Central - Sach Kahoon Punjabi
ਕੇਂਦਰੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 5 ਫੀਸਦੀ ਵਧਿਆ
ਪਾਕਿਸਤਾਨ ਤੋਂ ਆਏ 5300 ਕਸ਼ਮੀਰੀ ਪਰਿਵਾਰਾਂ ਨੂੰ ਮਿਲਣਗੇ 5.5 ਲੱਖ
ਏਜੰਸੀ /ਨਵੀਂ ਦਿੱਲੀ। ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ‘ਚ ਇਕੱਠੇ ਪੰਜ ਫੀਸਦੀ ਦਾ ਵਾਧਾ ਕਰਕੇ ਦੀਵਾਲੀ ਦਾ ਤੋਹਫਾ ਦਿੱਤਾ ਹੈ ਆਮ ਤੌਰ ‘ਤੇ ਮਹਿੰਗਾਈ ਭੱਤੇ ‘ਚ ਇੱਕ ਤੋਂ ਦੋ ਫੀਸਦੀ ਹੁੰਦਾ ਰਿਹਾ ਹੈ ਪਰ ਇਸ ਵਾਰ ਇਕੱਠੇ ਪੰਜ ਫੀਸਦੀ ਦਾ ਵਾਧਾ ਕੀਤਾ ਗਿਆ ਹੈ ਇਹ ਵਾਧਾ ਇੱਕ ਜੁਲਾਈ 2019 ਤੋਂ ਹੀ ਪ੍ਰਭਾਵੀ ਮੰਨਿਆ ਜਾਵੇਗਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਅੱਜ ਹੋਈ ਮੰਤਰੀ ਮੰਡਲ ਦੀ ਮੀਟਿੰਗ ‘ਚ ਇਸ ਨੂੰ ਮਨਜ਼ੂਰੀ ਦਿੱਤੀ ਗਈ।
ਉਥੇ ਕੈਬਨਿਟ ਮੀਟਿੰਗ ‘ਚ ਦੇਸ਼ ਦੀ ਵੰਡ ਤੋਂ ਬਾਅਦ ਪਾਕਿਸਤਾਨ ਤੋਂ ਆਏ 5300 ਪਰਿਵਾਰਾਂ ਨੂੰ ਪ੍ਰਤੀ ਪਰਿਵਾਰ ਸਾਢੇ ਪੰਜ ਲੱਖ ਰੁਪਏ ਦੀ ਕੇਂਦਰੀ ਮੱਦਦ ਦਿੱਤੀ ਜਾਵੇਗੀ ਸਾਲ 1947 ‘ਚ ਦੇਸ਼ ਦੀ ਵੰਡ ਅਤੇ ਸਾਲ 1948 ਦੇ ਜੰਮੂ ਕਸ਼ਮੀਰ ਦੇ ਭਾਰਤ ‘ਚ ਸ਼ਾਮਲ ਹੋਣ ਤੋਂ ਬਾਅਦ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ 5300 ਪਰਿਵਾਰ ਬੇਘਪਰ ਹੋ ਕੇ ਆਏ ਇਹ ਲੋਕ ਜੰਮੂ-ਕਸ਼ਮੀਰ ‘ਚ ਨਾ ਵੱਸ ਕੇ ਦੂਜੇ ਸੂਬਿਆਂ ‘ਚ ਚਲੇ ਗਏ ਸਨ ਅਤੇ ਬਾਅਦ ‘ਚ ਫਿਰ ਜੰਮੂ-ਕਸ਼ਮੀਰ ‘ਚ ਆ ਕੇ ਵੱਸ ਗਏ ਅਜਿਹੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਨਹੀਂ ਦਿੱਤੀ ਗਈ ਸੀ ਮੀਟਿੰਗ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਇਨ੍ਹਾਂ ਪਰਿਵਾਰਾਂ ਨਾਲ ਹੁਣ ਨਿਆਂ ਕੀਤਾ ਗਿਆ ਹੈ ਇਸ ਸਹਾਇਤਾ ਤਹਿਤ ਹਰੇਕ ਪਰਿਵਾਰ ਨੂੰ ਸਾਢੇ ਪੰਜ ਲੱਖ ਰੁਪਏ ਦੀ ਰਾਸ਼ੀ ਮਿਲੇਗੀ।
8 ਮਹੀਨੇ ‘ਚ 4870 ਕਰੋੜ ਰੁਪਏ ਦਾ ਪਵੇਗਾ ਭਾਰ
ਚਾਲੂ ਵਿੱਤੀ ਸਾਲ ‘ਚ ਜੁਲਾਈ ਤੋਂ ਫਰਵਰੀ ਤੱਕ ਅੱਠ ਮਹੀਨਿਆਂ ‘ਚ 5726.80 ਕਰੋੜ ਰੁਪਏ ਦਾ ਵਾਧੂ ਭਾਰ ਆਵੇਗਾ ਪੈਨਸ਼ਨਕਾਰੀਆਂ ਦੇ ਮਹਿੰਗਾਈ ਭੱਤੇ ‘ਚ ਵਾਧੇ ਨਾਲ ਸਰਕਾਰੀ ਖ਼ਜਾਨੇ ‘ਤੇ ਸਾਲਾਨਾ 7319.15 ਕਰੋੜ ਰੁਪਏ ਦਾ ਭਾਰ ਪਵੇਗਾ ਚਾਲੂ ਵਿੱਤੀ ਸਾਲ ‘ਚ ਜੁਲਾਈ ਤੋਂ ਫਰਵਰੀ ਤੱਕ ਅੱਠ ਮਹੀਨਿਆਂ ‘ਚ 4870 ਕਰੋੜ ਰੁਪਏ ਦਾ ਭਾਰ ਆਵੇਗਾ ਉਨ੍ਹਾਂ ਨੇ ਦੱਸਿਆ ਕਿ ਸਰਕਾਰ ਦੇ ਇਸ ਫੈਸਲੇ ਨਾਲ ਕੇਂਦਰ ਸਰਕਾਰ ਦੇ 49.93 ਲੱਖ ਮੁਲਾਜ਼ਮਾਂ ਅਤੇ 65.26 ਲੱਖ ਪੈਨਸ਼ਨਕਾਰੀਆਂ ਨੂੰ ਲਾਭ ਮਿਲੇਗਾ ਸੱਤਵੇਂ ਵੇਤਨ ਕਮਿਸ਼ਨ ਦੀਆਂ ਸਿਫਾਰਸਾਂ ਅਨੁਸਾਰ ਮਹਿੰਗਾਈ ਭੱਤੇ ‘ਚ ਵਾਧਾ ਕੀਤੇ ਜਾਣ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਮਹਿੰਗਾਈ ਵਧਣ ਕਾਰਨ ਇਹ ਵਾਧਾ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹੜ੍ਹਾਂ ਨਾਲ ਨੁਕਸਾਨ : ਕੇਂਦਰੀ ਟੀਮ ਦਾ ਪੰਜਾਬ ਦੌਰਾ ਅੱਜ ਤੋਂ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪਿਛਲੇ ਮਹੀਨੇ ਅਗਸਤ ਦੌਰਾਨ ਪੰਜਾਬ ਵਿੱਚ ਆਏ ਹੜ੍ਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਬਣਾਈ ਗਈ ਅੰਤਰ ਮੰਤਰਾਲਿਆਂ ਦੀ ਇੱਕ ਟੀਮ ਅੱਜ ਸੂਬੇ ਵਿੱਚ ਦੌਰਾ ਕਰਨ ਲਈ ਪੁੱਜ ਰਹੀ ਹੈ। ਇਹ ਟੀਮ ਦੋ ਦਿਨ ਦੌਰਾ ਕਰਕੇ ਆਪਣੀ ਰਿਪੋਰਟ ਤਿਆਰ ਕਰੇਗੀ, ਜਿਸ ਦੇ ਅਧਾਰ ‘ਤੇ ਹੀ ਕੇਂਦਰ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ ਕੀਤਾ ਜਾ ਸਕਦਾ ਹੈ। ਗ੍ਰਹਿ ਮੰਤਰਾਲੇ ਵਲੋਂ ਭੇਜੀ ਜਾ ਰਹੀਂ ਅੰਤਰ-ਮੰਤਰਾਲਿਆਂ ਦੀ 6 ਮੈਂਬਰੀ ਟੀਮ ਦੀ ਜੁਆਇੰਟ ਸਕੱਤਰ (ਸੀ.ਆਈ.ਐਸ.) ਅਨੁਜ ਸ਼ਰਮਾ ਅਗਵਾਈ ਕਰਨਗੇ। ਅੱਜ ਚੰਡੀਗੜ ਵਿਖੇ ਪੁੱਜ ਰਹੀਂ ਇਸ ਟੀਮ ਨੂੰ ਪਹਿਲਾਂ ਪੰਜਾਬ ਸਰਕਾਰ ਦੇ ਉੱਚ ਅਧਿਕਾਰੀ ਹਾਲ ਹੀ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਤੋਂ ਜਾਣੂ ਕਰਵਾਉਣਗੇ। (Flood)
ਇਸ ਮੀਟਿੰਗ ਤੋਂ ਤੁਰੰਤ ਬਾਅਦ ਇਹ ਟੀਮ ਰੂਪਨਗਰ ਤੇ ਜਲੰਧਰ ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਰਾਵਾਨਾ ਹੋਵੇਗੀ। ਟੀਮ ਅਗਲੇ ਦਿਨ 13 ਸਤੰਬਰ ਨੂੰ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਵੀ ਦੌਰਾ ਕਰੇਗੀ।ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਇਸ ਟੀਮ ਤੋਂ ਕਾਫ਼ੀ ਜਿਆਦਾ ਆਸ ਲੈ ਕੇ ਚੱਲ ਰਹੇ ਹਨ ਕਿ ਇਸ ਦੌਰੇ ਤੋਂ ਬਾਅਦ ਪੰਜਾਬ ਦੇ ਨੁਕਸਾਨ ਦੀ ਭਰਪਾਈ ਲਈ ਕੇਂਦਰ ਸਰਕਾਰ ਤੋਂ ਵੱਡੇ ਪੱਧਰ ‘ਤੇ ਮਦਦ ਮਿਲੇਗੀ। (Flood)
ਇਹ ਟੀਮ ਪੰਜਾਬ ਸਰਕਾਰ ਵਲੋਂ ਹੜ ਰਾਹਤ ਨੂੰ ਲੈ ਕੇ ਚੁੱਕੇ ਗਏ ਹਰ ਤਰਾਂ ਦੇ ਕਦਮ ਦੀ ਬਰੀਕੀ ਨਾਲ ਜਾਣਕਾਰੀ ਲੈਣ ਦੇ ਨਾਲ ਹੀ ਨੁਕਸਾਨ ਦਾ ਵੇਰਵਾ ਵੀ ਪੰਜਾਬ ਸਰਕਾਰ ਤੋਂ ਲਏਗੀ, ਜਿਸ ਤੋਂ ਬਾਅਦ ਹੜ ਪ੍ਰਭਾਵਿਤ ਥਾਂਵਾਂ ਦਾ ਦੌਰਾ ਕਰਕੇ ਨੁਕਸਾਨ ਬਾਰੇ ਆਪਣੀ ਰਿਪੋਰਟ ਤਿਆਰ ਕਰੇਗੀ। ਪੰਜਾਬ ਸਰਕਾਰ ਹੁਣ ਤੱਕ ਹੋਏ ਇਸ ਨੁਕਸਾਨ ਲਈ ਕੇਂਦਰ ਸਰਕਾਰ ਤੋਂ 1 ਹਜ਼ਾਰ ਕਰੋੜ ਰੁਪਏ ਦੀ ਮੰਗ ਕਰ ਚੁੱਕੀ ਹੈ ਪਰ ਇਸ ਸਬੰਧੀ ਕੇਂਦਰ ਸਰਕਾਰ ਵਲੋਂ ਅਜੇ ਤੱਕ ਕੋਈ ਜੁਆਬ ਨਹੀਂ ਆਇਆ (Flood)
ਜੇਲ੍ਹ ਦੇ ਮੁਲਾਜ਼ਮਾਂ ‘ਤੇ ਕੈਦੀਆਂ ਨੂੰ ਹੈਰੋਇਨ ਸਪਲਾਈ ਕਰਨ ਦੇ ਦੋਸ਼, ਦੋਵੇਂ ਮੁਲਾਜ਼ਮ ਕੀਤੇ ਗ੍ਰਿਫ਼ਤਾਰ
ਜ਼ਮਾਨਤ ‘ਤੇ ਬਾਹਰ ਆਏ ਕੈਦੀ ਨੇ ਜੇਲ੍ਹ ‘ਚ ਚੱਲ ਰਹੇ ਨਸ਼ੇ ਦੇ ਕਾਰੋਬਾਰ ਦਾ ਕੀਤਾ ਖੁਲਾਸਾ
ਜ਼ਮਾਨਤ ‘ਤੇ ਆਇਆ ਕੈਦੀ ਹੀ ਦਿੰਦਾ ਸੀ ਇਨ੍ਹਾਂ ਮੁਲਾਜ਼ਮਾਂ ਨੂੰ ਹੈਰੋਇਨ
ਪਟਿਆਲਾ/ਸਮਾਣਾ, ਖੁਸ਼ਵੀਰ ਸਿੰਘ ਤੂਰ/ਸੁਨੀਲ ਚਾਵਲਾ
ਕੇਂਦਰੀ ਜ਼ੇਲ੍ਹ ਪਟਿਆਲਾ ਮੁੜ ਵਿਵਾਦਾਂ ਵਿੱਚ ਘਿਰ ਗਈ ਹੈ। ਜ਼ੇਲ੍ਹ ਦੇ ਹੀ ਦੋ ਮੁਲਾਜ਼ਮਾਂ ‘ਤੇ ਜੇਲ੍ਹ ‘ਚ ਬੰਦ ਕੈਦੀਆਂ ਨੂੰ ਹੈਰੋਇਨ ਸਪਲਾਈ ਕਰਨ ਦੇ ਦੋਸ਼ ਲੱਗੇ ਹਨ, ਜਿਨ੍ਹਾਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਜਿਹੜੇ ਕੈਦੀਆਂ ਨੂੰ ਇਹ ਹੈਰੋਇਨ ਸਪਲਾਈ ਕੀਤੀ ਜਾਂਦੀ ਸੀ, ਉਨ੍ਹਾਂ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਟਿਆਲਾ ਦੇ ਪਿੰਡ ਧਰਮਹੇੜੀ ਦਾ ਵਿਸ਼ਵ ਅਮਨ ਜੇਲ੍ਹ ‘ਚ ਬੰਦ ਸੀ ਜੋ ਕਿ ਰਿਟਾਇਰਡ ਪੁਲਿਸ ਇੰਸਪੈਕਟਰ ਹਜੂਰਾ ਸਿੰਘ ਦੇ ਕਤਲ ਮਾਮਲੇ ‘ਚ ਸਜ਼ਾ ਕੱਟ ਰਿਹਾ ਸੀ ਤੇ ਜ਼ਮਾਨਤ ‘ਤੇ ਬਾਹਰ ਆਇਆ ਸੀ। ਸੀਆਈਏ ਸਮਾਣਾ ਪੁਲਿਸ ਵੱਲੋਂ 9 ਅਪਰੈਲ ਨੂੰ ਉਸ ਨੂੰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਪੁੱਛਗਿੱਛ ਦੌਰਾਨ ਉਸ ਨੇ ਜੇਲ੍ਹ ਅੰਦਰ ਚੱਲ ਨਸ਼ੇ ਦੇ ਕਾਰੋਬਾਰ ਦਾ ਖੁਲਾਸਾ ਕੀਤਾ। ਉਸ ਨੇ ਦੱਸਿਆ ਕਿ ਉਹ ਜੇਲ੍ਹ ਅੰਦਰ ਕੈਦੀਆਂ ਨੂੰ ਹੈਰੋਇਨ ਸਪਲਾਈ ਕਰਦਾ ਹੈ। ਉਹ ਜੇਲ੍ਹ ਦੇ ਹੈੱਡ ਵਾਰਡਨ ਸੁਰਜੀਤ ਸਿੰਘ ਤੇ ਡਰਾਈਵਰ ਹਰਜਿੰਦਰ ਸਿੰਘ ਨੂੰ ਇਹ ਹੈਰੋਇਨ ਦਿੰਦਾ ਸੀ ਜੋ ਕਿ ਅੱਗੇ ਕੈਦੀਆਂ ਨੂੰ ਸਪਲਾਈ ਕਰਦੇ ਸਨ। ਪਤਾ ਲੱਗਾ ਹੈ ਜੇਲ੍ਹ ‘ਚ ਸਜ਼ਾ ਦੌਰਾਨ ਉਸ ਦੇ ਸਬੰਧੀ ਕੁਝ ਹੋਰ ਕੈਦੀਆਂ ਤੇ ਪੁਲਿਸ ਮੁਲਾਜ਼ਮਾਂ ਨਾਲ ਬਣ ਗਏ ਕਰੀਬ 2 ਮਹੀਨੇ ਪਹਿਲਾਂ ਜ਼ਮਾਨਤ ‘ਤੇ ਜੇਲ੍ਹ ‘ਚੋਂ ਆਇਆ ਸੀ। ਉਸ ਵੱਲੋਂ ਪੁਲਿਸ ਮੁਲਾਜ਼ਮਾਂ ਰਾਹੀਂ ਕੇਂਦਰੀ ਜੇਲ੍ਹ ‘ਚ ਨਸ਼ੇ ਸਪਲਾਈ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਸੀ ਆਈਏ ਸਮਾਣਾ ਦੇ ਇੰਚਾਰਜ਼ ਵਿਜੈ ਕੁਮਾਰ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਜਾਂਚ ਪੜਤਾਲ ਦੌਰਾਨ ਮੰਨਿਆ ਕਿ ਉਸ ਨੇ ਇਨ੍ਹਾਂ ਪੁਲਿਸ ਮੁਲਾਜ਼ਮਾਂ ਰਾਹੀਂ ਕੇਂਦਰੀ ਜ਼ੇਲ੍ਹ ‘ਚ ਬੰਦ ਬਿਮਲ ਕੁਮਾਰ ਚੁਨਾਗਰਾ, ਸਤਨਾਮ ਸਿੰਘ ਸੈਂਡੀ ਪਾਤੜਾਂ ਤੇ ਧਰਮਿੰਦਰ ਸਿੰਘ ਵਾਸੀ ਅਮਲੋਹ ਨੂੰ ਤਿੰਨ ਵਾਰ ਹੈਰੋਇਨ ਸਪਲਾਈ ਕੀਤੀ ਹੈ ਉਨ੍ਹਾਂ ਇਹ ਵੀ ਦੱਸਿਆ ਕਿ ਇਸ ਕੰਮ ਲਈ ਕੇਂਦਰੀ ਜੇਲ੍ਹ ਦੇ ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਉਹ ਪ੍ਰਤੀ ਚੱਕਰ 10000 ਰੁਪਏ ਦਿੰਦਾ ਸੀ ਉਨ੍ਹਾਂ ਦੱਸਿਆ ਕਿ ਕੈਦੀਆਂ ਨੂੰ ਹੈਰੋਇਨ ਸਪਲਾਈ ਕਰਨ ਵਾਲੇ ਇਨ੍ਹਾਂ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਜੇਲ੍ਹ ‘ਚ ਬੰਦ ਇਨ੍ਹਾਂ ਕੈਦੀਆਂ ਨੂੰ ਵੀ ਗ੍ਰਿਫਤਾਰ ਕਰਨ ਦੀ ਸੂਚਨਾ ਹੈ। ਪੁਲਿਸ ਵੱਲੋਂ ਜੇਲ੍ਹ ਦੇ ਮੁਲਾਜ਼ਮਾਂ ਤੋਂ ਹੋਰ ਪੁੱਛਗਿਛ ਕੀਤੀ ਜਾਵੇਗੀ ਕਿ ਇਨ੍ਹਾਂ ਵੱਲੋਂ ਕਿੰਨੇ ਸਮੇਂ ਤੋਂ ਇਹ ਧੰਦਾ ਕੀਤਾ ਜਾ ਰਿਹਾ ਸੀ।
ਦੱਸਣਯੋਗ ਹੈ ਕਿ ਪਟਿਆਲਾ ਜੇਲ੍ਹ ਪਿਛਲੇ ਕੁਝ ਸਮੇਂ ਤੋਂ ਸੁਰਖੀਆਂ ‘ਚ ਰਹੀ ਹੈ। ਜੇਲ੍ਹ ਦੇ ਸੁਪਰਡੈਂਟ ਰਾਜਨ ਕਪੂਰ ‘ਤੇ ਜੇਲ੍ਹ ‘ਚ ਬੰਦ ਗੈਂਗਸਟਰਾਂ ਦੇ ਸਹਾਰੇ ਤਕੜੇ ਪਰਿਵਾਰਾਂ ਦੇ ਕੈਦੀਆਂ ਤੋਂ ਲੱਖਾਂ ਰੁਪਏ ਦੀ ਉਗਰਾਹੀ ਕੀਤੀ ਜਾਂਦੀ ਸੀ। ਜਿਸ ਦਾ ਖੁਲਾਸਾ ਹੋਣ ਤੋਂ ਬਾਅਦ ਉਸ ਦੀ ਸਿਰਫ਼ ਬਦਲੀ ਕਰਕੇ ਹੀ ਸਾਰ ਦਿੱਤਾ ਗਿਆ। ਇਸ ਤੋਂ ਇਲਾਵਾ ਕੇਂਦਰੀ ਜੇਲ੍ਹ ‘ਚ ਹੀ ਬੰਦ ਆਈਜੀ ਪਰਮਰਾਜ ਉਮਰਾਨੰਗਲ ਨਾਲ ਅਣਅਧਿਕਾਰਤ ਤੌਰ ‘ਤੇ ਮੁਲਾਕਾਤਾਂ ਕਰਵਾਉਣ ਦੇ ਮਾਮਲੇ ‘ਚ ਰਾਜਨ ਕਪੂਰ ਦੀ ਜਗ੍ਹਾ ਲਾਏ ਸੁਪਰਡੈਂਟ ਜਸਪਾਲ ਸਿੰਘ ਹਾਂਸ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਹੁਣ ਜੇਲ੍ਹ ਦੇ ਮੁਲਾਜ਼ਮਾਂ ‘ਤੇ ਜੇਲ੍ਹ ‘ਚ ਹੀ ਨਸ਼ੇ ਸਪਲਾਈ ਕਰਨ ਦਾ ਮਾਮਲਾ ਸਾਹਮਣੇ ਆ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹੁਣ ਗਲਬਾਤ ਨਹੀਂ ਸਗੋਂ ਸਿੱਧੀ ਕਾਰਵਾਈ ਕਰੇਂ ਕੇਂਦਰ ਸਰਕਾਰ!
ਪੰਜਾਬ ਵਿਧਾਨ ਸਭਾ ਵਿੱਚ ਇੱਕ ਨਰਾਜ਼ ਫੌਜੀ ਦੇ ਰੂਪ ਵਿੱਚ ਨਜ਼ਰ ਆਏ ਮੁੱਖ ਮੰਤਰੀ ਅਮਰਿੰਦਰ ਸਿੰਘ
ਚੰਡੀਗੜ (ਅਸ਼ਵਨੀ ਚਾਵਲਾ)। ਹੁਣ ਪਾਕਿਸਤਾਨ ਨਾਲ ਕੋਈ ਗੱਲਬਾਤ ਕਰਨ ਦੀ ਥਾਂ ‘ਤੇ ਸਿੱਧੀ ਕਾਰਵਾਈ ਹੋਣੀ ਚਾਹੀਦੀ ਹੈ, ਕਿਉਂਕਿ ਬੀਤੇ ਦਿਨੀਂ ਪੁਲਵਾਮਾ ਵਿੱਚ ਹੋਇਆ ਹਮਲਾ ਪਾਕਿਸਤਾਨ ਦੀ ਹੀ ਦੇਣ ਹੈ, ਇਸ ਲਈ ਕੇਂਦਰ ਸਰਕਾਰ ਨੂੰ ਹੁਣ ਕੋਈ ਵੀ ਪਿਆਰ ਨਾਲ ਗੱਲਬਾਤ ਕਰਨ ਦੀ ਥਾਂ ‘ਤੇ ਸਿੱਧੀ ਕਾਰਵਾਈ ਕਾਰਵਾਈ ਕਰਦੇ ਹੋਏ ਢੁਕਵਾਂ ਜੁਆਬ ਦੇਣਾ ਚਾਹੀਦਾ ਹੈ ਤਾਂ ਕਿ ਪਾਕਿਸਤਾਨ ਬੈਠੇ ਅੱਤਵਾਦੀਆਂ ਨੂੰ ਇਹ ਪਤਾ ਲਗ ਸਕੇ ਕਿ ਭਾਰਤ ਦੇ ਫੌਜ਼ੀਆਂ ‘ਤੇ ਹਮਲਾ ਕਰਨ ਲਈ ਉਨਾਂ ਨੂੰ ਕਿੰਨਾ ਜਿਆਦਾ ਨੁਕਸਾਨ ਉਠਾਉਣਾ ਪੈ ਸਕਦਾ ਹੈ।
ਪੁਲਵਾਮਾ ਵਿੱਚ ਸੀ.ਆਰ.ਪੀ.ਐਫ. ਦੇ ਕਾਫਲੇ ‘ਤੇ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਵੱਲੋਂ ਕੀਤੇ ਦਹਿਸ਼ਤੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਧਾਨ ਸਭਾ ਵਿੱਚ ਬੋਲ ਰਹੇ ਸਨ। ਪੰਜਾਬ ਵਿਧਾਨ ਸਭਾ ਵਿੱਚ ਸ਼ੁਕਰਵਾਰ ਨੂੰ ਕੋਈ ਵੀ ਕਾਰਵਾਈ ਨਹੀਂ ਹੋਈ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਹਮਲੇ ਪ੍ਰਤੀ ਨਿੰਦਾ ਪ੍ਰਸਤਾਵ ਪੇਸ਼ ਕਰਨ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਸੋਮਵਾਰ ਤੱਕ ਲਈ ਮੁਲਤਵੀਂ ਕਰ ਦਿੱਤਾ। ਅਮਰਿੰਦਰ ਸਿੰਘ ਨੇ ਪਾਕਿਸਤਾਨ ਦੀ ਫੌਜ ਅਤੇ ਆਈ.ਐਸ.ਆਈ. ਨੂੰ ਪੰਜਾਬ ਵਿੱਚ ਅਜਿਹੀ ਕਿਸੇ ਵੀ ਤਰਾਂ ਦੀ ਗਤੀਵਿਧੀ ਵਿਰੁੱਧ ਚਿਤਾਵਨੀ ਦਿੱਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸਰਹੱਦ ਪਾਰ ਤੋਂ ਦੁਸ਼ਮਣ ਮੁਲਕ ਵੱਲੋਂ ਸਾਡੇ ਭਾਰਤੀ ਜਵਾਨਾਂ ਨੂੰ ਮਾਰਿਆ ਜਾ ਰਿਹਾ ਹੈ ਅਤੇ ਇਨਾਂ ਹਮਲਿਆਂ ਵਿੱਚ ਸੈਕਿੰਡ ਸਿੱਖ ਦਾ ਇੱਕ ਮੇਜਰ ਅਤੇ ਦੋ ਜਵਾਨ ਵੀ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਉਨਾਂ ਕਿਹਾ ਕਿ ਸਥਿਤੀ ਹੁਣ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਨੇ 80ਵੇਂ ਅਤੇ 90ਵੇਂ ਦਹਾਕਿਆਂ ਦੇ ਸਮੇਂ ਦੌਰਾਨ ਅੱਤਵਾਦ ਦਾ ਦੌਰ ਹੰਢਾਇਆ ਅਤੇ ਇਸ ਵਿਰੁੱਧ ਸਾਡੀ ਮਜ਼ਬੂਤ ਪੁਲਿਸ ਫੋਰਸ ਡਟ ਕੇ ਲੜੀ।
ਇਸ ਤੋਂ ਬਾਅਦ ਸਾਡੀ ਫੋਰਸ ਦੀ ਨਫਰੀ ਕਈ ਗੁਣਾ ਵਧੀ ਹੈ ਜੋ ਹੁਣ ਕਿਸੇ ਵੀ ਚੁਣੌਤੀ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਪੂਰੀ ਤਰਾਂ ਸਮਰਥ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨੀ ਫੌਜ ਦੇ ਮੁਖੀ ਬਾਜਵਾ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਸ਼ਮੀਰ ਅਤੇ ਪੰਜਾਬ ਦੇ ਵੱਖਵਾਦੀਆਂ ਨੂੰ ਜੋੜਨ ਦੀ ਨੀਤੀ ਜਾਰੀ ਰੱਖਣ ਵਿਰੁੱਧ ਸਖ਼ਤ ਚਿਤਾਵਨੀ ਦਿੱਤੀ। ਮੁੱਖ ਮੰਤਰੀ ਨੇ ਇਮਰਾਨ ਖਾਨ ‘ਤੇ ਦੂਹਰੀ ਨੀਤੀ ਅਪਣਾਉਣ ਦਾ ਦੋਸ਼ ਲਾਉਂਦਿਆਂ ਆਖਿਆ ਕਿ ਇਕ ਪਾਸੇ ਉਹ ਭਾਰਤ ਵਿਰੋਧੀ ਤਾਕਤਾਂ ਨੂੰ ਹੱਲਾਸ਼ੇਰੀ ਦੇ ਰਿਹਾ ਹੈ ਜਦਕਿ ਦੂਜੇ ਪਾਸੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਯੂਨੀਵਰਸਿਟੀ ਸ਼ੁਰੂ ਕਰਨ ਤੋਂ ਇਲਾਵਾ ਗੁਰੂਦੁਆਰਿਆਂ ਦੀ ਸੇਵਾ ਦੀ ਗੱਲ ਕਰ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਵਿੱਚ ਆਈ.ਐਸ.ਆਈ. ਨੇ ਉਸ ਨੂੰ ਪ੍ਰਧਾਨ ਮੰਤਰੀ ਬਣਾਇਆ ਹੈ ਜਿਸ ਕਰਕੇ ਉਹ ਉਨਾਂ ਦੇ ਇਸ਼ਾਰਿਆਂ ‘ਤੇ ਹੀ ਕੰਮ ਕਰਦਾ ਹੈ।
ਇਸ ਮਤੇ ਨੂੰ ਸਦਨ ਨੇ ਸਰਬਸੰਮਤੀ ਨਾਲ ਪਾਸ ਕੀਤਾ ਅਤੇ ਸਦਨ ਨੂੰ ਪੂਰੇ ਦਿਨ ਲਈ ਉਠਾ ਦਿੱਤਾ ਗਿਆ। ਸਦਨ ਵਿੱਚ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਮੁੱਖ ਮੰਤਰੀ ਨੇ ਇਕ ਫੌਜੀ ਅਤੇ ਸੱਚੇ ਭਾਰਤੀ ਵਜੋਂ ਆਪਣੇ ਵਿਚਾਰ ਪੇਸ਼ ਕੀਤੇ ਹਨ। ਉਨਾਂ ਕਿਹਾ ਕਿ ਇਸ ਤੋਂ ਪਹਿਲਾਂ ਅਜਿਹਾ ਭਿਆਨਕ ਕਾਰਾ ਕਦੇ ਵੀ ਨਹੀਂ ਵਾਪਰਿਆ। ਉਨਾਂ ਕਿਹਾ ਕਿ ਪਾਕਿਸਤਾਨ ਅਤੇ ਉੱਥੋਂ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਨਿੰਦਾ ਬਾਰੇ ਸਦਨ ਦੀ ਅਪੀਲ ਨੂੰ ਰਿਕਾਰਡ ‘ਤੇ ਰੱਖਣਾ ਚਾਹੀਦਾ ਹੈ।
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਸ ਹਮਲੇ ਵਿੱਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਦੇ ਪਰਿਵਾਰਾਂ ਲਈ ਇਕ-ਇਕ ਕਰੋੜ ਰੁਪਏ ਅਤੇ ਅਗਲੇ ਵਾਰਸਾਂ ਨੂੰ ਨੌਕਰੀਆਂ ਦੇਣ ਦੀ ਮੰਗ ਕੀਤੀ ਜਿਸ ਬਾਰੇ ਮੁੱਖ ਮੰਤਰੀ ਨੇ ਬਾਅਦ ਵਿੱਚ ਸਦਨ ਦੇ ਬਾਹਰ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਬਹੁਤ ਛੋਟਾ ਮਾਮਲਾ ਹੈ ਜਿਸ ਨੂੰ ਪੂਰਾ ਕੀਤਾ ਜਾਵੇਗਾ। ਪਾਕਿਸਤਾਨ ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਅੱਤਵਾਦੀਆਂ ਨੂੰ ਜੋੜਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਿਪੋਰਟਾਂ ਸਾਹਮਣੇ ਆਈਆਂ ਹਨ ਕਿ ਗੁਆਂਢੀ ਮੁਲਕ ਪੰਜਾਬ ‘ਚ ਗੜਬੜ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਹੈ ਜਿੱਥੇ ਹਾਲ ਹੀ ਮਹੀਨਿਆਂ ਵਿੱਚ 28 ਅੱਤਵਾਦੀ ਗਰੁੱਪਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ।
ਉਨਾਂ ਕਿਹਾ ਕਿ ਆਈ.ਐਸ.ਆਈ. ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੀ ਸਿੱਖਜ਼ ਫਾਰ ਜਸਟਿਸ ਦੀ 2020 ਦੀ ਰਾਇਸ਼ੁਮਾਰੀ ਪੰਜਾਬ ਵਿੱਚ ਅਮਨ- ਸ਼ਾਂਤੀ ਵਿੱਚ ਵਿਘਨ ਪਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਦਾ ਸੰਕੇਤ ਹੈ ਪਰ ਉਹ ਇਸ ਵਿੱਚ ਸਫ਼ਲ ਨਹੀਂ ਹੋਣਗੇ। ਇਹ ਪੁੱਛੇ ਜਾਣ ‘ਤੇ ਕਿ ਪੁਲਵਾਮਾ ਦਾ ਹਮਲਾ ਖੁਫ਼ੀਆ ਅਸਫ਼ਲਤਾ ਕਰਕੇ ਹੋਇਆ ਤਾਂ ਇਸ ਦੇ ਜਵਾਬ ‘ਚ ਮੁੱਖ ਮੰਤਰੀ ਨੇ ਕਿਹਾ ਇਸ ਬਾਰੇ ਘਟਨਾ ਦੀ ਜਾਂਚ ਤੋਂ ਬਾਅਦ ਵੇਰਵਿਆਂ ਤੋਂ ਸਾਹਮਣੇ ਆਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਾਮਲਾ ਜ਼ੇਲ੍ਹ ‘ਚ ਬੰਦ ਹਾਈਪ੍ਰੋਫਾਇਲ ਕੈਦੀ ਤੋਂ 15 ਲੱਖ ਦੀ ਵਸੂਲੀ ਦਾ
ਕੈਦੀ ਬਿਜ੍ਰੇਸ਼ ਠਾਕੁਰ ਦੀ ਕੁੱਟਮਾਰ ਕਰਕੇ 15 ਲੱਖ ਵਸੂਲਣ ਦਾ ਦੋਸ਼
ਪਟਿਆਲਾ । ਕੇਂਦਰੀ ਜ਼ੇਲ੍ਹ ਪਟਿਆਲਾ ਦੇ ਸੁਪਰਡੈਂਟ ‘ਤੇ ਇੱਥੇ ਬੰਦ ਇੱਕ ਹਾਈ ਪੋਰਫਾਇਲ ਕੈਦੀ ਤੋਂ 15 ਲੱਖ ਰੁਪਏ ਲੈਣ ਦੇ ਕਥਿਤ ਦੋਸ਼ਾਂ ਤਹਿਤ ਅੱਜ ਜ਼ੇਲ੍ਹ ਅੰਦਰ ਸਬੂਤਾਂ ਦੀ ਜਾਂਚ ਸਬੰਧੀ ਡੀਐਸਪੀ ਬਿਕਰਮ ਬਰਾੜ ਪੁੱਜੇ। ਉਂਜ ਅੱਜ ਅਰਗੇਨਾਈਜੇਸਨ ਕ੍ਰਾਇਮ ਯੂਨਿੰਟ ਤੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਪਹੁੰਚਣ ਦੀ ਚਰਚਾ ਵੀ ਰਹੀ। ਪਰ ਉਨ੍ਹਾਂ ਵੱਲੋਂ ਇਸ ਮਾਮਲੇ ਅੰਦਰ ਘੋਖ ਪੜ੍ਹਤਾਲ ਕਰਨ ਲਈ ਡੀਐਸਪੀ ਬਿਕਰਮ ਬਰਾੜ ਨੂੰ ਭੇਜਿਆ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਜ਼ੇਲ੍ਹ ਸੁਪਰਡੈਂਟ ਰਾਜਨ ਕਪੂਰ ਤੇ ਕਥਿਤ ਦੋਸ਼ ਲੱਗੇ ਸਨ ਕਿ ਇੱਥੇ ਬੰਦ ਹਾਈ ਪ੍ਰੋਫਾਇਲ ਕੈਂਦੀ ਬ੍ਰਿਜੇਸ਼ ਠਾਕੁਰ ਤੋਂ ਜੇਲ੍ਹ ‘ਚ ਬੰਦ ਗੈਗਸਟਰਾਂ ਤੋਂ ਪਹਿਲਾ ਕੁੱਟਮਾਰ ਕਰਵਾਈ ਗਈ ਅਤੇ ਉਸ ਤੋਂ ਬਾਅਦ ਉਸ ਤੋਂ ਪੈਸਿਆਂ ਦੀ ਮੰਗ ਕੀਤੀ ਗਈ। ਇਹ ਵੀ ਸਾਹਮਣੇ ਆ ਰਿਹਾ ਹੈ ਕਿ ਉਸ ਵੱਲੋਂ ਆਪਣੇ ਬਚਾਅ ਲਈ 15 ਲੱਖ ਰੁਪਏ ਦਿੱਤੇ ਗਏ ਹਨ। ਇਸ ਸਾਰੇ ਮਾਮਲੇ ਪਿੱਛੇ ਜੇਲ੍ਹ ਸੁਪਰਡੈਂਟ ਦੀ ਮਿਲੀ ਭੁਗਤ ਹੋਣ ਦੇ ਦੋਸ਼ ਲੱਗੇ ਹਨ। ਪਿਛਲੇ ਦਿਨੀਂ ਇਹ ਮਾਮਲਾ ਉਜਾਗਰ ਹੋਣ ਤੋਂ ਬਾਅਦ ਸਰਕਾਰ ਵੱਲੋਂ ਜੇਲ੍ਹ ਸੁਪਰਡੈਂਟ ਦੀ ਬਦਲੀ ਨਾਲ ਲੱਗਦੇ ਹੀ ਟ੍ਰੇਨਿੰਗ ਸਕੂਲ ਵਿੱਚ ਕਰ ਦਿੱਤੀ ਗਈ ਅਤੇ ਨਵਾ ਜੇਲ੍ਹ ਸੁਪਰਡੈਂਟ ਜਸਪਾਲ ਸਿੰਘ ਨੂੰ ਲਗਾ ਦਿੱਤਾ ਗਿਆ।  ਇਸ ਮਾਮਲੇ ਸਬੰਧੀ ਜਾਂਚ ਆਰਗਨਾਈਜੇਸ਼ਨ ਕ੍ਰਾਇਮ ਯੂਨਿਟ ਦੇ ਆਈ.ਜੀ. ਕੁਵਰ ਵਿਜੇ ਪ੍ਰਤਾਪ ਸਿੰਘ ਦੇ ਹਵਾਲੇ ਕੀਤੀ ਗਈ ਹੈ ਅਤੇ ਅੱਜ ਕੇਂਦਰੀ ਜੇਲ੍ਹ ਅੰਦਰ ਉਨ੍ਹਾਂ ਦੇ ਆਉਣ ਦੀ ਚਰਚਾ ਭਾਰੂ ਰਹੀ। ਪਰ ਬਾਅਦ ਵਿੱਚ ਪਤਾ ਲੱਗਾ ਹੈ ਕਿ ਉਨ੍ਹਾਂ ਨੇ ਡੀਐਸਪੀ ਬਿਕਰਮ ਬਰਾੜ ਇੱਥੇ ਜਾਂਚ ਅਤੇ ਸਬੂਤਾਂ ਦੀ ਭਾਲ ਲਈ ਡਿਊਟੀ ਲਾਈ ਗਈ ਹੈ। ਬਿਕਰਮ ਬਰਾੜ ਜੇਲ੍ਹ ਅੰਦਰ ਪੁੱਜੇ ਅਤੇ ਉਨ੍ਹਾਂ ਨੇ ਜੇਲ੍ਹ ਅੰਦਰ ਇਸ ਮਾਮਲੇ ਸਬੰਧੀ ਵੱਖ ਵੱਖ ਪਹਿਲੂਆਂ ਤੋਂ ਸਬੂਤਾ ਦੀ ਭਾਲ ਕੀਤੀ। ਸੂਤਰਾ ਅਨੁਸਾਰ ਬਰਾੜ ਵੱਲੋਂ ਇੱਥੇ ਸਬੰਧਿਤ ਗੈਗਸਟਰਾਂ ਤੋਂ ਵੀ ਪੁੱਛ ਪੜ੍ਹਤਾਲ ਕੀਤੀ ਅਤੇ ਜੇਲ੍ਹ ਦੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ। ਇਸ ਤੋਂ ਇਲਾਵਾ ਜੇਲ੍ਹ ਦੇ ਹੋਰਨਾਂ ਮੁਲਾਜ਼ਮਾਂ ਤੋਂ ਵੀ ਪੁੱਛ ਪੜ੍ਹਤਾਲ ਕੀਤੀ ਗਈ। ਇਸ ਾਸਬੰਧੀ ਜਦੋਂ ਡੀਐਸਪੀ ਬਿਕਰਮ ਬਰਾੜ ਨਾਲ ਗੱਲ ਕੀਤੀ ਗਈ ਤਾ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਅਲੱਗ ਅਲੱਗ ਪਹਿਲੂਆਂ ਤੇ ਜਾਂਚ ਅਤੇ ਪੁੱਛ ਪੜ੍ਹਤਾਲ ਕੀਤੀ ਗਈ ਹੈ। ਨਵੇਂ ਜੇਲ੍ਹ ਸੁਪਰਡੈਂਟ ਵੱਲੋਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕੁਝ ਦਿਨਾਂ ਬਾਅਦ ਉਹ ਮੁੜ ਜਾਂਚ ਲਈ ਆਉਣਗੇ। ਜਦੋਂ ਉਨ੍ਹ੍ਹਾਂ ਤੋਂ ਬਦਲੇ ਗਏ ਜੇਲ੍ਹ ਸੁਪਰਡੈਂਟ ਰਾਜਨ ਕਪੂਰ ਤੋਂ ਪੁੱਛਗਿਛ ਸਬੰਧੀ ਪੁੱਛਿਆ ਤਾ ਉਨ੍ਹਾਂ ਕਿਹਾ ਕਿ ਉਹ ਨਹੀਂ ਮਿਲੇ। ਉਨ੍ਹਾਂ ਕਿਹਾ ਕਿ ਸਾਰੇ ਮਾਮਲੇ ਦੀ ਜਾਂਚ ਆਈ ਜੀ ਕੁੰਵਰ ਵਿਜੇ ਪ੍ਰਤਾਪ ਨੂੰ ਸੌਂਪ ਦਿੱਤੀ ਜਾਵੇਗੀ।  ਦੱਸਣਯੋਗ ਹੈ ਕਿ ਕੇਂਦਰੀ ਜੇਲ੍ਹ ਪਟਿਆਲਾ ਲਗਾਤਾਰ ਸੁਰਖੀਆ ‘ਚ ਰਹਿ ਰਹੀ ਹੈ ਅਤੇ ਪਿਛਲੇ ਸਮੇਂ ਦੌਰਾਨ ਵੀ ਜੇਲ੍ਹ ਸੁਪਰਡੈਂਟ ਸਮੇਤ ਹੋਰ ਅਧਿਕਾਰੀਆਂ ਤੇ ਪੈਸੇ ਲੈਣ ਦੇ ਦੋਸ਼ ਲੱਗਦੇ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਾਠੇ ਦਾ ਦਰਦ ਸਮਝੇ ਕੇਂਦਰ ਸਰਕਾਰ
ਮਹਾਂਰਾਸ਼ਟਰ ਦਾ ਜ਼ਿਲ੍ਹਾ ਨਾਸਿਕ ਪਿਆਜ ਦੀ ਖੇਤੀ ਦਾ ਗੜ੍ਹ ਹੈ ਇਸ ਵਾਰ ਪਿਆਜ ਦੀਆਂ ਕੀਮਤਾਂ ਦਾ ਹਾਲ ਇਹ ਰਿਹਾ ਹੈ ਕਿ ਕਿਸਾਨਾਂ ਨੂੰ ਇੱਕ ਰੁਪਏ ਪ੍ਰਤੀ ਕਿੱਲੋਗ੍ਰਾਮ ਪਿਆਜ ਵੇਚਣਾ ਪੈ ਰਿਹਾ ਹੈ ਪਿਆਜ ਉਤਪਾਦਕ ਕਿਸਾਨ ਬੇਹੱਦ ਪ੍ਰੇਸ਼ਾਨ ਹਨ ਖਾਸਕਰ ਉਹ ਕਿਸਾਨ ਵੀ ਜੋ ਖੇਤੀ ਸਬੰਧੀ ਆਧੁਨਿਕ ਜਾਣਕਾਰੀ ਨਾਲ ਭਰਪੂਰ ਤੇ ਪੂਰੇ ਵਿਗਿਆਨਕ ਨੁਕਤਿਆਂ ਨੂੰ ਅਪਣਾ ਕੇ ਖੇਤੀ ਕਰਦਾ ਹੈ
ਨਾਸਿਕ ਜ਼ਿਲ੍ਹੇ ਦਾ ਕਿਸਾਨ ਸੰਜੇ ਸਾਠੇ ਉਹ ਕਿਸਾਨ ਹੈ ਜਿਸ ਨੂੰ ਕੇਂਦਰੀ ਖੇਤੀ ਮੰਤਰਾਲੇ ਨੇ 2010 ‘ਚ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਦੀ ਫੇਰੀ ਮੌਕੇ ਖੇਤੀ ਸਬੰਧੀ ਓਬਾਮਾ ਨਾਲ ਗੱਲਬਾਤ ਕਰਨ ਲਈ ਚੁਣਿਆ ਸੀ ਹੁਣ ਸਾਠੇ ਨੂੰ ਸਾਢੇ ਸੱਤ ਕੁਇੰਟਲ ਪਿਆਜ ਬਦਲੇ ਸਿਰਫ਼ 1064 ਰੁਪਏ ਮਿਲੇ ਹਨ
ਪ੍ਰਤੀ ਕਿੱਲੋ ਇਹ ਕੀਮਤ 1.40 ਰੁਪਏ ਬਣਦੀ ਹੈ ਉਸ ਨੇ ਆਪਣਾ ਰੋਸ ਪ੍ਰਗਟ ਕਰਨ ਲਈ ਇਹ ਰਾਸ਼ੀ ਪ੍ਰਧਾਨ ਮੰਤਰੀ ਆਫ਼ਤ ਰਾਹਤ ਯੋਜਨਾ ਲਈ ਭੇਜ ਦਿੱਤੀ ਭਾਵੇਂ ਸਾਠੇ ਨੇ ਕੋਈ ਧਰਨਾ ਨਹੀਂ ਦਿੱਤਾ ਤੇ ਨਾ ਹੀ ਸੰਸਦ ਤੱਕ ਮਾਰਚ ਕੀਤਾ ਹੈ ਪਰ ਪਿਆਜ ਦੀ ਕੀਮਤ ਕਿਸਾਨਾਂ ਦਾ ਦਰਦ ਜ਼ਰੂਰ ਪੇਸ਼ ਕਰਦੀ ਹੈ ਸਾਠੇ ਵਰਗੇ ਲੱਖਾਂ ਕਿਸਾਨ ਹਨ ਜਿਨ੍ਹਾਂ ਨੂੰ ਜਾਂ ਤਾ ਫਸਲ ਦਾ ਪੂਰਾ ਭਾਅ ਨਹੀਂ ਮਿਲਦਾ ਜਾਂ ਫਿਰ ਕੁਦਰਤੀ ਆਫ਼ਤ ਅਜਿਹੀ ਮਾਰ ਮਾਰਦੀ ਹੈ ਕਿ ਲਾਗਤ ਮੁੱਲ ਵੀ ਨਹੀਂ ਮੁੜਦਾ ਸਰਕਾਰ ਦਾ ਸਿਸਟਮ ਇਹ ਹੈ ਕਿ ਘੱਟ ਭਾਅ ਲਈ ਕੋਈ ਮੁਆਵਜ਼ਾ ਵੀ ਨਹੀਂ ਹੈ ਕਿਸਾਨ ਸਰਕਾਰ ਦੇ ਰਹਿਮ ‘ਤੇ ਜਿਉਂਦਾ ਹੈ ਜੇਕਰ ਕੁਦਰਤੀ ਆਫ਼ਤ ਲਈ ਮੁਆਵਜ਼ਾ ਵੀ ਮਿਲਦਾ ਹੈ ਤਾਂ ਕਈ ਕਿਸਾਨਾਂ ਨੂੰ ਪ੍ਰਤੀ ਏਕੜ 50 ਤੋਂ 100 ਰੁਪਏ ਦੇ ਵੀ ਚੈੱਕ ਮਿਲਦੇ ਹਨ ਫਸਲੀ ਬੀਮਾ ਯੋਜਨਾ ਸਿਰਫ਼ ਚਿੱਟਾ ਹਾਥੀ ਬਣ ਕੇ ਹੀ ਨਹੀਂ ਰਹਿ ਗਈ
ਸਗੋਂ ਇਸ ਨਾਲ  ਨਿੱਜੀ ਕੰਪਨੀਆਂ ਹੋਰ ਧਨਾਢ ਹੋ ਰਹੀਆਂ ਹਨ ਸਰਕਾਰੀ ਯੋਜਨਾਵਾਂ ‘ਚ ਕਿਸਾਨਾਂ ਦੀ ਭਲਾਈ ਲਈ ਦਾਅਵੇ ਤਾਂ ਲੰਮੇ ਚੌੜੇ ਕੀਤੇ ਜਾਂਦੇ ਹਨ ਪਰ ਜ਼ਮੀਨੀ ਹਕੀਕਤ ਵੱਲ ਧਿਆਨ ਨਹੀਂ ਦਿੱਤਾ ਗਿਆ ਸਿਰਫ਼ ਕਰਜ਼ਾ ਮੁਆਫ਼ੀ ਤੇ ਬਿਜਲੀ ਪਾਣੀ ਮੁਫ਼ਤ ਦੀ ਸਹੂਲਤ ਹੀ ਖੇਤੀ ਸੰਕਟ ਦਾ ਹੱਲ ਨਹੀਂ ਸਗੋਂ ਕਿਸਾਨਾਂ ਨੂੰ ਜਿਣਸਾਂ ਦਾ ਸਹੀ ਭਾਅ ਦੇਣ ਦੀ ਜ਼ਰੂਰਤ ਹੈ ਦੇਸ਼ ਅੰਦਰ ਬੁਲੇਟ ਟਰੇਨਾਂ ਦਾ ਜ਼ਮਾਨਾ ਆ ਗਿਆ ਹੈ, ਏਅਰਪੋਰਟਾਂ ਧੜਾਧੜ ਬਣ ਰਹੀਆਂ ਹਨ, ਵਿਦੇਸ਼ਾਂ ਵਰਗੀਆਂ 4-6 ਲੇਨ ਸੜਕੀ ਮਾਰਗ ਬਣ ਰਹੇ ਹਨ ਪਰ ਖੇਤੀ ਦੀ ਹਾਲਤ ਤਰਸਯੋਗ ਹੋ ਗਈ ਹੈ ਅਜੇ ਵੀ ਕਿਸਾਨਾਂ ਨੂੰ ਵਾਜ਼ਬ ਮੰਗਾਂ ਲਈ ਸੰਸਦ ਸਾਹਮਣੇ ਧਰਨੇ ਦੇਣ ਲਈ ਪੁਲਿਸ ਡਾਂਗਾਂ ਖਾਣੀਆਂ ਪੈਂਦੀਆਂ ਹਨ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਟੀਚਾ ਪੂਰਾ ਹੋਵੇ ਨਾ ਹੋਵੇ
ਪਰ ਉਨ੍ਹਾਂ ਦੇ ਲਾਗਤ ਖਰਚੇ ਕੱਢਣ ਲਈ ਜ਼ਰੂਰ ਕੋਈ ਠੋਸ ਨੀਤੀਆਂ ਤੇ ਪ੍ਰੋਗਰਾਮ ਬਣਨੇ ਚਾਹੀਦੇ ਹਨ ਇਹ ਤਾਂ ਸਾਠੇ ਦੀ ਹਿੰਮਤ ਹੈ ਕਿ ਉਹ ਘਾਟੇ ਨੂੰ ਸਹਿਣ ਕਰ ਰਿਹਾ ਹੈ ਤੇ ਬੜੇ ਤਰੀਕੇ ਨਾਲ ਆਪਣੇ ਗੁੱਸੇ ਤੇ ਰੋਸ ਨੂੰ ਜ਼ਾਹਿਰ ਕਰ ਰਿਹਾ ਹੈ, ਨਹੀਂ ਤਾਂ ਹਜ਼ਾਰਾਂ ਕਿਸਾਨ ਖੇਤਾਂ ‘ਚ ਫਾਹੇ ਲਾ ਕੇ ਹੀ ਆਪਣੇ ਦੁੱਖ ਨੂੰ ਮੁਕਾਉਂਦੇ ਹਨ ਸਰਕਾਰ ਨੂੰ ਇਸ ਮਾਮਲੇ ‘ਚ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਭੱਜਣਾ ਚਾਹੀਦਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੇਂਦਰ ਸਰਕਾਰ ਨੇ ਨਕਾਰੀ ਸਰਕਾਰ ਦੀ ਮੰਗ, ਆਖ਼ਰੀ ਦਿਨ ਤੱਕ ਨਹੀਂ ਹੋ ਸਕਿਆ ਐਮਓਯੂ
ਮਨਪ੍ਰੀਤ ਬਾਦਲ ਨਹੀਂ ਦੇਣ ਨੂੰ ਤਿਆਰ 350 ਕਰੋੜ ਰੁਪਏ ਸਾਲਾਨਾ, ਅਮਰਿੰਦਰ ਦੀ ਅਪੀਲ ਵੀ ਠੁਕਰਾਈ
ਚੰਡੀਗੜ੍ਹ
ਪੰਜਾਬ ‘ਚ ਕਾਂਗਰਸ ਪਾਰਟੀ ‘ਤੇ ਹਮੇਸ਼ਾ ਭਾਰੂ ਰਿਹਾ ਬਾਦਲ ਪਰਿਵਾਰ ਇੱਕ ਵਾਰ ਫਿਰ ਸਰਕਾਰ ਦੀ ਇੱਕ ਸਕੀਮ ਨੂੰ ਲਾਗੂ ਕਰਵਾਉਣ ‘ਚ ਅੜਿੱਕਾ ਬਣ ਗਿਆ। ਇਸ ਵਾਰ ਪਰਕਾਸ਼ ਸਿੰਘ ਬਾਦਲ ਜਾਂ ਫਿਰ ਸੁਖਬੀਰ ਬਾਦਲ ਨਹੀਂ, ਸਗੋਂ ਅਕਾਲੀ ਤੋਂ ਹੀ ਕਾਂਗਰਸੀ ਬਣੇ ਮਨਪ੍ਰੀਤ ਬਾਦਲ ਅੜਿੱਕਾ ਬਣ ਗਏ ਹਨ। ਐਤਵਾਰ ਨੂੰ ਦੇਸ਼ ਭਰ ਵਿੱਚ ਆਯੂਸ਼ਮਾਨ ਸਕੀਮ ਲਾਗੂ ਹੋ ਗਈ ਹੈ ਤੇ ਦੇਸ਼ ਦਾ ਗਰੀਬ 5 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਲੈਣ ਦਾ ਹੱਕਦਾਰ ਬਣ ਗਿਆ ਹੈ ਪਰ ਪੰਜਾਬ ‘ਚ ਮਨਪ੍ਰੀਤ ਬਾਦਲ ਤੇ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਨੇ ਪੰਜਾਬੀਆਂ ਨੂੰ ਇਸ ਤੋਂ ਵਾਂਝਾ ਕਰਕੇ ਰੱਖ ਦਿੱਤਾ ਹੈ। ਪੰਜਾਬ ਦੇ ਇੱਕ ਵੀ ਵਾਸੀ ਨੂੰ ਫਿਲਹਾਲ ਆਯੂਸ਼ਮਾਨ ਸਕੀਮ ਦਾ ਫਾਇਦਾ ਨਹੀਂ ਮਿਲੇਗਾ।
ਕੇਂਦਰ ਵੱਲੋਂ ਸੂਬਾ ਸਰਕਾਰ ਨੂੰ ਹਰ ਸਕੀਮ ਵਿੱਚ ਹਿੱਸੇਦਾਰੀ ‘ਚ ਵੱਡਾ ਫਰਕ ਪਾਉਂਦੇ ਹੋਏ ਫਾਰਮੂਲਾ 10-90 ਕਰ ਦਿੱਤਾ ਸੀ, ਜਿਸ ‘ਚ 10 ਪੈਸੇ ਕੇਂਦਰ ਸਰਕਾਰ ਤੇ 90 ਪੈਸੇ ਸੂਬਾ ਸਰਕਾਰ ਨੂੰ ਪਾਉਣੇ ਪੈਣਗੇ। ਆਯੂਸ਼ਮਾਨ ਸਕੀਮ ਹੇਠ ਪੰਜਾਬ ‘ਚ ਲਗਭਗ 35 ਲੱਖ ਪਰਿਵਾਰਾਂ ਨੂੰ ਸ਼ਾਮਲ ਕੀਤਾ ਜਾਣਾ ਹੈ ਤੇ ਇਸ ਦੇ ਤਹਿਤ ਲਗਭਗ 350 ਕਰੋੜ ਰੁਪਏ ਖ਼ਰਚ ਆਉਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਸਿਰਫ਼ 10 ਫੀਸਦੀ ਪੈਸਾ ਹੀ ਕੇਂਦਰ ਸਰਕਾਰ ਦੇਣ ਲਈ ਤਿਆਰ ਹੈ, ਬਾਕੀ ਸਾਰਾ ਖ਼ਰਚ ਪੰਜਾਬ ਸਰਕਾਰ ਨੂੰ ਆਪਣੀ ਜੇਬ ‘ਚੋਂ ਹੀ ਕਰਨਾ ਪਏਗਾ। ਕੇਂਦਰ ਸਰਕਾਰ ਤੋਂ 10-90 ਦੀ ਬਜਾਇ 40-60 ਅਨੁਪਾਤ ‘ਚ ਪੈਸਾ ਲੈਣ ਲਈ ਪੰਜਾਬ ਸਰਕਾਰ ਨੇ ਕਾਫ਼ੀ ਜਿਆਦਾ ਜ਼ੋਰ ਲਗਾਇਆ ਅਤੇ ਇੱਥੇ ਤੱਕ ਕਿ ਇਸ ਸਕੀਮ ਦੇ ਐੱਮਓਯੂ ‘ਤੇ ਅਜੇ ਤੱਕ ਦਸਤਖ਼ਤ ਵੀ ਨਹੀਂ ਕੀਤੇ ਹਨ ਪਰ ਫਿਰ ਵੀ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਸਾਫ਼ ਇਨਕਾਰ ਕਰ ਦਿੱਤਾ ਹੈ ਕਿ ਜੇਕਰ ਉਨ੍ਹਾਂ ਨੇ ਆਯੂਸ਼ਮਾਨ ਵਿੱਚ ਸ਼ਾਮਲ ਹੋਣਾ ਹੈ ਤਾਂ ਉਨ੍ਹਾਂ ਨੂੰ 90 ਫੀਸਦੀ ਹਿੱਸਾ ਜੇਬ ‘ਚੋਂ ਹੀ ਪਾਉਣਾ ਪਏਗਾ, ਨਹੀਂ ਤਾਂ ਸੂਬੇ ਨੂੰ ਇਸ ਸਕੀਮ ‘ਚ ਸ਼ਾਮਲ ਨਹੀਂ ਕੀਤਾ ਜਾਏਗਾ।
ਕੇਂਦਰ ਸਰਕਾਰ ਵੱਲੋਂ ਕੋਰੀ ਨਾਂਹ ਕਰਨ ਤੋਂ ਬਾਅਦ ਹੁਣ ਸਰਕਾਰ ਦੀ ਸੂਈ ਬਾਦਲ ਦੀ ਹਾਮੀ ‘ਤੇ ਅੜੀ ਹੋਈ ਹੈ, ਕਿਉਂਕਿ ਮਨਪ੍ਰੀਤ ਬਾਦਲ ਖ਼ਜ਼ਾਨੇ ‘ਚ ਪੈਸਾ ਨਾ ਹੋਣ ਦਾ ਲਾਰਾ ਲਾਉਂਦੇ ਹੋਏ ਹਰ ਸਾਲ 300 ਕਰੋੜ ਦੇ ਲਗਭਗ ਫੰਡ ਜਾਰੀ ਕਰਨ ਤੋਂ ਸਾਫ਼ ਇਨਕਾਰ ਕਰ ਰਹੇ ਹਨ। ਇਸ ਸਬੰਧੀ ਖ਼ੁਦ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀ ਮਨਪ੍ਰੀਤ ਬਾਦਲ ਨਾਲ ਗੱਲਬਾਤ ਕੀਤੀ ਹੈ ਪਰ ਮਨਪ੍ਰੀਤ ਬਾਦਲ ਇਸ ਸਬੰਧੀ ਕੋਈ ਜ਼ਿਆਦਾ ਤਿਆਰ ਨਹੀਂ ਹੋਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੇਂਦਰ ਸਰਕਾਰ ਦੀ ਨਾਕਾਮੀ
ਸੁਪਰੀਮ ਕੋਰਟ ਨੇ ਸਮਲਿੰਗੀ ਸਬੰਧਾਂ ਨੂੰ ਅਪਰਾਧਾਂ ਦੇ ਦਾਇਰੇ ‘ਚੋਂ ਕੱਢਣ ਦਾ ਫੈਸਲਾ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਦੇਸ਼ ਦੀ ਪੁਰਾਤਨ ਸੰਸਕ੍ਰਿਤੀ ਸਬੰਧੀ ਆਪਣੀ ਕੋਈ ਠੋਸ ਦਲੀਲ ਨਾ ਦੇਣ ਕਾਰਨ ਸੁਪਰੀਮ ਕੋਰਟ ਦੇ ਜੱਜਾਂ ਨੇ ਆਪਣੀ ਰਾਏ ‘ਤੇ ਫੈਸਲਾ ਕੀਤਾ ਹੈ। ਮਾਣਯੋਗ ਸੁਪਰੀਮ ਕੋਰਟ ਨੇ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਆਪਣਾ ਪੱਖ ਰੱਖਣ ਲਈ ਕਿਹਾ ਸੀ ਪਰ ਸਰਕਾਰ ਨੇ ਕੋਈ ਵੀ ਇਤਰਾਜ ਜ਼ਾਹਿਰ ਕਰਨ ਦੀ ਬਜਾਇ ਸਾਰੀ ਗੱਲ ਸੁਪਰੀਮ ਕੋਰਟ ‘ਤੇ ਛੱਡ ਦਿੱਤੀ ਸੀ। ਅਦਾਲਤ ਨੇ ਵਿਅਕਤੀਗਤ ਅਜ਼ਾਦੀ ਦੀ ਦਲੀਲ ਦੇ ਕੇ ਫੈਸਲਾ ਸੁਣਾਇਆ ਹੈ।
ਅਦਾਲਤ ਨੇ ਫੈਸਲਾ ਆਧੁਨਿਕਤਾ ਤੇ ਬਦਲੇ ਹੋਏ ਜ਼ਮਾਨੇ ਦੀ ਦਲੀਲ ‘ਤੇ ਦਿੱਤਾ ਹੈ ਜਿੱਥੋਂ ਤੱਕ ਭਾਰਤੀ ਸੰਸਕ੍ਰਿਤੀ ਦਾ ਸਬੰਧ ਹੈ। ਇਸ ‘ਚ ਨਰ-ਮਾਦਾ ਸਬੰਧਾਂ ਨੂੰ ਹੀ ਪ੍ਰਵਾਨ ਕੀਤਾ ਗਿਆ ਜੋ ਸੰਸਾਰ ਦੀ ਉਤਪਤੀ ਲਈ ਕੁਦਰਤੀ ਪ੍ਰਕਿਰਿਆ ਹੈ। ਸਮਲਿੰਗੀ ਸਬੰਧਾਂ ਤੋਂ ਉਹ ਲੋਕ ਖੁਦ ਹੀ ਪੈਦਾ ਨਹੀਂ ਹੋਏ ਜਿਹੜੇ ਇਸ ਦੀ ਹਮਾਇਤ ਕਰਦੇ ਹਨ। ਜਿੱਥੋਂ ਤੱਕ ਨਿੱਜੀ ਅਜ਼ਾਦੀ ਦਾ ਸਬੰਧ ਹੈ ਦੇਸ਼ ਦੇ ਬਹੁਤ ਸਾਰੇ ਕਾਨੂੰਨਾਂ ‘ਤੇ ਵੀ ਉਂਗਲ ਉੱਠਣੀ ਸੁਭਾਵਿਕ ਹੈ।
ਸਮਲਿੰਗੀ ਸਬੰਧਾਂ ਪਿੱਛੇ ਦਲੀਲ ਨਿੱਜੀ ਅਜ਼ਾਦੀ ਹੈ ਤਾਂ ਹਿੰਦੂ ਵਿਆਹ ਐਕਟ ‘ਤੇ ਵੀ ਨਵੀਂ ਬਹਿਸ ਛਿੜ ਸਕਦੀ ਹੈ। ਨਿੱਜੀ ਅਜ਼ਾਦੀ ‘ਤੇ ਇਹ ਵੀ ਕਿਹਾ ਜਾ ਸਕਦਾ ਹੈ ਕਿ ਹਿੰਦੂ ਲਈ ਇੱਕ ਤੋਂ ਵੱਧ ਵਿਆਹ ਕਰਵਾਉਣੇ ਵੀ ਨਿੱਜੀ ਅਜ਼ਾਦੀ ਕਰਕੇ ਜਾਇਜ਼ ਹੈ ਜੇਕਰ ਪਤੀ ਕਿਸੇ ਹੋਰ ਔਰਤ ਨਾਲ ਵਿਆਹ ਕਰਵਾਉਣਾ ਚਾਹੁੰਦਾ ਹੈ ਤਾਂ ਇਹ ਉਸ ਦੀ ਨਿੱਜੀ ਅਜ਼ਾਦੀ ਬਣ ਜਾਵੇਗੀ।
ਇਸੇ ਤਰ੍ਹਾਂ ਕੇਂਦਰ ਸਰਕਾਰ ਤਿੰਨ ਤਲਾਕ ਪ੍ਰਥਾ ਖਤਮ ਕਰਨ ਲਈ ਕਾਨੂੰਨ ਬਣਾਉਣ ‘ਤੇ ਜ਼ੋਰ ਦੇ ਰਹੀ ਹੈ ਪਰ ਨਿੱਜੀ ਅਜ਼ਾਦੀ ਦੀ ਗੱਲ ਆਉਂਦਿਆਂ ਹੀ ਇੱਕ ਮੁਸਲਮਾਨ ਲਈ ਵੀ ਇੱਕ ਤੋਂ ਵੱਧ ਸ਼ਾਦੀਆਂ ਕਰਵਾਉਣੀਆਂ ਕੋਈ ਗੈਰ-ਕਾਨੂੰਨੀ ਨਹੀਂ ਮੰਨਿਆ ਜਾ ਸਕੇਗਾ। ਨਿੱਜੀ ਅਜ਼ਾਦੀ ਨੂੰ ਮਾਨਤਾ ਦੇਣ ਨਾਲ ਡਰੱਗ ਲੈਣਾ ਵੀ ਕੋਈ ਅਪਰਾਧ ਨਹੀਂ ਹੋਵੇਗਾ ਬੱਚੇ ਸਕੂਲ ਨਹੀਂ ਜਾਣਾ ਚਾਹੁੰਦੇ, ਸਵੇਰੇ ਵੇਲੇ ਨਾਲ ਨਹੀਂ ਉੱਠਣਾ ਚਾਹੁੰਦੇ, ਬਜ਼ੁਰਗਾਂ ਦੀ ਸੰਭਾਲ ਨਹੀਂ ਕਰਨਾ ਚਾਹੁੰਦੇ ਹਨ।
ਨਿੱਜੀ ਅਜ਼ਾਦੀ ਬੱਚਿਆਂ ਨੂੰ ਮਨਮਰਜ਼ੀ ਕਰਨ ਦੀ ਖੁੱਲ੍ਹ ਦੇਵੇਗੀ ਅਸਲੀਅਤ ਇਹ ਹੈ ਕਿ ਬਿਨਾ ਮਰਿਆਦਾ ਤੋਂ ਕੁਝ ਵੀ ਸੰਭਵ ਨਹੀਂ, ਮਾਤਾ-ਪਿਤਾ ਬੱਚਿਆਂ ਦਾ ਪਾਲਣ-ਪੋਸ਼ਣ ਇੱਕ ਮਰਿਆਦਾ ਦੇ ਤਹਿਤ ਕਰਕੇ ਉਨ੍ਹਾਂ ਨੂੰ ਵਧੀਆ ਇਨਸਾਨ ਬਣਾਉਂਦੇ ਹਨ। ਸੂਰਜ, ਚੰਨ, ਧਰਤੀ, ਤਾਰੇ, ਦਿਨ-ਰਾਤ, ਰੁੱਤ ਸਭ ਮਰਿਆਦਾ ‘ਚ ਚਲਦੇ ਹਨ ਜੇਕਰ ਇਨ੍ਹਾਂ ਦੀ ਮਰਿਆਦਾ ਵਿਗੜ ਜਾਵੇ ਤਾਂ ਤਬਾਹੀ ਹੋ ਸਕਦੀ ਹੈ।
ਸ੍ਰਿਸ਼ਟੀ ਦਾ ਦਾਰੋਮਦਾਰ ਇੱਕ ਮਰਿਆਦਾ ‘ਚ ਬੱਝਾ ਹੋਇਆ ਹੈ ਭਾਰਤੀ ਸੰਸਕ੍ਰਿਤੀ ਨੇ ਰਿਸ਼ਤਿਆਂ ਦੀ ਪਵਿੱਤਰ ਪ੍ਰਣਾਲੀ ਬਣਾ ਕੇ ਪੂਰੇ ਵਿਸ਼ਵ ਦੀ ਅਗਵਾਈ ਕੀਤੀ ਹੈ। ਪੱਛਮੀ ਲੋਕ ਪੂਰਬੀ ਸੱਭਿਅਤਾ ਦੀ ਅਹਿਮੀਅਤ ਨੂੰ ਸਵੀਕਾਰ ਕਰ ਰਹੇ ਹਨ। ਅਦਾਲਤ ਦੇ ਫੈਸਲੇ ‘ਤੇ ਕੋਈ ਟਿੱਪਣੀ ਨਹੀਂ ਕੀਤੀ ਜਾ ਸਕਦੀ ਪਰ ਭਾਰਤੀ ਸੰਸਕ੍ਰਿਤੀ ਤੇ ਸਮਾਜਿਕ-ਢਾਂਚੇ ਦਾ ਪ੍ਰਕਾਸ਼ ਕਦੇ ਫਿੱਕਾ ਨਹੀਂ ਪਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਤਲਾਸ਼ੀ ਦੌਰਾਨ ਕੀਤੇ ਗਏ ਬਰਾਮਦ
ਫਿਰੋਜ਼ਪੁਰ, ਸਤਪਾਲ ਥਿੰਦ
ਪਾਕਿਸਤਾਨ ਦੇ ਸਮੱਲਗਰਾਂ ਨਾਲ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ‘ਚ ਬੰਦ ਕੈਦੀਆਂ ਦੀਆਂ ਤਾਰਾਂ ਜੁੜੀਆਂ ਹੋਣ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਵੀ ਜ਼ੇਲ੍ਹ ‘ਚ ਮੋਬਾਇਲਾਂ ਦੀ ਬਰਾਮਦਗੀ ਰੁਕ ਨਹੀਂ ਰਹੀਂ, ਸਗੋਂ ਜ਼ੇਲ੍ਹ ‘ਚ ਬੰਦ ਹੋਰ ਕੈਦੀ ਵੀ ਬੇਧੜਕ ਜ਼ੇਲ੍ਹ ਅੰਦਰ ਮੋਬਾਇਲ ਫੋਨਾਂ ਦੀ ਵਰਤੋਂ ਕਰਕੇ ਬਾਹਰੀ ਲੋਕਾਂ ਦੇ ਸੰਪਰਕ ‘ਚ ਰਹਿ ਰਹੇ ਹਨ।
ਇਸ ਗੱਲ ਦਾ ਉਸ ਵਕਤ ਖੁਲਾਸਾ ਹੋਇਆ ਜਦੋਂ ਜ਼ੇਲ੍ਹ ਕਰਮਚਾਰੀਆਂ ਵੱਲੋਂ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ‘ਚ ਬੰਦ ਦੋ ਗੈਂਗਸਟਰ, 4 ਕੈਦੀਆਂ ਅਤੇ 6 ਹਵਾਲਾਤੀਆਂ ਕੋਲੋਂ 3 ਮੋਬਾਈਲ ਫ਼ੋਨ ਸਮੇਤ ਸਿੰਮਾਂ ਬਰਾਮਦ ਕੀਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਂਦਰੀ ਜ਼ੇਲ੍ਹ ਫ਼ਿਰੋਜ਼ਪੁਰ ਦੇ ਸੁਪਰਡੈਂਟ ਨੇ ਦੱਸਿਆ ਕਿ ਜ਼ੇਲ੍ਹ ਅੰਦਰ ਤਲਾਸ਼ੀ ਦੌਰਾਨ ਹਵਾਲਾਤੀ ਗੈਂਗਸਟਰ ਤਜਿੰਦਰ ਸਿੰਘ ਪੁੱਤਰ ਜੁਝਾਰ, ਹਵਾਲਾਤੀ ਗੈਂਗਸਟਰ ਨਵੀਦ ਸਿੰਘ ਪੁੱਤਰ ਸੁਖਦੇਵ ਸਿੰਘ, ਕੈਦੀ ਰਾਜਨ ਪੁੱਤਰ ਮੁਖ਼ਤਿਆਰ ਸਿੰਘ, ਕੈਦੀ ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ, ਕੈਦੀ ਅਨਿਲ ਕੁਮਾਰ ਪੁੱਤਰ ਧਰਮ ਚੰਦ, ਹਵਾਲਾਤੀ ਮਾਈਕਲ ਪੁੱਤਰ ਮੁਖ਼ਤਿਆਰ ਸਿੰਘ, ਹਵਾਲਾਤੀ ਸੰਦੀਪ ਸਿੰਘ ਪੁੱਤਰ ਜੰਗੀਰ ਸਿੰਘ, ਹਵਾਲਾਤੀ ਗੁਲਸ਼ਨ ਕੁਮਾਰ ਪੁੱਤਰ ਲੇਖੀ ਦਾਸ, ਹਵਾਲਾਤੀ ਵਿੱਕੀ ਪੁੱਤਰ ਜੋਗਿੰਦਰ ਸਿੰਘ, ਹਵਾਲਾਤੀ ਸੋਨੂੰ ਪੁੱਤਰ ਆਸ਼ਕ, ਹਵਾਲਾਤੀ ਸੁਨੀਲ ਪੁੱਤਰ ਜੋਗਿੰਦਰ ਸਿੰਘ, ਕੈਦੀ ਕੁਲਬੀਰ ਸਿੰਘ ਪੁੱਤਰ ਅਜੀਤ ਸਿੰਘ ਵਾਸੀਅਨ ਕੇਂਦਰੀ ਜ਼ੇਲ੍ਹ ਫ਼ਿਰੋਜ਼ਪੁਰ ਕੋਲੋਂ ਤਿੰਨ ਮੋਬਾਈਲ ਫ਼ੋਨ ਸਮੇਤ ਸਿੰਮਾਂ ਬਰਾਮਦ ਹੋਏ ਹਨ ਜੋ ਰਲ ਕੇ ਮੋਬਾਇਲਾਂ ਦੀ ਵਰਤੋਂ ਕਰ ਰਹੇ ਸਨ। ਇਸ ਮਾਮਲੇ ਸਬੰਧੀ ਥਾਣਾ ਫਿਰੋਜ਼ਪੁਰ ਸਿਟੀ ਪੁਲਿਸ ਵੱਲੋਂ ਸੁਪਰਡੈਂਟ ਕੇਂਦਰੀ ਜ਼ੇਲ੍ਹ ਦੀ ਸ਼ਿਕਾਇਤ ਦੇ ਅਧਾਰ ‘ਤੇ ਉਕਤ ਕੈਦੀਆਂ ਤੇ ਹਵਾਲਾਤੀਆਂ ਖ਼ਿਲਾਫ਼ 52-ਏ ਪਰੀਸੰਨਜ ਐਕਟ 1894 ਤਹਿਤ ਮਾਮਲਾ ਦਰਜ ਕਰ ਲਿਆ ਹੈ।
ਭਾਵੇਂ ਜੇਲ੍ਹ ਮੰਤਰੀ ਵੱਲੋਂ ਜੇਲ੍ਹ ਦੀ ਸੁਰੱਖਿਆ ਵਧਾਈ ਜਾਣ ਦੇ ਦਾਅਵੇ ਕੀਤੇ ਜਾ ਰਹੇ ਪਰ ਫਿਰ ਵੀ ਸਮੇਂ-ਸਮੇਂ ‘ਤੇ ਹੋਣ ਵਾਲੀਆਂ ਬਰਾਮਦਗੀਆਂ ਤੋਂ ਪਤਾ ਲੱਗ ਰਿਹਾ ਕਿ ਜੇਲ੍ਹ ਅੰਦਰ ਕੈਦੀਆਂ ਦਾ ਮੋਬਾਇਲ ਨੈੱਟਵਰਕ ਪੂਰੀ ਤਰ੍ਹਾਂ ਸਰਗਰਮ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੁਧਿਆਣਾ ਕੇਂਦਰੀ ਜੇਲ੍ਹ ਦਾ ਕੈਦੀ ਪੀਜੀਆਈ ਤੋਂ ਫਰਾਰ
ਲੁਧਿਆਣਾ, ਰਾਮ ਗੋਪਾਲ ਰਾਏਕੋਟੀ/ਸੱਚ ਕਹੂੰ ਨਿਊਜ਼
ਸਥਾਨਕ ਕੇਂਦਰੀ ਜੇਲ੍ਹ ‘ਚ ਸਜ਼ਾ  ਕੱਟ  ਰਹੇ ਕੈਦੀ ਅਨਿਲ ਪਾਸਵਾਨ ਚੰਡੀਗੜ੍ਹ ਪੀਜੀਆਈ ਤੋਂ ਜੇਲ੍ਹ ਗਾਰਦ ਮੁਲਾਜ਼ਮਾਂ ਨੂੰ ਧੋਖਾ ਦੇ ਕੇ ਫਰਾਰ ਹੋ ਗਿਆ ਪੇਟ ‘ਚ ਪੱਥਰੀ ਦੇ ਦਰਦ ਦੀ ਸ਼ਿਕਾਇਤ ਹੋਣ ਕਾਰਨ ਇਸ ਨੂੰ ਸਥਾਨਕ ਸਿਵਲ ਹਸਪਤਾਲ ਨੇ ਪਟਿਆਲਾ ਦੇ ਰਜਿੰਦਰ ਹਸਪਤਾਲ ਭੇਜਿਆ ਸੀ, ਜਿੱਥੋਂ ਇਸ ਨੂੰ ਸ਼ੁੱਕਰਵਾਰ ਵਾਲੇ ਦਿਨ ਪੀਜੀਆਈ ਰੈਫਰ ਕੀਤਾ ਗਿਆ ਸੀ ਇਸ ਘਟਨਾ ਤੋਂ ਉਸ ਨਾਲ ਗਏ ਸੁਰੱਖਿਆ ਮੁਲਾਜ਼ਮਾਂ ਦੀ ਡਿਊਟੀ ‘ਚ ਵਰਤੀ ਗਈ ਲਾਪਰਵਾਹੀ ਸਾਹਮਣੇ ਆਈ ਹੈ।
ਕੈਦੀ ਅਨਿਲ ਨੂੰ ਪੇਟ ‘ਚ ਪੱਥਰੀ ਕਾਰਨ ਦਰਦ ਦੀ ਸ਼ਿਕਾਇਤ ਦੱਸੀ ਜਾ ਰਹੀ ਸੀ, ਜਿਸ ਕਾਰਨ ਕੇਂਦਰੀ ਜੇਲ੍ਹ ਹਸਪਤਾਲ ਨੇ 29 ਅਗਸਤ ਨੂੰ ਉਸ ਨੂੰ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ ਸੀ, ਜਿੱਥੋਂ ਇਲਾਜ ਤੋਂ ਬਾਅਦ ਇਸ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਸੀ। ਇਸ ਤੋਂ ਬਾਅਦ 30 ਅਗਸਤ ਨੂੰ ਫਿਰ ਤੋਂ ਇਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਡਾਕਟਰਾਂ ਨੇ ਇਸ ਕੈਦੀ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਭੇਜ ਦਿੱਤਾ ਰਾਜਿੰਦਰਾ ਹਸਪਤਾਲ ਪਟਿਆਲਾ ਨੇ ਇਸ ਨੂੰ ਪੀਜੀਆਈ ਲਈ ਰੈਫਰ ਕਰ ਦਿੱਤਾ। ਪੀਜੀਆਈ ਲਿਜਾਣ ਸਮੇਂ ਉਹ ਸੁਰੱਖਿਆ ਕਰਮੀਆਂ ਨੂੰ ਧੋਖਾ ਦੇ ਕੇ ਫਰਾਰ ਹੋ ਗਿਆ
ਇਸ ਕਾਰਨ ਪੀਜੀਆਈ ਤੋਂ ਫਰਾਰ ਹੋਏ ਕੈਦੀ ਅਨਿਲ ਪਾਸਵਾਨ ਨੂੰ ਫੜਨ ਲਈ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਨਾਲ ਹੀ ਪੰਜਾਬ ਦੇ ਸਾਰੇ ਜ਼ਿਲ੍ਹਾ ਪੁਲਿਸ ਸਟੇਸ਼ਨਾਂ ਸਮੇਂ ਗੁਆਂਢੀ ਰਾਜਾਂ ਦੀ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਜੇਲ੍ਹ ਦੇ ਸੁਪਰਡੈਂਟ ਸ਼ਮਸ਼ੇਰ ਸਿੰਘ ਬੋਪਾਰਾਏ ਨੇ ਦੱਸਿਆ ਕਿ ਜੇਲ੍ਹ ਦੇ ਡੀਐੱਸਪੀ ਕੁਲਵਿੰਦਰ ਸਿੰਘ ਨੂੰ ਉਕਤ ਕੇਸ ਦੀ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਉਨ੍ਹਾਂ ਨੂੰ ਜਲਦ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ ਉਨ੍ਹਾਂ ਦੱਸਿਆ ਕਿ ਕੈਦੀ ਅਨਿਲ ਪਾਸਵਾਨ ਨੂੰ ਲੈ ਕੇ ਪੀਜੀਆਈ ਗਏ ਕੇਂਦਰੀ ਜੇਲ੍ਹ ਦੇ ਵਾਰਡਨ ਰਣਬੀਰ ਸਿੰਘ, ਗੁਰਮੋਹਨ ਸਿੰਘ ਤੇ ਤਰਸੇਮ ਸਿੰਘ ਵੱਲੋਂ ਵਰਤੀ ਗਈ ਲਾਪ੍ਰਵਾਹੀ ਸਬੰਧੀ ਉਨ੍ਹਾਂ ਨੂੰ ਸਸਪੈਂਡ ਕਰਨ ਲਈ ਏਡੀਜੀਪੀ (ਜੇਲ੍ਹ) ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪੱਤਰ ਲਿਖਿਆ ਗਿਆ ਹੈ ਨਾਲ ਹੀ ਪੀਜੀਆਈ ਨੂੰ ਵੀ ਉਕਤ ਗਾਰਦ ਮੁਲਾਜ਼ਮਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਲਿਖਿਆ ਗਿਆ ਹੈ ਇਸ ਕੈਦੀ ਦੀ ਭਾਲ ਜਾਰੀ ਹੈ ਪੰ੍ਰਤੂ ਉਹ ਅਜੇ ਪੁਲਿਸ ਪਹੁੰਚ ਤੋਂ ਦੂਰ ਦੱਸਿਆ ਜਾ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੇਂਦਰੀ ਜੇਲ੍ਹ ਅੰਦਰ ਕੈਦੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ
ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੋਵੇਗੀ ਬਣਦੀ ਕਾਰਵਾਈ | Suicide
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ) ਇੱਥੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦ ਇੱਕ ਕੈਦੀ ਵੱਲੋਂ ਗਲ ਫਾਹਾ ਲੈ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਧਰ ਦੂਜੇ ਬੰਨ੍ਹੇ ਉਕਤ ਕੈਦੀ ਦੇ ਪਰਿਵਾਰ ਵੱਲੋਂ ਜੇਲ੍ਹ ਅੰਦਰ ਪੁਲਿਸ ‘ਤੇ ਕੁੱਟਮਾਰ ਦਾ ਦੋਸ਼ ਲਾਇਆ ਗਿਆ ਹੈ, ਜਿਸ ਤੋਂ ਬਾਅਦ ਹੀ ਉਸਦੀ ਮੌਤ ਹੋਣ ਬਾਰੇ ਕਿਹਾ ਜਾ ਰਿਹਾ ਹੈ। (Suicide)
ਜਾਣਕਾਰੀ ਅਨੁਸਾਰ ਇਹ ਘਟਨਾ ਬੀਤੇ ਕੱਲ੍ਹ ਸ਼ਾਮ ਦੀ ਦੱਸੀ ਜਾ ਰਹੀ ਹੈ। ਅਬਦੁਲ ਗਫਾਰ (52) ਪੁੱਤਰ ਅਮੀਰ ਅਲੀ ਵਾਸੀ ਮਲੇਰਕੋਟਲਾ, ਜੋ ਕਿ ਚੈੱਕ ਬਾਊਂਸ ਹੋ ਜਾਣ ਦੇ ਮਾਮਲੇ ਵਿੱਚ ਸ਼ਜਾ ਭੁਗਤ ਰਿਹਾ ਸੀ, ਨੇ ਲੰਘੀ ਸ਼ਾਮ ਜੇਲ੍ਹ ਅੰਦਰ ਹੀ ਇੱਕ ਗਰਿੱਲ ਨਾਲ ਗਲ ਫਾਹਾ ਲੈ ਲਿਆ। ਇਸ ਦਾ ਪਤਾ ਜਦੋਂ ਜੇਲ੍ਹ ਪ੍ਰਸ਼ਾਸਨ ਨੂੰ ਲੱਗਾ ਤਾਂ ਉਨ੍ਹਾਂ ਤੁਰੰਤ ਪਹਿਲਾਂ ਜੇਲ੍ਹ ਵਿਚਲੇ ਹਸਪਤਾਲ ਵਿੱਚ ਉਸ ਨੂੰ ਲਿਆਂਦਾ ਜਿੱਥੋਂ  ਉਸ ਨੂੰ ਰਜਿੰਦਰਾ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ। (Suicide)
ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇੱਧਰ ਅੱਜ ਮ੍ਰਿਤਕ ਦੇ ਭਤੀਜੇ ਮੁਹੰਮਦ ਅਸ਼ਫ਼ਾਕ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਤਾਏ ਦੀ ਮੌਤ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਕੁੱਟਮਾਰ ਕਾਰਨ ਹੋਈ ਹੈ, ਕਿਉਂਕਿ ਉਸਦੇ ਜਖ਼ਮ ਹਨ। ਪਰਿਵਾਰਕ ਮੈਂਬਰਾਂ ਦੇ ਰੋਸ ਨੂੰ ਦੇਖਦਿਆਂ ਇੱਕ ਜੱਜ ਦੀ ਹਾਜਰੀ ਵਿੱਚ ਪਰਿਵਾਰ ਦੇ ਵਿਅਕਤੀਆਂ ਨੂੰ ਨਾਲ ਲਿਜਾ ਕੇ ਜੇਲ੍ਹ ਸੁਪਰਡੈਂਟ ਸਮੇਤ ਹੋਰ ਥਾਵਾਂ ਦੀ ਜਾਂਚ ਕਰਵਾਈ ਗਈ।  ਇਸ ਤੋਂ ਬਾਅਦ ਇੱਕ ਜੱਜ ਦੀ ਨਿਗਰਾਨੀ ਹੇਠ ਡਾਕਟਰਾਂ ਦੇ ਬੋਰਡ ਵੱਲੋਂ ਮ੍ਰਿਤਕ ਦਾ ਪੋਸਟਮਾਰਟਮ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਤੋਂ ਹਿਮਾਚਲ ਜਾ ਰਹੇ ਦੋ ਨੌਜਵਾਨ ਲਾਪਤਾ, ਪਰਿਵਾਰ ਨੇ ਮੰਗੀ ਮਦਦ
ਇਸ ਦੌਰਾਨ ਥਾਣਾ ਤ੍ਰਿਪੜੀ ਪੁਲਿਸ ਨੇ ਭਰੋਸਾ ਦਿਵਾਇਆ ਕਿ ਪੋਸਟਮਾਰਟਮ ਦੀ ਰਿਪੋਰਟ ਵਿੱਚ ਜੇਕਰ ਮੌਤ ਕੁੱਟਮਾਰ ਨਾਲ ਸਾਹਮਣੇ ਆਈ ਤਾਂ ਉਨ੍ਹਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਆਪਣੀ ਸਹਿਮਤੀ ਜਤਾਈ ਅਤੇ ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਲਾਸ਼ ਲੈ ਲਈ। ਇੱਧਰ ਜਦੋਂ ਜੇਲ੍ਹ ਸੁਪਰਡੈਂਟ ਰਾਜਨ ਕਪੂਰ ਨਾਲ ਗੱਲ ਕੀਤੀ ਗਈ ਕਿ ਤਾਂ ਉਹਨਾਂ ਕਿਹਾ ਕਿ ਅਬਦੁਲ ਗਫਾਰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਚੱਲ ਰਿਹਾ ਸੀ ਅਤੇ ਕੁੱਟਮਾਰ ਵਾਲੀ ਗੱਲ ਨਿਰਾ ਝੂਠ ਹੈ। ਉਨ੍ਹਾਂ ਦੱਸਿਆ ਕਿ ਉਸਦੇ ਗੋਡੇ ‘ਤੇ ਗਰਮ ਪੱਟੀ ਬੰਨ੍ਹੀ ਸੀ ਜਿਸ ਦੁਆਰਾ ਹੀ ਉਸ ਨੇ ਗਰਿੱਲ ਨਾਲ ਲਮਕ ਕੇ ਆਤਮ ਹੱਤਿਆ ਕੀਤੀ।
ਦੱਸਣਸੋਗ ਹੈ ਕਿ ਮ੍ਰਿਤਕ ਚੈੱਕ ਬਾਊਂਸ ਹੋਣ ਦੇ ਮਾਮਲੇ ਵਿੱਚ 10 ਮਹੀਨਿਆਂ ਦੀ ਸ਼ਜਾ ਭੁਗਤ ਰਿਹਾ ਸੀ, ਪਰ ਸਜ਼ਾ ਮੌਕੇ ਜੋ ਜੁਰਮਾਨਾ ਲਾਇਆ ਗਿਆ ਸੀ ਉਹ ਉਸ ਵੱਲੋਂ ਨਹੀਂ ਭਰਿਆ ਗਿਆ ਸੀ, ਜਿਸ ਕਾਰਨ ਉਹ ਤਿੰਨ ਮਹੀਨਿਆਂ ਦੀ ਜੁਰਮਾਨੇ ਵਾਲੀ ਸ਼ਜਾ ਭੁਗਤ ਰਿਹਾ ਸੀ। ਦੋ ਮਹੀਨਿਆਂ ਬਾਅਦ 17 ਸਤੰਬਰ ਨੂੰ ਉਸ ਦੀ ਸਜ਼ਾ ਖਤਮ ਹੋ ਰਹੀ ਸੀ, ਪਰ ਉਸ ਵੱਲੋਂ ਪਹਿਲਾਂ ਹੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ।
ਕੇਂਦਰ ਸਰਕਾਰ ਨੇ ਪ੍ਰੀ ਪ੍ਰਾਇਮਰੀ ਦੇ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਦਿੱਤੀ 28 ਕਰੋੜ ਦੀ ਗ੍ਰਾਂਟ
ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਕੇਂਦਰ ਸਰਕਾਰ ਨੇ ਮੰਗੀ ਡਿਟੇਲ ਰਿਪੋਰਟ
ਚੰਡੀਗੜ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ‘ਚ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰੀ ਪ੍ਰਾਇਮਰੀ ਦੀ ਕੇਂਦਰ ਸਰਕਾਰ ਨੇ ਨਾ ਸਿਰਫ਼ ਰੱਜ ਕੇ ਪ੍ਰਸੰਸਾ ਕੀਤੀ ਹੈ, ਸਗੋਂ ਇਸ ਪ੍ਰੀ ਪ੍ਰਾਇਮਰੀ ਨੂੰ ਦੇਸ਼ ਭਰ ਵਿੱਚ ਲਾਗੂ ਕਰਨ ਦਾ ਐਲਾਨ ਵੀ ਕਰ ਦਿੱਤਾ ਹੈ, ਇਸ ਵਾਸਤੇ ਕੇਂਦਰ ਸਰਕਾਰ ਬਕਾਇਦਾ ਫੰਡ ਵੀ ਜਾਰੀ ਕਰੇਗੀ ਤਾਂਕਿ ਹੋਰ ਸੂਬਾ ਸਰਕਾਰਾਂ ਪ੍ਰੀ ਪ੍ਰਾਇਮਰੀ ਕਲਾਸਾਂ ਨੂੰ ਜਲਦ ਹੀ ਸ਼ੁਰੂ ਕਰਨ ਲਈ ਤੇਜ਼ੀ ਦਿਖਾਉਣ। ਦੇਸ਼ ਭਰ ‘ਚ ਪੰਜਾਬ ਪਹਿਲਾ ਅਜਿਹਾ ਸੂਬਾ ਹੈ, ਜਿੱਥੇ ਪ੍ਰੀ ਪ੍ਰਾਇਮਰੀ ਤੋਂ ਹੀ ਵਿਦਿਆਰਥੀਆਂ ਨੂੰ ਸਕੂਲ ‘ਚ ਲਿਆਉਣ ਦੀ ਅਹਿਮ ਕੋਸ਼ਿਸ਼ ਕੀਤੀ ਗਈ ਹੈ।
ਕੇਂਦਰ ਸਰਕਾਰ ਨੇ ਬੀਤੇ ਦਿਨੀਂ ਪੰਜਾਬ ਸਰਕਾਰ ਨੂੰ 28 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ, ਜਿਹੜੀ ਕਿ ਸਿਰਫ਼ ਪ੍ਰੀ ਪ੍ਰਾਇਮਰੀ ਦੇ ਵਿਦਿਆਰਥੀਆਂ ਦੇ ਖ਼ਰਚੇ ਲਈ ਭੇਜੀ ਗਈ ਹੈ। ਸਿੱਖਿਆ ਵਿਭਾਗ ਵੱਲੋਂ ਇਨ੍ਹਾਂ 28 ਕਰੋੜ ਰੁਪਏ ਨੂੰ ਪ੍ਰਤੀ ਸਕੂਲ 24 ਹਜ਼ਾਰ 500 ਰੁਪਏ ਦਿੱਤੇ ਜਾਣਗੇ। ਪਿਛਲੇ 10 ਸਾਲ ਸੱਤਾ ‘ਚੋਂ ਬਾਹਰ ਰਹਿਣ ਵਾਲੀ ਕਾਂਗਰਸ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੇ ਅੰਦਰ ਤੇ ਵਿਧਾਨ ਸਭਾ ਤੋਂ ਬਾਹਰ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ‘ਚ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦੀ ਲਗਾਤਾਰ ਵਕਾਲਤ ਕੀਤੀ ਸੀ ਪਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਵੱਲੋਂ ਨਾ ਹੀ ਇਸ ਨੂੰ ਲਾਗੂ ਕਰਨ ‘ਚ ਦਿਲਚਸਪੀ ਦਿਖਾਈ ਤੇ ਨਾ ਹੀ ਇਸ ਪਾਸੇ ਵਿਚਾਰ ਤੱਕ ਕੀਤਾ ਗਿਆ।
ਸੱਤਾ ‘ਚ ਕਾਂਗਰਸ ਦੇ ਆਉਣ ਤੋਂ ਬਾਅਦ ਅਮਰਿੰਦਰ ਸਿੰਘ ਵੱਲੋਂ ਨਾ ਸਿਰਫ਼ ਸੂਬੇ ਭਰ ਵਿੱਚ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕੀਤੀ ਗਈਆਂ, ਸਗੋਂ ਆਂਗਣਵਾੜੀ ਵਰਕਰਾਂ ਦੇ ਭਾਰੀ ਵਿਰੋਧ ਤੋਂ ਬਾਅਦ ਵੀ ਇਨ੍ਹਾਂ ਪ੍ਰੀ ਪ੍ਰਾਇਮਰੀ ਕਲਾਸਾਂ ਨੂੰ ਜਾਰੀ ਰੱਖਿਆ ਸੀ। ਪੰਜਾਬ ਵਿੱਚ ਇਸ ਸਮੇਂ 12 ਹਜ਼ਾਰ 958 ਸਕੂਲਾਂ ‘ਚੋਂ ਸਿੱਖਿਆ ਵਿਭਾਗ ਵੱਲੋਂ 11 ਹਜ਼ਾਰ 441 ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਤੋਂ ਹੀ ਪੜ੍ਹਾਈ ਜਾ ਰਹੀ ਹੈ। ਪੰਜਾਬ ਦੇ ਪ੍ਰੀ ਪ੍ਰਾਇਮਰੀ ਸਕੂਲਾਂ ‘ਚ 3 ਸਾਲ ਤੋਂ ਵੱਡੇ ਬੱਚਿਆਂ ਨੂੰ ਪੜ੍ਹਾਈ ਕਰਦਾ ਦੇਖ ਕੇਂਦਰ ਸਰਕਾਰ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਇਸ ਪ੍ਰੋਜੈਕਟ ਨੂੰ ਦੇਸ਼ ਭਰ ‘ਚ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ, ਜਦੋਂ ਕਿ ਹੁਣ ਤੱਕ ਸਿਰਫ਼ 6 ਸਾਲ ਦੀ ਉਮਰ ਤੋਂ ਉੱਪਰ ਦਾ ਵਿਦਿਆਰਥੀ ਹੀ ਪਹਿਲੀ ਜਮਾਤ ‘ਚ ਦਾਖਲ ਹੋ ਸਕਦਾ ਸੀ।
ਬੱਚਿਆ ਲਈ ਤਿਆਰ ਕੀਤਾ ‘ਖੇਡ ਮਹਿਲ’ ਅਧਿਆਪਕ ਸੁਣਾਉਂਦੇ ਹਨ ਕਹਾਣੀਆਂ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਕਲਾਸ ਨੂੰ ‘ਖੇਡ ਮਹਿਲ’ ਦਾ ਨਾਅ ਦਿੱਤਾ ਹੋਇਆ ਹੈ।  ਜਿਸ ਵਿੱਚ ਅਧਿਆਪਕ ਛੋਟੇ ਬੱਚਿਆ ਨੂੰ ਮੁੱਢਲੀ ਸਿੱਖਿਆ ਦੇਣ ਦੇ ਨਾਲ ਹੀ ਤਰਾਂ ਤਰ੍ਹਾਂ ਦੀਆਂ ਕਹਾਣੀਆਂ ਵੀ ਸੁਣਾਉਂਦੇ ਹਨ। ਇਨਾਂ ਕਹਾਣੀਆਂ ਲਈ ਪੰਜਾਬ ਸਰਕਾਰ ਵਲੋਂ 20 ਕਹਾਣੀ ਦੀਆਂ ਕਿਤਾਬਾਂ ਵੀ ਤਿਆਰ ਕੀਤੀ ਹੋਈਆ ਹਨ। ਇਸ ਤੋਂ ਇਲਾਵਾ ਹਰ ਵਿਦਿਆਰਥੀ ਨੂੰ ਵਰਕ ਸ਼ੀਟ ਤੋਂ ਲੈ ਕੇ ਪੜਾਈ ਕਰਨ ਦਾ ਜਰੂਰੀ ਸਮਾਨ ਮੁਫ਼ਤ ‘ਚ ਮੁਹਾਇਆ ਕਰਵਾਇਆ ਜਾ ਰਿਹਾ ਹੈ।
ਪੰਜਾਬ ਲਈ ਮਾਣ ਦੀ ਐ ਗੱਲ : ਕ੍ਰਿਸ਼ਨ ਕੁਮਾਰ
ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਮਾਣ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਪ੍ਰਸੰਸਾ ਕਰਦੇ ਹੋਏ ਉਸ ਨੂੰ ਦੇਸ਼ ਭਰ ਵਿੱਚ ਲਾਗੂ ਕਰਨ ਬਾਰੇ ਵਿਚਾਰ ਕੀਤਾ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਇਹ ਵੱਡੀ ਕੋਸ਼ਸ਼ ਰੰਗ ਲੈ ਕੇ ਆਈ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਾ ਸਾਲ ਸੀ ਅਤੇ ਹੁਣ ਉਹ ਇਨਾਂ ਪ੍ਰੀ ਪ੍ਰਾਇਮਰੀ ਕਲਾਸਾਂ ਰਹਿੰਦੀਆਂ ਹਰ ਤਰਾਂ ਦੀ ਘਾਟ ਨੂੰ ਦੂਰ ਕਰਨਗੇ।