MLA Lakhbir Singh Rai - Sach Kahoon Punjabi

Fatehgarh Sahib News: ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਨਸ਼ਾ ਮੁਕਤ ਬਣਾਉਣਾ ਪਹਿਲ : ਵਿਧਾਇਕ ਰਾਏ
Fatehgarh Sahib News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਫ਼ਤਹਿਗੜ੍ਹ ਸਾਹਿਬ ਵੱਲੋਂ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਤਹਿਤ ‘ਨਸ਼ਾ ਮੁਕਤ ਭਾਰਤ ਅਭਿਆਨ’ ਅਧੀਨ ਬਚਤ ਭਵਨ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਖੇਡ ਕਿੱਟਾਂ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ’ਚ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਮੁੱਖ ਮਹਿਮਾਨ ਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।

ਸੰਬੋਧਨ ਕਰਦਿਆਂ ਵਿਧਾਇਕ ਰਾਏ ਨੇ ਕਿਹਾ ਕਿ ਨਸ਼ਾ ਇੱਕ ਕੋਹੜ ਹੈ ਜਿਸ ਨੇ ਪੰਜਾਬ ਦੀ ਜਵਾਨੀ ਰੋਲ ਕੇ ਰੱਖ ਦਿੱਤੀ, ਪਰ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਨਸ਼ਾ ਤਸਕਰਾਂ ਨੂੰ ਜੇਲ੍ਹਾਂ ’ਚ ਸੁੱਟਿਆ ਗਿਆ ਤੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ’ਚੋਂ ਕੱਢਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Arvind Kejriwal Statement: 'ਆਪ' ਸੰਸਦ ਮੈਂਬਰਾਂ ਦੇ ਟੁੱਟਣ 'ਤੇ ਅਰਵਿੰਦ ਕੇਜਰੀਵਾਲ ਆਇਆ ਵੱਡਾ ਬਿਆਨ, ਜਾਣੋ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਪਿੰਡਾਂ ’ਚ ਖੇਡ ਸਟੇਡੀਅਮ ਬਣਾ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਕੇ ਨਸ਼ਿਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਪਹਿਲ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨਸ਼ੇ ਦੇ ਮੁੱਦੇ ’ਤੇ ਪੂਰੀ ਤਰ੍ਹਾਂ ਸਤਰਕ ਹੈ। ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਸਕੂਲਾਂ-ਕਾਲਜਾਂ ’ਚ ਸ਼ਿਕਾਇਤ ਬਾਕਸ ਲਗਾਏ ਗਏ ਹਨ। ਇਨ੍ਹਾਂ ਰਾਹੀਂ ਵਿਦਿਆਰਥੀ ਨਸ਼ਾ ਕਰਨ ਵਾਲਿਆਂ ਦੀ ਗੁਪਤ ਸ਼ਿਕਾਇਤ ਦੇ ਸਕਦੇ ਹਨ। ਨਸ਼ਾ ਕਰਨ ਵਾਲੇ ਵਿਦਿਆਰਥੀਆਂ ਦੀ ਕੌਂਸਲਿੰਗ ਕੀਤੀ ਜਾਵੇਗੀ ਤੇ ਲੋੜ ਪੈਣ ’ਤੇ ਉਨ੍ਹਾਂ ਨੂੰ ਡੀ-ਅਡਿਕਸ਼ਨ ਸੈਂਟਰਾਂ ’ਚ ਵੀ ਭੇਜਿਆ ਜਾਵੇਗਾ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡ ਕਿੱਟਾਂ ਵੀ ਮੁਹੱਈਆ ਕਰਵਾਈਆਂ ਗਈਆਂ। ਪ੍ਰੋਗਰਾਮ ’ਚ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਦਾਰ ਸਿੰਘ ਮਾਂਗਟ, ਡੀਐੱਸਐੱਸਓ ਜਸਬੀਰ ਕੌਰ, ਨੋਡਲ ਅਫ਼ਸਰ ਨਸ਼ਾ ਮੁਕਤੀ ਅਭਿਆਨ ਲੈਕਚਰਾਰ ਦੀਪਕ ਕੁਮਾਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

ਫ਼ਤਹਿਗੜ੍ਹ ਸਾਹਿਬ : ਵਿਦਿਆਰਥੀਆਂ ਨੂੰ ਖੇਡ ਕਿੱਟਾਂ ਵੰਡਦੇ ਹੋਏ ਵਿਧਾਇਕ ਲਖਬੀਰ ਸਿੰਘ ਰਾਏ ਤੇ ਡਿਪਟੀ ਕਮਿਸ਼ਨਰ। ਤਸਵੀਰ : ਅਨਿਲ ਲੁਟਾਵਾ

Development Work: ਵਿਧਾਇਕ ਲਖਬੀਰ ਸਿੰਘ ਰਾਏ ਨੇ ਪਿੰਡ ਦੀ ਫਿਰਨੀ ਦਾ ਕੀਤਾ ਉਦਘਾਟਨ
ਸ਼ਿਕਾਇਤ ਮਿਲਣ ’ਤੇ ਤੁਰੰਤ ਸੀਐਮ ਨੂੰ ਲਿਖੀ ਸੀ ਚਿੱਠੀ : ਵਿਧਾਇਕ ਰਾਏ

Development Work: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸੜਕ ਉੱਤੇ ਮਾੜਾ ਮਟੀਰੀਅਲ ਪਾਏ ਜਾਣ ਦੀ ਸ਼ਿਕਾਇਤ ’ਤੇ ਤੁਰੰਤ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਗਈ ਸੀ ਅਤੇ ਅਗਲੇ ਹੀ ਦਿਨ ਸੀਐਮ ਦੀ ਟੀਮ ਸੜਕ ਦਾ ਸੈਂਪਲ ਭਰਨ ਦੇ ਲਈ ਪਹੁੰਚ ਗਈ ਸੀ। ਇਹ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਬਡਾਲੀ ਆਲਾ ਸਿੰਘ ਵਿਖੇ ਪਿੰਡ ਦੀ ਫਿਰਨੀ ਦਾ ਕੰਮ ਪੂਰਾ ਹੋਣ ’ਤੇ ਉਦਘਾਟਨ ਦੌਰਾਨ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਨਹੀਂ ਹੋਣ ਦਿੱਤੀ ਜਾਵੇਗੀ, ਜੇਕਰ ਕੋਈ ਠੇਕੇਦਾਰ ਮਾੜਾ ਮਟੀਰੀਅਲ ਵਰਤਦਾ ਹੈ ਤਾਂ ਉਸ ਨੂੰ ਤੁਰੰਤ ਰੋਕ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਨਾਲ ਸੰਬੰਧਿਤ ਲੋਕਾਂ ਨੂੰ ਸਰਕਾਰੀ ਕੰਮਾਂ ਦੀ ਪਹਿਰੇਦਾਰੀ ਕਰਨੀ ਚਾਹੀਦੀ ਹੈ। ਜੇਕਰ ਅਸੀਂ ਸਾਰੇ ਹੀ ਜਾਗਰੂਕ ਹੋਵਾਂਗੇ ਤਾਂ ਹੀ ਰੰਗਲਾ ਪੰਜਾਬ ਬਣਾਉਣ ਦੇ ਵਿੱਚ ਕਾਮਯਾਬ ਹੋਵਾਂਗੇ। ਉਨ੍ਹਾਂ ਕਿਹਾ ਕਿ ਉਕਤ ਸੜਕ ਦੇ ਮਾਮਲੇ ਵਿੱਚ ਸੈਂਪਲ ਦੀ ਰਿਪੋਰਟ ਪਾਜੀਟਿਵ ਆਈ ਹੈ, ਇਸ ਸੜਕ ਦੇ ਉੱਤੇ ਇੱਕ ਲੇਅਰ ਪਾਉਣੀ ਬਾਕੀ ਹੈ ਜੋ ਕਿ ਮੌਸਮ ਦੇ ਠੀਕ ਹੋਣ ਤੋਂ ਬਾਅਦ ਹੀ ਪਾਈ ਜਾਵੇਗੀ। ਪਹਿਲੀ ਲੇਅਰ ਸ਼ਹੀਦੀ ਜੋੜ ਮੇਲ 2025 ਦੇ ਕਾਰਨ ਪਾ ਦਿੱਤੀ ਗਈ ਸੀ ਕਿਉਂਕਿ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਨੇ ਆਉਣਾ ਹੁੰਦਾ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ।

ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਦੇ ਲਈ ਵਚਨਬੱਧ

ਉਨ੍ਹਾਂ ਕਿਹਾ ਕਿ ਬਡਾਲੀ ਆਲਾ ਸਿੰਘ ਪਿੰਡ ਦੇ ਲੋਕ ਪਿਛਲੇ ਲੰਮੇ ਸਮੇਂ ਤੋਂ ਗੰਦੇ ਪਾਣੀ ਅਤੇ ਟੁੱਟੇ ਰਸਤੇ ਦੀ ਸਮੱਸਿਆ ਦੇ ਨਾਲ ਜੂਝ ਰਹੇ ਸਨ ਨਾਲੀਆਂ ਦਾ ਗੰਦਾ ਪਾਣੀ ਸੜਕਾਂ ’ਤੇ ਘੁੰਮਦਾ ਸੀ, ਜਿੱਥੇ ਆਉਣ ਜਾਣ ਵਾਲੇ ਰਾਹਗਿਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ ਉੱਥੇ ਹੀ ਪਿੰਡ ਵਾਸੀਆਂ ਨੂੰ ਵੀ ਨਮੋਸ਼ੀ ਝੱਲਣੀ ਪੈਂਦੀ ਸੀ। ਹੁਣ ਨਾਲਾ ਬਣਾ ਕੇ ਪਾਣੀ ਨੂੰ ਅੰਡਰਗਰਾਊਂਡ ਕਰ ਦਿੱਤਾ ਗਿਆ ਹੈ ਅਤੇ ਇੰਟਰਲੋਕ ਟਾਈਲਾਂ ਦੇ ਨਾਲ ਰਸਤੇ ਨੂੰ ਪੱਕਾ ਕਰ ਦਿੱਤਾ ਗਿਆ ਹੈ। ਪਿੰਡ ਦੀ ਦਿੱਖ ਸੁੰਦਰ ਬਣ ਗਈ ਹੈ ਇਸ ਦੇ ਨਾਲ ਪਿੰਡ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਦੇ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ: Excellent Work: ਸ਼ਹੀਦੀ ਜੋੜ ਮੇਲੇ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਵਿਧਾਇਕ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕੀਤਾ ਸਨ…

ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਉਹ ਪਹਿਲੀ ਸਰਕਾਰ ਹੈ ਜਿਸ ਨੇ ਚੋਣਾਂ ਦੇ ਵਿੱਚ ਜਿਹੜੇ ਵਾਅਦੇ ਕੀਤੇ ਸਨ ਉਹ ਲਗਭਗ ਸਾਰੇ ਪੂਰੇ ਕੀਤੇ ਹਨ। ਬਲਕਿ ਜਿਹੜੇ ਵਾਅਦੇ ਨਹੀਂ ਕੀਤੇ ਸੀ ਉਹ ਵੀ ਪੂਰੇ ਕਰਕੇ ਦਿਖਾਏ ਹਨ। ਆਉਣ ਵਾਲੇ ਦਿਨਾਂ ਵਿੱਚ ਵੀ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ। ਇਸ ਮੌਕੇ ਗ੍ਰਾਮ ਪੰਚਾਇਤ ਵੱਲੋਂ ਵਿਧਾਇਕ ਲਖਬੀਰ ਸਿੰਘ ਰਾਏ ਦਾ ਸਿਰੋਪਾਓ ਦੇ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤੀਸ਼ ਲਟੌਰ, ਹਰਮੇਸ਼ ਪੁੰਨੀਆ ਗੁਰਨੈਬ ਸਿੰਘ ਹਿੰਦੂਪੁਰ, ਕੁਲਜਿੰਦਰ ਸਿੰਘ, ਪਿਆਰਾ ਸਿੰਘ, ਸੁਖਵੀਰ ਸਿੰਘ, ਅਤਰ ਸਿੰਘ, ਪ੍ਰਹਲਾਦ ਸਿੰਘ, ਅਮਰਿੰਦਰ ਸਿੰਘ ਮੰਡੋਫਲ, ਸਰਪੰਚ ਪ੍ਰਿਤਪਾਲ ਸਿੰਘ, ਬਸੰਤ ਸਿੰਘ, ਹਰਮਨਜੋਤ ਸਿੰਘ, ਰਾਜ ਕੁਮਾਰ, ਹਰਜਸ ਸਿੰਘ, ਰੁਪਿੰਦਰ ਕੌਰ, ਗੁਰਮੀਤ ਕੌਰ, ਰਣਜੀਤ ਸਿੰਘ, ਸਵਰਨ ਸਿੰਘ, ਜੈਬ ਸਿੰਘ, ਲਖਬੀਰ ਸਿੰਘ, ਤਰਲੋਚਨ ਸਿੰਘ, ਮੇਜਰ ਸਿੰਘ ਆਦਿ ਵੀ ਹਾਜ਼ਰ ਸਨ। Development Work

Sirhind City News: ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ 5.68 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਤੇ ਸੀਵਰੇਜ਼ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
ਲੋਕਾਂ ਨੂੰ ਮਿਲੀ ਵੱਡੀ ਰਾਹਤ, ਪ੍ਰੋਜੈਕਟ ਅਗਲੇ 8 ਮਹੀਨਿਆਂ ਅੰਦਰ ਹੋਵੇਗਾ ਮੁਕੰਮਲ

Sirhind City News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫ਼ਤਹਿਗੜ੍ਹ ਸਾਹਿਬ ਤੇ ਸਰਹਿੰਦ ਸ਼ਹਿਰ ਦੇ ਨਿਵਾਸੀਆਂ ਨੂੰ ਅੱਜ ਇੱਕ ਵੱਡਾ ਤੋਹਫ਼ਾ ਦਿੰਦਿਆਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਦੀ ਮੌਜੂਦਗੀ ਵਿੱਚ ਪੁਰਾਣਾ ਸਰਹਿੰਦ ਵਿਖੇ ਸਥਿਤ ਨੈਣਾਂ ਦੇਵੀ ਮੰਦਰ ਨਜ਼ਦੀਕ 5.68 ਕਰੋੜ ਰੁਪਏ ਦੀ ਲਾਗਤ ਵਾਲੇ ਜਲ ਸਪਲਾਈ ਤੇ ਸੀਵਰੇਜ਼ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਇਹ ਪ੍ਰੋਜੈਕਟ ਅਗਲੇ ਕਰੀਬ 8 ਮਹੀਨਿਆਂ ਅੰਦਰ ਮੁਕੰਮਲ ਹੋਵੇਗਾ ਅਤੇ ਇਸ ਨਾਲ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮਿਲਣ ਦੇ ਨਾਲ ਨਾਲ ਸੀਵਰੇਜ਼ ਦੀ ਸਮੱਸਿਆ ਤੋਂ ਸਥਾਈ ਤੌਰ ’ਤੇ ਛੁਟਕਾਰਾ ਮਿਲ ਜਾਵੇਗਾ ਤੇ ਲੋਕ ਵੱਡੀ ਰਾਹਤ ਮਹਿਸੂਸ ਕਰਨਗੇ। ਵਿਧਾਇਕ ਐਡਵੋਕੇਟ ਰਾਏ ਨੇ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਵਿਖੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਤਰਜ਼ੀਹ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Patiala News: ਵਿਜੇ ਕੁਮਾਰ ਕੂਕਾ ਮੁੜ ਬਣੇ ਬੀਜੇਪੀ ਪਟਿਆਲਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ

ਅੱਜ ਇਨ੍ਹਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਬ੍ਰਾਹਮਣਮਾਜਰਾ ਤੇ ਤਲਾਣੀਆ ਨਜ਼ਦੀਕ ਵੀ ਇੱਕ ਇੱਕ ਟਿਊਬਵੈਲ ਲਗਾਇਆ ਜਾ ਰਿਹਾ ਹੈ ਤਾਂ ਜੋ ਪੀਣ ਵਾਲੇ ਪਾਣੀ ਦੀ ਕੋਈ ਦਿੱਕਤ ਨਾ ਰਹੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਵਿੱਚ ਦੋ ਟਿਊਬਵੈਲਾਂ ਤੋਂ ਇਲਾਵਾ ਪਾਣੀ ਦੀ ਟੈਂਕੀ ਅਤੇ ਪਾਣੀ ਤੇ ਸੀਵਰੇਜ ਪਾਈਪਲਾਈਨਾਂ ਨੂੰ ਪਾਉਣ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਸਰਹਿੰਦ ਸ਼ਹਿਰ ਦੇ ਜਿਹੜੇ ਵਾਰਡਾਂ ਵਿੱਚ ਪਾਣੀ ਦੇ ਦੂਸ਼ਿਤ ਹੋਣ ਕਾਰਨ ਪੀਲੀਆ ਫੈਲਿਆ ਸੀ। ਉਨ੍ਹਾਂ ਵਿੱਚੋਂ ਪੁਰਾਣੀ ਪਾਈਪਲਾਈਨ ਨੂੰ ਬਦਲਵਾ ਕੇ ਨਵੀਂ ਪਾਈਪਲਾਈਨ ਪਾਉਣ ਦਾ ਕੰਮ ਵੀ ਕਰਵਾਇਆ ਜਾਵੇਗਾ।

ਇਸ ਮੌਕੇ ਪੰਜਾਬ ਜਲ ਸਪਲਾਈ ਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਇਸ ਪ੍ਰੋਜੈਕਟ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਧਦੀ ਆਬਾਦੀ ਨੂੰ ਦੇਖਦਿਆਂ ਜਿਵੇਂ ਹੀ ਨਗਰ ਕੌਂਸਲ ਦਾ ਘੇਰਾ ਵਧੇਗਾ ਉਥੇ ਲੋਕਾਂ ਦੀ ਲੋੜ ਅਨੁਸਾਰ ਸੀਵਰੇਜ਼ ਅਤੇ ਪਾਣੀ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਉਦਮ ਕੀਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹਿਰ ਵਿੱਚ ਸੀਵਰੇਜ਼ ਵਿੱਚ ਫਸੇ ਰੇਤ ਦੀ ਨਿਰਧਾਰਤ ਸਮਾਂ ਸੀਮਾ ਅੰਦਰ ਸਫਾਈ ਕਰਨ ਦੀਆਂ ਹਦਾਇਤਾਂ ਵੀ ਅਧਿਕਾਰੀਆਂ ਨੂੰ ਜਾਰੀ ਕੀਤੀਆਂ ਗਈਆਂ ਹਨ। Sirhind City News

Sirhind News: ਸਰਹਿੰਦ ਸ਼ਹਿਰ ਨੂੰ ਮਿਲਿਆ ਇਸ ਵੱਡੇ ਪ੍ਰੋਜੈਕਟ ਦਾ ਤੋਹਫਾ, ਸ਼ਹਿਰ ਕਰੇਗਾ ਜਗਮਗ ਜਗਮਗ
98 ਲੱਖ 42 ਹਜ਼ਾਰ ਰੁਪਏ ਨਾਲ ਹੋਵੇਗਾ ਸਰਹਿੰਦ ਸ਼ਹਿਰ ਦੇ ਵਿੱਚ ਸੀਵਰੇਜ ਦਾ ਵਿਕਾਸ

Sirhind News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਅੱਜ ਸਰਹਿੰਦ ਸ਼ਹਿਰ ਵਿਖੇ ਸੀਵਰੇਜ ਪ੍ਰੋਜੈਕਟ ਦਾ ਨੀਹ ਪੱਥਰ ਰੱਖਿਆ ਗਿਆ, 98 ਲੱਖ 42 ਹਜ਼ਾਰ ਦੀ ਲਾਗਤ ਨਾਲ ਸਰਹਿੰਦ ਸ਼ਹਿਰ ਵਿਖੇ ਸੀਵਰੇਜ ਪਾਇਆ ਜਾਵੇਗਾ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਜਿੱਥੇ ਸ਼ਹਿਰ ਵਾਸੀਆਂ ਨੂੰ ਉਕਤ ਪ੍ਰੋਜੈਕਟ ਦੇ ਲਈ ਵਧਾਈ ਦਿੱਤੀ, ਉੱਥੇ ਹੀ ਵਿਸ਼ਵਾਸ ਦਿਵਾਇਆ ਕਿ ਸਾਲ 2025 ਨੂੰ ਵਿਕਾਸ ਦੇ ਵਰ੍ਹੇ ਵਜੋਂ ਮਨਾਇਆ ਜਾਵੇਗਾ। ਸਰਹਿੰਦ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ: CSK Vs RCB: ‘ਚੇਪਾਕ ’ਚ CSK ਨੂੰ ਹਰਾਉਣਾ ਮੁਸ਼ਕਲ ਹੋਵੇਗਾ’, RCB ਜਿੱਤ ਕੇ ਰਚ ਸਕਦਾ ਹੈ ਇਤਿਹਾਸ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਦੀਆਂ ਸਟਰੀਟ ਲਾਈਟਾਂ ਦੇ ਲਈ ਇਕ ਕਰੋੜ ਰੁਪਿਆ ਹੋਰ ਦਿੱਤਾ ਜਾਵੇਗਾ ਤਾਂ ਜੋ ਸ਼ਹਿਰ ਨੂੰ ਰੁਸ਼ਨਾਇਆ ਜਾ ਸਕੇ। ਇਸ ਤੋਂ ਇਲਾਵਾ ਹਲਕੇ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਪੰਜ ਕਰੋੜ ਰੁਪਿਆ ਦੇਣ ਦਾ ਭਰੋਸਾ ਦਿੱਤਾ ਗਿਆ ਹੈ, ਇਸ ਬਜਟ ਦੇ ਨਾਲ ਸ਼ਹਿਰ ਦੇ ਵਿੱਚ ਵਿਕਾਸ ਦੀ ਰਫਤਾਰ ਨੂੰ ਦੁੱਗਣੀ ਕੀਤਾ ਜਾ ਸਕਦਾ।

ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਵਾਂਗੇ: ਵਿਧਾਇਕ ਲਖਬੀਰ ਸਿੰਘ ਰਾਏ

ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਸਾਲ 2025 ਦਾ ਬਜਟ ਪੇਸ਼ ਕੀਤਾ ਗਿਆ ਹੈ, ਉਸ ਦੇ ਵਿੱਚ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਵਿਸ਼ੇਸ਼ ਤਵਜੋਂ ਦਿੱਤੀ ਗਈ ਹੈ। ਸਰਕਾਰ ਦਾ ਇੱਕ ਹੀ ਉਦੇਸ਼ ਹੈ ਕਿ ਸਰਕਾਰੀ ਸਕੂਲਾਂ ਦੇ ਵਿੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ ਅਤੇ ਸਰਕਾਰੀ ਹਸਪਤਾਲਾਂ ਦੇ ਵਿੱਚ ਲੋਕਾਂ ਨੂੰ ਚੰਗਾ ਇਲਾਜ ਦਿੱਤਾ ਜਾ ਸਕੇ। ਇਸ ਬਜਟ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਲਾਭ ਦਿੱਤਾ ਜਾ ਰਿਹਾ ਹੈ ਜੋ ਕਿ ਬਹੁਤ ਵਧੀਆ ਉਪਰਾਲਾ ਹੈ। ਜੋ ਪਹਿਲਾਂ 5 ਲੱਖ ਰੁਪਏ ਤੱਕ ਦਾ ਸੀ। ਇਸ ਮੌਕੇ ਦੀਪਕ ਬਾਤਿਸ਼ ਬਲਾਕ ਪ੍ਰਧਾਨ, ਜਸਵੀਰ ਸਿੰਘ ਬੰਟੀ, ਸੰਦੀਪ ਕੁਮਾਰ , ਹਰਕਮਲ ਸਿੰਘ , ਹਰਜਿੰਦਰ ਕੁਮਾਰ ,ਅਮਿਤ ਸ਼ਰਮਾ ,ਆਜ਼ਮ, ਸੋਨੂੰ ਟੰਡਨ ,ਬਲਵਿੰਦਰ ਕੁਮਾਰ ਆਦਿ ਵੀ ਹਾਜ਼ਰ ਸਨ।

Sirhind News: ਵਿਧਾਇਕ ਲਖਬੀਰ ਸਿੰਘ ਰਾਏ ਨੇ ਸ਼ੁਰੂ ਕੀਤੇ ਵਿਕਾਸ ਕਾਰਜ, ਰੁੁਕੇ ਕੰਮ ਵੀ ਹੋਣਗੇ ਛੇਤੀ
Sirhind News: ਵਿਕਾਸ ਪੱਖੋਂ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ : ਵਿਧਾਇਕ ਰਾਏ

Sirhind News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਸਰਹਿੰਦ ਦੇ ਵਾਰਡ ਨੰਬਰ 21 ਵਿਖੇ ਇੰਟਰਲੋਕ ਨਾਲ ਬਣਨ ਵਾਲੀਆਂ ਗਲੀਆਂ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਗਲੀਆਂ ਦੇ ਬਣਨ ਨਾਲ ਸ਼ਹਿਰ ਦੇ ਵਿੱਚ ਲਗਭਗ ਇੰਟਰਲੋਕ ਨਾਲ ਬਣਨ ਵਾਲੀਆਂ ਗਲੀਆਂ ਦਾ ਕੰਮ ਪੂਰਾ ਹੋ ਜਾਵੇਗਾ।

ਇਹ ਵੀ ਪੜ੍ਹੋ: Benefits Of Garlic: ਸਰੀਰਕ ਸਮੱਸਿਆਵਾਂ ਨੂੰ ਪਲਾਂ ’ਚ ਦੂਰ ਕਰਦਾ ਹੈ ਲਸਣ, ਫਾਇਦੇ ਜਾਣ ਕੇ ਰਹਿ ਜਾਓਗੇ ਹੈਰਾਨ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੀ ਨੁਹਾਰ ਬਦਲਣ ਦੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਇਸੇ ਲੜੀ ਦੇ ਤਹਿਤ ਵਿਕਾਸ ਕਾਰਜ ਨਿਰੰਤਰ ਜਾਰੀ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਕਈ ਥਾਵਾਂ ਉੱਤੇ ਸੀਵਰੇਜ਼ ਨਾਲ ਸੰਬੰਧਿਤ ਸਮੱਸਿਆਵਾਂ ਆ ਰਹੀਆਂ ਹਨ, ਉਸ ਦੀ ਸਮੱਸਿਆ ਨੂੰ ਵੀ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸੁੰਦਰੀਕਰਨ ਦੇ ਲਈ ਵੱਖ-ਵੱਖ ਵਾਰਡਾਂ ਦੇ ਵਿੱਚ ਪਾਰਕਾਂ ਬਣਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਅਸੀਂ ਵਿਸ਼ਵਾਸ ਦਵਾਉਂਦੇ ਹਾਂ ਕਿ ਗੈਰ ਕਾਨੂੰਨੀ ਕਾਰਜਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦੀਪਕ ਬਾਤਿਸ਼, ਨੰਬਰਦਾਰ ਬੰਟੀ ਸੈਣੀ, ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਸਿੰਘ ਜੱਸੀ, ਸੰਦੀਪ ਵਾਲਮੀਕੀ, ਜੋਨੀ ਤਲਾਣੀਆਂ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ।