Heroin Recovery - Sach Kahoon Punjabi

Arms seizure: ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ ਹਥਿਆਰਾਂ ਤੇ ਦੋ ਕਿਲੋ ਹੈਰੋਇਨ ਸਮੇਤ ਕਾਬੂ
Arms seizure: (ਰਾਜਨ ਮਾਨ) ਅੰਮ੍ਰਿਤਸਰ।

Arms seizure: ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ ਹਥਿਆਰਾਂ ਤੇ ਦੋ ਕਿਲੋ ਹੈਰੋਇਨ ਸਮੇਤ ਕਾਬੂ

ਪੰਜ ਵਿਅਕਤੀਆਂ ਨੂੰ ਸੱਤ ਗ਼ੈਰ-ਕਾਨੂੰਨੀ ਪਿਸਤੌਲ ਅਤੇ 2.030 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ  ਵੀ ਪੜ੍ਹੋ: Uttarakhand News: ਪਿਪਲਕੋਟੀ ਸੁਰੰਗ ਹਾਦਸੇ ’ਚ ਸੱਤ ਮੌਤਾਂ, ਬਚਾਅ ਕਾਰਜ ਜਾਰੀ, ਮੁੱਖ ਮੰਤਰੀ ਧਾਮੀ ਖਰਾਬ ਮੌਸਮ ਦੇ ਵਿਚਕਾਰ ਮੌਕੇ 'ਤੇ ਪਹੁੰਚੇ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਰਗਟ ਸਿੰਘ ਉਰਫ਼ ਪੱਗਾ (30) ਅਤੇ ਜਨਬਰ ਸਿੰਘ (20) ਦੋਵੇਂ ਵਾਸੀ ਪਿੰਡ ਡੱਲ, ਤਰਨ ਤਾਰਨ; ਬਲਵਿੰਦਰ ਸਿੰਘ ਉਰਫ਼ ਬਿੱਲਾ (30) ਵਾਸੀ ਪਿੰਡ ਡੋਕੇ, ਅੰਮ੍ਰਿਤਸਰ ਦਿਹਾਤੀ; ਅਮਨਦੀਪ ਸਿੰਘ ਉਰਫ਼ ਅਮਨ (37) ਵਾਸੀ ਸਰਵਰਪੁਰਾ, ਅੰਮ੍ਰਿਤਸਰ ਅਤੇ ਬਲਵਿੰਦਰ ਸਿੰਘ ਉਰਫ਼ ਕਾਲਾ (42) ਵਾਸੀ ਕੋਟ ਆਤਮਾ ਰਾਮ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਚਾਰ .30 ਬੋਰ (ਮੇਡ ਇਨ ਚਾਈਨਾ) ਅਤੇ ਤਿੰਨ 9ਐਮਐਮ (ਮੇਡ ਇਨ ਆਸਟਰੀਆ) ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਅਪਰਾਧਿਕ ਗਤੀਵਿਧੀਆਂ ਲਈ ਵਰਤੇ ਜਾ ਰਹੇ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਸਲਾ ਐਕਟ ਦੇ ਮਾਮਲੇ ਵਿੱਚ ਫੜੇ ਗਏ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਗ਼ੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਕੇ ਇਨ੍ਹਾਂ ਨੂੰ ਅੱਗੇ ਅੰਮ੍ਰਿਤਸਰ ਤੇ ਤਰਨ ਤਾਰਨ ਇਲਾਕੇ ਵਿੱਚ ਸਪਲਾਈ ਕਰਦੇ ਸਨ। ਡੀ.ਜੀ.ਪੀ. ਨੇ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਵਿਦੇਸ਼ੀ ਸਮਗਲਰਾਂ ਨਾਲ ਸਬੰਧਾਂ ਦੀ ਜਾਂਚ-ਪੜਤਾਲ ਅਤੇ ਵਿਆਪਕ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀ.ਪੀ.) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਪੁਲਿਸ ਨੇ ਪ੍ਰਾਪਤ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਮੁਲਜ਼ਮ ਪਰਗਟ ਉਰਫ਼ ਪੱਗਾ, ਜਨਬਰ ਸਿੰਘ ਅਤੇ ਬਲਵਿੰਦਰ ਉਰਫ਼ ਬਿੱਲਾ ਨੂੰ ਪੰਜ ਗ਼ੈਰ-ਕਾਨੂੰਨੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਪਰਗਟ ਉਰਫ਼ ਪੱਗਾ ਅਤੇ ਬਲਵਿੰਦਰ ਉਰਫ਼ ਬਿੱਲਾ ਵੱਲੋਂ ਕੀਤੇ ਖ਼ੁਲਾਸੇ ਦੇ ਆਧਾਰ ’ਤੇ ਪੁਲਿਸ ਨੇ ਉਨ੍ਹਾਂ ਵੱਲੋਂ ਦੱਸੀ ਥਾਂ ਤੋਂ ਦੋ ਹੋਰ ਪਿਸਤੌਲ ਬਰਾਮਦ ਕੀਤੇ। ਦੂਜੇ ਆਪ੍ਰੇਸ਼ਨ ਵਿੱਚ ਸੀ.ਪੀ. ਨੇ ਦੱਸਿਆ ਕਿ ਖ਼ਾਸ ਸੂਚਨਾ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਮੁਲਜ਼ਮ ਅਮਨਦੀਪ ਉਰਫ਼ ਅਮਨ ਅਤੇ ਬਲਵਿੰਦਰ ਉਰਫ਼ ਕਾਲਾ ਨੂੰ ਕਾਬੂ ਕੀਤਾ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ’ਚੋਂ 2.03 ਕਿਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

Drug Smuggling Busted: ਥਾਰ ਗੱਡੀ ਰਾਹੀਂ ਚੱਲ ਰਹੀ ਹੈਰੋਇਨ ਤਸਕਰੀ ਨੂੰ ਕੀਤਾ ਨਾਕਾਮ, ਦੋ ਮੁਲਜ਼ਮ ਕਾਬੂ
ਮੁਲਜ਼ਮਾਂ ਖਿਲਾਫ ਪਹਿਲਾ ਵੀ ਦਰਜ ਸਨ ਨਸ਼ੇ ਦੀ ਤਸਕਰੀ ਸਬੰਧੀ ਮੁਕੱਦਮੇ

Drug Smuggling Busted: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੇ ਨਿਰਦੇਸ਼ਾਂ ਅਧੀਨ ਚਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰੀ ਦੇ ਜਾਲ ’ਤੇ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ ਸਟਾਫ ਫਰੀਦਕੋਟ ਨੇ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ 02 ਮੁਲਜ਼ਮਾਂ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ ਥਾਰ ਗੱਡੀ ਅਤੇ ਇੱਕ ਮੋਬਾਇਲ ਫੋਨ ਵੀ ਕਬਜ਼ੇ ’ਚ ਲੈ ਲਿਆ ਹੈ। ਇਹ ਜਾਣਕਾਰੀ ਮਨਵਿੰਦਰ ਬੀਰ ਸਿੰਘ ਐਸ.ਪੀ (ਸਥਾਨਕ) ਫਰੀਦਕੋਟ ਵੱਲੋਂ ਸ਼ਨਿੱਚਰਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਗਈ।

ਲਿਫਾਫੇ ਵਿੱਚੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ | Drug Smuggling Busted

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਵਰਿੰਦਰ ਸਿੰਘ ਉਰਫ ਵਿੰਦੂ ਪੁੱਤਰ ਦਲਜੀਤ ਸਿੰਘ ਵਾਸੀ ਚੱਕ ਬਲੋਚਾਂ ਮਹਾਲਮ ਜ਼ਿਲ੍ਹਾ ਫਾਜ਼ਿਲਕਾ ਅਤੇ ਸੁਰਜੀਤ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਪਿੰਡ ਬਾਹਮਣੀ ਵਾਲਾ ਜ਼ਿਲਾ ਫਾਜ਼ਿਲਕਾ ਵਜੋਂ ਹੋਈ ਹੈ। ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ.ਏ ਸਟਾਫ ਫਰੀਦਕੋਟ ਦੀ ਟੀਮ ਇਲਾਕੇ ਦੀ ਗਸ਼ਤ ਦੌਰਾਨ ਕੇਦਰੀ ਜੇਲ੍ਹ ਫਰੀਦਕੋਟ ਰੋਡ ’ਤੇ ਨੇੜੇ ਪੈਟਰੋਲ ਪੰਪ ਕੋਲ ਮੌਜ਼ੂ ਸੀ ਤਾਂ ਸੁੰਨਸਾਨ ਪਲਾਟ ਵਿੱਚ ਖੜੀ ਥਾਰ ਗੱਡੀ ਵਿੱਚ ਦੋਸ਼ੀ ਵਰਿੰਦਰ ਸਿੰਘ ਉਰਫ ਵਿੰਦੂ ਅਤੇ ਸੁਰਜੀਤ ਸਿੰਘ ਸਵਾਰ ਸਨ, ਜਿਨ੍ਹਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਤੇ ਗੱਡੀ ਦੇ ਗੇਅਰ ਲੀਵਰ ਕੋਲ ਪਏ ਮੋਮੀ ਲਿਫਾਫੇ ਵਿੱਚੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ: Ahmedabad Plane Crash: ਮਰਨ ਵਾਲਿਆਂ ਦੀ ਗਿਣਤੀ 275 ਪਹੁੰਚੀ, ਜਹਾਜ਼ ਦੇ ਪਿਛਲੇ ਹਿੱਸੇ ’ਚੋਂ ਇੱਕ ਹੋਰ ਲਾਸ਼ ਮਿਲੀ

ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21(ਸੀ)/61/85 ਤਹਿਤ ਮੁਕੱਦਮਾ ਨੰਬਰ 253 ਦਰਜ ਕੀਤਾ ਗਿਆ ਹੈ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਦੋਵਂ ਮੁਲਜ਼ਮ ਪਹਿਲਾ ਵੀ ਫਰੀਦਕੋਟ ਜੇਲ੍ਹ ਅੰਦਰ ਬੰਦ ਸਨ, ਜਿਹਨਾਂ ਵਿੱਚੋ ਮੁਲਜ਼ਮ ਵਰਿੰਦਰ ਸਿੰਘ ਉਰਫ ਵਿੰਦੂ ਜਮਾਨਤ ’ਤੇ ਬਾਹਰ ਆਇਆ ਹੋਇਆ ਸੀ ਅਤੇ ਮੁਲਜ਼ਮ ਸੁਰਜੀਤ ਸਿੰਘ ਛੁੱਟੀ ’ਤ ਜੇਲ੍ਹ ਵਿੱਚੋ ਬਾਹਰ ਸੀ ਅਤੇ ਇਨ੍ਹਾਂ ਵੱਲੋ ਜੇਲ੍ਹ ਵਿੱਚੋਂ ਬਾਹਰ ਆ ਕੇ ਇਕੱਠੇ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ ਸਨ ਅਤੇ ਇਹ ਮੁਲਜ਼ਮ ਥਾਰ ਗੱਡੀ ਦੀ ਵਰਤੋਂ ਨਸ਼ੇ ਦੀ ਤਸਕਰੀ ਲਈ ਕਰਦੇ ਸਨ। Drug Smuggling Busted

ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ ਅਤੇ ਹੋਰ ਸੰਗੀਨ ਅਪਰਾਧਾ ਤਹਿਤ ਮੁਕੱਦਮੇ ਦਰਜ ਹਨ, ਜਦਕਿ ਹੁਣ ਫਰੀਦਕੋਟ ਪੁਲਿਸ ਵੱਲੋਂ ਇਨ੍ਹਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਕਿ ਇਹ ਕਿਸ ਥਾਂ ਤੋਂ ਨਸ਼ੇ ਦੀ ਖੇਪ ਨੂੰ ਲੈ ਕੇ ਆਉਂਦੇ ਸੀ ਤੇ ਕਿੱਥੇ-ਕਿੱਥੇ ਇਹਨਾਂ ਵੱਲੋਂ ਇਸ ਨੂੰ ਸਪਲਾਈ ਕੀਤਾ ਜਾਣਾ ਸੀ।