Mela Maghi - Sach Kahoon Punjabi
ਚਾਲ੍ਹੀ ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੇਲਾ ਮਾਘੀ
ਸਾਲ ਭਰ ਵਿੱਚ ਗੁਰੁੂਆਂ, ਪੀਰਾਂ, ਸੂਰਬੀਰਾਂ ਤੇ ਦੇਸ਼ਭਗਤਾਂ ਦੀ ਯਾਦ ਵਿਚ ਮਨਾਏ ਜਾਂਦੇ ਮੇਲੇ ਅਤੇ ਤਿਉਹਾਰ ਸਾਨੂੰ ਸਮਾਜਿਕ ਬੁਰਾਈਆਂ ਦਾ ਤਿਆਗ ਕਰਕੇ ਨੇਕੀ ਦੇ ਰਾਹ ’ਤੇ ਚੱਲਣ ਲਈ ਪ੍ਰੇਰਤ ਕਰਦੇ ਹਨ। ਮਹਾਂਪੁਰਸ਼ਾਂ ਦੀ ਜੀਵਨ ਜਾਂਚ ਸਦੀਆਂ ਲਈ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਆਦਰਸ਼ ਤੇ ਸੇਧਾਂ ਦਾ ਰੂਪ ਧਾਰਨ ਕਰ ਲੈਂਦੀ ਹੈ। ਇਸੇ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਦਾ ਮਾਘੀ ਮੇਲਾ ਉਨ੍ਹਾਂ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਦਾ ਹੈ, ਜੋ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਰਹਿਨੁਮਾਈ ਹੇਠ ਮੁਗਲਾਂ ਦੇ ਜ਼ਬਰ ਤੇ ਜ਼ੁਲਮ ਖਿਲਾਫ ਸਮਾਜ ਤੇ ਦੇਸ਼ ਲਈ ਲੜਦੇ ਹੋਏ ਇਸ ਜਗ੍ਹਾ ’ਤੇ ਸ਼ਹੀਦੀਆਂ ਦਾ ਜਾਮ ਪੀ ਗਏ ਸਨ। ਸ੍ਰੀ ਮੁਕਤਸਰ ਸਾਹਿਬ ਵਾਲੀ ਅੱਜ ਦੀ ਮੌਜੂਦਾ ਜਗ੍ਹਾ ਉਸ ਸਮੇਂ ਖਿਦਰਾਣੇ ਦੀ ਢਾਬ ਕਰਕੇ ਮਸ਼ਹੂਰ ਸੀ। (Mela Maghi)
ਮੁਕਤਸਰ ਆਖਿਆ ਜਾਣ ਲੱਗਾ
ਜਦੋਂ ਇਸ ਜਗ੍ਹਾ ’ਤੇ 40 ਸਿੰਘ ਮੁਗਲਾਂ ਦੇ ਜ਼ੁਲਮਾਂ ਖਿਲਾਫ ਲੜਦੇ ਹੋਏ ਜੰਗ ਵਿਚ ਸ਼ਹੀਦ ਹੋ ਗਏ ਤਾਂ, ਉਸ ਸਮੇਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਖਿਦਰਾਣੇ ਦੀ ਢਾਬ ਕਹੀ ਜਾਣ ਵਾਲੀ ਇਸ ਜਗ੍ਹਾ ਦਾ ਨਾਂਅ 40 ਮੁਕਤਿਆਂ ਦੀ ਯਾਦ ਵਿਚ ਮੁਕਤੀਸਰ ਰੱਖਿਆ, ਜਿਸ ਨੂੰ ਬਾਅਦ ਵਿਚ ਮੁਕਤਸਰ ਆਖਿਆ ਜਾਣ ਲੱਗਾ ਤੇ ਹੁਣ ਸਰਕਾਰ ਵੱਲੋਂ ਇਸ ਜਗ੍ਹਾ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਗਵਾਈ ਵਿਚ ਮੁਗਲਾਂ ਦੇ ਜ਼ੁਲਮਾਂ ਖਿਲਾਫ ਝੂਜਦੇ ਸ਼ਹੀਦ ਹੋਏ 40 ਸਿੰਘਾਂ, ਜਿਨ੍ਹਾਂ ਨੂੰ ਗੁਰੂ ਸਾਹਿਬ ਨੇ 40 ਮੁਕਤਿਆਂ ਦਾ ਖਿਤਾਬ ਦਿੱਤਾ, ਦੇ ਸਨਮਾਨ ਵਿਚ ਮੁਕਤਸਰ ਤੋਂ ਬਦਲਕੇ ਸ੍ਰੀ ਮੁਕਤਸਰ ਸਾਹਿਬ ਰੱਖ ਦਿੱਤਾ ਗਿਆ ਹੈ।
ਛਾਪਾਮਾਰ ਹਮਲਿਆਂ ਨਾਲ ਦੁਸ਼ਮਣ ਦੀ ਫੌਜ ਦੇ ਹੌਂਸਲੇ ਪਸਤ ਹੋ ਚੁੱਕੇ ਸਨ
ਸ੍ਰੀ ਮੁਕਤਸਰ ਸਾਹਿਬ ਦੇ ਮਾਘੀ ਮੇਲੇ ਬਾਰੇ, ਜੋ ਇਤਿਹਾਸ ਵਿੱਚੋਂ ਲਿਖਿਆ ਮਿਲਦਾ, ਅਨੁਸਾਰ ਗੁਰੂ ਸਾਹਿਬ ਉਨ੍ਹੀਂ ਦਿਨੀਂ ਸ੍ਰੀ ਆਨੰਦਪੁਰ ਸਾਹਿਬ ਦੇ ਕਿਲ੍ਹੇ ਤੋਂ ਆਪਣੇ ਦੁਸ਼ਮਣਾਂ ਵਿਰੁੱਧ ਲੜਾਈ ਲੜ ਰਹੇ ਸਨ। ਗੁਰੂ ਸਾਹਿਬ ਨੂੰ ਜੰਗ ਵਿਚ ਹਰਾਉਣ ਦੇ ਇਰਾਦੇ ਨਾਲ ਲਾਹੌਰ, ਸਰਹੰਦ ਤੇ ਪਹਾੜੀ ਰਾਜਿਆਂ ਦੇ ਟਿੱਡੀ ਦਲਾਂ ਨੇ ਸ੍ਰੀ ਆਨੰਦਪੁਰ ਸਾਹਿਬ ਨੂੰ ਘੇਰਾ ਪਾ ਲਿਆ।
ਕਿਲ੍ਹੇ ਵਿੱਚ ਮੌਜੂਦ ਸੂਰਬੀਰ ਯੋਧਿਆਂ ਨੇ ਕਈ ਮਹੀਨੇ ਡਟ ਕੇ ਦੁਸ਼ਮਣ ਦੀਆਂ ਭਾਰੀ ਗਿਣਤੀ ਫੌਜਾਂ ਦਾ ਟਾਕਰਾ ਕੀਤਾ। ਖਾਲਸਾ ਫੌਜ ਦੇ ਛਾਪਾਮਾਰ ਹਮਲਿਆਂ ਨਾਲ ਦੁਸ਼ਮਣ ਦੀ ਫੌਜ ਦੇ ਹੌਂਸਲੇ ਪਸਤ ਹੋ ਚੁੱਕੇ ਸਨ। ਆਖਰ ਵਿੱਚ ਪਹਾੜੀ ਰਾਜਿਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਹਰਾਉਣ ਲਈ ਉਸ ਸਮੇਂ ਦੇ ਮੁਗਲ ਬਾਦਸ਼ਾਹ ਔਰੰਗਜੇਬ ਤੋਂ ਸਹਾਇਤਾ ਮੰਗੀ। ਔਰੰਗਜੇਬ ਨੇ ਪਹਾੜੀ ਰਾਜਿਆਂ ਦੀ ਮੱਦਦ ਲਈ ਲਾਹੌਰ ਅਤੇ ਸਰਹੰਦ ਦੇ ਸੂਬੇਦਾਰਾਂ ਨੂੰ ਫੁਰਮਾਨ ਜਾਰੀ ਕਰ ਦਿੱਤਾ। (Mela Maghi)
ਮਾਈ ਭਾਗੋ ਤੇ ਹੋਰ ਬੀਬੀਆਂ ਨੇ ਲਾਹਨਤਾਂ ਪਾਈਆਂ
ਇੱਧਰ ਕਿਲੇ੍ਹ ਵਿੱਚੋਂ ਵੀ ਹੌਲੀ-ਹੌਲੀ ਰਾਸ਼ਨ-ਪਾਣੀ ਮੱੁਕਦਾ ਜਾ ਰਿਹਾ ਸੀ ਉਸ ਵੇਲੇ ਕੁਝ ਸਿੱਖ ਭਰਮ ਦਾ ਸ਼ਿਕਾਰ ਹੋ ਕੇ ਡੋਲ ਗਏ, ਅਤੇ ਗੁਰੂ ਜੀ ਨੂੰ ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਦੀਆਂ ਸਲਾਹਾਂ ਦੇਣ ਲੱਗੇ। ਗੁਰੂ ਜੀ ਨੇ ਦੂਰ-ਅੰਦੇਸ਼ੀ ਨਾਲ ਸਿੱਖਾਂ ਨੂੰ ਕੁਝ ਸਮਾਂ ਹੋਰ ਉਡੀਕ ਕਰਨ ਲਈ ਕਿਹਾ, ਪਰੰਤੂ ਉਨ੍ਹਾਂ ਦਾ ਆਤਮਬਲ ਐਨਾ ਕਮਜ਼ੋਰ ਹੋ ਗਿਆ ਕਿ ਉਨ੍ਹਾਂ ਗੁਰੂ ਜੀ ਨੂੰ ਬੇਦਾਵਾ ਲਿਖ ਦਿੱਤਾ, ਕਿ ਅਸੀਂ ਤੇਰੇ ਸਿੱਖ ਨਹੀਂ ਤੇ ਤੁਸੀਂ ਸਾਡੇ ਗੁਰੂ ਨਹੀਂ, ਤੇ ਘਰਾਂ ਨੂੰ ਚਲੇ ਗਏ।
ਗੁਰੂ ਜੀ ਨੂੰ ਬੇਦਾਵਾ ਲਿਖ ਕੇ ਦੇਣ ਵਾਲੇ ਇਹ ਸਿੱਖ ਜਦ ਆਪਣੇ ਘਰਾਂ ਵਿਚ ਪਹੁੰਚੇ ਤਾਂ ਮਾਈ ਭਾਗੋ ਤੇ ਹੋਰ ਬੀਬੀਆਂ ਨੇ ਉਨ੍ਹਾਂ ਨੂੰ ਲੱਖ-ਲੱਖ ਲਾਹਨਤਾਂ ਪਾਈਆਂ ਤੇ ਕਿਹਾ ਕਿ ਤੁਸੀਂ ਚੂੜੀਆਂ ਪਾ ਕੇ ਘਰ ਬੈਠੋ, ਅਸੀਂ ਜਾਂਦੀਆਂ ਹਾਂ ਜੰਗ ਦੇ ਮੈਦਾਨ ਵਿਚ ਗੁਰੂ ਜੀ ਦਾ ਸਾਥ ਦੇਣ ਮਾਈ ਭਾਗੋ ਅਤੇ ਹੋਰ ਬੀਬੀਆਂ ਤੋਂ ਖਰੀਆਂ ਤੇ ਸੱਚੀਆਂ ਗੱਲਾਂ ਸੁਣਨ ਤੋਂ ਬਾਅਦ ਜਦੋਂ ਇਨ੍ਹਾਂ ਬੇਦਾਵਾ ਲਿਖਣ ਵਾਲਿਆਂ ਨੂੰ ਗੁਰੂ ਜੀ ਦੇ ਪਰਿਵਾਰ ਦੇ ਖੇਰੂੰ-ਖੇਰੂੰ ਹੋਣ, ਸਾਹਿਬਜ਼ਾਦਿਆਂ ਦੀ ਸ਼ਹੀਦੀ ਅਤੇ ਗੁਰੂ ਸਾਹਿਬ ਦਾ ਪਿੱਛਾ ਕਰ ਰਹੀਆਂ ਮੁਗ਼ਲ ਫੌਜਾਂ ਬਾਰੇ ਪਤਾ ਚੱਲਿਆ ਤਾਂ ਇਨ੍ਹਾਂ ਸਿੱਖਾਂ ਦੀ ਜ਼ਮੀਰ ਨੇ ਹਲੂਣਾ ਖਾਧਾ, ਅਤੇ ਔਖੀ ਘੜੀ ਵਿਚ ਗੁਰੂ ਦਾ ਸਾਥ ਛੱਡਣ ਦਾ ਅਹਿਸਾਸ ਵੀ ਉਨ੍ਹਾਂ ਨੂੰ ਸਤਾਉਣ ਲੱਗਾ।
ਖੂਨ ਹੋਰ ਵੀ ਖੌਲਣ ਲੱਗ ਪਿਆ
ਇਹ ਸਿੱਖ ਮੁੜ ਤੋਂ ਗੁਰੂ ਜੀ ਦੀ ਅਗਵਾਈ ਵਿਚ ਮੁਗ਼ਲ ਫੌਜਾਂ ਨਾਲ ਲੜਨ-ਮਰਨ ਲਈ ਚੱਲ ਪਏ। ਇਸ ਮੌਕੇ ਮਾਈ ਭਾਗੋ ਵੀ ਮਰਦਾਵੇਂ ਭੇਸ ਵਿਚ ਉਨ੍ਹਾਂ ਦੇ ਨਾਲ ਸੀ। ਰਸਤੇ ਵਿਚ ਇਨ੍ਹਾਂ ਨੂੰ ਗੁਰੂ ਜੀ ਦੇ ਆਨੰਦਪੁਰ ਸਾਹਿਬ ਛੱਡਣ, ਛੋਟੇ ਤੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਆਦਿ ਦੇ ਸਮਾਚਾਰ ਜਦੋਂ ਮਾਲੂਮ ਹੋਏ ਤਾਂ ਇਨ੍ਹਾਂ ਦਾ ਖੂਨ ਹੋਰ ਵੀ ਖੌਲਣ ਲੱਗ ਪਿਆ। ਉਹ ਸਾਰੇ ਪੁੱਛਦੇ-ਪਛਾਂਦੇ ਜਿਧਰ ਨੂੰ ਗੁਰੂ ਜੀ ਗਏ ਸਨ, ਉੱਧਰ ਨੂੰ ਚੱਲ ਪਏ। ਉੱਧਰ ਗੁਰੂ ਜੀ ਚਮਕੌਰ ਸਾਹਿਬ, ਮਾਛੀਵਾੜਾ, ਕਨੇਚ, ਆਲਮਗੀਰ, ਹੇਰ, ਲੰਮੇ, ਰਾਏਕੋਟ, ਦੀਨਾ ਆਦਿ ਹੁੰਦੇ ਹੋਏ ਕੋਟਕਪੂਰਾ ਪਹੁੰਚੇ ਤਾਂ ਪਤਾ ਲੱਗਾ ਕਿ ਸੂਬਾ ਸਰਹੰਦ ਵਜ਼ੀਦ ਖਾਨ ਭਾਰੀ ਲਾਮ-ਲਸ਼ਕਰ ਨਾਲ ਉਨ੍ਹਾਂ ਦਾ ਪਿੱਛਾ ਕਰਦਾ ਆ ਰਿਹਾ ਹੈ। ਗੁਰੂ ਜੀ ਨੇ ਯੁੱਧ ਨੀਤੀ ਅਨੁਸਾਰ ਖਿਦਰਾਣੇ ਦੀ ਢਾਬ (ਹੁਣ ਸ੍ਰੀ ਮੁਕਤਸਰ ਸਾਹਿਬ) ਨਜ਼ਦੀਕ ਉਸ ਨਾਲ ਟਾਕਰਾ ਕਰਨਾ ਵਧੇਰੇ ਯੋਗ ਸਮਝਿਆ।
ਮੁਗ਼ਲ ਫੌਜ ਵੀ ਉਸੇ ਪਾਸੇ ਝੁਕ ਗਈ
ਇੱਧਰ ਮਾਝੇ ਦੇ ਸਿੱਖਾਂ ਦਾ ਜਥਾ ਜਦੋਂ ਗੁਰੂ ਸਾਹਿਬ ਦੀ ਭਾਲ ਕਰਦਾ ਹੋਇਆ ਖਿਦਰਾਣੇ ਦੀ ਢਾਬ ’ਤੇ ਪਹੁੰਚਿਆ ਤਾਂ ਇਨ੍ਹਾਂ ਨੂੰ ਵੀ ਵਜ਼ੀਦ ਖਾਨ ਦੀ ਫੌਜ ਦੇ ਇੱਥੇ ਪਹੁੰਚਣ ਦੀ ਖਬਰ ਮਿਲੀ, ਤਾਂ ਇਨ੍ਹਾਂ ਮੁਗ਼ਲ ਫੌਜ ਦੇ ਖਿਲਾਫ ਲੜਨ ਲਈ ਮੋਰਚੇ ਸੰਭਾਲ ਲਏ। ਇਸ ਸਮੇਂ ਗੁਰੂ ਜੀ ਵੱਲੋਂ ਅਪਣਾਈ ਯੁੱਧ ਨੀਤੀ ਪੂਰੀ ਤਰ੍ਹਾਂ ਸਫ਼ਲ ਰਹੀ, ਕਿਉਂਕਿ ਗੁਰੂ ਜੀ ਦਾ ਪਿੱਛਾ ਕਰਦੀ ਹੋਈ ਸਾਰੀ ਮੁਗ਼ਲ ਫੌਜ ਵੀ ਉਸੇ ਪਾਸੇ ਝੁਕ ਗਈ। ਦੂਸਰੇ ਪਾਸੇ ਮਾਤਾ ਭਾਗ ਕੌਰ ਅਤੇ ਭਾਈ ਮਹਾਂ ਸਿੰਘ ਦੀ ਅਗਵਾਈ ਵਿਚ ਸਿੱਖਾਂ ਨੇ ਇੱਕਦਮ ਅਚਾਨਕ ਮੁਗ਼ਲ ਫੌਜਾਂ ’ਤੇ ਹਮਲਾ ਬੋਲ ਦਿੱਤਾ।
ਇਸ ਹਮਲੇ ਵਿਚ ਮੁਗਲ ਫੌਜ ਦੇ ਸੈਂਕੜੇ ਸੈਨਿਕ ਮਾਰੇ ਗਏ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੀ ਟਿੱਬੀ ਤੋਂ ਤੀਰਾਂ ਦੀ ਝੜੀ ਲਾ ਦਿੱਤੀ। ਬਹੁਤ ਸਾਰੇ ਦੁਸ਼ਮਣ ਫੌਜ ਦੇ ਜਰਨੈਲ ਗੁਰੂ ਜੀ ਦੇ ਤੀਰਾਂ ਦੀ ਭੇਂਟ ਚੜ੍ਹਦੇ ਗਏ। ਸਿੰਘ ਅਜਿਹੀ ਬਹਾਦਰੀ ਤੇ ਜੋਸ਼ ਨਾਲ ਲੜੇ ਕਿ ਦੁਸ਼ਮਣ ਦੀ ਫੌਜ ਵਿਚ ਖਲਬਲੀ ਮੱਚ ਗਈ। ਦੁਸ਼ਮਣ ਹਾਰ ਖਾ ਕੇ ਭੱਜ ਉੱਠੇ ਤੇ ਖਾਲਸੇ ਨੇ ਜੰਗ ਦਾ ਮੈਦਾਨ ਫਤਿਹ ਕਰ ਲਿਆ।
ਚਰਨਾਂ ਵਿਚ ਆਪਣਾ ਸੀਸ ਨਿਵਾਇਆ
ਪਰ ਇਸ ਜੰਗ ਵਿਚ ਗੁਰੂ ਜੀ ਨੂੰ ਬੇਦਾਵਾ ਲਿਖ ਕੇ ਦੇਣ ਵਾਲੇ 40 ਸਿੰਘ, ਜਿਨ੍ਹਾਂ ਨੂੰ ਬਾਅਦ ਵਿਚ ਆਪਣੀ ਕੀਤੀ ਬੱਜਰ ਗਲਤੀ ਦਾ ਅਹਿਸਾਸ ਹੋਇਆ, ਨੇ ਵੀ ਗੁਰੂ ਸਾਹਿਬ ਦੀ ਅਗਵਾਈ ਵਿਚ ਜੰਗ ਦੇ ਮੈਦਾਨ ਵਿਚ ਜੋ ਮੁਗਲ ਫੌਜ ਦਾ ਡਟ ਕੇ ਮੁਕਾਬਲਾ ਕੀਤਾ, ਬਹੁਤ ਸਾਰੇ ਸਿੰਘਾਂ ਸਮੇਤ ਇਹ 40 ਸਿੰਘ ਵੀ ਲੜਾਈ ਦੇ ਮੈਦਾਨ ਵਿਚ ਜੂਝਦੇ ਹੋਏ ਸ਼ਹੀਦ ਹੋ ਗਏ। ਮੁਗ਼ਲਾਂ ਦੇ ਜੰਗ ਦਾ ਮੈਦਾਨ ਛੱਡ ਕੇ ਭੱਜ ਜਾਣ ਤੋਂ ਬਾਅਦ ਗੁਰੂ ਜੀ ਨੇ ਰਣਭੂਮੀ ਵਿਚ ਦੇਖਿਆ ਕਿ ਢਾਬ ਕੰਢੇ ਜਖ਼ਮੀ ਹਾਲਤ ਵਿਚ ਬੈਠੀ ਮਾਤਾ ਭਾਗੋ ਆਪਣੇ ਜਖ਼ਮਾਂ ਨੂੰ ਧੋ ਰਹੀ ਸੀ।
ਮਾਤਾ ਭਾਗੋ ਨੇ ਗੁਰੂ ਸਾਹਿਬ ਦੇ ਦਰਸ਼ਨ ਕਰਕੇ ਉਨ੍ਹਾਂ ਦੇ ਚਰਨਾਂ ਵਿਚ ਆਪਣਾ ਸੀਸ ਨਿਵਾਇਆ। ਉਸ ਨੇ ਦਸ਼ਵੇਂ ਪਾਤਸ਼ਾਹ ਨੂੰ ਸੂਰਬੀਰ ਸਿੰਘਾਂ ਦੀ ਬਹਾਦਰੀ ਅਤੇ ਸ਼ਹਾਦਤਾਂ ਦੀ ਗਾਥਾ ਸੁਣਾਈ। ਗੁਰੂ ਸਾਹਿਬ ਨੇ ਜੰਗ ਵਿਚ ਜੂਝੇ ਸੂਰਮਿਆਂ ਨੂੰ ਅਤਿਅੰਤ ਸਨੇਹ ਨਾਲ ਪੰਜ ਹਜਾਰੀ, ਸੱਤ ਹਜਾਰੀ ਤੇ ਦਸ ਹਜਾਰੀ ਦਾ ਖਿਤਾਬ ਦਿੰਦੇ ਹੋਏ ਹਰੇਕ ਨੂੰ ਆਪਣੇ ਕਰ-ਕਮਲਾਂ ਨਾਲ ਪਲੋਸਿਆ।
ਅੰਤਿਮ ਸਮੇਂ ਆਪ ਜੀ ਦੇ ਦੀਦਾਰ ਹੋ ਗਏ
ਜੰਗ ਦੇ ਮੈਦਾਨ ਵਿਚ ਪਈਆਂ ਸਿੰਘਾਂ ਦੀਆਂ ਦੇਹਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬੜੇ ਹੀ ਪਿਆਰ ਨਾਲ ਨਿਹਾਰਿਆ ਅਤੇ ਹਰ ਇੱਕ ਨੂੰ ਛਾਤੀ ਨਾਲ ਲਾ ਕੇ ਅਤਿਅੰਤ ਸਨੇਹ ਨਾਲ ਅਨੇਕਾਂ ਬਖ਼ਸ਼ਿਸ਼ਾਂ ਕੀਤੀਆਂ। ਐਨੇ ਨੂੰ ਭਾਈ ਮਹਾਂ ਸਿੰਘ ਸਹਿਕਦਾ ਹੋਇਆ ਗੁਰੂ ਜੀ ਦੇ ਨਜ਼ਰੀਂ ਪੈ ਗਿਆ। ਗੁਰੂ ਸਾਹਿਬ ਜੀ ਨੇ ਉਸ ਦੇ ਸਿਰ ਨੂੰ ਆਪਣੀ ਗੋਦ ਵਿਚ ਲੈ ਕੇ ਉਸ ਦੇ ਮੂੰਹ ਨੂੰ ਸਾਫ ਕੀਤਾ ਤਾਂ ਉਸ ਦੀਆਂ ਅੱਖਾਂ ਖੁੱਲ੍ਹ ਗਈਆਂ।
ਕਲਗ਼ੀਧਰ ਪਾਤਸ਼ਾਹ ਨੇ ਗੋਦੀ ਵਿਚ ਲਏ ਭਾਈ ਮਹਾਂ ਸਿੰਘ ਦਾ ਅੰਤਿਮ ਸਮਾਂ ਨੇੜੇ ਆਉਂਦਾ ਦੇਖ ਕੇ ਉਸ ਦੇ ਜੀਵਨ ਦੀ ਕਿਸੇ ਇੱਛਾ ਬਾਰੇ ਪੁੱਛਿਆ ਤਾਂ ਭਰੀਆਂ ਅੱਖਾਂ ਨਾਲ ਮਹਾਂ ਸਿੰਘ ਨੇ ਕਿਹਾ ਕਿ ‘ਉਤਮ ਭਾਗ ਹਨ’ ਕਿ ਅੰਤਿਮ ਸਮੇਂ ਆਪ ਜੀ ਦੇ ਦੀਦਾਰ ਹੋ ਗਏ, ਸਭ ਇੱਛਾਵਾਂ ਪੂਰੀਆਂ ਹੋ ਗਈਆਂ। ਪਰੰਤੂ ਜੇ ਆਪ ਤੁੱਠੇ ਹੋ ਤਾਂ ਸਮੇਂ ਦੇ ਗੇੜ ਤੇ ਬਿੱਖੜੇ ਹਾਲਾਤਾਂ ਕਾਰਨ ਉਸ ਸਮੇਤ ਜੋ 40 ਸਿੰਘ ਆਪ ਜੀ ਨੂੰ ਗੁਰਸਿੱਖੀ ਤੋਂ ਬੇਦਾਵਾ ਲਿਖ ਕੇ ਦੇ ਆਏ ਸਨ, ਉਸ ਨੂੰ ਨਾ ਚਿਤਾਰਦੇ ਹੋਏ ਉਹ ਬੇਦਾਵੇ ਵਾਲਾ ਕਾਗਜ਼ ਪਾੜ ਕੇ ਟੁੱਟੀ ਗੰਢੋ।
ਬੇਦਾਵੇ ਵਾਲਾ ਕਾਗਜ਼ ਪਾੜ ਕੇ ਟੁੱਟੀ ਗੰਢੀ
ਭਾਈ ਸਾਹਿਬ ਦੇ ਮੂੰਹੋਂ ਇਹ ਸ਼ਬਦ ਸੁਣ ਕੇ ਗੁਰੂ ਸਾਹਿਬ ਬੜੇ ਹੀ ਪ੍ਰਸੰਨ ਹੋਏ ਉਨ੍ਹਾਂ ਭਾਈ ਮਹਾਂ ਸਿੰਘ ਦੀ ਅੰਤਿਮ ਇੱਛਾ ਨੂੰ ਪੁੂਰਾ ਕਰਦਿਆਂ ਆਪਣੇ ਕਮਰਕੱਸੇ ਵਿਚੋਂ ਬੇਦਾਵੇ ਵਾਲਾ ਕਾਗਜ਼ ਕੱਢਿਆ ਤੇ ਟੁਕੜੇ-ਟੁਕੜੇ ਕਰ ਦਿੱਤਾ। ਇਸ ਜਗ੍ਹਾ ਦਾ ਨਾਂਅ ਖਿਦਰਾਣੇ ਦੀ ਢਾਬ ਤੋਂ ਬਦਲ ਕੇ ਮੁਕਤਸਰ ਰੱਖਿਆ, ਜਿਸ ਨੂੰ ਹੁਣ ਸ੍ਰੀ ਮੁਕਤਸਰ ਸਾਹਿਬ ਆਖਿਆ ਜਾਂਦਾ। ਇਸ ਤੋਂ ਬਾਅਦ ਜਦੋਂ ਭਾਈ ਮਹਾਂ ਸਿੰਘ ਸਰੀਰ ਤਿਆਗ ਗਏ ਤਾਂ ਗੁਰੂ ਸਾਹਿਬ ਨੇ ਰਣਭੂਮੀ ਵਿਚ ਸ਼ਹੀਦ ਹੋਏ ਸਾਰੇ ਸ਼ਹੀਦਾਂ ਦੇ ਮਿ੍ਰਤਕ ਸਰੀਰਾਂ ਨੂੰ ਇਕੱਠਾ ਕਰਨ ਤੋਂ ਬਾਅਦ ਉਸੇ ਥਾਂ ਲੱਕੜੀਆਂ ਇਕੱਠੀਆਂ ਕਰਕੇ ਇੱਕ ਵੱਡੀ ਚਿਖਾ ਬਣਾ ਕੇ ਆਪਣੇ ਹੱਥੀ ਅੰਤਿਮ ਸਸਕਾਰ ਕੀਤਾ।
ਜਿਸ ਜਗ੍ਹਾ ’ਤੇ ਗੁਰੂ ਸਾਹਿਬ ਨੇ ਮਹਾਂ ਸਿੰਘ ਦੀ ਅੰਤਿਮ ਇੱਛਾ ਅਨੁਸਾਰ ਬੇਦਾਵੇ ਵਾਲਾ ਕਾਗਜ਼ ਪਾੜ ਕੇ ਟੁੱਟੀ ਗੰਢੀ, ਉੱਥੇ ਅੱਜ-ਕੱਲ੍ਹ ਟੁੱਟੀ ਗੰਢੀ ਗੁਰਦੁਆਰਾ ਸਾਹਿਬ ਸੁਸ਼ੋਭਿਤ ਹਨ। ਇਸੇ ਤਰ੍ਹਾਂ ਜਿੱਥੇ 40 ਮੁਕਤੇ ਸ਼ਹੀਦ ਹੋਏ ਉਸ ਜਗਾ ਦਾ ਨਾਂਅ ਉਸ ਸਮੇ ਤੋਂ ਮੁਕਤਸਰ ਅਤੇ ਜਿਸ ਜਗ੍ਹਾ ਸ਼ਹੀਦਾਂ ਦਾ ਸਸਕਾਰ ਕੀਤਾ ਗਿਆ ਉਸ ਜਗ੍ਹਾ ’ਤੇ ਗੁਰਦੁਆਰਾ ਸ੍ਰੀ ਸ਼ਹੀਦ ਗੰਜ ਸਾਹਿਬ ਦੇ ਨਾਂਅ ਨਾਲ ਮਸ਼ਹੂਰ ਹੈ।
ਸੱਚ ਦੇ ਪ੍ਰਕਾਸ਼ ਨਾਲ ਮਿਲਾਉਂਦਾ ਹੈ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਸਾਰੀਆਂ ਜੰਗਾਂ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਦੇਸ਼, ਕੌਮ, ਹੱਕ, ਸੱਚ ਅਤੇ ਧਰਮ ਦੀ ਰੱਖਿਆ ਖਾਤਰ ਲੜੀਆਂ ਤੇ ਹਰ ਵਾਰ ਚੜ੍ਹਦੀ ਕਲਾ ਵਿਚ ਉਸ ਅਕਾਲਪੁਰਖ ਦੇ ਭਾਣੇ ਵਿਚ ਰਹਿੰਦਿਆਂ ਗਰੀਬਾਂ, ਨਿਆਸਰਿਆਂ, ਮਜ਼ਲੂਮਾਂ ਨੂੰ ਲਤਾੜਨ ਵਾਲੇ ਜਾਬਰਾਂ ਦਾ ਬਹਾਦਰੀ ਨਾਲ ਡਟ ਕੇ ਸਾਹਮਣਾ ਕੀਤਾ। ਉਨ੍ਹਾਂ ਦੇ ਜੀਵਨ ਦਾ ਹਰ ਝਲਕਾਰਾ ਮਨੁੱਖ ਨੂੰ ਹਨ੍ਹੇਰੀਆਂ ਖੱਡਾਂ ਵਿੱਚੋਂ ਕੱਢ ਕੇ ਸੱਚ ਦੇ ਪ੍ਰਕਾਸ਼ ਨਾਲ ਮਿਲਾਉਂਦਾ ਹੈ। ਇਹੀ ਪ੍ਰਕਾਸ਼ ਇਨਸਾਨ ਨੂੰ ਅੱਗੇ ਇਨਸਾਨੀਅਤ ਦੇ ਰਸਤੇ ਚੱਲਣ ਲਈ ਰਾਹ-ਦਸੇਰਾ ਬਣਦਾ ਹੈ। ਸ੍ਰੀ ਮੁਕਤਸਰ ਸਾਹਿਬ ਦਾ ਇਤਿਹਾਸ ਅੱਜ ਵੀ ਸਾਨੂੰ 40 ਮੁਕਤਿਆਂ ਦੀ ਦੇਸ਼ ਤੇ ਕੌਮ ਪ੍ਰਤੀ ਆਪਾ ਵਾਰਨ ਦੀ ਭਾਵਨਾਂ ਨੂੰ ਦਿ੍ਰੜ ਕਰਵਾੳਂਦਾ ਹੈ। ਮਾਘੀ ਦਾ ਜੋੜ ਮੇਲਾ ਦੇਸੀ ਮਹੀਨੇ ਦੀ ਸੰਗਰਾਂਦ ਅਤੇ ਲੋਹੜੀ ਦੇ ਤਿਉਹਾਰ ਤੋਂ ਦੂਸਰੇ ਦਿਨ ਸੀ੍ਰ ਮੁਕਤਸਰ ਸਾਹਿਬ ਵਿਖੇ ਹਰ ਸਾਲ ਮਨਾਇਆ ਜਾਂਦਾ। ਇਸ ਦਿਨ ਦੇਸ਼ ਤੇ ਵਿਦੇਸ਼ ਤੋਂ ਸੰਗਤਾਂ ਆ ਕੇ 40 ਮੁਕਤਿਆਂ ਦੀ ਲਹੂ ਭਿੱਜੀ ਧਰਤੀ ਨੂੰ ਸਜਦਾ ਕਰਦੀਆਂ ਹਨ।
ਮੇਵਾ ਸਿੰਘ
ਅਬੁੱਲਖੁਰਾਣਾ, ਸ੍ਰੀ ਮੁਕਤਸਰ ਸਾਹਿਬ
ਮੋ. 98726-00923
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਲੋਕ ਸਭਾ ਦੀਆਂ 13 ਦੀਆਂ 13 ਸੀਟਾਂ ਜਿੱਤਾਂਗੇ : ਬਾਦਲ
ਕਿਹਾ, ਕਾਂਗਰਸ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ‘ਚ ਆਈ
ਲਾਭਪਾਤਰੀ ਸਕੀਮਾਂ ਬੰਦ ਕਰਨ ਦਾ ਲਾਇਆ ਦੋਸ਼
ਸ੍ਰੀ ਮੁਕਤਸਰ ਸਾਹਿਬ (ਸੁਰੇਸ਼ ਗਰਗ)। 40 ਮੁਕਤਿਆਂ ਦੀ ਯਾਦ ‘ਚ ਲੱਗਣ ਵਾਲੇ ਮਾਘੀ ਮੇਲੇ ਦੌਰਾਨ ਇਸ ਵਾਰ ਸਿਰਫ਼ ਸ਼੍ਰੋਮਣੀ ਅਕਾਲੀ ਦਲ ਨੇ  ਸਿਆਸੀ ਕਾਨਫਰੰਸ ਦੀ ਰਵਾਇਤ ਨੂੰ ਕਾਇਮ ਰੱਖਿਆ ਸਥਾਨਕ ਮਲੋਟ ਰੋਡ ਬਾਈਪਾਸ ‘ਤੇ ਕੀਤੀ ਗਈ ਕਾਨਫਰੰਸ ਅਕਾਲੀ ਆਗੂਆਂ ਨੇ ਜਿੱਥੇ ਕਾਂਗਰਸ ਸਰਕਾਰ ਤੇ ਆਮ ਆਦਮੀ ਪਾਰਟੀ ਨੂੰ ਭੰਡਿਆਂ ਉੱਥੇ ਲੋਕ ਸਭਾ ਚੋਣਾਂ ਜਿੱਤਣ ਲਈ ਵਰਕਰਾਂ ‘ਚ ਜੋਸ਼ ਭਰਿਆ ਇਸ ਮੌਕੇ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਦਿਨ ਹੁਣ ਪੰਜਾਬ ‘ਚੋਂ ਖਤਮ ਹੋ ਗਏ ਹਨ ਅਤੇ ਹੁਣ ਜੋ ਪਾਰਲੀਮੈਂਟ ਦੀਆਂ ਚੋਣਾਂ 7-8 ਮਹੀਨਿਆਂ ਬਾਅਦ ਹੋਣੀਆਂ ਹਨ, ‘ਚ ਸ਼੍ਰੋਮਣੀ ਅਕਾਲੀ ਦਲ 13 ਦੀਆਂ 13 ਸੀਟਾਂ ‘ਤੇ ਵੱਡੀ ਜਿੱਤ ਪ੍ਰਾਪਤ ਅਕਾਲੀਆਂ ਵੱਲੋਂ… ਕਰੇਗਾ।
ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਝੂਠਾਂ ਦਾ ਪੁਲੰਦਾ ਹੈ, ਇਸਨੇ ਜੋ ਵਾਅਦੇ ਲੋਕਾਂ ਦੇ ਨਾਲ ਕੀਤੇ ਸਨ, ਉਹਨਾਂ ‘ਚੋਂ ਇਕ ਵੀ ਪੂਰਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਪੰਜਾਬ ‘ਚ ਹੁਣ ਤੱਕ ਜੋ ਵਿਕਾਸ ਕਾਰਜ ਹੋਏ ਹਨ, ਉਹ ਤਦ ਹੀ ਹੋਏ ਹਨ ਜਦ ਸੂਬੇ ‘ਚ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸਨ। ਉਹਨਾਂ ਕਿਹਾ ਕਿ 6 ਹਜ਼ਾਰ ਕਰੋੜ ਰੁਪਏ ਕਿਸਾਨਾਂ ਨੂੰ ਟਿਊਬਵੈਲਾਂ ਦੀਆਂ ਮੋਟਰਾਂ ਵਾਲੀ ਬਿਜਲੀ ਦੇ ਬਿੱਲ ਮੁਆਫ਼ ਕੀਤੇ ਜਾਂਦੇ ਸਨ, ਲਗਭਗ 50 ਲੱਖ ਪਰਿਵਾਰਾਂ ਨੂੰ ਆਟਾ-ਦਾਲ ਮਿਲਦਾ ਸੀ, ਬੁਢਾਪਾ, ਵਿਧਵਾ ਤੇ ਅੰਗਹੀਣਾਂ ਨੂੰ ਹਰ ਮਹੀਨੇ ਪੈਨਸ਼ਨ ਮਿਲਦੀ ਸੀ ਜਦਕਿ ਗਰੀਬ ਲੜਕੀਆਂ ਨੂੰ ਵਿਆਹ ਸਮੇਂ 15 ਹਜ਼ਾਰ ਰੁਪਏ ਸ਼ਗਨ ਸਕੀਮ ਦਿੱਤੀ ਜਾਂਦੀ ਸੀ। ਗਰੀਬਾਂ ਨੂੰ 200 ਯੂਨਿਟ ਬਿਜਲੀ ਮੁਫ਼ਤ ਮਿਲਦੀ ਸੀ ਪਰੰਤੂ ਹੁਣ ਸਭ ਕੁਝ ਠੱਪ ਹੋ ਕੇ ਰਹਿ ਗਿਆ ਹੈ।
ਇਹ ਵੀ ਪੜ੍ਹੋ : ਸਾਧ-ਸੰਗਤ ਨੇ ਲੰਦਨ ’ਚ ਵਾਤਾਵਰਨ ਦਿਵਸ ਮੌਕੇ ਚਲਾਇਆ ਸਫਾਈ ਤੇ ਰੁੱਖ ਲਾਓ ਅਭਿਆਨ
ਅਜੇ ਸਰਕਾਰ ਨੂੰ ਬਣੇ 10 ਮਹੀਨੇ ਹੀ ਹੋਏ ਹਨ ਪਰ ਪੈਨਸ਼ਨਾਂ ਵੀ ਬੰਦ ਹਨ, ਸ਼ਗਨ ਸਕੀਮ ਵੀ ਬੰਦ ਪਈ ਹੈ, ਆਟਾ ਦਾਲ ਸਕੀਮ ਵੀ ਬੰਦ ਹੈ। ਵਿਕਾਸ ਲਈ ਗਰਾਂਟਾਂ ਵੀ ਬੰਦ ਹਨ। ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਟੀਮ ਨੇ ਘਰ-ਘਰ ਜਾ ਕੇ ਕਰਜ਼ੇ ਮੁਆਫ਼ ਦੇ ਫਾਰਮ ਭਰੇ ਸਨ, ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਫਾਰਮ ਭਰੇ ਗਏ ਸਨ। ਪੈਨਸ਼ਨਾਂ 2500 ਰੁਪਏ ਕਰਨ ਬਾਰੇ ਕਿਹਾ ਗਿਆ ਸੀ ਪਰੰਤੂ ਸਿਰਫ਼ 5 ਪ੍ਰਤੀਸ਼ਤ ਕਿਸਾਨਾਂ ਦੇ ਕਰਜ਼ੇ ਹੀ ਮੁਆਫ਼ ਵਾਲੀਆਂ ਲਿਸਟਾਂ ਨੂੰ ਭੇਜ ਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ ਜਦਕਿ ਮਜ਼ਦੂਰਾਂ ਦਾ ਤਾਂ ਕਿਤੇ ਨਾਂਅ ਵੀ ਨਹੀਂ ਲਿਆ।
ਨੌਜਵਾਨਾਂ ਨੂੰ ਨੌਕਰੀਆਂ ਤਾਂ ਕੀ ਦੇਣੀਆਂ ਸਨ ਬਲਕਿ ਬਠਿੰਡਾ ਤੇ ਹੋਰ ਥਰਮਲ ਪਲਾਂਟ ਬੰਦ ਕਰਕੇ ਰੁਜ਼ਗਾਰ ਖੋਹ ਲਿਆ ਗਿਆ ਹੈ। ਇੱਥੇ ਬੱਸ ਨਹੀਂ 800 ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦਾ ਫਰਮਾਨ ਜਾਰੀ ਕਰ ਦਿੱਤਾ। ਉਹਨਾਂ ਕਿਹਾ ਕਿ ਕਾਂਗਰਸ ਤੇ ਟੋਪੀ ਵਾਲੇ ਇਕਜੁੱਟ ਹੋ ਗਏ ਸਨ ਅਤੇ ਲੋਕ ਇਹਨਾਂ ਦੇ ਝੂਠੇ ਲਾਰਿਆਂ ਦਾ ਸ਼ਿਕਾਰ ਹੋ ਗਏ ਅਤੇ ਸਾਰਾ ਕੁਝ ਲੁੱਟ ਗਿਆ।
ਜੋੜ ਮੇਲਿਆਂ ‘ਤੇ ਸਿਆਸੀ ਕਾਨਫਰੰਸ ਨਾ ਕੀਤੇ ਜਾਣ ਦੀ ਗੱਲ ਕਰਦੇ ਹੋਏ ਉਹਨਾਂ ਕਿਹਾ ਕਿ ਜੇਕਰ ਰਾਜ ਹੈ ਤਾਂ ਸੇਵਾ ਫਿਰ ਹੀ ਹੋ ਸਕਦੀ ਹੈ ਜਦਕਿ ਕੁਝ ਲੋਕ ਕਾਨਫਰੰਸ ਦਾ ਵਿਰੋਧ ਕਰ ਰਹੇ ਹਨ। ਇਸ ਮੌਕੇ ਬਿਕਰਮਜੀਤ ਸਿੰਘ ਮਜੀਠੀਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜੰਗੀਰ ਕੌਰ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਹੋਰ ਆਗੂਆਂ ਨੇ ਵੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਜਨ ਵਿਰੋਧੀ ਪਾਰਟੀਆਂ ਦੱਸਿਆ। ਕਾਨਫਰੰਸ ਦੌਰਾਨ ਸਟੇਜ਼ ਦੀ ਕਾਰਵਾਈ ਵਿਧਾਇਕ ਤੇ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਚਲਾਈ।
ਪ੍ਰਕਾਸ਼ ਸਿੰਘ ਬਾਦਲ ਨਹੀਂ ਪਹੁੰਚੇ ਕਾਨਫਰੰਸ ‘ਚ
ਇਹ ਪਹਿਲੀ ਵਾਰ ਦੇਖਣ ਨੂੰ ਮਿਲਿਆ ਕਿ ਇਸ ਵਾਰ ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸ੍ਰੀ ਮੁਕਤਸਰ ਸਾਹਿਬ ‘ਚ ਮਾਘੀ ਮੇਲੇ ਦੀ ਕਾਨਫਰੰਸ ‘ਚ ਨਹੀਂ ਪਹੁੰਚੇ। ਅਕਾਲੀ ਸੂਤਰਾਂ ਅਨੁਸਾਰ ਸਾਬਕਾ ਮੁੱਖ ਮੰਤਰੀ ਦਾ ਨਾ ਆਉਣਾ, ਉਹਨਾਂ ਦੀ ਸਿਹਤ ਠੀਕ ਨਾ ਹੋਣ ਬਾਰੇ ਕਿਹਾ ਜਾ ਰਿਹਾ ਸੀ।
ਕਾਂਗਰਸ ‘ਤੇ ਵਰ੍ਹੇ ਵਿਜੈ ਸਾਂਪਲਾ
ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਤੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਵਿਜੈ ਸਾਂਪਲਾ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ‘ਚ ਕਾਂਗਰਸੀ ਗੁੰਡਿਆਂ ਵਾਲੀ ਭਾਸ਼ਾ ਬੋਲਦੇ ਹਨ ਤੇ ਲੋਕਾਂ ‘ਤੇ ਜ਼ੁਲਮ ਕਰਦੇ ਹਨ। ਉਹਨਾਂ ਕਿਹਾ ਕਿ ਦੇਸ਼ ਭਰ ‘ਚ ਸਭ ਤੋਂ ਜ਼ਿਆਦਾ ਕਿਸਾਨ ਖੁਦਕੁਸ਼ੀ ਪੰਜਾਬ ‘ਚ ਕਰ ਰਹੇ ਹਨ, ਜਿਸਦੇ ਲਈ ਕਾਂਗਰਸ ਦੀ ਕੈਪਟਨ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਕਾਂਗਰਸ ਦੇ ਮੰਤਰੀਆਂ ਦੇ ਕੋਲ ਵੀ ਕੋਈ ਵਧੀਆ ਕਵਾਲਟੀ ਨਹੀਂ ਹੈ ਜਿਸ ਕਾਰਨ ਪੰਜਾਬ ‘ਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਦਿਖਾਈ ਦੇ ਰਹੀ।
ਜ਼ਬਰ-ਜ਼ੁਲਮ ਖਿਲਾਫ਼ ਜੂਝਣ ਦੀ ਪ੍ਰੇਰਨਾ ਦਿੰਦੈ ਮੇਲਾ ਮਾਘੀ
ਮੇਲਾ ਮਾਘੀ ‘ਤੇ ਵਿਸ਼ੇਸ਼
ਮਹਾਂ ਪੁਰਸ਼ਾਂ ਦੀ ਜੀਵਨ-ਜਾਚ ਸਦੀਆਂ ਲਈ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਆਦਰਸ਼ ਤੇ ਸੇਧਾਂ ਦਾ ਰੂਪ ਧਾਰ ਜਾਂਦੀ ਹੈ ਪੰਜਾਬ ਦੀ ਧਰਤੀ ਦਾ ਸੁਭਾਗ ਹੈ ਕਿ ਇੱਥੇ ਮੇਲੇ ਤੇ ਤਿਉਹਾਰ ਨੇਕੀਆਂ ਦੇ ਰਾਹਾਂ ਨੂੰ ਦਰਸਾਉਂਦੇ ਹਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਜਿਹੀ ਲਾਸਾਨੀ ਹਸਤੀ ਸਨ, ਜਿਨ੍ਹਾਂ ਦੇ ਜੀਵਨ ਦਾ ਹਰ ਝਲਕਾਰਾ ਮਨੁੱਖਤਾ ਨੂੰ ਹਨ੍ਹੇਰੀਆਂ ਖੱਡਾਂ ‘ਚੋਂ ਕੱਢ ਕੇ ਸੱਚ ਦੇ ਪ੍ਰਕਾਸ਼ ਨਾਲ ਭਰਪੂਰ ਕਰਦਾ ਹੈ ਇਹੀ ਪ੍ਰਕਾਸ਼ ਅੱਗੇ ਮਨੁੱਖ ਨੂੰ ਨੇਕੀ ਖੱਟਣ ਵੱਲ ਤੋਰਦਾ ਹੈ।
ਗੁਰੂ ਗੋਬਿੰਦ ਸਿੰਘ ਜੀ ਨੇ ਸਾਰੀਆਂ ਜੰਗਾਂ ਨਿੱਜੀ ਹਿੱਤਾਂ ਤੋਂ ਉੱਪਰ ਉੱਠਕੇ ਦੇਸ਼, ਕੌਮ, ਹੱਕ, ਸੱਚ ਤੇ ਧਰਮ ਦੀ ਰੱਖਿਆ ਖਾਤਰ ਲੜੀਆਂ ਤੇ ਹਰ ਵਾਰ ਚੜ੍ਹਦੀ ਕਲਾ ਤੇ ਅਕਾਲ ਪੁਰਖ ਦੇ ਭਾਣੇ ਵਿੱਚ ਰਹਿੰਦੇ ਹੋਏ ਬਹਾਦਰੀ ਨਾਲ ਸਮਾਜ ਵਿਰੋਧੀ ਅਨਸਰਾਂ ਦਾ ਟਾਕਰਾ ਕੀਤਾ। ਸ੍ਰੀ ਮੁਕਤਸਰ ਸਾਹਿਬ ਦਾ ਮਾਘੀ ਮੇਲਾ ਵੀ ਉਨ੍ਹਾਂ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਦਾ ਹੈ ਜੋ ਇੱਥੇ ਮੁਗਲਾਂ ਨਾਲ ਲੜਦੇ ਹੋਏ ਜੰਗ ਵਿੱਚ ਸ਼ਹੀਦ ਹੋ ਗਏ।
ਇਹ ਵੀ ਪੜ੍ਹੋ : ਭਾਰਤ ਵਿੱਚ ਘਟਦੇ ਗਰੀਬੀ ਦਰ ਦੇ ਅੰਕੜੇ
ਇਤਿਹਾਸ ਅਨੁਸਾਰ ਸ੍ਰੀ ਗੁਰੂ ਸਾਹਿਬ ਨੂੰ ਹਰਾਉਣ ਦੇ ਇਰਾਦੇ ਨਾਲ ਲਾਹੌਰ, ਸਰਹੰਦ ਦੇ ਪਹਾੜੀ ਰਾਜਿਆਂ ਦੇ ਟਿੱਡੀ ਦਲਾਂ ਨੇ ਆਨੰਦਪੁਰ ਸਾਹਿਬ ਨੂੰ ਘੇਰਾ ਪਾ ਲਿਆ। ਕਿਲ੍ਹੇ ‘ਚ ਮੌਜ਼ੂਦ ਗੁਰੂ ਜੀ ਦੇ ਸੂਰਬੀਰ ਯੋਧਿਆਂ ਨੇ ਕਈ ਮਹੀਨੇ ਡਟਕੇ ਦੁਸ਼ਮਣ ਦੀਆਂ ਭਾਰੀ ਗਿਣਤੀ ਫੌਜਾਂ ਦਾ ਟਾਕਰਾ ਕੀਤਾ। ਖਾਲਸਾ ਫੌਜ ਦੇ ਛਾਪਾਮਾਰ ਹਮਲਿਆਂ ਨਾਲ ਦੁਸ਼ਮਣ ਦੀ ਫੌਜ ਦੇ ਹੌਂਸਲੇ ਢੇਰੀ ਹੋ ਚੁੱਕੇ ਸਨ। ਇਸ ਜੰਗ ‘ਚ ਗੁਰੂ ਸਾਹਿਬ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਸ਼ਹੀਦ ਹੋ ਗਏ ਤੇ ਪੂਰਾ ਪਰਿਵਾਰ ਖੇਰੂੰ-ਖੇਰੂੰ ਹੋ ਗਿਆ  ਉੱਧਰ ਕਿਲ੍ਹੇ ਵਿੱਚੋਂ ਵੀ ਹੌਲੀ-ਹੌਲੀ  ਰਾਸ਼ਨ-ਪਾਣੀ ਮੁੱਕਦਾ ਜਾ ਰਿਹਾ ਸੀ ਦੇ ਬਾਵਜ਼ੂਦ ਸਿੰਘ ਸ਼ੇਰਾਂ ਵਾਂਗ ਲੜ ਰਹੇ ਸਨ।
ਪਰ ਕੁਝ ਸਿੱਖ ਉਸ ਵੇਲੇ ਭਰਮ ਦਾ ਸ਼ਿਕਾਰ ਹੋ ਕੇ ਡੋਲ ਗਏ, ਤੇ ਗੁਰੂ ਜੀ ਨੂੰ ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਦੀਆਂ ਸਲਾਹਾਂ ਦੇਣ ਲੱਗੇ। ਗੁਰੂ ਜੀ ਨੇ ਦੂਰ ਅੰਦੇਸ਼ੀ ਨਾਲ ਸਿੱਖਾਂ ਨੂੰ ਕੁਝ ਸਮਾਂ ਹੋਰ ਉਡੀਕ ਕਰਨ ਲਈ ਕਿਹਾ ਪਰੰਤੂ ਉਨ੍ਹਾਂ ਦਾ ਆਤਮਬਲ ਐਨਾ ਕਮਜ਼ੋਰ ਹੋ ਗਿਆ ਕਿ ਉਨ੍ਹਾਂ ਗੁਰੂ ਜੀ ਨੂੰ ਬੇਦਾਵਾ ਲਿਖ ਦਿੱਤਾ ਕਿ ਅਸੀਂ ਤੇਰੇ ਸਿੱਖ ਨਹੀਂ ਤੇ ਤੁਸੀਂ ਸਾਡੇ ਗੁਰੂ ਨਹੀਂ ਤੇ ਘਰਾਂ ਨੂੰ ਚਲੇ ਗਏ। ਇਸ ਜੰਗ ਪਿੱਛੋਂ ਗੁਰੂ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡ ਦਿੱਤਾ।
ਗੁਰੂ ਜੀ ਚਮਕੌਰ, ਮਾਛੀਵਾੜਾ, ਕਨੇਚ, ਆਲਮਗੀਰ, ਹੇਰ, ਲੰਮੇ, ਰਾਏਕੋਟ, ਦੀਨਾ ਆਦਿ ਹੁੰਦੇ ਹੋਏ ਕੋਟਕਪੂਰਾ ਪਹੁੰਚੇ ਸੂਬੇ ਸਰਹੰਦ ਦਾ ਵਜ਼ੀਦ ਖਾਨ ਭਾਰੀ ਲਾਮ-ਲਸ਼ਕਰ ਨਾਲ ਉਨ੍ਹਾਂ ਦਾ ਪਿੱਛਾ ਕਰਦਾ ਆ ਰਿਹਾ ਹੈ। ਗੁਰੂ ਜੀ ਨੇ ਯੁੱਧ ਨੀਤੀ ਅਨੁਸਾਰ ਖਿਦਰਾਣੇ ਦੀ ਢਾਬ (ਹੁਣ ਸ੍ਰੀ ਮੁਕਤਸਰ ਸਾਹਿਬ) ਨਜ਼ਦੀਕ ਉਸ ਨਾਲ ਟਾਕਰਾ ਕਰਨਾ ਵਧੇਰੇ ਯੋਗ ਸਮਝਿਆ। ਇੱਧਰ ਮਾਝੇ ਦੇ ਸਿੰਘਾਂ ਦਾ ਜੱਥਾ ਜਦੋਂ ਗੁਰੂ ਸਾਹਿਬ ਦੀ ਭਾਲ ਕਰਦਾ ਹੋਇਆ ਖਿਦਰਾਣੇ ਦੀ ਢਾਬ ‘ਤੇ ਪਹੁੰਚਿਆ ਤਾਂ ਇਨ੍ਹਾਂ ਨੂੰ ਵੀ ਵਜ਼ੀਦ ਖਾਨ ਦੀ ਫੌਜ ਦੇ ਇੱਥੇ ਪਹੁੰਚਣ ਦੀ ਖ਼ਬਰ ਮਿਲੀ, ਤਾਂ ਇਨ੍ਹਾਂ ਮੁਗ਼ਲ ਫੌਜ ਖਿਲਾਫ਼ ਲੜਨ ਲਈ ਮੋਰਚੇ ਸੰਭਾਲ ਲਏ। ਇਸ ਸਮੇਂ ਗੁਰੂ ਜੀ ਵੱਲੋਂ ਅਪਣਾਈ ਯੁੱਧ ਨੀਤੀ ਪੂਰੀ ਤਰ੍ਹਾਂ ਸਫ਼ਲ ਰਹੀ, ਕਿਉਂਕਿ ਗੁਰੂ ਜੀ ਦਾ ਪਿੱਛਾ ਕਰਦੀ ਹੋਈ ਸਾਰੀ ਮੁਗ਼ਲ ਫੌਜ ਵੀ ਉਸੇ ਪਾਸੇ ਝੁਕ ਗਈ।
ਦੂਸਰੇ ਪਾਸੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਗੁਰੂ ਸਾਹਿਬ ਨੂੰ ਬੇਦਾਵਾ ਲਿਖ ਕੇ ਦੇਣ ਵਾਲੇ 40 ਸਿੰਘਾਂ ਨੇ ਵੀ ਮਾਤਾ ਭਾਗ ਕੌਰ ਤੇ ਭਾਈ ਮਹਾਂ ਸਿੰਘ ਦੀ ਅਗਵਾਈ ‘ਚ ਸਿੰਘਾਂ ਨੇ ਇੱਕਦਮ ਅਚਾਨਕ ਮੁਗ਼ਲ ਫੌਜਾਂ ‘ਤੇ ਹਮਲਾ ਬੋਲ ਦਿੱਤਾ। ਇਸ ਹਮਲੇ ਵਿੱਚ ਮੁਗਲ ਫੌਜ ਦੇ ਸੈਂਕੜੇ ਸੈਨਿਕ ਮਾਰੇ ਗਏ। ਗੁਰੂ ਗੋਬਿੰਦ ਸਿੰਘ ਜੀ ਨੇ ਵੀ ਟਿੱਬੀ ਤੋਂ ਤੀਰਾਂ ਦੀ ਝੜੀ ਲਾ ਦਿੱਤੀ। ਬਹੁਤ ਸਾਰੇ ਦੁਸ਼ਮਣ ਫੌਜ ਦੇ ਜਰਨੈਲ ਗੁਰੂ ਜੀ ਦੇ ਤੀਰਾਂ ਦੀ ਭੇਂਟ ਚੜ੍ਹਦੇ ਗਏ। ਸਿੰਘ ਅਜਿਹੀ ਬਹਾਦਰੀ ਤੇ ਜੋਸ਼ ਨਾਲ ਲੜੇ ਕਿ ਦੁਸ਼ਮਣ ਦੀ ਫੌਜ ਵਿੱਚ ਭਾਜੜ ਪੈ ਗਈ। ਦੁਸ਼ਮਣ ਹਾਰ ਖਾਕੇ ਭੱਜ ਉਠੇ ਤੇ ਖਾਲਸੇ ਨੇ ਜੰਗ ਦਾ ਮੈਦਾਨ ਫਤਿਹ ਕਰ ਲਿਆ।
ਇਹ ਵੀ ਪੜ੍ਹੋ : WTC Final : ਅਸਟਰੇਲੀਆ ਨੂੰ 296 ਦੌੜਾਂ ਦੀ ਲੀੜ, 6 ਵਿਕਟਾਂ ਬਾਕੀ
ਪਰ ਬੇਦਾਵਾ ਦੇ ਗਏ 40 ਸਿੰਘਾਂ ਸਮੇਤ ਬਹੁਤ ਸਾਰੇ ਸਿੰਘ ਲੜਾਈ ਦੇ ਮੈਦਾਨ ਵਿੱਚ ਜੂਝਦੇ ਹੋਏ ਸ਼ਹੀਦ ਹੋ ਗਏ। ਮੁਗ਼ਲਾਂ ਦੇ ਜੰਗ ਦਾ ਮੈਦਾਨ ਛੱਡਕੇ ਭੱਜ ਜਾਣ ਤੋਂ ਬਾਅਦ ਗੁਰੂ ਜੀ ਨੇ ਰਣਭੂਮੀ ‘ਚ ਦੇਖਿਆ ਕਿ ਢਾਬ ਕੰਢੇ ਜ਼ਖ਼ਮੀ ਹਾਲਤ ਵਿੱਚ ਬੈਠੀ ਮਾਤਾ ਭਾਗੋ ਆਪਣੇ ਜ਼ਖ਼ਮਾਂ ਨੂੰ ਧੋ ਰਹੀ ਸੀ। ਮਾਤਾ ਭਾਗੋ ਨੇ ਗੁਰੂ ਸਾਹਿਬ ਦੇ ਦਰਸ਼ਨ ਕਰਕੇ ਉਨ੍ਹਾਂ ਦੇ ਚਰਨਾਂ ਵਿੱਚ ਆਪਣਾ ਸੀਸ ਨਿਵਾਇਆ। ਉਸ ਨੇ ਦਸਵੇਂ ਪਾਤਸ਼ਾਹ ਨੂੰ ਸੂਰਬੀਰ ਸਿੰਘਾਂ ਦੀ ਬਹਾਦਰੀ ਤੇ ਸ਼ਹਾਦਤਾਂ ਦੀ ਗਾਥਾ ਸੁਣਾਈ।
ਗੁਰੂ ਸਾਹਿਬ ਨੇ ਜੰਗ ਵਿੱਚ ਜੂਝੇ ਸੂਰਮਿਆਂ ਨੂੰ ਅਤਿਅੰਤ ਸਨੇਹ ਨਾਲ ਪੰਜ ਹਜਾਰੀ, ਸੱਤ ਹਜਾਰੀ ਅਤੇ ਦਸ ਹਜਾਰੀ ਦਾ ਵਰ ਦਿੰਦੇ ਹੋਏ ਹਰੇਕ ਨੂੰ ਆਪਣੇ ਕਰ-ਕਮਲਾਂ ਨਾਲ ਪਲੋਸਿਆ। ਜੰਗ ਦੇ ਮੈਦਾਨ ਵਿੱਚ ਪਈਆਂ ਸਿੰਘਾਂ ਦੀਆਂ ਦੇਹਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬੜੇ ਹੀ ਪਿਆਰ ਨਾਲ ਨਿਹਾਰਿਆ ਤੇ ਹਰ ਇੱਕ ਨੂੰ ਛਾਤੀ ਨਾਲ ਲਗਾਕੇ ਅਤਿਅੰਤ ਸਨੇਹ ਨਾਲ ਅਨੇਕਾਂ ਬਖ਼ਸ਼ਿਸ਼ਾਂ ਕੀਤੀਆਂ। ਇੰਨੇ ਨੂੰ ਭਾਈ ਮਹਾਂ ਸਿੰਘ ਸਹਿਕਦਾ ਹੋਇਆ ਗੁਰੂ ਜੀ ਦੇ ਨਜ਼ਰੀ ਪਿਆ। ਗੁਰੂ ਸਾਹਿਬ ਨੇ ਉਸ ਦੇ ਸਿਰ ਨੂੰ ਆਪਣੀ ਗੋਦ ਵਿੱਚ ਲੈ ਲਿਆ।
ਕਲਗ਼ੀਧਰ ਪਾਤਸ਼ਾਹ ਨੇ ਗੋਦ ਵਿੱਚ ਪਏ ਭਾਈ ਮਹਾਂ ਸਿੰਘ ਦਾ ਅੰਤਿਮ ਸਮਾਂ ਨੇੜੇ ਆਉਂਦਾ ਦੇਖਕੇ ਉਸ ਦੇ ਜੀਵਨ ਦੀ ਕਿਸੇ ਇੱਛਾ ਬਾਰੇ ਪੁੱਛਿਆ ਤਾਂ ਭਰੀਆਂ ਅੱਖਾਂ ਨਾਲ ਮਹਾਂ ਸਿੰਘ ਨੇ ਕਿਹਾ ਕਿ ‘ਉੱਤਮ ਭਾਗ ਹਨ’ ਕਿ ਅੰਤਿਮ ਸਮੇਂ ਆਪ ਜੀ ਦੇ ਦੀਦਾਰ ਹੋ ਗਏ, ਸਭ ਇੱਛਾਵਾਂ ਪੂਰੀਆਂ ਹੋ ਗਈਆਂ। ਪਰੰਤੂ ਜੇ ਆਪ ਤੁੱਠੇ ਹੋ ਤਾਂ ਸਮੇਂ ਦੇ ਗੇੜ ਤੇ ਬਿੱਖੜੇ ਹਾਲਾਤਾਂ ਕਾਰਨ ਉਸ ਸਮੇਤ ਜੋ 40 ਸਿੰਘ ਆਪ ਜੀ ਨੂੰ ਗੁਰਸਿੱਖੀ ਤੋਂ ਬੇਦਾਵਾ ਲਿਖ ਕੇ ਦੇ ਆਏ ਸਨ, ਉਸ ਨੂੰ ਨਾ ਚਿਤਾਰਦੇ ਹੋਏ ਉਹ ਬੇਦਾਵੇ ਵਾਲਾ ਕਾਗਜ਼ ਪਾੜ੍ਹਕੇ ਟੁੱਟੀ ਗੰਢੋ। ਭਾਈ ਸਾਹਿਬ ਦੇ ਮੂੰਹੋਂ ਇਹ ਸ਼ਬਦ ਸੁਣਕੇ ਗੁਰੂ ਸਾਹਿਬ ਬੜੇ ਹੀ ਖੁਸ਼ ਹੋਏ ਆਪ ਜੀ ਨੇ ਭਾਈ ਮਹਾਂ ਸਿੰਘ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਆਪਣੇ ਕਮਰਕੱਸੇ ਵਿੱਚੋਂ ਬੇਦਾਵੇ ਵਾਲਾ ਕਾਗਜ਼ ਕੱਢਿਆ ਤੇ ਟੁਕੜੇ-ਟੁਕੜੇ ਕਰ ਦਿੱਤਾ।
ਇਹ ਵੀ ਪੜ੍ਹੋ : ਪਹਿਲੇ ਗੇੜ ’ਚ ਝੋਨੇ ਲਈ ਅੱਠ ਘੰਟੇ ਬਿਜਲੀ ਸਪਲਾਈ ਅੱਜ ਤੋਂ
ਜਿਸ ਜਗ੍ਹਾ ‘ਤੇ ਗੁਰੂ ਸਾਹਿਬ ਨੇ ਮਹਾਂ ਸਿੰਘ ਦੀ ਅੰਤਿਮ ਇੱਛਾ ਅਨੁਸਾਰ ਬੇਦਾਵੇ ਵਾਲਾ ਕਾਗਜ਼ ਪਾੜ੍ਹਕੇ ਟੁੱਟੀ ਗੰਢੀ, ਉੱਥੇ ਅੱਜ-ਕੱਲ੍ਹ ਟੁੱਟੀ ਗੁੰਢੀ ਗੁਰਦੁਆਰਾ ਸਾਹਿਬ ਸ਼ਸੋਬਿਤ ਹੈ। ਇਸੇ ਤਰ੍ਹਾਂ ਜਿੱਥੇ 40 ਮੁਕਤੇ ਸ਼ਹੀਦ ਹੋਏ ਉਸ ਜਗ੍ਹਾ ਦਾ ਨਾਂਅ ਉਸ ਸਮੇਂ ਤੋਂ ਮੁਕਤਸਰ ਤੇ ਜਿਸ ਜਗ੍ਹਾ ਸ਼ਹੀਦਾਂ ਦਾ ਸਸਕਾਰ ਕੀਤਾ ਗਿਆ ਉਸ ਜਗ੍ਹਾ ‘ਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਨਾਂਅ ਨਾਲ ਮਸ਼ਹੂਰ ਹੈ। ਸ੍ਰੀ ਮੁਕਤਸਰ ਸਾਹਿਬ ਦਾ ਇਤਿਹਾਸ ਅੱਜ ਵੀ ਸਾਨੂੰ 40 ਮੁਕਤਿਆਂ ਦੀ ਦੇਸ਼ ਤੇ ਕੌਮ ਪ੍ਰਤੀ ਆਪਾ ਵਾਰਨ ਦੀ ਭਾਵਨਾ ਨੂੰ ਦ੍ਰਿੜ ਕਰਵਾਉਂਦਾ ਹੈ।
ਇਨ੍ਹਾਂ 40 ਮੁਕਤਿਆਂ ਦੀ ਯਾਦ ਵਿੱਚ ਮਾਘੀ ਦਾ ਜੋੜ ਮੇਲਾ ਹਰ ਸਾਲ ਦੇਸੀ ਮਹੀਨੇ ਮਾਘੀ ਦੀ ਸੰਗਰਾਂਦ ਤੇ ਲੋਹੜੀ ਦੇ ਤਿਉਹਾਰ ਤੋਂ ਦੂਸਰੇ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾਂਦਾ ਹੈ। ਇਸ ਦਿਨ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਇੱਥੇ ਆ ਕੇ ਸ਼ਹੀਦਾਂ ਨੂੰ ਸਜਦਾ ਕਰਦੇ ਹਨ ਪੁਰਾਣੇ ਸਮਿਆਂ ਵਿੱਚ ਇਹ ਮੇਲਾ ਮਹੀਨਾ-ਮਹੀਨਾ ਚਲਦਾ ਸੀ ਪਰ ਆਧੁਨਿਕ ਸਮੇਂ ਵਿੱਚ ਮੇਲਾ ਕਰੀਬ ਹਫਤਾ ਭਰ ਚੱਲਦਾ ਹੈ।
ਮੇਲੇ ਦੌਰਾਨ ਲੋਕਾਂ ਦੇ ਮਨੋਰੰਜਨ ਲਈ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਵਗੈਰਾ, ਲੋਕਾਂ ਦੀ ਖਰੀਦੋ-ਫ਼ਰੋਖਤ ਲਈ ਨਵੀਆਂ-ਨਵੀਆਂ ਆਈਟਮਾਂ, ਵੱਖ-ਵੱਖ ਪਸ਼ੂਆਂ ਦੀ ਖਰੀਦ ਤੇ ਵੇਚ ਵੀ ਚਲਦੀ ਹੈ। ਮੇਲੇ ਵਾਲੇ ਦਿਨ ਸ਼ਹਿਰ ਵਿੱਚ ਸਿਆਸੀ ਕਾਨਫਰੰਸਾਂ ਵੀ ਲੋਕਾਂ ਦੇ ਖਿੱਚ ਦਾ ਕਾਰਨ ਬਣਦੀਆਂ ਹਨ ਅਸੀਂ ਇਨ੍ਹਾਂ ਇਤਿਹਾਸਕ ਦਿਨਾਂ ਨੂੰ ਮਨਾਉਣ ਦਾ ਅਸਲ ਲਾਹਾ ਤਾਂ ਹੀ ਖੱਟ ਸਕਦੇ ਹਾਂ ਜੇਕਰ ਅਸੀਂ ਉਨ੍ਹਾਂ ਵੱਲੋਂ ਸਮਾਜ ਦੇ ਭਲੇ ਤੇ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਲਈ ਪਾਏ ਪੂਰਨਿਆਂ ਨੂੰ ਆਪਣੀ ਅਮਲੀ ਜ਼ਿੰਦਗੀ ਵਿੱਚ ਅਪਣਾਈਏ।