Punjab Government Scheme - Sach Kahoon Punjabi

Punjab Government Scheme: ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਮੁਫ਼ਤ ਰਿਹਾਇਸ਼ੀ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮਾਂ ਦਾ ਐਲਾਨ
Punjab Government Scheme: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ (ਐਸ.ਸੀ.) ਦੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਆਜੀਵਿਕਾ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ.) ਨਾਲ ਜੁੜੇ ਮੁਫ਼ਤ ਰਿਹਾਇਸ਼ੀ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਜਾ ਰਹੇ ਹਨ। ਇਹ ਸਿਖਲਾਈ ਕੌਮੀ ਪੱਧਰ ਦੀ ਏਜੰਸੀ ਅਪੋਲੋ ਮੇਡ ਸਕਿੱਲਜ਼ ਰਾਹੀਂ ਕਰਵਾਈ ਜਾਵੇਗੀ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਐਸਸੀ ਵਰਗ ਦੇ ਨੌਜਵਾਨਾਂ ਨੂੰ ਹੁਨਰ ਵਿਕਾਸ, ਰੁਜ਼ਗਾਰ ਸਿਰਜਣ ਅਤੇ ਸਮਾਵੇਸ਼ੀ ਵਿਕਾਸ ਰਾਹੀਂ ਸਸ਼ਕਤ ਬਣਾਉਣ ਦੀ ਵਚਨਬੱਧਤਾ ਦਾ ਹਿੱਸਾ ਹੈ।

ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਵੱਲੋਂ ਦੋ ਉਦਯੋਗ-ਸੰਬੰਧਿਤ ਕੋਰਸਾਂ ਲਈ ਸਿਖਲਾਈ ਦਿੱਤੀ ਜਾਵੇਗੀ। ਇਨ੍ਹਾਂ ਵਿੱਚ “ਕੇਅਰ-ਗਿਵਰ–ਮਦਰ ਐਂਡ ਨਿਊ ਬੌਰਨ” (ਮਾਂ ਅਤੇ ਨਵਜੰਮੇ ਬੱਚੇ ਦੀ ਦੇਖਭਾਲ) ਅਤੇ “ਐਲਡਰਲੀ ਕੇਅਰ ਟੇਕਰ” (ਬਜ਼ੁਰਗਾਂ ਦੀ ਦੇਖਭਾਲ) ਸ਼ਾਮਲ ਹਨ। ਇਹ ਪ੍ਰੋਗਰਾਮ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਰਾਹੀਂ ਲੁਧਿਆਣਾ ਅਤੇ ਜਲੰਧਰ ਦੇ ਚੁਣੇ ਗਏ ਕੇਂਦਰਾਂ ਵਿੱਚ 1 ਜੁਲਾਈ ਤੋਂ ਸ਼ੁਰੂ ਕੀਤੇ ਜਾਣਗੇ।

ਮੰਤਰੀ ਨੇ ਕਿਹਾ ਕਿ ਚੁਣੇ ਗਏ ਉਮੀਦਵਾਰਾਂ ਨੂੰ ਮੁਫ਼ਤ ਰਹਿਣ ਦੀ ਸਹੂਲਤ, ਭੋਜਨ, ਟ੍ਰੇਨਿੰਗ ਕਿੱਟਾਂ ਅਤੇ ਰਾਸ਼ਟਰੀ ਪੱਧਰ ਦੀ ਸੰਸਥਾ ਵੱਲੋਂ ਸਰਟੀਫਿਕੇਸ਼ਨ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਯੋਗ ਉਮੀਦਵਾਰਾਂ ਤੋਂ ਕਿਸੇ ਵੀ ਤਰ੍ਹਾਂ ਦੀ ਫੀਸ ਨਹੀਂ ਲਈ ਜਾਵੇਗੀ ਅਤੇ ਸਿਖਲਾਈ ਦਾ ਸਾਰਾ ਖਰਚਾ ਸਰਕਾਰ ਵੱਲੋਂ ਕੀਤਾ ਜਾਵੇਗਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਕੋਰਸਾਂ ਲਈ ਅਪਲਾਈ ਕਰਨ ਵਾਲਾ ਉਮੀਦਵਾਰ ਘੱਟੋ-ਘੱਟ 10ਵੀਂ ਪਾਸ ਹੋਣਾ ਚਾਹੀਦਾ ਹੈ, ਪੰਜਾਬ ਦਾ ਸਥਾਈ ਵਸਨੀਕ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣਾ ਲਾਜ਼ਮੀ ਹੈ।

ਇਹ ਵੀ ਪੜ੍ਹੋ: Sem Nullah Faridkot: ਮੌਨਸੂਨ ਤੋਂ ਪਹਿਲਾਂ ਫਰੀਦਕੋਟ ਜ਼ਿਲ੍ਹੇ ਦੇ ਸੇਮ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨ ਚਿੰਤਤ

ਉਨ੍ਹਾਂ ਕਿਹਾ ਕਿ ਇਹ ਸਿਖਲਾਈ ਪ੍ਰੋਗਰਾਮ ਨੌਜਵਾਨਾਂ ਨੂੰ ਵਿਹਾਰਕ ਹੁਨਰ, ਉਦਯੋਗਿਕ ਤਜਰਬਾ ਅਤੇ ਰੁਜ਼ਗਾਰ ਲਈ ਪਲੇਸਮੈਂਟ ਸਹਾਇਤਾ ਪ੍ਰਦਾਨ ਕਰਨਗੇ। ਇਸ ਨਾਲ ਐਸਸੀ ਭਾਈਚਾਰੇ ਵਿੱਚ ਰੁਜ਼ਗਾਰ ਅਤੇ ਆਰਥਿਕ ਮਜ਼ਬੂਤੀ ਦੇ ਮੌਕੇ ਵਧਣਗੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਹੁਨਰ ਵਿਕਾਸ ਨੌਜਵਾਨਾਂ ਦੀ ਜ਼ਿੰਦਗੀ ਬਦਲਣ ਦੀ ਸਮਰੱਥਾ ਰੱਖਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਨੌਜਵਾਨ ਹੁਨਰ ਹਾਸਲ ਕਰਕੇ ਰੁਜ਼ਗਾਰ ਪ੍ਰਾਪਤ ਕਰਦਾ ਹੈ ਤਾਂ ਇਸ ਦਾ ਲਾਭ ਪੂਰੇ ਪਰਿਵਾਰ ਨੂੰ ਮਿਲਦਾ ਹੈ ਅਤੇ ਆਤਮ-ਵਿਸ਼ਵਾਸ ਤੇ ਸਥਿਰਤਾ ਵਧਦੀ ਹੈ।

Punjab Government Scheme: ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਮੁਫ਼ਤ ਰਿਹਾਇਸ਼ੀ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮਾਂ ਦਾ ਐਲਾਨ

Punjab Government Scheme: ਪੰਜਾਬ ਦੀਆਂ ਕਿਹੜੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ? ਯੋਜਨਾ ਦੀਆਂ ਸ਼ਰਤਾਂ ’ਤੇ ਮੰਤਰੀ ਨੇ ਬੋਲੀ ਇਹ ਗੱਲ
Punjab Government Scheme: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਪੰਜਾਬ ਸਰਕਾਰ ਰਾਜ ਭਰ ਦੀਆਂ ਔਰਤਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ 1,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਤੋਂ ਬਾਅਦ ਸ਼ੁਰੂ ਕੀਤੀ ਜਾਵੇਗੀ। ਡਾ. ਬਲਜੀਤ ਕੌਰ ਹਰਿਆਣਾ ਸਰਕਾਰ ਦੀ ‘ਲਾਡੋ ਲਕਸ਼ਮੀ’ ਯੋਜਨਾ ਦਾ ਜਵਾਬ ਦੇ ਰਹੀ ਸੀ।

ਇਹ ਖਬਰ ਵੀ ਪੜ੍ਹੋ : World Cup Final: ਅੱਜ ਮਹਿਲਾ ਕ੍ਰਿਕੇਟ ਨੂੰ ਮਿਲੇਗਾ ਨਵਾਂ ਚੈਂਪੀਅਨ, ਫਾਈਨਲ ’ਚ ਭਾਰਤ ਦਾ ਦੱਖਣੀ ਅਫਰੀਕਾ ਨਾਲ ਸਾਹਮਣਾ…

ਇਸ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਯੋਜਨਾ ਔਰਤਾਂ ਨਾਲ ਬਹੁਤ ਵੱਡਾ ਧੋਖਾ ਸਾਬਤ ਹੋਈ ਹੈ। ਹਰਿਆਣਾ ਦੀ ਕੁੱਲ 14 ਮਿਲੀਅਨ ਮਹਿਲਾ ਆਬਾਦੀ ਵਿੱਚੋਂ ਸਿਰਫ਼ 500,000 ਔਰਤਾਂ, ਜਾਂ ਸਿਰਫ਼ 3.73 ਫੀਸਦੀ ਨੂੰ ਪਹਿਲੀ ਕਿਸ਼ਤ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਾਕੀ 96 ਫੀਸਦੀ ਔਰਤਾਂ ਨੂੰ ਇਸ ਯੋਜਨਾ ਤੋਂ ਬਾਹਰ ਰੱਖਣਾ ਉਨ੍ਹਾਂ ਨਾਲ ਘੋਰ ਬੇਇਨਸਾਫ਼ੀ ਹੈ। ਇਹ ਨੀਤੀ ਪੂਰੀ ਤਰ੍ਹਾਂ ਵਿਤਕਰਾਪੂਰਨ ਹੈ ਤੇ ਮਹਿਲਾ ਸਸ਼ਕਤੀਕਰਨ ਦੀ ਅਸਲ ਭਾਵਨਾ ਦੇ ਵਿਰੁੱਧ ਹੈ। ਜੇਕਰ ਔਰਤ ਦੀ ਸਾਲਾਨਾ ਆਮਦਨ 100,000 ਰੁਪਏ ਤੋਂ ਘੱਟ ਹੈ, ਉਸਦੀ ਉਮਰ 23 ਸਾਲ ਤੋਂ ਵੱਧ ਹੈ, ਉਸਦਾ ਪਤੀ ਕਿਸੇ ਹੋਰ ਸੂਬੇ ਤੋਂ ਹੈ। Punjab Government Scheme

ਜਾਂ ਪਰਿਵਾਰ ’ਚ ਕੋਈ ਪਹਿਲਾਂ ਹੀ ਪੈਨਸ਼ਨ ਹਾਸਲ ਕਰ ਰਿਹਾ ਹੈ, ਤਾਂ ਉਸਨੂੰ ਇਸ ਯੋਜਨਾ ਦੇ ਅਧੀਨ ਨਹੀਂ ਲਿਆਂਦਾ ਜਾਵੇਗਾ। ਇਨ੍ਹਾਂ ਸ਼ਰਤਾਂ ਕਾਰਨ, ਗਰੀਬ ਪਰਿਵਾਰਾਂ ਦੀਆਂ ਲੜਕੀਆਂ, ਨਵੀਆਂ ਵਿਆਹੀਆਂ ਔਰਤਾਂ, ਵਿਧਵਾਵਾਂ ਤੇ ਕਾਲਜ ਜਾਣ ਵਾਲੀਆਂ ਲੜਕੀਆਂ ਨੂੰ ਇਸ ਯੋਜਨਾ ਤੋਂ ਪੂਰੀ ਤਰ੍ਹਾਂ ਬਾਹਰ ਰੱਖਿਆ ਗਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਤੋਂ ਬਾਅਦ, ਪੰਜਾਬ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਸੂਬੇ ਭਰ ਦੀਆਂ ਸਾਰੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਸ਼ੁਰੂ ਕਰ ਦੇਵੇਗੀ। ਇਹ ਪਹਿਲ ਪੰਜਾਬ ਦੀ ਹਰ ਔਰਤ ਦੇ ਆਰਥਿਕ ਸਸ਼ਕਤੀਕਰਨ ਤੇ ਸਵੈ-ਨਿਰਭਰਤਾ ਵੱਲ ਇੱਕ ਇਤਿਹਾਸਕ ਕਦਮ ਹੋਵੇਗਾ। Punjab Government Scheme

Punjab Government Scheme: ਪੰਜਾਬ ਸਰਕਾਰ ਨੇ ਇਸ ਵਰਗ ਲਈ ਕੀਤਾ ਵੱਡਾ ਉਪਰਾਲਾ, ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਐਲਾਨ
Punjab Government Scheme: ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਾਲ 2024 ਦੌਰਾਨ ਵੱਡੇ ਉਪਰਾਲੇ ਕੀਤੇ ਗਏ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸਸੀ ਸਟੂਡੈਂਟਸ ਸਕੀਮ ਤਹਿਤ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ।

ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਾਲ 2017-18 ਤੋਂ 2019-20 ਦੀ ਬਕਾਇਆ ਫ਼ੀਸ ਲਈ 40 ਫ਼ੀਸਦੀ ਦੀ ਅਦਾਇਗੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 29411 ਲਾਭਪਾਤਰੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ 15672 ਲਾਭਪਾਤਰੀਆਂ ਕੁੱਲ 45083 ਲਾਭਪਾਤਰੀਆਂ ਨੂੰ 229.93 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਮੁਫ਼ਤ ਪਾਠ ਪੁਸਤਕਾਂ ਦੀ ਸਪਲਾਈ ਸਕੀਮ ਅਧੀਨ ਸਰਕਾਰ ਵੱਲੋਂ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। Punjab Government Scheme

Read Also : Rain in Punjab: ਪੰਜਾਬ ਕੜਾਕੇ ਦੀ ਠੰਢ ਦੀ ਲਪੇਟ ’ਚ, 4 ਜਨਵਰੀ ਤੋਂ ਬਦਲੇਗਾ ਮੌਸਮ

ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਦੇ ਆਦਰਸ਼ ਗ੍ਰਾਮ ਕੰਪੋਨੈਂਟ ਤਹਿਤ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਕੇਂਦਰੀ ਹਿੱਸੇ ਵਜੋਂ ਪ੍ਰਾਪਤ ਹੋਏ 39.98 ਕਰੋੜ ਰੁਪਏ ਜ਼ਾਰੀ ਕਰ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਰਾਹੀਂ ਅਨੁਸੂਚਿਤ ਜਾਤੀਆਂ ਦੇ 382 ਲਾਭਪਾਤਰੀਆਂ ਨੂੰ ਸੈਲਫ਼ ਇੰਪਲਾਈਮੈਂਟ ਸਕੀਮਾਂ ਅਧੀਨ 6.62 ਕਰੋੜ ਰੁਪਏ ਦੇ ਕਰਜੇ ਸਮੇਤ ਸਬਸਿਡੀ ਦੀ ਰਕਮ ਵੰਡੀ ਗਈ।

Punjab Government Scheme: ਵਰਦਾਨ ਬਣੀ ਸਰਕਾਰੀ ਸਕੀਮ, 2000 ਰੁਪਏ ਖਾਤਿਆਂ ਵਿੱਚ ਮਿਲਦੇ ਨੇ ਤੁਰੰਤ, ਹੋ ਰਿਹੈ ਵੱਡੀ ਗਿਣਤੀ ਲੋਕਾਂ ਨੂੰ ਫ਼ਾਇਦਾ
Punjab Government Scheme: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸੜਕ ਹਾਦਸਾ ਪੀੜਤਾਂ ਨੂੰ ਨਿਰਵਿਘਨ ਇਲਾਜ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ‘ਫਰਿਸ਼ਤੇ ਸਕੀਮ’ ਕੀਮਤੀ ਜਾਨਾਂ ਬਚਾਉਣ ਲਈ ਵਰਦਾਨ ਸਾਬਤ ਹੋ ਰਹੀ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐੱਨਸੀਆਰਬੀ) ਅਨੁਸਾਰ, ਭਾਰਤ ਵਿੱਚ ਹਰ ਰੋਜ਼ ਲਗਭਗ 1,400 ਸੜਕੀ ਹਾਦਸੇ ਅਤੇ 400 ਮੌਤਾਂ ਹੁੰਦੀਆਂ ਹਨ। ਜਦੋਂਕਿ ਇਕੱਲੇ ਪੰਜਾਬ ਵਿੱਚ ਹਰ ਸਾਲ ਲਗਭਗ 5,000 ਮੌਤਾਂ ਸੜਕੀ ਦੁਰਘਟਨਾਵਾਂ ਕਾਰਨ ਹੁੰਦੀਆਂ ਹਨ। ਫਰਿਸ਼ਤੇ ਸਕੀਮ ਦਾ ਉਦੇਸ਼ ਦੁਰਘਟਨਾ ਪੀੜਤਾਂ ਨੂੰ ਬਿਨਾਂ ਕਿਸੇ ਨਿਸ਼ਚਤ ਰਾਸ਼ੀ ਤੋਂ ਵਿਆਪਕ ਇਲਾਜ ਪ੍ਰਦਾਨ ਕਰਕੇ ਇਸ ਗੰਭੀਰ ਮੁੱਦੇ ਨੂੰ ਹੱਲ ਕਰਨਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਕਾਰਜਕਾਰੀ ਅਫਸਰ ਸਟੇਟ ਹੈਲਥ ਏਜੰਸੀ ਸ਼੍ਰੀਮਤੀ ਬਬੀਤਾ ਨੇ ਦੱਸਿਆ ਕਿ ਆਮ ਲੋਕਾਂ ਨੂੰ ਅੱਗੇ ਆਉਣ ਅਤੇ ਦੁਰਘਟਨਾ ਪੀੜਤਾਂ ਦੀ ਮਦਦ ਕਰਨ ਅਤੇ ਪੀੜਤਾਂ ਦੀ ਜਾਨ ਬਚਾਉਣ ਲਈ ਉਤਸ਼ਾਹਿਤ ਕਰਨ ਹਿੱਤ ਅਜਿਹੇ ‘ਫਰਿਸ਼ਤੇ’ ਨੂੰ ਨਕਦ ਇਨਾਮ ਅਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਜਾਂਦਾ ਹੈ ਅਤੇ ਕਾਨੂੰਨੀ ਪੇਚੀਦਗੀਆਂ ਅਤੇ ਪੁਲਿਸ ਪੁੱਛਗਿੱਛ ਤੋਂ ਵੀ ਛੋਟ ਦਿੱਤੀ ਹੁੰਦੀ ਹੈ। ਉਨ੍ਹਾਂ ਕਿਹਾ, ‘‘ ਕੋਈ ਵੀ ਵਿਅਕਤੀ ਜੋ ਸਵੈ-ਇੱਛਾ ਨਾਲ ਦੁਰਘਟਨਾ ਪੀੜਤਾਂ ਦੀ ਜਾਨ ਬਚਾਉਣ ਵਿੱਚ ਸਹਾਇਤਾ ਕਰਦਾ ਹੈ, ਨੂੰ ‘ਫਰਿਸ਼ਤਾ’ ਮੰਨਿਆ ਜਾਵੇਗਾ ਅਤੇ ਉਸ ਨੂੰ ਪ੍ਰਸ਼ੰਸਾ ਪੱਤਰ ਅਤੇ 2000 ਰੁਪਏ ਦੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।

Punjab Government Scheme

ਇਸ ਸਕੀਮ ਨੇ ਸੜਕ ਹਾਦਸਿਆਂ ਦੇ ਨਤੀਜੇ ਵਜੋਂ ਹੁੰਦੀਆਂ ਮੌਤਾਂ ਦੀ ਦਰ ਨੂੰ ਘਟਾਉਣ ਵਿੱਚ ਆਪਣੀ ਪ੍ਰਭਾਵਸ਼ੀਲਤਾ ਨੂੰ ਦਰਸਾਉਂਦੇ ਹੋਏ, ਲਗਭਗ 223 ਦੁਰਘਟਨਾ ਪੀੜਤਾਂ ਨੂੰ ਮੁਫਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਹੈ ਅਤੇ 66 ‘‘ਫਰਿਸ਼ਤੇ’’ ਰਾਜ ਸਿਹਤ ਏਜੰਸੀ ਪੰਜਾਬ ਨਾਲ ਰਜਿਸਟਰ ਹੋਏ ਹਨ।

Read Also : Canada News: ਕੈਨੇਡਾ ’ਚ ਪੀਆਰ ਸਬੰਧੀ ਟਰੂਡੋ ਸਰਕਾਰ ਸਖਤ, ਐਕਸਪ੍ਰੈਸ ਐਂਟਰੀ ਲਈ ਬਣਾਏ ਇਹ ਨਿਯਮ

ਪੰਜਾਬ ਦੇ ਮੁੱਖ ਮੰਤਰੀ ਵੱਲੋਂ 16 ਫਰਿਸ਼ਤਿਆਂ ਦੇ ਨਿਰਸਵਾਰਥ ਯਤਨਾਂ ਨੂੰ ਮਾਨਤਾ ਦਿੰਦੇ ਹੋਏ 15 ਅਗਸਤ ਨੂੰ ਉਨ੍ਹਾਂ ਨੂੰ ਪ੍ਰਤੀ ਪੀੜਤ 2000 ਰੁਪਏ ਦਾ ਨਕਦ ਇਨਾਮ ਅਤੇ ਪ੍ਰਸ਼ੰਸਾ ਪੱਤਰ ਦੇ ਕੇ ‘‘ਫਰਿਸ਼ਤੇ ਐਵਾਰਡ’’ ਨਾਲ ਸਨਮਾਨਿਤ ਕੀਤਾ। ਫਰਿਸ਼ਤੇ ਸਕੀਮ ਦੇ ਤਹਿਤ, 494 ਹਸਪਤਾਲਾਂ, ਜਿਨ੍ਹਾਂ ਵਿੱਚ 90 ਟਰਸ਼ਰੀ ਦੇਖਭਾਲ ਵਾਲੇ ਹਸਪਤਾਲ ਸ਼ਾਮਲ ਹਨ, ਨੂੰ ਖਾਸ ਤੌਰ ’ਤੇ ਰਾਸ਼ਟਰੀ ਅਤੇ ਰਾਜ ਮਾਰਗ/ਸੜਕਾਂ ਦੇ 30 ਕਿਲੋਮੀਟਰ ਦੇ ਹਿੱਸੇ ਨੂੰ ਕਵਰ ਕਰਨ ਲਈ ਸੂਚੀਬੱਧ ਕੀਤਾ ਗਿਆ ਹੈ ਤਾਂ ਜੋ ਗੰਭੀਰ ਸਮੇਂ ਦੌਰਾਨ ਇਲਾਜ ਨੂੰ ਯਕੀਨੀ ਬਣਾਇਆ ਜਾ ਸਕੇ।

Punjab Government Scheme: ਘਰ ਬੈਠੇ ਹੀ ਕਾਲ ਕਰਕੇ ਪ੍ਰਾਪਤ ਕੀਤੀਆਂ ਜਾ ਸਕਦੀਆਂ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ
3260 ਲੋਕਾਂ ਨੇ ਹੁਣ ਤੱਕ 1076 ’ਤੇ ਕਾਲ ਕਰਕੇ ਲਿਆ ਲਾਭ | Punjab Government Scheme

Punjab Government Scheme: (ਰਜਨੀਸ਼ ਰਵੀ) ਫਾਜ਼ਿਲਕਾ। ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਲੋਕ ਘਰ ਬੈਠੇ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਦਾ ਲਾਭ ਲੈ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਫਾਜ਼ਿਲਕਾ ਸ੍ਰੀ ਕੁਨਾਲ ਗੁੰਬਰ ਨੇ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ: Punjab Holiday News: ਪੰਜਾਬ ’ਚ ਤਿੰਨ ਦਿਨ ਦੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਨਾਲ ਲੋਕਾਂ ਦਾ ਦਫ਼ਤਰਾਂ ਵਿੱਚ ਆਉਣ ਜਾਣ ਦਾ ਸਮਾਂ ਬਚਦਾ ਹੈ ਅਤੇ ਉਹ ਆਪਣੀ ਸੁਵਿਧਾ ਅਨੁਸਾਰ ਸੇਵਾ ਸਹਾਇਕ ਨੂੰ ਘਰ ਬੁਲਾ ਸਕਦੇ ਹਨ ਜਿੱਥੇ ਸੇਵਾ ਸਹਾਇਕ ਨਾਗਰਿਕ ਦੇ ਘਰ ਆ ਕੇ ਉਸਦੀ ਅਰਜ਼ੀ ਲੈਂਦਾ ਹੈ, ਫੋਟੋ ਅਤੇ ਹੋਰ ਦਸਤਾਵੇਜ਼ ਪ੍ਰਾਪਤ ਕਰਦਾ ਹੈ ਅਤੇ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਵੀ ਘਰ ਪਹੁੰਚਾਉਂਦਾ ਹੈ। ਇਸ ਤਹਿਤ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਪਲੱਬਧ ਕਰਵਾਉਣ ਲਈ ਜ਼ਿਲ੍ਹੇ ਵਿੱਚ ਸੇਵਾ ਸਹਾਇਕ ਨਿਯੁਕਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਤਹਿਤ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨ, ਆਮਦਨ ਸਰਟੀਫਿਕੇਟ, ਜ਼ਮ੍ਹਾਂਬੰਦੀ ਕਢਵਾਉਣ ਸਬੰਧੀ, ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਐਸ.ਸੀ., ਬੀ.ਸੀ. ਸਰਟੀਫਿਕੇਟ ਆਦਿ ਵਰਗੀਆਂ ਕੁੱਲ 43 ਸੇਵਾਵਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਇਸ ਲਈ ਸੇਵਾ ਕੇਂਦਰ ’ਤੇ ਲੱਗਣ ਵਾਲੀ ਫੀਸ ਤੋਂ ਇਲਾਵਾ 120 ਰੁਪਏ ਦੀ ਪ੍ਰਤੀ ਸਰਵਿਸ ਵਿਜ਼ਿਟ ਫੀਸ ਅਲੱਗ ਤੋਂ ਲੱਗਦੀ ਹੈ। ਉਨ੍ਹਾਂ ਦੱਸਿਆ ਕਿ 3260 ਲੋਕਾਂ ਨੇ ਹੁਣ ਤੱਕ ਇਸ ਸੇਵਾ ਦਾ ਲਿਆ ਲਾਭ ਘਰ ਬੈਠਿਆਂ ਹੀ ਪ੍ਰਾਪਤ ਕੀਤਾ ਹੈ। Punjab Government Scheme