Yudh Nashian Virudh - Sach Kahoon Punjabi

Yudh Nashian Virudh: ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ
ਬਟਾਲਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਹਰ ਹੀਲੇ ਸੂਬੇ ਵਿੱਚੋਂ "ਨਸ਼ਿਆਂ ਦਾ ਕਲੰਕ" ਮਿਟਾ ਕੇ ਰਹੇਗੀ। ਉਨ੍ਹਾਂ ਕਿਹਾ ਕਿ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪਹਿਲਾਂ ਹੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ, ਜਿਸ ਤਹਿਤ ਸਿਰਫ਼ 437 ਦਿਨਾਂ ਵਿੱਚ 63,707 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੰਜਾਬ ਭਰ ਵਿੱਚ ਨਸ਼ਿਆਂ ਦੇ ਪੈਸੇ ਨਾਲ ਬਣੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ।

ਬਟਾਲਾ ਵਿੱਚ ਸੰਤ ਤ੍ਰਿਲੋਚਨ ਦਾਸ ਜੀ ਮਹਾਰਾਜ ਦੇ 38ਵੇਂ ਗੁਰਗੱਦੀ ਦਿਵਸ ਨੂੰ ਸਮਰਪਿਤ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਲੜਾਈ ਹੁਣ ਲੋਕ ਲਹਿਰ ਬਣ ਗਈ ਹੈ, ਜਿਸ ਵਿੱਚ ਹਰ ਪੰਜਾਬੀ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ।

ਮੁੱਖ ਮੰਤਰੀ ਨੇ ਪਿਛਲੇ 112 ਦਿਨਾਂ ਵਿੱਚ ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਕੀਤੀਆਂ ਗਈਆਂ ਕਾਰਵਾਈਆਂ, ਔਰਤਾਂ ਅਤੇ ਸਿਹਤ ਸੰਭਾਲ ਲਈ ਚੱਲ ਰਹੇ ਭਲਾਈ ਕਾਰਜਾਂ ਅਤੇ ਸੂਬੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਰੋਕ ਲਾਉਣ ਲਈ ਪੰਜਾਬ ਸਰਕਾਰ ਦੁਆਰਾ ਬਣਾਏ ਗਏ ਬੇਅਦਬੀ ਵਿਰੋਧੀ ਕਾਨੂੰਨ ਸਖ਼ਤ ਕਾਨੂੰਨ ਵਰਗੀਆਂ ਪਹਿਲਕਦਮੀਆਂ ‘ਤੇ ਵੀ ਚਾਨਣਾ ਪਾਇਆ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ 400 ਤੋਂ ਵੱਧ ਦਿਨ ਹੋ ਗਏ ਹਨ ਅਤੇ ਇਸ ਮੁਹਿੰਮ ਨੂੰ ਸ਼ਾਨਦਾਰ ਸਫਲਤਾ ਮਿਲੀ ਹੈ। ਅਸੀਂ ਨਸ਼ਿਆਂ ਦੇ ਕਾਰੋਬਾਰ ਦੀ ਰੀੜ੍ਹ ਤੋੜ ਦਿੱਤੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਨਸ਼ਿਆਂ ਵਿਰੁੱਧ ਇਹ ਕਾਰਵਾਈ ਪੂਰੀ ਤਾਕਤ ਨਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਇਸ ਲਾਹਨਤ ਦਾ ਪੰਜਾਬ ਵਿੱਚੋਂ ਪੂਰੀ ਤਰ੍ਹਾਂ ਸਫ਼ਾਇਆ ਨਹੀਂ ਹੋ ਜਾਂਦਾ।”

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਸਰਕਾਰ ਨੇ ਨਾ ਸਿਰਫ਼ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ, ਸਗੋਂ ਪੀੜਤਾਂ ਦਾ ਮੁੜ ਵਸੇਬਾ ਵੀ ਯਕੀਨੀ ਬਣਾਇਆ ਹੈ। ਇਸ ਦੇ ਨਾਲ ਹੀ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਿਆ ਅਤੇ ਜ਼ਬਤ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, “ਜੇਕਰ ਪੰਜਾਬੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਦ੍ਰਿੜ੍ਹ ਇਰਾਦਾ ਰੱਖਦੇ ਹਨ ਤਾਂ ਕੋਈ ਵੀ ਤਾਕਤ ਸਾਨੂੰ ਇਸ ਮਿਸ਼ਨ ਨੂੰ ਪੂਰਾ ਕਰਨ ਤੋਂ ਨਹੀਂ ਰੋਕ ਸਕਦੀ। ਮੈਂ ਇਸ ਲੜਾਈ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਲੋਕਾਂ ਕੋਲੋਂ ਪੂਰੇ ਸਮਰਥਨ ਅਤੇ ਸਹਿਯੋਗ ਦੀ ਮੰਗ ਕਰਦਾ ਹਾਂ।”

ਪੰਜਾਬ ਦੀ ਅਧਿਆਤਮਿਕ ਵਿਰਾਸਤ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਇਹ ਸਾਡੇ ਸ਼ਹੀਦਾਂ ਦੀ ਧਰਤੀ ਹੈ ਅਤੇ ਇਸ ਦਾ ਕੋਨਾ-ਕੋਨਾ ਮਹਾਨ ਗੁਰੂਆਂ, ਸੰਤਾਂ, ਪੀਰ-ਪੈਗ਼ੰਬਰਾਂ ਦੀ ਚਰਨ ਛੋਹ ਪ੍ਰਾਪਤ ਹੈ, ਜਿਨ੍ਹਾਂ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਆਚਾਰ ਵਿਰੁੱਧ ਖੜ੍ਹੇ ਹੋਣਾ ਸਿਖਾਇਆ। ਸਾਡੇ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਹੀ ਅਸੀਂ ਨਸ਼ਿਆਂ ਵਿਰੁੱਧ ਇਹ ਯੁੱਧ ਸ਼ੁਰੂ ਕੀਤਾ, ਜਿਸ ਦੇ ਨਤੀਜੇ ਹੁਣ ਜ਼ਮੀਨ 'ਤੇ ਦਿਖਾਈ ਦੇ ਰਹੇ ਹਨ। ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਹਮੇਸ਼ਾ ਦੇਸ਼ ਦਾ ਅੰਨ ਭੰਡਾਰ ਅਤੇ ਖੜਗ ਭੁਜਾ ਵਜੋਂ ਜਾਣਿਆ ਜਾਂਦਾ ਰਿਹਾ ਹੈ ਅਤੇ ਇਥੋਂ ਦੇ ਲੋਕ ਦੁਨੀਆ ਭਰ ਵਿੱਚ ਆਪਣੀ ਹਿੰਮਤ, ਸਿਰੜ ਤੇ ਉੱਦਮੀ ਸੁਭਾਅ ਲਈ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ, "ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਵਿਕਾਸ ਨੂੰ ਅਣਗੌਲਿਆ ਕੀਤਾ, ਜਿਸ ਕਰ ਕੇ ਨੌਜਵਾਨਾਂ ਨੂੰ ਮਜਬੂਰੀ ਵੱਸ ਪੰਜਾਬ ਛੱਡ ਕੇ ਵਿਦੇਸ਼ਾਂ ਵੱਲ ਜਾਣਾ ਪਿਆ। ਇਸ ਦੇ ਉਲਟ ਅੱਜ ਸਾਡੀ ਸਰਕਾਰ 'ਰੰਗਲੇ ਪੰਜਾਬ' ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਲੋਕਾਂ ਦੀ ਭਲਾਈ ‘ਤੇ ਕੇਂਦਰਤ ਪ੍ਰਸ਼ਾਸਨ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਦਾ ਹੈ ਅਤੇ ਅਸੀਂ ਇਸ ਪੈਸੇ ਨੂੰ ਉਨ੍ਹਾਂ ਦੀ ਭਲਾਈ 'ਤੇ ਪੂਰੀ ਸਮਝਦਾਰੀ ਨਾਲ ਖ਼ਰਚ ਕਰ ਰਹੇ ਹਾਂ। ਹੁਣ ਲੋਕਾਂ ਦਾ ਪੈਸਾ ਭ੍ਰਿਸ਼ਟਾਚਾਰ ਅਤੇ ਲੁੱਟ ਵਿੱਚ ਅਜਾਈਂ ਨਹੀਂ ਜਾਂਦਾ, ਸਗੋਂ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਲਗਾਇਆ ਜਾ ਰਿਹਾ ਹੈ।"

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ ਸੂਬੇ ਦੇ ਨੌਜਵਾਨਾਂ ਨੂੰ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਸੜਕਾਂ ਨੂੰ ਬਿਹਤਰ ਬਣਾਇਆ ਹੈ, ਟੋਲ ਪਲਾਜ਼ਾ ਬੰਦ ਕੀਤੇ ਹਨ, ਲੋਕਾਂ ਨੂੰ ਰੋਜ਼ਾਨਾ ਲਗਪਗ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ ਅਤੇ ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਅਤੇ ਸਿੰਜਾਈ ਲਈ ਦਿਨ ਵੇਲੇ ਬਿਜਲੀ ਦਿੱਤੀ ਗਈ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲੀ ਹੈ।"

ਸਿਹਤ ਸੰਭਾਲ ਵਿੱਚ ਕੀਤੇ ਸੁਧਾਰਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਇਸ ਯੋਜਨਾ ਤਹਿਤ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ।” ਉਨ੍ਹਾਂ ਕਿਹਾ ਕਿ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ, ਜਦੋਂ ਕਿ 1.65 ਲੱਖ ਲੋਕਾਂ ਨੇ ਇਸ ਯੋਜਨਾ ਤਹਿਤ ਮੁਫ਼ਤ ਇਲਾਜ ਕਰਵਾਇਆ ਹੈ। ਉਨ੍ਹਾਂ ਅੱਗੇ ਕਿਹਾ, “ਮੈਂ ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਾ ਹਾਂ।”

ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਗਈ ਕੀਤੀ ਹੈ, ਜਿਸ ਤਹਿਤ ਅਨੁਸੂਚਿਤ ਵਰਗ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1,500 ਰੁਪਏ ਅਤੇ ਹੋਰ ਵਰਗਾਂ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਮਿਲਣਗੇ।” ਉਨ੍ਹਾਂ ਕਿਹਾ ਕਿ ਇਹ ਰਕਮ ਸਿੱਧੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਯੋਜਨਾ ਲਈ ਯੋਗ ਹੋਣਗੀਆਂ। ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਲਗਪਗ 97 ਫ਼ੀਸਦ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ ਅਤੇ ਪੰਜਾਬ ਸਰਕਾਰ ਨੇ ਬਜਟ ਵਿੱਚ ਇਸ ਲਈ 9,300 ਕਰੋੜ ਰੁਪਏ ਅਲਾਟ ਕੀਤੇ ਹਨ।”

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਵਾਹਿਗੁਰੂ ਦੀ ਕਿਰਪਾ ਸਦਕਾ ਇਸ ਇਤਿਹਾਸਕ ਕਾਨੂੰਨ ਨੂੰ ਲਾਗੂ ਕਰ ਕੇ ਮੈਨੂੰ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਹ ਐਕਟ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਕਰੇਗਾ।"

ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਨਿਰੰਤਰ ਕਾਰਵਾਈ ਲੋਕ ਲਹਿਰ ਵਿੱਚ ਬਦਲ ਰਹੀ ਹੈ

ਸੰਤ ਤ੍ਰਿਲੋਚਨ ਦਾਸ ਜੀ ਮਹਾਰਾਜ ਦੇ 38ਵੇਂ ਗੁਰੂਗੱਦੀ ਦਿਵਸ ਮੌਕੇ ਸੱਚਖੰਡ ਨਾਨਕ ਧਾਮ, ਦਰਸ਼ਨ ਦਰਬਾਰ, ਬਟਾਲਾ ਵਿਖੇ ਕਰਵਾਇਆ ਗਿਆ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ, ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਦੇ ਵਧ ਰਹੇ ਪ੍ਰਭਾਵ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿੱਢੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਵਿੱਚ ਤੇਜ਼ੀ ਲਿਆਂਦੀ ਗਈ ਹੈ। ਇਸ ਮੁਹਿੰਮ ਤਹਿਤ ਸਿਰਫ਼ 437 ਦਿਨਾਂ ਵਿੱਚ 63,707 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਨਾਲ ਹੀ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਬਰਬਾਦ ਕੀਤਾ ਗਿਆ ਹੈ, ਨਸ਼ੀਲੇ ਪਦਾਰਥਾਂ ਦੀ ਕਮਾਈ ਨਾਲ ਬਣੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਹੈ ਅਤੇ ਪੀੜਤ ਨੌਜਵਾਨਾਂ ਲਈ ਮੁੜ-ਵਸੇਬਾ ਯਕੀਨੀ ਬਣਾਇਆ ਗਿਆ ਹੈ।

ਇਸ ਦੇ ਨਾਲ-ਨਾਲ ਪੰਜਾਬ ਸਰਕਾਰ ਦੀ "ਗੈਂਗਸਟਰਾਂ ‘ਤੇ ਵਾਰ" ਮੁਹਿੰਮ ਤਹਿਤ ਗੈਂਗਸਟਰ ਵਿਰੋਧੀ ਟਾਸਕ ਫੋਰਸ ਅਤੇ ਜ਼ਿਲ੍ਹਾ ਪੁਲਿਸ ਟੀਮਾਂ ਦੇ ਤਾਲਮੇਲ ਨਾਲ ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਜੰਗ ਸ਼ੁਰੂ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਨਸ਼ਾ ਛੁਡਾਊ ਇਲਾਜ, ਹੁਨਰ ਵਿਕਾਸ ਅਤੇ ਮੁੜ-ਵਸੇਬੇ 'ਤੇ ਵੀ ਧਿਆਨ ਕੇਂਦਰਿਤ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੀੜਤ ਨੌਜਵਾਨਾਂ ਨੂੰ ਸਨਮਾਨ ਅਤੇ ਰੋਜ਼ਗਾਰ ਦੇ ਮੌਕਿਆਂ ਨਾਲ ਸਮਾਜ ਦੀ ਮੁੱਖ ਧਾਰਾ ਵਿੱਚ ਮੁੜ ਸ਼ਾਮਲ ਕੀਤਾ ਜਾ ਸਕੇ।

Yudh Nashian Virudh: ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ, ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨਡੀਪੀਐਸ ਕੇਸਾਂ 'ਚ 40 ਫੀਸਦੀ ਵਾਧਾ, ਜ਼ਬਤੀਆਂ 'ਚ ਭਾਰੀ ਉਛਾਲ
ਚੰਡੀਗੜ੍ਹ। ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ' ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਦੇ ਕਾਰਗਰ, ਤੇਜ਼ ਅਤੇ ਪ੍ਰਭਾਵੀ ਨਤੀਜੇ ਸਾਹਮਣੇ ਆ ਰਹੇ ਹਨ । ਤਾਜ਼ਾ ਅੰਕੜੇ ਦਰਸਾਉਂਦੇ ਹਨ ਕਿ ਨਸ਼ਿਆਂ ਵਿਰੁੱਧ ਕਾਰਵਾਈ ਵਿੱਚ ਵੱਡਾ ਵਾਧਾ ਹੋਇਆ ਹੈ, ਨਸ਼ਾ ਤਸਕਰੀ ਨੈੱਟਵਰਕਾਂ ਨੂੰ ਵੱਡੇ ਪੱਧਰ ਤੇ ਬੇਅਸਰ ਕੀਤਾ ਗਿਆ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਦੋਸ਼ੀਆਂ ਲਈ ਸਜ਼ਾ ਦਰ ਵਿੱਚ ਵੀ ਮਹੱਤਵਪੂਰਨ ਸੁਧਾਰ ਆਇਆ ਹੈ।

ਅੰਕੜਿਆਂ ਅਨੁਸਾਰ 2022 ਤੋਂ 2026 (ਹੁਣ ਤੱਕ) ਦਰਮਿਆਨ 73,541 ਐਨਡੀਪੀਐਸ ਕੇਸ ਦਰਜ ਕੀਤੇ ਗਏ ਹਨ, ਜੋ ਕਿ 2017–21 ਦੇ 52,255 ਕੇਸਾਂ ਨਾਲੋਂ 40 ਫੀਸਦੀ ਤੋਂ ਵੱਧ ਵਾਧਾ ਦਰਸਾਉਂਦੇ ਹਨ। ਗ੍ਰਿਫ਼ਤਾਰੀਆਂ ਦੀ ਗਿਣਤੀ ਵੀ ਕਾਫੀ ਵਧੀ ਹੈ, ਜੋ 68,064 ਤੋਂ ਵੱਧ ਕੇ 98,596 ਹੋ ਗਈ ਹੈ, ਜਿਸ ਨਾਲ ਸੂਬੇ ਭਰ ਵਿੱਚ ਨਸ਼ਾ ਤਸਕਰੀ ਨੈੱਟਵਰਕਾ ਖ਼ਿਲਾਫ਼ ਲਗਾਤਾਰ ਅਤੇ ਵੱਡੇ ਪੱਧਰ ‘ਤੇ ਕਾਰਵਾਈ ਦਾ ਪਤਾ ਲੱਗਦਾ ਹੈ।

ਜ਼ਬਤੀਆਂ ਦੇ ਅੰਕੜੇ ਇਸ ਕਾਰਵਾਈ ਦੀ ਕਾਮਯਾਬੀ ਨੂੰ ਹੋਰ ਸਪਸ਼ਟ ਕਰਦੇ ਹਨ, ਜੋ ਸਪਲਾਈ ਚੇਨਾਂ ਵਿੱਚ ਗਹਿਰੀ ਪਹੁੰਚ ਦਰਸਾਉਂਦੇ ਹਨ। ਹੈਰੋਇਨ ਦੀ ਬਰਾਮਦਗੀ ਵਿੱਚ 148% ਦਾ ਵਾਧਾ ਹੋਇਆ ਹੈ—2022 ਤੋਂ ਹੁਣ ਤੱਕ 5,979 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ, ਜਦਕਿ 2017–21 ਵਿੱਚ ਇਹ ਮਾਤਰਾ 2,412 ਕਿਲੋਗ੍ਰਾਮ ਸੀ। ਅਫੀਮ ਦੀ ਜ਼ਬਤੀ ਵਿੱਚ ਵੀ 43% ਤੋਂ ਵੱਧ ਵਾਧਾ ਹੋ ਕੇ 3,583 ਕਿਲੋਗ੍ਰਾਮ ਹੋਇਆ ਹੈ, ਜੋ ਜ਼ਮੀਨੀ ਪੱਧਰ ‘ਤੇ ਕਾਰਵਾਈ ਦੇ ਤੇਜ਼ ਹੋਣ ਨੂੰ ਦਰਸਾਉਂਦਾ ਹੈ।

ਸਿੰਥੈਟਿਕ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਖਾਸ ਤੌਰ ‘ਤੇ ਵੱਡਾ ਉਛਾਲ ਦੇਖਿਆ ਗਿਆ ਹੈ। ਆਈਸ (ਕ੍ਰਿਸਟਲ ਮੈਥਐਮਫੈਟਾਮਾਈਨ) ਦੀ ਜ਼ਬਤੀ 17 ਕਿਲੋਗ੍ਰਾਮ ਤੋਂ ਵੱਧ ਕੇ 93 ਕਿਲੋਗ੍ਰਾਮ ਹੋ ਗਈ ਹੈ, ਜੋ ਕਿ 447% ਦਾ ਵਾਧਾ ਹੈ। ਕੋਕੇਨ ਦੀ ਜ਼ਬਤੀ 6,064 ਕਿਲੋਗ੍ਰਾਮ ਰਹੀ, ਜੋ ਕਿ ਪਹਿਲਾਂ ਦਰਜ 6,852 ਕਿਲੋਗ੍ਰਾਮ ਦੇ ਲਗਭਗ ਬਰਾਬਰ ਹੈI

ਇਸ ਮੁਹਿੰਮ ਦੀ ਪਕੜ ਹੁਣ ਦਵਾਈਆਂ ਦੇ ਗਲਤ ਇਸਤੇਮਾਲ ਤੱਕ ਵੀ ਪਹੁੰਚ ਗਈ ਹੈ। 2022–26 ਦੇ ਦੌਰਾਨ 8.7 ਕਰੋੜ ਗੋਲੀਆਂ ਅਤੇ ਕੈਪਸੂਲ ਜ਼ਬਤ ਕੀਤੇ ਗਏ ਹਨ, ਜੋ ਨੌਜਵਾਨਾਂ ਵਿੱਚ ਫੈਲ ਰਹੀ ਲਤ ਨੂੰ ਰੋਕਣ ਲਈ ਸਪਲਾਈ ਚੇਨਾਂ ‘ਤੇ ਵੱਡਾ ਵਾਰ ਦਰਸਾਉਂਦਾ ਹੈ।

ਸਭ ਤੋਂ ਅਹਿਮ ਗੱਲ ਇਹ ਹੈ ਕਿ ਇਹ ਕਾਰਵਾਈ ਨਿਆਂ ਪ੍ਰਣਾਲੀ ਵਿੱਚ ਵੀ ਨਤੀਜੇ ਦੇ ਰਹੀ ਹੈ। ਦੋਸ਼ੀਆਂ ਲਈ ਸਜ਼ਾ ਦਰ 89% ਤੱਕ ਪਹੁੰਚ ਗਈ ਹੈ, ਜੋ ਮਜ਼ਬੂਤ ਜਾਂਚ, ਸੁਚੱਜਤਾ ਨਾਲ ਸਬੂਤ ਜੁਟਾਉਣ ਅਤੇ ਪ੍ਰਭਾਵਸ਼ਾਲੀ ਮੁਕੱਦਮੇਬਾਜ਼ੀ ਨੂੰ ਦਰਸਾਉਂਦੀ ਹੈ।

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਕਿਹਾ, “ਇਹ ਸਿਰਫ਼ ਕਾਰਵਾਈ ਵਿੱਚ ਵਾਧਾ ਨਹੀਂ, ਸਗੋਂ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਦੇ ਢੰਗ ਵਿੱਚ ਇਕ ਬੁਨਿਆਦੀ ਬਦਲਾਅ ਹੈ। ਕੇਸਾਂ ਅਤੇ ਜ਼ਬਤੀਆਂ ਵਿੱਚ ਵਾਧਾ ਇੰਟੈਲੀਜੈਂਸ ਅਧਾਰਿਤ ਕਾਰਵਾਈ ਨੂੰ ਦਰਸਾਉਂਦਾ ਹੈ, ਜਦਕਿ ਵਧਦੀ ਸਜ਼ਾ ਦਰ ਦਿਖਾਉਂਦੀ ਹੈ ਕਿ ਕੇਸ ਸਿੱਟਾ ਪੂਰਨ ਪੜਾਅ ਤੱਕ ਲਿਜਾਏ ਜਾ ਰਹੇ ਹਨ। ਸਪਲਾਇਰ ਤੋਂ ਲੈ ਕੇ ਡਿਸਟ੍ਰੀਬਿਊਟਰ ਤੱਕ ਪੂਰੀ ਲੜੀ ‘ਤੇ ਲਗਾਤਾਰ ਦਬਾਅ ਬਣਾਇਆ ਗਿਆ ਹੈ।”

ਡੀ ਜੀ ਪੀ ਨੇ ਦੱਸਿਆ ਕਿ ਇਸ ਕਾਰਵਾਈ ਦੀ ਵਿਆਪਕਤਾ ਅਤੇ ਲਗਾਤਾਰਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਪਸ਼ਟ ਰਣਨੀਤਿਕ ਸਮਝ ਦਾ ਨਤੀਜਾ ਹੈ, ਜਿਸ ਦੇ ਤਹਿਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੰਜਾਬ ਭਰ ਵਿੱਚ ਸਰਗਰਮ ਕਾਰਵਾਈ ਅਹਿਮ ਹਿੱਸਾ ਬਣ ਚੁੱਕੀ ਹੈ।

ਹਾਲਾਂਕਿ ਜ਼ਬਤੀਆਂ ਵਿੱਚ ਵਾਧਾ ਜ਼ਮੀਨੀ ਕਾਰਵਾਈ ਵਿਚ ਤੇਜੀ ਨੂੰ ਦਰਸਾਉਂਦਾ ਹੈ, ਪਰ ਮਾਨ ਸਰਕਾਰ ਨੇ ਦੁਹਰਾਇਆ ਹੈ ਕਿ ਮੁੱਖ ਟੀਚਾ ਨਸ਼ਾ ਨੈੱਟਵਰਕ ਨੂੰ ਤੋੜਨਾ ਅਤੇ ਨਸ਼ਿਆਂ ਦੀ ਉਪਲਬਧਤਾ ਨੂੰ ਘਟਾਉਣਾ ਹੈ, ਤਾਂ ਜੋ ਇਹ ਕਾਰਵਾਈ ਸਥਾਈ ਪ੍ਰਭਾਵ ਵਿੱਚ ਬਦਲੇ।

Yudh Nashian Virudh ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ
ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਜਿਸ ਤਰ੍ਹਾਂ ਦੀ ਸਫਲਤਾ ਮਿਲ ਰਹੀ ਹੈ, ਉਸ ਤੋਂ ਇਹ ਸਾਬਤ ਹੋ ਗਿਆ ਹੈ ਕਿ ਪੰਜਾਬ ਬਹੁਤ ਜਲਦ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਣ ਵੱਲ ਵਧ ਰਿਹਾ ਹੈ। ਸਰਕਾਰ ਅਤੇ ਜਨਤਾ ਵਿਚਕਾਰ ਇਸੇ ਤਾਲਮੇਲ ਨੇ ਨਸ਼ਾ ਤਸਕਰਾਂ ਦੀ ਕਮਰ ਤੋੜ ਦਿੱਤੀ ਹੈ।

Yudh Nashian Virudh ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ

ਨਸ਼ਿਆਂ ਵਿਰੁੱਧ ਜਾਰੀ ਇਸ ਜੰਗ ਦੇ ਹੁਣ ਤੱਕ ਦੇ ਅੰਕੜੇ ਸਾਂਝੇ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਹੁਣ ਤੱਕ ਮੁਸਤੈਦੀ ਦਿਖਾਉਂਦੇ ਹੋਏ ਕੁੱਲ 41,850 ਐਫਆਈਆਰ ਦਰਜ ਕੀਤੀਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਕਰੀਬ 60,000 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਦੀਆਂ ਸੀਖਾਂ ਪਿੱਛੇ ਭੇਜਿਆ ਗਿਆ ਹੈ। ਪੁਲਿਸ ਵੱਲੋਂ ਕੀਤੀ ਗਈ ਬਰਾਮਦਗੀ ਦੇ ਅੰਕੜੇ ਦੱਸਦੇ ਹਨ ਕਿ ਮੁਹਿੰਮ ਕਿੰਨੀ ਡੂੰਘਾਈ ਨਾਲ ਕੰਮ ਕਰ ਰਹੀ ਹੈ। ਹੁਣ ਤੱਕ ਪੁਲਿਸ ਨੇ 2569 ਕਿੱਲੋ ਹੈਰੋਇਨ, 0.37 ਕਿੱਲੋ ਸਮੈਕ, 748 ਕਿੱਲੋ ਅਫੀਮ, 35,058 ਕਿੱਲੋ ਭੁੱਕੀ, 898 ਕਿੱਲੋ ਗਾਂਜਾ ਅਤੇ 4599 ਕਿੱਲੋ ਕੋਕੀਨ ਬਰਾਮਦ ਕਰਕੇ ਨਸ਼ਿਆਂ ਦੇ ਵੱਡੇ ਨੈੱਟਵਰਕ ਨੂੰ ਤਬਾਹ ਕੀਤਾ ਹੈ।

ਬਲਤੇਜ ਪੰਨੂ ਨੇ ਵਿਸ਼ੇਸ਼ ਤੌਰ 'ਤੇ ਜ਼ਮੀਨੀ ਪੱਧਰ 'ਤੇ ਜਨਤਾ ਦੀ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਬਣਾਈਆਂ ਗਈਆਂ ਵਿਲੇਜ ਡਿਫੈਂਸ ਕਮੇਟੀਆਂ (ਵੀਡੀਸੀ) ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਲਈ ਬਣਾਈ ਗਈ ਵਿਸ਼ੇਸ਼ ਮੋਬਾਈਲ ਐਪ 'ਤੇ ਸਭ ਤੋਂ ਵੱਧ ਸੂਚਨਾਵਾਂ ਪੁਲਿਸ ਤੱਕ ਪਹੁੰਚ ਰਹੀਆਂ ਹਨ, ਜਿਸ ਦੀ ਸਫਲਤਾ ਦਰ (ਸਕਸੈੱਸ ਰੇਟ) 80 ਫੀਸਦੀ ਤੋਂ ਵੀ ਜ਼ਿਆਦਾ ਹੈ।

ਪੰਨੂ ਨੇ ਸਪੱਸ਼ਟ ਕੀਤਾ ਕਿ ਅੱਜ ਜੋ ਵੱਡੀ ਗਿਣਤੀ ਵਿੱਚ ਐਫਆਈਆਰ ਦਰਜ ਹੋ ਰਹੀਆਂ ਹਨ ਅਤੇ ਬਰਾਮਦਗੀ ਹੋ ਰਹੀ ਹੈ, ਉਹ ਮੁੱਖ ਤੌਰ 'ਤੇ ਲੋਕਾਂ ਦੁਆਰਾ ਦਿੱਤੀ ਗਈ ਸਹੀ ਜਾਣਕਾਰੀ ਅਤੇ ਉਨ੍ਹਾਂ ਦੀ ਮਦਦ ਸਦਕਾ ਹੀ ਸੰਭਵ ਹੋ ਰਿਹਾ ਹੈ। 'ਰੰਗਲਾ ਪੰਜਾਬ' ਦੀ ਦਿਸ਼ਾ ਵਿੱਚ ਇਹ ਇੱਕ ਨਿਰਣਾਇਕ ਜਿੱਤ ਹੈ।

Yudh Nashian Virudh ਮੁਹਿੰਮ ਸੰਬੰਧੀ ਮੈਡੀਕਲ ਪ੍ਰੈਕਟੀਸ਼ਨਰ ਨੇ ਡੀਐੱਸਪੀ ਨਾਲ ਕੀਤੀ ਮੀਟਿੰਗ
Yudh Nashian Virudh: (ਅਨਿਲ ਲੁਟਾਵਾ) ਅਮਲੋਹ। ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ (ਰਜਿ:) ਦੀ ਇੱਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਸੁਖਦੇਵ ਸਿੰਘ ਭਾਂਬਰੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਯੂਨੀਅਨ ਨੂੰ ਆ ਰਹੀਆਂ ਦਰਵੇਸ਼ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਉਸ ਦੇ ਹੱਲ ਲਈ ਠੋਸ ਨੀਤੀ ਤਿਆਰ ਕੀਤੀ ਗਈ।

ਇਸ ਮੀਟਿੰਗ ‘ਚ ‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ‘ਚ ਯੋਗਦਾਨ ਪਾਉਣ ਲਈ ਅਹਿਮ ਫੈਸਲਾ ਲਿਆ ਗਿਆ ‘ਤੇ ਇਸ ਸਬੰਧੀ ਡੀਐਸਪੀ ਅਮਲੋਹ ਗੁਰਦੀਪ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ ਗਈ। ਮੀਟਿੰਗ ‘ਚ ਡਾ. ਸੁਖਦੇਵ ਸਿੰਘ ਭਾਂਬਰੀ ਨੇ ਡੀਐਸਪੀ ਅਮਲੋਹ ਗੁਰਦੀਪ ਸਿੰਘ ਸੰਧੂ ਨੂੰ ਐਸੋਸੀਏਸ਼ਨ ਵੱਲੋਂ ਪੂਰਾ ਸਹਿਯੋਗ ਦੇਣ ਦੀ ਗੱਲ ਆਖੀ ਅਤੇ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਚਲਾਈ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਵਿਚ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰੇਗੀ।

ਇਹ ਵੀ ਪੜ੍ਹੋ: Rohit Sharma Retirement: ਰੋਹਿਤ ਤੋਂ ਬਾਅਦ ਕੌਣ? BCCI ਇਨ੍ਹਾਂ 2 ਖਿਡਾਰੀਆਂ ’ਚੋਂ ਬਣਾ ਸਕਦੀ ਹੈ ਕਪਤਾਨ

ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀਐਸਪੀ ਗੁਰਦੀਪ ਸਿੰਘ ਸੰਧੂ ਨੇ ਕਿਹਾ ਕਿ ਸਹੀ ਤਰੀਕੇ ਨਾਲ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਤੰਗ ਪਰੇਸ਼ਾਨ ਨਹੀਂ ਕੀਤਾ ਜਾਵੇਗਾ ਪਰ ਜੇਕਰ ਕੋਈ ਵਿਅਕਤੀ ਕਿਸੇ ਵੀ ਵਿਅਕਤੀ ਨੂੰ ਨਸ਼ਾ ਵੇਚਦਾ ਫੜਿਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਵਿਰੁੱਧ ਤਰੁੰਤ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਕਰਨ ਦਾ ਆਦੀ ਹੈ ਤਾਂ ਉਸ ਨੂੰ ਸਰਕਾਰ ਵੱਲੋਂ ਖੋਲ੍ਹੇ ਨਸ਼ਾ ਛੁਡਾਊ ਕੇਂਦਰ ‘ਚ ਦਾਖਲ ਕਰਵਾਓ ਤਾਂ ਜੋ ਇਸ ਭੈੜੀ ਲੱਤ ਨੂੰ ਛੱਡ ਸਕੇ। ਇਸ ਮੌਕੇ ਬਲਾਕ ਪ੍ਧਾਨ ਡਾ. ਰੋਹਿਤ ਕੁਮਾਰ, ਡਾ. ਸੁਰਿੰਦਰ ਪਾਲ ਸ਼ਰਮਾਾ, ਡਾ. ਬਹਾਦਰ ਸਿੰਘ ਜ: ਸਕੱਤਰ, ਪਰਮਜੀਤ ਸਿੰਘ, ਮੱਘਰ ਸਿੰਘ, ਗੁਰਚਰਨ ਰੁੜਕੀ ਪ੍ਰੈਸ ਸਕੱਤਰ, ਬਲਵੀਰ ਸਿੰਘ , ਸੁਰਿੰਦਰ ਸਿੰਘ, ਨੇਕ ਸਿੰਘ, ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ, ਡਾ. ਹਰਮੇਸ਼ ਸੋਂਟੀ, ਹਰਜਿੰਦਰ ਸਿੰਘ, ਗੁਰਜੰਟ ਸਿੰਘ, ਗੁਰਦੀਪ ਸਿੰਘ ਆਦਿ ਮੌਜੂਦ ਸਨ। Yudh Nashian Virudh

Tarn Taran News: ਪਾਕਿਸਤਾਨ ਅਧਾਰਿਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਹਥਿਆਰਾਂ ਸਮੇਤ ਕਾਬੂ
3 ਕਿਲੋ ਹੈਰੋਇਨ ਤੇ ਦੋ ਪਿਸਤੌਲ ਬਰਾਮਦ | Tarn Taran News

Tarn Taran News: (ਰਾਜਨ ਮਾਨ) ਅੰਮ੍ਰਿਤਸਰ। ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐੱਨਟੀਐੱਫ) ਨੇ ਪਾਕਿਸਤਾਨ ਅਧਾਰਿਤ ਤਸਕਰ ਨਾਲ ਸਬੰਧਤ ਮੁੱਖ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 3.105 ਕਿਲੋਗ੍ਰਾਮ ਹੈਰੋਇਨ ਅਤੇ ਦੋ .32 ਬੋਰ ਦੇ ਦੇਸੀ ਪਿਸਤੌਲਾਂ ਸਮੇਤ 37 ਕਾਰਤੂਸ ਅਤੇ ਦੋ ਮੈਗਜ਼ੀਨਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। Tarn Taran News

ਇਹ ਵੀ ਪੜ੍ਹੋ: Yudh Nashe Virudh: ਮੈਡੀਕਲ ਸਟੋਰ ਤੋਂ ਫੜੀਆਂ 460 ਪਾਬੰਦੀਸ਼ੁਦਾ ਗੋਲੀਆਂ

ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ ਵਾਸੀ ਪਿੰਡ ਕੋਟਲੀ ਸੁਰ ਸਿੰਘ, ਤਰਨਤਾਰਨ ਵਜੋਂ ਹੋਈ ਹੈ ਅਤੇ ਉਹ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਿਛਲੇ ਕੁਝ ਮਹੀਨਿਆਂ ਤੋਂ ਪਾਕਿਸਤਾਨ ਅਧਾਰਤ ਤਸਕਰਾਂ ਤੋਂ ਡਰੋਨ ਰਾਹੀਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਸੀ। ਡੀਜੀਪੀ ਨੇ ਦੱਸਿਆ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧਾਂ ਨੂੰ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਨਸ਼ਿਆਂ ਦੀਆਂ ਖੇਪਾਂ ਡਰੋਨ ਰਾਹੀਂ ਭੇਜੀਆਂ ਜਾ ਰਹੀਆਂ ਸਨ: ਡੀਜੀਪੀ ਗੌਰਵ ਯਾਦਵ

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਐਨਟੀਐਫ ਨੀਲਾਭ ਕਿਸ਼ੋਰ ਨੇ ਦੱਸਿਆ ਕਿ ਏਐੱਨਟੀਐੱਫ ਬਾਰਡਰ ਰੇਂਜ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਮੁਲਜ਼ਮ ਜੋਬਨਜੀਤ ਉਰਫ਼ ਜੋਬਨ ਇੱਕ ਬਦਨਾਮ ਨਸ਼ਾ ਤਸਕਰ ਹੈ ਅਤੇ ਉਸਨੇ ਹਾਲ ਹੀ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸੂਹ ‘ਤੇ ਤੁਰੰਤ ਕਾਰਵਾਈ ਕਰਦਿਆਂ ਸੁਪਰਡੈਂਟ ਆਫ਼ ਪੁਲਿਸ (ਐਸਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਖੁਫੀਆ ਆਪਰੇਸ਼ਨ ਸ਼ੁਰੂ ਕੀਤਾ ਅਤੇ ਦੋਸ਼ੀ ਜੋਬਨਜੀਤ ਸਿੰਘ ਨੂੰ ਪਿੰਡ ਕੋਟਲੀ ਸੁਰ ਸਿੰਘ ਸਥਿਤ ਉਸਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ। TarnTaran News

War Against Drugs: ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 115 ਕਰੋੜ ਦੀ ਹੈਰੋਇਨ ਬਰਾਮਦ
ਪੁਲਿਸ ਟੀਮਾਂ ਦੋਸ਼ੀ ਨੂੰ ਫੜਨ ਲਈ ਸਰਗਰਮੀ ਨਾਲ ਕੋਸ਼ਿਸ਼ ਕਰ ਰਹੀਆਂ ਹਨ : ਡੀਜੀਪੀ ਗੌਰਵ ਯਾਦਵ

War Against Drugs: (ਰਾਜਨ ਮਾਨ) ਅੰਮ੍ਰਿਤਸਰ। ‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਦੌਰਾਨ ਸਰਹੱਦ ਪਾਰ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜੰਡਿਆਲਾ ਦੇ ਪਿੰਡ ਦੇਵੀ ਦਾਸਪੁਰਾ ਤੋਂ 115 ਕਰੋੜ ਰੁਪਏ ਦੀ ਕੀਮਤ ਦੀ 23 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਅਮਰੀਕਾ ਸਥਿਤ ਤਸਕਰ ਜਸਪ੍ਰੀਤ ਸਿੰਘ ਉਰਫ਼ ਲੱਕੀ ਦੁਆਰਾ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦੀ ਸੀ।

ਇਹ ਵੀ ਪੜ੍ਹੋ: Farmers Protest: ਮਾਝੇ ਦੋਆਬੇ ’ਚ ਦਰਜਨਾਂ ਥਾਵਾਂ ’ਤੇ ਪੁਲਿਸ ਨੇ ਚੰਡੀਗੜ੍ਹ ਵੱਲ ਤੁਰੇ ਕਿਸਾਨਾਂ ਨੂੰ ਰਸਤੇ ’ਚ ਰੋਕਿਆ…

ਇਸ ਮਾਮਲੇ ਵਿੱਚ ਖੇਪ ਪ੍ਰਾਪਤ ਕਰਨ ਵਾਲੇ ਪਿੰਡ ਦੇਵੀ ਦਾਸਪੁਰਾ ਦੇ ਰਹਿਣ ਵਾਲੇ ਮੁਲਜ਼ਮ ਸਾਹਿਲਪ੍ਰੀਤ ਸਿੰਘ ਉਰਫ਼ ‘ਕਰਨ’ ਨੂੰ ਨਾਮਜ਼ਦ ਕੀਤਾ ਗਿਆ ਹੈ। ਉਸਨੇ ਕਿਹਾ ਕਿ ਪੁਲਿਸ ਦੀਆਂ ਕਈ ਟੀਮਾਂ ਉਸਨੂੰ ਗ੍ਰਿਫ਼ਤਾਰ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਡੀਜੀਪੀ ਨੇ ਕਿਹਾ ਕਿ ਤਸਕਰੀ ਦੇ ਨੈੱਟਵਰਕ ਵਿੱਚ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸਤਿੰਦਰ ਸਿੰਘ, ਜੋ ਸੀਨੀਅਰ ਪੁਲਿਸ ਸੁਪਰਡੈਂਟ (ਐੱਸਐੱਸਪੀ) ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਚੈੱਕ ਪੋਸਟ ’ਤੇ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਸਾਹਿਲਪ੍ਰੀਤ ਸਿੰਘ ਉਰਫ਼ ਕਰਨ ਨੂੰ ਸਰਹੱਦ ਪਾਰ ਤੋਂ ਹੈਰੋਇਨ ਦੀ ਖੇਪ ਮਿਲੀ ਹੈ।

ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਥਾਣਾ ਜੰਡਿਆਲਾ ਦੀਆਂ ਟੀਮਾਂ ਨੇ ਇੱਕ ਗੁਪਤ ਕਾਰਵਾਈ ਤਹਿਤ ਪਿੰਡ ਦੇਵੀ ਦਾਸਪੁਰਾ ਵਿਖੇ ਨਿਰਧਾਰਤ ਜਗ੍ਹਾ ਤੋਂ ਇੱਕ ਬੋਰੀ ਵਿੱਚ ਛੁਪਾਏ ਗਏ 23 ਪੈਕੇਟ ਹੈਰੋਇਨ (ਹਰੇਕ 1 ਕਿਲੋ) ਬਰਾਮਦ ਕੀਤੇ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਾਹਿਲਪ੍ਰੀਤ ਅਮਰੀਕਾ ਸਥਿਤ ਤਸਕਰ ਜਸਪ੍ਰੀਤ ਸਿੰਘ ਉਰਫ਼ ਲੱਕੀ ਨਾਲ ਸਿੱਧੇ ਸੰਪਰਕ ਵਿੱਚ ਸੀ, ਜਿਸਨੇ ਖੇਪ ਦਾ ਪ੍ਰਬੰਧਨ ਕੀਤਾ ਸੀ। ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਉਰਫ਼ ਲੱਕੀ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਸ ਖ਼ਿਲਾਫ਼ ਅਸਲਾ ਐਕਟ ਅਤੇ ਕਤਲ ਦੇ ਮਾਮਲੇ ਦਰਜ ਹਨ।ਡੀਆਈਜੀ ਨੇ ਕਿਹਾ ਕਿ ਪੁਲਿਸ ਟੀਮਾਂ ਦੋਸ਼ੀ ਸਾਹਿਲਪ੍ਰੀਤ ਉਰਫ਼ ਕਰਨ ਨੂੰ ਗ੍ਰਿਫ਼ਤਾਰ ਕਰਨ ਲਈ ਭਾਲ ਕਰ ਰਹੀਆਂ ਹਨ।ਇਸ ਸਬੰਧੀ ਐੱਨਡੀਪੀਐਸ ਐਕਟ ਦੀ ਧਾਰਾ 21ਸੀ ਤਹਿਤ ਐਫਆਈਆਰ 32 ਮਿਤੀ 4/3/2025 ਨੂੰ ਪੁਲਿਸ ਸਟੇਸ਼ਨ ਜੰਡਿਆਲਾ, ਅੰਮ੍ਰਿਤਸਰ ਦਿਹਾਤੀ ਵਿਖੇ ਇੱਕ ਮਾਮਲਾ ਦਰਜ ਕੀਤਾ ਗਿਆ ਹੈ। War Against Drugs