MLA Sukhwinder Singh - Sach Kahoon Punjabi

MLA Sukhwinder Singh: ਵਿਧਾਇਕ ਸੁਖਵਿੰਦਰ ਬਾਰੇੇ ਸਪੀਕਰ ਨੇ ਮੁੜ ਦਿੱਤੀ ਤਾਰੀਖ਼
MLA Sukhwinder Singh: ਡੇਢ ਸਾਲ ਪਹਿਲਾਂ ਅਕਾਲੀ ਦਲ ਛੱਡ ‘ਆਪ’ ’ਚ ਹੋਏ ਸਨ ਸ਼ਾਮਲ, ਦਲ ਬਦਲੂ ਕਾਨੂੰਨ ਤਹਿਤ ਕਾਰਵਾਈ ਜ਼ੀਰੋ

ਲਗਾਤਾਰ ਹੀ ਤਾਰੀਖ ਦੇ ਕੇ ਟਪਾਇਆ ਜਾ ਰਿਹੈ ਸਮਾਂ, ਵਿਧਾਨ ਸਭਾ ਸਕੱਤਰੇਤ ਵੱਲੋਂ ਨਹੀਂ ਕੀਤੀ ਜਾ ਰਹੀ ਕੋਈ ਕਾਰਵਾਈ

MLA Sukhwinder Singh: ਚੰਡੀਗੜ੍ਹ (ਅਸ਼ਵਨੀ ਚਾਵਲਾ)। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਖ਼ਿਲਾਫ ਦਲ ਬਦਲੂ ਕਾਨੂੰਨ ਤਹਿਤ ਕੋਈ ਕਾਰਵਾਈ ਕਰਨ ਦੀ ਥਾਂ ’ਤੇ ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਸਿਰਫ਼ ਤੇ ਸਿਰਫ਼ ਤਾਰੀਖ ਹੀ ਪਾਈ ਜਾ ਰਹੀ ਹੈ। ਪਿਛਲੇ 1 ਸਾਲ ਤੋਂ ਜ਼ਿਆਦਾ ਸਮੇਂ ਤੋਂ ਤਾਰੀਖਾਂ ਦਿੰਦੇ ਹੋਏ ਇਸ ਮਾਮਲੇ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਕੋਈ ਕਾਰਵਾਈ ਹੀ ਨਹੀਂ ਕੀਤੀ ਜਾ ਰਹੀ ਮੰਗਲਵਾਰ ਨੂੰ ਇੱਕ ਵਾਰ ਫਿਰ ਡਾ. ਸੁਖਵਿੰਦਰ ਸਿੰਘ ਦੇ ਮਾਮਲੇ ਵਿੱਚ ਕੋਈ ਫੈਸਲਾ ਲੈਣ ਦੀ ਥਾਂ ’ਤੇ ਵਿਧਾਨ ਸਭਾ ਸਕੱਤਰੇਤ ਵੱਲੋਂ ਅਗਲੀ ਤਾਰੀਖ ਪਾ ਦਿੱਤੀ ਗਈ ਹੈ।

ਇਸ ਵਾਰ ਅੰਦਾਜ਼ਾ ਲਾਇਆ ਜਾ ਰਿਹਾ ਸੀ ਕਿ 17 ਫਰਵਰੀ ਨੂੰ ਤਾਰੀਖ ਤੋਂ ਅੱਗੇ ਕਾਰਵਾਈ ਨੂੰ ਸ਼ੁਰੂ ਕੀਤਾ ਜਾਵੇਗਾ ਪਰ ਪਹਿਲਾਂ ਵਾਂਗ ਹੀ ਤਾਰੀਖ ਦਿੰਦੇ ਹੋਏ ਮਾਮਲੇ ਨੂੰ ਟਾਲ ਦਿੱਤਾ ਗਿਆ ਹੈ। ਮੰਗਲਵਾਰ ਨੂੰ ਸੁਣਵਾਈ ਨਾ ਕਰਨ ਪਿੱਛੇ ਕਾਰਨ ਦੱਸਿਆ ਜਾ ਰਿਹਾ ਹੈ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਚੰਡੀਗੜ੍ਹ ਮੌਜ਼ੂਦ ਨਹੀਂ ਸਨ ਅਤੇ ਉਹ ਕਿਸੇ ਕੰਮ ਵਿੱਚ ਰੁੱਝੇ ਹੋਏ ਹਨ।

ਜਾਣਕਾਰੀ ਅਨੁਸਾਰ ਬੰਗਾ ਵਿਧਾਨ ਸਭਾ ਹਲਕੇ ਤੋਂ 2 ਵਾਰ ਵਿਧਾਇਕ ਰਹਿ ਚੁੱਕੇ ਡਾ. ਸੁਖਵਿੰਦਰ ਸਿੰਘ ਸੁੱਖੀ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਵਿੱਚ ਆਪਣਾ ਡਿਪਟੀ ਵਿਧਾਇਕ ਦਲ ਦਾ ਲੀਡਰ ਵੀ ਬਣਾਇਆ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਜਿੱਤ ਕੇ ਆਏ ਡਾ. ਸੁਖਵਿੰਦਰ ਸਿੰਘ ਸੁੱਖੀ ਲਗਭਗ 2 ਸਾਲਾਂ ਤੱਕ ਵਿਧਾਨ ਸਭਾ ਦੇ ਸਦਨ ਵਿੱਚ ਪਾਰਟੀ ਦੇ ਪਲੇਟਫਾਰਮ ’ਤੇ ਤੈਅ ਹੋਣ ਵਾਲੇ ਮੁੱਦੇ ਹੀ ਚੁੱਕਦੇ ਆਏ ਤਾਂ ਉਸ ਤੋਂ ਬਾਅਦ 14 ਅਗਸਤ 2024 ਨੂੰ ਡਾ. ਸੁਖਵਿੰਦਰ ਸਿੰਘ ਵੱਲੋਂ ਆਪਣੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਗਿਆ ਅਤੇ ਆਮ ਆਦਮੀ ਪਾਰਟੀ ਦਾ ਪੱਲਾ ਫੜਦੇ ਹੋਏ ਉਸ ਵਿੱਚ ਸ਼ਾਮਲ ਹੋ ਗਏ ਸਨ।

MLA Sukhwinder Singh

ਡਾ. ਸੁਖਵਿੰਦਰ ਸਿੰਘ ਸੁੱਖੀ ਖਿਲਾਫ਼ ਦਲ ਬਦਲੂ ਕਾਨੂੰਨ ਤਹਿਤ ਕਾਰਵਾਈ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੁਝ ਪਲੇਟਫਾਰਮ ’ਤੇ ਕਿਹਾ ਗਿਆ ਤਾਂ ਇੱਕ ਵਕੀਲ ਵੱਲੋਂ ਵੀ ਇਸ ਮਾਮਲੇ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਚਿੱਠੀ ਲਿਖਦੇ ਹੋਏ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਸੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਾਫ਼ੀ ਸਮਾਂ ਬੀਤਣ ਤੋਂ ਬਾਅਦ ਵੀ ਜਦੋਂ ਕਾਰਵਾਈ ਨਹੀਂ ਕੀਤੀ ਤਾਂ ਮੁਹਾਲੀ ਦੇ ਇਸ ਵਕੀਲ ਵੱਲੋਂ ਹਾਈ ਕੋਰਟ ਦਾ ਰੁਖ਼ ਕੀਤਾ ਗਿਆ ਸੀ।

Read Also : ਭਾਰਤ ਸਮੇਤ ਦੁਨੀਆ ਭਰ ’ਚ ਯੂਟਿਊਬ ਸੇਵਾਵਾਂ ਬਹਾਲ, ਉਪਭੋਗਤਾਵਾਂ ਨੂੰ ਰਾਹਤ

ਇਹ ਮਾਮਲਾ ਹਾਈ ਕੋਰਟ ਵਿੱਚ ਪੁੱਜਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਡਾ. ਸੁਖਵਿੰਦਰ ਸਿੰਘ ਨੂੰ ਚਿੱਠੀ ਲਿਖਦੇ ਹੋਏ ਜੁਆਬ ਦੇਣ ਲਈ ਕਿਹਾ ਤਾਂ ਪਿਛਲੀਆਂ 2-3 ਤਾਰੀਖ ਪਹਿਲਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣਕਾਰੀ ਨਹੀਂ ਸੀ ਕਿ ਕਿਸੇ ਨੇ ਉਨ੍ਹਾਂ ਖ਼ਿਲਾਫ਼ ਸ਼ਿਕਾਇਤ ਕੀਤੀ ਹੈ, ਇਸ ਲਈ ਪਹਿਲਾਂ ਵਿਧਾਨ ਸਭਾ ਸ਼ਿਕਾਇਤ ਦੀ ਕਾਪੀ ਦੇਵੇ, ਉਸ ਤੋਂ ਬਾਅਦ ਉਹ ਜੁਆਬ ਦੇਣਗੇ। ਇਸ ਤਰ੍ਹਾਂ ਕਿਸੇ ਨਾ ਕਿਸੇ ਕਾਰਨ ਹਰ ਵਾਰ ਤਾਰੀਖ ਦਿੱਤੀ ਜਾਂਦੀ ਹੈ ਜਾਂ ਫਿਰ ਕੋਈ ਕਾਰਨ ਦੱਸਦੇ ਹੋਏ ਪੇਸ਼ੀ ਨੂੰ ਟਾਲ ਦਿੱਤਾ ਜਾਂਦਾ ਹੈ।

ਸਪੀਕਰ ਕੁਲਤਾਰ ਸੰਧਵਾਂ ਨਹੀਂ ਸਨ ਚੰਡੀਗੜ੍ਹ : ਵਿਧਾਨ ਸਭਾ

ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਡਾ. ਸੁਖਵਿੰਦਰ ਸਿੰਘ ਦੇ ਮਾਮਲੇ ਵਿੱਚ ਇੱਕ ਵਾਰ ਤਾਰੀਖ ਦਿੱਤੇ ਜਾਣ ਪਿੱਛੇ ਕਾਰਨ ਦੱਸਿਆ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਚੰਡੀਗੜ੍ਹ ਵਿਖੇ ਨਹੀਂ ਸਨ, ਜਿਸ ਕਾਰਨ ਸੁਣਵਾਈ ਨਹੀਂ ਹੋ ਸਕਦੀ, ਇਸ ਲਈ ਤਾਰੀਖ ਦੇ ਦਿੱਤੀ ਗਈ ਹੈ। ਅਗਲੀ ਤਾਰੀਖ ਕਿਹੜੀ ਦਿੱਤੀ ਗਈ ਹੈ, ਇਸ ਬਾਰੇ ਵਿਧਾਨ ਸਭਾ ਸਕੱਤਰੇਤ ਨੇ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ।

MLA Sukhwinder Singh ਨਹੀਂ ਸੰਭਾਲ ਰਹੇ ਹਨ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਦਾ ਅਹੁਦਾ
MLA Sukhwinder Singh: 20 ਦਿਨ ਪਹਿਲਾਂ ਤੈਨਾਤੀ ਦਾ ਜਾਰੀ ਹੋ ਗਿਆ ਸੀ ਨੋਟੀਫਿਕੇਸ਼ਨ, ਹੁਣ ਤੱਕ ਨਹੀਂ ਲਿਆ ਚਾਰਜ

ਚਾਰਜ ਨਾ ਲੈਣ ਬਾਰੇ ਕੋਈ ਜ਼ਿਆਦਾ ਜਾਣਕਾਰੀ ਨਹੀਂ ਦੇ ਰਹੇ ਵਿਧਾਇਕ

MLA Sukhwinder Singh: ਚੰਡੀਗੜ੍ਹ (ਅਸ਼ਵਨੀ ਚਾਵਲਾ)। ਸ਼੍ਰੋਮਣੀ ਅਕਾਲੀ ਦਲ ਦੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਵੱਲੋਂ ਪੰਜਾਬ ਸਟੇਟ ਕੰਟੇਨਰ ਅਤੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਦਾ ਅਹੁਦਾ ਨਹੀਂ ਸੰਭਾਲਿਆ ਜਾ ਰਿਹਾ। ਉਨ੍ਹਾਂ ਨੂੰ ਚੇਅਰਮੈਨ ਦੀ ਤੈਨਾਤੀ ਮਿਲਿਆਂ 20 ਦਿਨਾਂ ਦਾ ਸਮਾਂ ਹੋ ਗਿਆ ਹੈ ਪਰ ਹੁਣ ਤੱਕ ਉਨ੍ਹਾਂ ਦੇ ਅਹੁਦਾ ਨਾ ਸੰਭਾਲਣ ਦੇ ਕਾਰਨ ਕਈ ਤਰ੍ਹਾਂ ਦੀਆਂ ਚਰਚਾਵਾਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਜਿੱਤ ਕੇ ਆਏ ਹਨ ਅਤੇ ਕੁਝ ਹਫ਼ਤੇ ਪਹਿਲਾਂ ਹੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਹਾਸਲ ਕਰ ਲਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਸ਼ਿਕਾਇਤ ਸਪੀਕਰ ਕੁਲਤਾਰ ਸੰਧਵਾਂ ਕੋਲ ਲਮਕ ਰਹੀ ਹੈ।

Read Also : Railway News: ਖੁਸ਼ਖਬਰੀ, ਵਿਛਾਈ ਜਾਵੇਗੀ ਨਵੀਂ ਰੇਲਵੇ ਲਾਈਨ, ਬਣਾਏ ਜਾਣਗੇ ਨਵੇਂ ਰੇਲਵੇ ਸਟੇਸ਼ਨ, ਵੇਖੋ ਸਾਰਾ ਰੂਟ

ਚਰਚਾ ਇਹ ਵੀ ਹੈ ਕਿ ਮੈਂਬਰਸ਼ਿਪ ਬਾਰੇ ਫੈਸਲੇ ਦੀ ਉਡੀਕ ਕਾਰਨ ਹੀ ਉਹ ਆਪਣਾ ਅਹੁਦਾ ਸੰਭਾਲ ਨਹੀਂ ਰਹੇ ਹਨ ਤਾਂ ਕਿ ਇਸ ਸ਼ਿਕਾਇਤ ਦਾ ਨਿਪਟਾਰਾ ਹੋਣ ਤੋਂ ਬਾਅਦ ਹੀ ਉਹ ਆਪਣੇ ਅਹੁਦੇ ’ਤੇ ਬਿਰਾਜਮਾਨ ਹੋਣ, ਕਿਉਂਕਿ ਇਸ ਅਹੁਦੇ ਨੂੰ ਸੰਭਾਲਣ ਤੋਂ ਬਾਅਦ ਦਲ ਬਦਲੂ ਕਾਨੂੰਨ ਦੀ ਉਲੰਘਣਾ ਸਾਬਤ ਕਰਨਾ ਵਿਰੋਧੀਆਂ ਲਈ ਸੌਖਾ ਹੋ ਜਾਵੇਗਾ।

MLA Sukhwinder Singh

ਇੱਥੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਡਾ. ਸੁਖਵਿੰਦਰ ਸਿੰਘ ਸੁੱਖੀ ਵੱਲੋਂ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਵੀ ਦਿੱਤਾ ਜਾ ਸਕਦਾ ਹੈ ਤਾਂ ਕਿ ਇਸ ਵਿਵਾਦ ਨੂੰ ਖ਼ਤਮ ਕਰਨ ਤੋਂ ਬਾਅਦ ਹੀ ਉਹ ਚੇਅਰਮੈਨ ਦੇ ਅਹੁਦੇ ਨੂੰ ਸੰਭਾਲਣ ਅਤੇ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਉਪ ਚੋਣ ਲੜਨ। ਹਾਲਾਂਕਿ ਇਹ ਸਾਰਾ ਕੁਝ ਚਰਚਾਵਾਂ ਵਿੱਚ ਹੈ ਅਤੇ ਇਸ ਸਬੰਧੀ ਖੁਦ ਡਾ. ਸੁਖਵਿੰਦਰ ਸਿੰਘ ਸੁੱਖੀ ਵੀ ਕੁਝ ਜ਼ਿਆਦਾ ਬੋਲਣ ਤੋਂ ਇਨਕਾਰ ਕਰ ਰਹੇ ਹਨ।

ਕਾਨੂੰਨੀ ਸਲਾਹ ਲੈਣ ਤੋਂ ਬਾਅਦ ਲਿਆ ਜਾਵੇਗਾ ਚਾਰਜ : ਡਾ. ਸੁਖਵਿੰਦਰ ਸਿੰਘ ਸੁੱਖੀ

ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਨਿੱਜੀ ਕੰਮਾਂ ਵਿੱਚ ਰੁੱਝੇ ਹੋਏ ਸਨ, ਜਿਸ ਕਾਰਨ ਹੀ ਉਹ ਚੇਅਰਮੈਨ ਦੇ ਅਹੁਦੇ ਨੂੰ ਨਹੀਂ ਸੰਭਾਲ ਸਕੇ। ਇੱਥੇ ਹੀ ਡਾ. ਸੁਖਵਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਦਲ ਬਦਲੂ ਕਾਨੂੰਨ ਕਰਕੇ ਉਹ ਚੇਅਰਮੈਨ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਕਾਨੂੰਨੀ ਸਲਾਹ ਲੈ ਵੀ ਲੈ ਸਕਦੇ ਹਨ।

Punjab Vidhan Sabha: ਦਲ ਬਦਲ ਕਾਨੂੰਨ ਤਹਿਤ ਅਕਾਲੀ ਵਿਧਾਇਕ ਸੁਖਵਿੰਦਰ ਸਿੰਘ ਤਲਬ, ਖ਼ੁਦ ਪੇਸ਼ ਹੁੰਦੇ ਹੋਏ ਦੇਣੀ ਪਵੇਗੀ ਸਫ਼ਾਈ
Punjab Vidhan Sabha: ਡਾ. ਸੁਖਵਿੰਦਰ ਸਿੰਘ ਦੀ ਮੈਂਬਰਸ਼ਿਪ ਰੱਦ ਕਰਨ ਦੀ ਆਈ ਹੋਈ ਐ ਸਪੀਕਰ ਕੋਲ ਸ਼ਿਕਾਇਤ

Punjab Vidhan Sabha: (ਅਸ਼ਵਨੀ ਚਾਵਲਾ) ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਨੂੰ ਦਲ ਬਦਲ ਕਾਨੂੰਨ ਦੇ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਤਲਬ ਕਰ ਲਿਆ ਗਿਆ ਹੈ। ਡਾ. ਸੁਖਵਿੰਦਰ ਸਿੰਘ ਸੁੱਖੀ ਨੂੰ 11 ਫਰਵਰੀ ਸਵੇਰੇ 11:30 ’ਤੇ ਵਿਧਾਨ ਸਭਾ ਵਿੱਚ ਸਪੀਕਰ ਅੱਗੇ ਪੇਸ਼ ਹੋਣਾ ਪਵੇਗਾ ਵਿਧਾਇਕ ਤੋਂ ਇਸ ਤੋਂ ਪਹਿਲਾਂ 25 ਸਤੰਬਰ 2024 ਨੂੰ ਨੋਟਿਸ ਜਾਰੀ ਕਰਦੇ ਹੋਏ ਲਿਖਤ ਵਿੱਚ ਜੁਆਬ ਮੰਗਿਆ ਗਿਆ ਸੀ ਪਰ ਹੁਣ ਤੱਕ ਕੋਈ ਵੀ ਲਿਖਿਤ ਵਿੱਚ ਜੁਆਬ ਦਾਖ਼ਲ ਨਹੀਂ ਕੀਤਾ ਗਿਆ ਹੈ, ਜਿਸ ਕਾਰਨ ਹੁਣ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਉਨ੍ਹਾਂ ਨੂੰ ਖ਼ੁਦ ਪੇਸ਼ ਹੁੰਦੇ ਹੋਏ ਆਪਣੇ ਮਾਮਲੇ ਵਿੱਚ ਸਫ਼ਾਈ ਦੇਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ: Pension News: ਐਮਰਜੈਂਸੀ ਦੌਰਾਨ ਜੇਲ੍ਹ ਜਾਣ ਵਾਲਿਆਂ ਲਈ ਸਰਕਾਰ ਵੱਲੋਂ ਪੈਨਸ਼ਨ ਦੇਣ ਦਾ ਐਲਾਨ!

ਜਾਣਕਾਰੀ ਅਨੁਸਾਰ ਬੰਗਾ ਵਿਧਾਨ ਸਭਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਜਿੱਤ ਹਾਸਲ ਕਰਨ ਵਾਲੇ ਡਾ. ਸੁਖਵਿੰਦਰ ਸਿੰਘ ਸੁੱਖੀ ਨੇ 14 ਅਗਸਤ 2024 ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਹਾਸਲ ਕਰ ਲਈ ਗਈ ਸੀ ਪਰ ਉਨ੍ਹਾਂ ਵੱਲੋਂ ਵਿਧਾਨ ਸਭਾ ਵਿੱਚ ਬਤੌਰ ਵਿਧਾਇਕ ਆਪਣਾ ਅਸਤੀਫ਼ਾ ਨਹੀਂ ਦਿੱਤਾ ਗਿਆ ਸੀ। ਉਨ੍ਹਾਂ ਖ਼ਿਲਾਫ਼ ਇੱਕ ਵਕੀਲ ਵੱਲੋਂ ਸ਼ਿਕਾਇਤ ਭੇਜਦੇ ਹੋਏ ਮੰਗ ਕੀਤੀ ਗਈ ਕਿ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਦਲ ਬਦਲ ਵਿਰੋਧੀ ਕਾਨੂੰਨ ਨੂੰ ਤੋੜਦੇ ਹੋਏ ਭਾਰਤੀ ਸੰਵਿਧਾਨ ਦੇ ਦਸਵੀਂ ਅਨੁਸੂਚੀ ਦੀ ਉਲੰਘਣਾ ਕੀਤੀ ਹੈ, ਜਿਸ ਕਾਰਨ ਉਨ੍ਹਾਂ ਦੀ ਤਨਖ਼ਾਹ ਅਤੇ ਭੱਤੇ ਰੋਕਣ ਦੇ ਨਾਲ ਹੀ ਤੁਰੰਤ ਵਿਧਾਨ ਸਭਾ ਮੈਂਬਰਸ਼ਿਪ ਤੋਂ ਬਰਖ਼ਾਸਤ ਕੀਤਾ ਜਾਵੇ। Punjab Vidhan Sabha

ਡਾ. ਸੁਖਵਿੰਦਰ ਸਿੰਘ ਦੇ ਖ਼ਿਲਾਫ਼ ਇਹ ਸ਼ਿਕਾਇਤ ਮਿਲਣ ਤੋਂ ਬਾਅਦ 29 ਸਤੰਬਰ 2024 ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਆਦੇਸ਼ਾਂ ’ਤੇ ਵਿਧਾਨ ਸਭਾ ਦੇ ਸਕੱਤਰ ਵੱਲੋਂ ਡਾ. ਸੁਖਵਿੰਦਰ ਸਿੰਘ ਨੂੰ ਲਿਖਤੀ ਰੂਪ ’ਚ ਸਫ਼ਾਈ ਦੇਣ ਲਈ ਕਿਹਾ ਗਿਆ ਸੀ ਪਰ ਡਾ. ਸੁਖਵਿੰਦਰ ਸਿੰਘ ਵੱਲੋਂ ਹੁਣ ਤੱਕ ਵਿਧਾਨ ਸਭਾ ਵਿੱਚ ਆਪਣਾ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਹੈ, ਜਿਸ ’ਚ ਉਨ੍ਹਾਂ ਨੂੰ ਹੁਣ ਨਿੱਜੀ ਤੌਰ ’ਤੇ ਪੇਸ਼ ਕਰਨ ਦਾ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। Punjab Vidhan Sabha