Farmers Protest Chandigarh - Sach Kahoon Punjabi

Farmers Protest Chandigarh: ਪੰਜਾਬ-ਚੰਡੀਗੜ੍ਹ ਬਾਰਡਰ ’ਤੇ ਇਕੱਠੇ ਹੋਏ ਕਿਸਾਨ, 7 ਸਤੰਬਰ ਤੱਕ ਧਰਨੇ ਦਾ ਐਲਾਨ
Farmers Protest Chandigarh:ਚੰਡੀਗੜ੍ਹ, (ਹਿੰ.ਸ.)| ਪੰਜਾਬ ਸਰਕਾਰ ਦੇ ਖਿਲਾਫ਼ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਮੋਹਾਲੀ ਵਿੱਚ ਸੱਤ ਦਿਨਾਂ ਦੇ ਪ੍ਰਦਰਸ਼ਨ ਲਈ ਡੇਰਾ ਲਗਾ ਲਿਆ ਹੈ। ਜਗਤਪੁਰਾ-ਚੰਡੀਗੜ੍ਹ ਬਾਰਡਰ ਨੇੜੇ ਕਿਸਾਨਾਂ ਨੇ ਟੈਂਟ ਲਗਾਉਣ ਦੇ ਨਾਲ ਹੋਰ ਪ੍ਰਬੰਧ ਵੀ ਸ਼ੁਰੂ ਕਰ ਦਿੱਤੇ ਹਨ। ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਟਰੈਕਟਰ-ਟਰਾਲੀਆਂ ਦੇ ਪਹੁੰਚਣ ਦਾ ਸਿਲਸਿਲਾ ਵੀ ਜਾਰੀ ਹੈ। ਕਿਸਾਨਾਂ ਲਈ ਮੌਕੇ ’ਤੇ ਲੰਗਰ ਤਿਆਰ ਕੀਤਾ ਜਾ ਰਿਹਾ ਹੈ।ਕਿਸਾਨਾਂ ਦੀ ਵੱਡੀ ਗਿਣਤੀ ਵਿੱਚ ਆਮਦ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੇ ਸੁਰੱਖਿਆ ਤੇ ਟ੍ਰੈਫਿਕ ਪ੍ਰਬੰਧਾਂ ਨੂੰ ਲੈ ਕੇ ਤਿਆਰੀਆਂ ਪੂਰੀਆਂ ਕਰ ਲਈਆਂ ਹਨ।

ਪ੍ਰਦਰਸ਼ਨ ਦੌਰਾਨ ਕਰੀਬ 1600 ਪੁਲਿਸ ਅਤੇ ਪੈਰਾਮਿਲਟਰੀ ਜਵਾਨ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਣਗੇ। ਪ੍ਰਸ਼ਾਸਨ ਨੂੰ ਖਦਸ਼ਾ ਹੈ ਕਿ ਕਿਸਾਨਾਂ ਦੇ ਇਕੱਠ ਕਾਰਨ ਮੋਹਾਲੀ ਤੋਂ ਚੰਡੀਗੜ੍ਹ ਅਤੇ ਏਅਰਪੋਰਟ ਵੱਲ ਜਾਣ ਵਾਲੇ ਮੁੱਖ ਮਾਰਗਾਂ ’ਤੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਕਿਸਾਨ ਜਥੇਬੰਦੀਆਂ ਨੇ ਪ੍ਰਦਰਸ਼ਨ ਲਈ ਜਗਤਪੁਰਾ ਨੇੜੇ ਆਪਣਾ ਡੇਰਾ ਲਗਾ ਲਿਆ ਹੈ। ਮੌਕੇ ’ਤੇ ਟੈਂਟ ਲਗਾਏ ਜਾ ਰਹੇ ਹਨ ਅਤੇ ਕਿਸਾਨਾਂ ਦੇ ਠਹਿਰਨ ਸਮੇਤ ਜ਼ਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ। ਲੰਗਰ ਲਈ ਵੀ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ।ਕਿਸਾਨ ਆਗੂ ਪਰਮਦੀਪ ਬੈਦਵਾਨ ਮੁਤਾਬਕ, ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੰਯੁਕਤ ਕਿਸਾਨ ਮੋਰਚੇ ਨੂੰ ਸੈਕਟਰ-48 ਅਤੇ 49 ਵਿੱਚ ਪ੍ਰਦਰਸ਼ਨ ਲਈ ਥਾਂ ਮੁਹੱਈਆ ਕਰਵਾਈ ਜਾ ਰਹੀ ਹੈ। ਉੱਥੇ ਹੀ ਮੋਹਾਲੀ ਪ੍ਰਸ਼ਾਸਨ ਵੱਲੋਂ ਬੈਸਟੈਕ ਮਾਲ ਤੱਕ ਸੜਕ ਦੇ ਇੱਕ ਹਿੱਸੇ ਅਤੇ ਫੇਜ਼-11 ਤੋਂ ਅੱਗੇ ਸੜਕ ਦੇ ਇੱਕ ਹਿੱਸੇ ਨੂੰ ਟਰੈਕਟਰ-ਟਰਾਲੀਆਂ ਲਈ ਉਪਲਬਧ ਕਰਵਾਇਆ ਗਿਆ ਹੈ।

ਏਅਰਪੋਰਟ ਰੋਡ ’ਤੇ ਵਧ ਸਕਦਾ ਹੈ ਟ੍ਰੈਫਿਕ ਦਾ ਦਬਾਅ

ਪ੍ਰਦਰਸ਼ਨ ਕਾਰਨ ਜਗਤਪੁਰਾ ਨੇੜੇ ਚੰਡੀਗੜ੍ਹ ਬਾਰਡਰ ਤੋਂ ਆਈਆਈਐੱਸਈਆਰ-ਡੀਟੀ ਮਾਲ ਵੱਲ ਜਾਣ ਵਾਲੀ ਸੜਕ ’ਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਏਅਰਪੋਰਟ ਰੋਡ ਵੱਲ ਜਾਣ ਵਾਲੇ ਫੇਜ਼-11 ਮਾਰਗ ’ਤੇ ਵੀ ਟ੍ਰੈਫਿਕ ਨੂੰ ਕੰਟਰੋਲ ਕੀਤਾ ਜਾਵੇਗਾ।ਪ੍ਰਸ਼ਾਸਨ ਵੱਲੋਂ ਟ੍ਰੈਫਿਕ ਡਾਇਵਰਜ਼ਨ ਪਲਾਨ ਤਿਆਰ ਕੀਤਾ ਗਿਆ ਹੈ। ਏਅਰਪੋਰਟ ਰੋਡ ਦਾ ਇੱਕ ਹਿੱਸਾ ਬੰਦ ਰਹਿਣ ਦੀ ਸਥਿਤੀ ਵਿੱਚ ਸਿੰਗਲ-ਵੇ ਹਿੱਸੇ ਰਾਹੀਂ ਦੋਵੇਂ ਦਿਸ਼ਾਵਾਂ ਦੀ ਆਵਾਜਾਈ ਚਲਾਉਣ ਦੀ ਵਿਵਸਥਾ ਕੀਤੀ ਜਾਵੇਗੀ। ਇਸ ਕਾਰਨ ਏਅਰਪੋਰਟ ਰੋਡ ਅਤੇ ਆਸ-ਪਾਸ ਦੇ ਮੁੱਖ ਮਾਰਗਾਂ ’ਤੇ ਵਾਹਨਾਂ ਦਾ ਦਬਾਅ ਵਧ ਸਕਦਾ ਹੈ।ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜ਼ਰੂਰੀ ਨਾ ਹੋਵੇ ਤਾਂ ਏਅਰਪੋਰਟ ਰੋਡ ਵੱਲ ਜਾਣ ਤੋਂ ਬਚਿਆ ਜਾਵੇ ਅਤੇ ਸੰਭਵ ਹੋਵੇ ਤਾਂ ਬਦਲਵੇਂ ਰਸਤਿਆਂ ਦੀ ਵਰਤੋਂ ਕੀਤੀ ਜਾਵੇ। ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਏਅਰਪੋਰਟ ਅਤੇ ਮੋਹਾਲੀ ਰੇਲਵੇ ਸਟੇਸ਼ਨ ਜਾਣ ਵਾਲੇ ਯਾਤਰੀਆਂ ਨੂੰ ਵੀ ਕਾਫ਼ੀ ਸਮਾਂ ਲੈ ਕੇ ਘਰੋਂ ਨਿਕਲਣ ਦੀ ਸਲਾਹ ਦਿੱਤੀ ਗਈ ਹੈ।

ਵੱਡੀ ਗਿਣਤੀ ਵਿੱਚ ਪਹੁੰਚਣਗੀਆਂ ਟਰੈਕਟਰ-ਟਰਾਲੀਆਂਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਨੇ ਦੱਸਿਆ ਕਿ ਮੋਹਾਲੀ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿੱਚ ਟਰੈਕਟਰ-ਟਰਾਲੀਆਂ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੀਆਂ। ਕਿਸਾਨ ਜਥੇਬੰਦੀਆਂ ਵੱਲੋਂ ਅੰਦੋਲਨ ਵਿੱਚ ਪਹੁੰਚਣ ਵਾਲੇ ਕਿਸਾਨਾਂ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ।

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਰਿਆਈ ਪਾਣੀਆਂ ਦੇ ਵਿਵਾਦ ਦਾ ਰਿਪੇਰੀਅਨ ਸਿਧਾਂਤ ਦੇ ਆਧਾਰ ’ਤੇ ਹੱਲ, ਪੁਨਰਗਠਨ ਐਕਟ-1966 ਦੀਆਂ ਧਾਰਾਵਾਂ 78, 79 ਅਤੇ 80 ਨੂੰ ਰੱਦ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਪੂਰੀ ਕਰਜ਼ਾ ਮੁਆਫ਼ੀ ਅਤੇ ਅਮਰੀਕਾ ਨਾਲ ਪ੍ਰਸਤਾਵਿਤ ਮੁਕਤ ਵਪਾਰ ਸਮਝੌਤੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕਣਕ ਅਤੇ ਝੋਨੇ ਨੂੰ ਛੱਡ ਕੇ ਸਾਰੇ ਖੇਤੀਬਾੜੀ ਉਤਪਾਦਾਂ ਲਈ ਸੀ2+50 ਫ਼ੀਸਦੀ ਦੇ ਆਧਾਰ ’ਤੇ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ, ਡੈਮ ਸੇਫਟੀ ਐਕਟ, ਬਿਜਲੀ ਸੋਧ ਐਕਟ ਅਤੇ ਬੀਜ ਬਿੱਲ ਨੂੰ ਰੱਦ ਕਰਨ ਅਤੇ ਕਿਸਾਨਾਂ ਤੇ ਮਜ਼ਦੂਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਸਮਾਜਿਕ ਸੁਰੱਖਿਆ ਭੱਤਾ ਦੇਣ ਦੀ ਮੰਗ ਵੀ ਸ਼ਾਮਲ ਹੈ।

Farmers Protest Chandigarh: 1 ਸਤੰਬਰ ਤੋਂ ਚੰਡੀਗੜ੍ਹ ਏਅਰਪੋਰਟ ਰੋਡ ’ਤੇ ਕਿਸਾਨਾਂ ਦਾ ਵੱਡਾ ਧਰਨਾ, ਤਿਆਰੀਆਂ ਤੇਜ਼
ਸੁਲਤਾਨਪੁਰ ਲੋਧੀ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੀਆਂ ਭਖਦੀਆਂ ਮੰਗਾਂ ਤੇ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਦੇ ਸੈਕਟਰ 48-49 ਨੇੜੇ ਏਅਰਪੋਰਟ ਰੋਡ ’ਤੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਆਲ ਇੰਡੀਆ ਕਿਸਾਨ ਸਭਾ ਵੱਲੋਂ ਵੀ ਇਸ ਸੰਘਰਸ਼ ’ਚ ਪੂਰੀ ਤਾਕਤ ਨਾਲ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਐਡਵੋਕੇਟ ਰਜਿੰਦਰ ਸਿੰਘ ਰਾਣਾ, ਆਲ ਇੰਡੀਆ ਕਿਸਾਨ ਸਭਾ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਟਿੱਬਾ ਅਤੇ ਜ਼ਿਲ੍ਹਾ ਸਕੱਤਰ ਤਰਲੋਚਨ ਸਿੰਘ ਭਬਿਆਣਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ, ਕਿਸਾਨਾਂ ਦੀਆਂ ਫ਼ਸਲਾਂ ਦੀ ਕਾਨੂੰਨੀ ਖਰੀਦ ਦੀ ਗਰੰਟੀ, ਕਿਸਾਨਾਂ ਤੇ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਤੇ ਲੈਂਡ ਪੂਲਿੰਗ ਸਮੇਤ ਕਈ ਅਹਿਮ ਮੁੱਦਿਆਂ ਸਬੰਧੀ ਸਰਕਾਰਾਂ ’ਤੇ ਦਬਾਅ ਬਣਾਉਣਾ ਸਮੇਂ ਦੀ ਲੋੜ ਹੈ। ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਨਾਲ ਸਬੰਧਤ ਸਮਝੌਤੇ ਰੱਦ ਕਰਨ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਹਿੱਸੇਦਾਰੀ ਬਹਾਲ ਕਰਨ ਤੇ ਡੈਮ ਸੇਫਟੀ ਐਕਟ ਰੱਦ ਕਰਨ ਸਮੇਤ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ’ਤੇ ਸਰਕਾਰਾਂ ਨੂੰ ਗੰਭੀਰਤਾ ਨਾਲ ਫ਼ੈਸਲੇ ਲੈਣੇ ਚਾਹੀਦੇ ਹਨ। Farmers Protest Chandigarh

ਉਨ੍ਹਾਂ ਕਿਹਾ ਕਿ ਡਾ. ਐੱਮਐੱਸ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸਾਰੀਆਂ ਫ਼ਸਲਾਂ ਦੀ ਕਾਨੂੰਨੀ ਖਰੀਦ ਦੀ ਗਰੰਟੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ ਤੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ ਦੀਆਂ ਮੰਗਾਂ ’ਤੇ ਵੀ ਸਰਕਾਰ ਨੂੰ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਆਗੂਆਂ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਤੋਂ ਕਿਸਾਨਾਂ ਦਾ ਜਥਾ 3 ਸਤੰਬਰ ਨੂੰ ਚੰਡੀਗੜ੍ਹ ਲਈ ਰਵਾਨਾ ਹੋਵੇਗਾ। ਜਥੇਬੰਦੀ ਵੱਲੋਂ ਜ਼ਿਲ੍ਹਾ ਅਹੁਦੇਦਾਰਾਂ ਤੇ ਕੌਂਸਲ ਮੈਂਬਰਾਂ ਨੂੰ ਆਪੋ-ਆਪਣੇ ਇਲਾਕਿਆਂ ’ਚ ਤਿਆਰੀਆਂ ਮੁਕੰਮਲ ਕਰਨ ਅਤੇ ਵੱਧ ਤੋਂ ਵੱਧ ਕਿਸਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਮਾਸਟਰ ਚਰਨ ਸਿੰਘ ਹੈਬਤਪੁਰ, ਮਾਸਟਰ ਜਸਵਿੰਦਰ ਸਿੰਘ ਟਿੱਬਾ, ਨਰਿੰਦਰਜੀਤ ਸਿੰਘ ਠੱਟਾ, ਹਰਜਿੰਦਰ ਸਿੰਘ, ਦਿਆਲ ਸਿੰਘ ਦੀਪੇਵਾਲ, ਬਲਵਿੰਦਰ ਸਿੰਘ ਟਿੱਬਾ, ਰੇਸ਼ਮ ਸਿੰਘ ਬਿਧੀਪੁਰ, ਹਰਬੰਸ ਲਾਲ ਟਿੱਬਾ, ਰਾਜਵੀਰ ਸਿੰਘ, ਜਗਜੀਤ ਸਿੰਘ ਬੱਗਾ ਸਰਪੰਚ ਅਮਰਕੋਟ ਤੇ ਹੋਰ ਕਿਸਾਨ ਆਗੂ ਹਾਜ਼ਰ ਸਨ। Farmers Protest Chandigarh

ਇਹ ਵੀ ਪੜ੍ਹੋ : Women’s T20 Asia Cup: ਅੱਜ ਤੋਂ ਮਹਿਲਾ ਟੀ20 ਏਸ਼ੀਆ ਕੱਪ, ਭਾਰਤ-ਪਾਕਿਸਤਾਨ ਮਹਾਮੁਕਾਬਲਾ 5 ਸਤੰਬਰ ਨੂੰ

Farmers Protest Chandigarh: ਭਾਰਤ-ਅਮਰੀਕਾ ਟਰੇਡ ਡੀਲ ਤੇ ਭੂਮੀ ਪੂਲਿੰਗ ਨੀਤੀ ਖਿਲਾਫ਼ ਚੰਡੀਗੜ੍ਹ ’ਚ ਕਿਸਾਨਾਂ ਦਾ ਰੋਸ ਮਾਰਚ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-34 ਸਥਿਤ ਪ੍ਰਦਰਸ਼ਨੀ ਮੈਦਾਨ ’ਚ ਵੱਡੀ ਗਿਣਤੀ ’ਚ ਕਿਸਾਨ ਇਕੱਠੇ ਹੋਏ। ਰੋਸ ਪ੍ਰਦਰਸ਼ਨ ਦੀ ਅਗਵਾਈ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕੀਤੀ। ਕਿਸਾਨ ਪਹਿਲਾਂ ਸੈਕਟਰ-34 ਵਿੱਚ ਇਕੱਠੇ ਹੋਏ ਅਤੇ ਇਸ ਤੋਂ ਬਾਅਦ ਬੱਸਾਂ, ਟਰੈਕਟਰ-ਟਰਾਲੀਆਂ ਤੇ ਹੋਰ ਵਾਹਨਾਂ ਦੇ ਕਾਫ਼ਲੇ ਨਾਲ ਸੈਕਟਰ-17 ਸਥਿਤ ਮਟਕਾ ਚੌਕ ਤੱਕ ਰੋਸ ਮਾਰਚ ਕੱਢਿਆ। ਇਹ ਰੈਲੀ ਭਾਰਤ-ਅਮਰੀਕਾ ਵਿਚਕਾਰ ਪ੍ਰਸਤਾਵਿਤ ਟਰੇਡ ਡੀਲ ਦੇ ਵਿਰੋਧ ਵਿੱਚ ਕੀਤੀ ਗਈ। ਰੈਲੀ ਕਾਰਨ ਸ਼ਹਿਰ ਦੇ ਕਈ ਇਲਾਕਿਆਂ ’ਚ ਟਰੈਫਿਕ ਪ੍ਰਭਾਵਿਤ ਹੋਇਆ ਤੇ ਜਾਮ ਵਰਗੀ ਸਥਿਤੀ ਬਣੀ ਰਹੀ।

ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸਿਰਫ਼ ਸੈਕਟਰ-17 ਦੇ ਮਟਕਾ ਚੌਕ ਤੱਕ ਹੀ ਰੈਲੀ ਕੱਢਣ ਦੀ ਇਜਾਜ਼ਤ ਦਿੱਤੀ ਸੀ, ਜਿਸ ਕਾਰਨ ਮਾਰਚ ਉੱਥੇ ਤੱਕ ਹੀ ਸੀਮਤ ਰਿਹਾ। ਸੁਰੱਖਿਆ ਦੇ ਮੱਦੇਨਜ਼ਰ ਸੈਕਟਰ-34 ਤੇ ਮਟਕਾ ਚੌਕ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਮਟਕਾ ਚੌਕ ’ਤੇ ਪੁਲਿਸ ਨੇ ਬੈਰੀਕੇਡਿੰਗ ਵੀ ਕੀਤੀ ਹੋਈ ਸੀ। ਇਸ ਦੌਰਾਨ ਕਈ ਕਿਸਾਨ ਬੱਸਾਂ ਦੀਆਂ ਛੱਤਾਂ ’ਤੇ ਬੈਠ ਕੇ ਵੀ ਰੈਲੀ ’ਚ ਸ਼ਾਮਲ ਹੋਏ। ਮਟਕਾ ਚੌਕ ਪਹੁੰਚਣ ਤੋਂ ਬਾਅਦ ਕਿਸਾਨ ਨਿਰਧਾਰਤ ਪ੍ਰੋਗਰਾਮ ਅਨੁਸਾਰ ਵਾਪਸ ਸੈਕਟਰ-34 ਦੇ ਪ੍ਰਦਰਸ਼ਨੀ ਮੈਦਾਨ ’ਚ ਪਰਤੇ, ਜਿੱਥੇ ਇੱਕ ਜਨ ਸਭਾ ਕੀਤੀ ਗਈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦੁਪਹਿਰ 12:30 ਵਜੇ ਤੋਂ 2 ਵਜੇ ਤੱਕ ਕਰੀਬ ਡੇਢ ਘੰਟੇ ਲਈ ਰੈਲੀ ਦੀ ਇਜਾਜ਼ਤ ਦਿੱਤੀ ਗਈ ਸੀ।

Read Also : Bribery: ਵਿਜੀਲੈਂਸ ਬਿਊਰੋ ਨੇ 3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ

ਇਸ ਦੌਰਾਨ ਸ਼ਹਿਰ ਦੇ ਕਈ ਮੁੱਖ ਮਾਰਗਾਂ ’ਤੇ ਟ੍ਰੈਫਿਕ ਰੂਟਾਂ ’ਚ ਤਬਦੀਲੀ ਕੀਤੀ ਗਈ ਤੇ ਵਿਸ਼ੇਸ਼ ਟ੍ਰੈਫਿਕ ਪ੍ਰਬੰਧ ਲਾਗੂ ਕੀਤੇ ਗਏ। ਸੰਯੁਕਤ ਕਿਸਾਨ ਮੋਰਚਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਪ੍ਰਸਤਾਵਿਤ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਭਾਰਤੀ ਖੇਤੀਬਾੜੀ, ਡੇਅਰੀ ਖੇਤਰ ਤੇ ਛੋਟੇ ਉਦਯੋਗਾਂ ਲਈ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਇਸ ਸਮਝੌਤੇ ਦੇ ਲਾਗੂ ਹੋਣ ਨਾਲ ਸਸਤੇ ਵਿਦੇਸ਼ੀ ਖੇਤੀ ਉਤਪਾਦ ਭਾਰਤੀ ਬਾਜ਼ਾਰ ’ਚ ਆਉਣਗੇ, ਜਿਸ ਨਾਲ ਕਿਸਾਨਾਂ ਦੀ ਆਮਦਨ ’ਤੇ ਬੁਰਾ ਅਸਰ ਪਵੇਗਾ। ਇਸ ਦੇ ਨਾਲ ਹੀ ਕਿਸਾਨਾਂ ਨੇ ਪੰਜਾਬ ਸਰਕਾਰ ਦੀ ਨਵੀਂ ਭੂਮੀ ਪੂਲਿੰਗ ਨੀਤੀ ਦਾ ਵੀ ਵਿਰੋਧ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਨੀਤੀ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹੈ ਤੇ ਇਸ ਨਾਲ ਖੇਤੀਬਾੜੀ ਵਾਲੀ ਜ਼ਮੀਨ ’ਤੇ ਨਕਾਰਾਤਮਕ ਪ੍ਰਭਾਵ ਪਵੇਗਾ। Farmers Protest Chandigarh