Old Pension Scheme Punjab - Sach Kahoon Punjabi

Old Pension Scheme Punjab: ਡੀਏ ਤੇ ਪੁਰਾਣੀ ਪੈਨਸ਼ਨ ਸਕੀਮ ਲਈ ਪੰਜਾਬ ਕਾਂਗਰਸ ਕਰੇਗੀ ਵਿਸ਼ਾਲ ਰੋਸ ਮਾਰਚ
Old Pension Scheme Punjab: ਚੰਡੀਗੜ੍ਹ, (ਹਿੰ.ਸ.)| ਪੰਜਾਬ ਕਾਂਗਰਸ ਨੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ 8 ਸਤੰਬਰ ਨੂੰ ਚੰਡੀਗੜ੍ਹ ਵਿੱਚ ਵਿਸ਼ਾਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਹਰਦੀਪ ਸਿੰਘ ਕਿੰਗਰਾ ਨੇ ਕਿਹਾ ਕਿ ਪ੍ਰਦਰਸ਼ਨ ਦੌਰਾਨ ਡੀਏ ਦੀਆਂ ਬਕਾਇਆ ਕਿਸ਼ਤਾਂ ਅਤੇ ਪੁਰਾਣੀ ਪੈਨਸ਼ਨ ਸਕੀਮ ਸਮੇਤ ਮੁਲਾਜ਼ਮਾਂ ਨਾਲ ਜੁੜੇ ਮੁੱਦੇ ਉਠਾਏ ਜਾਣਗੇ।

ਕਿੰਗਰਾ ਨੇ ਦੱਸਿਆ ਕਿ 8 ਸਤੰਬਰ ਨੂੰ ਸਵੇਰੇ 10:30 ਵਜੇ ਕਾਂਗਰਸੀ ਵਰਕਰ, ਮੁਲਾਜ਼ਮ ਜਥੇਬੰਦੀਆਂ, ਨੌਜਵਾਨ ਅਤੇ ਆਮ ਲੋਕ ਪੰਜਾਬ ਕਾਂਗਰਸ ਭਵਨ, ਸੈਕਟਰ-15, ਚੰਡੀਗੜ੍ਹ ਵਿਖੇ ਇਕੱਠੇ ਹੋਣਗੇ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਮੁੱਖ ਮੰਤਰੀ ਦਫ਼ਤਰ ਵੱਲ ਮਾਰਚ ਕੀਤਾ ਜਾਵੇਗਾ। ਇਸ ਮੌਕੇ ਕਿੰਗਰਾ ਨੇ ਪੰਜਾਬ ਸਰਕਾਰ ’ਤੇ ਭ੍ਰਿਸ਼ਟਾਚਾਰ ਅਤੇ ਪੁਲਿਸ ਧੱਕੇਸ਼ਾਹੀ ਦੇ ਦੋਸ਼ ਵੀ ਲਗਾਏ। ਉਨ੍ਹਾਂ ਸੁਨਾਮ ਦੇ ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਤਕ ਪ੍ਰੋਗਰਾਮ ਦੌਰਾਨ ਇੱਕ ਨੌਜਵਾਨ ਨਾਲ ਕਥਿਤ ਤੌਰ ’ਤੇ ਹੋਈ ਕੁੱਟਮਾਰ ਅਤੇ ਤਸ਼ੱਦਦ ਦਾ ਮਾਮਲਾ ਚੁੱਕਦਿਆਂ ਸੀਬੀਆਈ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਜ਼ਿੰਮੇਵਾਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ: Farmers Protest News: ਜੇਲ੍ਹ ਭਰੋ ਅੰਦੋਲਨ ਤਹਿਤ 28 ਕਿਸਾਨਾਂ ਦੇ ਜਥੇ ਨੇ ਦਿੱਤੀ ਗ੍ਰਿਫ਼ਤਾਰੀ

ਕਾਂਗਰਸੀ ਆਗੂ ਨੇ ਪੰਜਾਬ ਦੀ ਆਬਕਾਰੀ ਅਤੇ ਸ਼ਰਾਬ ਨੀਤੀ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ। ਉਨ੍ਹਾਂ ਦੋਸ਼ ਲਾਇਆ ਕਿ ਗੈਰ-ਕਾਨੂੰਨੀ ਡਿਸਟਿਲਰੀ ਨੈੱਟਵਰਕ ਰਾਹੀਂ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਇਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਦੇ ਤਬਾਦਲਿਆਂ ਵਿੱਚ ਕਥਿਤ ਲੈਣ-ਦੇਣ ਅਤੇ ਸਰਕਾਰੀ ਫ਼ਾਈਲਾਂ ਲੀਕ ਹੋਣ ਦੇ ਵੀ ਦੋਸ਼ ਲਗਾਏ।

ਕਿੰਗਰਾ ਨੇ ਰੀਜਨਲ ਟਰਾਂਸਪੋਰਟ ਅਥਾਰਟੀਆਂ ਅਤੇ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰਾਂ ਵਿੱਚ ਕਥਿਤ ਭ੍ਰਿਸ਼ਟਾਚਾਰ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਥਿਤ ਤੌਰ ’ਤੇ ਰਿਸ਼ਵਤ ਦੇ ਕੇ ਲਾਇਸੈਂਸ ਜਾਰੀ ਕਰਵਾਉਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਇਸ ਤੋਂ ਇਲਾਵਾ ਕਿੰਗਰਾ ਨੇ ਇੱਕ ਸੰਵੇਦਨਸ਼ੀਲ ਜਬਰ-ਜਨਾਹ ਜਾਂਚ ਨੂੰ ਲੈ ਕੇ ਵੀ ਗੰਭੀਰ ਦੋਸ਼ ਲਗਾਏ ਅਤੇ ਮਾਮਲੇ ਦੀ ਸਮਾਂਬੱਧ ਨਿਆਂਇਕ ਅਤੇ ਸੀਬੀਆਈ ਜਾਂਚ ਦੀ ਮੰਗ ਕੀਤੀ।

ਕਾਂਗਰਸ ਆਗੂ ਨੇ ਕਿਹਾ ਕਿ 8 ਸਤੰਬਰ ਦਾ ਪ੍ਰਦਰਸ਼ਨ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਹੋਵੇਗਾ। ਪਾਰਟੀ ਨੇ ਡੀਏ ਦੀਆਂ ਬਕਾਇਆ ਕਿਸ਼ਤਾਂ ਅਤੇ ਬਕਾਏ ਦੀ ਤੁਰੰਤ ਅਦਾਇਗੀ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਯੂਨੀਅਨ ਆਗੂਆਂ ਨੂੰ ਜਾਰੀ ਕਥਿਤ ਦਮਨਕਾਰੀ ਨੋਟਿਸ ਰੱਦ ਕਰਨ ਦੀ ਮੰਗ ਕੀਤੀ ਹੈ।

Old Pension Scheme Punjab: ਕੇਂਦਰ ਦੀ ਨਵੀਂ ਸਕੀਮ ’ਤੇ ਟਿਕੀ ਪੰਜਾਬ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲੀ
ਬਠਿੰਡਾ ਪੁੱਜੇ ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰੀ ਸਕੀਮ ਦੀ ਕੀਤੀ ਜਾ ਰਹੀ ਹੈ ਪੜਚੋਲ

Old Pension Scheme Punjab: (ਸੁਖਜੀਤ ਮਾਨ) ਬਠਿੰਡਾ। ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦੀ ਉਡੀਕ ਕਰ ਰਹੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਨੂੰ ਹਾਲੇ ਹੋਰ ਉਡੀਕ ਕਰਨੀ ਪੈ ਸਕਦੀ ਹੈ । ਪੰਜਾਬ ਸਰਕਾਰ ਵੱਲੋਂ ਭਾਵੇਂ ਦੋ ਸਾਲ ਪਹਿਲਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ ਪਰ ਲਾਗੂ ਨਾ ਹੋਣ ‘ਤੇ ਮੁਲਾਜ਼ਮ ਵਰਗ ‘ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਪੰਚਾਂ ਨੂੰ ਸਹੁੰ ਚੁਕਾਉਣ ਬਠਿੰਡਾ ਪੁੱਜੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਸੱਚ ਕਹੂੰ’ ਦੇ ਇਸ ਪੱਤਰਕਾਰ ਵੱਲੋਂ ਪੁੱਛੇ ਗਏ ਸਵਾਲ ‘ਤੇ ਜੋ ਜਵਾਬ ਦਿੱਤਾ ਗਿਆ ਕਿ ਕੇਂਦਰ ਦੀ ਨਵੀਂ ਸਕੀਮ ਦੀ ਪੜਚੋਲ ਕੀਤੀ ਜਾ ਰਹੀ ਹੈ, ਉਸ ਨੂੰ ਦੇਖ ਕੇ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਬਹਾਲੀ ਦਾ ਪੈਂਡਾ ਹਾਲੇ ਲੰਬਾ ਹੈ।

ਵੇਰਵਿਆਂ ਮੁਤਾਬਿਕ ਆਮ ਆਦਮੀ ਪਾਰਟੀ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਦਿਆਂ ਹੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ। ਆਪ ਵੱਲੋਂ ਕੀਤੇ ਗਏ ਇਸ ਵਾਅਦੇ ਨੂੰ ਦੇਖਦਿਆਂ ਪੰਜਾਬ ਦਾ ਵੱਡੀ ਗਿਣਤੀ ਮੁਲਾਜ਼ਮ ਵਰਗ ਵੋਟਾਂ ‘ਚ ਆਪ ਦੇ ਹੱਕ ‘ਚ ਭੁਗਤਿਆ। ਸਰਕਾਰ ਨੇ ਦੋ ਸਾਲ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਸਬੰਧੀ ਨੋਟੀਫਿਕੇਸ਼ਨ ਜ਼ਾਰੀ ਤਾਂ ਕਰ ਦਿੱਤਾ ਪਰ ਉਸ ਨੂੰ ਲਾਗੂ ਨਹੀਂ ਕੀਤਾ ਗਿਆ। ਸਰਕਾਰ ਦੇ ਇਸ ਰਾਵਈਏ ਨਾਲ ਮੁਲਾਜ਼ਮਾਂ ‘ਚ ਰੋਸ ਪਹਿਲਾਂ ਨਾਲੋਂ ਵੀ ਜ਼ਿਆਦਾ ਵਧ ਗਿਆ।

ਇਹ ਵੀ ਪੜ੍ਹੋ: ਅਧਿਆਪਕ ਰਾਜਿੰੰਦਰ ਸਿੰਘ ਇੰਸਾਂ ਨੇ ਜਿੱਤਿਆ ‘ਟੀਚਰ ਆਫ਼ ਦਾ ਈਅਰ’ ਐਵਾਰਡ

ਮੁਲਾਜ਼ਮ ਜਥੇਬੰਦੀਆਂ ਵੱਲੋਂ ਸਮੇਂ-ਸਮੇਂ ਸਿਰ ਰੋਸ ਪ੍ਰਦਰਸ਼ਨ ਕਰਕੇ ਨੋਟੀਫਿਕੇਸ਼ਨ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਡੈਮੋਕਰੇਟਿਕ ਟੀਚਰਜ ਫਰੰਟ ਵੱਲੋਂ ਕੱਲ ਪੰਜਾਬ ਸਰਕਾਰ ਵੱਲੋਂ ਦੋ ਸਾਲ ਪਹਿਲਾਂ ਜ਼ਾਰੀ ਕੀਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਇਸ ਸਬੰਧੀ ਜਦੋੰ ਵੀ ਪੰਜਾਬ ਸਰਕਾਰ ਨਾਲ ਮੀਟਿੰਗ ਕੀਤੀ ਜਾਂਦੀ ਹੈ ਤਾਂ ਅੱਗੋਂ ਇਹੋ ਜਵਾਬ ਮਿਲਦਾ ਹੈ ਕਿ ਸਰਕਾਰ ਅਤੇ ਕਰਮਚਾਰੀ ਦੇ ਪੈਨਸ਼ਨ ਫੰਡ ਵਿੱਚ ਜਮ੍ਹਾਂ 17000 ਹਜ਼ਾਰ ਕਰੋੜ ਕੇਂਦਰ ਸਰਕਾਰ ਵੱਲੋਂ ਵਾਪਿਸ ਨਹੀਂ ਕੀਤੇ ਗਏ। ਆਗੂਆਂ ਨੇ ਤਰਕ ਦਿੱਤਾ ਕਿ ਵਾਅਦੇ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਇਹ ਸੋਚਣਾ ਚਾਹੀਂਦਾ ਸੀ। ਅਧਿਆਪਕ ਆਗੂ ਹਰਦੀਪ ਸਿੰਘ ਸਿੱਧੂ ਮਾਨਸਾ ਦਾ ਕਹਿਣਾ ਹੈ ਕਿ ਜਿਹੜੇ ਸੂਬਿਆਂ ਦੀਆਂ ਸਰਕਾਰਾਂ ਨੇ ਆਪਣੇ ਮੁਲਾਜ਼ਮਾਂ ਦਾ ਮਾਣ ਵਧਾਉਣਾ ਹੈ, ਉਹਨਾਂ ਨੇ ਆਪਣੇ ਪੱਧਰ ਤੇ ਆਪਣੇ ਸੂਬਿਆਂ ‘ਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ। ਪੰਜਾਬ ਸਰਕਾਰ ਵੀ ਆਪਣੇ ਪੱਧਰ ‘ਤੇ ਠੋਸ ਫ਼ੈਸਲਾ ਲੈ ਕੇ ਲਾਗੂ ਕਰ ਸਕਦੀ ਹੈ।

ਲੱਖਾਂ ਮੁਲਾਜ਼ਮਾਂ ਨਾਲ ਜੁੜੇ ਹੋਏ ਇਸ ਮਸਲੇ ਸਬੰਧੀ ਜਦੋੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਵਾਲ ਕੀਤਾ ਗਿਆ ਤਾਂ ਉਹਨਾਂ ਕਿਹਾ ਕਿ ਇਸ ਸਬੰਧੀ ਦੋ ਕਮੇਟੀਆਂ ਬਣੀਆਂ ਹੋਈਆਂ ਹਨ। ਕੇਂਦਰ ਸਰਕਾਰ ਨੇ ਇਸ ਸਬੰਧੀ ਨਵੀਂ ਸਕੀਮ ਲਿਆਂਦੀ ਹੈ, ਜਿਸਨੂੰ ਚੈੱਕ ਕੀਤਾ ਜਾ ਰਿਹਾ ਹੈ, ਉਸ ਤੋਂ ਬਾਅਦ ਅਗਲਾ ਕਦਮ ਹੋਵੇਗਾ। Old Pension Scheme Punjab