war against drugs punjab - Sach Kahoon Punjabi

War Against Drugs Punjab: ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਸਾਰਥਿਕ ਨਤੀਜੇ ਦਿੱਤੇ : ਮੁੰਡੀਆਂ
(ਗੁਰਪ੍ਰੀਤ ਪੱਕਾ) ਫਰੀਦਕੋਟ। ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਫਰੀਦਕੋਟ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਅਮੋਲਕ ਸਿੰਘ ਸਮੇਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਲਈ ਤਿੰਨ ਧਿਰੀ ਨੀਤੀ ਅਪਣਾਈ ਹੈ, ਜਿਸ ਵਿੱਚ ਨਸ਼ਿਆਂ ਦੀ ਸਪਲਾਈ ਰੋਕਣਾ, ਲੋਕਾਂ ਨੂੰ ਜਾਗਰੂਕ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਤੇ ਮੁੜ ਵਸੇਬਾ ਸ਼ਾਮਲ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਦੇਣ ਲਈ ਸਰਕਾਰ ਵੱਲੋਂ ਸ਼ੁਰੂ ਕੀਤੀ ‘ਨਸ਼ਾ ਨੁਕਤੀ ਐਪ’ ਅਤੇ ‘ਸੇਫ ਪੰਜਾਬ ਹੈਲਪਲਾਈਨ 97791-00200’ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਵਿੱਚ ਹੈਲਪਲਾਈਨ ’ਤੇ ਹੁਣ ਤੱਕ 755 ਸੂਚਨਾਵਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 339 ਮਾਮਲਿਆਂ ਵਿੱਚ ਮੁਕੱਦਮੇ ਦਰਜ ਕੀਤੇ ਗਏ ਹਨ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ।
ਕੈਬਨਿਟ ਮੰਤਰੀ ਨੇ ਨਸ਼ਾ ਵਿਰੋਧੀ ਮੁਹਿੰਮ ਦੇ ਬਲਾਕ ਕੋਆਰਡੀਨੇਟਰਾਂ ਦੇ ਵਿਚਾਰ ਸੁਣਦਿਆਂ ਪੁਲਿਸ ਅਧਿਕਾਰੀਆਂ ਨੂੰ ਨਸ਼ਾ ਤਸਕਰੀ ਨਾਲ ਸਬੰਧਤ ਮਾਮਲਿਆਂ ਦੀ ਸਮਾਂਬੱਧ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਸ਼ਾ ਤਸਕਰਾਂ ਦੀ ਕਿਸੇ ਵੀ ਤਰ੍ਹਾਂ ਦੀ ਸਿਆਸੀ ਪੁਸ਼ਤਪਨਾਹੀ ਨਹੀਂ ਕਰਦੀ, ਜਿਸ ਕਾਰਨ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਵਿੱਚ ਸਫਲਤਾ ਮਿਲੀ ਹੈ।

ਇਹ ਵੀ ਪੜ੍ਹੋ: Landslide: ਰਘੂਵੀਰ ਘਾਟ 'ਤੇ ਫਿਰ ਡਿੱਗੀ ਵੱਡੀ ਚੱਟਾਨ, ਰਤਨਾਗਿਰੀ-ਸਤਾਰਾ ਮਾਰਗ ਬੰਦ

ਉਨ੍ਹਾਂ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਵਿੱਚ ਨਸ਼ਿਆਂ ਸਬੰਧੀ 11 ਹਾਟ ਸਪਾਟ ਖੇਤਰਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿੱਚ ਕੋਟਕਪੂਰਾ ਦੇ 6 ਅਤੇ ਜੈਤੋ ਦੇ 5 ਖੇਤਰ ਸ਼ਾਮਲ ਹਨ। ਇਨ੍ਹਾਂ ਖੇਤਰਾਂ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਐਸ.ਐਸ.ਪੀ. ਨੂੰ ਹਦਾਇਤ ਕੀਤੀ ਕਿ ਇਨ੍ਹਾਂ ਹਾਟ ਸਪਾਟ ਖੇਤਰਾਂ ਨੂੰ ਅਗਲੇ ਤਿੰਨ ਮਹੀਨਿਆਂ ਦੌਰਾਨ ਖ਼ਤਮ ਕਰਨ ਲਈ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇ।

ਮੁੰਡੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਸ਼ਾ ਪੀੜਤਾਂ ਦੇ ਇਲਾਜ ਅਤੇ ਜਾਗਰੂਕਤਾ ਮੁਹਿੰਮ ਨੂੰ ਹੋਰ ਵਿਆਪਕ ਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਾ ਪੀੜਤਾਂ ਨੂੰ ਇਲਾਜ ਤੋਂ ਬਾਅਦ ਸਮਾਜ ਦੀ ਮੁੱਖ ਧਾਰਾ ਨਾਲ ਜੋੜ ਕੇ ਉਨ੍ਹਾਂ ਨੂੰ ਤਰੱਕੀ ਵਿੱਚ ਭਾਈਵਾਲ ਬਣਾਉਣਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਪੈਦਾ ਕਰਨਾ ਵੀ ਬੇਹੱਦ ਜ਼ਰੂਰੀ ਹੈ। ਇਸੇ ਮੰਤਵ ਤਹਿਤ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ 5 ਸਤੰਬਰ ਤੋਂ ਕੀਤੀ ਜਾ ਰਹੀ ਹੈ, ਜਿਸ ਵਿੱਚ ਵਿਦਿਆਰਥੀਆਂ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਵੀ ਭਾਗ ਲੈ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਦਾ ਸੱਦਾ ਦਿੱਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ ਅਤੇ ਇਸ ਸਮਾਜਿਕ ਬੁਰਾਈ ਦੇ ਖਾਤਮੇ ਲਈ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਮਾਲਵਾ ਜ਼ੋਨ ਦੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਇੰਚਾਰਜ ਗਗਨਦੀਪ ਧਾਲੀਵਾਲ ਨੇ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ, ਵਧੀਕ ਡਿਪਟੀ ਕਮਿਸ਼ਨਰ ਸੰਦੀਪ ਮਲਹੋਤਰਾ, ਸਮੂਹ ਐਸ.ਡੀ.ਐਮਜ਼, ਡੀ.ਐਸ.ਪੀਜ਼, ਸਿਹਤ ਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਨਸ਼ਾ ਵਿਰੋਧੀ ਮੁਹਿੰਮ ਦੇ ਕੋਆਰਡੀਨੇਟਰ ਹਾਜ਼ਰ ਸਨ।

Amritsar Anti-Drug Campaign: ਅੰਮ੍ਰਿਤਸਰ ’ਚ ‘ਈ-ਰਿਕਸ਼ਾ ਕਮ ਮੋਬਾਈਲ ਸ਼ਿਕਾਇਤ ਬਾਕਸ’ ਮੁਹਿੰਮ ਦੀ ਸ਼ੁਰੂਆਤ
Amritsar Anti-Drug Campaign:

Amritsar Anti-Drug Campaign: ਅੰਮ੍ਰਿਤਸਰ ’ਚ ‘ਈ-ਰਿਕਸ਼ਾ ਕਮ ਮੋਬਾਈਲ ਸ਼ਿਕਾਇਤ ਬਾਕਸ’ ਮੁਹਿੰਮ ਦੀ ਸ਼ੁਰੂਆਤ

ਅੰਮ੍ਰਿਤਸਰ, (ਰਾਜਨ ਮਾਨ/ਹਿੰ.ਸ.)। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੰਮ੍ਰਿਤਸਰ ਵਿੱਚ “ਈ-ਰਿਕਸ਼ਾ ਕਮ ਮੋਬਾਈਲ ਸ਼ਿਕਾਇਤ ਬਾਕਸ” ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਭੰਡਾਰੀ ਪੁੱਲ ਵਿਖੇ ਆਯੋਜਿਤ ਸਮਾਗਮ ਦੌਰਾਨ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਵਾਈਸ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ, ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਕੋਆਰਡੀਨੇਟਰ ਦਿਕਸ਼ਿਤ ਧਵਨ ਵੱਲੋਂ ਈ-ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਮੁਹਿੰਮ ਦਾ ਆਗਾਜ਼ ਕੀਤਾ ਗਿਆ।

ਇਸ ਮੌਕੇ ਜਸਕਰਨ ਸਿੰਘ ਬੰਦੇਸ਼ਾ ਨੇ ਕਿਹਾ ਕਿ ਇਹ ਈ-ਰਿਕਸ਼ੇ ਅੰਮ੍ਰਿਤਸਰ ਦੇ ਹਰ ਵਿਧਾਨ ਸਭਾ ਹਲਕੇ, ਵਾਰਡ ਅਤੇ ਮੁਹੱਲੇ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ। ਉਨ੍ਹਾਂ ਦੱਸਿਆ ਕਿ ਹਰ ਈ-ਰਿਕਸ਼ੇ ’ਤੇ ਇੱਕ ਵਿਸ਼ੇਸ਼ ਮੋਬਾਈਲ ਸ਼ਿਕਾਇਤ ਬਾਕਸ ਲਗਾਇਆ ਗਿਆ ਹੈ, ਜਿਸ ਵਿੱਚ ਲੋਕ ਨਸ਼ਾ ਤਸਕਰਾਂ ਬਾਰੇ ਬਿਨਾਂ ਆਪਣੀ ਪਛਾਣ ਦੱਸੇ ਸ਼ਿਕਾਇਤ ਦਰਜ ਕਰ ਸਕਣਗੇ।

ਉਨ੍ਹਾਂ ਕਿਹਾ ਕਿ ਸ਼ਿਕਾਇਤ ਬਾਕਸ ਵਿੱਚ ਮਿਲਣ ਵਾਲੀ ਹਰ ਸੂਚਨਾ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ ਅਤੇ ਨਸ਼ਾ ਤਸਕਰਾਂ ਖਿਲਾਫ ਸਖਤ ਕਾਨੂੰਨੀ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਨਾਲ ਨਸ਼ਾ ਤਸਕਰੀ ਖਿਲਾਫ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਫੈਸਲਾਕੁੰਨ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ।

ਇਹ ਵੀ ਪੜ੍ਹੋ: Cockroach Janta Party Punjab: ਦਿੱਲੀ ਤੋਂ ਬਾਅਦ ਹੁਣ ਪੰਜਾਬ ’ਚ ਵੀ ‘ਕਾਕਰੋਚ ਜਨਤਾ ਪਾਰਟੀ’ ਦੀ ਐਂਟਰੀ, 13 ਜੂਨ ਨੂੰ ਅੰਮ੍ਰਿਤਸਰ ’ਚ ਪ੍ਰਦਰਸ਼ਨ

ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜ਼ੋਨ ਇੰਚਾਰਜ ਦਿਕਸ਼ਿਤ ਧਵਨ ਨੇ ਦੱਸਿਆ ਕਿ ਇਹ ਜਾਗਰੂਕਤਾ ਮੁਹਿੰਮ ਪਹਿਲਾਂ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਚਲਾਈ ਜਾਵੇਗੀ ਅਤੇ ਇਸ ਤੋਂ ਬਾਅਦ ਜ਼ਿਲ੍ਹੇ ਦੇ ਹੋਰ ਖੇਤਰਾਂ ਤੱਕ ਵੀ ਇਸ ਦਾ ਵਿਸਥਾਰ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਦੀ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ। ਇਸ ਮੌਕੇ ਹਨੀ ਨਾਹਰ, ਮਨਜੀਤ ਸਿੰਘ ਫੌਜੀ, ਜੈ ਕੁਸ਼ ਬੁੱਟਰ, ਸਾਹਿਬ ਸਿੰਘ ਗਿੱਲ, ਰਾਹੁਲ ਸੇਠ ਅਤੇ ਕੁਲਵੰਤ ਸਿੰਘ ਵਡਾਲੀ ਸਮੇਤ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਹਾਜ਼ਰ ਸਨ।

SSP Faridkot News: ਐਸਐਸਪੀ ਫਰੀਦਕੋਟ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ਕਾਨੂੰਨ ਵਿਵਸਥਾ ਬਾਰੇ ਵਿਸਥਾਰ ਨਾਲ ਕੀਤੀ ਸਮੀਖਿਆ
ਗਜਟਿਡ ਅਧਿਕਾਰੀਆਂ ਅਤੇ ਮੁੱਖ ਅਫਸਰ ਥਾਣਾ ਨਾਲ ਜ਼ਿਲ੍ਹਾ ਪੱਧਰੀ ਕਾਨੂੰਨ-ਵਿਵਸਥਾ ਸਬੰਧੀ ਸਮੀਖਿਆ ਮੀਟਿੰਗ ਕੀਤੀ

SSP Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਅੱਜ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋਂ ਜਿਲ੍ਹਾ ਪੱਧਰੀ ਕਾਨੂੰਨ-ਵਿਵਸਥਾ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ, ਜਿਸ ਵਿੱਚ ਸਮੂਹ ਹਲਕਾ ਅਫਸਰਾਨ ਦੇ ਨਾਲ-ਨਾਲ ਸਮੂਹ ਥਾਣਿਆ ਦੇ ਮੁੱਖ ਅਫਸਰ ਥਾਣਾ ਨੇ ਵੀ ਹਿੱਸਾ ਲਿਆ। ਇਸ ਮੀਟਿੰਗ ਦੌਰਾਨ ਨਸ਼ਾ ਵਿਰੋਧੀ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਅਤੇ ਕਾਨੂੰਨ ਵਿਵਸਥਾ ਬਾਰੇ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਦੌਰਾਨ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਸੰਦੀਪ ਕੁਮਾਰ ਵੀ ਮੌਜੂਦ ਰਹੇ।

ਐਸ.ਐਸ.ਪੀ. ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਜ਼ਿਲ੍ਹੇ ਦੇ ਸਾਰੇ ਥਾਣਾ ਮੁਖੀਆਂ ( ਐਸ ਐਚ ਓ ) ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਗਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਾਡੀ ਰਣਨੀਤੀ ਸਖ਼ਤ ਕਾਰਵਾਈ ਅਤੇ ਕਮਿਊਨਿਟੀ ਅਧਾਰਿਤ ਰੋਕਥਾਮ ‘ਤੇ ਆਧਾਰਿਤ ਹੈ, ਤਾਂ ਜੋ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਲਗਾਈ ਜਾ ਸਕੇ। ਇਸ ਦੌਰਾਨ ਉਨ੍ਹਾਂ ਮੁੱਖ ਅਫਸਰ ਥਾਣਾ ਨੂੰ ਸਾਰੇ ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ਵਿੱਚ ਨਿਰੰਤਰ ਫਾਲੋ-ਅੱਪ ਅਤੇ ਬੈਕਵਰਡ ਅਤੇ ਫਾਰਵਰਡ ਲਿੰਕ ਸਥਾਪਿਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਨਾਲ ਜੁੜੀਆਂ ਵੱਡੀਆਂ ਮੱਛੀਆਂ ਨੂੰ ਫੜਿਆ ਜਾ ਸਕੇ। ਉਨ੍ਹਾਂ ਨੇ ਸੇਫ ਪੰਜਾਬ ਐਟੀ ਡਰੱਗ ਹੈਲਪਲਾਈਨ ਅਤੇ 112 ਹੈਲਪਲਾਈਨ ‘ਤੇ ਮਿਲਣ ਵਾਲੀਆਂ ਸ਼ਿਕਾਇਤਾਂ ‘ਤੇ ਫੌਰਨ ਐਕਸ਼ਨ ਲੈਣ ਲਈ ਪੁਲਿਸ ਅਧਿਕਾਰੀਆਂ ਨੂੰ ਹੁਕਮ ਦਿੱਤੇ।

ਇਹ ਵੀ ਪੜ੍ਹੋ: Press Pension Scheme: ਕੈਬਨਿਟ ਮੀਟਿੰਗ ’ਚ 41 ਪ੍ਰਸਤਾਵਾਂ ਨੂੰ ਪ੍ਰਵਾਨਗੀ, ਪੱਤਰਕਾਰਾਂ ਦੀ ਪੈਨਸ਼ਨ ਰਾਸ਼ੀ ਵਧਾਈ

ਉਨ੍ਹਾਂ ਮੌਜੂਦ ਮੁੱਖ ਅਫਸਰ ਥਾਣਾ ਨੂੰ ਸੰਗਿਠਤ ਅਪਰਾਧ ਅਤੇ ਗੰਭੀਰ ਜੁਰਮਾਂ ਵਿੱਚ ਗ੍ਰਿਫਤਾਰੀਆਂ ‘ਤੇ ਧਿਆਨ ਦੇਣ ਅਤੇ ਇਹਨਾਂ ਦੇ ਚਲਾਨ ਨਿਰਧਾਰਿਤ ਸਮੇਂ ਵਿੱਚ ਪੇਸ਼ ਅਦਾਲਤ ਕਰਨ ਦੇ ਨਿਰਦੇਸ਼ ਦਿੱਤੇ। ਇਸੇ ਦੌਰਾਨ ਅੰਡਰਟ੍ਰਾਇਲ ਕੇਸਾਂ ਦੀ ਸਮੀਖਿਆ ਕਰਨ ਲਈ ਹਫ਼ਤਾਵਾਰ ਮੀਟਿੰਗਾਂ ਕਰਨ ਲਈ ਵੀ ਹੁੱਕਮ ਦਿੱਤੇ ਗਏ। ਸਾਰੇ ਥਾਣਿਆਂ ਦੇ ਪ੍ਰਦਰਸ਼ਨ ਦੀ ਸਮੀਖਿਆ ਕਰਦੇ ਹੋਏ, ਉਨ੍ਹਾਂ ਨੇ ਚੰਗਾ ਕੰਮ ਕਰਨ ਵਾਲੇ ਥਾਣਿਆ/ਯੂਨਿਟਾਂ ਦੀ ਪ੍ਰਸ਼ੰਸਾ ਕੀਤੀ ਅਤੇ ਹੋਰਨਾਂ ਨੂੰ ਵੀ ਆਪਣੇ ਕੰਮ ਵਿੱਚ ਹੋਰ ਸੁਧਾਰ ਕਰਨ ਲਈ ਕਿਹਾ। ਇਸ ਦੌਰਾਨ ਉਹਨਾਂ ਨੇ ਭਗੌੜਿਆ ਅਤੇ ਫਰਾਰ ਲੋਕਾਂ ਨੂੰ ਗ੍ਰਿਫਤਾਰ ਕਰਨ ‘ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਵੀ ਦਿੱਤੇ। SSP Faridkot News

ਫਰੀਦਕੋਟ ਪੁਲਿਸ ਵੱਲੋਂ 437 ਮੁਕੱਦਮੇ ਦਰਜ ਕਰਕੇ 674 ਨਸ਼ਾ ਤਸ਼ਕਰਾਂ ਨੂੰ ਗ੍ਰਿਫਤਾਰ ਕੀਤਾ

ਇਸ ਦੌਰਾਨ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਡਾ. ਪ੍ਰਗਿਆ ਜੈਨ ਨੇ ਕਿਹਾ ਕਿ 01 ਮਾਰਚ 2025 ਤੋ ਲੈ ਕੇ ਹੁਣ ਤੱਕ ਫਰੀਦਕੋਟ ਪੁਲਿਸ ਵੱਲੋਂ 437 ਮੁਕੱਦਮੇ ਦਰਜ ਕਰਕੇ 674 ਨਸ਼ਾ ਤਸ਼ਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਫਰੀਦਕੋਟ ਪੁਲਿਸ ਵੱਲੋ 10 ਕਿੱਲੋ ਤੋ ਵੱਧ ਹੈਰੋਇਨ, 05 ਕਿੱਲੋ ਅਫੀਮ, 17 ਕੁਇੰਟਲ ਦੇ ਕਰੀਬ ਪੋਸਤ, 18 ਹਜ਼ਾਰ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7 ਲੱਖ ਤੋ ਜਿਆਦਾ ਡਰੱਗ ਮਨੀ ਦੀ ਬਰਾਮਦਗੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਨਸ਼ਾ ਤਸਕਰਾ ਦੀ 05 ਕਰੋੜ 44 ਲੱਖ ਤੋ ਜਿਆਦਾ ਕੀਮਤ ਦੀ ਜਾਇਦਾਦ ਮਹਿਜ ਪਿਛਲੇ 01 ਸਾਲ ਦੌਰਾਨ ਫਰੀਜ ਕਰਵਾਈ ਗਈ ਹੈ।

ਇਸਦੇ ਨਾਲ ਹੀ ਉਹਨਾਂ ਕਿਹਾ ਕਿ ਫਰੀਦਕੋਟ ਪੁਲਿਸ ਵੱਲੋਂ ਸਾਰੇ ਸੰਗਠਿਤ ਅਪਰਾਧਾਂ ਅਤੇ ਮਾੜੇ ਅਨਸਰਾਂ ਉੱਪਰ ਤੁਰੰਤ ਅਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਅਜਿਹੇ ਅਨਸਰਾਂ ਦੀਆਂ ਗਤੀਵਿਧਿਆਂ ਉੱਪਰ ਰੋਕਥਾਮ ਫਰੀਦਕੋਟ ਪੁਲਿਸ ਦੀ ਪ੍ਰਾਥਮਿਕਤਾ ਰਹੀ ਹੈ।

ਇਸ ਮੀਟਿੰਗ ਦੌਰਾਨ ਐਸ.ਪੀ(ਇੰਨਵੈਸਟੀਗੇਸ਼ਨ) ਫਰੀਦਕੋਟ ਸ਼੍ਰੀ ਸੰਦੀਪ ਕੁਮਾਰ ਵੱਲੋਂ ਸਮੂਹ ਮੌਜੂਦ ਪੁਲਿਸ ਅਧਿਕਾਰੀਆਂ ਨੂੰ ਨਸ਼ਾ ਤਸਕਰੀ ਦੇ ਨਵੇ ਟਰੈਡ, ਸੰਗਠਿਤ ਅਪਰਾਧ ਅਤੇ ਜਿਲ੍ਹੇ ਵਿੱਚ ਕਾਨੂੰਨ ਅਤੇ ਵਿਵਸਥਾ ਨੂੰ ਪ੍ਰਭਾਵਿਤ ਕਰਨ ਵਾਲੇ ਮਹੱਤਵਪੂਰਨ ਮੁੱਦਿਆ ਬਾਰੇ ਵੀ ਸੰਬੋਧਨ ਕੀਤਾ ਗਿਆ।

Drug Free Punjab: ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਲੋਕ ਵੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਕਰਨ ਸਹਿਯੋਗ : ਚੇਤਨ ਬੰਗੜ ਤੇ ਓਕਾਰ ਚੋਹਾਨ
ਕਿਹਾ, ਨਸ਼ਿਆਂ ਦੇ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ 16 ਜੁਲਾਈ ਤੋਂ ਦੁਬਾਰਾ ਸ਼ੁਰੂ ਕੀਤੀ ਜਾਵੇਗੀ ਮੁਹਿੰਮ

Drug Free Punjab: (ਅਨਿਲ ਲੁਟਾਵਾ) ਅਮਲੋਹ। ਨਸ਼ਿਆਂ ਦੇ ਜੜੋਂ ਖਾਤਮੇ ਲਈ ਅੱਜ ਮਾਰਕੀਟ ਕਮੇਟੀ ਦਫ਼ਤਰ ਅਮਲੋਹ ਵਿਖੇ ਐਸਡੀਐਮ ਚੇਤਨ ਬੰਗੜ ਦੀ ਅਗਵਾਈ ਵਿੱਚ ਮੀਟਿੰਗ ਹੋਈ ਜਿਸ ਵਿੱਚ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨਸ਼ਿਆਂ ਵਿਰੁੱਧ ਬਣਾਈਆਂ ਕਮੇਟੀਆਂ ਦੇ ਨੁਮਾਇੰਦੇ ਪਹੁੰਚੇ ਉਥੇ ਹੀ ਜ਼ਿਲ੍ਹਾ ਕੋਆਰਡੀਨੇਟਰ ਓਕਾਰ ਚੋਹਾਨ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ’ਤੇ ਗੱਲਬਾਤ ਕਰਦਿਆਂ ਐਸਡੀਐਮ ਚੇਤਨ ਬੰਗੜ ਅਤੇ ਜ਼ਿਲ੍ਹਾ ਕੋਆਰਡੀਨੇਟਰ ਓਕਾਰ ਚੋਹਾਨ ਨੇ ਕਿ ਨਸ਼ਿਆਂ ਦੇ ਜੜੋਂ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ 16 ਜੁਲਾਈ ਤੋਂ ਦੁਬਾਰਾ ਸ਼ੁਰੂ ਹੋਣ ਜਾ ਰਹੀ ਹੈ ਤਾਂ ਕਿ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।

ਉਹਨਾਂ ਹਲਕਾ ਅਮਲੋਹ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਸਾਥ ਜ਼ਰੂਰ ਦੇਣ ਕਿਉਂਕਿ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦੇ ਸਹਿਯੋਗ ਦੀ ਵੀ ਬਹੁਤ ਜ਼ਿਆਦਾ ਲੋੜ ਹੈ। ਉਹਨਾਂ ਅੱਗੇ ਕਿਹਾ ਕਿ ਜਿਹੜੇ ਲੋਕ ਨਸ਼ਿਆਂ ਨਸ਼ਿਆਂ ਦੀ ਆਦੀ ਹੋ ਗਏ ਹਨ ਉਹਨਾਂ ਨੂੰ ਨਸ਼ੇ ਛੁਡਵਾਉਣ ਲਈ ਮੱਦਦ ਕੀਤੀ ਜਾਵੇਗੀ ਉਥੇ ਹੀ ਜਿਹੜੇ ਹਾਲੇ ਨਸ਼ਾ ਵੇਚਣ ਤੋਂ ਨਹੀਂ ਹਟ ਰਹੇ ਉਹਨਾਂ ਦੀ ਸੂਚਨਾ ਸਾਨੂੰ ਜ਼ਰੂਰ ਦਿੱਤੀ ਜਾਵੇ ਤਾਂ ਕਿ ਉਹਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ’ਤੇ ਨਵਨਿਯੁਕਤ ਕੋਆਰਡੀਨੇਟਰਾ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। Drug Free Punjab

ਇਹ ਵੀ ਪੜ੍ਹੋ: Haryana New Governor: ਰਾਸ਼ਟਰਪਤੀ ਨੇ ਹਰਿਆਣਾ ਅਤੇ ਗੋਆ ’ਚ ਨਵੇਂ ਰਾਜਪਾਲ ਕੀਤੇ ਨਿਯੁਕਤ

ਇਸ ਮੀਟਿੰਗ ਵਿੱਚ ਡੀਐਸਪੀ ਗੁਰਦੀਪ ਸਿੰਘ, ਨਗਰ ਕੌਂਸਲ ਅਮਲੋਹ ਦੇ ਸੀਨੀਅਰ ਵਾਇਸ ਪ੍ਰਧਾਨ ਵਿੱਕੀ ਮਿੱਤਲ, ਹਲਕਾ ਕੋਆਰਡੀਨੇਟਰ ਇਕਬਾਲ ਸਿੰਘ ਰਾਏ, ਥਾਣਾ ਅਮਲੋਹ ਦੇ ਮੁਖੀ ਬਲਜਿੰਦਰ ਸਿੰਘ, ਥਾਣਾ ਮੰਡੀ ਗੌਬਿੰਦਗੜ ਦੇ ਮੁਖੀ ਮਨਪ੍ਰੀਤ ਸਿੰਘ ਦਿਓਲ, ਚੇਅਰਮੈਨ ਦੀਪ ਸਿੰਘ, ਐਸਐਮਓ ਜੈਦੀਪ, ਡਾ. ਅਮਨਦੀਪ ਧੀਮਾਨ, ਵਾਇਸ ਕੋਆਰਡੀਨੇਟਰ ਸੁਖਚੈਨ ਦੀਵਾ, ਵਾਇਸ ਕੋਆਰਡੀਨੇਟਰ ਕਨੂੰ ਸ਼ਰਮਾ, ਸ਼ਨੀ ਮਾਹੀ ਅਮਲੋਹ, ਦਰਸ਼ਨ ਸਿੰਘ ਭੱਦਲਥੂਹਾ, ਕੌਂਸਲਰ ਲਵਪ੍ਰੀਤ ਸਿੰਘ ਲਵੀ ਆਦਿ ਮੌਜੂਦ ਸਨ।

Drug Free Punjab: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹੱਕ ’ਚ ਨਿੱਤਰੀਆਂ ਪੰਚਾਇਤਾਂ
Drug Free Punjab: ਬਠਿੰਡਾ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੇ ਰੰਗ ਲਿਆਉਣਾ ਸ਼ੁਰੂ ਕਰ ਦਿੱਤਾ ਹੈ। ਨਸ਼ਾ ਤਸਕਰਾਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਨੂੰ ਦੇਖਦਿਆਂ ਪਿੰਡਾਂ ਦੀਆਂ ਪੰਚਾਇਤਾਂ ਨੇ ਨਸ਼ਾ ਤਸਕਰਾਂ ਦੇ ਹੱਕ ਵਿੱਚ ਨਾ ਖੜ੍ਹਨ ਦਾ ਤਹੱਈਆ ਕੀਤਾ ਹੈ। ਪੰਜਾਬ ਦੇ ਜ਼ਿਆਦਾਤਰ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਬੀੜਾ ਚੁੱਕ ਲਿਆ ਹੈ।

ਇਸੇ ਮੁਹਿੰਮ ਤਹਿਤ ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਦੀਆਂ ਪੰਚਾਇਤਾਂ ਨੇ ਕਿਸੇ ਵੀ ਨਸ਼ਾ ਤਸਕਰ ਦੀ ਕੋਈ ਵੀ ਮੱਦਦ ਨਾ ਕਰਨ ਦਾ ਹਲਫ਼ ਲਿਆ ਹੈ। ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਜ਼ੋਰਦਾਰ ਢੰਗ ਨਾਲ ਪ੍ਰੋੜ੍ਹਤਾ ਕੀਤੀ ਅਤੇ ਪ੍ਰਸ਼ਾਸਨਿਕ ਤੇ ਕਾਨੂੰਨੀ ਕਾਰਵਾਈ ਦੌਰਾਨ ਤਸਕਰਾਂ ਦੀ ਕੋਈ ਵੀ ਮੱਦਦ ਨਾ ਕਰਨ ਦੀ ਸਹੁੰ ਚੁੱਕੀ। Drug Free Punjab

ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਯਤਨ ਕਰ ਰਹੀ ਹੈ। ਇਸ ਤਹਿਤ ਕੈਬਨਿਟ ਮੰਤਰੀਆਂ ਦੀਆਂ ਕਮੇਟੀਆਂ ਬਣਾ ਕੇ ਵੱਖ ਵੱਖ ਇਲਾਕਿਆਂ ਵਿੱਚ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਹੈ। ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਨਸ਼ਾ ਵੇਚਣ ਤੋਂ ਰੋਕਣ ਦੇ ਨਾਲ ਨਾਲ ਨਸ਼ੇ ਦੀ ਗ੍ਰਿਫ਼ਤ ’ਚ ਫਸੇ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾ ਕੇ ਉਨ੍ਹਾਂ ਦਾ ਇਲਾਜ ਕਰਵਾਉਣ ਦਾ ਵੀ ਕੰਮ ਸ਼ੁਰੂ ਕੀਤਾ ਹੋਇਆ ਹੈ। war against drugs punjab