Punjab Health News - Sach Kahoon Punjabi
Punjab Health News: ਲਹਿਰਾਗਾਗਾ ਹਸਪਤਾਲ ’ਚ ਲੈਪਰੋਸਕੋਪਿਕ ਸਰਜਰੀ ਸੇਵਾਵਾਂ ਸ਼ੁਰੂ, ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
Punjab Health News: ਲਹਿਰਾਗਾਗਾ, (ਰਾਜ ਸਿੰਗਲਾ) ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਤਹਿਤ ਲਹਿਰਾਗਾਗਾ ਹਸਪਤਾਲ ਵਿੱਚ ਹੁਣ ਇਨਡੋਰ ਮਰੀਜ਼ਾਂ ਦੇ ਇਲਾਜ ਦੇ ਨਾਲ-ਨਾਲ ਮੇਜਰ ਅਤੇ ਲੈਪਰੋਸਕੋਪਿਕ ਸਰਜਰੀਆਂ ਦੀਆਂ ਸੇਵਾਵਾਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਨਾਰਮਲ ਡਿਲੀਵਰੀ ਤੋਂ ਇਲਾਵਾ ਹਰਨੀਆ ਸਮੇਤ ਕਈ ਆਪਰੇਸ਼ਨ ਸਫਲਤਾਪੂਰਵਕ ਕੀਤੇ ਗਏ ਹਨ। ਮਾਹਿਰ ਸਰਜਨ ਡਾ. ਨਿਤੀਸ਼ ਜੈਨ ਵੱਲੋਂ ਦੂਰਬੀਨ ਰਾਹੀਂ ਪਿੱਤੇ ਦੀ ਥੈਲੀ ਕੱਢਣ ਦਾ ਸਫਲ ਆਪਰੇਸ਼ਨ ਵੀ ਕੀਤਾ ਗਿਆ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਮਰੀਜ਼ਾਂ ਨੂੰ ਆਪਰੇਸ਼ਨ, ਦਵਾਈਆਂ ਅਤੇ ਲੋੜੀਂਦੇ ਟੈਸਟਾਂ ਸਮੇਤ ਇਲਾਜ ਦੀਆਂ ਸਹੂਲਤਾਂ ਮੁਫ਼ਤ ਮਿਲਣਗੀਆਂ।
ਇਹ ਵੀ ਪੜ੍ਹੋ: Punjab Farmers Protest: ਕਿਸਾਨ ਮਜ਼ਦੂਰ ਮੋਰਚੇ ਦਾ ‘ਰੇਲ ਰੋਕੋ’ ਅੰਦੋਲਨ, ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ’ਚ ਰੇਲ ਪਟੜੀਆਂ ’ਤੇ ਧਰਨਾ
ਹਸਪਤਾਲ ਦਾ ਵਿਸ਼ੇਸ਼ ਦੌਰਾ ਕਰਕੇ ਇੱਥੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਲੰਮੇ ਸਮੇਂ ਤੋਂ ਉੱਚ ਪੱਧਰੀ ਸਿਹਤ ਸਹੂਲਤਾਂ ਦੀ ਘਾਟ ਨਾਲ ਜੂਝਦੇ ਲਹਿਰਾਗਾਗਾ ਅਤੇ ਆਸ-ਪਾਸ ਦੇ ਇਲਾਕਿਆਂ ਲਈ ਇਹ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਹੁਣ ਹਲਕੇ ਦੇ ਲੋਕਾਂ ਨੂੰ ਕਈ ਤਰ੍ਹਾਂ ਦੇ ਆਪਰੇਸ਼ਨਾਂ ਅਤੇ ਮਾਹਿਰ ਡਾਕਟਰੀ ਇਲਾਜ ਲਈ ਸੰਗਰੂਰ, ਪਟਿਆਲਾ, ਹਿਸਾਰ, ਟੋਹਾਣਾ ਜਾਂ ਹੋਰ ਦੂਰ-ਦੁਰਾਡੇ ਸ਼ਹਿਰਾਂ ਦੇ ਮਹਿੰਗੇ ਹਸਪਤਾਲਾਂ ਵੱਲ ਰੁਖ਼ ਕਰਨ ਦੀ ਲੋੜ ਨਹੀਂ ਪਵੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ 15 ਅਪ੍ਰੈਲ ਤੋਂ ਹਸਪਤਾਲ ਵਿੱਚ ਓ.ਪੀ.ਡੀ. ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਸਨ ਅਤੇ ਹੁਣ ਇਨਡੋਰ ਪੇਸ਼ੈਂਟ ਡਿਪਾਰਟਮੈਂਟ (ਆਈ.ਪੀ.ਡੀ.) ਅਤੇ ਮੇਜਰ ਸਰਜਰੀਆਂ ਦੀਆਂ ਸੇਵਾਵਾਂ ਵੀ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਨਾਰਮਲ ਡਿਲੀਵਰੀ ਰਾਹੀਂ ਇੱਕ ਬੱਚੀ ਦਾ ਜਨਮ ਹੋਇਆ ਹੈ, ਜਦਕਿ ਇੱਕ ਹੋਰ ਮਰੀਜ਼ ਦੇ ਹਰਨੀਆ ਸਮੇਤ ਤਿੰਨ ਆਪਰੇਸ਼ਨ ਇੱਕੋ ਸਮੇਂ ਸਫ਼ਲਤਾਪੂਰਵਕ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਨਾਮਵਰ ਲੈਪਰੋਸਕੋਪਿਕ ਸਰਜਨ ਡਾ. ਨਿਤੀਸ਼ ਜੈਨ, ਜੋ ਪਹਿਲਾਂ ਮੈਕਸ ਹਸਪਤਾਲ ਦਿੱਲੀ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ, ਵੱਲੋਂ ਹਸਪਤਾਲ ਵਿੱਚ ਦੂਰਬੀਨ ਰਾਹੀਂ ਪਿੱਤੇ ਦੀ ਥੈਲੀ ਕੱਢਣ ਦਾ ਸਫ਼ਲ ਆਪਰੇਸ਼ਨ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਸਰਜਰੀ ਲਈ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਆਮ ਤੌਰ ’ਤੇ 60 ਤੋਂ 70 ਹਜ਼ਾਰ ਰੁਪਏ ਜਾਂ ਇਸ ਤੋਂ ਵੀ ਵੱਧ ਖ਼ਰਚ ਕਰਨਾ ਪੈਂਦਾ ਹੈ, ਜਦੋਂਕਿ ਇੱਥੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਬੰਧਤ ਮਰੀਜ਼ ਦਾ ਇਲਾਜ ਬਿਨਾਂ ਕਿਸੇ ਖ਼ਰਚੇ ਦੇ ਕੀਤਾ ਗਿਆ ਹੈ।
ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਪਰਿਵਾਰ ਨੂੰ ਪੈਸਿਆਂ ਦੀ ਘਾਟ ਕਾਰਨ ਇਲਾਜ ਤੋਂ ਵਾਂਝਾ ਨਾ ਰਹਿਣਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਆਪਰੇਸ਼ਨ, ਬੇਹੋਸ਼ੀ (ਐਨੇਸਥੀਸੀਆ), ਲੋੜੀਂਦੇ ਟੈਸਟ, ਦਵਾਈਆਂ, ਬੈੱਡ ਅਤੇ ਹੋਰ ਸਬੰਧਤ ਇਲਾਜ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਦਵਾਈਆਂ ਲਈ ਬਾਹਰਲੇ ਮੈਡੀਕਲ ਸਟੋਰਾਂ ’ਤੇ ਭਟਕਣ ਤੋਂ ਬਚਾਉਣ ਲਈ ਲੋੜੀਂਦੀਆਂ ਦਵਾਈਆਂ ਹਸਪਤਾਲ ਪੱਧਰ ’ਤੇ ਹੀ ਉਪਲਬਧ ਕਰਵਾਉਣ ਦੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹੂਲਤ ਲਈ ਹਸਪਤਾਲ ਵਿੱਚ ਹੀ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਉਣ ਲਈ ਵਿਸ਼ੇਸ਼ ਕਾਊਂਟਰ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਯੋਗ ਵਿਅਕਤੀ ਬਿਨਾਂ ਕਿਸੇ ਬੇਲੋੜੀ ਖੱਜਲ-ਖੁਆਰੀ ਦੇ ਯੋਜਨਾ ਦਾ ਲਾਭ ਲੈ ਸਕਣ।
ਮੈਡੀਕਲ ਕਾਲਜ ਦੇ ਬੁਨਿਆਦੀ ਢਾਂਚੇ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ ਕੈਂਪਸ ਲਗਭਗ 6 ਤੋਂ 7 ਲੱਖ ਵਰਗ ਫੁੱਟ ਰਕਬੇ ਵਿੱਚ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਇੱਥੇ 440 ਬੈੱਡਾਂ ਦੀ ਸਮਰੱਥਾ ਵਾਲਾ ਅਤਿ-ਆਧੁਨਿਕ ਹਸਪਤਾਲ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮੁਕੰਮਲ ਹੋਣ ਨਾਲ ਲਹਿਰਾਗਾਗਾ ਹੀ ਨਹੀਂ ਸਗੋਂ ਮੂਨਕ, ਖਨੌਰੀ ਅਤੇ ਆਸ-ਪਾਸ ਦੇ ਵੱਡੇ ਦਿਹਾਤੀ ਖੇਤਰ ਦੇ ਲੋਕਾਂ ਨੂੰ ਵੀ ਉੱਚ ਪੱਧਰੀ ਸਿਹਤ ਸੇਵਾਵਾਂ ਦਾ ਲਾਭ ਮਿਲੇਗਾ।
ਉਨ੍ਹਾਂ ਦੱਸਿਆ ਕਿ ਮੂਨਕ ਅਤੇ ਖਨੌਰੀ ਦੇ ਹਸਪਤਾਲਾਂ ਨੂੰ ਵੀ ਦਿਹਾਤੀ ਅਤੇ ਸ਼ਹਿਰੀ ਸਿਹਤ ਕੇਂਦਰਾਂ ਵਜੋਂ ਇਸ ਮੈਡੀਕਲ ਕਾਲਜ ਪ੍ਰੋਜੈਕਟ ਨਾਲ ਜੋੜਿਆ ਗਿਆ ਹੈ, ਜਿਸ ਨਾਲ ਸਮੁੱਚੇ ਇਲਾਕੇ ਵਿੱਚ ਇੱਕ ਮਜ਼ਬੂਤ ਸਿਹਤ ਸੇਵਾ ਨੈੱਟਵਰਕ ਵਿਕਸਤ ਹੋਵੇਗਾ। ਸ਼੍ਰੀ ਗੋਇਲ ਨੇ ਕਿਹਾ ਕਿ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਪੂਰੀ ਸਮਰੱਥਾ ਨਾਲ ਕਾਰਜਸ਼ੀਲ ਹੋਣ ਉਪਰੰਤ ਡਾਕਟਰਾਂ, ਪੈਰਾ-ਮੈਡੀਕਲ ਸਟਾਫ਼, ਤਕਨੀਕੀ ਮਾਹਿਰਾਂ ਅਤੇ ਹੋਰ ਕਰਮਚਾਰੀਆਂ ਸਮੇਤ ਲਗਭਗ 1100 ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਦੇ ਨਾਲ ਹੀ ਇਲਾਕੇ ਵਿੱਚ ਹੋਰ ਸਹਾਇਕ ਕਾਰੋਬਾਰਾਂ ਅਤੇ ਸੇਵਾਵਾਂ ਨੂੰ ਵੀ ਹੁਲਾਰਾ ਮਿਲੇਗਾ।
ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਦੀ ਸਥਾਪਨਾ ਸਿਰਫ਼ ਇੱਕ ਇਮਾਰਤ ਜਾਂ ਸਿਹਤ ਪ੍ਰੋਜੈਕਟ ਤਕ ਸੀਮਤ ਨਹੀਂ ਹੈ, ਸਗੋਂ ਇਹ ਲਹਿਰਾਗਾਗਾ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਵੀ ਅਹਿਮ ਸਾਬਤ ਹੋਵੇਗਾ। ਇਸ ਸੰਸਥਾ ਦੇ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਨਾਲ ਇਲਾਕੇ ਦੇ ਨੌਜਵਾਨਾਂ ਲਈ ਮੈਡੀਕਲ ਸਿੱਖਿਆ ਦੇ ਮੌਕੇ ਵਧਣਗੇ ਅਤੇ ਉਨ੍ਹਾਂ ਨੂੰ ਡਾਕਟਰੀ ਦੀ ਪੜ੍ਹਾਈ ਲਈ ਦੂਰ-ਦੁਰਾਡੇ ਇਲਾਕਿਆਂ ਜਾਂ ਵਿਦੇਸ਼ਾਂ ਵੱਲ ਜਾਣ ਦੀ ਨਿਰਭਰਤਾ ਘਟੇਗੀ।
ਵਿਰੋਧੀ ਧਿਰਾਂ ਵੱਲੋਂ ਮੈਡੀਕਲ ਕਾਲਜ ਅਤੇ ਹਸਪਤਾਲ ਸਬੰਧੀ ਕੀਤੀ ਜਾ ਰਹੀ ਆਲੋਚਨਾ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਇਸ ਖੇਤਰ ਵਿੱਚ ਮਿਆਰੀ ਸਿਹਤ ਸੇਵਾਵਾਂ ਦੀ ਭਾਰੀ ਘਾਟ ਸੀ ਅਤੇ ਗੰਭੀਰ ਮਰੀਜ਼ਾਂ ਨੂੰ ਅਕਸਰ ਸੰਗਰੂਰ, ਪਟਿਆਲਾ, ਹਿਸਾਰ ਜਾਂ ਟੋਹਾਣਾ ਵਿਖੇ ਰੈਫ਼ਰ ਕਰਨਾ ਪੈਂਦਾ ਸੀ।
ਅਖ਼ੀਰ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ, ਮੂਨਕ, ਖਨੌਰੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਇਲਾਜ ਲਈ ਦੂਰ-ਦੁਰਾਡੇ ਦੇ ਮਹਿੰਗੇ ਨਿੱਜੀ ਹਸਪਤਾਲਾਂ ਵੱਲ ਜਾਣ ਤੋਂ ਪਹਿਲਾਂ ਲਹਿਰਾਗਾਗਾ ਵਿਖੇ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਆਧੁਨਿਕ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਜ਼ਰੂਰ ਪ੍ਰਾਪਤ ਕਰਨ ਅਤੇ ਯੋਗਤਾ ਅਨੁਸਾਰ ਮੁਫ਼ਤ ਇਲਾਜ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਡਾ. ਰਜਨੀਸ਼ ਜੈਨ ਸਮੇਤ ਵੱਖ ਵੱਖ ਅਹੁਦੇਦਾਰ ਅਤੇ ਪਤਵੰਤੇ ਹਾਜ਼ਰ ਸਨ।
Punjab Health News: ਫਰੀਦਕੋਟ ’ਚ ਡੇਂਗੂ ਖਿਲਾਫ਼ ਵੱਡੀ ਮੁਹਿੰਮ, 25 ਥਾਵਾਂ ਤੋਂ ਲਾਰਵਾ ਨਸ਼ਟ
Punjab Health News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਫਰੀਦਕੋਟ ਵੱਲੋਂ ਚਲਾਈ ਜਾ ਰਹੀ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਵੀਰਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਹਾਈ-ਰਿਸਕ ਖੇਤਰਾਂ ’ਚ ਵਿਸ਼ੇਸ਼ ਲਾਰਵਾ ਚੈਕਿੰਗ ਕੀਤੀ ਗਈ। ਇਸ ਦੌਰਾਨ ਫੈਕਟਰੀਆਂ, ਰਾਈਸ ਸ਼ੈਲਰਾਂ, ਪਲਾਂਟ ਨਰਸਰੀਆਂ, ਪਾਰਕਾਂ, ਨਿਰਮਾਣ ਅਧੀਨ ਸਾਈਟਾਂ ਤੇ ਹੋਰ ਸੰਵੇਦਨਸ਼ੀਲ ਥਾਵਾਂ ਤੋਂ ਡੇਂਗੂ ਮੱਛਰ ਦਾ ਲਾਰਵਾ ਮਿਲਣ ’ਤੇ 25 ਥਾਵਾਂ ’ਤੇ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ। ਇਹ ਮੁਹਿੰਮ ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਿਮਾਂਸ਼ੂ ਗੁਪਤਾ ਦੀ ਅਗਵਾਈ ਹੇਠ ਮਲੇਰੀਆ ਵਿੰਗ ਵੱਲੋਂ ਰਾਜ ਪੱਧਰੀ ਐਂਟੀ ਡੇਂਗੂ ਕੈਂਪੇਨ ਦੇ ਤਹਿਤ ਚਲਾਈ ਗਈ। ਇਸ ਦੌਰਾਨ ਮਾਸ ਮੀਡੀਆ ਟੀਮ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਵੀ ਕੀਤਾ ਗਿਆ।
ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਨੇ ਅੰਬੇਡਕਰ ਪਾਰਕ ਤੋਂ ਭੋਲੂਵਾਲ ਰੋਡ, ਚਹਿਲ ਰੋਡ, ਸੇਠੀ ਡੇਅਰੀ, ਚਹਿਲ ਪੁਲ, ਨਹਿਰ ਕਿਨਾਰੇ ਸਥਿਤ ਨਰਸਰੀਆਂ, ਸਦਰ ਥਾਣੇ ਤੋਂ ਮਾਈ ਗੋਦੜੀ ਸਾਹਿਬ ਤੇ ਰਾਧਾ ਕ੍ਰਿਸ਼ਨ ਧਾਮ ਇਲਾਕੇ ਸਮੇਤ ਸਾਦਿਕ ਰੋਡ ਤੋਂ ਮਚਾਕੀ ਕਲਾਂ ਤੱਕ ਸਥਿਤ ਸ਼ੈਲਰਾਂ, ਕਾਰਖਾਨਿਆਂ ਤੇ ਕੰਸਟਰਕਸ਼ਨ ਸਾਈਟਾਂ ’ਤੇ ਬ੍ਰੀਡਿੰਗ ਚੈਕਿੰਗ ਕੀਤੀ। ਚੈਕਿੰਗ ਦੌਰਾਨ 25 ਵੱਖ-ਵੱਖ ਥਾਵਾਂ ਤੋਂ ਡੇਂਗੂ ਮੱਛਰ ਦਾ ਲਾਰਵਾ ਮਿਲਿਆ, ਜਿਸ ਨੂੰ ਮਲੇਰੀਆ ਵਿੰਗ ਦੀਆਂ ਟੀਮਾਂ ਨੇ ਤੁਰੰਤ ਨਸ਼ਟ ਕਰ ਦਿੱਤਾ। ਨਾਲ ਹੀ ਸਬੰਧਤ ਮਾਲਕਾਂ ਅਤੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਪਾਣੀ ਖੜ੍ਹਾ ਨਾ ਹੋਣ ਦੇਣ ਤੇ ਨਿਯਮਿਤ ਸਫ਼ਾਈ ਯਕੀਨੀ ਬਣਾਉਣ ਤਾਂ ਜੋ ਡੇਂਗੂ ਦੀ ਬ੍ਰੀਡਿੰਗ ਨੂੰ ਰੋਕਿਆ ਜਾ ਸਕੇ। ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ’ਚ ਲੋਕਾਂ ਦੀ ਭਾਗੀਦਾਰੀ ਸਭ ਤੋਂ ਮਹੱਤਵਪੂਰਨ ਹੈ।
Read Also : Sunam News: ਪੰਜਾਬ ਬੰਦ ਦੇ ਸੱਦੇ ਦਾ ਅਸਰ ਸੁਨਾਮ ’ਚ ਆਇਆ ਨਜ਼ਰ, ਬਾਜ਼ਾਰ ਰਹੇ ਮੁਕੰਮਲ ਬੰਦ
ਉਨ੍ਹਾਂ ਅਪੀਲ ਕੀਤੀ ਕਿ ਘਰਾਂ, ਫੈਕਟਰੀਆਂ, ਸ਼ੈਲਰਾਂ, ਨਰਸਰੀਆਂ, ਪਾਰਕਾਂ ਤੇ ਨਿਰਮਾਣ ਅਧੀਨ ਸਥਾਨਾਂ ’ਤੇ ਸਾਫ਼ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਕੂਲਰ, ਪਾਣੀ ਦੀਆਂ ਟੈਂਕੀਆਂ, ਗਮਲੇ, ਪੁਰਾਣੇ ਟਾਇਰ ਤੇ ਹੋਰ ਪਾਣੀ ਵਾਲੇ ਭਾਂਡਿਆਂ ਨੂੰ ਹਫ਼ਤੇ ’ਚ ਘੱਟੋ-ਘੱਟ ਇੱਕ ਵਾਰ ਖਾਲੀ ਕਰਕੇ ਚੰਗੀ ਤਰ੍ਹਾਂ ਸਾਫ਼ ਕੀਤਾ ਜਾਵੇ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਤੇ ਖੜ੍ਹੇ ਪਾਣੀ ’ਚ ਪੈਦਾ ਹੁੰਦਾ ਹੈ। ਇਸ ਲਈ ਮਲੇਰੀਆ ਵਿੰਗ ਦੀਆਂ ਟੀਮਾਂ ਵੱਲੋਂ ਹਾਈ-ਰਿਸਕ ਖੇਤਰਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਪਿੱਛੇ ਦਰਦ, ਸਰੀਰ ਦਰਦ ਜਾਂ ਡੇਂਗੂ ਵਰਗੇ ਹੋਰ ਲੱਛਣ ਮਹਿਸੂਸ ਹੋਣ ਤਾਂ ਉਹ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰੇ ਅਤੇ ਸਵੈ-ਇਲਾਜ ਤੋਂ ਬਚੇ। ਸਿਹਤ ਵਿਭਾਗ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ, ਪਾਣੀ ਖੜ੍ਹਾ ਨਾ ਹੋਣ ਦੇਣ ਤੇ ਡੇਂਗੂ ਮੁਕਤ ਫਰੀਦਕੋਟ ਬਣਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ। Punjab Health News
Punjab Health News: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ 'ਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ
ਚੰਡੀਗੜ੍ਹ : ਸਾਹ ਚੜ੍ਹਨ ਨੂੰ ਅਕਸਰ ਆਮ ਥਕਾਵਟ ਸਮਝ ਕੇ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ। ਲਗਾਤਾਰ ਰਹਿਣ ਵਾਲੀ ਖੰਘ ਨੂੰ ਮੌਸਮ ਦਾ ਅਸਰ ਮੰਨ ਲਿਆ ਜਾਂਦਾ ਹੈ ਅਤੇ ਘਰਘਰਾਹਟ (ਵ੍ਹੀਜ਼ਿੰਗ) ਨੂੰ ਉਦੋਂ ਤੱਕ ਗੰਭੀਰਤਾ ਨਾਲ ਨਹੀਂ ਲਿਆ ਜਾਂਦਾ, ਜਦੋਂ ਤੱਕ ਪੌੜੀਆਂ ਚੜ੍ਹਨੀਆਂ ਵੀ ਔਖੀਆਂ ਨਾ ਹੋ ਜਾਣ। ਉਦੋਂ ਤੱਕ ਕਈ ਮਰੀਜ਼ ਫ਼ੇਫ਼ੜਿਆਂ ਦੀ ਗੰਭੀਰ ਬੀਮਾਰੀ ਦਾ ਸ਼ਿਕਾਰ ਹੋ ਚੁੱਕੇ ਹੁੰਦੇ ਹਨ, ਜਿਸ ਲਈ ਲੰਬੇ ਸਮੇਂ ਤੱਕ ਹਸਪਤਾਲ ਵਿੱਚ ਦਾਖ਼ਲ ਰਹਿਣਾ ਪੈਂਦਾ ਹੈ ਜਾਂ ਵੱਡੀ ਥੋਰੇਸਿਕ ਸਰਜਰੀ ਕਰਵਾਉਣੀ ਪੈਂਦੀ ਹੈ।
ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ) ਤਹਿਤ ਪੰਜਾਬ ਦੇ ਤਾਜ਼ਾ ਇਲਾਜੀ ਅੰਕੜੇ ਦੱਸਦੇ ਹਨ ਕਿ ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਹੁਣ ਸਿਰਫ਼ ਬਜ਼ੁਰਗਾਂ ਤੱਕ ਸੀਮਤ ਨਹੀਂ ਰਹੀਆਂ। ਹਸਪਤਾਲ ਵਿੱਚ ਦਾਖ਼ਲ ਹੋ ਕੇ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦਾ ਵੱਡਾ ਹਿੱਸਾ ਸੂਬੇ ਦੇ ਕੰਮਕਾਜੀ ਉਮਰ ਵਰਗ ਨਾਲ ਸੰਬੰਧਿਤ ਹੈ, ਜੋ ਇਹ ਦਰਸਾਉਂਦਾ ਹੈ ਕਿ ਸਾਹ ਨਾਲ ਸੰਬੰਧਿਤ ਬੀਮਾਰੀਆਂ ਸਿਹਤ ਦੇ ਨਾਲ-ਨਾਲ ਆਰਥਿਕ ਬੋਝ ਵੀ ਤੇਜ਼ੀ ਨਾਲ ਵਧਾ ਰਹੀਆਂ ਹਨ।
Read Also : ਪੰਜਾਬ ਸਕੂਲ ਸਿੱਖਿਆ 'ਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਮਰੀਕਾ ਦੇ ਨੈਸ਼ਨਲ ਹਾਰਟ, ਲੰਗ ਐਂਡ ਬਲੱਡ ਇੰਸਟੀਚਿਊਟ (NHLBI) ਅਨੁਸਾਰ, ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਹੌਲੀ-ਹੌਲੀ ਵਿਕਸਿਤ ਹੁੰਦੀਆਂ ਹਨ ਅਤੇ ਆਪਣੇ ਆਪ ਠੀਕ ਨਹੀਂ ਹੁੰਦੀਆਂ। ਜਿੰਨੀ ਜਲਦੀ ਇਨ੍ਹਾਂ ਦੀ ਪਛਾਣ ਹੋ ਜਾਵੇ, ਫ਼ੇਫ਼ੜਿਆਂ ਨੂੰ ਹੋਣ ਵਾਲੇ ਨੁਕਸਾਨ ਨੂੰ ਉਨਾ ਹੀ ਆਸਾਨੀ ਨਾਲ ਰੋਕਿਆ ਜਾ ਸਕਦਾ ਹੈ। ਦਵਾਈਆਂ ਅਤੇ ਪਲਮੋਨਰੀ ਰੀਹੈਬਿਲੀਟੇਸ਼ਨ ਨਾਲ ਲਾਭ ਮਿਲਦਾ ਹੈ। ਗੰਭੀਰ ਮਾਮਲਿਆਂ ਵਿੱਚ ਥੋਰੇਸਿਕ ਸਰਜਰੀ ਜਾਨ ਬਚਾ ਸਕਦੀ ਹੈ। ਅਜਿਹੇ ਮਾਮਲਿਆਂ ਵਿੱਚ ਇਲਾਜ ਵਿੱਚ ਦੇਰੀ ਕਰਨਾ ਕਦੇ ਵੀ ਸਹੀ ਵਿਕਲਪ ਨਹੀਂ ਹੁੰਦਾ। ਬਦਕਿਸਮਤੀ ਨਾਲ ਇਲਾਜ ਦਾ ਖ਼ਰਚ ਨਾ ਝੱਲ ਸਕਣ ਕਾਰਨ ਕਈ ਮਰੀਜ਼ ਇਲਾਜ ਵਿੱਚ ਦੇਰੀ ਕਰਦੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਸਟੇਟ ਹੈਲਥ ਏਜੰਸੀ (SHA), ਪੰਜਾਬ ਵੱਲੋਂ ਸਾਂਝੇ ਕੀਤੇ ਗਏ ਅੰਕੜਿਆਂ ਅਨੁਸਾਰ 8 ਜਨਵਰੀ ਤੋਂ 21 ਜੁਲਾਈ 2026 ਤੱਕ 14,032 ਲੋਕਾਂ ਨੇ ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਅਤੇ ਥੋਰੇਸਿਕ ਸਰਜਰੀ/ਸਾਹ ਨਾਲ ਸੰਬੰਧਿਤ ਇਲਾਜ ਦਾ ਲਾਭ ਲਿਆ। ਇਨ੍ਹਾਂ ਇਲਾਜਾਂ ’ਤੇ ₹37.30 ਕਰੋੜ ਦੀ ਕੈਸ਼ਲੈੱਸ ਰਕਮ ਅਦਾ ਕੀਤੀ ਗਈ। ਇਨ੍ਹਾਂ ਅੰਕੜਿਆਂ ਦੇ ਪਿੱਛੇ ਉਨ੍ਹਾਂ ਹਜ਼ਾਰਾਂ ਮਰੀਜ਼ਾਂ ਦੀ ਕਹਾਣੀ ਹੈ, ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਲੱਖਾਂ ਰੁਪਏ ਦਾ ਪ੍ਰਬੰਧ ਕਰਨ ਦੀ ਚਿੰਤਾ ਨਹੀਂ ਕਰਨੀ ਪਈ। ਇਹੀ ਇਸ ਯੋਜਨਾ ਦੀ ਸਭ ਤੋਂ ਵੱਡੀ ਤਾਕਤ ਹੈ।
ਅੰਕੜਿਆਂ ਅਨੁਸਾਰ 36 ਤੋਂ 60 ਸਾਲ ਉਮਰ ਵਰਗ ਵਿੱਚ 5,559 ਇਲਾਜ ਦੇ ਮਾਮਲੇ ਦਰਜ ਕੀਤੇ ਗਏ, ਜਦਕਿ 60 ਸਾਲ ਤੋਂ ਵੱਧ ਉਮਰ ਦੇ 5,659 ਸੀਨੀਅਰ ਨਾਗਰਿਕਾਂ ਨੇ ਵੀ ਹਸਪਤਾਲ ਵਿੱਚ ਇਲਾਜ ਪ੍ਰਾਪਤ ਕੀਤਾ। ਇਹ ਦੋਵੇਂ ਉਮਰ ਵਰਗ ਮਿਲ ਕੇ ਯੋਜਨਾ ਤਹਿਤ ਹੋਏ ਕੁੱਲ ਸਾਹ ਨਾਲ ਸੰਬੰਧਿਤ ਇਲਾਜ ਦੇ 80 ਫ਼ੀਸਦੀ ਤੋਂ ਵੱਧ ਮਾਮਲਿਆਂ ਵਿੱਚ ਹਿੱਸੇਦਾਰ ਰਹੇ। ਇਸ ਤੋਂ ਇਲਾਵਾ 2,522 ਨੌਜਵਾਨ ਬਾਲਗਾਂ ਅਤੇ 292 ਬੱਚਿਆਂ ਨੇ ਵੀ ਸਾਹ ਨਾਲ ਸੰਬੰਧਿਤ ਇਲਾਜ ਪ੍ਰਾਪਤ ਕੀਤਾ।
ਲਿੰਗ ਅਧਾਰਿਤ ਅੰਕੜਿਆਂ ਅਨੁਸਾਰ 8,345 ਪੁਰਸ਼ਾਂ ਦਾ ₹22.79 ਕਰੋੜ ਦੀ ਲਾਗਤ ਨਾਲ ਇਲਾਜ ਕੀਤਾ ਗਿਆ, ਜਦਕਿ 5,684 ਮਹਿਲਾਵਾਂ ਨੂੰ ₹14.50 ਕਰੋੜ ਦੇ ਇਲਾਜ ਦਾ ਲਾਭ ਮਿਲਿਆ। ਇਸ ਤੋਂ ਇਲਾਵਾ ‘ਹੋਰ’ (Other) ਲਿੰਗ ਸ਼੍ਰੇਣੀ ਦੇ ਤਿੰਨ ਲਾਭਪਾਤਰੀਆਂ ਨੇ ਵੀ ਯੋਜਨਾ ਤਹਿਤ ਕੈਸ਼ਲੈੱਸ ਸਿਹਤ ਸੇਵਾਵਾਂ ਦਾ ਲਾਭ ਲਿਆ।
ਮਹੀਨਾਵਾਰ ਅੰਕੜੇ ਦਰਸਾਉਂਦੇ ਹਨ ਕਿ ਰਿਪੋਰਟਿੰਗ ਅਵਧੀ ਦੌਰਾਨ ਵਿਸ਼ੇਸ਼ ਸਾਹ ਨਾਲ ਸੰਬੰਧਿਤ ਸੇਵਾਵਾਂ ਦੀ ਮੰਗ ਲਗਾਤਾਰ ਬਣੀ ਰਹੀ। ਇਲਾਜ ਦੇ ਮਾਮਲਿਆਂ ਦੀ ਗਿਣਤੀ ਜਨਵਰੀ ਵਿੱਚ 1,332 ਤੋਂ ਵਧ ਕੇ ਅਪ੍ਰੈਲ ਵਿੱਚ 2,509 ਹੋ ਗਈ, ਜੋ ਛੇ ਮਹੀਨਿਆਂ ਦੌਰਾਨ ਸਭ ਤੋਂ ਵੱਧ ਰਹੀ। ਹਾਲਾਂਕਿ ਜੂਨ ਵਿੱਚ 2,004 ਮਾਮਲੇ ਦਰਜ ਕੀਤੇ ਗਏ, ਪਰ ਇਲਾਜ ਦੀ ਕੁੱਲ ਰਕਮ ₹6.73 ਕਰੋੜ ਰਹੀ, ਜੋ ਸਭ ਤੋਂ ਵੱਧ ਸੀ। ਇਹ ਦਰਸਾਉਂਦਾ ਹੈ ਕਿ ਯੋਜਨਾ ਤਹਿਤ ਹੋਰ ਜਟਿਲ ਅਤੇ ਮਹਿੰਗੇ ਸਾਹ ਨਾਲ ਸੰਬੰਧਿਤ ਇਲਾਜ ਵੀ ਮੁਹੱਈਆ ਕਰਵਾਏ ਜਾ ਰਹੇ ਹਨ।
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਇਹ ਅੰਕੜੇ ਸਾਹ ਨਾਲ ਸੰਬੰਧਿਤ ਬੀਮਾਰੀਆਂ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਵਧਾਉਣ ਦੀ ਤੁਰੰਤ ਲੋੜ ਨੂੰ ਉਜਾਗਰ ਕਰਦੇ ਹਨ। ਲੋਕ ਲਗਾਤਾਰ ਰਹਿਣ ਵਾਲੀ ਖੰਘ ਜਾਂ ਸਾਹ ਚੜ੍ਹਨ ਨੂੰ ਅਕਸਰ ਅਸਥਾਈ ਸਮੱਸਿਆ ਜਾਂ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ। ਬਦਕਿਸਮਤੀ ਨਾਲ ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਹੌਲੀ-ਹੌਲੀ ਅਤੇ ਬਿਨਾਂ ਸਪੱਸ਼ਟ ਲੱਛਣਾਂ ਦੇ ਵਧਦੀਆਂ ਰਹਿੰਦੀਆਂ ਹਨ। ਜਦੋਂ ਤੱਕ ਕਈ ਮਰੀਜ਼ ਡਾਕਟਰੀ ਸਹਾਇਤਾ ਲੈਂਦੇ ਹਨ, ਉਦੋਂ ਤੱਕ ਫ਼ੇਫ਼ੜਿਆਂ ਨੂੰ ਗੰਭੀਰ ਨੁਕਸਾਨ ਪਹੁੰਚ ਚੁੱਕਾ ਹੁੰਦਾ ਹੈ। ਸਾਹ ਚੜ੍ਹਨ ਦੀ ਸਮੱਸਿਆ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਸਮੇਂ ਸਿਰ ਇਲਾਜ ਨਾਲ ਫ਼ੇਫ਼ੜਿਆਂ, ਜ਼ਿੰਦਗੀ ਅਤੇ ਰੋਜ਼ੀ-ਰੋਟੀ—ਤਿੰਨਾਂ ਨੂੰ ਬਚਾਇਆ ਜਾ ਸਕਦਾ ਹੈ।”
ਸਿਹਤ ਮੰਤਰੀ ਨੇ ਖ਼ਾਸ ਤੌਰ ’ਤੇ ਸਿਗਰਟਨੋਸ਼ੀ ਕਰਨ ਵਾਲਿਆਂ, ਉਦਯੋਗਿਕ ਖ਼ੇਤਰਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਅਤੇ ਧੂੜ ਤੇ ਪ੍ਰਦੂਸ਼ਣ ਦੇ ਸੰਪਰਕ ਵਿੱਚ ਰਹਿਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਲੱਛਣ ਲਗਾਤਾਰ ਬਣੇ ਰਹਿਣ ਤਾਂ ਤੁਰੰਤ ਡਾਕਟਰੀ ਸਲਾਹ ਲੈਣ। ਉਨ੍ਹਾਂ ਨੇ ਤੰਬਾਕੂ ਤੋਂ ਦੂਰ ਰਹਿਣ, ਪ੍ਰਦੂਸ਼ਿਤ ਵਾਤਾਵਰਣ ਦੇ ਸੰਪਰਕ ਨੂੰ ਘਟਾਉਣ ਅਤੇ ਸਾਹ ਨਾਲ ਸੰਬੰਧਿਤ ਪੁਰਾਣੀਆਂ ਬੀਮਾਰੀਆਂ ਤੋਂ ਪੀੜਤ ਲੋਕਾਂ ਲਈ ਨਿਯਮਿਤ ਸਿਹਤ ਜਾਂਚ ਕਰਵਾਉਣ ’ਤੇ ਵੀ ਜ਼ੋਰ ਦਿੱਤਾ।
ਸਮੇਂ ਸਿਰ ਬੀਮਾਰੀ ਦੀ ਪਛਾਣ, ਤੰਬਾਕੂ ਦਾ ਸੇਵਨ ਛੱਡਣਾ, ਹਵਾ ਪ੍ਰਦੂਸ਼ਣ ਦੇ ਸੰਪਰਕ ਨੂੰ ਘਟਾਉਣਾ, ਕੰਮ ਵਾਲੀ ਥਾਂ ’ਤੇ ਸੁਰੱਖਿਆ ਉਪਾਅ ਅਪਣਾਉਣਾ ਅਤੇ ਸਮੇਂ ਸਿਰ ਉਚਿਤ ਡਾਕਟਰੀ ਇਲਾਜ ਪ੍ਰਾਪਤ ਕਰਨਾ ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਨੂੰ ਰੋਕਣ ਅਤੇ ਵੱਡੀ ਥੋਰੇਸਿਕ ਸਰਜਰੀ ਦੀ ਲੋੜ ਤੋਂ ਬਚਣ ਦੇ ਸਭ ਤੋਂ ਪ੍ਰਭਾਵਸ਼ਾਲੀ ਤਰੀਕੇ ਹਨ।
Punjab Health News: ਡਾ. ਰਮਨਦੀਪ ਸਿੰਗਲਾ ਨੇ ਸਿਵਲ ਸਰਜਨ ਵਜੋਂ ਸੰਭਾਲਿਆ ਅਹੁਦਾ
Punjab Health News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਬੀਤੇ ਦਿਨ ਕੀਤੀਆਂ ਗਈਆਂ ਬਦਲੀਆਂ ਉਪਰੰਤ ਮੋਗਾ ਤੋੰ ਬਦਲਕੇ ਦਫ਼ਤਰ ਸਿਵਲ ਸਰਜਨ ਫਰੀਦਕੋਟ ਵਿਖੇ ਆਏ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਫਰੀਦਕੋਟ ਵਿਖੇ ਬਤੌਰ ਸਿਵਲ ਸਰਜਨ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਉਹਨਾਂ ਦੇ ਨਾਲ ਉਹਨਾਂ ਦੀ ਧਰਮਪਤਨੀ ਡਾ. ਅਲਕਾ ਸਿੰਗਲਾ ਵੀ ਨਾਲ ਸਨ।
ਉਹਨਾਂ ਨੂੰ ਡਿਊਟੀ ਜੁਆਇਨ ਕਰਵਾਉਂਦੇ ਹੋਏ ਸਿਹਤ ਵਿਭਾਗ ਫਰੀਦਕੋਟ ਦੇ ਸਮੂਹ ਸਟਾਫ਼ ਵੱਲੋਂ ਸ਼ੁੱਭਕਾਮਨਾਵਾਂ ਭੇਂਟ ਕੀਤੀਆਂ ਗਈਆਂ। ਵਰਨਣਯੋਗ ਹੈ ਕਿ ਡਾ. ਰਮਨਦੀਪ ਸਿੰਗਲਾ ਇਸ ਤੋੰ ਪਹਿਲਾਂ ਡਿਪਟੀ ਮੈਡੀਕਲ ਕਮਿਸ਼ਨਰ ਬਠਿੰਡਾ, ਸਿਵਲ ਸਰਜਨ ਬਠਿੰਡਾ, ਸਿਵਲ ਸਰਜਨ ਮਲੇਰਕੋਟਲਾ ਅਤੇ ਸਿਵਲ ਸਰਜਨ ਮੋਗਾ ਸੇਵਾਵਾਂ ਨਿਭਾ ਚੁੱਕੇ ਹਨ। ਇਸ ਮੌਕੇ ਜਿਲਾ ਫਰੀਦਕੋਟ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਪਤਵੰਤੇ ਸੱਜਣਾਂ ਨੇ ਉਹਨਾਂ ਦਾ ਬੁੱਕੇ ਦੇ ਕੇ ਸਵਾਗਤ ਕੀਤਾ ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਮਨਦੀਪ ਕੌਰ, ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਫਰੀਦਕੋਟ ਡਾ. ਪੁਨੀਤ ਕਾਜਲ, ਐਸਐਮਓ ਐਸਡੀਐਚ ਕੋਟਕਪੂਰਾ ਕਮ ਐਸ.ਐਮ.ਓ. ਆਈ ਮੋਬਾਇਲ ਯੂਨਿਟ ਡਾ. ਅਵਤਾਰਜੀਤ ਗੋਂਦਾਰਾ, ਐਸਐਮਓ ਬਾਜਾਖਾਨਾ ਡਾ. ਨਵਪ੍ਰੀਤ ਕੌਰ ਗਰੇਵਾਲ, ਐਸਐਮਓ ਸਿਵਲ ਹਸਪਤਾਲ ਜੈਤੋ ਡਾ ਵਰਿੰਦਰ ਕੁਮਾਰ, ਐਸਐਮਓ ਸਾਦਿਕ ਡਾ. ਪ੍ਰੀਤੀ ਗੋਇਲ, ਕਾਰਜਕਾਰੀ ਐਸ ਐਮ ਓ ਜੰਡ ਸਾਹਿਬ ਡਾ. ਅਰਸ਼ਦੀਪ ਬਰਾੜ, ਜਿਲਾ ਟੀਬੀ ਅਫਸਰ ਡਾ. ਸਰਵਦੀਪ ਸਿੰਘ ਰੋਮਾਣਾ, ਸੁਪਰਡੈਂਟ ਜਗਸੀਰ ਸਿੰਘ ਖਾਰਾ, ਡਿਪਟੀ ਮਾਸ ਮੀਡੀਆ ਤੇ ਸੂਚਨਾ ਲਖਵਿੰਦਰ ਕੈਂਥ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ ਡਾ. ਪ੍ਰਭਦੀਪ ਸਿੰਘ ਚਾਵਲਾ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ ਸੁਧੀਰ ਧੀਰ, ਸੀਨੀਅਰ ਫਾਰਮੇਸੀ ਅਫਸਰ ਸੁਨੀਲ ਸਿੰਗਲਾ, ਸੀਨੀਅਰ ਫਾਰਮੇਸੀ ਅਫਸਰ ਸੰਜੀਵ ਸਿੰਗਲਾ, ਸੀਨੀਅਰ ਸਹਾਇਕ ਬਿਕਰਮਜੀਤ ਸਿੰਘ ਢਿੱਲੋਂ, ਸੀਨੀਅਰ ਸਹਾਇਕ ਸੁਖਦੀਪ ਸਿੰਘ, ਏਐਮਓ ਛਿੰਦਰਪਾਲ ਸਿੰਘ, ਸਿਹਤ ਸੁਪਰਵਾਈਜਰ ਮਨਦੀਪ ਸਿੰਘ, ਡੀਪੀਐਮ ਸੂਰਜ ਪ੍ਰਕਾਸ਼, ਸਟੈਨੋ ਵੀਰਪਾਲ ਕੌਰ, ਸਟੈਨੋ ਸੰਤੋਸ਼ ਸ਼ਰਮਾ, ਕੰਪਿਊਟਰ ਅਪਰੇਟਰ ਲਵਕਿਰਨ ਸਿੰਘ, ਸਮੂਹ ਸਟਾਫ ਦਫਤਰ ਸਿਵਲ ਸਰਜਨ, ਸਮੂਹ ਸਟਾਫ ਦਫਤਰ ਸਿਵਲ ਹਸਪਤਾਲ ਅਤੇ ਸਮੂਹ ਸਟਾਫ ਐਨਐਚਐਮ ਨੇ ਡਾ. ਰਮਨਦੀਪ ਸਿੰਗਲਾ ਨੂੰ ਵਧਾਈਆਂ ਦਿੱਤੀਆਂ ਅਤੇ ਉਹਨਾਂ ਨੂੰ ਗੁਲਦਸਤਾ ਭੇਂਟ ਕਰਕੇ ਜੀ ਆਇਆਂ ਕਿਹਾ ਗਿਆ।
ਡਾ. ਰਮਨਦੀਪ ਸਿੰਗਲਾ ਨੇ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ। ਉਹਨਾਂ ਸਮੂਹ ਫੀਲਡ ਸਟਾਫ, ਪਿੰਡ ਪੰਚਾਇਤਾਂ, ਪੇਂਡੂ ਸਿਹਤ ਕਮੇਟੀਆਂ, ਸਮਾਜਸੇਵੀ ਸੰਸਥਾਵਾਂ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਹਤ ਪ੍ਰੋਗਰਾਮਾਂ ਵਿੱਚ ਸਹਿਯੋਗ ਦੀ ਅਪੀਲ ਕੀਤੀ।
ਫਰੀਦਕੋਟ: ਡਾ. ਰਮਨਦੀਪ ਸਿੰਗਲਾ ਸਿਵਲ ਸਰਜਨ ਵੱਜੋਂ ਆਪਣਾ ਅਹੁਦਾ ਸੰਭਾਲਦੇ ਹੋਏ ।
Punjab Healthcare Scheme: 3 ਮਹੀਨਿਆਂ ’ਚ 30 ਲੱਖ ਪਰਿਵਾਰ ਜੋੜੇ, ਸਿਹਤ ਖੇਤਰ ’ਚ ਪੰਜਾਬ ਸਰਕਾਰ ਦਾ ਵੱਡਾ ਕਦਮ
ਰਿਕਾਰਡ ਸਮੇਂ ’ਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ : ਡਾ. ਬਲਬੀਰ ਸਿੰਘ | Punjab Healthcare Scheme
ਤੇਜ਼ ਸ਼ੁਰੂਆਤ ਤੇ ਵਿਆਪਕ ਪਹੁੰਚ ਨਾਲ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਸੂਬੇ ਭਰ ਵਿੱਚ ਸਿਹਤ ਸੰਭਾਲ ਪਹੁੰਚ ’ਚ ਅਹਿਮ ਬਦਲਾਅ ਕੀਤਾ : ਡਾ. ਬਲਬੀਰ ਸਿੰਘ
1.77 ਲੱਖ ਇਲਾਜਾਂ ਨੂੰ ਮਨਜ਼ੂਰੀ ਦੇ ਕੇ, 71,000 ਦਾਅਵਿਆਂ ਦਾ ਨਿਪਟਾਰਾ ਕਰਕੇ ਭਗਵੰਤ ਮਾਨ ਸਰਕਾਰ ਵੱਲੋਂ ਤਰੁੰਤ ਸਿਹਤ ਸੰਭਾਲ ਪ੍ਰਦਾਨ ਕੀਤੀ ਜਾ ਰਹੀ ਹੈ : ਡਾ. ਬਲਬੀਰ ਸਿੰਘ
ਬਿਨ੍ਹਾਂ ਕਿਸੇ ਬਕਾਏ ਸਮਾਂਬੱਧ ਭੁਗਤਾਨ ਯਕੀਨੀ ਬਣਾ ਕੇ ਭਗਵੰਤ ਮਾਨ ਸਰਕਾਰ ਨੇ ਮਜ਼ਬੂਤ, ਵਿਸ਼ਵਾਸ-ਅਧਾਰਤ ਸਿਹਤ ਸੰਭਾਲ ਪ੍ਰਣਾਲੀ ਦਾ ਨਿਰਮਾਣ ਕੀਤਾ : ਡਾ. ਬਲਬੀਰ ਸਿੰਘ
Punjab Healthcare Scheme: ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਡੇ ਪੱਧਰ ’ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਕੇ ਇੱਕ ਮਾਪਦੰਡ ਸਥਾਪਤ ਕੀਤਾ ਹੈ ਅਤੇ 8 ਜਨਵਰੀ, 2026 ਤੋਂ ਇਸ ਯੋਜਨਾ ਦੀ ਸ਼ੁਰੂਆਤ ਤੋਂ ਤਿੰਨ ਮਹੀਨਿਆਂ ਦੇ ਅੰਦਰ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕਰਕੇ ਤੇ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ ਦੇ ਕੇ ਦੇਸ਼ ਭਰ ਵਿੱਚ ਇਕ ਮਸਾਲ ਕਾਇਮ ਕੀਤੀ ਹੈ।
ਇਹ ਖਬਰ ਵੀ ਪੜ੍ਹੋ : IPL 2026: ਵੱਡੀ ਖਬਰ, ਮਹਿੰਦਰ ਸਿੰਘ ਧੋਨੀ ਜ਼ਖਮੀ, ਜਾਣੋ ਕਿੰਨੇ ਮੈਚਾਂ ’ਚ ਨਹੀਂ ਖੇਡਣਗੇ!
ਲਾਗੂਕਰਨ ਦੇ ਪੈਮਾਨੇ ਤੇ ਗਤੀ ਬਾਰੇ ਜਾਣਕਾਰੀ ਦਿੰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਇਹ ਯੋਜਨਾ ਤੇਜ਼ੀ ਨਾਲ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਲਈ ਅਸਲ ਵਿੱਤੀ ਰਾਹਤ ਤੇ ਸਿਹਤ ਸੰਭਾਲ ਪ੍ਰਦਾਨ ਕਰਦੀ ਹੈ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, ‘ਇਸ ਯੋਜਨਾ ਤਹਿਤ ਹੁਣ ਤੱਕ 30,51,325 ਲਾਭਪਾਤਰੀ ਰਜਿਸਟਰ ਹੋਏ ਹਨ ਤੇ ਇਲਾਜ ਲਈ 1,77,097 ਮੁਫ਼ਤ ਇਲਾਜਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਇਲਾਜ ਦੀ ਕੁੱਲ ਪ੍ਰਵਾਨਿਤ ਲਾਗਤ 292 ਕਰੋੜ ਰੁਪਏ ਹੈ, ਜਿਸ ’ਚੋਂ 267 ਕਰੋੜ ਰੁਪਏ ਪਹਿਲਾਂ ਹੀ ਮਨਜ਼ੂਰ ਕੀਤੇ ਜਾ ਚੁੱਕੇ ਹਨ। ਅਸੀਂ 71,000 ਦਾਅਵਿਆਂ ਦਾ ਨਿਪਟਾਰਾ ਕਰ ਦਿੱਤਾ ਹੈ ਤੇ ਸੂਚੀਬੱਧ ਹਸਪਤਾਲਾਂ ਨੂੰ 60 ਕਰੋੜ ਦਿੱਤੇ ਗਏ ਹਨ। ਇਸ ਪ੍ਰਾਪਤੀ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ, ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਮਾਪਦੰਡ ਪੱਖੋਂ ਬਾਕੀ ਸਾਰੇ ਸੂਬਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ, ‘ਇਹ ਪੰਜਾਬ ਲਈ ਇੱਕ ਇਤਿਹਾਸਕ ਦਿਨ ਹੈ। ਕਿਸੇ ਵੀ ਮਾਪਦੰਡ, ਰਜਿਸਟ੍ਰੇਸ਼ਨ, ਕਵਰ ਕੀਤੇ ਗਏ ਪਰਿਵਾਰਾਂ ਜਾਂ ਇਲਾਜ ਕੀਤੇ ਗਏ ਮਰੀਜ਼ਾਂ ਦੇ ਮਾਮਲੇ ’ਚ, ਪੰਜਾਬ ਪਹਿਲੇ ਸਥਾਨ ’ਤੇ ਹੈ।’ Punjab Healthcare Scheme
ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਦਾ ਭਰੋਸਾ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਬਕਾਇਆ ਭੁਗਤਾਨ ਲਈ ਇੱਕ ਮਜ਼ਬੂਤ ਪ੍ਰਣਾਲੀ ਸਥਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ 31 ਮਾਰਚ ਤੱਕ ਦੇ ਸਾਰੇ ਬਕਾਏ 15 ਅਪਰੈਲ ਤੱਕ ਕਲੀਅਰ ਕਰ ਦਿੱਤੇ ਜਾਣਗੇ, ਜਿਸ ਨਾਲ ਸਾਡੇ ਵੱਲ ਕਿਸੇ ਵੀ ਹਸਪਤਾਲ ਦਾ ਇੱਕ ਵੀ ਰੁਪਿਆ ਬਕਾਇਆ ਨਹੀਂ ਰਹੇਗਾ। ਉਨ੍ਹਾਂ 1 ਅਪਰੈਲ ਤੋਂ ਲਾਗੂ ਹੋਣ ਵਾਲੇ ਨਵੇਂ ਭੁਗਤਾਨ ਢਾਂਚੇ ਦੀ ਰੂਪਰੇਖਾ ਬਾਰੇ ਦੱਸਦਿਆਂ ਕਿਹਾ ਕਿ 1 ਲੱਖ ਰੁਪਏ ਤੱਕ ਦੇ ਦਾਅਵਿਆਂ ਦਾ ਨਿਪਟਾਰਾ 15 ਦਿਨਾਂ ਦੇ ਅੰਦਰ ਕੀਤਾ ਜਾਵੇਗਾ। Punjab Healthcare Scheme
ਜਦੋਂ ਕਿ 1 ਲੱਖ ਰੁਪਏ ਤੋਂ ਵੱਧ ਦੇ ਬਿੱਲ ਜਮ੍ਹਾਂ ਕਰਨ ਦੇ ਇੱਕ ਹਫ਼ਤੇ ਦੇ ਅੰਦਰ ਕਲੀਅਰ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਵਿਵਾਦਾਂ ਜਾਂ ਤਸਦੀਕ ਦੀ ਲੋੜ ਵਾਲੇ ਮਾਮਲਿਆਂ ਇਹ ਪ੍ਰਕਿਰਿਆ ਇੱਕ ਮਹੀਨੇ ਦੇ ਅੰਦਰ ਪੂਰੀ ਕਰ ਲਈ ਜਾਵੇਗੀ। ਸਕੀਮ ਦੇ ਅਸਲ ਪ੍ਰਭਾਵ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾਂ ਪਹਿਲਾਂ ਹੀ ਹਰ ਉਮਰ ਵਰਗ ਦੇ ਲੋਕਾਂ ਨੂੰ ਰਾਹਤ ਪਹੁੰਚਾ ਰਹੀ ਹੈ, ਜਿਸਦੇ ਲਾਭਪਾਤਰੀ ਇੱਕ ਸਾਲ ਦੇ ਬੱਚੇ ਤੋਂ ਲੈ ਕੇ 99 ਸਾਲ ਦੀ ਦਾਦੀ, ਜਿਨ੍ਹਾਂ ਨੇ ਇਸ ਯੋਜਨਾ ਅਧੀਨ ਕੈਂਸਰ ਦਾ ਇਲਾਜ ਲਿਆ ਹੈ, ਤੱਕ ਹਨ। ਉਨ੍ਹਾਂ ਕਿਹਾ ਕਿ ਅਸੀਂ ਦਿਲ ਦੀਆਂ ਗੰਭੀਰ ਤੇ ਗੁੰਝਲਦਾਰ ਪ੍ਰਕਿਰਿਆਵਾਂ ਤੱਕ ਨੂੰ ਕਵਰ ਕੀਤਾ ਹੈ।
ਜਿਸ ’ਚ ਦਿਲ ਨਾਲ ਸਬੰਧਤ 100 ਤੋਂ ਵੱਧ ਬਿਮਾਰੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇੱਕ ਮਾਮਲੇ ’ਚ ਯੋਜਨਾ ਤਹਿਤ ਪਟਿਆਲਾ ਮੈਡੀਕਲ ਕਾਲਜ ਵਿਖੇ ਰਪਚਰਡ ਸਾਈਨਸ ਵਰਗੀ ਗੰਭੀਰ ਸਥਿਤੀ ਵਾਲੇ ਮਰੀਜ਼ ਦਾ ਸਫ਼ਲਤਾਪੂਰਵਕ ਇਲਾਜ ਕੀਤਾ ਗਿਆ। ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਜਦੋਂ ਸਰਕਾਰ ਮੁਫ਼ਤ ਇਲਾਜ ਸੇਵਾਵਾਂ ’ਤੇ 292 ਕਰੋੜ ਰੁਪਏ ਖਰਚ ਕਰ ਰਹੀ ਹੈ ਤਾਂ ਇਸਦਾ ਮਤਲਬ ਇਹੀ ਹੈ ਕਿ ਆਮ ਆਦਮੀ ਦਾ ਪੈਸਾ ਬਚ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਿਹਤ ਏਜੰਸੀ, ਯੂਨਾਈਟਿਡ ਇੰਡੀਆ ਇੰਸ਼ੋਰੈਂਸ ਦੇ ਤਾਲਮੇਲ ਨਾਲ ਪੰਜਾਬ ਭਰ ’ਚ ਯੂਨੀਵਰਸਲ ਹੈਲਥਕੇਅਰ ਕਵਰੇਜ ਦੀ ਨਿਰਵਿਘਨ ਡਿਲਿਵਰੀ ਨੂੰ ਯਕੀਨੀ ਬਣਾ ਰਹੀ ਹੈ।
Punjab Health News: ਅਧਿਐਨ’ ਚ ਵੱਡਾ ਖੁਲਾਸਾ: ‘ਪੰਜਾਬ ਦੇ ਜ਼ਿਆਦਾਤਰ ਕਿਸ਼ੋਰਾਂ ’ਚ ਗੁੱਸੇ ਦਾ ਪੱਧਰ ਔਸਤ ਨਾਲੋਂ ਉੱਚਾ’
ਪੰਜਾਬੀ ’ਵਰਸਿਟੀ ਵਿਖੇ ਹੋਇਆ ਅਧਿਐਨ
Punjab Health News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਇੱਕ ਤਾਜ਼ਾ ਖੋਜ ਰਾਹੀਂ ਪੰਜਾਬ ਵਿਚਲੇ ਕਿਸ਼ੋਰ ਉਮਰ ਲੜਕੇ-ਲੜਕੀਆਂ ’ਚ ਵਧ ਰਹੀ ਗੁੱਸੇਖੋਰੀ ਵਾਲੀ ਪ੍ਰਵਿਰਤੀ ਤੇ ਇਸ ਦੇ ਕਾਰਨਾਂ ਬਾਰੇ ਵਿਸਥਾਰਪੂਰਵਕ ਅਧਿਐਨ ਕੀਤਾ ਗਿਆ ਹੈ। ਯੂਨੀਵਰਸਿਟੀ ਦੇ ਸਿੱਖਿਆ ਤੇ ਸੁਮਦਾਇ ਸੇਵਾਵਾਂ ਵਿਭਾਗ ਵਿਖੇ ਖੋਜਾਰਥੀ ਡਾ. ਤਾਜਪ੍ਰੀਤ ਕੌਰ ਵੱਲੋਂ ਇਹ ਖੋਜ-ਕਾਰਜ ਨਿਗਰਾਨ ਡਾ. ਕਵਿਤਾ ਮਿੱਤਲ (ਪ੍ਰਿੰਸੀਪਲ, ਦੇਸ਼ ਭਗਤ ਕਾਲਜ ਆਫ਼ ਐਜੂਕੇਸ਼ਨ, ਬਰੜਵਾਲ-ਧੂਰੀ) ਦੀ ਅਗਵਾਈ ਵਿੱਚ ਕੀਤਾ ਗਿਆ ਹੈ।
ਡਾ. ਕਵਿਤਾ ਮਿੱਤਲ ਨੇ ਦੱਸਿਆ ਕਿ ਅਧਿਐਨ ਰਾਹੀਂ ਪ੍ਰਾਪਤ ਅੰਕੜਿਆਂ ਦੇ ਵਿਸ਼ਲੇਸ਼ਣ ਅਨੁਸਾਰ ਜ਼ਿਆਦਾਤਰ ਕਿਸ਼ੋਰਾਂ ਵਿੱਚ ਗ਼ੁੱਸੇਖੋਰੀ ਵਾਲ਼ੀ ਪ੍ਰਵਿਰਤੀ ਦਾ ਪੱਧਰ ਔਸਤ ਨਾਲੋਂ ਉੱਚਾ ਵੇਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਵੀ ਸਾਹਮਣੇ ਆਇਆ ਕਿ ਲੜਕੀਆਂ ਦੇ ਮੁਕਾਬਲੇ ਲੜਕਿਆਂ ਵਿੱਚ ਅਤੇ ਸਾਇੰਸ ਵਿਸ਼ੇ ਦੇ ਮੁਕਾਬਲੇ ਆਰਟਸ ਸਟ੍ਰੀਮ ਦੇ ਵਿਦਿਆਰਥੀਆਂ ’ਚ ਗੁੱਸਾ ਜ਼ਿਆਦਾ ਹੈ। ਉਨ੍ਹਾਂ ਦੱਸਿਆ ਕਿ ਸੰਯੁਕਤ ਪਰਿਵਾਰਾਂ ਨਾਲੋਂ ਇਕਹਿਰੇ ਜਾਂ ਛੋਟੇ ਪਰਿਵਾਰਾਂ ਨਾਲ ਸਬੰਧਿਤ ਬੱਚੇ ਵਧੇਰੇ ਗੁੱਸੇਖੋਰ ਵੇਖੇ ਗਏ। ਉਨ੍ਹਾਂ ਕਿਹਾ ਕਿ ਅਧਿਐਨ ’ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਬੱਚਿਆਂ ’ਚ ਭਾਵਨਾਤਮਕ ਬੁੱਧੀ (ਇਮੋਸ਼ਨਲ ਇੰਟੈਲੀਜੈਂਸ) ਦਾ ਪੱਧਰ ਵੀ ਔਸਤ ਨਾਲੋਂ ਘੱਟ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਸਰਕਾਰੀ/ ਪ੍ਰਾਈਵੇਟ ਸਕੂਲ ਜਾਂ ਸ਼ਹਿਰੀ/ ਪੇਂਡੂ ਪਿਛੋਕੜ ਦੇ ਵਿਦਿਆਰਥੀਆਂ ਦੇ ਗੁੱਸੇ ’ਤੇ ਕੋਈ ਖਾਸ ਫ਼ਰਕ ਵੇਖਣ ਨੂੰ ਨਹੀਂ ਮਿਲਿਆ।
ਖੋਜਾਰਥੀ ਡਾ. ਤਾਜਪ੍ਰੀਤ ਕੌਰ ਨੇ ਦੱਸਿਆ ਕਿ ਇਸ ਅਧਿਐਨ ’ਚ ਪੰਜਾਬ ਦੇ ਵੱਖ-ਵੱਖ ਸੀਨੀਅਰ ਸੈਕੰਡਰੀ ਸਕੂਲਾਂ ਦੇ 11ਵੀਂ ਜਮਾਤ ਦੇ 1200 ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਗਿਆ ਸੀ। ਇਨ੍ਹਾਂ ਵਿੱਚ 580 ਲੜਕੇ ਅਤੇ 620 ਲੜਕੀਆਂ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਖੋਜ ਦੌਰਾਨ ਸਬੰਧਤ ਵਿਦਿਆਰਥੀਆਂ ਦੀ ਸ਼ਖ਼ਸੀਅਤ, ਭਾਵਨਾਤਮਕ ਬੁੱਧੀ ਅਤੇ ਸਕੂਲ ਦੇ ਵਾਤਾਵਰਨ ਦੇ ਉਨ੍ਹਾਂ ਦੇ ਵਿਵਹਾਰ ’ਤੇ ਪੈਣ ਵਾਲੇ ਪ੍ਰਭਾਵਾਂ ਨੂੰ ਬਾਰੀਕੀ ਨਾਲ਼ ਘੋਖਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਖੋਜ ਦੌਰਾਨ ਗ਼ੁੱਸੇਖੋਰੀ ਦੀ ਪ੍ਰਵਿਰਤੀ ਤੇ ਸ਼ਖ਼ਸੀਅਤ ਨੂੰ ਮਾਪਣ ਦੇ ਵਿਸ਼ੇਸ਼ ਮਿਆਰ ‘ਅਗਰੈਸ਼ਨ ਸਕੇਲ’ ਤੇ ਪ੍ਰਸਨੈਲਿਟੀ ਸਕੇਲ’ ਵੀ ਤਿਆਰ ਕੀਤੇ ਗਏ ਹਨ, ਜੋ ਭਵਿੱਖ ’ਚ ਹੋਰਨਾਂ ਖੋਜਾਰਥੀਆਂ ਲਈ ਮਦਦਗਾਰ ਹੋਣਗੇ।
ਸਮਾਜਿਕ ਪ੍ਰਸੰਗਿਕਤਾ ਵਾਲੀਆਂ ਖੋਜਾਂ ਨੂੰ ਹਮੇਸ਼ਾ ਹੀ ਉਤਸ਼ਾਹਿਤ ਕਰਦੀ ਹੈ ’ਵਰਸਿਟੀ : ਡਾ. ਜਗਦੀਪ ਸਿੰਘ
ਉਪ ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਖੋਜ ਦੀ ਸ਼ਲਾਘਾ ਕਰਦਿਆਂ ਖੋਜਾਰਥੀ ਤੇ ਨਿਗਰਾਨ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕਿਸ਼ੋਰ ਅਵਸਥਾ ’ਚ ਬੱਚਿਆਂ ਦੇ ਵਿਵਹਾਰ ਨੂੰ ਸਮਝਣਾ ਬਹੁਤ ਜ਼ਰੂਰੀ ਹੈ ਤਾਂ ਜੋ ਉਨ੍ਹਾਂ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ। ਇਸ ਲਈ ਅਜਿਹੇ ਖੋਜ ਕਾਰਜਾਂ ਦਾ ਹੋਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸਮਾਜਿਕ ਪ੍ਰਸੰਗਿਕਤਾ ਵਾਲੀਆਂ ਖੋਜਾਂ ਨੂੰ ਹਮੇਸ਼ਾ ਹੀ ਉਤਸ਼ਾਹਿਤ ਕਰਦੀ ਹੈ। Punjab Health News
Punjab Health News: ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ’ਚ ਤਾਇਨਾਤੀ ਲਈ ਡਾਕਟਰ ਨੂੰ ਦਿੱਤਾ ਨਿਯੁਕਤੀ ਪੱਤਰ
ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਸਰਕਾਰ ਵਚਨਬੱਧ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ
Punjab Health News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਹਿਬ। ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ.ਅਰਵਿੰਦ ਪਾਲ ਸਿੰਘ ਨੇ ਆਮ ਆਦਮੀ ਕਲੀਨਿਕ ਅਮਲੋਹ ਵਿੱਚ ਤਾਇਨਾਤੀ ਲਈ ਨਵੇਂ ਡਾਕਟਰ ਨੂੰ ਨਿਯੁਕਤੀ ਪੱਤਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 20 ਆਮ ਆਦਮੀ ਕਲੀਨਿਕ ਪੂਰੇ ਸਟਾਫ ਸਮੇਤ ਕੰਮ ਕਰ ਰਹੇ ਹਨ ਜਿਨ੍ਹਾਂ ਵਿੱਚੋਂ ਨਗਰ ਕੌਂਸਲ ਅਮਲੋਹ ਦੇ ਆਮ ਆਦਮੀ ਕਲੀਨਿਕ ਵਿੱਚ ਹੁਣੇ ਹੀ ਖਾਲੀ ਹੋਈ ਡਾਕਟਰ ਦੀ ਪੋਸਟ ਉੱਪਰ ਤੁਰੰਤ ਨਵੇਂ ਡਾਕਟਰ ਨੂੰ ਨਿਯੁਕਤ ਕਰ ਲਿਆ ਗਿਆ ਹੈ ਤਾਂ ਕਿ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਨਿਰਵਿਘਨ ਦਿੱਤੀਆਂ ਜਾ ਸਕਣ।
ਉਨ੍ਹਾਂ ਦੱਸਿਆ ਕਿ ਇਹ ਡਾਕਟਰ ਅਰਸ਼ਦੀਪ ਸਿੰਘ ਜੋ ਅੱਜ ਹੀ ਆਪਣੇ ਸਟੇਸ਼ਨ ’ਤੇ ਸਬੰਧਤ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਪਣੀ ਹਾਜ਼ਰੀ ਰਿਪੋਰਟ ਪੇਸ਼ ਕਰਨਗੇ। ਡਾਕਟਰ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਉਹ ਆਪਣੀ ਡਿਉਟੀ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਨਾ ਵਰਤੀ ਜਾਵੇ ਕਿਉਂਕਿ ਜ਼ਿਲ੍ਹੇ ਵਿੱਚ ਲੋੜੀਂਦੀਆਂ ਦਵਾਈਆਂ ਅਤੇ ਹੋਰ ਸਾਜੋ ਸਮਾਨ ਦੀ ਕੋਈ ਘਾਟ ਨਹੀ ਹੈ ਇਸ ਲਈ ਉਹ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਕਰਵਾਉਣੀਆਂ ਯਕੀਨੀ ਬਣਾਉਣ।
ਇਹ ਵੀ ਪੜ੍ਹੋ: City President Appointment: ਹਿਤੇਸ਼ ਉੱਪਲ ਨੂੰ ਸ਼ਹਿਰੀ ਪ੍ਰਧਾਨ ਕੀਤਾ ਨਿਯੁਕਤ
ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਫਿਰ ਵੀ ਉਨ੍ਹਾਂ ਨੂੰ ਕਿਸੇ ਹੋਰ ਚੀਜ਼ ਦੀ ਲੋੜ ਹੋਵੇ ਤਾਂ ਓਹ ਸਬੰਧਤ ਆਪਣੇ ਸੀਨੀਅਰ ਮੈਡੀਕਲ ਅਫਸਰ ਨਾਲ ਤਾਲਮੇਲ ਕਰਨ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ, ਜ਼ਿਲ੍ਹਾ ਡੈਂਟਲ ਸਿਹਤ ਅਫਸਰ ਡਾ. ਪਾਰੁਲ ਗੁਪਤਾ,ਡਾ. ਕਸੀਤਿਜ ਸੀਮਾ, ਸੀਨੀਅਰ ਮੈਡੀਕਲ ਅਫਸਰ ਡਾ. ਜਸਪ੍ਰੀਤ ਸਿੰਘ ਬੇਦੀ, ਡਾ. ਸਚਿਨ ਨਰੂਲਾ, ਜ਼ਿਲ੍ਹਾ ਸਮੂਹ ਸਿਖਿਆਂ ਅਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ। Punjab Health News
Dengue Cases In Punjab: ਡੇਂਗੂ ਪੰਜਾਬ ’ਚ ਇੱਕ ਵਾਰ ਮੁੜ ਪਸਾਰਨ ਲੱਗਾ ਪੈਰ
Dengue Cases In Punjab: ਡੇਂਗੂ ਦਾ ਕਹਿਰ ਪਿਛਲੇ ਸਮੇਂ ਦੀ ਤਰ੍ਹਾਂ ਇਸ ਵਾਰੀ ਵੀ ਪੂਰੇ ਪੰਜਾਬ ’ਚ ਪੈਰ ਪਸਾਰ ਰਿਹਾ ਹੈ, ਜਿਸ ਕਾਰਨ ਲੋਕਾਂ ’ਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ। ਸਰਕਾਰੀ ਹਸਪਤਾਲਾਂ ਤੇ ਨਿੱਜੀ ਲੈਬਾਂ ਵਿੱਚ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ। 25 ਅਕਤੂਬਰ 2025 ਨੂੰ ਅੰਮ੍ਰਿਤਸਰ (146), ਗੁਰਦਾਸਪੁਰ (82), ਸੰਗਰੂਰ (35), ਤਰਨਤਾਰਨ (246), ਫਿਰੋਜ਼ਪੁਰ (45), ਨਵਾਂਸ਼ਹਿਰ (30) ਇੰਨੇ ਮਾਮਲੇ ਜ਼ਿਲ੍ਹੇਵਾਰ ਡੇਂਗੂ ਦੀ ਸਥਿਤੀ ਸਬੰਧੀ ਦਰਜ ਕੀਤੇ ਗਏ। ਪੰਜਾਬ ਵਿੱਚ ਬਰਸਾਤ ਅਤੇ ਹੜ੍ਹਾਂ ਕਾਰਨ ਡੇਂਗੂ ਕੇਸਾਂ ’ਚ ਵਾਧਾ ਹੋਇਆ ਹੈ। 2025 ਅਕਤੂਬਰ ਮਹੀਨੇ ’ਚ ਰਿਪੋਰਟਸ ਮੁਤਾਬਕ ਡੇਂਗੂ ਪਾਜ਼ੀਟਿਵਿਟੀ ਦਰ 11.5% ਤੱਕ ਚਲੀ ਗਈ ਸੀ।
ਇਹ ਖਬਰ ਵੀ ਪੜ੍ਹੋ : Stubble Management: ਡੀਸੀ ਅਤੇ ਐਸਐਸਪੀ ਵੱਲੋਂ ਪਰਾਲੀ ਪ੍ਰਬੰਧਨ ਨੂੰ ਲੈ ਕੇ ਵੱਖ-ਵੱਖ ਪਿੰਡਾਂ ਅਤੇ ਪਰਾਲੀ ਡੰਪਾਂ ਦਾ …
ਜੋ ਪਹਿਲਾਂ 3.8% ਸੀ। ਇਹ ਬਿਮਾਰੀ ਦੇਸ਼ ਵਿਚ ਦੋ ਸੌ ਸਾਲ ਪੁਰਾਣੀ ਹੈ ਪਰ ਵਿਗਿਆਨੀਆਂ ਨੇ ਇਸ ਦੀ ਪੁਸ਼ਟੀ 1945 ਵਿਚ ਕਲਕੱਤੇ ਵਿਖੇ ਕੀਤੀ ਸੀ। 1996 ਦੇ ਅੰਕੜਿਆਂ ਅਨੁਸਾਰ ਦਿੱਲੀ ਵਿਚ ਹੋਈਆਂ 374 ਮੌਤਾਂ ਸਮੇਤ ਉਸ ਸਾਲ 425 ਤੋਂ ਜ਼ਿਆਦਾ ਲੋਕ ਭਾਰਤ ਵਿਚ ਡੇਂਗੂ ਬੁਖਾਰ ਨਾਲ ਮਰੇ ਸਨ ਅਤੇ 10,000 ਤੋਂ ਜ਼ਿਆਦਾ ਲੋਕ ਇਸ ਦੇ ਅਸਰ ਅਧੀਨ ਆ ਗਏ ਸਨ। ਵਿਸ਼ਵ ਸਿਹਤ ਸੰਗਠਨ ਅਨੁਸਾਰ ਜਨਵਰੀ ਤੋਂ ਜੁਲਾਈ 2025 ਤੱਕ ਦੁਨੀਆ ਭਰ ਵਿੱਚ 40 ਲੱਖ ਤੋਂ ਵੱਧ ਕੇਸ ਅਤੇ 3,000 ਤੋਂ ਵੱਧ ਮੌਤਾਂ ਦਰਜ ਹੋਈਆਂ ਹਨ। ਡੇਂਗੂ ਵਾਇਰਸ ਦੀਆਂ ਚਾਰ ਕਿਸਮਾਂ ਹਨ- ਡੀਈਐੱਨਵੀ-1, ਡੀਈਐੱਨਵੀ-2, ਡੀਈਐੱਨਵੀ-3 ਅਤੇ ਡੀਈਐੱਨਵੀ-4।
ਇਸ ਸਮੇਂ ਸਭ ਤੋਂ ਵੱਧ ਦੇਖਿਆ ਜਾਣ ਵਾਲਾ ਵਾਇਰਸ ਡੀਈਐੱਨਵੀ-2 ਹੈ, ਜਿਸ ਨੂੰ ਸਭ ਤੋਂ ਖਤਰਨਾਕ ਮੰਨਿਆ ਜਾਂਦਾ ਹੈ। ਇਹ ਰੂਪ ਗੰਭੀਰ ਲੱਛਣਾਂ ਦਾ ਕਾਰਨ ਬਣਦਾ ਹੈ, ਜਿਸ ਵਿੱਚ ਤੇਜ਼ ਬੁਖਾਰ, ਉਲਟੀਆਂ, ਪੇਟ ਦਰਦ, ਖੂਨ ਵਗਣਾ, ਬੇਚੈਨੀ ਤੇ ਮਾਨਸਿਕ ਭਰਮ ਸ਼ਾਮਲ ਹਨ। ਜੇਕਰ ਤੁਰੰਤ ਇਲਾਜ ਨਾ ਕੀਤਾ ਜਾਵੇ, ਤਾਂ ਇਹ ਡੇਂਗੂ ਹੈਮੋਰੈਜਿਕ ਸਿੰਡਰੋਮ ਤੇ ਡੇਂਗੂ ਸ਼ੌਕ ਸਿੰਡਰੋਮ ਵਰਗੀਆ ਜਾਨਲੇਵਾ ਸਥਿਤੀਆਂ ਦਾ ਕਾਰਨ ਬਣ ਸਕਦਾ ਹੈ। ਡੇਂਗੂ ਦੇ ਲੱਛਣ ਉਦੋਂ ਤੱਕ ਬਣੇ ਰਹਿੰਦੇ ਹਨ ਜਦੋਂ ਤੱਕ ਤਾਪਮਾਨ 16 ਡਿਗਰੀ ਸੈਲਸੀਅਸ ਤੱਕ ਨਹੀਂ ਜਾਂਦਾ। ਡੇਂਗੂ ਫੈਲਾਉਣ ਵਾਲੇ ਮੱਛਰਾਂ ਵਿਚ ਵਾਧਾ ਲੰਘੇ ਮਾਨਸੂਨ ਤੇ ਹਵਾ ਵਿਚ ਨਮੀ ਕਾਰਨ ਹੁੰਦਾ ਹੈ।
ਇਹ ਵਿਸ਼ਾਣੂ ਏਡਿਸ ਏਜਿਪਟੀ ਪ੍ਰਜਾਤੀ ਮਾਦਾ ਮੱਛਰਾਂ ਤੋਂ ਪੈਦਾ ਹੁੰਦਾ ਹੈ। ਇਹ ਮੱਛਰ 3 ਤੋਂ 4 ਮਿਲੀਮੀਟਰ ਲੰਬਾ ਅਤੇ ਕਾਲੇ ਤੇ ਸਫੈਦ ਧੱਬਿਆ ਵਾਲਾ ਹੁੰਦਾ ਹੈ। ਇਸ ਦੇ ਕੀਟਾਣੂਆਂ ਦਾ ਵਿਸਥਾਰ ਰੋਗੀ ਦੇ ਸਰੀਰ ਵਿਚ 2 ਤੋਂ 7 ਦਿਨਾਂ ਤੱਕ ਹੁੰਦਾ ਹੈ। ਇਹ ਬੁਖਾਰ ਬੜੀ ਤੇਜੀ ਨਾਲ ਫੈਲਦਾ ਹੈ। ਇਸ ਦਾ ਕਾਰਨ ਇਹ ਹੈ ਕਿ ਡੇਂਗੂ ਦੇ ਰੋਗੀ ਨੂੰ ਡੰਗਣ ਮਗਰੋਂ ਮੱਛਰ ਵੀ ਇਸੇ ਦੇ ਵਾਇਰਸ ਨਾਲ ਇਨਫੈਕਟਿਡ ਹੋ ਜਾਂਦਾ ਹੈ। ਜਦੋਂ ਇਹ ਤੰਦਰੁਸਤ ਵਿਅਕਤੀ ਨੂੰ ਕੱਟਦਾ ਹੈ ਤਾਂ ਉਸ ਨੂੰ ਡੇਂਗੂ ਦੀ ਇਨਫੈਕਸ਼ਨ ਹੋ ਜਾਂਦੀ ਹੈ ਤੇ ਉਹ ਵੀ ਡੇਂਗੂ ਦਾ ਰੋਗੀ ਬਣ ਜਾਂਦਾ ਹੈ। ਇਸ ਮੱਛਰ ਦੀ ਪਿਆਸ ਨਹੀਂ ਬੁੱਝਦੀ ਕਿਉਂਕਿ ਇਸ ਨੂੰ ਆਪਣੇ ਆਂਡਿਆਂ ਦੇ ਵਿਕਾਸ ਲਈ ਖੂਨ ਦੀ ਲੋੜ ਹੁੰਦੀ ਹੈ।
ਇਹ ਮਾਦਾ ਮੱਛਰ ਐਨੀ ਚਲਾਕ ਹੁੰਦੀ ਹੈ ਕਿ ਉੱਡਦੇ ਸਮੇਂ ਭਿਣਕਦੀ ਨਹੀਂ ਅਤੇ ਚੁੱਪ-ਚਾਪ ਕਿਸੇ ਵੀ ਆਦਮੀ ਦੇ ਸਰੀਰ ਨੂੰ ਕੱਟ ਕੇ ਖੂਨ ਚੂਸ ਲੈਂਦੀ ਹੈ ਇਹ ਆਮ ਤੌਰ ’ਤੇ ਮੇਜ਼, ਕੁਰਸੀਆਂ, ਪਲੰਘ ਅਤੇ ਮੰਜੇ ਹੇਠਾਂ ਰੱਖੇ ਪੈਰ, ਲੱਤਾਂ ਅਤੇ ਗੋਡਿਆਂ ਤੋਂ ਕੱਟਦੀ ਹੈ। ਡੇਂਗੂ ਪੀੜਤ ਵਿਅਕਤੀ ਦੇ ਡੰਗਣ ਬਾਅਦ ਢਿੱਡ ਪੀੜ ਹੋਣ ਲੱਗਦੀ ਹੈ, ਭਾਰੀ ਸਿਰ ਦਰਦ, ਸਰੀਰ ਦੇ ਜੋੜਾਂ ਅਤੇ ਪੱਠਿਆਂ ਵਿਚ ਦਰਦ ਹੋਣ ਲੱਗਦਾ ਹੈ, ਪਾਚਣ ਸ਼ਕਤੀ ਕਮਜ਼ੋਰ ਹੋਣ ਕਰਕੇ ਹਾਜ਼ਮਾ ਘਟ ਜਾਂਦਾ ਹੈ, ਕੌਫੀ ਜਾਂ ਲਾਲ ਰੰਗ ਦੀਆਂ ਉਲਟੀਆਂ ਲੱਗ ਜਾਂਦੀਆਂ ਹਨ।
ਉੱਪਰਲਾ ਬਲੱਡ ਪ੍ਰੈਸ਼ਰ ਘਟ ਕੇ 120 ਤੋਂ 90 ਹੋ ਜਾਂਦਾ ਹੈ। ਉਸ ਦੀ ਹਾਲਤ ਸਭ ਤੋਂ ਵਧੇਰੇ ਉਦੋਂ ਗੰਭੀਰ ਹੋ ਜਾਂਦੀ ਹੈ ਜਦੋਂ ਉਨ੍ਹਾਂ ਵਿਚ ਪਲੇਟਲੈਟ-ਸੈੱਲਾਂ ਦੀ ਬੇਹੱਦ ਘਾਟ ਹੋ ਜਾਂਦੀ ਹੈ। ਇਸ ਦੇ ਨਾਲ ਉਸ ਦੇ ਅੰਦਰ ਜਖਮ ਹੋ ਜਾਂਦੇ ਹਨ, ਖੂਨ ਵਗਣ ਲੱਗਦਾ ਹੈ। ਜੇਕਰ ਉਸ ਸਮੇਂ ਖੂਨ ਚੜ੍ਹਾ ਦਿੱਤਾ ਜਾਵੇ ਤਾਂ ਉਸ ਨੂੰ ਮਰਨ ਤੋਂ ਬਚਾਇਆ ਜਾ ਸਕਦਾ ਹੈ। ਕੁੱਝ ਦੇ ਨੱਕ ਵਿਚ ਖੂਨ ਆਉਣ ਲੱਗਦਾ ਹੈ। ਇਸ ਲਈ ਦੋ ਟੈਸਟ ਕੀਤੇ ਜਾਂਦੇ ਹਨ। ਇੱਕ ਨਾਲ ਸਰੀਰ ਵਿਚ ਪਾਣੀ ਦੀ ਕਮੀ ਤੇ ਦੂਸਰੇ ਨਾਲ ਖੂਨ ਵਿਚ ਪਲੇਟਲੈਟਸ ਦੀ ਘਾਟ ਦੀ ਜਾਂਚ ਕੀਤੀ ਜਾਂਦੀ ਹੈ। ਮੱਛਰਾਂ ਤੋਂ ਬਚਣ ਲਈ ਪੂਰੇ ਕੱਪੜੇ ਪਾਓ। ਜੇਕਰ ਅਚਾਨਕ ਬੁਖਾਰ ਹੋ ਜਾਂਦਾ ਤਾਂ ਉਸ ਸਮੇਂ ਹਸਪਤਾਲ ਵਿਚ ਜਾ ਕੇ ਖੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਕਿ ਇਸ ਬਿਮਾਰੀ ਨੂੰ ਰੋਕਿਆ ਜਾ ਸਕੇ। Dengue Cases In Punjab
ਡੇਂਗੂ ਦੇ ਬਚਾਅ ਲਈ ਜ਼ਰੂਰੀ ਹੈ ਕਿ ਸਰਕਾਰੀ ਅਤੇ ਗੈਰ-ਸਰਕਾਰੀ ਪੱਧਰ ’ਤੇ ਸਭਨਾਂ ਸੰਬੰਧਤ ਲੋਕਾਂ ਨੂੰ ਲਾਮਬੰਦ ਕਰਕੇ ਆਪਣੇ ਘਰ ਦੇ ਆਸ-ਪਾਸ ਸਫ਼ਾਈ ਵੱਲ ਧਿਆਨ ਦਿੱਤਾ ਜਾਵੇ। ਜੇਕਰ ਪੰਜਾਬ ਦੇ ਅੰਦਰ ਸਮੁੱਚੀ ਸਿਹਤ ਭਲਾਈ ਵਿਚ ਸੁਧਾਰ ਨਾ ਕੀਤਾ ਗਿਆ ਤਾਂ ਇਹੋ-ਜਿਹੀਆਂ ਹੋਰ ਨਾ-ਮੁਰਾਦ ਬਿਮਾਰੀਆਂ ਦੀ ਤਰਾਸਦੀ ਲੋਕ ਭੋਗਦੇ ਹੀ ਰਹਿਣਗੇ। ਇਹ ਬਿਮਾਰੀ ਕੁਦਰਤੀ ਕਰੋਪੀ ਹੈ ਅਤੇ ਇਸ ਨੂੰ ਜੜ੍ਹੋਂ ਖਤਮ ਕਰਨ ਲਈ ਲੋਕਾਂ ਦੀ ਭਾਈਵਾਲੀ ਹੋਣੀ ਜ਼ਰੂਰੀ ਹੈ। ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਸਾਵਧਾਨੀ ਅਤੇ ਚੌਕਸੀ ਵਰਤਣ।
ਡਾ. ਕ੍ਰਿਸ਼ਨ ਲਾਲ,
ਵਾਰਡ ਨੰ: 9, ਚੌੜੀ ਗਲੀ, ਬੁਢਲਾਡਾ (ਮਾਨਸਾ)
ਮੋ. 62831-16797
Punjab Health News: ਵੱਡੀ ਖਬਰ, ਟੀਬੀ ਦੀ ਬਿਮਾਰੀ ਨੂੰ ਪਾਈ ਮਾਤ, ਇੱਕੋ ਪਰਿਵਾਰ ਦੇ 10 ਲੋਕ ਹੋਏ ਟੀਬੀ ਮੁਕਤ
Punjab Health News: ਸਿਹਤ ਵਿਭਾਗ ਵੱਲੋਂ ਜਾਗਰੂਕਤਾ ਅਤੇ ਇਲਾਜ ਦੀ ਕੀਤੀ ਉਦਾਹਰਣ ਪੇਸ਼
Punjab Health News: ਫਾਜ਼ਿਲਕਾ (ਰਜਨੀਸ਼ ਰਵੀ)। ਪੰਜਾਬ ਸਰਕਾਰ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਅਤੇ ਮਾਸ ਮੀਡੀਆ ਵਿੰਗ ਦੀ ਜਾਗਰੂਕਤਾ ਮੁਹਿੰਮ ਨੇ ਟੀਬੀ ਵਰਗੀ ਗੰਭੀਰ ਬਿਮਾਰੀ ਵਿਰੁੱਧ ਲੜਾਈ ਵਿੱਚ ਵੱਡੀ ਜਿੱਤ ਦਰਜ ਕੀਤੀ ਹੈ। ਖੂਈਖੇੜਾ ਬਲਾਕ ਦਾ ਇੱਕ ਪਰਿਵਾਰ, ਜਿਸ ਦੇ 10 ਮੈਂਬਰ ਪਿਛਲੇ ਕੁਝ ਸਾਲਾਂ ਤੋਂ ਸਮੇਂ-ਸਮੇਂ ’ਤੇ ਟੀਬੀ ਤੋਂ ਪੀੜਤ ਸਨ, ਅੱਜ ਪੂਰੀ ਤਰ੍ਹਾਂ ਤੰਦਰੁਸਤ ਹੈ।
ਜ਼ਿਲ੍ਹਾ ਫਾਜ਼ਿਲਕਾ ਦੇ ਬਲਾਕ ਖੂਈਖੇੜਾ ਦੇ ਪਿੰਡ ਹੀਰਾਂਵਾਲੀ ਵਿੱਚ ਰਹਿਣ ਵਾਲੇ ਇਸ ਪਰਿਵਾਰ ਦੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ, ਲਗਾਤਾਰ ਖੰਘ, ਬੁਖਾਰ ਅਤੇ ਇੱਕ ਤੋਂ ਬਾਅਦ ਇੱਕ ਕਮਜ਼ੋਰੀ ਤੋਂ ਪ੍ਰੇਸ਼ਾਨ ਸਨ। ਸ਼ੁਰੂ ਵਿੱਚ, ਲੋਕ ਇਲਾਜ ਤੋਂ ਝਿਜਕ ਰਹੇ ਸਨ ਤੇ ਪਿੰਡ ’ਚ ਚਰਚਾਵਾਂ ਸ਼ੁਰੂ ਹੋ ਗਈਆਂ ਕਿ ਇਹ ਬਿਮਾਰੀ ਗੰਭੀਰ ਅਤੇ ਲਾਇਲਾਜ ਹੈ। Punjab Health News
ਇਸ ਦੌਰਾਨ, ਪੰਜਾਬ ਸਰਕਾਰ ਦੇ ਮਾਸ ਮੀਡੀਆ ਵਿੰਗ ਤੇ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਵਿੱਚ 100 ਦਿਨਾਂ ਦੀ ਟੀਬੀ-ਮੁਕਤ ਜਾਗਰੂਕਤਾ ਮੁਹਿੰਮ ਚਲਾਈ। ਪਰਿਵਾਰ ਦਾ ਡਰ ਪੋਸਟਰਾਂ, ਰੇਡੀਓ ਸੰਦੇਸ਼ਾਂ, ਮੀਟਿੰਗਾਂ ਅਤੇ ਸਿਹਤ ਕਰਮਚਾਰੀਆਂ ਦੁਆਰਾ ਘਰ-ਘਰ ਜਾ ਕੇ ਸਲਾਹ-ਮਸ਼ਵਰੇ ਦੁਆਰਾ ਤੋੜਿਆ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਟੀਬੀ ਦਾ ਇਲਾਜ ਤੇ ਜਾਂਚ ਪੂਰੀ ਤਰ੍ਹਾਂ ਮੁਫਤ ਹੈ ਤੇ ਸਮੇਂ ਸਿਰ ਦਵਾਈ ਲੈ ਕੇ ਬਿਮਾਰੀ ਨੂੰ ਪੂਰੀ ਤਰ੍ਹਾਂ ਠੀਕ ਕੀਤਾ ਜਾ ਸਕਦਾ ਹੈ।
ਮੁਫ਼ਤ ਦਵਾਈ ਤੇ ਪੋਸ਼ਣ ਸਹਾਇਤਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੋਪੀ ਰਾਮ ਨੇ ਦੱਸਿਆ ਕਿ ਪਰਿਵਾਰ ਦੇ ਸਾਰੇ 10 ਮੈਂਬਰ, ਜਿਨ੍ਹਾਂ ’ਚ ਉਸਦਾ ਪੁੱਤਰ, ਧੀ ਤੇ ਪਤਨੀ ਸ਼ਾਮਲ ਹਨ, ਸਰਕਾਰੀ ਹਸਪਤਾਲ ਵਿੱਚ ਰਜਿਸਟਰਡ ਸਨ। ਉਨ੍ਹਾਂ ਨੂੰ 6 ਮਹੀਨੇ ਲਗਾਤਾਰ ਮੁਫ਼ਤ ਟੀਬੀ ਦੀ ਦਵਾਈ ਦਿੱਤੀ ਗਈ। ਇਸ ਦੇ ਨਾਲ ਹੀ, ‘ਨਿਕਸ਼ੇ ਪੋਸ਼ਣ ਯੋਜਨਾ’ ਤਹਿਤ ਪੋਸ਼ਣ ਭੱਤਾ ਵੀ ਦਿੱਤਾ ਗਿਆ, ਤਾਂ ਜੋ ਮਰੀਜ਼ਾਂ ਨੂੰ ਪੌਸ਼ਟਿਕ ਭੋਜਨ ਮਿਲ ਸਕੇ।
ਪਰਿਵਾਰ ਟੀਬੀ-ਮੁਕਤ ਹੋ ਗਿਆ | Punjab Health News
ਅੱਜ, ਇਸ ਪਰਿਵਾਰ ਦੇ ਸਾਰੇ 10 ਮੈਂਬਰ ਲਗਾਤਾਰ ਨਿਗਰਾਨੀ ਤੇ ਇਲਾਜ ਕਾਰਨ ਪੂਰੀ ਤਰ੍ਹਾਂ ਤੰਦਰੁਸਤ ਹਨ। ਸਿਹਤ ਵਿਭਾਗ ਮਾਸ ਮੀਡੀਆ ਵਿੰਗ ਵੱਲੋਂ ਜਾਗਰੂਕਤਾ ਨਾ ਹੁੰਦੀ, ਤਾਂ ਅਸੀਂ ਸਮੇਂ ਸਿਰ ਇਲਾਜ ਨਾ ਕਰਵਾ ਪਾਉਂਦੇ। ਹੁਣ ਅਸੀਂ ਸਾਰੇ ਬਿਲਕੁਲ ਠੀਕ ਹਾਂ ਤੇ ਇੱਕ ਆਮ ਜ਼ਿੰਦਗੀ ਜੀ ਰਹੇ ਹਾਂ। ਪਰਿਵਾਰ ਨੇ ਸਿਵਲ ਸਰਜਨ ਡਾ. ਰਾਜ ਕੁਮਾਰ, ਐੱਸਐੱਮਓ ਡਾ. ਰੋਹਿਤ ਗੋਇਲ, ਜ਼ਿਲ੍ਹਾ ਟੀਬੀ ਮੈਡੀਕਲ ਅਫ਼ਸਰ ਡਾ. ਨੀਲੂ, ਮਾਸ ਮੀਡੀਆ ਵਿੰਗ ਤੋਂ ਸੁਸ਼ੀਲ ਕੁਮਾਰ, ਆਸ਼ਾ ਵਰਕਰ ਕਮਲਜੀਤ ਕੌਰ, ਸੁਨੀਤਾ, ਆਸ਼ਾ ਫੈਸੀਲੀਟੇਟਰ ਸੀਮਾ, ਏਐੱਨਐੱਮ ਰੀਤਾ ਰਾਣੀ, ਐੱਸਟੀਐੱਸ ਜੋਤੀ ਦਾ ਧੰਨਵਾਦ ਕੀਤਾ।
ਅਧਿਕਾਰੀਆਂ ਦਾ ਬਿਆਨ
ਸਿਵਲ ਸਰਜਨ ਡਾ. ਰਾਜਕੁਮਾਰ ਨੇ ਕਿਹਾ, ‘ਪੰਜਾਬ ਸਰਕਾਰ ਦ੍ਰਿੜ ਹੈ ਕਿ ਟੀਬੀ ਤੋਂ ਪੀੜਤ ਕੋਈ ਵੀ ਵਿਅਕਤੀ ਜਾਣਕਾਰੀ ਦੀ ਘਾਟ ਜਾਂ ਵਿੱਤੀ ਸਮੱਸਿਆ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਸਿਹਤ ਵਿਭਾਗ ਤੇ ਮਾਸ ਮੀਡੀਆ ਵਿੰਗ ਦੀ ਟੀਮ ਜਾਗਰੂਕਤਾ ਫੈਲਾਉਣ ਲਈ ਪਿੰਡ-ਪਿੰਡ ਲਗਾਤਾਰ ਜਾ ਰਹੀ ਹੈ।
ਸੀਐੱਚਸੀ ਖੂਈਖੇੜਾ ਦੇ ਸਹਾਇਕ ਸਿਵਲ ਸਰਜਨ ਤੇ ਐੱਸਐੱਮਓ ਡਾ. ਰੋਹਿਤ ਗੋਇਲ ਨੇ ਕਿਹਾ ਟੀਬੀ ਹੁਣ ਇੱਕ ਘਾਤਕ ਬਿਮਾਰੀ ਨਹੀਂ ਰਹੀ।
ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। Health News: ਜ਼ਿਲ੍ਹੇ ’ਚ ਚਿਕਨਗੁਨੀਆ ਦੇ 2 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵੀ 24 ਤੱਕ ਪਹੁੰਚ ਗਈ ਹੈ। ਇਸ ਦੌਰਾਨ, ‘ਹਰ ਸ਼ੁੱਕਰਵਾਰ ਡੇਂਗੂ ਅਤੇ ਜੰਗ’ ਮੁਹਿੰਮ ਤਹਿਤ, ਸਿਹਤ ਵਿਭਾਗ ਨੇ ਅੱਜ ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਦੀ ਅਗਵਾਈ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਭਰ ’ਚ ਡੇਂਗੂ ਵਿਰੋਧੀ ਗਤੀਵਿਧੀਆਂ ਚਲਾਈਆਂ। ਇਸ ਮੁਹਿੰਮ ਤਹਿਤ, ਲਾਰਵਾ ਵਿਰੋਧੀ ਟੀਮਾਂ ਨੇ ਜ਼ੇਲ੍ਹਾਂ, ਸਰਕਾਰੀ ਦਫ਼ਤਰਾਂ ਤੇ ਘਰਾਂ ਆਦਿ ’ਚ ਮੱਛਰਾਂ ਦੇ ਲਾਰਵੇ ਦੀ ਜਾਂਚ ਕੀਤੀ ਤੇ ਨਗਰ ਨਿਗਮ ਦੀਆਂ ਟੀਮਾਂ ਵੱਲੋਂ 6 ਚਲਾਨ ਜਾਰੀ ਕੀਤੇ ਗਏ। Health News
ਇਹ ਖਬਰ ਵੀ ਪੜ੍ਹੋ : Uttarakhand Cloudburst: ਉਤਰਾਖੰਡ ’ਚ ਅੱਧੀ ਰਾਤ ਫਟਿਆ ਬੱਦਲ…ਭਿਆਨਕ ਤਬਾਹੀ, ਸੁੱਤੇ ਹੋਏ ਲੋਕਾਂ ’ਤੇ ਕਹਿਰ
ਇਨ੍ਹਾਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਦੱਸਿਆ ਕਿ ਡੇਂਗੂ ਵਿਰੋਧੀ ਗਤੀਵਿਧੀਆਂ ਤਹਿਤ ਅੱਜ ਹੁਸ਼ਿਆਰਪੁਰ ਸ਼ਹਿਰ ’ਚ ਡਾ. ਜਗਦੀਪ ਸਿੰਘ ਦੀ ਅਗਵਾਈ ਹੇਠ ਲਾਰਵਾ ਵਿਰੋਧੀ ਟੀਮਾਂ ਵੱਲੋਂ ਵੱਖ-ਵੱਖ ਖੇਤਰਾਂ ’ਚ 59 ਸਰਕਾਰੀ ਦਫ਼ਤਰਾਂ ਤੇ 81 ਘਰਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ, ਸਰਕਾਰੀ ਦਫ਼ਤਰਾਂ ਵਿੱਚ 44 ਡੱਬਿਆਂ ਤੇ ਘਰਾਂ ’ਚ 117 ਡੱਬਿਆਂ ’ਚ ਮੱਛਰਾਂ ਦੇ ਲਾਰਵੇ ਪਾਏ ਗਏ। ਜਿਨ੍ਹਾਂ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ। ਜਿੱਥੇ ਪਾਣੀ ਦਾ ਨਿਕਾਸ ਨਹੀਂ ਹੋ ਸਕਿਆ, ਉੱਥੇ ਲਾਰਵਾ ਮਾਰਨ ਵਾਲਾ ਸਪਰੇਅ ਕੀਤਾ ਗਿਆ। ਇਸ ਦੌਰਾਨ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ।
ਸਿਵਲ ਸਰਜਨ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ’ਚ ਹੁਣ ਤੱਕ ਡੇਂਗੂ ਦੇ 24 ਤੇ ਚਿਕਨਗੁਨੀਆ ਦੇ 2 ਮਾਮਲੇ ਸਾਹਮਣੇ ਆਏ ਹਨ। ਪਰ ਮੀਂਹ ਤੋਂ ਬਾਅਦ ਮੱਛਰਾਂ ਦੇ ਵਾਧੇ ਨੂੰ ਰੋਕਣ ਤੇ ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਨੂੰ ਰੋਕਣ ਲਈ ਕੁਝ ਸਾਵਧਾਨੀਆਂ ਵਰਤਣੀਆਂ ਜ਼ਰੂਰੀ ਹਨ। ਕਿਸੇ ਵੀ ਤਰ੍ਹਾਂ ਦੇ ਡੱਬਿਆਂ ’ਚ ਪਾਣੀ ਇਕੱਠਾ ਨਾ ਹੋਣ ਦਿਓ ਤੇ ਹਫ਼ਤੇ ’ਚ ਘੱਟੋ-ਘੱਟ ਇੱਕ ਵਾਰ ਪਾਣੀ ਦੇ ਡੱਬਿਆਂ ਨੂੰ ਸਾਫ਼ ਤੇ ਸੁੱਕਾ ਰੱਖੋ। Health News
ਕਿਉਂਕਿ ਡੇਂਗੂ ਤੇ ਚਿਕਨਗੁਨੀਆ ਫੈਲਾਉਣ ਵਾਲਾ ਏਡੀਜ਼ ਮੱਛਰ ਇਨ੍ਹਾਂ ਡੱਬਿਆਂ/ਭਾਂਡਿਆਂ ਜਿਵੇਂ ਕਿ ਕੂਲਰ, ਟਾਇਰ, ਬਾਲਟੀਆਂ, ਫਰਿੱਜ ਦੇ ਪਿੱਛੇ ਰੱਖੇ ਗਏ ਟਰੇ, ਮਿੱਟੀ ਦੇ ਗਮਲੇ ਆਦਿ ’ਚ ਇਕੱਠੇ ਹੋਏ ਸਾਫ਼ ਪਾਣੀ ’ਚ ਪ੍ਰਜਨਨ ਕਰਦਾ ਹੈ। ਇਸ ਲਈ, ਹਫ਼ਤੇ ’ਚ ਘੱਟੋ-ਘੱਟ ਇੱਕ ਵਾਰ ਪਾਣੀ ਦੇ ਡੱਬਿਆਂ ਨੂੰ ਖਾਲੀ ਕਰਨਾ, ਸਾਫ਼ ਤੇ ਸੁਕਾਉਣਾ ਜ਼ਰੂਰੀ ਹੈ, ਜੋ ਕਿ ਏਡੀਜ਼ ਮੱਛਰਾਂ ਦੀ ਪ੍ਰਜਨਨ ਨੂੰ ਰੋਕਣ ਲਈ ਬਹੁਤ ਜ਼ਰੂਰੀ ਹੈ। ਅਜਿਹਾ ਕਰਕੇ ਹੀ ਡੇਂਗੂ/ਚਿਕਨਗੁਨੀਆ ਨੂੰ ਰੋਕਿਆ ਜਾ ਸਕਦਾ ਹੈ।
Punjab Health News: ਟੀਬੀ ਦੀ ਰੋਕਥਾਮ ਤੇ ਇਲਾਜ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ
Punjab Health News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਟੀ.ਬੀ. ਮੁਕਤ ਭਾਰਤ ਮਿਸ਼ਨ ਨੂੰ ਸਮਰਪਿਤ ਇਕ ਵਿਸ਼ੇਸ਼ ਤਰਬੀਅਤੀ ਕੈਂਪ ਟੀ ਬੀ ਅਲਰਟ ਇੰਡੀਆ’ (ਟੀਬੀ.ਏ.ਆਈ) ਅਤੇ ‘ਕਰਨਾਟਕ ਹੈਲਥ ਸੰਵਰਧਨ ਟਰੱਸਟ’ (ਕੇ.ਐੱਚ.ਪੀ.ਟੀ) ਦੇ ਸਹਿਯੋਗ ਨਾਲ ਸੀਐੱਚਸੀ ਫਿਰੋਜ਼ਸ਼ਾਹ ਵਿਚ ਕਰਵਾਇਆ ਗਿਆ।
ਇਹ ਤਰਬੀਅਤ ‘ਇੰਟੀਗ੍ਰੇਟਡ ਮਿਜ਼ਰਜ਼ ਇਨ ਪ੍ਰੀਵੈਨਸ਼ਨ ਐਂਡ ਕੇਅਰ ਫੋਰ ਟੀ.ਬੀ. (ਇੰਪੈਕਟ) ਪ੍ਰਾਜੈਕਟ ਹੇਠ ਹੋਈ, ਜਿਸਦਾ ਮਕਸਦ ਟੀ.ਬੀ. ਤੋਂ ਬੱਚ ਚੁੱਕੇ ਲੋਕਾਂ ਨੂੰ “ਟੀ.ਬੀ. ਚੈਂਪੀਅਨ” ਵਜੋਂ ਤਿਆਰ ਕਰਕੇ ਸਮਾਜਿਕ ਪੱਧਰ ‘ਤੇ ਜਾਗਰੂਕਤਾ ਫੈਲਾਉਣੀ ਸੀ। ਇਸ ਕੈਂਪ ਵਿਚ 53 ਪੇਂਡੂ ਟੀ.ਬੀ. ਸਰਵਾਈਵਰ ਨੇ ਹਿੱਸਾ ਲਿਆ। Punjab Health News
Read Also : ਵੱਡਾ ਹਾਦਸਾ, ਪੁਰਾਣਾ ਖੰਡਰ ਘਰ ਢਹਿ ਢੇਰੀ… ਤਿੰਨ ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ਼ ਜਾਰੀ
ਟੀ.ਬੀ. ਚੈਂਪੀਅਨਜ਼ ਨੂੰ ਸਿੱਖਿਆ ਦਿੱਤੀ ਗਈ ਕਿ ਉਹ ਟੀ.ਬੀ. ਦੀ ਜਲਦੀ ਪਹਿਚਾਣ, ਇਲਾਜ ਅਤੇ ਮਾਨਸਿਕ, ਆਰਥਿਕ ਸਮੱਸਿਆਵਾਂ ਦੇ ਹੱਲ ਵੱਲ ਲੋਕਾਂ ਦਾ ਧਿਆਨ ਖਿੱਚਣ। ਕੈਂਪ ਦੀ ਅਗਵਾਈ ਜ਼ਿਲ੍ਹਾ ਕੋਆਰਡੀਨੇਟਰ ਡਾ. ਅਮਨਪ੍ਰੀਤ ਅਰੋੜਾ ਨੇ ਕੀਤੀ, ਜਦਕਿ ਪੰਜਾਬ ‘ਚ ਚੱਲ ਰਹੀ ਪ੍ਰਾਜੈਕਟ ਦੀ ਦੇਖਰੇਖ ਚੰਡੀਗੜ੍ਹ ਦੇ ਰਾਜ ਪ੍ਰਧਾਨ ਨੀਰਜ ਸਿੰਹਾ ਨੇ ਕੀਤੀ। ਸਿਵਲ ਸਰਜਨ ਅਤੇ ਡੀ.ਟੀ.ਓ. ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਹੋਏ ਇਸ ਸਮਾਗਮ ਦੀ ਸ਼ੁਰੂਆਤ ਇਕ ਵਿਸ਼ੇਸ਼ ਮੀਟਿੰਗ ਨਾਲ ਹੋਈ ਜਿਸ ਵਿਚ ਟੀ.ਬੀ. ਉਨਮੂਲਨ ਯਤਨਾਂ ‘ਤੇ ਵਿਸਥਾਰ ਨਾਲ ਗੱਲਬਾਤ ਹੋਈ।
Punjab Health News: ‘ਮੈਂ ਬੱਚੀ ਦੇ ਇਲਾਜ ਲਈ ਕੁਰਲਾਉਂਦੀ ਰਹੀ, ਡਾਕਟਰ ਚਾਹ ਤੇ ਬਿਸਕੁਟਾਂ ’ਚ ਰੁੱਝੇ ਰਹੇ’
Punjab Health News: ਉਲਟੀਆਂ ਦਸਤ ਨਾਲ ਹੋਈਆਂ ਦੋ ਮੌਤਾਂ ਦੇ ਪਰਿਵਾਰ ਨੇ ਸਿਹਤ ਮੰਤਰੀ ਅੱਗੇ ਰੋਏ ਦੁਖੜੇ
ਅਲੀਪੁਰ ਅਰਾਈਆਂ ਵਿਖੇ ਡਾਇਰੀਆ ਫੈਲਣ ਦੇ 56 ਮਾਮਲੇ ਆਏ ਸਾਹਮਣੇ | Punjab Health News
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਦੇ ਪਿੰਡ ਅਲੀਪੁਰ ਅਰਾਈਆਂ ਵਿਖੇ ਡਾਇਰੀਆ ਫੈਲਣ ਕਾਰਨ ਇੱਕੋ ਪਰਿਵਾਰ ਦੇ ਦੋ ਜਣਿਆਂ ਦੀ ਮੌਤ ਹੋ ਜਾਣ ਕਾਰਨ ਇਲਾਕੇ ਵਿੱਚ ਡਰ ਦਾ ਮਾਹੌਲ ਹੈ। ਪਿੰਡ ਅਲੀਪੁਰ ਅਰਾਈਆਂ ਵਿਖੇ ਡਾਇਰੀਆ ਦੇ ਹੁਣ ਤੱਕ 56 ਮਾਮਲੇ ਸਾਹਮਣੇ ਆ ਚੁੱਕੇ ਹਨ । ਮੀਡੀਆ ਵਿੱਚ ਮਾਮਲਾ ਆਉਣ ਤੋਂ ਬਾਅਦ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਅੱਜ ਪਿੰਡ ਦਾ ਦੌਰਾ ਕਰਕੇ ਲੋਕਾਂ ਦਾ ਹਾਲ-ਚਾਲ ਪੁੱਛਿਆ ਗਿਆ ਅਤੇ ਸਿਹਤ ਵਿਭਾਗ ਨੂੰ ਡਾਇਰੀਆ ਦੀ ਰੋਕਥਾਮ ਲਈ ਸਖਤ ਕਦਮ ਚੁੱਕਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਕੱਤਰ ਵੇਰਵਿਆਂ ਅਨੁਸਾਰ ਹਲਕਾ ਸਨੌਰ ਦੇ ਪਿੰਡ ਅਲੀਪੁਰ ਅਰਾਈਆਂ ਜੋ ਕਿ ਨਗਰ ਨਿਗਮ ਪਟਿਆਲਾ ਅਧੀਨ ਵਾਰਡ ਨੰਬਰ 15 ਵਿੱਚ ਆਉਂਦਾ ਹੈ, ਇੱਥੇ ਪਿਛਲੇ ਕਈ ਦਿਨਾਂ ਤੋਂ ਲੋਕਾਂ ਨੂੰ ਪੀਣ ਵਾਲਾ ਗੰਦਾ ਪਾਣੀ ਮਿਲ ਰਿਹਾ ਸੀ। ਸਰਕਾਰੀ ਟੂਟੀਆਂ ਵਿੱਚ ਗੰਦਾ ਪਾਣੀ ਮਿਕਸ ਹੋਣ ਕਾਰਨ ਇੱਥੇ ਲੋਕਾਂ ਨੂੰ ਉਲਟੀਆਂ, ਦਸਤ ਆਦਿ ਲੱਗਣ ਕਾਰਨ ਬਿਮਾਰ ਹੋ ਗਏ, ਜਿਸ ਕਾਰਨ ਲਗਭਗ 70 ਸਾਲਾ ਤਾਰਾਵਤੀ ਦੀ ਉਲਟੀਆਂ ਤੇ ਦਸਤ ਲੱਗਣ ਕਾਰਨ ਮੌਤ ਹੋ ਗਈ। ਇਸੇ ਦੌਰਾਨ ਹੀ ਇਸੇ ਪਰਿਵਾਰ ਵਿੱਚ ਇੱਕ ਦੋ ਸਾਲਾ ਬੱਚੀ ਚਾਂਦਨੀ ਵੀ ਉਲਟੀਆਂ ਤੇ ਦਸਤ ਦਾ ਸ਼ਿਕਾਰ ਹੋ ਗਈ।
Read Also : Punjab News: ਪੰਜਾਬ ‘ਚ ਤੜਕਸਾਰ ਰੂਹ ਕੰਬਾਊ ਹਾਦਸਾ, ਬੱਸ ਤੇ ਕਾਰ ਦਰਮਿਆਨ ਭਿਆਨਕ ਟੱਕਰ, ਜਾਣੋ ਮੌਕੇ ਦਾ ਹਾਲ
ਮ੍ਰਿਤਕ ਤਾਰਾਵਤੀ ਦੀ ਬੇਟੀ ਪ੍ਰੇਮ ਲਤਾ ਨੇ ਦੱਸਿਆ ਕਿ ਉਸ ਦੀ ਮਾਤਾ ਦੀ ਮੌਤ ਡਾਇਰੀਆ ਫੈਲਣ ਕਾਰਨ ਹੀ ਹੋਈ ਹੈ ਕਿਉਂਕਿ ਪਿਛਲੇ ਦਿਨਾਂ ਤੋਂ ਉਹਨਾਂ ਦੇ ਮੁਹੱਲੇ ਵਿੱਚ ਗੰਦਾ ਪਾਣੀ ਆ ਰਿਹਾ ਸੀ ਜਿਸ ਨੂੰ ਪੀਣ ਨਾਲ ਹੀ ਉਹਨਾਂ ਦਾ ਪਰਿਵਾਰ ਬਿਮਾਰ ਹੋਇਆ ਹੈ। ਉਸਨੇ ਦੱਸਿਆ ਕਿ ਇਸ ਤੋਂ ਦੋ ਦਿਨਾਂ ਬਾਅਦ ਹੀ ਬੱਚੀ ਚਾਂਦਨੀ ਨੂੰ ਉਲਟੀਆਂ ਲੱਗ ਗਈਆਂ ਅਤੇ ਉਸਨੂੰ ਡਿਸਪੈਂਸਰੀ ਵਿੱਚੋਂ ਦਵਾਈ ਦਿੱਤੀ ਗਈ ਤਾਂ ਉਲਟੀਆਂ ਰੁਕ ਗਈਆਂ । ਇਸ ਤੋਂ ਬਾਅਦ ਰਾਤ ਨੂੰ ਉਸ ਨੂੰ ਦਸਤ ਲੱਗ ਗਏ ।
Punjab Health News
ਉਸ ਨੂੰ ਮਾਤਾ ਕੁਸ਼ੱਲਿਆ ਹਸਪਤਾਲ ਲਿਜਾਇਆ ਗਿਆ ਪਰ ਜਦੋਂ ਉਹ ਹਸਪਤਾਲ ਪੁੱਜੀ ਤਾਂ ਡਾਕਟਰ ਉਥੇ ਚਾਹ ਪੀਣ ਅਤੇ ਬਿਸਕੁਟ ਖਾਣ ਵਿੱਚ ਬਿਜ਼ੀ ਸਨ ਕੁਝ ਸਮੇਂ ਬਾਅਦ ਜਦੋਂ ਡਾਕਟਰ ਆਏ ਤਾਂ ਉਹਨਾਂ ਦੀ ਛੋਟੀ ਬੱਚੀ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਹ ਮੌਤ ਡਾਕਟਰਾਂ ਦੀ ਲਾਪਰਵਾਹੀ ਕਾਰਨ ਹੀ ਹੋਈ ਹੈ ਕਿਉਂਕਿ ਡਾਕਟਰਾਂ ਨੇ ਸਮੇਂ ਸਿਰ ਬੱਚੀ ਦੇ ਇਲਾਜ ਦੀ ਥਾਂ ਆਪਣੇ ਚਾਹ ਤੇ ਬਿਸਕੁਟਾਂ ਨੂੰ ਪਹਿਲ ਦਿੱਤੀ।
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਪਿੰਡ ਅਲੀਪੁਰ ਰਾਈਆਂ ਵਿਖੇ ਦੌਰਾ ਕੀਤਾ ਗਿਆ ਅਤੇ ਇਸ ਦੌਰਾਨ ਉਹ ਮ੍ਰਿਤਕਾਂ ਦੇ ਪਰਿਵਾਰ ਨੂੰ ਵੀ ਮਿਲੇ। ਸਿਹਤ ਮੰਤਰੀ ਨੂੰ ਵੀ ਪੀੜਤ ਪਰਿਵਾਰ ਨੇ ਮਾਤਾ ਕੁਸ਼ੱਲਿਆ ਹਸਪਤਾਲ ਦੇ ਡਾਕਟਰਾਂ ਦੀ ਲਾਪਰਵਾਹੀ ਦੱਸੀ। ਪੀੜਤ ਪਰਿਵਾਰ ਤੋਂ ਪ੍ਰੇਮ ਲਤਾ ਨੇ ਡਾਕਟਰਾਂ ਦੇ ਚਾਹ ਪੀਣ ਅਤੇ ਬਿਸਕੁਟ ਖਾਣ ਵਿੱਚ ਵਿਅਸਤ ਹੋਣ ਦੀ ਕਹਾਣੀ ਡਾ. ਬਲਵੀਰ ਸਿੰਘ ਨੂੰ ਵੀ ਦੱਸੀ।
ਇਸ ਦੌਰਾਨ ਡਾਕਟਰ ਬਲਬੀਰ ਸਿੰਘ ਨੇ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਇਲਾਕੇ ਅੰਦਰ ਸਿਹਤ ਵਿਭਾਗ ਨੂੰ ਲੋਕਾਂ ਦੀ ਭਲਾਈ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਲੋਕਾਂ ਨੇ ਦੱਸਿਆ ਕਿ ਨਗਰ ਨਿਗਮ ਦੀਆਂ ਟੂਟੀਆਂ ਵਿੱਚੋਂ ਲਗਾਤਾਰ ਗੰਦਾ ਪਾਣੀ ਆ ਰਿਹਾ ਹੈ, ਜਿਸ ਕਾਰਨ ਇੱਥੇ ਲੋਕ ਡਾਇਰੀਆ ਦਾ ਸ਼ਿਕਾਰ ਹੋਏ ਹਨ। ਇਸ ਮੌਕੇ ਸਿਹਤ ਮੰਤਰੀ ਨਾਲ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਸਮੇਤ ਹੋਰ ਅਮਲਾ ਫੈਲਾ ਵੀ ਮੌਜ਼ੂਦ ਸੀ।
ਸਿਹਤ ਮੰਤਰੀ ਨੇ ਡਾਈਰੀਆ ਰੋਕਥਾਮ ਲਈ ਦਿੱਤੀਆਂ ਤਤਕਾਲ ਹਦਾਇਤਾਂ
ਦੌਰੇ ਦੌਰਾਨ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੀੜਤ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਡਾਇਰੀਆ ਦੀ ਰੋਕਥਾਮ ਲਈ ਉਹ ਖੁਦ ਨਿਗਰਾਨੀ ਕਰ ਰਹੇ ਹਨ ਅਤੇ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ। ਬਿਮਾਰ ਮਰੀਜ਼ਾਂ ਦਾ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਪਿੰਡ ਵਿੱਚ ਡਿਸਪੈਂਸਰੀਆਂ ਵੀ ਖੋਲ੍ਹੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਟੀਮ ਵੱਲੋਂ ਲਗਾਤਾਰ ਪਾਣੀ ਦੀ ਟੈਸਟਿੰਗ ਵੀ ਕੀਤੀ ਜਾ ਰਹੀ ਹੈ।
ਸਬੰਧਿਤ ਅਧਿਕਾਰੀਆਂ ਦੀ ਛੇ ਮਹੀਨਿਆਂ ਦੀ ਤਨਖਾਹ ਪੀੜਤ ਪਰਿਵਾਰ ਨੂੰ ਦਿੱਤੀ ਜਾਵੇ : ਚੰਦੂਮਾਜਰਾ
ਇੱਧਰ ਸਾਬਕਾ ਵਿਧਾਇਕ ਹਰਿੰਦਰਪਾਲ ਚੰਦੂ ਮਾਜਰਾ ਵੀ ਪਿੰਡ ਅਲੀਪੁਰ ਅਰਾਈਆਂ ਵਿਖੇ ਪੁੱਜੇ ਜਿੱਥੇ ਕਿ ਉਨ੍ਹਾਂ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਇੱਥੇ ਪਿਛਲੇ ਕਈ ਦਿਨਾਂ ਤੋਂ ਲੋਕਾਂ ਨੂੰ ਪੀਣ ਲਈ ਗੰਦਾ ਪਾਣੀ ਨਸੀਬ ਹੋ ਰਿਹਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜ਼ੁਰਮਾਨੇ ਦੇ ਤੌਰ ’ਤੇ ਪੀੜਤ ਪਰਿਵਾਰ ਨੂੰ ਇੱਥੋਂ ਦੇ ਵਿਧਾਇਕ ਦੀ ਛੇ ਮਹੀਨਿਆਂ ਦੀ ਤਨਖਾਹ, ਨਗਰ ਨਿਗਮ ਦੇ ਕਮਿਸ਼ਨਰ ਦੀ ਛੇ ਮਹੀਨਿਆਂ ਦੀ ਤਨਖਾਹ ਅਤੇ ਸਬੰਧਤ ਅਧਿਕਾਰੀਆਂ ਦੇ ਛੇ ਮਹੀਨਿਆਂ ਦੀ ਤਨਖਾਹ ਜ਼ੁਰਮਾਨੇ ਦੇ ਤੌਰ ’ਤੇ ਪੀੜਤ ਪਰਿਵਾਰ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੋ ਜਾਵੇ ਤਾਂ ਅੱਗੇ ਤੋਂ ਕੋਈ ਵੀ ਅਧਿਕਾਰੀ ਅਣਗਹਿਲੀ ਵਰਤਣ ਦੀ ਕੋਸ਼ਿਸ਼ ਨਹੀਂ ਕਰੇਗਾ।