Sangrur News - Sach Kahoon Punjabi

Sangrur News: ਗੁਲਜਾਰ ਸਿੰਘ ਮੌਤ ਮਾਮਲੇ ’ਚ ਵੱਡਾ ਐਕਸ਼ਨ, ਸਰਪੰਚ ਸਮੇਤ ਪੰਜ ਖ਼ਿਲਾਫ਼ ਕੇਸ ਦਰਜ
ਸੰਗਰੂਰ (ਨਰੇਸ਼ ਕੁਮਾਰ)। ਪਿੰਡ ਤੂਰਬਣਜਾਰਾ ਦੇ ਰਹਿਣ ਵਾਲੇ ਗੁਲਜਾਰ ਸਿੰਘ ਵੱਲੋਂ ਕਥਿਤ ਤੌਰ ’ਤੇ ਕੋਈ ਜ਼ਹਿਰੀਲੀ ਚੀਜ਼ ਖਾਣ ਦਾ ਮਾਮਲਾ ਸਾਹਮਣੇ ਆਇਆ ਸੀ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਇਲਾਜ ਲਈ ਡੀਐਮਸੀ ਲੁਧਿਆਣਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਕੱਲ੍ਹ ਉਸ ਦੀ ਮੌਤ ਹੋ ਗਈ।

ਪਰਿਵਾਰ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਕਿ ਪਿੰਡ ਤੂਰਬਣਜਾਰਾ ਦੇ ਕੁਝ ਵਿਅਕਤੀਆਂ ਵੱਲੋਂ ਗੁਲਜਾਰ ਸਿੰਘ ਨੂੰ ਕਥਿਤ ਤੌਰ ’ਤੇ ਡਰਾ-ਧਮਕਾ ਕੇ ਸਲਫਾਸ ਖਾਣ ਲਈ ਮਜਬੂਰ ਕੀਤਾ ਗਿਆ ਸੀ। ਮਾਮਲੇ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

Read Also : ਸੰਗਰੂਰ ’ਚ ਨਸ਼ੇ ਦੀ ਵਿਕਰੀ ’ਤੇ ਮੰਤਰੀ ਨੂੰ ਸਵਾਲ ਪੁੱਛਣ ਵਾਲੇ ਵਿਅਕਤੀ ਦੀ ਮੌਤ

ਪੁਲਿਸ ਵੱਲੋਂ ਜਿਨ੍ਹਾਂ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ, ਉਨ੍ਹਾਂ ਵਿੱਚ ਬਲਜੀਤ ਸਿੰਘ, ਬਲਜਿੰਦਰ ਕੌਰ (ਸਰਪੰਚ), ਸੁਖਦੇਵ ਸਿੰਘ, ਵਿੱਕੀ ਸਿੰਘ (ਪੰਚਾਇਤ ਮੈਂਬਰ) ਅਤੇ ਗੋਨਾ ਸਿੰਘ, ਸਾਰੇ ਵਾਸੀ ਤੂਰਬਣਜਾਰਾ, ਸ਼ਾਮਲ ਹਨ। ਪੁਲਿਸ ਨੇ ਇਸ ਮਾਮਲੇ ਵਿੱਚ BNS ਦੀ ਧਾਰਾ 108 ਅਤੇ SC/ST ਐਕਟ ਦੀਆਂ ਧਾਰਾਵਾਂ 3(1)(r) ਅਤੇ 3(1)(s) ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਸਰਪੰਚ ਦੇ ਪਤੀ ਬਲਜੀਤ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਜੁੜੇ ਤੱਥਾਂ ਅਤੇ ਦੋਸ਼ਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

Sangrur News: ਮੋਹਨਜੀਤ ਦੀ ਕਥਿਤ ਮਾਰ-ਕੁੱਟ ਦਾ ਮਾਮਲਾ ਗਰਮਾਇਆ
ਸੰਗਰੂਰ (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ)। ਸ਼ੇਰੋਂ ਪਿੰਡ ਦੇ ਨੌਜਵਾਨ ਮੋਹਨਜੀਤ ਸਿੰਘ ਦੀ ਕਥਿਤ ਮਾਰ-ਕੁੱਟ ਦਾ ਮਾਮਲਾ ਤੂਲ ਫੜ ਗਿਆ ਹੈ। ਮੋਹਨਜੀਤ ਨੂੰ ਜ਼ਖਮੀ ਹਾਲਤ ’ਚ ਸੰਗਰੂਰ ਦੇ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖ਼ਲ ਕਰਵਾਇਆ ਗਿਆ। ਅੱਜ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਮੋਹਨਜੀਤ ਦਾ ਪਤਾ ਲੈਣ ਲਈ ਸਰਕਾਰੀ ਹਸਪਤਾਲ ਪੁੱਜੇ ਉਨ੍ਹਾਂ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਮੌਜ਼ੂਦ ਰਹੇ।

ਬਾਜਵਾ ਨੇ ਕਿਹਾ ਕਿ ਲੋਕਤੰਤਰ ’ਚ ਸਵਾਲ ਕਰਨ ਦਾ ਹੱਕ ਹਰੇਕ ਨੂੰ ਹੈ ਪਰ ਮੋਹਨਜੀਤ ਵੱਲੋਂ ਨਸ਼ਿਆਂ ਦੀ ਰੋਕਥਾਮ ਬਾਰੇ ਮੁੱਖ ਮੰਤਰੀ ਨੂੰ ਕੀਤਾ ਗਿਆ ਸਵਾਲ, ਉਨ੍ਹਾਂ ਨੂੰ ਪਸੰਦ ਨਹੀਂ ਆਇਆ, ਜਿਸ ਕਾਰਨ ਪੁਲਿਸ ਵੱਲੋਂ ਮੋਹਨਜੀਤ ਦੀ ਬੁਰੀ ਤਰ੍ਹਾਂ ਮਾਰ-ਕੁੱਟ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਮੋਹਨਜੀਤ ਦੀਆਂ ਵੀਡੀਓ ਤੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਸ ਦਾ ਬੁਰੀ ਤਰ੍ਹਾਂ ਸਰੀਰਕ ਸ਼ੋਸ਼ਣ ਕੀਤਾ ਗਿਆ ਤੇ ਉਸ ਨੂੰ ਅਣਮਨੁੱਖੀ ਤਸੀਹੇ ਦਿੱਤੇ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਇਸ ਸਬੰਧੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਵੀ ਪੱਤਰ ਲਿਖ ਕੇ ਇਨਸਾਫ਼ ਦੀ ਮੰਗ ਕੀਤੀ ਹੈ।

Read Also : ਰੋਹਿਤ ’ਤੇ ਉਮਰ ’ਚ ਗੜਬੜ ਕਾਰਨ ਵੱਡੀ ਕਾਰਵਾਈ, ਲੱਗੀ ਦੋ ਸਾਲ ਦੀ ਪਾਬੰਦੀ

ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਲੰਘੀ ਦੇਰ ਸ਼ਾਮ ਉਨ੍ਹਾਂ ਨੇ ਮੋਹਨਜੀਤ ਨੂੰ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾ ਕੇ ਐੱਮਐੱਲਆਰ ਕਟਵਾਈ ਹੈ ਜਦੋਂ ਕਿ ਹਸਪਤਾਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਮੋਹਨਜੀਤ ਦੀ ਗੱਲ ਹੀ ਨਹੀਂ ਸੁਣੀ ਜਾ ਰਹੀ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਲੱਖਾ ਸਿਧਾਣਾ ਵੱਲੋਂ ਵੀ ਸੰਗਰੂਰ ਪਹੁੰਚ ਕੇ ਇਸ ਘਟਨਾ ਲਈ ਸਰਕਾਰ ਦੀ ਅਲੋਚਨਾ ਕੀਤੀ ਗਈ। ਦੂਜੇ ਪਾਸੇ ਸ਼ਾਮ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਸਪਤਾਲ ਪਹੁੰਚੇ ਤੇ ਮੋਹਨਜੀਤ ਦਾ ਪਤਾ ਲਿਆ ਉਨ੍ਹਾਂ ਨੇ ਵੀ ਕਿਹਾ ਕਿ ਧਰਨਿਆਂ ’ਚੋਂ ਨਿੱਕਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੁਣ ਖੁਦ ਸਵਾਲ ਕਰਨ ਵਾਲੇ ਚੁੱਭਣ ਲੱਗੇ ਹਨ। ਉਨ੍ਹਾਂ ਕਿਹਾ ਕਿ ਮੋਹਨਜੀਤ ਨਾਲ ਜਿਹੜਾ ਕੁਝ ਹੋਇਆ ਉਹ ਬਹੁਤ ਹੀ ਮੰਦਭਾਗਾ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਸਮਾਗਮ ’ਚ ਸ਼ੇਰੋਂ ਪਿੰਡ ਦੇ ਨੌਜਵਾਨ ਮੋਹਨਜੀਤ ਸਿੰਘ ਨੇ ਕਾਲੀਆਂ ਝੰਡੀਆਂ ਵਿਖਾ ਕੇ ਆਪਣਾ ਰੋਸ ਜ਼ਾਹਰ ਕੀਤਾ ਸੀ, ਜਿਸ ਪਿੱਛੋਂ ਪੁਲਿਸ ਵੱਲੋਂ ਉਸ ਨੂੰ ਕਾਬੂ ਕਰਕੇ ਹਿਰਾਸਤ ’ਚ ਲੈ ਲਿਆ ਸੀ ਮੋਹਨਜੀਤ ਨੇ ਪੁਲਿਸ ’ਤੇ ਦੋਸ਼ ਲਾਇਆ ਕਿ ਹਿਰਾਸਤ ’ਚ ਲੈ ਕੇ ਪੁਲਿਸ ਨੇ ਉਸ ਨਾਲ ਅਣਮਨੁੱਖੀ ਤਸ਼ੱਦਦ ਕੀਤਾ, ਜਿਸ ਕਾਰਨ ਉਹ ਜ਼ਖਮੀ ਹਾਲਤ ’ਚ ਸਰਕਾਰੀ ਹਸਪਤਾਲ ਸੰਗਰੂਰ ਵਿਖੇ ਦਾਖ਼ਲ ਹੋਇਆ

ਘਟਨਾ ਦੀ ਨਿੰਦਾ ਕਰਦਾ ਹਾਂ, ਪਰ ਮੈਡੀਕਲ ਰਿਪੋਰਟ ਤੋਂ ਸਾਹਮਣੇ ਆਵੇਗਾ ਸੱਚ : ਕਿਹਾ, ਪੁਲਿਸ ਅਧਿਕਾਰੀਆਂ ਨੇ ਕੁੱਟਮਾਰ ਤੋਂ ਕੀਤਾ ਇਨਕਾਰ

ਚੰਡੀਗੜ੍ਹ (ਅਸ਼ਵਨੀ ਚਾਵਲਾ)। ਸੁਨਾਮ ਦੇ ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਲੋਕ ਮਿਲਣੀ ਸਮਾਗਮ ਦੌਰਾਨ ਕਾਲਾ ਝੰਡਾ ਦਿਖਾਉਣ ਵਾਲੇ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਵੱਲੋਂ ਕਥਿਤ ਤੌਰ ’ਤੇ ਤਸ਼ੱਦਦ ਕੀਤੇ ਜਾਣ ਦਾ ਮਾਮਲਾ ਭਖ ਗਿਆ ਹੈ। ਮਾਮਲੇ ’ਤੇ ਹੁਣ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ।

ਅਮਨ ਅਰੋੜਾ ਨੇ ਕਿਹਾ ਕਿ ਉਹ ਪੂਰੇ ਘਟਨਾਕ੍ਰਮ ਦੀ ਨਿੰਦਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਦੀ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਹੋਈ ਹੈ। ਅਧਿਕਾਰੀਆਂ ਨੇ ਉਨ੍ਹਾਂ ਨੂੰ ਕਿਹਾ ਹੈ ਕਿ ਮੋਹਨਜੀਤ ਸਿੰਘ ਨਾਲ ਕੋਈ ਮਾਰ-ਕੁੱਟ ਨਹੀਂ ਕੀਤੀ ਗਈ। ਅਰੋੜਾ ਮੁਤਾਬਿਕ ਪੁਲਿਸ ਅਧਿਕਾਰੀਆਂ ਨੇ ਆਪਣੇ ਬੱਚਿਆਂ ਦੀ ਸਹੁੰ ਚੁੱਕ ਕੇ ਵੀ ਇਸ ਗੱਲ ਤੋਂ ਇਨਕਾਰ ਕੀਤਾ ਹੈ।

ਅਮਨ ਅਰੋੜਾ ਨੇ ਕਿਹਾ ਕਿ ਮੋਹਨਜੀਤ ਸਿੰਘ ਦੀ ਮੈਡੀਕਲ ਜਾਂਚ ਇਸ ਮਾਮਲੇ ’ਚ ਅਹਿਮ ਹੋਵੇਗੀ। ਉਨ੍ਹਾਂ ਕਿਹਾ ਕਿ ਮੈਡੀਕੋ-ਲੀਗਲ ਰਿਪੋਰਟ (ਐੱਮਐੱਲਆਰ) ਤੋਂ ਪਤਾ ਲੱਗੇਗਾ ਕਿ ਨੌਜਵਾਨ ਦੇ ਸਰੀਰ ’ਤੇ ਮੌਜੂਦ ਸੱਟਾਂ ਕਿਵੇਂ ਲੱਗੀਆਂ ਹਨ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਐੱਸਐੱਸਪੀ ਨਾਲ ਵੀ ਗੱਲ ਕੀਤੀ ਹੈ। ਐੱਸਐੱਸਪੀ ਵੱਲੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਨੌਜਵਾਨ ਦੇ ਸਰੀਰ ’ਤੇ ਦਿਖਾਈ ਦੇ ਰਹੀਆਂ ਸੱਟਾਂ ਬਹੁਤ ਤਾਜ਼ਾ ਹਨ ਤੇ ਇਹ ਦੋ ਦਿਨ ਪੁਰਾਣੀਆਂ ਨਹੀਂ ਲੱਗਦੀਆਂ। ਮੰਤਰੀ ਨੇ ਕਿਹਾ ਕਿ ਐੱਮਐੱਲਆਰ ’ੱਚ ਇਹ ਸਪੱਸ਼ਟ ਹੋ ਜਾਵੇਗਾ ਕਿ ਸੱਟਾਂ ਆਪਣੇ ਆਪ ਲੱਗੀਆਂ ਹਨ ਜਾਂ ਕਿਸੇ ਤਰ੍ਹਾਂ ਦੀ ਕਥਿਤ ਤਸ਼ੱਦਦ ਦੀ ਘਟਨਾ ਵਾਪਰੀ ਹੈ।

Welfare Work: ਡੇਰਾ ਸ਼ਰਧਾਲੂਆਂ ਨੇ ਲਾਪਤਾ ਮੰਦਬੁੱਧੀ ਬਜ਼ੁਰਗ ਨੂੰ ਪਰਿਵਾਰ ਨਾਲ ਮਿਲਾਇਆ
Welfare Work: ਸੰਗਰੂਰ (ਨਰੇਸ਼ ਕੁਮਾਰ)। ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਨਾਲ ਬਲਾਕ ਸੰਗਰੂਰ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਨੇ ਇੱਕ ਮੰਦਬੁੱਧੀ ਬਜ਼ੁਰਗ ਨੂੰ ਉਸ ਦੇ ਪਰਿਵਾਰਿਕ ਮੈਂਬਰਾਂ ਨਾਲ ਮਿਲਾ ਕੇ ਇਨਸਾਨੀਅਤ ਦਾ ਫਰਜ਼ ਨਿਭਾਇਆ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਾ. ਇੰਸਪੈਕਟਰ ਜਗਰਾਜ ਸਿੰਘ ਨੇ ਦੱਸਿਆ ਕਿ ਇੱਕ ਮੰਦਬੁੱਧੀ ਬਜ਼ੁਰਗ ਲਾਵਾਰਿਸ ਹਾਲਤ ’ਚ ਪਿੰਡ ਭਿੰਡਰਾਂ ਵਿਖੇ ਗਲੀਆਂ ’ਚ ਘੁੰਮਦਾ ਮਿਲਿਆ ਸੀ ਇਸ ਸਬੰਧੀ ਸੂਚਨਾ ਪ੍ਰੇਮੀ ਲਖਵੀਰ ਲੱਖੀ ਇੰਸਾਂ ਭਿੰਡਰਾਂ ਨੇ ਸਾਡੀ ਟੀਮ ਮੈਂਬਰਾਂ ਨੂੰ ਦਿੱਤੀ ਇਸ ਉਪਰੰਤ ਸਾਡੀ ਟੀਮ ਮੈਂਬਰਾਂ ਨੇ ਤੁਰੰਤ ਪਹੁੰਚ ਕੇ ਮੰਦਬੁੱਧੀ ਬਜ਼ੁਰਗ ਨੂੰ ਸੰਭਾਲਿਆ ਤੇ ਉਸ ਨੂੰ ਐੱਮਐੱਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਸੰਗਰੂਰ ਵਿਖੇ ਲਿਆਂਦਾ ਗਿਆ, ਜਿੱਥੇ ਉਸ ਨੂੰ ਚਾਹ ਤੇ ਖਾਣਾ ਖੁਆਇਆ ਗਿਆ। Welfare Work

ਇਸ ਤੋਂ ਬਾਅਦ ਜਦੋਂ ਮੰਦਬੁੱਧੀ ਬਜ਼ੁਰਗ ਤੋਂ ਉਸ ਦਾ ਨਾਂਅ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਸੁਖਰਾਜ ਪੁੱਤਰ ਬੁੱਦਈ ਵਾਸੀ ਬਿਹਾਰ ਹਾਲ ਇਸਲਾਮ ਗੰਜ ਵਾਰਡ ਨੰਬਰ 48 ਦੱਸਿਆ, ਇਸ ਤੋਂ ਬਾਅਦ ਉਸ ਦੇ ਵਾਰਡ ਦੇ ਰਾਜੂ ਬਾਬਾ ਨਾਲ ਸੰਪਰਕ ਕੀਤਾ, ਜਿਸ ਰਾਹੀਂ ਉਸ ਦੇ ਵਾਰਸਾਂ ਨੂੰ ਸੂਚਨਾ ਦਿੱਤੀ ਗਈ ਤੇ ਉਸ ਦੀ ਥਾਣੇ ਸੂਚਨਾ ਵੀ ਦਿੱਤੀ ਗਈ ਸੇਵਾਦਾਰਾਂ ਨੇ ਮੰਦਬੁੱਧੀ ਬਜ਼ੁਰਗ ਦੇ ਪਰਿਵਾਰਿਕ ਮੈਂਬਰਾਂ ਨਾਲ ਫੋਨ ਰਾਹੀਂ ਗੱਲਬਾਤ ਕੀਤੀ, ਜਿਸ ਤੋਂ ਬਾਅਦ ਮੰਦਬੁੱਧੀ ਬਜ਼ੁਰਗ ਦਾ ਭਤੀਜਾ ਸ਼ਰਮਾਨੰਦ ਪੁੱਤਰ ਬਿਰਜ ਲਾਲ ਅਤੇ ਵੇਦ ਪ੍ਰਕਾਸ਼ ਪੁੱਤਰ ਚਰਨ ਸਿੰਘ ਸੰਗਰੂਰ ਵਿਖੇ ਪਹੁੰਚੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਬਜ਼ੁਰਗ ਦੋ ਮਹੀਨੇ ਤੋਂ ਲਾਪਤਾ ਸੀ, ਅਸੀਂ ਬਹੁਤ ਲੱਭਿਆ ਪਰ ਸਾਨੂੰ ਨਹੀਂ ਮਿਲਿਆ ਉਨ੍ਹਾਂ ਦੱਸਿਆ ਕਿ ਤੁਹਾਡੇ ਵੱਲੋਂ ਸੂਚਨਾ ਮਿਲਣ ’ਤੇ ਅਸੀਂ ਸਾਰੇ ਪਰਿਵਾਰਿਕ ਮੈਂਬਰ ਬਹੁਤ ਖੁਸ਼ ਹੋਏ ਪਰਿਵਾਰਿਕ ਮੈਂਬਰਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੇ ਡੇਰਾ ਸ਼ਰਧਾਲੂਆਂ ਦਾ ਦਿਲੋਂ ਧੰਨਵਾਦ ਕੀਤਾ ਇਸ ਮੌਕੇ ਪ੍ਰੇਮੀ ਸਤਪਾਲ ਇੰਸਾਂ, ਪੂਰਨ ਇੰਸਾਂ ਦਾ ਵੀ ਇਸ ਸੇਵਾ ਦੇ ਕਾਰਜ ’ਚ ਖਾਸ ਯੋਗਦਾਨ ਰਿਹਾ।

ਇਹ ਵੀ ਪੜ੍ਹੋ : Agriculture News: ਪਾਣੀ, ਖਾਦ ਤੇ ਮਾਨਸੂਨ ਵਿਚਕਾਰ ਖੇਤੀ ਦਾ ਭਵਿੱਖ

Welfare Work: ਡੇਰਾ ਸ਼ਰਧਾਲੂਆਂ ਨੇ ਇੱਕ ਹੋਰ ਵਿੱਛੜੇ ਨੂੰ ਆਪਣਿਆਂ ਨਾਲ ਮਿਲਾਇਆ
ਮੂਣਕ (ਮੋਹਨ ਸਿੰਘ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ’ਤੇ ਚੱਲਦਿਆਂ ਡੇਰਾ ਸ਼ਰਧਾਲੂਆਂ ਨੇ 9 ਮਹੀਨਿਆਂ ਤੋਂ ਬਿਹਾਰ ਤੋਂ ਲਾਪਤਾ ਹੋਏ ਨੌਜਵਾਨ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਮਿਲਾ ਕੇ ਮਾਨਵਤਾ ਭਲਾਈ ਦਾ ਸ਼ਲਾਘਾਯੋਗ ਕਾਰਜ ਕੀਤਾ ਹੈ।

ਇਸ ਮੌਕੇ ਜਾਣਕਾਰੀ ਦਿੰਦਿਆਂ ਹਰਚਰਨ ਇੰਸਾਂ ਤੇ ਜਗਦੀਸ਼ ਰਾਏ ਇੰਸਾਂ ਸੱਚੇ ਨਿਮਰ ਸੇਵਾਦਾਰਾਂ ਨੇ ਦੱਸਿਆ ਕਿ ਇੱਕ ਨੌਜਵਾਨ ਲੜਕਾ ਜਿਸ ਦੀ ਉਮਰ ਕਰੀਬ 20 ਸਾਲ ਹੈ ਉਹ ਕਈ ਦਿਨਾਂ ਤੋਂ ਮੂਣਕ ਘੱਗਰ ਦਰਿਆ ਦੇ ਨੇੜੇ ਘੁੰਮ ਰਿਹਾ ਸੀ ਇਸ ਸਬੰਧੀ ਜਦੋਂ ਨੇੜਲੇ ਖੇਤਾਂ ਵਾਲੇ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨਾਲ ਸੰਪਰਕ ਕੀਤਾ ਅਤੇ ਲਾਵਾਰਿਸ ਘੁੰਮ ਰਹੇ ਨੌਜਵਾਨ ਨੂੰ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਮੂਣਕ ਵਿਖੇ ਲਿਆਂਦਾ ਗਿਆ, ਜਿੱਥੇ ਡੇਰਾ ਸ਼ਰਧਾਲੂਆਂ ਨੇ ਉਕਤ ਨੌਜਵਾਨ ਦੀ ਸਾਂਭ-ਸੰਭਾਲ ਕੀਤੀ ਤੇ ਨਹਾਉਣ ਉਪਰੰਤ ਖਾਣਾ ਖਵਾਇਆ ਗਿਆ ਅਤੇ ਨਵੇਂ ਕੱਪੜੇ ਪਾਏ ਗਏ।

Read Also : ਸਪੋਟਾਂ ਸਹਾਰੇ ਖਸਤਾ ਹਾਲਤ ’ਚ ਖੜ੍ਹਾ ਸੀ ਘਰ, ਕੁਝ ਹੀ ਸਮੇਂ ’ਚ ਬਣਾਇਆ ਨਵਾਂ

ਨੌਜਵਾਨ ਲੜਕੇ ਤੋਂ ਉਸ ਦੇ ਘਰ ਪਰਿਵਾਰ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਂਅ ਮਿਥਲੇਸ਼ ਕੁਮਾਰ ਪਿਤਾ ਨਨਨ ਮਾਂਝੀ ਵਾਸੀ ਕਰਨਪੁਰਾ ਜ਼ਿਲ੍ਹਾ ਬਸੈਲੀ ਬਿਹਾਰ ਦੱਸਿਆ ਇਸ ਮਗਰੋਂ ਉਪਰੰਤ ਸੇਵਾਦਾਰਾਂ ਨੇ ਉਸਦਾ ਥਾਂ-ਟਿਕਾਣਾ ਲੱਭਣ ਦਾ ਯਤਨ ਕੀਤਾ ਤੇ ਬਿਹਾਰ ਦੇ ਡੇਰਾ ਸ਼ਰਧਾਲੂਆਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਰਨਪੁਰਾ ਪਿੰਡ ’ਚ ਸਰਪੰਚ ਦੀ ਸਹਾਇਤਾ ਨਾਲ ਪਤਾ ਕੀਤਾ ਤਾਂ ਪਤਾ ਚੱਲਿਆ ਕਿ ਉਕਤ ਨੌਜਵਾਨ ਮਿਥਲੇਸ਼ ਕੁਮਾਰ ਹੀ ਹੈ ਜੋ 9 ਮਹੀਨੇ ਪਹਿਲਾਂ ਬਿਨਾਂ ਦੱਸੇ ਘਰੋਂ ਚਲਾ ਗਿਆ ਪਰਿਵਾਰ ਨੇ ਨੇੜੇ-ਤੇੜੇ ਹਰ ਥਾਂ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਪਰ ਕਿਤੇ ਨਹੀਂ ਮਿਲਿਆ ਤੇ ਥੱਕ ਹਾਰ ਕੇ ਘਰੇ ਬੈਠ ਗਏ ਸਨ।

ਇਸ ਮੌਕੇ ਉਕਤ ਨੌਜਵਾਨ ਦੇ ਪਰਿਵਾਰ ਨੇ ਡੇਰਾ ਸ਼ਰਧਾਲੂਆਂ ਦਾ ਤਹਿਦਿਲੋਂ ਧੰਨਵਾਦ ਕੀਤਾ ਇਸ ਮੌਕੇ ਐੱਸਐੱਚਓ ਵਿਨੋਦ ਕੁਮਾਰ ਨੇ ‘ਸੱਚ ਕਹੂੰ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਨੌਜਵਾਨ 9 ਮਹੀਨਿਆਂ ਤੋਂ ਘਰੋਂ ਲਾਪਤਾ ਸੀ ਡੇਰਾ ਪ੍ਰੇਮੀਆਂ ਨੇ ਇਸ ਨੌਜਵਾਨ ਬੱਚੇ ਦੀ ਸਾਂਭ-ਸੰਭਾਲ ਕੀਤੀ ਤੇ ਇਸ ਦਾ ਥਾਂ-ਟਿਕਾਣਾ ਲੱਭਣ ਲਈ ਸਖਤ ਮਿਹਨਤ ਕਰਦਿਆਂ ਏਆਈ ਦਾ ਸਹਾਰਾ ਲਿਆ ਅੱਜ ਇਸ ਦੇ ਪਰਿਵਾਰਕ ਮੈਂਬਰ ਉਕਤ ਨੌਜਵਾਨ ਦਾ ਵੱਡਾ ਭਰਾ ਧਰਮਿੰਦਰ ਮਾਂਝੀ ਅਤੇ ਰਾਜੀਵ ਕੁਮਾਰ ਇਸ ਨੂੰ ਘਰ ਲਿਜਾਣ ਲਈ ਖੁਦ ਮੂਣਕ ਆਏ ਹਨ ਤੇ ਇਹ ਨੌਜਵਾਨ ਲੜਕਾ ਇਹਨਾਂ ਨੂੰ ਸੌਂਪਿਆ ਗਿਆ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਸਮਾਜ ਸੇਵੀ ਤੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਨ, ਜੋ ਕਿ ਹਮੇਸ਼ਾ ਅਜਿਹੇ ਪੁੰਨ ਦਾ ਕੰਮ ਕਰਦੇ ਰਹਿੰਦੇ ਹਨ। ਇਸ ਮੌਕੇ ਪੁਲਿਸ ਮੁਲਾਜ਼ਮਾਂ ’ਚ ਸੁਰੇਸ਼ ਕੁਮਾਰ ਮੁਨਸ਼ੀ, ਵਰਿੰਦਰ ਸਿੰਘ, ਹਰੀ ਰਾਮ ਇੰਸਾਂ ਪ੍ਰੇਮੀ ਸੇਵਕ ਮੂਣਕ, ਰਤਨ ਇੰਸਾਂ, ਗੁਰਪਾਲ ਇੰਸਾਂ, ਸੋਮਾ ਇੰਸਾਂ ਆਦਿ ਹਾਜ਼ਰ ਸਨ।

Mallikarjun Kharge: ਸੰਗਰੂਰ ਜ਼ਿਲ੍ਹਾ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਖੜਗੇ ਵਿਰੁੱਧ ਵਾਰੰਟ ਜਾਰੀ
Congress News: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੀ ਸੰਗਰੂਰ ਜ਼ਿਲ੍ਹਾ ਅਦਾਲਤ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਵਿਰੁੱਧ ਵਾਰੰਟ ਜਾਰੀ ਕੀਤਾ ਹੈ। ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਮਾਮਲੇ ਦੀ ਸੁਣਵਾਈ 19 ਸਤੰਬਰ ਨੂੰ ਹੋਵੇਗੀ। ਉਨ੍ਹਾਂ ਦੇ ਵਕੀਲ, ਐਡਵੋਕੇਟ ਲਲਿਤ ਗਰਗ ਨੇ ਇਸ ਕਾਰਵਾਈ ਦੀ ਜਾਣਕਾਰੀ ਦਿੱਤੀ। ਇਹ ਮਾਮਲਾ 2023 ਦਾ ਹੈ, ਜਦੋਂ ਸੰਗਰੂਰ ਨਿਵਾਸੀ ਹਿਤੇਸ਼ ਭਾਰਦਵਾਜ (ਬਜਰੰਗ ਦਲ ਮੈਂਬਰ) ਨੇ ਖੜਗੇ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ। ਖੜਗੇ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਕਰਨਾਟਕ ਵਿਧਾਨ ਸਭਾ ਚੋਣ ਮੈਨੀਫੈਸਟੋ ’ਚ ਬਜਰੰਗ ਦਲ ਵਿਰੁੱਧ ਗੰਭੀਰ ਦੋਸ਼ ਲਾਏ ਸਨ। Congress News

ਉਨ੍ਹਾਂ ਨੇ ਬਜਰੰਗ ਦਲ ਦੀ ਤੁਲਨਾ ਪਾਕਿਸਤਾਨੀ ਅੱਤਵਾਦੀ ਸੰਗਠਨ ਪੀਐਫਆਈ ਨਾਲ ਕੀਤੀ ਸੀ ਤੇ ਕਿਹਾ ਸੀ ਕਿ ਜੇਕਰ ਉਹ ਸੱਤਾ ’ਚ ਆਏ ਤਾਂ ਸੰਗਠਨ ’ਤੇ ਪਾਬੰਦੀ ਲਾ ਦਿੱਤੀ ਜਾਵੇਗੀ। ਇਹ ਮਾਮਲਾ ਸ਼ੁਰੂ ’ਚ ਸਿਵਲ ਪ੍ਰਕਿਰਤੀ ਦਾ ਸੀ, ਜਿਸ ’ਚ ਮਲਿਕਾਰੁਜਨ ਖੜਗੇ ਦੇ ਵਕੀਲ ਪੇਸ਼ ਹੋਏ ਸਨ। ਅਦਾਲਤ ਨੇ ਹੁਣ ਇਸ ਨੂੰ ਅਪਰਾਧਿਕ ਮਾਮਲੇ ’ਚ ਬਦਲ ਦਿੱਤਾ ਹੈ। ਜੇਕਰ ਖੜਗੇ ਪੇਸ਼ ਨਹੀਂ ਹੁੰਦੇ ਹਨ, ਤਾਂ ਅਦਾਲਤ ਉਨ੍ਹਾਂ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਸਕਦੀ ਹੈ। ਅਦਾਲਤ ਨੇ ਇਹ ਹੁਕਮ ਅੱਜ ਜਾਰੀ ਕੀਤਾ ਹੈ। ਅਦਾਲਤ ਨੇ ਮੁਲਜ਼ਮ ਵਿਰੁੱਧ 15,000 ਰੁਪਏ ਦਾ ਬਾਂਡ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 19 ਸਤੰਬਰ, 2026 ਨੂੰ ਹੋਣੀ ਹੈ।

Read Also : Ludhiana News: ਲੁਧਿਆਣਾ ’ਚ ਡਰਾਈਵਰ ਦੀ ਸ਼ੱਕੀ ਹਾਲਾਤ ’ਚ ਮੌਤ, ਕਮਰੇ ’ਚ ਲਟਕਦੀ ਮਿਲੀ ਲਾਸ਼

NEET 2026: ਸੰਗਰੂਰ ਦੇ ਅਰਨਵ ਜਿੰਦਲ ਨੇ NEET-2026 ’ਚ ਰਚਿਆ ਇਤਿਹਾਸ
ਲਹਿਰਾਗਾਗਾ (ਰਾਜ ਸਿੰਗਲਾ)। ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਦੇ ਹੋਣਹਾਰ ਵਿਦਿਆਰਥੀ ਅਰਨਵ ਜਿੰਦਲ ਪੁੱਤਰ ਅਸ਼ੋਕ ਜਿੰਦਲ ਨੇ ਨੀਟ-2026 ਦੀ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਗਰੂਰ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ, ਪੰਜਾਬ ਭਰ ’ਚ ਤੀਜਾ ਰੈਂਕ ਤੇ ਆਲ ਇੰਡੀਆ ’ਚ 50ਵਾਂ ਰੈਂਕ ਹਾਸਲ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਤੇ ਸਮੁੱਚੇ ਜ਼ਿਲ੍ਹੇ ਦਾ ਨਾਂਅ ਦੇਸ਼ ਭਰ ’ਚ ਰੌਸ਼ਨ ਕਰ ਦਿੱਤਾ ਹੈ। ਅਰਨਵ ਦੀ ਇਸ ਇਤਿਹਾਸਕ ਸਫਲਤਾ ਨਾਲ ਲਹਿਰਾਗਾਗਾ ਸਮੇਤ ਪੂਰੇ ਸੰਗਰੂਰ ਜ਼ਿਲ੍ਹੇ ’ਚ ਖੁਸ਼ੀ ਤੇ ਮਾਣ ਦਾ ਮਾਹੌਲ ਹੈ। ਸ਼ਹਿਰ ਦੀਆਂ ਸਮਾਜਿਕ, ਧਾਰਮਿਕ ਤੇ ਸਿੱਖਿਆਕ ਸੰਸਥਾਵਾਂ ਵੱਲੋਂ ਅਰਨਵ ਤੇ ਉਸਦੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਲੋਕਾਂ ਨੇ ਕਿਹਾ ਕਿ ਅਰਨਵ ਦੀ ਇਹ ਉਪਲਬਧੀ ਸਾਬਤ ਕਰਦੀ ਹੈ ਕਿ ਸਖ਼ਤ ਮਿਹਨਤ, ਲਗਨ ਤੇ ਅਟੱਲ ਇਰਾਦੇ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਅਰਨਵ ਜਿੰਦਲ ਦੀ ਇਹ ਕਾਮਯਾਬੀ ਨਾ ਸਿਰਫ਼ ਸੰਗਰੂਰ ਜ਼ਿਲ੍ਹੇ ਲਈ ਸਗੋਂ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹੈ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਪ੍ਰੇਰਣਾਦਾਇਕ ਮਿਸਾਲ ਬਣੇਗੀ।

Read Also : Advocate News: ਲੀਗਲ ਏਡ ਡਿਫੈਂਸ ਕੌਂਸਲ ਪਾਲਿਸੀ ਖਿਲਾਫ਼ ਵਕੀਲਾਂ ਦਾ ਰੋਸ ਹੋਰ ਤਿੱਖਾ, ਸ਼ਹਿਰ ’ਚ ਕੱਢਿਆ ਮਾਰਚ

Sangrur News: ਸੱਤਾਧਿਰ ਵੱਲੋਂ ਸੰਗਰੂਰ ’ਚ ਵਿਕਾਸ ਦੇ ਦਾਅਵੇ, ਵਿਰੋਧੀਆਂ ਨਕਾਰੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਆਪਣਾ ਨਿੱਜੀ (ਰਿਹਾਇਸ਼ੀ) ਹਲਕਾ ਸੰਗਰੂਰ ਜਿਸ ਦੇ ਵਿਧਾਇਕ ਬੀਬੀ ਨਰਿੰਦਰ ਕੌਰ ਭਰਾਜ ਹਨ। ਪਿਛਲੇ ਸਾਢੇ ਚਾਰ ਸਾਲਾਂ ਤੋਂ ਵਿਕਾਸ ਕਾਰਜਾਂ ਦੀ ਤੇਸੀ-ਕਰੰਡੀ ਖੜਕਦੀ ਰਹੀ ਹੈ।

ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੰਗਰੂਰ ਵਿਧਾਨ ਸਭਾ ਹਲਕੇ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਤੋਂ ਜਿੰਨੇ ਰਿਕਾਰਡਤੋੜ ਕੰਮ ਹੋਏ ਹਨ, ਉਹ ਅੱਜ ਤੋਂ ਪਹਿਲਾਂ ਕਦੇ ਨਹੀਂ ਹੋਏ । ਦੂਜੇ ਪਾਸੇ ਵਿਰੋਧੀ ਸਰਕਾਰ ਦੇ ਇਨ੍ਹਾਂ ਦਾਅਵਿਆਂ ਨੂੰ ਝੁਠਲਾ ਕੇ ਇਹ ਦਾਅਵਾ ਕਰ ਰਹੇ ਹਨ ਕਿ ਮੁੱਖ ਮੰਤਰੀ ਦੇ ਆਪਣੇ ਹਲਕੇ ਵਿੱਚ ਸਿਰਫ਼ ਐਲਾਨ ਹੋਏ ਹਨ, ਧਰਤੀ ’ਤੇ ਕੋਈ ਕੰਮ ਨਹੀਂ ਹੋਇਆ।

Read Also : ਡੇਰਾ ਸ਼ਰਧਾਲੂਆਂ ਨੇ ਜ਼ੇਰੇ-ਇਲਾਜ ਵਿਅਕਤੀ ਦੀ ਕੀਤੀ ਆਰਥਿਕ ਮੱਦਦ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਹੋਏ ਵਿਕਾਸ ਕੰਮਾਂ ਸਬੰਧੀ ‘ਸੱਚ ਕਹੂੰ’ ਨਾਲ ਵਿਸ਼ੇਸ਼ ਚਰਚਾ ਕਰਦਿਆਂ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਿੰਨਾ ਵਿਕਾਸ ਹਲਕਾ ਸੰਗਰੂਰ ਵਿੱਚ ਕੀਤਾ ਹੈ, ਓਨਾ ਪਹਿਲਾਂ ਕਦੇ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡਾ ਕੰਮ ਸਰਕਾਰ ਵੱਲੋਂ ਸੰਗਰੂਰ ਦੇ ਪਿੰਡਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਲਾਉਣਾ ਹੈ।

ਉਨ੍ਹਾਂ ਕਿਹਾ ਕਿ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ 80 ਤੋਂ 90 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪੁੱਜਦਾ ਹੋ ਗਿਆ ਹੈ। ਜਿਹੜੇ ਪਿੰਡਾਂ ਵਿੱਚ ਹਾਲੇ ਨਹਿਰੀ ਪਾਣੀ ਨਹੀਂ ਪਹੁੰਚਿਆ, ਉੱਥੇ ਜ਼ੋਰਦਾਰ ਯਤਨ ਕੀਤੇ ਜਾ ਰਹੇ ਹਨ। ਛੇਤੀ ਹੀ ਸੰਗਰੂਰ ਹਲਕਾ ਸੌ ਫੀਸਦੀ ਨਹਿਰੀ ਪਾਣੀ ਲੱਗਣ ਵਾਲਾ ਹਲਕਾ ਬਣ ਜਾਵੇਗਾ। ਬੀਬੀ ਭਰਾਜ ਨੇ ਕਿਹਾ ਕਿ ਸੰਗਰੂਰ ਸ਼ਹਿਰ ਦੀ ਸਭ ਤੋਂ ਵੱਡੀ ਸਮੱਸਿਆ ਸੀਵਰੇਜ਼ ਦੇ ਪਾਣੀ ਦੀ ਨਿਕਾਸੀ ਦਾ ਛੇਤੀ ਹੀ ਹੱਲ ਹੋਣ ਵਾਲਾ ਹੈ। ਇਸ ਲਈ ਸਰਕਾਰ ਵੱਲੋਂ 20 ਕਰੋੜ ਦੀ ਲਾਗਤ ਨਾਲ ਸੀਵਰੇਜ਼ ਟ੍ਰੀਟਮੈਂਟ ਪਲਾਂਟ ਤਿਆਰ ਕਰਵਾਇਆ ਗਿਆ ਹੈ।

ਸੰਗਰੂਰ ਸ਼ਹਿਰ ਵਿੱਚ 10 ਨਵੇਂ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ ਅਤੇ 12 ਹੋਰ ਤਿਆਰ ਹੋ ਰਹੇ ਹਨ। ਸਕੂਲ ਆਫ਼ ਐਮੀਨੈਂਸ ਤਿਆਰ ਕਰਵਾਇਆ ਗਿਆ ਹੈ। ਸੰਗਰੂਰ ਵਿੱਚ ਦੋ ਹਾਈਟੈੱਕ ਲਾਏਬਰੇਰੀਆਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਅੱਧੀ ਦਰਜ਼ਨ ਤੋਂ ਜ਼ਿਆਦਾ ਡਿਜ਼ੀਟਲ ਲਾਇਬਰੇਰੀਆਂ ਚੰਨੋ, ਬਟੜਿਆਣਾ, ਅਕੋਈ ਸਾਹਿਬ, ਕਾਲਾ ਝਾੜ, ਫਤਹਿਗੜ੍ਹ ਛੰਨਾ, ਭੜੋਂ, ਬਾਲੀਆਂ ਤੇ ਮਾਝੀ ਪਿੰਡ ਵਿਖੇ ਸਥਾਪਿਤ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਭਵਾਨੀਗੜ੍ਹ ਵਿੱਚ ਨਵਾਂ ਫਾਇਰ ਸਟੇਸ਼ਨ ਚਾਲੂ ਕੀਤਾ ਗਿਆ ਹੈ ਅਤੇ ਸ਼ਹਿਰ ਵਿੱਚ 2 ਖੂੁਬਸੂਰਤ ਪਾਰਕ ਬਣਾਏ ਗਏ ਹਨ। ਸੰਗਰੂਰ ਵਿਖੇ ਵੀ ਬਨਾਸਰ ਬਾਗ ਅਤੇ ਬੀਐੱਸਐੱਨਐੱਲ ਪਾਰਕ ਨੂੰ ਨਵਿਆਉਣ ਦਾ ਕੰਮ ਆਰੰਭ ਹੋ ਰਿਹਾ ਹੈ। ਉਨ੍ਹਾਂ ਆਖਿਆ ਕਿ ਸੰਗਰੂਰ ਦੇ ਲਗਭਗ ਸਾਰੇ ਵਾਰਡਾਂ ਦੀਆਂ ਗਲੀਆਂ, ਨਾਲੀਆਂ ਦੇ ਕੰਮ ਦੇ ਐਸਟੀਮੇਟ ਹੋ ਚੁੱਕੇ ਹਨ ਅਤੇ ਬਹੁਤ ਛੇਤੀ ਸਾਰੇ ਵਾਰਡਾਂ ਵਿੱਚ ਜੰਗੀ ਪੱਧਰ ’ਤੇ ਕੰਮ ਆਰੰਭ ਹੋਣਗੇ।

ਮੈਡੀਕਲ ਕਾਲਜ ਸਿਰਫ਼ ਐਲਾਨਾਂ  ’ਚ ਬਣਿਆ : ਸਰਜੀਵਨ ਜਿੰਦਲ

ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸਰਜੀਵਨ ਜਿੰਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੰਗਰੂਰ ਵਿੱਚ ਡੱਕਾ ਵੀ ਦੂਹਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਚਾਰ ਸਾਲਾਂ ਤੋਂ ਸੰਗਰੂਰ ਵਿੱਚ ਮੈਡੀਕਲ ਕਾਲਜ ਬਣਾਉਣ ਦੇ ਐਲਾਨ ਹੁੰਦੇ ਰਹੇ , ਪਰ ਇਹ ਮੈਡੀਕਲ ਕਾਲਜ ਧਰਤੀ ’ਤੇ ਨਹੀਂ ਉਤਰਿਆ।

ਹਲਕੇ ਦੇ ਲੋਕ ਬੁਨਿਆਦੀ ਸਹੂਲਤਾਂ ਤੋਂ ਵੀ ਸੱਖਣੇ : ਰੌਕੀ ਬਾਂਸਲ

ਇਸ ਸਬੰਧੀ ਗੱਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਰੌਕੀ ਬਾਂਸਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੰਗਰੂਰ ਦੇ ਲੋਕਾਂ ਨੂੰ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਨਿਆਦੀ ਸਹੂਲਤਾਂ ਵੀ ਮੁਹੱਈਆ ਨਹੀਂ ਕਰਵਾਈਆਂ। ਅੱਜ ਸੰਗਰੂਰ ਦੀਆਂ ਸੜਕਾਂ ਦਾ ਬੁਰਾ ਹਾਲ ਹੈ, ਥਾਂ-ਥਾਂ ਕੂੜੇ ਦੇ ਢੇਰ ਲੱਗੇ ਹੋਏ ਹਨ, ਲੋਕਾਂ ਨੂੰ ਸਾਫ਼ ਪੀਣਯੋਗ ਪਾਣੀ ਨਹੀਂ ਮਿਲ ਰਿਹਾ। ਨਗਰ ਕੌਂਸਲ ਆਪਣੀ ਹੋਣ ਦੇ ਬਾਵਜੂਦ ਸ਼ਹਿਰੀਆਂ ਨੂੰ ਸਰਕਾਰ ਵੱਲੋਂ ਰੱਤੀ ਭਰ ਵੀ ਸਹੂਲਤ ਨਹੀਂ ਦਿੱਤੀ ਗਈ।

ਆਪ ਸਰਕਾਰ ਨੇ ਸੰਗਰੂਰ ਹਲਕੇ ਦਾ ਕੁਝ ਨਹੀਂ ਸੰਵਾਰਿਆ : ਦੁੱਲਟ

ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਧਰਮਿੰਦਰ ਸਿੰਘ ਦੁੱਲਟ ਨੇ ਕਿਹਾ ਕਿ ਹਲਕਾ ਸੰਗਰੂਰ ਦੇ ਲੋਕਾਂ ਨੂੰ ਉਮੀਦ ਸੀ ਕਿ ਮੁੱਖ ਮੰਤਰੀ ਉਨ੍ਹਾਂ ਦੇ ਹਲਕੇ ਨਾਲ ਸਬੰਧਿਤ ਹਨ ਪਰ ਇਸ ਦੇ ਬਾਵਜੂਦ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਹਲਕੇ ਵਿੱਚ ਕੋਈ ਵੀ ਵਿਕਾਸ ਦਾ ਕੰਮ ਨਹੀਂ ਹੋਇਆ। ਅੱਜ ਸੰਗਰੂਰ ਦੇ ਲੋਕ ਵਿਕਾਸ ਨੂੰ ਤਰਸ ਰਹੇ ਹਨ, ਇਨ੍ਹਾਂ ਦੇ ਲੀਡਰਾਂ ਨੇ ਮਹਿਜ ਸਾਢੇ ਚਾਰ ਸਾਲਾਂ ਵਿੱਚ ਸਿਰਫ਼ ਫੋਕੇ ਐਲਾਨ ਹੀ ਕੀਤੇ ਹਨ।

Farmers Protest: ਸੰਗਰੂਰ ਦੇ ਘਾਬਦਾਂ ਪਿੰਡ ’ਚ 4 ਦਿਨਾਂ ਤੋਂ ਬਿਜਲੀ ਬੰਦ, ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ
Farmers Protest: ਸੰਗਰੂਰ, (ਸੱਚ ਕਹੂੰ ਨਿਊਜ਼/ਹਿੰ.ਸ.)। ਸੰਗਰੂਰ ਜ਼ਿਲ੍ਹੇ ਦੇ ਪਿੰਡ ਘਾਬਦਾਂ ਵਿੱਚ ਪਿਛਲੇ ਚਾਰ ਦਿਨਾਂ ਤੋਂ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਰੇਸ਼ਾਨ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਗੁੱਸਾ ਜ਼ਾਹਿਰ ਕੀਤਾ।

ਇਹ ਵੀ ਪੜ੍ਹੋ: Congress Uttarakhand News: ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ’ਚ ਜੁੱਟੀ ਕਾਂਗਰਸ

ਕਿਸਾਨਾਂ ਦਾ ਕਹਿਣਾ ਹੈ ਕਿ ਬਿਜਲੀ ਨਾ ਮਿਲਣ ਕਾਰਨ ਖੇਤੀਬਾੜੀ ਦੇ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਤਾਂ ਲਈ ਰੋਜ਼ਾਨਾ 8 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਅਸਲ ਹਾਲਾਤ ਇਸ ਤੋਂ ਬਿਲਕੁਲ ਉਲਟ ਹਨ। ਕਿਸਾਨਾਂ ਮੁਤਾਬਕ ਉਨ੍ਹਾਂ ਨੂੰ 8 ਘੰਟਿਆਂ ਦੀ ਥਾਂ ਸਿਰਫ਼ 2 ਤੋਂ 4 ਮਿੰਟ ਲਈ ਹੀ ਬਿਜਲੀ ਮਿਲ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਬਿਜਲੀ ਦੀ ਘਾਟ ਕਾਰਨ ਝੋਨਾ ਲਗਾਉਣ ਵਿੱਚ ਦੇਰੀ ਹੋ ਰਹੀ ਹੈ, ਜਿਸ ਦਾ ਸਿੱਧਾ ਅਸਰ ਫਸਲਾਂ 'ਤੇ ਪੈ ਰਿਹਾ ਹੈ ਅਤੇ ਉਨ੍ਹਾਂ ਨੂੰ ਆਰਥਿਕ ਨੁਕਸਾਨ ਦਾ ਡਰ ਹੈ। ਇਸ ਮਾਮਲੇ ਸਬੰਧੀ ਜਦੋਂ ਬਿਜਲੀ ਬੋਰਡ ਦੇ ਐਕਸੀਅਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਥਰਮਲ ਪਲਾਂਟ ਵਿੱਚ ਖਰਾਬੀ ਕਾਰਨ ਗ੍ਰਿਡ ਵਿੱਚ ਸਮੱਸਿਆ ਆ ਰਹੀ ਹੈ। ਇਸ ਕਾਰਨ ਵਾਰ-ਵਾਰ ਬਿਜਲੀ ਕੱਟ ਲੱਗ ਰਹੇ ਹਨ ਅਤੇ ਸਪਲਾਈ ਪ੍ਰਭਾਵਿਤ ਹੋ ਰਹੀ ਹੈ। ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਉਹ ਪੰਜਾਬ ਸਰਕਾਰ ਖ਼ਿਲਾਫ਼ ਹੋਰ ਵੱਡਾ ਸੰਘਰਸ਼ ਸ਼ੁਰੂ ਕਰਨ ਲਈ ਮਜ਼ਬੂਰ ਹੋਣਗੇ।

ਪੂਜਨੀਕ ਗੁਰੂ ਜੀ ਨੇ ਸੁਣੀ ਇੱਕ ਧੀ ਦੀ ਪੁਕਾਰ, ਨਿੱਜੀ ਖਰਚੇ ’ਚੋਂ ਬਣਾ ਕੇ ਦਿੱਤਾ ਪੱਕਾ ਮਕਾਨ
Aashiyana Campaign: ਸੰਗਰੂਰ (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ)। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਅਤੇ ਆਪ ਜੀ ਦੀ ਆਦਰਯੋਗ ਬੇਟੀ ਭੈਣ ਹਨੀਪ੍ਰੀਤ ਜੀ ਇੰਸਾਂ ਨੇ ਇੱਕ ਲੋੜਵੰਦ ਧੀ ਦੀ ਪੁਕਾਰ ਸੁਣਦਿਆਂ ਉਸ ਦੇ ਪਰਿਵਾਰ ਨੂੰ ਆਪਣੇ ਨਿੱਜੀ ਖਰਚੇ ’ਚੋਂ ਪੱਕਾ ਮਕਾਨ ਬਣਾ ਕੇ ਦਿੱਤਾ ਹੈ ਸਾਧ-ਸੰਗਤ ਨੇ ਸਿਰਫ 48 ਘੰਟਿਆਂ ’ਚ ਮਕਾਨ ਬਣਾ ਕੇ ਲੋੜਵੰਦ ਪਰਿਵਾਰ ਨੂੰ ਸੌਂਪ ਦਿੱਤਾ ਹੈ, ਜਿਸ ’ਚ ਕਮਰਾ, ਬਰਾਂਡਾ, ਰਸੋਈ ਆਦਿ ਬਣਾ ਕੇ ਦਿੱਤਾ ਹੈ ਪੂਜਨੀਕ ਗੁਰੂ ਜੀ ਵੱਲੋਂ ਲੋੜਵੰਦ ਪਰਿਵਾਰ ਲਈ ਕੀਤੇ ਇਸ ਉਪਰਾਲੇ ਦੀ ਹਰ ਪਾਸੇ ਭਰਵੀਂ ਸ਼ਲਾਘਾ ਹੋ ਰਹੀ ਹੈ ਦੱਸ ਦਈਏ ਕਿ ਸੰਗਰੂਰ ਨੇੜਲੇ ਪਿੰਡ ਕੰਮੋਮਾਜਰਾ ਕਲਾਂ ਦੀ 22 ਕੁ ਵਰਿਆਂ ਦੀ ਧੀ ਜਸਪ੍ਰੀਤ ਕੌਰ ਨੇ ਪਿਛਲੇ ਦਿਨੀਂ ਇੱਕ ਪ੍ਰੋਗਰਾਮ ਦੌਰਾਨ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਕੋਲ ਮਕਾਨ ਬਣਾ ਕੇ ਦੇਣ ਦੀ ਅਰਜ਼ ਕੀਤੀ ਸੀ ਉਸ ਨੇ ਦੱਸਿਆ ਕਿ ਉਸ ਦੇ ਪਿਤਾ ਦੀ 2021 ’ਚ ਮੌਤ ਹੋ ਚੁੱਕੀ ਹੈ।

ਉਸ ਦੀ ਮਾਂ ਲੋਕਾਂ ਦੇ ਘਰਾਂ ’ਚ ਕੰਮ ਕਰਕੇ ਸਾਡੇ ਪੰਜ ਜੀਆਂ ਦੇ ਪਰਿਵਾਰ ਦਾ ਖਰਚਾ ਚੁੱਕ ਰਹੀ ਹੈ। ਉਨ੍ਹਾਂ ਦਾ ਘਰ ਇੰਨੀ ਖਸਤਾ ਹਾਲਤ ’ਚ ਹੈ ਕਿ ਮੀਂਹ ਦੇ ਦਿਨਾਂ ’ਚ ਉਨ੍ਹਾਂ ਨੂੰ ਧਰਮਸ਼ਾਲਾ ਜਾਂ ਦੂਜਿਆਂ ਦੇ ਘਰਾਂ ’ਚ ਜਾ ਕੇ ਰਹਿਣ ਲਈ ਮਜ਼ਬੂਰ ਹੋਣਾ ਪੈਂਦਾ ਹੈ। ਅੰਦਰਲੇ ਕਮਰਿਆਂ ਦੀ ਹਾਲਤ ਇੰਨੀ ਖਰਾਬ ਸੀ ਕਿ ਛੱਤ ਕਿਸੇ ਵੇਲੇ ਵੀ ਡਿੱਗ ਸਕਦੀ ਸੀ ਕਮਰੇ ਦੇ ਅੰਦਰ ਮਧੂ ਮੱਖੀਆਂ ਨੇ ਇੱਕ ਵੱਡਾ ਛੱਤਾ ਪਾਇਆ ਹੋਇਆ ਸੀ, ਜਿਸ ਨੂੰ ਪਰ੍ਹੇ ਹਟਾਉਣਾ ਵੀ ਇੱਕ ਚੁਣੌਤੀ ਸੀ ਡੇਰਾ ਪ੍ਰੇਮੀਆਂ ਨੇ ਬਗੈਰ ਮੱਖੀਆਂ ਨੂੰ ਨੁਕਸਾਨ ਪਹੁੰਚਾਏ, ਸਾਵਧਾਨੀ ਨਾਲ ਉਸ ਛੱਤੇ ਨੂੰ ਕਮਰੇ ’ਚੋਂ ਬਾਹਰ ਕੱਢਿਆ ਬਾਥਰੂਮ ਤੇ ਪਖਾਨੇ ਦੀ ਹਾਲਤ ਇੰਨੀ ਖਰਾਬ ਸੀ ਕਿ ਪਰਦੇ ਕਰਨ ਲਈ ਸਿਰਫ ਕੱਪੜੇ ਲਟਕਾਏ ਹੋਏ ਸਨ  ਪੂਜਨੀਕ ਗੁਰੂ ਜੀ ਨੇ ਇਸ ਧੀ ਦੀ ਇਸ ਮੁਸ਼ਕਲ ਨੂੰ ਸਮਝਦਿਆਂ ਬਚਨ ਫ਼ਰਮਾਏ ਕਿ ਅਸੀਂ ਆਪਣੀ ਨਿੱਜੀ ਕਮਾਈ ’ਚੋਂ ਦੋ ਦਿਨਾਂ ਦੇ ਅੰਦਰ-ਅੰਦਰ ਪੂਰਾ ਮਕਾਨ ਬਣਾ ਕੇ ਦੇਵਾਂਗੇ।

ਦੇੇਖਦੇ ਹੀ ਦੇਖਦੇ ਵੱਡੀ ਗਿਣਤੀ ਸੇਵਾਦਾਰਾਂ ਨੇ ਅਸੰਭਵ ਜਾਪ ਰਹੇ ਕੰਮ ਨੂੰ ਕੁਝ ਹੀ ਘੰਟਿਆਂ ’ਚ ਛੱਤ ਦੇ ਨੇੜੇ ਪਹੁੰਚਾ ਦਿੱਤਾ ਇਸ ਉਪਰੰਤ ਬਲਾਕ ਸੰਗਰੂਰ, ਸੁਨਾਮ, ਲੱਡਾ, ਭਲਵਾਨ, ਮਹਿਲਾਂ ਚੌਕ, ਗੋਬਿੰਦਗੜ੍ਹ ਜੇਜੀਆਂ, ਲੌਂਗੋਵਾਲ ਸਮੇਤ ਕਈ ਬਲਾਕਾਂ ਦੀ ਸਾਧ-ਸੰਗਤ ਨੇ ਟੀਚਾ ਮਿੱਥ ਲਿਆ ਕਿ ਉਹ 48 ਘੰਟਿਆਂ ਦੇ ਅੰਦਰ ਅੰਦਰ ਇਹ ਮਕਾਨ ਬਣਾਉਣ ਦੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹ ਦੇਣਗੇ ਸਾਧ-ਸੰਗਤ ਵੱਡੀ ਗਿਣਤੀ ਵਿੱਚ ਪਿੰਡ ਕੰਮੋ ਮਾਜਰਾ ਕਲਾਂ ਵਿਖੇ ਪਹੁੰਚਣ ਲੱਗੀ ਅਤੇ ਦੇਖਦੇ ਹੀ ਦੇਖਦੇ ਪਿੰਡ ’ਚ ਮੇਲੇ ਵਰਗਾ ਮਾਹੌਲ ਬਣ ਗਿਆ ਸਭ ਤੋਂ ਪਹਿਲਾਂ ਸਾਧ-ਸੰਗਤ ਨੇ ਪੁਰਾਣੇ ਖਸਤਾ ਹਾਲਤ ਮਕਾਨ ਨੂੰ ਪੂਰੀ ਤਰ੍ਹਾਂ ਢਾਹ ਦਿੱਤਾ  ਫਿਰ ਕੋਈ ਸੇਵਾਦਾਰ ਪ੍ਰੇਮੀ ਸੀਮਿੰਟ ਰਲਾ ਰਿਹਾ ਸੀ, ਕੋਈ ਇੱਟਾਂ, ਕੋਈ ਉਸਾਰੀ ਦੇ ਕੰਮ ’ਚ ਲੱਗਿਆ ਸੀ।

Read Also : India vs Netherlands: ਭਾਰਤ ਦੀ ਮਹਿਲਾ ਟੀ20 ਵਿਸ਼ਵ ਕੱਪ ’ਚ ਲਗਾਤਾਰ ਦੂਜੀ ਜਿੱਤ

ਸਾਧ-ਸੰਗਤ ਨੇ ਦਿਨ-ਰਾਤ ਪੂਰੇ ਉਤਸ਼ਾਹ ਨਾਲ ਸੇਵਾ ਕਰਕੇ ਸਿਰਫ 48 ਘੰਟਿਆਂ ਦਾ ਟੀਚਾ ਕੁਝ ਘੰਟੇ ਪਹਿਲਾਂ ਹੀ ਪੂਰਾ ਕਰ ਦਿੱਤਾ ਗਿਆ ਸਾਧ-ਸੰਗਤ ਨੇ ਇੱਕ ਕਮਰਾ, ਬਰਾਂਡਾ, ਰਸੋਈ, ਗੁਸਲਖਾਨਾ, ਫਰਸ਼ ਤੇ ਕਲੀ ਰੰਗ ਰੋਗਨ ਕਰਕੇ ਮਕਾਨ ਲੋੜਵੰਦ ਪਰਿਵਾਰ ਦੇ ਸਪੁਰਦ ਕਰ ਦਿੱਤਾ। ਇਸ ਸਬੰਧੀ ਗੱਲਬਾਤ ਕਰਦਿਆਂ ਸੱਚੇ ਨਿਮਰ ਸੇਵਾਦਾਰ ਹਰਿੰਦਰ ਮੰਗਵਾਲ ਨੇ ਕਿਹਾ ਕਿ ਇਸ ਮਕਾਨ ਦਾ ਸਾਰਾ ਖਰਚਾ ਪੂਜਨੀਕ ਗੁਰੂ ਜੀ ਅਤੇ ਪੂਜਨੀਕ ਗੁਰੂ ਜੀ ਦੀ ਆਦਰਯੋਗ ਬੇਟੀ ਭੈਣ ਹਨੀਪ੍ਰੀਤ ਜੀ ਇੰਸਾਂ ਵੱਲੋਂ  ਆਪਣੀ ਨਿੱਜੀ ਕਮਾਈ ਵਿੱਚੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੇਵਾ ਕਾਰਜ ’ਚ ਸੰਗਰੂਰ ਸਮੇਤ ਕਈ ਬਲਾਕਾਂ ਦੀ ਸਾਧ-ਸੰਗਤ ਨੇ ਤਨਦੇਹੀ ਨਾਲ ਸੇਵਾ ਕਰਕੇ 48 ਘੰਟਿਆਂ ’ਚ ਮਕਾਨ ਬਣਾਉਣ ਦੇ ਸਮੁੱਚੇ ਕਾਰਜ ਨੂੰ ਮੁਕੰਮਲ ਕੀਤਾ ਹੈ।

ਸਾਡੇ ਪਰਿਵਾਰ ਨੂੰ ਇੰਜ ਮਹਿਸੂਸ ਹੋ ਰਿਹੈ ਜਿਵੇਂ ਸਾਰੇ ਤਿਓਹਾਰ ਅੱਜ ਹੀ ਆ ਗਏ ਹੋਣ : ਜਸਪ੍ਰੀਤ ਕੌਰ

ਇਸ ਮੌਕੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਧੀ ਜਸਪ੍ਰੀਤ ਕੌਰ ਨੇ ਕਿਹਾ ਕਿ ਉਸ ਦੇ ਪਰਿਵਾਰ ਦਾ ਸੁਫਨਾ ਪੂਜਨੀਕ ਗੁਰੂ ਜੀ ਵੱਲੋਂ ਪੂਰਾ ਕੀਤਾ ਗਿਆ ਹੈ ਸਾਡਾ ਸਾਰਾ ਪਰਿਵਾਰ ਪੂਜਨੀਕ ਗੁਰੂ ਜੀ ਦਾ ਅਤੇ ਸਾਧ-ਸੰਗਤ ਦਾ ਤਹਿਦਿਲੋਂ ਧੰਨਵਾਦ ਕਰਦਾ ਹੈ ਉਸ ਨੇ ਕਿਹਾ ਕਿ ਉਹਨਾਂ ਨੇ ਸੋਚਿਆ ਨਹੀਂ ਸੀ ਕਿ ਜਿਹੜਾ ਸੁਫਨਾ ਦਹਾਕਿਆਂ ਤੋਂ ਉਨ੍ਹਾਂ ਦੇ ਪਰਿਵਾਰ ਵੱਲੋਂ ਲਿਆ ਜਾ ਰਿਹਾ ਸੀ, ਉਹ ਕੁਝ ਹੀ ਘੰਟਿਆਂ ਵਿੱਚ ਪੂਰਾ ਹੋ ਜਾਵੇਗਾ ਜਸਪ੍ਰੀਤ ਕੌਰ ਨੇ ਕਿਹਾ ਕਿ ਅੱਜ ਦਾ ਦਿਨ ਉਨ੍ਹਾਂ ਦੇ ਪਰਿਵਾਰ ਲਈ ਕਿਸੇ ਤਿਉਹਾਰ ਤੋਂ ਘੱਟ ਨਹੀਂ ਸਾਡੇ ਪਰਿਵਾਰ ਨੂੰ ਇੰਝ ਮਹਿਸੂਸ ਹੋ ਰਿਹਾ ਹੈ ਜਿਵੇਂ ਉਨ੍ਹਾਂ ਦੇ ਪਰਿਵਾਰ ਲਈ ਸਾਰੇ ਹੀ ਤਿਉਹਾਰ ਇੱਕ ਹੀ ਦਿਨ ਇਕੱਠੇ ਆ ਗਏ ਹੋਣ ਸਾਨੂੰ ਇੰਝ ਪ੍ਰਤੀਤ ਹੋ ਰਿਹੈ ਜਿਵੇਂ ਅਸੀਂ ਨਰਕਮਈ ਜ਼ਿੰਦਗੀ ਵਿੱਚੋਂ ਸਵਰਗ ਵਰਗੇ ਮਾਹੌਲ ਵਿੱਚ ਆ ਗਏ ਹੋਈਏ

ਬਾਬਾ ਜੀ ਦਾ ਇਹ ਪਰਉਪਕਾਰੀ ਕਾਰਜ ਮਾਨਵਤਾ ਭਲਾਈ ਕਰਨ ਲਈ ਪੇ੍ਰਰਣਾ ਸਰੋਤ ਬਣੇਗਾ : ਚੇਅਰਮੈਨ

ਮੌਕੇ ’ਤੇ ਪੁੱਜੇ ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਨੇ ਕਿਹਾ ਕਿ ਅੱਜ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਨੇ ਮਕਾਨ ਬਣਾ ਕੇ ਦਿੱਤਾ ਗਿਆ ਹੈ। ਇਹ ਸਾਧ-ਸੰਗਤ ਦੀ ਬਹੁਤ ਵੱਡੀ ਸੇਵਾ ਹੈ। ਉਹ ਇਸ ਕਾਰਜ ਲਈ ਬਾਬਾ ਜੀ (ਪੂਜਨੀਕ ਗੁਰੂ ਜੀ) ਦਾ ਅਤੇ ਸਾਧ-ਸੰਗਤ ਦਾ ਬਹੁਤ ਧੰਨਵਾਦ ਕਰਦੇ ਹਨ ਬਾਬਾ ਜੀ ਵੱਲੋਂ ਆਪਣੀ ਨੇਕ ਕਮਾਈ ਵਿੱਚ ਇਹ ਪਰਉਪਕਾਰੀ ਕਾਰਜ ਸਾਨੂੰ ਸਾਰਿਆਂ ਨੂੰ ਮਾਨਵਤਾ ਭਲਾਈ ਦੇ ਸੇਵਾ ਕਾਰਜ ਕਰਨ ਲਈ ਪ੍ਰੇਰਣਾ ਸਰੋਤ ਸਾਬਤ ਹੋਵੇਗਾ

ਲੋੜਵੰਦ ਪਰਿਵਾਰ ਦੀ ਸਾਰ ਲੈਣ ਲਈ ਪੂਜਨੀਕ ਗੁਰੂ ਜੀ ਦਾ ਕੋਟਿਨ-ਕੋਟਿ ਧੰਨਵਾਦ : ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ

ਸਾਧ-ਸੰਗਤ ਦੀ ਸੇਵਾ ਭਾਵਨਾ ਨੂੰ ਵੇਖ ਬਾਗ਼ੋਬਾਗ਼ ਹੋਏ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਜਦੋਂ ਪਤਾ ਲੱਗਿਆ ਕਿ ਪੂਜਨੀਕ ਗੁਰੂ ਜੀ ਦੀ ਪਵਿੱਤਰ ਰਹਿਨੁਮਾਈ ਹੇਠ ਪਿੰਡ ਕੰਮੋ ਮਾਜਰਾ ਕਲਾਂ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਅਤੇ ਸੇਵਾਦਾਰਾਂ ਵੱਲੋਂ ਇੱਕ ਲੋੜਵੰਦ ਪਰਿਵਾਰ ਦਾ ਮਕਾਨ ਬਣਾ ਕੇ ਦਿੱਤਾ ਜਾ ਰਿਹਾ ਹੈ ਤਾਂ ਉਹ ਆਪਣੇ ਸਾਰੇ ਕੰਮ-ਕਾਰਾਂ ਦੇ ਰੁਝੇਵੇਂ ਛੱਡ ਕੇ ਮਕਾਨ ਦੇਖਣ ਲਈ ਪਹੁੰਚ ਗਏ ਇੱਥੇ ਆ ਕੇ ਸਾਧ-ਸੰਗਤ ਦਾ ਨਜਾਰਾ ਦੇਖਿਆ ਤਾਂ ਮੇਰੇ ਲੂੰ ਕੰਡੇ ਖੜੇ੍ਹ ਹੋ ਗਏ ਕਿਉਂਕਿ ਇੰਨੀ ਵੱਡੀ ਗਿਣਤੀ ਵਿੱਚ ਨੌਜਵਾਨ ਸੇਵਾਦਾਰ, ਮਿਸਤਰੀ ਅਤੇ ਸਾਧ-ਸੰਗਤ ਮਕਾਨ ਬਣਾਉਣ ਦੇ ਕੰਮ ’ਚ ਜੁਟੀ ਹੋਈ ਸੀ। ਇਨ੍ਹਾਂ ਨੇ ਕੁਝ ਘੰਟਿਆਂ ਦੇ ਵਿੱਚ ਹੀ ਮਕਾਨ ਬਣਾ ਕੇ ਪਰਿਵਾਰ ਨੂੰ ਸੌਂਪ ਦਿੱਤਾ ਇਹ ਬਹੁਤ ਵੱਡੀ ਗੱਲ ਹੈ। ਉਨ੍ਹਾਂ ਨੇ ਸਾਰੀ ਜਿੰੰਦਗੀ ਅਜਿਹਾ ਨਜ਼ਾਰਾ ਕਦੇ ਨਹੀਂ ਵੇਖਿਆ। ਇਨ੍ਹਾਂ ਸੇਵਾਦਾਰਾਂ ਦਾ ਜਜ਼ਬਾ ਦੇਖ ਕੇ ਉਨ੍ਹਾਂ ਸਿਰ ਇਨਾਂ ਲਈ ਝੁਕਦਾ ਹੈ। ਉਨ੍ਹਾਂ ਕਿਹਾ ਕਿ ਪੂਜਨੀਕ ਗੁਰੂ ਜੀ ਨੇ ਇਸ ਅਤਿਅੰਤ ਲੋੜਵੰਦ ਪਰਿਵਾਰ ਦੀ ਬਾਂਹ ਫੜ ਕੇ ਏਨਾ ਵੱਡਾ ਪਰਉਪਕਾਰ ਕੀਤਾ ਹੈ, ਇਸ ਲਈ ਅਸੀਂ ਪੂਜਨੀਕ ਗੁਰੂ ਜੀ ਦਾ ਕੋਟਿ-ਕੋਟਿ ਧੰਨਵਾਦ ਕਰਦੇ ਹਾਂ

ਕੰਮੋ ਮਾਜਰਾ ਕਲਾਂ ਨੱਗਰ ਵੱਲੋਂ ਪੂਜਨੀਕ ਗੁਰੂ ਜੀ ਦਾ ਤਹਿਦਿਲੋਂ ਧੰਨਵਾਦ : ਕੁਲਵਿੰਦਰ ਕਿੰਦਾ

ਇਸ ਸਬੰਧੀ ਗੱਲਬਾਤ ਕਰਦਿਆਂ ਸਮਾਜ ਸੇਵੀ ਅਤੇ ਪਿੰਡ ਕੰਮੋਮਾਜਰਾ ਦੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਕਿੰਦਾ ਨੇ ਕਿਹਾ ਕਿ ਸਾਡੇ ਪਿੰਡ ਕੰਮੋਮਾਜਰਾ ਕਲਾਂ ਦੀ ਧੀ ਜਸਪ੍ਰੀਤ ਕੌਰ ਦੇ ਪਰਿਵਾਰ ਨੂੰ ਮਕਾਨ ਬਣਾ ਕੇ ਦੇਣ ਲਈ ਅਸੀਂ ਸਮੁੱਚੇ ਨਗਰ ਵੱਲੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਅਤੇ ਸਾਧ-ਸੰਗਤ ਦਾ ਬਹੁਤ-ਬਹੁਤ ਧੰਨਵਾਦ ਕਰਦੇ ਹਾਂ

Sangrur News: ਸੁੱਤੇ ਪਏ ਬਜ਼ੁਰਗਾਂ ਨੂੰ ਬਾਹਰੋਂ ਕੁੰਡਾ ਲਾ ਕੇ ਹੋਈ ਵੱਡੀ ਲੁੱਟ, ਸੰਗਰੂਰ ਦੇ ਪਿੰਡ ’ਚੋਂ 15 ਤੋਲੇ ਸੋਨਾ ਤੇ ਨਗਦੀ ਚੋਰੀ
ਗੋਬਿੰਦਗੜ੍ਹ ਜੇਜੀਆਂ (ਭੀਮ ਸੈਨ ਇੰਸਾਂ)। ਬਲਾਕ ਅਧੀਨ ਪੈਂਦੇ ਪਿੰਡ ਹਰੀਗੜ੍ਹ ਵਿਖੇ ਚੋਰਾਂ ਵੱਲੋਂ 15 ਤੋਲੇ ਸੋਨਾ ਅਤੇ 45 ਹਜਾਰ ਰੁਪਏ ਚੋਰੀ ਕਰਕੇ ਲੈ ਕੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਦੀ ਸਰਪੰਚ ਕੁਲਦੀਪ ਕੌਰ ਦੇ ਪਤੀ ਮਾਸਟਰ ਦੇਸ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਹਰੀਗੜ੍ਹ ਦੇ ਕਿਸਾਨ ਗਗਨਦੀਪ ਸਿੰਘ ਪੁੱਤਰ ਗੁਰਜਿੰਦਰ ਸਿੰਘ ਦੇ ਘਰ ਬੀਤੀ ਰਾਤ ਚੋਰਾਂ ਵੱਲੋਂ ਨੂੰਹ ਸੱਸ ਦਾ 15 ਤੋਲੇ ਸੋਨਾ ਅਤੇ 45 ਹਜ਼ਾਰ ਰੁਪਏ ਨੰਗਦੀ ਚੋਰੀ ਕਰਕੇ ਲੈ ਗਏ ਹਨ।

ਉਹਨਾਂ ਦੱਸਿਆ ਕਿ ਸਾਡੇ ਪਿੰਡ ਵਿੱਚ ਤਿੰਨ ਘਰ ਰਾਏਧਰਾਣਾ ਰੋਡ ’ਤੇ ਖੇਤਾਂ ਵਿੱਚ ਰਹਿੰਦੇ ਹਨ, ਚੋਰਾਂ ਵੱਲੋਂ ਘਰ ਦੇ ਪਿਛਲੀ ਕੰਧ ਟੱਪ ਕੇ ਬਜ਼ੁਰਗਾਂ ਨੂੰ ਸੁੱਤੇ ਪਏ ਚੁਬਾਰੇ ’ਚ ਬਾਹਰੋ ਕੁੰਡਾ ਲਾ ਦਿੱਤਾ ਗਿਆ, ਪੌੜੀ ਉਤਰ ਕੇ ਅਲਮਾਰੀ ਪੇਟੀ ਵਾਲੇ ਕਮਰੇ ਦੇ ਵਿੱਚ ਵੜ ਕੇ ਅਲਮਾਰੀ ਦੇ ਵਿੱਚੋਂ ਸੋਨਾ ਅਤੇ ਨਗਦੀ ਚੋਰੀ ਕੀਤੀ ਗਈ।

ਉਹਨਾਂ ਦੱਸਿਆ ਕਿ ਸਾਤਿਰ ਚੋਰਾਂ ਨੇ ਗੁਲੱਬਜ ਵਗੈਰਾ ਪਹਿਨੇ ਹੋਏ ਸਨ, ਜੋ ਕਿ ਰਾਤੀ ਡੇਢ ਵਜੇ ਦੇ ਕਰੀਬ ਘਰ ਦੇ ਵਿੱਚ ਦਾਖਲ ਹੋਏ, ਜਦੋਂ ਪਰਿਵਾਰ ਨੇ ਸਵੇਰੇ 4 ਵਜੇ ਉੱਠ ਕੇ ਦੇਖਿਆ ਤਾਂ ਚੁਬਾਰੇ ਨੂੰ ਕੁੰਡਾ ਲੱਗਿਆ ਪਿਆ ਸੀ ਅਤੇ ਥੱਲੇ ਕਮਰੇ ਦੇ ਦਰਵਾਜੇ ਖੁੱਲੇ ਪਏ ਸੀ, ਕਮਰੇ ਦੇ ਵਿੱਚ ਸਮਾਨ ਖਿਲਰਿਆ ਪਿਆ ਸੀ, ਪਰਿਵਾਰ ਨੂੰ ਸ਼ੱਕ ਹੋਣ ਤੇ ਜਦੋਂ ਉਹਨਾਂ ਸਮਾਨ ਫਰੋਲ ਕੇ ਦੇਖਿਆ ਤਾਂ ਉਹਨਾਂ ਨੂੰ ਆਪਣੇ ਘਰ ਵਿੱਚੋ 15 ਤੋਲੇ ਸੋਨਾ ਅਤੇ 45 ਹਜਾਰ ਰਪਏ ਗਾਇਬ ਹੋਇਆ ਦਿਖਾਈ ਦਿੱਤਾ, ਪਰਿਵਾਰ ਵੱਲੋਂ ਇਸ ਮਾਮਲੇ ਦੀ ਥਾਣਾ ਕੌਹਰੀਆ ਵਿਖੇ ਰਿਪੋਰਟ ਕੀਤੀ ਗਈ।

Read Also :  ਮਨੀਪੁਰ ’ਚ ਸੱਤ ਅੱਤਵਾਦੀ ਗ੍ਰਿਫ਼ਤਾਰ, ਹਥਿਆਰ ਬਰਾਮਦ

ਮੌਕੇ ’ਤੇ ਪਹੁੰਚੀ ਥਾਣਾ ਕੋਹਰੀਆ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ,ਇਸ ਸਬੰਧੀ ਦਿੜਬਾ ਦੇ ਡੀਐਸਪੀ ਡਾਕਟਰ ਰੁਪਿੰਦਰ ਕੌਰ ਬਾਜਵਾ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਅਸੀਂ ਸੀਸੀਟੀਵੀ ਕੈਮਰੇ ਦੀ ਮੱਦਦ ਨਾਲ ਚੋਰਾਂ ਦੀ ਭਾਲ ਕਰ ਰਹੇ ਹਾਂ, ਇਸ ਵੱਡੀ ਚੋਰੀ ਸਬੰਧੀ ਸਪੈਸ਼ਲ ਟੀਮਾਂ ਦਾ ਗਠਨ ਕੀਤਾ ਗਿਆ ਹੈ, ਬਹੁਤ ਹੀ ਜਲਦੀ ਅਸੀਂ ਚੋਰਾਂ ਨੂੰ ਕਾਬੂ ਕਰਕੇ ਕਾਨੂੰਨੀ ਕਾਰਵਾਈ ਕਰਾਂਗੇ ,ਉਹਨਾਂ ਦੱਸਿਆ ਕਿ ਸਾਨੂੰ ਸੀਸੀਟੀਵੀ ਕੈਮਰਿਆਂ ਦੇ ਵਿੱਚੋਂ ਦੋ ਬੰਦੇ ਮੂੰਹ ਢਕੇ ਹੋਏ ਨਜ਼ਰ ਆ ਰਹੇ ਹਨ। ਪੁਲਿਸ ਪ੍ਰਸ਼ਾਸਨ ਦੀ ਇਸ ਕੇਸ ਤੇ ਪੈਨੀ ਨਜ਼ਰ ਰੱਖੀ ਗਈ ਹੈ। ਪਰਿਵਾਰ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਜਲਦੀ ਇਨਸਾਫ ਦਿੱਤੇ ਜਾਣ ਦੀ ਅਪੀਲ ਕੀਤੀ ਗਈ ਹੈ। ਚੋਰਾਂ ਵੱਲੋਂ ਕਿਸਾਨ ਦਾ 23 ਲੱਖ ਰੁਪਏ ਦਾ ਕੀਤੇ ਨੁਕਸਾਨ ਨਾਲ ਇਲਾਕੇ ਵਿੱਚ ਸੰਨਾਟਾ ਛਾ ਗਿਆ ਹੈ।

ਸਰਕਾਰੀ ਹਾਈ ਸਮਾਰਟ ਸਕੂਲ ਮੰਗਵਾਲ ਦੇ ਬੱਚਿਆਂ ਨੂੰ ਵੰਡੀਆਂ ਮੁਫ਼ਤ ਵਰਦੀਆਂ
ਸੰਗਰੂਰ (ਨਰੇਸ਼ ਕੁਮਾਰ)। ਸਰਕਾਰੀ ਹਾਈ ਸਮਾਰਟ ਸਕੂਲ ਮੰਗਵਾਲ ਵਿਖੇ ਅੱਜ ਸਕੂਲੀ ਬੱਚਿਆਂ ਨੂੰ 350 ਕਰੀਬ ਵਰਦੀਆਂ (ਹਾਊਸ ਡਰੈਸ) ਵੰਡੀਆਂ ਗਈਆਂ। ਸਕੂਲ ਦੇ ਬੱਚਿਆਂ ਨੂੰ ਇਹ ਵਰਦੀਆਂ ਸਮਾਜ ਸੇਵੀ ਹਰਿੰਦਰ ਇੰਸਾਂ ਤੇ ਰਘੁਵਿੰਦਰ ਇੰਸਾਂ ਵਾਸੀ ਮੰਗਵਾਲ ਵੱਲੋਂ ਵੰਡੀਆਂ ਗਈਆਂ। ਇਸ ਮੌਕੇ ’ਤੇ ਸਕੂਲ ਦੇ ਸਟਾਫ ਵੱਲੋਂ ਇਕ ਸਨਮਾਨ ਸਮਾਰੋਹ ਰੱਖਿਆ ਗਿਆ। ਜਿਸ ’ਚ ਹਰਿੰਦਰ ਇੰਸਾਂ ਤੇ ਰਘਵਿੰਦਰ ਇੰਸਾਂ ਤੇ ਦੀਪਿੰਦਰ ਉਰਫ ਨੋਨੂੰ ਤੇ ਡੇਰਾ ਸੱਚਾ ਸੌਦਾ ਬਲਾਕ ਸੰਗਰੂਰ ਦੇ ਸੱਚੇ ਨਿਮਰ ਸੇਵਾਦਾਰ ਹੁਕਮ ਚੰਦ ਨਾਗਪਾਲ, ਮਨਜੀਤ ਇੰਸਾਂ ਤੇ ਸੁਖਵਿੰਦਰ ਬਬਲਾ ਦਾ ਵਿਸ਼ੇਸ਼ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ।

ਇਸ ਮੌਕੇ ’ਤੇ ਬੋਲਦਿਆਂ ਹੈਡਮਾਸਟਰ ਜਗਤਾਰ ਸਿੰਘ ਸੰਧੂ ਨੇ ਕਿਹਾ ਕਿ ਅੱਜ ਸਕੂਲ ਦੇ ਸਾਰੇ ਬੱਚਿਆਂ ਨੂੰ ਕਰੀਬ 350 ਹਾਊਸ ਡਰੈਸ (ਵਰਦੀਆਂ) ਜੋ ਕਿ ਹਰਿੰਦਰ ਇੰਸਾਂ ਤੇ ਰਘਵਿੰਦਰ ਇੰਸਾਂ, ਦੀਪਿੰਦਰ ਉਰਫ ਨੋਨੂੰ ਦੇ ਪਰਿਵਾਰ ਵੱਲੋਂ ਵੰਡੀਆਂ ਗਈਆਂ ਹਨ। ਇਹ ਸਮਾਜ ਸੇਵਾ ਦੇ ਤੌਰ ’ਤੇ ਸਮੇਂ-ਸਮੇਂ ਸਿਰ ਸਕੂਲ ਦੇ ਵਿਦਿਆਰਥੀਆਂ ਲਈ ਤੇ ਸਕੂਲ ਦੀ ਬਿਲਡਿੰਗ ਲਈ ਕੁਝ ਨਾ ਕੁਝ ਸੇਵਾ ਕਰਦੇ ਰਹਿੰਦੇ ਹਨ। ਅੱਜ ਜੋ ਹਾਊਸ ਡਰੈਸ ਵੰਡੀਆਂ ਜਾ ਰਹੀਆਂ ਹਨ ਇਹ ਹਫਤੇ ’ਚ ਦੋ ਵਾਰ ਬੁੱਧਵਾਰ ਤੇ ਸ਼ਨਿੱਚਰਵਾਰ ਪ੍ਰਾਈਵੇਟ ਸਕੂਲਾਂ ਵਾਂਗ ਪਹਿਨ ਕੇ ਆ ਸਕਣਗੇ। ਅਸੀਂ ਇਸ ਲਈ ਇਸ ਸਮਾਜ ਸੇਵੀ ਪਰਿਵਾਰ ਦਾ ਧੰਨਵਾਦ ਕਰਦੇ ਹਾਂ।

ਉਨਾਂ ਕਿਹਾ ਕਿ ਸਾਨੂੰ ਕਦੇ ਵੀ ਕਿਸੇ ਵੀ ਤਰਾਂ ਦੀ ਮੱਦਦ ਲਈ ਇਸ ਪਰਿਵਾਰ ਵੱਲੋਂ ਹਮੇਸ਼ਾ ਵੱਧ-ਚੜ੍ਹ ਕੇ ਸਹਿਯੋਗ ਦਿੱਤਾ ਜਾਂਦਾ ਹੈ। ਜਗਤਾਰ ਸਿੰਘ ਸੰਧੂ ਨੇ ਕਿਹਾ ਕਿ ਹਰਿੰਦਰ ਇੰਸਾਂ ਤੇ ਰਘਵਿੰਦਰ ਇੰਸਾਂ ਦੋਵੇਂ ਭਰਾ ਇੱਕ ਬਹੁਤ ਵੱਡੀ ਸਮਾਜ ਸੇਵੀ ਸੰਸਥਾ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਨਾਲ ਜੁੜੇ ਹੋਏ ਹਨ ਜੋ ਕਿ ਹਮੇਸ਼ਾ ਹੀ ਲੋੜਵੰਦਾਂ ਦੀ ਮੱਦਦ ਕਰਦੀ ਰਹਿੰਦੀ ਹੈ। ਮੈਂ ਸਕੂਲ ਵੱਲੋਂ ਤੇ ਆਪਣੇ ਸਟਾਫ਼ ਵੱਲੋਂ ਤੇ ਸਕੂਲੀ ਬੱਚਿਆਂ ਵੱਲੋਂ ਇਨਾਂ ਦਾ ਬਹੁਤ ਬਹੁਤ ਧੰਨਵਾਦ ਕਰਦਾ ਹਾਂ। ਉਨਾਂ ਕਿਹਾ ਕਿ ਹਾਲਾਂਕਿ ਸਰਕਾਰਾਂ ਵੀ ਅਪਣੇ ਪੱਧਰ ’ਤੇ ਸਮੇਂ-ਸਮੇਂ ਸਿਰ ਗਰਾਟਾਂ ਜਾਰੀ ਕਰਦੀਆਂ ਹਨ ਪਰ ਇਹ ਗ੍ਰਾਟਾਂ ਬਹੁਤ ਘੱਟ ਹੁੰਦੀਆਂ ਹਨ। ਸਮਾਜ ਸੇਵੀ ਸੰਸਥਾਵਾਂ ਤੇ ਸਮਾਜ ਸੇਵੀ ਸੱਜਣਾਂ ਦੇ ਸਹਿਯੋਗ ਨਾਲ ਹੀ ਅਧੂਰੇ ਕੰਮਾਂ ਨੂੰ ਅਧੂਰਾ ਕੀਤਾ ਜਾਂਦਾ ਹੈ।

Read Also : Acidity Treatment: ਕੀ ਤੁਸੀਂ ਵੀ ਐਸੀਡਿਟੀ ਤੋਂ ਹੋ ਪਰੇਸ਼ਾਨ? ਤਾਂ ਤੁਰੰਤ ਰਾਹਤ ਦੇਣਗੇ ਪੂਜਨੀਕ ਗੁਰੂ ਜੀ ਦੇ ਇਹ ਟਿਪਸ

ਇਸ ਮੌਕੇ ’ਤੇ ਬੋਲਦਿਆਂ ਹਰਿੰਦਰ ਇੰਸਾਂ ਨੇ ਕਿਹਾ ਕਿ ਸਾਡੇ ਪਿੰਡ ਮੰਗਵਾਲ ਦੇ ਸਰਕਾਰੀ ਹਾਈ ਸਮਾਰਟ ਸਕੂਲ ਦੇ ਹੈਡਮਾਸਟਰ ਤੇ ਸਟਾਫ ਬਹੁਤ ਹੀ ਮਿਹਨਤੀ ਹਨ। ਜਿਨਾਂ ਦੀ ਬਦੌਲਤ ਅੱਜ ਮੰਗਵਾਲ ਦਾ ਇਹ ਸਰਕਾਰ ਸਕੂਲ ਬੁਲੰਦੀਆਂ ਨੂੰ ਛੂਹ ਰਿਹਾ ਹੈ। ਇਸ ਦੇ ਬੱਚੇ ਮੈਰਿਟ ’ਚ ਆਪਣਾ ਨਾਂਅ ਦਰਜ ਕਰਵਾ ਰਹੇ ਹਨ ਤੇ ਉਚ ਪੱਧਰੀ ਸਨਮਾਨ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਇਸ ਸਕੂਲ ਦੀ ਬਿਲਡਿੰਗ ਬਹੁਤ ਹੀ ਖਸਤਾ ਹਾਲਤ ’ਚ ਸੀ ਪਰ ਸਕੂਲ ਦੇ ਪਿ੍ਰੰਸੀਪਲ ਜਗਤਾਰ ਸਿੰਘ ਸੰਧੂ ਤੇ ਸਟਾਫ ਦੀ ਮਿਹਨਤ ਸਦਕਾ ਅੱਜ ਸਕੂਲ ਦੀ ਬਿਲਡਿੰਗ ਪੂਰੀ ਸ਼ਾਨਦਾਰ ਹੈ ਤੇ ਬੱਚਿਆਂ ਦੀ ਸਹੂਲਤ ਦਾ ਹਰ ਤਰਾਂ ਦਾ ਪ੍ਰਬੰਧ ਅੱਜ ਸਕੂਲ ’ਚ ਕੀਤਾ ਗਿਆ। Sangrur News

ਸਾਨੂੰ ਜਦੋਂ ਵੀ ਸਕੂਲ ਵੱਲੋਂ ਕੋੋਈ ਕੰਮ ਲਈ ਸੁਨੇਹਾ ਆਉਦਾ ਹੈ ਤਾਂ ਅਸੀਂ ਇਸ ਸਕੂਲ ਦੀ ਬੇਹਤਰੀ ਲਈ ਹਮੇਸ਼ਾ ਤਿਆਰ ਰਹਿੰਦੇ ਹਾਂ ਕਿਉਕਿ ਸਾਡੀ ਸੰਸਥਾ ਡੇਰਾ ਸੱਚਾ ਸੌਦਾ ਤੋਂ ਸਾਨੂੰ ਲੋੜਵੰਦ ਦੀ ਮੱਦਦ ਕਰਨ ਦੀ ਸਿੱਖਿਆ ਦਿੱਤੀ ਜਾਂਦੀ ਹੈ। ਹਰਿੰਦਰ ਇੰਸਾਂ ਨੇ ਕਿਹਾ ਕਿ ਇਨਾਂ ਬੱਚਿਆਂ ਨੇ ਹੀ ਵੱਡੇ ਹੋ ਕੇ ਆਈਪੀਐਸ, ਆਈਏਐਸ ਜਾਂ ਪੀਪੀਐਸ ਅਫਸਰ ਬਣਨਾ ਹੈ ਅਤੇ ਇਹ ਬੱਚੇ ਹੀ ਸਾਡੇ ਪਿੰਡ ਅਤੇ ਇਲਾਕੇ ਦਾ ਨਾਂਅ ਰੌਸਨ ਕਰਨਗੇ। ਇਸ ਦੇ ਲਈ ਇਨਾਂ ਬੱਚਿਆਂ ਦੀ ਪੜਾਈ ਪ੍ਰਤੀ ਹਰ ਤਰਾਂ ਦੀ ਮੱਦਦ ਕਰਨਾ ਸਾਡਾ ਫਰਜ਼ ਹੈ। Sangrur News

ਹਰਿੰਦਰ ਇੰਸਾਂ ਨੇ ਅਪੀਲ ਕਰਦਿਆਂ ਕਿਹਾ ਕਿ ਮੈਂ ਆਸ ਕਰਦਾ ਹਾਂ ਕਿ ਭਵਿੱਖ ’ਚ ਵੀ ਸਕੂਲ ਦੇ ਸਟਾਫ ਤੇ ਬੱਚੇ ਸਾਨੂੰ ਹੋਰ ਸੇਵਾ ਲਈ ਮੌਕੇ ਦਿੰਦਾ ਰਹਿਣਗੇ। ਇਸ ਮੌਕੇ ਤੇ ਬੋਲਦਿਆਂ ਸੁਖਵਿੰਦਰ ਬਬਲਾ ਨੇ ਕਿਹਾ ਕਿ ਹੈਡਮਾਸਟਰ ਜਗਤਾਰ ਸਿੰਘ ਸੰਧੂ ਦੀ ਸਖਤ ਮਿਹਨਤ ਦੇ ਸਦਕਾ ਅੱਜ ਮੰਗਵਾਲ ਦਾ ਸਕੂਲ ਬੁਲੰਦੀਆਂ ਨੂੰ ਛੂਹ ਰਿਹਾ ਹੈ ਤੇ ਇਸ ਸਕੂਲ ਦੇ ਬੱਚੇ ਖੇਡਾਂ ’ਚ ਵੀ ਨੈਸ਼ਨਲ ਪੱਧਰ ’ਤੇ ਅਪਣਾ ਨਾਂਅ ਦਰਜ ਕਰਵਾ ਰਹੇ ਹਨ। ਇਸ ਮੌਕੇ ਅਮੀਤਾ ਰਾਣੀ, ਸਿਮਰਨਜੀਤ ਕੌਰ, ਗੁਰਮੀਤ ਕੌਰ, ਹਰਦੀਪ ਕੌਰ, ਸੁਪਿੰਦਰ ਕੌਰ, ਈਸ਼ਾ ਸਰਮਾ, ਦੀਪਿਕਾ ਗਰੋਵਰ, ਬੰਪਰਜੋਤ ਸਿੰਘ, ਪ੍ਰੀਤੀ, ਰਾਜਵੀਰ ਕੌਰ, ਸੰਦੀਪ ਕੌਰ, ਆਸ਼ਾ ਗੁਪਤਾ ਤੇ ਹੋਰ ਸਕੂਲੀ ਸਟਾਫ ਮੈਂਬਰ ਹਾਜ਼ਰ ਸਨ। Sangrur News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ
Sangrur News: ਸੰਗਰੂਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ, ਜੋ ਪੇਂਡੂ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਆਪਕ ਵਿਸਥਾਰ ਨੂੰ ਦਰਸਾਉਂਦਾ ਹੈ। ਇਸ ਸੈਂਟਰ ਨਾਲ 85 ਪਿੰਡਾਂ ਦੇ ਵਸਨੀਕਾਂ ਨੂੰ ਲਾਭ ਹੋਵੇਗਾ। ਆਜ਼ਾਦੀ ਤੋਂ ਲਗਭਗ 80 ਸਾਲ ਬਾਅਦ ਕੌਹਰੀਆ ਪਿੰਡ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ, ਸਰਜੀਕਲ ਸਹੂਲਤਾਂ, ਗੰਭੀਰ ਬਿਮਾਰੀਆਂ ਦੇ ਇਲਾਜ ਅਤੇ ਬੱਚਿਆਂ ਲਈ ਮਾਹਰ ਦੇਖਭਾਲ ਨਾਲ ਲੈਸ 30 ਬੈੱਡਾਂ ਵਾਲਾ ਹਸਪਤਾਲ ਬਣਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਦਿੜਬਾ ਵਰਗੇ ਖੇਤਰਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਵਿਕਾਸ ਨੂੰ ਕੁਝ ਕੁ ਲੋਕਾਂ ਤੱਕ ਸੀਮਤ ਰੱਖਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਸਪਤਾਲਾਂ, ਸਕੂਲਾਂ, ਲਾਇਬ੍ਰੇਰੀਆਂ ਅਤੇ ਸੜਕਾਂ ਰਾਹੀਂ ਪਿੰਡਾਂ ਵਿੱਚ ਜਨਤਕ ਪੈਸਾ ਵਾਪਸ ਲੋਕਾਂ ਦੇ ਵਿਕਾਸ ਉੱਤੇ ਲਗਾ ਕੇ ਇਸ ਰਵਾਇਤ ਨੂੰ ਬਦਲ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਅਸੀਂ ਪਿੰਡ ਕੌਹਰੀਆਂ ਵਿਖੇ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ ਹੈ।" ਉਨ੍ਹਾਂ ਅੱਗੇ ਕਿਹਾ, “ਇਹ ਪ੍ਰੋਜੈਕਟ 13.23 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਗਿਆ ਹੈ ਅਤੇ ਇਸ ਸੈਂਟਰ ਵਿੱਚ 30 ਬੈੱਡ ਉਪਲਬਧ ਹਨ।” ਇਸਦੇ ਪਿਛੋਕੜ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਆਜ਼ਾਦੀ ਦੇ ਲਗਭਗ 80 ਸਾਲਾਂ ਬਾਅਦ, ਕੌਹਰੀਆ ਪਿੰਡ ਦੇ ਲੋਕ ਆਪਣਾ ਪਹਿਲਾ 30 ਬੈੱਡਾਂ ਵਾਲਾ ਹਸਪਤਾਲ ਮਿਲਣ ਦਾ ਜਸ਼ਨ ਮਨਾ ਰਹੇ ਹਨ।” ਉਨ੍ਹਾਂ ਕਿਹਾ, “ਇਹ ਕਮਿਊਨਿਟੀ ਹੈਲਥ ਸੈਂਟਰ ਅਸਲ ਵਿੱਚ 1962 ਵਿੱਚ ਇੱਕ ਪ੍ਰਾਇਮਰੀ ਹੈਲਥ ਸੈਂਟਰ ਵਜੋਂ ਸਥਾਪਿਤ ਕੀਤਾ ਗਿਆ ਸੀ।”

Read Also : LPG Gas Update: ਗੈਸ ਸਿਲੰਡਰ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ, ਕਾਰੋਬਾਰੀਆਂ ਨੂੰ ਵੱਡਾ ਝਟਕਾ!

ਬੁਨਿਆਦੀ ਢਾਂਚੇ ਬਾਰੇ ਵੇਰਵਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਵੇਂ ਕਮਿਊਨਿਟੀ ਹੈਲਥ ਸੈਂਟਰ ਵਿੱਚ ਚਾਰ ਓਪੀਡੀ (ਆਊਟਪੇਸ਼ੈਂਟ ਵਿਭਾਗ), ਇੱਕ ਐਮਰਜੈਂਸੀ ਬਲਾਕ, ਦੋ ਲੇਬਰ ਆਪ੍ਰੇਸ਼ਨ ਥੀਏਟਰ, ਇੱਕ ਮਾਈਨਰ ਆਪ੍ਰੇਸ਼ਨ ਥੀਏਟਰ ਅਤੇ ਦੋ ਵੱਡੇ ਆਪ੍ਰੇਸ਼ਨ ਥੀਏਟਰ ਹੋਣਗੇ।” ਉਨ੍ਹਾਂ ਅੱਗੇ ਕਿਹਾ, “ਇਸ ਵਿੱਚ ਇੱਕ ਨਰਸਿੰਗ ਸਟੇਸ਼ਨ, ਦੋ ਜਨਰਲ ਵਾਰਡ, ਇੱਕ ਅਲਟਰਾਸਾਊਂਡ ਰੂਮ, ਇੱਕ ਲੈਬ, ਇੱਕ ਐਕਸ-ਰੇ ਰੂਮ, ਤਿੰਨ ਡਾਕਟਰ ਕੰਸਲਟਿੰਗ ਰੂਮ ਅਤੇ ਹੋਰ ਜ਼ਰੂਰੀ ਸਹੂਲਤਾਂ ਵੀ ਸ਼ਾਮਲ ਹੋਣਗੀਆਂ।”

ਇਸਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਨਵੇਂ ਸੀਐਚਸੀ ਨਾਲ ਪਿੰਡ ਦੇ 4,100 ਲੋਕਾਂ ਨੂੰ ਸਿੱਧਾ ਲਾਭ ਮਿਲੇਗਾ।” ਉਨ੍ਹਾਂ ਅੱਗੇ ਕਿਹਾ, “ਇਸ ਤੋਂ ਇਲਾਵਾ, ਇਹ ਆਲੇ-ਦੁਆਲੇ ਦੇ 85 ਪਿੰਡਾਂ ਲਈ ਇੱਕ ਵਰਦਾਨ ਸਾਬਤ ਹੋਵੇਗਾ ਜਿਸ ਨਾਲ ਲਗਭਗ 35,000 ਲੋਕਾਂ ਨੂੰ ਸਿਹਤ ਸੇਵਾਵਾਂ ਮਿਲਣਗੀਆਂ।” 24 ਘੰਟੇ ਦੇਖਭਾਲ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਕੇਂਦਰ ਵਿੱਚ 24 ਘੰਟੇ ਐਮਰਜੈਂਸੀ ਸਿਹਤ ਸੰਭਾਲ ਸੇਵਾਵਾਂ ਉਪਲਬਧ ਹੋਣਗੀਆਂ ਅਤੇ ਗੰਭੀਰ ਬਿਮਾਰੀਆਂ ਲਈ ਸਰਜਰੀਆਂ ਅਤੇ ਇਲਾਜ ਲਈ ਡਾਕਟਰ ਮੌਜੂਦ ਹੋਣਗੇ।” ਉਨ੍ਹਾਂ ਅੱਗੇ ਕਿਹਾ, “ਸੀਐਚਸੀ ਵਿੱਚ ਬੱਚਿਆਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਬਾਲ ਰੋਗ ਮਾਹਰ ਵੀ ਹੋਣਗੇ ਅਤੇ ਮਾਵਾਂ ਅਤੇ ਬੱਚਿਆਂ ਲਈ ਸਾਰੇ ਜ਼ਰੂਰੀ ਟੈਸਟਾਂ ਦੇ ਨਾਲ-ਨਾਲ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਰੀਜ਼ਾਂ ਨੂੰ ਮੁਫ਼ਤ ਐਕਸ-ਰੇ, ਈਸੀਜੀ ਅਤੇ ਖੂਨ ਦੇ ਟੈਸਟਾਂ ਦੀਆਂ ਸਹੂਲਤਾਂ ਮਿਲਣਗੀਆਂ, ਅਤੇ ਦਵਾਈਆਂ ਵੀ ਮੁਫ਼ਤ ਪ੍ਰਦਾਨ ਕੀਤੀਆਂ ਜਾਣਗੀਆਂ।” ਉਨ੍ਹਾਂ ਅੱਗੇ ਕਿਹਾ, “ਇਸ ਸੀਐਚਸੀ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨਕਦ ਰਹਿਤ ਇਲਾਜ ਉਪਲਬਧ ਹੋਵੇਗਾ।” ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਇਹ ਹਸਪਤਾਲ ਕਈ ਸਾਲ ਪਹਿਲਾਂ ਬਣ ਜਾਣਾ ਚਾਹੀਦਾ ਸੀ, ਪਰ ਪਿਛਲੀਆਂ ਸਰਕਾਰਾਂ ਆਪਣੇ ਪਰਿਵਾਰਾਂ ਤੱਕ ਹੀ ਸੀਮਤ ਰਹੀਆਂ।” ਉਨ੍ਹਾਂ ਅੱਗੇ ਕਿਹਾ, “ਸਾਡੀ ਸਰਕਾਰ ਪਿੰਡਾਂ ਵਿੱਚ ਸਕੂਲਾਂ, ਲਾਇਬ੍ਰੇਰੀਆਂ, ਹਸਪਤਾਲਾਂ ਅਤੇ ਸੜਕਾਂ ਦੇ ਰੂਪ ਵਿੱਚ ਲੋਕਾਂ ਦਾ ਪੈਸਾ ਲੋਕਾਂ ਦੇ ਵਿਕਾਸ ਉੱਤੇ ਖਰਚ ਕਰਨਾ ਜਾਰੀ ਰੱਖੇਗੀ।”

ਵਿਸ਼ੇਸ਼ ਦੇਖਭਾਲ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੰਦਾਂ ਦੀਆਂ ਬਿਮਾਰੀਆਂ ਦਾ ਇਲਾਜ ਵੀ ਇੱਕ ਮਾਹਰ ਦੰਦਾਂ ਦੇ ਡਾਕਟਰ ਵੱਲੋਂ ਕੀਤਾ ਜਾਵੇਗਾ।” ਉਨ੍ਹਾਂ ਅੱਗੇ ਕਿਹਾ, “ਨਸ਼ਾ ਛੁਡਾਊ ਇਲਾਜ ਲਈ, ਇੱਕ ਓਟ ਸੈਂਟਰ (ਓਪੀਓਇਡ ਐਗੋਨਿਸਟ ਥੈਰੇਪੀ ਸੈਂਟਰ) ਨਸ਼ਾ ਪੀੜਤਾਂ ਨੂੰ ਦਵਾਈਆਂ ਅਤੇ ਇਲਾਜ ਪ੍ਰਦਾਨ ਕਰੇਗਾ।” ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਦਿੜ੍ਹਬਾ ਖੇਤਰ ਨੂੰ ਅਣਗੌਲਿਆਂ ਕੀਤਾ ਪਰ ਭਗਵੰਤ ਮਾਨ ਸਰਕਾਰ ਨੇ ਇੱਕ ਮੈਡੀਕਲ ਕਾਲਜ ਅਤੇ ਹਸਪਤਾਲ ਪ੍ਰਦਾਨ ਕਰਕੇ ਇਸਦਾ ਮਾਣ ਵਧਾਇਆ ਹੈ।”

ਸਰਕਾਰ ਵੱਲੋਂ ਸਾਰਿਆਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ‘ਤੇ ਦਿੱਤੀ ਜਾ ਰਹੀ ਤਰਜੀਹ ਬਾਰੇ ਗੱਲ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਭਗਵੰਤ ਮਾਨ ਸਰਕਾਰ ਹਰ ਪੰਜਾਬੀ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਿਹਤ ਬੀਮੇ ਲਈ 2,000 ਕਰੋੜ ਰੁਪਏ ਅਲਾਟ ਕਰਨਾ ਇਸਦਾ ਸਭ ਤੋਂ ਵੱਡਾ ਸਬੂਤ ਹੈ।”