War Against Drugs - Sach Kahoon Punjabi

Malerkotla News: ਡੀਆਈਜੀ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਮਲੇਰਕੋਟਲਾ ਵਿੱਚ "ਯੁੱਧ ਨਸ਼ਿਆਂ ਵਿਰੁੱਧ" ਵਿਸ਼ੇਸ਼ ਕਾਸੋ ਆਪ੍ਰੇਸ਼ਨ
Malerkotla News: ਮਲੇਰਕੋਟਲਾ, (ਗੁਰਤੇਜ ਜੋਸ਼ੀ)। ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜ਼ਿਲ੍ਹਾ ਮਲੇਰਕੋਟਲਾ ਵਿੱਚ ਵਿਸ਼ੇਸ਼ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਆਪ੍ਰੇਸ਼ਨ ਦੀ ਅਗਵਾਈ ਡਿਪਟੀ ਇੰਸਪੈਕਟਰ ਜਨਰਲ ਪੁਲਿਸ (ਡੀ.ਆਈ.ਜੀ.) ਪਟਿਆਲਾ ਰੇਂਜ ਸ੍ਰੀ ਕੁਲਦੀਪ ਸਿੰਘ ਚਾਹਲ, ਆਈ.ਪੀ.ਐਸ. ਨੇ ਖੁਦ ਕੀਤੀ।

ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਗਈ ਇਸ ਮੁਹਿੰਮ ਦੌਰਾਨ ਸ਼ਹਿਰ ਮਲੇਰਕੋਟਲਾ ਦੇ ਜਮਾਲਪੁਰਾ ਇਲਾਕੇ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਸੰਵੇਦਨਸ਼ੀਲ ਖੇਤਰਾਂ ਵਿੱਚ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਮੌਕੇ ਸੀਨੀਅਰ ਕਪਤਾਨ ਪੁਲਿਸ (ਐੱਸ.ਐੱਸ.ਪੀ.) ਮਲੇਰਕੋਟਲਾ ਗੁਰਮੀਤ ਸਿੰਘ, ਗਜ਼ਟਿਡ ਅਧਿਕਾਰੀਆਂ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਰਹੀ। ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ 18 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਜਦੋਂਕਿ ਹੋਰ ਸ਼ੱਕੀ ਵਿਅਕਤੀਆਂ ਦੀ ਤਸਦੀਕ ਵੀ ਕੀਤੀ ਗਈ।

ਡੀ.ਆਈ.ਜੀ. ਚਾਹਲ ਨੇ ਕਿਹਾ ਕਿ ਜ਼ਿਲ੍ਹਾ ਮਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਨਸ਼ੇ ਦੀ ਲਤ ਤੋਂ ਪੀੜਤ ਜਿਹੜੇ ਵਿਅਕਤੀ ਪੁਲਿਸ ਕੋਲ ਸਹਾਇਤਾ ਲਈ ਪਹੁੰਚਦੇ ਹਨ, ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਂਦਾ ਹੈ ਅਤੇ ਉਨ੍ਹਾਂ ਦੇ ਇਲਾਜ ਨੂੰ ਵੀ ਯਕੀਨੀ ਬਣਾਇਆ ਜਾਂਦਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਿਸ਼ੇਸ਼ ਕਾਸੋ ਆਪ੍ਰੇਸ਼ਨ ਤਹਿਤ ਸਬ-ਡਵੀਜ਼ਨ ਅਮਰਗੜ੍ਹ ਅਤੇ ਅਹਿਮਦਗੜ੍ਹ ਵਿੱਚ ਵੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਅੰਤ ਵਿੱਚ ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਇਸ ਮੁਹਿੰਮ ਵਿੱਚ ਪੰਜਾਬ ਪੁਲਿਸ ਦਾ ਪੂਰਾ ਸਹਿਯੋਗ ਕਰਨ ਅਤੇ ਨਸ਼ਿਆਂ ਦੇ ਧੰਦੇ ਨਾਲ ਜੁੜੇ ਜਾਂ ਨਸ਼ੇ ਦੇ ਆਦੀ ਵਿਅਕਤੀਆਂ ਬਾਰੇ ਸੂਚਨਾ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲ ਸਕੇ।

Drug Free Punjab: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲਾਲਾਬਾਦ ਹਲਕੇ ’ਚ ਕੀਤਾ ਜਾਗਰੂਕਤਾ ਸਮਾਗਮ
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ

Drug Free Punjab: ਜਲਾਲਾਬਾਦ/ਫਾਜ਼ਿਲਕਾ (ਰਜਨੀਸ਼ ਰਵੀ)। ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਪਿੰਡ ਮੀਨੀਆਂ ਵਾਲੀ, ਕਾਠਗੜ, ਚੱਕ ਵੈਰੋਕੇ ਵਿੱਚ ਇਕ ਵਿਸ਼ੇਸ਼ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿੱਚ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਮੁੱਖ ਮਹਿਮਾਨ ਵਜੋਂ ਪਹੁੰਚੇ।

ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੇ ਕਿਹਾ ਕਿ ਨਸ਼ਾ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਤਬਾਹ ਕਰ ਰਿਹਾ ਹੈ ਅਤੇ ਇਸ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦਾ ਐਲਾਨ ਕੀਤਾ ਹੈ ਜਿਸ ਵਿੱਚ ਸਿਰਫ਼ ਸਰਕਾਰੀ ਅਧਿਕਾਰੀਆਂ ਜਾਂ ਵਿਭਾਗਾਂ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਭੂਮਿਕਾ ਅਹਿਮ ਹੈ।

ਇਹ ਵੀ ਪੜ੍ਹੋ: DNA Test For Beggars Children: ਇੱਕ ਟੈਸਟ, ਸੈਂਕੜੇ ਸੱਚ, ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

ਵਿਧਾਇਕ ਗੋਲਡੀ ਨੇ ਨਸ਼ਾ ਤਸਕਰੀ ਵਿਰੁੱਧ ਚਲ ਰਹੀਆਂ ਕਾਰਵਾਈਆਂ, ਨਸ਼ਾ ਪੀੜਤਾਂ ਲਈ ਮੁਫ਼ਤ ਇਲਾਜ ਅਤੇ ਕੌਂਸਲਿੰਗ ਸਹੂਲਤਾਂ, ਸਕੂਲਾਂ ਅਤੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮਾਂ ਅਤੇ ਨਵੇਂ ਮੁੜ ਵਸੇਬਾ ਕੇਂਦਰਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵੱਲ ਨਾ ਜਾ ਕੇ ਆਪਣੀ ਊਰਜਾ ਰਾਜ ਦੇ ਨਿਰਮਾਣ ਵਿੱਚ ਲਗਾਉਣ।

ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਾਰੇ ਇੱਕਜੁਟ ਹੋ ਕੇ ਕੰਮ ਕਰੀਏ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸੰਭਵ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਇਸ ਨੇਕ ਕਾਰਜ ਨਾਲ ਜੋੜਨ ਲਈ ਪਿੰਡ ਪੱਧਰ ‘ਤੇ ਅਜਿਹੇ ਸਮਾਗਮ ਕਰ ਰਹੀ ਹੈ। ਇਸ ਮੌਕੇ ਸਿਹਤ ਵਿਭਾਗ, ਪੁਲਿਸ ਅਤੇ ਇਲਾਕਾ ਪ੍ਰਸ਼ਾਸਨ ਵੱਲੋਂ ਵੀ ਹਾਜ਼ਰ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ, ਇਲਾਜ ਦੀਆਂ ਸਹੂਲਤਾਂ ਅਤੇ ਨਵੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਸਮਾਗਮ ਵਿੱਚ ਪਿੰਡ ਦੇ ਨੌਜਵਾਨਾਂ, ਬਜ਼ੁਰਗਾਂ, ਪੰਚਾਇਤੀ ਮੈਂਬਰਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਭਾਗ ਲਿਆ। ਇਸ ਮੌਕੇ ਸੁਖਮਨ ਸਿੰਘ ਸੰਧੂ ਵੀ ਹਾਜਰ ਸਨ। Drug Free Punjab

Drug Free Punjab: ਹੁਣ ਮਾਨਸਾ ’ਚ ਲੱਗੇਗਾ ‘ਯੁੱਧ ਨਸ਼ਿਆਂ ਵਿਰੁੱਧ’, ਜਾਣੋ ਕੀ ਹੈ ਮਾਨ ਸਰਕਾਰ ਦੀ ਅਗਲੀ ਰਣਨੀਤੀ
Drug Free Punjab: ਮਾਨਸਾ : ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਚੰਗੇ ਨਤੀਜੇ ਮਿਲ ਰਹੇ ਹਨ। ਨਸ਼ਾ ਤਸਕਰਾਂ ਵਿੱਚ ਡਰ ਦਾ ਮਾਹੌਲ ਹੈ। ਡੀ.ਆਈ.ਜੀ. ਬਠਿੰਡਾ ਰੇਂਜ ਹਰਜੀਤ ਸਿੰਘ ਬੈਂਸ ਨੇ ਪਿੰਡਾਂ, ਸ਼ਹਿਰਾਂ, ਕਲੱਬਾਂ, ਪੰਚਾਇਤ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਲਦੀ ਹੀ ਮਾਨਸਾ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਦੇ ਘਰਾਂ ’ਤੇ ਬੁਲਡੋਜ਼ਰ ਚਲਾਏ ਜਾਣਗੇ। ਉਨ੍ਹਾਂ ਇਹ ਗੱਲ ਸਥਾਨਕ ਪੈਲੇਸ ਵਿੱਚ ਸਰਪੰਚਾਂ, ਪੰਚਾਂ ਅਤੇ ਸ਼ਹਿਰ ਵਾਸੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਅਜਿਹੇ ਨਸ਼ਾ ਤਸਕਰਾਂ ਦੀ ਸੂਚੀ ਤਿਆਰ ਕਰ ਲਈ ਗਈ ਹੈ ਅਤੇ ਇਹ ਕਾਰਵਾਈ ਜਲਦੀ ਹੀ ਲਾਗੂ ਕੀਤੀ ਜਾਵੇਗੀ।

Read Also: Budget Session Punjab: ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ, ਕਿਸਾਨੀ ਮੁੱਦੇ ’ਤੇ ਵਿਰੋਧੀ ਕਰ ਸਕਦੇ ਨੇ ਵੱਡਾ ਹੰਗਾਮਾ…

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਹਰ ਪੱਖੋਂ ਵੱਡੀ ਸਫਲਤਾ ਪ੍ਰਾਪਤ ਕਰ ਰਹੀ ਹੈ। ਜ਼ਿਲ੍ਹੇ ਵਿੱਚ ਐਨਡੀਪੀਐਸ ਐਕਟ ਦੇ ਲਗਭਗ 75 ਮਾਮਲੇ ਦਰਜ ਕੀਤੇ ਗਏ ਹਨ ਅਤੇ ਲਗਭਗ 100 ਲੋਕਾਂ ਨੂੰ ਜੇਲ੍ਹ ਭੇਜਿਆ ਗਿਆ ਹੈ। ਨਸ਼ੀਲੇ ਪਦਾਰਥ ਵੇਚਣ ਵਾਲਿਆਂ ਨੂੰ ਅਜਿਹਾ ਕਰਨਾ ਬੰਦ ਕਰ ਦੇਣਾ ਚਾਹੀਦਾ ਹੈ ਕਿਉਂਕਿ ਇਹ ਕਾਰੋਬਾਰ ਜ਼ਿਆਦਾ ਦੇਰ ਨਹੀਂ ਚੱਲਣ ਵਾਲਾ। ਪੁਲਿਸ ਵੱਲੋਂ ਇੱਕ ਹੈਲਪਲਾਈਨ ਜਾਰੀ ਕੀਤੀ ਗਈ ਹੈ।

Drug Free Punjab

ਇਸ ਮੌਕੇ ਡੀਸੀ ਕੁਲਵੰਤ ਸਿੰਘ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਨਸ਼ਾ ਤਸਕਰੀ ਅਤੇ ਨਸ਼ਿਆਂ ਦੀ ਦੁਰਵਰਤੋਂ ਨੂੰ ਠੱਲ੍ਹ ਪਵੇਗੀ। ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ। Drug Free Punjab

ਵਿਧਾਇਕ ਡਾ. ਵਿਜੇ ਸਿੰਗਲਾ ਨੇ ਕਿਹਾ ਕਿ ਨਸ਼ੇ ਸਮਾਜ ਨੂੰ ਬਹੁਤ ਨੁਕਸਾਨ ਪਹੁੰਚਾਉਂਦੇ ਹਨ ਜਦੋਂ ਤੱਕ ਇਨ੍ਹਾਂ ਨੂੰ ਖਤਮ ਨਹੀਂ ਕੀਤਾ ਜਾਂਦਾ। ਨੌਜਵਾਨ ਗਲਤ ਰਸਤੇ ’ਤੇ ਜਾ ਸਕਦੇ ਹਨ। ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ।

ਇਸ ਮੌਕੇ ਐਸਪੀ ਜਸਕੀਰਤ ਸਿੰਘ, ਡੀਐਸਪੀ ਬੂਟਾ ਸਿੰਘ, ਥਾਣਾ ਸਦਰ ਦੇ ਮੁਖੀ ਜਸਕਰਨ ਸਿੰਘ, ਸਿਟੀ-1 ਦੀ ਮੁਖੀ ਬੇਅੰਤ ਕੌਰ, ਸਿਟੀ-2 ਦੀ ਮੁਖੀ ਬਲਵੀਰ ਸਿੰਘ, ਥਾਣਾ ਭੀਖੀ ਦੇ ਮੁਖੀ ਸੁਖਜੀਤ ਸਿੰਘ, ਜੋਗਾ ਦੇ ਮੁਖੀ ਜਸਪ੍ਰੀਤ ਸਿੰਘ, ਠੂਠਿਆਂਵਾਲੀ ਚੌਕੀ ਦੇ ਇੰਚਾਰਜ ਦੀਪ ਸਿੰਘ, ਕੋਟਧਰਮੂ ਦੇ ਇੰਚਾਰਜ ਕੁਲਵੰਤ ਸਿੰਘ, ਨਰਿੰਦਰ ਪੁਰਾ ਦੇ ਇੰਚਾਰਜ ਗੁਰਤੇਜ ਸਿੰਘ, ਟਰੱਕ ਯੂਨੀਅਨ ਦੇ ਪ੍ਰਧਾਨ ਰਿੰਪੀ ਮਾਨਸ਼ਾਹੀਆ, ਸਰਪੰਚ ਸ਼ੇਰ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਮੌਜ਼ੂਦ ਸਨ।

War Against Drugs: ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 115 ਕਰੋੜ ਦੀ ਹੈਰੋਇਨ ਬਰਾਮਦ
ਪੁਲਿਸ ਟੀਮਾਂ ਦੋਸ਼ੀ ਨੂੰ ਫੜਨ ਲਈ ਸਰਗਰਮੀ ਨਾਲ ਕੋਸ਼ਿਸ਼ ਕਰ ਰਹੀਆਂ ਹਨ : ਡੀਜੀਪੀ ਗੌਰਵ ਯਾਦਵ

War Against Drugs: (ਰਾਜਨ ਮਾਨ) ਅੰਮ੍ਰਿਤਸਰ। ‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਦੌਰਾਨ ਸਰਹੱਦ ਪਾਰ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜੰਡਿਆਲਾ ਦੇ ਪਿੰਡ ਦੇਵੀ ਦਾਸਪੁਰਾ ਤੋਂ 115 ਕਰੋੜ ਰੁਪਏ ਦੀ ਕੀਮਤ ਦੀ 23 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਅਮਰੀਕਾ ਸਥਿਤ ਤਸਕਰ ਜਸਪ੍ਰੀਤ ਸਿੰਘ ਉਰਫ਼ ਲੱਕੀ ਦੁਆਰਾ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦੀ ਸੀ।

ਇਹ ਵੀ ਪੜ੍ਹੋ: Farmers Protest: ਮਾਝੇ ਦੋਆਬੇ ’ਚ ਦਰਜਨਾਂ ਥਾਵਾਂ ’ਤੇ ਪੁਲਿਸ ਨੇ ਚੰਡੀਗੜ੍ਹ ਵੱਲ ਤੁਰੇ ਕਿਸਾਨਾਂ ਨੂੰ ਰਸਤੇ ’ਚ ਰੋਕਿਆ…

ਇਸ ਮਾਮਲੇ ਵਿੱਚ ਖੇਪ ਪ੍ਰਾਪਤ ਕਰਨ ਵਾਲੇ ਪਿੰਡ ਦੇਵੀ ਦਾਸਪੁਰਾ ਦੇ ਰਹਿਣ ਵਾਲੇ ਮੁਲਜ਼ਮ ਸਾਹਿਲਪ੍ਰੀਤ ਸਿੰਘ ਉਰਫ਼ ‘ਕਰਨ’ ਨੂੰ ਨਾਮਜ਼ਦ ਕੀਤਾ ਗਿਆ ਹੈ। ਉਸਨੇ ਕਿਹਾ ਕਿ ਪੁਲਿਸ ਦੀਆਂ ਕਈ ਟੀਮਾਂ ਉਸਨੂੰ ਗ੍ਰਿਫ਼ਤਾਰ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਡੀਜੀਪੀ ਨੇ ਕਿਹਾ ਕਿ ਤਸਕਰੀ ਦੇ ਨੈੱਟਵਰਕ ਵਿੱਚ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸਤਿੰਦਰ ਸਿੰਘ, ਜੋ ਸੀਨੀਅਰ ਪੁਲਿਸ ਸੁਪਰਡੈਂਟ (ਐੱਸਐੱਸਪੀ) ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਚੈੱਕ ਪੋਸਟ ’ਤੇ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਸਾਹਿਲਪ੍ਰੀਤ ਸਿੰਘ ਉਰਫ਼ ਕਰਨ ਨੂੰ ਸਰਹੱਦ ਪਾਰ ਤੋਂ ਹੈਰੋਇਨ ਦੀ ਖੇਪ ਮਿਲੀ ਹੈ।

ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਥਾਣਾ ਜੰਡਿਆਲਾ ਦੀਆਂ ਟੀਮਾਂ ਨੇ ਇੱਕ ਗੁਪਤ ਕਾਰਵਾਈ ਤਹਿਤ ਪਿੰਡ ਦੇਵੀ ਦਾਸਪੁਰਾ ਵਿਖੇ ਨਿਰਧਾਰਤ ਜਗ੍ਹਾ ਤੋਂ ਇੱਕ ਬੋਰੀ ਵਿੱਚ ਛੁਪਾਏ ਗਏ 23 ਪੈਕੇਟ ਹੈਰੋਇਨ (ਹਰੇਕ 1 ਕਿਲੋ) ਬਰਾਮਦ ਕੀਤੇ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਾਹਿਲਪ੍ਰੀਤ ਅਮਰੀਕਾ ਸਥਿਤ ਤਸਕਰ ਜਸਪ੍ਰੀਤ ਸਿੰਘ ਉਰਫ਼ ਲੱਕੀ ਨਾਲ ਸਿੱਧੇ ਸੰਪਰਕ ਵਿੱਚ ਸੀ, ਜਿਸਨੇ ਖੇਪ ਦਾ ਪ੍ਰਬੰਧਨ ਕੀਤਾ ਸੀ। ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਉਰਫ਼ ਲੱਕੀ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਸ ਖ਼ਿਲਾਫ਼ ਅਸਲਾ ਐਕਟ ਅਤੇ ਕਤਲ ਦੇ ਮਾਮਲੇ ਦਰਜ ਹਨ।ਡੀਆਈਜੀ ਨੇ ਕਿਹਾ ਕਿ ਪੁਲਿਸ ਟੀਮਾਂ ਦੋਸ਼ੀ ਸਾਹਿਲਪ੍ਰੀਤ ਉਰਫ਼ ਕਰਨ ਨੂੰ ਗ੍ਰਿਫ਼ਤਾਰ ਕਰਨ ਲਈ ਭਾਲ ਕਰ ਰਹੀਆਂ ਹਨ।ਇਸ ਸਬੰਧੀ ਐੱਨਡੀਪੀਐਸ ਐਕਟ ਦੀ ਧਾਰਾ 21ਸੀ ਤਹਿਤ ਐਫਆਈਆਰ 32 ਮਿਤੀ 4/3/2025 ਨੂੰ ਪੁਲਿਸ ਸਟੇਸ਼ਨ ਜੰਡਿਆਲਾ, ਅੰਮ੍ਰਿਤਸਰ ਦਿਹਾਤੀ ਵਿਖੇ ਇੱਕ ਮਾਮਲਾ ਦਰਜ ਕੀਤਾ ਗਿਆ ਹੈ। War Against Drugs