Cabinet Minister Punjab - Sach Kahoon Punjabi

School News: ਸ਼ਹੀਦ ਊਧਮ ਸਿੰਘ ਸਕੂਲ ਆਫ਼ ਐਮੀਨੈਂਸ ਹੋਇਆ ਅਪਗ੍ਰੇਡ, ਕੈਬਨਿਟ ਮੰਤਰੀ ਵੱਲੋਂ ਉਦਘਾਟਨ
1.87 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੀ ਇਮਾਰਤ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਘਾਟਨ

School News: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਹਲਕਾ ਸੁਨਾਮ ਵਿੱਚ ਸ਼ੁਰੂ ਕੀਤੇ ਵਿਕਾਸ ਕਾਰਜਾਂ ਦੀ ਕਵਾਇਦ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਸਕੂਲ ਆਫ਼ ਐਮੀਨੈਂਸ ਦੀ ਕਾਇਆ ਕਲਪ ਕਰਨ ਉਪਰੰਤ ਵਿਰਾਸਤੀ ਇਮਾਰਤ ਦਾ ਉਦਘਾਟਨ ਕੀਤਾ। 1.87 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਹ ਸਕੂਲ ਇਲਾਕੇ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਿੱਚ ਬਹੁਤ ਅਹਿਮ ਸਥਾਨ ਰੱਖਦਾ ਹੈ।

ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਕੂਲ ਦੀ ਇਮਾਰਤ 1905 ਵਿੱਚ ਬਣੀ ਸੀ ਅਤੇ ਕਿਸੇ ਸਮੇਂ ਸ਼ਹੀਦ ਊਧਮ ਸਿੰਘ ਜੀ ਇਸ ਸਕੂਲ ਵਿੱਚ ਪੜ੍ਹਦੇ ਹੁੰਦੇ ਸਨ। ਇਸ ਸਕੂਲ ਨਾਲ ਸ਼ਹੀਦ ਊਧਮ ਸਿੰਘ ਜੀ ਦੀਆਂ ਯਾਦਾਂ ਜੁੜੀਆਂ ਹੋਈਆਂ ਹਨ। ਪਿਛਲੀਆਂ ਸਰਕਾਰਾਂ ਨੇ ਇਸ ਸਕੂਲ ਦੀ ਦਸ਼ਾ ਸੁਧਾਰਨ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ। ਜਿਸ ਕਾਰਨ ਇਸ ਸਕੂਲ ਦੀ ਹੋਂਦ ਨੂੰ ਵੀ ਖਤਰਾ ਪੈਦਾ ਹੋ ਗਿਆ ਸੀ।

ਸਿੱਖਿਆ, ਸਿਹਤ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਹਮੇਸ਼ਾਂ ਹੀ ਤਰਜੀਹ ਰਹੇਗੀ : ਕੈਬਨਿਟ ਮੰਤਰੀ ਅਮਨ ਅਰੋੜਾ

ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ਉਤੇ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਦੋਂ ਨੀਅਤ ਅਤੇ ਨੀਤੀ ਸਾਫ਼ ਹੋਵੇ ਉਥੇ ਕੋਈ ਵੀ ਕੰਮ ਨਹੀਂ ਰੁਕਦਾ। ਪਿਛਲੀਆਂ ਸਰਕਾਰਾਂ ਦੀ ਖੋਟੀ ਨੀਅਤ ਅਤੇ ਮਾੜੀਆਂ ਨੀਤੀਆਂ ਕਾਰਨ ਸੂਬਾ ਵਿਕਾਸ ਪੱਖੋਂ ਕਾਫ਼ੀ ਪਛੜ ਗਿਆ ਸੀ। ਪਰ ਜਦੋਂ ਤੋਂ ਆਪ ਪਾਰਟੀ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਤਰਜੀਹੀ ਤੌਰ ’ਤੇ ਸਰਬਪੱਖੀ ਵਿਕਾਸ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Punjab Police Action: ਨਸ਼ਾ ਤਸਕਰ ਵੱਲੋਂ ਸਰਕਾਰੀ ਥਾਂ ’ਤੇ ਬਣਾਇਆ ਘਰ ਪੁਲਿਸ ਨੇ ਢਾਹਿਆ

ਉਹਨਾਂ ਕਿਹਾ ਕਿ ਇਸ ਸਕੂਲ ਦੀ ਕਾਇਆ ਕਲਪ ਕਰਨ ਦੀ ਮੰਗ ਕਾਫੀ ਸਮਾਂ ਪਹਿਲਾਂ ਰੱਖੀ ਗਈ ਸੀ। ਜਿਸਨੂੰ ਅੱਜ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੂਰਾ ਕੀਤਾ ਹੈ। ਉਹਨਾਂ ਕਿਹਾ ਕਿ ਜਿਹੜੇ ਕੰਮ ਪਿਛਲੇ 75 ਸਾਲਾਂ ਵਿੱਚ ਨਹੀਂ ਹੋਏ ਉਹ ਅੱਜ ਪਹਿਲ ਦੇ ਆਧਾਰ ਉੱਤੇ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਸੁਨਾਮ ਸ਼ਹੀਦ ਊਧਮ ਸਿੰਘ ਜੀ ਦੀ ਧਰਤੀ ਹੈ ਜਿਸਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਪਿਤਾ ਬਾਬੂ ਭਗਵਾਨ ਦਾਸ ਨੇ ਇਹੀ ਸਿੱਖਿਆ ਦਿੱਤੀ ਹੈ ਕਿ ਰਾਜਨੀਤੀ ਵਿੱਚ ਚੰਮ ਨਹੀਂ, ਕੰਮ ਪਿਆਰਾ ਹੋਣਾ ਚਾਹੀਦਾ ਹੈ। ਹਲਕੇ ਵਿੱਚ ਹਰੇਕ ਜ਼ਰੂਰੀ ਕੰਮ ਨੂੰ ਤਰਜੀਹੀ ਤੌਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਅਗਲੇ ਇੱਕ ਸਾਲ ਵਿੱਚ ਇਲਾਕੇ ਦਾ ਕੋਈ ਵੀ ਕੰਮ ਬਕਾਇਆ ਨਹੀਂ ਰਹੇਗਾ।

ਇਲਾਕਾ ਨਿਵਾਸੀਆਂ ਨੂੰ ਦਿੱਤੀ ਵਧਾਈ

ਉਹਨਾਂ ਵਿਦਿਆਰਥੀਆਂ ਨੂੰ ਸੁਨਿਹਰੇ ਭਵਿੱਖ ਲਈ ਸ਼ੁੱਭ ਇੱਛਾਵਾਂ ਦਿੰਦਿਆਂ ਕਿਹਾ ਕਿ ਕਾਮਯਾਬ ਹੋਣ ਲਈ ਟੀਚੇ ਨਿਰਧਾਰਤ ਹੋਣੇ ਲਾਜ਼ਮੀ ਹੁੰਦੇ ਹਨ। ਉਹਨਾਂ ਉਮੀਦ ਪ੍ਰਗਟਾਈ ਕਿ ਜਲਦੀ ਹੀ ਇਸ ਸਕੂਲ ਤੋਂ ਪੜ੍ਹ ਕੇ ਬੱਚੀਆਂ ਵੱਖ-ਵੱਖ ਖੇਤਰਾਂ ਵਿੱਚ ਆਪਣਾ ਅਤੇ ਪੰਜਾਬ ਦਾ ਨਾਂਅ ਰੌਸ਼ਨ ਕਰਨਗੀਆਂ। ਉਹਨਾਂ ਨੇ ਜਿੱਥੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ ਉਥੇ ਹੀ ਸੁਨਿਹਰੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕਿ ਚੰਗਾ ਬੁਨਿਆਦੀ ਢਾਂਚਾ ਮਿਲਣ ਨਾਲ ਬੱਚਿਆਂ ਦੇ ਆਤਮ ਵਿਸ਼ਵਾਸ ਵਿੱਚ ਵਾਧਾ ਹੋਇਆ ਹੈ ਅਤੇ ਗੱਲਬਾਤ ਦੇ ਸਲੀਕੇ ਵਿੱਚ ਵੱਡਾ ਬਦਲਾਅ ਆਇਆ ਹੈ। ਸਮਾਗਮ ਦੌਰਾਨ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ਼੍ਰੀ ਐੱਮ ਕੇ ਅਰਵਿੰਦ ਕੁਮਾਰ, ਐਸ ਡੀ ਐਮ ਸ਼੍ਰੀ ਪ੍ਰਮੋਦ ਸਿੰਗਲਾ, ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਵਿਦਿਆਰਥਣਾਂ ਹਾਜ਼ਰ ਸਨ। School News

Cabinet Minister Punjab: ਪੱਤਰਕਾਰਾਂ ਦੇ ਸੁਆਲਾਂ ’ਚ ਹੀ ਉਲਝੇ ਕੈਬਨਿਟ ਮੰਤਰੀ ਸੌਂਦ, ਨਹੀਂ ਦੇ ਸਕੇ ਏਜੰਡੇ ਸਬੰਧੀ ਕੋਈ ਸਪੱਸ਼ਟ ਜੁਆਬ
Cabinet Minister Punjab: ਮੰਤਰੀ ਨੂੰ ਉਲਝਿਆ ਵੇਖ ਕੇ ਜੁਆਬ ਦੇਣ ਲਈ ਭਗਵੰਤ ਮਾਨ ਨੇ ਅੱਗੇ ਕੀਤਾ ਆਈਏਐੈੱਸ ਅਧਿਕਾਰੀ

ਪ੍ਰੈਸ ਕਾਨਫਰੰਸ ਵਿੱਚ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠੇ ਸੌਂਦ, ਭਗਵੰਤ ਮਾਨ ਨੂੰ ਬੈਠਣਾ ਪਿਆ ਦੂਜੀ ਕੁਰਸੀ ’ਤੇ | Cabinet Minister Punjab

Cabinet Minister Punjab: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਲੇਬਰ ਅਤੇ ਉਦਯੋਗ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਬੁੱਧਵਾਰ ਨੂੰ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਆਪਣੇ ਹੀ ਖ਼ੁਦ ਦੇ ਏਜੰਡੇ ਦੀ ਪੂਰੀ ਤਿਆਰੀ ਕਰਕੇ ਹੀ ਨਹੀਂ ਆਏ, ਜਿਸ ਕਾਰਨ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਵੱਲੋਂ ਇੱਕ ਤੋਂ ਬਾਅਦ ਇੱਕ ਪੁੱਛੇ ਜਾ ਰਹੇ ਸੁਆਲਾਂ ਵਿੱਚ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਇੰਨੇ ਜ਼ਿਆਦਾ ਉਲਝ ਗਏ ਕਿ ਉਨ੍ਹਾਂ ਨੂੰ ਕੀਤੇ ਜਾ ਰਹੇ ਸੁਆਲਾਂ ਦਾ ਜੁਆਬ ਦੇਣ ਲਈ ਆਈਏਐੱਸ ਅਧਿਕਾਰੀ ਨੂੰ ਆਪਣੀ ਸੀਟ ਤੋਂ ਖੜ੍ਹੇ ਹੁੰਦੇ ਹੋਏ ਜੁਆਬ ਤੱਕ ਦੇਣਾ ਪਿਆ।

ਫਿਰ ਵੀ ਜਦੋਂ ਪੱਤਰਕਾਰ ਸੰਤੁਸ਼ਟ ਨਾ ਹੋਏ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਹਿਣਾ ਪੈ ਗਿਆ ਅੱਜ ਤਾਂ ਸਿਰਫ਼ ਕੈਬਨਿਟ ’ਚ ਇਹ ਖਰੜਾ ਪਾਸ ਕੀਤਾ ਗਿਆ ਹੈ, ਇਸ ਦਾ ਬਿੱਲ ਤਿਆਰ ਕਰਕੇੇ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ, ਇਸ ਲਈ ਬਿਲ ਪੇਸ਼ ਕਰਨ ਮੌਕੇ ਸਾਰੀ ਜਾਣਕਾਰੀ ਦੇ ਦਿੱਤੀ ਜਾਵੇਗੀ ਅਤੇ ਪੱਤਰਕਾਰਾਂ ਵੱਲੋਂ ਖੜ੍ਹੇ ਕੀਤੇ ਜਾ ਰਹੇ ਸੁਆਲ ਤੇ ਖ਼ਦਸ਼ੇ ਵੀ ਦੂਰ ਕੀਤੇ ਜਾਣਗੇ।

Cabinet Minister Punjab

ਇਸ ਪ੍ਰੈਸ ਕਾਨਫਰੰਸ ਦੇ ਸ਼ੁਰੂ ਹੋਣ ਤੋਂ ਪਹਿਲਾਂ ਵੀ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਪ੍ਰੈਸ ਕਾਨਫਰੰਸ ਵਾਲੀ ਥਾਂ ’ਤੇ ਆਏ ਤਾਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਆਪਣੀ ਕੁਰਸੀ ’ਤੇ ਬੈਠਣ ਦੀ ਥਾਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਲਈ ਲਾਈ ਗਈ ਵੱਡੀ ਕੁਰਸੀ ’ਤੇ ਬੈਠ ਗਏ, ਜਦੋਂਕਿ ਭਗਵੰਤ ਮਾਨ ਨੂੰ ਨਾਲ ਲਾਈ ਛੋਟੀ ਕੁਰਸੀ ’ਤੇ ਬੈਠਣਾ ਪਿਆ।

Read Also : Punjab News: ਪੰਜਾਬ ਦੇ ਇਹ ਜ਼ਿਲ੍ਹੇ ਨੂੰ 11 ਜੂਨ ਨੂੰ ਮਿਲੇਗਾ ਵੱਡਾ ਤੋਹਫ਼ਾ!

ਹੋਇਆ ਇੰਜ ਕਿ ਪੰਜਾਬ ਦੀ ਕੈਬਨਿਟ ਮੀਟਿੰਗ ਵਿੱਚ ਪੰਜਾਬ ਦੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਦੇਣ ਲਈ ਇੱਕ ਏਜੰਡਾ ਪੇਸ਼ ਕੀਤਾ ਗਿਆ ਸੀ ਅਤੇ ਇਸ ਏਜੰਡੇ ਨੂੰ ਪਾਸ ਕਰਨ ਤੋਂ ਬਾਅਦ ਜਾਣਕਾਰੀ ਦੇਣ ਲਈ ਪ੍ਰੈਸ ਕਾਨਫਰੰਸ ਰੱਖੀ ਗਈ ਸੀ। ਪ੍ਰੈਸ ਕਾਨਫਰੰਸ ਮੁੱਖ ਮੰਤਰੀ ਰਿਹਾਇਸ਼ ’ਤੇ ਰੱਖੇ ਹੋਣ ਕਰਕੇ ਇਹ ਤੈਅ ਸੀ ਕਿ ਕੈਬਨਿਟ ਮੰਤਰੀ ਦੇ ਨਾਲ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਵੀ ਪ੍ਰੈਸ ਕਾਨਫਰੰਸ ’ਚ ਹਿੱਸਾ ਲੈਣਗੇ।

Cabinet Minister Punjab

ਬੁੱਧਵਾਰ ਦੁਪਹਿਰ ਨੂੰ ਤੈਅ ਸਮੇਂ ’ਤੇ ਪ੍ਰੈਸ ਕਾਨਫਰੰਸ ਸ਼ੁਰੂ ਹੋਈ ਤਾਂ ਇਸ ਏਜੰਡੇ ਬਾਰੇ ਜਾਣਕਾਰੀ ਦੇਣ ਲੱਗ ਪਏ। ਜਿਸ ਤੋਂ ਬਾਅਦ ਪੱਤਰਕਾਰਾਂ ਵੱਲੋਂ ਜਦੋਂ ਅੱਜ ਪਾਸ ਕੀਤੇ ਏਜੰਡੇ ਨਾਲ ਪੰਜਾਬ ਵਿੱਚ ਲੇਬਰ ਦੇ ਸੋਸ਼ਣ ਦਾ ਖਦਸ਼ਾ ਜ਼ਾਹਰ ਕਰਦਿਆਂ ਇੱਕ ਤੋਂ ਬਾਅਦ ਇੱਕ ਸੁਆਲ ਪੁੱਛੇ ਜਾ ਰਹੇ ਸਨ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਸੁਆਲਾਂ ਦੇ ਜੁਆਬ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦੇਣ ਲਈ ਕਹਿ ਦਿੱਤਾ ਪਰ ਸੌਂਦ ਇਨ੍ਹਾਂ ਕਿਸੇ ਵੀ ਸੁਆਲਾਂ ਦੇ ਜੁਆਬ ਨਾ ਦੇ ਸਕੇ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੁਆਬ ਦੇਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਕੋਲ ਵੀ ਜ਼ਿਆਦਾ ਜਾਣਕਾਰੀ ਨਹੀਂ ਸੀ, ਜਿਸ ਤੋਂ ਬਾਅਦ ਮੌਕੇ ’ਤੇ ਮੌਜ਼ੂਦ ਵਿਭਾਗੀ ਆਈਏਐੱਸ ਅਧਿਕਾਰੀ ਨੂੰ ਅੱਗੇ ਕਰਦੇ ਹੋਏ ਜੁਆਬ ਦੇਣ ਲਈ ਕਿਹਾ ਗਿਆ।

ਵਿਭਾਗੀ ਅਧਿਕਾਰੀ ਵੀ ਪੱਤਰਕਾਰਾਂ ਨੂੰ ਸੰਤੁਸ਼ਟ ਨਹੀਂ ਕਰ ਸਕਿਆ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਿਤੀ ਨੂੰ ਸਮਝਦੇ ਹੋਏ ਕਿਹਾ ਕਿ ਇਹ ਸਿਰਫ਼ ਖਰੜਾ ਹੈ, ਜਦੋਂ ਕਿ ਬਿੱਲ ਤਿਆਰ ਹੋਣਾ ਹੈ ਅਤੇ ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਾਰਾ ਕੁਝ ਇਸ ਬਿੱਲ ਵਿੱਚ ਪਾ ਦਿੱਤਾ ਜਾਵੇਗਾ।