Ankita Bhandari Murder Case - Sach Kahoon Punjabi

Ankita Bhandari Murder Case: ਅੰਕਿਤਾ ਭੰਡਾਰੀ ਕਤਲ ਮਾਮਲੇ ਦੀ ਅਦਾਲਤ ਦੀ ਨਿਗਰਾਨੀ ਹੇਠ ਹੋਵੇ ਸੀਬੀਆਈ ਜਾਂਚ: ਕਾਂਗਰਸ
Ankita Bhandari Murder Case: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕਾਂਗਰਸ ਪਾਰਟੀ ਨੇ ਉੱਤਰਾਖੰਡ ਵਿੱਚ ਬਦਨਾਮ ਅੰਕਿਤਾ ਭੰਡਾਰੀ ਕਤਲ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕਰਦੇ ਹੋਏ, ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਜਾਂਚ ਦੀ ਮੰਗ ਕੀਤੀ ਹੈ। ਉੱਤਰਾਖੰਡ ਕਾਂਗਰਸ ਦੇ ਪ੍ਰਧਾਨ ਗਣੇਸ਼ ਗੋਦਿਆਲ ਨੇ ਮੰਗਲਵਾਰ ਨੂੰ ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਇੱਕ ਪ੍ਰੈਸ ਕਾਨਫਰੰਸ ਵਿੱਚ ਬੋਲਦਿਆਂ ਕਿਹਾ ਕਿ ਇਸ ਤਿੰਨ ਸਾਲ ਪੁਰਾਣੇ ਮਾਮਲੇ ਵਿੱਚ ਹਾਲ ਹੀ ਵਿੱਚ ਇੱਕ ਵੀਡੀਓ ਵਾਇਰਲ ਹੋਇਆ ਹੈ, ਜਿਸ ਵਿੱਚ ਕਤਲ ਵਿੱਚ ਇੱਕ ਸੀਨੀਅਰ ਭਾਜਪਾ ਨੇਤਾ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਹੈ।

ਇਹ ਖੁਲਾਸਾ ਇੱਕ ਔਰਤ ਨੇ ਭਾਜਪਾ ਵਰਕਰ ਹੋਣ ਦਾ ਦਾਅਵਾ ਕਰਦਿਆਂ ਕੀਤਾ ਹੈ। ਵੀਡੀਓ ਸਪੱਸ਼ਟ ਤੌਰ ’ਤੇ ਦਰਸਾਉਂਦਾ ਹੈ ਕਿ ਮੁਲਜ਼ਮ ਸੱਤਾਧਾਰੀ ਪਾਰਟੀ ਦਾ ਇੱਕ ਨੇਤਾ ਹੈ, ਅਤੇ ਜੇਕਰ ਸੀਬੀਆਈ ਮਾਮਲੇ ਦੀ ਜਾਂਚ ਕਰਦੀ ਹੈ, ਤਾਂ ਇਹ ਨਿਰਪੱਖ ਨਹੀਂ ਹੋਵੇਗਾ। ਇਸ ਲਈ, ਪੂਰੇ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ। Ankita Bhandari Murder Case

Read Also : ਮਨਰੇਗਾ ਸਕੀਮ ਨੂੰ ਖਤਮ ਕਰਨ ਵਿਰੁੱਧ ਨਰੇਗਾ ਮਜ਼ਦੂਰਾਂ ਨੇ ਕੀਤਾ ਰੋਸ ਮੁਜ਼ਾਹਰਾ

ਗੋਦਿਆਲ ਨੇ ਕਿਹਾ ਕਿ ਇੱਕ ਸਾਬਕਾ ਭਾਜਪਾ ਵਿਧਾਇਕ ਦੀ ਗੱਲਬਾਤ ਦੀ ਇੱਕ ਆਡੀਓ ਰਿਕਾਰਡਿੰਗ ਵੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਅੰਕਿਤਾ ਭੰਡਾਰੀ ਕਤਲ ਨਾਲ ਸਬੰਧਤ ਖੁਲਾਸੇ ਹੋਏ ਹਨ। ਉਨ੍ਹਾਂ ਨੇ ਪ੍ਰੈਸ ਕਾਨਫਰੰਸ ਵਿੱਚ ਪੱਤਰਕਾਰਾਂ ਨੂੰ ਇਹ ਆਡੀਓ ਵੀ ਸੁਣਾਇਆ। ਉਨ੍ਹਾਂ ਕਿਹਾ ਕਿ ਭਾਜਪਾ ਨੇਤਾ ’ਤੇ ਜ਼ਬਰ ਜਨਾਹ ਅਤੇ ਕਤਲ ਦੇ ਦੋਸ਼ ਲੱਗਣ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਅੰਕਿਤਾ ਭੰਡਾਰੀ ਦੇ ਜ਼ਬਰ ਜਨਾਹ ਅਤੇ ਕਤਲ ਦੀ ਘਟਨਾ ਤੋਂ ਤੁਰੰਤ ਬਾਅਦ, ਅੰਕਿਤਾ ਦੇ ਕਮਰੇ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ ਅਤੇ ਬਿਸਤਰਾ ਸਾੜ ਦਿੱਤਾ ਗਿਆ। ਇਹ ਸਪੱਸ਼ਟ ਤੌਰ ’ਤੇ ਇਸ ਪ੍ਰਭਾਵਸ਼ਾਲੀ ਨੇਤਾ ਨੂੰ ਬਚਾਉਣ ਲਈ ਸਬੂਤਾਂ ਨੂੰ ਨਸ਼ਟ ਕਰਨ ਦੀ ਸਾਜ਼ਿਸ਼ ਨੂੰ ਦਰਸਾਉਂਦਾ ਹੈ।

Ankita Bhandari Murder Case

ਕਾਂਗਰਸ ਨੇਤਾ ਨੇ ਕਿਹਾ ਕਿ ਦਿੱਲੀ ਆਉਣ ਅਤੇ ਪ੍ਰੈਸ ਕਾਨਫਰੰਸ ਕਰਨ ਦਾ ਮੇਰਾ ਟੀਚਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਸੁਨੇਹਾ ਪਹੁੰਚਾਉਣਾ ਹੈ। ਮੈਂ ਪ੍ਰਧਾਨ ਮੰਤਰੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਇਸ ਮਾਮਲੇ ਦੀ ਸੀਬੀਆਈ ਜਾਂਚ ਦਾ ਹੁਕਮ ਦੇਣ ਤਾਂ ਜੋ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ। ਅਸੀਂ ਹਮੇਸ਼ਾ ਕਿਹਾ ਹੈ ਕਿ ਜਦੋਂ ਵੀ ਪ੍ਰਧਾਨ ਮੰਤਰੀ ਉੱਤਰਾਖੰਡ ਦਾ ਦੌਰਾ ਕਰਦੇ ਹਨ, ਉਹ ਉੱਤਰਾਖੰਡ ਦੇ ਲੋਕਾਂ ਅਤੇ ਧੀਆਂ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹਨ ਅਤੇ ਉਨ੍ਹਾਂ ਨੂੰ ਅੰਕਿਤਾ ਭੰਡਾਰੀ ਮਾਮਲੇ ਵਿੱਚ ਸ਼ਾਮਲ ਲੋਕਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਇਹ ਔਰਤਾਂ ਦੀ ਇੱਜ਼ਤ ਨਾਲ ਜੁੜਿਆ ਮੁੱਦਾ ਹੈ ਅਤੇ ਇੱਕ ਵਿਆਪਕ, ਪਾਰਦਰਸ਼ੀ ਜਾਂਚ ਜ਼ਰੂਰੀ ਹੈ। ਸੀਬੀਆਈ ਨੂੰ ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਇਸ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ। ਸੀਬੀਆਈ ਸਰਕਾਰ ਦੇ ਦਬਾਅ ਹੇਠ ਕੰਮ ਕਰਦੀ ਹੈ ਤੇ ਅਜਿਹੀ ਸਥਿਤੀ ਵਿੱਚ ਸੱਤਾਧਾਰੀ ਪਾਰਟੀ ਦਾ ਇਹ ਸੀਨੀਅਰ ਨੇਤਾ ਜਾਂਚ ਨੂੰ ਪ੍ਰਭਾਵਿਤ ਕਰ ਸਕਦਾ ਹੈ, ਇਸ ਲਈ, ਇਸ ਜਾਂਚ ਪ੍ਰਕਿਰਿਆ ਵਿੱਚ ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਜ਼ਰੂਰੀ ਹੈ।

ਜ਼ਿਕਰਯੋਗ ਹੈ ਕਿ ਇਸ ਮੁੱਦੇ ’ਤੇ ਹਾਲ ਹੀ ਵਿੱਚ ਸੋਸ਼ਲ ਮੀਡੀਆ ’ਤੇ ਵਾਇਰਲ ਹੋਏ ਵੀਡੀਓ ਵਿੱਚ ਔਰਤ ਆਪਣੇ-ਆਪ ਨੂੰ ਭਾਜਪਾ ਵਰਕਰ ਦੱਸ ਰਹੀ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ, ਅੰਕਿਤਾ ਭੰਡਾਰੀ ਕਤਲ ਕੇਸ ਦਾ ਮੁੱਦਾ ਫਿਰ ਸੁਰਖੀਆਂ ਵਿੱਚ ਆ ਗਿਆ ਹੈ ਅਤੇ ਨਿਰਪੱਖ ਸੀਬੀਆਈ ਜਾਂਚ ਜ਼ਰੂਰੀ ਹੋ ਗਈ ਹੈ। ਪ੍ਰੈਸ ਕਾਨਫਰੰਸ ਦੌਰਾਨ, ਕਾਂਗਰਸੀ ਨੇਤਾ ਨੇ ਵਾਇਰਲ ਵੀਡੀਓ ਵੀ ਦਿਖਾਇਆ ਜਿਸ ਵਿੱਚ ਇਹ ਔਰਤ ਅੰਕਿਤਾ ਭੰਡਾਰੀ ਮਾਮਲੇ ਵਿੱਚ ਆਪਣਾ ਨਾਂਅ ਲੈ ਕੇ ਇੱਕ ਸੀਨੀਅਰ ਭਾਜਪਾ ਨੇਤਾ ਦੀ ਸ਼ਮੂਲੀਅਤ ਦਾ ਦਾਅਵਾ ਕਰ ਰਹੀ ਹੈ।

Ankita Bhandari: ਅੰਕਿਤਾ ਭੰਡਾਰੀ ਕਤਲ ਕੇਸ ਵਿੱਚ ਸ਼ਾਮਲ ਸਾਰੇ ਮੁਲਜ਼ਮ ਦੋਸ਼ੀ ਕਰਾਰ
Ankita Bhandari: ਦੇਹਰਾਦੂਨ, (ਆਈਏਐਨਐਸ)। ਕੋਟਦੁਆਰ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਸ਼ੁੱਕਰਵਾਰ ਨੂੰ ਉੱਤਰਾਖੰਡ ਦੇ ਬਹੁ-ਚਰਚਿਤ ਅੰਕਿਤਾ ਭੰਡਾਰੀ ਕਤਲ ਕੇਸ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਦੋਸ਼ੀ ਠਹਿਰਾਇਆ ਹੈ। ਇਨ੍ਹਾਂ ਮੁਲਜ਼ਮਾਂ ਵਿੱਚ ਪੁਲਕਿਤ ਆਰੀਆ, ਉਸ ਦੇ ਕਰਮਚਾਰੀ ਸੌਰਭ ਭਾਸਕਰ ਅਤੇ ਅੰਕਿਤ ਗੁਪਤਾ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੂੰ ਧਾਰਾ 302, 201, 354 ਤਹਿਤ ਦੋਸ਼ੀ ਪਾਇਆ ਗਿਆ ਹੈ। ਹੁਣ ਸਜ਼ਾ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Panchayats Of Faridkot: ਹਲਕਾ ਫਰੀਦਕੋਟ ਦੀਆਂ ਸਰਬਸੰਮਤੀ ਨਾਲ ਬਣੀਆ ਪੰਚਾਇਤਾਂ ਨੂੰ ਮਿਲਿਆ ਵੱਡਾ ਤੋਹਫਾ

ਇਸ ਦੌਰਾਨ, ਅਦਾਲਤ ਦੇ ਬਾਹਰ ਕਿਸੇ ਵੀ ਅਣਸੁਖਾਵੀਂ ਸਥਿਤੀ ਨੂੰ ਪੈਦਾ ਹੋਣ ਤੋਂ ਰੋਕਣ ਲਈ ਅਦਾਲਤ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਇਸ ਲਈ ਉਤਰਾਖੰਡ ਦੇ ਹੋਰ ਜ਼ਿਲ੍ਹਿਆਂ ਤੋਂ ਵੀ ਪੁਲਿਸ ਬਲ ਬੁਲਾਈ ਗਈ ਸੀ। ਇਸ ਤੋਂ ਪਹਿਲਾਂ, ਇਸ ਮਾਮਲੇ ਦੀ ਸੁਣਵਾਈ 19 ਮਈ ਨੂੰ ਖਤਮ ਹੋ ਗਈ ਸੀ। ਅਦਾਲਤ ਨੇ ਦੋਸ਼ੀ ਠਹਿਰਾਉਣ ਲਈ 30 ਮਈ ਦੀ ਤਰੀਕ ਤੈਅ ਕੀਤੀ ਸੀ।

ਸੁਣਵਾਈ ਦੌਰਾਨ ਅਦਾਲਤ ਵਿੱਚ ਕੁੱਲ 47 ਗਵਾਹ ਪੇਸ਼ ਕੀਤੇ

ਇਸ ਮਾਮਲੇ ਦੀ ਸੁਣਵਾਈ 30 ਜਨਵਰੀ 2023 ਨੂੰ ਸ਼ੁਰੂ ਹੋਈ ਸੀ। ਐਸਆਈਟੀ ਨੇ ਇਸ ਮਾਮਲੇ ਵਿੱਚ 500 ਪੰਨਿਆਂ ਦੀ ਚਾਰਜਸ਼ੀਟ ਵੀ ਦਾਇਰ ਕੀਤੀ ਸੀ। ਦੋ ਸਾਲ ਅੱਠ ਮਹੀਨੇ ਚੱਲੀ ਇਸ ਸੁਣਵਾਈ ਦੌਰਾਨ ਅਦਾਲਤ ਵਿੱਚ ਕੁੱਲ 47 ਗਵਾਹ ਪੇਸ਼ ਕੀਤੇ ਗਏ। ਤੁਹਾਨੂੰ ਦੱਸ ਦੇਈਏ ਕਿ 18 ਸਤੰਬਰ, 2022 ਨੂੰ, ਵਨੰਤਰਾ ਰਿਜ਼ੋਰਟ ਵਿੱਚ ਰਿਸੈਪਸ਼ਨਿਸਟ ਅੰਕਿਤਾ ਭੰਡਾਰੀ ਦੀ ਹੱਤਿਆ ਕਰ ਦਿੱਤੀ ਗਈ ਸੀ ਅਤੇ ਉਸਦੀ ਲਾਸ਼ ਨੂੰ ਚੀਲਾ ਵਿੱਚ ਸ਼ਕਤੀ ਨਹਿਰ ਵਿੱਚ ਸੁੱਟ ਦਿੱਤਾ ਗਿਆ ਸੀ। ਘਰ ਦੀ ਆਰਥਿਕ ਹਾਲਤ ਮਾੜੀ ਹੋਣ ਕਾਰਨ ਅੰਕਿਤਾ ਨੇ ਰਿਸੈਪਸ਼ਨਿਸਟ ਵਜੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ। ਉਸਨੂੰ ਨੌਕਰੀ ‘ਤੇ ਲੱਗੇ 20 ਦਿਨ ਵੀ ਪੂਰੇ ਨਹੀਂ ਹੋਏ ਸਨ ਕਿ ਉਹ 18 ਸਤੰਬਰ 2022 ਨੂੰ ਲਾਪਤਾ ਹੋ ਗਈ।

8 ਸਤੰਬਰ 2022 ਨੂੰ ਲਾਪਤਾ ਹੋ  ਸੀ Ankita Bhandari

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ, ਅੰਕਿਤਾ ਦੇ ਪਿਤਾ ਬੀਰੇਂਦਰ ਸਿੰਘ ਲਗਾਤਾਰ ਤਿੰਨ ਦਿਨਾਂ ਤੱਕ ਪੌੜੀ, ਮੁਨੀ ਕੀ ਰੇਤੀ ਅਤੇ ਰਿਸ਼ੀਕੇਸ਼ ਵਿੱਚ ਘੁੰਮਦੇ ਰਹੇ। ਇਸ ਤੋਂ ਬਾਅਦ ਉਸਨੂੰ ਕੰਦਾਖਲ ਚੌਕੀ ਭੇਜ ਦਿੱਤਾ ਗਿਆ, ਪਰ ਉੱਥੋਂ ਵੀ ਉਸਨੂੰ ਨਿਰਾਸ਼ ਵਾਪਸ ਪਰਤਣਾ ਪਿਆ। ਇਹ ਦੋਸ਼ ਲਗਾਇਆ ਗਿਆ ਸੀ ਕਿ ਪੁਲਿਸ ਪ੍ਰਸ਼ਾਸਨ ਨੇ ਇਸ ਮਾਮਲੇ ਵਿੱਚ ਕੋਈ ਤਸੱਲੀਬਖਸ਼ ਕਾਰਵਾਈ ਨਹੀਂ ਕੀਤੀ। ਇਸ ਤੋਂ ਬਾਅਦ ਜਦੋਂ ਮਾਮਲਾ ਤੇਜ਼ ਹੋਇਆ, ਤਾਂ ਇਸਨੂੰ 22 ਸਤੰਬਰ 2022 ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।

ਇਸ ਤੋਂ ਬਾਅਦ ਪੁਲਿਸ ਨੇ ਉਸੇ ਰਾਤ ਪੁਲਕਿਤ ਆਰੀਆ ਅਤੇ ਉਸਦੇ ਦੋ ਹੋਰ ਸਾਥੀਆਂ ਸੌਰਭ ਭਾਸਕਰ ਅਤੇ ਅੰਕਿਤ ਗੁਪਤਾ ਨੂੰ ਗ੍ਰਿਫਤਾਰ ਕਰ ਲਿਆ। ਇਸ ਤੋਂ ਬਾਅਦ, 24 ਸਤੰਬਰ 2022 ਨੂੰ, ਅੰਕਿਤਾ ਭੰਡਾਰੀ ਦੀ ਲਾਸ਼ ਚੀਲਾ ਨਦੀ ਤੋਂ ਬਰਾਮਦ ਕੀਤੀ ਗਈ। ਇਸ ਘਟਨਾ ਨੇ ਉੱਤਰਾਖੰਡ ਦੇ ਆਮ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ ਸੀ। ਲੋਕ ਸੜਕਾਂ ‘ਤੇ ਉਤਰ ਆਏ ਅਤੇ ਇਸ ਕਤਲ ਵਿੱਚ ਸ਼ਾਮਲ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। Ankita Bhandari