Robbery Gang Busted - Sach Kahoon Punjabi

Faridkot Crime News: ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਸਰਗਰਮ ਗਿਰੋਹ ਫਰੀਦਕੋਟ ਪੁਲਿਸ ਵੱਲੋਂ ਕਾਬੂ
Faridkot Crime News: (ਗੁਰਪ੍ਰੀਤ ਪੱਕਾ) ਫਰੀਦਕੋਟ। ਫਰੀਦਕੋਟ ਪੁਲਿਸ ਨੇ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਇੱਕ ਸਰਗਰਮ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਵਿਅਕਤੀਆਂ ਕੋਲੋਂ ਚੋਰੀਸ਼ੁਦਾ 6 ਦੇਗਾਂ ਸਮੇਤ ਕ੍ਰਿਪਾਨ, ਕੁਹਾੜੀ, ਟੋਕਾ ਅਤੇ ਲੱਕੜੀ ਦੇ ਦਸਤੇ ਵੀ ਬਰਾਮਦ ਕੀਤੇ ਗਏ ਹਨ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜ਼ੈਨ ਦੀ ਅਗਵਾਈ ਹੇਠ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਹ ਕਾਰਵਾਈ ਕੀਤੀ ਗਈ। ਐਸ.ਪੀ ਇੰਨਵੈਸਟੀਗੇਸ਼ਨ ਜੋਗੇਸ਼ਵਰ ਸਿੰਘ ਗੋਰਾਇਆ ਅਤੇ ਡੀ.ਐਸ.ਪੀ ਤਰਲੋਚਨ ਸਿੰਘ ਦੀ ਰਹਿਨੁਮਾਈ ਹੇਠ ਥਾਣਾ ਸਿਟੀ-2 ਫਰੀਦਕੋਟ ਦੀ ਪੁਲਿਸ ਟੀਮ ਨੇ ਗਿਰੋਹ ਨੂੰ ਕਾਬੂ ਕੀਤਾ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਰਬਜੀਤ ਸਿੰਘ ਉਰਫ਼ ਬੱਬਲੂ, ਰਾਹੁਲ ਉਰਫ਼ ਕਾਲਾ, ਸੋਨੂੰ ਸਿੰਘ, ਖੁਸ਼ਦੀਪ ਸਿੰਘ ਉਰਫ਼ ਲਵਲੀ ਅਤੇ ਗੁਰਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਅਨੁਸਾਰ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ, ਜਦੋਂ ਉਨ੍ਹਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਕਿ ਕੁਝ ਵਿਅਕਤੀ ਜਹਾਜ ਗਰਾਊਂਡ ਨੇੜੇ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਕ ਵਿੱਚ ਹਨ। ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ।

ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮਾਂ ਵੱਲੋਂ 17-18 ਮਈ ਦੀ ਰਾਤ ਅਮਰ ਆਸ਼ਰਮ ਵਿੱਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਪੁਲਿਸ ਨੇ ਚੋਰੀ ਕੀਤਾ ਸਮਾਨ ਮੌਕੇ ’ਤੇ ਹੀ ਬਰਾਮਦ ਕਰ ਲਿਆ। ਇਸ ਤੋਂ ਇਲਾਵਾ ਸਰਬਜੀਤ ਸਿੰਘ ਉਰਫ਼ ਬੱਬਲੂ ਅਤੇ ਰਾਹੁਲ ਉਰਫ਼ ਕਾਲਾ ਨੇ 16 ਮਈ ਦੀ ਰਾਤ ਡੋਗਰ ਬਸਤੀ ਵਿੱਚ ਵੀ ਇੱਕ ਘਰ ਵਿੱਚ ਦਾਖਲ ਹੋ ਕੇ ਚੋਰੀ ਕੀਤੀ ਸੀ।

ਪੁਲਿਸ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਗ੍ਰਿਫਤਾਰ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਚੋਰੀ, ਸੰਗਠਿਤ ਅਪਰਾਧ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਕੁੱਲ 6 ਮੁਕੱਦਮੇ ਦਰਜ ਹਨ। ਥਾਣਾ ਸਿਟੀ-2 ਫਰੀਦਕੋਟ ਵਿੱਚ ਮੁਕੱਦਮਾ ਨੰਬਰ 240  ਅਧੀਨ ਧਾਰਾ 310(4), 310(5) ਅਤੇ 317(2) ਬੀ.ਐਨ.ਐਸ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਹੋਰ ਵਾਰਦਾਤਾਂ ਬਾਰੇ ਪੁੱਛਗਿੱਛ ਕੀਤੀ ਜਾ ਸਕੇ। ਫਰੀਦਕੋਟ ਪੁਲਿਸ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਤੱਕ ਪਹੁੰਚਣ ਵਿੱਚ ਪੀ.ਸੀ.ਆਰ ਟੀਮਾਂ ਦੀ ਮਹੱਤਵਪੂਰਨ ਭੂਮਿਕਾ ਰਹੀ।

Faridkot Crime News: ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਸਰਗਰਮ ਗਿਰੋਹ ਫਰੀਦਕੋਟ ਪੁਲਿਸ ਵੱਲੋਂ ਕਾਬੂ

Barnala Crime News: ਬਰਨਾਲਾ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਲੁੱਟਾਂ- ਖੋਹਾਂ ਦੀਆਂ ਵਾਰਦਾਤਾਂ ਕਰਨ ਦੇ ਦੋਸ਼ ’ਚ 4 ਜਣਿਆਂ ਨੂੰ ਫੜਿਆ
Barnala Crime News: (ਜਸਵੀਰ ਗਹਿਲ/ ਮਨੋਜ ਸ਼ਰਮਾ) ਬਰਨਾਲਾ। ਕੁੱਝ ਦਿਨ ਪਹਿਲਾਂ ਸਥਾਨਕ ਸ਼ਹਿਰ ਦੇ ਇੱਕ ਨਾਮਵਰ ਵਿਅਕਤੀ ’ਤੇ ਹੋਏ ਕਥਿੱਤ ਹਮਲੇ ਤੋਂ ਬਾਅਦ ਚੌਕਸ ਹੋਈ ਬਰਨਾਲਾ ਪੁਲਿਸ ਨੇ ਅਜਿਹੇ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਜੋ ਧਾਰਮਿਕ ਪਹਿਰਾਵੇ ਦੀ ਆੜ ਵਿੱਚ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਸਨ। ਪੁਲਿਸ ਦਾ ਦਾਅਵਾ ਹੈ ਕਿ ਗ੍ਰਿਫ਼ਤਾਰ ਵਿਕਅਤੀਆਂ ਨੇ ਮਹਿਜ਼ ਪੰਜ ਦਿਨਾਂ ਵਿੱਚ 14 ਵਾਰਦਾਤਾਂ ਨੂੰ ਅੰਜ਼ਾਮ ਦਿੱਤਾ।

ਇਸ ਸਬੰਧੀ ਬਰਨਾਲਾ ਦੇ ਡੀਐੱਸਪੀ ਸਤਵੀਰ ਸਿੰਘ ਬੈਂਸ ਨੇ ਦੱਸਿਆ ਕਿ ਲਗਾਤਾਰ ਹੋ ਰਹੀਆਂ ਵਾਰਦਾਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲੀਸ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ। ਥਾਣਾ ਸਿਟੀ-2 ਬਰਨਾਲਾ ਦੇ ਮੁਖੀ ਸ਼ਰੀਫ ਖ਼ਾਨ ਦੀ ਅਗਵਾਈ ਹੇਠ ਪੁਲਿਸ ਨੇ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰ ਲਿਆ। ਜਿੰਨ੍ਹਾਂ ਦੀ ਪਹਿਚਾਣ ਹਰਸ਼ਦੀਪ ਸਿੰਘ ਉਰਫ ਕਾਕਾ, ਪ੍ਰਦੀਪ ਸਿੰਘ ਉਰਫ ਚਪਲੀ, ਸਾਹਿਲ ਅਤੇ ਰੋਹਿਤ ਸ਼ਰਮਾ ਵਾਸੀਆਨ ਬਰਨਾਲਾ ਸ਼ਹਿਰ ਵਜੋਂ ਹੋਈ ਹੈ। ਜਿੰਨ੍ਹਾਂ ਦਾ ਮੁੱਖ ਪੇਸ਼ਾ ਹੀ ਲੁੱਟ-ਖੋਹ ਕਰਨਾ ਸੀ।

ਉਨ੍ਹਾਂ ਦੱਸਿਆ ਕਿ 12 ਮਈ ਦੀ ਸ਼ਾਮ ਨੂੰ ਰਾਮ ਬਾਗ ਰੋਡ ’ਤੇ ਸਥਾਨਕ ਐਮ.ਸੀ. ਨਰਿੰਦਰ ਗਰਗ ਨੀਟਾ ’ਤੇ ਹਮਲਾ ਕਰਕੇ ਉਹਨਾਂ ਦਾ ਪਰਸ ਖੋਹਿਆ ਗਿਆ ਸੀ, ਜਿਸ ਸਬੰਧੀ ਥਾਣਾ ਸਿਟੀ ਬਰਨਾਲਾ ਵਿਖੇ ਮਾਮਲਾ ਦਰਜ ਸੀ। ਇਸ ਤੋਂ ਬਾਅਦ ਮੁਲਜ਼ਮਾਂ ਨੇ ਕਚਹਿਰੀ ਚੌਕ ਕੋਲ ਪ੍ਰਿੰਸ ਸਿੰਘ ਨਾਂਅ ਦੇ ਨੌਜਵਾਨ ਨੂੰ ਘੇਰ ਕੇ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਬਹੁਤ ਬੇਰਹਿਮੀ ਨਾਲ ਹਮਲਾ ਕੀਤਾ, ਜਿਸ ਵਿੱਚ ਨੌਜਵਾਨ ਦਾ ਗੁੱਟ (ਹੱਥ) ਵੱਢਿਆ ਗਿਆ। ਪ੍ਰਿੰਸ ਸਿੰਘ ਗੰਭੀਰ ਹਾਲਤ ਵਿੱਚ ਏਮਸ ਬਠਿੰਡਾ ਵਿਖੇ ਜ਼ੇਰੇ- ਇਲਾਜ ਹੈ। ਇਸ ਘਟਨਾ ਸਬੰਧੀ ਥਾਣਾ ਸਿਟੀ-2 ਵਿਖੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਿਸ ਮੁਤਾਬਕ ਮੁੱਖ ਮੁਲਜ਼ਮ ਹਰਸ਼ਦੀਪ ਸਿੰਘ ਕਾਕਾ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਹੈ ਅਤੇ ਉਸ ’ਤੇ ਪਹਿਲਾਂ ਵੀ ਇੱਕ ਮਾਮਲਾ ਦਰਜ ਹੈ।

ਬੈਂਸ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਖੋਹ ਕੀਤੇ ਗਏ ਕੁੱਝ ਮੋਬਾਈਲ ਫੋਨ, ਨਗਦੀ ਅਤੇ ਵਾਰਦਾਤਾਂ ਵਿੱਚ ਵਰਤਿਆ/ਖੋਹਿਆ ਗਿਆ ਮੋਟਰਸਾਈਕਲ ਬਰਾਮਦ ਕਰ ਲਿਆ ਹੈ। ਹੁਣ ਅੱਗੇ ਇਹਨਾਂ ਦਾ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਵੱਲੋਂ ਬਾਕੀ 14 ਵਾਰਦਾਤਾਂ ਦੇ ਪੀੜਤਾਂ (ਸ਼ਿਕਾਇਤਕਰਤਾਵਾਂ) ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਅਗਲੇਰੀ ਕਾਨੂੰਨੀ ਕਾਰਵਾਈ ਮੁਕੰਮਲ ਕੀਤੀ ਜਾ ਸਕੇ।

ਬਰਨਾਲਾ: ਲੁੱਟਾਂ-ਖੋਹਾਂ ਕਰਨ ਦੇ ਦੋਸ਼ ’ਚ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਪੁਲਿਸ ਨਾਲ। ਤਸਵੀਰ : ਗਹਿਲ

Robbery Gang Busted: ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਫ਼ਰੀਦਕੋਟ ਪੁਲਿਸ ਨੇ ਕੀਤਾ ਪਰਦਾਫਾਸ਼
ਤੇਜ਼ਧਾਰ ਹਥਿਆਰਾਂ ਸਮੇਤ ਪੰਜ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ

Robbery Gang Busted: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਐਸਐਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਕੜੀ ਤਹਿਤ ਐਸਪੀ ਜੋਗੇਸ਼ਵਰ ਸਿੰਘ ਗੋਰਾਇਆ (ਇੰਨਵੈਸਟੀਗੇਸ਼ਨ) ਦੀ ਰਹਿਨੁਮਾਈ ਅਤੇ ਡੀਐਸਪੀ ਸੰਜੀਵ ਕੁਮਾਰ (ਸ.ਡ) ਕੋਟਕਪੂਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਸਿਟੀ ਕੋਟਕਪੂਰਾ ਵੱਲੋਂ ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਵਿੱਚ ਸ਼ਾਮਲ 5 ਮੈਂਬਰਾਂ ਨੂੰ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾ ਹੀ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਹਰਚਰਨ ਸਿੰਘ ਉਰਫ ਹੈਪੀ ਅਤੇ ਗੁਰਦੀਪ ਸਿੰਘ ਉਰਫ ਗੋਰੀ ਜੋ ਕਿ ਕੋਟਕਪੂਰਾ ਦੇ ਮੁਹੱਲਾ ਕਸ਼ਮੀਰੀਆ ਨਾਲ ਸਬੰਧਿਤ ਹਨ, ਜਦੋਂਕਿ ਸੂਰਜ ਸਿੰਘ ਅਤੇ ਅਮਨਦੀਪ ਸਿੰਘ ਬਾਬਾ ਜੀਵਨ ਸਿੰਘ ਨਗਰ ਅਤੇ ਸਤਨਾਮ ਸਿੰਘ ਕੋਟਕਪੂਰਾ ਦੇ ਸਾਂਤੀ ਵਣ ਨਜ਼ਦੀਕ ਦਾ ਰਿਹਾਇਸ਼ੀ ਹੈ। ਪੁਲਿਸ ਪਾਰਟੀ ਵੱਲੋਂ ਇਨ੍ਹਾਂ ਵਿਅਕਤੀਆਂ ਕੋਲੋਂ ਮੌਕੇ ’ਤੇ 1 ਕ੍ਰਿਪਾਨ, 1 ਖੰਡਾ, 1 ਨਲਕੇ ਦੀ ਹੱਥੀ, 1 ਲੋਹੇ ਦੀ ਪੱਤੀ ਬਰਾਮਦ ਕੀਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ 14 ਮਾਰਚ ਨੂੰ ਸਹਾਇਕ ਥਾਣੇਦਾਰ ਦਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਬੱਤੀਆਂ ਵਾਲਾ ਚੌਕ, ਕੋਟਕਪੂਰਾ ਵਿਖੇ ਮੌਜ਼ੂਦ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਇਹ ਸਾਰੇ ਵਿਅਕਤੀ ਜੁਰਮ ਕਰਨ ਦੇ ਆਦੀ ਹਨ ਅਤੇ ਜੋ ਪੈਟਰੋਲ ਪੰਪ ਦੇ ਕਰਿਦਿਆਂ ਅਤੇ ਸੜਕ ਪਰ ਜਾਂਦੇ ਰਾਹਗੀਰਾਂ ਕੋਲੋਂ ਲੁੱਟ-ਖੋਹ ਕਰਦੇ ਹਨ ਅਤੇ ਜੋ ਫ਼ਰੀਦਕੋਟ ਰੋਡ ਓਵਰ ਬ੍ਰਿਜ ਦੇ ਥੱਲੇ ਨੇੜੇ ਫੋਕਲ ਪੁਆਇੰਟ, ਕੋਟਕਪੂਰਾ ਕੋਲ ਲੁਕ-ਛਿਪ ਕੇ ਮਾਰੂ ਹਥਿਆਰਾਂ ਸਮੇਤ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ।

ਇਹ ਵੀ ਪੜ੍ਹੋ: Bomb Threat: ਮੋਗਾ ਦੇ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਿਸ ’ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ’ਤੇ ਪਹੁੰਚ ਕੇ ਉਕਤਾਨ ਸਾਰੇ ਮੁਲਜ਼ਮਾਂ ਨੂੰ ਮੌਕੇ ’ਤੇ ਕਾਬੂ ਕੀਤਾ ਗਿਆ। ਜਿਹਨਾਂ ਕੋੋਲੋਂ ਪੁਲਿਸ ਪਾਰਟੀ ਵੱਲੋਂ 1 ਕ੍ਰਿਪਾਨ, 1 ਖੰਡਾ, 1 ਨਲਕੇ ਦੀ ਹੱਥੀ, 1 ਲੋਹੇ ਦੀ ਪੱਤੀ ਬਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 54 ਅਧੀਨ ਧਾਰਾ 310(4), 310(5) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਸੀ। ਜਿਹਨਾਂ ਨੂੰ ਕਾਬੂ ਕਰਨ ਨਾਲ ਫਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ। Robbery Gang Busted

ਦੱਸਣਯੋਗ ਹੈ ਕਿ ਜਦੋਂ ਇਨ੍ਹਾਂ ਵਿਅਕਤੀਆਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਮੁਲਜ਼ਮਾਂ ’ਚ ਸ਼ਾਮਲ ਸੂਰਜ ਸਿੰਘ ਦੇ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ, ਖੋਹ, ਸੰਗਠਿਤ ਅਪਰਾਧ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 8 ਮੁਕੱਦਮੇ ਦਰਜ ਰਜਿਸਟਰ ਹਨ। ਇਸ ਤੋਂ ਇਲਾਵਾ 2 ਵਿਅਕਤੀਆਂ ਹਰਚਰਨ ਸਿੰਘ ਉਰਫ ਹੈਪੀ ਅਤੇ ਅਮਨਦੀਪ ਸਿੰਘ ਉਰਫ ਰਿੱਕੀ ਖਿਲਾਫ ਵੀ 04 ਮਾਮਲੇ ਦਰਜ ਰਜਿਸਟਰ ਹਨ। ਗ੍ਰਿਫ਼ਤਾਰ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਸਕੇ।

Robbery Gang Busted: ਲੁੱਟ-ਖੋਹ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਕੀਤਾ ਕਾਬੂ
ਗ੍ਰਿਫ਼ਤਾਰ ਵਿਅਕਤੀਆਂ ਖਿਲਾਫ ਪਹਿਲਾਂ ਵੀ ਪੰਜ ਮੁਕਦਮੇ ਦਰਜ ਹਨ

Robbery Gang Busted: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਐਸਐਸਪੀ ਡਾ. ਪ੍ਰਗਿਆ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਤਹਿਤ ਐਸਪੀ ਜੋਗੇਸ਼ਵਰ ਸਿੰਘ ਗੋਰਾਇਆ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਡੀਐਸਪੀ ਤਰਲੋਚਨ ਸਿੰਘ (ਸ:ਡ) ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਸਿਟੀ ਫ਼ਰੀਦਕੋਟ ਵੱਲੋ ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਦੇ 5 ਮੈਂਬਰਾਂ ਨੂੰ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾ ਹੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਰਾਮ ਸਿੰਘ (ਵਾਸੀ ਜੋਤ ਰਾਮ ਕਲੋਨੀ), ਅਨਮੋਲ ਸਿੰਘ (ਵਾਸੀ ਬਲਬੀਰ ਬਸਤੀ) ਅਤੇ ਵਿਸਾਲ ਉਰਫ ਬੱਬੀ, ਗੁਰਲਿਆਕਤ ਸਿੰਘ ਅਤੇ ਕੁਲਵੰਤ ਸਿੰਘ ਉਰਫ ਬੋਬੀ ਜੋ ਕਿ ਫ਼ਰੀਦਕੋਟ ਦੇ ਖਾਰਾ ਦੇ ਰਿਹਾਇਸ਼ੀ ਹਨ, ਪੁਲਿਸ ਪਾਰਟੀ ਵੱਲੋਂ ਇਨ੍ਹਾਂ ਵਿਅਕਤੀਆਂ ਕੋਲੋਂ 1 ਲੋਹੇ ਦੀ ਪਾਇਪ, 1 ਕਿਰਚ, 1 ਕਿਰਚ ਟਾਈਪ ਕਾਪਾ, 1 ਦਾਤਰ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Award Ceremony: 17ਵਾਂ ਸਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿਬੜਿਆ

ਥਾਣਾ ਸਿਟੀ ਦੇ ਕਿ ਸ.ਥ. ਗੁਰਦਿੱਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਨੇੜੇ ਸਾਦਿਕ ਚੌਕ ਫ਼ਰੀਦਕੋਟ ਮੌਜ਼ੂਦ ਸੀ ਤਾ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਇਹ ਵਿਅਕਤੀ ਜੋ ਲੁੱਟਾ-ਖੋਹਾਂ ਕਰਨ ਦੇ ਆਦਿ ਹਨ ਜੋ ਦਾਣਾ ਮੰਡੀ ਫ਼ਰੀਦਕੋਟ ਗਡਾਉਨਾ ਵਾਲੀ ਸਾਈਡ ਫ਼ਰੀਦਕੋਟ ਵਿਖੇ ਲੁੱਟਾ-ਖੋਹਾਂ ਕਰਨ ਦੀ ਯੋਜਨਾ ਬਣਾ ਰਹੇ ਹਨ। ਜਿਸ ’ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ’ਤੇ ਪਹੁੰਚ ਕੇ ਉਕਤਾਨ ਪੰਜੇ ਵਿਅਕਤੀਆਂ ਨੂੰ ਮੌਕੇ ’ਤੇ ਕਾਬੂ ਕੀਤਾ ਗਿਆ। ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਮੁੱਕਦਮਾ ਨੰਬਰ 49 ਅ/ਧ 112 (2), 310 (4), ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ।

ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਸ ਗੈਂਗ ਦਾ ਮੁੱਖ ਸਰਗਨਾ ਰਾਮ ਸਿੰਘ ਹੈ ਜਿਸ ਨੇ ਆਪਣਾ ਗੈਂਗ ਬਣਾਇਆ ਹੋਇਆ ਹੈ ਇਸਦੇ ਖਿਲਾਫ ਪਹਿਲਾ ਵੀ ਵੱਖ-ਵੱਖ ਧਾਰਾਵਾ ਤਹਿਤ ਜਿਲ੍ਹਾ ਬੁਢਲਾਡਾ ਵਿਖੇ ਕੁੱਲ 3 ਮੁੱਕਦਮੇ ਦਰਜ ਹਨ। ਇਸ ਦੇ ਨਾਲ ਹੀ ਗਿਰੋਹ ਵਿੱਚ ਸ਼ਾਮਲ ਹੋਰ 2 ਵਿਅਕਤੀਆਂ ਦੇ ਖਿਲਾਫ਼ ਵੀ 2 ਮੁਕੱਦਮੇ ਦਰਜ ਰਜਿਸਟਰ ਹਨ। ਗ੍ਰਿਫ਼ਤਾਰੀ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਵਿਅਕਤੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਸਕੇ। Robbery Gang Busted

Crime News: ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
ਲੁਟੇਰੇ ਮੋਟਰਸਾਈਕਲ ਅਤੇ ਮੋਬਾਇਲ ਫੋਨ ਅਤੇ ਇੱਕ ਕਾਪੇ ਸਮੇਤ ਗ੍ਰਿਫ਼ਤਾਰ

Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲੁੱਟਾ-ਖੋਹਾਂ ਅਤੇ ਚੋਰੀ ਦੀਆ ਵਾਰਦਾਤਾਂ ਵਿੱਚ ਸ਼ਾਮਲ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਇੱਕ ਹੋਰ ਕਾਮਯਾਬੀ ਹਾਸਿਲ ਕਰਦਿਆ ਫਰੀਦਕੋਟ ਪੁਲਿਸ ਵੱਲੋਂ ਲੁੱਟਾ-ਖੋਹਾਂ ਦੀ ਵਾਰਦਾਤਾਂ ਵਿੱਚ ਸ਼ਾਮਲ ਗਿਰੋਹ ਦੇ 04 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਇਹ ਜਾਣਕਾਰੀ ਸੰਦੀਪ ਕੁਮਾਰ ਐਸ.ਪੀ(ਇੰਨਵੈਸਟੀਗੇਸ਼ਨ) ਫਰੀਦਕੋਟ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।

ਗ੍ਰਿਫਤਾਰ ਮੁਲਜ਼ਮ ਵਿੱਚ ਗੁਰਪ੍ਰੀਤ ਸਿੰਘ ਉਰਫ ਭੀਮਾ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਪ੍ਰੇਮ ਨਗਰ, ਕੋਟਕਪੂਰਾ ਅਤੇ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਗੁਰਜੀਤ ਸਿੰਘ ਵਾਸੀ ਪ੍ਰੇਮ ਨਗਰ, ਕੋਟਕਪੂਰਾ ਅਤੇ ਹੋਰ 02 ਜੁਵੇਨਾਇਲ ਸ਼ਾਮਲ ਹਨ। ਪੁਲਿਸ ਪਾਰਟੀ ਨੇ ਇਹਨਾਂ ਕੋਲੋਂ ਖੋਹ ਕੀਤੇ ਮੋਬਾਇਲ ਫੋਨ, ਮੋਟਰਸਾਈਕਲ ਅਤੇ ਖੋਹ ਕਰਨ ਲਈ ਵਰਤਿਆ ਗਿਆ ਕਾਪਾ ਵੀ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Aamir Khan Latest News: ਆਮਿਰ ਖਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਕੋਟਕਪੂਰਾ ਵਿਖੇ ਸੂਚਨਾ ਮਿਲੀ ਸੀ ਕਿ ਇਸ ਗਿਰੋਹ ਵਿੱਚ ਸ਼ਾਮਲ ਮੁਲਜ਼ਮ ਵੱਲੋਂ ਇੱਕ ਵਿਅਕਤੀ ਕੋਲੋਂ ਮੋਬਾਇਲ ਖੋਹ ਕੀਤੀ ਗਈ ਹੈ, ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਫਰੀਦਕੋਟ ਪੁਲਿਸ ਵੱਲੋਂ ਇਹਨਾਂ ਮੁਲਜ਼ਮਾਂ ਨੂੰ ਖੋਹ ਦੌਰਾਨ ਵਰਤੇ ਗਏ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 147 ਅ/ਧ 126(2), 304 ਬੀ.ਐਨ.ਐਸ ਦਰਜ ਕੀਤਾ ਗਿਆ ਹੈ।

ਦੌਰਾਨੇ ਤਫਤੀਸ਼ ਇਹ ਸਾਹਮਣੇ ਆਇਆ ਕਿ ਇਹਨਾ ਵੱਲੋਂ ਜਿਸ ਮੋਟਰਸਾਈਕਲ ਦੀ ਵਰਤੋਂ ਮੋਬਾਇਲ ਖੋਹ ਦੌਰਾਨ ਕੀਤੀ ਗਈ ਸੀ, ਉਹ ਵੀ ਇਸ ਗਿਰੋਹ ਵੱਲੋ ਖੋਹ ਕੀਤਾ ਗਿਆ ਸੀ। ਜਿਸ ਵਾਰਦਾਤ ਵਿੱਚ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ ਭੀਮਾ ਅਤੇ ਲਵਪ੍ਰੀਤ ਸਿੰਘ ਉਰਫ ਲਵ ਸ਼ਾਮਲ ਸਨ। ਜਿਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿੱਚ ਮੁਕੱਦਮਾ ਨੰਬਰ 148 ਅ/ਧ 309(1), 351(2) ਬੀ.ਐਨ.ਐਸ ਦਰਜ ਹੋਇਆ ਹੈ। Crime News

ਪੁਲਿਸ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ | Crime News

ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ ਭੀਮਾ ਇਸ ਗਿਰੋਹ ਦਾ ਮੁੱਖ ਸਰਗਨਾ ਹੈ। ਜਿਸ ਦੇ ਖਿਲਾਫ ਖੋਹ, ਅਸਲਾ ਐਕਟ, ਡਿਕੈਤੀ ਦੀ ਤਿਆਰੀ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਮੁਕੱਦਮਾ ਦਰਜ ਰਜਿਸਟਰ ਹਨ। ਇਸ ਤੋਂ ਇਲਾਵਾ ਮੁਲਜ਼ਮ ਚੋਰੀ ਜਾਂ ਖੋਹ ਦਾ ਸਾਮਾਨ ਕਿੱਥੇ ਵੇਚਦੇ ਸਨ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਂਡ ਹਾਸਿਲ ਕਰਨ ਉਪਰੰਤ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। ਜਿਸ ਦੌਰਾਨ ਇਨ੍ਹਾਂ ਤੋਂ ਹੋਰ ਵੀ ਵਾਰਦਾਤਾ ਟਰੇਸ ਹੋਣ ਦੀ ਉਮੀਦ ਹੈ। Crime News