Arms Smuggling Racket - Sach Kahoon Punjabi

Crime News: ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼
ਦੋ ਵਿਅਕਤੀ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ | Crime News

ਪਾਕਿਸਤਾਨ ਅਧਾਰਤ ਤਸਕਰ ਅਮਰ, ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਸੁੱਟਣ ਲਈ ਡਰੋਨ ਦੀ ਕਰ ਰਿਹਾ ਸੀ ਵਰਤੋਂ

Crime News: (ਰਾਜਨ ਮਾਨ) ਅੰਮ੍ਰਿਤਸਰ। ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਗੈਂਗਸਟਰ ਲਖਬੀਰ ਲੰਡਾ ਅਤੇ ਸੱਤਾ ਨੌਸ਼ਹਿਰਾ ਦੇ ਸਾਥੀਆਂ ਨੂੰ ਅੱਗੇ ਹਥਿਆਰ ਸਪਲਾਈ ਕਰ ਰਹੇ ਸਨ।  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਤਿਹ ਸਿੰਘ ਅਤੇ ਗੁਰਪ੍ਰੀਤ ਸਿੰਘ ਦੋਵੇਂ ਵਾਸੀ ਪਿੰਡ ਢੱਲਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਪੰਜ ਅਤਿ-ਆਧੁਨਿਕ ਪਿਸਤੌਲ, ਜਿਨ੍ਹਾਂ ਵਿੱਚ ਦੋ 30 ਬੋਰ ਪੀਐਕਸ5 ਪਿਸਤੌਲ ਅਤੇ ਸਟਾਰ ਮਾਰਕ ਵਾਲੇ ਤਿੰਨ 30 ਬੋਰ ਪਿਸਤੌਲ ਸ਼ਾਮਲ ਹਨ, ਵੀ ਬਰਾਮਦ ਕੀਤੇ ਹਨ।

ਗ੍ਰਿਫ਼ਤਾਰ ਮੁਲਜ਼ਮ ਗੈਂਗਸਟਰ ਲਖਬੀਰ ਲੰਡਾ ਅਤੇ ਸੱਤਾ ਨੌਸ਼ਹਿਰਾ ਦੇ ਸਾਥੀਆਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਦੇ ਤਰਨਤਾਰਨ ਵਿੰਗ ਦੀ ਟੀਮ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਫਤਿਹ ਸਿੰਘ ਅਤੇ ਗੁਰਪ੍ਰੀਤ ਸਿੰਘ ਦੇ ਪਾਕਿਸਤਾਨ ਅਧਾਰਤ ਤਸਕਰ ਅਮਰ ਵਾਸੀ ਘੜਕ ਨਾਲ ਸਬੰਧ ਹਨ, ਜੋ ਸਰਹੱਦ ਪਾਰੋਂ ਹਥਿਆਰਾਂ/ਗੋਲੀ-ਸਿੱਕੇ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਤੋਂ ਅੱਗੇ ਪਤਾ ਲੱਗਾ ਕਿ ਦੋਸ਼ੀ ਫਤਿਹ ਅਤੇ ਗੁਰਪ੍ਰੀਤ ਨੇ ਹਾਲ ਹੀ ਵਿੱਚ ਗੈਰ-ਕਾਨੂੰਨੀ ਹਥਿਆਰਾਂ/ਗੋਲਾ ਬਾਰੂਦ ਦੀ ਇੱਕ ਵੱਡੀ ਖੇਪ ਹਾਸਲ ਕੀਤੀ ਹੈ ਅਤੇ ਉਨ੍ਹਾਂ ਵੱਲੋਂ ਇਹ ਖੇਪ ਅੰਮ੍ਰਿਤਸਰ ਦੇ ਨਰਾਇਣਗੜ੍ਹ ਵਿਖੇ ਸਰਕਾਰੀ ਸਕੂਲ ਆਫ਼ ਐਮੀਨੈਂਸ ਦੇ ਨੇੜੇ ਪਹੁੰਚਾਉਣ ਦਾ ਸ਼ੱਕ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸੀਆਈ ਵਿੰਗ ਤਰਨਤਾਰਨ ਦੀਆਂ ਪੁਲਿਸ ਟੀਮਾਂ ਨੇ ਖੁਫੀਆ ਆਪ੍ਰੇਸ਼ਨ ਚਲਾਇਆ ਅਤੇ ਦੋਵੇਂ ਮੁਲਜ਼ਮਾਂ ਨੂੰ ਪੰਜ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। Crime News

ਇਹ ਵੀ ਪੜ੍ਹੋ: Drug Free Punjab: ਰੇਲਵੇ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਯਾਤਰੀ ਤੋਂ ਫੜੀਆਂ 33800 ਨਸ਼ੀਲੀਆਂ ਗੋਲੀਆਂ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ-ਅਧਾਰਤ ਤਸਕਰ ਅਮਰ ਅਤੇ ਉਸ ਦੇ ਸਾਥੀ ਗੈਂਗਸਟਰ ਲਖਬੀਰ ਸਿੰਘ ਲੰਡਾ ਅਤੇ ਸੱਤਾ ਨੌਸ਼ਹਿਰਾ ਨਾਲ ਮਿਲ ਕੇ ਕੰਮ ਕਰ ਰਹੇ ਹਨ ਅਤੇ ਡਰੋਨ ਦੀ ਮੱਦਦ ਨਾਲ ਆਪਣੇ ਭਾਰਤੀ ਸਾਥੀਆਂ ਨੂੰ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਖੁਲਾਸਾ ਵੀ ਹੋਇਆ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰ ਅਮਰ ਦੇ ਲਗਾਤਾਰ ਸੰਪਰਕ ਵਿੱਚ ਸਨ।

ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਰਹੀ ਹੈ। ਇਸ ਸਬੰਧੀ ਅਸਲਾ ਐਕਟ ਦੀ ਧਾਰਾ 25, 25(1)(ਏ), 25(7) ਅਤੇ 25(8) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 16 ਮਿਤੀ 27-03-25 ਦਰਜ ਕੀਤੀ ਗਈ ਹੈ।

Amritsar Crime News: ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਿਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼
Amritsar Crime News: ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

Amritsar Crime News: (ਰਾਜਨ ਮਾਨ) ਅੰਮ੍ਰਿਤਸਰ। ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੁਬਈ ਅਧਾਰਤ ਭਗੌੜੇ ਤਸਕਰ ਮਨਜੋਤ ਸਿੰਘ ਉਰਫ਼ ਮੰਨੂ ਵੱਲੋਂ ਚਲਾਏ ਜਾ ਰਹੇ ਅਤੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਉਹਨਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੇ ਪਿੰਡ ਹਵੇਲੀਆਂ ਦਾ ਰਹਿਣ ਵਾਲਾ ਹੈ ਅਤੇ ਇਸ ਵੇਲੇ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਸੈਦਪੁਰ ਵਿਖੇ ਰਹਿ ਰਿਹਾ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ‘ਚੋਂ ਤਿੰਨ ਆਧੁਨਿਕ ਪਿਸਤੌਲ, ਜਿਨ੍ਹਾਂ ਵਿੱਚ 9 ਐਮਐਮ ਦੇ ਦੋ ਗਲੌਕ ਅਤੇ ਇੱਕ .30 ਬੋਰ ਚੀਨੀ ਪਿਸਤੌਲ ਸ਼ਾਮਲ ਹੈ, ਸਮੇਤ 4 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਸਦੇ ਗ੍ਰੇਅ ਰੰਗ ਦੀ ਹੌਂਡਾ ਐਕਟਿਵਾ ਸਕੂਟਰ (ਪੀ.ਬੀ.02ਈ.ਐਫ.2599), ਜਿਸ ‘ਤੇ ਉਹ ਜਾ ਰਿਹਾ ਸੀ, ਨੂੰ ਵੀ ਜ਼ਬਤ ਕਰ ਲਿਆ ਹੈ। Amritsar Crime News

ਭਗੌੜਾ ਤਸਕਰ ਮਨਜੋਤ ਸਿੰਘ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਦੁਬਈ ਤੋਂ ਇਸ ਮਾਡਿਊਲ ਨੂੰ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਇਹ ਭਰੋਸੇਯੋਗ ਜਾਣਕਾਰੀ ਮਿਲਣ ਕਿ ਇੱਕ ਵਿਦੇਸ਼ੀ ਮੂਲ ਦਾ ਭਾਰਤੀ ਵਿਅਕਤੀ ਮਨਜੋਤ ਸਿੰਘ ਉਰਫ਼ ਮੰਨੂ ਆਪਣੇ ਭਾਰਤ ਸਥਿਤ ਸਾਥੀਆਂ ਦੀ ਮੱਦਦ ਨਾਲ ਪਾਕਿਸਤਾਨ ਰਾਹੀਂ ਹਥਿਆਰਾਂ ਦੀ ਤਸਕਰੀ ਦਾ ਰੈਕੇਟ ਚਲਾ ਰਿਹਾ ਹੈ, ਸੀਆਈ ਅੰਮ੍ਰਿਤਸਰ ਦੀ ਟੀਮ ਨੇ ਕਾਰਵਾਈ ਸ਼ੁਰੂ ਕੀਤੀ ਅਤੇ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਪਿੰਡ ਰਾਮ ਤੀਰਥ ਤੋਂ ਪਿੰਡ ਖੁਰਮਣੀਆਂ ਅੰਮ੍ਰਿਤਸਰ ਨੂੰ ਜਾਂਦੀ ਲਿੰਕ ਰੋਡ ‘ਤੇ ਵਿਖੇ ਵਿਸ਼ੇਸ਼ ਨਾਕਾ ਲਗਾ ਕੇ ਉਸ ਸਮੇਂ ਗ੍ਰਿਫਤਾਰ ਕਰ ਲਿਆ, ਜਦੋਂ ਉਹ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਨਜੋਤ ਸਿੰਘ ਇਸ ਨੈੱਟਵਰਕ ਦਾ ਮੁੱਖ ਸਰਗਨਾ ਹੈ ਜੋ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਸੰਪਰਕ ਕਰਨ ਲਈ ਐਨਕ੍ਰਿਪਟਡ ਐਪਸ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰਕੇ ਸੁੱਟੇ ਗਏ ਹਥਿਆਰਾਂ ਦੀ ਖੇਪ ਨੂੰ ਪ੍ਰਾਪਤ ਕਰਕੇ ਮੁਲਜ਼ਮ ਮਨਜੋਤ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਗੈਂਗਸਟਰਾਂ ਨੂੰ ਸਪਲਾਈ ਕਰਦਾ ਸੀ।

ਗ੍ਰਿਫ਼ਤਾਰ ਮੁਲਜ਼ਮ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਮੁਲਜ਼ਮ ਮਨਜੋਤ ਦੇ ਹੁਕਮਾਂ ‘ਤੇ ਅੱਗੇ ਗੈਂਗਸਟਰਾਂ ਨੂੰ ਸਪਲਾਈ ਕਰਦਾ ਸੀ

ਜ਼ਿਕਰਯੋਗ ਹੈ ਕਿ ਦੋਸ਼ੀ ਮਨਜੋਤ 2022 ਵਿੱਚ ਤਰਨਤਾਰਨ ਦੇ ਪੁਲਿਸ ਸਟੇਸ਼ਨ ਸਰਾਏ ਅਮਾਨਤ ਖਾਨ ਵਿਖੇ ਦਰਜ ਕੀਤੇ ਗਏ ਐਨਡੀਪੀਐਸ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਲੋੜੀਂਦਾ ਹੈ। ਇਸ ਤੋਂ ਇਲਾਵਾ ਗ੍ਰਿਫਤਾਰ ਦੋਸ਼ੀ ਗੁਰਪ੍ਰੀਤ ਸਿੰਘ ਵੀ ਪੁਲਿਸ ਸਟੇਸ਼ਨ ਸਰਾਏ ਅਮਾਨਤ ਖਾਨ ਵਿਖੇ ਐਨਡੀਪੀਐਸ ਐਕਟ ਤਹਿਤ ਅਪਰਾਧਿਕ ਮਾਮਲੇ ਦਾ ਸਾਹਮਣਾ ਕਰ ਰਿਹਾ ਹੈ। ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਉਸਦੇ ਸਾਥੀ ਦੀ ਵੀ ਪਛਾਣ ਕਰ ਲਈ ਹੈ ਅਤੇ ਉਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25(1) (ਏ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਐਕਟ ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 1 ਮਿਤੀ 08.01.2025 ਦਰਜ ਕੀਤੀ ਗਈ ਹੈ।