Agniveer News - Sach Kahoon Punjabi

Agniveer News: ਅਗਨੀਵੀਰ ਆਕਾਸ਼ਦੀਪ ਸਿੰਘ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਕਿਸਾਨ ਉੱਤਰੇ ਸੜਕਾਂ ’ਤੇ
ਆਕਾਸ਼ਦੀਪ ਸਿੰਘ ਨੂੰ ਸ਼ਹੀਦ ਦਾ ਦਰਜਾ ਅਤੇ ਸ਼ਹੀਦਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦੀ ਮੰਗ ਨੂੰ ਲੈ ਕੇ ਡੀਸੀ ਫਰੀਦਕੋਟ ਰਾਹੀਂ ਪੰਜਾਬ ਸਰਕਾਰ ਨੂੰ ਦਿੱਤਾ ਮੰਗ ਪੱਤਰ

Agniveer News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਅੱਜ ਫਰੀਦਕੋਟ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਸ. ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ ਸੈਂਕੜਿਆਂ ਦੀ ਗਿਣਤੀ ’ਚ ਇਕੱਠੇ ਹੋਏ ਲੋਕਾਂ ਵੱਲੋਂ ਨੌਜਵਾਨ ਸ਼ਹੀਦ ਆਕਾਸ਼ਦੀਪ ਸਿੰਘ ਨੂੰ ਸ਼ਹੀਦ ਦਾ ਦਰਜਾ ਅਤੇ ਸ਼ਹੀਦ ਦੇ ਪਰਿਵਾਰ ਨੂੰ ਮਿਲਣ ਵਾਲੀਆਂ ਸਹੂਲਤਾਂ ਦੀ ਮੰਗ ਨੂੰ ਲੈ ਕੇ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਜਿਸ ਉਪਰੰਤ ਡੀਸੀ ਫਰੀਕੋਟ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਨੌਜਵਾਨ ਸ਼ਹੀਦ ਅਕਾਸ਼ਦੀਪ ਸਿੰਘ ਵੱਲੋਂ ਆਪਣਾ ਦੇਸ਼ ਪ੍ਰਤੀ ਫਰਜ਼ ਨਿਭਾਉਂਦੇ ਹੋਏ ਫੌਜ ਵਿੱਚ ਅਗਨੀ ਵੀਰ ਦੇ ਤੌਰ ’ਤੇ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਪ੍ਰਣ ਕੀਤਾ ਗਿਆ ਅਤੇ ਦੇਸ਼ ਦੇ ਦੁਸ਼ਮਣਾਂ ਨਾਲ ਮੁਕਾਬਲਾ ਕਰਦੇ ਹੋਏ ਆਪਣੀ ਜਿੰਦਗੀ ਤਾਂ ਕੁਰਬਾਨ ਕਰ ਦਿੱਤੀ ਗਈ ਪਰ ਦੁਸ਼ਮਣਾਂ ਦੇ ਨਾਪਾਕ ਮਨਸੂਬਿਆਂ ਨੂੰ ਪੂਰਾ ਨਹੀਂ ਹੋਣ ਦਿੱਤਾ। ਜਿਸ ਉਪਰੰਤ ਸਾਡੀ ਸਰਕਾਰਾਂ ਦਾ ਫਰਜ ਬਣਦਾ ਸੀ ਕਿ ਅਕਾਸ਼ਦੀਪ ਸਿੰਘ ਨੂੰ ਸ਼ਹੀਦ ਦਾ ਦਰਜਾ ਦੇ ਕੇ ਅਕਾਸ਼ਦੀਪ ਸਿੰਘ ਨੂੰ ਸੱਚੀ ਸ਼ਰਧਾਂਜਲੀ ਭੇਂਟ ਕੀਤੀ ਜਾਵੇ ਪਰੰਤੂ ਸਰਕਾਰ ਵੱਲੋਂ ਉਸ ਨੌਜਵਾਨ ਦੀ ਕੁਰਬਾਨੀ ਨੂੰ ਰੋਲਿਆ ਜਾ ਰਿਹਾ ਹੈ ਜੋ ਕਿ ਬਹੁਤ ਹੀ ਅਫਸੋਸਜਨਕ ਅਤੇ ਹਰ ਇੱਕ ਭਾਰਤ ਵਾਸੀ ਦੇ ਮਨ ਨੂੰ ਠੇਸ ਪਹੁੰਚਾ ਰਿਹਾ ਹੈ। Agniveer News

ਇਹ ਵੀ ਪੜ੍ਹੋ: MGNREGA Workers Protest Faridkot: ਨਰੇਗਾ ਦੀਆਂ ਹੱਕੀ ਮੰਗਾਂ ਲਈ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਰੋਸ ਪ੍ਰਦਰਸ਼ਨ ਕਰ…

ਅਕਾਸ਼ਦੀਪ ਸਿੰਘ ਨੂੰ ਸ਼ਹੀਦ ਦਾ ਦਰਜ ਦੇਣ ਅਤੇ ਸ਼ਹੀਦ ਦੇ ਪਰਿਵਾਰ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਦੀ ਮੰਗ ਨੂੰ ਲੈ ਕੇ ਅੱਜ ਸੈਂਕੜਿਆਂ ਦੀ ਗਿਣਤੀ ਵਿੱਚ ਲੋਕਾਂ ਵੱਲੋਂ ਇਕੱਠੇ ਹੋ ਕੇ ਡੀਸੀ ਫਰੀਦਕੋਟ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਗਿਆ ਅਤੇ ਡੀਸੀ ਫਰੀਦਕੋਟ ਵੱਲੋਂ ਸ਼ਹੀਦ ਅਕਾਸ਼ਦੀਪ ਸਿੰਘ ਦੇ ਪਰਿਵਾਰ ਨੂੰ ਤੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਇਸ ਸਬੰਧੀ ਪੰਜਾਬ ਸਰਕਾਰ ਨੂੰ ਲਿਖ ਕੇ ਭੇਜ ਰਹੇ ਹਨ। ਉਹਨਾਂ ਅੱਗੇ ਗੱਲਬਾਤ ਕਰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਅਕਾਸ਼ਦੀਪ ਸਿੰਘ ਨੂੰ ਸ਼ਹੀਦ ਦਾ ਦਰਜ ਦੇਣ ਅਤੇ ਸ਼ਹੀਦ ਦੇ ਪਰਿਵਾਰ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੇਣ ਵਿੱਚ ਕੋਈ ਆਨਾ-ਕਾਨੀ ਕੀਤੀ ਗਈ ਤਾਂ ਫਿਰ ਅੱਜ ਤੋਂ ਵੀ ਵੱਡਾ ਇਕੱਠ ਕਰਕੇ ਡੀਸੀ ਦਫਤਰ ਦਾ ਘਿਰਾਓ ਕੀਤਾ ਜਾਵੇਗਾ।

ਸੇਮ ਨਾਲਿਆਂ ਦੀ ਸਫਾਈ ਨਾ ਕਰਨ ਕਰਕੇ ਕਿਸਾਨਾਂ ਦੀਆਂ ਫਸਲਾਂ ਦਾ ਹੋਇਆ ਭਾਰੀ ਨੁਕਸਾਨ: ਜਗਜੀਤ ਸਿੰਘ ਡੱਲੇਵਾਲ

ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੇ ਕਿਸਾਨਾਂ ਦੀਆਂ ਫਸਲਾਂ ਪ੍ਰਤੀ ਅਵੇਸਲੇਪਨ ਦਾ ਅੰਦਾਜ਼ਾ ਇਸ ਗੱਲ ਤੋਂ ਹੀ ਲਗਾਇਆ ਜਾ ਸਕਦਾ ਹੈ ਕਿ ਬਰਸਾਤ ਦਾ ਮੌਸਮ ਸ਼ੁਰੂ ਹੋ ਚੁੱਕਿਆ ਪਰ ਸਰਕਾਰ ਵੱਲੋਂ ਅਗੇਤੀ ਸੇਮ ਨਾਲਿਆਂ ਦੀ ਸਫਾਈ ਨਾ ਕਰਨ ਕਰਕੇ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ ਜਿਸ ਸਬੰਧੀ ਡੀਸੀ ਫਰੀਦਕੋਟ ਵੱਲੋਂ ਆਖਿਆ ਗਿਆ ਹੈ ਕਿ ਸੇਮ ਨਾਲਿਆਂ ਦੀ ਸਫਾਈ ਦਾ ਕੰਮ ਤੇਜ਼ੀ ਨਾਲ ਕਰਵਾ ਦਿੱਤਾ ਜਾਵੇਗਾ।

ਜਗਜੀਤ ਸਿੰਘ ਡੱਲੇਵਾਲ ਵੱਲੋਂ ਅੱਗੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਆਪਣੇ ਖੂਨ-ਪਸੀਨੇ ਦੀ ਕਮਾਈ ਕਰਕੇ ਬੈਂਕਾਂ ਵਿੱਚ ਜਮ੍ਹਾਂ ਕਰਵਾਉਂਦੇ ਹਨ ਤਾਂ ਜੋ ਉਹਨਾਂ ਦਾ ਪੈਸਾ ਸੇਫ ਰਹੇ ਪ੍ਰੰਤੂ ਸਾਦਿਕ ਵਿਖੇ ਬੈਂਕ ਦੇ ਮੁਲਾਜ਼ਮਾਂ ਵੱਲੋਂ ਹੀ ਬੈਂਕ ਦੇ ਖਾਤਾਧਾਰਕਾਂ ਦੀ ਜਮ੍ਹਾਂ ਪੂੰਜੀ ਦੀ ਅੰਨੀ ਲੁੱਟ ਕਰਦੇ ਹੋਏ ਲੋਕਾਂ ਦੇ ਕਰੋੜਾਂ ਰੁਪਏ ਦਾ ਗਵਨ ਕੀਤਾ ਗਿਆ ਜਿਸ ਸਬੰਧੀ ਉਹਨਾਂ ਵੱਲੋਂ ਡੀਸੀ ਫਰੀਦਕੋਟ ਨੂੰ ਮਿਲ ਕੇ ਦੋਸ਼ੀਆਂ ਨੂੰ ਛੇੇਤੀ ਤੋਂ ਛੇਤੀ ਫੜਨ ਅਤੇ ਪੀੜਤਾਂ ਨੂੰ ਉਹਨਾਂ ਦਾ ਪੈਸਾ ਵਾਪਸ ਦਿਵਾਉਣ ਦੀ ਮੰਗ ਕੀਤੀ ਗਈ, ਜਿਸ ਸਬੰਧੀ ਡੀਸੀ ਫਰੀਦਕੋਟ ਵੱਲੋਂ ਕਿਹਾ ਗਿਆ ਕਿ ਕਿਸੇ ਵੀ ਪੀੜਤ ਖਾਤਾ ਧਾਰਕ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਹਰ ਇੱਕ ਪੀੜਤ ਵਿਅਕਤੀ ਨੂੰ ਉਸ ਦਾ ਇੱਕ-ਇੱਕ ਪੈਸਾ ਲੈ ਕੇ ਦਿੱਤਾ ਜਾਵੇਗਾ। Agniveer News

ਇਸ ਮੌਕੇ ਉਹਨਾਂ ਨਾਲ: ਜਤਿੰਦਰਜੀਤ ਸਿੰਘ ਭਿੰਡਰ ਜੈਤੋ , ਨਾਇਬ ਸਿੰਘ ਬਲਾਕ ਸਾਦਿਕ, ਵਿਪਨ ਸੇਖੋਂ ਬਲਾਕ ਕੋਟਕਪੂਰਾ,ਤੇਜਾ ਸਿੰਘ ਪੱਕਾ ਬਲਾਕ ਫਰੀਦਕੋਟ, ਚਰਨਜੀਤ ਸਿੰਘ ਸੁੱਖਣਵਾਲਾ,ਕਾਲਾ ਸਿੰਘ ਬਲਾਕ ਗੋਲੇਵਾਲਾ, ਸੁਖਪ੍ਰੀਤ ਸਿੰਘ ਝੱਖੜਵਾਲਾ,ਨਾਇਬ ਸਿੰਘ ਢਿੱਲਵਾਂ ਆਦਿ ਹਾਜ਼ਰ ਸਨ।

Punjab Government News: ਪੰਜਾਬ ਦੇ ਨੌਜਵਾਨਾਂ ਲਈ ਖੁਸ਼ਖਬਰੀ, ਹੁਣ ਮੁਫ਼ਤ ਮਿਲੇਗੀ ਇਹ ਸਹੂਲਤ
Agniveer News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਸੀ-ਪਾਈਟ ਕੈਂਪ, ਹਕੂਮਤ ਸਿੰਘ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਅਪ੍ਰੈਲ 2025 ਨੂੰ ਹੋ ਰਿਹਾ ਹੈ । ਜਿਸ ਤਰ੍ਹਾਂ ਦਾ ਲਿਖਤੀ ਪੇਪਰ ਅਪ੍ਰੈਲ 2025 ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਮਿਤੀ : 16 ਜਨਵਰੀ 2025 ਤੋਂ ਕੰਪਿਊਟਰ ਤੇ ਕਰਵਾਈ ਜਾਵੇਗੀ। Punjab Government News

ਲਿਖਤੀ ਪੇਪਰ ਦੀ ਆਨ ਲਾਈਨ ਰਿਜ਼ਟਰੇਸ਼ਨ ਮਿਤੀ : 06.02.2025 ਤੋਂ www.joinindianarmy.nic.in ਤੇ ਕਰਵਾਈ ਜਾ ਸਕਦੀ ਹੈ । ਫਿਰੋਜ਼ਪੁਰ, ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ 16 ਜਨਵਰੀ 2025 ਤੋਂ ਆਪਣੇ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆ ਕੇ ਕਰ ਸਕਦੇ ਹਨ । ਲਿਖਤੀ ਪੇਪਰ ਦੀ ਤਿਆਰੀ 16 ਜਨਵਰੀ 2025 ਤੋਂ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਸੁਰੂ ਹੋ ਰਹੀ ਹੈ।

Agniveer News

ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਵਜੇ ਹੈ।

ਯੁਵਕ ਦੀ ਉਮਰ 17 ½ ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 7 ਇੰਚ ਹੋਵੇ । ਯੁਵਕ ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ ।

Read Also : Lawrence Interview Case: ਬਰਖਾਸਤ ਡੀਐਸਪੀ ਗੁਰਸ਼ੇਰ ਨੂੰ ਵੱਡਾ ਝਟਕਾ, ਜ਼ਮਾਨਤ ਪਟੀਸ਼ਨ ਰੱਦ

ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 88728-02046, 78888-48823 ਅਤੇ 78891-75575 ਨੰਬਰਾਂ ‘ਤੇ ਸਪੰਰਕ ਕੀਤਾ ਜਾ ਸਕਦਾ ਹੈ।