Amritsar News - Sach Kahoon Punjabi

Amritsar News: ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ‘ਮਾਨਸਿਕ ਸਿਹਤ ਮਾਇਨੇ ਰੱਖਦੀ ਹੈ’ ’ਤੇ ਵਿਸ਼ੇਸ਼ ਸੈਮੀਨਾਰ
Amritsar News: (ਰਾਜਨ ਮਾਨ) ਅੰਮ੍ਰਿਤਸਰ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਕਿ ਮਨੁੱਖ ਦੀ ਮਾਨਸਿਕ ਪੀੜ ਅਤੇ ਤਣਾਅ ਦਾ ਇੱਕ ਵੱਡਾ ਕਾਰਨ ਆਪਣੀਆਂ ਰੂਹਾਨੀ ਜੜ੍ਹਾਂ, ਆਪਣੀ ਅਸਲੀ ਪਛਾਣ ਅਤੇ ਸਿਰਜਣਹਾਰ ਨਾਲੋਂ ਟੁੱਟਣਾ ਹੈ। ਜਦੋਂ ਮਨੁੱਖ ਆਪਣੇ-ਆਪ ਨੂੰ ਪਛਾਣਦਾ, ਆਤਮ-ਗਿਆਨ ਪ੍ਰਾਪਤ ਕਰਦਾ ਅਤੇ ਸਿਰਜਣਹਾਰ ਨਾਲ ਜੁੜਦਾ ਹੈ ਤਾਂ ਉਸ ਦੇ ਜੀਵਨ ਵਿੱਚ ਤਣਾਅ ਅਤੇ ਚਿੰਤਾਵਾਂ ਘਟਣ ਲੱਗਦੀਆਂ ਹਨ।

ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਇਹ ਵਿਚਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵੱਲੋਂ ਆਰ.ਯੂ.ਐੱਸ.ਏ. 2.0 (ਆਊਟਰੀਚ ਗਤੀਵਿਧੀਆਂ) ਅਧੀਨ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਖੇ “ਮਾਨਸਿਕ ਸਿਹਤ ਮਾਇਨੇ ਰੱਖਦੀ ਹੈ” ਵਿਸ਼ੇ ’ਤੇ ਕਰਵਾਏ ਵਿਸ਼ੇਸ਼ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਪ੍ਰਗਟ ਕਰ ਰਹੇ ਸਨ। ਸੈਮੀਨਾਰ ਵਿੱਚ ਗੁਰਬਾਣੀ ਦੇ ਦਾਰਸ਼ਨਿਕ ਵਿਚਾਰਾਂ, ਆਧੁਨਿਕ ਮਨੋਵਿਗਿਆਨ ਅਤੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਰਾਹੀਂ ਮਾਨਸਿਕ ਸਿਹਤ ਨਾਲ ਜੁੜੇ ਵੱਖ-ਵੱਖ ਪੱਖਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਵਿੱਚ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ, ਮਾਨਸਿਕ ਲਚਕਤਾ ਨੂੰ ਮਜ਼ਬੂਤ ਕਰਨ ਅਤੇ ਸਿਹਤਮੰਦ ਜੀਵਨ ਪ੍ਰਤੀ ਸਕਾਰਾਤਮਕ ਸੋਚ ਪੈਦਾ ਕਰਨਾ ਸੀ। ਪ੍ਰੋਗਰਾਮ “ਇੱਕ ਸਿਹਤਮੰਦ ਮਨ, ਇੱਕ ਸਿਹਤਮੰਦ ਕੱਲ੍ਹ” ਦੇ ਸੰਕਲਪ ਨੂੰ ਸਮਰਪਿਤ ਸੀ।

ਸੈਮੀਨਾਰ ਦੌਰਾਨ ਭਾਟੀਆ ਨਿਊਰੋ ਸਾਈਕਿਆਟ੍ਰਿਕ ਹਸਪਤਾਲ, ਅੰਮ੍ਰਿਤਸਰ ਦੇ ਪ੍ਰਸਿੱਧ ਮਨੋ-ਰੋਗ ਵਿਸ਼ੇਸ਼ਜ ਡਾ. ਜੇ.ਪੀ.ਐੱਸ. ਭਾਟੀਆ ਨੇ ਵਿਦਿਆਰਥੀਆਂ ਨਾਲ ਵਿਲੱਖਣ ਸਵਾਲ-ਜਵਾਬ ਸੈਸ਼ਨ ਕੀਤਾ। ਉਨ੍ਹਾਂ ਨੇ ‘ਆਪਣੇ ਆਪ’, ‘ਹੋਂਦ’ ਅਤੇ ‘ਜੀਵਨ ਦੇ ਉਦੇਸ਼’ ਨਾਲ ਸਬੰਧਤ ਵਿਚਾਰਸ਼ੀਲ ਸਵਾਲ ਵਿਦਿਆਰਥੀਆਂ ਸਾਹਮਣੇ ਰੱਖੇ। ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਅਤੇ ਨਿੱਜੀ ਅਨੁਭਵਾਂ ਦੇ ਆਧਾਰ ’ਤੇ ਸਵਾਲਾਂ ਦੇ ਜਵਾਬ ਦਿੱਤੇ। ਡਾ. ਭਾਟੀਆ ਨੇ ਵਿਦਿਆਰਥੀਆਂ ਦੇ ਜਵਾਬਾਂ ਨੂੰ ਮਨੋਵਿਗਿਆਨਕ ਨਜ਼ਰੀਏ ਤੋਂ ਸਮਝਾਉਂਦਿਆਂ ਕਿਹਾ ਕਿ ਆਪਣੇ-ਆਪ ਦੀ ਪਛਾਣ, ਆਪਣੀਆਂ ਭਾਵਨਾਵਾਂ ਦੀ ਸਮਝ ਅਤੇ ਜੀਵਨ ਦੇ ਉਦੇਸ਼ ਦੀ ਪਛਾਣ ਮਾਨਸਿਕ ਤੰਦਰੁਸਤੀ ਲਈ ਅਹਿਮ ਹੈ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੀਆਂ ਦੁਬਿਧਾਵਾਂ ਅਤੇ ਚਿੰਤਾਵਾਂ ਵੀ ਸਾਂਝੀਆਂ ਕੀਤੀਆਂ।

ਇਹ ਵੀ ਪੜ੍ਹੋ: Khedan Watan Punjab Diyan: ਅਜਨਾਲਾ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਆਗਾਜ਼, ਧਾਲੀਵਾਲ ਨੇ ਕਰਵਾਈ ਸ਼ੁਰੂਆਤ

ਡੀ.ਆਰ.ਡੀ.ਓ., ਜਲੰਧਰ ਦੀ ਵਿਗਿਆਨੀ ‘ਡੀ’ ਡਾ. ਨਿਸ਼ਠਾ ਮਹਿਰਾ ਨੇ ਮਾਨਸਿਕ ਲਚਕਤਾ ਅਤੇ ਤਣਾਅ ਪੈਦਾ ਕਰਨ ਵਾਲੇ ਕਾਰਨਾਂ ਦੀ ਪਛਾਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵਿਅਕਤੀ ਦੀ ਜ਼ਿੰਦਗੀ ਵਿੱਚ ਕੁਝ ਘਟਨਾਵਾਂ, ਸ਼ਬਦ, ਹਾਲਾਤ ਜਾਂ ਵਾਤਾਵਰਣ ਅਜਿਹੇ ਹੋ ਸਕਦੇ ਹਨ ਜੋ ਤਣਾਅ, ਚਿੰਤਾ ਜਾਂ ਗੁੱਸੇ ਦਾ ਕਾਰਨ ਬਣਦੇ ਹਨ। ਉਨ੍ਹਾਂ ਬੋਧਾਤਮਕ ਅਤੇ ਭਾਵਨਾਤਮਕ ਲਚਕਤਾ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਦਿਆਂ ਵਿਦਿਆਰਥੀਆਂ ਨੂੰ ਇਨ੍ਹਾਂ ਕਾਰਨਾਂ ਦੀ ਪਛਾਣ ਕਰਨ, ਉਨ੍ਹਾਂ ਨੂੰ ਸਵੀਕਾਰਨ ਅਤੇ ਸਹੀ ਢੰਗ ਨਾਲ ਨਜਿੱਠਣ ਦੇ ਤਰੀਕੇ ਦੱਸੇ। ਉਨ੍ਹਾਂ ਵਿਦਿਆਰਥੀਆਂ ਨੂੰ ਮਾਨਸਿਕ ਸੰਤੁਲਨ ਬਣਾਈ ਰੱਖਣ ਲਈ ਕੁਝ ਵਿਹਾਰਕ ਅਭਿਆਸ ਅਤੇ ਸਚੇਤਤਾ ਆਧਾਰਿਤ ਤਕਨੀਕਾਂ ਵੀ ਕਰਵਾਈਆਂ।

ਸੈਮੀਨਾਰ ਦੇ ਅੰਤ ਵਿੱਚ ਮਨੋਵਿਗਿਆਨ ਵਿਭਾਗ ਦੀ ਮੁਖੀ ਡਾ. ਰੂਪਨ ਢਿੱਲੋਂ ਨੇ ਬੁਲਾਰਿਆਂ, ਮਹਿਮਾਨਾਂ, ਵਿਦਿਆਰਥੀਆਂ ਅਤੇ ਸਟਾਫ ਦਾ ਧੰਨਵਾਦ ਕੀਤਾ। ਉਨ੍ਹਾਂ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੰਵਾਦ ਨੌਜਵਾਨਾਂ ਨੂੰ ਆਪਣੀਆਂ ਭਾਵਨਾਵਾਂ, ਸੋਚ ਅਤੇ ਜੀਵਨ ਦੇ ਉਦੇਸ਼ ਨੂੰ ਸਮਝਣ ਲਈ ਉਤਸ਼ਾਹਿਤ ਕਰਦੇ ਹਨ।

Amritsar News: ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ
ਅੰਮ੍ਰਿਤਸਰ (ਰਾਜਨ ਮਾਨ)। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਜੀਠਾ ਹਲਕੇ ਤੋਂ "ਲੋਕ ਮਿਲਣੀ" ਪ੍ਰੋਗਰਾਮ ਦੇ ਦੂਜੇ ਪੜਾਅ ਦੀ ਕੱਲ ਕੀਤੀ ਜਾ ਰਹੀ ਸੁ਼ੁਰੂਆਤਨੂੰ ਮੱਦੇਨਜ਼ਰ ਕਿਸਾਨਾਂ ਵਲੋਂ ਅੱਜ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ ਸਾੜਕੇ ਕੱਲ ਦੀ ਰੈਲੀ ਵਿਚ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਵਿਖਾਕੇ ਵਿਰੋਧ ਕਰਨ ਲਈ ਕਮਰਕੱਸੇ ਕੀਤੇ ਗਏ ਹਨ।

ਮੁੱਖ ਮੰਤਰੀ ਵਲੋਂ ਹਲਕੇ ਦੇ ਕਸਬਾ ਚਵਿੰਡਾ ਦੇਵੀ ਵਿਖੇ 26 ਅਗਸਤ ਨੂੰ ਲੋਕ ਮਿਲਣੀ ਕੀਤੀ ਜਾ ਰਹੀ ਹੈ। ਜਿਥੇ ਜ਼ਿਲਾ ਪ੍ਰਸ਼ਾਸਨ ਤੇ ਆਮ ਆਦਮੀ ਪਾਰਟੀ ਦੇ ਵਰਕਰ ਇਸ ਲੋਕ ਮਿਲਣੀ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਹਨ ਉਥੇ ਕਿਸਾਨਾਂ ਵਲੋਂ ਇਸਦੇ ਵਿਰੋਧ ਵਿੱਚ ਲੰਗੋਟ ਕੱਸੇ ਜਾ ਰਹੇ ਹਨ।

Read Also : ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਕਮਜ਼ੋਰ, 9 ਜ਼ਿਲ੍ਹਿਆਂ ’ਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

ਕਿਸਾਨ  ਮਜ਼ਦੂਰ ਸੰਘਰਸ਼ ਕਮੇਟੀ ਜੋਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ  ਵੱਲੋਂ ਅੱਜ ਪਿੰਡ ਝੰਡੇ ਵਿਖੇ ਸੈਂਟਰ ਸਰਕਾਰ ਦਾ ਤੇ  ਪੰਜਾਬ ਸਰਕਾਰ ਦਾ ਪੁਤਲਾ ਸਾੜਕੇ ਇਹਨਾਂ ਦੀਆਂ ਕਿਸਾਨ ਅਤੇ ਲੋਕ ਮਾਰੂ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਸੰਘਰਸ਼ ਕਮੇਟੀ ਵਲੋਂ ਅੱਜ ਪੰਜਾਬ ਸਰਕਾਰ ਵਿਰੁੱਧ ਪਿੰਡ ਪਿੰਡ ਫਲੈਕਸੀਆਂ ਲਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਤਾਂ ਜੋ ਇਹਨਾਂ ਸਰਕਾਰਾਂ ਦਾ ਮਾੜਾ ਵਤੀਰਾ  ਹਰ ਵਰਗ ਦੀਆਂ ਅੱਖਾਂ ਖੋਲ ਸਕੇ ।

ਇਸ ਮੌਕੇ ਕਿਸਾਨ ਆਗੂ ਕੰਧਾਰ ਸਿੰਘ ਭੋਏਵਾਲ ਨੇ ਸੰਬੋਧਨ ਕਰਦਿਆਂ ਕਿਹਾ ਦਿੱਲੀ ਖਨੌਰੀ ਬਾਰਡਰ ਤੇ ਕਿਸਾਨਾਂ ਦੀਆਂ ਕੀਤੀਆਂ ਚੋਰੀ ਟਰਾਲੀਆਂ ਵਾਪਸ ਕੀਤੀਆਂ ਜਾਣ ਅਤੇ ਕਿਸਾਨ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਦੋਸ਼ੀਆਂ ਨੂੰ ਸਜਾਵਾਂ ਦਿੱਤੀਆਂ ਜਾਣ ਅਤੇ ਸ਼ਹੀਦਾਂ ਦੇ ਵਾਰਸਾਂ ਦੇ ਕਰਜੇ ਖਤਮ ਕੀਤੇ ਜਾਣ ਅਤੇ ਉਹਨਾਂ ਦੇ ਪਰਿਵਾਰਾ ਨੂੰ ਨੌਕਰੀਆਂ ਦਿੱਤੀਆਂ ਜਾਣ।

ਇਸ ਮੋਰਚੇ ਦੌਰਾਨ ਅਥਰੂ ਗੈਸ ਰਾਹੀਂ ਕੀਤੇ ਗਏ ਅੱਖਾਂ ਤੋਂ  ਅੰਨੇ ਕਿਸਾਨਾਂ ਨੂੰ  ਮੁਆਵਜਾ ਦਿੱਤਾ ਜਾਵੇ ਉਹਨਾਂ ਕਿਹਾ ਕੀ ਜੈ ਸਾਡੀ ਇਹ  ਸੁਣਵਾਈ  ਨਾ ਹੋਈ ਤਾਂ ਇਹ ਮੋਰਚੇ ਨੂੰ ਪੂਰੇ ਤਰੀਕੇ ਨਾਲ ਲਾਮ ਬੰਦ ਕਰਕੇ ਸਰਕਾਰਾਂ ਦੀਆਂ ਜੜਾਂ ਹਿਲਾ ਦਿੱਤੀਆਂ ਜਾਣਗੀਆਂ ਅਤੇ ਅੱਜ  ਚਵਿੰਡਾ ਦੇਵੀ ਅੰਮ੍ਰਿਤਸਰ ਵਿਖੇ  ਕੀਤੀ ਜਾ ਰਹੀ ਰੈਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ।

ਇਸ ਮੌਕੇ ਜਿਲ੍ਹਾ  ਖਜਾਨਚੀ ਕੰਧਾਰ ਸਿੰਘ ਭੋਏਵਾਲ,ਜੋਨ ਪ੍ਰਧਾਨ ਗੁਰਭੇਜ ਸਿੰਘ ਝੰਡੇ, ਗੁਰਦੇਵ ਸਿੰਘ ਮੁੱਗੋ ਸੋਹੀ,ਕਾਬਲ ਸਿੰਘ ਵਰਿਆਮ ਨੰਗਲ, ਜੰਗ ਬਹਾਦਰ ਸਿੰਘ ਅਲਕੜੇ,ਕੁਲਦੀਪ ਸਿੰਘ ਚਾਚੋਵਾਲੀ, ਜਗਤਾਰ ਸਿੰਘ ਅਬਦਾਲ, ਵੀਰ ਸਿੰਘ ਲਹਿਰਕਾ, ਹਰਜਿੰਦਰ ਸਿੰਘ ਭੰਗਾਲੀ, ਹਰਦੀਪ ਸਿੰਘ ਭੰਗਾਲੀ, ਸਰਵਣ ਸਿੰਘ ਕੋਟਲੀ, ਟੇਕ ਸਿੰਘ ਝੰਡੇ ਸਮੇਤ ਕਮੇਟੀ ਮੈਂਬਰ ਹਾਜ਼ਰ ਸਨ।

Amritsar News: ਅੰਮ੍ਰਿਤਸਰ ਪੁਲਿਸ ਵੱਲੋਂ 507 ਗ੍ਰਾਮ ਅਫੀਮ ਸਮੇਤ ਨੌਜਵਾਨ ਗ੍ਰਿਫ਼ਤਾਰ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼/ਹਿੰ.ਸ.)। ਅੰਮ੍ਰਿਤਸਰ ਪੁਲਿਸ ਨੇ ਐਤਵਾਰ ਦੇਰ ਰਾਤ ਇੱਕ ਨੌਜਵਾਨ ਨੂੰ 507 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਕੀਤੀ ਗਈ। ਪੁਲਿਸ ਮੁਤਾਬਕ ਹੈੱਡ ਕਾਂਸਟੇਬਲ ਪ੍ਰਗਟ ਸਿੰਘ ਪੁਲਿਸ ਟੀਮ ਸਮੇਤ ਪਿੰਡ ਪੂੰਗਾ ਵੱਲੋਂ ਕੁਝ ਪਿੱਛੇ ਮੁੱਖ ਸੜਕ ’ਤੇ ਬਣੇ ਪੁਲ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪਿੰਡ ਪੂੰਗਾ ਵੱਲੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਪੁਲਿਸ ਟੀਮ ਨੂੰ ਦੇਖ ਕੇ ਨੌਜਵਾਨ ਨੇ ਘਬਰਾ ਕੇ ਆਪਣਾ ਰਸਤਾ ਬਦਲਣ ਦੀ ਕੋਸ਼ਿਸ਼ ਕੀਤੀ। ਸ਼ੱਕ ਦੇ ਆਧਾਰ ’ਤੇ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਨੌਜਵਾਨ ਦੇ ਕਬਜ਼ੇ ’ਚੋਂ ਇੱਕ ਮੋਮੀ ਲਿਫਾਫੇ ’ਚ ਰੱਖੀ 507 ਗ੍ਰਾਮ ਅਫੀਮ ਬਰਾਮਦ ਹੋਈ। ਪੁਲਿਸ ਨੇ ਨਸ਼ੀਲਾ ਪਦਾਰਥ ਕਬਜ਼ੇ ’ਚ ਲੈ ਕੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸੁੱਚਾ ਸਿੰਘ ਵਾਸੀ ਛੰਨ ਕਲਾਂ, ਥਾਣਾ ਭਿੰਡੀ ਸੈਦਾਂ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਅਫੀਮ ਦੀ ਇਹ ਖੇਪ ਕਿੱਥੋਂ ਲੈ ਕੇ ਆਇਆ ਸੀ ਤੇ ਇਸ ਨੂੰ ਅੱਗੇ ਕਿਸ ਨੂੰ ਸਪਲਾਈ ਕੀਤਾ ਜਾਣਾ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Amritsar News: ਸਰਹੱਦੀ ਪਿੰਡ ਜੱਟਾਂ 'ਚ ਘਰ 'ਤੇ ਗਰਨੇਡ ਹਮਲੇ 'ਚ ਤਿੰਨ ਜ਼ਖ਼ਮੀ
ਅੰਮ੍ਰਿਤਸਰ (ਰਾਜਨ ਮਾਨ)। ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਸਰਹੱਦੀ ਪਿੰਡ ਜੱਟਾ ਦੇ ਇਕ ਘਰ ਉਪਰ ਗਰਨੇਡ ਹਮਲਾ ਕੀਤਾ ਗਿਆ ਜਿਸ ਵਿਚ ਦੋ ਔਰਤਾਂ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ। ਜ਼ਖਮੀਆਂ ਨੂੰ ਜੇਰੇ ਇਲਾਜ਼ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕੋਈ ਪੌਣੇ ਨੌਂ ਵਜੇ ਦੇ ਕਰੀਬ ਪਿੰਡ ਜੱਟਾ ਦੇ ਵਸਨੀਕ ਸਾਬਕਾ ਫੌਜੀ ਨਿਰਮਲ ਸਿੰਘ ਦੇ ਘਰ ਦੋ ਮੋਟਰਸਾਈਕਲ ਸਵਾਰਾਂ ਵਲੋਂ ਦੋ ਗਰਨੇਡਾਂ ਨਾਲ ਹਮਲਾ ਕੀਤਾ ਗਿਆ।

ਹਮਲੇ ਦੌਰਾਨ ਪਹਿਲਾ ਬੰਬ ਘਰ ਵਿੱਚ ਖੜੀ ਸਫਿੱਟ ਕਾਰ ਤੇ ਵੱਜਾ ਜਿਸ ਨਾਲ ਉਸਨੂੰ ਭਾਰੀ ਨੁਕਸਾਨ ਹੋਇਆ ਅਤੇ ਦੋਸੀ਼ੀਆਂਵਲੋਂ ਸੁੱਟੇ ਗਏ ਦੂਸਰੇ ਬੰਬ ਜੋ ਘਰਦੇ ਵਿਹੜੇ ਵਿਚ ਡਿੱਗਾ ਨਾਲ ਨਿਰਮਲ ਸਿੰਘ ਦਾ 30 ਸਾਲਾ ਪੁੱਤਰ ਜਸਪਾਲ ਸਿੰਘ, ਜਸਪਾਲ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਅਤੇ ਨਿਰਮਲ ਸਿੰਘ ਦੀ ਬੇਟੀ ਜੋ ਪੇਕੇ ਘਰ ਰਹਿੰਦੀ ਹੈ ਸਖ਼ਤ ਜ਼ਖਮੀ ਹੋ ਗਏ। ਧਮਾਕਾ ਇੰਨਾ ਵੱਡਾ ਸੀ ਕਿ ਪਿੰਡ ਦੇ ਲੋਕਾਂ ਵਿੱਚ ਹਫੜਾ ਦਫੜੀ ਮੱਚ ਗਈ।

Read Also : ਪੰਜਾਬ ਬੰਦ ਦਾ ਅਸਰ, ਦੁਕਾਨਾਂ ਬੰਦ, ਬੱਸਾਂ ਦੇ ਪਹੀਏ ਰੁਕੇ, ਵਾਹਨਾਂ ਦੀ ਆਵਾਜਾਈ ਜਾਰੀ

ਇਥੇ ਇਹ ਵਰਨਣਯੋਗ ਹੈ ਕਿ ਇਸਦੇ ਨਾਲ ਦਾ ਪਿੰਡ ਗੈਂਗਸਟਰ ਹੈਪੀ ਪਛੀਆ ਦਾ ਹੈ। ਪੁਲਿਸ ਵਲੋਂ ਇਸ ਗੱਲ ਨੂੰ ਵੀ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਨਿਰਮਲ ਸਿੰਘ ਨੇ ਦੱਸਿਆ ਕਿ ਉਸਨੂੰ ਕਿਸੇ ਉਪਰ ਕੋਈ ਸ਼ੱਕ ਨਹੀਂ ਹੈ ਕਿਉਂ ਕਿ ਉਸਦੀ ਕਿਸੇ ਨਾਲ ਕੋਈ ਦੁਸਮਣੀ ਨਹੀਂ ਹੈ। ਉਸਨੇ ਕਿਹਾ ਕਿ ਹਮਲਾਵਾਰ ਮੋਟਰਸਾਈਕਲ ਤੇ ਆਏ ਸਨ ਅਤੇ ਉਹਨਾਂ ਨੇ ਮੂੰਹ ਬੰਨੇ ਹੋਏ ਸਨ।

ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸੁ਼ੁਰੂਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਿੰਡ ਦੇ ਸੀਸੀ ਟੀਵੀ ਕੈਮਰੇ ਵੀ ਚੈਕ ਕੀਤੇ ਜਾ ਰਹੇ ਹਨ ਤਾਂ ਜੋ ਇਸ ਘਟਨਾ ਬਾਰੇ ਜਾਣਕਾਰੀ ਮਿਲ ਸਕੇ।

Amritsar News: ਲੋਟਸ ਵੈਲੀ ਸੀਨੀਅਰ ਸਕੂਲ ਵਿਖੇ ਤੀਆਂ ਦਾ ਮੇਲਾ ਸ਼ਾਨੋ-ਸ਼ੌਕਤ ਨਾਲ ਮਨਾਇਆ
Lotus Valley Senior School: ਅੰਮ੍ਰਿਤਸਰ (ਰਾਜਨ ਮਾਨ)। ਲੋਟਸ ਵੈਲੀ ਸੀਨੀਅਰ ਸਕੂਲ ਕੋਟ ਮੁਹੰਮਦ ਖ਼ਾਨ ਵਿਖੇ ਪੰਜਾਬੀ ਸੱਭਿਆਚਾਰ, ਵਿਰਸੇ ਤੇ ਪਰੰਪਰਾਵਾਂ ਨੂੰ ਸਮਰਪਿਤ ਤੀਆਂ ਦਾ ਮੇਲਾ ਬੜੇ ਉਤਸ਼ਾਹ, ਖੁਸ਼ੀ ਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ। ਸਕੂਲ ਦਾ ਸਮੁੱਚਾ ਮਾਹੌਲ ਪੰਜਾਬੀ ਸੱਭਿਆਚਾਰ ਦੀਆਂ ਮਨਮੋਹਕ ਝਲਕੀਆਂ, ਲੋਕ-ਗੀਤਾਂ, ਗਿੱਧੇ, ਰਵਾਇਤੀ ਪਹਿਰਾਵਿਆਂ ਤੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਨਾਲ ਰੰਗਿਆ ਨਜ਼ਰ ਆਇਆ। ਇਸ ਮੌਕੇ ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵਿਆਂ ’ਚ ਸਜ-ਧਜ ਕੇ ਗਿੱਧਾ, ਲੋਕ-ਨਾਚ ਤੇ ਲੋਕ-ਗੀਤਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ। ਮਹਿੰਦੀ, ਚੂੜੀਆਂ, ਫੁਲਕਾਰੀ ਤੇ ਰਵਾਇਤੀ ਖੇਡਾਂ ਵਰਗੀਆਂ ਗਤੀਵਿਧੀਆਂ ਨੇ ਮੇਲੇ ਦੀ ਰੌਣਕ ਨੂੰ ਹੋਰ ਵੀ ਵਧਾ ਦਿੱਤਾ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਪੰਜਾਬ ਦੇ ਅਮੀਰ ਵਿਰਸੇ ਦੀ ਖੂਬਸੂਰਤ ਪੇਸ਼ਕਾਰੀ ਕੀਤੀ।

ਸੱਭਿਆਚਾਰ ਦੇ ਨਾਲ ਕਦਰਾਂ-ਕੀਮਤਾਂ ਦੀ ਸਿੱਖਿਆ | Lotus Valley Senior School

ਸਕੂਲ ਦੇ ਡਾਇਰੈਕਟਰ ਸਰਵਜੀਤ ਸਿੰਘ ਗਿੱਲ ਨੇ ਇਸ ਮੌਕੇ ਕਿਹਾ ਕਿ ਲੋਟਸ ਵੈਲੀ ਸੀਨੀਅਰ ਸਕੂਲ ’ਚ ਸਿੱਖਿਆ ਦਾ ਉਦੇਸ਼ ਸਿਰਫ਼ ਕਿਤਾਬੀ ਗਿਆਨ ਤੱਕ ਸੀਮਿਤ ਨਹੀਂ ਹੈ। ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ’ਚ ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ, ਸਤਿਕਾਰ, ਸਹਿਯੋਗ ਤੇ ਆਪਣੀ ਵਿਰਾਸਤ ਪ੍ਰਤੀ ਮਾਣ ਦੀ ਭਾਵਨਾ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਸਕੂਲ ਦਾ ਮੰਨਣਾ ਹੈ ਕਿ ਆਧੁਨਿਕ ਸਿੱਖਿਆ ਦੇ ਨਾਲ ਬੱਚਿਆਂ ਨੂੰ ਆਪਣੀਆਂ ਜੜ੍ਹਾਂ, ਮਾਂ-ਬੋਲੀ, ਸੱਭਿਆਚਾਰ ਤੇ ਪਰੰਪਰਾਵਾਂ ਨਾਲ ਜੋੜਨਾ ਵੀ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ : Farmers Rail Roko Protest: ਭਲਕੇ ਰੇਲਾਂ ਦਾ ਚੱਕਾ ਜਾਮ ਕਰਨਗੇ ਕਿਸਾਨ : ਬੋਹੜ ਸਿੰਘ ਰੁਪੱਈਆਂ ਵਾਲਾ

ਤੀਆਂ ਵਰਗੇ ਸਮਾਗਮ ਵਿਦਿਆਰਥੀਆਂ ਨੂੰ ਸਿਰਫ਼ ਮਨੋਰੰਜਨ ਦਾ ਮੌਕਾ ਨਹੀਂ ਦਿੰਦੇ, ਸਗੋਂ ਉਨ੍ਹਾਂ ਨੂੰ ਆਪਣੇ ਵਿਰਸੇ ਨੂੰ ਸਮਝਣ, ਉਸਦਾ ਸਤਿਕਾਰ ਕਰਨ ਤੇ ਆਉਣ ਵਾਲੀ ਪੀੜ੍ਹੀ ਤੱਕ ਪਹੁੰਚਾਉਣ ਦੀ ਪ੍ਰੇਰਣਾ ਵੀ ਦਿੰਦੇ ਹਨ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੋੜਨਾ ਉਨ੍ਹਾਂ ਦੀ ਸ਼ਖ਼ਸੀਅਤ ਨਿਰਮਾਣ ਦਾ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਉਹਨਾਂ ਨੇ ਕਿਹਾ ਕਿ ਸਕੂਲ ਦਾ ਮਕਸਦ ਅਜਿਹੀ ਪੀੜ੍ਹੀ ਤਿਆਰ ਕਰਨਾ ਹੈ ਜੋ ਗਿਆਨਵਾਨ ਹੋਣ ਦੇ ਨਾਲ-ਨਾਲ ਸੰਸਕਾਰੀ, ਜ਼ਿੰਮੇਵਾਰ, ਨਿਮਰ ਤੇ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਮਜ਼ਬੂਤੀ ਨਾਲ ਜੁੜੀ ਹੋਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬੀ ਵਿਰਸੇ ਦੀ ਸੰਭਾਲ ਤੇ ਨੌਜਵਾਨ ਪੀੜ੍ਹੀ ਵਿੱਚ ਇਸ ਪ੍ਰਤੀ ਮਾਣ ਪੈਦਾ ਕਰਨਾ ਸਮੇਂ ਦੀ ਲੋੜ ਹੈ।

ਸਕੂਲ ਦੇ ਟਰੱਸਟੀ ਗੁਰਸੇਵਕ ਸਿੰਘ ਤੇ ਨਿਸ਼ਾਨ ਸਿੰਘ ਨੇ ਵੀ ਸਮਾਗਮ ’ਚ ਸ਼ਿਰਕਤ ਕੀਤੀ ਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਸਕੂਲ ਵੱਲੋਂ ਸਿੱਖਿਆ ਦੇ ਨਾਲ-ਨਾਲ ਸੰਸਕਾਰਾਂ ਤੇ ਸੱਭਿਆਚਾਰਕ ਮੁੱਲਾਂ ਨੂੰ ਮੁੱਖਤਾ ਦੇਣ ਦੀ ਪਹਿਲ ਦੀ ਸਰਾਹਨਾ ਕੀਤੀ। ਤੀਆਂ ਦਾ ਇਹ ਮੇਲਾ ਵਿਦਿਆਰਥੀਆਂ ਲਈ ਖੁਸ਼ੀ, ਸਿੱਖਿਆ ਤੇ ਸੱਭਿਆਚਾਰਕ ਅਨੁਭਵ ਦਾ ਸੁੰਦਰ ਸੁਮੇਲ ਸਾਬਤ ਹੋਇਆ। ਸਮਾਗਮ ਨੇ ਇਹ ਸੰਦੇਸ਼ ਦਿੱਤਾ ਕਿ ਜਿਹੜੀ ਸਿੱਖਿਆ ਬੱਚਿਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਦੀ ਹੈ, ਉਹੀ ਉਨ੍ਹਾਂ ਨੂੰ ਮਜ਼ਬੂਤ ਸ਼ਖ਼ਸੀਅਤ ਅਤੇ ਬਹਤਰ ਨਾਗਰਿਕ ਬਣਾਉਣ ’ਚ ਸਹਾਇਕ ਹੁੰਦੀ ਹੈ।

Amritsar Farmers Protest: ਅੰਮ੍ਰਿਤਸਰ ’ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਫਿਲਹਾਲ ਮੁਲਤਵੀ, ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਲਿਆ ਫੈਸਲਾ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼/ਹਿ.ਸ.)। ਅੰਮ੍ਰਿਤਸਰ ’ਚ ਕਿਸਾਨ ਜਥੇਬੰਦੀਆਂ ਵੱਲੋਂ ਅੱਜ 11 ਅਗਸਤ ਨੂੰ ਪ੍ਰਸਤਾਵਿਤ ਰੇਲ ਰੋਕੋ ਅੰਦੋਲਨ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ, 2024 ’ਚ ਹੋਈ ਓਲਾਵਰਖਾ ਨਾਲ ਹੋਏ ਨੁਕਸਾਨ ਦੀ ਭਰਪਾਈ ਸਮੇਤ ਵੱਖ-ਵੱਖ ਮੰਗਾਂ ਸਬੰਧੀ ਕਿਸਾਨਾਂ ਵੱਲੋਂ ਅੱਜ ਦੁਪਹਿਰ 12 ਵਜੇ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ। ਮਾਹਲ ਨੇ ਦੱਸਿਆ ਕਿ ਇਸ ਸਬੰਧੀ ਡੀਆਈਜੀ, ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਚੱਲ ਰਹੀਆਂ ਸਨ। ਕਿਸਾਨਾਂ ਦੀ ਮੁੱਖ ਮੰਗ ਸੀ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਜਲਦ ਤੋਂ ਜਲਦ ਮੁਆਵਜ਼ੇ ਦੀ ਰਕਮ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਨੂੰ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਕਈ ਪ੍ਰਭਾਵਿਤ ਪਰਿਵਾਰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਐੱਸਐੱਸਪੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਪ੍ਰਸ਼ਾਸਨ ਵੱਲੋਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਗਿਆ।

ਕਿ ਹੜ੍ਹ ਪੀੜਤਾਂ ਦੇ ਮੁਆਵਜ਼ੇ ਦੀ ਰਕਮ ਜਾਰੀ ਕਰਨ ਦੀ ਪ੍ਰਕਿਰਿਆ ਅੱਜ ਤੋਂ ਹੀ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਾਲ 2024 ’ਚ ਓਲਾਵਰਖਾ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਵੀ ਸਬੰਧਤ ਅਧਿਕਾਰੀ ਕਿਸਾਨਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੇ ਬੈਂਕ ਖਾਤਿਆਂ ਦੀ ਜਾਣਕਾਰੀ ਲੈ ਰਹੇ ਹਨ। ਮਾਹਲ ਨੇ ਕਿਹਾ ਕਿ ਇਨ੍ਹਾਂ ਦੋ ਮੁੱਖ ਮੰਗਾਂ ’ਤੇ ਸਰਕਾਰ ਵੱਲੋਂ ਸਹਿਮਤੀ ਜਤਾਉਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਰੇਲ ਰੋਕੋ ਅੰਦੋਲਨ ਨੂੰ ਫਿਲਹਾਲ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੱਧਰ ਦੀਆਂ ਹੋਰ ਮੰਗਾਂ ਸਬੰਧੀ ਖੇਤੀਬਾੜੀ ਮੰਤਰੀ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾਵੇਗੀ। ਮਾਹਲ ਮੁਤਾਬਕ ਪ੍ਰਸਤਾਵਿਤ ਅੰਦੋਲਨ ’ਚ ਪੰਜਾਬ ਦੇ 13 ਤੋਂ 14 ਜ਼ਿਲ੍ਹਿਆਂ ਤੋਂ ਕਿਸਾਨਾਂ ਨੇ ਅੰਮ੍ਰਿਤਸਰ ਪਹੁੰਚਣਾ ਸੀ।

ਇਹ ਵੀ ਪੜ੍ਹੋ : Jabalpur Railway Station: ਜਬਲਪੁਰ ਰੇਲਵੇ ਸਟੇਸ਼ਨ ’ਤੇ ਖੜੀ ਰੇਲਗੱਡੀ ਦੇ AC ਕੋਚ ਵਿੱਚ ਲੱਗੀ ਅੱਗ

ਸਰਕਾਰ ਵੱਲੋਂ ਦੋ ਮੁੱਖ ਮੰਗਾਂ ’ਤੇ ਸਹਿਮਤੀ ਦੇਣ ਤੋਂ ਬਾਅਦ ਸੂਬਾ ਤੇ ਜ਼ਿਲ੍ਹਾ ਪੱਧਰੀ ਆਗੂਆਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ, ਜਿਸ ’ਚ ਅੰਦੋਲਨ ਮੁਲਤਵੀ ਕਰਨ ’ਤੇ ਸਹਿਮਤੀ ਬਣੀ। ਇਸ ਸਬੰਧੀ ਐੱਸਐੱਸਪੀ ਅੰਮ੍ਰਿਤਸਰ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਕਿਸਾਨ ਆਗੂਆਂ ਨਾਲ ਡੀਆਈਜੀ, ਡਿਪਟੀ ਕਮਿਸ਼ਨਰ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੀਟਿੰਗ ਸੁਹਿਰਦ ਮਾਹੌਲ ’ਚ ਹੋਈ। ਕਿਸਾਨਾਂ ਦੀਆਂ ਮੰਗਾਂ ਸਬੰਧਤ ਵਿਭਾਗਾਂ ਤੇ ਮੰਤਰਾਲਿਆਂ ਨੂੰ ਲਿਖਤੀ ਰੂਪ ’ਚ ਭੇਜ ਦਿੱਤੀਆਂ ਗਈਆਂ ਹਨ। ਐੱਸਐੱਸਪੀ ਨੇ ਦੱਸਿਆ ਕਿ 15 ਅਗਸਤ ਤੋਂ ਬਾਅਦ ਮੁੜ ਮੀਟਿੰਗ ਕਰਕੇ ਕਿਸਾਨਾਂ ਦੀਆਂ ਮੰਗਾਂ ’ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਆਵਜ਼ੇ ਦੀ ਵੱਡੀ ਗਿਣਤੀ ’ਚ ਅਦਾਇਗੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ, ਜਦਕਿ ਜਿਨ੍ਹਾਂ ਕਿਸਾਨਾਂ ਦਾ ਮੁਆਵਜ਼ਾ ਅਜੇ ਬਕਾਇਆ ਹੈ, ਉਨ੍ਹਾਂ ਦੀਆਂ ਸੂਚੀਆਂ ਤਿਆਰ ਕਰ ਲਈਆਂ ਗਈਆਂ ਹਨ ਤੇ ਉਨ੍ਹਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ।

Amritsar News: ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵੱਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ
ਅੰਮ੍ਰਿਤਸਰ (ਰਾਜਨ ਮਾਨ) ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਤੀਆਂ ਦਾ ਬੜੇ ਹੀ ਉਤਸ਼ਾਹ ਅਤੇ ਸਭਿਆਚਾਰਕ ਢੰਗ ਨਾਲ ਮਨਾਇਆ ਗਿਆ। ਇਸ ਮੇਲੇ ਦੀ ਵਿਲੱਖਣਤਾ ਇਹ ਸੀ ਕਿ ਤੀਆਂ ਦੇ ਨਾਲ-ਨਾਲ ਪੁਰਸ਼ਾਂ ਨੇ ਵੀ ਉਹਨਾਂ ਦੇ ਇਸ ਤਿਉਹਾਰ ਵਿੱਚ ਬਰਾਬਰ ਯੋਗਦਾਨ ਪਾਇਆ ਅਤੇ ਗਿੱਧੇ ਤੇ ਭੰਗੜੇ ਨਾਲ ਰੰਗ ਬੰਨ੍ਹਿਆ।

ਪੰਜਾਬੀ ਸਭਿਆਚਾਰ ਪਹਿਰਾਵੇ ਵਿੱਚ ਸੱਜੀਆਂ ਤੀਆਂ ਵੱਲੋਂ ਪੰਜਾਬੀ ਲੋਕ ਨਾਚ ਗਿੱਧੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ, ਜਿਸ ਨੇ ਸਮਾਗਮ ਵਿੱਚ ਮੌਜੂਦ ਔਰਤਾਂ ਅਤੇ ਮਹਿਮਾਨਾਂ ਦਾ ਮਨ ਮੋਹ ਲਿਆ। ਇਸ ਮੌਕੇ ਤੇ ਬੋਲਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਪ੍ਰੋ: ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਅਜਿਹੇ ਸਭਿਆਚਾਰ ਮੇਲੇ ਸਾਨੂੰ ਆਪਣੇ ਸਭਿਆਚਾਰ ਬਾਰੇ ਯਾਦ ਦਿਵਾਉਂਦੇ ਰਹਿੰਦੇ ਹਨ ਅਤੇ ਅਜੋਕੀ ਪੀੜ੍ਹੀ ਵੀ ਆਪਣੇ ਅਮੀਰ ਵਿਰਸੇ ਤੋਂ ਜਾਣੂ ਹੁੰਦੀ ਹੈ।

Read Also : ਵਿਦੇਸ਼ੀ ਧਰਤੀ 'ਤੇ ਡੇਰਾ ਸ਼ਰਧਾਲੂਆਂ ਦਾ ਪਰਉਪਕਾਰ, ਪੰਛੀਆਂ ਦੀ ਸੰਭਾਲ ਲਈ ਚੁੱਕਿਆ ਕਦਮ

ਉਹਨਾਂ ਕਿਹਾ ਕਿ ਕਿਸੇ ਵੀ ਸੁਸਾਇਟੀ ਦੀ ਹੋਂਦ ਉਸਦਾ ਸਭਿਆਚਾਰ ਹੁੰਦਾ ਹੈ ਅਤੇ ਜਿਹੜੇ ਲੋਕ ਆਪਣੇ ਅਮੀਰ ਸੱਭਿਆਚਾਰ ਨੂੰ ਜਿਊਂਦਾ ਰੱਖਦੇ ਹਨ ਉਹਨਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਉਸਤੋਂ ਬਹੁਤ ਕੁਝ ਸਿੱਖਦੀਆਂ ਹਨ। ਉਹਨਾਂ ਸਾਰੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਸਭਿਆਚਾਰ ਨਾਲ ਵੱਧ ਤੋਂ ਵੱਧ ਜੁੜਕੇ ਇਸਦੇ ਅਮੀਰ ਵਿਰਸੇ ਦਾ ਆਨੰਦ ਲੈਣ। ਉਹਨਾਂ ਕਿਹਾ ਜਿਹੜੇ ਲੋਕ ਆਪਣੇ ਸਭਿਆਚਾਰ ਅਤੇ ਵਿਰਸੇ ਨੂੰ ਸੰਭਾਲ ਕੇ ਰੱਖਦੇ ਹਨ ਉਹ ਦੁਨੀਆਂ ਦੇ ਸਭ ਤੋਂ ਅਮੀਰ ਹੁੰਦੇ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਦੀ ਪਹਿਚਾਣ ਉਹਨਾਂ ਦਾ ਅਮੀਰ ਵਿਰਸਾ ਹੈ ਅਤੇ ਇਸਨੂੰ ਸੰਭਾਲ ਕੇ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਹੈ।

ਇਸ ਮੌਕੇ ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਨੇ ਪੰਜਾਬ ਦੇ ਪੁਰਾਤਨ ਸੱਭਿਆਚਾਰ ਅਤੇ ਵਿਰਸੇ ਨੂੰ ਜੀਵਤ ਰੱਖਣ ਲਈ ਹਰ ਸਾਲ ਤੀਆਂ ਦਾ ਤਿਉਹਾਰ ਮਨਾਉਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਪੰਜਾਬੀ ਸੱਭਿਆਚਾਰ, ਰੀਤੀ-ਰਿਵਾਜਾਂ ਅਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਜਿਹੇ ਪ੍ਰੋਗਰਾਮ ਸਾਡੇ ਸਭਿਆਚਾਰ ਦੁ ਰੀੜ ਦੀ ਹੱਡੀ ਹੁੰਦੇ ਹਨ ਅਤੇ ਇਸਨੂੰ ਸੰਭਾਲ ਕੇ ਰੱਖਣਾ ਸਾਡੇ ਸਾਰਿਆਂ ਦਾ ਫਰਜ਼ ਹੈ।

ਤੀਆਂ ਦੇ ਗਿੱਧੇ ਤੋਂ ਬਾਅਦ ਉਹਨਾਂ ਦਾ ਸਾਥ ਦੇਂਦਿਆਂ ਆਦਮੀਆਂ ਵਲੋਂ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਸਾਰਾ ਹਾਲ ਪੰਜਾਬੀ ਸਭਿਆਚਾਰ ਦੇ ਰੰਗ ਵਿੱਚ ਰੰਗਿਆ ਹੋਇਆ ਸੀ। ਇਸ ਪ੍ਰੋਗਰਾਮ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਈ ਮੌਜੂਦਾ ਅਤੇ ਸਾਬਕਾ ਪ੍ਰੋਫੈਸਰ ਅਤੇ ਵੱਖ ਵੱਖ ਸਰਕਾਰੀ ਵਿਭਾਗਾਂ ਤੋਂ ਸੇਵਾ ਮੁਕਤ ਹੋਏ ਸੀਨੀਅਰ ਅਧਿਕਾਰੀ ਨੇ ਹਿੱਸਾ ਲਿਆ।

Amritsar Police News: ਡੀਆਈਜੀ ਹਰਮਨਬੀਰ ਸਿੰਘ ਨੂੰ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਵਾਧੂ ਚਾਰਜ
Amritsar Police News: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਸਰਕਾਰ ਨੇ ਅੰਮ੍ਰਿਤਸਰ ਪੁਲਿਸ ਪ੍ਰਸ਼ਾਸਨ ’ਚ ਅਹਿਮ ਪ੍ਰਸ਼ਾਸਨਿਕ ਤਬਦੀਲੀ ਕਰਦਿਆਂ ਡੀਆਈਜੀ ਬਾਰਡਰ ਰੇਂਜ ਹਰਮਨਬੀਰ ਸਿੰਘ (ਆਈਪੀਐਸ) ਨੂੰ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਦਾ ਵਾਧੂ ਚਾਰਜ ਸੌਂਪਿਆ ਹੈ। ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ 2010 ਬੈਚ ਦੇ ਆਈਪੀਐਸ ਅਧਿਕਾਰੀ ਹਰਮਨਬੀਰ ਸਿੰਘ ਡੀਆਈਜੀ ਬਾਰਡਰ ਰੇਂਜ, ਅੰਮ੍ਰਿਤਸਰ ਦੇ ਅਹੁਦੇ ’ਤੇ ਬਰਕਰਾਰ ਰਹਿਣਗੇ ਤੇ ਇਸ ਦੇ ਨਾਲ-ਨਾਲ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਦੀਆਂ ਵਾਧੂ ਜ਼ਿੰਮੇਵਾਰੀਆਂ ਵੀ ਨਿਭਾਉਣਗੇ। ਉਨ੍ਹਾਂ ਨੂੰ ਇਹ ਚਾਰਜ ਆਈਪੀਐਸ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਥਾਂ ਦਿੱਤਾ ਗਿਆ ਹੈ।

ਸਰਕਾਰ ਨੇ 2004 ਬੈਚ ਦੇ ਆਈਪੀਐਸ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਨੂੰ ਅਗਲੇ ਹੁਕਮਾਂ ਤੱਕ ਪੰਜਾਬ ਦੇ ਪੁਲਿਸ ਮਹਾਨਿਰਦੇਸ਼ਕ (ਡੀਜੀਪੀ) ਦਫ਼ਤਰ ’ਚ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੀ ਨਵੀਂ ਤਾਇਨਾਤੀ ਸਬੰਧੀ ਹੁਕਮ ਬਾਅਦ ’ਚ ਜਾਰੀ ਕੀਤੇ ਜਾਣਗੇ। ਹੁਕਮਾਂ ’ਚ ਸਬੰਧਤ ਅਧਿਕਾਰੀਆਂ ਨੂੰ ਆਪਣੇ ਨਵੇਂ ਅਹੁਦਿਆਂ ਦਾ ਕਾਰਜਭਾਰ ਤੁਰੰਤ ਸੰਭਾਲਣ ਲਈ ਵੀ ਕਿਹਾ ਗਿਆ ਹੈ। ਸਰਕਾਰ ਨੇ ਸਪੱਸ਼ਟ ਕੀਤਾ ਕਿ ਇਹ ਪ੍ਰਸ਼ਾਸਨਿਕ ਫੇਰਬਦਲ ਸਮਰੱਥ ਅਥਾਰਟੀ ਦੀ ਮਨਜ਼ੂਰੀ ਨਾਲ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ। ਇਹ ਹੁਕਮ 7 ਅਗਸਤ 2026 ਨੂੰ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਦੇ ਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਵੱਲੋਂ ਜਾਰੀ ਕੀਤੇ ਗਏ। ਹੁਕਮਾਂ ਦੀਆਂ ਕਾਪੀਆਂ ਕੇਂਦਰੀ ਗ੍ਰਹਿ ਸਕੱਤਰ, ਪੰਜਾਬ ਦੇ ਮੁੱਖ ਮੰਤਰੀ ਦੇ ਮੁੱਖ ਸਕੱਤਰ, ਪੰਜਾਬ ਦੇ ਡੀਜੀਪੀ, ਕਾਰਮਿਕ ਵਿਭਾਗ ਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਲਈ ਭੇਜੀਆਂ ਗਈਆਂ ਹਨ। Amritsar Police News

ਇਹ ਵੀ ਪੜ੍ਹੋ : Mohali School Bomb Threat: ਮੋਹਾਲੀ ਦੇ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਦੂਜੀ ਵਾਰ ਆਈ ਈਮੇਲ

Amritsar Heroin Seizure: ਅੰਮ੍ਰਿਤਸਰ ’ਚ 50 ਕਰੋੜ ਦੀ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
ਅੰਮ੍ਰਿਤਸਰ (ਰਾਜਨ ਮਾਨ)। ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 50 ਕਰੋੜ ਰੁਪਏ ਦੀ ਕੀਮਤ ਦੀ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰਲੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਬੀਰ ਸਿੰਘ ਉਰਫ਼ ਮੋਨੂ ਤੇ ਅੰਮ੍ਰਿਤਪਾਲ ਸਿੰਘ ਉਰਫ਼ ਮੋਟਾ ਵਜੋਂ ਹੋਈ ਹੈ, ਜੋ ਦੋਵੇਂ ਅੰਮ੍ਰਿਤਸਰ ਦੇ ਰਣਗੜ੍ਹ ਦੇ ਰਹਿਣ ਵਾਲੇ ਹਨ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰਦੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ’ਚ ਸ਼ਾਮਲ ਸਾਰੇ ਸਹਿਯੋਗੀਆਂ ਦੀ ਪਛਾਣ ਤੇ ਪੂਰੀ ਸਪਲਾਈ ਚੇਨ ਦਾ ਖਾਤਮਾ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਜਾਰੀ ਹੈ।

ਆਪ੍ਰੇਸ਼ਨ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੰਟ ਆਫ਼ ਪੁਲਿਸ (ਐੱਸਐੱਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਸਰਹੱਦ-ਪਾਰ ਦੇ ਨਸ਼ਾ ਤਸਕਰੀ ਨੈੱਟਵਰਕ ਨਾਲ ਸਬੰਧਤ ਦੋ ਵਿਅਕਤੀਆਂ ਨੇ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ, ਜਿਸਨੂੰ ਉਹ ਘਰਿੰਡਾ ਖੇਤਰ ’ਚ ਸਪਲਾਈ ਕਰਨ ਵਾਲੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਲਾਕੇ ’ਚ ਨਾਕਾਬੰਦੀ ਕਰਕੇ ਜਸਬੀਰ ਉਰਫ਼ ਮੋਨੂ ਤੇ ਅੰਮ੍ਰਿਤਪਾਲ ਉਰਫ਼ ਮੋਟੂ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ’ਚੋਂ 10.03 ਕਿੱਲੋ ਹੈਰੋਇਨ ਬਰਾਮਦ ਹੋਈ। ਐੱਸਐੱਸਪੀ ਨੇ ਕਿਹਾ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਿਖੇ ਐੱਨਡੀਪੀਐੱਸ ਐਕਟ ਦੀ ਧਾਰਾ 21 ਤਹਿਤ ਐਫਆਈਆਰ ਨੰਬਰ 339 ਮਿਤੀ 4/8/2026 ਦਰਜ ਕੀਤੀ ਗਈ ਹੈ। Amritsar Heroin Seizure

ਇਹ ਵੀ ਪੜ੍ਹੋ : Amritsar News: ਮੁੱਖ ਮੰਤਰੀ ਰਮਦਾਸ ਦੇ ਸੁੰਦਰੀਕਰਨ ਲਈ ਵਿਸ਼ੇਸ਼ ਗ੍ਰਾਂਟ ਦੀ ਮੰਗ

Amritsar News: ਮੁੱਖ ਮੰਤਰੀ ਰਮਦਾਸ ਦੇ ਸੁੰਦਰੀਕਰਨ ਲਈ ਵਿਸ਼ੇਸ਼ ਗ੍ਰਾਂਟ ਦੀ ਮੰਗ
Amritsar News: ਅੰਮ੍ਰਿਤਸਰ (ਰਾਜਨ ਮਾਨ)। ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਸਾਬਕਾ ਸਰਕਾਰਾਂ ਵੱਲੋਂ ਅਜਾਦੀ ਪਿੱਛੋਂ ਲੰਮਾ ਸਮਾਂ ਬੀਤ ਜਾਣ ਬਾਵਜੂਦ ਵਿਧਾਨ ਸਭਾ ਹਲਕਾ ਅਜਨਾਲਾ ਤਹਿਤ ਪੈਂਦੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਨਗਰ ਰਮਦਾਸ ਦੇ ਬਹੁ ਪੱਖੀ ਵਿਕਾਸ ਨੂੰ ਅਣਗੌਲੇ ਰੱਖੇ ਜਾਣ ਤੇ ਡਾਹਢੀ ਚਿੰਤਾ ਪ੍ਰਗਟ ਕਰਦਿਆਂ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ’ਚ ਇਤਿਹਾਸਕ ਨਗਰ ਰਮਦਾਸ ਦੇ ਵਿਆਪਕ ਤੌਰ ਤੇ ਬਹੁਪੱਖੀ ਵਿਕਾਸ ਤੇ ਸੁੰਦਰੀਕਰਨ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਉਠਾਇਆ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਕੋਲੋਂ ਉਚੇਚੀ ਮੰਗ ਕੀਤੀ ਕਿ ਨਗਰ ਰਮਦਾਸ ਦੀ ਇਤਿਹਾਸਕ ਮਹਾਨਤਾ ਨੂੰ ਮੁੱਖ ਰੱਖਦਿਆਂ ਨਗਰ ਦੇ ਯੋਜਨਾਬੱਧ ਵਿਆਪਕ ਸੁੰਦਰੀਕਰਨ ਲਈ ਵਿਸ਼ੇਸ਼ ਖੁੱਲੀ੍ਗ੍ਰਾਂਟ ਦਾ ਗੱਫਾ ਜਾਰੀ ਕੀਤਾ ਜਾਵੇ।

ਵਿਧਾਇਕ ਤੇ ਮੁੱਖ ਬੁਲਾਰੇ ਧਾਲੀਵਾਲ ਨੇ ਵਿਧਾਨ ਸਭਾ ਦੇ ਸੈਸ਼ਨ ’ਚ ਮੌਜੂਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮਾਲ ਮੰਤਰੀ ਪੰਜਾਬ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੂੰ ਸੰਬੋਧਿਤ ਹੁੰਦਿਆਂ ਇਹ ਵੀ ਮੰਗ ਜ਼ੋਰਦਾਰ ਢੰਗ ਨਾਲ ਉਠਾਈ ਕਿ ਇਤਿਹਾਸਕ ਨਗਰ ਰਮਦਾਸ ਦੇ ਬੱਸ ਅੱਡੇ ਤੋਂ ਗੁਰਦੁਆਰਾ ਸ੍ਰੀ ਤੱਪ ਅਸਥਾਨ ਸਾਹਿਬ (ਜਿੱਥੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਨੇ ਲੰਮਾ ਸਮਾਂ ਤਪੱਸਿਆ ਕੀਤੀ) ਤੱਕ ਜਾਂਦੀ ਸੜਕ ਨੂੰ ਵਿਰਾਸਤੀ ਰੁਤਬਾ ਦਿੱਤਾ ਜਾਵੇ, ਜਦੋਂਕਿ ਬੱਸ ਅੱਡਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਨਾਅ ਬਾਬਾ ਬੁੱਢਾ ਸਾਹਿਬ ਜੀ ਦੇ ਨਾਂਅ ਤੇ ਰੱਖੇ ਜਾਣ। ਸ. ਧਾਲੀਵਾਲ ਨੇ ਭਾਰਤ –ਪਾਕਿ ਕੌਮਾਂਤਰੀ ਸਰਹੱਦ ਤੋਂ ਉਰਾਂ ਥੋੜੀ ਵਿੱਥ ਤੇ ਵੱਸੇ ਕਸਬਾ ਰਮਦਾਸ ਸਮੇਤ ਨੇੜੇ ਤੇੜੇ ਦੇ ਸਰਹੱਦੀ ਤੇ ਪਿੱਛੜੇ ਪਿੰਡਾਂ ਦੇ ਵਸਨੀਕਾਂ ਨੂੰ ਦਰਪੇਸ਼ ਮਾਲ ਵਿਭਾਗ ਨਾਲ ਸੰਬੰਧਤ ਦਿੱਕਤਾਂ ਦੇ ਸਥਾਈ ਹੱਲ ਲਈ ਸਬ ਤਹਿਸੀਲ ਰਮਦਾਸ ਦਾ ਰੁਤਬਾ ਵਧਾ ਕੇ ਤਹਿਸੀਲ ਦਾ ਦਰਜਾ ਦਿੱਤਾ ਜਾਵੇ। Amritsar News

ਜਦੋਂਕਿ ਉਨ੍ਹਾਂ (ਸ. ਧਾਲੀਵਾਲ) ਵੱਲੋਂ ਪਿਛਲੇ ਸਮੇਂ ’ਚ ਰਮਦਾਸ ਵਿਖੇ ਗ੍ਰਾਮ ਪੰਚਾਇਤਾਂ ਦੀ ਸਹੂਲਤ ਲਈ ਉਠਾਈ ਗਈ ਮੰਗ ਦੇ ਮੱਦੇਨਜ਼ਰ ਬੀਡੀਪੀਓ ਦਫਤਰ (ਬਲਾਕ ਵਿਕਾਸ ਤੇ ਪੰਚਾਇਤੀ ਵਿਭਾਗ ਦਫਤਰ) ਸਥਾਪਿਤ ਕੀਤੇ ਜਾਣ ਲਈ ਮੁੱਖ ਮੰਤਰੀ ਪੰਜਾਬ ਸ. ਮਾਨ ਹੁਰਾਂ ਦੇ ਸ਼ੁਕਰਗੁਜ਼ਾਰ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਨੇ ਜਿੱਥੇ ਨਗਰ ਰਮਦਾਸ ਵਿਖੇ ਲੰਮਾ ਸਮਾਂ ਤਪੱਸਿਆ ਕੀਤੀ, ਉਥੇ ਉਨ੍ਹਾਂ ਵੱਲੋਂ ਅੰਤਿਮ ਸਵਾਸ ਤਿਆਗੇ ਜਾਣ ਤੇ ਅੰਤਿਮ ਸੰਸਕਾਰ ਵੀ ਰਮਦਾਸ ਵਿਖੇ ਹੀ ਹੋਇਆ, ਜਿੱਥੇ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਬਣਿਆ ਹੋਇਆ ਹੈ। Amritsar News

ਇਹ ਵੀ ਪੜ੍ਹੋ : AAP Punjab: ਮੋਹਾਲੀ ਦੀ ਸਿਆਸਤ ’ਚ ਵੱਡਾ ਉਲਟਫੇਰ, ਕਾਂਗਰਸੀ ਆਗੂ ‘ਆਪ’ ’ਚ ਸ਼ਾਮਲ

Amritsar News: ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ
ਅੰਮ੍ਰਿਤਸਰ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਹੱਲ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਇਸ ਤਹਿਤ ਅੰਮ੍ਰਿਤਸਰ ਸ਼ਹਿਰੀ ਅਤੇ ਦਿਹਾਤੀ ਖੇਤਰ ਲਈ 2 ਕਰੋੜ ਰੁਪਏ ਅਤੇ ਤਰਨ ਤਾਰਨ ਜ਼ਿਲ੍ਹੇ ਲਈ ਵੀ 2 ਕਰੋੜ ਰੁਪਏ ਦੀ ਰਕਮ ਰਾਖਵੀਂ ਕੀਤੀ ਗਈ ਹੈ।

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਅਤੇ ਮਾਝਾ ਜ਼ੋਨ ਇੰਚਾਰਜ ਸ਼ੀਤਲ ਜੁਨੇਜਾ, ਡੀਐੱਸਟੀਸੀ ਤਰਨ ਤਾਰਨ ਦੇ ਚੇਅਰਮੈਨ ਹਰਮਨਦੀਪ ਸਿੰਘ ਮੈਣੀ ਅਤੇ ਡੀਐੱਸਟੀਸੀ ਦੇ ਵਾਈਸ ਚੇਅਰਮੈਨ ਅਭਿਸ਼ੇਕ ਬਾਂਸਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਅਤੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਅਤੇ ਅਨਿਲ ਠਾਕੁਰ ਦਾ ਇਸ ਮਹੱਤਵਪੂਰਨ ਫੈਸਲੇ ਲਈ ਦਿਲੋਂ ਧੰਨਵਾਦ ਕੀਤਾ।

Read Also : ਲੰਬੇ ਇੰਤਜ਼ਾਰ ਮਗਰੋਂ ਅੱਜ ਲੁਧਿਆਣਾ ਦੇ ਦੋ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ ਮੁੱਖ ਮੰਤਰੀ ਮਾਨ

ਜੁਨੇਜਾ ਨੇ ਕਿਹਾ ਕਿ ਇਸ ਵਿਸ਼ੇਸ਼ ਫੰਡ ਨਾਲ ਵਪਾਰਕ ਬਾਜ਼ਾਰਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਅਧੀਨ ਬਾਜ਼ਾਰਾਂ ਵਿੱਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ, ਸੜਕਾਂ ਦੀ ਮੁਰੰਮਤ ਅਤੇ ਨਿਰਮਾਣ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦਾ ਵਿਕਾਸ ਕੀਤਾ ਜਾਵੇਗਾ, ਜਿਸ ਨਾਲ ਵਪਾਰੀਆਂ ਅਤੇ ਆਮ ਲੋਕਾਂ ਨੂੰ ਵੱਡਾ ਲਾਭ ਮਿਲੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਅਤੇ ਬਾਜ਼ਾਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਹ ਫੰਡ ਉਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

Amritsar News: ਅੰਮ੍ਰਿਤਸਰ ਪੁਲਿਸ ਨੇ 20 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਕੀਤਾ ਗ੍ਰਿਫਤਾਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਇੱਕ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ’ਚੋਂ 20 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਅੰਦਾਜ਼ਨ ਕੀਮਤ 140 ਕਰੋੜ ਰੁਪਏ ਦੱਸੀ ਜਾ ਰਹੀ ਹੈ। ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵਿਦੇਸ਼ ’ਚ ਬੈਠੇ ਇੱਕ ਹੈਂਡਲਰ ਦੇ ਇਸ਼ਾਰਿਆਂ ’ਤੇ ਕੰਮ ਕਰ ਰਿਹਾ ਸੀ। ਪੁਲਿਸ ਅਨੁਸਾਰ, ਇਸ ਹੈਂਡਲਰ ਦੇ ਸਬੰਧ ਸਰਹੱਦ ਪਾਰ ਸਰਗਰਮ ਡਰੱਗ ਤਸਕਰਾਂ ਨਾਲ ਹਨ।

ਇਹ ਖਬਰ ਵੀ ਪੜ੍ਹੋ : Bhogapuram Airport: PM ਨੇ ਭੋਗਪੁਰਮ ਵਿਖੇ ਅੱਲੂਰੀ ਸੀਤਾਰਾਮ ਰਾਜੂ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਕੀਤਾ ਉਦਘਾਟਨ

ਮੁਲਜ਼ਮ ਦਾ ਕੰਮ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਹੁੰਚਾਈ ਗਈ ਹੈਰੋਇਨ ਦੀ ਖੇਪ ਪ੍ਰਾਪਤ ਕਰਨਾ ਤੇ ਉਸ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਸਪਲਾਈ ਕਰਨਾ ਸੀ। ਇਸ ਮਾਮਲੇ ਸਬੰਧੀ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐੱਸਐੱਸਓਸੀ), ਅੰਮ੍ਰਿਤਸਰ ਥਾਣੇ ’ਚ ਐੱਨਡੀਪੀਐੱਸ ਐਕਟ ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਹੁਣ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ, ਪੂਰੇ ਗਿਰੋਹ ਦਾ ਪਰਦਾਫਾਸ਼ ਕਰਨ ਤੇ ਪਹਿਲਾਂ ਫੜੇ ਗਏ ਡਰੱਗ ਤਸਕਰੀ ਮਾਡਿਊਲਾਂ ਨਾਲ ਇਸ ਦੇ ਸੰਭਾਵਿਤ ਸਬੰਧਾਂ ਦੀ  ਵੀ ਜਾਂਚ ਕਰ ਰਹੀ ਹੈ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਦੀ ਮੁਹਿੰਮ ਤਹਿਤ ਸਰਹੱਦ ਪਾਰ ਤੋਂ ਚੱਲ ਰਹੇ ਡਰੱਗ ਤਸਕਰੀ ਨੈੱਟਵਰਕਾਂ ਖਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ। Amritsar News