Punjab Sikhya Kranti - Sach Kahoon Punjabi

Punjab Sikhya Kranti: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇਈਈ ਐਡਵਾਂਸ ਪ੍ਰੀਖਿਆ ਕੀਤੀ ਪਾਸ, ਆਈਆਈਟੀ ਕੁਆਲੀਫਾਇਰਾਂ 'ਚ 34 ਫੀਸਦ ਵਾਧਾ ਦਰਜ
ਚੰਡੀਗੜ੍ਹ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ” ਪਹਿਲਕਦਮੀ ਦੀ ਕਾਮਯਾਬੀ ਦੀ ਪ੍ਰਤੱਖ ਤਸਵੀਰ ਪੇਸ਼ ਕਰਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਭਾਰਤ ਦੀ ਸਭ ਤੋਂ ਔਖੀ ਇੰਜੀਨੀਅਰਿੰਗ ਪ੍ਰਵੇਸ਼ ਪ੍ਰੀਖਿਆ, ਜੇ.ਈ.ਈ. ਐਡਵਾਂਸਡ 2026, ਪਾਸ ਕੀਤੀ ਹੈ। ਉਹਨਾਂ ਦੱਸਿਆ ਕਿ ਸਾਲ 2025 ਵਿੱਚ 44 ਕੁਆਲੀਫਾਈਰਾਂ ਦੇ ਮੁਕਾਬਲੇ ਇਸ ਵਾਰ 34 ਫੀਸਦ ਵਾਧਾ ਦਰਜ ਕੀਤਾ ਗਿਆ ਹੈ ।

ਇਸ ਪ੍ਰਾਪਤੀ ’ਤੇ ਮਾਣ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 59 ਸਫਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ, ਜਿਨ੍ਹਾਂ ਦੀ ਮਿਹਨਤ ਅਤੇ ਸਿਰੜ ਸਦਕਾ ਇਹ ਪ੍ਰਾਪਤੀ ਮਿਲੀ ਹੈ।

Read Also :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ

ਜ਼ਿਲ੍ਹਾਵਾਰ ਅੰਕੜੇ ਸਾਂਝੇ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ 11 ਕੁਆਲੀਫਾਈਰਾਂ ਨਾਲ ਸਭ ਤੋਂ ਮੋਹਰੀ ਵਜੋਂ ਉਭਰਿਆ, ਜਿਸ ਤੋਂ ਬਾਅਦ 7 ਵਿਦਿਆਰਥੀਆਂ ਨਾਲ ਸੰਗਰੂਰ ਦੂਜੇ ਸਥਾਨ ’ਤੇ ਰਿਹਾ ਜਦਕਿ ਲੁਧਿਆਣਾ, ਫਿਰੋਜ਼ਪੁਰ ਅਤੇ ਐਸਏਐਸ ਨਗਰ ਤੋਂ ਛੇ-ਛੇ ਵਿਦਿਆਰਥੀਆਂ ਦੀ ਚੋਣ ਹੋਈ। ਉਹਨਾਂ ਦੱਸਿਆ ਕਿ ਫਤਿਹਗੜ੍ਹ ਸਾਹਿਬ ਤੋਂ 5 ਵਿਦਿਆਰਥੀ ਕੁਆਲੀਫਾਈ ਹੋਏ ਜਦਕਿ ਅੰਮ੍ਰਿਤਸਰ ਅਤੇ ਜਲੰਧਰ ਦੇ 4-4 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ। ਇਸੇ ਤਰ੍ਹਾਂ ਬਠਿੰਡਾ ਅਤੇ ਗੁਰਦਾਸਪੁਰ ਦੇ 3-3 ਵਿਦਿਆਰਥੀ, ਫਾਜ਼ਿਲਕਾ ਤੋਂ 2 ਅਤੇ ਰੂਪਨਗਰ ਤੇ ਹੁਸ਼ਿਆਰਪੁਰ ਤੋਂ ਇੱਕ-ਇੱਕ ਵਿਦਿਆਰਥੀ ਦੀ ਚੋਣ ਹੋਈ।

ਇਸ ਪ੍ਰਾਪਤੀ ਨੂੰ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ‘ਚ ਵੱਡਾ ਮੀਲ ਪੱਥਰ ਦੱਸਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਕੋਈ ਅਚਨਚੇਤ ਲੱਗਿਆ ਤੁੱਕਾ ਨਹੀਂ ਸਗੋਂ ਅਸੀਂ ਇੱਕ ਸਾਲ ਵਿੱਚ 44 ਤੋਂ 59 ਤੱਕ ਦੇ ਅੰਕੜੇ ਤੱਕ ਪਹੁੰਚ ਹੈ। ਉਹਨਾਂ ਕਿਹਾ ਕਿ ਇੱਕ ਪਿੰਡ ਦਾ ਬੱਚਾ ਜਿਸ ਵਿੱਚ ਹਿੰਮਤ ਹੈ, ਹੁਣ ਮੁਸ਼ਕਲਾਂ ਨੂੰ ਹਰਾ ਸਕਦਾ ਹੈ ਅਤੇ ਕੋਚਿੰਗ ’ਤੇ ਲੱਖਾਂ ਰੁਪਏ ਖ਼ਰਚੇ ਬਿਨਾਂ ਭਾਰਤ ਦੀ ਸਭ ਤੋਂ ਔਖੀ ਪ੍ਰੀਖਿਆ ਪਾਸ ਕਰ ਸਕਦਾ ਹੈ। ਪੰਜਾਬ ਸਿੱਖਿਆ ਕ੍ਰਾਂਤੀ ਦੀ ਜ਼ਮੀਨੀ ਪੱਧਰ ’ਤੇ ਇਹੋ ਸੱਚਾਈ ਹੈ, ਜੋ ਹੁਣ ਪ੍ਰਤੱਖ ਹੁੰਦੀ ਜਾ ਰਹੀ ਹੈ। ਸਾਡੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਪੜ੍ਹਕੇ ਜੇ.ਈ.ਈ. ਐਡਵਾਂਸਡ ਪਾਸ ਕਰ ਰਹੇ ਹਨ, ਏ.ਸੀ. ਕੋਚਿੰਗ ਸੈਂਟਰਾਂ ਤੋਂ ਕੋਚਿੰਗ ਲੈ ਕੇ ਨਹੀਂ। ਇਹੀ ਅਸਲ ਕ੍ਰਾਂਤੀ ਹੈ।”

ਸ. ਬੈਂਸ ਨੇ ਕਿਹਾ, “ਇਹ ਨਤੀਜਾ ਇਹ ਭੁਲੇਖੇ ਵੀ ਦੂਰ ਕਰਦਾ ਹੈ ਕਿ ਆਈ.ਆਈ.ਟੀ. ਵਿੱਚ ਸਿਰਫ਼ ਵੱਡੀਆਂ ਪ੍ਰਾਈਵੇਟ ਕੋਚਿੰਗ ਹੱਬਾਂ ਤੋਂ ਪੜ੍ਹੇ ਵਿਦਿਆਰਥੀ ਹੀ ਜਾਂਦੇ ਹਨ,”। ਉਹਨਾਂ ਅੱਗੇ ਕਿਹਾ ,“ਪੰਜਾਬ ਸਿੱਖਿਆ ਕ੍ਰਾਂਤੀ ਦਾ ਅਸਲ ਨਿਸ਼ਾਨਾ ਆਧਾਰਤ ਦਖਲ ਅਤੇ ਯੋਗ ਅਧਿਆਪਕਾਂ ਦੀ ਸਹੀ ਸਲਾਹ ਰਾਹੀਂ, ਸਾਡੇ ਸਰਕਾਰੀ ਸਕੂਲ ਹੁਣ ਉੱਚ-ਪੱਧਰੀ ਇੰਜੀਨੀਅਰਿੰਗ ਹੁਨਰ ਪੈਦਾ ਕਰ ਰਹੇ ਹਨ। ਪੰਜਾਬ ਦਾ ਹਰ ਬੱਚਾ ਹੁਣ ਵੱਡੇ ਸੁਪਨੇ ਦੇਖ ਸਕਦਾ ਹੈ ਅਤੇ ਦੇਸ਼ ਦੀਆਂ ਸਭ ਤੋਂ ਔਖੀਆਂ ਪ੍ਰੀਖਿਆਵਾਂ ਪਾਸ ਕਰ ਸਕਦਾ ਹੈ।”

ਇਸ ਪ੍ਰਾਪਤੀ ਦਾ ਸਿਹਰਾ ਪ੍ਰਣਾਲੀਗਤ ਸੁਧਾਰਾਂ ਨੂੰ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਫਲਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੇ ਨਿਸ਼ਾਨਾ ਬਿੰਨ੍ਹ ਕੇ ਕੀਤੇ ਕੰਮਾਂ ਦਾ ਹੀ ਨਤੀਜਾ ਹੈ। ਇਹ ਪਹਿਲਕਦਮੀ ਸਰਕਾਰੀ ਸਕੂਲਾਂ ਵਿੱਚ ਜੇਈਈ ਅਤੇ ਨੀਟ ਦੇ ਚਾਹਵਾਨਾਂ ਵਿਦਿਆਰਾਥੀਆਂ ਨੂੰ ਮਿਆਰੀ ਦਰਜੇ ਦੀ ਮੁਫ਼ਤ ਕੋਚਿੰਗ, ਉੱਨਤ ਬੁਨਿਆਦੀ ਢਾਂਚਾ ਅਤੇ ਢੁਕਵੀਂ ਸਲਾਹ ਪ੍ਰਦਾਨ ਕਰਦੀ ਹੈ।

ਸ. ਬੈਂਸ ਨੇ ਦੱਸਿਆ ਕਿ ਵਿਰੋਧੀ ਧਿਰ ਦੇ ਨੇਤਾਵਾਂ ਨੇ ਪਹਿਲਾਂ ਸਰਕਾਰ ਦੇ ਕੋਚਿੰਗ ਪ੍ਰੋਗਰਾਮਾਂ ਨੂੰ ‘ਚੋਣ ਜੁਮਲਾ’ ਦੱਸ ਕੇ ਖਾਰਜ ਕਰ ਦਿੱਤਾ ਸੀ। ਪਰ ਜੇਈਈ ਅਤੇ ਨੀਟ ਕੁਆਲੀਫਾਇਰ ਵਿੱਚ ਸਾਲ-ਦਰ-ਸਾਲ ਲਗਾਤਾਰ ਵਾਧਾ ਅਸਲ ਸੱਚ ਵਿਖਾਉਂਦਾ ਹੈ ਕਿਉਂਕਿ ਅੰਕੜੇ ਝੂਠ ਨਹੀਂ ਬੋਲਦੇ। ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਦੇਸ਼ ਦੇ ਸਭ ਤੋਂ ਵਧੀਆ ਵਿਦਿਆਰਥੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਬਣ ਰਹੇ ਹਨ।

ਸਿੱਖਿਆ ਮੰਤਰੀ ਨੇ ਕਿਹਾ ਕਿ ਹਰ ਸਫਲ ਵਿਦਿਆਰਥੀ ਦੇ ਪਿੱਛੇ ਦ੍ਰਿੜ ਇਰਾਦਾ, ਕੁਰਬਾਨੀ ਅਤੇ ਮਿਹਨਤ ਦੀ ਕਹਾਣੀ ਛੁਪੀ ਹੁੰਦੀ ਹੈ। ਉਹਨਾਂ ਇਹ ਵੀ ਕਿਹਾ ਕਿ ਜੇਈਈ ਐਡਵਾਂਸਡ ਵਿੱਚ ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੀ ਸਫਲਤਾ ਸਿਰਫ਼ ਇੱਕ ਪ੍ਰੀਖਿਆ ਦਾ ਨਤੀਜਾ ਨਹੀਂ ਸਗੋਂ ਇਸ ਗੱਲ ਦਾ ਸਬੂਤ ਹੈ ਕਿ ਸਹੀ ਸਮੇਂ ’ਤੇ ਮਿਲੇ ਵਿਦਿਅਕ ਮੌਕੇ ਕਿਵੇਂ ਜ਼ਿੰਦਗੀਆਂ ਨੂੰ ਬਦਲ ਸਕਦੇ ਹਨ।

ਸ. ਬੈਂਸ ਨੇ ਹੁਸ਼ਿਆਰਪੁਰ ਦੇ ਸਕੂਲ ਆਫ਼ ਐਮੀਨੈਂਸ ਭਾਗਪੁਰ ਸਤੌਰ ਦੀ ਪ੍ਰਿਆ ਭਾਰਦਵਾਜ ਦੇ ਸਫ਼ਰ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪਿਤਾ ਦੀ ਮੌਤ ਤੋਂ ਬਾਅਦ ਕਿਵੇਂ ਪ੍ਰਿਆ ਦੀ ਇਕੱਲੀ ਮਾਂ ਨੇ ਨਿੱਜੀ ਕੰਪਨੀ ਵਿੱਚ ਕੰਮ ਕਰਕੇ ਮਹਿਜ਼ 1.44 ਲੱਖ ਰੁਪਏ ਦੀ ਸਾਲਾਨਾ ਆਮਦਨ ਨਾਲ ਧੀ ਨੂੰ ਪਾਲਿਆ ਅਤੇ ਪਰਿਵਾਰ ਦਾ ਗੁਜ਼ਾਰਾ ਵੀ ਚਲਾਇਆ। ਆਰਥਿਕ ਤੰਗੀ ਦੇ ਬਾਵਜੂਦ ਪ੍ਰਿਆ ਆਪਣੀ ਪੜ੍ਹਾਈ ਪ੍ਰਤੀ ਸੰਜੀਦਾ ਤੇ ਵਚਨਬੱਧ ਰਹੀ ਅਤੇ ਪੰਜਾਬ ਸਰਕਾਰ ਦੀ ਕੋਚਿੰਗ ਅਤੇ ਸਲਾਹ ਸਦਕਾ ਜੇਈਈ ਐਡਵਾਂਸਡ ਪਾਸ ਕੀਤਾ। ਉਹ ਹੁਣ ਇੱਕ ਇੰਜੀਨੀਅਰ ਬਣਨ ਅਤੇ ਆਪਣੇ ਸਵਰਗੀ ਪਿਤਾ ਦੇ ਸੁਪਨੇ ਨੂੰ ਪੂਰਾ ਕਰਨ ਲਈ ਆਸਵੰਦ ਹੈ।

ਪ੍ਰਾਪਤੀਆਂ ਕਰਨ ਵਾਲਿਆਂ ਵਿੱਚ ਸਕੂਲ ਆਫ਼ ਐਮੀਨੈਂਸ ਮੁੱਲਾਂਪੁਰ, ਐਸਏਐਸ ਨਗਰ ਦਾ ਪ੍ਰਭਜੋਤ ਸਿੰਘ ਵੀ ਸ਼ਾਮਲ ਹੈ। ਉਸ ਦੇ ਪਿਤਾ ਮਜ਼ਦੂਰੀ ਕਰਦੇ ਹਨ ਅਤੇ ਉਸਦੀ ਮਾਂ ਘਰੇਲੂ ਔਰਤ ਹੈ। ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰ ਵਿੱਚੋਂ ਆਉਂਦੇ ਪ੍ਰਭਜੋਤ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਅਕਾਦਮਿਕ ਸਹਾਇਤਾ ਨਾਲ ਆਪਣੇ ਅਧਿਆਪਕਾਂ ਅਤੇ ਪ੍ਰਿੰਸੀਪਲ ਤੋਂ ਲਗਾਤਾਰ ਹਿੰਮਤ ਪ੍ਰਾਪਤ ਕੀਤਾ। ਉਹ ਇੰਜੀਨੀਅਰ ਬਣਕੇ ਆਪਣੇ ਪਰਿਵਾਰ ਦਾ ਜੀਵਨ ਪੱਧਰ ਉੱਚਾ ਚੁੱਕਣ ਦਾ ਸੁਪਨਾ ਦੇਖਦਾ ਹੈ।

ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਦੇ ਸਕੂਲ ਆਫ਼ ਐਮੀਨੈਂਸ ਅਮਲੋਹ ਦੇ ਹਰਸ਼ ਮਾਧਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਮੁਫਤ ਕੋਚਿੰਗ, ਮੌਕ ਟੈਸਟ ਅਤੇ ਸਲਾਹ ਨੇ ਉਸਨੂੰ ਜੇਈਈ ਐਡਵਾਂਸਡ ਦੀ ਤਿਆਰੀ ਵਿੱਚ ਮਦਦ ਕੀਤੀ। ਉਸਦੇ ਪਿਤਾ ਇੱਕ ਨਿੱਜੀ ਕੰਪਨੀ ਵਿੱਚ ਪ੍ਰਤੀ ਮਹੀਨਾ 18000 ਰੁਪਏ ਕਮਾਉਂਦੇ ਹਨ ਅਤੇ ਉਸਦਾ ਪਰਿਵਾਰ ਨਿੱਜੀ ਕੋਚਿੰਗ ਦਾ ਖਰਚਾ ਨਹੀਂ ਚੁੱਕ ਸਕਦਾ ਸੀ। ਉਹ ਹੁਣ ਆਈਆਈਟੀ ਮੁੰਬਈ ਵਿੱਚ ਦਾਖਲਾ ਪ੍ਰਾਪਤ ਕਰਨ ਅਤੇ ਆਪਣੇ ਪਰਿਵਾਰ ਲਈ ਇੱਕ ਬਿਹਤਰ ਭਵਿੱਖ ਬਣਾਉਣ ਦੀ ਇੱਛਾ ਰੱਖਦਾ ਹੈ।

Punjab Sikhya kranti: ਵਿਧਾਇਕ ਦਹੀਆ ਨੇ ਤਲਵੰਡੀ ਭਾਈ ਦੇ ਵੱਖ-ਵੱਖ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ ਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ : ਦਹੀਆ

Punjab Sikhya kranti: (ਬਸੰਤ ਸਿੰਘ ਬਰਾੜ) ਤਲਵੰਡੀ ਭਾਈ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪਿਛਲੇ ਤਿੰਨ ਸਾਲਾਂ ਦੌਰਾਨ ਰਾਜ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਵਿੱਚ ਵੱਡੀ ਪੱਧਰ ‘ਤੇ ਬਦਲਾਅ ਹੋਇਆ ਹੈ। ਇਹ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਆ ਨੇ ਅੱਜ ਤਲਵੰਡੀ ਭਾਈ ਦੇ ਸਰਕਾਰੀ ਪ੍ਰਾਇਮਰੀ ਸਕੂਲ ਬ੍ਰਾਂਚ / ਕੋ ਐਜੂਕੇਸ਼ਨ ਤਲਵੰਡੀ ਭਾਈ, ਸਰਕਾਰੀ ਪ੍ਰਾਇਮਰੀ / ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਲਵੰਡੀ ਭਾਈ, ਸਰਕਾਰੀ ਪ੍ਰਾਇਮਰੀ / ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਲਵੰਡੀ ਭਾਈ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ।

ਇਹ ਵੀ ਪੜ੍ਹੋ: Coronavirus. ਅਦਾਕਾਰਾ ਸ਼ਿਲਪਾ ਸ਼ਿਰੋਡਕਰ ਨੂੰ ਹੋਇਆ ਕੋਰੋਨਾ

ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ, ਬੀ.ਪੀ.ਈ.ਓ ਅਮ੍ਰਿਤਪਾਲ ਸਿੰਘ ਬਰਾੜ ਹਾਜ਼ਰ ਸਨ । ਇਸ ਮੌਕੇ ਉਨ੍ਹਾਂ ਕਿਹਾ ਕਿ ’ਪੰਜਾਬ ਸਿੱਖਿਆ ਕ੍ਰਾਂਤੀ‘ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਇਹ ਵਿਕਾਸ ਕਾਰਜ ਅਤੇ ਸੁਧਾਰ ਨੇ ਵਿਦਿਆਰਥੀਆਂ ਨੂੰ ਸਿੱਖਣ ਦਾ ਬਿਹਤਰ ਮਾਹੌਲ ਪ੍ਰਦਾਨ ਕੀਤਾ ਹੈ ਜੋ ਕਿ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਸਮਰੱਥ ਬਣਾਏਗਾ।

ਇਸ ਮੌਕੇ ਸੁਖਵਿੰਦਰ ਸਿੰਘ ਕਲਸੀ ਬਲਾਕ ਪ੍ਰਧਾਨ, ਐਮ.ਸੀ. ਸੰਦੀਪ ਮੰਗਲਾ, ਜਤਿੰਦਰ ਬਜਾਜ, ਜਗਦੀਪ ਸਿੰਘ ਬਰਾੜ, ਪਲਵਿੰਦਰ ਸਿੰਘ ਬਰਾੜ ਹਲਕਾ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਦਿਹਾਤੀ, ਤਲਵਿੰਦਰ ਸਿੰਘ ਖਾਲਸਾ ਕੋਆਰਡੀਨੇਟਰ ਫ਼ਿਰੋਜ਼ਪੁਰ ਦਿਹਾਤੀ ਵਿਭਾਗ, ਸਰਬਜੀਤ ਸਿੰਘ ਧਾਲੀਵਾਲ , ਇੰਦਰਜੀਤ ਸਿੰਘ ਖਾਲਸਾ, ਡਾਕਟਰ ਓਮ ਪ੍ਰਕਾਸ਼ ਸੇਠੀ, ਨਰਿੰਦਰ ਪਾਲ ਸਿੰਘ ਪ੍ਰਿੰਸੀਪਲ, ਨਿਰਮਲਾ ਕੁਮਾਰੀ ਇੰਚਾਰਜ, ਲਖਵਿੰਦਰਜੀਤ ਕੌਰ ਸੀ.ਐੱਚ.ਟੀ., ਨੀਰੂ ਬਜਾਜ ਐੱਚ.ਟੀ., ਕੁਲਵਿੰਦਰ ਸਿੰਘ ਐੱਚ.ਟੀ., ਸੁਨੀਲਾ ਤਾਇਲ ਐੱਚ ਟੀ, ਮਨਿੰਦਰ ਸਿੰਘ, ਕ੍ਰਿਸ਼ਨ ਚੋਪੜਾ ਤੋਂ ਇਲਾਵਾ ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ। Punjab Sikhya kranti

Punjab Sikhya Kranti: ਅਮਲੋਹ ਦੇ ਗੈਰੀ ਬੜਿੰਗ ਨੇ ਸਰਕਾਰੀ ਸਕੂਲਾਂ ‘ਚ ਕਰਵਾਏ ਵਿਕਾਸ ਕਾਰਜ ਕੀਤੇ ਲੋਕ ਅਰਪਿਤ
’ਆਪ’ ਸਰਕਾਰ ਨੇ ਪੰਜਾਬ ’ਚ ਹੁਣ ਤੱਕ 56 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ : ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ | Punjab Sikhya Kranti

Punjab Sikhya Kranti: (ਅਨਿਲ ਲੁਟਾਵਾ) ਅਮਲੋਹ। ਪੰਜਾਬ ਸਰਕਾਰ ਨੇ ਕੀਤੇ ਵਾਅਦਿਆਂ ਮੁਤਾਬਕ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਹਨ, ਜਿਸ ਤਹਿਤ ਹੁਣ ਤਕ ਸੂਬੇ ਦੇ ਨੌਜਵਾਨਾਂ ਨੂੰ 56 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਕਰੀਬ 97 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਣ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਰੋਜ਼ਗਾਰ ਵੀ ਮਿਲਿਆ ਹੈ।

ਇਹ ਵੀ ਪੜ੍ਹੋ: Punjab National Bank: ਇੰਦੌਰ ’ਚ ਪੀਐਨਬੀ ਬੈਂਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਇਹ ਜਾਣਕਾਰੀ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਹਲਕੇ ਦੇ 5 ਸਕੂਲਾਂ ਵਿੱਚ ਕਰੀਬ 32.64 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜ ਲੋਕ ਅਰਪਿਤ ਕਰਨ ਮੌਕੇ ਸਾਂਝੀ ਕੀਤੀ। ਇਨ੍ਹਾਂ 5 ਸਕੂਲਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਮਸ਼ਪੁਰ, ਸਰਕਾਰੀ ਪ੍ਰਾਇਮਰੀ ਸਕੂਲ ਉੱਚੀ ਰੁੜਕੀ, ਸਰਕਾਰੀ ਪ੍ਰਾਇਮਰੀ ਸਕੂਲ ਕਪੂਰਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਦੀਵਾ ਗੰਢੂਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੈਜ਼ੁਲਾਪੁਰ ਸ਼ਾਮਲ ਹਨ।

32.64 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜ ਕੀਤੇ ਲੋਕ ਅਰਪਿਤ

ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ। ਇਸ ਮੌਕੇ ਵਿਧਾਇਕ ਵੱਲੋਂ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਕੂਲਾਂ ਦੇ ਸਟਾਫ ਵੱਲੋਂ ਹਲਕਾ ਵਿਧਾਇਕ ਦਾ ਸਨਮਾਨ ਵੀ ਕੀਤਾ ਗਿਆ। Punjab Sikhya Kranti

ਇਸ ਮੌਕੇ ਸ਼ਿੰਗਾਰਾ ਸਿੰਘ ਸਲਾਣਾ, ਪ੍ਰਧਾਨ ਟਰਾਂਸਪੋਰਟ ਸੈਲ ’ਆਪ’, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਕਮਲਜੀਤ ਕੌਰ, ਰਣਜੀਤ ਸਿੰਘ ਪਨਾਗ, ਦਰਸ਼ਨ ਸਿੰਘ ਦਰਸ਼ੀ, ਸਰਪੰਚ ਜਗਦੀਪ ਸਿੰਘ ਲਾਡਪੁਰ, ਪ੍ਰਦੀਪ ਸਿੰਘ ਕੰਜਾਰੀ, ਗੁਰਵਿੰਦਰ ਸਿੰਘ ਮੀਆਂਪੁਰ, ਅਨਿਲ ਬਾਂਸਲ ਸੀਐੱਚਟੀ, ਪ੍ਰਿੰਸੀਪਲ ਰਵਿੰਦਰ ਕੌਰ, ਗੁਰਪ੍ਰੀਤ ਸਿੰਘ ਫੈਜ਼ੁਲਾਪੁਰ, ਮਾ. ਹਰਜੀਤ ਸਿੰਘ ਗਰੇਵਾਲ, ਸੁਖਜੀਤ ਸਿੰਘ ਮਾਵੀ, ਜਰਨੈਲ ਸਿੰਘ ਮੀਡੀਆ ਕੋਆਰਡੀਨੇਟਰ ਸਮੇਤ ਵੱਡੀ ਗਿਣਤੀ ਵਿਦਿਆਰਥੀ, ਅਧਿਆਪਕ ਤੇ ਪਿੰਡ ਵਾਸੀ ਹਾਜ਼ਰ ਸਨ।