਦਰੀ ਪੈਟਰਨ ਅਨੁਸਾਰ 11 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਤਿੰਨ ਕਿਸ਼ਤਾਂ ਵੀ ਤੁਰੰਤ ਦਿੱਤੀਆਂ ਜਾਣ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਦਾ ਜਵਾਬ ਪੰਜਾਬ ਵਿਧਾਨ ਸਭਾ ਦੀਆਂ ਆ ਰਹੀਆਂ ਚਾਰ ਜ਼ਿਮਨੀ ਚੋਣਾਂ ਚੱਬੇਵਾਲ , ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਬਰਨਾਲਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਅਗਵਾਈ ਹੇਠ ਝੰਡਾ ਮਾਰਚ ਕਰਕੇ ਦਿੱਤਾ ਜਾਵੇਗਾ ।