Mental Health - Sach Kahoon Punjabi

Mental Health: ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ
ਚੰਡੀਗੜ੍ਹ : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਟੇਟ ਮੈਂਟਲ ਹੈਲਥ ਅਥਾਰਟੀ (ਐਸ.ਐਮ.ਐਚ.ਏ.) ਵਿੱਚ 11 ਗ਼ੈਰ -ਸਰਕਾਰੀ ਮੈਂਬਰਾਂ ਨੂੰ ਨਾਮਜ਼ਦ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਮਾਨਸਿਕ ਸਿਹਤ ਸੇਵਾਵਾਂ ਨੂੰ ਨਵੀਂ ਰਫ਼ਤਾਰ ਮਿਲੇਗੀ। ਇਹ ਕਦਮ ਪੰਜਾਬ ਵਿੱਚ ਮਾਨਸਿਕ ਬੀਮਾਰੀ ਨਾਲ ਜੂਝ ਰਹੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਹੋਰ ਜਵਾਬਦੇਹ ਮਾਨਸਿਕ ਸਿਹਤ ਪ੍ਰਣਾਲੀ ਯਕੀਨੀ ਬਣਾਉਣ ਵੱਲ ਇੱਕ ਅਹਿਮ ਪਹਿਲਕਦਮੀ ਹੈ।

ਮਜ਼ਬੂਤ ਕੀਤੀ ਸਟੇਟ ਮੈਂਟਲ ਹੈਲਥ ਅਥਾਰਟੀ ਵੱਲੋਂ ਮੈਂਟਲ ਹੈਲਥਕੇਅਰ ਐਕਟ, 2017 ਦੇ ਪ੍ਰਬੰਧਾਂ ਨੂੰ ਲਾਗੂ ਕਰਨ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਐਕਟ ਦੇ ਅਨੁਸਾਰ ਮਾਨਸਿਕ ਸਿਹਤ ਸੇਵਾਵਾਂ ਦੀ ਨਿਗਰਾਨੀ, ਨਿਯਮਨ ਅਤੇ ਗੁਣਵੱਤਾ ਵਿੱਚ ਸੁਧਾਰ ਯਕੀਨੀ ਬਣਾਇਆ ਜਾਵੇਗਾ। ਸੂਬਾ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮਾਨਸਿਕ ਸਿਹਤ ਅਤੇ ਨਸ਼ਾ ਮੁਕਤੀ ਸੇਵਾਵਾਂ ਦੇ ਵਿਸਥਾਰ ਦੇ ਮੱਦੇਨਜ਼ਰ ਇਹ ਕਦਮ ਵਿਸ਼ੇਸ਼ ਮਹੱਤਵ ਰੱਖਦਾ ਹੈ।

Read Also : ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਮਹੱਤਵਪੂਰਨ ਹਿੱਸਾ ਹੈ: ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਵਿਕਾਰਾਂ ਦਾ ਇਲਾਜ ਸ਼ਾਮਲ

ਸਟੇਟ ਮੈਂਟਲ ਹੈਲਥ ਅਥਾਰਟੀ ਸੂਬੇ ਵਿੱਚ ਮਾਨਸਿਕ ਸਿਹਤ ਸੇਵਾਵਾਂ ਦੇ ਨਿਯਮਨ ਲਈ ਸਭ ਤੋਂ ਉੱਚੀ ਕਾਨੂੰਨੀ ਸੰਸਥਾ ਹੈ, ਇਹ ਮਾਨਸਿਕ ਸਿਹਤ ਸੇਵਾਵਾਂ ਲਈ ਗੁਣਵੱਤਾ ਅਤੇ ਸੇਵਾ ਮਾਪਦੰਡ ਤੈਅ ਕਰਨ, ਸਬੰਧਤ ਮਾਨਸਿਕ ਸਿਹਤ ਪੇਸ਼ੇਵਰਾਂ ਦੀ ਰਜਿਸਟ੍ਰੇਸ਼ਨ ਕਰਨ ਅਤੇ ਮਾਨਸਿਕ ਸਿਹਤ ਨੀਤੀ ਨਾਲ ਸਬੰਧਤ ਮਾਮਲਿਆਂ ਵਿੱਚ ਸਰਕਾਰ ਨੂੰ ਸਲਾਹ ਦੇਣ ਦਾ ਕੰਮ ਕਰਦੀ ਹੈ।

ਅਥਾਰਟੀ ਦੇ ਸਰਕਾਰੀ ਮੈਂਬਰਾਂ ਵਿੱਚ ਸਿਹਤ, ਮੈਡੀਕਲ ਸਿੱਖਿਆ ਅਤੇ ਸਮਾਜਿਕ ਭਲਾਈ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਹਨ। ਇਸ ਦੇ ਨਾਲ ਹੀ 11 ਗ਼ੈਰ-ਸਰਕਾਰੀ ਨਾਮਜ਼ਦ ਮੈਂਬਰ ਮਨੋਚਿਕਿਤਸਕਾਂ, ਮਨੋਵਿਗਿਆਨੀਆਂ, ਮਨੋਰੋਗ ਸਮਾਜਿਕ ਕਾਰਕੁਨਾਂ, ਨਰਸਾਂ, ਮਾਨਸਿਕ ਬੀਮਾਰੀ ਨਾਲ ਜੂਝ ਰਹੇ ਲੋਕਾਂ, ਦੇਖਭਾਲ ਕਰਨ ਵਾਲਿਆਂ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਦੀ ਨੁਮਾਇੰਦਗੀ ਕਰਦੇ ਹਨ। ਇਸ ਨੁਮਾਇੰਦਗੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਮਾਨਸਿਕ ਸਿਹਤ ਨਾਲ ਸਬੰਧਤ ਨੀਤੀਆਂ ਸਿਰਫ਼ ਪ੍ਰਸ਼ਾਸਨਿਕ ਅਤੇ ਡਾਕਟਰੀ ਮਾਹਿਰਤਾ ਤੱਕ ਸੀਮਿਤ ਨਾ ਰਹਿਣ, ਸਗੋਂ ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਨਾਲ ਨੇੜਿਓਂ ਕੰਮ ਕਰਨ ਵਾਲੇ ਲੋਕਾਂ ਦੇ ਤਜ਼ਰਬਿਆਂ ਨੂੰ ਵੀ ਧਿਆਨ ਵਿੱਚ ਰੱਖਿਆ ਜਾਵੇ।

ਜ਼ਿਲ੍ਹਾ ਪੱਧਰ ’ਤੇ ਮੈਂਟਲ ਹੈਲਥ ਰਿਵਿਊ ਬੋਰਡ ਵੀ ਕੰਮ ਕਰ ਰਹੇ ਹਨ, ਜਿਨ੍ਹਾਂ ਦੀ ਅਗਵਾਈ ਜ਼ਿਲ੍ਹਾ ਜੱਜ ਜਾਂ ਯੋਗ ਨਿਆਂਇਕ ਅਧਿਕਾਰੀ ਵੱਲੋਂ ਕੀਤੀ ਜਾਂਦੀ ਹੈ। ਇਹ ਬੋਰਡ ਮਾਨਸਿਕ ਸਿਹਤ ਸੰਸਥਾਵਾਂ ਵਿੱਚ ਦਾਖ਼ਲੇ ਅਤੇ ਇਲਾਜ ਨਾਲ ਸਬੰਧਤ ਫ਼ੈਸਲਿਆਂ ਦੀ ਸੁਤੰਤਰ ਸਮੀਖਿਆ ਕਰਦੇ ਹਨ, ਇਸ ਤੋਂ ਇਲਾਵਾ, ਇਹ ਸ਼ਿਕਾਇਤਾਂ ਅਤੇ ਅਧਿਕਾਰਾਂ ਦੀ ਕਥਿਤ ਉਲੰਘਣਾ ਨਾਲ ਸਬੰਧਤ ਮਾਮਲਿਆਂ ਨੂੰ ਦੇਖਦੇ ਹਨ, ਅਗਾਊਂ ਨਿਰਦੇਸ਼ਾਂ ਅਤੇ ਨਾਮਜ਼ਦ ਨੁਮਾਇੰਦਿਆਂ ਦੀ ਜਾਂਚ ਕਰਦੇ ਹਨ ਅਤੇ ਲੋੜ ਪੈਣ ’ਤੇ ਮਾਨਸਿਕ ਸਿਹਤ ਸੰਸਥਾਵਾਂ ਦਾ ਨਿਰੀਖਣ ਵੀ ਕਰਦੇ ਹਨ।

ਐਸ.ਐਮ.ਐਚ.ਏ. ਲਈ ਨਾਮਜ਼ਦ ਮੈਂਬਰਾਂ ਦੀ ਸੂਚੀ ਵਿੱਚ ਮਾਨਸਿਕ ਸਿਹਤ ਦੇ ਖੇਤਰ ਵਿੱਚ ਲੰਬੇ ਸਮੇਂ ਤੋਂ ਮਹੱਤਵਪੂਰਨ ਕੰਮ ਕਰ ਰਹੇ ਤਜ਼ਰਬੇਕਾਰ ਮਾਹਿਰ ਅਤੇ ਪ੍ਰਸਿੱਧ ਸੰਸਥਾਵਾਂ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੇ ਸੂਬੇ ਵਿੱਚ ਮਾਨਸਿਕ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ।

ਨਾਮਜ਼ਦ ਮੈਂਬਰ ਅਤੇ ਸੀਨੀਅਰ ਮਨੋਚਿਕਿਤਸਕ ਡਾ. ਸਤਿਏਨ ਸ਼ਰਮਾ ਨੇ ਕਿਹਾ, “ਸਟੇਟ ਮੈਂਟਲ ਹੈਲਥ ਅਥਾਰਟੀ ਦਾ ਗਠਨ ਇਹ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ ਕਿ ਪੰਜਾਬ ਵਿੱਚ ਮਾਨਸਿਕ ਸਿਹਤ ਸੇਵਾਵਾਂ ਦਾ ਵਿਕਾਸ ਗੁਣਵੱਤਾ ਅਤੇ ਜਵਾਬਦੇਹੀ ਨੂੰ ਕੇਂਦਰ ਵਿੱਚ ਰੱਖ ਕੇ ਹੋਵੇ। ਸਰਕਾਰ ਨੇ ਸਾਨੂੰ ਅਧਿਕਾਰ-ਅਧਾਰਿਤ ਇੱਕ ਸਪੱਸ਼ਟ ਢਾਂਚਾ ਦਿੱਤਾ ਹੈ ਅਤੇ ਹੁਣ ਅਥਾਰਟੀ ਦੀ ਜ਼ਿੰਮੇਵਾਰੀ ਹੈ ਕਿ ਇਸ ਨੂੰ ਅਜਿਹੀਆਂ ਸੇਵਾਵਾਂ ਵਿੱਚ ਬਦਲਿਆ ਜਾਵੇ, ਜਿਨ੍ਹਾਂ ਤੱਕ ਲੋਕ ਅਸਲ ਵਿੱਚ ਪਹੁੰਚ ਸਕਣ, ਜਿਨ੍ਹਾਂ ’ਤੇ ਭਰੋਸਾ ਕਰ ਸਕਣ ਅਤੇ ਲਾਭ ਪ੍ਰਾਪਤ ਕਰ ਸਕਣ। ਇਸ ਲਈ ਮਰੀਜ਼ਾਂ ਦੇ ਮਾਣ-ਸਨਮਾਨ, ਇਲਾਜ ਦੀ ਨਿਰੰਤਰਤਾ, ਰੀਹੈਬਲੀਟੇਸ਼ਨ ਅਤੇ ਪਰਿਵਾਰਾਂ ਅਤੇ ਦੇਖਭਾਲ ਕਰਨ ਵਾਲਿਆਂ ਦੀਆਂ ਲੋੜਾਂ ਵੱਲ ਵਿਸ਼ੇਸ਼ ਧਿਆਨ ਦੇਣਾ ਜ਼ਰੂਰੀ ਹੈ।”

ਪਟਿਆਲਾ ਨਾਲ ਸਬੰਧਤ ਸੀਨੀਅਰ ਮਾਨਸਿਕ ਸਿਹਤ ਮਾਹਿਰ ਡਾ. ਸ਼ਰਮਾ ਨੇ ਅੱਗੇ ਕਿਹਾ, “ਮਾਨਸਿਕ ਸਿਹਤ ਸੇਵਾਵਾਂ ਹੁਣ ਲੋਕਾਂ ਤੱਕ ਉਨ੍ਹਾਂ ਦੇ ਆਪਣੇ ਇਲਾਕਿਆਂ ਵਿੱਚ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਪੰਜਾਬ ਵਰਗੇ ਸੂਬੇ ਲਈ, ਜ਼ਿਲ੍ਹਾ ਅਤੇ ਭਾਈਚਾਰਕ ਪੱਧਰ ’ਤੇ ਸੇਵਾਵਾਂ ਨੂੰ ਮਜ਼ਬੂਤ ਕਰਨਾ ਖ਼ਾਸ ਤੌਰ ’ਤੇ ਮਹੱਤਵਪੂਰਨ ਹੈ, ਤਾਂ ਜੋ ਲੋਕਾਂ ਨੂੰ ਸਿਰਫ਼ ਸਰੀਰਕ ਹੀ ਨਹੀਂ, ਸਗੋਂ ਮਾਨਸਿਕ ਸਿਹਤ ਨਾਲ ਸਬੰਧਤ ਸਮੱਸਿਆਵਾਂ ਦੇ ਇਲਾਜ ਦੀ ਸਹੂਲਤ ਵੀ ਮਿਲ ਸਕੇ। ਅਥਾਰਟੀ ਕੋਲ ਇਸ ਉਦੇਸ਼ ਨੂੰ ਸਾਕਾਰ ਕਰਨ ਦਾ ਮਹੱਤਵਪੂਰਨ ਮੌਕਾ ਹੈ।”

ਸੀਨੀਅਰ ਮਾਨਸਿਕ ਸਿਹਤ ਮਾਹਿਰ ਅਤੇ ਨਾਮਜ਼ਦ ਮੈਂਬਰ ਡਾ. ਸਤੀਸ਼ ਕੇ. ਥਾਪਰ ਨੇ ਕਿਹਾ, “ਪੰਜਾਬ ਸਾਹਮਣੇ ਮਾਨਸਿਕ ਸਿਹਤ ਨਾਲ ਸਬੰਧਤ ਆਪਣੀਆਂ ਵਿਸ਼ੇਸ਼ ਚੁਣੌਤੀਆਂ ਹਨ ਅਤੇ ਸਾਨੂੰ ਅਜਿਹੇ ਹੱਲਾਂ ਦੀ ਲੋੜ ਹੈ, ਜੋ ਸਾਡੇ ਲੋਕਾਂ ਅਤੇ ਭਾਈਚਾਰਿਆਂ ਦੀਆਂ ਅਸਲ ਸਥਿਤੀਆਂ ਦੇ ਅਨੁਕੂਲ ਹੋਣ। ਮਾਨਸਿਕ ਸਿਹਤ ਅਤੇ ਨਸ਼ਾ ਮੁਕਤੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਹਾਲੀਆ ਯਤਨ ਅਤੇ ਹੁਣ ਸਟੇਟ ਮੈਂਟਲ ਹੈਲਥ ਅਥਾਰਟੀ ਨੂੰ ਮਜ਼ਬੂਤ ਕੀਤਾ ਜਾਣਾ ਇਸ ਦਿਸ਼ਾ ਵਿੱਚ ਚੁੱਕੇ ਗਏ ਅਹਿਮ ਕਦਮ ਹਨ। ਅਥਾਰਟੀ ਸੂਬੇ ਭਰ ਵਿੱਚ ਮਾਨਸਿਕ ਸਿਹਤ ਸੇਵਾਵਾਂ ਵਿੱਚ ਵਧੇਰੇ ਇਕਸਾਰਤਾ ਅਤੇ ਜਵਾਬਦੇਹੀ ਲਿਆਉਣ ਵਿੱਚ ਮਦਦ ਕਰ ਸਕਦੀ ਹੈ ਅਤੇ ਇਹ ਵੀ ਯਕੀਨੀ ਬਣਾ ਸਕਦੀ ਹੈ ਕਿ ਮਰੀਜ਼ਾਂ ਦੇ ਅਧਿਕਾਰਾਂ ਅਤੇ ਮਾਣ-ਸਨਮਾਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ। ਅਜੇ ਕਾਫ਼ੀ ਕੰਮ ਕਰਨਾ ਬਾਕੀ ਹੈ ਅਤੇ ਇਹ ਪੰਜਾਬ ਵਿੱਚ ਇੱਕ ਮਜ਼ਬੂਤ ਮਾਨਸਿਕ ਸਿਹਤ ਪ੍ਰਣਾਲੀ ਦੇ ਨਿਰਮਾਣ ਲਈ ਇੱਕ ਚੰਗੀ ਨੀਂਹ ਹੈ।”

ਅਥਾਰਟੀ ਦੀ ਨਾਮਜ਼ਦ ਮੈਂਬਰਾਂ ਨਾਲ ਪਹਿਲੀ ਮੀਟਿੰਗ ਆਉਣ ਵਾਲੇ ਹਫ਼ਤੇ ਵਿੱਚ ਹੋਵੇਗੀ। ਐਸ.ਐਮ.ਐਚ.ਏ. ਪੰਜਾਬ ਵਿੱਚ ਵਧ ਰਹੀਆਂ ਮਾਨਸਿਕ ਸਿਹਤ ਸੇਵਾਵਾਂ ਲਈ ਇੱਕ ਸਮਾਨ ਪ੍ਰਣਾਲੀ ਤਿਆਰ ਕਰੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਸੇਵਾਵਾਂ ਮਰੀਜ਼ਾਂ ਦੀਆਂ ਲੋੜਾਂ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਧਿਆਨ ਵਿੱਚ ਰੱਖ ਕੇ ਪ੍ਰਦਾਨ ਕੀਤੀਆਂ ਜਾਣ। ਇਹ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਨੂੰ ਵੀ ਮਜ਼ਬੂਤ ਕਰਦੀ ਹੈ, ਇਸ ਪਹਿਲਕਦਮੀ ਰਾਹੀਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਐਨਫੋਰਸਮੈਂਟ ਹੀ ਨਹੀਂ, ਸਗੋਂ ਰੋਕਥਾਮ, ਇਲਾਜ, ਰੀਹੈਬਲੀਟੇਸ਼ਨ ਅਤੇ ਭਾਈਚਾਰਕ ਭਾਗੀਦਾਰੀ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।

Screen Addiction: ਸਕ੍ਰੀਨ ਦਾ ਨਸ਼ਾ, ਮਾਨਸਿਕ ਸਿਹਤ ਲਈ ਵੱਡਾ ਖ਼ਤਰਾ!
Technology Impact: ਅਜੋਕੇ ਯੁੱਗ ਵਿੱਚ ਤਕਨਾਲੋਜੀ ਨੇ ਸਾਡੇ ਜੀਵਨ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਜਿੱਥੇ ਸਮਾਰਟਫ਼ੋਨ, ਟੈਬਲੇਟ ਤੇ ਟੈਲੀਵਿਜ਼ਨ ਜਾਣਕਾਰੀ ਦੇ ਵੱਡੇ ਸਰੋਤ ਹਨ, ਉੱਥੇ ਹੀ ਇਨ੍ਹਾਂ ਦੀ ਬਹੁਤ ਜ਼ਿਆਦਾ ਵਰਤੋਂ ਖਾਸ ਕਰਕੇ ਬੱਚਿਆਂ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਈ ਹੈ। ਹਾਲ ਹੀ ਦੇ ਸਾਲਾਂ ਵਿੱਚ ‘ਸਕਰੀਨ ਦਾ ਨਸ਼ਾ’ ਸਕਰੀਨ ਐਡਿਕਸ਼ਨ ਤੇ ਬੱਚਿਆਂ ਵਿੱਚ ‘ਆਟੀਜ਼ਮ’’ ਵਰਗੇ ਲੱਛਣਾਂ ਦੇ ਵਧਣ ਦੇ ਵਿਚਕਾਰ ਇੱਕ ਡੂੰਘਾ ਸਬੰਧ ਦੇਖਿਆ ਗਿਆ ਹੈ।

ਕੀ ਹੈ ਸਕ੍ਰੀਨ ਦਾ ਨਸ਼ਾ?

ਜਦੋਂ ਬੱਚਾ ਖਾਣ-ਪੀਣ, ਖੇਡਣ ਜਾਂ ਹੋਰ ਸਮਾਜਿਕ ਗਤੀਵਿਧੀਆਂ ਨਾਲੋਂ ਜ਼ਿਆਦਾ ਸਮਾਂ ਮੋਬਾਇਲ ਜਾਂ ਟੀਵੀ ਦੀ ਸਕ੍ਰੀਨ ਅੱਗੇ ਬਿਤਾਉਣ ਲੱਗਦਾ ਹੈ, ਤਾਂ ਇਸ ਨੂੰ ਸਕ੍ਰੀਨ ਦਾ ਨਸ਼ਾ ਕਿਹਾ ਜਾਂਦਾ ਹੈ। ਬੱਚੇ ਘੰਟਿਆਂਬੱਧੀ ਕਾਰਟੂਨ ਜਾਂ ਗੇਮਾਂ ਵਿੱਚ ਗੁਆਚੇ ਰਹਿੰਦੇ ਹਨ, ਜਿਸ ਨਾਲ ਉਨ੍ਹਾਂ ਦਾ ਬਾਹਰੀ ਦੁਨੀਆ ਨਾਲੋਂ ਸੰਪਰਕ ਟੁੱਟ ਜਾਂਦਾ ਹੈ।

Read Also : Punjab Weather Forecast: ਪੰਜਾਬ ’ਚ ਅੱਜ ਭਿਆਨਕ ਹੀਟਵੇਵ ਦਾ ਅਲਰਟ, ਭਲਕੇ ਤੋਂ ਬਦਲੇਗਾ ਮੌਸਮ

ਆਟੀਜ਼ਮ ਅਤੇ ‘ਵਰਚੁਅਲ ਆਟੀਜ਼ਮ’ ਦਾ ਖਤਰਾ:

ਮਾਹਿਰਾਂ ਅਨੁਸਾਰ ਦੋ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸਕ੍ਰੀਨ ਦੀ ਵਰਤੋਂ ਬਹੁਤ ਘਾਤਕ ਹੋ ਸਕਦੀ ਹੈ। ਇਸ ਉਮਰ ਵਿੱਚ ਬੱਚੇ ਦਾ ਦਿਮਾਗ ਤੇਜ਼ੀ ਨਾਲ ਵਿਕਸਿਤ ਹੋ ਰਿਹਾ ਹੁੰਦਾ ਹੈ। ਜਦੋਂ ਬੱਚਾ ਲਗਾਤਾਰ ਸਕ੍ਰੀਨ ਦੇਖਦਾ ਹੈ ਤਾਂ ਉਸ ਨੂੰ ਸਿਰਫ਼ ਇੱਕ-ਪਾਸੜ ਸੰਵਾਦ ਮਿਲਦਾ ਹੈ। ਉਹ ਦੂਜਿਆਂ ਦੀਆਂ ਅੱਖਾਂ ਵਿੱਚ ਅੱਖਾਂ ਪਾ ਕੇ ਦੇਖਣਾ, ਨਾਂਅ ਬੁਲਾਉਣ ’ਤੇ ਹੁੰਗਾਰਾ ਦੇਣਾ ਅਤੇ ਸਮਾਜਿਕ ਮਿਲਵਰਤਣ ਆਦਿ ਕਰਨਾ ਨਹੀਂ ਸਿੱਖ ਪਾਉਂਦਾ। ਇਸ ਨੂੰ ਵਿਗਿਆਨਕ ਭਾਸ਼ਾ ਵਿੱਚ ‘ਵਰਚੁਅਲ ਆਟੀਜ਼ਮ’  ਕਿਹਾ ਜਾਂਦਾ ਹੈ ਜਿਸ ਦੇ ਲੱਛਣ ਅਸਲੀ ਆਟੀਜ਼ਮ ਵਰਗੇ ਹੀ ਹੁੰਦੇ ਹਨ।

ਕੀ ਹਨ ਇਸ ਦੇ ਮਾੜੇ ਪ੍ਰਭਾਵ:

ਬੱਚੇ ਵਿੱਚ ਭਾਸ਼ਾ ਦਾ ਦੇਰੀ ਨਾਲ ਵਿਕਾਸ ਹੁੰਦਾ ਹੈ। ਬੱਚੇ ਬੋਲਣਾ ਸਿੱਖਣ ਦੀ ਬਜਾਏ ਸਿਰਫ਼ ਚਿੱਤਰਾਂ ਨੂੰ ਦੇਖਣ ਤੱਕ ਸੀਮਤ ਰਹਿ ਜਾਂਦੇ ਹਨ।

ਇਸ ਤੋਂ ਇਲਾਵਾ ਚਿੜਚਿੜਾਪਨ ਇੱਕ ਆਮ ਜਿਹੀ ਸਮੱਸਿਆ ਹੈ। ਫ਼ੋਨ ਵਾਪਸ ਲੈਣ ’ਤੇ ਬੱਚਾ ਗੁੱਸਾ ਕਰਦਾ ਹੈ ਜਾਂ ਰੋਂਦਾ ਹੈ।

ਇਸ ਤੋਂ ਇਲਾਵਾ ਬਹੁਤ ਸਾਰੀਆਂ ਸਰੀਰਿਕ ਸਮੱਸਿਆਵਾਂ ਵੀ ਆਉਂਦੀਆਂ ਹਨ। ਅੱਖਾਂ ਦੀ ਰੌਸ਼ਨੀ ਘਟਣਾ, ਮੋਟਾਪਾ ਤੇ ਨੀਂਦ ਦੀ ਕਮੀ ਵਰਗੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ।

ਮਾਪਿਆਂ ਲਈ ਕੀ ਹਨ ਚੈਲੇਂਜ

ਮਾਪਿਆਂ ਨੂੰ ਚਾਹੀਦੈੈ ਕਿ ਉਹ ਬੱਚਿਆਂ ਨੂੰ ਸਕ੍ਰੀਨ ਤੋਂ ਦੂਰ ਰੱਖ ਕੇ ਉਨ੍ਹਾਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ। ਬੱਚਿਆਂ ਨੂੰ ਖਿਡੌਣਿਆਂ, ਕਹਾਣੀਆਂ ਦੀਆਂ ਕਿਤਾਬਾਂ ਅਤੇ ਬਾਹਰੀ ਖੇਡਾਂ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ। ਜੇਕਰ ਬੱਚਾ ਸਮਾਜਿਕ ਮਿਲਵਰਤਣ ਵਿੱਚ ਪਿੱਛੇ ਰਹਿ ਰਿਹਾ ਹੈ ਤਾਂ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ।ਸਕ੍ਰੀਨ ਦੀ ਵਰਤੋਂ ਸਿਰਫ਼ ਸਹੂਲਤ ਲਈ ਹੋਣੀ ਚਾਹੀਦੀ ਹੈ ਨਾ ਕਿ ਬੱਚੇ ਦੇ ਵਿਕਾਸ ਵਿੱਚ ਰੁਕਾਵਟ ਬਣਨੀ ਚਾਹੀਦੀ ਹੈ। ਜੇਕਰ ਅਸੀਂ ਸਮੇਂ ਸਿਰ ਸੁਚੇਤ ਨਾ ਹੋਏ ਤਾਂ ਸਕ੍ਰੀਨ ਦਾ ਇਹ ਨਸ਼ਾ ਸਾਡੀ ਆਉਣ ਵਾਲੀ ਪੀੜ੍ਹੀ ਦੇ ਮਾਨਸਿਕ ਸਿਹਤ ਲਈ ਇੱਕ ਵੱਡਾ ਖਤਰਾ ਬਣ ਸਕਦਾ ਹੈ।

ਲੈਕਚਰਾਰ ਲਲਿਤ ਗੁਪਤਾ, ਮੰਡੀ ਅਹਿਮਦਗੜ੍ਹ
ਮੋ. 97815-90500

Mental Health Support: ਲਾਵਾਰਿਸ ਮੰਦਬੁੱਧੀ ਔਰਤ ਦੀ ਡੇਰਾ ਪ੍ਰੇਮੀਆਂ ਨੇ ਕੀਤੀ ਸਾਂਭ-ਸੰਭਾਲ
Mental Health Support: (ਨਰੇਸ਼ ਕੁਮਾਰ) ਸੰਗਰੂਰ। ਲਾਵਾਰਿਸ ਹਾਲਤਾਂ ’ਚ ਸੜਕਾਂ ’ਤੇ ਘੁੰਮਦੇ ਮੰਦਬੁੱਧੀ ਪ੍ਰੇਸ਼ਾਨ ਵਿਅਕਤੀਆਂ ਲਈ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਕਮੇਟੀ ਦੇ ਸੇਵਾਦਾਰ ਕਿਸੇ ਫਰਿਸ਼ਤੇ ਤੋਂ ਘੱਟ ਨਹੀਂ ਹਨ, ਜੋ ਵਿੱਛੜਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਵਾ ਕੇ ਇਨਸਾਨੀਅਤ ਦਾ ਫਰਜ਼ ਅਦਾ ਕਰ ਰਹੇ ਹਨ। ਇਸੇ ਲੜੀ ਤਹਿਤ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ਸਦਕਾ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਬਲਾਕ ਸੰਗਰੂਰ ਦੀ ਮੰਦਬੁੱਧੀ ਸਾਂਭ-ਸੰਭਾਲ ਟੀਮ ਨੇ ਤਰਸਯੋਗ ਹਾਲਤ ’ਚ ਗਲੀਆਂ ’ਚ ਘੁੰਮ ਰਹੀ ਇੱਕ ਮੰਦਬੁੱਧੀ ਔਰਤ ਦੀ ਸਾਂਭ-ਸੰਭਾਲ ਕੀਤੀ ਤੇ ਉਸ ਨੂੰ ਪਿੰਗਲਵਾੜਾ ਆਸ਼ਰਮ ਦਾਖਲ ਕਰਵਾਇਆ।

ਇਹ ਵੀ ਪੜ੍ਹੋ: World Punjabi Conference: ਕਾਵਿ ਪੁਸਤਕ ‘ਮੈਂ ਪੂਣੀ ਕੱਤੀ ਰਾਤ ਦੀ’ ਤੇ ‘ਮੇਰੇ ਪੰਜ ਦਰਿਆ’ ਲਾਹੌਰ ’ਚ ਲੋਕ ਅਰਪਣ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਾ. ਇੰਸਪੈਕਟਰ ਜਗਰਾਜ ਸਿੰਘ ਸੰਗਰੂਰ ਨੇ ਦੱਸਿਆ ਕਿ ਸੰਦੀਪ ਸੰਟੀ ਸਿੰਘ ਇੰਸਾਂ ਨੇ ਉਨ੍ਹਾਂ ਨੂੰ ਫੋਨ ਰਾਹੀਂ ਸੂਚਨਾ ਦਿੱਤੀ ਸੀ ਕਿ ਇੱਕ ਅਧਖੜ ਉਮਰ ਦੀ ਮੰਦਬੁੱਧੀ ਔਰਤ ਠੰਢ ’ਚ ਨੰਗੇ ਪੈਰੀਂ ਹਾਲੋ ਬੇਹਾਲ ਹੋਈ ਗਲੀਆਂ ’ਚ ਘੁੰਮ ਰਹੀ ਹੈ ਇਸ ਤੋਂ ਬਾਅਦ ਹਰਵਿੰਦਰ ਬੱਬੀ, ਭੈਣ ਹਰਦੇਵ ਇੰਸਾਂ ਨੇ ਮੌਕੇ ’ਤੇ ਪਹੁੰਚ ਕੇ ਉਸ ਮੰਦਬੁੱਧੀ ਔਰਤ ਦੀ ਸਾਂਭ-ਸੰਭਾਲ ਸ਼ੁਰੂ ਕੀਤੀ।

ਉਕਤ ਔਰਤ ਨੂੰ ਸੇਵਾਦਾਰ ਭੈਣਾਂ ਤੇ ਭਾਈਆਂ ਨੇ ਕਾਰ ਰਾਹੀਂ ਘਰ ਲਿਆਂਦਾ ਤੇ ਉਸ ਦੀ ਸਾਂਭ-ਸੰਭਾਲ ਕਰਦਿਆਂ ਉਸਨੂੰ ਖਾਣਾ ਖਵਾਇਆ। ਇਸ ਤੋਂ ਬਾਅਦ ਜਦੋਂ ਉਕਤ ਔਰਤ ਤੋਂ ਉਸ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਕਤ ਔਰਤ ਨੇ ਆਪਣਾ ਨਾਂਅ ਰੁਖਸਾਨਾ ਦੱਸਿਆ। ਇਸ ਤੋਂ ਇਲਾਵਾ ਉਹ ਹੋਰ ਕੁਝ ਨਹੀਂ ਦੱਸ ਸਕੀ ਇਸ ਤੋਂ ਬਾਅਦ ਸੇਵਾਦਾਰਾਂ ਨੇ ਇਸ ਔਰਤ ਸਬੰਧੀ ਥਾਣੇ ’ਚ ਸੂਚਨਾ ਦੇ ਕੇ ਉਸ ਨੂੰ ਪਿੰਗਲਵਾੜਾ ਆਸ਼ਰਮ ਸਮਾਣਾ ਵਿਖੇ ਦਾਖਲ ਕਰਵਾ ਦਿੱਤਾ ਇਸ ਸੇਵਾ ਕਾਰਜ ’ਚ ਦਿਕਸਾਤ ਇੰਸਾਂ, ਧਰੁਵ ਇੰਸਾਂ ਤੇ ਹੋਰ ਸੇਵਾਦਾਰਾਂ ਦਾ ਖਾਸ ਯੋਗਦਾਨ ਰਿਹਾ। Mental Health Support