Patiala Mayor - Sach Kahoon Punjabi

Patiala Mayor: ਟਕਸਾਲੀ ਆਗੂ ਕੁੰਦਨ ਗੋਗੀਆ ਦੇ ਸਿਰ ਸਜਿਆ ਪਟਿਆਲਾ ਦੇ ਮੇਅਰ ਦਾ ਤਾਜ
ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ ਤੇ ਜਗਦੀਪ ਸਿੰਘ ਰਾਏ ਡਿਪਟੀ ਮੇਅਰ ਚੁਣੇ ਗਏ

Patiala Mayor: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਨਗਰ ਨਿਗਮ ਪਟਿਆਲਾ ਦੇ ਹਾਊਸ ਦੇ ਕੌਂਸਲਰਾਂ ਨੂੰ ਸਹੁੰ ਚੁਕਾਏ ਜਾਣ ਮਗਰੋਂ ਟਕਸਾਲੀ ਆਗੂ ਕੁੰਦਨ ਗੋਗੀਆ ਨੂੰ ਨਗਰ ਨਿਗਮ ਦਾ ਨਵਾਂ ਮੇਅਰ ਚੁਣ ਲਿਆ ਗਿਆ। ਜਦੋਂਕਿ ਹਰਿੰਦਰ ਕੋਹਲੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਵਜੋਂ ਜਗਦੀਪ ਸਿੰਘ ਰਾਏ ਨੂੰ ਚੁਣਿਆ ਗਿਆ। ਇਹ ਸਮੁੱਚੀ ਚੋਣ ਪ੍ਰਕ੍ਰਿਆ ਸਰਵਸੰਮਤੀ ਨਾਲ ਨੇਪਰੇ ਚੜ੍ਹੀ। ਇਸ ਤੋਂ ਬਾਅਦ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਮੌਜੂਦਗੀ ਵਿੱਚ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨੇ ਆਪਣੇ ਅਹੁਦੇ ਸੰਭਾਲੇ। ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਵੀ ਮੌਜੂਦ ਸਨ।

ਕੌਂਸਲਰਾਂ ਨੇ ਸਰਵਸੰਮਤੀ ਨਾਲ ਕੀਤੀ ਚੋਣ, ਆਪ ਵਾਲਿਆ ਨੂੰ ਚੜਿਆ ਚਾਅ

ਇਸ ਤੋਂ ਪਹਿਲਾ ਨਗਰ ਨਿਗਮ ਦੇ ਮੀਟਿੰਗ ਹਾਲ ਵਿਖੇ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 35 ਅਧੀਨ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਲਈ ਐਕਟ ਦੀ ਧਾਰਾ 56 ਅਧੀਨ ਪਹਿਲੀ ਮੀਟਿੰਗ ਸੱਦੀ ਗਈ ਸੀ। ਇਸ ਮੌਕੇ ਨਗਰ ਨਿਗਮ ਹਾਊਸ ਦੇ ਐਕਸ ਆਫ਼ਿਸਿਓ ਮੈਂਬਰ ਵਜੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੀ ਸ਼ਾਮਲ ਹੋਏ। ਜਦੋਂ ਕਿ ਪਟਿਆਲਾ ਮੰਡਲ ਦੇ ਮੰਡਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਨੇ ਸਹੁੰ ਚੁਕਾਉਣ ਦੀ ਕਾਰਵਾਈ ਨੂੰ ਨੇਪਰੇ ਚਾੜ੍ਹਿਆ। ਮੰਡਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਨੇ ਮੇਅਰ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਨ ਲਈ ਐਕਟ ਦੀ ਧਾਰਾ 60 (ਏ) ਅਧੀਨ ਵਾਰਡ ਨੰਬਰ 14 ਤੋਂ ਕੌਂਸਲਰ ਗੁਰਕ੍ਰਿਪਾਲ ਸਿੰਘ ਨੂੰ ਪ੍ਰੀਜਾਈਡਿੰਗ ਅਫ਼ਸਰ ਮਨੋਨੀਤ ਕੀਤਾ।

ਇਹ ਵੀ ਪੜ੍ਹੋ: Train Accident Phagwara: ਫਗਵਾੜਾ ’ਚ ਚੱਲਦੀ ਰੇਲ ਗੱਡੀ ਨਾਲ ਵਾਪਰਿਆ ਵੱਡਾ ਹਾਦਸਾ, ਮੁਸਾਫਰ ਗਏ ਘਬਰਾਅ

ਇਸ ਤੋਂ ਬਾਅਦ ਕਾਰਵਾਈ ਚਲਾਉਂਦਿਆਂ ਗੁਰਕ੍ਰਿਪਾਲ ਸਿੰਘ ਨੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦਾ ਸੱਦਾ ਦਿੰਦਿਆਂ ਹਾਊਸ ਤੋਂ ਤਜਵੀਜ ਮੰਗੀ। ਇਸ ਤੋਂ ਬਾਅਦ ਵਾਰਡ ਨੰਬਰ 34 ਦੇ ਕੌਂਸਲਰ ਤੇਜਿੰਦਰ ਮਹਿਤਾ ਨੇ ਵਾਰਡ ਨੰਬਰ 30 ਤੋਂ ਚੁਣੇ ਗਏ ਕੌਂਸਲਰ ਕੁੰਦਨ ਗੋਗੀਆ ਦੇ ਨਾਂਅ ਦੀ ਤਜਵੀਜ਼ ਕੀਤੀ। ਕੁੰਦਨ ਗੋਗੀਆ ਦੇ ਨਾਂਅ ਦੀ ਤਾਈਦ ਵਾਰਡ ਨੰਬਰ 29 ਤੋਂ ਕੌਂਸਲਰ ਸ੍ਰੀਮਤੀ ਮੁਕਤਾ ਗੁਪਤਾ ਨੇ ਕੀਤੀ ਅਤੇ ਸਮੂਹ ਹਾਜ਼ਰ ਕੌਂਸਲਰਾਂ ਨੇ ਹੱਥ ਖੜ੍ਹੇ ਕਰਕੇ ਕੁੰਦਨ ਗੋਗੀਆ ਦੇ ਨਾਂਅ ’ਤੇ ਸਰਵਸੰਮਤੀ ਪ੍ਰਗਟਾਈ ਅਤੇ ਕੁੰਦਨ ਗੋਗੀਆ ਨੂੰ ਮੇਅਰ ਚੁਣ ਲਿਆ ਗਿਆ।

ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਵਾਰਡ ਨੰਬਰ 6 ਤੋਂ ਕੌਂਸਲਰ ਜਸਬੀਰ ਸਿੰਘ ਨੇ ਵਾਰਡ ਨੰਬਰ 28 ਤੋਂ ਕੌਂਸਲਰ ਹਰਿੰਦਰ ਕੋਹਲੀ ਦੇ ਨਾਂਅ ਦੀ ਤਜਵੀਜ਼ ਰੱਖੀ ਅਤੇ ਵਾਰਡ ਨੰਬਰ 18 ਤੋਂ ਕੌਂਸਲਰ ਗਿਆਨ ਚੰਦ ਨੇ ਤਾਈਦ ਕੀਤੀ। ਇਸੇ ਤਰ੍ਹਾਂ ਡਿਪਟੀ ਮੇਅਰ ਦੇ ਅਹੁਦੇ ਲਈ ਵਾਰਡ ਨੰਬਰ 12 ਤੋਂ ਕੌਂਸਲਰ ਜਗਦੀਪ ਸਿੰਘ ਰਾਏ ਦੇ ਨਾਮ ਦੀ ਤਜਵੀਜ਼ ਵਾਰਡ ਨੰਬਰ 8 ਤੋਂ ਕੌਂਸਲਰ ਸ਼ੰਕਰ ਲਾਲ ਨੇ ਕੀਤੀ ਅਤੇ ਇਨ੍ਹਾਂ ਦੇ ਨਾਮ ਦੀ ਤਾਈਦ ਵਾਰਡ ਨੰਬਰ 38 ਤੋਂ ਕੌਂਸਲਰ ਹਰਪਾਲ ਜੁਨੇਜਾ ਨੇ ਕੀਤੀ। ਇਸ ਤਰ੍ਹਾਂ ਹਰਿੰਦਰ ਕੋਹਲੀ ਅਤੇ ਜਗਦੀਪ ਸਿੰਘ ਰਾਏ ਦੀ ਚੋਣ ਵੀ ਸਮੂਹ ਕੌਂਸਲਰਾਂ ਵੱਲੋਂ ਹੱਥ ਖੜ੍ਹੇ ਕਰਕੇ ਸਰਵ ਸੰਮਤੀ ਨਾਲ ਕਰ ਲਈ ਗਈ।

ਸ਼ਹਿਰ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰਾਂਗਾ-ਕੁੰਦਨ ਗੋਗੀਆ | Patiala Mayor

ਇਸ ਮੌਕੇ ਨਵੇਂ ਬਣੇ ਮੇਅਰ ਕੁੰਦਨ ਗੋਗੀਆ ਨੇ ਆਖਿਆ ਕਿ ਸ਼ਹਿਰ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰਨਗੇ ਕਿਉਂਕਿ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਹੀ ਵਿਕਾਸ ਹੈ। ਉਨ੍ਹਾਂ ਕਿਹਾ ਕਿ ਜੋਂ ਪਟਿਆਲਾ ਲਈ ਪੰਜ ਗਾਰੰਟੀਆਂ ਦਿੱਤੀਆਂ ਗਈਆਂ ਹਨ, ਉਸ ਉੱਪਰ ਹੁਣੇ ਤੋਂ ਹੀ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਦੇ ਜੋ ਭਰੋਸਾ ਜਿਤਾਇਆ ਗਿਆ ਹੈ, ਉਹ ਇਸ ਭਰੋਸੇ ਨੂੰ ਸ਼ਹਿਰ ਦੇ ਕੰਮਾਂ ਰਾਹੀਂ ਹੋਰ ਮਜ਼ਬੂਤ ਕਰਨਗੇ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਵੱਲੋਂ ਵੀ ਪਾਰਟੀ ਦਾ ਧੰਨਵਾਦ ਕਰਦਿਆ ਸ਼ਹਿਰ ਦੇ ਵਿਕਾਸ ਲਈ ਪੂਰੀ ਵਾਅ ਲਾਉਣਗੇ।