Punjab Farmers News - Sach Kahoon Punjabi
Punjab Farmers News: ਭਾਜਪਾ ਦਾ ਅਮਰੀਕਾ-ਭਾਰਤ ਸੌਦਾ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰਨ ਅਤੇ ਭਾਰਤ ਦੀ ਖੇਤੀਬਾੜੀ ਨੂੰ ਅਮਰੀਕਾ ਨੂੰ ਵੇਚਣ ਦੀ ਸਾਜ਼ਿਸ਼ ਹੈ: ਹਰਪਾਲ ਸਿੰਘ ਚੀਮਾ
ਅਮਰੀਕੀ ਖੇਤੀਬਾੜੀ ਸਕੱਤਰ ਦੇ ਟਵੀਟ ਤੋਂ ਸਾਬਤ ਹੁੰਦਾ ਹੈ ਕਿ ਸੌਦਾ ਅਮਰੀਕੀ ਕਿਸਾਨਾਂ ਨੂੰ ਫਾਇਦਾ ਪਹੁੰਚਾਉਂਦਾ ਹੈ, ਭਾਰਤੀ ਕਿਸਾਨਾਂ ਨੂੰ ਨਹੀਂ: ਹਰਪਾਲ ਸਿੰਘ ਚੀਮਾ
Punjab Farmers News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਸ ਨੇ ਕਥਿਤ ‘ਭਾਰਤ-ਅਮਰੀਕਾ ਸੌਦੇ’ ਰਾਹੀਂ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਕਰਨ ਅਤੇ ਭਾਰਤ ਦੀ ਖੇਤੀਬਾੜੀ ਨੂੰ ਅਮਰੀਕਾ ਕੋਲ ਵੇਚਣ ਦੀ ‘ਵੱਡੀ ਯੋਜਨਾ ਅਤੇ ਸਾਜ਼ਿਸ਼’ ਰਚੀ ਹੈ।
ਜੇ ਭਾਰਤ ਵਿੱਚ ਸਸਤਾ ਅਮਰੀਕੀ ਦੁੱਧ, ਅਨਾਜ ਅਤੇ ਪਨੀਰ ਆ ਜਾਵੇ, ਤਾਂ ਪੰਜਾਬ ਦੇ ਕਿਸਾਨ ਕਿੱਥੇ ਜਾਣਗੇ? ਹਰਪਾਲ ਸਿੰਘ ਚੀਮਾ
ਪਾਰਟੀ ਦਫ਼ਤਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਸਤਾ ਅਮਰੀਕੀ ਦੁੱਧ ਪਾਊਡਰ, ਪਨੀਰ, ਅਨਾਜ ਅਤੇ ਹੋਰ ਖੇਤੀ ਉਤਪਾਦ ਘੱਟ ਕੀਮਤਾਂ ‘ਤੇ ਭਾਰਤ ਵਿੱਚ ਆਉਣੇ ਸ਼ੁਰੂ ਹੋ ਗਏ ਤਾਂ ਇਹ ਸਿੱਧੇ ਤੌਰ ‘ਤੇ ਪੰਜਾਬ ਅਤੇ ਦੇਸ਼ ਭਰ ਦੇ ਕਿਸਾਨਾਂ ਨੂੰ ਕੁਚਲ ਦੇਵੇਗਾ। ਉਨ੍ਹਾਂ ਸਵਾਲ ਉਠਾਇਆ ਕਿ ਪੰਜਾਬ ਦੇ ਕਿਸਾਨ ਕਿੱਥੇ ਜਾਣਗੇ? ਦੇਸ਼ ਦਾ ਕਿਸਾਨ ਕਿੱਥੇ ਜਾਵੇਗਾ? ਚੀਮਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਦਹਾਕਿਆਂ ਤੋਂ ਦੇਸ਼ ਦਾ ਪੇਟ ਭਰ ਰਿਹਾ ਹੈ ਅਤੇ ਪੰਜਾਬ ਨੇ ਪਿਛਲੇ ਲਗਭਗ 50 ਸਾਲਾਂ ਤੋਂ ਕਣਕ ਅਤੇ ਝੋਨੇ ਰਾਹੀਂ ਭਾਰਤ ਦੇ ਰਾਸ਼ਟਰੀ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾਇਆ ਹੈ ਅਤੇ ਅੱਜ ਵੀ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਜਿਸ ‘ਅੰਨਦਾਤਾ’ ਨੇ ਦੇਸ਼ ਵਿੱਚ ਵੱਡੀ ਖੁਰਾਕੀ ਕ੍ਰਾਂਤੀ ਲਿਆਂਦੀ, ਉਸੇ ਨੂੰ ਹੁਣ ਡੂੰਘੀ ਸਿਆਸੀ ਅਤੇ ਆਰਥਿਕ ਸਾਜ਼ਿਸ਼ ਰਾਹੀਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਪੰਜਾਬ ਦੇ ਲੋਕ ਅੰਨਦਾਤਾ ਦੀ ਇੱਜ਼ਤ ਅਤੇ ਭਵਿੱਖ ‘ਤੇ ਕਿਸੇ ਵੀ ਹਮਲੇ ਨੂੰ ਬਰਦਾਸ਼ਤ ਨਹੀਂ ਕਰਨਗੇ: ਹਰਪਾਲ ਸਿੰਘ ਚੀਮਾ
ਚੀਮਾ ਨੇ ਕਿਹਾ ਕਿ ਰਾਸ਼ਟਰਵਾਦੀ ਪਾਰਟੀ ਹੋਣ ਦਾ ਦਾਅਵਾ ਕਰਨ ਵਾਲੀ ਅਤੇ “ਸਵਦੇਸ਼ੀ ਭਾਰਤ” ਦੀ ਗੱਲ ਕਰਨ ਵਾਲੀ ਭਾਜਪਾ ਅੱਜ ਪੂਰੀ ਤਰ੍ਹਾਂ ਅਮਰੀਕਾ ਦੇ ਹੱਥ ਵਿਕ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਅਮਰੀਕਾ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਹੁਣ ਭਾਰਤ ਨੂੰ ਮੁੜ ਨਿਰਭਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਮਰੀਕੀ ਖੇਤੀਬਾੜੀ ਸਕੱਤਰ ਬਰੂਕ ਰੌਲਿਨਜ਼ ਦੇ ਇੱਕ ਟਵੀਟ ਦਾ ਹਵਾਲਾ ਦਿੰਦੇ ਹੋਏ ਚੀਮਾ ਨੇ ਕਿਹਾ ਕਿ ਸੱਚ ਹੁਣ ਪੂਰੀ ਦੁਨੀਆ ਦੇ ਸਾਹਮਣੇ ਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅਮਰੀਕੀ ਖੇਤੀਬਾੜੀ ਸਕੱਤਰ ਬਰੂਕ ਰੌਲਿਨਜ਼ ਨੇ ਜਨਤਕ ਤੌਰ ‘ਤੇ ਰਾਸ਼ਟਰਪਤੀ ਟਰੰਪ ਦਾ ਧੰਨਵਾਦ ਕੀਤਾ ਅਤੇ ਖੁੱਲ੍ਹੇਆਮ ਇਸ ਸੌਦੇ ਦਾ ਜਸ਼ਨ ਮਨਾਇਆ।
ਉਨ੍ਹਾਂ ਕਿਹਾ ਕਿ ਇਹ ਸੌਦਾ ਭਾਰਤ ਦੇ ਵਿਸ਼ਾਲ ਬਾਜ਼ਾਰ ਵਿੱਚ ਅਮਰੀਕੀ ਖੇਤੀ ਉਤਪਾਦਾਂ ਦੀ ਬਰਾਮਦ ਵਧਾਏਗਾ, ਅਮਰੀਕੀ ਕੀਮਤਾਂ ਨੂੰ ਉੱਚਾ ਚੁੱਕੇਗਾ, ਪੇਂਡੂ ਅਮਰੀਕਾ ਵਿੱਚ ਨਕਦੀ ਪਹੁੰਚਾਏਗਾ ਅਤੇ ਅਮਰੀਕੀ ਆਰਥਿਕਤਾ ਨੂੰ ਮਜ਼ਬੂਤ ਕਰੇਗਾ। ਚੀਮਾ ਨੇ ਕਿਹਾ ਕਿ ਇਹ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਇਹ ਸੌਦਾ ਭਾਰਤੀ ਕਿਸਾਨਾਂ ਲਈ ਨਹੀਂ, ਸਗੋਂ ਅਮਰੀਕੀ ਕਿਸਾਨਾਂ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਸਵਾਲ ਕੀਤਾ ਕਿ ਪੰਜਾਬ ਦੇ ਭਾਜਪਾ ਆਗੂ ਇਹ ਦਾਅਵਾ ਕਰਕੇ ਜਨਤਾ ਨੂੰ ਕਿਉਂ ਗੁੰਮਰਾਹ ਕਰ ਰਹੇ ਹਨ ਕਿ ਇਸ ਸੌਦੇ ਨਾਲ ਪੰਜਾਬ ਨੂੰ ਫਾਇਦਾ ਹੋਵੇਗਾ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ‘ਤੇ ਸਿੱਧਾ ਨਿਸ਼ਾਨਾ ਸਾਧਦਿਆਂ ਚੀਮਾ ਨੇ ਕਿਹਾ ਕਿ ਜਾਖੜ ਪ੍ਰੈੱਸ ਕਾਨਫਰੰਸਾਂ ਕਰ ਕੇ ਦਾਅਵਾ ਕਰ ਰਹੇ ਹਨ ਕਿ ਪੰਜਾਬ ਨੂੰ ਲਾਭ ਹੋਵੇਗਾ, ਪਰ ਭਾਜਪਾ ਕੋਲ ਅਮਰੀਕੀ ਖੇਤੀਬਾੜੀ ਸਕੱਤਰ ਦੇ ਟਵੀਟ ਦਾ ਜਵਾਬ ਦੇਣ ਦੀ ਹਿੰਮਤ ਨਹੀਂ ਹੈ। Punjab Farmers News
ਮੰਤਰੀ ਹਰਪਾਲ ਸਿੰਘ ਚੀਮਾ ਦੀ ਭਾਜਪਾ ਨੂੰ ਖੁੱਲ੍ਹੀ ਚੁਣੌਤੀ: “ਸੌਦੇ ਦੇ ਦਸਤਾਵੇਜ਼ ਜਨਤਕ ਕਰੋ, ਦਿਖਾਓ ਕਿ ਤੁਸੀਂ ਦੇਸ਼ ਨੂੰ ਕਿਵੇਂ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹੋ
ਚੀਮਾ ਨੇ ਜਾਖੜ ਅਤੇ ਭਾਜਪਾ ਲੀਡਰਸ਼ਿਪ ਨੂੰ ਇੱਕ ਸਧਾਰਨ ਸਵਾਲ ਪੁੱਛਿਆ ਕਿ ਕੀ ਤੁਹਾਡੇ ਵਿੱਚ ਇਸ ਬਿਆਨ ਨੂੰ ਟਵੀਟ ਰਾਹੀਂ ਕੋਟ ਕਰਨ ਅਤੇ ਅਮਰੀਕਾ ਨੂੰ ਜਵਾਬ ਦੇਣ ਦੀ ਹਿੰਮਤ ਹੈ? ਚੀਮਾ ਨੇ ਮੰਗ ਕੀਤੀ ਕਿ ਸੁਨੀਲ ਜਾਖੜ, ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਤੁਰੰਤ ਇਸ ਸੌਦੇ ਦੇ ਦਸਤਾਵੇਜ਼ ਪੰਜਾਬ ਦੇ ਲੋਕਾਂ, ਭਾਰਤ ਦੇ ਕਿਸਾਨਾਂ ਅਤੇ ਦੇਸ਼ ਦੇ ਆਮ ਨਾਗਰਿਕਾਂ ਦੇ ਸਾਹਮਣੇ ਜਨਤਕ ਕਰਨ।
ਚੀਮਾ ਨੇ ਕਿਹਾ ‘ਦਸਤਾਵੇਜ਼ ਦਿਖਾਓ’, ਉਨ੍ਹਾਂ ਨੂੰ ਜਨਤਕ ਕਰੋ। ਇਹ ਉਹ ਦਸਤਾਵੇਜ਼ ਹਨ ਜਿਨ੍ਹਾਂ ਰਾਹੀਂ ਤੁਸੀਂ ਦੇਸ਼ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹੋ। ਟੈਰਿਫ ਅਤੇ ਟੈਕਸ ਦੇ ਮੁੱਦਿਆਂ ‘ਤੇ ਚਾਨਣਾ ਪਾਉਂਦੇ ਹੋਏ ਚੀਮਾ ਨੇ ਕਿਹਾ ਕਿ ਪਹਿਲਾਂ ਜਦੋਂ ਭਾਰਤੀ ਉਤਪਾਦ ਅਮਰੀਕਾ ਜਾਂਦੇ ਸਨ ਤਾਂ ਲਗਭਗ 50% ਟੈਰਿਫ ਲਗਾਇਆ ਜਾਂਦਾ ਸੀ, ਪਰ ਹੁਣ ਇਸ ਨੂੰ ਘਟਾ ਕੇ 18% ਕਰ ਦਿੱਤਾ ਗਿਆ ਹੈ। ਦੂਜੇ ਪਾਸੇ, ਭਾਰਤ ਵੱਲੋਂ ਵੇਚੇ ਜਾਣ ਵਾਲੇ ਉਤਪਾਦਾਂ ‘ਤੇ ਟੈਰਿਫ ਘਟਾ ਕੇ ਜ਼ੀਰੋ ਕਰ ਦਿੱਤਾ ਗਿਆ ਹੈ।
ਚੀਮਾ ਨੇ ਕਿਹਾ ਕਿ ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਵੱਡੇ ਕਾਰਪੋਰੇਟ ਘਰਾਣਿਆਂ ਲਈ ਕੰਮ ਕਰਨ ਵਾਲੀ ਅਤੇ ਵੱਡੇ ਕਾਰਪੋਰੇਟ ਪਰਿਵਾਰਾਂ ਵੱਲੋਂ ਚਲਾਈ ਜਾਣ ਵਾਲੀ ਭਾਜਪਾ ਹੁਣ ਭਾਰਤ ਦੇ ਕਿਸਾਨਾਂ ਨੂੰ ਪੂੰਜੀਪਤੀਆਂ ਕੋਲ ਵੇਚਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਅਜਿਹਾ ਅਮਰੀਕਾ ਰਾਹੀਂ ਕੀਤਾ ਜਾ ਰਿਹਾ ਹੈ। ਭਾਜਪਾ ਨੂੰ ਕਿਸਾਨਾਂ ਦੀ ਦੁਸ਼ਮਣ ਅਤੇ ਆਮ ਨਾਗਰਿਕਾਂ ਦੀ ਦੁਸ਼ਮਣ ਕਰਾਰ ਦਿੰਦਿਆਂ ਚੀਮਾ ਨੇ ਕਿਹਾ ਕਿ ਇਹ ਪਾਰਟੀ ਮੁੱਠੀ ਭਰ ਪਰਿਵਾਰਾਂ ਅਤੇ ਕਾਰਪੋਰੇਟ ਘਰਾਣਿਆਂ ਦੇ ਸਹਾਰੇ ਦੇਸ਼ ‘ਤੇ ਰਾਜ ਕਰ ਰਹੀ ਹੈ ਅਤੇ ਦੇਸ਼ ਨੂੰ ਵੇਚਣ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ: Punjab News: ਹਲਵਾਰਾ ਹਵਾਈ ਅੱਡੇ ਤੋਂ ਵੱਡੇ ਸ਼ਹਿਰਾਂ ਲਈ ਉਡਾਣਾਂ ਸ਼ੁਰੂ ਕਰਨ ਦੀ ਮੰਗ
ਚੀਮਾ ਨੇ ਅੱਗੇ ਕਿਹਾ ਕਿ ਭਾਜਪਾ ਭਾਰਤ ਦੀ ਆਜ਼ਾਦੀ ਦੀ ਕੀਮਤ ਨਹੀਂ ਸਮਝਦੀ ਕਿਉਂਕਿ ਆਜ਼ਾਦੀ ਦੀ ਲੜਾਈ ਵੇਲੇ ਭਾਜਪਾ ਦਾ ਕੋਈ ਵਜੂਦ ਨਹੀਂ ਸੀ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਮੌਜੂਦਾ ਆਗੂਆਂ, ਸਗੋਂ ਉਨ੍ਹਾਂ ਦੀ ਪੁਰਾਣੀ ਲੀਡਰਸ਼ਿਪ ਦੀ ਵੀ ਦੇਸ਼ ਨੂੰ ਆਜ਼ਾਦ ਕਰਵਾਉਣ ਦੇ ਸੰਘਰਸ਼ ਵਿੱਚ ਕੋਈ ਭੂਮਿਕਾ ਨਹੀਂ ਸੀ। ਉਨ੍ਹਾਂ ਯਾਦ ਦਿਵਾਇਆ ਕਿ ਪੰਜਾਬ ਅਤੇ ਹੋਰ ਕਈ ਸੂਬਿਆਂ ਦੇ ਲੋਕਾਂ, ਜਿਨ੍ਹਾਂ ਵਿੱਚ ਬੰਗਾਲੀ ਅਤੇ ਵੱਖ-ਵੱਖ ਖੇਤਰਾਂ ਦੇ ਨਾਗਰਿਕ ਸ਼ਾਮਲ ਸਨ, ਨੇ ਬ੍ਰਿਟਿਸ਼ ਰਾਜ ਨੂੰ ਕੁਚਲਿਆ ਅਤੇ ਭਾਰਤ ਦੀ ਆਜ਼ਾਦੀ ਲਈ ਅੰਗਰੇਜ਼ਾਂ ਨੂੰ ਬਾਹਰ ਕੱਢਿਆ।
ਚੀਮਾ ਨੇ ਕਿਹਾ ਕਿ ਅੱਜ ਭਾਜਪਾ ਦੇਸ਼ ਨੂੰ ਅਮਰੀਕਾ ਦੇ ਹਵਾਲੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸਿੱਧੀ ਸਿਆਸੀ ਚੁਣੌਤੀ ਦਿੰਦਿਆਂ ਚੀਮਾ ਨੇ ਕਿਹਾ ਕਿ ਭਾਜਪਾ ਦਾ ਕੋਈ ਵੀ ਆਗੂ, ਚਾਹੇ ਉਹ ਪੰਜਾਬ ਇਕਾਈ ਦਾ ਹੋਵੇ ਜਾਂ ਰਾਸ਼ਟਰੀ ਇਕਾਈ ਦਾ, ਇਸ ਮੁੱਦੇ ‘ਤੇ ਬਹਿਸ ਲਈ ਅੱਗੇ ਆ ਸਕਦਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਇਹ ਗੱਲ ਬੇਨਕਾਬ ਕਰੇਗੀ ਕਿ ਭਾਜਪਾ ਨੇ ਪੰਜਾਬ ਅਤੇ ਭਾਰਤ ਦੇ ਕਿਸਾਨਾਂ ਨੂੰ ਕਿਵੇਂ ਵੇਚਿਆ ਹੈ। ਚੀਮਾ ਨੇ ਭਾਜਪਾ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਪੰਜਾਬ ਦੇ ਲੋਕ ਦੇਸ਼ ਦੇ ‘ਅੰਨਦਾਤਾ’ ਦੀ ਸ਼ਾਨ ਅਤੇ ਭਵਿੱਖ ‘ਤੇ ਕੋਈ ਵੀ ਹਮਲਾ ਬਰਦਾਸ਼ਤ ਨਹੀਂ ਕਰਨਗੇ ਅਤੇ ਸੱਚਾਈ ਨੂੰ ਹਰ ਪਿੰਡ ਅਤੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ। Punjab Farmers News
Punjab Farmers News: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹਿਰਾਸਤ ’ਚ
ਪੁਲਿਸ ਨੇ ਸਦਰ ਥਾਣੇ ’ਚ ਰੱਖਿਆ / Punjab Farmers News
Punjab Farmers News: (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਜਲੰਧਰ ਵਿੱਚ ਧਰਨਾ ਦੇਣ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਮੁਕਤਸਰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਡੱਲੇਵਾਲ ਨੂੰ ਥਾਣਾ ਸਦਰ ਵਿਖੇ ਲਿਆਂਦਾ ਗਿਆ ਹੈ। ਹਾਲਾਂਕਿ, ਪੁਲਿਸ ਅਧਿਕਾਰੀ ਫਿਲਹਾਲ ਡੱਲੇਵਾਲ ਨੂੰ ਹਿਰਾਸਤ ਵਿੱਚ ਲੈਣ ਦੇ ਕਾਰਨਾਂ ਬਾਰੇ ਕੋਈ ਗੱਲ ਨਹੀਂ ਕਰ ਰਹੇ। ਜਾਣਕਾਰੀ ਅਨੁਸਾਰ ਜਲੰਧਰ ਦੇ ਜਮਸ਼ੇਰ ਖਾਸ ਵਿੱਚ ਪ੍ਰਸਤਾਵਿਤ ਬਾਇਓ-ਗੈਸ/ਬਾਇਓ-ਫਿਊਲ ਪਲਾਂਟ ਨੂੰ ਲੈ ਕੇ ਕਿਸਾਨਾਂ ਅਤੇ ਸਥਾਨਕ ਲੋਕਾਂ ਦੀ ਸੋਮਵਾਰ ਨੂੰ ਹਾਈਵੇਅ ਜਾਮ ਕਰਨ ਦੀ ਯੋਜਨਾ ਸੀ। ਇਸੇ ਦੇ ਚੱਲਦਿਆਂ ਡੱਲੇਵਾਲ ਵੀ ਜਲੰਧਰ ਧਰਨੇ ਵਿੱਚ ਸ਼ਾਮਲ ਹੋਣ ਲਈ ਨਿਕਲੇ ਸਨ, ਪਰ ਮੁਕਤਸਰ ਪੁਲਿਸ ਨੇ ਉਨਾਂ ਨੂੰ ਰਸਤੇ ਵਿੱਚ ਹੀ ਹਿਰਾਸਤ ਵਿੱਚ ਲੈ ਲਿਆ ਅਤੇ ਥਾਣਾ ਸਦਰ ਵਿੱਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ: Punjab Government News: ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ : ਗਰੇਵਾਲ
ਕਿਸਾਨ ਯੂਨੀਅਨ ਸਿੱਧੂਪੁਰ ਨਾਲ ਜੁੜੇ ਆਗੂਆਂ ਨੇ ਪਲਾਂਟ ਦੀ ਉਸਾਰੀ ਨੂੰ ਲੈ ਕੇ ਗੰਭੀਰ ਸਵਾਲ ਉਠਾਏ ਹਨ। ਉਨਾਂ ਦਾ ਕਹਿਣਾ ਹੈ ਕਿ ਪਲਾਂਟ ਲਈ ਦੋ ਪ੍ਰਵੇਸ਼ ਦੁਆਰ ਬਣਾਏ ਜਾ ਰਹੇ ਹਨ, ਜਿਨਾਂ ਵਿੱਚੋਂ ਇੱਕ ਗੇਟ ਮੰਡੀ ਵੱਲ ਹੈ। ਕਿਸਾਨਾਂ ਦਾ ਦਾਅਵਾ ਹੈ ਕਿ ਜੇਕਰ ਇਹ ਗੇਟ ਬਣਿਆ ਰਿਹਾ ਤਾਂ ਮੰਡੀ ਦਾ ਕੰਮਕਾਜ ਬੁਰੀ ਤਰਾਂ ਪ੍ਰਭਾਵਿਤ ਹੋਵੇਗਾ। ਇਸ ਕਾਰਨ ਸੋਮਵਾਰ ਨੂੰ ਜਲੰਧਰ ਵਿੱਚ ਵਿਰੋਧ ਪ੍ਰਦਰਸ਼ਨ ਹੋਇਆ।
Punjab Farmers News: ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ ਪੰਜਾਬ ਭਰ ’ਚ ਡੀਸੀ ਦਫ਼ਤਰਾਂ ਅਤੇ ਐਸਐਸਪੀ ਦਫ਼ਤਰਾਂ ਦੇ ਘਿਰਾਓ ਦਾ ਐਲਾਨ
ਕੇਂਦਰ ਤੇ ਰਾਜ ਸਰਕਾਰ ਕਾਰਪੋਰੇਟ ਘਰਾਣਿਆਂ ਦੀਆਂ ਕੱਠਪੁਤਲੀਆਂ: ਮਾਹਲ
Punjab Farmers News. (ਰਾਜਨ ਮਾਨ) ਅੰਮ੍ਰਿਤਸਰ। ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 11 ਦਸੰਬਰ ਨੂੰ ਪੰਜਾਬ ਭਰ ਵਿੱਚ ਡੀਸੀ ਦਫ਼ਤਰਾਂ ਅਤੇ ਐਸਐਸਪੀ ਦਫ਼ਤਰਾਂ ਦੇ ਘਿਰਾਓ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਕਿਸਾਨਾਂ ਮਜ਼ਦੂਰਾਂ ਦੇ ਹਿੱਤਾਂ ਵਿਰੁੱਧ ਹਨ ਅਤੇ ਸਰਕਾਰਾਂ ਵੱਲੋਂ ਕਿਸਾਨਾਂ ਦੀਆਂ ਅਸਲ ਮੁਸ਼ਕਲਾਂ ਨੂੰ ਪੂਰੀ ਤਰ੍ਹਾਂ ਅਣਡਿੱਠਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਮਿਲਕੇ ਪੰਜਾਬ ਦੀ ਕਿਸਾਨੀ ਨੂੰ ਖਤਮ ਕਰਕੇ ਜ਼ਮੀਨਾਂ ਉਦਯੋਗਿਕ ਘਰਾਣਿਆਂ ਨੂੰ ਦੇਣਾ ਚਾਹੁੰਦੀਆਂ ਹਨ ਜਿਸਨੂੰ ਕਦੇ ਵੀ ਸਹਿਣ ਨਹੀਂ ਕੀਤਾ ਜਾਵੇਗਾ।
ਉਹਨਾਂ ਬਿਜਲੀ ਅਦਾਰੇ ਦੇ ਨਿਜੀਕਰਨ ਦੀ ਕੋਸ਼ਿਸ਼ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਲੋਕ ਵਿਰੋਧੀ ਤੇ ਕਿਸਾਨ-ਮਜ਼ਦੂਰ ਵਿਰੋਧੀ ਹੈ। ਗੰਨਾ ਕਿਸਾਨਾਂ ਦੇ ਬਕਾਏ ਹਾਲੇ ਤੱਕ ਨਾ ਮਿਲਣ, ਮੰਡੀਆਂ ਝੋਨੇ ਦੀ ਲਿਫਟਿੰਗ ਵਿੱਚ ਆ ਰਹੀਆਂ ਰੁਕਾਵਟਾਂ, ਖਾਦ ਦੀ ਘਾਟ, ਪਰਾਲੀ ਮਾਮਲੇ ਨੂੰ ਲੈ ਕੇ ਸਰਕਾਰਾਂ ਦੇ ਦੋਹਰੇ ਮਾਪਦੰਡ ਹਨ। ਮਾਹਲ ਨੇ ਕਿਹਾ ਕਿ ਹੜਾਂ ਕਾਰਨ ਪੰਜਾਬ ਸਰਕਾਰ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਤੁਰੰਤ 70 ਹਜ਼ਾਰ ਪ੍ਰਤੀ ਏਕੜ ਦੇ ਮੁਆਵਜ਼ੇ ਦਾ ਐਲਾਨ ਕਰੇ। ਸਰਕਾਰ ਵੱਲੋਂ ਦਿੱਤਾ ਗਿਆ 20 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਕਿਸਾਨਾਂ ਦੇ ਲਾਗਤ ਖਰਚ ਨੂੰ ਵੀ ਪੂਰਾ ਨਹੀਂ ਕਰਦਾ। ਇਸ ਤੋਂ ਇਲਾਵਾ ਉਹ ਕਿਸਾਨ ਜਿਨ੍ਹਾਂ ਦੀ ਜ਼ਮੀਨ ਦਰਿਆਵਾਂ ਦੇ ਵਹਿਣ ਵਿੱਚ ਵਹਿ ਗਈ ਹੈ, ਉਨ੍ਹਾਂ ਨੂੰ ਤੁਰੰਤ ਪੂਰਾ ਮੁਆਵਜ਼ਾ ਤੇ ਪੁਨਰਵਾਸ ਦੀ ਸਹੂਲਤ ਦਿੱਤੀ ਜਾਵੇ।
ਇਹ ਵੀ ਪੜ੍ਹੋ: Goa Club Fire: ਤੰਗ ਰਸਤਾ, ਬਹੁਤ ਜ਼ਿਆਦਾ ਭੀੜ ਅਤੇ…, ਗੋਆ ਕਲੱਬ ’ਚ ਲੱਗੀ ਅੱਗ ਦੀ ਦੁੱਖਦਾਈ ਸੱਚਾਈ
ਭਾਰਤ ਦੀ ਕੇਂਦਰ ਸਰਕਾਰ ਦੇ ਬਿਜਲੀ ਮੰਤਰਾਲੇ ਨੇ 9 ਅਕਤੂਬਰ 2025 ਨੂੰ ਇੱਕ ਚਿੱਠੀ ਜਾਰੀ ਕੀਤੀ ਹੈ ਜਿਸ ਵਿੱਚ ਐਲਾਨ ਕੀਤਾ ਗਿਆ ਹੈ ਕਿ ਉਹ ਡਰਾਫਟ ਬਿਜਲੀ (ਸੋਧ) ਬਿੱਲ 2025 ਤਿਆਰ ਕਰ ਚੁੱਕੇ ਹਨ ਅਤੇ ਹੁਣ ਬਿਜਲੀ ਵਿਭਾਗ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹ ਡਰਾਫਟ ਬਿੱਲ ਪੰਜਾਬ ਅਤੇ ਦੇਸ਼ ਦੇ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ ਅਤੇ ਬਿਜਲੀ ਮੁਲਾਜ਼ਮਾਂ ਵਿਰੁੱਧ ਇਕ ਜ਼ਾਲਮਾਨਾ ਕਦਮ ਹੈ। ਇਸ ਰਾਹੀਂ ਬਿਜਲੀ ਖੇਤਰ ਦਾ ਨਿੱਜੀਕਰਨ ਕਰਦੇ ਹੋਏ ਲੋਕ ਹਿੱਤਾਂ ਦਾ ਖਾਤਮਾ ਕਰਕੇ ਬਿਜਲੀ ਬੋਰਡ ਨੂੰ ਪੂਰਨ ਰੂਪ ਵਿੱਚ ਕਾਰਪੋਰੇਟ ਕੰਪਨੀਆਂ ਦੇ ਹੱਥੀਂ ਦਿੱਤੇ ਜਾਣ ਦੀ ਯੋਜਨਾ ਬਣਾਈ ਗਈ ਹੈ।
ਇਸ ਦੇ ਨਾਲ ਪ੍ਰੀਪੇਡ ( ਚਿੱਪ ਵਾਲੇ) ਮੀਟਰਾਂ ਦੀ ਸਕੀਮ ਲਾਗੂ ਕਰਨਾ ਲੋਕਾਂ ਉੱਤੇ ਵਾਧੂ ਆਰਥਿਕ ਬੋਝ ਪਾਉਣ ਦੇ ਨਾਲ ਨਾਲ ਬਿਜਲੀ ਪ੍ਰਬੰਧ ਵਿਚ ਨਿੱਜੀ ਕੰਪਨੀਆਂ ਦਾ ਰਾਹ ਪੱਧਰਾ ਕਰਨ ਵੱਲ ਕਦਮ ਵਧਾਉਣ ਦਾ ਕੰਮ ਹੈ। ਜਿਸ ਵਿੱਚ, ਜਿਵੇਂ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਸਾਫ ਕਰ ਚੁੱਕੇ ਹਨ ਕਿ ਪਹਿਲਾਂ ਪੈਸੇ ਅਦਾ ਕਰਕੇ ਬਿਜਲੀ ਸੁਵਿਧਾਵਾਂ ਮਿਲਿਆ ਕਰਨਗੀਆਂ। ਉਹਨਾਂ ਕਿਹਾ ਕਿ ਸਰਕਾਰ ਅਤੇ ਰੇਤ ਮਾਫੀਏ ਵੱਲੋਂ ਮਿਲਕੇ ਦਰਿਆਵਾਂ ਵਿੱਚ ਕੀਤੀ ਗਈ ਗੈਰ ਕਾਨੂੰਨੀ ਮਾਈਨਿੰੰਗ ਕਾਰਨ ਹੜ੍ਹਾਂ ਦੀ ਸਥਿਤੀ ਪੈਦਾ ਹੋਈ ਸੀ ਅਤੇ ਇਹ ਗੋਰਖ ਧੰਦਾ ਅੱਜ ਵੀ ਚੱਲ, ਰਿਹਾ ਹੈ। ਉਹਨਾਂ ਕਿਹਾ ਕਿ 11 ਦਸੰਬਰ ਨੂੰ ਵੱਧ ਤੋਂ ਵੱਧ ਕਿਸਾਨ ਸਰਕਾਰ ਦੇ ਜ਼ੁਲਮ ਵਿਰੁੱਧ ਦਿੱਤੇ ਜਾ ਰਹੇ ਪੰਜਾਬ ਭਰ ਵਿੱਚ ਧਰਨਿਆਂ ਵਿੱਚ ਹਿੱਸਾ ਲੈਣ। Punjab Farmers News
Punjab Farmers News: ਪਰਾਲੀ ਦੇ ਮਸਲੇ ’ਤੇ ਕਿਸਾਨਾਂ ਨੇ ਖੋਲ੍ਹਿਆ ਮੋਰਚਾ
Punjab Farmers News: (ਸੰਜੀਵ ਤਾਇਲ) ਬੁਢਲਾਡਾ। ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਪਿੰਡ ਗੁਰਨੇ ਕਲਾਂ ਵਿੱਚ ਪਰਾਲੀ ਦੇ ਮਸਲੇ ਨੂੰ ਲੈ ਕੇ ਰੈਲੀ ਕੀਤੀ ਗਈ। ਇਸ ਰੈਲੀ ਦੀ ਅਗਵਾਈ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਗੁਰਨੇ ਨੇ ਕੀਤੀ। ਪਿੰਡ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਨੂੰ ਨਿਗੂਣਾ ਤੇ ਨਾਕਾਫ਼ੀ ਕਰਾਰ ਦਿੱਤਾ।
ਕਿਸਾਨ ਆਗੂ ਮੱਖਣ ਸਿੰਘ ਭੈਣੀ ਬਾਘਾ ਨੇ ਰੈਲੀ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਸਮੇਟਣ ਲਈ ਕੀਤੇ ਗਏ ਪ੍ਰਬੰਧ ਅਧੂਰੇ ਹਨ। ਪਿੰਡਾਂ ਵਿੱਚ ਬੇਲਰ ਮਸ਼ੀਨਾਂ ਸਮੇਂ ਸਿਰ ਨਹੀਂ ਆ ਰਹੀਆਂ ਅਤੇ ਕਿਸਾਨਾਂ ਤੋਂ ਪ੍ਰਤੀ ਏਕੜ ਇੱਕ ਹਜ਼ਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ। ਇਸ ਕਾਰਨ ਵੱਡੇ ਪੱਧਰ ’ਤੇ ਵਾਢੀ ਹੋ ਜਾਣ ਨਾਲ ਪਰਾਲੀ ਅਜੇ ਵੀ ਖੇਤਾਂ ਵਿੱਚ ਪਈ ਹੈ, ਜਿਸ ਨਾਲ ਕਣਕ ਦੀ ਬਿਜਾਈ ਵਿੱਚ ਦੇਰੀ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਰਾਜ ਸਰਕਾਰ ਤੋਂ ਮੰਗ ਕੀਤੀ ਕਿ ਪਰਾਲੀ ਸਮੇਟਣ ਲਈ ਜਲਦ ਤੋਂ ਜਲਦ ਮਸ਼ੀਨਰੀ ਦਾ ਪ੍ਰਬੰਧ ਕੀਤਾ ਜਾਵੇ ਜਾਂ ਸਰਕਾਰ ਖੁਦ ਆਪਣੀ ਪੱਧਰ ’ਤੇ ਪਰਾਲੀ ਦੀ ਚੁਕਾਈ ਕਰਵਾਏ, ਤਾਂ ਜੋ ਕਿਸਾਨ ਸਮੇਂ ਸਿਰ ਆਪਣੀ ਬਿਜਾਈ ਕਰ ਸਕਣ।
ਇਹ ਵੀ ਪੜ੍ਹੋ: Ludhiana News: ਪਟਾਕਿਆਂ ਦੀ ਚੰਗਿਆੜੀ ਕਾਰਨ ਘਰ ’ਚ ਧਮਾਕਾ, 10 ਜਣੇ ਜ਼ਖਮੀ
ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕੋਈ ਢੁਕਵਾਂ ਹੱਲ ਨਾ ਕੀਤਾ ਅਤੇ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਨਾ ਕਰਵਾਈ, ਸਗੋਂ ਉਲਟ ਕਿਸਾਨਾਂ ਉੱਤੇ ਜੁਰਮਾਨੇ, ਗ੍ਰਿਫ਼ਤਾਰੀਆਂ ਜਾਂ ਪਾਬੰਦੀਆਂ ਲਗਾਈਆਂ ਤਾਂ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਕਿਸਾਨਾਂ ਦੀਆਂ ਮਜ਼ਬੂਰੀਆਂ ਦੇ ਹੱਕ ਵਿੱਚ ਵੱਡਾ ਵਿਰੋਧ ਕਰੇਗੀ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਬਾਹਰੀ ਸੂਬਿਆਂ ਤੋਂ ਝੋਨਾ ਸ਼ੈਲਰਾਂ ’ਚ ਲਿਆਉਣ ਦੇ ਫ਼ੈਸਲੇ ਦੀ ਵੀ ਨਿੰਦਾ ਕੀਤੀ ਗਈ ਅਤੇ ਇਸਨੂੰ ਸਖਤੀ ਨਾਲ ਰੋਕਣ ਦੀ ਮੰਗ ਉਠਾਈ ਗਈ। ਰੈਲੀ ਦੌਰਾਨ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ, ਜ਼ਿਲ੍ਹਾ ਜਨਰਲ ਸਕੱਤਰ ਤਾਰਾ ਚੰਦ ਬਰੇਟਾ, ਬਲਜੀਤ ਸਿੰਘ ਭੈਣੀ ਬਾਘਾ ਸਮੇਤ ਪਿੰਡ ਇਕਾਈ ਗੁਰਨੇ ਕਲਾਂ ਦੀ ਕਮੇਟੀ ਗੁਰਦਰਸ਼ਨ ਸਿੰਘ, ਲਾਭ ਸਿੰਘ, ਬਲਵੀਰ ਸਿੰਘ, ਗੁਰਤੇਜ ਸਿੰਘ, ਹਰਜੀਤ ਸਿੰਘ, ਬਾਬੂ ਸਿੰਘ ਅਤੇ ਜਗਦੇਵ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮੌਜ਼ੂਦ ਸਨ।
Punjab Farmers News: ਐੱਸਕੇਐੱਮ ਵੱਲੋਂ ਸਰਕਾਰ ਦਾ 20 ਹਜ਼ਾਰ ਮੁਆਵਜ਼ਾ ਰੱਦ, ਇੱਕ ਲੱਖ ਦੇਣ ਦੀ ਮੰਗ
Punjab Farmers News: ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕਰੇ ਸਰਕਾਰ, ਖ਼ਰਚੇ ਦਾ ਮੁਆਵਜ਼ਾ ਨਹੀਂ ਸਾਨੂੰ ਮਨਜ਼ੂਰ : ਡੱਲੇਵਾਲ
15 ਨੂੰ ਘੇਰੇ ਜਾਣਗੇ ਸੂਬੇ ਦੇ ਡੀਸੀ ਦਫ਼ਤਰ : ਆਗੂ | Punjab Farmers News
Punjab Farmers News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀ 20 ਹਜ਼ਾਰ ਰੁਪਏ ਮੁਆਵਜ਼ਾ ਰਾਸ਼ੀ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਨੇ ਸਾਫ਼ ਤੌਰ ’ਤੇ ਨਕਾਰ ਦਿੱਤਾ ਹੈ ਅਤੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਮੁਆਵਜ਼ੇ ਦੇ ਰੂਪ ਵਿੱਚ ਇੱਕ ਲੱਖ ਰੁਪਏ ਦਿੱਤੇ ਜਾਣ।
ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਆਮ ਅਦਾਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ ਅਤੇ ਹੁਣ ਉਹ ਸਾਨੂੰ 20 ਹਜ਼ਾਰ ਰੁਪਏ ਦਿੰਦੇ ਹੋਏ ਕਿਵੇਂ ਅਹਿਸਾਨ ਜਤਾ ਸਕਦੀ ਹੈ। ਉਨ੍ਹਾਂ ਕਿਹਾ ਕਿ 20 ਹਜ਼ਾਰ ਰੁਪਏ ਨਾਲ ਤਾਂ ਅੱਜ ਦੀ ਮਹਿੰਗਾਈ ਦੇ ਜ਼ਮਾਨੇ ਵਿੱਚ ਕਿਸਾਨ ਦਾ ਖ਼ਰਚਾ ਵੀ ਪੂਰਾ ਨਹੀਂ ਹੋ ਸਕਦਾ ਹੈ ਤਾਂ ਉਹ ਆਪਣੇ ਪਰਿਵਾਰ ਨੂੰ ਰੋਟੀ ਕਿੱਥੋਂ ਖਵਾਏਗਾ। Punjab Farmers News
Read Also : ਭਾਰਤੀ ਪਰਿਵਾਰਾਂ ਕੋਲ 3.8 ਟ੍ਰਿਲੀਅਨ ਡਾਲਰ ਦਾ ਸੋਨਾ
ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ 1 ਲੱਖ ਰੁਪਏ ਤੋਂ ਹੇਠਾਂ ਮਨਜ਼ੂਰ ਨਹੀਂ ਹੈ। ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਮੌਤ ਦਾ ਸ਼ਿਕਾਰ ਹੋਏ ਕਿਸਾਨਾਂ ਨੂੰ ਘੱਟ ਤੋਂ ਘੱਟ 25 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ, ਜਦੋਂ ਕਿ ਪੰਜਾਬ ਸਰਕਾਰ ਵੱਲੋਂ ਸਿਰਫ਼ 4 ਲੱਖ ਰੁਪਏ ਮੁਆਵਜ਼ਾ ਹੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪਰਿਵਾਰ ਦਾ ਇੱਕ ਮੈਂਬਰ ਹੀ ਦੁਨੀਆਂ ਤੋਂ ਚਲਾ ਗਿਆ, ਉਸ ਨੂੰ ਮੁਆਵਜ਼ੇ ਵਜੋਂ ਸਿਰਫ਼ 4 ਲੱਖ ਰੁਪਏ ਦੇਣਾ ਹੀ ਕੋਝਾ ਮਜ਼ਾਕ ਹੈ।
Punjab Farmers News
ਜਗਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ ਕਿ ਪੰਜਾਬ ਭਰ ਵਿੱਚ 15 ਅਕਤੂਬਰ ਨੂੰ ਸਾਰੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਇਸਦੇ ਨਾਲ ਹੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਨਾਂਅ ’ਤੇ ਮੰਗ ਪੱਤਰ ਵੀ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮੰਗ ਪੱਤਰਾਂ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਾਫ਼ੀ ਮੰਗਾਂ ਰੱਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਐੱਮਐੱਸਪੀ ਤੋਂ ਲੈ ਕੇ ਕਿਸਾਨਾਂ ਨੂੰ ਮਿਲਣ ਵਾਲੇ ਮੁਆਵਜ਼ੇ ਦੀ ਰਾਸ਼ੀ ਵਿੱਚ ਵਾਧੇ ਵਾਲੀਆਂਮੰਗਾਂ ਵੀ ਇਸ ਵਿੱਚ ਸ਼ਾਮਲ ਹਨ।
Punjab Farmers News: ਪੰਜਾਬ ਦੇ 6 ਜ਼ਿਲ੍ਹਿਆਂ ਦੇ ਕਿਸਾਨਾਂ ਲਈ ਚੰਗੀ ਖਬਰ, ਹੁਣ ਸਰਕਾਰ ਨੇ ਦਿੱਤੀ ਹੱਲਾਸ਼ੇਰੀ, 10 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦਾ ਐਲਾਨ
Punjab Farmers News: ਕੇਂਦਰ ਵੱਲੋਂ ਪੈਟਰੋਲ ’ਚ 20 ਫੀਸਦੀ ਐਥਾਨੋਲ ਮਿਲਾਉਣ ਨੂੰ ਹਰੀ ਝੰਡੀ
Punjab Farmers News: ਸੰਗਰੂਰ (ਗੁਰਪ੍ਰੀਤ ਸਿੰਘ)। ਕੇਂਦਰ ਸਰਕਾਰ ਵੱਲੋਂ ਪੈਟਰੋਲ ਵਿੱਚ 20 ਫੀਸਦੀ ਐਥਾਨੋਲ ਮਿਲਾਉਣ ਨੂੰ ਹਰੀ ਝੰਡੀ ਮਿਲਣ ਪਿਛੋਂ ਕਿਸਾਨਾਂ ਦਾ ਧਿਆਨ ਮੱਕੀ ਦੀ ਫਸਲ ਵੱਲ ਲਾਉਣ ਦੀਆਂ ਕੋਸ਼ਿਸ਼ਾਂ ਆਰੰਭ ਹੋ ਗਈਆਂ ਹਨ ਕਿਉਂਕਿ ਐਥਾਨੋਲ ਮੱਕੀ ਦੀ ਫਸਲ ਵਿੱਚੋਂ ਹੀ ਨਿੱਕਲਦਾ ਹੈ ਪੰਜਾਬ ਸਰਕਾਰ ਨੇ ਪੰਜਾਬ ਦੇ ਛੇ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਮੱਕੀ ਦੀ ਬਿਜਾਈ ਵੱਡੇ ਪੱਧਰ ’ਤੇ ਕਰਨ ਲਈ ਕਿਹਾ ਹੈ ਅਤੇ ਇਸ ਦੇ ਬਦਲੇ ਸਰਕਾਰ ਨੇ ਮੱਕੀ ਬੀਜਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਦਾ ਫੈਸਲਾ ਵੀ ਕੀਤਾ ਹੈ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੇ 6 ਜ਼ਿਲ੍ਹਿਆਂ ਸੰਗਰੂਰ, ਬਠਿੰਡਾ, ਪਠਾਨਕੋਟ, ਗੁਰਦਾਸਪੁਰ, ਜਲੰਧਰ ਅਤੇ ਕਪੂਰਥਲਾ ਵਿੱਚ 10000 ਹੈਕਟੇਅਰ ਰਕਬੇ ਵਿੱਚ ਕਿਸਾਨਾਂ ਨੂੰ ਝੋਨੇ ਤੋਂ ਬਦਲ ਕੇ ਮੱਕੀ ਦੀ ਕਾਸਤ ਕਰਵਾਉਣ ਦਾ ਟੀਚਾ ਹੈ। ਇਹ ਵੀ ਦੱਸਣਯੋਗ ਹੈ ਕਿ ਮੱਕੀ ਦੀ 2400 ਰੁਪਏ ਐੱਮਐੱਸਪੀ ’ਤੇ ਖਰੀਦ ਯਕੀਨੀ ਬਣਾਈ ਜਾਵੇਗੀ। ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਪੈਟਰੋਲ ਵਿੱਚ 20 ਫੀਸਦੀ ਐਥਾਨੋਲ ਮਿਲਾਉਣ ਨੂੰ ਹਰੀ ਝੰਡੀ ਦੇਣ ਨਾਲ ਐਥਾਨੋਲ ਦੀ ਡਿਮਾਂਡ ਵਧ ਗਈ ਹੈ। Punjab Farmers News
Read Also : Punjab News: ਪੰਜਾਬ ਦੇ ਇਹ ਜ਼ਿਲ੍ਹੇ ਨੂੰ 11 ਜੂਨ ਨੂੰ ਮਿਲੇਗਾ ਵੱਡਾ ਤੋਹਫ਼ਾ!
ਐਥਾਨੋਲ ਮੱਕੀ ਦੀ ਫਸਲ ਵਿੱਚੋਂ ਪ੍ਰਾਪਤ ਕੀਤਾ ਜਾ ਸਕਦਾ ਹੈ, ਜਿਸ ਕਾਰਨ ਮੱਕੀ ਦੀ ਵੀ ਮੰਗ ਵਿੱਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਇਸ ਮੰਗ ਨੂੰ ਪੂਰਾ ਕਰਨ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਮੱਕੀ ਦੀ ਫਸਲ ਦੀ ਪੈਦਾਵਾਰ ਕਰਨ ਵੱਲ ਉਤਸਾਹਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੱਕੀ ਦੀ ਫਸਲ ਬੀਜਣ ਨਾਲ ਜਿੱਥੇ ਸੂਬੇ ਵਿੱਚ ਖੇਤੀ ਵਿਭਿੰਨਤਾ ਆਵੇਗੀ, ਉਥੇ ਹੀ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਕਿਸਾਨਾਂ ਦੀ ਆਰਥਿਕ ਉੱਨਤੀ ਦਾ ਰਾਹ ਵੀ ਪੱਧਰਾ ਹੋਵੇਗਾ।
Punjab Farmers News
ਪੰਜਾਬ ਸਰਕਾਰ ਵੱਲੋਂ ਪਾਇਲਟ ਪ੍ਰੋਜੈਕਟ ਤਹਿਤ ਜ਼ਿਲ੍ਹਾ ਸੰਗਰੂਰ ਅਤੇ ਗੁਰਦਾਸਪੁਰ ਵਿੱਚ 2000-2000 ਹੈਕਟੇਅਰ, ਪਠਾਨਕੋਟ, ਜਲੰਧਰ, ਬਠਿੰਡਾ ਅਤੇ ਕਪੂਰਥਲਾ ਵਿੱਚ 1500-1500 ਹੈਕਟੇਅਰ ਝੋਨੇ ਵਾਲੀ ਖੇਤਾਂ ਵਿਚ ਮੱਕੀ ਦੀ ਖੇਤੀ ਕਰਾਉਣ ਦਾ ਟੀਚਾ ਹੈ। ਸਿਰਫ ਉਹਨਾਂ ਖੇਤਾਂ ਵਿੱਚ ਹੀ ਮੱਕੀ ਬਿਜਵਾਈ ਜਾਵੇਗੀ, ਜਿੱਥੇ ਪਹਿਲਾਂ ਝੋਨਾ ਬੀਜਿਆ ਜਾਂਦਾ ਰਿਹਾ ਹੈ। ਟੀਚੇ ਨੂੰ ਪ੍ਰਾਪਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੱਕੀ ਬੀਜਣ ਵਾਲੇ ਕਿਸਾਨਾਂ ਦੀ ਰਜਿਸਟ੍ਰੇਸਨ, ਖੇਤ ਮੁੱਦਿਆਂ ਅਤੇ ਤਕਨੀਕੀ ਸਲਾਹ ਵਿੱਚ ਮਦਦ ਲਈ ਹਰ ਪਿੰਡ ਵਿੱਚ ਸਿਖਲਾਈ ਪ੍ਰਾਪਤ ਕਿਸਾਨ ਮਿੱਤਰ (ਕਿਸਾਨ ਦੋਸਤ) ਨਿਯੁਕਤ ਕੀਤੇ ਗਏ ਹਨ, ਜੋ ਕਿਸਾਨਾਂ ਹਰ ਤਰ੍ਹਾਂ ਦੀ ਸਹਾਇਤਾ ਲਈ ਮੌਜੂਦ ਰਹਿਣਗੇ। ਮੱਕੀ ਦੀ ਨਵੀਨਤਮ ਮਸੀਨਰੀ ’ਤੇ ਸਬਸਿਡੀ ਉਪਲੱਬਧ ਕਰਵਾਈ ਜਾ ਰਹੀ ਹੈ।
ਪੰਜਾਬ ਦੇ ਬਾਕੀ ਦੇ ਖੇਤਰ ਅਤੇ ਜ਼ਿਲ੍ਹਿਆਂ ਨੂੰ ਸੀਡੀਪੀ/ਆਰਕੇਵੀ ਵਾਈ ਸਕੀਮ ਤਹਿਤ 35000 ਹੈਕਟੇਅਰ ਪ੍ਰਦਰਸਨੀਆਂ ਤੇ 10,000 ਪ੍ਰਤੀ ਹੈਕਟੇਅਰ ਦੀ ਦਰ ਨਾਲ ਕਿਸਾਨਾਂ ਨੂੰ ਮੱਕੀ ਦਾ ਬੀਜ ਅਤੇ ਹੋਰ ਇਨਪੁਟਸ ਜਿਵੇਂ ਕਿ ਖਾਦਾਂ, ਦਵਾਈਆਂ ਆਦਿ ਸਹਾਇਤਾ ਦੇ ਤੌਰ ’ਤੇ ਦਿੱਤੇ ਜਾਣਗੇ। ਸੰਗਰੂਰ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਵਿਭਾਗ ਨਾਲ ਮਿਲ ਕੇ ਮੱਕੀ ਦੀ ਖੇਤੀ ਨੂੰ ਨਵੀਂ ਉਚਾਈਆਂ ’ਤੇ ਲਿਜਾਣ ਵਿੱਚ ਸਹਿਯੋਗ ਕਰਨ।
ਜ਼ਿਲ੍ਹਾ ਸੰਗਰੂਰ ਦੇ ਮੁੱਖ ਖੇਤੀਬਾੜੀ ਅਫਸਰ ਧਰਮਿੰਦਰਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ 9 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋਣੀ ਹੈ। ਮੱਕੀ ਦੀ ਬਿਜਾਈ ਜੂਨ ਮਹੀਨੇ ਦੀ ਅਖੀਰ ਤੱਕ ਕੀਤੀ ਜਾ ਸਕਦੀ ਹੈ। ਜਿਸ ਲਈ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਿ ਉਹ ਝੋਨੇ ਦੀ ਬਿਜਾਏ ਮੱਕੀ ਬੀਜਣ ਨੂੰ ਪਹਿਲ ਦੇਣ।
Punjab Farmers News: ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਸਾੜੀ ਜਾ ਰਹੀ ਐ ਧਰਤੀ ਮਾਂ ਦੀ ਹਿੱਕ
ਸੂਬੇ ਅੰਦਰ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗਾਂ ਲੱਗਣ ਦਾ ਅੰਕੜਾ 10 ਹਜ਼ਾਰ ਨੂੰ ਪਾਰ | Punjab Farmers News
ਕਿਸਾਨ ਜਥੇਬੰਦੀਆਂ ਦੇ ਆਗੂ ਕਿਸਾਨਾਂ ਲਈ ਬਣਨ ਰਾਹ ਦਸੇਰਾ | Punjab Farmers News
Punjab Farmers News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸੂਬੇ ਅੰਦਰ ਕਿਸਾਨਾਂ ਵੱਲੋਂ ਕਣਕ ਦੀ ਰਹਿੰਦ ਖੂੰਹਦ ਨੂੰ ਅੱਗਾਂ ਲਗਾਉਣ ਦਾ ਅੰਕੜਾ ਵਧਦਾ ਜਾ ਰਿਹਾ ਹੈ। ਪੰਜਾਬ ’ਚ ਹੁਣ ਤੱਕ 10 ਹਜ਼ਾਰ ਤੋਂ ਵੱਧ ਅੱਗਾਂ ਖੇਤਾਂ ’ਚ ਲੱਗ ਚੁੱਕੀਆਂ ਹਨ। ਇੱਧਰ ਸਿਹਤ ਮੰਤਰੀ ਵੱਲੋਂ ਅੱਗ ਲੱਗੇ ਹੋਏ ਇੱਕ ਖੇਤ ਵਿੱਚ ਖੜ੍ਹ ਕੇ ਕਿਸਾਨਾਂ ਨੂੰ ਭਾਵੁਕ ਅਪੀਲ ਕੀਤੀ ਹੈ ਕਿ ਉਹ ਧਰਤੀ ਮਾਤਾ ਦੀ ਹਿੱਕ ਨਾ ਸਾੜਨ।
ਜਾਣਕਾਰੀ ਅਨੁਸਾਰ ਕਿਸਾਨਾਂ ਵੱਲੋਂ ਕਣਕ ਦੀ ਕਟਾਈ ਤੋਂ ਬਾਅਦ ਬਚੀ ਰਹਿੰਦ-ਖੂੰਹਦ ਨੂੰ ਅੱਗਾਂ ਲਗਾਉਣ ਦਾ ਰੁਝਾਨ ਜਾਰੀ ਹੈ। ਭਾਵੇਂ ਕਿ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਹੋਰ ਸੰਸਥਾਨਾਂ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਮੇਤ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਪਰ ਇਸਦੇ ਬਾਵਜੂਦ ਅੱਗਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। Punjab Farmers News
Read Also : Speeding Car Accident: ਵਿਆਹ ਤੋਂ ਵਾਪਸ ਆ ਰਹੀ ਕਾਰ ਖੱਡ ’ਚ ਡਿੱਗੀ, 5 ਦੀ ਮੌਤ
ਇਕੱਤਰ ਹੋਏ ਵੇਰਵਿਆਂ ਮੁਤਾਬਿਕ 1 ਅਪਰੈਲ ਤੋਂ 3 ਮਈ ਤੱਕ 1052 ਅੱਗਾਂ ਲੱਗੀਆਂ ਸਨ ਜਦਕਿ 3 ਮਈ ਤੋਂ ਬਾਅਦ 29 ਮਈ ਤੱਕ ਅੱਗਾਂ ਦਾ ਇਹ ਅੰਕੜਾ 10189 ਤੇ ਪੁੱਜ ਚੁੱਕਾ ਹੈ। ਪੰਜਾਬ ਦੇ ਹੁਸਿਆਰਪੁਰ, ਗੁਰਦਾਸਪੁਰ, ਲੁਧਿਆਣਾ ਬਰਨਾਲਾ, ਸੰਗਰੂਰ, ਪਟਿਆਲਾ, ਮਾਨਸਾ, ਫਿਰੋਜਪੁਰ, ਮੋਗਾ ਬਠਿੰਡਾ, ਅੰਮ੍ਰਿਤਸਰ ਆਦਿ ਜ਼ਿਲ੍ਹਿਆਂ ’ਚ ਕਿਸਾਨਾਂ ਵੱਲੋਂ ਜਿਆਦਾ ਅੱਗਾਂ ਲਗਾਈਆਂ ਗਈਆਂ ਹਨ।
Punjab Farmers News
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਕਿਸਾਨਾਂ ਤੇ ਸਖ਼ਤੀ ਕੀਤੀ ਜਾਂਦੀ ਹੈ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਜਾਂਦੇ ਹਨ, ਪਰ ਵਾਤਾਵਰਣ ਬਚਾਉਣ ਲਈ ਕਿਸਾਨ ਜਥੇਬੰਦੀਆਂ ਨੂੰ ਖੁਦ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਦਾ ਤਰਕ ਸੀ ਕਿ ਮੁੱਖ ਕਿਸਾਨ ਆਗੂਆਂ ਵੱਲੋਂ ਇੱਥੇ ਆਪਣੀ ਮੁੱਖ ਭੂਮਿਕਾ ਨਿਭਾਉਣੀ ਚਾਹੀਦੀ ਹੈ । ਪਿਛਲੇ ਸਾਲ ਵੀ 11 ਹਜਾਰ ਦੇ ਕਰੀਬ ਅੱਗਾਂ ਲੱਗੀਆਂ ਸਨ।
ਇਸ ਸਬੰਧੀ ਜਦੋਂ ਕਿਸਾਨਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਸ ਵਾਰ ਤੂੜੀ ਦੇ ਭਾਅ ਡਿੱਗਣ ਕਰਕੇ ਜਿਆਦਾਤਰ ਕਿਸਾਨਾਂ ਵੱਲੋਂ ਆਪਣੇ ਜੋਗੀ ਤੂੜੀ ਕਰਵਾਕੇ ਬਾਕੀ ਨਾੜ ਨੂੰ ਅੱਗ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਕਿਸਾਨਾਂ ਦਾ ਧੂੰਆਂ ਜ਼ਰੂਰ ਦਿੱਸਦਾ ਹੈ, ਪਰ ਇਸ ਵਾਰ ਜਦੋਂ ਕਿਸਾਨਾਂ ਦੀਆਂ ਕਣਕਾਂ ਨੂੰ ਅੱਗਾਂ ਲੱਗੀਆਂ, ਉਸ ਵੇਲੇ ਕੋਈ ਅਫ਼ਸਰ ਨਹੀਂ ਬਹੁੜਿਆ। ਕਿਸਾਨ ਰੁਲਦੂ ਸਿੰਘ, ਪ੍ਰੀਤਮ ਸਿੰਘ ਅਤੇ ਭਾਗ ਸਿੰਘ ਨੇ ਕਿਹਾ ਕਿ ਕਣਕ ਅੰਦਰ ਗੁੱਲੀ ਡੰਡਾ ਕਾਫ਼ੀ ਹੁੰਦਾ ਹੈ, ਜੋਂ ਕਿ ਅੱਗ ਲਗਾਉਣ ਤੋਂ ਬਾਅਦ ਖਤਮ ਹੋ ਜਾਂਦਾ ਹੈ। ਅਗਲੀ ਕਣਕ ਦੇ ਸਮੇਂ ਖੇਤਾਂ ਵਿੱਚ ਘੱਟ ਪੈਦਾ ਹੁੰਦਾ ਹੈ।
ਸਿਹਤ ਮੰਤਰੀ ਦੀ ਭਾਵੁਕ ਅਪੀਲ, ਧਰਤੀ ਮਾਂ ਦੀ ਹਿੱਕ ਨਾ ਸਾੜੋ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਭਾਵੁਕ ਅਪੀਲ ਕੀਤੀ ਹੈ ਕਿ ਕਿਸਾਨ ਵੀਰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਕੇ ਧਰਤੀ ਮਾਤਾ ਦੀ ਹਿੱਕ ਨਾ ਸਾੜਨ ਉਹ ਪਿੰਡ ਕਾਠਮੱਠੀ ਨੇੜੇ ਖੇਤ ’ਚ ਖੜ੍ਹ ਕੇ ਕਣਕ ਦੇ ਨਾੜ ਨੂੰ ਲਗਾਈ ਅੱਗ ਤੇ ਕਿਸਾਨਾਂ ਦੀ ਵਾਤਾਵਰਨ ਪ੍ਰਤੀ ਬੇਰੁਖ਼ੀ ’ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਜਿੱਥੇ ਇਹ ਅੱਗ ਪਸ਼ੂ-ਪੰਛੀਆਂ, ਮਿੱਤਰ ਕੀੜੇ ਮਕੌੜਿਆਂ ਤੇ ਦਰੱਖਤਾਂ ਨੂੰ ਸਾੜਦੀ ਹੈ, ਉੱਥੇ ਹੀ ਇਸ ਦਾ ਧੂੰਆਂ ਬੱਚਿਆਂ, ਬਜ਼ੁਰਗਾਂ ਤੇ ਗਰਭਵਤੀ ਔਰਤਾਂ ਲਈ ਵੀ ਸਾਹ ਦੀਆਂ ਬਿਮਾਰੀਆਂ ਲਾਉਂਦਾ ਹੈ ਤੇ ਸਰੀਰ ਦੀਆਂ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵੀ ਖਤਮ ਹੁੰਦੀ ਹੈ ਤੇ ਕੋਰੋਨਾ, ਦਮੇ ਤੇ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਵੀ ਫੈਲਦੀਆਂ ਹਨ
ਇਹਨਾਂ ਜ਼ਿਲ੍ਹਿਆਂ ’ਚ ਲੱਗੀਆਂ ਵੱਧ ਅੱਗਾਂ
ਅੰਮ੍ਰਿਤਸਰ ਜ਼ਿਲ੍ਹੇ ਅੰਦਰ ਕਣਕ ਦੀ ਰਹਿੰਦ-ਖੂੰਹਦ ਨੂੰ 1102 ਥਾਵਾਂ ’ਤੇ ਅੱਗਾਂ ਲੱਗੀਆਂ ਹਨ, ਜਦਕਿ ਮੋਗਾ ਅੰਦਰ 863, ਗੁਰਦਾਸਪੁਰ ਅੰਦਰ 856, ਫਿਰੋਜ਼ਪੁਰ ਅੰਦਰ 742, ਤਰਨਤਾਰਨ 700, ਸੰਗਰੂਰ 654, ਬਠਿੰਡਾ ਅੰਦਰ 651, ਲੁਧਿਆਣਾ 639, ਪਟਿਆਲਾ ਅੰਦਰ 458 ਅੱਗਾਂ ਲੱਗ ਚੁੱਕੀਆਂ ਹਨ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ਅੰਦਰ ਵੀ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗਾਂ ਲੱਗੀਆਂ ਹਨ।
ਕਿਸਾਨਾਂ ਨੇ ਵੱਡੀ ਪੱਧਰ ’ਤੇ ਬੀਜੀ ਪਾਬੰਦੀਸ਼ੁਦਾ Pusa 44 ਦੀ ਪਨੀਰੀ, ਹੁੁਣ ਕੀ ਕਰੇਗੀ ਸਰਕਾਰ
ਮੁੱਖ ਮੰਤਰੀ ਵੱਲੋਂ Pusa 44 ਝੋਨਾ ਨਾ ਖਰੀਦਣ ਦੇ ਬਿਆਨ ਤੋਂ ਬਾਅਦ ਭੰਬਲਭੂਸੇ ਵਾਲੀ ਸਥਿਤੀ ’ਚ ਕਿਸਾਨ
ਖੇਤੀਬਾੜੀ ਵਿਭਾਗ ’ਤੇ ਉੱਠੇ ਸੁਆਲ, ਕਿਸਾਨਾਂ ਵੱਲੋਂ ਪਨੀਰੀ ਬੀਜਣ ਮੌਕੇ ਕਿੱਥੇ ਸਨ ਅਧਿਕਾਰੀ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਪੂਸਾ 44 (Pusa 44) ਝੋਨੇ ਦੀ ਕਿਸਮ ’ਤੇ ਪਾਬੰਦੀ ਲਾਉਣ ਦੇ ਬਾਵਜੂਦ ਵੱਡੀ ਪੱਧਰ ’ਤੇ ਕਿਸਾਨਾਂ ਵੱਲੋਂ ਇਸ ਦੀ ਪਨੀਰੀ ਬੀਜੀ ਗਈ ਹੈ। ਇੱਧਰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਆਖਿਆ ਗਿਆ ਹੈ ਕਿ ਸਰਕਾਰ ਵੱਲੋਂ ਪੂਸਾ 44 ਝੋਨਾ ਨਹੀਂ ਖਰੀਦਿਆ ਜਾਵੇਗਾ, ਜਿਸ ਤੋਂ ਬਾਅਦ ਸਥਿਤੀ ਭੰਬਲਭੂੰਸੇ ਵਾਲੀ ਪੈਦਾ ਹੋ ਗਈ ਹੈ। ਖੇਤੀਬਾੜੀ ਵਿਭਾਗ ਦੇ ਮੁਲਾਜ਼ਮ ਅਤੇ ਅਧਿਕਾਰੀ ਕੀ ਹੁਣ ਖੇਤਾਂ ਵਿੱਚ ਪੁੱਜ ਕੇ ਪੂਸਾ 44 ਦੀ ਲਾਈ ਗਈ ਪਨੀਰੀ ਸਬੰਧੀ ਕੋਈ ਕਾਰਵਾਈ ਕਰਨਗੇ ਜਾਂ ਨਹੀਂ, ਇਹ ਵੱਡਾ ਸੁਆਲ ਪੈਦਾ ਹੋ ਗਿਆ ਹੈ।
Read Also : Punjab Land Pooling Policy: ਲੈਂਡ ਪੁਲਿੰਗ ਨੀਤੀ ਕਿਸਾਨਾਂ ਲਈ ਫਾਇਦੇਮੰਦ, ਅਕਾਲੀ ਦਲ ਕਰ ਰਿਹੈ ਗੁੰਮਰਾਹ
ਦੱਸਣਯੋਗ ਹੈ ਕਿ ਪੰਜਾਬ ਵਿੱਚ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਝੋਨੇ ਦੀ ਕਿਸਮ ਪੂੁਸਾ 44 (Pusa 44) ਸਮੇਤ ਹਾਈਬ੍ਰਿਡ ਬੀਜ਼ਾਂ ’ਤੇ ਪਾਬੰਦੀ ਲਾਈ ਹੋਈ ਹੈ। ਵੱਡੀ ਗੱਲ ਇਹ ਹੈ ਕਿ ਇਸ ਪਾਬੰਦੀ ਦੇ ਬਾਵਜੂਦ ਮਾਲਵੇ ਖਿੱਤੇ ਵਿੱਚ ਵੱਡੀ ਪੱਧਰ ’ਤੇ ਕਿਸਾਨਾਂ ਵੱਲੋਂ ਪਾਬੰਦੀਸ਼ੁਦਾ ਪੂਸਾ 44 ਝੋਨੇ ਦੀ ਪਨੀਰੀ ਬੀਜੀ ਗਈ ਹੈ। ਸਥਿਤੀ ਇਹ ਹੈ ਕਿ ਇਸ ਪਨੀਰੀ ਨੂੰ ਬੀਜਿਆਂ 15 ਤੋਂ 20 ਦਿਨ ਤੱਕ ਹੋ ਚੁੱਕੇ ਹਨ ਅਤੇ ਇਹ ਕਾਫ਼ੀ ਵੱਡੀ ਹੋ ਗਈ ਹੈ। ਬੀਤੇ ਕੱਲ੍ਹ ਮੁੱਖ ਮੰਤਰੀ ਵੱਲੋਂ ਧੂਰੀ ਵਿਖੇ ਆਪਣੇ ਦੌਰੇ ਦੌਰਾਨ ਆਖਿਆ ਗਿਆ ਹੈ ਕਿ ਸਰਕਾਰ ਪੂਸਾ 44 ਝੋਨੇ ਦੀ ਖਰੀਦ ਨਹੀਂ ਕਰੇਗੀ, ਜਿਸ ਤੋਂ ਬਾਅਦ ਮਾਮਲਾ ਹੋਰ ਪੇਚੀਦਾ ਹੋ ਗਿਆ ਹੈ।
Pusa 44
ਜਿਹੜੇ ਕਿਸਾਨਾਂ ਵੱਲੋਂ ਪੂਸਾ 44 (Pusa 44) ਝੋਨੇ ਦੀ ਪਨੀਰੀ ਬੀਜੀ ਹੋਈ ਹੈ, ਉਹ ਇਸ ਦੀ ਲਵਾਈ ਹੀ ਕਰਨਗੇ। ਕਿਉਂਕਿ ਸਰਕਾਰ ਵੱਲੋਂ ਪੰਜਾਬ ਵਿੱਚ ਝੋਨੇ ਦੀ ਲਵਾਈ 1 ਜੂਨ ਤੋਂ 9 ਜੂਨ ਤੱਕ ਚਾਰ ਪੜਾਵਾਂ ਵਿੱਚ ਕਰਵਾਈ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਸਮੇਂ ਵਿੱਚ ਤਾਂ ਪੂਸਾ 44 ਝੋਨੇ ਦਾ ਹੀ ਸਮਾਂ ਹੈ, ਜਦੋਂ ਕਿ ਸਰਕਾਰ ਵੱਲੋਂ ਐਲਾਨੀਆਂ ਪੀਆਰ ਕਿਸਮਾਂ ਦੀ ਪਨੀਰੀ ਦੀ ਜੂਨ ਮਹੀਨੇ ਵਿੱਚ ਬਿਜਾਈ ਹੁੰਦੀ ਹੈ। ਕਿਸਾਨਾਂ ਦਾ ਤਰਕ ਹੈ ਕਿ ਪੂਸਾ 44 ਝੋਨਾ ਕਿਸਾਨਾਂ ਦੇ ਵਾਰੇ ਨਿਆਰੇ ਕਰ ਦਿੰਦਾ ਹੈ।
ਇੱਧਰ ਹੁਣ ਖੇਤੀਬਾੜੀ ਵਿਭਾਗ ’ਤੇ ਵੱਡੇ ਸਵਾਲ ਖੜ੍ਹੇ ਹੋ ਗਏ ਹਨ ਕਿ ਜਦੋਂ ਕਿਸਾਨਾਂ ਵੱਲੋਂ ਪਾਬੰਦੀ ਸ਼ੁਦਾ ਬੀਜ ਪੂਸਾ 44 ਦੀ ਪਨੀਰੀ ਬੀਜੀ ਗਈ ਸੀ ਤਾਂ ਉਹ ਕਿੱਥੇ ਸੀ। ਪਤਾ ਲੱਗਾ ਹੈ ਕਿ ਪ੍ਰਾਈਵੇਟ ਦੁਕਾਨਦਾਰਾਂ ਵੱਲੋਂ ਇਸ ਵਾਰ ਦੁੱਗਣੀ ਕੀਮਤ ’ਤੇ ਪੂੁਸਾ 44 ਝੋਨੇ ਦਾ ਬੀਜ਼ ਚੋਰੀ ਛਿਪੇ ਮੁਹੱਈਆ ਕਰਵਾਇਆ ਗਿਆ ਹੈ। ਕੀ ਹੁਣ ਖੇਤੀਬਾੜੀ ਵਿਭਾਗ ਕਿਸਾਨਾਂ ਵੱਲੋਂ ਬੀਜੀ ਪੂਸਾ 44 ਝੋਨੇ ਦੀ ਪਨੀਰੀ ’ਤੇ ਕੋਈ ਕਾਰਵਾਈ ਕਰੇਗਾ ਜਾਂ ਨਹੀਂ। ਇਸ ਮਾਮਲੇ ਸਬੰਧੀ ਜਦੋਂ ਜ਼ਿਲ੍ਹਾ ਪੱਧਰ ’ਤੇ ਖੇਤੀਬਾੜੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾ ਉਨ੍ਹਾਂ ਇਸ ਮਾਮਲੇ ’ਤੇ ਖੁੱਲ੍ਹ ਕੇ ਗੱਲ ਨਹੀਂ ਕੀਤੀ। ਇਸ ਮਾਮਲੇ ਸਬੰਧੀ ਜਦੋਂ ਖੇਤੀਬਾੜੀ ਮੰਤਰੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਵਾਰ-ਵਾਰ ਸੰਪਰਕ ਕਰਨ ’ਤੇ ਵੀ ਗੱਲ ਨਾ ਹੋ ਸਕੀ
ਸਾਡੇ ਵੱਲੋਂ ਕਿਸਾਨਾਂ ਨੂੰ ਪਹਿਲਾਂ ਹੀ ਕੀਤਾ ਗਿਆ ਸੀ ਜਾਗਰੂਕ : ਡਾਇਰੈਕਟਰ ਜਸਵੰਤ ਸਿੰਘ
ਇਸ ਮਾਮਲੇ ਸਬੰਧੀ ਜਦੋਂ ਖੇਤੀਬਾੜੀ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਜਸਵੰਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਗਿਆ ਸੀ ਕਿ ਵੱਧ ਸਮਾਂ ਲੈਣ ਵਾਲੀ ਪੂਸਾ 44 (Pusa 44) ਝੋਨੇ ਦੀ ਕਿਸਮ ’ਤੇ ਪਾਬੰਦੀ ਲਾਈ ਹੋਈ ਹੈ ਅਤੇ ਇਸ ਸਬੰਧੀ ਕਿਸਾਨਾਂ ਨੂੰ ਵੀ ਜਾਗਰੂਕ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਵੱਲੋਂ ਇਹ ਪਨੀਰੀ ਬੀਜੀ ਗਈ ਹੈ, ਉਨ੍ਹਾਂ ਵੱਲੋਂ ਆਪਣੇ ਪੱਧਰ ’ਤੇ ਹੀ ਬੀਜੀ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਕਿ ਹੁਣ ਖੇਤੀਬਾੜੀ ਵਿਭਾਗ ਕੋਈ ਕਾਰਵਾਈ ਕਰੇਗਾ ਜਾਂ ਨਹੀਂ ਤਾਂ ਉਨ੍ਹਾਂ ਸਪੱਸ਼ਟ ਜਵਾਬ ਦੇਣ ਦੀ ਥਾਂ ਇਹ ਕਹਿ ਕੇ ਪਾਸਾ ਵੱਟ ਲਿਆ ਕਿ ਉਹ ਮੀਟਿੰਗ ਵਿੱਚ ਹਨ , ਫਿਰ ਗੱਲ ਕਰ ਲੈਣਾ।
ਪੂਸਾ 44 ਪੰਜਾਬ ਨੂੰ ਡਾਰਕ ਜ਼ੋਨ ਤੋਂ ਅੱਗੇ ਮਾਰੂਥਲ ਬਣਾ ਦੇਵੇਗੀ : ਕੁਲਵਿੰਦਰ ਸਿੰਘ
ਇਸ ਸਬੰਧੀ ਕਿਸਾਨ ਅਤੇ ਚਿੰਤਕ ਕੁਲਵਿੰਦਰ ਸਿੰਘ ਦਾ ਕਹਿਣਾ ਹੈ ਕਿ 1 ਜੂਨ ਤੋਂ ਅਗੇਤਾ ਝੋਨਾ ਪੂਸਾ 44 ਹੀ ਲੱਗੇਗਾ, ਜੋ ਕਿ ਪੰਜਾਬ ਵਿੱਚ ਇੱਕ ਸਾਲ ਤੋਂ ਬੈਨ ਹੈ, ਜੋ ਪਾਣੀ ਦਾ ਦੁਸ਼ਮਣ ਹੈ। ਪੰਜਾਬ ਸਰਕਾਰ ਪੁੂਰੀ ਸਖਤੀ ਕਰੇ ਤਾਂ ਕਿ ਲੰਮੇ ਸਮੇਂ ਦਾ ਝੋਨਾ ਪੂਸਾ 44 ਦੀ ਥਾਂ ਪੀਆਰ 126 ਵਰਗੇ ਘੱਟ ਸਮੇਂ ਦੇ ਝੋਨੇ ਹੇਠ ਰਕਬਾ ਵਧੇ। ਉਨ੍ਹਾਂ ਕਿਹਾ ਕਿ ਇੱਕ ਸਾਜਿਸ਼ ਤਹਿਤ ਪੀਆਰ 126 ਨੂੰ ਬਦਨਾਮ ਕੀਤਾ ਜਾ ਰਿਹਾ। ਚੌਲ ਸਨਅਤ ਦੀ ਪਹਿਲੀ ਪਸੰਦ ਪੂਸਾ 44 ਹੈ, ਜੋ ਪੰਜਾਬ ਨੂੰ ਡਾਰਕ ਜ਼ੋਨ ਤੋਂ ਅੱਗੇ ਮਾਰੂਥਲ ਬਣਾ ਦੇਵੇਗੀ।
Punjab Farmers News: ਫਾਜ਼ਿਲਕਾ (ਰਜਨੀਸ਼ ਰਵੀ)। ਫਾਜ਼ਿਲਕਾ ਜ਼ਿਲੇ ਵਿੱਚ ਕਣਕ ਵੇਚਣ ਨਾਲ ਕਿਸਾਨਾਂ ਨੂੰ 1706 ਕਰੋੜ ਰੁਪਏ ਦੀ ਆਮਦਨ ਹੋਈ ਹੈ। ਸਰਕਾਰ ਵੱਲੋਂ ਖਰੀਦੀ ਗਈ ਕਣਕ ਦੇ ਬਦਲੇ ਇਹ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲਾ ਫੂਡ ਸਪਲਾਈ ਕੰਟਰੋਲਰ ਵੰਦਨਾ ਕੰਬੋਜ ਨੇ ਦਿੱਤੀ ਹੈ।
Read Also : Vande Bharat Train: ਯਾਤਰੀ ਧਿਆਨ ਦੇਣ, ਪੰਜਾਬ ’ਚ Vande Bharat Train ਚੱਲਣ ਸਬੰਧੀ ਆਇਆ ਨਵਾਂ Update
ਉਹਨਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 7,62,786 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਬੀਤੇ ਦਿਨ 1448 ਮਿਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਦਕਿ ਬੀਤੇ ਇੱਕ ਦਿਨ ਵਿੱਚ 19337 ਮਿਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ ਹੈ। Farmers News
ਪਨਗਰੇਨ ਨੇ ਸਭ ਤੋਂ ਵੱਧ 2,07,095 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ ਅਤੇ ਮਾਰਕਫੈਡ ਨੇ 1,91,157 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਪਨਸਪ ਵੱਲੋਂ 1,87,910 ਮਿਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ 1,25,015 ਮਿਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 51,609 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। Punjab Farmers News
Punjab Farmers News: ਸਵੇਰੇ 4 ਵਜੇ ਹੀ ਜਗਜੀਤ ਸਿੰਘ ਡਲੇਵਾਲ ਦੇ ਘਰ ਪੁੱਜੀ ਪੁਲਿਸ
ਵੱਡੀ ਗਿਣਤੀ ਕਿਸਾਨ ਘਰਾਂ ‘ਚ ਕੀਤੇ ਕੈਦ | Punjab Farmers News
Punjab Farmers News: ਬਠਿੰਡਾ (ਸੁਖਜੀਤ ਮਾਨ)। ਕਿਸਾਨੀ ਮਸਲਿਆਂ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਭਲਕੇ 6 ਮਈ ਨੂੰ ਸ਼ੰਭੂ ਬਾਰਡਰ ਉੱਤੇ ਲਾਏ ਜਾਣ ਵਾਲੇ ਇੱਕ ਰੋਜਾ ਧਰਨੇ ਦੀ ਭਿਣਕ ਪੈਂਦਿਆਂ ਹੀ ਪੰਜਾਬ ਪੁਲਿਸ ਨੇ ਅੱਜ ਮੂੰਹ ਹਨੇਰੇ ਹੀ ਕਿਸਾਨਾਂ ਦੇ ਘਰਾਂ ਵਿੱਚ ਰੇਡ ਕਰਦਿਆਂ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਕਿਸਾਨੀ ਮਸਲਿਆਂ ਲਈ ਵਿਚਾਰ ਚਰਚਾ ਕੀਤੀ ਜਾਣੀ ਸੀ ਪਰ ਸਰਕਾਰ ਨੇ ਮੀਟਿੰਗ ਚ ਇਕੱਠੇ ਹੋਣ ਤੋਂ ਪਹਿਲਾਂ ਹੀ ਉਹਨਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਜੋ ਨਿੰਦਨ ਯੋਗ ਵਰਤਾਰਾ ਹੈ । Farmers on Shambhu Border
ਵੇਰਵਿਆਂ ਮੁਤਾਬਿਕ ਪੁਲਿਸ ਵੱਲੋਂ ਜਿੰਨਾ ਕਿਸਾਨਾਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ ਹੈ ਉਹਨਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਤੋਂ ਇਲਾਵਾ ਮਾਨ ਸਿੰਘ ਰਾਜਪੁਰਾ, ਕਾਕਾ ਸਿੰਘ ਕੋਟੜਾ, ਜਗਦੇਵ ਸਿੰਘ ਭੈਣੀ ਬਾਘਾ, ਗੁਰਚਰਨ ਸਿੰਘ ਭੀਖੀ ਗੁਰਪ੍ਰੀਤ ਸਿੰਘ ਪੱਖੋ ਸਮੇਤ ਹੋਰ ਵੱਡੀ ਗਿਣਤੀ ਕਿਸਾਨ ਸ਼ਾਮਿਲ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਉਸ ਦੇ ਘਰ ਵਿੱਚ ਸਵੇਰ ਕਰੀਬ 4 ਵਜੇ ਹੀ ਪੁਲਿਸ ਆ ਗਈ ਤੇ ਉਹਨਾਂ ਨੂੰ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ। Punjab Farmers News
Read Also : Punjab Vidhan Sabha Session: ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸ਼ੁਰੂ, ਸਭ ਤੋਂ ਪਹਿਲਾਂ ਹੋਇਆ ਇਹ ਕੰਮ
ਉਹਨਾਂ ਕਿਹਾ ਕਿ ਸੰਘਰਸ਼ ਦੌਰਾਨ ਕਿਸਾਨਾਂ ਦੀ ਪੁਲਿਸ ਵੱਲੋਂ ਜੋ ਖਿੱਚ ਧੂਹ ਕੀਤੀ ਗਈ ਸੀ ਉਸ ਵਿੱਚ ਕਈ ਕਿਸਾਨ ਜ਼ਖਮੀ ਹੋ ਗਏ ਸਨ ਤੇ ਕਾਫੀ ਸਮਾਨ ਗਵਾਚ ਗਿਆ ਜਿਸ ਮਸਲੇ ਤੇ ਉਹਨਾਂ ਵੱਲੋਂ ਸਿਰਫ ਇੱਕ ਦਿਨ ਧਰਨਾ ਦਿੱਤਾ ਜਾਣਾ ਸੀ ।ਉਨਾ ਸਰਕਾਰ ਦੇ ਇਸ ਰਵਈਏ ਦੀ ਨਿੰਦਾ ਕਰਦਿਆਂ ਕਿਹਾ ਕਿ ਆਪਣੇ ਮੰਗਾਂ ਮਸਲਿਆਂ ਲਈ ਆਵਾਜ਼ ਚੁੱਕਣ ਵਾਲਿਆਂ ਨੂੰ ਜੇਲਾਂ ਵਿੱਚ ਡੱਕ ਦੇਣਾ ਚੰਗਾ ਨਹੀਂ ਹੈ ਅਜਿਹਾ ਤਾਨਾਸ਼ਾਹੀ ਰਵਈਆ ਜਿਆਦਾ ਦੇਰ ਨਹੀਂ ਚੱਲੇਗਾ।
Farmers on Shambhu Border
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਇਸ ਰਵਈਏ ਖਿਲਾਫ ਸਾਨੂੰ ਸਭ ਨੂੰ ਡਟਣਾ ਪਏਗਾ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਅਸੀਂ ਆਪਣੀਆਂ ਹੱਕੀ ਮੰਗਾਂ ਲਈ ਆਵਾਜ਼ ਜਾਰੀ ਰੱਖ ਸਕੀਏ । ਡੱਲੇਵਾਲ ਨੇ ਕਿਹਾ ਕਿ ਉਨਾਂ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਇਹ ਸਿਰਫ ਇੱਕ ਦਿਨ ਦਾ ਪ੍ਰਦਰਸ਼ਨ ਹੋਵੇਗਾ ਫਿਰ ਸਰਕਾਰ ਨੂੰ ਐਨਾਂ ਡਰਨ ਦੀ ਕੀ ਲੋੜ ਸੀ। ਜੇਕਰ ਕੋਈ ਪੁੱਛ ਪੜਤਾਲ ਹੀ ਕਰ ਨਹੀਂ ਸੀ ਤਾਂ ਡੀਜੀਪੀ ਪੁੱਛ ਸਕਦੇ ਸੀ ਕਿ ਕਿਸ ਗੱਲ ਲਈ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਾਡੀ ਮੁੱਖ ਮੰਗ ਇਹੋ ਕਿ ਸੰਘਰਸ਼ ਨੂੰ ਤਾਰਪੀਡੋ ਕਰਨ ਮੌਕੇ ਜਿਹੜੇ ਪੁਲਿਸ ਅਧਿਕਾਰੀਆਂ ਵੱਲੋਂ ਕਿਸਾਨਾਂ ਨਾਲ ਮਾੜਾ ਵਰਤਾਓ ਕੀਤਾ ਗਿਆ ਹੈ ਉਹਨਾਂ ਨੂੰ ਮੁਅਤਲ ਕੀਤਾ ਜਾਵੇ ਤੇ ਉਹਨਾਂ ਖਿਲਾਫ ਕਾਰਵਾਈ ਕੀਤੀ ਜਾਵੇ।
ਇਸ ਤੋਂ ਇਲਾਵਾ ਡੀਜੀਪੀ ਵੱਲੋਂ ਜੋ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਹਨਾਂ ਦੇ ਗੁੰਮ ਹੋਏ ਸਮਾਨ ਦੀ ਭਰਪਾਈ ਕੀਤੀ ਜਾਵੇਗੀ ਤਾਂ ਉਹ ਭਰਪਾਈ ਕੀਤੀ ਜਾਵੇ। ਸਿਰਫ ਇਹਨਾਂ ਮਸਲਿਆਂ ਲਈ ਹੀ ਕੀਤੇ ਜਾਣ ਵਾਲੇ ਇਕੱਠ ਤੋਂ ਸਰਕਾਰ ਡਰ ਗਈ ਅਤੇ ਕਿਸਾਨ ਆਗੂਆਂ ਨੂੰ ਉਹਨਾਂ ਦੇ ਘਰਾਂ ਵਿੱਚ ਹੀ ਬੰਦ ਕਰ ਦਿੱਤਾ ਜੋ ਨਿੰਦਣਯੋਗ ਹੈ।
ਸੜਕਾਂ ਜਾਂ ਰੇਲਾਂ ਰੋਕਣਾ ਸਹੀ ਨਹੀਂ : ਮੁੱਖ ਮੰਤਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੂਨੀਅਨਾਂ ਆਦਿ ਨੂੰ ਅੱਜ ਆਪਣੇ ਸੋਸ਼ਲ ਮੀਡੀਆ ਰਾਹੀਂ ਸੁਨੇਹਾ ਦਿੰਦਿਆਂ ਆਖਿਆ ਕਿ ਪੰਜਾਬ ਵਿੱਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ,ਧਰਨੇ ਜਾਂ ਹੜਤਾਲਾਂ ਪਬਲਿਕ ਦੇ ਵਿਰੁੱਧ ਮੰਨੇ ਜਾਣਗੇ। ਉਹਨਾਂ ਕਿਹਾ ਕਿ ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਧਿਆਨ ਦੇਣ, ਵਿਰੋਧ ਕਰਨ ਦੇ ਹੋਰ ਵੀ ਤਰੀਕੇ ਹਨ ਸਿਰਫ਼ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ ਵਰਨਾ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ।
Punjab Farmers News: ਤੂੜੀ ਦੇ ਭਾਅ ਮੰਦੇ, ਹੁਣ ਤੱਕ 1052 ਥਾਵਾਂ ’ਤੇ ਕਣਕ ਦੀ ਰਹਿੰਦ-ਖੂੰਹਦ ਨੂੰ ਲੱਗੀਆਂ ਅੱਗਾਂ
ਇਸ ਵਾਰ ਸਭ ਤੋਂ ਜ਼ਿਆਦਾ ਲੱਗ ਰਹੀਆਂ ਨੇ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗਾਂ | Punjab Farmers News
ਹੁਣ ਤੱਕ ਹੁਸ਼ਿਆਰਪੁਰ, ਕਪੂਰਥਲਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹੇ ਅੱਗ ਲਾਉਣ ਵਿੱਚ ਮੋਹਰੀ | Punjab Farmers News
Punjab Farmers News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਇਸ ਵਾਰ ਤੂੜੀ ਦੇ ਭਾਅ ਮੰਦੇ ਹੋਣ ਕਾਰਨ ਕਿਸਾਨਾਂ ਵੱਲੋਂ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਦੇ ਹਵਾਲੇ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਇਸ ਵਾਰ ਅੱਗਾਂ ਲਾਉਣ ਦਾ ਸਿਲਸਿਲਾ ਤੇਜ਼ ਕੀਤਾ ਜਾ ਰਿਹਾ ਹੈ। ਸੂਬੇ ਅੰਦਰ ਅੱਜ ਤੱਕ 1052 ਥਾਵਾਂ ’ਤੇ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਾਈ ਜਾ ਚੁੱਕੀ ਹੈ, ਜਦੋਂਕਿ ਪਿਛਲੇ ਸਾਲਾਂ ਵਿੱਚ ਘੱਟ ਥਾਵਾਂ ’ਤੇ ਅੱਗ ਲਾਉਣ ਦੇ ਅੰਕੜੇ ਦਰਜ ਕੀਤੇ ਗਏ ਸਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਹਾਸਲ ਹੋਏ ਵੇਰਵਿਆਂ ਮੁਤਾਬਕ ਇੱਕ ਅਪਰੈਲ ਤੋਂ 3 ਮਈ ਤੱਕ ਪੰਜਾਬ ਅੰਦਰ ਵੱਖ-ਵੱਖ ਜ਼ਿਲ੍ਹਿਆਂ ਚ 1052 ਥਾਵਾਂ ’ਤੇ ਅੱਗ ਲਾਉਣ ਦੀਆਂ ਘਟਨਾਵਾਂ ਦਰਜ ਹੋਈਆਂ ਹਨ।
Read Also : Pension News: ਲੱਖਾਂ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਿਆ
ਇਸ ਵਾਰ ਸੂਬੇ ਅੰਦਰ ਤੂੜੀ ਦੇ ਭਾਅ ਡਿੱਗ ਜਾਣ ਕਾਰਨ ਜ਼ਿਆਦਾਤਰ ਕਿਸਾਨਾਂ ਵੱਲੋਂ ਸਿਰਫ ਆਪਣੇ ਜੋਗੀ ਹੀ ਤੂੜੀ ਕਰਵਾਈ ਜਾ ਰਹੀ ਹੈ, ਜਦੋਂਕਿ ਬਾਕੀ ਤੂੜੀ ਵਾਲੇ ਵਾਹਨ ਨੂੰ ਅੱਗ ਦੇ ਹਵਾਲੇ ਲਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ । ਕਿਸਾਨਾਂ ਦਾ ਕਹਿਣਾ ਹੈ ਕਿ ਤੂੜੀ ਦੀ ਟਰਾਲੀ ਦਾ ਭਾਅ 1500 ਰੁਪਏ ਤੋਂ ਲੈ ਕੇ 1800 ਤੱਕ ਹੀ ਰਹਿ ਗਿਆ ਹੈ ।ਉਨ੍ਹਾਂ ਕਿਹਾ ਕਿ ਇੰਨੀ ਤਾਂ ਤੂੜੀ ਕਰਵਾਉਣ ਦੀ ਲਾਗਤ ਹੀ ਆ ਰਹੀ ਹੈ।ਇੱਧਰ ਜੇਕਰ ਅੱਗਾਂ ਲਾਉਣ ਦੇ ਅੰਕੜਿਆਂ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਸਭ ਤੋਂ ਵੱਧ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਅੱਗਾਂ ਲਾਉਣ ਦੀਆਂ ਘਟਨਾਵਾਂ ਦਰਜ ਹੋਈਆਂ ਹਨ।
Punjab Farmers News
ਇੱਕ ਅਪਰੈਲ ਤੋਂ ਤਿੰਨ ਮਈ ਤੱਕ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 185 ਥਾਵਾਂ ’ਤੇ ਅੱਗਾਂ ਲਾਈਆਂ ਜਾ ਚੁੱਕੀਆਂ ਹਨ, ਜਦੋਂਕਿ ਸਾਲ 2024 ਵਿੱਚ ਇਸ ਵਕਫੇ ਦੌਰਾਨ ਸਿਰਫ 8 ਥਾਵਾਂ ’ਤੇ ਅੱਗ ਲਾਈ ਗਈ ਸੀ ਜਦੋਂਕਿ ਸਾਲ 2023 ਦੌਰਾਨ 11 ਥਾਵਾਂ ’ਤੇ ਅੱਗ ਲਾਉਣ ਦੀਆਂ ਘਟਨਾਵਾਂ ਦਰਜ ਹੋਈਆਂ ਸਨ। ਇਸ ਤੋਂ ਬਾਅਦ ਕਪੂਰਥਲਾ ਜ਼ਿਲ੍ਹਾ ਹੈ ਜਿੱਥੇ ਕਿ 170 ਥਾਵਾਂ ’ਤੇ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਜਦੋਂਕਿ ਇਸ ਸਮੇਂ ਦੌਰਾਨ ਸਾਲ 2024 ਵਿੱਚ 10 ਥਾਵਾਂ ’ਤੇ ਅਤੇ ਸਾਲ 2023 ਵਿੱਚ 19 ਥਾਵਾਂ ’ਤੇ ਅੱਗ ਲਾਉਣ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ ਸਨ।
ਇਸੇ ਤਰ੍ਹਾਂ ਹੀ ਫਾਜਿਲਕਾ ਜ਼ਿਲ੍ਹੇ ਵਿੱਚ 116 ਥਾਵਾਂ ’ਤੇ ਜਦੋਂਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ 114 ਥਾਵਾਂ ’ਤੇ ਅੱਗਾਂ ਲਾਈਆਂ ਜਾ ਚੁੱਕੀਆਂ ਹਨ। ਪਿਛਲੇ ਸਾਲ 2024 ਵਿੱਚ 3 ਮਈ ਤੱਕ ਫਾਜ਼ਿਲਕਾ ਜ਼ਿਲ੍ਹੇ ਵਿੱਚ 28 ਥਾਵਾਂ ’ਤੇ ਜਦੋਂਕਿ ਸਾਲ 2023 ਵਿੱਚ 9 ਥਾਵਾਂ ’ਤੇ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਾਈ ਗਈ ਸੀ। ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਾਲ 2024 ਵਿੱਚ 25 ਥਾਵਾਂ ’ਤੇ ਅਤੇ ਸਾਲ 2023 ਵਿੱਚ ਸੱਤ ਥਾਵਾਂ ’ਤੇ ਅੱਗ ਲਾਉਣ ਦੀਆਂ ਘਟਨਾਵਾਂ ਵਾਪਰੀਆਂ ਸਨ। ਗੁਰਦਾਸਪੁਰ ਜ਼ਿਲ੍ਹੇ ਵਿੱਚ ਹੁਣ ਤੱਕ 84 ਥਾਵਾਂ ’ਤੇ ਜਦੋਂ ਕਿ ਬਠਿੰਡਾ ਜ਼ਿਲ੍ਹੇ ਵਿੱਚ 74 ਥਾਵਾਂ ’ਤੇ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਾਈ ਜਾ ਚੁੱਕੀ ਹੈ।
ਇਸੇ ਤਰ੍ਹਾਂ ਹੀ ਪਟਿਆਲਾ ਜ਼ਿਲ੍ਹੇ ਵਿੱਚ 25 ਥਾਵਾਂ ’ਤੇ ਜਦੋਂਕਿ ਸੰਗਰੂਰ ਜ਼ਿਲ੍ਹੇ ਵਿੱਚ 23 ਥਾਵਾਂ ’ਤੇ ਅਤੇ ਮਲੇਰਕੋਟਲਾ ਜ਼ਿਲ੍ਹੇ ਵਿੱਚ 29 ਥਾਵਾਂ ’ਤੇ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਤੋਂ ਇਲਾਵਾ ਮਾਨਸਾ ਜ਼ਿਲ੍ਹੇ ਵਿੱਚ 36 , ਜਦੋਂਕਿਲੁਧਿਆਣਾ ਜ਼ਿਲ੍ਹੇ ਵਿੱਚ 31 ਥਾਵਾਂ ’ਤੇ ਅੱਗ ਲਾਈ ਜਾ ਚੁੱਕੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਵੀ ਅੱਗਾਂ ਦਾ ਸਿਲਸਿਲਾ ਜਾਰੀ ਹੈ।
ਸਾਲ 2023-24 ਵਿੱਚ ਦਰਜ ਹੋਈਆਂ ਸਨ ਘੱਟ ਘਟਨਾਵਾਂ
ਸਾਲ 2023 ਵਿੱਚ ਇੱਕ ਅਪਰੈਲ ਤੋਂ 3 ਮਈ ਤੱਕ ਪੰਜਾਬ ਅੰਦਰ ਸਿਰਫ 311 ਥਾਵਾਂ ’ਤੇ ਅੱਗ ਲਾਉਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ , ਜਦੋਂਕਿ ਸਾਲ 2024 ਵਿੱਚ 444 ਥਾਵਾਂ ’ਤੇ ਅੱਗਾਂ ਲੱਗੀਆਂ ਸਨ। ਸਾਲ 2025 ਅੰਦਰ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗਾਂ ਲਾਉਣ ਦੇ ਰਿਕਾਰਡ ਟੁੱਟ ਰਹੇ ਹਨ। 3 ਮਈ ਤੱਕ ਪੰਜਾਬ ਅੰਦਰ 1052 ਥਾਵਾਂ ’ਤੇ ਅੱਗ ਲਾਉਣ ਦੀਆਂ ਘਟਨਾਵਾਂ ਦਰਜ ਹੋ ਚੁੱਕੀਆਂ ਹਨ। ਤਿੰਨ ਮਈ ਨੂੰ ਅੱਜ ਪੰਜਾਬ ਅੰਦਰ ਇੱਕ ਦਿਨ ਵਿੱਚ 8 ਥਾਵਾਂ ’ਤੇ ਅੱਗ ਲਾਉਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੋਰਡ ਵੱਲੋਂ ਅੱਗ ਲਾਉਣ ਵਾਲਿਆਂ ਖਿਲਾਫ਼ ਸਖਤੀ ਕੀਤੀ ਜਾ ਰਹੀ ਹੈ।
Punjab Farmers News: ਕਿਸਾਨਾਂ ਨੂੰ ਕਣਕ ਦੇ ਨਾੜ ਦੀ ਸੰਭਾਲ ਦੇ ਨੁਕਤੇ ਦੱਸੇ, ਅੱਗ ਦੀਆਂ ਘਟਨਾਵਾਂ ਤੋਂ ਕਿਵੇਂ ਬਚੀਏ?
Punjab Farmers NewsL ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ
Punjab Farmers News: ਫਾਜ਼ਿਲਕਾ (ਰਜਨੀਸ਼ ਰਵੀ)। ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਸਬੰਧੀ ਬੈਠਕ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੋਈ ਹੋਈ ਜਿਸ ਵਿੱਚ ਖੇਤੀਬਾੜੀ ਅਤੇ ਵੱਖ-ਵੱਖ ਵਿਭਾਗਾਂ ਦੇ ਕਲਸਟਰ ਅਫਸਰਾਂ ਵੱਲੋਂ ਸ਼ਿਰਕਤ ਕੀਤੀ ਗਈ। ਬੈਠਕ ’ਚ ਪੁੱਜੇ ਅਧਿਕਾਰੀਆਂ ਹਦਾਇਤ ਕੀਤੀ ਗਈ ਕਿ ਕਣਕ ਦੀ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਸਬੰਧੀ ਕਿਸਾਨਾਂ ਨਾਲ ਵੱਧ ਤੋਂ ਵੱਧ ਰਾਬਤਾ ਕਰਕੇ ਉਹਨਾਂ ਨੂੰ ਨਾੜ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇ।
Read Also : Haryana Railway News: ਹਰਿਆਣਾ ਨੂੰ ਰੇਲਵੇ ਦਾ ਤੋਹਫਾ, ਇਨ੍ਹਾਂ ਸ਼ਹਿਰਾਂ ’ਚੋਂ ਲੰਘੇਗੀ ਇਹ ਸਪੈਸ਼ਲ ਟਰੇਨ, ਲੋਕਾਂ ਨੂੰ ਹੋਵੇਗਾ ਫਾਇਦਾ
ਉਨ੍ਹਾਂ ਨੇ ਕਿਹਾ ਕਿ ਉਹਨਾਂ ਪਿੰਡਾਂ ਦੀ ਸੂਚੀ ਵੀ ਬਣਾਈ ਜਾਵੇ ਜਿੱਥੇ ਹਾਲੇ ਕਣਕ ਦੀ ਕਟਾਈ ਹੋਣ ਵਾਲੀ ਬਾਕੀ ਹੈ ਤਾਂ ਜੋ ਉਥੇ ਕਣਕ ਦੀ ਫਸਲ ਨੂੰ ਅੱਗ ਦੇ ਨੁਕਸਾਨ ਤੋਂ ਬਚਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਜਾਂ ਪਾਣੀ ਦੀਆਂ ਟੈਂਕੀਆਂ ਦਾ ਪ੍ਰੰਬਧ ਕੀਤਾ ਜਾ ਸਕੇ ਤਾਂ ਜੋ ਕਿਸੇ ਵੀ ਅਣਹੋਣੀ ਦੌਰਾਨ ਕਿਸਾਨਾਂ ਦੀ ਫਸਲ ਨੂੰ ਬਚਾਇਆ ਜਾ ਸਕੇ। ਉਹਨਾਂ ਨੇ ਕਿਹਾ ਕਿ ਨਾੜ ਨੂੰ ਅੱਗ ਲਗਾਉਣ ਸਮੇਂ ਕਈ ਵਾਰ ਨੇੜੇ ਦੇ ਕਣਕ ਦੇ ਖੇਤਾਂ ਤੱਕ ਵੀ ਅੱਗ ਪਹੁੰਚ ਜਾਂਦੀ ਹੈ ਅਤੇ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ। Punjab Farmers News
ਇਸ ਤੋਂ ਬਿਨਾਂ ਨਾੜ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਦੇ ਪ੍ਰਦੂਸ਼ਣ ਦੇ ਨਾਲ-ਨਾਲ ਬਹੁਤ ਸਾਰੇ ਜੀਵ ਜੰਤੂ, ਮਿੱਤਰ ਕੀੜੇ ਅਤੇ ਖੇਤਾਂ ਦੇ ਰੁੱਖ ਵੀ ਸੜ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਇਸ ਤੋਂ ਤੂੜੀ ਬਣਾ ਲੈਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਡੀਐਮ ਕੰਵਰਜੀਤ ਸਿੰਘ ਮਾਨ, ਡੀਐਸਪੀ ਰਾਕੇਸ਼ ਕੁਮਾਰ, ਡੀਡੀਪੀਓ ਨੀਰੂ ਗਰਗ, ਐਸਡੀਓ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਨੀਸ਼ ਕੁਮਾਰ, ਬੀਡੀਪੀਓ ਅੰਤਰਪ੍ਰੀਤ ਸਿੰਘ, ਖੇਤੀਬਾੜੀ ਅਫ਼ਸਰ ਮਮਤਾ, ਬਲਾਕ ਖੇਤੀਬਾੜੀ ਅਫ਼ਸਰ ਬਲਦੇਵ ਸਿੰਘ ਵੀ ਹਾਜ਼ਰ ਸਨ।