Punjab Pensioners News - Sach Kahoon Punjabi

Punjab Pensioners News: ਪੰਜਾਬ ਦੇ ਪੈਨਸ਼ਨਰਾਂ ਨੇ ਕਰ ਦਿੱਤਾ ਵੱਡਾ ਐਲਾਨ, ਸਰਕਾਰ ਖਿਲਾਫ਼ ਰੋਸ
ਸ੍ਰੀ ਮੁਕਤਸਰ ਸਾਹਿਬ (ਹਿੰ.ਸ.)| ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਪੈਨਸ਼ਨਰ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪੰਜਾਬ ਬਚਾਓ ਮੋਰਚਾ ਦੇ ਆਗੂ ਬਲਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਮੀਟਿੰਗ ਦੀ ਸ਼ੁਰੂਆਤ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸੇਵਾਮੁਕਤ ਡੀਐੱਸਪੀ ਦਰਸ਼ਨ ਸਿੰਘ ਚੱਕ ਸ਼ੇਰੇਵਾਲਾ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਹਾਜ਼ਰ ਮੈਂਬਰਾਂ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਜਸਵੰਤ ਸਿੰਘ ਬਰਾੜ ਭਾਗਸਰ, ਇੰਦਰਪਾਲ ਸਿੰਘ ਸੰਧੂ, ਬਲਵਿੰਦਰ ਸਿੰਘ ਅਤੇ ਜਸਪਾਲ ਸਿੰਘ ਨੇ ਸੰਬੋਧਨ ਕਰਦਿਆਂ ਸਰਕਾਰ ਦੀਆਂ ਮੁਲਾਜ਼ਮ ਅਤੇ ਲੋਕ ਮਾਰੂ ਨੀਤੀਆਂ ਦੀ ਸਖ਼ਤ ਆਲੋਚਨਾ ਕੀਤੀ।

Read Also : ਭਾਰੀ ਮੀਂਹ ਕਾਰਨ ਕਈ ਇਲਾਕਿਆਂ 'ਚ ਢਿੱਗਾਂ ਡਿੱਗੀਆਂ, ਪ੍ਰਮੁੱਖ ਰਾਜਮਾਰਗਾਂ 'ਤੇ ਆਵਾਜਾਈ ਪ੍ਰਭਾਵਿਤ

ਮੁੱਖ ਮਹਿਮਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵੱਲੋਂ ਚਲਾਇਆ ਜਾ ਰਿਹਾ ਸੰਘਰਸ਼ ਇਤਿਹਾਸਕ ਸੰਘਰਸ਼ ਹੈ, ਜੋ ਸਰਕਾਰ ਨੂੰ ਆਪਣੀਆਂ ਨੀਤੀਆਂ ’ਤੇ ਮੁੜ ਵਿਚਾਰ ਕਰਨ ਲਈ ਮਜਬੂਰ ਕਰੇਗਾ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਕਥਿਤ ਮੁਲਾਜ਼ਮ ਅਤੇ ਪੈਨਸ਼ਨਰ ਨੀਤੀਆਂ ਕਾਰਨ ਪੰਜਾਬ ਦੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਸਬਰ ਦਾ ਪਿਆਲਾ ਭਰ ਚੁੱਕਿਆ ਹੈ।

ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਲਈ ਨੁਕਸਾਨਦਾਇਕ ਸਾਬਤ ਹੋਣਗੀਆਂ।ਉਨ੍ਹਾਂ ਕਿਹਾ ਕਿ ਪੈਨਸ਼ਨਰ ਅਤੇ ਮੁਲਾਜ਼ਮ ਡੀਏ ਦੀਆਂ ਬਕਾਇਆ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਆਪਣੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਵਾਲੀ ਸਰਕਾਰ ਨੂੰ ਸਿਆਸੀ ਜਵਾਬ ਦੇਣਗੇ। ਕਰਮਜੀਤ ਸ਼ਰਮਾ ਨੇ ਚੰਡੀਗੜ੍ਹ ਰੈਲੀ ਵਿੱਚ ਸ਼ਾਮਲ ਹੋਏ ਸਮੂਹ ਪੈਨਸ਼ਨਰਾਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਹਿਯੋਗ ਜਾਰੀ ਰੱਖਣ ਦੀ ਅਪੀਲ ਕੀਤੀ।

ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਬਲਵੰਤ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਇਸ ਮਹੀਨੇ ਜਨਮ ਦਿਨ ਮਨਾਉਣ ਵਾਲੇ ਕੁਲਦੀਪ ਸਿੰਘ ਬਰਾੜ ਅਤੇ ਇਕਬਾਲ ਸਿੰਘ ਪ੍ਰਿੰਸੀਪਲ ਨੂੰ ਵਧਾਈ ਦਿੱਤੀ ਗਈ। ਦੋਵਾਂ ਨੂੰ ਹਾਰ ਪਾ ਕੇ ਲੰਮੀ ਉਮਰ ਦੀ ਕਾਮਨਾ ਕੀਤੀ ਗਈ।ਇਸ ਮੌਕੇ ਇਕਬਾਲ ਸਿੰਘ ਨੇ ਗੀਤ ਪੇਸ਼ ਕਰਕੇ ਹਾਜ਼ਰ ਪੈਨਸ਼ਨਰਾਂ ਦਾ ਮਨੋਰੰਜਨ ਕੀਤਾ। ਮੀਟਿੰਗ ਵਿੱਚ ਹਰਨੇਕ ਸਿੰਘ ਗਿੱਲ, ਮਲਕੀਤ ਸਿੰਘ ਸਰਾਂ, ਹਰਨਾਮ ਚੰਦ, ਬਲਰਾਜ ਸਿੰਘ, ਲਖਵਿੰਦਰ ਸਿੰਘ, ਟੇਕ ਸਿੰਘ, ਅੰਗਰੇਜ਼ ਸਿੰਘ, ਇੰਦਰਪਾਲ ਸਿੰਘ, ਜੱਗਾ ਸਿੰਘ, ਕਰਨੈਲ ਸਿੰਘ, ਰਣਜੀਤ ਸਿੰਘ, ਜਸਪਾਲ ਸਿੰਘ, ਹਜੂਰ ਸਿੰਘ, ਬਲਜੀਤ ਸਿੰਘ ਅਰੋੜਾ, ਰਜਿੰਦਰ ਪਾਲ, ਨਗਿੰਦਰ ਸਿੰਘ, ਸ਼ਾਮ ਲਾਲ, ਰੋਸ਼ਨ ਲਾਲ ਅਤੇ ਕਸ਼ਮੀਰੀ ਲਾਲ ਸਮੇਤ ਵੱਡੀ ਗਿਣਤੀ ਵਿੱਚ ਪੈਨਸ਼ਨਰ ਹਾਜ਼ਰ ਸਨ।

Punjab Pension News: ਪੰਜਾਬ ’ਚ ਇਨ੍ਹਾਂ ਲੋਕਾਂ ਦੀ ਪੈਨਸ਼ਨ ਹੋਵੇਗੀ ਬੰਦ, ਜਾਰੀ ਹੋਏ ਨਵੇਂ ਆਦੇਸ਼
Punjab Pension News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ, ਗਿੱਦੜਬਾਹਾ ਦੇ ਐਸਡੀਐਮ ਨੇ ਕਿਸਾਨਾਂ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਦੇ ਫੜੇ ਜਾਣ ਵਾਲੇ ਕਿਸਾਨਾਂ ਨੂੰ ਨਾ ਸਿਰਫ਼ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ, ਸਗੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਪੈਨਸ਼ਨ ਤੇ ਹੋਰ ਸਰਕਾਰੀ ਲਾਭ ਵੀ ਬੰਦ ਕਰ ਦਿੱਤੇ ਜਾਣਗੇ। ਹਾਸਲ ਹੋਏ ਵੇਰਵਿਆਂ ਮੁਤਾਬਕ ਐਸਡੀਐਮ ਨੇ ਸਪੱਸ਼ਟ ਕੀਤਾ ਕਿ ਪਰਾਲੀ ਸਾੜਦੇ ਫੜੇ ਜਾਣ ਵਾਲੇ ਕਿਸਾਨਾਂ ਦੇ ਪਰਿਵਾਰਾਂ ’ਚੋਂ ਕੋਈ ਵੀ ਸਰਕਾਰੀ ਯੋਜਨਾਵਾਂ ਦਾ ਲਾਭ ਨਹੀਂ ਲੈ ਸਕੇਗਾ।

ਇਹ ਖਬਰ ਵੀ ਪੜ੍ਹੋ : DIG Harcharan Bhullar: ਗ੍ਰਹਿ ਵਿਭਾਗ ਵੀ ਕਰੇਗਾ ਭੁੱਲਰ ਮਾਮਲੇ ਦੀ ਜਾਂਚ, CBI ਰਿਪੋਰਟ ਦੀ ਉਡੀਕ

ਇਸ ਸਬੰਧ ’ਚ ਆਂਗਣਵਾੜੀ ਵਰਕਰਾਂ ਨੂੰ ਵੀ ਵਿਸ਼ੇਸ਼ ਡਿਊਟੀਆਂ ਸੌਂਪੀਆਂ ਗਈਆਂ ਹਨ, ਜੋ ਘਰ-ਘਰ ਜਾ ਕੇ ਕਿਸਾਨਾਂ ’ਚ ਜਾਗਰੂਕਤਾ ਪੈਦਾ ਕਰਨ ਤੇ ਸਥਿਤੀ ਰਿਪੋਰਟਾਂ ਤਿਆਰ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਾਰ-ਵਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ, ਪਰ ਕੁਝ ਕਿਸਾਨ ਅਜੇ ਵੀ ਹੁਕਮਾਂ ਦੀ ਉਲੰਘਣਾ ਕਰ ਰਹੇ ਹਨ। ਅਜਿਹੇ ਮਾਮਲਿਆਂ ’ਚ ਕੋਈ ਵੀ ਨਰਮੀ ਨਹੀਂ ਦਿਖਾਈ ਜਾਵੇਗੀ। ਜ਼ਿਕਰਯੋਗ ਹੈ ਕਿ ਗਿੱਦੜਬਾਹਾ ਸਬ-ਡਿਵੀਜ਼ਨ ਦੀਆਂ ਸਾਰੀਆਂ ਆਂਗਣਵਾੜੀ ਵਰਕਰਾਂ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਸ ਮੁਹਿੰਮ ’ਚ ਸ਼ਾਮਲ ਹੋਈਆਂ ਹਨ। Punjab Pension News

Punjab Pensioners News: ਪੰਜਾਬ ਦੇ 3 ਲੱਖ ਪੈਨਸ਼ਨਰਾਂ ਲਈ ਖੁਸ਼ਖਬਰੀ, ਹੋ ਗਿਆ ਵੱਡਾ ਐਲਾਨ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Pensioners News: ਪੰਜਾਬ ਦੇ 3 ਲੱਖ ਪੈਨਸ਼ਨਰਾਂ ਲਈ ਵੱਡੀ ਖ਼ਬਰ ਹੈ। ਹੁਣ ਇਨ੍ਹਾਂ ਪੈਨਸ਼ਨਰਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਲਾਉਣੇ ਪੈਣਗੇ। ਦਰਅਸਲ, ਪੰਜਾਬ ਸਰਕਾਰ ਨੇ ਸੂਬੇ ਦੇ ਪੈਨਸ਼ਨਰਾਂ ਤੇ ਸੇਵਾਮੁਕਤੀ ਦੀ ਮਿਤੀ ਨੇੜੇ ਆ ਰਹੇ ਸਰਕਾਰੀ ਕਰਮਚਾਰੀਆਂ ਲਈ ਇੱਕ ਵੱਡੀ ਸਹੂਲਤ ਦਾ ਐਲਾਨ ਕੀਤਾ ਹੈ। ਹੁਣ ਪੈਨਸ਼ਨ ਨਾਲ ਸਬੰਧਤ ਸਮੱਸਿਆਵਾਂ ਨੂੰ ਹੱਲ ਕਰਨ ਲਈ, ਨਾ ਤਾਂ ਸਰਕਾਰੀ ਦਫ਼ਤਰਾਂ ’ਚ ਜਾਣਾ ਪਵੇਗਾ ਤੇ ਨਾ ਹੀ ਅਧਿਕਾਰੀਆਂ ਦੀ ਸਿਫਾਰਸ਼ ਲੈਣੀ ਪਵੇਗੀ।

ਇਹ ਖਬਰ ਵੀ ਪੜ੍ਹੋ : Share Market News: ਇਸ ਦਿਨ ਸ਼ੇਅਰ ਬਾਜ਼ਾਰ ’ਚ ਆਵੇਗਾ ਉਛਾਲ! ਅਮਰੀਕੀ ਰਾਸ਼ਟਰਪਤੀ ਟਰੰਪ ਨੇ ਭਾਰਤ ਨੂੰ ਦਿੱਤੀ ਖੁਸ਼ਖਬਰੀ

ਪੈਨਸ਼ਨ ਦੀ ਪ੍ਰਕਿਰਿਆ ਤੇ ਸਮੇਂ ਸਿਰ ਰਕਮ ਜਾਰੀ ਕਰਨ ਨੂੰ ਯਕੀਨੀ ਬਣਾਉਣ ਲਈ, ਸੂਬਾ ਸਰਕਾਰ ਇੱਕ ਵਿਸ਼ੇਸ਼ ‘ਪੈਨਸ਼ਨ ਸੇਵਾ ਪੋਰਟਲ’ ਤਿਆਰ ਕਰ ਰਹੀ ਹੈ। ਪਹਿਲੇ ਪੜਾਅ ਵਿੱਚ, ਸਿਹਤ, ਸਿੱਖਿਆ, ਪੁਲਿਸ, ਜਲ ਸਪਲਾਈ ਤੇ ਸੈਨੀਟੇਸ਼ਨ ਸਮੇਤ 6 ਵਿਭਾਗਾਂ ਵਿੱਚ ਇੱਕ ਪਾਇਲਟ ਪ੍ਰੋਜੈਕਟ ਚੱਲ ਰਿਹਾ ਹੈ। ਇਸ ਵਿੱਚ, ਸੇਵਾਮੁਕਤ ਹੋ ਰਹੇ ਕਰਮਚਾਰੀਆਂ ਦਾ ਸਾਰਾ ਡੇਟਾ ਪੋਰਟਲ ’ਤੇ ਅਪਲੋਡ ਕੀਤਾ ਜਾ ਰਿਹਾ ਹੈ ਤੇ ਸਾਰੇ ਜ਼ਰੂਰੀ ਐਨਓਸੀ ਬੈਂਕ ਨੂੰ ਭੇਜੇ ਜਾ ਰਹੇ ਹਨ। Punjab Pensioners News

ਇਸ ਪੋਰਟਲ ’ਤੇ ਪੁਰਾਣੇ ਪੈਨਸ਼ਨਰਾਂ ਦੇ ਰਿਕਾਰਡ ਵੀ ਅਪਲੋਡ ਕੀਤੇ ਜਾ ਰਹੇ ਹਨ, ਤਾਂ ਜੋ ਜੀਵਨ ਪ੍ਰਮਾਣ ਪੱਤਰ ਵੀ ਹਰ ਸਾਲ ਘਰ ਬੈਠੇ ਆਨਲਾਈਨ ਜਮ੍ਹਾਂ ਕਰਵਾਇਆ ਜਾ ਸਕੇ। ਸਰਕਾਰ ਦਾ ਟੀਚਾ 3 ਲੱਖ ਪੈਨਸ਼ਨਰਾਂ ਨੂੰ ਸਿੱਧੇ ਤੌਰ ’ਤੇ ਲਾਭ ਪਹੁੰਚਾਉਣਾ ਹੈ। ਪੋਰਟਲ ’ਚ ਇੱਕ ‘ਸ਼ਿਕਾਇਤ ਬਾਕਸ’ ਵੀ ਬਣਾਇਆ ਗਿਆ ਹੈ, ਜਿੱਥੇ ਹਰ ਪੈਨਸ਼ਨਰ ਆਪਣੀ ਸ਼ਿਕਾਇਤ ਦਰਜ ਕਰਵਾ ਸਕੇਗਾ, ਜੋ ਸਿੱਧੇ ਤੌਰ ’ਤੇ ਸਬੰਧਤ ਅਧਿਕਾਰੀ ਤੱਕ ਪਹੁੰਚੇਗਾ। ਹਰ ਕੰਮ ਲਈ ਇੱਕ ਸਮਾਂ ਸੀਮਾ ਨਿਰਧਾਰਤ ਕੀਤੀ ਗਈ ਹੈ ਤੇ ਚੰਡੀਗੜ੍ਹ ’ਚ ਬੈਠੇ ਸੀਨੀਅਰ ਅਧਿਕਾਰੀ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਕਰ ਸਕਣਗੇ। Punjab Pensioners News

ਜੇਕਰ ਕੋਈ ਅਧਿਕਾਰੀ ਜਾਣਬੁੱਝ ਕੇ ਫਾਈਲ ਰੋਕਦਾ ਹੈ, ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਹ ਪੋਰਟਲ ਸਿਰਫ਼ ਸਰਕਾਰੀ ਕਰਮਚਾਰੀਆਂ ਲਈ ਹੋਵੇਗਾ। ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਕਰਮਚਾਰੀਆਂ ਨੂੰ ਇਸ ’ਚ ਸ਼ਾਮਲ ਨਹੀਂ ਕੀਤਾ ਜਾਵੇਗਾ ਕਿਉਂਕਿ ਉਨ੍ਹਾਂ ਦੇ ਸੇਵਾ ਨਿਯਮ ਵੱਖਰੇ ਹਨ। ਸਰਕਾਰ ਯੋਜਨਾ ਬਣਾ ਰਹੀ ਹੈ ਕਿ ਆਉਣ ਵਾਲੀ ਦੀਵਾਲੀ ਤੱਕ, ਇਹ ਪੋਰਟਲ ਪੂਰੀ ਤਰ੍ਹਾਂ ਪੈਨਸ਼ਨਰਾਂ ਨੂੰ ਸਮਰਪਿਤ ਹੋ ਜਾਵੇਗਾ। ਇਸ ਨਾਲ, ਪੈਨਸ਼ਨ ਪ੍ਰਕਿਰਿਆ ਪੂਰੀ ਤਰ੍ਹਾਂ ਡਿਜੀਟਲ, ਪਾਰਦਰਸ਼ੀ ਤੇ ਦਫਤਰੀ ਮੁਸ਼ਕਲਾਂ ਤੋਂ ਮੁਕਤ ਹੋ ਜਾਵੇਗੀ।

Punjab Pensioners News: ਪੰਜਾਬ ਦੇ ਪੈਨਸ਼ਨਰਾਂ ਲਈ ਅਹਿਮ ਖਬਰ, ਜਾਰੀ ਹੋਏ ਨਵੇਂ ਆਦੇਸ਼
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Pensioners News: ਪਟਿਆਲਾ ’ਚ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਸੁਣਨ ਤੇ ਨਿਪਟਾਉਣ ਲਈ ਇੱਕ ਵਿਸ਼ੇਸ਼ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਅਦਾਲਤ ਦੇ ਕੰਮ ਲਈ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਪੈਨਸ਼ਨ ਅਦਾਲਤ 11 ਅਗਸਤ, 2025 ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਕਮੇਟੀ ਹਾਲ, ਬਲਾਕ, ਗਰਾਊਂਡ ਫਲੋਰ, ਮਿੰਨੀ ਸਕੱਤਰੇਤ ਵਿਖੇ ਹੋਵੇਗੀ।

ਇਹ ਖਬਰ ਵੀ ਪੜ੍ਹੋ : Punjab Free Ration News: ਪੰਜਾਬ ’ਚ ਮੁਫ਼ਤ ਰਾਸ਼ਨ ਬੰਦ! ਲੱਖਾਂ ਰਾਸ਼ਨ ਕਾਰਡ ਧਾਰਕਾਂ ਨੂੰ ਪਰੇਸ਼ਾਨੀ

ਨਵਦੀਪ ਸਿੰਘ ਨੇ ਦੱਸਿਆ ਕਿ ਇਸ ਮੌਕੇ ਪੈਨਸ਼ਨਰਾਂ ਦੀਆਂ ਸਾਰੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਜਲਦੀ ਤੋਂ ਜਲਦੀ ਹੱਲ ਕੀਤੀਆਂ ਜਾਣਗੀਆਂ। ਜ਼ਿਲ੍ਹਾ ਮਾਲ ਅਫ਼ਸਰ ਨੇ ਸਬੰਧਤ ਵਿਭਾਗਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸਬੰਧਤ ਪ੍ਰਤੀਨਿਧੀਆਂ ਨੂੰ ਨਿਰਧਾਰਤ ਮਿਤੀ ’ਤੇ ਪੈਨਸ਼ਨ ਅਦਾਲਤ ’ਚ ਭੇਜਣ, ਤਾਂ ਜੋ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਹਾਇਤਾ ਜਾਂ ਜਾਣਕਾਰੀ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। Punjab Pensioners News

Punjab Pensioners News: ਪੈਨਸ਼ਨਰਾਂ ਤੇ ਮੁਲਾਜ਼ਮਾਂ ਨੇ ਸਰਕਾਰ ਨੂੰ ਰੱਖ ਦਿੱਤੀ ਮੰਗ, ਜਲਦੀ ਨਿਪਟਾਰਾ ਕਰਨ ਦੀ ਵੀ ਉੱਠੀ ਮੰਗ
Punjab Pensioners News: ਮੋਗਾ (ਵਿੱਕੀ ਕੁਮਾਰ)। ਪੰਜਾਬ ਮੰਤਰੀ ਮੰਡਲ ਦੀ ਪਿਛਲੇ ਕਈ ਮਹੀਨਿਆਂ ਬਾਅਦ 6 ਫਰਵਰੀ ਤੇ 10 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਦੋ ਵਾਰ ਮੁਲਤਵੀ ਹੋਣ ਤੋਂ ਬਾਅਦ ਹੁਣ 13 ਫਰਵਰੀ ਦਿਨ ਵੀਰਵਾਰ ਨੂੰ ਰੱਖੀ ਗਈ ਹੈ। ਇਸ ਮੀਟਿੰਗ ਤੋਂ ਪੰਜਾਬ ਦੇ ਵੱਖ-ਵੱਖ ਵਰਗਾਂ ਵਿਸ਼ੇਸ਼ ਤੌਰ ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਾਫੀ ਉਮੀਦਾਂ ਲਾਕੇ ਰੱਖੀਆਂ ਹੋਈਆਂ ਹਨ।

ਇਸ ਸਬੰਧੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਿਤ ਏਟਕ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਤੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਵੱਖ-ਵੱਖ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਵਿੱਚ ਕੰਮ ਕਰਦੇ ਸਮੂਹ ਕੱਚੇ ਠੇਕਾ ਆਧਾਰਤ ਮੁਲਾਜ਼ਮਾਂ ਨੂੰ ਪੂਰੇ ਤਨਖਾਹ ਸਕੇਲਾਂ ਤੇ ਭੱਤਿਆਂ ਸਮੇਤ ਰੈਗੂਲਰ ਕਰਨ ਸਬੰਧੀ, ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਆਸ਼ਾ ਵਰਕਰਾਂ, ਮਿੱਡ ਡੇਅ ਮੀਲ ਵਰਕਰਾਂ ਤੇ ਆਂਗਣਵਾੜੀ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਤੇ ਪਿਕਟਸ ਅਧੀਨ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਪੰਜਾਬ ਵਿੱਚ ਮਰਜ ਕਰਨ ਦਾ ਚੋਣ ਵਾਅਦਾ ਪੂਰਾ ਕਰਨ ਸਬੰਧੀ ਆਦਿ ਫੈਸਲੇ ਕੀਤੇ ਜਾਣ। Punjab Pensioners News

Read Also : Eclipse 2025: ਸਾਲ 2025 ਦਾ ਪਹਿਲਾ ਸੂਰਜ ਤੇ ਚੰਦਰ ਗ੍ਰਹਿਣ ਕਦੋਂ ਲੱਗੇਗਾ, ਜਾਣੋ ਸਹੀ ਤਰੀਕ ਤੇ ਸਮਾਂ

ਇਸ ਤੋਂ ਇਲਾਵਾ ਪਰਖ ਕਾਲ ਦੇ ਸਮੇਂ ਦੌਰਾਨ ਮੁੱਢਲੀ ਤਨਖਾਹ ਦੇਣ ਸਬੰਧੀ ਮਿਤੀ 15 ਜਨਵਰੀ 2015 ਦਾ ਪੱਤਰ ਰੱਦ ਕਰਨ ਸਬੰਧੀ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਤੇ ਮਿਤੀ 17 ਜੁਲਾਈ 2020 ਤੋਂ ਬਾਅਦ ਭਰਤੀ ਪੰਜਾਬ ਦੇ ਮੁਲਾਜ਼ਮਾਂ ਨੂੰ ਕੇਂਦਰੀ ਪੈਟਰਨ ਅਨੁਸਾਰ ਤਨਖਾਹਾਂ ਦੇਣ ਦੀ ਬਜਾਏ ਪੰਜਾਬ ਦੇ ਤਨਖਾਹ ਸਕੇਲ ਦੇਣ ਸਬੰਧੀ ਮਾਨਯੋਗ ਸੁਪਰੀਮ ਕੋਰਟ ਦਾ ਮਿਤੀ 20 ਜਨਵਰੀ 2025 ਦਾ ਹੁਕਮ ਲਾਗੂ ਕਰਨ ਸਬੰਧੀ ਫੈਸਲੇ ਕੀਤੇ ਜਾਣ।