Punjab Anganwadi Worker - Sach Kahoon Punjabi

Punjab Anganwadi Worker: ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਲਈ ਆਈ ਵੱਡੀ ਖੁਸ਼ਖਬਰੀ, ਜਾਣੋ
ਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ, ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ

Punjab Anganwadi Worker: (ਮਨੋਜ) ਮਲੋਟ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਉਹ ਆਪਣੇ ਰੋਜ਼ਾਨਾ ਦੇ ਕੰਮਾਂ ਨੂੰ ਹੋਰ ਸੁਚੱਜੇ ਤੇ ਆਧੁਨਿਕ ਢੰਗ ਨਾਲ ਨਿਭਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਾਇਜ਼ ਮੰਗਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣ ਕੇ ਉਨ੍ਹਾਂ ਦੇ ਹੱਲ ਲਈ ਗੰਭੀਰ ਯਤਨ ਕਰ ਰਹੀ ਹੈ।

ਇਹ ਵੀ ਪੜ੍ਹੋ: Punjab BJP: ਭਾਜਪਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਦਿੱਤਾ ਅਸਤੀਫਾ

ਪੰਜਾਬ ਭਵਨ ਵਿਖੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਹੋਈ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਜਿਹੜੀਆਂ ਮੰਗਾਂ ਵਿਭਾਗ ਪੱਧਰ ’ਤੇ ਤੁਰੰਤ ਹੱਲ ਹੋ ਸਕਦੀਆਂ ਹਨ, ਉਹਨਾਂ ਨੂੰ ਤੁਰੰਤ ਨਿਪਟਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਰਾਜ ਸਰਕਾਰ ਪੱਧਰ ’ਤੇ ਨਿਰਣੈ ਲੈ ਕੇ ਹੱਲ ਕਰਵਾਈਆਂ ਜਾ ਸਕਦੀਆਂ ਹਨ, ਉਹਨਾਂ ਬਾਰੇ ਵਿਭਾਗ ਵੱਲੋਂ ਮੁਕੰਮਲ ਤਜਵੀਜ਼ ਤਿਆਰ ਕਰਕੇ ਮੁੱਖ ਮੰਤਰੀ ਕੋਲ ਭੇਜੀ ਜਾਵੇਗੀ ਤਾਂ ਜੋ ਅਗਲੇ ਪੱਧਰ ’ਤੇ ਵੀ ਜਲਦੀ ਕਾਰਵਾਈ ਹੋ ਸਕੇ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਕੰਮਕਾਜੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਮਾਰਟ ਫੋਨ ਦੀ ਮੰਗ ਨੂੰ ਤਰਜ਼ੀਹੀ ਅਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਇਹ ਫੋਨ ਉਨ੍ਹਾਂ ਨੂੰ ਨਵੇਂ ਜ਼ਮਾਨੇ ਦੀਆਂ ਤਕਨੀਕੀ ਸਹੂਲਤਾਂ ਨਾਲ ਜੋੜਕੇ ਸਰਕਾਰੀ ਸਕੀਮਾਂ ਦੀ ਪਹੁੰਚ ਜ਼ਮੀਨੀ ਪੱਧਰ ਤੱਕ ਯਕੀਨੀ ਬਣਾਉਣ ਵਿੱਚ ਮੱਦਦਗਾਰ ਸਾਬਤ ਹੋਣਗੇ।

ਪੰਜਾਬ ਸਰਕਾਰ ਵਰਕਰਾਂ ਦੀ ਸਿਹਤ ਵੱਲ ਵੀ ਦੇ ਰਹੀ ਹੈ ਧਿਆਨ: ਡਾ. ਬਲਜੀਤ ਕੌਰ

ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਸਿਹਤ ਦੀ ਸੰਭਾਲ ਵੱਲ ਵੀ ਬਰਾਬਰ ਧਿਆਨ ਦੇ ਰਹੀ ਹੈ। ਇਸੇ ਸੰਦਰਭ ਵਿੱਚ ਵਿਭਾਗ ਵੱਲੋਂ ਪਹਿਲਾਂ ਹੀ ਸਾਰੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਈਕੇਵਾਈਸੀ ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜੋ ਉਨ੍ਹਾਂ ਨੂੰ ਹੈਲਥ ਸੁਰੱਖਿਆ ਸਹੂਲਤਾਂ ਉਪਲੱਬਧ ਕਰਵਾਉਣ ਵੱਲ ਇੱਕ ਅਹਿਮ ਕਦਮ ਸਾਬਤ ਹੋਵੇਗੀ।

ਅੰਤ ਵਿੱਚ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਹਰ ਵਰਕਰ ਦੇ ਹੱਕਾਂ ਦੀ ਪੂਰੀ ਰੱਖਿਆ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਵੀ ਵਰਕਰਾਂ ਦੀਆਂ ਮੰਗਾਂ ਅਤੇ ਸੁਝਾਵਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣ ਕੇ ਲੋਕ-ਭਲਾਈ ਲਈ ਨਵੇਂ ਕਦਮ ਚੁੱਕਦੀ ਰਹੇਗੀ। Punjab Anganwadi Worker