PRTC News - Sach Kahoon Punjabi

PRTC Employees News: ਤਨਖਾਹਾਂ ਨਾ ਮਿਲਣ ’ਤੇ ਭੜਕੇ ਪੀਆਰਟੀਸੀ ਕਾਮੇ, ਪੜ੍ਹੋ ਪੂਰੀ ਖਬਰ
ਰੋਸ ਪ੍ਰਦਰਸ਼ਨ ਕਰਦਿਆਂ ਰੱਜ ਕੇ ਕੱਢਿਆ ਗੁੱਸਾ

ਸੈਂਕੜਿਆਂ ਦੀ ਗਿਣਤੀ ’ਚ ਇੱਕਠੇ ਹੋਏ ਵਰਕਰਾਂ ਨੇ ਕੀਤੀ ਰੈਲੀ

PRTC Employees News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੀਆਰਟੀਸੀ ਵਰਕਰਜ਼ ਐਕਸ਼ਨ ਕਮੇਟੀ ਵੱਲੋਂ ਤਨਖਾਹਾਂ ਤੇ ਪੈਨਸ਼ਨਾਂ ਅੱਜ ਤੱਕ ਵੀ ਨਾ ਦਿੱਤੇ ਜਾਣ ਦੇ ਵਿਰੁੱਧ ਜਬਰਦਸਤ ਰੋਸ ਪ੍ਰਗਟ ਕਰਦਿਆਂ 800 ਤੋਂ ਵੱਧ ਇਕੱਠੇ ਹੋਏ ਵਰਕਰਾਂ ਨੇ ਰੈਲੀ ਵੀ ਕੀਤੀ ਤੇ ਇੱਕ ਘੰਟੇ ਤੱਕ ਰੋਸ ਮਾਰਚ ਦੀ ਸ਼ਕਲ ’ਚ ਅਕਾਸ਼ ਗੂੰਜਾਊ ਨਾਅਰਿਆਂ ਨਾਲ ਪੰਜਾਬ ਸਰਕਾਰ, ਖਜਾਨਾ ਮੰਤਰੀ ਤੇ ਪੀਆਰਟੀਸੀ ਦੀ ਮੈਨੇਜਮੈਂਟ ਵਿਰੁੱਧ ਰੱਜਕੇ ਗੁੱਸਾ ਕੱਢਿਆ। PRTC Employees News

ਇਹ ਖਬਰ ਵੀ ਪੜ੍ਹੋ : India vs Ireland: ਟੀਮ ਇੰਡੀਆ ਜੂਨ ’ਚ ਆਇਰਲੈਂਡ ਦੌਰੇ ’ਤੇ ਜਾਵੇਗੀ, 2 ਮੈਚਾਂ ਦੀ ਹੋਵੇਗੀ ਟੀ20 ਸੀਰੀਜ਼

ਅੱਜ ਦੀ ਇਸ ਰੈਲੀ, ਧਰਨਾ ਤੇ ਰੋਸ ਮਾਰਚ ਦੀ ਅਗਵਾਈ ਏਟਕ, ਇੰਟਕ, ਕਰਮਚਾਰੀ ਦਲ, ਐੱਸਸੀਬੀਸੀ, ਸੀਟੂ ਤੇ ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਦੇ ਪ੍ਰਮੁੱਖ ਨੁਮਾਇੰਦੇ ਸਰਵ ਨਿਰਮਲ ਸਿੰਘ ਧਾਲੀਵਾਲ ਕਨਵੀਨਰ, ਮੈਂਬਰਾਨ ਬਲਦੇਵ ਰਾਜ ਬੱਤਾ, ਹਰਪ੍ਰੀਤ ਸਿੰਘ ਖੱਟੜਾ, ਰਾਕੇਸ਼ ਕੁਮਾਰ ਦਾਤਾਰਪੁਰੀ, ਇੰਦਰਪਾਲ ਸਿੰਘ ਤੇ ਮੁਹੰਮਦ ਖਲੀਲ ਨੇ ਮੁਜਾਹਰਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੇ ਪੀਆਰਟੀਸੀ ਦੇ 10 ਹਜ਼ਾਰ ਤੋਂ ਵੱਧ ਮੌਜੂਦਾ ਤੇ ਸੇਵਾ ਮੁਕਤ ਕਰਮਚਾਰੀਆਂ ਨੂੰ ਤਨਖਾਹਾਂ ਤੇ ਪੈਨਸ਼ਰਨਾਂ ਸਮੇਂ ਸਿਰ ਦੇਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਅਤੇ ਨਾਕਾਮ ਸਾਬਤ ਹੋ ਰਹੇ ਹਨ। PRTC Employees News

ਜਾਂ ਉਹ ਇੰਨੇ ਗੈਰ ਸੰਜੀਦਾ ਹੋ ਚੁੱਕੇ ਹਨ ਕਿ ਉਨ੍ਹਾਂ ਨੂੰ ਇਹ ਵੀ ਅਹਿਸਾਸ ਨਹੀਂ ਕਿ ਕਰਮਚਾਰੀ ਜਿਨ੍ਹਾਂ ਦਾ ਰੋਟੀ ਰੋਜੀ ਦਾ ਸਾਧਨ ਹੀ ਨੌਕਰੀ ਬਦਲੇ ਮਿਲਦੀ ਤਨਖਾਹ, ਪੈਨਸ਼ਨ ਹੈ ਉਹ ਕਿਵੇਂ ਗੁਜਾਰਾ ਕਰਦੇ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਵਰਕਰਾਂ ਦੇ ਪੇਟ ਕੱਟਕੇ ਕਦੇ ਮੁਫ਼ਤ ਸਫਰ ਦੀਆਂ ਸਹੂਲਤਾਂ ਤੇ ਕਦੇ ਇੱਕ-ਇੱਕ ਹਜਾਰ ਔਰਤਾਂ ਨੂੰ ਦੇਣ ਦੇ ਵੋਟ ਵਟੋਰੂ ਐਲਾਨ ਕਰਦੀ ਹੈ ਜਿਸਦਾ ਖਮਿਆਜਾ ਦਿਨ-ਰਾਤ ਮਿਹਨਤ ਕਰਦੇ ਕਰਮਚਾਰੀ ਭੁਗਤ ਰਹੇ ਹਨ।

ਪੈਨਸ਼ਨ ਲਈ ਪਿਛਲੇ ਸਮੇਂ ਤੋਂ ਦਿੱਤੀ ਜਾਦੀ ਹਰ ਮਹੀਨੇ 6.5 ਕਰੋੜ ਰੁਪਏ ਦੀ ਗਰਾਂਟ ਬੰਦ ਕਰ ਦਿੱਤੀ। ਵਰਕਰਾਂ ਦੇ 125 ਕਰੋੜ ਰੁਪਏ ਦੇ ਤਰ੍ਹਾਂ-ਤਰ੍ਹਾਂ ਦੇ ਬਕਾਏ ਖੜ੍ਹੇ ਹਨ, ਸੇਵਾ ਮੁਕਤ ਕਰਮਚਾਰੀਆਂ ਦੇ ਸੇਵਾ ਮੁਕਤੀ ਲਾਭਾਂ ਦੇ ਪੈਸੇ 2 ਸਾਲ ਤੋਂ ਨਹੀਂ ਦਿੱਤੇ ਜਾ ਰਹੇ। ਬਜੁਰਗ ਸੇਵਾ ਮੁਕਤ ਪੈਨਸ਼ਨਰਾਂ ਦੇ ਇਲਾਜ ਦੇ ਪੈਸੇ ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਨਹੀਂ ਦਿੱਤੇ ਜਾ ਰਹੇ। ਇਸ ਤੋਂ ਬਿਨਾਂ ਵਰਕਰਾਂ ਦੀਆਂ ਕਾਨੂੰਨੀ ਤੌਰ ’ਤੇ ਲਾਗੂ ਕਰਨ ਵਾਲੀਆਂ ਮੰਗਾਂ ਨੂੰ ਉੱਕਾ ਹੀ ਅਣਗੌਲਿਆ ਕਰਕੇ ਮੈਨੇਜਮੈਂਟ ਕਾਨੂੰਨਾਂ ਤੇ ਅਦਾਲਤਾਂ ਨੂੰ ਵੀ ਟਿੱਚ ਸਮਝ ਰਹੀ ਹੈ।

ਪਹਿਲੀ ਤਾਰੀਖ ਨੂੰ ਪੈਨਸ਼ਨ ਨਾ ਮਿਲਣ ’ਤੇ 5 ਤਾਰੀਖ ਨੂੰ ਹੋਣਗੇ ਮੁਜਾਹਰੇ

ਐਕਸ਼ਨ ਕਮੇਟੀ ਦੇ ਆਗੂਆਂ ਨੇ ਪੰਜਾਬ ਸਰਕਾਰ ਅਤੇ ਪੀਆਰਟੀਸੀ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਕਿ ਹਰ ਮਹੀਨੇ ਜੇਕਰ ਪਹਿਲੀ ਤਾਰੀਖ ਨੂੰ ਤਨਖਾਹ ਪੈਨਸ਼ਨ ਨਹੀਂ ਦਿੱਤੀ ਜਾਦੀ ਤਾਂ 5 ਤਾਰੀਖ ਨੂੰ ਰੋਸ ਮੁਜਾਹਰੇ ਕੀਤੇ ਜਾਇਆ ਕਰਨਗੇ ਤੇ ਹੁਣ 6 ਅਪਰੈਲ ਨੂੰ ਫਿਰ ਪਟਿਆਲਾ ਦੇ ਮੁੱਖ ਦਫਤਰ ਦੇ ਸਾਹਮਣੇ 1000 ਤੋਂ ਵੱਧ ਕਰਮਚਾਰੀ ਵਿਸ਼ਾਲ ਧਰਨਾ ਦੇਣਗੇ।

PRTC News: ਜੁਝਾਰੂ ਆਗੂ ਹਰਪਾਲ ਜੁਨੇਜਾ ਨੇ ਪੀਆਰਟੀਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
ਸੂਬਾ ਪ੍ਰਧਾਨ ਅਮਨ ਅਰੋੜਾ, ਹਰਪਾਲ ਚੀਮਾ, ਡਾ. ਬਲਬੀਰ ਸਿੰਘ, ਲਾਲਜੀਤ ਭੁੱਲਰ,ਬਲਤੇਜ ਪੰਨੂੰ ਸਮੇਤ ਹੋਰ ਸ਼ਖ਼ਸੀਅਤਾਂ ਵੱਲੋਂ ਜੁਨੇਜਾ ਨੂੰ ਵਧਾਈ

PRTC News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੀਆਰਟੀਸੀ ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਹਰਪਾਲ ਜੁਨੇਜਾ ਨੇ ਅੱਜ ਇੱਥੇ ਮੁੱਖ ਦਫ਼ਤਰ ਵਿਖੇ ਪਾਠ, ਕੀਰਤਨ, ਅਰਦਾਸ ਅਤੇ ਪਰਮਾਤਮਾ ਦੇ ਸ਼ੁਕਰਾਨੇ ਬਾਅਦ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਪੁੱਜੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸੂਬਾ ਜਨਰਲ ਸਕੱਤਰ ਤੇ ਬੁਲਾਰੇ ਬਲਤੇਜ ਪੰਨੂ ਨੇ ਹਰਪਾਲ ਜੁਨੇਜਾ ਨੂੰ ਵਧਾਈ ਦਿੱਤੀ ਹੈ। ਸਮਾਰੋਹ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਮੁੱਖ ਮੰਤਰੀ ਦੇ ਭੈਣ ਬੀਬਾ ਮਨਪ੍ਰੀਤ ਕੌਰ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਦੇਵ ਮਾਨ, ਹਰਦੀਪ ਸਿੰਘ ਡਿੰਪੀ ਢਿੱਲੋਂ, ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਸਮੇਤ ਵੱਡੀ ਗਿਣਤੀ ਹੋਰ ਅਹਿਮ ਸ਼ਖ਼ਸੀਅਤਾਂ ਮੌਜ਼ੂਦ ਸਨ।

ਇਹ ਵੀ ਪੜ੍ਹੋ: Amloh News: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਪਾਲ ਜੁਨੇਜਾ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਮਿਹਨਤੀ ਆਗੂ ਨੂੰ ਨਵੀਂ ਜਿੰਮੇਵਾਰੀ ਦਿੱਤੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਸ੍ਰੀ ਜੁਨੇਜਾ ਮਿਹਨਤ, ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਬਿਨ੍ਹਾਂ ਪੱਖਪਾਤ ਲੋਕਾਂ ਤੇ ਪਾਰਟੀ ਦੀ ਸੇਵਾ ਕਰਨਗੇ।

ਲੋਕਾਂ ਦੀ ਸੇਵਾ ਲਈ ਪੰਜਾਬ ’ਚ 1300 ਹੋਰ ਨਵੀਂਆਂ ਬੱਸਾਂ ਪਾਈਆਂ ਜਾਣਗੀਆਂ : ਲਾਲਜੀਤ ਸਿੰਘ ਭੁੱਲਰ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਵਿੱਚ 1300 ਹੋਰ ਨਵੀਆਂ ਬੱਸਾਂ ਲੋਕਾਂ ਦੀ ਸੇਵਾ ਲਈ ਪਾਈਆਂ ਜਾਣਗੀਆਂ। ਉਨ੍ਹਾਂ ਇੱਕ ਸਵਾਲ ਦੇ ਜਵਾਬ ’ਚ ਕਿਹਾ ਕਿ ਪੀ.ਆਰ.ਟੀ.ਸੀ. ਦੇ ਮੁਲਾਜ਼ਮ ਵੀ ਉਨ੍ਹਾਂ ਦਾ ਪਰਿਵਾਰ ਹੈ, ਇਸ ਲਈ ਪੰਜਾਬ ਸਰਕਾਰ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਮੰਨ ਕੇ ਮੁਲਾਜ਼ਮਾਂ ਨੂੰ ਰਾਹਤ ਦੇ ਰਹੀ ਹੈ। ਉਨ੍ਹਾਂ ਹਰਪਾਲ ਜੁਨੇਜਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਅਦਾਰੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਣਗੇ। ਲਾਲਜੀਤ ਸਿੰਘ ਭੁੱਲਰ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਹੁਣ ਪ੍ਰਾਈਵੇਟ ਤੋਂ ਜਿਆਦਾ ਸਰਕਾਰੀ ਬੱਸਾਂ ਚੱਲ ਰਹੀਆਂ ਹਨ ਤੇ ਸਾਰੀਆਂ ਨਜਾਇਜ਼ ਤੇ ਬਿਨ੍ਹਾਂ ਪਰਮਿਟ ਤੋਂ ਚੱਲਦੀਆਂ ਬੱਸਾਂ ਬੰਦ ਕਰਵਾ ਦਿੱਤੀਆਂ ਗਈਆਂ ਹਨ। PRTC News

ਪੀ.ਆਰ.ਟੀ.ਸੀ. ਦੇ ਐਮ.ਡੀ. ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਨਵੇਂ ਚੇਅਰਮੈਨ ਦਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਅਦਾਰੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ਲਈ ਅਦਾਰੇ ਵੱਲੋਂ ਪੂਰੀ ਮਿਹਨਤ ਕੀਤੀ ਜਾਵੇਗੀ। ਸਮਾਰੋਹ ਮੌਕੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਆਪ ਦੇ ਦਿਹਾਤੀ ਪ੍ਰਧਾਨ ਤੇ ਚੇਅਰਮੈਨ ਇੰਪਰੂਵਮੈਂਟ ਟਰਸਟ ਹਰਪਾਲ ਸਿੰਘ ਵਿਰਕ, ਮੇਘ ਚੰਦ ਸ਼ੇਰਮਾਜਰਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤੇਜਿੰਦਰ ਮਹਿਤਾ, ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਚੇਅਰਮੈਨ ਜੱਸੀ ਸੋਹੀਆਂ ਵਾਲਾ ਸਮੇਤ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।

ਕਿਲੋਮੀਟਰ ਸਕੀਮ, ਵੱਡੀਆਂ ਅਤੇ ਮਿੱਡੀ ਬੱਸਾਂ ਜਲਦ ਪੈਣਗੀਆਂ : ਹਰਪਾਲ ਜੁਨੇਜਾ

ਨਵਨਿਯੁਕਤ ਚੇਅਰਮੈਨ ਹਰਪਾਲ ਜੁਨੇਜਾ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬਲਤੇਜ ਪੰਨੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਉਪਰ ਪ੍ਰਗਟਾਏ ਭਰੋਸੇ ’ਤੇ ਉਹ ਹਰ ਹਾਲ ਖਰ੍ਹਾ ਉਤਰਨਗੇ। ਪਾਰਟੀ ਵੱਲੋਂ ਦਿੱਤੀ ਵੱਡੀ ਜਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਵਾਅਦਾ ਕਰਦਿਆਂ ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕਿ ਉਹ ਪੀ.ਆਰ.ਟੀ.ਸੀ. ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ਲਈ ਪੂਰੀ ਸ਼ਿੱਦਤ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੀ.ਆਰ.ਟੀ.ਸੀ. ਵੱਲੋਂ ਵੀ ਜਲਦੀ ਹੀ 254 ਕਿਲੋਮੀਟਰ ਸਕੀਮ, 100 ਮਿੱਡੀ ਬੱਸਾਂ ਅਤੇ 309 ਵੱਡੀਆਂ ਨਵੀਂਆਂ ਬੱਸਾਂ ਪਾਈਆਂ ਜਾਣਗੀਆਂ।

Punjab Roadways News: ਪੰਜਾਬ ਰੋਡਵੇਜ਼ ’ਚ ਯਾਤਰਾ ਕਰਨ ਵਾਲਿਆਂ ਲਈ ਜ਼ਰੂਰੀ ਖਬਰ
Punjab Roadways News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਰੋਡਵੇਜ਼/ਪੀਆਰਟੀਸੀ ਕੰਟਰੈਕਟ ਐਂਪਲਾਈਜ਼ ਯੂਨੀਅਨ ਨੇ ਸ਼ੁੱਕਰਵਾਰ, 31 ਅਕਤੂਬਰ ਨੂੰ ਆਪਣੀ ਹੜਤਾਲ ਤੇ ਵਿਰੋਧ ਦਾ ਸੱਦਾ ਵਾਪਸ ਲੈ ਲਿਆ ਹੈ। ਯੂਨੀਅਨ ਦੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ 31 ਅਕਤੂਬਰ ਨੂੰ ਕਿਲੋਮੀਟਰ ਸਕੀਮ ਲਈ ਟੈਂਡਰ ਜਾਰੀ ਕਰਨ ਜਾ ਰਹੀ ਹੈ। ਇਸ ਟੈਂਡਰ ਦੇ ਵਿਰੋਧ ’ਚ, ਯੂਨੀਅਨ ਨੇ ਐਲਾਨ ਕੀਤਾ ਸੀ ਕਿ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਕਰਮਚਾਰੀ 31 ਅਕਤੂਬਰ ਨੂੰ ਜਲੰਧਰ ਬੰਦ ਕਰਨਗੇ ਤੇ ਰਾਮਾ ਮੰਡੀ ’ਚ ਵਿਰੋਧ ਪ੍ਰਦਰਸ਼ਨ ਕਰਨਗੇ।

ਇਹ ਖਬਰ ਵੀ ਪੜ੍ਹੋ : IND vs AUS: ਭਾਰਤ-ਅਸਟਰੇਲੀਆ ਦੂਜਾ ਟੀ20, ਅੱਜ ਵੀ ਮੀਂਹ ਦੀ ਸੰਭਾਵਨਾ, MCG ’ਚ ਭਾਰਤ ਦਾ ਰਿਕਾਰਡ ਵਧੀਆ

ਇਸ ਤੋਂ ਇਲਾਵਾ, ਸੰਗਰੂਰ ’ਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਯੋਜਨਾ ਸੀ। ਹਾਲਾਂਕਿ, ਸਰਕਾਰ ਨੇ ਹੁਣ ਟੈਂਡਰ ਨੂੰ ਮੁਲਤਵੀ ਕਰ ਦਿੱਤਾ ਹੈ ਤੇ ਇਸ ਨੂੰ ਬਾਅਦ ਦੀ ਤਰੀਕ ਤੱਕ ਮੁਲਤਵੀ ਕਰ ਦਿੱਤਾ ਹੈ। ਨਤੀਜੇ ਵਜੋਂ, ਯੂਨੀਅਨ ਨੇ ਆਪਣੇ ਵਿਰੋਧ ਪ੍ਰਦਰਸ਼ਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਤਰਨਤਾਰਨ ਉਪ ਚੋਣ ਦੇ ਮੱਦੇਨਜ਼ਰ, ਪੰਜਾਬ ਰੋਡਵੇਜ਼/ਪੀਆਰਟੀਸੀ ਕੰਟਰੈਕਟ ਐਂਪਲਾਈਜ਼ ਯੂਨੀਅਨ ਹੁਣ 31 ਅਕਤੂਬਰ ਨੂੰ ਵਿਰੋਧ ਪ੍ਰਦਰਸ਼ਨ ਕਰੇਗੀ, ਜਿਸ ਨਾਲ ਤਰਨਤਾਰਨ ਦੇ ਲੋਕਾਂ ਨੂੰ ਸੂਬਾ ਸਰਕਾਰ ਦੀਆਂ ਨੀਤੀਆਂ ਤੇ ਕਮੀਆਂ ਬਾਰੇ ਜਾਗਰੂਕ ਕੀਤਾ ਜਾਵੇਗਾ। Punjab Roadways News

PRTC News: ਪੀਆਰਟੀਸੀ ਨੂੰ ਸਵਾ ਕਰੋੜ ਤੋਂ ਵੱਧ ਦਾ ਨੁਕਸਾਨ, ਜਾਣੋ ਕਿਸ ਕਾਰਨ ਹੋਇਆ ਇਹ ਨੁਕਸਾਨ
PRTC News: ਪੰਜਾਬ ਰੋਡਵੇਜ਼ ਨੂੰ ਲੱਗਿਆ ਵੱਧ ਰਗੜਾ, ਪੰਜਾਬ ਦੇ 27 ਡਿਪੂਆਂ ’ਚ ਰਹੀ ਹੜਤਾਲ

ਜਥੇਬੰਦੀ ਦੇ ਆਗੂਆਂ ਵੱਲੋਂ 8500 ਮੁਲਾਜ਼ਮ ਹੜਤਾਲ ਦੇ ਰਹਿਣ ਦਾ ਦਾਅਵਾ | PRTC News

PRTC News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਕੀਤੀ ਗਈ ਹੜਤਾਲ ਕਾਰਨ ਪੀਆਰਟੀਸੀ ਨੂੰ ਅੱਜ ਸਵਾ ਕਰੋੜ ਤੋਂ ਜ਼ਿਆਦਾ ਦਾ ਨੁਕਸਾਨ ਸਹਿਣਾ ਪਿਆ ਹੈ। ਪੰਜਾਬ ਭਰ ਦੇ 27 ਡਿਪੂਆਂ ’ਤੇ ਕੱਚੇ ਕਾਮਿਆਂ ਵੱਲੋਂ ਹੜਤਾਲ ਕਰਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਰੋਡਵੇਜ਼ ਨੂੰ ਇਸ ਤੋਂ ਕਿਤੇ ਵੱਧ ਨੁਕਸਾਨ ਉਠਾਉਣਾ ਪਿਆ ਹੈ, ਕਿਉਂਕਿ ਪਨਬਸ ਕੱਚੇ ਮੁਲਾਜ਼ਮਾਂ ਦੇ ਸਿਰ ’ਤੇ ਹੀ ਚਲਦੀ ਹੈ। ਹੜਤਾਲ ਕਾਰਨ ਆਮ ਲੋਕਾਂ ਨੂੰ ਬੱਸ ਅੱਡਿਆਂ ’ਤੇ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ ਹੈ।

ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਪੀਆਰਟੀਸੀ ਅੰਦਰ ਮੌਜ਼ੂਦਾ ਸਮੇਂ 1200 ਦੇ ਕਰੀਬ ਬੱਸਾਂ ਹਨ ਅਤੇ ਇੱਥੇ ਰੋਜ਼ਾਨਾ ਦੀ ਆਮਦਨ 2 ਕਰੋੜ 40 ਲੱਖ ਦੇ ਕਰੀਬ ਹੈ। ਹੜਤਾਲੀ ਆਗੂਆਂ ਦਾ ਦਾਅਵਾ ਹੈ ਕਿ ਪੰਜਾਬ ਭਰ ਅੰਦਰ ਅੱਜ 27 ਡਿਪੂਆਂ ਦੇ 8500 ਕੱਚੇ ਕਾਮੇ ਹੜਤਾਲ ’ਤੇ ਹਨ ਅਤੇ ਸਿਰਫ਼ ਕੁਝ ਫੀਸਦੀ ਹੀ ਪੱਕੇ ਕਾਮਿਆਂ ਵੱਲੋਂ ਬੱਸਾਂ ਚਲਾਈਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਅੰਦਰ 3000 ਹਜ਼ਾਰ ਦੇ ਕਰੀਬ ਬੱਸਾਂ ਦੇ ਪਹੀਏ ਰੁਕੇ ਰਹੇ ਹਨ ਅਤੇ ਪੰਜਾਬ ਅੰਦਰ ਸੈਂਕੜੇ ਰੂਟ ਪ੍ਰਭਾਵਿਤ ਰਹੇ ਹਨ।

ਇਸ ਦੇ ਨਾਲ ਹੀ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਅੰਦਰ ਵਰਕਸ਼ਾਪਾਂ ਅਤੇ ਹੋਰ ਥਾਂਈ ਕੰਮ ਕਰਦੇ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ ਵਿੱਚ ਸ਼ਾਮਲ ਹੋਇਆ ਗਿਆ ਹੈ। ਪਟਿਆਲਾ ਦੇ ਨਵੇਂ ਬੱਸ ਅੱਡੇ ’ਤੇ ਅੱਜ ਵੱਡੀ ਗਿਣਤੀ ਬੱਸਾਂ ਸਾਈਡ ’ਤੇ ਲਾਈਆਂ ਪਈਆਂ ਸਨ ਅਤੇ ਸਫ਼ਰ ਕਰਨ ਵਾਲੀਆਂ ਸਵਾਰੀਆਂ ਨਾਲ ਬੱਸ ਅੱਡਿਆਂ ’ਤੇ ਭੀੜਾਂ ਜੁੜੀਆਂ ਹੋਈਆਂ ਸਨ। ਪੀਆਰਟੀਸੀ ਅੰਦਰ 10 ਫੀਸਦੀ ਦੇ ਕਰੀਬ ਹੀ ਬੱਸਾਂ ਪੱਕੇ ਕਾਮਿਆਂ ਵੱਲੋਂ ਬੱਸਾਂ ਚਲਾਈਆਂ ਜਾ ਰਹੀਆਂ ਹਨ। ਬੱਸਾਂ ਨਾ ਚੱਲਣ ਕਾਰਨ ਪੀਆਰਟੀਸੀ ਨੂੰ ਅੱਜ ਡੀਜ਼ਲ ਦੀ ਖਪਤ ਦੀ ਵੀ ਬੱਚਤ ਹੋਈ ਹੈ।

PRTC News

ਪੀਆਰਟੀਸੀ ਦੀਆਂ ਬੱਸਾਂ ਅੰਦਰ 80 ਲੱਖ ਤੋਂ ਵੱਧ ਦਾ ਰੋਜ਼ਾਨਾ ਡੀਜ਼ਲ ਪੈਦਾ ਹੈ। ਦੱਸਣਯੋਗ ਹੈ ਕਿ ਪੰਜਾਬ ਅੰਦਰ ਰੋਜ਼ਾਨਾ ਸਵਾ ਕਰੋੜ ਤੱਕ ਬੀਬੀਆਂ ਵੱਲੋਂ ਮੁਫ਼ਤ ਬੱਸ ਸਫ਼ਰ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸਰਕਾਰ ਵੱਲ 600 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਹੈ। ਸਮੇਂ ਸਿਰ ਮੁਫ਼ਤ ਬੱਸ ਸਫ਼ਰ ਦੀ ਰਾਸ਼ੀ ਨਾ ਮਿਲਣ ਕਰਕੇ ਪੀਆਰਟੀਸੀ ਦੀ ਹਾਲਤ ਚਿੰਤਾਜਨਕ ਮੋੜ ’ਤੇ ਚੱਲ ਰਹੀ ਹੈ। ਜਥੇਬੰਦੀ ਦੇ ਆਗੂਆਂ ਹਰਕੇਸ਼ ਕੁਮਾਰ ਵਿੱਕੀ, ਸੁਲਤਾਨ ਸਿੰਘ ਅਤੇ ਅਤਿੰਦਰਪਾਲ ਸਿੰਘ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਜਿਸ ਪਾਰਟੀ ਵੱਲੋਂ ਕੱਚੇ ਕਾਮਿਆਂ ਨੂੰ ਪੱਕਾ ਕਰਨ ਸਮੇਤ ਪੰਜਾਬ ਵਿੱਚ ਧਰਨੇ ਨਾ ਲੱਗਣ ਦੀ ਗੱਲ ਆਖੀ ਗਈ ਸੀ, ਉਹ ਸਭ ਝੂਠ ਸਾਬਤ ਹੋਇਆ ਹੈ।

Read Also : Haryana-Punjab Weather News: ਪੰਜਾਬ ਤੇ ਹਰਿਆਣਾ ਦੇ ਲੋਕਾਂ ਲਈ ਜ਼ਰੂਰੀ ਖਬਰ

ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਮੰਤਰੀ ਨਾਲ ਦਰਜ਼ਨ ਤੋਂ ਵੱਧ ਵਾਰ ਜਦੋਂਕਿ ਤਿੰਨ ਵਾਰ ਮੁੱਖ ਮੰਤਰੀ ਨਾਲ ਮੀਟਿੰਗ ਹੋ ਚੁੱਕੀ ਹੈ, ਪਰ ਕੋਈ ਸੁਣਵਾਈ ਨਹੀਂ ਹੋਈ ਹੈ। ਧੜੱਲੇ ਦੇ ਨਾਲ ਹੁਣ ਵੀ ਠੇਕੇਦਾਰ ਬਿਨਾਂ ਐਗਰੀਮੈਂਟ ਦੇ ਕੁਰੱਪਸ਼ਨ ਕਰਕੇ ਆਊਟ ਸੋਰਸ ਭਰਤੀ ਕਰ ਰਹੇ ਹਨ। ਇੱਥੋਂ ਤੱਕ ਕਿ ਕਾਰਪੋਰੇਟ ਘਰਾਣਿਆਂ ਦੀਆਂ ਬੱਸਾਂ ਕਿਲੋਮੀਟਰ ਸਕੀਮ ਤਹਿਤ ਪਾਈਆਂ ਜਾ ਰਹੀਆਂ ਹਨ ਅਤੇ ਅਦਾਰੇ ਨੇ ਇੱਕ ਵੀ ਨਵੀਂ ਬੱਸ ਨਹੀਂ ਪਾਈ ਗਈ।

ਆਧਾਰ ਕਾਰਡ ਵਾਲੀਆਂ ਬੀਬੀਆਂ ਨੇ ਪ੍ਰਾਈਵੇਟ ਬੱਸਾਂ ’ਚ ਪਾਇਆ ਪੈਰ

ਇੱਧਰ ਅੱਜ ਬੱਸਾਂ ਦੀ ਹੜਤਾਲ ਕਾਰਨ ਪ੍ਰਾਈਵੇਟ ਬੱਸਾਂ ਵਾਲਿਆਂ ਦੀ ਚਾਂਦੀ ਬਣੀ ਰਹੀ ਅਤੇ ਆਧਾਰ ਕਾਰਡ ਵਾਲੀਆਂ ਬੀਬੀਆਂ ਨੇ ਅੱਜ ਪ੍ਰਾਈਵੇਟ ਬੱਸਾਂ ’ਚ ਪੈਰ ਪਾਇਆ। ਪ੍ਰਾਈਵੇਟ ਬੱਸਾਂ ਵਾਲਿਆਂ ਨੇ ਦੱਸਿਆ ਕਿ ਅੱਜ ਉਹਨਾਂ ਨੂੰ ਕੁਝ ਰਾਹਤ ਮਿਲੀ ਹੈ ਕਿਉਂਕਿ ਪਹਿਲਾਂ ਤਾਂ ਉਹਨਾਂ ਦੀਆਂ ਬੱਸਾਂ ਖਾਲੀ ਹੀ ਤੁਰੀਆਂ ਫਿਰਦੀਆਂ ਸਨ ਕਿਉਂਕਿ ਆਧਾਰ ਕਾਰਡ ਕਾਰਨ ਕੋਈ ਵੀ ਔਰਤ ਇਨ੍ਹਾਂ ਬੱਸਾਂ ਵੱਲ ਮੂੰਹ ਨਹੀਂ ਕਰਦੀ ਸੀ। ਉਨ੍ਹਾਂ ਕਿਹਾ ਕਿ ਇਹ ਹੜਤਾਲ ਜੇਕਰ ਦੋ-ਚਾਰ ਦਿਨ ਜਾਰੀ ਰਹੀ ਤਾਂ ਉਹਨਾਂ ਦੇ ਪਿਛਲੇ ਘਾਟੇ ਵਾਧਿਆਂ ਦੀ ਕੁਝ ਭਰਪਾਈ ਹੋ ਸਕਦੀ ਹੈ।

ਆਪਣੇ ਮੁਲਾਜ਼ਮਾਂ ਲਈ ਲਗਾਤਾਰ ਯਤਨਸ਼ੀਲ: ਚੇਅਰਮੈਨ ਹਡਾਣਾ

ਇੱਧਰ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦਾ ਕਹਿਣਾ ਹੈ ਕਿ ਅੱਜ ਉਨ੍ਹਾਂ ਦੇ ਦਫਤਰ ਇੱਕ ਜਥੇਬੰਦੀ ਦੀ ਮੀਟਿੰਗ ਹੋਈ ਸੀ, ਜਿਨ੍ਹਾਂ ਦੀਆਂ ਕੁਝ ਮੰਗਾਂ ਸਨ, ਜਿਨ੍ਹਾਂ ਨੂੰ ਮੰਨ ਲਿਆ ਗਿਆ ਹੈ ਇਸ ਤੋਂ ਇਲਾਵਾ ਇੱਕ ਜਥੇਬੰਦੀ ਦੀ ਮੀਟਿੰਗ ਚੰਡੀਗੜ੍ਹ ਵਿਖੇ ਟਰਾਂਸਪੋਰਟ ਮੰਤਰੀ ਨਾਲ ਹੋਈ ਹੈ। ਉਨ੍ਹਾਂ ਕਿਹਾ ਕਿ ਪੀਆਰਟੀਸੀ ਆਪਣੇ ਮੁਲਾਜ਼ਮਾਂ ਲਈ ਲਗਾਤਾਰ ਯਤਨਸ਼ੀਲ ਹੈ। ਜਦੋਂ ਉਨ੍ਹਾਂ ਨੂੰ ਪੀਆਰਟੀਸੀ ਦੇ ਨੁਕਸਾਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕੁਝ ਵੀ ਕਹਿਣ ਤੋਂ ਪਾਸਾ ਵੱਟ ਲਿਆ।

PRTC News: PRTC ਬਾਰੇ ਵੱਡੀ ਖਬਰ, ਆਖਰਕਾਰ ਲਿਆ ਗਿਆ ਇਹ ਫੈਸਲਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। PRTC News: ਇੱਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ, ਪੀਆਰਟੀਸੀ ਨੇ ਕੋਟਫੱਤਾ ਤੋਂ ਚੰਡੀਗੜ੍ਹ ਲਈ ਇੱਕ ਨਵੀਂ ਬੱਸ ਸੇਵਾ ਸ਼ੁਰੂ ਕੀਤੀ ਹੈ। ਪਹਿਲਾਂ ਇਹ ਬੱਸ ਸੇਵਾ ਮੌੜ-ਮੰਡੀ ਤੋਂ ਚੰਡੀਗੜ੍ਹ ਤੱਕ ਸੀ, ਜਿਸਦਾ ਰੂਟ ਹੁਣ ਕੋਟਫੱਤਾ ਤੱਕ ਵਧਾ ਦਿੱਤਾ ਗਿਆ ਹੈ। ਇਸ ਨਾਲ ਕੋਟਫੱਤਾ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਬੱਸ ਕੋਟਫੱਤਾ ਤੋਂ ਰੋਜ਼ਾਨਾ ਸਵੇਰੇ 9:30 ਵਜੇ ਰਵਾਨਾ ਹੋਵੇਗੀ ਤੇ ਰਾਤ 12 ਵਜੇ ਕੋਟਫੱਤਾ ਵਾਪਸ ਆਵੇਗੀ। ਇਹ ਬੱਸ ਚੰਡੀਗੜ੍ਹ ਤੋਂ ਸ਼ਾਮ 6 ਵਜੇ ਰਵਾਨਾ ਹੋਵੇਗੀ। PRTC News

ਇਹ ਖਬਰ ਵੀ ਪੜ੍ਹੋ : Punjab: ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਇਸ ਜ਼ਿਲ੍ਹੇ ਦਾ DSP ਮੁਅੱਤਲ!

ਜਿਸ ਨਾਲ ਚੰਡੀਗੜ੍ਹ ਤੋਂ ਵਾਪਸ ਆਉਣ ਵਾਲੇ ਯਾਤਰੀਆਂ ਨੂੰ ਵੱਡੀ ਸਹੂਲਤ ਮਿਲੇਗੀ। ਬੱਸ ਨੂੰ ‘ਆਪ’ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਠਿੰਡਾ ਦੇ ਚੇਅਰਮੈਨ ਪਰਮਜੀਤ ਕੋਟਫੱਤਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਪੀਆਰਟੀਸੀ ਦੇ ਜਨਰਲ ਮੈਨੇਜਰ ਪ੍ਰਵੀਨ ਸ਼ਰਮਾ, ਇੰਸਪੈਕਟਰ ਬਲਜਿੰਦਰ ਸਿੰਘ ਘੁੰਮਣ, ਨਗਰ ਕੌਂਸਲ ਕੋਟਫੱਤਾ ਦੇ ਪ੍ਰਧਾਨ ਦੇ ਪਤੀ ਬਿਕਰਮ ਸਿੰਘ, ਉਪ ਪ੍ਰਧਾਨ ਇਕਬਾਲ ਸਿੰਘ ਢਿੱਲੋਂ, ਕੌਂਸਲਰ ਇਕਬਾਲ ਸਿੰਘ ਮੇਟ, ਗੁਰਮੇਲ ਸਿੰਘ, ਸੁਖਵੀਰ ਸਿੰਘ ਆਦਿ ਮੌਜ਼ੂਦ ਸਨ। ਸਨ। ਬੱਸ ਦੀ ਸ਼ੁਰੂਆਤ ਦਾ ਜਸ਼ਨ ਮਨਾਉਣ ਲਈ ਪਿੰਡ ਵਾਸੀਆਂ ਨੇ ਲੱਡੂ ਵੰਡੇ। PRTC News