Punjab Political News - Sach Kahoon Punjabi

Punjab Political News: ਕਾਂਗਰਸ, ਅਕਾਲੀ ਦਲ ਤੇ ਭਾਜਪਾ ਨੂੰ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ’ਚ ਸ਼ਾਮਲ
ਲਗਭਗ ਤਿੰਨ ਦਰਜਨ ਸਰਪੰਚ, ਪੰਚ ਤੇ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ‘ਆਪ’ ਦੀ ਤਾਕਤ ਹੋਰ ਵਧੀ | Punjab Political News

ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਨਵੇਂ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ, ਪੰਜਾਬ ਵਿੱਚ ਪਾਰਟੀ ਦੇ ਅਧਾਰ ਨੂੰ ਕੀਤਾ ਮਜ਼ਬੂਤ

ਭਗਵੰਤ ਮਾਨ ਸਰਕਾਰ ਵਿੱਚ ਵਧਦੇ ਵਿਸ਼ਵਾਸ ਕਾਰਨ ਵਿਰੋਧੀ ਪਾਰਟੀਆਂ ਦੇ ਆਗੂ ਲਗਾਤਾਰ ‘ਆਪ’ ਵਿੱਚ ਸ਼ਾਮਿਲ ਹੋ ਰਹੇ ਹਨ : ਰਾਜਬੀਰ ਸਿੰਘ ਘੁੰਮਣ

ਲੋਕ-ਪੱਖੀ ਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਕਈ ਪਾਰਟੀਆਂ ਦੇ ਆਗੂ ‘ਆਪ’ ਵਿੱਚ ਸ਼ਾਮਲ ਹੋਏ, ਸੰਗਠਨ ਨੂੰ ਮਜ਼ਬੂਤ ਕਰਨ ਦਾ ਲਿਆ ਅਹਿਦ

Punjab Political News: ਚੰਡੀਗੜ੍ਹ। ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੀ ਤਬਦੀਲੀ ਦੇ ਰੂਪ ’ਚ, ਆਮ ਆਦਮੀ ਪਾਰਟੀ (ਆਪ) ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵੱਡੀ ਗਿਣਤੀ ਵਿੱਚ ਆਗੂ ਆਪਣੀਆਂ ਪਾਰਟੀਆਂ ਨੂੰ ਵੱਡਾ ਝਟਕਾ ਦਿੰਦਿਆਂ ‘ਆਪ’ ’ਚ ਸ਼ਾਮਲ ਹੋ ਗਏ। ਇਹਨਾਂ ਆਗੂਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਪੰਜਾਬ ਖਾਦੀ ਵੈਲਫੇਅਰ ਬੋਰਡ ਦੇ ਚੇਅਰਮੈਨ ਗਗਨਦੀਪ ਸਿੰਘ ਅਹੂਜਾ ਦੀ ਵਿਸ਼ੇਸ਼ ਮੌਜੂਦਗੀ ਵਿੱਚ ਰਸਮੀ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਇਹ ਖਬਰ ਵੀ ਪੜ੍ਹੋ : Bhagwant Mann News: ਸਨੌਰ ’ਚ 87 ਕਰੋੜ ਦੀਆਂ ਸੜਕਾਂ ਦੀ ਸ਼ੁਰੂਆਤ : ਭਗਵੰਤ ਮਾਨ

‘ਆਪ’ ਵਿੱਚ ਸ਼ਾਮਲ ਹੋਣ ਵਾਲੇ ਮੁੱਖ ਆਗੂਆਂ ਵਿੱਚ ਸਾਹਿਬ ਸਿੰਘ ਛੱਜਲਵੱਡੀ (ਵਾਈਸ ਚੇਅਰਮੈਨ, ਐਸ.ਸੀ. ਵਿੰਗ ਬਾਬਾ ਬਕਾਲਾ, ਪੰਜਾਬ ਕਾਂਗਰਸ), ਸਰਬਜੀਤ ਕੌਰ ਧਾਲੀਵਾਲ (ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਅੰਮ੍ਰਿਤਸਰ ਦਿਹਾਤੀ, ਕਾਂਗਰਸ) ਸਮੇਤ ਕਈ ਹੋਰ ਸੀਨੀਅਰ ਕਾਂਗਰਸੀ ਅਹੁਦੇਦਾਰ ਅਤੇ ਜ਼ਮੀਨੀ ਪੱਧਰ ਦੇ ਨੁਮਾਇੰਦੇ ਸ਼ਾਮਲ ਹਨ। ਸ਼ਾਮਲ ਹੋਣ ਵਾਲੇ ਆਗੂਆਂ ਦੀ ਸੂਚੀ ਵਿੱਚ ਸਾਬਕਾ ਸਰਪੰਚ, ਪੰਚ, ਬਲਾਕ ਪੱਧਰੀ ਅਹੁਦੇਦਾਰ ਅਤੇ ਸੀਨੀਅਰ ਆਗੂ ਜਿਵੇਂ ਕਿ ਸਤਜੀਤ ਸਿੰਘ (ਜ਼ਿਲ੍ਹਾ ਜਨਰਲ ਸਕੱਤਰ, ਕਾਂਗਰਸ ਅੰਮ੍ਰਿਤਸਰ ਦਿਹਾਤੀ), ਕੁਲਦੀਪ ਕੌਰ (ਜ਼ਿਲ੍ਹਾ ਜਨਰਲ ਸਕੱਤਰ, ਕਾਂਗਰਸ), ਜਸਕਰਨ ਸਿੰਘ (ਜਨਰਲ ਸਕੱਤਰ, ਕਾਂਗਰਸ)।

ਡਾ. ਚਰਨਜੀਤ ਸਿੰਘ (ਸਾਬਕਾ ਸਿਵਲ ਸਰਜਨ, ਬਟਾਲਾ), ਨਰਿੰਦਰ ਸ਼ਰਮਾ (ਬਲਾਕ ਕਾਂਗਰਸ ਪ੍ਰਧਾਨ, ਅਟਾਰੀ), ਜੋਗਿੰਦਰ ਸਿੰਘ (ਸਾਬਕਾ ਪੰਚ ਅਤੇ ਭਾਜਪਾ ਮੰਡਲ ਪ੍ਰਧਾਨ), ਗੁਰਪ੍ਰੀਤ ਸਿੰਘ (ਮੈਂਬਰ, ਬਲਾਕ ਸੰਮਤੀ), ਅਤੇ ਕਈ ਮੌਜੂਦਾ ਤੇ ਸਾਬਕਾ ਸਰਪੰਚ ਜਿਨ੍ਹਾਂ ਵਿੱਚ ਕਾਰਜ ਸਿੰਘ (ਝੀਤਾ ਕਲਾਂ), ਕੈਪਟਨ (ਪਿੰਡ ਬੋਹੜ), ਗੁਰਜੋਬਨ ਸਿੰਘ (ਜਹਾਂਗੀਰ), ਕੇਵਲ ਸਿੰਘ (ਫਤਿਹਗੜ੍ਹ ਸ਼ੁਕਰਚੱਕ), ਅਤੇ ਤਰਸੇਮ ਸਿੰਘ (ਜੇਠੂਵਾਲ) ਦੇ ਨਾਮ ਸ਼ਾਮਲ ਹਨ। ਇਸ ਤੋਂ ਇਲਾਵਾ ਸੰਤੋਖ ਸਿੰਘ, ਦਿਲਬਾਗ ਸਿੰਘ (ਨੰਬਰਦਾਰ), ਦਰਸ਼ਨ ਸਿੰਘ (ਮਹਿਣੀਆਂ), ਸੇਠੂ (ਮਾਲੇਵਾਲ), ਨਵਜੋਤ ਸਿੰਘ, ਗੁਰਪ੍ਰੀਤ ਸਿੰਘ (ਸੋਹੀਆਂ), ਹਰਦੇਵ ਸਿੰਘ (ਸਾਬਕਾ ਬਲਾਕ ਸੰਮਤੀ ਮੈਂਬਰ), ਸੁਰਜੀਤ ਸਿੰਘ, ਬਲਜਿੰਦਰ ਸਿੰਘ ਵਰਗੇ ਵੱਡੀ ਗਿਣਤੀ ਵਿੱਚ ਪੰਚਾਂ ਅਤੇ ਜ਼ਮੀਨੀ ਪੱਧਰ ਦੇ ਨੁਮਾਇੰਦਿਆਂ ਅਤੇ ਪਿੰਡ ਮਹਿਣੀਆਂ ਖੁਰਾਨਾ ਤੇ ਆਸ-ਪਾਸ ਦੇ ਇਲਾਕਿਆਂ ਦੇ ਹੋਰਨਾਂ ਆਗੂਆਂ ਨੇ ਵੀ ‘ਆਪ’ ਦਾ ਪੱਲਾ ਫੜਿਆ।

ਹੋਰਨਾਂ ਪਾਰਟੀਆਂ ਦੇ ਆਗੂਆਂ ਜਿਨ੍ਹਾਂ ਵਿੱਚ ਦਲਜੀਤ ਸਿੰਘ (ਬੀਸੀ ਪ੍ਰਧਾਨ, ਅਟਾਰੀ), ਬਲਹਾਰ ਸਿੰਘ (ਬਲਾਕ ਪ੍ਰਧਾਨ, ਮੀਰਾਂਕੋਟ), ਸਾਹਿਬ ਸਿੰਘ (ਵਾਈਸ ਚੇਅਰਮੈਨ, ਐਸ.ਸੀ. ਵਿੰਗ, ਬਾਬਾ ਬਕਾਲਾ), ਤੇ ਗੁਰਵਿੰਦਰ ਸਿੰਘ (ਕਾਰਜਕਾਰੀ ਪ੍ਰਧਾਨ, ਯੂਥ ਅਕਾਲੀ ਦਲ, ਅੰਮ੍ਰਿਤਸਰ) ਨੇ ਵੀ ‘ਆਪ’ ਨੂੰ ਆਪਣਾ ਸਮਰਥਨ ਦਿੱਤਾ। ਇਸ ਮੌਕੇ ਬੋਲਦਿਆਂ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਲਗਾਤਾਰ ਪਾਰਟੀ ’ਚ ਸ਼ਾਮਲ ਹੋਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਤੇ ਵਿਕਾਸ-ਮੁਖੀ ਨੀਤੀਆਂ ਵਿੱਚ ਲੋਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਨਵੇਂ ਸ਼ਾਮਲ ਹੋਏ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਭਰੋਸਾ ਪ੍ਰਗਟ ਕਰਦਿਆਂ ਕਿਹਾ, ‘ਅਸੀਂ ‘ਆਪ’ ਸਰਕਾਰ ਦੇ ਲੋਕ-ਪੱਖੀ ਉਪਰਾਲਿਆਂ ਅਤੇ ਪਾਰਦਰਸ਼ੀ ਸ਼ਾਸਨ ਤੋਂ ਬਹੁਤ ਪ੍ਰਭਾਵਿਤ ਹਾਂ। ‘ਆਪ’ ਇਕੋ-ਇਕ ਅਜਿਹੀ ਪਾਰਟੀ ਹੈ ਜੋ ਸਹੀ ਮਾਇਨਿਆਂ ਵਿੱਚ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ, ਜਿਸ ਨੇ ਸਾਨੂੰ ਇਹ ਅਹਿਮ ਸਿਆਸੀ ਫੈਸਲਾ ਲੈਣ ਲਈ ਪ੍ਰੇਰਿਤ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਅਸੀਂ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਾਂਗੇ ਅਤੇ ‘ਆਪ’ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਅਣਥੱਕ ਮਿਹਨਤ ਕਰਾਂਗੇ।

Punjab News: ‘ਸ਼ਾਨਦਾਰ 4 ਸਾਲ’ ਮੁਹਿੰਮ ਤਹਿਤ ਘਰ-ਘਰ ਪਹੁੰਚਿਆ ਮਾਨ ਸਰਕਾਰ ਦਾ ਕੰਮ
ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ, ਮੰਤਰੀਆਂ ਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ | Punjab News

ਪਿੰਡਾਂ ਤੋਂ ਸ਼ਹਿਰਾਂ ਤੱਕ, ਮੰਤਰੀ ਤੇ ਵਿਧਾਇਕ ਲੈ ਕੇ ਗਏ ‘ਆਪ’ ਸਰਕਾਰ ਦਾ ਰਿਪੋਰਟ ਕਾਰਡ, ਲੋਕਾਂ ਨੇ ਮਾਨ ਸਰਕਾਰ ਦੇ ਕੰਮਾਂ ਦੀ ਕੀਤੀ ਸ਼ਲਾਘਾ, 2027 ਲਈ ਸਮਰਥਨ ਦਾ ਦਿੱਤਾ ਭਰੋਸਾ

ਹਰ ਘਰ ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੀ ਤਬਦੀਲੀ ਨੂੰ ਮਹਿਸੂਸ ਕਰ ਰਿਹਾ ਹੈ, ਇਹ ਉਹ ਸ਼ਾਸਨ ਹੈ ਜਿਸ ’ਤੇ ਲੋਕ ਵਿਸ਼ਵਾਸ ਕਰ ਸਕਦੇ ਹਨ : ਬਰਿੰਦਰ ਗੋਇਲ

ਬਿਹਤਰ ਸਕੂਲਾਂ ਤੋਂ ਲੈ ਕੇ ਭਰੋਸੇਯੋਗ ਬਿਜਲੀ ਤੱਕ, ਭਗਵੰਤ ਸਰਕਾਰ ਪੰਜਾਬ ਭਰ ’ਚ ਲੋਕਾਂ ਦੇ ਰੋਜ਼ਾਨਾ ਜੀਵਨ ਨੂੰ ਸੁਧਾਰ ਰਹੀ ਹੈ: ਹਰਭਜਨ ਸਿੰਘ ਈਟੀਓ

ਇਹ ਮੁਹਿੰਮ ਦਰਸ਼ਾਉਂਦੀ ਹੈ ਕਿ ਕਿਵੇਂ ‘ਆਪ’ ਸਰਕਾਰ ਲੋਕਾਂ ਦੀ ਗੱਲ ਸੁਣਦੀ ਹੈ, ਉਨ੍ਹਾਂ ਦੀਆਂ ਲੋੜਾਂ ਨੂੰ ਸਮਝਦੀ ਹੈ ਤੇ ਉਨ੍ਹਾਂ ਪ੍ਰਤੀ ਜਵਾਬਦੇਹ ਰਹਿੰਦੀ ਹੈ: ਲਾਲ ਚੰਦ ਕਟਾਰੂਚੱਕ

Punjab News: ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ’ਤੇ ਪਾਰਟੀ ਨੇ ਸ਼ੁੱਕਰਵਾਰ ਨੂੰ ਆਪਣੀ ਰਾਜ ਵਿਆਪੀ ਪਹੁੰਚ ਮੁਹਿੰਮ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਨੂੰ ਜਾਰੀ ਰੱਖਿਆ। ‘ਸੰਵਾਦ’ ਪਹਿਲਕਦਮੀ ਦੇ ਦੂਜੇ ਦਿਨ ਪੰਜਾਬ ਭਰ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿੱਥੇ ਮੰਤਰੀਆਂ ਤੇ ਵਿਧਾਇਕਾਂ ਨੇ ਸਿੱਧੇ ਤੌਰ ’ਤੇ ਨਾਗਰਿਕਾਂ ਨਾਲ ਗੱਲਬਾਤ ਕੀਤੀ, ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ ਤੇ ਜਨਤਾ ਤੋਂ ਫੀਡਬੈਕ ਲਿਆ। Punjab News

ਇਹ ਖਬਰ ਵੀ ਪੜ੍ਹੋ : IPL 2026: ਵੱਡੀ ਖਬਰ, ਮਹਿੰਦਰ ਸਿੰਘ ਧੋਨੀ ਜ਼ਖਮੀ, ਜਾਣੋ ਕਿੰਨੇ ਮੈਚਾਂ ’ਚ ਨਹੀਂ ਖੇਡਣਗੇ!

ਕੈਬਨਿਟ ਮੰਤਰੀ ਬਰਿੰਦਰ ਗੋਇਲ, ਹਰਭਜਨ ਸਿੰਘ ਈਟੀਓ ਤੇ ਲਾਲ ਚੰਦ ਕਟਾਰੂਚੱਕ ਨੇ ਆਪਣੇ-ਆਪਣੇ ਹਲਕਿਆਂ ’ਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਉਨ੍ਹਾਂ ਨੇ ਨੁੱਕੜ ਮੀਟਿੰਗਾਂ ਤੇ ਜਨਤਕ ਗੱਲਬਾਤ ਰਾਹੀਂ ਪਿਛਲੇ ਚਾਰ ਸਾਲਾਂ ਦੌਰਾਨ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਇਆ। ਲਹਿਰਾ ਵਿੱਚ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਮਾਨ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਅਸਲ ਤਬਦੀਲੀ ਲਿਆਉਣ ’ਤੇ ਧਿਆਨ ਦਿੱਤਾ ਹੈ, ਇਹ ਯਕੀਨੀ ਬਣਾਇਆ ਹੈ ਕਿ ਲਾਭ ਹਰ ਘਰ ਤੱਕ ਪਹੁੰਚੇ।

ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸਰਕਾਰ ਦੀਆਂ ਮੁੱਖ ਪ੍ਰਾਪਤੀਆਂ ’ਚ ਸਿੱਖਿਆ, ਸਿਹਤ ਸੰਭਾਲ, ਬਿਜਲੀ, ਰੁਜ਼ਗਾਰ, ਬੁਨਿਆਦੀ ਢਾਂਚੇ ਤੇ ਕਾਨੂੰਨ ਵਿਵਸਥਾ ਵਿੱਚ ਸੁਧਾਰ ਸ਼ਾਮਲ ਹਨ। ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਗੇ ਕਿਹਾ ਕਿ ਇਹ ਮੁਹਿੰਮ ਸਿਰਫ਼ ਪ੍ਰਾਪਤੀਆਂ ਨੂੰ ਉਜਾਗਰ ਕਰਨ ਬਾਰੇ ਨਹੀਂ ਹੈ, ਸਗੋਂ ਨਾਗਰਿਕਾਂ ਨਾਲ ਸਿੱਧਾ ਸੰਚਾਰ ਮਜ਼ਬੂਤ ਕਰਨ ਤੇ ਉਨ੍ਹਾਂ ਦੀਆਂ ਇੱਛਾਵਾਂ ਨੂੰ ਸਮਝਣ ਬਾਰੇ ਵੀ ਹੈ। ਮੁਹਿੰਮ ਦੇ ਹਿੱਸੇ ਵਜੋਂ, ‘ਆਪ’ ਵਿਧਾਇਕਾਂ ਤੇ ਆਗੂਆਂ ਨੇ ਬਰਨਾਲਾ, ਰਾਜਰਾਣਾ (ਸਰਦੂਲਗੜ੍ਹ), ਮੋਮੀਆਂ (ਸ਼ੁਤਰਾਣਾ), ਬਾਹੋ ਯਾਤਰੀ (ਬਠਿੰਡਾ ਦਿਹਾਤੀ) ਤੇ ਗਿੱਦੜ (ਭੁੱਚੋ ਮੰਡੀ) ਸਮੇਤ ਕਈ ਪਿੰਡਾਂ ਤੇ ਸ਼ਹਿਰੀ ਵਾਰਡਾਂ ’ਚ ਪਹੁੰਚ ਕੀਤੀ। ਇਸੇ ਤਰ੍ਹਾਂ ਦੇ ਪ੍ਰੋਗਰਾਮ ਭਾਈ ਬਖਤੌਰ, ਘੁੰਮਣ ਕਲਾਂ, ਮਾਨਸਾ, ਕਸਮ ਭੱਟੀ (ਜੈਤੋ) ਤੇ ਲੁਧਿਆਣਾ ਪੂਰਬੀ ’ਚ ਵੀ ਕਰਵਾਏ ਗਏ। Punjab News

ਮੁਹਿੰਮ ਦੇ ਦੂਜੇ ਦਿਨ ਧੀਮਾਂ ਵਾਲੀ (ਕੋਟਕਪੂਰਾ), ਸਮਾਣਾ, ਖਿਆਲੀ (ਮਹਿਲ ਕਲਾਂ) ਤੇ ਬੱਲੂਆਣਾ ਦੇ ਕਈ ਇਲਾਕਿਆਂ ’ਚ ਵੀ ਮੀਟਿੰਗਾਂ ਕੀਤੀਆਂ ਗਈਆਂ, ਜਿੱਥੇ ਲੋਕਾਂ ਨੇ ਵੱਡੀ ਗਿਣਤੀ ’ਚ ਇਕੱਠੇ ਹੋ ਕੇ ਭਰਵਾਂ ਸਮਰਥਨ ਦਿੱਤਾ। ਮੁਹਿੰਮ ਦਾ ਹੋਰ ਵਿਸਥਾਰ ਕਰਦੇ ਹੋਏ ਬੁੱਘਰ (ਮੌੜ ਮੰਡੀ), ਪਟਿਆਲਾ ਸ਼ਹਿਰੀ, ਭੁੱਚੋ ਮੰਡੀ, ਜਲੰਧਰ ਕੈਂਟ, ਤਲਵੰਡੀ ਸਾਬੋ ਤੇ ਸੁੰਦਰਚੱਕ (ਭੋਆ) ’ਚ ਗੱਲਬਾਤ ਕੀਤੀ ਗਈ, ਜਿੱਥੇ ਨਾਗਰਿਕਾਂ ਨੇ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਤੇ ਜਨਤਕ ਸੇਵਾਵਾਂ ’ਚ ਸੁਧਾਰ ਲਈ ਧੰਨਵਾਦ ਪ੍ਰਗਟਾਇਆ।

ਇਸ ਮੁਹਿੰਮ ’ਚ ਜਨਤਾ ਦੀ ਭਾਰੀ ਸ਼ਮੂਲੀਅਤ ਦੇਖਣ ਨੂੰ ਮਿਲੀ। ਲੋਕਾਂ ਨੇ ਵੱਖ-ਵੱਖ ਖੇਤਰਾਂ ਵਿੱਚ ਦਿਖਾਈ ਦੇ ਰਹੀ ਤਬਦੀਲੀ ਨੂੰ ਸਵੀਕਾਰ ਕੀਤਾ ਤੇ ਇਮਾਨਦਾਰ ਤੇ ਲੋਕ-ਪੱਖੀ ਸ਼ਾਸਨ ਲਈ ਸਰਕਾਰ ਦੀ ਤਾਰੀਫ਼ ਕੀਤੀ। ਕਈ ਥਾਵਾਂ ’ਤੇ ਵਸਨੀਕਾਂ ਨੇ ਸਮੂਹਿਕ ਤੌਰ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਭਰੋਸਾ ਪ੍ਰਗਟਾਇਆ ਤੇ 2027 ’ਚ ਇੱਕ ਵਾਰ ਫਿਰ ਪੰਜਾਬ ਦੀ ਵਾਗਡੋਰ ਆਮ ਆਦਮੀ ਪਾਰਟੀ ਨੂੰ ਸੌਂਪਣ ਲਈ ਸਮਰਥਨ ਦਾ ਐਲਾਨ ਕੀਤਾ। Punjab News

Jassi Khangura: ਸਾਬਕਾ ਕਾਂਗਰਸੀ ਵਿਧਾਇਕ ਜੱਸੀ ਖੰਗੂੜਾ ਸਮੇਤ ਇੱਕ ਹੋਰ ਨੂੰ ਦੋ-ਦੋ ਸਾਲ ਦੀ ਸਜ਼ਾ
ਸਜ਼ਾ ਸੁਣਾਏ ਜਾਣ ਪਿਛੋਂ ਖੰਗੂੜਾ ਦੀ ਵਿਧਾਨ ਸਭਾ ਟਿਕਟ ਦਾਅਵੇਦਾਰੀ ’ਤੇ ਪਾਣੀ ਫਿਰਿਆ

Jassi Khangura: ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਜਿਲ੍ਹਾ ਮਾਲੇਰਕੋਟਲਾ ਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਤੋਂ ਚੋਣ ਅਜ਼ਮਾਈ ਕਰ ਰਹੇ ਸਾਬਕਾ ਕਾਂਗਰਸੀ ਵਿਧਾਇਕ ਜੱਸੀ ਖੰਗੂੜਾ ਦੀਆਂ ਆਸਾਂ ’ਤੇ ਪਾਣੀ ਫਿਰ ਗਿਆ ਹੈ। ਕਿਉਕਿ ਵਧੀਕ ਸੈਸ਼ਨ ਜੱਜ ਬਰਿੰਦਰ ਸਿੰਘ ਰੋਮਾਣਾ ਦੀ ਅਦਾਲਤ ਨੇ 2008 ਦੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪਰੀਸ਼ਦ ਚੋਣਾਂ ਨਾਲ ਜੁੜੇ 18 ਸਾਲ ਪੁਰਾਣੇ ਹਮਲੇ ਦੇ ਮਾਮਲੇ ’ਚ ਸਾਬਕਾ ਕਾਂਗਰਸੀ ਵਿਧਾਇਕ ਜਸਬੀਰ ਸਿੰਘ ਉਰਫ਼ ਜੱਸੀ ਖੰਗੂੜਾ ਤੇ ਉਨ੍ਹਾਂ ਦੇ ਇੱਕ ਸਹਿ-ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਦੋ ਦੋ ਸਾਲ ਦੀ ਕੈਦ ਤੇ ਤਿੰਨ ਤਿੰਨ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਦੋਸ਼ੀਆਂ ਵੱਲੋਂ ਤਿੰਨ ਤਿੰਨ ਹਜ਼ਾਰ ਰੁਪਏ ਦਾ ਜੁਰਮਾਨਾ ਭਰ ਦਿੱਤਾ ਗਿਆ ਹੈ।

ਇਹ ਖਬਰ ਵੀ ਪੜ੍ਹੋ : Kuldeep Yadav Reception: ਕ੍ਰਿਕੇਟਰ ਕੁਲਦੀਪ ਯਾਦਵ ਦਾ ਲਖਨਊ ’ਚ ਰਿਸੈਪਸ਼ਨ, ਜਡੇਜ਼ਾ, ਯਸ਼ਸਵੀ ਜਾਇਸਵਾਲ ਤੇ ਸ਼ਿਖਰ ਧਵਨ ਪ…

ਇੱਕ ਅਪੀਲ ’ਤੇ ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਇਸ ਮਾਮਲੇ ’ਚ 11 ਹੋਰ ਸਹਿ-ਮੁਲਜ਼ਮਾਂ ਨੂੰ ਬਰੀ ਕਰਨ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਮਾਨਯੋਗ ਅਦਾਲਤ ਨੇ ਇਹ ਹੁਕਮ ਸ਼ਿਕਾਇਤਕਰਤਾ ਫਕੀਰ ਸਿੰਘ ਵੱਲੋਂ ਦਾਇਰ ਕੀਤੀ ਗਈ ਇੱਕ ਅਪੀਲ ’ਤੇ ਸੁਣਾਏ ਹਨ। ਫ਼ਕੀਰ ਸਿੰਘ ਨੇ 29 ਅਗਸਤ 2017 ਨੂੰ ਤਤਕਾਲੀ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ, ਲੁਧਿਆਣਾ, ਸ਼੍ਰੀਮਤੀ ਗੁਰਪ੍ਰੀਤ ਕੌਰ ਦੀ ਅਦਾਲਤ ਵੱਲੋਂ ਜਸਬੀਰ ਸਿੰਘ ਖੰਗੂੜਾ ਅਤੇ ਹੋਰਾਂ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ 12 ਮਈ 2008 ਨੂੰ ਥਾਣਾ ਡੇਹਲੋਂ ਵਿਖੇ ਸ਼ਿਕਾਇਤਕਰਤਾ ਫਕੀਰ ਸਿੰਘ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਸੀ। ਫ਼ਕੀਰ ਸਿੰਘ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਪ੍ਰੀਜਾਈਡਿੰਗ ਅਫ਼ਸਰ ਵਜੋਂ ਡਿਊਟੀ ਨਿਭਾ ਰਹੇ ਸਨ। ਫਕੀਰ ਸਿੰਘ ਨੇ ਦੱਸਿਆ ਕਿ 11 ਮਈ 2008 ਨੂੰ ਉਹ ਪੋਲਿੰਗ ਪਾਰਟੀ ਦੇ ਹੋਰ ਮੈਂਬਰਾਂ ਤੇ ਪੁਲਿਸ ਟੀਮ ਦੇ ਨਾਲ ਪਿੰਡ ਬੁਟਾਹਰੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਬੂਥ ਨੰਬਰ 1 ’ਤੇ ਤਾਇਨਾਤ ਸਨ। 12 ਮਈ ਨੂੰ ਵੋਟਾਂ ਪੈਣ ਤੋਂ ਬਾਅਦ ਬੈਲਟ ਬਾਕਸ (ਪੇਟੀਆਂ) ਪੋਲਿੰਗ ਏਜੰਟਾਂ ਦੀ ਮੌਜੂਦਗੀ ’ਚ ਸੀਲ ਕੀਤੇ ਗਏ ਅਤੇ ਜਮ੍ਹਾਂ ਕਰਵਾਉਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਡੇਹਲੋਂ ਲਿਜਾਏ ਗਏ। Jassi Khangura

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਜਦੋਂ ਉਹ ਬੈਲਟ ਬਾਕਸ ਜਮ੍ਹਾਂ ਕਰਵਾਉਣ ਲਈ ਸਕੂਲ ਦੇ ਅੰਦਰ ਪਹੁੰਚਿਆ ਤਾਂ 5-7 ਵਿਅਕਤੀਆਂ ਨੇ ਉਸ ਨੂੰ ਰੋਕ ਲਿਆ ਤੇ ਬਦਸਲੂਕੀ ਕੀਤੀ। ਉਨ੍ਹਾਂ ਵਿਅਕਤੀਆਂ ਨੇ ਸਵਾਲ ਕੀਤਾ ਕਿ ਬੈਲਟ ਬਾਕਸ ਕਾਰ ’ਚ ਕਿਉਂ ਲਿਆਂਦੇ ਗਏ ਹਨ। ਉਨ੍ਹਾਂ ਨੇ ਕਥਿਤ ਤੌਰ ’ਤੇ ਜਸਬੀਰ ਸਿੰਘ ਖੰਗੂੜਾ ਨੂੰ ਫੋਨ ਕਰਕੇ ਮੌਕੇ ਤੇ ਬੁਲਾ ਲਿਆ। ਫ਼ਕੀਰ ਸਿੰਘ ਮੁਤਾਬਕ ਲੱਗਭਗ 10-15 ਮਿੰਟਾਂ ਬਾਅਦ ਜੱਸੀ ਖੰਗੂੜਾ ਆਪਣੇ 20-25 ਸਮਰਥਕਾਂ ਸਮੇਤ ਮੌਕੇ ’ਤੇ ਪਹੁੰਚ ਗਿਆ ਤੇ ਕਥਿਤ ਤੌਰ ’ਤੇ ਸ਼ਿਕਾਇਤਕਰਤਾ ’ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਕਥਿਤ ਤੌਰ ’ਤੇ ਉਸ ਨੂੰ ਥੱਪੜ, ਲੱਤਾਂ, ਮੁੱਕੇ ਮਾਰੇ ਅਤੇ ਉਸ ਦੀ ਪੱਗ ਉਤਾਰ ਦਿੱਤੀ। ਬਾਅਦ ਵਿੱਚ ਪੁਲਿਸ ਮੁਲਾਜ਼ਮਾਂ ਨੇ ਦਖਲ ਦੇ ਕੇ ਉਸ ਦੀ ਜਾਨ ਬਚਾਈ। Jassi Khangura

ਫਕੀਰ ਸਿੰਘ ਨੂੰ ਸਿਵਲ ਹਸਪਤਾਲ ਡੇਹਲੋਂ ਲਿਜਾਇਆ ਗਿਆ, ਜਿੱਥੇ ਉਸਦੀ ਡਾਕਟਰੀ ਜਾਂਚ ਵਿੱਚ ਸਰੀਰ ’ਤੇ ਛੇ ਸੱਟਾਂ ਪਾਈਆਂ ਗਈਆਂ, ਜਿਨ੍ਹਾਂ ਵਿੱਚ ਨੱਕ, ਖੱਬੀ ਅੱਖ ਦੇ ਹੇਠਾਂ, ਖੱਬੀ ਵੱਖੀ, ਕੂਹਣੀ ਅਤੇ ਗੋਡੇ ਦੀਆਂ ਸੱਟਾਂ ਸ਼ਾਮਲ ਸਨ। ਬਾਅਦ ਵਿੱਚ ਉਸ ਨੂੰ ਸਿਵਲ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਅਤੇ ਫਿਰ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਕਰਵਾਇਆ ਗਿਆ। ਅਦਾਲਤ ਨੇ ਸਬੂਤਾਂ ਦੀ ਜਾਂਚ ਕਰਨ ਤੇ ਅਪੀਲ ਵਿੱਚ ਦਲੀਲਾਂ ਸੁਣਨ ਤੋਂ ਬਾਅਦ ਜਸਬੀਰ ਸਿੰਘ ਖੰਗੂੜਾ ਅਤੇ ਗੁਰਪ੍ਰੀਤ ਸਿੰਘ ਨੂੰ ਦੋਸ਼ੀ ਕਰਾਰ ਦੇ ਕੇ ਅਪੀਲ ਨੂੰ ਅੰਸ਼ਿਕ ਰੂਪ ਵਿੱਚ ਸਵੀਕਾਰ ਕਰ ਲਿਆ, ਜਦਕਿ ਬਾਕੀ ਮੁਲਜ਼ਮਾਂ ਨੂੰ ਬਰੀ ਰੱਖਿਆ। ਹਾਲਾਂਕਿ, ਹਾਈ ਕੋਰਟ ਵਿੱਚ ਸਜ਼ਾ ਨੂੰ ਚੁਣੌਤੀ ਦੇਣ ਲਈ ਅਰਜ਼ੀ ਦੇਣ ਤੋਂ ਬਾਅਦ ਦੋਵਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ।

ਜੱਸੀ ਖੰਗੂੜਾ ਹਲਕਾ ਅਮਰਗੜ੍ਹ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੌੜ ਚੋਂ ਬਾਹਰ

ਲੁਧਿਆਣਾ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਜੱਸੀ ਖੰਗੂੜਾ ਦੀ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਕਾਂਗਰਸ ਪਾਰਟੀ ਦੀ ਟਿਕਟ ਉਪਰ ਪਾਣੀ ਫਿਰ ਗਿਆ ਹੈ। ਹਲਕਾ ਅਮਰਗੜ੍ਹ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਅੱਧੀ ਦਰਜਨ ਦੇ ਕਰੀਬ ਦਾਅਵੇਦਾਰਾਂ ਵਿੱਚ ਜੱਸੀ ਖੰਗੂੜਾ ਦਾ ਨਾਂਅ ਵੀ ਸ਼ਾਮਲ ਸੀ। ਸੂਤਰਾਂ ਮੁਤਾਬਕ ਸਜ਼ਾ ਸੁਣਾਏ ਜਾਣ ਪਿਛੋਂ ਜੱਸੀ ਖੰਗੂੜਾ ਟਿਕਟ ਦੀ ਦੌੜ ਵਿਚੋਂ ਪੂਰੀ ਤਰ੍ਹਾਂ ਬਾਹਰ ਹੋ ਗਏ ਹਨ।

VK Janjua Corruption Case: ਸਾਬਕਾ ਮੁੱਖ ਸਕੱਤਰ ਵੀਕੇ ਜੰਜੂਆ ਖ਼ਿਲਾਫ਼ ਚੱਲੇਗਾ ਭ੍ਰਿਸ਼ਟਾਚਾਰ ਦਾ ਮਾਮਲਾ
ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਇਜਾਜ਼ਤ, 17 ਸਾਲ ਪੁਰਾਣਾ ਐ ਮਾਮਲਾ

VK Janjua Corruption Case: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਸਾਬਕਾ ਮੁੱਖ ਸਕੱਤਰ ਵੀਕੇ ਜੰਜੂਆ ਦੇ ਖ਼ਿਲਾਫ ਕੇਂਦਰ ਸਰਕਾਰ ਵੱਲੋਂ ਕੇਸ ਚਲਾਉਣ ਦੀ ਇਜ਼ਾਜਤ ਦੇ ਦਿੱਤੀ ਗਈ ਹੈ। ਕੇਂਦਰ ਸਰਕਾਰ ਕੋਲ ਵੀਕੇ ਜੰਜੂਆ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਮਾਮਲੇ ਵਿੱਚ ਕੇਸ ਚਲਾਉਣ ਦੀ ਇਜ਼ਾਜਤ ਮੰਗੀ ਗਈ ਹੈ ਅਤੇ ਹੁਣ ਉਨ੍ਹਾਂ ਦੇ ਰਿਟਾਇਰ ਹੋਣ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਇਹ ਇਜਾਜ਼ਤ ਦਿੱਤੀ ਗਈ ਹੈ। ਇੱਥੇ ਹੀ ਹੈਰਾਨੀ ਵਾਲੀ ਗੱਲ ਇਹ ਹੈ ਕਿ ਵੀਕੇ ਜੰਜੂਆ ਬੀਤੇ ਡੇਢ ਸਾਲ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਮੁੱਖ ਸਕੱਤਰ ਵੀ ਰਹਿ ਚੁੱਕੇ ਹਨ ਅਤੇ ਉਨ੍ਹਾਂ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਦੀ ਸਿਕਾਇਤ 17 ਸਾਲ ਪਹਿਲਾਂ ਸਕੱਤਰ ਵਜੋਂ ਤੈਨਾਤੀ ਮੌਕੇ ਦੀ ਸੀ। VK Janjua Corruption Case

ਇਹ ਖਬਰ ਵੀ ਪੜ੍ਹੋ : Importance of Mother Tongue: ਸੰਕਟਾਂ ਨਾਲ ਦਸਤਪੰਜਾ ਲੈ ਕੇ ਅੱਗੇ ਵਧਦੀ ਮਾਤ-ਭਾਸ਼ਾ

ਇਨ੍ਹਾਂ 17 ਸਾਲਾਂ ਦੇ ਦੌਰਾਨ ਉਹ ਕੁਝ ਸਮਾਂ ਛੱਡ ਕੇ ਲਗਾਤਾਰ ਸਰਕਾਰ ਵਿੱਚ ਨੌਕਰੀ ਵੀ ਕਰਦੇ ਰਹੇ ਅਤੇ ਮੁੱਖ ਸਕੱਤਰ ਦੇ ਅਹੁਦੇ ਤੋਂ ਰਿਟਾਇਰ ਹੋਏ ਹਨ। ਕੇਂਦਰ ਸਰਕਾਰ ਦੇ ਡਿਪਾਰਟਮੈਂਟ ਆਫ ਪਰਸੋਨਲ ਐਂਡ ਟਰੇਨਿੰਗ ਵੱਲੋਂ ਭ੍ਰਿਸ਼ਟਾਚਾਰ ਨਿਵਾਰਨ ਅਧਿਨਿਯਮ, 1988 ਦੀ ਧਾਰਾ 7 ਅਤੇ 13(2) ਤਹਿਤ ਮੁਕੱਦਮਾ ਚਲਾਉਣ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਵਿਭਾਗ ਵੱਲੋਂ ਦਿੱਤੀ ਗਈ ਇਜਾਜ਼ਤ ਵਿੱਚ ਸਾਫ਼ ਲਿਖਿਆ ਹੈ ਕਿ ਸ਼ੁਰੂਆਤੀ ਸਬੂਤਾਂ ਨੂੰ ਵੇਖਦੇ ਹੋਏ ਇਹ ਭ੍ਰਿਸ਼ਟਾਚਾਰ ਦਾ ਮਾਮਲਾ ਲੱਗਦਾ ਹੈ, ਇਸ ਲਈ ਜਾਂਚ ਕਰਨੀ ਜ਼ਰੂਰੀ ਹੈ। ਕੇਂਦਰ ਸਰਕਾਰ ਵੱਲੋਂ ਇਹ ਮਨਜ਼ੂਰੀ ਪੰਜਾਬ ਸਰਕਾਰ ਦੀ ਸਿਫ਼ਾਰਸ਼ ਤੋਂ ਬਾਅਦ ਦਿੱਤੀ ਗਈ ਹੈ।

ਇਥੇ ਦੱਸਣਯੋਗ ਹੈ ਕਿ ਵੀਕੇ ਜੰਜੂਆ ਨੂੰ ਸਾਲ 2009 ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਸੀ ਅਤੇ ਉਨ੍ਹਾਂ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਸੀ। ਵਿਜੀਲੈਂਸ ਦੇ ਮੁਹਾਲੀ ਸਥਿਤ ਦਫ਼ਤਰ ਵਿੱਚ 9 ਨਵੰਬਰ 2009 ਨੂੰ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਲੁਧਿਆਣਾ ਦੇ ਤੁਲਸੀ ਰਾਮ ਮਿਸ਼ਰਾ ਨੇ ਦੋਸ਼ ਲਾਇਆ ਸੀ ਕਿ ਵੀਕੇ ਜੰਜੂਆ ਨੇ ਉਨ੍ਹਾਂ ਦੇ ਪਲਾਟ ਨਾਲ ਲੱਗਦੀ ਖਾਲੀ ਜ਼ਮੀਨ ਦੀ ਅਲਾਟਮੈਂਟ ਲਈ 5 ਲੱਖ ਰੁਪਏ ਦੀ ਰਿਸ਼ਵਤ ਮੰਗੀ ਹੈ। ਜਿਸ ਤੋਂ ਬਾਅਦ ਪੰਜਾਬ ਵਿਜੀਲੈਂਸ ਵਲੋਂ ਟ੍ਰੈਪ ਲਾਇਆ ਗਿਆ ਸੀ। VK Janjua Corruption Case

2 ਲੱਖ ਰੁਪਏ ਰਿਸ਼ਵਤ ਦਿੱਤੇ ਜਾਣ ਤੋਂ ਬਾਅਦ ਵਿਜੀਲੈਂਸ ਵੱਲੋਂ ਗ੍ਰਿਫ਼ਤਾਰੀ ਕੀਤੀ ਗਈ ਸੀ। ਇਸ ਮਾਮਲੇ ਵਿੱਚ ਮੁਹਾਲੀ ਵਿਜੀਲੈਂਸ ਬਿਊਰੋ ਦੇ ਦਫ਼ਤਰ ਵਿੱਚ ਐੱਫ਼ਆਈਆਰ ਨੰਬਰ 9 ਦਰਜ ਸੀ। ਇਸ ਮਾਮਲੇ ਵਿੱਚ ਕੁਝ ਸਾਲ ਬੀਤਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਵੀਕੇ.ਜੰਜੂਆ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਤੋਂ ਇਜਾਜ਼ਤ ਲੈਣ ਵਾਲੀ ਅਰਜ਼ੀ ਨੂੰ ਵਾਪਸ ਲੈ ਲਿਆ ਗਿਆ ਸੀ ਪਰ ਇਸ ਮਾਮਲੇ ਦੇ ਸ਼ਿਕਾਇਤਕਰਤਾ ਤੁਲਸੀ ਰਾਮ ਮਿਸ਼ਰਾ ਵੱਲੋਂ ਹਾਈ ਕੋਰਟ ਦਾ ਰੁਖ ਕੀਤਾ ਗਿਆ ਸੀ ਅਤੇ ਹਾਈ ਕੋਰਟ ਦੇ ਆਦੇਸ਼ਾਂ ’ਤੇ ਹੀ ਕੇਂਦਰ ਸਰਕਾਰ ਤੋਂ ਭ੍ਰਿਸ਼ਟਾਚਾਰ ਦਾ ਮਾਮਲਾ ਚਲਾਉਣ ਦੀ ਇਜਾਜ਼ਤ ਮੰਗੀ ਗਈ ਸੀ ਤਾਂ ਹੁਣ ਕੇਂਦਰ ਸਰਕਾਰ ਨੇ ਇਜ਼ਾਜਤ ਵੀ ਦੇ ਦਿੱਤੀ ਹੈ।

Bhagwant Mann News: ਸੀਐੱਮ ਭਗਵੰਤ ਮਾਨ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਜਾਣੋ ਕੀ ਹੈ ਮੰਗ
Bhagwant Mann News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ’ਚ ਭਾਰਤੀ ਖੁਰਾਕ ਨਿਗਮ (ਐਫਸੀਆਈ) ਦੇ ਜਨਰਲ ਮੈਨੇਜਰ ਦੀ ਨਿਯੁਕਤੀ ਦਾ ਮੁੱਦਾ ਉਠਾਇਆ ਗਿਆ ਹੈ। ਪੱਤਰ ’ਚ, ਉਨ੍ਹਾਂ ਕਿਹਾ ਕਿ ਐਫਸੀਆਈ ਪੰਜਾਬ ਤੇ ਚੰਡੀਗੜ੍ਹ ਦੇ ਜਨਰਲ ਮੈਨੇਜਰ ਦੇ ਅਹੁਦੇ ਲਈ ਪੰਜਾਬ ਦੇ ਇੱਕ ਆਈਏਐਸ ਅਧਿਕਾਰੀ ਦੀ ਚੋਣ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਾਹਰੀ ਅਧਿਕਾਰੀ ਪੰਜਾਬ ਦੀ ਸਥਿਤੀ ਨੂੰ ਚੰਗੀ ਤਰ੍ਹਾਂ ਨਹੀਂ ਸਮਝ ਸਕਦੇ। ਇਸ ਲਈ, ਐਫਸੀਆਈ ਪੰਜਾਬ ਤੇ ਚੰਡੀਗੜ੍ਹ ਦਾ ਜਨਰਲ ਮੈਨੇਜਰ ਪੰਜਾਬ ਦਾ ਇੱਕ ਅਧਿਕਾਰੀ ਹੋਣਾ ਚਾਹੀਦਾ ਹੈ। Bhagwant Mann News

ਇਹ ਖਬਰ ਵੀ ਪੜ੍ਹੋ : Electricity Bill Relief: ਬਿਜਲੀ ਬਿੱਲ ਰਾਹਤ ਯੋਜਨਾ ਨਾਲ ਮਿਲੇਗੀ ਖਪਤਕਾਰਾਂ ਨੂੰ ਵੱਡੀ ਰਾਹਤ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੇਡਰ ਦੇ ਅਧਿਕਾਰੀਆਂ ਨੂੰ ਸੂਬੇ ਦੀ ਖਰੀਦ, ਸਟੋਰੇਜ ਤੇ ਵੰਡ ਪ੍ਰਣਾਲੀਆਂ ਦਾ ਸਿੱਧਾ ਤਜਰਬਾ ਹੈ, ਜੋ ਕਿ ਸੂਬਾ ਸਰਕਾਰ ਤੇ ਕੇਂਦਰੀ ਏਜੰਸੀਆਂ ਵਿਚਕਾਰ ਚੰਗਾ ਤਾਲਮੇਲ ਯਕੀਨੀ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੇਡਰ ਦੇ ਆਈਏਐੱਸ ਅਧਿਕਾਰੀਆਂ ਦਾ ਇੱਕ ਪੈਨਲ ਕੇਂਦਰ ਸਰਕਾਰ ਨੂੰ ਭੇਜਿਆ ਗਿਆ ਹੈ। ਪਹਿਲੇ ਪੈਨਲ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ਸੀ, ਜਿਸ ਤੋਂ ਬਾਅਦ ਇੱਕ ਸੋਧਿਆ ਪੈਨਲ ਭੇਜਿਆ ਗਿਆ ਸੀ। ਹਾਲਾਂਕਿ, ਇਸ ਪੈਨਲ ਨੂੰ ਵੀ ਮਨਜ਼ੂਰੀ ਨਹੀਂ ਦਿੱਤੀ ਗਈ ਸੀ, ਤੇ ਇਸ ਮਹੱਤਵਪੂਰਨ ਅਹੁਦੇ ਲਈ ਕਿਸੇ ਹੋਰ ਕੇਡਰ ਦੇ ਇੱਕ ਆਈਏਐੱਸ ਅਧਿਕਾਰੀ ਦੇ ਨਾਂਅ ਨੂੰ ਮਨਜ਼ੂਰੀ ਦਿੱਤੀ ਗਈ ਹੈ।

Kuldeep Dhaliwal: ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨਾਲ ਜੁੜੀ ਵੱਡੀ ਖਬਰ
ਲਿਆ ਗਿਆ ਅਸਤੀਫ਼ਾ | Kuldeep Dhaliwal

ਚੰਡੀਗੜ੍ਹ (ਅਸ਼ਵਨੀ ਚਾਵਲਾ)। Kuldeep Dhaliwal: ਪੰਜਾਬ ਮੰਤਰੀ ਮੰਡਲ ’ਚ ਸ਼ਾਮਲ ਕੁਲਦੀਪ ਸਿੰਘ ਧਾਲੀਵਾਲ ਤੋਂ ਅਸਤੀਫਾ ਲੈ ਲਿਆ ਗਿਆ ਹੈ। ਕੁਲਦੀਪ ਸਿੰਘ ਧਾਲੀਵਾਲ ਤੋਂ ਅਸਤੀਫਾ ਲੈਣ ਦੇ ਨਾਲ ਹੀ ਉਨ੍ਹਾਂ ਨੂੰ ਮਿਲੇ ਹੋਏ ਐਨਆਰਆਈ ਵਿਭਾਗ ਨੂੰ ਸੰਜੀਵ ਅਰੋੜਾ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ, ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਸਿੰਘ ਧਾਲੀਵਾਲ ਨੂੰ ਅੱਜ ਸਵੇਰੇ ਹੀ ਸੁਨੇਹਾ ਭੇਜ ਦਿੱਤਾ ਗਿਆ ਸੀ ਕਿ ਉਹ ਆਪਣਾ ਅਸਤੀਫਾ ਭੇਜ ਦੇਣ, ਜਿਸ ਤੋਂ ਬਾਅਦ ਉਨ੍ਹਾਂ ਦਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਕੋਲ ਪੁੱਜ ਗਿਆ ਸੀ ਤੇ ਦੁਪਹਿਰ ਹੁੰਦੇ-ਹੁੰਦੇ ਮੰਤਰੀ ਮੰਡਲ ਵਾਧੇ ਦੇ ਸਮੇਂ ਉਨ੍ਹਾਂ ਦੇ ਅਸਤੀਫੇ ਨੂੰ ਮਨਜ਼ੂਰ ਵੀ ਕਰ ਲਿਆ ਗਿਆ ਹੈ। Kuldeep Dhaliwal

ਇਹ ਖਬਰ ਵੀ ਪੜ੍ਹੋ : Railway News: ਇਹ ਰੇਲ ਲਾਈਨ ਇਨ੍ਹਾਂ ਜ਼ਿਲ੍ਹਿਆਂ ਦੀ ਬਦਲ ਦੇਵੇਗੀ ਕਿਸਮਤ, ਵਧਣਗੀਆਂ ਜ਼ਮੀਨ ਦੀਆਂ ਕੀਮਤਾਂ

Punjab Political News: ਪੰਜਾਬ ’ਚ ਸਿਆਸੀ ਹਨ੍ਹੇਰੀ, ਅੱਜ ਦਿੱਲੀ ’ਚ ਹੋਵੇਗੀ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ, ਜਾਣੋ ਮੌਕੇ ਦਾ ਹਾਲ
Punjab Political News: ਮੀਟਿੰਗ ਤੋਂ ਪਹਿਲਾਂ ਪੰਜਾਬ ਵਿੱਚ ਸਿਆਸੀ ਤੁੂਫਾਨ, ਵਿਰੋਧੀਆਂ ਦੇ ਨਿਸ਼ਾਨੇ ’ਤੇ ‘ਆਪ’

Punjab Political News | ਭਗਵੰਤ ਮਾਨ ਨੂੰ ਕਮਜ਼ੋਰ ਕਰਨ ਅਤੇ ਹਟਾਉਣ ਦਾ ਵਿਰੋਧੀਆਂ ਵੱਲੋਂ ਦੋਸ਼, ‘ਆਪ’ ਵੱਲੋਂ ਸਾਫ਼ ਇਨਕਾਰ

Punjab Political News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਦਿੱਲੀ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਵਿੱਚ ਸਿਆਸੀ ਤੁੂਫ਼ਾਨ ਆ ਗਿਆ ਹੈ। ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਨਾਲ-ਨਾਲ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ’ਤੇ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਟਾਉਣ ਤੱਕ ਦੀ ਸਾਜਿਸ਼ ਕਰਾਰ ਦੇ ਦਿੱਤਾ ਗਿਆ ਹੈ। ਵਿਰੋਧੀ ਪਾਰਟੀਆਂ ਨੇ ਅਰਵਿੰਦ ਕੇਜਰੀਵਾਲ ’ਤੇ ਗੰਭੀਰ ਦੋਸ਼ ਲਾਏ ਜਾ ਰਹੇ ਹਨ ਕਿ ਦਿੱਲੀ ਵਿਖੇ ਹਾਰ ਤੋਂ ਬਾਅਦ ਉਹ ਪੰਜਾਬ ਵਿੱਚ ਜ਼ਿਆਦਾ ਦਖ਼ਲ ਅੰਦਾਜ਼ੀ ਕਰਨ ਜਾ ਰਹੇ ਹਨ, ਇਸ ਲਈ ਹੀ ਦਿੱਲੀ ਵਿਖੇ ਮੀਟਿੰਗ ਸੱਦ ਕੇ ਭਗਵੰਤ ਮਾਨ ਨੂੰ ਕਮਜ਼ੋਰ ਕਰਨ ਦੀ ਕੋਸ਼ਸ਼ ਕੀਤੀ ਜਾ ਰਹੀ ਹੈ।

ਭਾਜਪਾ ਨੇ ਇਥੇ ਤੱਕ ਕਹਿ ਦਿੱਤਾ ਹੈ ਕਿ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦੀ ਕੁਰਸੀ ਦੇ ਬਿਨਾਂ ਨਹੀਂ ਰਹਿ ਸਕਦੇ ਹਨ, ਜਿਸ ਕਾਰਨ ਹੀ ਹੁਣ ਉਹ ਪੰਜਾਬ ਦੇ ਮੁੱਖ ਮੰਤਰੀ ਬਣਨ ਦੀ ਤਿਆਰੀ ਕਰ ਰਹੇ ਹਨ। Punjab Political News

ਜਾਣਕਾਰੀ ਅਨੁਸਾਰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਇੱਕਜੁੱਟ ਕਰਨ ਵਿੱਚ ਲੱਗੇ ਹੋਏ ਅਰਵਿੰਦ ਕੇਜਰੀਵਾਲ ਵੱਲੋਂ ਮੰਗਲਵਾਰ ਨੂੰ ਦਿੱਲੀ ਵਿਖੇ ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਦੀ ਅੱਜ 11 ਫਰਵਰੀ ਨੂੰ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਭਾਗ ਲੈਣਾ ਹੈ। ਇਸ ਮੀਟਿੰਗ ਕਰਨ ਦਾ ਐਲਾਨ ਕਰਨ ਤੋਂ ਬਾਅਦ ਹੀ ਅਰਵਿੰਦ ਕੇਜਰੀਵਾਲ ਆਪਣੀਆਂ ਵਿਰੋਧੀ ਸਿਆਸੀ ਪਾਰਟੀਆਂ ਦੇ ਨਿਸ਼ਾਨੇ ’ਤੇ ਆ ਗਏ ਹਨ।

Punjab Political News

ਦਿੱਲੀ ਤੋਂ ਵਿਧਾਇਕ ਅਤੇ ਭਾਜਪਾ ਆਗੂ ਮਨਜਿੰਦਰ ਸਰਸਾ ਨੇ ਕਿਹਾ ਕਿ ਦਿੱਲੀ ਤੋਂ ਬੇਦਖ਼ਲ ਹੋ ਕੇ ਹੁਣ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਦਖ਼ਲਅੰਦਾਜ਼ੀ ਕਰਨ ਦੀ ਕੋਸ਼ਸ਼ ਕਰ ਰਹੇ ਹਨ ਤੇ ਪੰਜਾਬੀ ਕਦੇ ਵੀ ਇਸ ਤਰ੍ਹਾਂ ਦੀ ਦਖ਼ਲ ਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਦਿੱਲੀ ਸੱਦ ਕੇ ਮੀਟਿੰਗ ਕਰਨ ਤੋਂ ਸਾਫ਼ ਹੈ ਕਿ ਅਰਵਿੰਦ ਕੇਜਰੀਵਾਲ ਹੁਣ ਪੰਜਾਬ ਸਰਕਾਰ ਵਿੱਚ ਆਪਣੀ ਦਖਲਅੰਦਾਜ਼ੀ ਵਧਾਉਂਦੇ ਹੋਏ ਭਗਵੰਤ ਮਾਨ ਨੂੰ ਕਮਜ਼ੋਰ ਕਰਨਗੇ।

ਇਥੇ ਹੀ ਪੰਜਾਬ ਭਾਜਪਾ ਦੇ ਆਗੂ ਫਤਹਿਜੰਗ ਬਾਜਵਾ ਨੇ ਕਿਹਾ ਕਿ ਕਪੂਰਥਲਾ ਹਾਊੁਸ ਦਿੱਲੀ ਵਿਖੇ ਪੰਜਾਬ ਸਰਕਾਰ ਦੀ ਪ੍ਰਾਪਰਟੀ ਹੈ, ਇਸ ਲਈ ਅਰਵਿੰਦ ਕੇਜਰੀਵਾਲ ਦਾ ਕਪੂਰਥਲਾ ਹਾਊੁਸ ਵਿੱਚ ਮੀਟਿੰਗ ਸੱਦਣ ਦਾ ਮਤਲਬ ਵੀ ਪੈਦਾ ਨਹੀਂ ਹੋਣਾ ਚਾਹੀਦਾ ਹੈ, ਇਸ ਤੋਂ ਸਾਫ਼ ਹੈ ਕਿ ਪੰਜਾਬ ਸਰਕਾਰ ’ਤੇ ਅਰਵਿੰਦ ਕੇਜਰੀਵਾਲ ਦਾ ਕਬਜ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 10 ਫਰਵਰੀ ਨੂੰ ਹੋਣ ਵਾਲੀ ਸੀ ਤਾਂ ਇਸ ਨੂੰ ਰੱਦ ਵੀ ਅਰਵਿੰਦ ਕੇਜਰੀਵਾਲ ਨੇ ਹੀ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਕੋਈ ਪਾਵਰ ਹੀ ਨਹੀਂ ਹੈ ਅਤੇ ਸਾਰੀ ਪਾਵਰ ਦਿੱਲੀ ਤੋਂ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਅਰਵਿੰਦ ਕੇਜਰੀਵਾਲ ਵਲੋਂ ਅਗਲੇ ਸਮੇਂ ਦੌਰਾਨ ਪੰਜਾਬ ਵਿੱਚ ਹੋਰ ਜ਼ਿਆਦਾ ਦਖ਼ਲ ਦਿੱਤਾ ਜਾਵੇਗਾ।

30 ਵਿਧਾਇਕ ਕਾਂਗਰਸ ਦੇ ਸੰਪਰਕ ਵਿੱਚ, ਪੰਜਾਬ ਵਿੱਚ ਟੁੱਟੇਗੀ ਸਰਕਾਰ : ਕਾਂਗਰਸ

ਪੰਜਾਬ ਕਾਂਗਰਸ ਪਾਰਟੀ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ 30 ਵਿਧਾਇਕ ਇਸ ਸਮੇਂ ਕਾਂਗਰਸ ਦੇ ਸੰਪਰਕ ਵਿੱਚ ਹਨ ਅਤੇ ਪੰਜਾਬ ਵਿੱਚ ਕਿਸੇ ਵੀ ਸਮੇਂ ਸਰਕਾਰ ਡਿੱਗ ਸਕਦੀ ਹੈ। ਕਾਂਗਰਸ ਪਾਰਟੀ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਇਹ ਸਰਕਾਰ ਆਪਣਾ ਕਾਰਜਕਾਲ ਪੂਰਾ ਨਹੀਂ ਕਰੇਗੀ ਅਤੇ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਦੀ ਚੋਣਾਂ ਪੰਜਾਬ ਵਿੱਚ ਆਉਣ ਵਾਲੀਆਂ ਹਨ।