PUNBUS Strike - Sach Kahoon Punjabi

PRTC Strike: ਪਨਬੱਸ-ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ 22 ਤੋਂ ਚੱਕਾ ਜਾਮ ਦਾ ਐਲਾਨ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਹੋਣ ’ਤੇ 22 ਸਤੰਬਰ ਤੋਂ ਸੂਬੇ ਭਰ ਵਿੱਚ ਮੁਕੰਮਲ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਨੇ ਅੱਜ ਸੂਬੇ ਦੇ ਵੱਖ-ਵੱਖ ਡਿੱਪੂਆਂ ਵਿੱਚ ਰੋਸ ਰੈਲੀਆਂ ਵੀ ਕੀਤੀਆਂ ਅਤੇ ਸਰਕਾਰ ਖ਼ਿਲਾਫ਼ ਆਪਣਾ ਗੁੱਸਾ ਕੱਢਿਆ ਗਿਆ । ਯੂਨੀਅਨ ਦੇ ਸੂਬਾ ਆਗੂ ਹਰਕੇਸ਼ ਕੁਮਾਰ ਵਿੱਕੀ, ਪ੍ਰਧਾਨ ਸਹਿਜਪਾਲ ਸੰਧੂ ਅਤੇ ਸਕੱਤਰ ਜਸਦੀਪ ਸਿੰਘ ਨੇ ਕਿਹਾ ਕਿ ਪਿਛਲੇ ਕਰੀਬ ਚਾਰ ਸਾਲਾਂ ਦੌਰਾਨ ਸਰਕਾਰ ਨਾਲ 59 ਦੇ ਕਰੀਬ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਹਰ ਵਾਰ ਭਰੋਸੇ ਤੋਂ ਇਲਾਵਾ ਕੁਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਮੁੜ-ਮੁੜ ਸਮਾਂ ਮੰਗਿਆ ਜਾ ਰਿਹਾ ਹੈ। PUNBUS PRTC Employees Strike

ਆਗੂਆਂ ਨੇ ਦੋਸ ਲਾਇਆ ਕਿ ਠੇਕੇਦਾਰੀ ਪ੍ਰਣਾਲੀ ਤਹਿਤ ਮੁਲਾਜ਼ਮਾਂ ਦਾ ਸ਼ੋਸਣ ਹੋ ਰਿਹਾ ਹੈ ਅਤੇ ਈਪੀਐੱਫ ਤੇ ਈਐੱਸਆਈ ਦੀਆਂ ਰਕਮਾਂ ਜ਼ਮ੍ਹਾਂ ਕਰਵਾਉਣ ਵਿੱਚ ਵੀ ਕਥਿਤ ਬੇਨਿਯਮੀਆਂ ਹਨ। ਉਨ੍ਹਾਂ ਕਿਹਾ ਕਿ ਠੇਕੇਦਾਰੀ ਤਹਿਤ ਭਰਤੀ ਵਿੱਚ ਕਥਿਤ ਭ੍ਰਿਸ਼ਟਾਚਾਰ ਸਬੰਧੀ ਸਬੂਤਾਂ ਸਮੇਤ ਸ਼ਿਕਾਇਤਾਂ ਸਰਕਾਰ ਨੂੰ ਦਿੱਤੀਆਂ ਜਾ ਚੁੱਕੀਆਂ ਹਨ, ਪਰ ਕੋਈ ਕਾਰਵਾਈ ਨਹੀਂ ਹੋਈ।ਵਰਕਸ਼ਾਪ ਪ੍ਰਧਾਨ ਹਰਜਿੰਦਰ ਸਿੰਘ, ਮੁੱਖ ਸਲਾਹਕਾਰ ਵੀਰ ਚੰਦ, ਚੇਅਰਮੈਨ ਸੁਲਤਾਨ ਸਿੰਘ ਅਤੇ ਕੈਸ਼ੀਅਰ ਅਤਿੰਦਰਪਾਲ ਸਿੰਘ ਨੇ ਕਿਹਾ ਕਿ ਮੁਲਾਜ਼ਮ ਘੱਟ ਤਨਖਾਹਾਂ ’ਤੇ ਲੋਕਾਂ ਨੂੰ ਆਵਾਜਾਈ ਦੀ ਸਹੂਲਤ ਦੇ ਰਹੇ ਹਨ, ਪਰ ਇਸ ਦੇ ਬਾਵਜੂਦ ਤਨਖਾਹਾਂ ਸਮੇਂ ਸਿਰ ਨਹੀਂ ਮਿਲ ਰਹੀਆਂ। ਉਨ੍ਹਾਂ ਸਰਕਾਰ ਤੋਂ ਮੁਫ਼ਤ ਸਫ਼ਰ ਸਹੂਲਤ ਬਦਲੇ ਵਿਭਾਗ ਨੂੰ ਬਕਾਇਆ ਰਾਸ਼ੀ ਜਾਰੀ ਕਰਨ ਦੀ ਮੰਗ ਵੀ ਕੀਤੀ।

ਇਹ ਵੀ ਪੜ੍ਹੋ : Body Donation: ਪਿੰਡ ਝੁਨੀਰ ਦੇ ਮੱਘਰ ਸਿੰਘ ਇੰਸਾਂ ਬਣੇ ਸਰੀਰਦਾਨੀ

ਯੂਨੀਅਨ ਆਗੂਆਂ ਨੇ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਤਹਿਤ ਬੱਸਾਂ ਚਲਾਉਣ ’ਤੇ ਵੀ ਉਂਗਲ ਚੁੱਕੀ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਨਵੀਆਂ ਬੱਸਾਂ ਸ਼ਾਮਲ ਕਰਨ ਦੀ ਬਜਾਏ ਕਿਲੋਮੀਟਰ ਸਕੀਮ ’ਤੇ ਨਿਰਭਰਤਾ ਵਧਾਈ ਜਾ ਰਹੀ ਹੈ ਅਤੇ ਵਿਭਾਗ ਦਾ ਵੱਡਾ ਹਿੱਸਾ ਕੰਟਰੈਕਟ ਤੇ ਆਊਟਸੋਰਸ ਮੁਲਾਜ਼ਮਾਂ ਰਾਹੀਂ ਚਲਾਇਆ ਜਾ ਰਿਹਾ ਹੈ।ਉਨ੍ਹਾਂ ਸੰਘਰਸ਼ ਕਰ ਰਹੇ ਮੁਲਾਜ਼ਮਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਅਤੇ ਜੇਲ੍ਹਾਂ ਵਿੱਚ ਬੰਦ ਸਾਥੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਯੂਨੀਅਨ ਨੇ ਕਿਹਾ ਕਿ 17 ਸਤੰਬਰ ਨੂੰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਜੇ ਕੰਟਰੈਕਟ ਮੁਲਾਜ਼ਮਾਂ ਨੂੰ ਸਰਵਿਸ ਰੂਲਾਂ ਤਹਿਤ ਪੱਕਾ ਕਰਨ, ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲਿਆਉਣ, ਬਰਾਬਰ ਕੰਮ ਲਈ ਬਰਾਬਰ ਤਨਖਾਹ ਲਾਗੂ ਕਰਨ, ਕੇਸ ਰੱਦ ਕਰਨ ਸਮੇਤ ਹੋਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 22 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਚੱਕਾ ਜਾਮ ਕੀਤਾ ਜਾਵੇਗਾ। PUNBUS PRTC Employees Strike

Punjab ’ਚ ਹੜਤਾਲ ਦਾ ਐਲਾਨ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਪੂਰੀ ਖਬਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। PRTC Strike: ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ), ਪਨਬਸ ਤੇ ਪੰਜਾਬ ਰੋਡਵੇਜ਼ ਕੰਟਰੈਕਟ ਯੂਨੀਅਨ 28 ਜੁਲਾਈ ਨੂੰ ਇੱਕ ਵਾਰ ਫਿਰ ਸੂਬੇ ਭਰ ’ਚ ਸਰਕਾਰੀ ਬੱਸਾਂ ਨੂੰ ਰੋਕ ਸਕਦੇ ਹਨ। ਦਿਲਚਸਪ ਗੱਲ ਇਹ ਹੈ ਕਿ ਜੇਕਰ ਪੰਜਾਬ ਸਰਕਾਰ 27 ਜੁਲਾਈ ਨੂੰ ਯੂਨੀਅਨ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਨਹੀਂ ਕਰਦੀ ਹੈ, ਤਾਂ ਯੂਨੀਅਨ ਵੱਲੋਂ ਪਹਿਲਾਂ ਹੀ ਐਲਾਨੀ ਗਈ ਹੜਤਾਲ 28 ਜੁਲਾਈ ਤੋਂ ਸ਼ੁਰੂ ਹੋ ਜਾਵੇਗੀ। ਦਿਲਚਸਪ ਗੱਲ ਇਹ ਹੈ।

ਇਹ ਖਬਰ ਵੀ ਪੜ੍ਹੋ : Car Tyre Burst Causes: ਗਰਮੀਆਂ ’ਚ ਕਿਉਂ ਪਾਟਦੇ ਹਨ ਕਾਰਾਂ ਦੇ ਟਾਇਰ: ਜਾਣੋ ਕਾਰਨ ਤੇ ਸੁਰੱਖਿਆ ਦੇ ਉਪਾਅ

ਕਿ 9 ਜੁਲਾਈ ਨੂੰ ਪੰਜਾਬ ਭਰ ’ਚ ਇੱਕ ਦਿਨ ਲਈ ਸਰਕਾਰੀ ਬੱਸਾਂ ਨੂੰ ਰੋਕਣ ਕਾਰਨ ਪੰਜਾਬ ਦੇ ਲੋਕਾਂ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਤੇ ਪੰਜਾਬ ਸਰਕਾਰ ਨੇ ਬਿਨਾਂ ਕਿਸੇ ਦੇਰੀ ਦੇ ਯੂਨੀਅਨ ਆਗੂਆਂ ਨਾਲ ਗੱਲਬਾਤ ਕਰਕੇ ਹੜਤਾਲ ਖਤਮ ਕਰ ਦਿੱਤੀ ਤੇ ਉਨ੍ਹਾਂ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ। 9 ਜੁਲਾਈ, 2025 ਨੂੰ ਹੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਉਨ੍ਹਾਂ ਨੂੰ ਮੰਗਾਂ ਸਬੰਧੀ ਭਰੋਸਾ ਦਿੱਤਾ ਸੀ। ਪਰ 11 ਦਿਨ ਬੀਤ ਜਾਣ ਤੋਂ ਬਾਅਦ ਵੀ ਕੋਈ ਜਵਾਬ ਨਹੀਂ ਆਇਆ। PRTC Strike

ਹਾਲਾਂਕਿ ਯੂਨੀਅਨ ਆਗੂਆਂ ਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ 27 ਜੁਲਾਈ ਨੂੰ ਗੱਲਬਾਤ ਲਈ ਬੁਲਾ ਸਕਦੀ ਹੈ, ਪਰ ਜੇਕਰ ਪੰਜਾਬ ਸਰਕਾਰ ਯੂਨੀਅਨ ਨੂੰ ਗੱਲਬਾਤ ਲਈ ਨਹੀਂ ਬੁਲਾਉਂਦੀ ਹੈ, ਤਾਂ ਯੂਨੀਅਨ ਕੋਲ ਸੂਬੇ ਭਰ ’ਚ ਸਰਕਾਰੀ ਬੱਸਾਂ ਨੂੰ ਰੋਕਣ ਤੋਂ ਇਲਾਵਾ ਕੋਈ ਹੋਰ ਵਿਕਲਪ ਨਹੀਂ ਹੋਵੇਗਾ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਇਸ ਵਾਰ ਮੰਗਾਂ ਪੂਰੀਆਂ ਹੋਣ ਤੱਕ ਹੜਤਾਲ ਜਾਰੀ ਰਹੇਗੀ, ਪਰ ਪੰਜਾਬ ਸਰਕਾਰ ਦੇ ਰਵੱਈਏ ਤੋਂ ਇਹ ਸਪੱਸ਼ਟ ਹੈ ਕਿ ਉਹ ਯੂਨੀਅਨ ਆਗੂਆਂ ਵੱਲੋਂ ਰੱਖੀ ਗਈ ਕਿਸੇ ਵੀ ਮੰਗ ਨੂੰ ਪੂਰਾ ਕਰਨ ਦੀ ਸਥਿਤੀ ’ਚ ਨਹੀਂ ਹੈ। PRTC Strike

Punjab Roadways: ਸਰਕਾਰੀ ਬੱਸਾਂ ’ਚ ਸਫਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖਬਰ
ਮੁਲਾਜ਼ਮ ਫਿਰ ਕਰ ਸਕਦੇ ਹਨ ਪੀਆਰਟੀਸੀ ਦੀ ਹੜਤਾਲ | Punjab Roadways

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Roadways: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਨੇ ਸੋਮਵਾਰ ਨੂੰ ਸੈਕਟਰ-17 ਸਥਿਤ ਡਾਇਰੈਕਟਰ ਸਟੇਟ ਟਰਾਂਸਪੋਰਟ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ ਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ। ਪੰਜਾਬ ਪ੍ਰਧਾਨ ਰੇਸ਼ਮ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਜੇਕਰ 8 ਦਿਨਾਂ ’ਚ ਮੰਗਾਂ ਨੂੰ ਗੰਭੀਰਤਾ ਨਾਲ ਨਾ ਮੰਨਿਆ ਗਿਆ ਤਾਂ ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ 9 ਤੋਂ 11 ਜੁਲਾਈ ਤੱਕ ਸੂਬੇ ਭਰ ’ਚ ਹੜਤਾਲ ਕਰਨ ਲਈ ਮਜ਼ਬੂਰ ਹੋਵੇਗੀ। Punjab Roadways

ਇਹ ਖਬਰ ਵੀ ਪੜ੍ਹੋ : Chinnaswamy Stadium Power Cut: ਸਟੇਡੀਅਮ ਬਣਿਆ ਹਨ੍ਹੇਰੇ ਦਾ ਸ਼ਿਕਾਰ, ਆਖਿਰ ਕਿਉਂ ਬੰਦ ਹੋਈ ਚਿੰਨਾਸਵਾਮੀ ਦੀ ਬਿਜ਼ਲੀ?…

ਯੂਨੀਅਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕਈ ਮੀਟਿੰਗਾਂ ਕੀਤੀਆਂ ਹਨ, ਪਰ ਪਿਛਲੇ ਇੱਕ ਸਾਲ ਤੋਂ ਕੋਈ ਵੀ ਮੰਗ ਨਹੀਂ ਮੰਨੀ ਗਈ ਤੇ ਨਾ ਹੀ ਲਾਗੂ ਕੀਤੀ ਗਈ। ਯੂਨੀਅਨ ਨੇ ਸੋਮਵਾਰ ਨੂੰ ਜ਼ੀਰਕਪੁਰ ਤੇ ਖਰੜ ਬੱਸ ਸਟੇਸ਼ਨ ਬੰਦ ਰੱਖੇ। ਦੋਵੇਂ ਬੱਸ ਸਟੇਸ਼ਨ ਬੰਦ ਹੋਣ ਕਾਰਨ ਯਾਤਰੀਆਂ ਨੂੰ ਬਹੁਤ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਦੋਵਾਂ ਆਗੂਆਂ ਨੇ ਕਿਹਾ ਕਿ ਜੇਕਰ 9 ਜੁਲਾਈ ਨੂੰ ਮੰਗਾਂ ਪੂਰੀਆਂ ਨਹੀਂ ਹੋਈਆਂ ਤਾਂ ਪੂਰੇ ਪੰਜਾਬ ’ਚ ਸਰਕਾਰੀ ਬੱਸਾਂ ਦੀ ਹੜਤਾਲ ਕੀਤੀ ਜਾਵੇਗੀ ਤੇ 10 ਜੁਲਾਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। Punjab Roadways

Punjab Roadways Strike: ਸਰਕਾਰੀ ਬੱਸਾਂ ਦਾ ਚੱਕਾ ਮੁੜ ਹੋਇਆ ਜਾਮ, ਦੇਖੋ ਪੰਜਾਬ ਦੇ ਇਸ ਬੱਸ ਸਟੈਂਡ ਦਾ ਕੀ ਐ ਤਾਜ਼ਾ ਹਾਲ
ਕਈ ਦਿਨ ਚੱਲੇਗੀ ਹੜਤਾਲ | Punjab Roadways Strike

ਫਿਰ ਸਰਕਾਰੀ ਬੱਸਾਂ ਦਾ ਚੱਕਾ ਜਾਮ, ਇਸ ਦਿਨ ਚੱਲਣਗੀਆਂ ਹੁਣ ਬੱਸਾਂ

ਸਰਕਾਰੀ ਬੱਸਾਂ ਦਾ ਹੋਇਆ ਚੱਕਾ ਜਾਮ, ਲੋਕ ਹੋ ਰਹੇ ਖੱਜਲ-ਖੁਆਰ

ਬਠਿੰਡਾ (ਸੁਖਜੀਤ ਮਾਨ)। Punjab Roadways Strike: ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਪੀਆਰਟੀਸੀ/ਪਨਬਸ ਦੇ ਕੱਚੇ ਕਾਮਿਆਂ ਵੱਲੋਂ ਅੱਜ ਹੜਤਾਲ ਕਰਕੇ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ ਹੈ। ਇਨ੍ਹਾਂ ਹੜਤਾਲੀ ਕਰਮਚਾਰੀਆਂ ਦਾ ਕਹਿਣਾ ਹੈ ਕਿ ਐਲਾਨ 6 ਤੋਂ 8 ਜਨਵਰੀ 3 ਦਿਨ ਦੀ ਹੜਤਾਲ ਦਾ ਹੈ ਪਰ ਜੇਕਰ ਸਰਕਾਰ ਨੇ ਹੁਣ ਵੀ ਮੰਗਾਂ ਨਾ ਮੰਨੀਆਂ ਤਾਂ ਉਹ ਇਸ ਹੜਤਾਲ ਨੂੰ ਅੱਗੇ ਵਧਾਉਣ ਲਈ ਮਜ਼ਬੂਰ ਹੋਣਗੇ। ਪੀਆਰਟੀਸੀ/ਪਨਬਸ ਯੂਨੀਅਨ ਦੇ ਆਗੂਆਂ ਨੇ ਆਖਿਆ ਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਵੱਲੋਂ ਹਰ ਵਾਰ ਮੀਟਿੰਗਾਂ ’ਚ ਲਾਰੇ ਲਾ ਕੇ ਮੋੜ ਦਿੱਤਾ ਜਾਂਦਾ ਹੈ, ਜਿਸ ਤੋਂ ਅੱਕ ਕੇ ਹੀ ਉਹਨਾਂ ਵੱਲੋਂ ਹੜਤਾਲ ਕੀਤੀ ਗਈ ਹੈ। ਬਠਿੰਡਾ ਡਿੱਪੂ ਦੇ ਕੱਚੇ ਮੁਲਾਜ਼ਮਾਂ ਨੇ ਬੱਸ ਅੱਡੇ ’ਚ ਬਕਾਇਦਾ ਟੈਂਟ ਲਾ ਕੇ ਧਰਨਾ ਲਾਇਆ ਹੋਇਆ ਹੈ।

ਇਹ ਖਬਰ ਵੀ ਪੜ੍ਹੋ : Smog Alert: 20 ਸੂਬੇ ਸਣੇ ਕੇਂਦਰ ਸ਼ਾਸਤ ਪ੍ਰਦੇਸ਼ ਸੰਘਣੀ ਧੁੰਦ ਦੀ ਲਪੇਟ ’ਚ, ਠੰਢ ਕਾਰਨ 15 ਮੌਤਾਂ, 12 ਉਡਾਣਾਂ ਰੱਦ

ਜਿੱਥੇ ਉਨ੍ਹਾਂ ਵੱਲੋਂ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ। ‘ਸੱਚ ਕਹੂੰ’ ਨਾਲ ਗੱਲਬਾਤ ਕਰਦਿਆਂ ਪੀਆਰਟੀਸੀ ਪਨਬਸ ਯੂਨੀਅਨ ਬਠਿੰਡਾ ਡਿੱਪੂ ਦੇ ਮੀਤ ਪ੍ਰਧਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਕੱਚੇ ਕਾਮੇ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਜੋ ਪੂਰਾ ਨਹੀਂ ਕੀਤਾ ਗਿਆ ਅਤੇ ਨਾ ਹੀ ਨਵੀਆਂ ਬੱਸਾਂ ਪਾਈਆਂ ਗਈਆਂ ਹਨ। ਉਨ੍ਹਾਂ ਨੇ ਬਰਾਬਰ ਕੰਮ ਬਰਾਬਰ ਤਨਖਾਹ ਸਮੇਤ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਤੇ ਨਾਲ ਹੀ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਹੜਤਾਲ ਨੂੰ ਵਧਾਇਆ ਜਾਵੇਗਾ। ਯੂਨੀਅਨ ਦੇ ਜਨਰਲ ਸਕੱਤਰ ਹਰਤਾਰ ਸ਼ਰਮਾ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਫੌਰੀ ਧਿਆਨ ਦੇਵੇ ਨਹੀਂ ਉਹਨਾਂ ਨੂੰ ਹੜਤਾਲ ਵਧਾਉਣ ਲਈ ਮਜ਼ਬੂਰ ਹੋਣਾ ਪਵੇਗਾ। Punjab Roadways Strike