Buddha Nala Ludhiana - Sach Kahoon Punjabi

Buddha Nala Ludhiana: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਤੇ ਰਾਜ ਸਭਾ ਮੈਂਬਰ ਸੀਚੇਵਾਲ ਵੱਲੋਂ ‘ਬੁੱਢੇ ਦਰਿਆ’ ਤੇ ਜਮਾਲਪੁਰ ਐਸਟੀਪੀ ਦਾ ਦੌਰਾ
Buddha Nala Ludhiana: ਕਿਹਾ, ਡਾਈਂਗ ਇੰਡਸਟਰੀ ਦੇ ਸੀਈਟੀਪੀਜ਼ ਅਤੇ ਐਸਟੀਪੀਜ਼ ਦੇ ਕੰਮਕਾਜ ਦੀ ਨਿਯਮਤ ਜਾਂਚ ਹੋਵੇ

Buddha Nala Ludhiana: ਲੁਧਿਆਣਾ (ਜਸਵੀਰ ਸਿੰਘ ਗਹਿਲ)। ਸੂਬਾ ਸਰਕਾਰ ਵੱਲੋਂ ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ‘ਬੁੱਢੇ ਦਰਿਆ’ ਅਤੇ ਜਮਾਲਪੁਰ ਐੱਸਟੀਪੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਪੇਡਾ ਅਧਿਕਾਰੀਆਂ ਨੂੰ ਗੋਬਰ ਦੇ ਢੁਕਵੇਂ ਨਿਪਟਾਰੇ ਲਈ ਬਾਇਓਗੈਸ ਪਲਾਂਟ ਸਥਾਪਤ ਕਰਨ ਲਈ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

Read Also : Snake News: ਇੱਕ ਸੱਪ ਨੇ ਕਾਰ ਦੀ ਕੀਤੀ ਅਜਿਹੀ ਹਾਲਤ, ਤੁਸੀਂ ਵੀ ਦੇਖ ਕੇ ਰਹਿ ਜਾਓਗੇ ਹੈਰਾਨ

ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੀਚੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬੁੱਢੇ ਦਰਿਆ ਨੂੰ ਸਾਫ਼ ਕਰਨ ਦੀ ਵਚਨਬੱਧਤਾ ’ਤੇ ਕਾਇਮ ਹੈ। ਉਨ੍ਹਾਂ ਪੇਡਾ ਅਧਿਕਾਰੀਆਂ ਨੂੰ ਗਊਆਂ ਦੇ ਢੁਕਵੇਂ ਨਿਪਟਾਰੇ ਲਈ ਹੈਬੋਵਾਲ ਅਤੇ ਤਾਜਪੁਰ ਰੋਡ ਡੇਅਰੀ ਕੰਪਲੈਕਸਾਂ ਵਿੱਚ ਬਾਇਓ ਗੈਸ ਪਲਾਂਟ ਸਥਾਪਤ ਕਰਨ ਦੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਇੱਕ ਬਾਇਓਗੈਸ ਪਲਾਂਟ ਪਹਿਲਾਂ ਹੀ ਚੱਲ ਰਿਹਾ ਹੈ ਅਤੇ ਇੱਕ ਵਾਧੂ ਪਲਾਂਟ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਸਥਾਪਿਤ ਕੀਤਾ ਜਾਣਾ ਹੈ ਜਿੱਥੇ ਗੋਬਰ ਦੀ ਵਰਤੋਂ ਬਾਇਓ ਗੈਸ ਪੈਦਾ ਕਰਨ ਲਈ ਕੀਤੀ ਜਾਵੇਗੀ। Buddha Nala Ludhiana

ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਡੇਅਰੀ ਕੰਪਲੈਕਸਾਂ ਤੋਂ ਗੋਬਰ ਨੂੰ ਚੁੱਕਣ ਲਈ ਪ੍ਰਾਈਵੇਟ ਕੰਪਨੀਆਂ ਨੂੰ ਨਿਯੁਕਤ ਕਰਨ ਅਤੇ ਪੇਡਾ ਦੁਆਰਾ ਬਾਇਓਗੈਸ ਪਲਾਂਟਾਂ ਨੂੰ ਚਾਲੂ ਕਰਨ ਤੱਕ ਨਿਰਧਾਰਤ ਕੀਤੇ ਪੁਆਇੰਟਾਂ ’ਤੇ ਡੰਪ ਕਰਨ। ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਡੇਅਰੀ ਯੂਨਿਟਾਂ ਤੋਂ ਗੋਬਰ ਨੂੰ ਚੁੱਕਣ ਅਤੇ ਦੋ ਨਿਰਧਾਰਤ ਪੁਆਇੰਟਾਂ ’ਤੇ ਡੰਪ ਕਰਨ ਲਈ ਨਗਰ ਨਿਗਮ ਦੀ ਮਸ਼ੀਨਰੀ ਅਤੇ ਮੈਨ ਪਾਵਰ ਪਹਿਲਾਂ ਹੀ ਤਾਇਨਾਤ ਕੀਤੀ ਜਾ ਚੁੱਕੀ ਹੈ। ਹੁਣ ਇਸ ਲਈ ਠੇਕੇਦਾਰਾਂ ਨੂੰ ਨਿਯੁਕਤ ਕਰਨ ਲਈ ਟੈਂਡਰ ਜਾਰੀ ਕੀਤੇ ਜਾਣਗੇ।

Buddha Nala Ludhiana

ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ (ਪੀ.ਪੀ.ਸੀ.ਬੀ) ਦੇ ਅਧਿਕਾਰੀਆਂ ਨੂੰ ਡਾਇੰਗ ਇੰਡਸਟਰੀ ਸੀ.ਈ.ਟੀ.ਪੀਜ਼ ਅਤੇ ਨਗਰ ਨਿਗਮ ਦੇ ਐਸ.ਟੀ.ਪੀਜ਼ ਦੇ ਕੰਮਕਾਜ ਦੀ ਨਿਯਮਤ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਅਤੇ ਹਦਾਇਤ ਕੀਤੀ ਕਿ ਉਹ ਕਦਮ ਚੁੱਕਣ ਅਤੇ ਇਹ ਯਕੀਨੀ ਬਣਾਉਣ ਕਿ ਇਲੈਕਟ੍ਰੋਪਲੇਟਿੰਗ ਉਦਯੋਗ ਦਾ ਗੰਦਾ ਪਾਣੀ ਸੀਵਰੇਜ ਲਾਈਨਾਂ ਵਿੱਚ ਡੰਪ ਨਾ ਹੋਵੇ। ਇਸ ਤੋਂ ਇਲਾਵਾ ਉਨਾਂ ਸੀਵਰੇਜ ਬੋਰਡ ਦੇ ਅਧਿਕਾਰੀਆਂ ਅਤੇ ਬੁੱਢੇ ਦਰਿਆ ਦੇ ਪ੍ਰੋਜੈਕਟ ’ਤੇ ਕੰਮ ਕਰ ਰਹੇ ਠੇਕੇਦਾਰ ਨੂੰ ਗਊਸ਼ਾਲਾ ਪੁਆਇੰਟ ਤੋਂ ਐਸ.ਟੀ.ਪੀ. ਜਮਾਲਪੁਰ ਤੱਕ ਸੀਵਰੇਜ ਦੇ ਪਾਣੀ ਨੂੰ ਪੰਪ ਕਰਨ ਲਈ ਆਰਜ਼ੀ ਪ੍ਰਬੰਧ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਉਹ ਉਦਯੋਗ ਜਾਂ ਕਿਸੇ ਹੋਰ ਦੇ ਵਿਰੁੱਧ ਨਹੀਂ ਪਰ ਕਿਸੇ ਨੂੰ ਵੀ ‘ਬੁੱਢੇ ਦਰਿਆ’ ਨੂੰ ਪ੍ਰਦੂਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਸੂਬਾ ਸਰਕਾਰ ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਦੇ ਪ੍ਰਾਜੈਕਟ ਦੀ ਨਿਰੰਤਰ ਨਿਗਰਾਨੀ ਕਰ ਰਹੀ ਹੈ। ਜਿਸ ’ਚ ਲੋਕਾਂ ਨੂੰ ਵੀ ਸਾਥ ਦੇਣਾ ਚਾਹੀਦਾ ਹੈ। ਸੀਚੇਵਾਲ ਨੇ ਕਿਹਾ ਕਿ ‘ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਲਈ ‘ਕਾਰ ਸੇਵਾ’ ਦਾ ਦੂਜਾ ਪੜਾਅ ਸ਼ੁਰੂ ਕਰ ਦਿੱਤਾ ਹੈ ਅਤੇ ਪਿਛਲੇ ਸਮੇਂ ਦੌਰਾਨ ਕੁਝ ਡੇਅਰੀ ਯੂਨਿਟਾਂ ਦੇ ਗੈਰ- ਕਾਨੂੰਨੀ ਸੀਵਰੇਜ ਕੁਨੈਕਸ਼ਨ ਵੀ ਕੱਟੇ ਗਏ ਹਨ।

ਇਸ ਮੌਕੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਗੁਰਪ੍ਰੀਤ ਸਿੰਘ ਖਹਿਰਾ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਮੁੱਖ ਇੰਜਨੀਅਰ ਰਵਿੰਦਰ ਗਰਗ, ਪੀ.ਪੀ.ਸੀ.ਬੀ. ਦੇ ਚੀਫ ਇੰਜਨੀਅਰ ਆਰ. ਕੇ. ਰੱਤੜਾ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ (ਪੀ.ਡਬਲਿਊ.ਐਸ.ਐਸ.ਬੀ) ਦੇ ਇੰਜਨੀਅਰ ਇਨ ਚੀਫ਼ ਮੁਕੇਸ਼ ਗਰਗ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਪ੍ਰਸ਼ਾਸਨ ਵੱਲੋਂ ਕਾਰਵਾਈ

ਬੁੱਢੇ ਦਰਿਆ ਵਿੱਚ ਗੰਦਗੀ ਸੁੱਟਣ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਥਾਣਾ ਡਵੀਜਨ ਨੰਬਰ 7 ਦੀ ਪੁਲਿਸ ਵੱਲੋਂ ਬੁੱਢੇ ਦਰਿਆ ਨੂੰ ਗੰਦਗੀ ਸੁੱਟ ਕੇ ਪ੍ਰਦੂਸ਼ਿਤ ਕਰਨ ਦੇ ਮਾਮਲੇ ਵਿੱਚ 8 ਡੇਅਰੀ ਸੰਚਾਲਕਾਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪੁਲਿਸ ਨੇ ਮੁਕੱਦਮਾ ਦਰਜ਼ ਕਰਨ ਉਪਰੰਤ ਡੇਅਰੀ ਚਾਲਕਾਂ ਨੂੰ ਗ੍ਰਿਫ਼ਤਾਰ ਕਰਨ ਦੀ ਵੀ ਕਾਰਵਾਈ ਆਰੰਭ ਦਿੱਤੀ ਹੈ।

Ludhiana Protest: ਟਕਰਾਅ ਨਹੀਂ, ਸਰਕਾਰ ਲਵੇ ਸਹੀ ਫੈਸਲਾ
Ludhiana Protest: ਪੰਜਾਬ ’ਚ ਬੁੁੱਢੇ ਨਾਲੇ ’ਚ ਪ੍ਰਦੂਸ਼ਣ ਦਾ ਮਾਮਲਾ ਗਰਮਾ ਗਿਆ ਹੈ ਕਾਲਾ ਪਾਣੀ ਮੋਰਚਾ ਸੰਗਠਨ ਵੱਲੋਂ ਬੁਢੇ ਨਾਲੇ ਨੂੰ ਬੰਦ ਕਰਨ ਦੇ ਕੀਤੇ ਗਏ ਐਲਾਨ ਨਾਲ ਮਾਹੌਲ ਤਣਾਅਗ੍ਰਸਤ ਹੋ ਗਿਆ ਹੈ ਦੂਜੇ ਪਾਸੇ ਉਦਯੋਗਿਕ ਇਕਾਈ ਨੇ ਵੀ ਬਰਾਬਰ ਤਿਆਰੀ ਕੀਤੀ ਹੈ ਦਰਅਸਲ ਇਹ ਸਰਕਾਰਾਂ ਵੱਲੋਂ ਵਾਤਾਵਰਨ ਪ੍ਰਤੀ ਠੋਸ ਨੀਤੀਆਂ ਨਾ ਬਣਾਉਣ ਦਾ ਹੀ ਨਤੀਜਾ ਹੈ ਕਿ ਪ੍ਰਦੂਸ਼ਣ ਅੱਜ ਸਿਹਤ ਲਈ ਹੀ ਖਤਰਨਾਕ ਨਹੀਂ ਰਿਹਾ ਸਗੋਂ ਇਸ ਦੇ ਸਮਾਜਿਕ ਤੇ ਆਰਥਿਕ ਨਜ਼ਰੀਏ ਤੋਂ ਵੀ ਮਾੜੇ ਅਸਰ ਨਜ਼ਰ ਆਉਣ ਲੱਗੇ ਹਨ।

ਇਹ ਖਬਰ ਵੀ ਪੜ੍ਹੋ : Punjab News: ETT ਬੇਰੁਜ਼ਗਾਰ ਅਧਿਆਪਕਾਂ ਤੇ ਪੁਲਿਸ ਦੀ ਜ਼ੋਰਦਾਰ ਝੜੱਪ, ਪੁਲਿਸ ਵੱਲੋਂ ਲਾਠੀਚਾਰਜ

ਇਹ ਮਾੜੀਆਂ ਨੀਤੀਆਂ ਦਾ ਹੀ ਨਤੀਜਾ ਹੈ ਕਿ ਕਦੇ ਸਾਫ ਪਾਣੀ ਵਾਲਾ ਬੁੱਢਾ ਦਰਿਆ ਅੱਜ ਬੁੱਢਾ ਨਾਲਾ (ਗੰਦਾ ਨਾਲਾ) ਬਣ ਚੁੱਕਿਆ ਹੈ ਨਾਲੇ ਦਾ ਵਿਰੋਧ ਕਰਨ ਵਾਲੇ ਵੀ ਸਹੀ ਹਨ ਕਿਉਂਕਿ ਨਾਲਿਆਂ ’ਚ ਆ ਰਿਹਾ ਗੰਦਾ ਪਾਣੀ ਅੱਗੇ ਸਤਲੁਜ ਦਰਿਆ ’ਚ ਪੈਂਦਾ ਹੈ ਜੋ ਘਾਤਕ ਬਿਮਾਰੀਆਂ ਨੂੰ ਜਨਮ ਦੇ ਰਿਹਾ ਹੈ ਇਸੇ ਪ੍ਰਦੂਸ਼ਣ ਕਾਰਨ ਹੀ ਪੰਜਾਬ ਕੈਂਸਰ ਦੀ ਰਾਜਧਾਨੀ ਬਣਦਾ ਜਾ ਰਿਹਾ ਹੈ ਪੰਜਾਬ ਦੇ ਚਾਰ ਜ਼ਿਲ੍ਹਿਆਂ ਸਮੇਤ ਰਾਜਸਥਾਨ ਦੇ ਲੋਕ ਸਤਲੁਜ ਦੇ ਗੰਦੇ ਪਾਣੀ ਕਾਰਨ ਨਰਕ ਵਰਗੀ ਜ਼ਿੰਦਗੀ ਜਿਉਂ ਰਹੇ ਹਨ। Ludhiana Protest

ਦੂਜੇ ਪਾਸੇ ਉਦਯੋਗ ਆਰਥਿਕਤਾ ਦੀ ਰੀੜ੍ਹ ਹਨ ਸਰਕਾਰਾਂ ਨੇ ਸਮੇਂ ਸਿਰ ਉਦਯੋਗਾਂ ਲਈ ਸਹੀ ਯੋਜਨਾਬੰਦੀ ਨਹੀਂ ਕੀਤੀ ਜਿਸ ਕਾਰਨ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਦੇ ਨਾਲ ਵਾਤਾਵਰਨ ਦੀ ਬਿਹਤਰੀ ਲਈ ਕਦਮ ਚੁੱਕੇ ਜਾਂਦੇ ਅਸਲ ’ਚ ਹਰ ਸਰਕਾਰ ਆਪਣੇ ਪੰਜ ਸਾਲ ਕਿਵੇਂ ਨਾ ਕਿਵੇਂ ਟਪਾ ਕੇ ਪੱਲਾ ਬਚਾਉਂਦੀ ਰਹੀ ਜਿਸ ਕਾਰਨ ਛੋਟਾ ਜਿਹਾ ਜਖ਼ਮ ਵੱਡਾ ਨਾਸੂਰ ਬਣ ਗਿਆ ਜ਼ਰੂਰੀ ਹੈ ਕਿ ਸਰਕਾਰ ਸੰਘਰਸ਼ਸ਼ੀਲ ਲੋਕਾਂ ਤੇ ਉਦਯੋਗਪਤੀਆਂ ਦੀ ਲੜਾਈ ਦਾ ਤਮਾਸ਼ਾ ਵੇਖਣ ਦੀ ਬਜਾਇ ਸਹੀ ਫੈਸਲਾ ਲਵੇ ਤੇ ਚਿਰਕਾਲੀ ਨੀਤੀਆਂ ਬਣਾਵੇ ਤਾਂ ਕਿ ਨਾਲੇ ਤੇ ਉਦਯੋਗ ਸਮਾਜ ਦੀ ਤਰੱਕੀ ਦਾ ਆਧਾਰ ਬਣਨ। Ludhiana Protest