Faridkot News - Sach Kahoon Punjabi

Faridkot News: ਫਰੀਦਕੋਟ ਪੁਲਿਸ ਵੱਲੋਂ 47.3 ਕਿਲੋ ਹੈਰੋਇਨ ਤੇ 3 ਪਸਤੌਲਾਂ ਸਮੇਤ 4 ਮੁਲਜ਼ਮ ਕਾਬੂ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। Faridkot News: ਪੰਜਾਬ ਨੂੰ ਨਸ਼ਾ ਤੇ ਅਪਰਾਧ ਮੁਕਤ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਫ਼ਰੀਦਕੋਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਹੈਰੋਇਨ ਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 4 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 47.3 ਕਿਲੋ ਹੈਰੋਇਨ, 30 ਬੋਰ ਦੇ 3 ਪਸਤੌਲ, 3 ਮੈਗਜ਼ੀਨ ਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਤਸਕਰੀ ਲਈ ਵਰਤੀਆਂ ਜਾ ਰਹੀਆਂ ਹੌਂਡਾ ਸਿਟੀ ਤੇ ਹੁੰਡਈ ਔਰਾ ਕਾਰਾਂ ਵੀ ਪੁਲਿਸ ਨੇ ਕਬਜ਼ੇ ’ਚ ਲੈ ਲਈਆਂ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰੋਂ ਪੰਜਾਬ ’ਚ ਹੈਰੋਇਨ ਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਨੈੱਟਵਰਕ ਨਾਲ ਜੁੜੇ ਹੋਏ ਹਨ।

ਪੁਲਿਸ ਵੱਲੋਂ ਇਸ ਨੈੱਟਵਰਕ ਦੀਆਂ ਅਗਲੀਆਂ ਤੇ ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਫ਼ਰੀਦਕੋਟ ਦੇ ਐੱਸਐੱਸਪੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਬਾਬਾ ਫ਼ਰੀਦ ਆਗਮਨ ਪੁਰਬ ਦੇ ਮੱਦੇਨਜ਼ਰ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਇਸੇ ਦੌਰਾਨ ਸ਼ਨਿੱਚਰਵਾਰ ਤੇ ਐਤਵਾਰ ਦੀ ਦਰਮਿਆਨੀ ਰਾਤ ਸੀਆਈਏ ਫ਼ਰੀਦਕੋਟ ਦੀ ਟੀਮ ਨੇ ਇੱਕ ਹੌਂਡਾ ਸਿਟੀ ਕਾਰ ਨੂੰ ਰੋਕ ਕੇ ਉਸ ’ਚ ਸਵਾਰ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 47.3 ਕਿਲੋ ਹੈਰੋਇਨ ਸਮੇਤ ਨਾਜਾਇਜ਼ ਹਥਿਆਰ ਤੇ ਗੋਲੀ-ਸਿੱਕਾ ਬਰਾਮਦ ਹੋਇਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਕੁਸ਼ ਵਾਸੀ ਘੁਬਾਇਆ, ਫਿਰੋਜ਼ਪੁਰ, ਮੰਗਲ ਸਿੰਘ ਵਾਸੀ ਪੰਜੇ ਕੇ ਉੱਤਰ, ਫਿਰੋਜ਼ਪੁਰ ਸਚਿਨ ਉਰਫ਼ ਸੰਜੂ ਵਾਸੀ ਪਰਭਾਤ ਸਿੰਘ ਵਾਲਾ, ਫਿਰੋਜ਼ਪੁਰ ਤੇ ਅਨਮੋਲ ਸਿੰਘ ਵਾਸੀ ਲਾਮੋਚੜ ਖੁਰਦ, ਫਿਰੋਜ਼ਪੁਰ ਵਜੋਂ ਹੋਈ ਹੈ।

ਐੱਸਐੱਸਪੀ ਬੈਂਸ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਫ਼ਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਸਰਹੱਦੀ ਇਲਾਕਿਆਂ ’ਚ ਡਰੋਨ ਰਾਹੀਂ ਸਰਹੱਦ ਪਾਰੋਂ ਸੁੱਟੀਆਂ ਜਾਣ ਵਾਲੀਆਂ ਹੈਰੋਇਨ ਤੇ ਹਥਿਆਰਾਂ ਦੀਆਂ ਖੇਪਾਂ ਨੂੰ ਪ੍ਰਾਪਤ ਕਰਦਾ ਸੀ ਤੇ ਬਾਅਦ ’ਚ ਇਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਪਹੁੰਚਾਉਣ ਦਾ ਕੰਮ ਕਰਦਾ ਸੀ। ਇਸ ਸਬੰਧੀ ਥਾਣਾ ਸਾਦਿਕ, ਫ਼ਰੀਦਕੋਟ ਵਿਖੇ ਐੱਫਆਈਆਰ ਨੰਬਰ 187 ਮਿਤੀ 20 ਸਤੰਬਰ ਤਹਿਤ ਐੱਨਡੀਪੀਐੱਸ ਐਕਟ ਦੀ ਧਾਰਾ 21(ਸੀ) ਤੇ ਆਰਮਜ਼ ਐਕਟ ਦੀਆਂ ਧਾਰਾਵਾਂ 25(6) ਤੇ 25 (7) ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। Faridkot News

ਇਹ ਵੀ ਪੜ੍ਹੋ : Crime News: ਘਰੇਲੂ ਕਲੇਸ਼ ਕਾਰਨ ਪਤਨੀ ਦਾ ਕਤਲ, ਪਤੀ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ

Faridkot News: ਬਾਬਾ ਫ਼ਰੀਦ ਆਗਮਨ ਪੁਰਬ-2026 ਤਹਿਤ 10 ਰੋਜ਼ਾ ਕਰਾਫਟ ਮੇਲੇ ਦੀ ਸ਼ੁਰੂਆਤ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। Faridkot News: ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ-2026 ਤਹਿਤ ਨਵੀਂ ਦਾਣਾ ਮੰਡੀ ਫ਼ਰੀਦਕੋਟ ਵਿਖੇ 10 ਰੋਜ਼ਾ ਕਰਾਫਟ ਮੇਲੇ ਦੀ ਅੱਜ ਸ਼ਾਨਦਾਰ ਸ਼ੁਰੂਆਤ ਹੋਈ। ਮੇਲੇ ਦਾ ਉਦਘਾਟਨ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵੱਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਸੇਖੋਂ ਦੀ ਧਰਮ ਪਤਨੀ ਬੇਅੰਤ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮੇਲੇ ਅਤੇ ਤਿਉਹਾਰ ਸਾਡੇ ਮਹਾਨ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਮੇਲੇ ਜਿੱਥੇ ਸਾਨੂੰ ਆਪਣੇ ਅਮੀਰ ਵਿਰਸੇ ਤੇ ਅਤੀਤ ਦੀ ਸ਼ਾਨ ਨਾਲ ਜੋੜਦੇ ਹਨ, ਉੱਥੇ ਹੀ ਲੋਕਾਂ ਵਿੱਚ ਆਪਸੀ ਮੇਲ-ਜੋਲ ਅਤੇ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਕਰਾਫਟ ਮੇਲੇ ’ਚ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆਏ ਦਸਤਕਾਰਾਂ ਵੱਲੋਂ ਆਪਣੀਆਂ ਰਵਾਇਤੀ ਦਸਤਕਾਰੀਆਂ, ਕਲਾਕ੍ਰਿਤੀਆਂ ਤੇ ਪਕਵਾਨਾਂ ਦੀਆਂ ਸਟਾਲਾਂ ਲਾਈਆਂ ਗਈਆਂ ਹਨ। Faridkot News

ਮੇਲੇ ਦਾ ਮੁੱਖ ਉਦੇਸ਼ ਦੇਸ਼ ਦੀ ਵਿਲੱਖਣ ਕਲਾ, ਦਸਤਕਾਰੀ ਤੇ ਸੱਭਿਆਚਾਰ ਨੂੰ ਇੱਕ ਮੰਚ ’ਤੇ ਲਿਆ ਕੇ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਆਦਾ ਤੋਂ ਜ਼ਿਆਦਾ ਗਿਣਤੀ ’ਚ ਮੇਲੇ ’ਚ ਪਹੁੰਚਣ, ਵੱਖ-ਵੱਖ ਸੂਬਿਆਂ ਦੀਆਂ ਕਲਾਕ੍ਰਿਤੀਆਂ ਨੂੰ ਵੇਖਣ ਤੇ ਦਸਤਕਾਰਾਂ ਦੀ ਹੌਸਲਾ ਅਫ਼ਜ਼ਾਈ ਲਈ ਖਰੀਦਦਾਰੀ ਵੀ ਕਰਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਕਰਾਫਟ ਮੇਲੇ ’ਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਦਸਤਕਾਰ ਪਹੁੰਚੇ ਹਨ ਅਤੇ ਉਨ੍ਹਾਂ ਵੱਲੋਂ ਕਰੀਬ 200 ਸਟਾਲਾਂ ਲਗਾਈਆਂ ਗਈਆਂ ਹਨ। ਇਨ੍ਹਾਂ ਸਟਾਲਾਂ ਵਿੱਚ ਵੱਖ-ਵੱਖ ਸੂਬਿਆਂ ਦੀਆਂ ਰਵਾਇਤੀ ਦਸਤਕਾਰੀਆਂ, ਕਲਾਕ੍ਰਿਤੀਆਂ, ਖਾਣ-ਪੀਣ ਦੀਆਂ ਵਸਤਾਂ ਤੇ ਹੋਰ ਵਿਸ਼ੇਸ਼ ਉਤਪਾਦ ਪ੍ਰਦਰਸ਼ਿਤ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਵੱਖ-ਵੱਖ ਸੂਬਿਆਂ ਤੋਂ ਆਏ ਕਲਾਕਾਰਾਂ ਵੱਲੋਂ ਆਪਣੀ ਕਲਾ ਦਾ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ, ਜਿਸ ਨਾਲ ਮੇਲੇ ’ਚ ਆਉਣ ਵਾਲੇ ਲੋਕਾਂ ਨੂੰ ਦੇਸ਼ ਦੀ ਵੰਨ-ਸੁਵੰਨੀ ਕਲਾ ਤੇ ਸੱਭਿਆਚਾਰ ਨੂੰ ਨੇੜਿਓਂ ਜਾਣਨ ਦਾ ਮੌਕਾ ਮਿਲੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਮੇਲੇ ’ਚ ਸ਼ਿਰਕਤ ਕਰਕੇ ਇਸ ਦਾ ਆਨੰਦ ਮਾਣਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੇਲੇ ’ਚ ਆਉਣ ਵਾਲੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ, ਐਸ.ਡੀ.ਐਮ. ਜੈਤੋ ਵਿਕਰਮਜੀਤ, ਡੀ.ਆਰ.ਓ. ਲਵਪ੍ਰੀਤ ਕੌਰ, ਤਹਿਸੀਲਦਾਰ ਪਰਮਿੰਦਰ ਸਿੰਘ, ਸੈਕਟਰੀ ਰੈੱਡ ਕਰਾਸ ਮਨਦੀਪ ਮੌਂਗਾ, ਰਜਿੰਦਰ ਸਿੰਘ ਰਿੰਕੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। Faridkot News

ਇਹ ਵੀ ਪੜ੍ਹੋ : Air Pollution Punjab: ਫਰੀਦਕੋਟ ’ਚ ਪਰਾਲੀ ਸਾੜਨ ਤੋਂ ਰੋਕਣ ਲਈ 22 ਕਲੱਸਟਰਾਂ ਵਿੱਚ ਅਧਿਕਾਰੀ ਤਾਇਨਾਤ

Faridkot News: ਜ਼ੇਲ੍ਹ ਅਧਾਰਿਤ ਹਥਿਆਰਾਂ ਦੇ ਗਿਰੋਹ ਦਾ ਪਰਦਾਫਾਸ਼, 2 ਗ੍ਰਿਫਤਾਰ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। Punjab Police News: ਫ਼ਰੀਦਕੋਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖਿਲਾਫ਼ ਕਾਰਵਾਈ ਕਰਦਿਆਂ ਜੇਲ੍ਹ ਅਧਾਰਿਤ ਹਥਿਆਰਾਂ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਨਾਜਾਇਜ਼ ਪਸਤੌਲ ਤੇ 20 ਜਿੰਦਾ ਰੌਂਦ ਬਰਾਮਦ ਕੀਤੇ ਹਨ। ਪੁਲਿਸ ਮੁਤਾਬਕ ਮਾਮਲੇ ਦੀ ਜਾਂਚ ਦੌਰਾਨ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰਾਂ ਦੀਆਂ ਖੇਪਾਂ ਮੰਗਵਾਉਣ ਨਾਲ ਜੁੜੇ ਸੰਭਾਵਿਤ ਅੰਤਰਰਾਸ਼ਟਰੀ ਲਿੰਕਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਇਹ ਕਾਰਵਾਈ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤੇ ਆਈਜੀ ਫ਼ਰੀਦਕੋਟ ਰੇਂਜ ਨਿਲਾਬਰੀ ਜੱਗਦਲੇ ਦੇ ਮਾਰਗਦਰਸ਼ਨ ਅਨੁਸਾਰ ਐੱਸਐੱਸਪੀ ਫ਼ਰੀਦਕੋਟ ਗੁਰਬੰਸ ਸਿੰਘ ਬੈਂਸ ਦੀ ਨਿਗਰਾਨੀ ਹੇਠ ਕੀਤੀ ਗਈ। ਐੱਸਪੀ ਇਨਵੈਸਟੀਗੇਸ਼ਨ ਨਰਿੰਦਰ ਸਿੰਘ ਤੇ ਡੀਐੱਸਪੀ ਇਨਵੈਸਟੀਗੇਸ਼ਨ ਅਵਤਾਰ ਸਿੰਘ ਦੀ ਸਿੱਧੀ ਨਿਗਰਾਨੀ ਹੇਠ ਸੀਆਈਏ ਸਟਾਫ਼ ਫ਼ਰੀਦਕੋਟ ਦੀ ਟੀਮ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ।

ਪੁਲਿਸ ਅਨੁਸਾਰ 16 ਸਤੰਬਰ ਨੂੰ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਸੀਆਈਏ ਸਟਾਫ਼ ਦੀ ਟੀਮ ਕੋਟਕਪੂਰਾ ਰੋਡ ਸਥਿਤ ਪੁਲ ਨਹਿਰਾਂ, ਫ਼ਰੀਦਕੋਟ ਵਿਖੇ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਦੋ ਵਿਅਕਤੀ ਭਾਰੀ ਗਿਣਤੀ ’ਚ ਅਸਲਾ-ਐਮੂਨੇਸ਼ਨ ਲੈ ਕੇ ਤਲਵੰਡੀ ਭਾਈ ਰੋਡ ’ਤੇ ਕੇਂਦਰੀ ਮਾਡਰਨ ਜ਼ੇਲ੍ਹ ਫ਼ਰੀਦਕੋਟ ਦੇ ਨੇੜਲੇ ਇਲਾਕੇ ’ਚ ਘੁੰਮ ਰਹੇ ਹਨ ਤੇ ਹਥਿਆਰਾਂ ਨੂੰ ਅੱਗੇ ਸਪਲਾਈ ਕਰਨ ਜਾਂ ਕਿਸੇ ਅਪਰਾਧਿਕ ਵਾਰਦਾਤ ’ਚ ਵਰਤਣ ਦੀ ਤਾਕ ਵਿੱਚ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਵੱਖ-ਵੱਖ ਕਿਸਮ ਦੇ 10 ਨਾਜਾਇਜ਼ ਪਸਤੌਲ ਤੇ 20 ਜਿੰਦਾ ਰੌਂਦ ਬਰਾਮਦ ਹੋਏ।

ਪਾਕਿਸਤਾਨੀ ਸਮੱਗਲਰਾਂ ਨਾਲ ਸੰਪਰਕ ਦੀ ਜਾਂਚ

ਪੁਲਿਸ ਦੀ ਮੁੱਢਲੀ ਜਾਂਚ ਮੁਤਾਬਕ ਗਿਰੋਹ ਵੱਲੋਂ ਸਰਹੱਦੀ ਖੇਤਰ ਰਾਹੀਂ ਹਥਿਆਰ ਪ੍ਰਾਪਤ ਕਰਕੇ ਉਨ੍ਹਾਂ ਨੂੰ ਫ਼ਰੀਦਕੋਟ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਪਲਾਈ ਕਰਨ ਦੀ ਯੋਜਨਾ ਸੀ। ਪੁਲਿਸ ਵੱਲੋਂ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਗਿਰੋਹ ਦੇ ਮੈਂਬਰਾਂ ਨੇ ਪਾਕਿਸਤਾਨ ’ਚ ਮੌਜੂਦ ਸਮੱਗਲਰਾਂ ਨਾਲ ਸੰਪਰਕ ਕਰਕੇ ਡਰੋਨ ਰਾਹੀਂ ਹਥਿਆਰ ਤੇ ਐਮੂਨੇਸ਼ਨ ਮੰਗਵਾਇਆ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਦੀਪ ਸਿੰਘ ਉਰਫ਼ ਦੀਪਕ, ਵਾਸੀ ਰੌੜਾਂਵਾਲੀ, ਅਟਾਰੀ, ਜ਼ਿਲ੍ਹਾ ਅੰਮ੍ਰਿਤਸਰ ਨੂੰ ਗਿਰੋਹ ਦਾ ਮੁੱਖ ਸਰਗਨਾ ਦੱਸਿਆ ਹੈ। ਪੁਲਿਸ ਮੁਤਾਬਕ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਉਸ ਦੇ ਸੰਭਾਵਿਤ ਨਿਰਦੇਸ਼ਾਂ ’ਤੇ ਉਸ ਦੇ ਸਾਥੀਆਂ ਵੱਲੋਂ ਹਥਿਆਰਾਂ ਦੀ ਖੇਪ ਸੰਭਾਲਣ ਤੇ ਅੱਗੇ ਸਪਲਾਈ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਸੀ। Punjab Police News

ਇਹ ਵੀ ਪੜ੍ਹੋ : Punjab Weather Today: ਜਲੰਧਰ ਤੇ ਪਠਾਨਕੋਟ ’ਚ ਸਵੇਰੇ ਤੜਕੇ ਪਿਆ ਮੀਂਹ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ

ਦੋਵੇਂ ਗ੍ਰਿਫ਼ਤਾਰ ਮੁਲਜ਼ਮ ਅੰਮ੍ਰਿਤਸਰ ਨਾਲ ਸਬੰਧਤ

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਰਾਜਬੀਰ ਸਿੰਘ ਉਰਫ਼ ਅਮਿਤ, ਪੁੱਤਰ ਭੁਪਿੰਦਰ ਸਿੰਘ, ਵਾਸੀ ਛੇਹਰਟਾ, ਅੰਮ੍ਰਿਤਸਰ ਤੇ ਅਮਰ ਸਿੰਘ ਉਰਫ਼ ਅਮਰ, ਪੁੱਤਰ ਅਮਰੀਕ ਸਿੰਘ, ਵਾਸੀ ਬਾਬਾ ਦੀਪ ਸਿੰਘ ਕਾਲੋਨੀ, ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਅਨੁਸਾਰ ਰਾਜਬੀਰ ਸਿੰਘ ਦੀ ਉਮਰ ਕਰੀਬ 21 ਸਾਲ ਤੇ ਅਮਰ ਸਿੰਘ ਦੀ ਉਮਰ ਕਰੀਬ 25 ਸਾਲ ਹੈ। ਦੋਵੇਂ ਮੁਲਜ਼ਮਾਂ ਨੂੰ ਪੁਲਿਸ ਨੇ ਬੇਰੁਜ਼ਗਾਰ ਦੱਸਿਆ ਹੈ।

10 ਪਸਤੌਲਾਂ ’ਚ 30 ਤੇ 32 ਬੋਰ ਦੇ ਹਥਿਆਰ

ਪੁਲਿਸ ਵੱਲੋਂ ਕੀਤੀ ਗਈ ਬਰਾਮਦਗੀ ’ਚ 3 ਜ਼ਿਗਾਨਾ 30 ਬੋਰ ਪਸਤੌਲ, 1 ਪੀਐਕਸ-5 ਸਟੌਰਮ 30 ਬੋਰ ਪਸਤੌਲ, 2 ਦੇਸੀ 32 ਬੋਰ ਪਸਤੌਲ ਅਤੇ 4 ਦੇਸੀ 30 ਬੋਰ ਪਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ 20 ਜਿੰਦਾ ਰੌਂਦ ਵੀ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਮੁਕੱਦਮਾ ਨੰਬਰ 477, ਮਿਤੀ 16 ਸਤੰਬਰ 2026, ਅਸਲਾ ਐਕਟ ਦੀਆਂ ਧਾਰਾਵਾਂ 25(6), 25(7), 54/59 ਤਹਿਤ ਦਰਜ ਕੀਤਾ ਗਿਆ ਹੈ।

Faridkot Train Accident: ਫਰੀਦਕੋਟ 'ਚ ਵੰਦੇ ਭਾਰਤ ਟਰੇਨ ਦੀ ਲਪੇਟ 'ਚ ਆਉਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ
Faridkot Train Accident: ਫਰੀਦਕੋਟ, (ਸੱਚ ਕਹੂੰ ਨਿਊਜ਼/ਹਿੰ.ਸ.)| ਫਰੀਦਕੋਟ ਵਿੱਚ ਜੈਤੋ-ਮੁਕਤਸਰ ਰੋਡ 'ਤੇ ਬਸਤੀ ਨੇੜੇ ਰੇਲਵੇ ਲਾਈਨ 'ਤੇ ਸੋਮਵਾਰ ਦੇਰ ਰਾਤ ਇੱਕ ਅਣਪਛਾਤੇ ਨੌਜਵਾਨ ਦੀ ਵੰਦੇ ਭਾਰਤ ਸੁਪਰਫਾਸਟ ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਪੁਲਿਸ ਚੌਕੀ ਦੀ ਟੀਮ ਏਐਸਆਈ ਹਰਜੀਤ ਸਿੰਘ ਦੀ ਅਗਵਾਈ ਹੇਠ ਮੌਕੇ 'ਤੇ ਪਹੁੰਚੀ।

ਪੁਲਿਸ ਵੱਲੋਂ ਚੜ੍ਹਦੀ ਕਲਾ ਵੈਲਫੇਅਰ ਸੇਵਾ ਸੋਸਾਇਟੀ ਦੀ ਟੀਮ ਨੂੰ ਵੀ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਸੰਸਥਾ ਦੇ ਮੀਤ ਸਿੰਘ ਮੀਤਾ, ਗੋਰਾ ਔਲਖ ਅਤੇ ਲਲਿਤ ਸ਼ਰਮਾ ਰਾਜੂ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ। ਰੇਲਵੇ ਚੌਕੀ ਇੰਚਾਰਜ ਗੁਰਮੀਤ ਸਿੰਘ, ਏਐਸਆਈ ਹਰਜੀਤ ਸਿੰਘ, ਰੇਲਵੇ ਕੋਟਕਪੂਰਾ ਦੇ ਜੀ.ਆਰ.ਪੀ. ਸਬ-ਇੰਸਪੈਕਟਰ ਕੁਲਦੀਪ ਕੁਮਾਰ ਅਤੇ ਰੇਲਵੇ ਪੁਲਿਸ ਕਰਮਚਾਰੀ ਸੁਖਦੇਵ ਸਿੰਘ ਦੀ ਨਿਗਰਾਨੀ ਹੇਠ ਨੌਜਵਾਨ ਨੂੰ ਚੁੱਕ ਕੇ ਸਿਵਲ ਹਸਪਤਾਲ ਜੈਤੋ ਪਹੁੰਚਾਇਆ ਗਿਆ। ਉਥੋਂ ਉਸ ਨੂੰ ਕੋਟਕਪੂਰਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: Bomb Threat: ਛੇ ਸਕੂਲਾਂ ਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਫਿਲਹਾਲ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ। ਜੈਤੋ ਰੇਲਵੇ ਪੁਲਿਸ ਚੌਕੀ ਦੇ ਇੰਚਾਰਜ ਹਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਜੈਤੋ ਦੀ ਮੋਰਚਰੀ ਵਿੱਚ 72 ਘੰਟਿਆਂ ਲਈ ਰੱਖਿਆ ਗਿਆ ਹੈ, ਤਾਂ ਜੋ ਉਸ ਦੀ ਪਛਾਣ ਹੋ ਸਕੇ। ਰੇਲਵੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਪਛਾਣ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Cyber Fraud Awareness: ਬੈਂਕ ਯੋਜਨਾਵਾਂ ਤੇ ਸਾਈਬਰ ਫਰਾਡ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਵਿੱਤੀ ਸਾਖਰਤਾ ਸੈਂਟਰ ਕ੍ਰਿਸਿਲ ਫਾਊਂਡੇਸ਼ਨ, ਫ਼ਰੀਦਕੋਟ ਦੀ ਟੀਮ ਵੱਲੋਂ ਲੀਡ ਡਿਸਟ੍ਰਿਕਟ ਮੈਨੇਜਰ ਚਿਰੰਜੀਵ ਸਿੰਘ ਦੀ ਅਗਵਾਈ ਹੇਠ ਆਦੇਸ਼ ਕਾਲਜ ਆਫ਼ ਹਾਇਰ ਸਟੱਡੀ, ਸਾਦਿਕ ਰੋਡ ਵਿਖੇ ਵਿਦਿਆਰਥੀਆਂ ਲਈ ਬੈਂਕਿੰਗ ਯੋਜਨਾਵਾਂ ਤੇ ਸਾਈਬਰ ਅਪਰਾਧ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਬੈਂਕ ਦੀਆਂ ਵੱਖ-ਵੱਖ ਯੋਜਨਾਵਾਂ ਤੇ ਵਿੱਤੀ ਸੁਰੱਖਿਆ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਇਸ ਮੌਕੇ ਫੀਲਡ ਕੋਆਰਡੀਨੇਟਰ ਸੁਖਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਬੱਚਤ ਖਾਤਾ, ਆਰਡੀ, ਐੱਫਡੀ ਤੇ ਸਵੈ-ਰੁਜ਼ਗਾਰ ਲਈ ਉਪਲਬਧ ਕਰਜ਼ਾ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਅੱਜ ਦੇ ਸਮੇਂ ’ਚ ਵੱਧ ਰਹੇ ਸਾਈਬਰ ਅਪਰਾਧਾਂ ਤੇ ਆਨਲਾਈਨ ਫਰਾਡ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਅਣਜਾਣ ਵਿਅਕਤੀ ਨਾਲ ਆਪਣਾ ਓਟੀਪੀ ਸਾਂਝਾ ਨਾ ਕੀਤਾ ਜਾਵੇ ਅਤੇ ਸ਼ੱਕੀ ਲਿੰਕਾਂ ’ਤੇ ਕਲਿੱਕ ਕਰਨ ਤੋਂ ਵੀ ਗੁਰੇਜ਼ ਕੀਤਾ ਜਾਵੇ। Cyber Fraud Awareness

ਸੈਂਟਰ ਮੈਨੇਜਰ ਸੋਨੀਆ ਰਾਣੀ ਨੇ ਵਿਦਿਆਰਥੀਆਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਬੈਂਕਿੰਗ ਤੇ ਸਮਾਜਿਕ ਸੁਰੱਖਿਆ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਤੇ ਅਟਲ ਪੈਨਸ਼ਨ ਯੋਜਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਵਿੱਤੀ ਯੋਜਨਾਬੰਦੀ, ਬੱਚਤ ਤੇ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਕੈਂਪ ਦੇ ਅੰਤ ਵਿੱਚ ਵਿਦਿਆਰਥੀਆਂ ਨੂੰ ਬੈਂਕ ਦੀਆਂ ਵੱਖ-ਵੱਖ ਯੋਜਨਾਵਾਂ ਸਬੰਧੀ ਜਾਣਕਾਰੀ ਵਾਲੇ ਪੈਂਫਲੇਟ ਵੀ ਵੰਡੇ ਗਏ, ਤਾਂ ਜੋ ਉਹ ਇਨ੍ਹਾਂ ਯੋਜਨਾਵਾਂ ਬਾਰੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਜਾਗਰੂਕ ਕਰ ਸਕਣ। ਇਸ ਮੌਕੇ ਆਦੇਸ਼ ਕਾਲਜ ਆਫ਼ ਹਾਇਰ ਸਟੱਡੀ ਤੋਂ ਹੈੱਡ ਆਫ਼ ਡਿਪਾਰਟਮੈਂਟ ਮੈਡਮ ਸਰਬਜੀਤ ਕੌਰ, ਅਸਿਸਟੈਂਟ ਪ੍ਰੋਫੈਸਰ ਰਾਜਵਿੰਦਰ ਕੌਰ ਤੇ ਮੈਡਮ ਜੈਸਮੀਨ ਕੌਰ ਤੋਂ ਇਲਾਵਾ ਸੀ.ਐੱਫ.ਐੱਲ. ਸੈਂਟਰ ਦੀ ਸੈਂਟਰ ਮੈਨੇਜਰ ਸੋਨੀਆ ਰਾਣੀ ਅਤੇ ਫੀਲਡ ਕੋਆਰਡੀਨੇਟਰ ਸੁਖਜੀਤ ਸਿੰਘ ਹਾਜ਼ਰ ਸਨ। Cyber Fraud Awareness

ਇਹ ਵੀ ਪੜ੍ਹੋ : Bomb Threat: ਛੇ ਸਕੂਲਾਂ ਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Bomb Threat: ਛੇ ਸਕੂਲਾਂ ਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਜ਼ਿਲ੍ਹਾ ਫ਼ਰੀਦਕੋਟ ’ਚ ਮੰਗਲਵਾਰ ਸਵੇਰੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਛੇ ਸਕੂਲਾਂ ਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀਆਂ ਈ-ਮੇਲਾਂ ਪ੍ਰਾਪਤ ਹੋਈਆਂ। ਧਮਕੀ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਹਰਕਤ ’ਚ ਆ ਗਿਆ ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰਦਿਆਂ ਸਾਰੇ ਸਬੰਧਤ ਅਦਾਰਿਆਂ ’ਚ ਵਿਆਪਕ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਹਾਲਾਂਕਿ ਜਾਂਚ ਦੌਰਾਨ ਕਿਸੇ ਵੀ ਥਾਂ ਤੋਂ ਕੋਈ ਸ਼ੱਕੀ ਜਾਂ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ। ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਕਰੀਬ 10:15 ਵਜੇ ਖਾਲਿਸਤਾਨ ਨੈਸ਼ਨਲ ਆਰਮੀ-ਬੱਬਰ ਖਾਲਸਾ ਦੇ ਨਾਂਅ ਤੋਂ ਸਕੂਲਾਂ ਨੂੰ ਦੋ ਵੱਖ-ਵੱਖ ਧਮਕੀ ਭਰੀਆਂ ਈ-ਮੇਲਾਂ ਪ੍ਰਾਪਤ ਹੋਈਆਂ।

ਪਹਿਲੀ ਈ-ਮੇਲ ਵਿੱਚ ਫ਼ਰੀਦਕੋਟ ਦੇ ਕੇਂਦਰੀ ਵਿਦਿਆਲਿਆ, ਦਿੱਲੀ ਇੰਟਰਨੈਸ਼ਨਲ ਸਕੂਲ ਤੇ ਸਾਦਿਕ ਸਥਿਤ ਜਵਾਹਰ ਨਵੋਦਿਆ ਵਿਦਿਆਲਿਆ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਇਸ ਤੋਂ ਕੁਝ ਸਮੇਂ ਬਾਅਦ ਪ੍ਰਾਪਤ ਹੋਈ ਦੂਜੀ ਈ-ਮੇਲ ਵਿੱਚ ਮਹਾਤਮਾ ਗਾਂਧੀ ਮੈਮੋਰੀਅਲ ਸਕੂਲ, ਮਾਊਂਟ ਲਿਟਰਾ ਜੀ ਸਕੂਲ ਤੇ ਸੇਂਟ ਮੈਰੀ ਸਕੂਲ ਨੂੰ ਵੀ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ। ਇਸ ਤੋਂ ਇਲਾਵਾ ਮਿੰਨੀ ਸਕੱਤਰੇਤ ਨੂੰ ਵੀ ਇਸੇ ਤਰ੍ਹਾਂ ਦੀ ਧਮਕੀ ਭਰੀ ਈ-ਮੇਲ ਮਿਲਣ ਦੀ ਜਾਣਕਾਰੀ ਸਾਹਮਣੇ ਆਈ। ਧਮਕੀ ਦੀ ਸੂਚਨਾ ਮਿਲਦੇ ਹੀ ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੁਲਿਸ ਵਿਭਾਗ ਵੱਲੋਂ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਡੀਐੱਸਪੀ ਤੇ ਸਬੰਧਤ ਥਾਣਾ ਮੁਖੀਆਂ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਸਾਰੇ ਛੇ ਸਕੂਲਾਂ ’ਚ ਪਹੁੰਚ ਕੇ ਸਕੂਲਾਂ ਦੀਆਂ ਇਮਾਰਤਾਂ, ਕਮਰਿਆਂ, ਆਸ-ਪਾਸ ਦੇ ਇਲਾਕਿਆਂ ਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ।

ਇਸ ਦੇ ਨਾਲ ਹੀ ਮਿੰਨੀ ਸਕੱਤਰੇਤ ਵਿੱਚ ਵੀ ਸੁਰੱਖਿਆ ਜਾਂਚ ਕੀਤੀ ਗਈ। ਪੁਲਿਸ ਵੱਲੋਂ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਕਿਸੇ ਵੀ ਸਕੂਲ ਜਾਂ ਮਿੰਨੀ ਸਕੱਤਰੇਤ ਵਿੱਚੋਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ, ਜਿਸ ਤੋਂ ਬਾਅਦ ਪ੍ਰਸ਼ਾਸਨ ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ। ਇਸ ਸਬੰਧੀ ਐੱਸਪੀ (ਇਨਵੈਸਟੀਗੇਸ਼ਨ) ਨਰਿੰਦਰ ਸਿੰਘ ਨੇ ਦੱਸਿਆ ਕਿ ਧਮਕੀ ਭਰੀਆਂ ਈ-ਮੇਲਾਂ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਬਿਨਾਂ ਕਿਸੇ ਦੇਰੀ ਦੇ ਸਾਰੇ ਸਬੰਧਤ ਸਕੂਲਾਂ ਤੇ ਮਿੰਨੀ ਸਕੱਤਰੇਤ ’ਚ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਕਿਸੇ ਵੀ ਥਾਂ ਤੋਂ ਕੋਈ ਸ਼ੱਕੀ ਜਾਂ ਇਤਰਾਜ਼ਯੋਗ ਵਸਤੂ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਧਮਕੀ ਭਰੀਆਂ ਈ-ਮੇਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ। ਈ-ਮੇਲ ਭੇਜਣ ਵਾਲੇ ਵਿਅਕਤੀ ਜਾਂ ਇਸ ਪਿੱਛੇ ਮੌਜ਼ੂਦ ਸਰੋਤ ਦਾ ਪਤਾ ਲਾਉਣ ਲਈ ਪੁਲਿਸ ਵੱਲੋਂ ਤਕਨੀਕੀ ਪੱਧਰ ’ਤੇ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਤੇ ਪੁਲਿਸ ਵੱਲੋਂ ਸੁਰੱਖਿਆ ਨੂੰ ਲੈ ਕੇ ਪੂਰੀ ਚੌਕਸੀ ਵਰਤੀ ਜਾ ਰਹੀ ਹੈ। Bomb Threat News

ਇਹ ਵੀ ਪੜ੍ਹੋ : Faridkot News: ਫਰੀਦਕੋਟ ਵਿਖੇ ਸਕੂਲੀ ਬੱਚਿਆਂ ਦੇ ਲੇਖ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

Faridkot News: ਫਰੀਦਕੋਟ ਵਿਖੇ ਸਕੂਲੀ ਬੱਚਿਆਂ ਦੇ ਲੇਖ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਫ਼ਰੀਦਕੋਟ ਵਿਖੇ ਬਾਬਾ ਫ਼ਰੀਦ ਦੇ ਆਗਮਨ-ਪੁਰਬ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੇ ਲੇਖ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਬਾਬਾ ਫ਼ਰੀਦ ਧਾਰਮਿਕ ਤੇ ਵਿਦਿਅਕ ਸੰਸਥਾਵਾਂ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਹੇਠ ਕਰਵਾਏ ਗਏ, ਜਿਨ੍ਹਾਂ ’ਚ ਫ਼ਰੀਦਕੋਟ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ë ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੀ ਸੂਖਮ ਦ੍ਰਿਸ਼ਟੀ, ਗਿਆਨ ਅਤੇ ਉੱਚੀ ਸੂਝ-ਬੂਝ ਦਾ ਪ੍ਰਗਟਾਵਾ ਕਰਦਿਆਂ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ 16 ਸਤੰਬਰ ਨੂੰ ਭਾਸ਼ਣ ਮੁਕਾਬਲੇ ਤੇ 17 ਸਤੰਬਰ ਨੂੰ ਸ਼ਬਦ ਗਾਇਣ ਮੁਕਾਬਲੇ ਕਰਵਾਏ ਜਾਣਗੇ। Faridkot News

ਇਹ ਵੀ ਪੜ੍ਹੋ : IND vs AFG: ਭਾਰਤ ਤੇ ਅਫਗਾਨਿਸਤਾਨ ਵਿਚਕਾਰ ਦੂਜਾ ਟੀ20 ਅੱਜ, ਜਖ਼ਮੀ ਵਰੁਣ ਦੀ ਜਗ੍ਹਾ ਰਵਿ ਬਿਸ਼ਨੋਈ ਨੂੰ ਮਿਲ ਸਕਦੈ ਮੌਕਾ

ਇਹ ਮੁਕਾਬਲੇ ਵੀ ਬਾਬਾ ਫ਼ਰੀਦ ਦੇ ਸਲੋਕਾਂ, ਸ਼ਬਦਾਂ, ਜੀਵਨ ਤੇ ਵਿਚਾਰਧਾਰਾ ’ਤੇ ਆਧਾਰਿਤ ਹੋਣਗੇ। ਸੇਖੋਂ ਨੇ ਦੱਸਿਆ ਕਿ ਸਾਰੇ ਮੁਕਾਬਲਿਆਂ ਦੇ ਨਤੀਜੇ 17 ਸਤੰਬਰ ਨੂੰ ਐਲਾਨੇ ਜਾਣਗੇ, ਜਦਕਿ ਜੇਤੂ ਵਿਦਿਆਰਥੀਆਂ ਨੂੰ 23 ਸਤੰਬਰ ਨੂੰ ਗੁਰਦੁਆਰਾ ਗੋਦੜੀ ਸਾਹਿਬ ਦੇ ਦੀਵਾਨ ਹਾਲ ਵਿਖੇ ਸਨਮਾਨਿਤ ਕੀਤਾ ਜਾਵੇਗਾ। ਪਹਿਲੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀ ਨੂੰ 10 ਹਜ਼ਾਰ ਰੁਪਏ, ਦੂਜੇ ਸਥਾਨ ਲਈ 7 ਹਜ਼ਾਰ ਰੁਪਏ ਤੇ ਤੀਜੇ ਸਥਾਨ ਲਈ 5 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦੇ ਨਾਲ ਸਰਟੀਫਿਕੇਟ ਵੀ ਦਿੱਤੇ ਜਾਣਗੇ। ਇਸ ਮੌਕੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਤੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਕਮੇਟੀ ਮੈਂਬਰ ਚਰਨਜੀਤ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਡਾ. ਗੁਰਇੰਦਰ ਮੋਹਨ ਸਿੰਘ, ਦੀਪਇੰਦਰ ਸਿੰਘ ਸੇਖੋਂ, ਕੁਲਜੀਤ ਸਿੰਘ ਮੌਗੀਆਂ, ਗੁਰਜਾਪ ਸਿੰਘ ਸੇਖੋਂ ਤੇ ਨਰਿੰਦਰ ਪਾਲ ਸਿੰਘ ਬਰਾੜ ਹਾਜ਼ਰ ਸਨ। Faridkot News

Faridkot Medical Hospital: ਮੈਡੀਕਲ ਹਸਪਤਾਲ ਫ਼ਰੀਦਕੋਟ ’ਚ ਵੈਂਟੀਲੇਟਰ ਸਹੂਲਤ ਲਈ ਤੁਰੰਤ ਕਾਰਵਾਈ ਕਰਨ ਮੁੱਖ ਮੰਤਰੀ : ਅਰਸ਼ ਸੱਚਰ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ, ਫ਼ਰੀਦਕੋਟ ’ਚ ਐਮਰਜੈਂਸੀ ਦੌਰਾਨ ਇੱਕ ਮਰੀਜ਼ ਦੇ ਪਰਿਵਾਰ ਵੱਲੋਂ ਵੈਂਟੀਲੇਟਰ ਸਹੂਲਤ ਲਈ ਮਦਦ ਮੰਗੇ ਜਾਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਮਾਜ ਸੇਵੀ ਤੇ ਆਮ ਆਦਮੀ ਪਾਰਟੀ ਫ਼ਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ’ਚ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਅਰਸ਼ ਸੱਚਰ ਨੇ ਕਿਹਾ ਕਿ ਮਰੀਜ਼ ਦੇ ਪਰਿਵਾਰ ਵੱਲੋਂ ਕਾਲ ਮਿਲਣ ਉਪਰੰਤ ਉਨ੍ਹਾਂ ਨੇ ਤੁਰੰਤ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨਾਲ ਸੰਪਰਕ ਕੀਤਾ। ਉਨ੍ਹਾਂ ਅਨੁਸਾਰ ਇਸ ਦੌਰਾਨ ਲੋੜੀਂਦੀ ਵੈਂਟੀਲੇਟਰ ਸਹੂਲਤ ਉਪਲਬਧ ਨਾ ਹੋਣ ਦੀ ਜਾਣਕਾਰੀ ਮਿਲੀ। ਉਨ੍ਹਾਂ ਮੰਗ ਕੀਤੀ ਕਿ ਹਸਪਤਾਲ ’ਚ ਵੈਂਟੀਲੇਟਰ, ਆਈ.ਸੀ.ਯੂ. ਬੈੱਡ, ਆਕਸੀਜਨ ਅਤੇ ਹੋਰ ਜੀਵਨ-ਰੱਖਿਅਕ ਸਹੂਲਤਾਂ ਦੀ 24 ਘੰਟੇ ਉਪਲਬਧਤਾ ਯਕੀਨੀ ਬਣਾਈ ਜਾਵੇ, ਤਾਂ ਜੋ ਐਮਰਜੈਂਸੀ ਹਾਲਾਤ ’ਚ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਹਸਪਤਾਲ ’ਚ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਜ਼ਮੀਨੀ ਪੱਧਰ ’ਤੇ ਫੀਡਬੈਕ ਵੀ ਇਕੱਠੀ ਕੀਤੀ ਗਈ ਹੈ। Faridkot Medical Hospital

ਇਹ ਵੀ ਪੜ੍ਹੋ : Indonesia Ship Missing: ਇੰਡੋਨੇਸ਼ੀਆ ’ਚ 243 ਯਾਤਰੀਆਂ ਵਾਲਾ ਜਹਾਜ਼ ਡੁੱਬਿਆ, 102 ਨੂੰ ਬਚਾਇਆ, 140 ਦੀ ਭਾਲ ਜਾਰੀ

ਇਸ ਦੌਰਾਨ ਐਮਰਜੈਂਸੀ ਸੇਵਾਵਾਂ ਤੋਂ ਇਲਾਵਾ ਦਵਾਈ ਕਾਊਂਟਰ ਤੇ ਓਪੀਡੀ ਸਲਿੱਪ ਪ੍ਰਣਾਲੀ ਵਿੱਚ ਵੀ ਸੁਧਾਰ ਦੀ ਲੋੜ ਮਹਿਸੂਸ ਹੋਣ ਦੀ ਗੱਲ ਸਾਹਮਣੇ ਆਈ ਹੈ। ਅਰਸ਼ ਸੱਚਰ ਨੇ ਕਿਹਾ ਕਿ ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸਿਹਤ ਸੇਵਾਵਾਂ ਨਾਲ ਜੁੜੀਆਂ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਬੇਝਿਜਕ ਸਾਂਝੇ ਕਰ ਸਕਣ, ਇਸ ਲਈ ਢੁਕਵਾਂ ਮਾਹੌਲ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ ਦੀ ਆਵਾਜ਼ ਨੂੰ ਰੋਕਣਾ ਹੱਲ ਨਹੀਂ ਹੈ। ਮਰੀਜ਼ਾਂ ਦੀ ਫੀਡਬੈਕ ਸੁਣ ਕੇ ਸਾਹਮਣੇ ਆ ਰਹੀਆਂ ਕਮੀਆਂ ਨੂੰ ਦੂਰ ਕਰਨਾ ਹੀ ਸਰਕਾਰੀ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦਾ ਰਸਤਾ ਹੈ।”ਉਨ੍ਹਾਂ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਵੈਂਟੀਲੇਟਰ ਸਹੂਲਤ ਨਾਲ ਸਬੰਧਤ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਵਾਈ ਜਾਵੇ। ਇਸ ਦੇ ਨਾਲ ਹੀ ਹਸਪਤਾਲ ਵਿੱਚ ਸਾਹਮਣੇ ਆ ਰਹੀਆਂ ਹੋਰ ਕਮੀਆਂ ਦੀ ਵੀ ਸਮਾਂਬੱਧ ਜਾਂਚ ਕਰਵਾ ਕੇ ਲੋੜੀਂਦੇ ਸੁਧਾਰ ਯਕੀਨੀ ਬਣਾਏ ਜਾਣ, ਤਾਂ ਜੋ ਫ਼ਰੀਦਕੋਟ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਬਿਹਤਰ ਅਤੇ ਸਮੇਂ ਸਿਰ ਸਿਹਤ ਸਹੂਲਤਾਂ ਮਿਲ ਸਕਣ।

Safai Sevak Union: ਸਿਵਲ ਹਸਪਤਾਲ ਫ਼ਰੀਦਕੋਟ ਦੇ ਠੇਕਾ ਸਫਾਈ ਸੇਵਕਾਂ ਦੇ ਜਥੇਬੰਦੀ ਦੀ ਚੋਣ
ਸਿਵਲ ਹਸਪਤਾਲ ਫ਼ਰੀਦਕੋਟ ਦੇ ਠੇਕਾ ਸਫਾਈ ਸੇਵਕਾਂ ਦੇ ਜਥੇਬੰਦੀ ਦੀ ਚੋਣ

Safai Sevak Union: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਠੇਕੇਦਾਰੀ ਅਧੀਨ ਕੰਮ ਕਰਦੇ ਸਫਾਈ ਸੇਵਕਾਂ ਦੀ ਜਥੇਬੰਦੀ ਦੀ ਚੋਣ ਅੱਜ ਸਰਬਸੰਮਤੀ ਅਤੇ ਸੁਹਿਰਦ ਮਾਹੌਲ ਵਿੱਚ ਕਰਵਾਈ ਗਈ। ਇਸ ਦੌਰਾਨ ਨਵੀਂ ਕਮੇਟੀ ਦਾ ਗਠਨ ਕਰਦਿਆਂ ਕੁਲਦੀਪ ਸਿੰਘ ਨੂੰ ਪ੍ਰਧਾਨ ਅਤੇ ਮਨਿੰਦਰ ਕੁਮਾਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਚੋਣ ਦੌਰਾਨ ਨਰੇਸ਼ ਕੁਮਾਰ ਨੂੰ ਸਲਾਹਕਾਰ, ਲਖਵੀਰ ਸਿੰਘ ਨੂੰ ਮੁੱਖ ਸਲਾਹਕਾਰ, ਸਤਪਾਲ ਸਿੰਘ ਅਤੇ ਅਰਜੁਨ ਨੂੰ ਖ਼ਜ਼ਾਨਚੀ, ਜਦਕਿ ਅਰਜੁਨ ਅਤੇ ਸਤੀਸ਼ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਤੋਂ ਇਲਾਵਾ ਪਰਵਿੰਦਰ ਕੌਰ ਅਤੇ ਗੁਰਵਿੰਦਰ ਕੌਰ ਨੂੰ ਕਮੇਟੀ ਮੈਂਬਰ ਚੁਣਿਆ ਗਿਆ। ਚੋਣ ਪ੍ਰਕਿਰਿਆ ਮੌਕੇ ਸੁਰਿੰਦਰ ਸਿੰਘ ਲਾਡਾ, ਗੁਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਸਨੀ ਦਿਓਲ, ਵਿਜੇ ਕੁਮਾਰ, ਗੁਰਦਾਸ ਸਿੰਘ ਅਤੇ ਰਣਜੀਤ ਸਿੰਘ ਸਮੇਤ ਜਥੇਬੰਦੀ ਦੇ ਹੋਰ ਸਾਥੀ ਹਾਜ਼ਰ ਸਨ।

ਇਹ ਵੀ ਪੜ੍ਹੋ: Ludhiana News: ਲੁਧਿਆਣਾ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਹੁਦਾ ਸੰਭਾਲਣ ਉਪਰੰਤ ਨਵ-ਨਿਯੁਕਤ ਪ੍ਰਧਾਨ ਕੁਲਦੀਪ ਸਿੰਘ ਨੇ ਆਪਣੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਥੇਬੰਦੀ ਦੀ ਅਗਵਾਈ ਦੀ ਜ਼ਿੰਮੇਵਾਰੀ ਸੌਂਪ ਕੇ ਸਾਥੀਆਂ ਨੇ ਜੋ ਭਰੋਸਾ ਪ੍ਰਗਟਾਇਆ ਹੈ, ਉਹ ਉਸ ’ਤੇ ਪੂਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਦੇ ਹੱਕਾਂ ਅਤੇ ਜਾਇਜ਼ ਮੰਗਾਂ ਲਈ ਉਹ ਹਮੇਸ਼ਾ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਕੁਲਦੀਪ ਸਿੰਘ ਨੇ ਕਿਹਾ ਕਿ ਉਹ ਆਪਣੇ ਸਾਥੀਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ ਅਤੇ ਜਥੇਬੰਦੀ ਦੀ ਮਜ਼ਬੂਤੀ ਲਈ ਮਿਲਜੁਲ ਕੇ ਕੰਮ ਕਰਨਗੇ। ਉਨ੍ਹਾਂ ਨਵੀਂ ਕਮੇਟੀ ਦੇ ਸਾਰੇ ਅਹੁਦੇਦਾਰਾਂ ਨੂੰ ਵੀ ਇਕਜੁੱਟ ਹੋ ਕੇ ਸਫਾਈ ਸੇਵਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਸਬੰਧਤ ਅਧਿਕਾਰੀਆਂ ਦੇ ਸਾਹਮਣੇ ਰੱਖਣ ਦਾ ਸੱਦਾ ਦਿੱਤਾ।

ਸਿਵਲ ਹਸਪਤਾਲ ਫ਼ਰੀਦਕੋਟ ਦੇ ਠੇਕਾ ਸਫਾਈ ਸੇਵਕਾਂ ਦੇ ਜਥੇਬੰਦੀ ਦੀ ਚੋਣ

Bar Association Elections: ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਰੀਦਕੋਟ ਦੀਆਂ ਚੋਣਾਂ ’ਚ ਸਰਨਾਮ ਸਿੰਘ ਸੰਧੂ ਪੈਨਲ ਦਾ ਕਲੀਨ ਸਵੀਪ
Bar Association Elections: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਰੀਦਕੋਟ ਦੀਆਂ ਸਾਲਾਨਾ ਚੋਣਾਂ ਸ਼ੁੱਕਰਵਾਰ ਨੂੰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਹਾਲ ਵਿੱਚ ਸ਼ਾਂਤਮਈ ਅਤੇ ਸੁਹਿਰਦ ਮਾਹੌਲ ਵਿੱਚ ਸੰਪੰਨ ਹੋਈਆਂ। ਚੋਣ ਨਤੀਜਿਆਂ ਵਿੱਚ ਪ੍ਰਧਾਨਗੀ ਦੇ ਉਮੀਦਵਾਰ ਸਰਨਾਮ ਸਿੰਘ ਸੰਧੂ ਦੀ ਅਗਵਾਈ ਵਾਲੇ ਪੈਨਲ ਨੇ ਸ਼ਾਨਦਾਰ ਜਿੱਤ ਦਰਜ ਕਰਦਿਆਂ ਵਿਰੋਧੀ ਪੈਨਲ ਦਾ ਕਲੀਨ ਸਵੀਪ ਕਰ ਦਿੱਤਾ। ਸੰਧੂ ਪੈਨਲ ਦੇ ਸਾਰੇ ਉਮੀਦਵਾਰਾਂ ਨੇ ਆਪੋ-ਆਪਣੇ ਅਹੁਦਿਆਂ ’ਤੇ ਜਿੱਤ ਹਾਸਲ ਕੀਤੀ।

ਇਹ ਵੀ ਪੜ੍ਹੋ: Swine Flu: ਮੌਸਮੀ ਤਬਦੀਲੀਆਂ ਦੌਰਾਨ ਸਵਾਈਨ ਫਲੂ ਦਾ ਖ਼ਤਰਾ ਬਰਕਰਾਰ, 24 ਘੰਟਿਆਂ ਵਿੱਚ 48 ਨਵੇਂ ਮਰੀਜ਼ ਮਿਲੇ

ਚੋਣ ਪ੍ਰਕਿਰਿਆ ਤਹਿਤ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਕਰਵਾਈ ਗਈ। ਇਸ ਤੋਂ ਬਾਅਦ ਕਰੀਬ ਪੌਣੇ ਤਿੰਨ ਘੰਟਿਆਂ ਤੱਕ ਵੋਟਾਂ ਦੀ ਗਿਣਤੀ ਦਾ ਕੰਮ ਚੱਲਿਆ ਅਤੇ ਸ਼ਾਮ 6:45 ਵਜੇ ਚੋਣ ਨਤੀਜਿਆਂ ਦਾ ਐਲਾਨ ਕੀਤਾ ਗਿਆ। ਕੁੱਲ 785 ਵਕੀਲ ਵੋਟ ਪਾਉਣ ਦੇ ਯੋਗ ਸਨ, ਜਿਨ੍ਹਾਂ ਵਿੱਚੋਂ 755 ਵਕੀਲਾਂ ਨੇ ਆਪਣੇ ਵੋਟ ਦੇ ਹੱਕ ਦੀ ਵਰਤੋਂ ਕੀਤੀ। ਸਵੇਰ ਤੋਂ ਹੀ ਵਕੀਲਾਂ ਵਿੱਚ ਚੋਣਾਂ ਨੂੰ ਲੈ ਕੇ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ।

ਪ੍ਰਧਾਨਗੀ ਦੇ ਅਹੁਦੇ ਲਈ ਸਰਨਾਮ ਸਿੰਘ ਸੰਧੂ ਅਤੇ ਨਵਜੋਤ ਸਿੰਘ ਵੈਹਣੀਵਾਲ ਵਿਚਕਾਰ ਸਿੱਧਾ ਮੁਕਾਬਲਾ ਹੋਇਆ। ਨਤੀਜਿਆਂ ਵਿੱਚ ਸਰਨਾਮ ਸਿੰਘ ਸੰਧੂ ਨੇ ਆਪਣੇ ਵਿਰੋਧੀ ਨਵਜੋਤ ਸਿੰਘ ਵੈਹਣੀਵਾਲ ਨੂੰ 156 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਪ੍ਰਧਾਨਗੀ ਦਾ ਅਹੁਦਾ ਹਾਸਲ ਕੀਤਾ। ਸੰਧੂ ਦੀ ਅਗਵਾਈ ਵਾਲੇ ਪੂਰੇ ਪੈਨਲ ਦੀ ਜਿੱਤ ਤੋਂ ਬਾਅਦ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਜੇਤੂ ਉਮੀਦਵਾਰਾਂ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਸੰਧੂ ਪੈਨਲ ਵੱਲੋਂ ਮੀਤ ਪ੍ਰਧਾਨ ਦੇ ਅਹੁਦੇ ਲਈ ਸ਼ਿਵਮ ਠਾਕੁਰ ਅਤੇ ਅਮਨਪ੍ਰੀਤ ਕੌਰ, ਸਕੱਤਰ ਦੇ ਅਹੁਦੇ ਲਈ ਮੁਕੇਸ਼ ਸ਼ਰਮਾ, ਸਾਂਝੇ ਸਕੱਤਰ ਲਈ ਸੰਗੀਤਾ ਸ਼ਰਮਾ ਅਤੇ ਖ਼ਜ਼ਾਨਚੀ ਦੇ ਅਹੁਦੇ ਲਈ ਸਰਵਜੋਤ ਸਿੰਘ ਬਰਾੜ ਚੋਣ ਮੈਦਾਨ ਵਿੱਚ ਸਨ।

ਦੂਜੇ ਪਾਸੇ ਵਿਰੋਧੀ ਪੈਨਲ ਵੱਲੋਂ ਪ੍ਰਧਾਨਗੀ ਲਈ ਨਵਜੋਤ ਸਿੰਘ ਵੈਹਣੀਵਾਲ, ਮੀਤ ਪ੍ਰਧਾਨ ਲਈ ਤੁਲਸੀ ਰਾਮ ਸ਼ਰਮਾ ਅਤੇ ਸ਼ਿਵਾਨੀ ਸਿੰਘ, ਸਕੱਤਰ ਲਈ ਗੁਰਸਿਮਰਜੀਤ ਸਿੰਘ, ਸਾਂਝੇ ਸਕੱਤਰ ਲਈ ਸਤਵੀਰ ਕੌਰ ਮਾਨ ਅਤੇ ਖ਼ਜ਼ਾਨਚੀ ਲਈ ਗਗਨਦੀਪ ਨੇ ਚੋਣ ਲੜੀ। ਚੋਣਾਂ ਦੀ ਸਮੁੱਚੀ ਪ੍ਰਕਿਰਿਆ ਰਿਟਰਨਿੰਗ ਅਫ਼ਸਰ ਕਿਰਨਜੀਤ ਸ਼ਰਮਾ ਦੀ ਦੇਖ-ਰੇਖ ਹੇਠ ਨਿਰਪੱਖ ਅਤੇ ਸੁਚੱਜੇ ਢੰਗ ਨਾਲ ਕਰਵਾਈ ਗਈ। ਨਤੀਜਿਆਂ ਦੇ ਐਲਾਨ ਤੋਂ ਬਾਅਦ ਜੇਤੂ ਉਮੀਦਵਾਰਾਂ ਦੇ ਸਮਰਥਕਾਂ ਵੱਲੋਂ ਇੱਕ-ਦੂਜੇ ਨੂੰ ਵਧਾਈਆਂ ਦਿੱਤੀਆਂ।

Punjab News: ਪੰਜਾਬ ਡਿਗਰੀ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ–ਵਿਕਸਿਤ ਭਾਰਤ’ ਸਬੰਧੀ ਜਾਗਰੂਕਤਾ ਪ੍ਰੋਗਰਾਮ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਪੰਜਾਬ ਡਿਗਰੀ ਕਾਲਜ, ਮਹਿਮੂਆਣਾ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਸਮਾਜ ’ਚ ਨਸ਼ਾ ਮੁਕਤੀ ਦਾ ਸੰਦੇਸ਼ ਪਹੁੰਚਾਉਣ ਦੇ ਉਦੇਸ਼ ਨਾਲ ‘ਨਸ਼ਾ ਮੁਕਤ ਯੁਵਾ–ਵਿਕਸਿਤ ਭਾਰਤ’ ਵਿਸ਼ੇ ’ਤੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦਾ ਆਗਾਜ਼ ਕਾਲਜ ਦੀ ਵਾਈਸ ਪ੍ਰਿੰਸੀਪਲ ਪ੍ਰੀਤਇੰਦਰ ਕੌਰ ਗੌਂਦਾਰਾ ਵੱਲੋਂ ਰਸਮੀ ਜੋਤ ਜਗਾ ਕੇ ਕੀਤਾ ਗਿਆ। ਸੈਮੀਨਾਰ ਦੀ ਸ਼ੁਰੂਆਤ ‘ਨਸ਼ਾ ਮੁਕਤ ਯੁਵਾ–ਵਿਕਸਿਤ ਭਾਰਤ’ ਦੇ ਅਫਸਰ ਮਨਜੀਤ ਸਿੰਘ ਭੁੱਲਰ ਵੱਲੋਂ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਯੂਥ ਭਲਾਈ ਅਫਸਰ ਵੀਰਦੀਪ ਕੌਰ ਸੰਧੂ ਮੁੱਖ ਮਹਿਮਾਨ ਤੇ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਤੇ ਦੇਸ਼ ਦੇ ਵਿਕਾਸ ’ਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੌਰਾਨ ਅੰਗਰੇਜ਼ੀ ਵਿਭਾਗ ਦੇ ਪ੍ਰੋਫੈਸਰ ਗੁਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ ਤੇ ਤੰਦਰੁਸਤ, ਸਿੱਖਿਅਤ ਤੇ ਨਸ਼ਾ ਮੁਕਤ ਨੌਜਵਾਨ ਹੀ ਦੇਸ਼ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ਤੱਕ ਲੈ ਕੇ ਜਾ ਸਕਦੇ ਹਨ। Faridkot News

ਇਸ ਮੌਕੇ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਭਾਗ ਲੈਂਦਿਆਂ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੂੰ ਸਿੱਖਿਆ, ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਤੇ ਰਚਨਾਤਮਕ ਕੰਮਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ‘ਨਸ਼ਿਆਂ ਨੂੰ ਨਾਂਹ, ਜ਼ਿੰਦਗੀ ਨੂੰ ਹਾਂ’ ਤੇ ‘ਨਸ਼ਾ ਮੁਕਤ ਯੁਵਾ, ਵਿਕਸਿਤ ਭਾਰਤ’ ਵਰਗੇ ਪ੍ਰਭਾਵਸ਼ਾਲੀ ਨਾਅਰਿਆਂ ਰਾਹੀਂ ਵੀ ਨੌਜਵਾਨਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਪ੍ਰਤੀ ਜਾਗਰੂਕ ਕੀਤਾ ਗਿਆ। ਕਾਲਜ ਦੀ ਵਾਈਸ ਪ੍ਰਿੰਸੀਪਲ ਪ੍ਰੀਤਇੰਦਰ ਕੌਰ ਗੌਂਦਾਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਨਹੀਂ ਕਰਦਾ, ਸਗੋਂ ਇਸ ਦਾ ਮਾੜਾ ਅਸਰ ਪੂਰੇ ਪਰਿਵਾਰ ਤੇ ਸਮਾਜ ’ਤੇ ਪੈਂਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਦੇਸ਼ ਦੀ ਤਰੱਕੀ ’ਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦਾ ਨਸ਼ਾ ਮੁਕਤ ਨੌਜਵਾਨ ਹੀ ਕੱਲ੍ਹ ਦੇ ਵਿਕਸਿਤ ਭਾਰਤ ਦੀ ਮਜ਼ਬੂਤ ਨੀਂਹ ਹੈ। ਪ੍ਰੋਗਰਾਮ ਦੇ ਅੰਤ ’ਚ ਵਿਦਿਆਰਥੀਆਂ ਵੱਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਦੀ ਸਹੁੰ ਚੁੱਕਦਿਆਂ ਦ੍ਰਿੜ੍ਹ ਪ੍ਰਣ ਲਿਆ ਗਿਆ। ਇਸ ਮੌਕੇ ਪ੍ਰੋ. ਹਰਵਿੰਦਰ ਪਾਲ ਸਿੰਘ, ਪ੍ਰੋ. ਜਗਰਾਜ ਸਿੰਘ, ਪ੍ਰੋ. ਰੋਜ਼ੀ, ਪ੍ਰੋ. ਮਨਪ੍ਰੀਤ ਸਮੇਤ ਕਾਲਜ ਦਾ ਸਮੂਹ ਵਿਦਿਆਰਥੀ ਵਰਗ ਹਾਜ਼ਰ ਸੀ। Faridkot News

ਇਹ ਵੀ ਪੜ੍ਹੋ : Faridkot News: 21,550 ਕਿਲੋ ਸ਼ੱਕੀ ਘਿਓ ਨਾਲ ਭਰਿਆ ਟਰੱਕ ਕਾਬੂ

Faridkot News: 21,550 ਕਿਲੋ ਸ਼ੱਕੀ ਘਿਓ ਨਾਲ ਭਰਿਆ ਟਰੱਕ ਕਾਬੂ
ਫਰੀਦਕੋਟ (ਗੁਰਪ੍ਰੀਤ ਪੱਕਾ)। ਲੋਕਾਂ ਨੂੰ ਸੁਰੱਖਿਅਤ ਤੇ ਮਿਆਰੀ ਖੁਰਾਕੀ ਵਸਤਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਵੱਲੋਂ ਮਿਲਾਵਟਖੋਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਫਰੀਦਕੋਟ ਤੇ ਮਾਨਸਾ ਦੇ ਸਿਹਤ ਵਿਭਾਗ ਦੀ ਸਾਂਝੀ ਟੀਮ ਨੇ ਕੋਟਕਪੂਰਾ ਦੇ ਫੋਕਲ ਪੁਆਇੰਟ ਵਿਖੇ ਵੱਡੀ ਕਾਰਵਾਈ ਕਰਦਿਆਂ 21,550 ਕਿਲੋ ਸ਼ੱਕੀ ਗੈਰ-ਮਿਆਰੀ/ਮਿਲਾਵਟੀ ਘਿਓ ਨਾਲ ਭਰਿਆ ਇੱਕ ਟਰੱਕ ਕਾਬੂ ਕੀਤਾ ਹੈ। ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ। ਕਾਰਵਾਈ ਦੌਰਾਨ ਫੂਡ ਸੇਫਟੀ ਵਿਭਾਗ ਦੀ ਟੀਮ ਨੇ ਘਿਓ ਦੇ ਲੋੜੀਂਦੇ ਨਮੂਨੇ ਸੀਲ ਕਰਕੇ ਜਾਂਚ ਲਈ ਸਰਕਾਰੀ ਫੂਡ ਲੈਬਾਰਟਰੀ, ਖਰੜ ਭੇਜ ਦਿੱਤੇ ਹਨ। ਅਧਿਕਾਰੀਆਂ ਅਨੁਸਾਰ ਘਿਓ ਦੀ ਗੁਣਵੱਤਾ ਤੇ ਮਿਆਰ ਸਬੰਧੀ ਅੰਤਿਮ ਸਥਿਤੀ ਲੈਬਾਰਟਰੀ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।

ਲੈਬ ਰਿਪੋਰਟ ਤੋਂ ਬਾਅਦ ਹੋਵੇਗੀ ਅਗਲੀ ਕਾਰਵਾਈ | Adulterated Ghee

ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਕਿਸਮ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਖੁਰਾਕੀ ਵਸਤਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਫੂਡ ਸੇਫਟੀ ਟੀਮਾਂ ਵੱਲੋਂ ਲਗਾਤਾਰ ਚੈਕਿੰਗ ਤੇ ਸੈਂਪਲਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੈਬ ਰਿਪੋਰਟ ਦੇ ਆਧਾਰ ’ਤੇ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਜਾਂਚ ਮੁਕੰਮਲ ਹੋਣ ਤੱਕ ਸਬੰਧਤ ਖੁਰਾਕੀ ਸਮੱਗਰੀ ਨੂੰ ਸੁਰੱਖਿਅਤ ਰੱਖਣ ਲਈ ਟਰੱਕ ਨੂੰ ਫਰੀਦਕੋਟ ਪੁਲਿਸ ਦੀ ਹਿਰਾਸਤ ਵਿੱਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : Abhishek Sharma: ਪੰਜਾਬ ਦੇ ਇਸ ਤੂਫਾਨੀ ਬੱਲੇਬਾਜ਼ ਦਾ ਕ੍ਰਿਕੇਟ ਸਫਰ, ਸੰਘਰਸ਼ ਤੋਂ ਸਟਾਰ ਬਣਨ ਤੱਕ ਦੀ ਪੂਰੀ ਕਹਾਣੀ

ਮਿਲਾਵਟਖੋਰੀ ਕਰਨ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ

ਜੁਆਇੰਟ ਕਮਿਸ਼ਨਰ ਫੂਡ ਸੇਫਟੀ ਪੰਜਾਬ ਅਮਿਤ ਜੋਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਤੇ ਮਿਆਰੀ ਖੁਰਾਕ ਮੁਹੱਈਆ ਕਰਵਾਉਣ ਲਈ ਫੂਡ ਸੇਫਟੀ ਕਾਨੂੰਨ ਤਹਿਤ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਪਤ ਸੂਚਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਟੀਮਾਂ ਵੱਲੋਂ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਕਿਸੇ ਵੀ ਵਿਅਕਤੀ ਜਾਂ ਵਪਾਰਕ ਅਦਾਰੇ ਵੱਲੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿਵਲ ਸਰਜਨ ਮਾਨਸਾ ਡਾ. ਰਣਜੀਤ ਰਾਏ ਨੇ ਕਿਹਾ ਕਿ ਫੂਡ ਸੇਫਟੀ ਨਿਯਮਾਂ ਦੀ ਉਲੰਘਣਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਰੀਦਕੋਟ ਤੇ ਮਾਨਸਾ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ।

ਇਹ ਕਾਰਵਾਈ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਤੇ ਲੋਕ ਹਿੱਤ ’ਚ ਕੀਤੇ ਜਾ ਰਹੇ ਯਤਨਾਂ ਦਾ ਪ੍ਰਮਾਣ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਖੁਰਾਕੀ ਵਸਤਾਂ ਖਰੀਦਣ ਸਮੇਂ ਪੈਕਿੰਗ, ਲੇਬਲ, ਗੁਣਵੱਤਾ ਤੇ ਮਿਆਦ ਦੀ ਜਾਂਚ ਜ਼ਰੂਰ ਕਰਨ। ਜੇਕਰ ਕਿਸੇ ਖੁਰਾਕੀ ਵਸਤੂ ਵਿੱਚ ਮਿਲਾਵਟ ਦਾ ਸ਼ੱਕ ਹੋਵੇ ਤਾਂ ਇਸ ਦੀ ਸੂਚਨਾ ਸਬੰਧਤ ਫੂਡ ਸੇਫਟੀ ਅਧਿਕਾਰੀਆਂ ਨੂੰ ਦਿੱਤੀ ਜਾਵੇ। ਇਹ ਅਧਿਕਾਰੀ ਰਹੇ ਮੌਜੂਦ : ਕਾਰਵਾਈ ’ਚ ਜੁਆਇੰਟ ਕਮਿਸ਼ਨਰ ਫੂਡ ਸੇਫਟੀ ਪੰਜਾਬ ਅਮਿਤ ਜੋਸ਼ੀ, ਸਿਵਲ ਸਰਜਨ ਮਾਨਸਾ ਡਾ. ਰਣਜੀਤ ਰਾਏ, ਫੂਡ ਸੇਫਟੀ ਅਫਸਰ ਮਾਨਸਾ ਅਮਰਿੰਦਰ ਪਾਲ ਸਿੰਘ, ਫੂਡ ਸੇਫਟੀ ਅਫਸਰ ਫਰੀਦਕੋਟ ਨਵਦੀਪ ਚਾਹਲ ਤੇ ਸਹਾਇਕ ਫੂਡ ਬ੍ਰਾਂਚ ਫਰੀਦਕੋਟ ਤ੍ਰਿਲੋਕ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਲੈਬਾਰਟਰੀ ਰਿਪੋਰਟ ਦੇ ਨਤੀਜਿਆਂ ਦੇ ਆਧਾਰ ’ਤੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਤਹਿਤ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।