Punjab Job Alert - Sach Kahoon Punjabi

Punjab News: ਪੰਜਾਬ ਦੇ ਨੌਜਵਾਨਾਂ ਲਈ ਖੁਸ਼ਖਬਰੀ!, 500 ਭਰਤੀਆਂ ਨੂੰ ਮਨਜ਼ੂਰੀ, ਖੁੱਲ੍ਹਣਗੇ ਨੌਕਰੀਆਂ ਦੇ ਰਾਹ
Punjab News: ਫੈਸਲਾ ਜ਼ੇਲ੍ਹ ਪ੍ਰਬੰਧਾਂ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਹੋਵੇਗਾ ਸਹਾਇਕ

ਉਦਯੋਗਿਕ ਪਲਾਟਾਂ ਦੀ ਵੰਡ ਤੇ ਉਪ-ਵੰਡ ਲਈ ਵਿਆਪਕ ਨੀਤੀ ਨੂੰ ਪ੍ਰਵਾਨਗੀ | Punjab News

ਉੱਚ-ਅਧਿਕਾਰੀਆਂ ਵਾਲੀ ਕੈਬਨਿਟ ਸਬ ਕਮੇਟੀ ਦੇ ਗਠਨ ਨੂੰ ਕਾਰਜ ਬਾਅਦ ਪ੍ਰਵਾਨਗੀ

Punjab News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਜ਼ੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਪੰਜਾਬ ਕੈਬਨਿਟ ਨੇ ਅੱਜ ਜ਼ੇਲ੍ਹ ਸਟਾਫ ਵਿੱਚ ਵੱਖ-ਵੱਖ ਕਾਡਰਾਂ ਦੀਆਂ 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਉਨ੍ਹਾਂ ਦੇ ਦਫਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਜ਼ੇਲ੍ਹ ਵਿਭਾਗ, ਪੰਜਾਬ ਵਿੱਚ ਸਿੱਧੀ ਭਰਤੀ ਕੋਟੇ ਤਹਿਤ ਸਹਾਇਕ ਸੁਪਰਡੈਂਟ, ਵਾਰਡਨ ਅਤੇ ਮੈਟਰਨ ਦੀਆਂ 500 ਖ਼ਾਲੀ ਅਸਾਮੀਆਂ ਦੀ ਭਰਤੀ ਨੂੰ ਸਹਿਮਤੀ ਦੇ ਦਿੱਤੀ ਹੈ। ਇਸ ਭਰਤੀ ਵਿੱਚ 29 ਸਹਾਇਕ ਸੁਪਰਡੈਂਟ, 451 ਵਾਰਡਨ ਤੇ 20 ਮੈਟਰਨ ਸ਼ਾਮਲ ਹੋਣਗੇ, ਜਿਨ੍ਹਾਂ ਦੀ ਚੋਣ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੁਆਰਾ ਕੀਤੀ ਜਾਵੇਗੀ, ਜਿਸ ਨਾਲ ਜ਼ੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਵਿੱਚ ਮੱਦਦ ਮਿਲੇਗੀ। ਇਹ ਕਦਮ ਜ਼ੇਲ੍ਹਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸੁਰੱਖਿਅਤ ਬਣਾਉਣ ਵਿੱਚ ਸਹਾਈ ਹੋਵੇਗਾ। Punjab News

ਮੰਤਰੀ ਮੰਡਲ ਨੇ ਪੀਐੱਸ ਆਈਈਸੀ ਦੁਆਰਾ ਪ੍ਰਬੰਧਿਤ ਉਦਯੋਗਿਕ ਅਸਟੇਟਾਂ ਵਿੱਚ ਉਦਯੋਗਿਕ ਪਲਾਟਾਂ ਦੀ ਵੰਡ ਅਤੇ ਉਪ-ਵੰਡ ਲਈ ਇੱਕ ਵਿਆਪਕ ਨੀਤੀ ਨੂੰ ਵੀ ਪ੍ਰਵਾਨਗੀ ਦਿੱਤੀ ਤਾਂ ਜੋ ਜ਼ਮੀਨ ਦੀ ਵਰਤੋਂ ਹੋਰ ਕੁਸ਼ਲਤਾ ਨਾਲ ਕੀਤੀ ਜਾ ਸਕੇ। ਇਹ ਨੀਤੀ ਉਦਯੋਗਪਤੀਆਂ ਤੇ ਪਲਾਟ ਮਾਲਕਾਂ ਦੇ ਨਾਲ-ਨਾਲ ਪ੍ਰਮੁੱਖ ਉਦਯੋਗ ਸੰਗਠਨਾਂ, ਜਿਨ੍ਹਾਂ ਵਿੱਚ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟ੍ਰੀ (ਸੀਆਈਆਈ), ਮੋਹਾਲੀ ਚੈਂਬਰ ਆਫ਼ ਇੰਡਸਟ੍ਰੀ ਐਂਡ ਆਈਟੀ ਅਤੇ ਮੋਹਾਲੀ ਇੰਡਸਟ੍ਰੀਅਲ ਐਸੋਸੀਏਸ਼ਨ ਸ਼ਾਮਲ ਹਨ, ਦੀਆਂ ਮੰਗਾਂ ਨੂੰ ਪੂਰਾ ਕਰਦੀ ਹੈ।

Punjab News

ਇਹ ਛੋਟੇ ਉਦਯੋਗਿਕ ਪਲਾਟਾਂ, ਖ਼ਾਸ ਕਰਕੇ ਆਈਟੀ ਅਤੇ ਸੇਵਾ ਖੇਤਰਾਂ ਦੀਆਂ ਲੋੜਾਂ ਨੂੰ ਪੂਰਾ ਕਰਦੀ ਹੈ, ਤਾਂ ਜੋ ਜ਼ਮੀਨ ਦੀ ਕੁਸ਼ਲ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ, ਨਿਵੇਸ਼ ਆਕਰਸ਼ਿਤ ਕੀਤਾ ਜਾ ਸਕੇ ਅਤੇ ਪਲਾਟ ਵੰਡ ਅਤੇ ਉਪ-ਵੰਡ ਲਈ ਇੱਕ ਢਾਂਚਾਗਤ, ਪਾਰਦਰਸ਼ੀ ਵਿਧੀ ਸਥਾਪਤ ਕੀਤੀ ਜਾ ਸਕੇ। ਇਹ ਨੀਤੀ 1000 ਵਰਗ ਗਜ ਜਾਂ ਇਸ ਤੋਂ ਵੱਡੇ ਫ੍ਰੀਹੋਲਡ ਪਲਾਟਾਂ ’ਤੇ ਲਾਗੂ ਹੁੰਦੀ ਹੈ, ਜਿਸ ਵਿੱਚ ਉਪ-ਵੰਡ ਪਲਾਟ ਘੱਟੋ-ਘੱਟ 400 ਵਰਗ ਗਜ ਆਕਾਰ ਦੇ ਹੁੰਦੇ ਹਨ। ਇਸ ਲਈ ਅਸਲ ਪਲਾਟ ਦੀ ਮੌਜੂਦਾ ਰਾਖਵੀਂ ਕੀਮਤ ਦੀ 5 ਫ਼ੀਸਦ ਫ਼ੀਸ ਲਈ ਜਾਵੇਗੀ, ਜੋ ਕਿ ਮਿ੍ਰਤਕ ਅਲਾਟੀ ਦੇ ਪਰਿਵਾਰਕ ਮੈਂਬਰਾਂ ਜਾਂ ਕਾਨੂੰਨੀ ਵਾਰਸਾਂ ਲਈ ਘਟਾ ਕੇ 50 ਫ਼ੀਸਦ ਕਰ ਦਿੱਤੀ ਜਾਵੇਗੀ।

ਉੱਚ-ਅਧਿਕਾਰੀਆਂ ਵਾਲੀ ਕੈਬਨਿਟ ਸਬ ਕਮੇਟੀ ਦੇ ਗਠਨ ਨੂੰ ਕਾਰਜ ਬਾਅਦ ਪ੍ਰਵਾਨਗੀ

ਮੰਤਰੀ ਮੰਡਲ ਨੇ ਪੰਜਾਬ ਰਾਜ ਦੇ ‘ਨਸ਼ਿਆਂ ਵਿਰੁੱਧ ਜੰਗ’ ਪ੍ਰੋਗਰਾਮ ਨੂੰ ਹੋਰ ਤੇਜ ਕਰਨ ਲਈ ਉੱਚ-ਅਧਿਕਾਰੀਆਂ ਵਾਲੀ ਕੈਬਨਿਟ ਸਬ ਕਮੇਟੀ ਦੇ ਗਠਨ ਨੂੰ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ। ਇਹ ਕਦਮ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੀ ਰੋਜਾਨਾ ਜਾਂਚ ਵਿੱਚ ਹੋਰ ਮੱਦਦ ਕਰੇਗਾ, ਜਿਸ ਨਾਲ ਪੰਜਾਬ ਨਸ਼ਿਆਂ ਦੇ ਖਤਰੇ ਤੋਂ ਮੁਕਤ ਹੋਵੇਗਾ ਅਤੇ ਸੂਬੇ ਦੇ ਨੌਜਵਾਨਾਂ ਨੂੰ ਇਸ ਲਾਹਨਤ ਤੋਂ ਦੂਰ ਰੱਖੇਗਾ।

ਪੰਜਾਬ ਫੈਕਟਰੀ ਨਿਯਮ 1952 ਵਿੱਚ ਸੋਧ | Punjab Job Alert

ਮੰਤਰੀ ਮੰਡਲ ਨੇ ਕਾਰੋਬਾਰ ਕਰਨ ਵਿੱਚ ਸੌਖ ਦੀ ਸਹੂਲਤ ਲਈ ਪੰਜਾਬ ਫੈਕਟਰੀ ਨਿਯਮ, 1952 ਦੇ ਨਿਯਮ 2ਏ, ਨਿਯਮ 3ਏ, ਨਿਯਮ 4 ਅਤੇ ਨਿਯਮ 102 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕਿਸੇ ਵੀ ਸਿਵਲ/ਢਾਂਚਾਗਤ/ਮਕੈਨੀਕਲ ਇੰਜੀਨੀਅਰ ਦੁਆਰਾ 5 ਸਾਲ ਦੇ ਤਜ਼ਰਬੇ ਵਾਲੇ ਜਾਂ 2 ਸਾਲ ਦੇ ਤਜ਼ਰਬੇ ਵਾਲੀ ਮਾਸਟਰ ਡਿਗਰੀ ਦੁਆਰਾ ਫੈਕਟਰੀਆਂ ਦੇ ਸਵੈ-ਪ੍ਰਮਾਣੀਕਰਨ ਯੋਜਨਾਵਾਂ ਨੂੰ ਵਿਭਾਗ ਦੁਆਰਾ ਤਸਦੀਕ ਦੇ ਅਧੀਨ ਯੋਗ ਬਣਾਏਗਾ। ਇਸੇ ਤਰ੍ਹਾਂ ਮਹਿਲਾ ਕਰਮਚਾਰੀਆਂ ਨੂੰ ਮਿੱਟੀ ਦੇ ਭਾਂਡੇ ਤੇ ਸਿਰੇਮਿਕਸ ਦੇ ਨਿਰਮਾਣ ਅਤੇ ਬਨਸਪਤੀ ਤੇਲ ਕੱਢਣ ਦੀ ਪ੍ਰਕਿਰਿਆ ਵਿੱਚ ਕੰਮ ਕਰਨ ਦੀ ਆਗਿਆ ਹੋਵੇਗੀ, ਜਿਸ ’ਤੇ ਮੌਜੂਦਾ ਸਮੇਂ ਪਾਬੰਦੀ ਹੈ।

ਹੁਣ ਮੁੱਖ ਸਕੱਤਰ ਹੋਣਗੇ ਵਿਕਾਸ ਅਥਾਰਟੀਆਂ ਦੇ ਚੇਅਰਮੈਨ

ਮੰਤਰੀ ਮੰਡਲ ਨੇ ਪੀਆਰਟੀਪੀਡੀ ਐਕਟ ਦੀ ਧਾਰਾ 29 (3) ਵਿੱਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮੁੱਖ ਸਕੱਤਰ ਪੰਜਾਬ ਨੂੰ ਅਹਿਮਦਾਬਾਦ ਸ਼ਹਿਰੀ ਵਿਕਾਸ ਅਥਾਰਟੀ (ਏ. ਯੂ. ਡੀ. ਏ.), ਨਿਊ ਓਖਲਾ ਉਦਯੋਗਿਕ ਵਿਕਾਸ ਅਥਾਰਟੀ (ਨੋਇਡਾ), ਮੇਰਠ, ਕਾਨਪੁਰ, ਲਖਨਊ ਤੇ ਹੋਰਨਾਂ ਦੀ ਤਰਜ ’ਤੇ ਅਥਾਰਟੀ ਦਾ ਚੇਅਰਮੈਨ ਬਣਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਪਹਿਲਾਂ ਮੁੱਖ ਮੰਤਰੀ ਅਥਾਰਟੀ ਦੇ ਚੇਅਰਮੈਨ ਸਨ ਪਰ ਉਨ੍ਹਾਂ ਦੇ ਰੁਝੇਵਿਆਂ ਕਾਰਨ ਕਈ ਵਾਰ ਅਥਾਰਟੀਆਂ ਦਾ ਕੰਮ ਪ੍ਰਭਾਵਿਤ ਹੁੰਦਾ ਸੀ।

Read Also : Woman Suicide Case Punjab: ਔਰਤ ਨੇ ਕੀਤੀ ਖੁਦਕੁਸ਼ੀ, ਇਹ ਕਾਰਨ ਆਇਆ ਸਾਹਮਣੇ