Farmer Protest Punjab - Sach Kahoon Punjabi
Farmer protest Punjab: ਧਰਨੇ ਤੋਂ ਪਹਿਲਾਂ ਕਿਸਾਨਾਂ ਦੀ ਫੜੋ ਫੜੀ ਸ਼ੁਰੂ
Farmer protest Punjab: ਪੰਜਾਬ ਭਰ ਵਿੱਚ 100 ਦੇ ਕਰੀਬ ਕਿਸਾਨ ਲੀਡਰ ਹਿਰਾਸਤ ‘ਚ
ਕਈ ਆਗੂਆਂ ਨੂੰ ਘਰ ਵਿੱਚ ਹੀ ਕੀਤਾ ਨਜ਼ਰਬੰਦ | Farmer protest Punjab
Farmer protest Punjab: ਚੰਡੀਗੜ੍ਹ (ਅਸ਼ਵਨੀ ਚਾਵਲਾ)। ਚੰਡੀਗੜ੍ਹ ਵਿਖੇ 5 ਮਾਰਚ ਤੋਂ ਸ਼ੁਰੂ ਹੋਣ ਵਾਲੇ ਕਿਸਾਨਾਂ ਦੇ ਵੱਡੇ ਧਰਨੇ ਤੋਂ ਪਹਿਲਾਂ ਪੰਜਾਬ ਵਿੱਚ ਕਿਸਾਨ ਆਗੂਆਂ ਦੀ ਫੜੋ ਫੜੀ ਸ਼ੁਰੂ ਹੋ ਗਈ ਹੈ। ਪੰਜਾਬ ਪੁਲਿਸ ਵੱਲੋਂ ਬੀਤੀ ਰਾਤ ਤੋਂ ਹੀ ਪੰਜਾਬ ਭਰ ਵਿੱਚ ਕਿਸਾਨਾਂ ਦੇ ਘਰਾਂ ਵਿੱਚ ਛਾਪੇਮਾਰੀ ਸ਼ੁਰੂ ਕਰਦੇ ਹੋਏ 100 ਉਹਦੇ ਕਰੀਬ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਕੁਝ ਕਿਸਾਨ ਆਗੂਆਂ ਨੂੰ ਉਹਨਾਂ ਦੇ ਘਰ ਵਿੱਚ ਹੀ ਨਜ਼ਰ ਬੰਦ ਕਰ ਦਿੱਤਾ ਗਿਆ ਹੈ।
Read Also : Weather Shimla: ਹਿਮਾਚਲ ’ਚ ਬਰਫਬਾਰੀ
ਪੰਜਾਬ ਪੁਲਿਸ ਦੀ ਇਹ ਕਾਰਵਾਈ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਵੀ ਆਪਣੇ ਘਰਾਂ ਤੋਂ ਦੂਰ ਹੋ ਗਏ ਹਨ ਤਾਂ ਕਿ ਉਹ ਪੰਜਾਬ ਪੁਲਿਸ ਦੇ ਹੱਥੇ ਨਾ ਚੜ ਸਕਣ। ਪੰਜਾਬ ਪੁਲਿਸ ਵੱਲੋਂ ਬਰਨਾਲਾ, ਸੰਗਰੂਰ, ਲੁਧਿਆਣਾ, ਫਾਜ਼ਿਲਕਾ, ਫਿਰੋਜ਼ਪੁਰ, ਜਲੰਧਰ, ਬਠਿੰਡਾ ਅਤੇ ਮੁਹਾਲੀ ਵਿਖੇ ਕਿਸਾਨ ਆਗੂਆਂ ਨੂੰ ਹਿਰਾਸਤ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ।
Farmer protest Punjab
ਪੰਜਾਬ ਪੁਲਿਸ ਵੱਲੋਂ ਬਲਵੀਰ ਸਿੰਘ ਰਾਜੇਵਾਲ ਨੂੰ ਬੀਤੀ ਰਾਤ ਕਰੀਬ ਡੇਢ ਵਜੇ ਸਮਰਾਲਾ ਸਥਿਤ ਉਹਨਾਂ ਦੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ ਜਦੋਂ ਕਿ ਜੋਗਿੰਦਰ ਸਿੰਘ ਉਗਰਾਹਾ ਨੂੰ ਹਿਰਾਸਤ ਵਿੱਚ ਲੈਣ ਲਈ ਗਈ ਪੁਲਿਸ ਦੇ ਹੱਥ ਕੁਝ ਵੀ ਨਹੀਂ ਲੱਗਿਆ ਹੈ। ਜੋਗਿੰਦਰ ਸਿੰਘ ਉਗਰਾਹਾਂ ਆਪਣੇ ਰਿਹਾਇਸ਼ ਵਿੱਚ ਮੌਜੂਦ ਨਹੀਂ ਸਨ।
ਪੰਜਾਬ ਪੁਲਿਸ ਦੀ ਇਸ ਫੜਫੜੀ ਦੀ ਕਾਰਵਾਈ ਨੂੰ ਅਸਫਲ ਕਰਨ ਲਈ ਕਿਸਾਨ ਆਗੂਆਂ ਵੱਲੋਂ ਵੀ ਵੱਡੇ ਪੱਧਰ ਤੇ ਕਿਸਾਨਾਂ ਨੂੰ ਚੰਡੀਗੜ੍ਹ ਵਿਖੇ ਧਰਨੇ ਵਿੱਚ ਸ਼ਾਮਿਲ ਹੋਣ ਲਈ ਅਪੀਲ ਸ਼ੁਰੂ ਕਰ ਦਿੱਤੀ ਗਈ ਹੈ।
Farmer Protest Punjab: ਜਦੋਂ ਕਿਸਾਨ ਵਿੱਤੀ ਤੌਰ ’ਤੇ ਠੀਕ ਹੁੰਦਾ ਹੈ, ਤਾਂ ਚਲਦੀ ਹੈ ਆਰਥਿਕਤਾ: Jagdeep Dhankhar
Farmer Protest Punjab: ਨਵੀਂ ਦਿੱਲੀ (ਏਜੰਸੀ)। ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਵੀਰਵਾਰ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲੱਭਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਖੁਰਾਕ ਪ੍ਰਦਾਤਾਵਾਂ ਦੀਆਂ ਚਿੰਤਾਵਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਹ ਕਰਨਾਟਕ ਦੇ ਧਾਰਵਾੜ ਵਿੱਚ ਖੇਤੀਬਾੜੀ ਵਿਗਿਆਨ ਯੂਨੀਵਰਸਿਟੀ ਦੇ ਅੰਮ੍ਰਿਤ ਮਹੋਤਸਵ ਅਤੇ ਸਾਬਕਾ ਵਿਦਿਆਰਥੀਆਂ ਦੀ ਮੀਟਿੰਗ ਦੇ ਉਦਘਾਟਨ ਸਮਾਰੋਹ ਵਿੱਚ ਬੋਲ ਰਹੇ ਸਨ।
Read Also : Canada News: ਕੈਨੇਡਾ ਤੋਂ ਆ ਗਈ ਵੱਡੀ ਖਬਰ, ਟਰੂਡੋ ਨੇ ਕਰ ਦਿੱਤਾ ਐਲਾਨ
ਉਨ੍ਹਾਂ ਕਿਹਾ ਕਿ ਰਾਸ਼ਟਰੀ ਪੱਧਰ ’ਤੇ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਤੁਰੰਤ ਧਿਆਨ ਦੇਣ ਅਤੇ ਉਨ੍ਹਾਂ ਨੂੰ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਦੀ ਲੋੜ ਹੈ। ਦੇਸ਼ ਨਿਰੰਤਰ ਤਰੱਕੀ ਦੇ ਰਾਹ ’ਤੇ ਹੈ ਅਤੇ ਕਿਸਾਨਾਂ ਨੂੰ ਇਸ ਵਿੱਚ ਪਿੱਛੇ ਨਹੀਂ ਛੱਡਿਆ ਜਾ ਸਕਦਾ। ਦੇਸ਼ ਦੀ ਆਰਥਿਕਤਾ ’ਤੇ ਖੇਤੀਬਾੜੀ ਖੇਤਰ ਦੇ ਵੱਡੇ ਪ੍ਰਭਾਵ ਬਾਰੇ ਗੱਲ ਕਰਦਿਆਂ, ਧਨਖੜ ਨੇ ਕਿਹਾ ਕਿ ਖੇਤੀਬਾੜੀ-ਅਧਾਰਤ ਉਦਯੋਗ, ਖੇਤੀਬਾੜੀ ਉਪਜ-ਅਧਾਰਤ ਉਦਯੋਗ, ਕੱਪੜਾ, ਭੋਜਨ, ਖਾਣ ਵਾਲਾ ਤੇਲ ਅਤੇ ਹੋਰ ਬਹੁਤ ਸਾਰੇ ਖੇਤਰ ਖੁਸ਼ਹਾਲ ਹੋ ਰਹੇ ਹਨ ਅਤੇ ਮੁਨਾਫ਼ਾ ਕਮਾ ਰਹੇ ਹਨ। ਕਿਸਾਨਾਂ ਨੂੰ ਮੁਨਾਫ਼ਾ ਬਰਾਬਰ ਵੰਡਣਾ ਚਾਹੀਦਾ ਹੈ। ਇਨ੍ਹਾਂ ਸੰਸਥਾਵਾਂ ਨੂੰ ਆਪਣੇ ਸਮਾਜਿਕ ਜ਼ਿੰਮੇਵਾਰੀ ਫੰਡਾਂ ਨੂੰ ਕਿਸਾਨ ਭਲਾਈ ਅਤੇ ਖੇਤੀਬਾੜੀ ਖੇਤਰ ਵਿੱਚ ਖੋਜ ਲਈ ਜੋੜਨਾ ਚਾਹੀਦਾ ਹੈ। Farmer Protest Punjab
ਉਪ ਰਾਸ਼ਟਰਪਤੀ ਨੇ ਕਿਹਾ, ਸਾਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਜਦੋਂ ਕਿਸਾਨ ਵਿੱਤੀ ਤੌਰ ’ਤੇ ਠੀਕ ਹੁੰਦਾ ਹੈ, ਤਾਂ ਆਰਥਿਕਤਾ ਚਲਦੀ ਹੈ, ਕਿਉਂਕਿ ਇਹ ਕਿਸਾਨ ਦੀ ਖਰਚ ਸ਼ਕਤੀ ਹੈ। ਜਦੋਂ ਕਿਸਾਨ ਖਰਚ ਕਰਦੇ ਹਨ, ਤਾਂ ਆਰਥਿਕਤਾ ਆਪਣੇ ਆਪ ਹੀ ਅੱਗੇ ਵਧਦੀ ਹੈ। ਕਿਸਾਨਾਂ ਨੂੰ ਮਾੜੇ ਮੌਸਮ ਅਤੇ ਅਣਪਛਾਤੇ ਬਾਜ਼ਾਰ ਹਾਲਾਤਾਂ ਵਰਗੇ ਮੁੱਢਲੇ ਤਣਾਅ ਤੋਂ ਰਾਹਤ ਪ੍ਰਦਾਨ ਕਰਨ ਦੀ ਜ਼ਰੂਰਤ ’ਤੇ, ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਵਿਸ਼ਲੇਸ਼ਣ ਕੀਤਾ ਜਾਵੇ ਅਤੇ ਖੇਤੀਬਾੜੀ ਖੇਤਰ ਨੂੰ ਮੁੱਢਲੇ ਤਣਾਅ ਤੋਂ ਰਾਹਤ ਪ੍ਰਦਾਨ ਕੀਤੀ ਜਾਵੇ। ਸਰਕਾਰ ਬਹੁਤ ਕੁਝ ਕਰ ਰਹੀ ਹੈ, ਪਰ ਕਿਸਾਨ ਖਰਾਬ ਮੌਸਮ, ਅਣਪਛਾਤੇ ਬਾਜ਼ਾਰ ਹਾਲਾਤਾਂ ’ਤੇ ਨਿਰਭਰ ਹੈ।
Farmer Protest Punjab
ਖੇਤੀਬਾੜੀ ਖੇਤਰ ਨੂੰ ਹਰ ਤਰ੍ਹਾਂ ਦੀਆਂ ਸਬਸਿਡੀਆਂ ਦੇ ਸਿੱਧੇ ਟ੍ਰਾਂਸਫਰ ਦੀ ਵਕਾਲਤ ਕਰਦੇ ਹੋਏ, ਧਨਖੜ ਨੇ ਕਿਹਾ ਕਿ ਖੇਤੀਬਾੜੀ ਖੇਤਰ ਨੂੰ ਕਿਸੇ ਵੀ ਰੂਪ ਵਿੱਚ ਦਿੱਤੀ ਜਾਣ ਵਾਲੀ ਕੋਈ ਵੀ ਸਬਸਿਡੀ, ਭਾਵੇਂ ਉਹ ਖਾਦ ਹੋਵੇ ਜਾਂ ਕੋਈ ਹੋਰ, ਸਿੱਧੇ ਕਿਸਾਨ ਤੱਕ ਪਹੁੰਚਣੀ ਚਾਹੀਦੀ ਹੈ। ਇਹ ਕਿਸਾਨਾਂ ਨੂੰ ਰਸਾਇਣਕ ਖਾਦਾਂ ਦੇ ਵਿਕਲਪ ਚੁਣਨ ਲਈ ਉਤਸ਼ਾਹਿਤ ਕਰੇਗਾ। ਕਿਸਾਨ ਇਨ੍ਹਾਂ ਫੰਡਾਂ ਦੀ ਵਰਤੋਂ ਜੈਵਿਕ ਅਤੇ ਕੁਦਰਤੀ ਤਰੀਕੇ ਨਾਲ ਖੇਤੀ ਕਰਨ ਲਈ ਕਰ ਸਕਦੇ ਹਨ।
Farmer Protest Punjab: ਕਿਸਾਨਾਂ ਨੇ ਤਿੰਨ ਘੰਟਿਆਂ ਲਈ ਰੇਲ ਦਾ ਕੀਤਾ ਪਈਆ ਜਾਮ
ਖੇਤੀਬਾੜੀ ਨਾਲ ਸਬੰਧਤ ਡਰਾਫਟ ਤਿੰਨ ਕਾਲੇ ਕਨੂੰਨਾਂ ਨੂੰ ਟੇਢੇ ਢੰਗ ਨਾਲ ਲਾਗੂ ਕਰਨ ਦੀ ਵਿਉਂਤਬੰਦੀ : ਆਗੂ | Farmer Protest Punjab
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਦੇਸ਼ ਦੀਆਂ ਦੋ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਦੇ ਦਿੱਤੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਵੱਲੋਂ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਸ਼ਹੀਦ ਉਧਮ ਸਿੰਘ ਵਾਲਾ ਸੁਨਾਮ ਅਤੇ ਲੈਹਰਾਗਾਗਾ ਰੇਲਵੇ ਸਟੇਸ਼ਨਾਂ ਤੇ ਜ਼ਿਲ੍ਹਾ ਆਗੂ ਰਾਜ ਸਿੰਘ ਤੇ ਬਲਾਕ ਪ੍ਰਧਾਨ ਮੱਖਣ ਸਿੰਘ ਪਾਪੜਾ ਦੀ ਅਗਵਾਈ ਹੇਠ ਸੈਕੜੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਵੱਡੀ ਗਿਣਤੀ ਵਿੱਚ ਕਿਸਾਨ ਬੀਬੀਆਂ ਨੇ ਹਰਿਆਣਾ ਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕਰਦਿਆਂ 12 ਵੱਜੇ ਤੋਂ ਲੈ ਕੇ 3 ਵੱਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ।
Read Also : Punjab Holiday News: ਪੰਜਾਬ ਦੇ ਇਸ ਸ਼ਹਿਰ ’ਚ 2 ਦਿਨ ਬੰਦ ਰਹਿਣਗੇ ਸਕੂਲ, ਸਰਕਾਰ ਨੇ ਕੀਤਾ ਐਲਾਨ
ਕਿਸਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਦੇ ਬੁਲਾਰਿਆਂ ਨੇ ਕਿਹਾ ਕਿ ਸਾਰੀਆਂ ਫ਼ਸਲਾਂ ਤੇ ਐਮ ਐਸ ਪੀ ਲੈਣ ਤੇ ਖਰੀਦ ਦੀ ਗਰੰਟੀ ਦਾ ਕਨੂੰਨ ਬਣਾਉਣ, ਕਿਸਾਨਾਂ ਮਜਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਾਉਣ, ਭਾਰਤ ਸਰਕਾਰ ਨੂੰ ਡਬਲਯੂ ਟੀ ਓ ਤੋਂ ਬਾਹਰ ਆਉਣ, ਮਜ਼ਦੂਰਾਂ ਲਈ ਮਨਰੇਗਾ ਸਾਲ ਵਿੱਚ 200 ਦਿਨ ਕਰਾਉਣ, 60 ਸਾਲ ਦੀ ਉਮਰ ਵਿੱਚ ਪੈਨਸ਼ਨ ਸਕੀਮ ਲਾਗੂ ਕਰਨ, ਭਾਰਤ ਮਾਲਾ ਪ੍ਰਾਜੈਕਟ ਤਹਿਤ ਜ਼ਬਰੀ ਜ਼ਮੀਨਾਂ ਹਥਿਉਣੀਆਂ ਬੰਦ ਕਰਨ। Farmer Protest Punjab
ਕਿਸਾਨਾਂ ਦੀਆਂ ਫਸਲਾਂ ਦੇ ਭਾਅ ਸੁਆਮੀਨਾਥਨ ਫਾਰਮੂਲੇ ਤਹਿਤ ਲੈਣ ਤੇ ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀਆਂ ਤੋਂ ਇਲਾਵਾ ਲਖੀਮਪੁਰ ਵਿੱਚ ਕਿਸਾਨਾਂ ਨੂੰ ਗੱਡੀ ਹੇਠ ਕੁਚਲ ਕੇ ਮਾਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਤੋ ਇਲਾਵਾ ਦਿੱਲੀ ਅੰਦੋਲਨ ਦੌਰਾਨ ਮੰਨੀਆਂ ਗਈਆਂ ਮੰਗਾਂ ਲਾਗੂ ਕਰਾਉਣ ਲਈ 13 ਫ਼ਰਵਰੀ ਤੋਂ ਸ਼ੰਭੂ ਬਾਰਡਰ ਖਨੌਰੀ ਤੇ ਰਤਨਪੁਰਾ ਬਾਰਡਰ ਤੇ ਕਿਸਾਨ ਮੋਰਚਿਆਂ ਵਿੱਚ ਡੱਟੇ ਹੋਏ ਹਨ। ਪਰ ਹਰਿਆਣਾ ਤੇ ਕੇਂਦਰ ਸਰਕਾਰ ਵੱਲੋਂ ਨੈਸ਼ਨਲ ਹਾਈਵੇ ਤੇ ਵੱਡੀਆਂ ਵੱਡੀਆਂ ਕੰਧਾਂ ਕੱਢ ਕੇ ਤੇ ਕਿੱਲਾਂ ਗੱਡ ਕੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਹੋਇਆ ਹੈ।
Farmer Protest Punjab
ਆਗੂਆਂ ਨੇ ਕਿਹਾ ਕਿ ਸ਼ੰਭੂ ਬਾਰਡਰ ਤੇ ਕਿਸਾਨਾਂ ਦੇ ਤੀਜੇ ਕਾਫ਼ਲੇ ਤੇ ਅੱਥਰੂ ਗੈਸ ਦੇ ਗੋਲੇ, ਗੋਲੀਆਂ ਤੇ ਕੈਮੀਕਲ ਵਾਲੇ ਗੰਦੇ ਪਾਣੀ ਦੀਆ ਬੁਛਾੜਾਂ ਮਾਰ ਕੇ ਕਿਸਾਨਾਂ ਨੂੰ ਦਿੱਲੀ ਪੈਦਲ ਜਾਣ ਤੋਂ ਰੋਕਿਆ ਹੋਇਆ ਹੈ। 4 ਦਰਜ਼ਨ ਤੋਂ ਵੱਧ ਕਿਸਾਨਾਂ ਨੂੰ ਫ਼ੱਟੜ ਕੀਤਾ ਗਿਆ ਹੈ। ਖਨੌਰੀ ਬਾਰਡਰ ਤੇ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਮਰਨ ਵਰਤ ਤੇ ਬੈਠੇ ਹੋਏ ਹਨ। ਪਰ ਕੇਂਦਰ ਸਰਕਾਰ ਦਾ ਆਪਣੇ ਕਿਸਾਨਾਂ ਮਜ਼ਦੂਰਾਂ ਵਿਰੋਧੀ ਚਿਹਰਾ ਨੰਗਾ ਹੈ। ਬੀਜੇਪੀ ਸਰਕਾਰ ਹੰਕਾਰੀ ਹੋ ਕੇ ਕਿਸਾਨਾਂ ਨੂੰ ਦਿੱਲੀ ਪੈਦਲ ਜਾਣ ਤੋਂ ਵੀ ਰੋਕ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦਾ ਹੰਕਾਰ ਤੋੜਨ ਤੇ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਦੋਵਾਂ ਫੋਰਮਾਂ ਵੱਲੋਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਮਜ਼ਬੂਤੀ ਨਾਲ ਤਿੱਖਾ ਕੀਤਾ ਜਾਵੇਗਾ।
ਆਗੂਆਂ ਨੇ ਅੱਗੇ ਕਿਹਾ ਕਿ ਮੋਦੀ ਸਰਕਾਰ ਦੇ ਵੱਲੋਂ ਟੇਢੇ ਢੰਗ ਨਾਲ ਜੋ ਖੇਤੀ ਨੀਤੀ ਨਾਲ ਸਬੰਧਤ ਜੋ ਡਰਾਫਟ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਹੈ। ਉਹ ਤਿੰਨ ਕਾਲੇ ਕਨੂੰਨਾਂ ਨੂੰ ਟੇਢੇ ਢੰਗ ਨਾਲ ਲਾਗੂ ਕਰਨ ਦੀ ਵਿਉਂਤਬੰਦੀ ਹੈ। ਸੋ ਪੰਜਾਬ ਸਰਕਾਰ ਉਸ ਨੀਤੀ ਨੂੰ ਲਾਗੂ ਕਰਨ ਤੋਂ ਪਹਿਲਾਂ ਸੌ ਵਾਰੀ ਸੋਚੇ ਨਹੀਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਸਖਤ ਰੋਹ ਤੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਅੱਜ ਦੇ ਧਰਨੇ ਨੂੰ ਲੀਲਾ ਸਿੰਘ ਚੋਟੀਆਂ, ਬੀਰਬਲ ਸਿੰਘ ਹਮੀਰਗੜ੍ਹ, ਦਰਸ਼ਨ ਸਿੰਘ ਖੋਖਰ, ਪ੍ਰਗਟ ਸਿੰਘ ਚੋਟੀਆਂ, ਬਲਕਾਰ ਸਿੰਘ ਬੱਲਰਾ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆਂ, ਪ੍ਰਮਜੀਤ ਕੌਰ ਪਿਸ਼ੌਰ, ਕਰਨੈਲ ਕੌਰ ਹਰਿਆਊ ਆਦਿ ਆਗੂਆਂ ਨੇ ਸੰਬੋਧਨ ਕੀਤਾ