Tarunpreet Singh Sond - Sach Kahoon Punjabi

Punjab Libraries: ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ 196 ਲਾਇਬ੍ਰੇਰੀਆਂ ਕਾਰਜਸ਼ੀਲ: ਤਰੁਨਪ੍ਰੀਤ ਸਿੰਘ ਸੌਂਦ
ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੁਲਾਰਾ ਦੇਣ ਲਈ 135 ਹੋਰ ਲਾਇਬ੍ਰੇਰੀਆਂ ਦਾ ਚੱਲ ਰਿਹੈ ਕੰਮ

Punjab Libraries: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਪੇਂਡੂ ਲਾਇਬ੍ਰੇਰੀ ਯੋਜਨਾ’ ਤਹਿਤ ਪੰਜਾਬ ਵਿੱਚ 196 ਲਾਇਬ੍ਰੇਰੀਆਂ ਪੇਂਡੂ ਖੇਤਰਾਂ ਵਿੱਚ ਸਫਲਤਾਪੂਰਕ ਚੱਲ ਰਹੀਆਂ ਹਨ। ਜਦਕਿ ਆਧੁਨਿਕ ਸਹੂਲਤਾਂ ਨਾਲ ਲੈਸ 135 ਹੋਰ ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀਅਧੀਨ ਹੈ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਅਗਸਤ, 2024 ਨੂੰ ਪਿੰਡ ਈਸੜੂ (ਖੰਨਾ) ਤੋਂ ਪੇਂਡੂ ਲਾਇਬ੍ਰੇਰੀ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਮੁੱਖ ਮੰਤਰੀ ਨੇ ਇੱਥੇ ਬਣਾਈ ਪਹਿਲੀ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਅਤੇ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਸੁਪਨਾ ਹੈ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ। ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਵਿਕਸਤ ਕਰਨਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ, ਜੋ ਇੱਥੋਂ ਪੜ੍ਹ ਕੇ ਵੱਡੇ ਅਫ਼ਸਰ, ਵਿਗਿਆਨੀ, ਡਾਕਟਰ ਅਤੇ ਤਕਨੀਕੀ ਮਾਹਰ ਆਦਿ ਬਣਨਗੇ।

ਇਹ ਵੀ ਪੜ੍ਹੋ: Punjab Women’s Commission: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪਿੰਡ ਜਨਸੂਹਾ ਮਾਮਲੇ ਦਾ ਖੁਦ ਨੋਟਿਸ ਲਿਆ, ਐਸ.ਐਸ….

ਜ਼ਿਆਦਾ ਜਾਣਕਾਰੀ ਦਿੰਦਿਆਂ ਸੌਂਦ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ 4 ਲਾਇਬ੍ਰੇਰੀਆਂ ਕਾਰਜਸ਼ੀਲ ਹਨ, ਜਦਕਿ ਬਠਿੰਡਾ ਵਿੱਚ 29 ਲਾਇਬ੍ਰੇਰੀਆਂ ਚੱਲ ਰਹੀਆਂ ਹਨ। ਬਰਨਾਲਾ ਵਿੱਚ 6 ਲਾਇਬ੍ਰੇਰੀਆਂ ਕਾਰਜਸ਼ੀਲ ਹਨ ਤੇ 5 ਦਾ ਕੰਮ ਚੱਲ ਰਿਹਾ ਹੈ। ਇਸੇ ਤਰ੍ਹਾਂ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ 10 ਲਾਇਬ੍ਰੇਰੀਆ ਕਾਰਜਸ਼ੀਲ ਹਨ ਤੇ 2 ਦਾ ਕੰਮ ਪ੍ਰਗਤੀਅਧੀਨ ਹੈ, ਫਰੀਦਕੋਟ ਵਿੱਚ 5 ਕਾਰਜਸ਼ੀਲ ਤੇ 7 ਪ੍ਰਗਤੀਅਧੀਨ, ਫਾਜ਼ਿਲਕਾ ਵਿੱਚ 21 ਕਾਰਜਸ਼ੀਲ ਤੇ 9 ਪ੍ਰਗਤੀਅਧੀਨ ਅਤੇ ਫਿਰੋਜ਼ਪੁਰ ਵਿੱਚ 22 ਲਾਇਬ੍ਰੇਰੀਆ ਦਾ ਕੰਮ ਪ੍ਰਗਤੀਅਧੀਨ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 2 ਲਾਇਬ੍ਰੇਰੀਆਂ ਕਾਰਜਸ਼ੀਲ ਹਨ ਤੇ 13 ਦਾ ਕੰਮ ਚੱਲ ਰਿਹਾ ਹੈ। ਲੁਧਿਆਣਾ ਵਿੱਚ 15 ਕਾਰਜਸ਼ੀਲ ਤੇ 26 ਪ੍ਰਗਤੀਅਧੀਨ, ਮਾਨਸਾ ਵਿੱਚ 8 ਕਾਰਜਸ਼ੀਲ ਤੇ 10 ਪ੍ਰਗਤੀਅਧੀਨ, ਮਾਲੇਰਕੋਟਲਾ ਵਿੱਚ 6 ਕਾਰਜਸ਼ੀਲ ਤੇ 5 ਪ੍ਰਗਤੀਅਧੀਨ ਜਦਕਿ ਸ੍ਰੀ ਮੁਕਤਸਰ ਸਾਹਿਬ ਵਿੱਚ 6 ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀਅਧੀਨ ਹੈ।

ਮੋਗਾ ਵਿੱਚ 13 ਲਾਇਬ੍ਰੇਰੀਆਂ ਕਾਰਜਸ਼ੀਲ ਤੇ 1 ਪ੍ਰਗਤੀਅਧੀਨ, ਪਟਿਆਲਾ ਵਿੱਚ 18 ਕਾਰਜਸ਼ੀਲ ਤੇ 11 ਪ੍ਰਗਤੀਅਧੀਨ, ਰੂਪਨਗਰ ਵਿੱਚ 12 ਕਾਰਜਸ਼ੀਲ ਤੇ 1 ਪ੍ਰਗਤੀਅਧੀਨ, ਸ਼ਹੀਦ ਭਗਤ ਸਿੰਘ ਨਗਰ ਵਿੱਚ 6 ਲਾਇਬ੍ਰੇਰੀਆਂ ਕਾਰਜਸ਼ੀਲ ਹਨ ਜਦਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 12 ਲਾਇਬ੍ਰੇਰੀਆਂ ਪ੍ਰਗਤੀਅਧੀਨ ਹਨ। ਪੰਚਾਇਤ ਮੰਤਰੀ ਨੇ ਅੱਗੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿੱਚ ਸਭ ਤੋਂ ਜ਼ਿਆਦਾ 28 ਲਾਇਬ੍ਰੇਰੀਆਂ ਚੱਲ ਰਹੀਆਂ ਹਨ ਜਦਕਿ 5 ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀਅਧੀਨ ਹੈ। ਇਸੇ ਤਰ੍ਹਾਂ ਤਰਨਤਾਰਨ ਵਿੱਚ 11 ਅਤੇ ਜਲੰਧਰ ਜ਼ਿਲ੍ਹੇ ਵਿੱਚ 2 ਲਾਇਬ੍ਰੇਰੀਆਂ ਚੱਲ ਰਹੀਆਂ ਹਨ। Punjab Libraries

Punjab Tourism Hub: ਸੈਰ-ਸਪਾਟੇ ਦਾ ਨਵਾਂ ਕੇਂਦਰ ਬਣ ਕੇ ਉੱਭਰ ਰਿਹੈ ਪੰਜਾਬ : ਤਰੁਨਪ੍ਰੀਤ ਸਿੰਘ ਸੌਂਦ
ਵੱਡੇ ਪੱਧਰ ’ਤੇ ਮੇਲਿਆਂ ਅਤੇ ਤਿਉਹਾਰਾਂ ਨਾਲ ਸਾਲ 2025 ਦੀ ਹੋਈ ਸ਼ੁਰੂਆਤ | Punjab Tourism Hub

Punjab Tourism Hub: (ਅਸ਼ਵਨੀ ਚਾਵਲਾ) ਚੰਡੀਗੜ੍ਹ੍। ਸਾਲ 2025 ਸ਼ੁਰੂ ਹੁੰਦੇ ਹੀ ਪੰਜਾਬ ਵਿੱਚ ਵੱਡੇ ਪੱਧਰ ’ਤੇ ਮੇਲਿਆਂ ਅਤੇ ਤਿਉਹਾਰਾਂ ਨੂੰ ਮਨਾਉਣ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਹ ਮੇਲੇ ਅਤੇ ਤਿਉਹਾਰ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਖਿੱਚ ਰਹੇ ਹਨ। ਇਸ ਸਾਲ ਦੀ ਸ਼ੁਰੂਆਤ ਫਿਰੋਜ਼ਪੁਰ ਵਿੱਚ ਬਸੰਤ ਮੇਲਾ, ਕਿਲਾ ਰਾਏਪੁਰ ਵਿੱਚ ਪੇਂਡੂ ਓਲੰਪਿਕ ਅਤੇ ਪਟਿਆਲਾ ਵਿੱਚ ਪਟਿਆਲਾ ਹੈਰੀਟੇਜ਼ ਫੈਸਟੀਵਲ ਵਰਗੇ ਸਮਾਗਮਾਂ ਨਾਲ ਹੋਈ। ਇਹ ਜਸ਼ਨ ਨਾ ਸਿਰਫ਼ ਪੰਜਾਬ ਦੀ ਅਮੀਰ ਵਿਰਾਸਤ ਅਤੇ ਰਵਾਇਤਾਂ ਦੀ ਝਲਕ ਪੇਸ਼ ਕਰਦੇ ਹਨ ਸਗੋਂ ਸੂਬੇ ਨੂੰ ਚੋਟੀ ਦੇ ਸੈਲਾਨੀ ਕੇਂਦਰ ਵਜੋਂ ਵੀ ਸਥਾਪਿਤ ਕਰਦੇ ਹਨ।

ਇਹ ਜਾਣਕਾਰੀ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਇੱਕ ਪ੍ਰਮੁੱਖ ਸੈਰ-ਸਪਾਟਾ ਕੇਂਦਕ ਵਜੋਂ ਆਪਣੀ ਪਛਾਣ ਮੁੜ ਬਹਾਲ ਕਰ ਰਿਹਾ ਹੈ। ਸੂਬੇ ਦੀ ਅਮੀਰ ਵਿਰਾਸਤ ਦੀ ਬਹਾਲੀ ਅਤੇ ਸੈਰ-ਸਪਾਟੇ ਦੇ ਵਿਸਥਾਰ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ ਚੱਲਦਿਆਂ ਸਰਕਾਰ ਵੱਲੋਂ ਕਈ ਲੜੀਵਾਰ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਜਿਨਾਂ ਰਾਹੀਂ ਪੰਜਾਬ ਦੇ ਇਤਿਹਾਸ, ਅਮੀਰ ਸੱਭਿਆਚਾਰ ਅਤੇ ਅਧਿਆਤਮਕ ਵਿਰਾਸਤ ਨੂੰ ਬਾਖੂਬੀ ਢੰਗ ਨਾਲ ਦਰਸਾਇਆ ਗਿਆ ਹੈ।

ਇਹ ਵੀ ਪੜ੍ਹੋ: Drug De Addiction Center: ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰ…

ਪੰਜਾਬ ਸਰਕਾਰ ਨੇ ਫਤਿਹਗੜ ਸਾਹਿਬ ਵਿੱਚ ਦੀਵਾਨ ਟੋਡਰ ਮੱਲ ਦੇ ਇਤਿਹਾਸਕ ਨਿਵਾਸ ਸਥਾਨ ‘ਜਹਾਜ਼ ਹਵੇਲੀ’ ਦੀ ਮੁੜ ਬਹਾਲੀ ਸ਼ੁਰੂ ਕਰਕੇ ਸਿੱਖ ਵਿਰਾਸਤ ਨੂੰ ਸੁਰੱਖਿਅਤ ਰੱਖਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਦੀਵਾਨ ਟੋਡਰ ਮੱਲ, ਜਿਨਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਤੋਂ ਬਾਅਦ ਉਨਾਂ ਦੇ ਸਸਕਾਰ ਲਈ ਜ਼ਮੀਨ ਖਰੀਦੀ ਸੀ, ਦੀ ਹਵੇਲੀ ਨੂੰ ਇਸਦੀ ਪੁਰਾਣੀ ਦਿੱਖ ਦੇਣ ਲਈ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ, ਪੰਜਾਬ ਆਪਣੀ ਦੇਖ-ਰੇਖ ਹੇਠ ਕਾਰਜ ਕਰ ਰਹੀ ਹੈ। ਸ੍ਰੀ ਫਤਿਹਗੜ ਸਾਹਿਬ ਜ਼ਿਲੇ ਦੇ ਹੰਸਾਲੀ ਪਿੰਡ ਨੂੰ ਸਤੰਬਰ 2024 ‘ਚ ਭਾਰਤ ਦਾ ਸਭ ਤੋਂ ਉੱਤਮ ਪਿੰਡ ਚੁਣਿਆ ਗਿਆ ਸੀ। Punjab Tourism Hub

ਪੰਜਾਬ ਸਰਕਾਰ ਨੇ ਇਤਿਹਾਸਕ ‘ਜਹਾਜ਼ ਹਵੇਲੀ’ ਦੀ ਮੁੜ ਬਹਾਲੀ ਦਾ ਕੰਮ ਕੀਤਾ ਸ਼ੁਰੂ

ਸੈਰ-ਸਪਾਟਾ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਵਿੱਚ ਕਈ ਪਵਿੱਤਰ ਅਸਥਾਨ, ਸ਼ਹੀਦਾਂ ਦੇ ਪਿੰਡ, ਜਲ ਸਰੋਤ ਅਤੇ ਅਣਪਛਾਣੇ ਸੈਰ-ਸਪਾਟਾ ਸਥਾਨ ਹਨ। ਪੰਜਾਬ ਸਰਕਾਰ ਨੇ ਅੱਜ 27 ਫਰਵਰੀ ਨੂੰ, ਜ਼ਿਲਾ ਰੂਪਨਗਰ ਦੀ ਪਵਿੱਤਰ ਧਰਤੀ ਸ੍ਰੀ ਚਮਕੌਰ ਸਾਹਿਬ ਵਿਖੇ ਕਿਸ਼ਤੀ ਅਤੇ ਪਾਣੀ ਵਾਲੀਆਂ ਸਾਹਸੀ ਗਤੀਵਿਧੀਆਂ (ਦਾਸਤਾਨ-ਏ-ਸ਼ਹਾਦਤ ਦੇ ਸਾਹਮਣੇ) ਵੀ ਸ਼ੁਰੂ ਕੀਤੀਆਂ ਹਨ।