Dr Ravjot Singh - Sach Kahoon Punjabi

Hoshiarpur News: ਪੰਜਾਬ ਸਰਕਾਰ ਨੇ ਪਿੰਡਾਂ ’ਚ ਵਿਕਾਸ ਕਾਰਜਾਂ ਲਈ ਰਿਕਾਰਡ ਪੱਧਰ ’ਤੇ ਫੰਡ ਜਾਰੀ ਕੀਤੇ : ਡਾ. ਰਵਜੋਤ ਸਿੰਘ
Hoshiarpur News: ਹੁਸ਼ਿਆਰਪੁਰ, (ਸੱਚ ਕਹੂੰ ਨਿਊਜ਼/ਹਿੰ.ਸ.)। ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਕਾਹਲਵਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਵਾਸੀਆਂ ਦੀਆਂ ਜਿੱਥੇ ਮੁਸ਼ਕਿਲਾਂ ਸੁਣੀਆਂ ਉੱਥੇ ਨਾਲ ਹੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਚੈੱਕ ਵੀ ਭੇਂਟ ਕੀਤਾ। ਇਸ ਮੌਕੇ ਪੰਚਾਇਤ ਮੈਂਬਰਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਵੀ ਕੀਤੀ ਗਈ।

ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਲੋਕਾਂ ਵੱਲੋਂ ਮਿਲੇ ਪਿਆਰ, ਵਿਸ਼ਵਾਸ ਅਤੇ ਸਹਿਯੋਗ ਲਈ ਮੈਂ ਸਮੂਹ ਪਿੰਡ ਵਾਸੀਆਂ ਦਾ ਦਿਲੋਂ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਰਫ਼ਤਾਰ ਦੇਣ ਲਈ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪਿੰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ, ਗਲੀਆਂ-ਨਾਲੀਆਂ, ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਲੋੜੀਂਦੇ ਵਿਕਾਸ ਕਾਰਜਾਂ ’ਤੇ ਖਰਚ ਕੀਤੀ ਜਾਵੇਗੀ, ਤਾਂ ਜੋ ਹਰ ਪਿੰਡ ਵਾਸੀ ਨੂੰ ਬਿਹਤਰ ਜੀਵਨ ਸਹੂਲਤਾਂ ਮਿਲ ਸਕਣ।

ਇਹ ਵੀ ਪੜ੍ਹੋ: Petrol Diesel Price: ਨੇਪਾਲ ’ਚ ਪੈਟਰੋਲ 20 ਰੁਪਏ ਅਤੇ ਡੀਜ਼ਲ 30 ਰੁਪਏ ਪ੍ਰਤੀ ਲੀਟਰ ਹੋਇਆ ਸਸਤਾ

ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸੂਬੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਰਿਕਾਰਡ ਪੱਧਰ ’ਤੇ ਫੰਡ ਜਾਰੀ ਕੀਤੇ ਹਨ। ਅੱਜ ਹਰ ਪਿੰਡ ਵਿੱਚ ਲੋਕਾਂ ਦੀਆਂ ਲੋੜਾਂ ਅਤੇ ਤਰਜੀਹਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਸਰਕਾਰ ਦਾ ਉਦੇਸ਼ ਸਿਰਫ਼ ਐਲਾਨ ਕਰਨਾ ਨਹੀਂ, ਸਗੋਂ ਹਰ ਵਾਅਦੇ ਨੂੰ ਜ਼ਮੀਨੀ ਪੱਧਰ ’ਤੇ ਪੂਰਾ ਕਰਨਾ ਹੈ। ਮੰਤਰੀ ਰਵਜੋਤ ਸਿੰਘ ਨੇ ਕਿਹਾ ਕਿ ‘ਲੋਕ ਮਿਲਣੀ’ ਵਰਗੇ ਪ੍ਰੋਗਰਾਮਾਂ ਦਾ ਮਕਸਦ ਲੋਕਾਂ ਅਤੇ ਸਰਕਾਰ ਦਰਮਿਆਨ ਦੂਰੀਆਂ ਨੂੰ ਖ਼ਤਮ ਕਰਨਾ ਹੈ, ਇਨ੍ਹਾਂ ਪ੍ਰੋਗਰਾਮਾਂ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਸੁਣ ਕੇ ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਮੌਕੇ ਇੰਦਰਜੀਤ ਕੌਰ ਸਰਪੰਚ, ਮਨਪ੍ਰੀਤ ਸਿੰਘ ਪੰਚ, ਗੁਰਨਾਮ ਸਿੰਘ ਪੰਚ, ਸੁਖਵਿੰਦਰਪਾਲ ਸਿੰਘ ਪੰਚ, ਪ੍ਰੀਤਮ ਕੌਰ ਪੰਚ, ਸਰਬਜੀਤ ਕੌਰ ਪੰਚ, ਕੈਪਟਨ ਹਰਤੇਕ ਸਿੰਘ, ਗੁਰਮੁਖ ਸਿੰਘ ਸਾਬੀ, ਅਕਬਾਲ ਸਿੰਘ ਨੰਬਰਦਾਰ, ਕਾਬਲ ਸਿੰਘ ਨੰਬਰਦਾਰ, ਸਤਨਾਮ ਸਿੰਘ ਫ਼ੌਜੀ, ਧਰਮਿੰਦਰ ਸਿੰਘ ਫ਼ੌਜੀ, ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

Israel-Iran War: ਡਾ. ਰਵਜੋਤ ਸਿੰਘ ਮੱਧ ਪੂਰਬ ’ਚ ਫਸੇ ਪੰਜਾਬੀਆਂ ਦੀ ਵਾਪਸੀ ਲਈ ਹੋਏ ਸਰਗਰਮ, ਤੁਰੰਤ ਕੇਂਦਰੀ ਦਖ਼ਲ ਦੀ ਕੀਤੀ ਮੰਗ
Israel-Iran War: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਤਣਾਅਪੂਰਨ ਸਥਿਤੀ ਕਾਰਨ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਵਿਦੇਸ਼ ਮੰਤਰਾਲੇ ਦੇ ਤੁਰੰਤ ਦਖ਼ਲ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਿਦੇਸ਼ ਮੰਤਰੀ ਨੂੰ ਇੱਕ ਚਿੱਠੀ ਲਿਖ ਕੇ ਜਲਦੀ ਮੀਟਿੰਗ ਦੀ ਬੇਨਤੀ ਕੀਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਇਜ਼ਰਾਈਲ ਅਤੇ ਇਰਾਨ ਵਿਚਕਾਰ ਵਧਦੇ ਟਕਰਾਅ ਕਾਰਨ ਸਥਿਤੀ ਨਾਜ਼ੁਕ ਹੈ, ਜੋ ਉੱਥੇ ਪੰਜਾਬੀਆਂ ਦੀ ਸੁਰੱਖਿਆ ਨੂੰ ਖਤਰੇ ਵਿੱਚ ਪਾ ਸਕਦੀ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਉਹ ਫਸੇ ਲੋਕਾਂ ਦੀ ਸੁਰੱਖਿਅਤ ਅਤੇ ਜਲਦੀ ਵਾਪਸੀ ਦਾ ਪ੍ਰਬੰਧ ਕਰਨ ਲਈ ਕੇਂਦਰ ਸਰਕਾਰ ਅਤੇ ਮੱਧ ਪੂਰਬ ਵਿੱਚ ਭਾਰਤੀ ਦੂਤਾਵਾਸਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਪੰਜਾਬੀ ਦੀ ਸੁਰੱਖਿਆ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ: Punjab Sports News: ਪੰਜਾਬ ’ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਕੋਚ ਭਰਤੀ ਕੀਤੇ ਜਾਣਗੇ : ਡਾ. ਬਲਜੀਤ ਕੌਰ

ਇਸ ਦੌਰਾਨ, ਮੰਤਰੀ ਨੇ ਦੁਬਈ ਅਤੇ ਸੰਯੁਕਤ ਅਰਬ ਅਮੀਰਾਤ ਦੇ ਵੱਖ-ਵੱਖ ਹਵਾਈ ਅੱਡਿਆਂ ’ਤੇ ਫਸੇ ਪੰਜਾਬੀ ਸੈਲਾਨੀਆਂ ਅਤੇ ਨਿਵਾਸੀਆਂ ਨਾਲ ਫ਼ੋਨ ’ਤੇ ਗੱਲ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਪੁੱਛਿਆ। ਰਿਪੋਰਟਾਂ ਅਨੁਸਾਰ, ਬਠਿੰਡਾ ਦੇ ਇੱਕ ਨਿੱਜੀ ਸਕੂਲ ਦੀ ਪ੍ਰਿੰਸੀਪਲ ਵੀ ਦੁਬਈ ’ਚ ਫਸੀ ਹੋਈ ਹੈ। ਉਹ ਛੁੱਟੀਆਂ ’ਤੇ ਗਈ ਸੀ ਪਰ ਉੱਡਾਣ ਵਿੱਚ ਵਿਘਨ ਪੈਣ ਕਾਰਨ ਵਾਪਸ ਨਹੀਂ ਆ ਸਕੀ। ਮੰਤਰੀ ਨੇ ਉਨ੍ਹਾਂ ਨਾਲ ਵੀ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੀ ਅਤੇ ਹੋਰ ਸਾਰੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਮੁਸ਼ਕਲ ਸਮੇਂ ਦੌਰਾਨ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਪੰਜਾਬ ਸਰਕਾਰ ਹਰ ਪੰਜਾਬੀ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਜਲਦੀ ਹੀ ਢੁੱਕਵੇਂ ਕਦਮ ਚੁੱਕੇ ਜਾਣਗੇ।