Faridkot Central Modern Jail - Sach Kahoon Punjabi

Faridkot News: ਫ਼ਰੀਦਕੋਟ ਦੀ ਸੈਂਟਰਲ ਮਾਡਰਨ ਜ਼ੇਲ੍ਹ ’ਚ ਪੁਲਿਸ ਦਾ ਅਚਾਨਕ ਸਰਚ ਆਪ੍ਰੇਸ਼ਨ
Faridkot News: ਫ਼ਰੀਦਕੋਟ (ਸੱਚ ਕਹੂੰ ਨਿਊਜ਼/ਹਿੰ.ਸ.)। ਫ਼ਰੀਦਕੋਟ ਜ਼ਿਲ੍ਹਾ ਪੁਲਿਸ ਨੇ ਮੰਗਲਵਾਰ ਨੂੰ ਸੈਂਟਰਲ ਮਾਡਰਨ ਜ਼ੇਲ੍ਹ ’ਚ ਵੱਡੇ ਪੱਧਰ ’ਤੇ ਅਚਾਨਕ ਸਰਚ ਅਭਿਆਨ ਚਲਾਇਆ। ਇਸ ਦੌਰਾਨ ਕਰੀਬ 100 ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ, ਜਿਨ੍ਹਾਂ ਨੇ ਜ਼ੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ੇਲ੍ਹ ਦੇ ਹਰ ਹਿੱਸੇ ਦੀ ਬਾਰੀਕੀ ਨਾਲ ਤਲਾਸ਼ੀ ਲਈ। ਇਸ ਅਭਿਆਨ ਦਾ ਮੁੱਖ ਉਦੇਸ਼ ਜ਼ੇਲ੍ਹ ਅੰਦਰ ਕਿਸੇ ਵੀ ਤਰ੍ਹਾਂ ਦੀ ਗੈਰਕਾਨੂੰਨੀ ਗਤੀਵਿਧੀ, ਨਸ਼ੀਲੇ ਪਦਾਰਥਾਂ ਤੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰਨਾ ਸੀ। ਇਹ ਵਿਸ਼ੇਸ਼ ਸਰਚ ਅਭਿਆਨ ਡੀਐੱਸਪੀ (ਡੀ) ਅਵਤਾਰ ਸਿੰਘ ਰਾਜਪਾਲ ਦੀ ਨਿਗਰਾਨੀ ਹੇਠ ਚਲਾਇਆ ਗਿਆ। ਉਨ੍ਹਾਂ ਦੇ ਨਾਲ ਵੱਖ-ਵੱਖ ਥਾਣਿਆਂ ਦੇ ਐੱਸਐੱਚਓ ਤੇ ਜ਼ੇਲ੍ਹ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜ਼ੂਦ ਰਹੇ।

ਪੁਲਿਸ ਟੀਮਾਂ ਨੇ ਕੈਦੀਆਂ ਦੀਆਂ ਬੈਰਕਾਂ, ਕੈਂਟੀਨ, ਬਾਥਰੂਮ, ਜ਼ੇਲ੍ਹ ਦੀ ਚਾਰਦੀਵਾਰੀ, ਨਿਗਰਾਨੀ ਕੈਮਰਿਆਂ ਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਡੂੰਘਾਈ ਨਾਲ ਜਾਂਚ ਕੀਤੀ। ਡੀਐੱਸਪੀ ਅਵਤਾਰ ਸਿੰਘ ਰਾਜਪਾਲ ਨੇ ਦੱਸਿਆ ਕਿ ਮਹਿਲਾ ਬੈਰਕਾਂ ਦੀ ਤਲਾਸ਼ੀ ਮਹਿਲਾ ਪੁਲਿਸ ਕਰਮਚਾਰੀਆਂ ਵੱਲੋਂ ਪੂਰੀ ਸੰਵੇਦਨਸ਼ੀਲਤਾ ਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਦਿਆਂ ਲਈ ਗਈ। ਇਸ ਦੌਰਾਨ ਮਹਿਲਾ ਕੈਦੀਆਂ ਦੀ ਨਿੱਜਤਾ ਤੇ ਸਨਮਾਨ ਦਾ ਪੂਰਾ ਧਿਆਨ ਰੱਖਿਆ ਗਿਆ। ਪੁਲਿਸ ਵੱਲੋਂ ਇਹ ਕਾਰਵਾਈ ਜ਼ੇਲ੍ਹ ਅੰਦਰ ਮੋਬਾਈਲ ਫੋਨ, ਨਸ਼ੀਲੇ ਪਦਾਰਥਾਂ ਤੇ ਹੋਰ ਪਾਬੰਦੀਸ਼ੁਦਾ ਸਮਾਨ ਦੀ ਮੌਜ਼ੂਦਗੀ ਦੀ ਜਾਂਚ ਕਰਨ ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਕੀਤੀ ਗਈ। ਪੂਰੇ ਸਰਚ ਆਪ੍ਰੇਸ਼ਨ ਨੂੰ ਗੁਪਤ ਰੱਖਿਆ ਗਿਆ ਤਾਂ ਜੋ ਕੋਈ ਵੀ ਗੈਰ-ਸਮਾਜਿਕ ਅਨਸਰ ਪਹਿਲਾਂ ਤੋਂ ਸੁਚੇਤ ਹੋ ਕੇ ਬਚ ਨਾ ਸਕੇ। Faridkot News

ਇਹ ਵੀ ਪੜ੍ਹੋ : IMD Weather Forecast: ਦੇਸ਼ ਦੇ ਉੱਤਰ-ਪੂਰਬੀ ਖੇਤਰ ’ਚ ਅਗਲੇ ਦੋ ਦਿਨਾਂ ਦੌਰਾਨ ਭਾਰੀ ਮੀਂਹ ਪੈਣ ਦੀ ਸੰਭਾਵਨਾ

Faridkot News: ਕੇਦਰੀ ਮਾਡਰਨ ਜੇਲ੍ਹ ਫਰੀਦਕੋਟ ’ਚ ਪੰਜ ਟੀਆਂ ਨੇ ਕੀਤੀ ਅਚਨਚੇਤ ਚੈੱਕਿੰਗ
3 ਘੰਟੇ ਚੱਲੀ, ਇਸ ਚੈਕਿੰਗ ਦੌਰਾਨ ਜੇਲ੍ਹ ਦੇ ਹਰ ਹਿੱਸੇ ਦੀ ਕੀਤੀ ਗਈ ਗਹਿਰਾਈ ਨਾਲ ਜਾਚ

Faridkot News: ਫਰੀਦਕੋਟ (ਗੁਰਪ੍ਰੀਤ ਪੱਕਾ)। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੇਂਦਰੀ ਮਾਡਰਨ ਜੇਲ੍ਹ, ਫਰੀਦਕੋਟ ‘ਚ ਅਚਾਨਕ ਅਤੇ ਵਿਸਤ੍ਰਿਤ ਚੈੱਕਿੰਗ ਮੁਹਿੰਮ ਚਲਾਈ ਗਈ। ਇਹ ਚੈਕਿੰਗ ਸੋਮਵਾਰ ਸਵੇਰੇ ਲਗਭਗ 150 ਪੁਲਿਸ ਮੁਲਾਜ਼ਮਾਂ ਦੀਆਂ 05 ਟੀਮਾਂ ਬਣਾ ਕੇ ਤਕਰੀਬਨ 3 ਘੰਟਿਆਂ ਤੱਕ ਚਲਾਈ ਗਈ।

ਇਹ ਮੁਹਿੰਮ ਐਸ.ਪੀ (ਸਥਾਨਕ) ਫਰੀਦਕੋਟ ਮਨਵਿੰਦਰ ਬੀਰ ਸਿੰਘ ਦੀ ਨਿਗਰਾਨੀ ਹੇਠ ਚਲਾਈ ਗਈ ਜਿਸ ਦੌਰਾਨ ਡੀ.ਐਸ.ਪੀ (ਡੀ) ਸ਼੍ਰੀ ਅਰੁਣ ਮੁੰਡਨ ਵੀ ਮੌਜੂਦ ਸਨ। ਪੁਲਿਸ ਦੀਆਂ 5 ਵੱਖ-ਵੱਖ ਟੀਮਾਂ ਵੱਲੋਂ ਜੇਲ੍ਹ ਦੇ ਹਰ ਹਿੱਸੇ ਦੀ ਜਾਚ ਕੀਤੀ ਗਈ, ਜਿਸ ਵਿੱਚ ਕੈਦੀਆਂ ਦੇ ਬੈਰਕ, ਕੰਟੀਨ, ਬਾਥਰੂਮ, ਚਾਰਦੀਵਾਰੀ, ਨਿਗਰਾਨੀ ਕੈਮਰੇ ਅਤੇ ਹੋਰ ਸੁਰੱਖਿਆ ਪ੍ਰਣਾਲੀਆਂ ਦੀ ਗਹਿਰੀ ਜਾਂਚ ਕੀਤੀ ਗਈ।

ਇਹ ਵੀ ਪੜ੍ਹੋ: Punjab Sports News: ਕਬੱਡੀ ਸੁਧਾਰ ਲਹਿਰ ਦੇ ਗੁਰਜੀਤ ਸਿੰਘ ਬਣੇ ਪ੍ਰਧਾਨ, ਮੰਦਰ ਮਿਰਜ਼ੇ ਕੇ ਨੂੰ ਸਕੱਤਰ ਚੁਣਿਆ

ਇਸ ਸਬੰਧੀ ਮਨਵਿੰਦਰ ਬੀਰ ਸਿੰਘ ਐਸ.ਪੀ (ਸਥਾਨਿਕ) ਫ਼ਰੀਦਕੋਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਦੀਆਂ 05 ਟੀਮਾਂ ਵੱਲੋਂ ਇਹ ਚੈੱਕਿੰਗ ਕਿਸੇ ਵੀ ਗੈਰਕਾਨੂੰਨੀ ਚੀਜ਼ ਜਾਂ ਨਸ਼ੀਲੇ ਪਦਾਰਥ ਦੀ ਚੈਕਿੰਗ ਅਤੇ ਜੇਲ੍ਹ ਦੇ ਅੰਦਰ ਸੁਰੱਖਿਆ ਪ੍ਰਬੰਧਾਂ ਦੀ ਚੈਕਿੰਗ ਲਈ ਕੀਤੀ ਗਈ। ਇਹ ਮੁਹਿੰਮ ਗੁਪਤ ਰੱਖੀ ਗਈ ਤਾਂ ਜੋ ਕੋਈ ਸ਼ਰਾਰਤੀ ਤੱਤ ਇਸ ਦੀ ਜਾਣਕਾਰੀ ਲੈ ਕੇ ਬਚ ਨਾ ਸਕਣ।

ਮਹਿਲਾ ਪੁਲਿਸ ਮੁਲਾਜ਼ਮਾਂ ਵੱਲੋਂ ਵੱਖਰੇ ਤੌਰ ‘ਤੇ ਔਰਤਾਂ ਵਾਲੀਆਂ ਬੈਰਕਾਂ ਦੀ ਜਾਂਚ ਕੀਤੀ

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਔਰਤਾਂ ਦੀ ਗੋਪਨੀਯਤਾ ਅਤੇ ਪ੍ਰੋਟੋਕੋਲ ਨੂੰ ਧਿਆਨ ਵਿਚ ਰੱਖਦਿਆਂ, ਮਹਿਲਾ ਪੁਲਿਸ ਮੁਲਾਜ਼ਮਾਂ ਵੱਲੋਂ ਵੱਖਰੇ ਤੌਰ ‘ਤੇ ਔਰਤਾਂ ਵਾਲੀਆਂ ਬੈਰਕਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅਜਿਹੀਆਂ ਅਚਾਨਕ ਚੈਕਿੰਗਾ ਨਾਲ ਜੇਲ੍ਹ ਅੰਦਰ ਬੰਦ ਬੁਰੇ ਰੁਝਾਨ ਵਾਲੇ ਕੈਦੀਆਂ ਵਿੱਚ ਡਰ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਅਜਿਹੀਆਂ ਜਾਂਚਾਂ ਨਿਯਮਤ ਤੌਰ ‘ਤੇ ਜਾਰੀ ਰਹਿਣਗੀਆਂ। ਉਨ੍ਹਾਂ ਕੈਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਗੈਰਕਾਨੂੰਨੀ ਗਤੀਵਿਧੀਆਂ ਤੋਂ ਦੂਰ ਰਹਿਣ ਅਤੇ ਆਪਣੀ ਨਿੱਜੀ ਸੁਧਾਰ ਵੱਲ ਧਿਆਨ ਦੇਣ ਤਾਂ ਜੋ ਸਜ਼ਾ ਮੁਕੰਮਲ ਹੋਣ ‘ਤੇ ਵਧੀਆਂ ਜੀਵਨ ਬਤੀਤ ਕਰ ਸਕਣ।

ਇਸ ਸਬੰਧੀ ਐਸ.ਐਸ.ਪੀ ਫ਼ਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਜੇਲ੍ਹ ਦੇ ਹਰ ਹਿੱਸੇ ਦੀ ਵਧੀਆ ਤਰੀਕੇ ਨਾਲ ਜਾਂਚ ਕੀਤੀ, ਜਿਸ ਵਿੱਚ ਬੈਰਕਾਂ, ਕੰਟੀਨ, ਬਾਥਰੂਮ, ਚਾਰਦੀਵਾਰੀ ਅਤੇ ਨਿਗਰਾਨੀ ਕੈਮਰਿਆਂ ਦੀ ਜਾਂਚ ਵੀ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਮਹਿਲਾ ਬੈਰਕਾਂ ਦੀ ਜਾਂਚ ਮਹਿਲਾ ਪੁਲਿਸ ਮੁਲਾਜ਼ਮਾਂ ਵੱਲੋਂ ਵਿਸ਼ੇਸ਼ ਸੰਵੇਦਨਸ਼ੀਲਤਾ ਅਤੇ ਸੁਰੱਖਿਆ ਨਿਯਮਾਂ ਦੇ ਤਹਿਤ ਕੀਤੀ ਗਈ, ਜਿਸ ਦੌਰਾਨ ਮਹਿਲਾ ਕੈਦੀਆਂ ਦੀ ਪ੍ਰਾਈਵੇਸੀ ਨੂੰ ਪੂਰਾ ਸਨਮਾਨ ਦਿੱਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਥਾਣਾ ਇੰਚਾਰਜ ਅਤੇ ਹੋਰ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਜੇਲ੍ਹ ਦੇ ਆਲੇ ਦੁਆਲੇ ਰਹਿਣ ਵਾਲੇ ਨਿਵਾਸੀਆਂ ਦਾ ਰਿਕਾਰਡ ਰੱਖਣ ਤਾਂ ਜੋ ਉਹ ਕੈਦੀਆਂ ਜਾਂ ਉਨ੍ਹਾਂ ਦੇ ਸਾਥੀਆਂ ਨਾਲ ਮਿਲਕੇ ਜੇਲ੍ਹ ਵਿੱਚ ਨਸ਼ਾ ਜਾਂ ਹੋਰ ਗੈਰਕਾਨੂੰਨੀ ਚੀਜ਼ਾਂ ਅੰਦਰ ਸੁੱਟਣ ਵਿੱਚ ਸ਼ਾਮਿਲ ਨਾ ਹੋਣ। Faridkot News