Punjab Farmer News - Sach Kahoon Punjabi
ਵਾਢੀ ਦੌਰਾਨ ਨਿਰਵਿਘਨ ਤੇਲ ਸਪਲਾਈ ਯਕੀਨੀ ਬਣਾਓ, ਨਹੀਂ ਤਾਂ ਖੁਰਾਕ ਸੁਰੱਖਿਆ ਖ਼ਤਰੇ ਵਿੱਚ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਤੋਂ ਪੈਟਰੋਲ, ਡੀਜ਼ਲ ਤੇ ਡੀ.ਏ.ਪੀ. ਖਾਦ ਦੀ ਵਧੀ ਹੋਈ ਅਤੇ ਨਿਰਵਿਘਨ ਸਪਲਾਈ ਤੁਰੰਤ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ 140 ਲੱਖ ਮੀਟਰਿਕ ਟਨ ਕਣਕ ਦੀ ਵਾਢੀ ਲਈ ਤਿਆਰ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਤੇਲ ਦੀ ਉਪਲਬਧਤਾ ਵਿੱਚ ਕਿਸੇ ਵੀ ਤਰ੍ਹਾਂ ਦਾ ਅੜਿੱਕਾ ਕੌਮੀ ਖੁਰਾਕ ਸੁਰੱਖਿਆ ਨੂੰ ਸਿੱਧੇ ਤੌਰ ‘ਤੇ ਪ੍ਰਭਾਵਤ ਕਰ ਸਕਦਾ ਹੈ। ਕਿਸੇ ਚੀਜ਼ ਦੀ ਕਮੀ ਨਾ ਹੋਣ ਅਤੇ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਵਾਢੀ ਦੇ ਕੰਮ ਅਤੇ ਅਨਾਜ ਦੀ ਢੋਆ-ਢੁਆਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੇਂਦਰ ਵੱਲੋਂ ਸਮੇਂ ਸਿਰ ਕਾਰਵਾਈ ਜ਼ਰੂਰੀ ਹੈ ਕਿਉਂਕਿ ਪੰਜਾਬ 181 ਲੱਖ ਮੀਟਰਿਕ ਟਨ ਕਣਕ ਅਤੇ 139 ਲੱਖ ਮੀਟਰਿਕ ਟਨ ਝੋਨੇ ਨਾਲ ਦੇਸ਼ ਦੀ ਸਹਾਇਤਾ ਲਈ ਤਿਆਰ ਹੈ।
ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ੁੱਕਰਵਾਰ ਸ਼ਾਮ ਨੂੰ ਪ੍ਰਧਾਨ ਮੰਤਰੀ ਨਾਲ ਇੱਕ ਵਰਚੁਅਲ ਮੀਟਿੰਗ ਦੌਰਾਨ ਮੈਂ ਦੱਸਿਆ ਕਿ ਪੰਜਾਬ ਵਿੱਚ ਇਸ ਸਾਲ 140 ਲੱਖ ਮੀਟਰਿਕ ਟਨ ਕਣਕ ਪੈਦਾ ਹੋਣ ਦੀ ਸੰਭਾਵਨਾ ਹੈ। ਫਸਲ ਦੀ ਸੁਚਾਰੂ ਕਟਾਈ ਅਤੇ ਢੋਆ-ਢੁਆਈ ਯਕੀਨੀ ਬਣਾਉਣ ਲਈ ਪੈਟਰੋਲ ਅਤੇ ਡੀਜ਼ਲ ਦੀ ਨਿਯਮਤ ਸਪਲਾਈ ਦੀ ਲੋੜ ਹੈ। ਵਾਢੀ ਦੌਰਾਨ ਵੱਡੀ ਗਿਣਤੀ ਵਿੱਚ ਟਰੈਕਟਰ, ਟਰਾਲੀਆਂ, ਹਾਰਵੈਸਟਰ ਅਤੇ ਟਰੱਕ ਵਰਤੇ ਜਾਣਗੇ, ਇਸ ਲਈ ਵਡੇਰੇ ਜਨਤਕ ਹਿੱਤ ਵਿੱਚ ਤੇਲ ਦੀ ਸਪਲਾਈ ਵਧਾਈ ਜਾਣੀ ਚਾਹੀਦੀ ਹੈ। ਇਹ ਸਮੇਂ ਦੀ ਲੋੜ ਹੈ ਕਿ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਹਰ ਤਰੀਕੇ ਨਾਲ ਬਰਕਰਾਰ ਰੱਖਿਆ ਜਾਵੇ।”
ਲੋਕਾਂ ਨੂੰ ਭਰੋਸਾ ਦਿਵਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਇਸ ਵੇਲੇ ਸੂਬੇ ਵਿੱਚ 12 ਤੋਂ 14 ਦਿਨਾਂ ਦਾ ਪੈਟਰੋਲ ਅਤੇ ਡੀਜ਼ਲ ਅਤੇ ਛੇ ਦਿਨਾਂ ਦਾ ਐਲ.ਪੀ.ਜੀ. ਦਾ ਸਟਾਕ ਹੈ, ਜੋ ਆਮ ਤੌਰ ‘ਤੇ ਸਾਲ ਭਰ ਇੱਕੋ ਜਿਹਾ ਰਹਿੰਦਾ ਹੈ। ਇਹ ਸਟਾਕ ਬਰਕਰਾਰ ਹੈ ਅਤੇ ਸਪਲਾਈ ਬੇਰੋਕ ਜਾਰੀ ਹੈ। ਦੇਸ਼ ਦੇ 41 ਦੇਸ਼ਾਂ ਨਾਲ ਦਰਾਮਦ ਸਮਝੌਤੇ ਹਨ ਅਤੇ ਕੌਮੀ ਪੱਧਰ ‘ਤੇ 60 ਦਿਨਾਂ ਦਾ ਪੈਟਰੋਲ ਤੇ ਡੀਜ਼ਲ ਸਟਾਕ ਅਤੇ 30 ਦਿਨਾਂ ਦਾ ਐਲ.ਪੀ.ਜੀ. ਸਟਾਕ ਪਹਿਲਾਂ ਹੀ ਸੁਰੱਖਿਅਤ ਕੀਤਾ ਜਾ ਚੁੱਕਾ ਹੈ। ਜਮ੍ਹਾਂਖੋਰੀ ਜਾਂ ਘਬਰਾਹਟ ਵਿੱਚ ਆ ਕੇ ਖਰੀਦਦਾਰੀ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਮੁੱਖ ਸਕੱਤਰ ਸਪਲਾਈ ‘ਤੇ ਨਜ਼ਰ ਰੱਖ ਰਹੇ ਹਨ। ਜਮ੍ਹਾਂਖੋਰੀ ਅਤੇ ਕਾਲਾ ਬਾਜ਼ਾਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।”
Read Also : ਜੈੱਕਾਂ ਨਾਲ ਉੱਚਾ ਚੁੱਕਦਿਆਂ ਮਕਾਨ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ
ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਅੱਗੇ ਕਿਹਾ, “ਵੀਰਵਾਰ ਤੱਕ ਐਲ.ਪੀ.ਜੀ. ਰੀਫਿਲਿੰਗ ਲਈ 71,000 ਬੇਨਤੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 69,000 ਪਹਿਲਾਂ ਹੀ ਡਿਲੀਵਰ ਕੀਤੀਆਂ ਜਾ ਚੁੱਕੀਆਂ ਹਨ। ਸੂਬੇ ਵਿੱਚ ਕਿਸੇ ਵੀ ਤਾਲਾਬੰਦੀ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਸਭ ਕੁਝ ਸੁਚਾਰੂ ਢੰਗ ਨਾਲ ਕੰਮ ਕਰ ਰਿਹਾ ਹੈ। ਕੁੱਲ 1,497 ਥਾਈਂ ਜਾਂਚ ਕੀਤੀ ਗਈ, ਜਿਸ ਦੌਰਾਨ 301 ਐਲ.ਪੀ.ਜੀ. ਸਿਲੰਡਰ ਜ਼ਬਤ ਕੀਤੇ ਗਏ ਹਨ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਖੇਤੀਬਾੜੀ ਅਤੇ ਉਦਯੋਗ ਦੋਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ। ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਨਾਲ ਸਬੰਧਤ ਮਸਲਿਆਂ ਲਈ ਹੈਲਪਲਾਈਨ ਨੰਬਰ 0172-3321001 ਸ਼ੁਰੂ ਕੀਤਾ ਗਿਆ ਹੈ।”
ਕੌਮੀ ਖੁਰਾਕ ਸੁਰੱਖਿਆ ਵਿੱਚ ਪੰਜਾਬ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੌਜੂਦਾ ਸਥਿਤੀ ਵਿਚ ਪੰਜਾਬ ਆਪਣੇ ਗੁਦਾਮਾਂ ਵਿੱਚੋਂ 41 ਲੱਖ ਮੀਟਰਕ ਟਨ ਕਣਕ ਦੇਣ ਲਈ ਤਿਆਰ ਹੈ, ਜਦਕਿ ਇਸ ਸਾਲ 140 ਲੱਖ ਮੀਟਰਕ ਟਨ ਕਣਕ ਪੈਦਾ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਦੇਸ਼ ਭਰ ਦੇ ਲੋਕਾਂ ਦੀ ਸੇਵਾ ਲਈ ਪੰਜਾਬ 139 ਲੱਖ ਮੀਟਰਕ ਟਨ ਝੋਨਾ ਮੁਹੱਈਆ ਕਰਨ ਲਈ ਵੀ ਤਿਆਰ ਹੈ। ਸੂਬੇ ਨੇ ਹਮੇਸ਼ਾ ਲੋੜਵੰਦਾਂ ਅਤੇ ਗਰੀਬਾਂ ਦੀ ਮਦਦ ਕੀਤੀ ਹੈ। ਜੇ ਦੇਸ਼ ਨੂੰ ਇਸ 181 ਲੱਖ ਮੀਟਰਕ ਟਨ ਕਣਕ ਅਤੇ 139 ਲੱਖ ਮੀਟਰਕ ਟਨ ਝੋਨੇ ਦੀ ਲੋੜ ਹੈ ਤਾਂ ਇਸ ਨੂੰ ਕਿਸੇ ਵੀ ਸਮੇਂ ਚੁੱਕਿਆ ਜਾ ਸਕਦਾ ਹੈ। ਪੰਜਾਬ ਇਸ ਘੜੀ ਵਿੱਚ ਦੇਸ਼ ਦਾ ਸਾਥ ਦੇਣ ਦੀ ਆਪਣੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗਾ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”
ਉਨ੍ਹਾਂ ਤੇਲ ਕੀਮਤਾਂ ਸਬੰਧੀ ਕੇਂਦਰ ਸਰਕਾਰ ਵੱਲੋਂ ਚੁੱਕੇ ਗਏ ਕਦਮ ਦਾ ਸਵਾਗਤ ਕਰਦਿਆਂ ਕਿਹਾ, “ਭਾਰਤ ਸਰਕਾਰ ਦਾ ਪੈਟਰੋਲ ਅਤੇ ਡੀਜ਼ਲ ‘ਤੇ ਵਾਧੂ ਟੈਕਸ ਘਟਾਉਣ ਦਾ ਫੈਸਲਾ ਵਿਸ਼ਵਾਸ ਵਧਾਉਣ ਵਾਲਾ ਕਦਮ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੇਂਦਰ ਸਰਕਾਰ ਨੂੰ ਪਹਿਲ ਦੇ ਆਧਾਰ ‘ਤੇ ਡੀ.ਏ.ਪੀ. ਖਾਦ ਦੀ ਨਿਯਮਤ ਸਪਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਕਿਉਂਕਿ ਪੰਜਾਬ ਵਿੱਚ ਝੋਨੇ ਦੀ ਲੁਆਈ ਪਹਿਲੀ ਜੂਨ ਤੋਂ ਸ਼ੁਰੂ ਹੋ ਰਹੀ ਹੈ। ਪੇਂਡੂ ਖੇਤਰਾਂ ਵਿੱਚ ਐਲ.ਪੀ.ਜੀ. ਰੀਫਿਲ ਲਈ 45 ਦਿਨਾਂ ਦੀ ਉਡੀਕ ਮਿਆਦ ਨੂੰ ਵੀ ਸ਼ਹਿਰੀ ਖੇਤਰਾਂ ਦੇ ਬਰਾਬਰ 25 ਦਿਨ ਤੱਕ ਘਟਾਉਣਾ ਚਾਹੀਦਾ ਹੈ।”
ਪ੍ਰਧਾਨ ਮੰਤਰੀ ਨਾਲ ਆਪਣੀ ਗੱਲਬਾਤ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ, “ਵਰਚੁਅਲ ਮੀਟਿੰਗ ਦੌਰਾਨ ਮੈਂ ਪੰਜਾਬ ਨਾਲ ਸਬੰਧਤ ਸਾਰੇ ਮੁੱਖ ਮੁੱਦਿਆਂ ਨੂੰ ਉਜਾਗਰ ਕੀਤਾ। ਮੈਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੂਟਨੀਤਕ ਚੈਨਲਾਂ ਦੀ ਸਰਗਰਮੀ ਨਾਲ ਵਰਤੋਂ ਕਰਨ ਤਾਂ ਜੋ ਦੇਸ਼ ਨੂੰ ਕਿਸੇ ਵੀ ਤਰ੍ਹਾਂ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ। ਭਾਵੇਂ ਅਸੀਂ ਵਿਸ਼ਵ ਗੁਰੂ ਹੋਣ ਦਾ ਦਾਅਵਾ ਕਰਦੇ ਹਾਂ, ਪਰ ਜ਼ਰੂਰੀ ਸਰੋਤਾਂ ਨੂੰ ਸੁਰੱਖਿਅਤ ਕਰਨ ਵਿੱਚ ਸਵੈ-ਨਿਰਭਰਤਾ ਅਤੇ ਰਣਨੀਤਕ ਤਾਕਤ ਤੋਂ ਸਾਡੇ ਕੰਮ ਦਾ ਪਤਾ ਚਲਦਾ ਹੈ।”
Punjab Farmer News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੀ ਸੋਚ ਉੱਪਰ ਪਹਿਰਾ ਦੇਣ ਦੀ ਖਟਕੜ ਕਲਾਂ ਵਿਖੇ ਸੌਹ ਖਾ ਕੇ ਸੱਤਾ ਸੰਭਾਲਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 15 ਅਗਸਤ ਨੂੰ ਫਰੀਦਕੋਟ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਹੁੰਚਣ ਤੋਂ ਪਹਿਲਾਂ ਹੀ ਆਜ਼ਾਦ ਭਾਰਤ ਵਿੱਚ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨੂੰ ਬੰਦੀ ਬਣਾ ਲਿਆ ਗਿਆ ਤਾਂ ਜੋ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਉੱਪਰ ਕੀਤੇ ਗਏ ਜ਼ੁਲਮ ਅਤੇ ਕੀਤੇ ਗਏ ਵਾਅਦਿਆਂ ਸਬੰਧੀ ਕੋਈ ਸਵਾਲ ਨਾ ਪੁੱਛ ਸਕੇ ਅਤੇ ਆਪਣਾ ਵਿਰੋਧ ਦਰਜ ਨਾ ਕਰਾ ਸਕੇ।
ਇਹਨਾ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਕਿਸਾਨ ਆਗੂਆਂ ਨੇ ਅੱਗੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਸ਼ਹੀਦ ਉਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸਮੂਹ ਸ਼ਹੀਦ ਉੱਪਰ ਬੈਠੇ ਇਹ ਸੋਚਦੇ ਹੋਣਗੇ ਕਿ ਅਸੀਂ ਇਸ ਆਜ਼ਾਦੀ ਦੀ ਉਮੀਦ ਨਹੀਂ ਤੱਕੀ ਸੀ ਕਿ ਸਾਡੇ ਜਾਣ ਤੋਂ ਬਾਅਦ ਸਾਡੀ ਸੋਚ ਉੱਪਰ ਪਹਿਰਾ ਦੇਣ ਦੀਆਂ ਝੂਠੀਆਂ ਕਸਮਾਂ ਖਾਣ ਵਾਲੇ ਸੱਤਾਧਾਰੀ ਲੋਕ ਸਾਡੇ ਦੇਸ਼ ਦੇ ਹੱਕ ਮੰਗਦੇ ਕਿਸਾਨਾਂ,ਮਜ਼ਦੂਰਾਂ ਅਤੇ ਮੁਲਾਜ਼ਮਾਂ ਉੱਪਰ ਇਸ ਤਰ੍ਹਾਂ ਜ਼ੁਲਮ ਕਰਨਗੇ ਅਤੇ ਆਪਣੀਆਂ ਹੱਕੀ ਮੰਗਾਂ ਲਈ ਧਰਨੇ ਉੱਪਰ ਬੈਠੇ ਕਿਸਾਨਾਂ ਉੱਪਰ ਲਾਠੀ ਚਾਰਜ ਕਰਕੇ ਉਹਨਾਂ ਦੀਆਂ ਟਰੈਕਟਰ ਟਰਾਲੀਆਂ ਚੋਰੀ ਕਰਨਗੇ ਅਤੇ ਨਾਂ ਹੀ ਉਹਨਾ ਇਹ ਆਸ ਤੱਕੀ ਸੀ ਕਿ ਸੱਤਾਧਾਰੀ ਲੋਕ ਸਾਡੇ ਪੰਜਾਬ ਦੀਆਂ ਧੀਆਂ ਦੀਆਂ ਚੁੰਨੀਆਂ ਨੂੰ ਸੜਕਾਂ ਉੱਪਰ ਰੋਲਣਗੇ। Punjab Farmer News
Read Also : ਦੇਸ਼ ਦੇ ਨੌਜਵਾਨਾਂ ਨੂੰ ਮਿਲਣਗੇ 15 ਹਜ਼ਾਰ ਰੁਪਏ, ਯੋਜਨਾ ਅੱਜ ਤੋਂ ਲਾਗੂ
ਕਿਸਾਨ ਆਗੂਆਂ ਅੱਗੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੱਤਾ ਵਿੱਚ ਆਉਣ ਤੋਂ ਪਹਿਲਾਂ ਖੁਦ ਧਰਨਿਆਂ ਵਿੱਚ ਜਾ ਕੇ ਪੂੰਜੇ ਬੈਠਦੇ ਸਨ ਅਤੇ ਆਖਦੇ ਹੁੰਦੇ ਸੀ ਕਿ ਜਦੋਂ ਤੁਹਾਡੇ ਨਾਲ ਝੂਠੇ ਵਾਅਦੇ ਅਤੇ ਲਾਰੇ ਲਗਾਉਣ ਵਾਲੇ ਸੱਤਾਧਾਰੀ ਲੋਕ ਪਿੰਡਾਂ ਵਿੱਚ ਆਉਣ ਤਾਂ ਉਹਨਾਂ ਤੋਂ ਸਵਾਲ ਪੁੱਛਿਆ ਕਰੋ ਪਰ ਹੁਣ ਉਸੇ ਮੁੱਖ ਮੰਤਰੀ ਨੂੰ ਜਦੋਂ ਕਿਸਾਨ ਇਹ ਸਵਾਲ ਪੁੱਛਣ ਜਾ ਰਹੇ ਹਨ ਕਿ ਮੁੱਖ ਮੰਤਰੀ ਜੀ ਤੁਹਾਡੇ ਨਾਲ 18 ਮਈ 2022 ਨੂੰ ਪਹਿਲੀ ਕਿਸਾਨਾਂ ਦੀ ਮੀਟਿੰਗ ਹੋਈ ਸੀ ਉਸ ਵਿੱਚ ਤੁਹਾਡੇ ਵੱਲੋਂ ਕੀਤੇ ਗਏ ਵਾਅਦੇ ਅੱਜ ਤੱਕ ਲਾਗੂ ਨਹੀਂ ਹੋਏ ਅਤੇ ਆਪਣੀਆਂ ਹੱਕੀ ਮੰਗਾਂ ਲਈ ਖਨੌਰੀ ਅਤੇ ਸ਼ੰਭੂ ਬਾਰਡਰ ਉੱਪਰ ਬੈਠੇ ਕਿਸਾਨਾਂ ਉੱਪਰ ਤੁਹਾਡੇ ਵੱਲੋਂ ਅੰਨਾ ਅੱਤਿਆਚਾਰ ਕੀਤਾ ਗਿਆ ਤੇ ਤੁਹਾਡੇ ਐਮਐਲਏ ਵੱਲੋਂ ਉਹਨਾਂ ਦੀਆਂ ਟਰਾਲੀਆਂ ਚੋਰੀ ਕੀਤੀਆਂ ਗਈਆਂ ਹਨ ਤਾ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲੋਹੇ ਦੇ ਬੈਰੀਕੇਟ ਲਗਾ ਕੇ ਉਹਨਾਂ ਹੱਕ ਮੰਗਦੇ ਕਿਸਾਨਾਂ, ਮਜ਼ਦੂਰਾਂ ਨੂੰ ਡੱਕ ਲਿਆ ਜਾਂਦਾ ਹੈ।
Punjab Farmer News
ਕਿਸਾਨ ਆਗੂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਹ ਯਾਦ ਰੱਖਣਾ ਚਾਹੀਦਾ ਕਿ ਜੋ ਅੱਜ ਉਹ ਆਜ਼ਾਦ ਭਾਰਤ ਵਿੱਚ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ ਉਸ ਆਜ਼ਾਦੀ ਨੂੰ ਇਹਨਾ ਸ਼ਹੀਦਾਂ ਵੱਲੋਂ ਹੀ ਬਾਰਡਰਾਂ ਉੱਪਰ ਦੁਸ਼ਮਣ ਦਾ ਮੁਕਾਬਲਾ ਕਰਦੇ ਹੋਏ ਆਪਣੀਆਂ ਜਿੰਦਗੀ ਵਾਰ ਕੇ ਕਾਇਮ ਰੱਖਿਆ ਗਿਆ ਹੈ ਇਸ ਲਈ ਪੰਜਾਬ ਸਰਕਾਰ ਆਪਣੇ ਕੀਤੇ ਗਏ ਵਾਅਦੇ ਮੁਤਾਬਕ ਸ਼ਹੀਦ ਦੇ ਪਰਿਵਾਰ ਨੂੰ ਉਸ ਦਾ ਬਣਦਾ ਮਾਣ ਸਤਿਕਾਰ ਦੇਵੇ ਅਤੇ ਜੇਕਰ ਪੰਜਾਬ ਸਰਕਾਰ ਵੱਲੋਂ ਅਕਾਸ਼ਦੀਪ ਸਿੰਘ ਨੂੰ ਸ਼ਹੀਦ ਦਾ ਦਰਜ ਦੇਣ ਅਤੇ ਸ਼ਹੀਦ ਦੇ ਪਰਿਵਾਰ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੇਣ ਵਿੱਚ ਕੋਈ ਆਨਾ ਕਾਨੀ ਕੀਤੀ ਗਈ ਤਾਂ ਫਿਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਸ਼ਹੀਦ ਦੇ ਪਰਿਵਾਰ ਨੂੰ ਸਾਫ ਦਬਾਉਣ ਵਾਸਤੇ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ।
ਇਸ ਮੌਕੇ :ਇੰਦਰਜੀਤ ਸਿੰਘ ਘਣੀਆ ਜ਼ਿਲ੍ਹਾ ਜਨਰਲ ਸਕੱਤਰ,ਗੁਰਦਿੱਤਾ ਸਿੰਘ ਜਿਲ੍ਹਾ ਵਿੱਤ ਸਕੱਤਰ,ਤੇਜਾ ਸਿੰਘ ਪੱਕਾ ਬਲਾਕ ਪ੍ਰਧਾਨ ਫਰੀਦਕੋਟ,ਜਿੰਦਰ ਸਿੰਘ ਬਲਾਕ ਪ੍ਰਧਾਨ ਸਾਦਿਕ, ਸੁਖਚਰਨ ਸਿੰਘ ਬਲਾਕ ਪ੍ਰਧਾਨ ਗੋਲੇਵਾਲਾ,ਬਲਜਿੰਦਰ ਸਿੰਘ ਬਾੜਾ ਭਾਈਕਾ ਬਲਾਕ ਪ੍ਰਧਾਨ ਬਾਜਾਖਾਨਾ,ਸ਼ਿੰਦਰਪਾਲ ਸਿੰਘ ਬਲਾਕ ਪ੍ਰਧਾਨ ਜੈਤੋ,ਨੈਬ ਸਿੰਘ ਬਲਾਕ ਪ੍ਰਧਾਨ ਸਾਦਿਕ,ਬਲਾਕ ਕੋਟਕਪੂਰਾ ਤੋ ਕਮੇਟੀ ਮੈਂਬਰ ਨਿਰਮਲ ਸਿੰਘ ਢਿੱਲਵਾਂ,ਕਮੇਟੀ ਮੈਂਬਰ ਸੁਖਜੀਵਨ ਸਿੰਘ ਢਿੱਲਵਾਂ, ਯੂਥ ਆਗੂ ਜਤਿੰਦਰਜੀਤ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।
Punjab Farmer News: ‘ਵੱਖਰੀ’ ਖੇਤੀ ਦੇ ਸ਼ੌਂਕ ਨੇ ‘ਵਿਦੇਸ਼’ ’ਚੋਂ ਮੋੜਿਆ ਨੌਜਵਾਨ
Punjab Farmer News: ਪਿਤਾ ਚਮਕੌਰ ਸਿੰਘ ਨਾਲ ਮਿਲ ਕੇ ਫਲਾਂ ਤੇ ਫੁੱਲਾਂ ਦੀ ਖੇਤੀ ਕਰ ਰਿਹੈ ਇੰਦਰਜੀਤ ਸਿੰਘ
Punjab Farmer News: ਬਠਿੰਡਾ (ਸੁਖਜੀਤ ਮਾਨ)। ਜ਼ਿਲ੍ਹੇ ਦੇ ਪਿੰਡ ਪੂਹਲੀ ਦੇ ਵਾਸੀ ਚਮਕੌਰ ਸਿੰਘ ਤੇ ਉਨ੍ਹਾਂ ਦਾ ਪੁੱਤਰ ਇੰਦਰਜੀਤ ਸਿੰਘ ਵੱਖਰੀ ਖੇਤੀ ਦੇ ਰਾਹ ਤੁਰੇ ਹਨ। ਉਨ੍ਹਾਂ ਦੇ ਖੇਤ ’ਚੋਂ ਫੁੱਲਾਂ ਅਤੇ ਫਲਾਂ ਦੀ ਮਹਿਕ ਆਉਂਦੀ ਹੈ। ਵੱਖਰੇ ਰਾਹ ਦੀ ਤੋਰ ਸ਼ੁਰੂਆਤ ’ਚ ਭਾਵੇਂ ਔਖੀ ਜਾਪਦੀ ਹੈ ਪਰ ਸਫ਼ਲਤਾ ਦੀ ਮੰਜ਼ਿਲ ਇਸ ਰਾਹ ’ਤੇ ਮਿਲਦੀ ਹੈ। ਇੰਦਰਜੀਤ ਸਿੰਘ ਅਸਟਰੇਲੀਆ ਰਹਿੰਦਾ ਸੀ ਪਰ ਵੱਖਰੀ ਖੇਤੀ ਦਾ ਸ਼ੌਂਕ ਉਸ ਨੂੰ ਪਿੰਡ ਖਿੱਚ ਲਿਆਇਆ।
ਹੁਣ ਦੋਵੇਂ ਪਿਉ-ਪੁੱਤ ਰਲ ਕੇ ਹੋਰਨਾਂ ਕਿਸਾਨਾਂ ਲਈ ਰਾਹ ਦਸੇਰਾ ਬਣ ਰਹੇ ਹਨ। ‘ਸੱਚ ਕਹੂੰ’ ਨਾਲ ਗੱਲਬਾਤ ਕਰਦਿਆਂ ਕਿਸਾਨ ਚਮਕੌਰ ਸਿੰਘ ਅਤੇ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ 22 ਏਕੜ ਵਿੱਚ ਵੱਖ-ਵੱਖ ਫਸਲਾਂ ਦੀ ਖੇਤੀ ਕੀਤੀ ਜਾਂਦੀ ਹੈ, ਜਿਸ ਤੋਂ ਕਾਫੀ ਮੁਨਾਫਾ ਕਮਾਇਆ ਜਾ ਰਿਹਾ ਹੈ। ਇਸ ਖੇਤੀ ’ਚ ਉਹ ਡਰੈਗਨ ਫਰੂਟ ਤੋਂ ਇਲਾਵਾ ਕਿੰਨੂ, ਮੁਸੰਮੀ, ਮਾਲਟਾ ਆਦਿ ਕਰੀਬ ਦੋ ਦਰਜਨ ਫਲਾਂ ਦੀ ਖੇਤੀ ਕਰ ਰਹੇ ਹਨ। Punjab Farmer News
Read Also : ਹੁਣ ਬਲਦਾਂ ਨਾਲ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਦੇਵੇਗੀ 30 ਹਜ਼ਾਰ ਰੁਪਏ ਸਾਲਾਨਾ!
ਰਵਾਇਤੀ ਖੇਤੀ ’ਚੋਂ ਹਟਕੇ ਨਵੀਨਤਮ ਖੇਤੀ ਦਾ ਰਾਹ ਚੁਣਨ ਬਾਰੇੇ ਪੁੱਛੇ ਸਵਾਲ ਦੇ ਜਵਾਬ ’ਚ ਇੰਦਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਅਸਟਰੇਲੀਆ ’ਚ ਰਹਿ ਰਿਹਾ ਸੀ ਤਾਂ ਕੋਰੋਨਾ ਕਾਲ ਦੌਰਾਨ ਉਸਦੇ ਦਿਮਾਗ ’ਚ ਚੰਗੀ ਸਿਹਤ ਲਈ ਚੰਗੇ ਭੋਜਨ ਨੂੰ ਲੈ ਕੇ ਹੀ ਅਜਿਹੀ ਖੇਤੀ ਕਰਨ ਦਾ ਵਿਚਾਰ ਆਇਆ, ਜਿਸ ਕਰਕੇ ਉਹ ਪਿੰਡ ਪਰਤ ਆਇਆ। ਉਨ੍ਹਾਂ ਵੱਲੋਂ ਸਾਲ 2022 ’ਚ ਇੱਕ ਕਨਾਲ ਵਿੱਚ ਡਰੈਗਨ ਫਰੂਟ ਦੀ ਖੇਤੀ ਸ਼ੁਰੂ ਕੀਤੀ ਸੀ, ਜੋ ਕਿ ਹੁਣ ਤਿੰਨ ਏਕੜ ਦੇ ਲਗਭਗ ਕਰ ਲਈ ਹੈ ।
Punjab Farmer News
ਡਰੈਗਨ ਦੇ ਵਿੱਚ ਹੀ ਉਨ੍ਹਾਂ ਵੱਲੋਂ ਕਿੰਨੂ, ਮੁਸੰਮੀ, ਮਾਲਟਾ, ਅੰਜ਼ੀਰ, ਅਮਰੂਦ ਆਦਿ ਦੀ ਵੀ ਕਾਸ਼ਤ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪਿਛਲੇ ਤਿੰਨ ਸਾਲਾਂ ਤੋਂ ਤਿੰਨ ਏਕੜ ਰਕਬੇ ਵਿੱਚ ਫੁੱਲਾਂ ਦੀ ਕਾਸ਼ਤ ਕੀਤੀ ਜਾ ਰਹੀ ਹੈ, ਜਿਸ ’ਚ ਸਰਦ ਰੁੱਤ ਵਿੱਚ ਲਗਭਗ ਪੰਜ ਤੋਂ ਛੇ ਮਹੀਨਿਆਂ ਵਿੱਚ ਫੁੱਲਾਂ ਦਾ ਬੀਜ ਤਿਆਰ ਕਰਕੇ ਵੇਚਿਆ ਜਾਂਦਾ ਹੈ, ਜਿਸ ਦੀ ਆਮਦਨ ਲਗਭਗ 70 ਤੋਂ 75 ਹਜ਼ਾਰ ਪ੍ਰਤੀ ਏਕੜ ਹੋ ਜਾਂਦੀ ਹੈ। ਆਪਣੀ ਖੇਤੀੇ ਲਈ ਉਕਤ ਕਿਸਾਨਾਂ ਵੱਲੋਂ 2020 ਫੁੱਟ ਦੇ ਦੋ ਪਲਾਟਾਂ ਵਿੱਚ ਗੰਡੋਇਆ ਦੀ ਖਾਦ ਵੀ ਤਿਆਰ ਕੀਤੀ ਜਾਂਦੀ ਹੈ।
ਤੁਪਕਾ ਸਿੰਚਾਈ ਨਾਲ ਪਾਲੀ ਕਣਕ
ਅਗਾਂਹਵਧੂ ਸੋਚ ਵਾਲੇ ਕਿਸਾਨ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਵਾਰ ਆਪਣੇ ਖੇਤ ’ਚ ਕਣਕ ਦੀ ਸਿੰਚਾਈ ਫੁਹਾਰਾ ਸਿਸਟਮ (ਤੁਪਕਾ ਸਿੰਚਾਈ) ਨਾਲ ਕੀਤੀ ਸੀ। ਇਸ ਤਰੀਕੇ ਦੀ ਸਿੰਚਾਈ ਨਾਲ ਕਣਕ ’ਚ ਨਦੀਨ ਪੈਦਾ ਨਹੀਂ ਹੋਏ, ਜਿਸ ਕਾਰਨ ਉਨ੍ਹਾਂ ਨੂੰ ਖਾਦਾਂ ਤੇ ਦਵਾਈਆਂ ਦੀ ਲੋੜ ਨਹੀੇਂ ਪਈ ਅਤੇ ਪਾਣੀ ਦੀ ਵੀ ਬੱਚਤ ਹੋਈ।
ਸੇਧ ਲੈਣ ਹੋਰ ਕਿਸਾਨ: ਖੇਤੀਬਾੜੀ ਅਫ਼ਸਰ
ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ ਦਾ ਕਹਿਣਾ ਹੈ ਕਿ ਕਿਸਾਨ ਚਮਕੌਰ ਸਿੰਘ ਵੱਲੋਂ ਪਿਛਲੇ ਪੰਜ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਾਏ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਕਿਸਾਨ ਚਮਕੌਰ ਸਿੰਘ ਵਾਂਗ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ, ਸਗੋਂ ਉਸ ਨੂੰ ਜ਼ਮੀਨ ਵਿੱਚ ਹੀ ਮਿਲਾਉਣ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਣੀ ਰਹੇਗੀ ਅਤੇ ਫਸਲ ਦੇ ਝਾੜ ਵਿੱਚ ਵੀ ਵਾਧਾ ਹੋਵੇਗਾ।
Punjab Farmer News: ਗੋਲੇ ਵਾਲਾ ਦੇ ਨਿਰਮਲ ਸਿੰਘ ਨੂੰ ਰਾਸ ਆ ਰਿਹੈ ਸੱਠੀ ਮੂੰਗੀ ਨੂੰ ‘ਤੜਕਾ’
Punjab Farmer News: ਪਿਛਲੇ 17 ਸਾਲਾਂ ਤੋਂ ਬੀਜ ਰਿਹੈ ਸੱਠੀ ਮੂੰਗੀ
ਝੋਨੇ ਦੀ ਬਾਸਮਤੀ ਤੇ ਪਛੇਤੀ ਕਿਸਮ ਲਾ ਕੇ ਪਾਣੀ ਤੇ ਬਿਜਲੀ ਦੀ ਬੱਚਤ ਦਾ ਆਮ ਲੋਕਾਂ ਨੂੰ ਦੇ ਰਿਹਾ ਸੁਨੇਹਾ | Punjab Farmer News
Punjab Farmer News: ਬਠਿੰਡਾ (ਸੁਖਜੀਤ ਮਾਨ)। ਬਦਲਵੀਆਂ ਫਸਲਾਂ ਬੀਜਣ ਵੱਲ ਕਿਸਾਨਾਂ ਦਾ ਰੁਝਾਨ ਬਹੁਤ ਘੱਟ ਹੈ। ਜਿਹੜੇ ਕਿਸਾਨ ਬਦਲਵੀਂ ਫਸਲ ਦੇ ਰਾਹ ਪੈ ਗਏ ਉਹ ਹੁਣ ਚੌਖਾ ਮੁਨਾਫਾ ਵੀ ਕਮਾ ਰਹੇ ਹਨ ਤੇ ਆਪਣੇ ਖੇਤਾਂ ਦੀ ਮਿੱਟੀ ਦਾ ਪੱਧਰ ਵੀ ਸੁਧਾਰ ਰਹੇ ਹਨ। ਅਜਿਹੇ ਕਿਸਾਨਾਂ ਦੀ ਸੂਚੀ ’ਚ ਸ਼ਾਮਿਲ ਹੈ ਬਲਾਕ ਤਲਵੰਡੀ ਸਾਬੋ ਦੇ ਪਿੰਡ ਗੋਲੇਵਾਲਾ ਦਾ ਕਿਸਾਨ ਨਿਰਮਲ ਸਿੰਘ। ਇਹ ਕਿਸਾਨ ਕਣਕ ਦੀ ਕਟਾਈ ਕਰਨ ਤੋਂ ਬਾਅਦ ਸੱਠੀ ਮੂੰਗੀ ਬੀਜ ਕੇ ਆਪਣੀ ਆਮਦਨ ’ਚ ਮੁਨਾਫ਼ਾ ਕਰ ਰਿਹਾ ਹੈ। ਉਹ ਪਿਛਲੇ ਲਗਭਗ 17 ਸਾਲਾਂ ਤੋਂ ਮੂੰਗੀ ਦੀ ਕਾਸ਼ਤ ਕਰ ਰਿਹਾ ਹੈ। ਇਸ ਦੇ ਵਧੀਆ ਮੁਨਾਫ਼ੇ ਨੂੰ ਵੇਖਦੇ ਹੋਏ ਇਸ ਸਾਲ ਵੀ ਉਸ ਵੱਲੋਂ 11 ਏਕੜ ਮੂੰਗੀ ਦੀ ਫ਼ਸਲ ਬੀਜੀ ਗਈ ਹੈ।
ਵੇਰਵਿਆਂ ਮੁਤਾਬਿਕ ਉੱਦਮੀ ਕਿਸਾਨ ਨਿਰਮਲ ਸਿੰਘ ਬਾਸਮਤੀ ਅਤੇ ਝੋਨੇ ਦੀ ਪਛੇਤੀ ਕਿਸਮ ਲਾਉਣ ਤੋਂ ਪਹਿਲਾਂ ਸੱਠੀ ਮੂੰਗੀ ਦੀ ਕਾਸ਼ਤ ਕਰਦਾ ਹੈ। ਇਸ ਨਾਲ ਜਿੱਥੇ ਇਕ ਵਾਧੂ ਫ਼ਸਲ ਰਾਹੀਂ ਇਸ ਨੂੰ ਵਾਧੂ ਆਮਦਨ ਹੁੰਦੀ ਹੈ ਉੱਥੇ ਹੀ ਮੂੰਗੀ ਦੀ ਫ਼ਸਲ ਆਪਣੀਆਂ ਜੜ੍ਹਾਂ ਦੇ ਕੁਦਰਤੀ ਗੁਣ ਕਾਰਨ ਜ਼ਮੀਨ ਵਿਚ ਨਾਈਟਰੋਜ਼ਨ ਫਿਕਸੇਸ਼ਨ ਰਾਹੀਂ ਜ਼ਮੀਨ ਵਿਚ ਨਾਈਟਰੋਜ਼ਨ ਖਾਦ ਦੀ ਮਾਤਰਾ ਵਧਾਉਂਦੀ ਹੈ। ਇਸ ਤਰ੍ਹਾਂ ਕਰਨ ਨਾਲ ਅਗਲੀ ਫ਼ਸਲ ਨੂੰ ਘੱਟ ਨਾਈਟਰੋਜ਼ਨ ਖਾਦ ਭਾਵ ਘੱਟ ਯੂਰੀਆ ਖਾਦ ਪਾਉਣ ਦੀ ਜ਼ਰੂਰਤ ਪੈਂਦੀ ਹੈ। ਇਸ ਨਾਲ ਘੱਟ ਲਾਗਤਾਂ ਨਾਲ ਜਿੱਥੇ ਕਿਸਾਨ ਚੰਗੀ ਫ਼ਸਲ ਪ੍ਰਾਪਤ ਕਰ ਸਕਦੇ ਹਨ, ਉੱਥੇ ਹੀ ਘੱਟ ਰਸਾਇਣਕ ਖਾਦਾਂ ਵਾਲੀ ਉਪਜ ਦਾ ਵੀ ਕਿਸਾਨ ਨੂੰ ਚੰਗਾ ਮੁੱਲ ਮਿਲ ਸਕਦਾ ਹੈ।
Punjab Farmer News
ਕਿਸਾਨ ਨਿਰਮਲ ਸਿੰਘ ਦਾ ਕਹਿਣਾ ਹੈ ਕਿ ਉਸ ਵੱਲੋਂ ਦਾਲਾਂ ਨੂੰ ਫ਼ਸਲ ਚੱਕਰ ਦਾ ਹਿੱਸਾ ਬਣਾਉਣ ਨਾਲ ਉਸਦੀ ਜ਼ਮੀਨ ਦੀ ਸਿਹਤ ਵਿਚ ਸੁਧਾਰ ਹੋਇਆ ਹੈ ਜਿਸ ਖੇਤ ਵਿਚ ਮੂੰਗੀ ਦੀ ਫ਼ਸਲ ਬੀਜੀ ਜਾਂਦੀ ਹੈ ਉਸ ਖੇਤ ਵਿਚ ਬਾਸਮਤੀ ਅਤੇ ਪਿਛੇਤੀ ਕਿਸਮ ਦਾ ਝੋਨਾ ਲਗਭਗ 20 ਜੁਲਾਈ ਤੋਂ ਬਾਅਦ ਹੀ ਲਾਇਆ ਜਾਂਦਾ ਹੈ।
Read Also : Punjab News: ਝੋਨੇ ਦੀ ਲਵਾਈ ਲਈ ਵੱਡੀ ਗਿਣਤੀ ਪ੍ਰਵਾਸੀ ਪੰਜਾਬ ਪਹੁੰਚਣ ਲੱਗੇ
ਇਸ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ ਬਿਜਲੀ ਦੀ ਵੀ ਖ਼ਪਤ ਘੱਟਦੀ ਹੈ ਅਤੇ ਇਹ ਝੋਨਾ ਪਰਮਲ ਝੋਨਾ ਜੋ ਕਿ ਜੂਨ ਮਹੀਨੇ ਲਗਾਇਆ ਜਾਂਦਾ ਹੈ ਦੇ ਬਰਾਬਰ ਸਮੇਂ ਵਿੱਚ ਹੀ ਪੱਕ ਕੇ ਤਿਆਰ ਹੋ ਜਾਂਦਾ ਹੈ। ਉਸ ਨੇ ਦੱਸਿਆ ਕਿ ਸੱਠੀ ਮੂੰਗੀ ਹੇਠ ਰਕਬਾ ਵਧਾ ਕੇ ਉਸ ਨੂੰ ਹੋਰ ਉਪਜਾਊ ਬਣਾਉਣ ਦੇ ਉਪਰਾਲੇ ਕਰ ਰਿਹਾ ਹੈ। ਸੱਠੀ ਮੂੰਗੀ 65 ਤੋਂ 70 ਦਿਨਾਂ ਤੱਕ ਦੀ ਫ਼ਸਲ ਹੈ, ਜਿਹੜੀ ਕਿ ਕਣਕ ਅਤੇ ਝੋਨੇ ਦੇ ਵਿਚਕਾਰਲੇ ਸਮੇਂ ਦੌਰਾਨ ਬੀਜੀ ਜਾਂਦੀ ਹੈ ਅਤੇ ਕਿਸਾਨਾਂ ਨੂੰ ਚੰਗਾ ਲਾਭ ਦਿੰਦੀ ਹੈ। ਇਸ ਕਿਸਮ ਦਾ ਔਸਤਨ ਝਾੜ 4 ਤੋਂ 5 ਕੁਇੰਟਲ ਤੱਕ ਪ੍ਰਤੀ ਏਕੜ ਹੈ।
ਸੱਠੀ ਮੂੰਗੀ ਦਾ ਬੀਜ ਕਰੀਬ 10 ਕਿਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਇਆ ਜਾਂਦਾ ਹੈ। ਕਣਕ ਵੱਢਣ ਉਪਰੰਤ ਗਰਮੀ ਰੁੱਤ ਦੀ ਮੂੰਗੀ ਬਿਨਾ ਖੇਤ ਵਾਹੇ ਵੀ ਬੀਜੀ ਜਾ ਸਕਦੀ ਹੈ। ਜੇਕਰ ਖੇਤ ਵਿਚ ਕਣਕ ਦਾ ਨਾੜ ਨਹੀਂ ਹੈ ਤਾਂ ਮੂੰਗੀ ਜ਼ੀਰੋ-ਟਿਲ ਡਰਿੱਲ ਰਾਹੀਂ ਬੀਜੀ ਜਾ ਸਕਦੀ ਹੈ।
ਅਗਲੀ ਫਸਲ ਲਈ ਵੀ ਲਾਹੇਵੰਦ ਬਣਦੀ ਹੈ ਮੂੰਗੀ
ਕਿਸਾਨ ਨਿਰਮਲ ਸਿੰਘ ਨੇ ਦੱਸਿਆ ਕਿ ਮੂੰਗੀ ਦੀ ਫਸਲ ਦਾ ਝਾੜ ਲੈ ਕੇ ਉਹ ਇਕੱਲਾ ਮੁਨਾਫਾ ਹੀ ਨਹੀਂ ਕਮਾਉਂਦਾ, ਸਗੋਂ ਜ਼ਮੀਨ ਨੂੰ ਖਾਦ ਵੀ ਮਿਲਦੀ ਹੈ। ਇਹ ਫਲੀਦਾਰ ਫ਼ਸਲ ਨਾ ਸਿਰਫ ਪੌਸ਼ਟਿਕ ਆਹਾਰ ਦਿੰਦੀ ਹੈ, ਸਗੋਂ ਮਿੱਟੀ ’ਚ ਨਾਈਟਰੋਜਨ ਦੀ ਮਾਤਰਾ ਨੂੰ ਵਧਾਕੇ ਆਉਣ ਵਾਲੀ ਝੋਨੇ ਦੀ ਫ਼ਸਲ ਲਈ ਜ਼ਮੀਨ ਤਿਆਰ ਕਰਦੀ ਹੈ।
Punjab Farmer News: ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਕਰ ਦਿੱਤਾ ਵੱਡਾ ਐਲਾਨ, ਜਾਣੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਆਏ ਝੂਠ ਬੋਲਣ ਦੇ ਦੋਸ਼, 18 ਮੰਗਾਂ ਪੰਜਾਬ ਨਾਲ ਹੀ ਸਬੰਧਿਤ
Punjab Farmer News: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੀ ਕਿਸਾਨ ਜਥੇਬੰਦੀਆਂ ਵੱਲੋਂ 26 ਮਾਰਚ ਨੂੰ ਬਜਟ ਵਾਲੇ ਦਿਨ ਪੰਜਾਬ ਵਿਧਾਨ ਸਭਾ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਜਾਏਗੀ ਅਤੇ ਪੰਜਾਬ ਸਰਕਾਰ ਨੂੰ ਬਜਟ ਪੇਸ਼ ਕਰਨ ਤੋਂ ਰੋਕਿਆ ਵੀ ਜਾਏਗਾ ਤਾਂ ਕਿ ਕਿਸਾਨਾਂ ਦੇ ਪ੍ਰਤੀ ਦਿੱਤੇ ਜਾ ਰਹੇ ਵਿਵਾਦਿਤ ਬਿਆਨਾਂ ਦਾ ਸਪੱਸ਼ਟੀਕਰਨ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਤੋਂ ਹੀ ਲੈ ਲਿਆ ਜਾਵੇ। ਇਹ ਵੱਡਾ ਐਲਾਨ ਪੰਜਾਬ ਦੀ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਮੀਟਿੰਗ ਕਰਨ ਤੋਂ ਬਾਅਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Punjab Government: ਮਾਨ ਸਰਕਾਰ ਨੇ ਵਾਅਦੇ ਪੂਰੇ ਕਰਕੇ ਤਿੰਨ ਸਾਲਾਂ ’ਚ ਲੋਕਾਂ ਦਾ ਮਨ ਜਿੱਤਿਆ : ਬਰਿੰਦਰ ਕੁਮਾਰ ਗੋਇਲ…
ਚੰਡੀਗੜ੍ਹ ਵਿਖੇ ਸਾਂਝਾ ਕਿਸਾਨ ਮੋਰਚੇ ਦੇ ਕਿਸਾਨ ਆਗੂਆਂ ਵੱਲੋਂ ਮੀਟਿੰਗ ਕਰਨ ਤੋਂ ਬਾਅਦ ਡਾ. ਦਰਸ਼ਨ ਪਾਲ ਅਤੇ ਜੋਗਿੰਦਰ ਸਿੰਘ ਉਗਰਾਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਬੀਤੇ ਦੋ ਹਫ਼ਤੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਗਈ ਸੀ ਪਰ ਉਹ ਖ਼ੁਦ ਹੀ ਮੀਟਿੰਗ ਛੱਡ ਕੇ ਭੱਜ ਗਏ ਸਨ ਤਾਂ ਹੁਣ ਭਗਵੰਤ ਮਾਨ ਝੂਠ ਬੋਲ ਰਹੇ ਹਨ ਕਿ ਕਿਸਾਨਾਂ ਦੀ 18 ਮੰਗਾਂ ਕੇਂਦਰ ਸਰਕਾਰ ਨਾਲ ਸਬੰਧਿਤ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਚੁਣੌਤੀ ਦਿੰਦੇ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਸਾਬਤ ਕਰਨ ਕਿ ਜਿਹੜੀਆਂ 18 ਮੰਗਾਂ ਲੈ ਕੇ ਕਿਸਾਨ ਆਗੂ ਆਏ ਸਨ, ਉਹ ਪੰਜਾਬ ਸਰਕਾਰ ਨਾਲ ਸੰਬੰਧਿਤ ਨਹੀਂ ਹਨ। ਉਨਾਂ ਕਿਹਾ ਕਿ ਜੇਕਰ ਭਗਵੰਤ ਮਾਨ ਸਾਬਤ ਕਰ ਦੇਣਗੇ ਤਾਂ ਕਿਸਾਨ ਆਗੂ ਖ਼ੁਦ ਅੱਗੇ ਆ ਕੇ ਮੁਆਫ਼ੀ ਮੰਗਣਗੇ ਪਰ ਮੁੱਖ ਮੰਤਰੀ ਨੂੰ ਕੁਝ ਵੀ ਬੋਲਣ ਤੋਂ ਪਹਿਲਾਂ ਸੋਚ ਲੈਣਾ ਚਾਹੀਦਾ ਹੈ।
ਉਨਾਂ ਅੱਗੇ ਕਿਹਾ ਕਿ ਅਸੀਂ ਅੱਜ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੱਦਾ ਦਿੱਤਾ ਸੀ ਕਿ ਉਹ ਕਿਸਾਨ ਆਗੂਆਂ ਕੋਲ ਆ ਕੇ ਮੀਟਿੰਗ ਵਿੱਚ ਭਾਗ ਲੈਣ ਅਤੇ ਸਾਨੂੰ ਵੀ ਦੱਸਣ ਕਿ 18 ਵਿੱਚੋਂ ਕਿਹੜੀ ਮੰਗ ਪੰਜਾਬ ਨਾਲ ਸਬੰਧਿਤ ਨਹੀਂ ਹੈ, ਉਨਾਂ ਵੱਲੋਂ ਬਕਾਇਦਾ ਮੁੱਖ ਮੰਤਰੀ ਦੀ ਕੁਰਸੀ ਵੀ ਲਾਈ ਗਈ ਸੀ ਪਰ ਭਗਵੰਤ ਮਾਨ ਮੀਟਿੰਗ ਵਿੱਚ ਨਹੀਂ ਆਏ ਹਨ।
ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇਕੱਠਾ ਹੋਣ ਦਾ ਸੱਦਾ | Punjab Farmer News
ਉਨਾਂ ਕਿਹਾ ਕਿ 26 ਮਾਰਚ ਨੂੰ ਚੰਡੀਗੜ੍ਹ ਦੇ ਸੈਕਟਰ 38 ਵਿਖੇ ਇਕੱਠ ਕੀਤਾ ਜਾਏਗਾ ਅਤੇ ਇਥੋਂ ਹੀ ਪੰਜਾਬ ਵਿਧਾਨ ਸਭਾ ਵੱਲ ਨੂੰ ਕੂਚ ਕੀਤਾ ਜਾਏਗਾ। ਉਨਾਂ ਕਿਹਾ ਕਿ ਜੇਕਰ ਪਿਛਲੀ ਵਾਰ ਵਾਂਗ ਸਾਨੂੰ ਫਿਰ ਤੋਂ ਹਿਰਾਸਤ ਵਿੱਚ ਲੈ ਕੇ ਚੰਡੀਗੜ੍ਹ ਆਉਣ ਤੋਂ ਰੋਕਿਆ ਗਿਆ ਤਾਂ ਸਾਡੇ ਵੱਲੋਂ ਵੱਡੇ ਸੰਘਰਸ਼ ਦਾ ਐਲਾਨ ਕਰ ਦਿੱਤਾ ਜਾਏਗਾ। ਇਸ ਵੱਡੇ ਸੰਘਰਸ਼ ਨੂੰ ਲੈ ਕੇ ਮੌਕੇ ‘ਤੇ ਹੀ ਫੈਸਲਾ ਕਰਨ ਲਈ 9 ਕਿਸਾਨ ਆਗੂਆਂ ਦੀ ਕਮੇਟੀ ਵੀ ਬਣਾ ਦਿੱਤੀ ਗਈ ਹੈ। ਉਨਾਂ ਅੱਗੇ ਕਿਹਾ ਕਿ 23 ਮਾਰਚ ਨੂੰ ਪੰਜਾਬ ਭਰ ਵਿੱਚ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਵੀ ਮਨਾਇਆ ਜਾਏਗਾ ਅਤੇ 4 ਮਈ ਨੂੰ ਜਲੰਧਰ ਵਿਖੇ ਦੇਸ਼ ਭਗਤ ਹਾਲ ਵਿੱਚ ਸਾਰੀ ਕਿਸਾਨ ਜਥੇਬੰਦੀਆਂ ਨੂੰ ਇਕੱਠਾ ਹੋਣ ਦਾ ਸੱਦਾ ਦਿੱਤਾ ਗਿਆ ਹੈ ਤਾਂ ਕਿ ਉਸ ਤੋਂ ਬਾਅਦ ਅਗਲੀ ਰਣਨੀਤੀ ਤਿਆਰ ਕੀਤੀ ਜਾ ਸਕੇ। Punjab Farmer News
Punjab Farmer News: ਡਬਲ ਐੱਮਏ ਕਿਸਾਨ ਦੇ ਖੇਤ ਲਹਿਰਾਉਂਦੀਆਂ ਵਿਰਾਸਤੀ ਫ਼ਸਲਾਂ
Punjab Farmer News: ਕਿਸਾਨ ਹਰਦੀਪ ਸਿੰਘ ਜਟਾਣਾ ਅਪਣਾ ਰਿਹੈ ਵੱਖਰੀ ਖੇਤੀ ਦਾ ਰਾਹ
Punjab Farmer News: ਮਾਨਸਾ (ਸੁਖਜੀਤ ਮਾਨ)। ਕੋਧਰਾ, ਕੁਟਕੀ, ਕੰਗਣੀ, ਰਾਗੀ ਤੇ ਨਵਾਂਕ। ਇਹ ਨਾਂਅ ਹੁਣ ਦੀ ਪੀੜ੍ਹੀ ਦੇ ਨੌਜਵਾਨਾਂ ਲਈ ਓਪਰੇ ਹੋਣਗੇ ਪਰ ਬਜ਼ੁਰਗਾਂ ਲਈ ਇਹ ਵਰਦਾਨ ਅਤੇ ਤੰਦਰੁਸਤੀ ਦਾ ਖਜ਼ਾਨਾ ਸੀ। ਸਿਹਤ ਪ੍ਰਤੀ ਚਿੰਤਕ ਲੋਕ ਜੋ ਚੀਜ਼ਾਂ ਹੁਣ ‘ਮੋਟੇ ਅਨਾਜ’ ਜਾਂ ‘ਮਿਲਟ’ ਕਹਿ ਕੇ ਖ੍ਰੀਦਦੇ ਹਨ ਉਹ ਕੋਧਰੇ, ਕੁਟਕੀ ਤੇ ਕੰਗਣੀ ਆਦਿ ਦਾ ਹੀ ਨਵੀਨਤਮ ਨਾਂਅ ਹੈ। ਇਨ੍ਹਾਂ ਵਿਰਾਸਤੀ ਫ਼ਸਲਾਂ ਦੀ ਖੇਤੀ ਦੇ ਰਾਹ ਤੁਰਿਆ ਹੈ ਪਿੰਡ ਜਟਾਣਾ ਖੁਰਦ ਦਾ ਜੰਮਪਲ ਤੇ ਖਿਆਲਾ ਕਲਾਂ ਦਾ ਵਸਨੀਕ ਹਰਦੀਪ ਸਿੰਘ ਜਟਾਣਾ। ਡਬਲ ਐੱਮਏ, ਬੀਐੱਡ ਦੀ ਯੋਗਤਾ ਵਾਲਾ ਪੜਿ੍ਹਆ-ਲਿਖਿਆ ਕਿਸਾਨ ਇਕੱਲੀ ਇਹ ਖੇਤੀ ਹੀ ਨਹੀਂ ਕਰਦਾ, ਸਗੋਂ ਮਾਰਕੀਟਿੰਗ ਵੀ ਖੁਦ ਕਰਦਾ ਹੈ, ਜਿਸ ਨੇ ਉਸਦੀ ਆਰਥਿਕਤਾ ਨੂੰ ਚੰਗਾ ਹੁਲਾਰਾ ਦਿੱਤਾ ਹੈ।
Read Also : Punjab Govt: ਨਸ਼ੇ ਵਿਰੁੱਧ ਕਾਰਵਾਈ ਦੇ ਹੋਰ ਪਹਿਲੂ
ਅਗਾਂਹਵਧੂ ਕਿਸਾਨ ਹਰਦੀਪ ਸਿੰਘ ਜਟਾਣਾ ਨੇ ‘ਸੱਚ ਕਹੂੰ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸਨੇ ਸਾਲ 2018 ’ਚ ‘ਵੀਟ ਗ੍ਰਾਸ’ (ਕਣਕ ਦਾ ਜੂਸ) ਤੋਂ ਸ਼ੁਰੂਆਤ ਕੀਤੀ ਸੀ। ਵੀਟ ਗ੍ਰਾਸ ਦੇ ਚੰਗੇ ਨਤੀਜੇ ਮਿਲਣ ਨਾਲ ਜਦੋਂ ਲੋਕਾਂ ਨੂੰ ਤੰਦਰੁਸਤੀ ਦਾ ਅਹਿਸਾਸ ਹੋਣ ਲੱਗਿਆ ਤਾਂ ਉਸਨੇ ਸਿੱਧੇ ਤੌਰ ’ਤੇ ਸਿਹਤ ਅਤੇ ਘਰ ਦੇ ਚੁੱਲ੍ਹੇ ਨਾਲ ਸਬੰਧ ਰੱਖਣ ਵਾਲੀਆਂ ਫ਼ਸਲਾਂ ਵੱਲ ਮੋੜਾ ਕੱਟਿਆ। ਇਸ ਮਗਰੋਂ ਗੰਨਾ, ਕੋਧਰਾ, ਕੁਟਕੀ, ਕੰਗਣੀ, ਰਾਗੀ, ਮੂੰਗਫਲ, ਕਾਲੀ ਤੇ ਪੀਲੀ ਸਰੋ੍ਹਂ, ਛੋਲੇ ਤੇ ਮੋਠ ਦੀ ਖੇਤੀ ਸ਼ੁਰੂ ਕੀਤੀ। ਇਨ੍ਹਾਂ ਫ਼ਸਲਾਂ ਦੀ ਉਪਜ ਤੋਂ ਬਾਅਦ ਪ੍ਰੋਡਕਟ ਤਿਆਰ ਕਰਨ ’ਚ ਸ਼ੁਰੂ-ਸ਼ੁਰੂ ’ਚ ਦਿੱਕਤ ਆਈ ਤਾਂ ਫਿਰ ਇਸਦਾ ਹੱਲ ਲੱਭ ਕੇ ਪ੍ਰੋਡਕਟ ਵੀ ਖੁਦ ਤਿਆਰ ਕੀਤੇ ਜੋ ਪਿੰਡ ਖਿਆਲਾ ਕਲਾਂ ਦੇ ‘ਮਲਵਈ ਸਟੋਰ’ ’ਤੇ ਵੇਚਦੇ ਹਨ।
Punjab Farmer News
ਉਨ੍ਹਾਂ ਨੇ ਇੱਕੋ ਵੇਲੇ ਜ਼ਮੀਨ ’ਚੋਂ ਕਈ ਫ਼ਸਲਾਂ ਲੈਣ ਦਾ ਵੀ ਤਜ਼ਰਬਾ ਕੀਤਾ, ਜਿਸ ਤਰ੍ਹਾਂ ਗੰਨੇ ਦੀ ਕਾਸ਼ਤ ਮੌਕੇ ਉਸ ’ਚ ਮਿਰਚਾਂ ਅਤੇ ਹਲਦੀ ਬੀਜ ਦਿੱਤੀ, ਜਿਸ ’ਚੋਂ ਸਫ਼ਲਤਾ ਮਿਲੀ। ਜਟਾਣਾ ਨੂੰ ਜਦੋਂ ਪੁੱਛਿਆ ਕਿ ਤੁਹਾਡੀ ਯੋਗਤਾ ਇੱਕ ਅਧਿਆਪਕ ਦੀ ਹੈ ਪਰ ਤੁਹਾਨੂੰ ਖੁਦ ਨੂੰ ਖੇਤਾਂ ’ਚ ਮਜ਼ਦੂਰਾਂ ਨਾਲ ਕੰਮ ’ਚ ਰੁੱਝੇ ਵੇਖਦੇ ਹਾਂ ਤਾਂ ਉਨ੍ਹਾਂ ਦੱਸਿਆ ਕਿ ਖੇਤੀ ਉਨ੍ਹਾਂ ਨੂੰ ਵਿਰਾਸਤ ’ਚ ਮਿਲੀ ਹੈ ਇਸ ਲਈ ਇਹ ਛੱਡੀ ਨਹੀਂ ਜਾ ਸਕਦੀ ਸਗੋਂ ਸ਼ੌਂਕ ਨਾਲ ਕਰਦੇ ਹਾਂ। ਉਂਝ ਯੋਗਤਾ ਦੇ ਆਧਾਰ ’ਤੇ ਉਹ ਪਿੰਡ ਖਿਆਲਾ ਕਲਾਂ ’ਚ ਆਪਣਾ ਪ੍ਰਾਈਵੇਟ ਸਕੂਲ ਅਤੇ ਪਿੰਡ ਮਾਖਾ ’ਚ ਈਟੀਟੀ ਕਾਲਜ ਵੀ ਨਾਲੋ-ਨਾਲ ਚਲਾ ਰਹੇ ਹਨ।
ਵਿਦੇਸ਼ ਦੀ ਥਾਂ ਦੇਸ਼ ਨੂੰ ਹੀ ਚੁਣੋ
ਵਿਦੇਸ਼ ਜਾਣ ਲਈ ਕਾਹਲੇ ਨੌਜਵਾਨਾਂ ਨੂੰ ਹਰਦੀਪ ਸਿੰਘ ਜਟਾਣਾ ਨੇ ਸਲਾਹ ਦਿੱਤੀ ਕਿ ਲੱਖਾਂ ਰੁਪਏ ਖਰਚ ਕਰਕੇ ਵਿਦੇੇਸ਼ ਜਾਣ ਦੀ ਥਾਂ ਆਪਣੇ ਹੀ ਦੇਸ਼ ਅਤੇ ਸੂਬੇ ’ਚ ਰਹਿ ਕੇ ਖੇਤੀ ਦੇ ਨਾਲ-ਨਾਲ ਕਈ ਤਰ੍ਹਾਂ ਦੇ ਸਹਾਇਕ ਧੰਦੇ ਸ਼ੁਰੂ ਕੀਤੇ ਜਾ ਸਕਦੇ ਹਨ, ਜਿਸ ਨਾਲ ਇਕੱਲਾ ਮੁਨਾਫਾ ਹੀ ਨਹੀਂ ਮਿਲੇਗਾ ਸਗੋਂ ਹੋਰਨਾਂ ਲੋਕਾਂ ਨੂੰ ਰੁਜ਼ਗਾਰ ਦੇਣ ਦੇ ਵੀ ਤੁਸੀਂ ਕਾਬਿਲ ਬਣੋਂਗੇ। ਉਨ੍ਹਾਂ ਕਿਹਾ ਕਿ ਉਹਨਾਂ ਵੱਲੋਂ ਕੀਤੀ ਜਾਂਦੀ ਵੱਖਰੀ ਖੇਤੀ ਅਤੇ ਮਾਰਕੀਟਿੰਗ ਆਦਿ ਦੇ ਜ਼ਰੀਏ ਕਰੀਬ ਦੋ ਦਰਜ਼ਨ ਵਿਅਕਤੀਆਂ ਨੂੰ ਰੁਜ਼ਗਾਰ ਮਿਲਿਆ ਹੋਇਆ ਹੈ।
ਘਰ ਦੇ ਗੁਜ਼ਾਰੇ ਜੋਗੀਆਂ ਦਾਲ-ਸਬਜ਼ੀਆਂ ਆਪ ਬੀਜੋ : ਜਟਾਣਾ
ਕਿਸਾਨ ਵੀਰਾਂ ਨੂੰ ਸਲਾਹ ਦਿੰਦਿਆਂ ਹਰਦੀਪ ਸਿੰਘ ਜਟਾਣਾ ਨੇ ਕਿਹਾ ਕਿ ਕਿਸਾਨ ਆਪਣੇ ਘਰ ਦੇ ਗੁਜ਼ਾਰੇ ਜੋਗੀਆਂ ਦਾਲਾਂ-ਸਬਜ਼ੀਆਂ ਤੋਂ ਇਲਾਵਾ ਗੰਨੇ ਦੀ ਬਿਜਾਈ ਕਰਕੇ ਗੁੜ ਬਣਵਾਉਣ। ਅਜਿਹਾ ਕਰਨ ਨਾਲ, ਜਿੱਥੇ ਖਰਚਿਆਂ ਨੂੰ ਠੱਲ੍ਹ ਪਵੇਗੀ ਉੱਥੇ ਹੀ ਆਪਣੇ ਹੱਥੀਂ ਆਪਣੇ ਖੇਤ ਦੀਆਂ ਦਾਲਾਂ-ਸਬਜ਼ੀਆਂ ਸਰੀਰ ਲਈ ਵੀ ਲਾਹੇਵੰਦ ਸਾਬਿਤ ਹੋਣਗੀਆਂ।
ਰਵਾਇਤੀ ਤਰੀਕੇ ਨਾਲ ਤਿਆਰ ਗੁੜ ਦੀ ਵਿਦੇਸ਼ਾਂ ’ਚ ਵੀ ਵਿੱਕਰੀ
ਸਫ਼ਲ ਕਿਸਾਨ ਹਰਦੀਪ ਸਿੰਘ ਜਟਾਣਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਵਿਰਾਸਤੀ ਤਰੀਕੇ ਨਾਲ ਤਿਆਰ ਕੀਤੇ ਗੁੜ ਤੇ ਸ਼ੱਕਰ ਦੀ ਵਿਦੇਸ਼ਾਂ ’ਚ ਵੀ ਵਿਕਰੀ ਹੁੰਦੀ ਹੈ। ਅਮਰੀਕਾ, ਕੈਨੇਡਾ, ਇੰਗਲੈਂਡ, ਅਸਟਰੇਲੀਆ ਆਦਿ ਦੇਸ਼ ਜਿੱਥੇ ਪੰਜਾਬੀ ਵਸਦੇ ਹਨ ਉਹ ਗੁੜ-ਸ਼ੱਕਰ ਦੀ ਖਰੀਦ ਉਨ੍ਹਾਂ ਤੋਂ ਹੀ ਕਰਦੇ ਹਨ। ਕੁਝ ਲੋਕ ਭਾਰਤ ਆਉਣ ’ਤੇ ਖੁਦ ਖਰੀਦ ਕੇ ਲੈ ਜਾਂਦੇ ਹਨ ਤੇ ਬਾਕੀਆਂ ਦੀ ਮੰਗ ’ਤੇ ਵਿਦੇਸ਼ਾਂ ’ਚ ਭੇਜ ਦਿੱਤਾ ਜਾਂਦਾ ਹੈ। ਜਟਾਣਾ ਨੇ ਦੱਸਿਆ ਕਿ ਉਨ੍ਹਾਂ ਨੇ ‘ਗੁੜ ਬੈਂਕ’ ਵੀ ਬਣਾਇਆ ਹੋਇਆ ਹੈ, ਜਿੱਥੇ ਲੋਕ ਇੱਕ ਵਾਰ ਇਕੱਠਾ ਗੁੜ ਖਰੀਦ ਕੇ ਜ਼ਮ੍ਹਾਂ ਕਰਵਾ ਦਿੰਦੇ ਹਨ ਤੇ ਬਾਅਦ ’ਚ ਲੋੜ ਅਨੁਸਾਰ ਲਿਜਾਂਦੇ ਰਹਿੰਦੇ ਹਨ ।
Punjab Farmer News: ਸ਼ੰਭੂ ਤੇ ਖਨੌਰੀ ਬਾਰਡਰ ਦੇ ਸੰਘਰਸ਼ ਸਬੰਧੀ ਕਿਸਾਨ ਆਗੂ ਨੇ ਕਰ ਦਿੱਤਾ ਵੱਡਾ ਐਲਾਨ, ਇਸ ਤਰ੍ਹਾਂ ਹੋਵੇਗੀ ਰਣਨੀਤੀ
Punjab Farmer News: ਮਹਾਰਾਸ਼ਟਰ ’ਚ ਕਿਸਾਨਾਂ ਦਾ ਐਮਐਸਪੀ ਤੇ ਨਹੀਂ ਖਰੀਦਿਆ ਜਾ ਰਿਹੈ ਸੋਇਆਬੀਨ
Punjab Farmer News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸੰਭੂ ਅਤੇ ਖਨੌਰੀ ਬਾਰਡਰ ਤੇ ਕਿਸਾਨਾਂ ਵੱਲੋਂ ਚੱਲ ਰਿਹਾ ਸੰਘਰਸ਼ 277ਵੇਂ ਦਿਨ ਵਿੱਚ ਪੁੱਜ ਗਿਆ ਹੈ ਅਤੇ ਕਿਸਾਨਾਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਇੱਥੇ ਵੱਡੇ ਇਕੱਠ ਕੀਤੇ ਜਾ ਰਹੇ ਹਨ। ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਆਖਿਆ ਹੈ ਕਿ ਪੰਜਾਬ ਵਿੱਚ ਜਿਸ ਤਰ੍ਹਾਂ ਝੋਨੇ ਦੇ ਚੱਲ ਰਹੇ ਸੀਜ਼ਨ ਵਿੱਚ ਕਿਸਾਨਾਂ ਨੂੰ ਦੋਵੇਂ ਸਰਕਾਰਾਂ ਵੱਲੋਂ ਪ੍ਰੇਸ਼ਾਨ ਕੀਤਾ ਗਿਆ ਹੈ, ਉਸੇ ਤਰ੍ਹਾਂ ਹੀ ਮਹਾਰਾਸ਼ਟਰ ਵਿੱਚ ਵੀ ਕਿਸਾਨਾਂ ਨੂੰ ਸੋਇਆਬੀਨ ਦਾ ਭਾਅ ਨਹੀਂ ਦਿੱਤਾ ਜਾ ਰਿਹਾ।
ਕੇਂਦਰ ਵੱਲੋਂ ਭਾਅ 4890 ਪਰ ਖਰੀਦਿਆ ਜਾ ਰਿਹਾ 1200 ਰੁਪਏ-ਸਰਵਣ ਪੰਧੇਰ | Punjab Farmer News
ਉਨ੍ਹਾਂ ਆਖਿਆ ਕਿ ਮਹਾਰਾਸ਼ਟਰ ਵਿੱਚ ਸੋਇਆਬੀਨ ਦਾ ਭਾਅ ਕੇਂਦਰ ਸਰਕਾਰ ਵੱਲੋਂ 4890 ਰੁਪਏ ਐਲਾਨਿਆ ਹੋਇਆ ਹੈ, ਪਰ ਕਿਸਾਨਾਂ ਤੋਂ ਉੱਥੇ ਸੋਇਆਬੀਨ 1200 ਰੁਪਏ ਕੁਇੰਟਲ ਦੇ ਹਿਸਾਬ ਨਾਲ ਖਰੀਦ ਕੇ ਉਨ੍ਹਾਂ ਦੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਇੱਕ ਪਾਸੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਹਿੱਕ ਥਾਪੜ ਕੇ ਕਹਿੰਦੇ ਸਨ ਕਿ ਐਮਐਸਪੀ ਨਾ ਅੱਜ ਬੰਦ ਹੋਵੇਗੀ ਨਾ ਕੱਲ ਅਤੇ ਨਾ ਹੀ ਭਵਿੱਖ ਵਿੱਚ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਵਿੱਚ ਵਿਧਾਨ ਸਭਾ ਚੋਣਾਂ ਹਨ, ਪਰ ਫੇਰ ਵੀ ਕੇਂਦਰ ਸਰਕਾਰ ਵੱਲੋਂ ਉੱਥੋਂ ਦੇ ਕਿਸਾਨਾਂ ਦੀ ਜਿਣਸ ਐਮਐਸਪੀ ਤੇ ਨਹੀਂ ਖਰੀਦੀ ਜਾ ਰਹੀ। ਉੱਥੇ ਕਪਾਹ ਵਾਲੇ ਕਿਸਾਨ ਰੋ ਰਹੇ ਹਨ ਅਤੇ ਕਿਸਾਨਾਂ ਨੂੰ ਆਪਣੇ ਅਨਾਜ ਦਾ ਸਹੀ ਦਾ ਮੁੱਲ ਨਹੀਂ ਮਿਲ ਰਿਹਾ। Punjab Farmer News
Read Also : Shaheed Kartar Singh Sarabha: ਸ਼ਹੀਦ ਕਰਤਾਰ ਸਿੰਘ ਸਰਾਭਾ ਅੱਜ ਵੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾਸਰੋਤ : ਸੌਂਦ
ਪੰਧੇਰ ਨੇ ਆਖਿਆ ਕਿ ਸੰਭੂ ਅਤੇ ਖਨੌਰੀ ਬਾਰਡਰਾਂ ’ਤੇ ਕਿਸਾਨਾਂ ਵੱਲੋਂ ਆਪਣਾ ਸੰਘਰਸ ਤੇਜ਼ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਅਤੇ ਆਮ ਲੋਕਾਂ ਵਿੱਚ ਭਾਈਚਾਰਕ ਸਾਂਝ ਤੋੜ ਲਈ ਕੋਈ ਵੀ ਪੁਆੜਾ ਪਾਇਆ ਜਾ ਸਕਦਾ ਹੈ, ਇਸ ਲਈ ਇਸ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿ ਆਉਣ ਵਾਲੇ ਕਣਕ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਸਰਕਾਰਾਂ ਵੱਲੋਂ ਦਿੱਕਤ ਖੜ੍ਹੀ ਕੀਤੀ ਜਾ ਸਕਦੀ ਹੈ ਅਤੇ ਸੈਲੋ ਗੁਦਾਮਾਂ ਵਾਲੀ ਪਾਲਿਸੀ ਖਿਲਾਫ਼ ਸੰਘਰਸ ਕਰਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੀ ਆਰਥਿਕ ਹਾਲਤ ਲਗਾਤਾਰ ਪਤਲੀ ਹੋ ਰਹੀ ਹੈ ਅਤੇ ਡਾਲਰ ਦੇ ਮੁਕਾਬਲੇ ਰੁਪਈਆਂ ਦੀ ਕੀਮਤ ਹੇਠਾਂ ਡਿੱਗ ਗਈ ਹੈ। ਮੋਦੀ ਸਾਹਿਬ ਖੁਦ ਕਾਂਗਰਸ ਸਰਕਾਰ ਮੌਕੇ ਆਖਦੇ ਸੀ ਕਿ ਰੁਪਈਆ ਜਿੰਨਾ ਕਮਜੌਰ ਹੋਵੇਗਾ, ਉਨ੍ਹਾਂ ਹੀ ਦੇਸ਼ ਕਮਜੋਰ ਹੋਵੇਗਾ। ਸਰਵਣ ਸਿੰਘ ਪੰਧੇਰ ਨੇ ਆਖਿਆ ਕਿ ਦੋਹਾਂ ਬਾਰਡਰਾਂ ਤੇ ਕਿਸਾਨ ਅਤੇ ਮਜ਼ਦੂਰ ਡਟੇ ਹੋਏ ਹਨ ਅਤੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਏਕਾ ਹੀ ਸਰਕਾਰਾਂ ਨੂੰ ਆਪਣੇ ਹੱਕ ਲੈਣ ਲਈ ਮਜ਼ਬੂਰ ਕਰੇਗਾ।
Punjab Farmer News: ਸੰਭੂ ਬਾਰਡਰ ਖੋਲ੍ਹਣ ਸਬੰਧੀ ਫ਼ੈਸਲੇ ’ਤੇ ਆਇਆ ਨਵਾਂ ਅਪਡੇਟ
Punjab Farmer News: ਸੁਪਰੀਮ ਕੋਰਟ ਦੀ ਕਮੇਟੀ ਅਤੇ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ, ਅਜੇ ਨ੍ਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ
Punjab Farmer News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਸ਼ੰਭੂ ਬਾਰਡਰ ’ਤੇ ਧਰਨਾ ਲਾਈ ਬੈਠੇ ਕਿਸਾਨਾਂ ਨੂੰ ਮਨਾਉਣ ਅਤੇ ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਸਹਿਮਤੀ ਬਣਾਉਣ ਵਾਸਤੇ ਗਈ ਸੁਪਰੀਮ ਕੋਰਟ ਦੀ ਕਮੇਟੀ ਵੱਲੋਂ ਸੋਮਵਾਰ ਨੂੰ ਪੰਜਾਬ ਦੀਆਂ ਕਈ ਕਿਸਾਨ ਜਥੇਬੰਦੀਆਂ ਨਾਲ ਚੰਡੀਗੜ੍ਹ ਵਿਖੇ ਕੀਤੀ ਗਈ ਬਿਨਾਂ ਕਿਸੇ ਸਿੱਟੇ ’ਤੇ ਪੁੱਜੇ ਹੀ ਖ਼ਤਮ ਹੋ ਗਈ । ਮੀਟਿੰਗ ਵਿੱਚ ਹਿੱਸਾ ਲੈਣ ਵਾਲੇ ਕਿਸਾਨਾਂ ਵੱਲੋਂ ਮੀਟਿੰਗ ਨੂੰ ਬੇਸਿੱਟਾ ਕਰਾਰ ਦਿੰਦੇ ਹੋਏ ਸ਼ੰਭੂ ਬਾਰਡਰ ਨੂੰ ਖੋਲ੍ਹਣ ਤੋਂ ਵੀ ਸਾਫ਼ ਇਨਕਾਰ ਕਰ ਦਿੱਤਾ ਗਿਆ ਹੈ। ਇਸ ਮੀਟਿੰਗ ਵਿੱਚ ਪ੍ਰਮੁੱਖ ਰੂਪ ਵਿੱਚ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਨ ਸਿੰਘ ਪੰਧੇਰ ਨੇ ਵੀ ਸ਼ਾਮਲ ਹੋਣਾ ਸੀ, ਪਰ ਦੋਵਾਂ ਵੱਲੋਂ ਮੀਟਿੰਗ ਤੋਂ ਦੂਰੀ ਹੀ ਬਣਾ ਕੇ ਰੱਖੀ ਗਈ ਹੈ।
Read Also : Air Pollution: ਦੀਵਾਲੀ ਦੇ ਨੇੜੇ-ਤੇੜੇ ਹੀ ਕਿਉਂ ਪੈਂਦੈ ਪ੍ਰਦੂਸ਼ਣ ਦਾ ਰੌਲਾ
ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਜਨਰਲ ਸਕੱਤਰ ਗੁਵਵੰਤ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਨੂੰ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਨੇ ਸ਼ੰਭੂ ਬਾਰਡਰ ਨੂੰ ਖ਼ਾਲੀ ਕਰਨ ਬਾਰੇ ਪੁੱਛਿਆ ਸੀ ਤਾਂ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ਨੂੰ ਬੰਦ ਨਹੀਂ ਕੀਤਾ ਗਿਆ ਹੈ ਅਤੇ ਕਿਸਾਨ ਸ਼ੰਭੂ ਬਾਰਡਰ ਬੰਦ ਕਰਨ ਦੇ ਹੱਕ ਵਿੱਚ ਵੀ ਨਹੀਂ ਹਨ।
Punjab Farmer News
ਪੰਜਾਬ ਦੇ ਕਿਸਾਨਾਂ ਵੱਲੋਂ 14 ਫਰਵਰੀ ਨੂੰ ਦਿੱਲੀ ਜਾਣ ਲਈ ਐਲਾਨ ਕੀਤਾ ਗਿਆ ਸੀ, ਜਦੋਂ ਕਿ 6 ਫਰਵਰੀ ਨੂੰ ਹੀ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਬਾਰਡਰ ਨੂੰ ਸੀਲ ਕਰਦੇ ਹੋਏ ਉਨ੍ਹਾਂ ਨੂੰ ਰੋਕ ਦਿੱਤਾ ਸੀ। ਪੰਜਾਬ ਦੇ ਕਿਸਾਨਾਂ ਵੱਲੋਂ ਅੱਜ ਵੀ ਸੜਕ ਦੇ ਇੱਕ ਪਾਸੇ ਹੀ ਬੈਠ ਕੇ ਸ਼ੰਭੂ ਬਾਰਡਰ ਖੁੱਲ੍ਹਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ ਅਤੇ ਕਿਸੇ ਵੀ ਸਾਧਨ ਨੂੰ ਅੱਗੇ ਜਾਣ ਤੋਂ ਰੋਕਿਆ ਨਹੀਂ ਜਾ ਰਿਹਾ। ਇਹ ਤਾਂ ਸਾਰਾ ਕੁਝ ਹਰਿਆਣਾ ਸਰਕਾਰ ਨੇ ਹੀ ਕੀਤਾ ਹੋਇਆ ਹੈ। Punjab Farmer News
ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਕਿਸਾਨ ਸਾਂਝਾ ਮੋਰਚਾ ਵਿੱਚ ਸ਼ਾਮਲ 12 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਮੇਟੀ ਨਾਲ ਮੁਲਾਕਾਤ ਕਰਦੇ ਹੋਏ 12 ਮੰਗਾਂ ਨੂੰ ਰੱਖਿਆ ਹੈ ਅਤੇ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਵੀ ਕੀਤੀ ਗਈ ਹੈ ਤਾਂ ਕਿ ਉਹ ਦਿੱਲੀ ਜਾ ਕੇ ਆਪਣੇ ਐਲਾਨ ਅਨੁਸਾਰ ਧਰਨਾ ਦੇ ਸਕਣ।