Punjab AAP News - Sach Kahoon Punjabi

AAP News: ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ 'ਤੇ ਕਥਿਤ ਤੌਰ 'ਤੇ ਕੀਤੀ ਗਈ ਸ਼ੱਕੀ ਕਾਲ 'ਤੇ ਕੀਤੀ ਚਿੰਤਾ ਪ੍ਰਗਟ
Punjab News: ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਦੇ ਹੁਸ਼ਿਆਰਪੁਰ ਤੋਂ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ 'ਤੇ ਆਈ ਇੱਕ ਸ਼ੱਕੀ ਫ਼ੋਨ ਕਾਲ 'ਤੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ। ਡਾਕਟਰ ਚੱਬੇਵਾਲ ਨੇ ਇਸ ਘਟਨਾ ਨੂੰ ਬੇਹੱਦ ਸ਼ੱਕੀ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਚਾਲਾਂ 'ਆਪ' ਆਗੂਆਂ ਵਿਰੁੱਧ ਖੇਡੀ ਜਾ ਰਹੀ ਗੰਦੀ ਅਤੇ ਨਿਰਾਸ਼ਾਜਨਕ ਰਾਜਨੀਤੀ ਨੂੰ ਦਰਸਾਉਂਦੀਆਂ ਹਨ। ਇੱਕ ਬਿਆਨ ਵਿੱਚ ਡਾਕਟਰ ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਬੀਤੇ ਕੱਲ੍ਹ ਉਨ੍ਹਾਂ ਦਾ ਜਨਮ ਦਿਨ ਹੋਣ ਕਾਰਨ ਉਨ੍ਹਾਂ ਨੂੰ ਸਵੇਰ ਤੋਂ ਹੀ ਕਾਫੀ ਫ਼ੋਨ ਆ ਰਹੇ ਸਨ। ਇਸੇ ਦੌਰਾਨ ਸਵੇਰੇ ਕਰੀਬ 8:45 ਵਜੇ ਉਨ੍ਹਾਂ ਨੂੰ ਇੱਕ ਅਜੀਬ ਫ਼ੋਨ ਕਾਲ ਆਈ। ਉਨ੍ਹਾਂ ਦੱਸਿਆ ਕਿ ਫ਼ੋਨ ਕਰਨ ਵਾਲੇ ਨੇ ਪਹਿਲਾਂ ਉਨ੍ਹਾਂ ਨੂੰ ਪੁੱਛਿਆ ਕਿ ਕੀ ਆਪ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਜੀ ਬੋਲ ਰਹੇ ਹਨ?" ਜਿਸ 'ਤੇ ਉਨ੍ਹਾਂ ਨੇ ਆਪਣੀ ਪਛਾਣ ਦੀ ਪੁਸ਼ਟੀ ਕੀਤੀ।

ਡਾਕਟਰ ਚੱਬੇਵਾਲ ਨੇ ਦੱਸਿਆ ਕਿ ਇਸ ਤੋਂ ਬਾਅਦ ਕਾਲ ਕਰਨ ਵਾਲੇ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਤੁਹਾਡੇ ਨਾਲ ਗੱਲ ਕਰਨਾ ਚਾਹੁੰਦੇ ਹਨ। ਉਨ੍ਹਾਂ ਜਵਾਬ ਦਿੱਤਾ ਕਿ ਕਾਲ ਕਨੈਕਟ ਕੀਤੀ ਜਾ ਸਕਦੀ ਹੈ। ਥੋੜ੍ਹੀ ਦੇਰ ਬਾਅਦ ਫ਼ੋਨ 'ਤੇ ਦੂਜੀ ਆਵਾਜ਼ ਆਈ ਜਿਸ ਨੇ ਉਨ੍ਹਾਂ ਨੂੰ ਜਨਮ ਦਿਨ ਦੀ ਨਿੱਘੀ ਵਧਾਈ ਦਿੱਤੀ। ਇਸ ਤੋਂ ਬਾਅਦ ਕਾਲ ਕਰਨ ਵਾਲੇ ਨੇ ਕਥਿਤ ਤੌਰ 'ਤੇ ਉਨ੍ਹਾਂ ਦੀ ਮੌਜੂਦਗੀ ਬਾਰੇ ਪੁੱਛਿਆ। ਜਦੋਂ ਡਾਕਟਰ ਚੱਬੇਵਾਲ ਨੇ ਦੱਸਿਆ ਕਿ ਉਹ ਆਪਣੇ ਲੋਕ ਸਭਾ ਹਲਕੇ ਹੁਸ਼ਿਆਰਪੁਰ ਵਿੱਚ ਹਨ, ਤਾਂ ਕਾਲ ਕਰਨ ਵਾਲੇ ਨੇ ਉਨ੍ਹਾਂ ਨੂੰ ਕਿਹਾ ਕਿ ਜਦੋਂ ਵੀ ਤੁਸੀਂ ਦਿੱਲੀ ਆਓ, ਤਾਂ ਮੈਨੂੰ ਜ਼ਰੂਰ ਮਿਲਣਾ।

Read Also : Sanjeev Arora: ਆਮ ਆਦਮੀ ਪਾਰਟੀ ਦੇ ਮੰਤਰੀ ’ਤੇ ਈਡੀ ਦਾ ਵੱਡਾ ਐਕਸ਼ਨ, ਕੀਤੀ ਛਾਪੇਮਾਰੀ

ਡਾਕਟਰ ਚੱਬੇਵਾਲ ਨੇ ਕਿਹਾ ਕਿ ਹਾਲਾਂਕਿ ਉੱਪਰੀ ਤੌਰ 'ਤੇ ਇਹ ਗੱਲਬਾਤ ਆਮ ਜਾਪਦੀ ਸੀ, ਪਰ ਕਾਲ ਦੇ ਕਈ ਪਹਿਲੂਆਂ ਨੇ ਤੁਰੰਤ ਉਨ੍ਹਾਂ ਦੇ ਮਨ ਵਿੱਚ ਸ਼ੱਕ ਪੈਦਾ ਕਰ ਦਿੱਤਾ। ਉਨ੍ਹਾਂ ਇਸ਼ਾਰਾ ਕੀਤਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਕਾਲਾਂ ਆਮ ਤੌਰ 'ਤੇ ਸਰਕਾਰੀ ਲੈਂਡਲਾਈਨ ਨੰਬਰਾਂ ਤੋਂ ਆਉਂਦੀਆਂ ਹਨ, ਜਦੋਂ ਕਿ ਇਹ ਕਾਲ ਇੱਕ ਅਸਾਧਾਰਨ ਨੰਬਰ ਤੋਂ ਆਈ ਸੀ। ਉਨ੍ਹਾਂ ਅੱਗੇ ਕਿਹਾ ਕਿ ਗ੍ਰਹਿ ਮੰਤਰੀ ਹੋਣ ਦਾ ਦਾਅਵਾ ਕਰਨ ਵਾਲੀ ਉਹ ਆਵਾਜ਼ ਵੀ ਉਨ੍ਹਾਂ ਨੂੰ ਅਸਲੀ ਨਹੀਂ ਲੱਗੀ। ਉਨ੍ਹਾਂ ਕਿਹਾ ਕਿ ਸ਼ੁਰੂ ਤੋਂ ਹੀ ਇਸ ਕਾਲ ਬਾਰੇ ਕੁਝ ਅਜੀਬ ਅਤੇ ਸ਼ੱਕੀ ਮਹਿਸੂਸ ਹੋ ਰਿਹਾ ਸੀ। ਆਵਾਜ਼ ਅਸਲੀ ਨਹੀਂ ਲੱਗ ਰਹੀ ਸੀ ਅਤੇ ਸਾਰਾ ਘਟਨਾਕ੍ਰਮ ਸ਼ਕੀ ਜਾਪਦਾ ਸੀ।

'ਆਪ' ਸਾਂਸਦ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਉਨ੍ਹਾਂ ਨੇ ਰਸਮੀ ਤੌਰ 'ਤੇ ਐਸਐਸਪੀ ਹੁਸ਼ਿਆਰਪੁਰ ਨਾਲ ਸੰਪਰਕ ਕੀਤਾ ਹੈ ਅਤੇ ਇਸ ਕਾਲ ਦੀ ਵਿਸਤ੍ਰਿਤ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸ਼ੱਕੀ ਸੰਪਰਕ ਦੇ ਸਰੋਤ, ਮਕਸਦ ਅਤੇ ਇਸ ਦੇ ਪਿੱਛੇ ਮੌਜੂਦ ਵਿਅਕਤੀਆਂ ਦੀ ਪਛਾਣ ਕੀਤੀ ਜਾਵੇ। ਡਾਕਟਰ ਚੱਬੇਵਾਲ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਦੇਸ਼ ਵਿੱਚ ਵਿਰੋਧੀ ਧਿਰ ਦੇ ਆਗੂਆਂ ਵਿਰੁੱਧ ਵਰਤੀਆਂ ਜਾ ਰਹੀਆਂ ਪਿਛਲੇ ਦਰਵਾਜ਼ੇ ਦੀ ਰਾਜਨੀਤੀ ਅਤੇ ਦਬਾਅ ਦੀਆਂ ਚਾਲਾਂ ਨੂੰ ਬੇਨਕਾਬ ਕਰਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 'ਆਪ' ਆਗੂ ਅਜਿਹੇ ਸ਼ੱਕੀ ਤਰੀਕਿਆਂ ਤੋਂ ਨਾ ਤਾਂ ਡਰਨਗੇ ਅਤੇ ਨਾ ਹੀ ਕਿਸੇ ਜਾਲ ਵਿੱਚ ਫਸਣਗੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੋਈ ਸਿਆਸੀ ਹੇਰਾਫੇਰੀ ਲਈ ਸੰਵਿਧਾਨਕ ਅਹੁਦਿਆਂ ਜਾਂ ਸੀਨੀਅਰ ਆਗੂਆਂ ਦੇ ਨਾਂ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਤਾਂ ਇਹ ਬੇਹੱਦ ਗੰਭੀਰ ਮਾਮਲਾ ਹੈ ਅਤੇ ਇਸ ਦੀ ਜਾਂਚ ਹੋਣੀ ਲਾਜ਼ਮੀ ਹੈ।

Sanjeev Arora: ਆਮ ਆਦਮੀ ਪਾਰਟੀ ਦੇ ਮੰਤਰੀ ’ਤੇ ਈਡੀ ਦਾ ਵੱਡਾ ਐਕਸ਼ਨ, ਕੀਤੀ ਛਾਪੇਮਾਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਇੱਕ ਸ਼ਕਤੀਸ਼ਾਲੀ ਮੰਤਰੀ ਸੰਜੀਵ ਅਰੋੜਾ ’ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਨਾਲ-ਨਾਲ ਦਿੱਲੀ ਤੇ ਗੁਰੂਗ੍ਰਾਮ ਦੇ ਸਥਾਨਾਂ ’ਤੇ ਮਾਰੇ ਗਏ ਹਨ। 15 ਈਡੀ ਵਾਹਨਾਂ ਦਾ ਕਾਫਲਾ ਚੰਡੀਗੜ੍ਹ ਦੇ ਸੈਕਟਰ 2 ਵਿਖੇ ਇੱਕੋ ਸਮੇਂ ਪਹੁੰਚਿਆ ਤੇ ਪੂਰੇ ਘਰ ਨੂੰ ਘੇਰ ਲਿਆ। ਇਸ ਤੋਂ ਬਾਅਦ, ਸੀਆਰਪੀਐਫ ਜਵਾਨਾਂ ਨੂੰ ਅਹਾਤੇ ਦੇ ਬਾਹਰ ਤਾਇਨਾਤ ਕੀਤਾ ਗਿਆ। ਕਿਸੇ ਨੂੰ ਵੀ ਘਰ ’ਚ ਦਾਖਲ ਹੋਣ ਜਾਂ ਬਾਹਰ ਨਿਕਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।

Read Also : Punjab Council Elections: ਪੰਜਾਬ ਵਿੱਚ ਕੌਂਸਲ ਚੋਣਾਂ ਦੀ ਤਿਆਰੀ ਮੁਕੰਮਲ, ਅੱਜ-ਭਲਕ ਹੋ ਸਕਦੈ ਐਲਾਨ

ਇਹ ਇਸ ਸਾਲ ਤੀਜੀ ਵਾਰ ਹੈ ਤੇ ਇਸ ਮਹੀਨੇ ਦੂਜੀ ਵਾਰ ਹੈ, ਜਦੋਂ ਈਡੀ ਨੇ ਸੰਜੀਵ ਅਰੋੜਾ ’ਤੇ ਛਾਪਾ ਮਾਰਿਆ ਹੈ। ਜਾਣਕਾਰੀ ਅਨੁਸਾਰ, ਇਸ ਸਮੇਂ ਚਾਰ ਵੱਖ-ਵੱਖ ਥਾਵਾਂ ’ਤੇ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਇਲਾਵਾ, ਹੈਂਪਟਨ ਸਕਾਈ ਰਿਐਲਟੀ ਲਿਮਟਿਡ ਦੇ ਦਫਤਰਾਂ ’ਤੇ ਵੀ ਛਾਪੇਮਾਰੀ ਕੀਤੀ ਗਈ। ਹਾਸਲ ਹੋਏ ਵੇਰਵਿਆਂ ਮੁਤਾਬਕ, ਜਾਂਚ ’ਚ ਖੁਲਾਸਾ ਹੋਇਆ ਹੈ ਕਿ ਸੰਜੀਵ ਅਰੋੜਾ ਆਪਣੀ ਕੰਪਨੀ ਰਾਹੀਂ 100 ਕਰੋੜ ਰੁਪਏ ਤੋਂ ਵੱਧ ਦੇ ਮੋਬਾਈਲ ਫੋਨ ਖਰੀਦਦਾਰੀ ਦੇ ਰਿਕਾਰਡ ਤਿਆਰ ਕਰਕੇ ਵੱਡੇ ਪੱਧਰ ’ਤੇ ਮਨੀ ਲਾਂਡਰਿੰਗ ’ਚ ਸ਼ਾਮਲ ਸਨ। ਇਸ ਤੋਂ ਬਾਅਦ, ਉਸਨੇ ਇਨ੍ਹਾਂ ਸਾਮਾਨਾਂ ਦੇ ਨਿਰਯਾਤ ਦੀ ਵਰਤੋਂ ਦੁਬਈ ਤੋਂ ਭਾਰਤ ਵਾਪਸ ਫੰਡਾਂ ਦੀ ‘ਰਾਊਂਡ-ਟ੍ਰਿਪਿੰਗ’ ਜਾਂ ਗੈਰ-ਕਾਨੂੰਨੀ ਵਾਪਸੀ ਦੀ ਸਹੂਲਤ ਲਈ ਕੀਤੀ।

ਈਡੀ ਦੇ ਛਾਪਿਆਂ ਨੇ ਪੰਜਾਬ ਦੀ ‘ਆਪ’ ਸਰਕਾਰ ਤੋਂ ਗੁੱਸੇ ਭਰੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ। ਸੰਗਰੂਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ, ‘ਪੰਜਾਬ ’ਤੇ ਬੁਰੀ ਨਜ਼ਰ ਪਾਉਣ ਦੀ ਹਿੰਮਤ ਨਾ ਕਰੋ, ਪੰਜਾਬੀ ਉਨ੍ਹਾਂ ਅੱਖਾਂ ਨੂੰ ਕੱਢ ਦੇਣਗੇ।’ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਈਡੀ ਦੇ ਛਾਪਿਆਂ ਦਾ ਅਸਲ ਉਦੇਸ਼ ਕਾਲੇ ਧਨ ਦਾ ਪਤਾ ਲਾਉਣਾ ਨਹੀਂ ਹੈ, ਸਗੋਂ ਵਿਅਕਤੀਆਂ ਨੂੰ ਭਾਜਪਾ ’ਚ ਸ਼ਾਮਲ ਹੋਣ ਲਈ ਮਜਬੂਰ ਕਰਨਾ ਹੈ। ‘ਕੁਝ ਦਿਨ ਪਹਿਲਾਂ, ਉਨ੍ਹਾਂ ਨੇ ਅਸ਼ੋਕ ਮਿੱਤਲ ਦੇ ਘਰ ਛਾਪਾ ਮਾਰਿਆ। ਛਾਪਾ ਦੋ ਦਿਨ ਜਾਰੀ ਰਿਹਾ, ਤੇ ਤੀਜੇ ਦਿਨ, ਮਿੱਤਲ ਭਾਜਪਾ ’ਚ ਸ਼ਾਮਲ ਹੋ ਗਿਆ।’ AAP News

ਸੱਚਾਈ ਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ: ਹਰਜੋਤ ਬੈਂਸ
Punjab AAP News: ਭਾਜਪਾ ਨੇ 100 ਕਰੋੜ ਦੇ ਘੁਟਾਲੇ ਦਾ ਸ਼ੋਰ ਮਚਾਇਆ ਪਰ ਇੱਕ ਚਵੰਨੀ ਵੀ ਨਹੀਂ ਮਿਲੀ, ਇਹ ਕੇਜਰੀਵਾਲ ਨੂੰ ਰੋਕਣ ਲਈ ਸਿਰਫ਼ ਘਟੀਆ ਸਿਆਸੀ ਸਾਜ਼ਿਸ਼ ਸੀ: ਬੈਂਸ

ਚੰਡੀਗੜ੍ਹ । ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁਖਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵੱਲੋਂ ਬਰੀ ਕੀਤੇ ਜਾਣ ਦੇ ਫੈਸਲੇ ‘ਤੇ ਕਿਹਾ ਕਿ ਅੱਜ ਦਾ ਦਿਨ ਭਾਰਤੀ ਲੋਕਤੰਤਰ ਦੇ ਇਤਿਹਾਸ ਵਿੱਚ ‘ਸੱਚਾਈ ਅਤੇ ਇਮਾਨਦਾਰੀ’ ਦੀ ਸਭ ਤੋਂ ਵੱਡੀ ਜਿੱਤ ਵਜੋਂ ਦਰਜ ਹੋਵੇਗਾ।

ਮੰਤਰੀ ਬੈਂਸ ਨੇ ਭਾਜਪਾ ‘ਤੇ ਹਮਲਾ ਬੋਲਦਿਆਂ ਕਿਹਾ ਕਿ ਆਪ ਆਗੂਆਂ ਨੂੰ ਅਦਾਲਤ ਵੱਲੋਂ ਬਰੀ ਕੀਤਾ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਜਾਂਚ ਏਜੰਸੀਆਂ ਕੋਲ ਕੋਈ ਠੋਸ ਆਧਾਰ ਨਹੀਂ ਸੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ 100 ਕਰੋੜ ਦੇ ਫਰਜ਼ੀ ਘੁਟਾਲੇ ਦਾ ਸ਼ੋਰ ਮਚਾਇਆ, ਪਰ ਜ਼ਮੀਨੀ ਪੱਧਰ ‘ਤੇ ਇੱਕ ਚਵੰਨੀ ਵੀ ਬਰਾਮਦ ਨਹੀਂ ਹੋਈ। ਇਹ ਸਪੱਸ਼ਟ ਹੋ ਗਿਆ ਹੈ ਕਿ ਪੂਰਾ ਕੇਸ ਸਿਰਫ਼ ਅਰਵਿੰਦ ਕੇਜਰੀਵਾਲ ਦੀ ਵਧਦੀ ਲੋਕਪ੍ਰਿਯਤਾ ਨੂੰ ਰੋਕਣ ਲਈ ਬੁਣੀ ਗਈ ਇੱਕ ਘਟੀਆ ਸਿਆਸੀ ਸਾਜ਼ਿਸ਼ ਸੀ। ਜਾਂਚ ਏਜੰਸੀਆਂ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਗਈ, ਜੋ ਅੱਜ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ।

Read Also : ਕੈਬਿਨੇਟ ਮੰਤਰੀ ਸੰਜੀਵ ਅਰੋੜਾ ਵੱਲੋਂ ਵਜ਼ੀਰਾਬਾਦ, ਮੰਡੀ ਗੋਬਿੰਦਗੜ੍ਹ ਵਿਖੇ ਕਾਰਗਿਲ ਦੇ ਦੱਖਣੀ ਏਸ਼ੀਆ ਦੇ ਸਭ ਤੋਂ ਵੱਡੇ ਪਸ਼ੂ ਚਾਰੇ ਦੇ ਨਿਰਮਾਣ ਪਲਾਂਟ ਦਾ ਉਦਘਾਟਨ

ਕੇਂਦਰ ਦੀ ਭਾਜਪਾ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਤਿੱਖਾ ਹਮਲਾ ਬੋਲਦਿਆਂ ਬੈਂਸ ਨੇ ਕਿਹਾ ਕਿ ਕੇਂਦਰ ਦੀ ਸ਼ਹਿ ‘ਤੇ ਮਨੀਸ਼ ਸਿਸੋਦੀਆ ਨੂੰ ਦੋ ਸਾਲ ਅਤੇ ਅਰਵਿੰਦ ਕੇਜਰੀਵਾਲ ਨੂੰ ਛੇ ਮਹੀਨੇ ਤੱਕ ਸਲਾਖਾਂ ਪਿੱਛੇ ਰੱਖਿਆ ਗਿਆ। ਇਨ੍ਹਾਂ ਲੋਕਾਂ ਨੇ ਇਹ ਵੀ ਨਹੀਂ ਸੋਚਿਆ ਕਿ ਮਨੀਸ਼ ਸਿਸੋਦੀਆ ਦੀ ਪਤਨੀ ਗੰਭੀਰ ਬੀਮਾਰੀ ਨਾਲ ਜੂਝ ਰਹੀ ਸੀ ਅਤੇ ਅਰਵਿੰਦ ਕੇਜਰੀਵਾਲ ਸ਼ੂਗਰ ਦੇ ਮਰੀਜ਼ ਹਨ। ਰਾਜਨੀਤੀ ਆਪਣੀ ਜਗ੍ਹਾ ਹੈ, ਪਰ ਵਿਰੋਧੀਆਂ ਨੇ ਅਣਮਨੁੱਖਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਅੱਜ ਅਦਾਲਤ ਦੇ ਫੈਸਲੇ ਨੇ ਇਨ੍ਹਾਂ ਤਾਨਾਸ਼ਾਹੀ ਤਾਕਤਾਂ ਦੇ ਮੂੰਹ ‘ਤੇ ਕਰਾਰਾ ਤਮਾਚਾ ਜੜਿਆ ਹੈ।

ਮੰਤਰੀ ਬੈਂਸ ਨੇ ਕਿਹਾ ਕਿ ਪੂਰਾ ਦੇਸ਼ ਹੁਣ ਸਮਝ ਚੁੱਕਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਰਾਜਨੀਤੀ ‘ਕੰਮ ਦੀ ਰਾਜਨੀਤੀ’ ਹੈ। ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਅਤੇ ਵਿਸ਼ਵ ਪੱਧਰੀ ਹਸਪਤਾਲਾਂ ਦੀ ਉਸਾਰੀ ਹੀ ਉਹ ਅਸਲੀ ‘ਅਪਰਾਧ’ ਸੀ, ਜਿਸ ਦੀ ਸਜ਼ਾ ਉਨ੍ਹਾਂ ਨੂੰ ਦੇਣ ਦੀ ਕੋਸ਼ਿਸ਼ ਕੀਤੀ ਗਈ, ਪਰ ਗੁਰੂ ਸਾਹਿਬ ਦੀ ਕਿਰਪਾ ਸਦਕਾ ਸੱਚ ਦੀ ਜਿੱਤ ਹੋਈ।

ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਰੋਧੀਆਂ ਨੂੰ ਚੇਤਾਵਨੀ ਦਿੰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਇਹ ਫੈਸਲਾ ਆਉਣ ਵਾਲੇ ਸਮੇਂ ਲਈ ਇੱਕ ਸ਼ੁਭ ਸੰਕੇਤ ਹੈ। ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਸੀਂ 2022 ਦੇ ਆਪਣੇ ਹੀ ਰਿਕਾਰਡ ਨੂੰ ਧਵਸਤ ਕਰ ਦਿਆਂਗੇ। ਜਨਤਾ ਵਿਰੋਧੀਆਂ ਦੇ ਹਰ ਜ਼ੁਲਮ ਦਾ ਹਿਸਾਬ ਵੋਟ ਦੀ ਚੋਟ ਨਾਲ ਲਵੇਗੀ। ਉਨ੍ਹਾਂ ਕਿਹਾ ਕਿ 2029 ਵਿੱਚ ਦੇਸ਼ ਦੀ ਰਾਜਨੀਤੀ ਦੀ ਕਮਾਨ ਅਰਵਿੰਦ ਕੇਜਰੀਵਾਲ ਸੰਭਾਲਣਗੇ ਅਤੇ ਭਾਰਤ ਨੂੰ ‘ਆਪ’ ਦੇ ਦਿੱਲੀ-ਪੰਜਾਬ ਮਾਡਲ ਦੀ ਤਰਜ਼ ‘ਤੇ ਵਿਕਾਸ ਦੀਆਂ ਨਵੀਆਂ ਉਚਾਈਆਂ ‘ਤੇ ਲੈ ਕੇ ਜਾਣਗੇ।