Government School Punjab - Sach Kahoon Punjabi

Government School Punjab: ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹਾਲਤ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਜਾਣੋ ਕੀ ਕੁਝ ਕਿਹਾ?
ਚੰਡੀਗੜ੍ਹ (ਹਿੰ.ਸ.)। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਸਿੱਖਿਆ ਨੀਤੀ ’ਤੇ ਤਿੱਖੇ ਸਵਾਲ ਚੁੱਕਦਿਆਂ ਦੋਸ਼ ਲਾਇਆ ਹੈ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ‘ਸਿੱਖਿਆ ਕ੍ਰਾਂਤੀ’ ਦੇ ਦਾਅਵੇ ਹਕੀਕਤ ਤੋਂ ਦੂਰ ਹਨ ਅਤੇ ਪਿਛਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਸਿਹਰਾ ‘ਆਪ’ ਸਰਕਾਰ ਆਪਣੇ ਸਿਰ ਬੰਨ੍ਹ ਰਹੀ ਹੈ।

‘ਵੜਿੰਗ ਵਿਦ ਵਾਰੀਅਰਜ਼’ ਦੇ ਪੰਜਵੇਂ ਸੈਸ਼ਨ ਦੌਰਾਨ ਲਾਈਵ ਗੱਲਬਾਤ ਕਰਦਿਆਂ ਵੜਿੰਗ ਨੇ ਕਿਹਾ ਕਿ ‘ਸਕੂਲ ਆਫ਼ ਐਮੀਨੈਂਸ’ ਦੇ ਨਾਂ ’ਤੇ ਸਰਕਾਰ ਜਿਨ੍ਹਾਂ ਸਕੂਲਾਂ ਨੂੰ ਆਪਣੀ ਉਪਲਬਧੀ ਦੱਸ ਰਹੀ ਹੈ, ਉਨ੍ਹਾਂ ਵਿੱਚੋਂ ਕਈ ਸਕੂਲ ਪਹਿਲਾਂ ਹੀ ਕਾਂਗਰਸ ਸਰਕਾਰ ਵੱਲੋਂ ਮਾਡਲ ਸਕੂਲਾਂ ਵਜੋਂ ਵਿਕਸਤ ਕੀਤੇ ਗਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਸਕੂਲਾਂ ਦਾ ਨਵੀਨੀਕਰਨ ਕਰਕੇ ਨਵਾਂ ਨਾਮ ਦੇ ਦਿੱਤਾ ਗਿਆ ਹੈ।

Read Also : ਮਿਡ-ਡੇ ਮੀਲ ਦੇ ਨਵੇਂ ਨਿਯਮਾਂ ਨੇ ਅਧਿਆਪਕਾਂ ਨੂੰ ‘ਪੜ੍ਹਨੇ’ ਪਾਇਆ

ਵੜਿੰਗ ਨੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਦੇ ਅੰਕੜਿਆਂ ’ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਥਾਵਾਂ ’ਤੇ ਅਸਲ ਵਿੱਚ 10-15 ਵਿਦਿਆਰਥੀ ਹੋਣ ਦੇ ਬਾਵਜੂਦ ਰਿਕਾਰਡ ਵਿੱਚ 100 ਤੱਕ ਦਾਖ਼ਲੇ ਦਿਖਾਏ ਗਏ ਹਨ। ਟੀਚਰਜ਼ ਡੈਮੋਕਰੇਟਿਕ ਫਰੰਟ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਥਿਤ ਤੌਰ ’ਤੇ 70 ਹਜ਼ਾਰ ਫ਼ਰਜ਼ੀ ਦਾਖ਼ਲਿਆਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਕੁਝ ਸਰਕਾਰੀ ਸਕੂਲਾਂ ਵਿੱਚ ਵੀ 30 ਤੋਂ 40 ਫ਼ੀਸਦੀ ਤੱਕ ਫ਼ਰਜ਼ੀ ਦਾਖ਼ਲਿਆਂ ਦਾ ਦਾਅਵਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ 28.23 ਲੱਖ ਤੋਂ ਘਟ ਕੇ ਲਗਭਗ 26.69 ਲੱਖ ਰਹਿ ਗਈ ਹੈ। ਵੜਿੰਗ ਨੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ, ਕਿਉਂਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ, ਮਿਡ-ਡੇਅ ਮੀਲ ਅਤੇ ਵਜ਼ੀਫ਼ੇ ਵਰਗੀਆਂ ਸਹੂਲਤਾਂ ਮਿਲਦੀਆਂ ਹਨ।

ਵੜਿੰਗ ਨੇ ਅਧਿਆਪਕਾਂ ਦੀ ਤਾਇਨਾਤੀ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਕੁਝ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਦੇ ਮੁਕਾਬਲੇ ਅਧਿਆਪਕ ਬਹੁਤ ਜ਼ਿਆਦਾ ਹਨ, ਜਦਕਿ ਕਈ ਸਕੂਲਾਂ ਵਿੱਚ ਅਧਿਆਪਕਾਂ ਦੀ ਭਾਰੀ ਘਾਟ ਹੈ। ਉਨ੍ਹਾਂ ਮੁਤਾਬਕ ਪੰਜਾਬ ਵਿੱਚ ਅਧਿਆਪਕਾਂ ਦੀਆਂ 18 ਹਜ਼ਾਰ ਤੋਂ ਵੱਧ ਅਸਾਮੀਆਂ ਖ਼ਾਲੀ ਹਨ।

ਇਸ ਤੋਂ ਇਲਾਵਾ ਉਨ੍ਹਾਂ ਦਾਅਵਾ ਕੀਤਾ ਕਿ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ 1927 ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ 1113 ਖ਼ਾਲੀ ਪਈਆਂ ਹਨ। ਵੜਿੰਗ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪੰਜਾਬ ਨੂੰ ਸਕੂਲੀ ਸਿੱਖਿਆ ਵਿੱਚ ‘ਨੰਬਰ ਇੱਕ’ ਬਣਾਉਣ ਦੇ ਦਾਅਵੇ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਨੂੰ ਸਿੱਖਿਆ ਖੇਤਰ ਨਾਲ ਜੁੜੇ ਅੰਕੜਿਆਂ ਅਤੇ ਖ਼ਾਲੀ ਅਸਾਮੀਆਂ ਬਾਰੇ ਪੰਜਾਬ ਦੇ ਲੋਕਾਂ ਨੂੰ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ।

Punjab Sikhya kranti: ਵਿਧਾਇਕ ਦਹੀਆ ਨੇ ਤਲਵੰਡੀ ਭਾਈ ਦੇ ਵੱਖ-ਵੱਖ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ ਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ : ਦਹੀਆ

Punjab Sikhya kranti: (ਬਸੰਤ ਸਿੰਘ ਬਰਾੜ) ਤਲਵੰਡੀ ਭਾਈ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪਿਛਲੇ ਤਿੰਨ ਸਾਲਾਂ ਦੌਰਾਨ ਰਾਜ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਵਿੱਚ ਵੱਡੀ ਪੱਧਰ ‘ਤੇ ਬਦਲਾਅ ਹੋਇਆ ਹੈ। ਇਹ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਆ ਨੇ ਅੱਜ ਤਲਵੰਡੀ ਭਾਈ ਦੇ ਸਰਕਾਰੀ ਪ੍ਰਾਇਮਰੀ ਸਕੂਲ ਬ੍ਰਾਂਚ / ਕੋ ਐਜੂਕੇਸ਼ਨ ਤਲਵੰਡੀ ਭਾਈ, ਸਰਕਾਰੀ ਪ੍ਰਾਇਮਰੀ / ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਲਵੰਡੀ ਭਾਈ, ਸਰਕਾਰੀ ਪ੍ਰਾਇਮਰੀ / ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਲਵੰਡੀ ਭਾਈ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ।

ਇਹ ਵੀ ਪੜ੍ਹੋ: Coronavirus. ਅਦਾਕਾਰਾ ਸ਼ਿਲਪਾ ਸ਼ਿਰੋਡਕਰ ਨੂੰ ਹੋਇਆ ਕੋਰੋਨਾ

ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ, ਬੀ.ਪੀ.ਈ.ਓ ਅਮ੍ਰਿਤਪਾਲ ਸਿੰਘ ਬਰਾੜ ਹਾਜ਼ਰ ਸਨ । ਇਸ ਮੌਕੇ ਉਨ੍ਹਾਂ ਕਿਹਾ ਕਿ ’ਪੰਜਾਬ ਸਿੱਖਿਆ ਕ੍ਰਾਂਤੀ‘ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਇਹ ਵਿਕਾਸ ਕਾਰਜ ਅਤੇ ਸੁਧਾਰ ਨੇ ਵਿਦਿਆਰਥੀਆਂ ਨੂੰ ਸਿੱਖਣ ਦਾ ਬਿਹਤਰ ਮਾਹੌਲ ਪ੍ਰਦਾਨ ਕੀਤਾ ਹੈ ਜੋ ਕਿ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਸਮਰੱਥ ਬਣਾਏਗਾ।

ਇਸ ਮੌਕੇ ਸੁਖਵਿੰਦਰ ਸਿੰਘ ਕਲਸੀ ਬਲਾਕ ਪ੍ਰਧਾਨ, ਐਮ.ਸੀ. ਸੰਦੀਪ ਮੰਗਲਾ, ਜਤਿੰਦਰ ਬਜਾਜ, ਜਗਦੀਪ ਸਿੰਘ ਬਰਾੜ, ਪਲਵਿੰਦਰ ਸਿੰਘ ਬਰਾੜ ਹਲਕਾ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਦਿਹਾਤੀ, ਤਲਵਿੰਦਰ ਸਿੰਘ ਖਾਲਸਾ ਕੋਆਰਡੀਨੇਟਰ ਫ਼ਿਰੋਜ਼ਪੁਰ ਦਿਹਾਤੀ ਵਿਭਾਗ, ਸਰਬਜੀਤ ਸਿੰਘ ਧਾਲੀਵਾਲ , ਇੰਦਰਜੀਤ ਸਿੰਘ ਖਾਲਸਾ, ਡਾਕਟਰ ਓਮ ਪ੍ਰਕਾਸ਼ ਸੇਠੀ, ਨਰਿੰਦਰ ਪਾਲ ਸਿੰਘ ਪ੍ਰਿੰਸੀਪਲ, ਨਿਰਮਲਾ ਕੁਮਾਰੀ ਇੰਚਾਰਜ, ਲਖਵਿੰਦਰਜੀਤ ਕੌਰ ਸੀ.ਐੱਚ.ਟੀ., ਨੀਰੂ ਬਜਾਜ ਐੱਚ.ਟੀ., ਕੁਲਵਿੰਦਰ ਸਿੰਘ ਐੱਚ.ਟੀ., ਸੁਨੀਲਾ ਤਾਇਲ ਐੱਚ ਟੀ, ਮਨਿੰਦਰ ਸਿੰਘ, ਕ੍ਰਿਸ਼ਨ ਚੋਪੜਾ ਤੋਂ ਇਲਾਵਾ ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ। Punjab Sikhya kranti