Lok Sabha Elections - Sach Kahoon Punjabi
ਜਦੋਂ ਦੇਸ਼ ’ਚ ਕਮਜ਼ੋਰ ਸਰਕਾਰ ਸੀ, ਉਦੋਂ ਪਾਕਿਸਤਾਨ ਸਾਡੇ ਸਿਰਾਂ ’ਤੇ ਨੱਚਦਾ ਸੀ : ਮੋਦੀ
ਕਾਂਗਰਸ ਤੇ ਇੰਡੀਆ ਗੱਠਜੋੜ ਸੁਆਰਥੀ ਤੇ ਮੌਕਾਪ੍ਰਸਤ : ਮੋਦੀ
(ਰਾਜਨ ਮਾਨ/ਏਜੰਸੀ) ਗੁਰਦਾਸਪੁਰ/ਜਲੰਧਰ/ਨਾਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਨਾਹਨ, ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਅਤੇ ਜਲੰਧਰ ’ਚ ਚੋਣ ਰੈਲੀ ਮੌਕੇ ਕਾਂਗਰਸ ’ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਇੱਕ ਪਾਸੇ ‘ਮੋਦੀ ਦੀ ਗਾਰੰਟੀ’ ਹੈ ਅਤੇ ਦੂਜੇ ਪਾਸੇ ਕਾਂਗਰਸ ਦਾ ‘ਬਰਬਾਦੀ ਦਾ ਮਾਡਲ’ ਹੈ। ਮੋਦੀ ਨੇ ਦੋਸ਼ ਲਾਇਆ ਕਿ ਕਾਂਗਰਸ ਨੇ ਸੱਤਾ ਹਾਸਲ ਕਰਨ ਲਈ ਹਿਮਾਚਲ ਦੇ ਲੋਕਾਂ ਨਾਲ ਬਹੁਤ ਝੂਠ ਬੋਲਿਆ। Punjab News
ਇਹ ਵੀ ਪੜ੍ਹੋ: Lok Sabha Elections 2024 : ਡਿਪਟੀ ਚੋਣ ਕਮਿਸ਼ਨਰ ਨੇ ਚੋਣ ਤਿਆਰੀਆਂ ਦਾ ਲਿਆ ਜਾਇਜ਼ਾ
ਉਨ੍ਹਾਂ ਕਿਹਾ, ਪਹਿਲੀ ਕੈਬਨਿਟ ਵਿੱਚ ਇਹ ਹੋਵੇਗਾ, ਅਜਿਹਾ ਹੋਵੇਗਾ। ਪਰ ਪਹਿਲੀ ਕੈਬਨਿਟ ਵਿੱਚ ਕੁਝ ਨਹੀਂ ਹੋਇਆ, ਸਗੋਂ ਕੈਬਨਿਟ ਹੀ ਟੁੱਟ ਗਈ। ਕਾਂਗਰਸ ਅਤੇ ਇੰਡੀਆ ਗੱਠਜੋੜ ਸੁਆਰਥੀ ਅਤੇ ਮੌਕਾਪ੍ਰਸਤ ਹੈ। ਉਨ੍ਹਾਂ ਕਿਹਾ, ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਭਾਰਤ ਨੂੰ ਲੋੜੀਂਦੀ ਗਤੀ ਅਤੇ ਪੈਮਾਨਾ ਪ੍ਰਦਾਨ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਇੱਕ ਸ਼ਕਤੀਸ਼ਾਲੀ ਭਾਰਤ ਬਣਾਉਣਾ ਲਈ, ਦੂਜਾ ਵਿਕਸਤ ਭਾਰਤ ਬਣਾਉਣਾ ਹੈ ਅਤੇ ਤੀਜਾ ਵਿਕਸਤ ਹਿਮਾਚਲ ਬਣਾਉਣਾ ਹੈ। Punjab News
ਪੰਜਾਬ ਸਰਕਾਰ ਨੂੰ ਦਿੱਲੀ ਤੋਂ ਬਾਬੂ ਚਲਾ ਰਹੇ ਹਨ: ਪ੍ਰਧਾਨ ਮੰਤਰੀਪੰਜਾਬ ਸਰਕਾਰ ਨੂੰ ਦਿੱਲੀ ਤੋਂ ਬਾਬੂ ਚਲਾ ਰਹੇ ਹਨ: ਪ੍ਰਧਾਨ ਮੰਤਰੀ (Punjab News)
ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਇੱਕ ਸਰਹੱਦੀ ਸੂਬਾ ਹੈ, ਹਿਮਾਚਲ ਦੇ ਲੋਕ ਮਜ਼ਬੂਤ ਅਤੇ ਤਾਕਤਵਰ ਸਰਕਾਰ ਦਾ ਮਤਲਬ ਜਾਣਦੇ ਹਨ। ਮੋਦੀ ਤੁਹਾਡੇ ਲਈ ਆਪਣੀ ਜਾਨ ਖਤਰੇ ਵਿੱਚ ਪਾ ਦੇਵੇਗਾ, ਪਰ ਤੁਹਾਨੂੰ ਕਦੇ ਵੀ ਕੋਈ ਮੁਸੀਬਤ ਨਹੀਂ ਆਉਣ ਦੇਵੇਗਾ। ਮੋਦੀ ਨੇ ਕਿਹਾ, ‘ਤੁਸੀਂ ਕਾਂਗਰਸ ਦਾ ਦੌਰ ਦੇਖਿਆ ਹੈ, ਜਦੋਂ ਦੇਸ਼ ’ਚ ਕਮਜ਼ੋਰ ਸਰਕਾਰ ਹੁੰਦੀ ਸੀ। ਉਸ ਸਮੇਂ ਪਾਕਿਸਤਾਨ ਸਾਡੇ ਸਿਰਾਂ ’ਤੇ ਨੱਚਦਾ ਸੀ, ਕਮਜ਼ੋਰ ਕਾਂਗਰਸ ਸਰਕਾਰ ਦੁਨੀਆਂ ਭਰ ਵਿੱਚ ਮਿੰਨਤਾਂ ਕਰਦੀ ਫਿਰਦੀ ਸੀ। ਪਰ ਮੋਦੀ ਨੇ ਕਿਹਾ ਕਿ ਭਾਰਤ ਹੁਣ ਦੁਨੀਆ ਤੋਂ ਭੀਖ ਨਹੀਂ ਮੰਗੇਗਾ, ਭਾਰਤ ਆਪਣੀ ਲੜਾਈ ਆਪ ਲੜੇਗਾ ਅਤੇ ਫਿਰ ਭਾਰਤ ਨੇ ਘਰ ’ਚ ਘੁੱਸ ਕੇ ਮਾਰਿਆ।’ ਓਧਰ ਪੰਜਾਬ ਦੇ ਦੀਨਾਨਗਰ ਤੇ ਜਲੰਧਰ ਵਿਖੇ ਭਾਜਪਾ ਉਮੀਦਵਾਰਾਂ ਦੇ ਹੱਕ ’ਚ ਰੈਲੀ ਕਰਦਿਆਂ ਕਿਹਾ ਕਿ ਅੱਜ ਪੰਜਾਬ ਵਿਚਲੀ ਸਰਕਾਰ ਨੂੰ ਦਿੱਲੀ ਤੋਂ ਬਾਬੂ ਚਲਾ ਰਹੇ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪ ਕੋਈ ਫੈਸਲਾ ਨਹੀਂ ਲੈ ਸਕਦੇ।
ਦਿੱਲੀ ਦੇ ਬਾਬੂ ਪੰਜਾਬ ਦੀ ਸਰਕਾਰ ਨੂੰ ਰਿਮੋਟ ਨਾਲ ਚਲਾ ਰਹੇ ਹਨ
ਮੋਦੀ ਨੇ ਕਿਹਾ ਕਿ ਦਿੱਲੀ ਦੇ ਬਾਬੂ ਪੰਜਾਬ ਦੀ ਸਰਕਾਰ ਨੂੰ ਰਿਮੋਟ ਨਾਲ ਚਲਾ ਰਹੇ ਹਨ ਅਤੇ ਪੰਜਾਬ ਵਿਰੋਧੀ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਾਂਗਰਸ ਸਰਕਾਰ ਸਮੇਂ ਵੀ ਕਾਂਗਰਸ ਹਾਈ ਕਮਾਂਡ ਦਿੱਲੀ ਤੋਂ ਹੁਕਮ ਚਲਾਉਂਦੀ ਸੀ ਪਰ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਹੁਕਮਾਂ ਦੀ ਪ੍ਰਵਾਹ ਨਹੀਂ ਕੀਤੀ ਤਾਂ ਹੀ ਉਨ੍ਹਾਂ ਨੂੰ ਗੱਦੀ ਤੋਂ ਹਟਾਇਆ ਗਿਆ ਸੀ। Punjab News
ਲੋਕ ਅੱਜ ਭਾਜਪਾ ਦੀਆਂ ਨੀਤੀਆਂ ਤੋਂ ਖੁਸ਼ ਹਨ
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਦੇਸ਼ ਨੂੰ ਵੰਡਣ ਲਈ ਕੰਮ ਕੀਤਾ ਹੈ ਅਤੇ ਹਮੇਸ਼ਾ ਸੱਤਾ ਦੀ ਪ੍ਰਾਪਤੀ ਲਈ ਦੇਸ਼ ਵਿਰੋਧੀ ਤਾਕਤਾਂ ਨੂੰ ਸ਼ਹਿ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਪਿਛਲੇ ਦਸ ਸਾਲਾਂ ਵਿਚ ਦੇਸ਼ ਨੂੰ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਹੈ। ਮੋਦੀ ਨੇ ਭਾਜਪਾ ਸਰਕਾਰ ਵੱਲੋਂ ਪੰਜਾਬ ਤੇ ਪੰਜਾਬੀਆਂ ਲਈ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਭਾਜਪਾ ਹਮੇਸ਼ਾਂ ਲੋਕਾਂ ਦੇ ਹਿੱਤਾਂ ਲਈ ਕੰਮ ਕਰਦੀ ਆਈ ਹੈ। ਲੋਕ ਅੱਜ ਭਾਜਪਾ ਦੀਆਂ ਨੀਤੀਆਂ ਤੋਂ ਖੁਸ਼ ਹਨ ਅਤੇ ਮੁੜ ਕੇਂਦਰ ਵਿਚ ਭਾਜਪਾ ਸਰਕਾਰ ਹੀ ਚਾਹੁੰਦੇ ਹਨ।
ਵੋਟਰਾਂ ਦੀ ਸੁਰੱਖਿਆ ਲਈ ਪੁਲਿਸ ਨੇ ਕੱਢਿਆ ਫਲੈਗ ਮਾਰਚ
ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੀ ਅਗਵਾਈ ਹੇਠ ਕੱਢਿਆ ਫਲੈਗ ਮਾਰਚ
(ਅਨਿਲ ਲੁਟਾਵਾ) ਸ੍ਰੀ ਫ਼ਤਹਿਗੜ੍ਹ ਸਾਹਿਬ। ਇੱਕ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਇਨ੍ਹਾਂ ਚੋਣਾ ਦੌਰਾਨ ਵੋਟਰਾਂ ਦੀ ਸੁਰੱਖਿਆ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਨਾਲ ਕੱਢੇ ਗਏ ਫਲੈਗ ਮਾਰਚ ਮੌਕੇ ਗੱਲਬਾਤ ਕਰਦਿਆਂ ਕੀਤਾ। Punjab Police
ਵੋਟਰ ਬਿਨਾਂ ਕਿਸੇ ਦਬਾਅ, ਡਰ ਜਾਂ ਲਾਲਚ ਤੋਂ ਕਰਨ ਆਪਣੀ ਵੋਟ ਦਾ ਇਸਤੇਮਾਲ
ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਲਾਲਚ, ਡਰ ਜਾਂ ਦਬਾਅ ਤੋਂ ਕਰਨਾ ਚਾਹੀਦਾ ਹੈ ਅਤੇ ਵੋਟਰਾਂ ਦੇ ਸੰਵਿਧਾਨਕ ਹੱਕ ਦੀ ਕਿਸੇ ਨੂੰ ਵੀ ਦੁਰਵਰਤੋਂ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹੇ ਅੰਦਰ ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ, ਗੁਜਰਾਤ ਪੁਲਿਸ ਤੇ ਆਈ.ਟੀ.ਬੀ.ਪੀ. ਦੀਆਂ ਟੁਕੜੀਆਂ ਵੱਲੋਂ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਤਾਂ ਜੋ ਵੋਟਰਾਂ ਅੰਦਰ ਸੁਰੱਖਿਅਤ ਮਾਹੌਲ ਦੀ ਭਾਵਨਾ ਪੈਦਾ ਕੀਤੀ ਜਾ ਸਕੇ। Punjab Police
ਇਹ ਵੀ ਪੜ੍ਹੋ: Lok Sabha Elaction 2024: ਗਰਮੀ ਤੋਂ ਲੋਕ ਪਰੇਸ਼ਾਨ, ਚੋਣ ਕਮਿਸਨ ਤੋਂ ਪੰਜਾਬ ’ਚ ਵੋਟਿੰਗ ਦਾ ਸਮਾਂ ਵਧਾਉਣ ਦੀ ਮੰਗ
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਕਿਸੇ ਵੀ ਕਿਸਮ ਦੀ ਕੋਈ ਡਰ ਜਾਂ ਦਬਾਅ ਮਹਿਸੂਸ ਹੁੰਦਾ ਹੈ ਤਾਂ ਉਹ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਸਕਦਾ ਹੈ ਅਤੇ ਵੋਟਰਾਂ ’ਤੇ ਕਿਸੇ ਕਿਸਮ ਦਾ ਦਬਾਅ ਪਾਉਣ ਜਾਂ ਕਿਸੇ ਕਿਸਮ ਦਾ ਲਾਲਚ ਦੇਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡਿਊਟੀ ’ਤੇ ਤਾਇਨਾਤ ਸੁਰੱਖਿਆ ਬਲਾਂ ਦੀਆਂ ਟੁਕੜੀਆਂ ਦੇ ਜਵਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਅੰਦਰ ਹਮੇਸ਼ਾਂ ਅਮਨ ਸ਼ਾਂਤੀ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਵੋਟਿੰਗ ਪ੍ਰਕ੍ਰਿਆ ਨੇਪਰੇ ਚੜ੍ਹਦੀ ਰਹੀ ਹੈ ਇਸ ਲਈ ਤੁਸੀਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਅਦਾ ਕਰੋ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸ਼ਾਸ਼ਨ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗਾ। ਫਲੈਗ ਮਾਰਚ ਉਪਰੰਤ ਜ਼ਿਲ੍ਹਾ ਚੋਣ ਅਫਸਰ ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਵੀ ਕੀਤਾ। Punjab Police
ਲੋਕ ਸਭਾ ਹਲਕਾ ਸੰਗਰੂਰ ’ਚ ਖੇਤੀ ਨਾਲ ਸਬੰਧਿਤ ਉਦਯੋਗ ਲਾਇਆ ਜਾਵੇਗਾ : ਅਰਵਿੰਦ ਖੰਨਾ
ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਨਾਲ ਵਿਸ਼ੇਸ਼ ਵਾਰਤਾਲਾਪ
(ਨਰੇਸ਼ ਕੁਮਾਰ) ਸੰਗਰੂਰ। ਲੋਕ ਸਭਾ ਹਲਕਾ ਸੰਗਰੂਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਰਵਿੰਦ ਖੰਨਾ ਨੇ ‘ਸੱਚ ਕਹੂੰ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਜਿੱਤਣ ਤੋਂ ਬਾਅਦ ਉਨ੍ਹਾਂ ਦਾ ਪਹਿਲਾ ਕੰਮ ਜ਼ਿਲ੍ਹੇ ਵਿੱਚ ਖੇਤੀ ਨਾਲ ਸਬੰਧਿਤ ਕੋਈ ਵੱਡਾ ਉਦਯੋਗ ਲਿਆਉਣ ਦਾ ਹੋਵੇਗਾ। (Arvind Khanna BJP Leader)
ਸ੍ਰੀ ਖੰਨਾ ਨੇ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ ਦਾ ਇਲਾਕਾ ਖੇਤੀ ਨਾਲ ਸਬੰਧਿਤ ਹੋਣ ਕਾਰਨ ਇੱਥੇ ਖੇਤੀ ਨਾਲ ਹੀ ਸਬੰਧਿਤ ਕੋਈ ਉਦਯੋਗ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੈਪਸੀ ਅਤੇ ਹੋਰ ਉਦਯੋਗ ਲੱਗੇ ਹੋਏ ਹਨ, ਉਹ ਵੀ ਕਾਫ਼ੀ ਕਾਮਯਾਬ ਹਨ। ਉਨ੍ਹਾਂ ਕਿਹਾ ਕਿ ਅੱਜ ਤੋਂ ਪਹਿਲਾਂ ਲੋਕ ਸਭਾ ਹਲਕਾ ਸੰਗਰੂਰ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਾਂਗਰਸੀ ਉਮੀਦਵਾਰ ’ਤੇ ਵਰ੍ਹਦਿਆਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨਿੱਜੀ ਕਾਰਨਾਂ ਕਰਕੇ ਸੰਗਰੂਰ ਤੋਂ ਭਗਵੰਤ ਮਾਨ ਦੇ ਖਿਲਾਫ਼ ਚੋਣਾਂ ਲੜ ਰਿਹਾ ਹੈ, ਹੋਰ ਇਨ੍ਹਾਂ ਦਾ ਕੋਈ ਏਜੰਡਾ ਨਹੀਂ ਹੈ। ਇਨ੍ਹਾਂ ਨੂੰ ਲੋਕਾਂ ਦਾ ਵਿਕਾਸ ਦਾ ਕੋਈ ਫਿਕਰ ਨਹੀਂ ਸਿਰਫ਼ ਆਪਣੇ ਤੱਕ ਹੀ ਸੀਮਤ ਰਹਿ ਹੋ ਗਏ ਹਨ ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਇਹ ਆਗੂ ਇੱਧਰ ਨਜ਼ਰ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਮੈਂ ਪਿਛਲੇ ਦੋ ਸਾਲਾਂ ਤੋਂ ਨਿਰੰਤਰ ਲੋਕਾਂ ਦੇ ਰਾਬਤੇ ਵਿੱਚ ਹਾਂ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਦੇ ਯਤਨ ਕਰ ਰਿਹਾ ਹਾਂ
ਇਹ ਵੀ ਪੜ੍ਹੋ: ਅੰਤਰਰਾਸ਼ਟਰੀ ਸਰਹੱਦ ਨੇੜਿਓਂ 330 ਗਰਾਮ ਹੈਰੋਇਨ ਬਰਾਮਦ
ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਦੋ ਸਾਲਾਂ ਵਿੱਚ ਕੁਝ ਨਹੀਂ ਕੀਤਾ ਗਿਆ ਜਿਸ ਕਾਰਨ ਹੁਣ ਉਨ੍ਹਾਂ ਨੂੰ ਲੋਕਾਂ ਦੇ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਹਰੇਕ ਪਿੰਡ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਤੋਂ ਸਪੱਸ਼ਟ ਹੈ ਕਿ 4 ਤਾਰੀਖ ਨੂੰ ਲੋਕ ਸਭਾ ਚੋਣਾਂ ਦਾ ਨਤੀਜਾ ਭਾਰਤੀ ਜਨਤਾ ਪਾਰਟੀ ਦੇ ਹੱਕ ਵਿੱਚ ਹੋਵੇਗਾ। ਇੱਕ ਸਵਾਲ ਦੇ ਜਵਾਬ ਵਿੱਚ ਖੰਨਾ ਨੇ ਕਿਹਾ ਜਿਹੜੀਆਂ ਕੁਝ ਜਥੇਬੰਦੀਆਂ ਦੇ ਆਗੂ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ, ਉਹ ਕਿਸਾਨ ਨਹੀਂ ਹਨ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਕਹਿਣ ’ਤੇ ਹੀ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ। (Arvind Khanna BJP Leader)
ਸੀਨੀਅਰ ਕਾਂਗਰਸੀ ਆਗੂ ਭਾਜਪਾ ’ਚ ਸ਼ਾਮਲ
ਕਾਂਗਰਸ ’ਚ ਅਹਿਮ ਅਹੁਦਿਆਂ ’ਤੇ ਰਹੇ ਹਨ ਬੇਅੰਤ ਸਿੰਘ ਮੰਨਵੀ (Punjab BJP)
(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਪੰਜਾਬ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬੇਅੰਤ ਸਿੰਘ ਮੰਨਵੀ ਪਰਿਵਾਰ ਸਮੇਤ ਭਾਜਪਾ ’ਚ ਸ਼ਾਮਲ ਹੋ ਗਏ ਹਨ। ਬੇਅੰਤ ਸਿੰਘ ਮੰਨਵੀ ਭਾਜਪਾ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪਟਿਆਲਾ ਤੋਂ ਭਾਜਪਾ ਉਮੀਦਵਾਰ ਪੁਨੀਤ ਕੌਰ, ਰਣਇੰਦਰ ਸਿੰਘ, ਬੀਜੇਪੀ ਸਟੇਟ ਪ੍ਰਧਾਨ ਮਹਿਲਾ ਮੋਰਚਾ ਬੀਬਾ ਜੈ ਇੰਦਰ ਕੌਰ ਦੀ ਹਾਜ਼ਰੀ ’ਚ ਬੀਜੇਪੀ ਪਾਰਟੀ ’ਚ ਸ਼ਾਮਲ ਹੋਏ। ਪਾਰਟੀ ’ਚ ਸ਼ਾਮਲ ਹੋਣ ਤੇ ਮੰਨਵੀ ਪਰਿਵਾਰ ਦਾ ਸਵਾਗਤ ਕਰਦਿਆਂ ਭਾਜਪਾ ਦੇ ਸੀਨੀਅਰ ਆਗੂਆਂ ਨੇ ਕਿਹਾ ਕਿ ਜ਼ਿਲ੍ਹਾ ਮਲੇਰਕੋਟਲਾ ਅੰਦਰ ਬੀਜੇਪੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਇਸ ਅਹਿਮ ਸੀਟ ਲੋਕ ਸਭਾ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਯਕੀਨੀ ਤੌਰ ’ਤੇ ਵੱਡੇ ਫਰਕ ਨਾਲ ਜਿੱਤੇਗੀ। Punjab BJP
ਇਹ ਵੀ ਪੜ੍ਹੋ: ਈਡੀ ਨੇ ‘ਆਮ ਆਦਮੀ ਪਾਰਟੀ ਨੂੰ ਵੀ ਬਣਾਇਆ ਮੁਲਜ਼ਮ’ : ਕੇਜਰੀਵਾਲ
ਬੀਜੇਪੀ ਪਾਰਟੀ ਦੇ ਇਕ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਦੱਸਿਆ ਕਿ ਮੰਨਵੀ ਪਰਿਵਾਰ ਦਾ ਜ਼ਿਲ੍ਹਾ ਮਲੇਰਕੋਟਲਾ ਹਲਕਾ ਅਮਰਗੜ੍ਹ ’ਚ ਜਿਨ੍ਹਾਂ ਦਾ ਖੇਤਰ ਵਿੱਚ ਚੰਗਾ ਆਧਾਰ ਹੈ, ਜੋ ਪਾਰਟੀ ਲਈ ਬਹੁਤ ਮਹੱਤਵਪੂਰਨ ਸਿੱਧ ਹੋਵੇਗਾ। ਜ਼ਿਕਰਯੋਗ ਹੈ ਕਿ ਬੇਅੰਤ ਸਿੰਘ ਮੰਨਵੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ, ਸਾਬਕਾ ਵਾਈਸ ਚੇਅਰਮੈਨ, ਲੇਬਰ ਅਤੇ ਰੋਜ਼ਗਾਰ ਸੈੱਲ ਪੀ,ਪੀ, ਸੀ,ਸੀ, ਸਾਬਕਾ ਸਕੱਤਰ, ਚੋਣ ਕੈਂਪੇਨ ਕਮੇਟੀ ਜ਼ਿਲ੍ਹਾ ਸੰਗਰੂਰ, ਸਕੱਤਰ ਯੂਥ ਸੇਵਾਵਾਂ ਸਪੋਰਟਸ ਕਲੱਬ ਦੇ ਮੈਂਬਰ ਅਤੇ ਸਰਕਾਰ ਦੇ ਉਤਰੀ ਰੇਲਵੇ ਦੇ ਡੀ ਆਰ ਯੂ ਸੀ, ਸੀ ਡਵੀਜ਼ਨ ਅੰਬਾਲਾ ਮੈਂਬਰ ਰਹਿ ਚੁੱਕੇ ਹਨ।
ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਤੇ ਬੀਜੇਪੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਮੰਨਵੀ ਨੇ ਕਿਹਾ ਕਿ ਉਹ ਬੀਜੇਪੀ ਪਾਰਟੀ ਵਿੱਚ ਇਸ ਕਰਕੇ ਸ਼ਾਮਲ ਹੋਏ ਹਨ ਕਿਉਂਕਿ ਕਾਂਗਰਸ ਪਾਰਟੀ ਪ੍ਰਧਾਨ ਤੇ ਲੀਡਰਸ਼ਿਪ ਦੇ ਕੰਮਕਾਜ ਦੇ ਤਾਨਾਸ਼ਾਹੀ ਵਤੀਰੇ ਕਾਰਨ ਉਹ ਆਪਣੇ ਆਪ ਨੂੰ ਘੁਟਿਆ ਹੋਇਆ ਮਹਿਸੂਸ ਕਰ ਰਹੇ ਸਨ। ਇਸ ਮੌਕੇ ਪੰਜਾਬ ਬੀਜੇਪੀ ਸੀਨੀਅਰ ਆਗੂ ਤੇ ਵਰਕਰਾਂ ਤੋਂ ਇਲਾਵਾ ਮੰਨਵੀ ਪਰਿਵਾਰ ਸਮੇਤ ਵੱਡੀ ਗਿਣਤੀ ਪਾਰਟੀ ਮੈਂਬਰ ਵੀ ਹਾਜ਼ਰ ਸਨ। Punjab BJP
ਲੋਕ ਸਭਾ ਚੋਣਾਂ ਸਬੰਧੀ ਸੁਰੱਖਿਆ ਇੰਤਜ਼ਾਮਾਂ ਦੀ ਇਸ ਤਰ੍ਹਾਂ ਹੋ ਰਹੀ ਐ ਤਿਆਰੀ
ਪੰਜਾਬ ਵਿੱਚ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ | Lok Sabha Elections
ਚੰਡੀਗੜ (ਅਸ਼ਵਨੀ ਚਾਵਲਾ)। ਸਰਹੱਦੀ ਸੂਬੇ ਵਿੱਚ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 225 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। (Lok Sabha Elections)
ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਿੱਤੀ। ਸਪੈਸ਼ਲ ਡੀਜੀਪੀ, ਜੋ ਕਿ ਅੱਜ ਅੰਮ੍ਰਿਤਸਰ ਅਤੇ ਜਲੰਧਰ ਦੇ ਦੌਰੇ ’ਤੇ ਸਨ, ਨੇ ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੋਵੇਂ ਬਾਰਡਰ ਰੇਂਜਾਂ ਦੇ ਆਈਜੀਪੀ/ਡੀਆਈਜੀ, ਸੀਪੀਜ਼ ਅਤੇ ਐੱਸਐੱਸਪੀਜ਼ ਨਾਲ ਰੇਂਜ ਪੱਧਰੀ ਮੀਟਿੰਗਾਂ ਕੀਤੀਆਂ।
ਅੰਮ੍ਰਿਤਸਰ ਦੀ ਮੀਟਿੰਗ ਵਿੱਚ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਰਾਕੇਸ਼ ਕੁਮਾਰ ਕੌਸ਼ਲ ਅਤੇ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਹਾਜ਼ਰ ਸਨ, ਜਦੋਂ ਕਿ ਜਲੰਧਰ ਰੇਂਜ ਦੀ ਮੀਟਿੰਗ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਐੱਸ ਬੂਪਤੀ ਅਤੇ ਸੀਪੀ ਜਲੰਧਰ ਸਵਪਨ ਸ਼ਰਮਾ ਹਾਜ਼ਰ ਸਨ।
ਗੁਰਪਤਵੰਤ ਪੰਨੂੰ ਦੀ ਪੰਜਾਬ ਨੂੰ ਧਮਕੀ, ਚੋਣ ਬੂਥ ’ਤੇ ਹੋਣਗੇ ਧਮਾਕੇ
ਲੋਕ ਸਭਾ ਚੋਣਾਂ ਵਿੱਚ ਸ਼ਾਂਤੀ ਭੰਗ ਅਤੇ ਚੋਣ ਬੂਥ ਵਿੱਚ ਧਮਾਕੇ ਕਰਨ ਦੀ ਚਿਤਾਵਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂੰ ਵੱਲੋਂ ਪੰਜਾਬ ਸਰਕਾਰ ਨੂੰ ਦਿੱਤੀ ਹੈ। ਪੰਨੂੰ ਵੱਲੋਂ ਇੰਟਰਨੈਟ ਰਾਹੀਂ ਕੀਤੀ ਗਈ ਫੋਨ ਕਾਲ ਰਾਹੀਂ ਇਹ ਧਮਕੀ ਦਿੱਤੀ ਹੈ ਕਿ ਘੱਟ ਤੋਂ ਘੱਟ ਪੰਜਾਬ ਵਿੱਚ ਸ਼ਾਂਤੀਪੂਰਵਕ ਚੋਣਾਂ ਨਹੀਂ ਹੋਣਗੀਆਂ ਅਤੇ ਉਨ੍ਹਾਂ ਦੀ ਨਜ਼ਰ ਪੰਜਾਬ ਵਿੱਚ ਹੀ ਲੱਗੀ ਹੋਈ ਹੈ।
ਗੁਰਪਤਵੰਤ ਪੰਨੂੰ ਦੀ ਇਸ ਧਮਕੀ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਹਲਕੇ ਵਿੱਚ ਨਹੀਂ ਲਿਆ ਜਾਵੇਗਾ ਅਤੇ ਇਸ ਧਮਕੀ ਨੂੰ ਦੇਖਦੇ ਹੋਏ ਆਉਣ ਵਾਲੇ ਦਿਨਾਂ ਵਿੱਚ ਪੁਲਿਸ ਅਤੇ ਕੇਂਦਰੀ ਫੋਰਸ ਬਲ ਵੱਲੋਂ ਜ਼ਿਆਦਾ ਸਖ਼ਤੀ ਕੀਤੀ ਜਾ ਸਕਦੀ ਹੈ ਤਾਂ ਕਿ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾ ਨਾ ਹੋਵੇ। ਗੁਰਪਤਵੰਤ ਪੰਨੂੰ ਵੱਲੋਂ ਕੀਤੀ ਗਈ ਕਾਲ ਵਿੱਚ ਕਿਹਾ ਗਿਆ ਹੈ ਕਿ ਬੀਤੇ ਦਿਨੀਂ ਜਿਹੜੀਆਂ 3 ਗ੍ਰਿਫ਼ਤਾਰੀਆਂ ਪੰਜਾਬ ਪੁਲਿਸ ਵੱਲੋਂ ਕੀਤੀਆਂ ਗਈਆਂ ਹਨ, ਉਹ ਤਿੰਨੇ ਹੀ ਸਿੱਖ ਫ਼ਾਰ ਜਸਟਿਸ ਲਈ ਕੰਮ ਕਰਦੇ ਸਨ ਅਤੇ ਉਨ੍ਹਾਂ ਨਾਲ ਜੁੜੇ ਹੋਏ ਸਨ, ਜਿਨ੍ਹਾਂ ਨੂੰ ਫੜ ਕੇ ਪੰਜਾਬ ਪੁਲਿਸ ਨੇ ਠੀਕ ਨਹੀਂ ਕੀਤਾ ਹੈ। ਪੰਜਾਬ ਪੁਲਿਸ ਵੱਲੋਂ ਬੀਤੇ ਦਿਨੀਂ ਬਠਿੰਡਾ ਅਤੇ ਦਿੱਲੀ ਵਿਖੇ ਖ਼ਾਲੀਸਤਾਨ ਸਬੰਧੀ ਲਿਖੇ ਗਏ ਨਾਅਰੇ ਨੂੰ ਲੈ ਕੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਹ ਤਿੰਨੇ ਮੁਲਜ਼ਮ ਭਾਰਤ ਵਿੱਚ ਰਹਿ ਕੇ ਗੁਰਪਤਵੰਤ ਪੰਨੂੰ ਲਈ ਕੰਮ ਕਰ ਰਹੇ ਸਨ।
ਪੰਜਾਬ ਪੁਲਿਸ ਵੱਲੋਂ ਇਸ ਧਮਕੀ ਨੂੰ ਲੈ ਕੇ ਕੋਈ ਵੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ ਅਤੇ ਨਾ ਹੀ ਇਸ ਸਬੰਧੀ ਕੋਈ ਬਿਆਨ ਜਾਰੀ ਕੀਤਾ ਗਿਆ ਹੈ ਪਰ ਪੰਜਾਬ ਪੁਲਿਸ ਵਲੋਂ ਇਸ ਸਬੰਧੀ ਹੁਣ ਤੋਂ ਹੀ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਕਿ ਚੋਣਾਂ ਸਮੇਂ ਪੰਜਾਬ ਵਿੱਚ ਸੁਰੱਖਿਆ ਪ੍ਰਬੰਧ ਘੱਟ ਨਾ ਰਹਿਣ।
Also Read : ਐਡਵੋਕੇਟ ਅਸ਼ੋਕ ਲਖਨਪਾਲ ਤੇ ਐਡਵੋਕੇਟ ਹਰੀਸ਼ ਕੁਮਾਰ ਸਾਥੀਆਂ ਸਣੇ ਭਾਜਪਾ ’ਚ ਸ਼ਾਮਲ
ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ, ਐਸਐਸਟੀ ਟੀਮਾਂ ਤਾਇਨਾਤ
ਨਿਰਪੱਖ ਚੋਣਾਂ ਲਈ ਤਿਆਰੀਆਂ ਮੁਕੰਮਲ
ਫਾਜ਼ਿਲਕਾ (ਰਜਨੀਸ਼ ਰਵੀ)। ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜਦਗੀਆਂ ਦੀ ਪ੍ਰਕ੍ਰਿਆ ਸ਼ੁਰੂ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਫਾਜ਼ਿਕਲਾ ਜ਼ਿਲ੍ਹੇ ਦੇ ਚਾਰਾਂ ਵਿਧਾਨ ਸਭਾ ਹਲਕੇ ਲੋਕ ਸਭਾ ਹਲਕਾ ਫਿਰੋਜਪੁਰ ਦਾ ਹਿੱਸਾ ਹਨ। ਲੋਕ ਸਭਾ ਹਲਕਾ ਫਿਰੋਜਪੁਰ ਲਈ ਰਿਟਰਨਿੰਗ ਅਫ਼ਸਰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਹਨ। ਇਸ ਲਈ ਨਾਮਜਦਗੀ ਪਰਚੇ ਉਨ੍ਹਾਂ ਦੇ ਦਫ਼ਤਰ ਵਿਖੇ ਭਰੇ ਜਾਣਗੇ। (Lok Sabha elections)
1 ਜੂਨ ਨੂੰ ਹੋਣਗੀਆਂ ਚੋਣਾਂ | Lok Sabha elections
ਉਨ੍ਹਾਂ ਨੇ ਦੱਸਿਆ ਕਿ ਨਾਮਜਦਗੀਆਂ 14 ਮਈ 2024 ਤੱਕ ਭਰੀਆਂ ਜਾ ਸਕਦੀਆਂ ਹਨ। ਨਾਮਜ਼ਦਗੀਆਂ ਦੀ ਪੜਤਾਲ 15 ਮਈ 2024 ਨੂੰ ਹੋਵੇਗੀ ਤੇ ਨਾਮਜ਼ਦਗੀਆਂ ਵਾਪਿਸ ਲੈਣ ਲਈ ਆਖਰੀ ਮਿਤੀ 17 ਮਈ 2024 ਹੈ। ਪੰਜਾਬ ਵਿਚ ਵੋਟਾਂ 1 ਜੂਨ 2024 ਨੂੰ ਹਨ ਅਤੇ ਵੋਟਾਂ ਦੀ ਗਿਣਤੀ 4 ਜੂਨ 2024 ਨੂੰ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 12 ਉਡਣ ਦਸਤੇ ਚੋਣ ਜਾਬਤਾ ਲਾਗੂ ਹੋਣ ਵਾਲੇ ਦਿਨ ਤੋਂ ਕਾਰਜਸ਼ੀਲ ਸਨ ਅਤੇ ਅੱਜ ਤੋਂ 12 ਐਸਐਸਟੀ ਟੀਮਾਂ ਵੀ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਹਰੇਕ ਵਿਧਾਨ ਸਭਾ ਹਲਕੇ ਵਿਚ ਤਿੰਨ ਐਸਐਸਟੀ ਤਾਇਨਾਤ ਕੀਤੀਆਂ ਗਈਆਂ ਹਨ। ਹੁਣ ਤੱਕ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੋਈਆਂ ਗਤੀਵਿਧੀਆਂ ਦਾ ਜਿਕਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੰਟਰਸਟੇਟ ਕੋਆਰਡੀਨੇਸ਼ਨ ਬੈਠਕ ਰਾਜਸਥਾਨ ਨਾਲ ਕੀਤੀ ਗਈ ਹੈ। ਰਾਜਸਥਾਨ ਨਾਲ ਲੱਗਦੀ ਸਰਹੱਦ ’ਤੇ ਸਖ਼ਤ ਨਾਕਾਬੰਦੀ ਕੀਤੀ ਗਈ ਹੈ। ਸਵੀਪ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਬਿਨ੍ਹਾਂ ਕਿਸੇ ਡਰ ਭੈਅ ਦੇ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ।
Also Read : ਆਓ! ਜਾਣੀਏ ਭਾਈ ਕਾਨ੍ਹ ਸਿੰਘ ਨਾਭਾ ਜੀ ਦੀ ਮਹਾਨ ਕਿਰਤ ‘ਮਹਾਨ ਕੋਸ਼’ ਬਾਰੇ
ਡਾ. ਸੇਨੂ ਦੁੱਗਲ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਨੰਬਰ 1950 ਹੈ ਅਤੇ ਚੋਣਾਂ ਸਬੰਧੀ ਕਿਸੇ ਵੀ ਜਾਣਕਾਰੀ ਲਈ ਇਸ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇੱਥੋਂ ਹੁਣ ਤੱਕ 350 ਲੋਕਾਂ ਨੇ ਜਾਣਕਾਰੀ ਲਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਯਕੀਨ ਦਿਵਾਉਂਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨਿਰਪੱਖ ਤੇ ਸ਼ਾਂਤਮਈ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕ ਵਧ-ਚੜ੍ਹ ਕੇ ਬਿਨ੍ਹਾ ਕਿਸੇ ਡਰ ਜਾਂ ਲਾਲਚ ਦੇ ਵੋਟਾਂ ਪਾਉਣ।
ਸੂਬੇ ਦੀਆਂ ਸੜਕਾਂ ’ਤੇ ਲੱਗ ਰਹੇ ਹਨ 5-5 ਕਿਲੋਮੀਟਰ ਦੇ ਜਾਮ, ਕਈ-ਕਈ ਘੰਟੇ ਫਸ ਰਹੇ ਹਨ ਆਮ ਲੋਕ | Lok Sabha Elections
ਸਾਰੀਆਂ ਪ੍ਰਮੁੱਖ ਪਾਰਟੀਆਂ ਲੈ ਰਹੀਆਂ ਹਨ ਰੋਡ ਸ਼ੋਅ ਦਾ ਸਹਾਰਾ | Lok Sabha Elections
ਚੰਡੀਗੜ੍ਹ (ਅਸ਼ਵਨੀ ਚਾਵਲਾ)। ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਪੰਜਾਬ ਦੀ ਹਰ ਸਿਆਸੀ ਪਾਰਟੀ ਨੁੱਕੜ ਮੀਟਿੰਗਾਂ ਕਰਨ ਦੀ ਥਾਂ ’ਤੇ ਰੋਡ ਸ਼ੋਅ ਕਰਨ ਨੂੰ ਹੀ ਤਰਜੀਹ ਦੇ ਰਹੀ ਹੈ, ਜਿਸ ਕਾਰਨ ਪੰਜਾਬ ਦੀਆਂ ਸੜਕਾਂ ’ਤੇ ਰੋਡ ਸ਼ੋਅ ਦਾ ਹੀ ਤੂੁਫ਼ਾਨ ਆਇਆ ਹੋਇਆ ਹੈ। ਇਨ੍ਹਾਂ ਰੋਡ ਸ਼ੋਅ ਦੇ ਤੂਫਾਨ ਕਾਰਨ ਹੀ ਉਨ੍ਹਾਂ ਸੜਕਾਂ ਤੋਂ ਨਿਕਲਣ ਵਾਲੇ ਰਾਹਗੀਰ ਤੋਂ ਲੈ ਕੇ ਆਮ ਲੋਕ ਪ੍ਰੇਸ਼ਾਨ ਹੁੰਦੇ ਨਜ਼ਰ ਆ ਰਹੇ ਹਨ। ਹਾਲਾਤ ਇਹੋ ਜਿਹੇ ਹਨ ਕਿ ਆਮ ਲੋਕਾਂ ਨੂੰ ਪੰਜਾਬ ਦੀਆਂ ਸੜਕਾਂ ’ਤੇ ਕਈ-ਕਈ ਘੰਟੇ ਤੱਕ 5-5 ਕਿਲੋਮੀਟਰ ਲੰਬੇ ਜਾਮ ਤੱਕ ਫਸਣਾ ਪੈ ਰਿਹਾ ਹੈ। ਲਗਭਗ ਹਰ ਦੂਜੇ ਸ਼ਹਿਰ ਵਿੱਚ ਇਹੋ ਜਿਹੇ ਹੀ ਹਾਲਾਤ ਇਨ੍ਹਾਂ ਦਿਨਾਂ ਵਿੱਚ ਦਿਖਾਈ ਦੇ ਰਹੇ ਹਨ, ਕਿਉਂਕਿ ਇੱਕ-ਇੱਕ ਲੋਕ ਸਭਾ ਸੀਟ ’ਤੇ ਚਾਰ ਪ੍ਰਮੁੱਖ ਸਿਆਸੀ ਉਮੀਦਵਾਰ ਹੋਣ ਕਰਕੇ ਹਰ ਉਮੀਦਵਾਰ ਹੀ ਆਪਣੇ ਹੱਕ ਵਿੱਚ ਰੋਡ ਸ਼ੋਅ ਕਰਦਾ ਨਜ਼ਰ ਆ ਰਿਹਾ ਹੈ। (Lok Sabha Elections)
ਲੋਕ ਸਭਾ ਚੋਣਾਂ ਦੇ ਦੰਗਲ ਸ਼ੁਰੂ ਹੋਣ ਤੋਂ ਬਾਅਦ ਹੁਣ ਜਿਉੇਂ-ਜਿਉੇਂ ਇੱਕ ਜੂਨ ਨੇੜੇ ਆ ਰਹੀ ਹੈ ਤਾਂ ਪੰਜਾਬ ਵਿੱਚ ਵੀ ਲੋਕ ਸਭਾ ਚੋਣਾਂ ਦੀ ਗਰਮੀ ਕਾਫ਼ੀ ਜ਼ਿਆਦਾ ਵਧਦੀ ਨਜ਼ਰ ਆ ਰਹੀ ਹੈ। ਆਮ ਆਦਮੀ ਪਾਰਟੀ , ਸ਼੍ਰੋਮਣੀ ਅਕਾਲੀ ਦਲ , ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ ਅਤੇ ਘੱਟ ਸਮੇਂ ਵਿੱਚ ਜ਼ਿਆਦਾ ਪ੍ਰਚਾਰ ਕਰਨ ਲਈ ਹਰ ਸਿਆਸੀ ਪਾਰਟੀ ਇਸ ਸਮੇਂ ਸੂਬੇ ਵਿੱਚ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕਰ ਰਹੀ ਹੈ। ਰੋਡ ਸ਼ੋਅ ਕਰਦੇ ਹੋਏ ਸਿਆਸੀ ਪਾਰਟੀਆਂ ਦੇ ਆਗੂ ਆਪਣਾ ਜ਼ਿਆਦਾ ਤੋਂ ਜ਼ਿਆਦਾ ਸਮਾਂ ਬਚਾਉਣ ਦੀ ਕੋਸ਼ਿਸ਼ ਤਾਂ ਕਰ ਰਹੇ ਹਨ ਪਰ ਇਸ ਨਾਲ ਆਮ ਪੰਜਾਬੀ ਅਤੇ ਰਾਹਗੀਰ ਕਾਫ਼ੀ ਜ਼ਿਆਦਾ ਪ੍ਰੇਸ਼ਾਨ ਹੁੰਦੇ ਨਜ਼ਰ ਆ ਰਹੇ ਹਨ।
Lok Sabha Elections
ਪੰਜਾਬ ਵਿੱਚ ਲਗਭਗ ਹਰ ਸਿਆਸੀ ਪਾਰਟੀ ਰੋਡ ਸ਼ੋਅ ਕਰਨ ਮੌਕੇ ਸੈਂਕੜੇ ਦੀ ਗਿਣਤੀ ਵਿੱਚ ਆਪਣੇ ਨਾਲ ਗੱਡੀਆਂ ਦਾ ਕਾਫ਼ਲਾ ਲੈ ਕੇ ਚੱਲ ਰਹੀ ਹੈ ਅਤੇ ਰੋਡ ਸ਼ੋਅ ਮੌਕੇ ਸੜਕ ਦਾ ਇੱਕ ਪਾਸਾ ਹੀ ਮੁਕੰਮਲ ਬੰਦ ਕੀਤਾ ਜਾ ਰਿਹਾ ਹੈ, ਜਿਸ ਕਾਰਨ ਟੈ੍ਰਫ਼ਿਕ ਜਾਮ ਦੀ ਪ੍ਰੇਸ਼ਾਨੀ ਸਭ ਤੋਂ ਜ਼ਿਆਦਾ ਪੰਜਾਬ ਵਿੱਚ ਇਸ ਸਮੇਂ ਪੈਦਾ ਹੁੰਦੀ ਨਜ਼ਰ ਆ ਰਹੀ ਹੈ। ਇਸ ਸਮੇਂ ਇਹ ਸਿਰਫ਼ ਇੱਕ ਦਿਨ ਜਾਂ ਫਿਰ ਕੁਝ ਘੰਟਿਆਂ ਦੀ ਪ੍ਰੇਸ਼ਾਨੀ ਨਹੀਂ, ਸਗੋਂ ਕਈ-ਕਈ ਦਿਨਾਂ ਦੀ ਪ੍ਰੇਸ਼ਾਨੀ ਬਣਦੀ ਨਜ਼ਰ ਆ ਰਹੀ ਹੈ, ਕਿਉਂਕਿ ਇੱਕ ਸਿਆਸੀ ਪਾਰਟੀਆਂ ਦੇ ਰੋਡ ਸ਼ੋਅ ਕਰਨ ਤੋਂ ਬਾਅਦ ਅਗਲੇ ਹੀ ਦਿਨ ਕੋਈ ਨਾ ਕੋਈ ਹੋਰ ਸਿਆਸੀ ਪਾਰਟੀ ਆਪਣਾ ਰੋਡ ਸ਼ੋਅ ਲੈ ਕੇ ਉਨ੍ਹਾਂ ਹੀ ਸੜਕਾਂ ਤੋਂ ਗੁਜ਼ਰਦੀ ਨਜ਼ਰ ਆ ਰਹੀ ਹੈ, ਜਿਸ ਕਾਰਨ ਪਿਛਲੇ ਇੱਕ ਹਫ਼ਤੇ ਤੋਂ ਪੰਜਾਬ ਵਿੱਚ ਇਹ ਗੰਭੀਰ ਸਥਿਤੀ ਵਾਂਗ ਵੀ ਨਜ਼ਰ ਆ ਰਿਹਾ ਹੈ। ਇਹ ਪ੍ਰੇਸ਼ਾਨੀ ਅਗਲੇ 30 ਦਿਨਾਂ ਤੱਕ ਜਾਰੀ ਰਹਿ ਸਕਦੀ ਹੈ।
ਰੋਡ ਸ਼ੋਅ ਕਰਕੇ ਕੰਮਕਾਜ ਹੋ ਰਿਹੈ ਠੱਪ, ਸਾਰਾ ਦਿਨ ਹੋਣਾ ਪੈ ਰਿਹੈ ਪ੍ਰੇਸ਼ਾਨ
ਪੰਜਾਬ ਦੀ ਜਿਹੜੀ ਵੀ ਸੜਕ ਤੋਂ ਰੋਡ ਸ਼ੋਅ ਕੱਢਣ ਦੀ ਤਿਆਰੀ ਸਿਆਸੀ ਪਾਰਟੀ ਦੇ ਉਮੀਦਵਾਰ ਵੱਲੋਂ ਕੀਤੀ ਜਾ ਰਹੀ ਹੈ ਤਾਂ ਉਸ ਸੜਕ ’ਤੇ ਕਾਰੋਬਾਰ ਕਰਨ ਵਾਲੇ ਆਮ ਦੁਕਾਨਦਾਰਾਂ ਦਾ ਕੰਮਕਾਜ ਸਾਰਾ ਹੀ ਦਿਨ ਠੱਪ ਹੁੰਦਾ ਨਜ਼ਰ ਆ ਰਿਹਾ ਹੈ, ਕਿਉਂਕਿ ਰੋਡਸ਼ੋਅ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੁਲਿਸ ਜਾਂ ਫਿਰ ਉਸ ਸਿਆਸੀ ਪਾਰਟੀ ਦੇ ਵਰਕਰ ਸੜਕ ’ਤੇ ਆਪਣਾ ਕਬਜ਼ਾ ਕਰਦੇ ਹੋਏ ਸੜਕ ਨੂੰ ਬੰਦ ਕਰ ਰਹੇ ਹਨ ਅਤੇ ਰੋਡ ਸ਼ੋਅ ਤੋਂ ਬਾਅਦ ਘੰਟੇ ਭਰ ਤੱਕ ਕੋਈ ਵੀ ਗਾਹਕ ਉਸ ਪਾਸੇ ਜਾਮ ਵਿੱਚ ਫਸਣ ਦੇ ਡਰ ਤੋਂ ਹੀ ਨਹੀਂ ਆਉਂਦਾ ਨਜ਼ਰ ਆ ਰਿਹਾ । ਇਸ ਕਾਰਨ ਆਮ ਲੋਕਾਂ ਦੇ ਕਾਰੋਬਾਰ ’ਤੇ ਵੀ ਇਸ ਦਾ ਖ਼ਾਸਾ ਨੁਕਸਾਨ ਹੁੰਦਾ ਨਜ਼ਰ ਆ ਰਿਹਾ ਹੈ।
Also Read : Covid Variant FLiRT: ਵਾਇਰਸ ਦਾ ਨਵਾਂ ਰੂਪ ਫਲਿਰਟ FLiRT, ਜਾਣੋ ਕਿੰਨਾ ਹੈ ਡਰਾਉਣਾ
ਲੋਕ ਸਭਾ ਚੋਣਾਂ ਦੇ ਪ੍ਰਚਾਰ ’ਚ ਬੁਨਿਆਦੀ ਮੁੱਦੇ ਗਾਇਬ
ਲੋਕ ਚੋਣ ਰੈਲੀਆਂ ’ਚ ਜਾਣ ਨੂੰ ਨਹੀਂ ਦੇ ਰਹੇ ਤਰਜ਼ੀਹ | Lok Sabha elections
ਸ਼ੇਰਪੁਰ (ਰਵੀ ਗੁਰਮਾ)। ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਸਿਖਰਾਂ ’ਤੇ ਹੈ। ਸਾਰੇ ਉਮੀਦਵਾਰਾਂ ਵੱਲੋਂ ਪਿੰਡਾਂ-ਸ਼ਹਿਰਾਂ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਜਾ ਰਿਹਾ। ਲੋਕ ਸਭਾ ਹਲਕਾ ਸੰਗਰੂਰ ਵਿੱਚ ਵੀ ਭਾਜਪਾ ਨੂੰ ਛੱਡ ਸਾਰੀਆਂ ਪਾਰਟੀਆਂ ਦੇ ਉਮੀਦਵਾਰ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ। ਪਰ ਇਸ ਵਾਰ ਚੋਣ ਮੀਟਿੰਗਾਂ ਪਹਿਲਾਂ ਵਰਗੀਆਂ ਨਜ਼ਰ ਨਹੀਂ ਆ ਰਹੀਆਂ। ਲੋਕਾਂ ਵਿੱਚ ਲੀਡਰਾਂ ਦੇ ਵਿਚਾਰ ਸੁਣਨ ਲਈ ਉਤਸ਼ਾਹ ਮੱਠਾ ਨਜ਼ਰ ਆ ਰਿਹਾ ਹੈ । ਰਾਜਨੀਤਿਕ ਪਾਰਟੀਆਂ ਚੋਣ ਮੀਟਿੰਗਾਂ ਵੀ ਖੁੱਲ੍ਹੀ ਥਾਂ ’ਤੇ ਕਰਨ ਦੀ ਬਜਾਏ ਮੈਰਿਜ ਪੈਲਸਾਂ ਜਾਂ ਹੋਰ ਤੰਗ ਥਾਵਾਂ ’ਤੇ ਕਰਦੇ ਹਨ। (Lok Sabha elections)
ਦੇਖਣ ’ਚ ਆਇਆ ਹੈ ਕਿ ਸੂਬੇ ਦੀਆਂ ਮੁੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਨਾਲ 8-10 ਗੱਡੀਆਂ ਦਾ ਕਾਫਲਾ ਹੁੰਦਾ ਹੈ, ਉਹੀ ਲੋਕ ਗੱਡੀਆਂ ਵਿੱਚੋਂ ਉਤਰ ਕੇ ਮੂਹਰੇ ਬੈਠ ਜਾਂਦੇ ਹਨ ਉਨ੍ਹਾਂ ਵਿੱਚੋਂ ਹੀ ਕੁਝ ਕੁਰਸੀਆਂ ਮੱਲ ਲੈਂਦੇ ਹਨ ਤੇ ਜ਼ੋਰ-ਜ਼ੋਰ ਨਾਲ ਜਿੱਤ ਦੇ ਨਾਅਰੇ ਲਾਉਂਦੇ ਹਨ। ਜੋ ਲੋਕ ਲੋਕਲ ਆਗੂ ਦੇ ਕਹੇ ਕਹਾਏ ਤੋਂ ਲੀਡਰ ਦੇ ਵਿਚਾਰ ਸੁਣਨ ਲਈ ਮੀਟਿੰਗ ਵਿੱਚ ਆਉਂਦੇ ਹਨ ਉਨ੍ਹਾਂ ਵਿੱਚ ਵੀ ਜ਼ਿਆਦਾਤਰ ਫੋਟੋਆਂ ਕਰਵਾਉਣ ਵਾਲੇ ਹੀ ਹੁੰਦੇ ਹਨ। (Lok Sabha elections)
Lok Sabha elections
ਜ਼ਿਕਰਯੋਗ ਹੈ ਕਿ ਚੋਣ ਜਲਸੇ ਵਿੱਚ ਪਾਰਟੀਆਂ ਵੱਲੋਂ ਇੱਕ ਦੂਸਰੇ ’ਤੇ ਦੂਸ਼ਣਬਾਜ਼ੀ ਕੀਤੀ ਜਾ ਰਹੀ ਹੈ ਪਰ ਸੂਬੇ ਦੇ ਅਸਲ ਮੁੱਦੇ ਜਿਵੇਂ ਪਾਣੀ ਦਾ ਮੁੱਦਾ, ਵੱਧ ਰਿਹਾ ਨਸ਼ਾ ਅਤੇ ਨਸ਼ੇ ਨਾਲ ਮੌਤਾਂ, ਐੱਮਐੱਸਪੀ ਤੇ ਕਨੂੰਨੀ ਗਰੰਟੀ, ਕਿਸਾਨਾਂ, ਮਜ਼ਦੂਰਾਂ ਦੀਆਂ ਖੁਦਕੁਸ਼ੀਆਂ, ਨੌਜਵਾਨਾਂ ਦਾ ਪਰਵਾਸ ਜਾਣਾ, ਬੇਰੁਜ਼ਗਾਰੀ, ਵਧ ਰਹੀ ਮਹਿੰਗਾਈ ਆਦਿ ਮੁੱਦਿਆਂ ’ਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਚੁੱਪ ਹਨ। ਹਾਲਾਂਕਿ ਕੁਝ ਸਿਆਸੀ ਆਗੂਆਂ ਦਾ ਦਾਅਵਾ ਹੈ ਕਿ ਉਹ ਆਪਣੇ ਚੋਣ ਐਲਾਨ ਪੱਤਰ ਵਿੱਚ ਇਨ੍ਹਾਂ ਮੁੱਦਿਆਂ ਨੂੰ ਜ਼ਰੂਰ ਚੁੱਕਣਗੇ , ਪਰ ਚੋਣ ਰੈਲੀਆਂ ਵਿੱਚ ਇਹ ਸਭ ਗਾਇਬ ਹਨ। ਸੂਬੇ ਦੇ ਅਸਲ ਮੁੱਦਿਆਂ ਬਾਰੇ ਕੋਈ ਗੱਲ ਨਹੀਂ ਹੁੰਦੀ, ਰਹਿੰਦੀ-ਖੂੰਹਦੀ ਕਸਰ ਦਲ-ਬਦਲੂਆਂ ਨੇ ਕੱਢ ਦਿੱਤੀ ਹੈ । ਇਸ ਵਾਰ ਚੋਣਾਂ ਦੇ ਪਿੜ ਵਿੱਚ 45 ਫ਼ੀਸਦੀ ਉਮੀਦਵਾਰ ਦਲ-ਬਦਲੂ ਵਾਲੇ ਹਨ। (Lok Sabha elections)
Also Read : Covishield Vaccine: ਕੋਵੀਸ਼ੀਲਡ ਟੀਕੇ ਸਬੰਧੀ ਫੈਲਿਆ ਭਰਮ ਜਾਂ ਹਕੀਕਤ? ਜਾਣੋ
ਇਹ ਵੀ ਸੂਬੇ ਵਿੱਚ ਪਹਿਲੀ ਵਾਰ ਹੀ ਹੋਇਆ ਹੈ ਇੱਥੇ ਮੁੱਦਿਆਂ ਤੋਂ ਭੜਕੇ ਹੋਏ ਲੀਡਰ ਆਪਣਿਆਂ ਦੀਆਂ ਹੀ ਜੜ੍ਹਾਂ ਫਰੋਲ ਰਹੇ ਹਨ। ਇਨ੍ਹਾਂ ਦਲ-ਬਾਦਲੂਆਂ ਨੇ ਵੋਟਰਾਂ ਦੇ ਮਨਾਂ ਵਿੱਚ ਭੰਬਲਭੂਸਾ ਵੀ ਪੈਦਾ ਕੀਤਾ ਹੈ। ਵੋਟਰ ਸ਼ੰਸ਼ੋਪੰਜ ਵਿੱਚ ਹਨ ਕਿ ਕਿਸ ਪਾਰਟੀ ਦਾ ਸਮਰਥਨ ਕੀਤਾ ਜਾਵੇ ਕਿਉਂਕਿ ਪਾਰਟੀਆਂ ਕੋਲ ਮੁੱਦਿਆਂ ਦੀ ਬਜਾਏ ਸਿਰਫ ਗੱਲਾਂ ਦੀ ਸਿਆਸਤ ਹੈ।
ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੇ ਵਪਾਰਕ ਰਾਜਧਾਨੀ ’ਚ ਰੋਡ ਸ਼ੋਅ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਅਗਾਮੀ ਆਮ ਚੋਣਾਂ ਨੂੰ ਲੈ ਕੇ ਸਮੁੱਚੀਆਂ ਸਿਆਸੀ ਧਿਰਾਂ ਪੱਬਾਂ ਭਾਰ ਹੋ ਗਈਆਂ ਹਨ। ਇਸ ਦੇ ਤਹਿਤ ਹੀ ਪੰਜਾਬ ਦੀ ਵਪਾਰਕ ਰਾਜਧਾਨੀ ਲੁਧਿਆਣਾ ’ਚ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warding) ਵੱਲੋਂ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਸਮਰਾਲਾ ਚੌਂਕ ਤੋਂ ਸ਼ੁਰੂ ਹੋਇਆ ਇਹ ਰੋਡ ਸ਼ੋਅ ਲੋਕ ਸਭਾ ਹਲਕਾ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਜਗਰਾਓਂ ਵਿਖੇ ਸਮਾਪਤ ਹੋਵੇਗਾ। (Congress Candidate)
ਦੱਸ ਦਈਏ ਕਿ ਬਿੱਟੂ ਦੇ ਕਾਂਗਰਸ ਛੱਡ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਕਾਂਗਰਸ ਨੂੰ ਲੋਕ ਸਭਾ ਹਲਕਾ ਲੁਧਿਆਣਾ ’ਚ ਆਪਣਾ ਜੇਤੂ ਰਥ ਰੁਕਦਾ ਨਜ਼ਰ ਆਉਣ ਲੱਗਾ ਸੀ। ਜਿਸ ਕਰਕੇ ਪਾਰਟੀ ਵੱਲੋਂ ਲੰਮੀ ਸੋਚ ਵਿਚਾਰ ਉਪਰੰਤ ਮੁੱਖ ਸਿਆਸੀ ਪਾਰਟੀਆਂ ਵਿੱਚੋਂ ਸਭ ਤੋਂ ਬਾਅਦ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣੇ ਉਮੀਦਵਾਰ ਵਜੋਂ ਚੋਣ ਅਖਾੜੇ ’ਚ ਉਤਾਰਿਆ ਗਿਆ ਹੈ ਜੋ ਆਏ ਦਿਨ ਰਵਨੀਤ ਸਿੰਘ ਬਿੱਟੂ ’ਤੇ ਜੁਬਾਨੀ ਤਿੱਖੇ ਹਮਲੇ ਕਰ ਰਹੇ ਹਨ। (Congress Candidate)
ਟਿਕਟ ਮਿਲਣ ਤੋਂ ਬਾਅਦ ਹੁਣ ਤੱਕ ਦੇ ਭਾਸ਼ਣਾਂ ਦੌਰਾਨ ਰਾਜਾ ਵੜਿੰਗ (Raja Warding) ਵੱਲੋਂ ਰਵਨੀਤ ਸਿੰਘ ਬਿੱਟੂ ਨੂੰ ਆਪਣੇ ਨਿਸ਼ਾਨੇ ’ਤੇ ਰੱਖਿਆ ਹੋਇਆ ਹੈ। ਇਹੀ ਨਹੀਂ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਇਸ ਮਾਮਲੇ ’ਚ ਬਿੱਟੂ ਖਿਲਾਫ਼ ਜੰਮ ਕੇ ਬਿਆਨਬਾਜ਼ੀ ਕਰ ਰਹੇ ਹਨ। ਰੋਡ ਸ਼ੋਅ ਦੌਰਾਨ ਰਾਜਾ ਵੜਿੰਗ ਨੇ ਬਿੱਟੂ ਨੂੰ ਲਾਪਤਾ ਐੱਮਪੀ ਗਰਦਾਨਿਆ ਅਤੇ ਲੋਕਾਂ ਨੂੰ ਜਲਦ ਹੀ ਇਸ ਤੋਂ ਛੁਟਕਾਰਾ ਮਿਲਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਬਿੱਟੂ ਨੇ ਆਪਣੇ 10 ਸਾਲਾਂ ਦੇ ਕਾਰਜ਼ਕਾਲ ਦੌਰਾਨ ਲੋਕਾਂ ਦੇ ਭਲ੍ਹੇ ਲਈ ਡੱਕਾ ਵੀ ਨਹੀਂ ਤੋੜਿਆ।
Also Read : ਸਪੈਸ਼ਲ ਸਮਰ ਡ੍ਰਿੰਕ, ਜੋ ਬੱਚਿਆਂ ਨੂੰ ਭਿਆਨਕ ਗਰਮੀ ਤੋਂ ਰੱਖੇਗਾ ਸੁਰੱਖਿਅਤ
ਲੋਕ ਸਭਾ ਚੋਣਾਂ: ਪਾਰਟੀ ਪ੍ਰਧਾਨ ਰਾਜਾ ਵੜਿੰਗ ਨੂੰ ਬਣਾਇਆ ਕਾਂਗਰਸ ਨੇ ਲੁਧਿਆਣਾ ਤੋਂ ਉਮੀਦਵਾਰ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਅਗਾਮੀ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰਨ ’ਚ ਮੁੱਖ ਸਿਆਸੀ ਧਿਰਾਂ ’ਚ ਫਾਡੀ ਕਾਂਗਰਸ ਪਾਰਟੀ ਨੇ ਸ਼ਹਿਰ ਅੰਦਰ ਚੱਲ ਰਹੀਆਂ ਚਰਚਾਵਾਂ ’ਤੇ ਸੌਮਵਾਰ ਨੂੰ ਵਿਰਾਮ ਲਗਾ ਦਿੱਤਾ। ਕਾਂਗਰਸ ਵੱਲੋਂ ਲੁਧਿਆਣਾ ਲੋਕ ਸਭਾ ਹਲਕੇ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਜਿੰਨ੍ਹਾਂ ਦਾ ਨਾਂਅ ਮੰਗਲਵਾਰ ਸ਼ਾਮ ਨੂੰ ਹੀ ਚਰਚਾਵਾਂ ’ਚ ਆਇਆ ਸੀ। (Lok Sabha Elections)
Lok Sabha Elections
ਸੂਬੇ ਅੰਦਰਲੀਆਂ ਰਹਿੰਦੀਆਂ ਚਾਰ ਸੀਟਾਂ ’ਤੇ ਉਮੀਦਵਾਰਾਂ ਦੇ ਨਾਵਾਂ ਵਾਲੀ ਅਖੀਰਲੀ ਸੂਚੀ ਵਿੱਚ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਦੇ ਨਾਂਅ ਦਾ ਐਲਾਨ ਹੁੰਦਿਆਂ ਹੀ ਸਥਾਨਕ ਹਲਕੇ ਅੰਦਰ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਰਾਜਾ ਵੜਿੰਗ ਕੱਦਵਾਰ ਨੇਤਾ ਹਨ।  ਜਿਹੜੇ ਗਿੱਦਬਾਹਾ ਤੋਂ ਲਗਾਤਾਰ ਦੋ ਵਾਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰਾਂ ਨੂੰ ਹਰਾ ਕੇ ਵਿਧਾਇਕ ਬਣੇ ਪਰ ਬਠਿੰਡਾ ਸੀਟ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਤੋਂ ਮਾਤ ਖਾ ਗਏ। ਜਿਸ ਤੋਂ ਬਾਅਦ ਕਾਂਗਰਸ ਦੀ ਕੌਮੀ ਲੀਡਰਸ਼ਿੱਪ ਨੇ ਰਾਜਾ ਵੜਿੰਗ ਨੂੂੰ 2022 ਨੂੰ ਉਸ ਸਮੇਂ ਪਾਰਟੀ ਦਾ ਪ੍ਰਧਾਨ ਥਾਪਿਆ, ਜਿਸ ਸਮੇਂ ਕਾਂਗਰਸ ਬੇਹੱਦ ਮਾੜੇ ਦੌਰ ’ਚੋਂ ਗੁਜਰ ਰਹੀ ਸੀ।
Also Read : ਪੰਜਾਬ ’ਚ ਛੁੱਟੀ ਦਾ ਐਲਾਨ, ਇਸ ਦਿਨ ਨਹੀਂ ਹੋਣਾ ਕੋਈ ਵੀ ਕੰਮ
ਵੜਿੰਗ ਨੇ ਪ੍ਰਧਾਨ ਬਣਦਿਆਂ ਹੀ ਸੂਬੇ ਦਾ ਦੌਰਾ ਕਰਕੇ ਰੁੱਸਿਆਂ ਨੂੰ ਮਨਾ ਕੇ ਤੋਰਿਆ ਤੇ ਕਾਂਗਰਸ ਨੂੰ ਮੁੜ ਸਰਗਰਮ ਕੀਤਾ। ਇਸ ਤੋਂ ਪਹਿਲਾਂ ਇੰਡੀਅਨ ਯੂਥ ਕਾਂਗਰਸ ਦੇ ਯੂਥ ਡਿਵੀਜਨ ਪ੍ਰਧਾਨ ਰਹਿ ਚੁੱਕੇ 47 ਸਾਲਾ ਰਾਜਾ ਵੜਿੰਗ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਸਮੇਂ ਟਰਾਂਸਪੋਰਟ ਮੰਤਰੀ ਵੀ ਰਹਿ ਚੁੱਕੇ ਹਨ। ਜਿੰਨਾਂ ਨੇ ਟਰਾਂਸਪੋਰਟ ਮੰਤਰੀ ਹੁੰਦਿਆਂ ਜਿੱਥੇ ਸੁਖਬੀਰ ਸਿੰਘ ਬਾਦਲ ਸਣੇ ਹੋਰ ਵੱਖ ਵੱਖ ਕੰਪਨੀਆਂ ਦੀਆਂ ਨਿਯਮਾਂ ਨੂੰ ਅੱਖੋਂ- ਪਰੋਖੇ ਕਰਕੇ ਚੱਲ ਰਹੀਆਂ ਬੱਸਾਂ ਨੂੰ ਕਾਨੂੂੰਨੀ ਸਿਕੰਜੇ ’ਚ ਲਿਆਂਦਾ। ਉੱਥੇ ਹੀ ਪੰਜਾਬ ਰੋਡਵੇਜ ਟਰਾਂਸਪੋਰਟ ਕੰਪਨੀ (ਪੀਆਰਟੀਸੀ) ਵੀ ਮੁੜ ਲੀਹੇ ਚਾੜ੍ਹਿਆ। ਰਾਜਾ ਵੜਿੰਗ ਆਪਣੇ ਲੱਛੇਦਾਰ ਤੇ ਹਮਲਾਵਰ ਭਾਸ਼ਣਾਂ ਕਰਕੇ ਅਕਸਰ ਹੀ ਚਰਚਾ ’ਚ ਰਹਿੰਦੇ ਹਨ।
ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਪੌਣੇ ਚਾਰ ਲੱਖ ਦੀ ਨਗਦੀ ਸਮੇਤ ਕੀਤਾ ਕਾਬੂ
(ਮੇਵਾ ਸਿੰਘ) ਅਬੋਹਰ। ਹਾਈਟੈਕ ਨਾਕਿਆਂ ’ਤੇ ਪੁਲਿਸ ਵੱਲੋਂ ਸਖ਼ਤੀ ਨਾਲ ਕੀਤੀ ਜਾ ਰਹੀ ਚੈਕਿੰਗ ਦੌਰਾਨ ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇੰਟਰ ਸਟੇਟ ਰਾਜਪੁਰਾ ਬੈਰੀਅਰ ’ਤੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ ਪੌਣੇ ਚਾਰ ਲੱਖ ਰੁਪਏ ਦੀ ਨਗਦੀ ਸਮੇਤ ਕਾਬੂ ਕੀਤਾ ਹੈ। ਉਕਤ ਵਿਅਕਤੀ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਰਕਮ ਨੂੰ ਐੱਫਐੱਸਟੀ ਟੀਮ ਨੂੰ ਸੌਂਪ ਦਿੱਤਾ ਗਿਆ। Abohar News
ਇਹ ਵੀ ਪੜ੍ਹੋ: ਨਾਰੀਅਲ, ਤਰਬੂਜ਼ ਤੇ ਖ਼ਰਬੂਜ਼ੇ ਲੋਕਾਂ ਨੂੰ ਕਰਨਗੇ ਵੋਟ ਪਾਉਣ ਲਈ ਜਾਗਰੂਕ
ਇਹ ਸਫ਼ਲਤਾ ਪੁਲਿਸ ਦੇ ਹੱਥ ਉਦੋਂ ਲੱਗੀ ਜਦੋਂ ਪੁਲਿਸ ਟੀਮ ਨੇ ਰਾਜਪੁਰਾ ਬੈਰੀਅਰ ’ਤੇ ਹਾਈਟੈਕ ਨਾਕੇ ਦੌਰਾਨ ਮੋਟਰਸਾਈਕਲ ’ਤੇ ਆ ਰਹੇ ਇੱਕ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਕੀਤੀ ਤਾਂ ਉਸ ਦੇ ਕੋਲੋਂ 3 ਲੱਖ 75 ਹਜ਼ਾਰ ਰੁਪਏ ਦੀ ਰਾਸ਼ੀ ਮਿਲੀ, ਜਿਸ ਦੀ ਪਛਾਣ ਅਸ਼ਵਨੀ ਗਰਗ ਪੁੱਤਰ ਜਗਦੀਸ ਚੰਦਰ ਨਿਵਾਸੀ ਖੂਈਆਂ ਸਰਵਰ ਵਜੋਂ ਹੋਈ। ਉਪਰੋਕਤ ਬਾਰੇ ਸੂਚਨਾ ਮਿਲਣ ਤੋਂ ਬਾਅਦ ਐੱਸਐੱਫਟੀ ਟੀਮ ਵੱਲੋਂ ਥਾਣਾ ਬਹਾਵਵਾਲਾ ਵਿਖੇ ਇੱਕ ਡੀਡੀਆਰ ਦਰਜ ਕਰਵਾਉਂਦੇ ਹੋਏ ਉਕਤ ਨਗਦੀ ਨੂੰ ਕਬਜ਼ੇ ਵਿੱਚ ਲਿਆ ਤੇ ਇਸ ਦੀ ਰਸੀਦ ਬਣਾਕੇ ਅਸ਼ਵਨੀ ਗਰਗ ਨੂੰ ਸੌਂਪੀ। ਟੀਮ ਵੱਲੋਂ ਦੱਸਿਆ ਗਿਆ ਕਿ ਹੁਣ ਇਸ ਦੀ ਰਿਪੋਰਟ ਬਣਾਕੇ ਏਡੀਸੀ ਜਨਰਲ ਫਾਜ਼ਿਲਕਾ ਰਾਕੇਸ ਕੁਮਾਰ ਪੋਪਲੀ ਨੂੰ ਭੇਜੀ ਜਾਵੇਗੀ। Abohar News
ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਲਡ਼ੇਗਾ ਚੋਣ
ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਲੜੇਗਾ ਚੋਣ
ਅੰਮ੍ਰਿਤਪਾਲ ਸਿੰਘ ਤੇ ਲੱਗਾ ਹੋਇਆ ਹੈ ਐਨਐਸਏ
ਅ੍ਰੰਮਿਤਪਾਲ ਦੇ ਵਕੀਲ ਰਾਜਦੇਵ ਸਿੰਘ ਨੇ ਕੀਤਾ ਦਾਅਵਾ
ਚੰਡੀਗੜ੍ਹ। ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਅਸਾਮ ਦੀ ਡਿਬਰੂਗਡ਼੍ਹ ਜੇਲ੍ਹ ’ਚ ਬੰਦ ਅੰੰਮ੍ਰਿਤਪਾਲ ਸਿੰਘ (Amritpal Singh) ਲੋਕ ਸਭਾ ਚੋਣ ਲੜੇਗਾ। ਉਹ ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲਡ਼ੇਗਾ। ਇਹ ਦਾਅਵਾ ਉਸਦੇ ਵਕੀਲ ਰਾਜਦੇਵ ਸਿੰਘ ਨੇ ਕੀਤਾ ਹੈ। ਦੱਸ ਦੇਈਏ ਕਿ ਫਿਲਹਾਲ ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹੈ। ਉਸ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਹੈ।
ਇਹ ਵੀ ਪੜ੍ਹੋ: ਚੋਣ ਪ੍ਰਚਾਰ ’ਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਮਸਲਾ ਉੱਠਿਆ
ਜਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀਆਂ ਸਮੇਤ ਅਜਨਾਲਾ ਥਾਣੇ ‘ਤੇ ਹਮਲਾ ਕਰਨ ਕੀਤਾ ਸੀ। ਜਦੋਂ ਪੁਲਿਸ ਉਸ ਨੂੰ ਗ੍ਰਿਫਤਾਰ ਕਰਨ ਗਈ ਤਾਂ ਉਹ ਫਰਾਰ ਹੋ ਗਿਆ ਹੈ। ਪੁਲਿਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਕਰੀਬ ਇੱਕ ਮਹੀਨੇ ਬਾਅਦ ਉਸਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਉਸ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਵੀ ਲਾਇਆ ਗਿਆ ਹੈ।
ਅੰਮ੍ਰਿਤਪਾਲ ਸਿੰਘ ’ਤੇ ਕੀ ਹੈ ਮਾਮਲਾ
ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ 3 ਕੇਸ ਦਰਜ ਹਨ। ਇਨ੍ਹਾਂ ਵਿੱਚੋਂ ਦੋ ਮਾਮਲੇ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਹਨ। ਦਰਅਸਲ ਪੁਲਿਸ ਨੇ ਅੰਮ੍ਰਿਤਪਾਲ ਦੇ ਕਰੀਬੀ ਲਵਪ੍ਰੀਤ ਸਿੰਘ ਤੂਫਾਨ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਨਾਰਾਜ਼ ਹੋ ਕੇ ਅੰਮ੍ਰਿਤਪਾਲ ਨੇ ਆਪਣੇ ਸਮਰਥਕਾਂ ਨਾਲ 23 ਫਰਵਰੀ ਨੂੰ ਅਜਨਾਲਾ ਥਾਣੇ ‘ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਪੁਲਿਸ ਨੇ ਭੀੜ ਨੂੰ ਰੋਕਣ ਲਈ ਬੈਰੀਕੇਡ ਲਗਾ ਦਿੱਤੇ ਸਨ ਪਰ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਇਸ ਨੂੰ ਤੋੜ ਦਿੱਤਾ ਸੀ ਅਤੇ ਥਾਣੇ ਅੰਦਰ ਵੜ ਗਏ ਸਨ। ਇਸ ਦੌਰਾਨ ਛੇ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ ਸਨ।