Drug Free Punjab Campaign - Sach Kahoon Punjabi
Drug Free Punjab: ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਬਰਿੰਦਰ ਕੁਮਾਰ ਗੋਇਲ
Drug Free Punjab: ਲਹਿਰਾਗਾਗਾ, (ਰਾਜ ਸਿੰਗਲਾ)। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੌਰਭ ਕੰਪਲੈਕਸ, ਲਹਿਰਾਗਾਗਾ ਵਿਖੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ, ਮੁਹਿੰਮ ਦੇ ਕੋਆਰਡੀਨੇਟਰਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਆਗੂਆਂ ਨਾਲ ਸਮੀਖਿਆ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਦੇ ਨਾਲ-ਨਾਲ ਨਸ਼ਿਆਂ ਦੀ ਮੰਗ ਨੂੰ ਖ਼ਤਮ ਕਰਨਾ ਵੀ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਬਣਾਈਆਂ ਗਈਆਂ ਗੈਰ-ਕਾਨੂੰਨੀ ਜਾਇਦਾਦਾਂ ਖ਼ਿਲਾਫ਼ ਵੀ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾ ਰਿਹਾ।
ਇਹ ਵੀ ਪੜ੍ਹੋ: Bribery Case: ਚੰਡੀਗੜ੍ਹ ਪੁਲਿਸ ਦਾ ਏਐਸਆਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਸੀਬੀਆਈ ਨੇ ਕੀਤਾ ਗ੍ਰਿਫ਼ਤਾਰ
ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਨੂੰ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਪਿੰਡਾਂ ਦੇ ਚੁਣੇ ਹੋਏ ਨੁਮਾਇੰਦੇ, ਨੌਜਵਾਨ, ਸਮਾਜਿਕ ਸੰਸਥਾਵਾਂ ਅਤੇ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ।
ਉਨ੍ਹਾਂ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਖੇਡਾਂ, ਸਿੱਖਿਆ, ਰੋਜ਼ਗਾਰ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖੇਤਰ ਵਿੱਚ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਸ ਨੂੰ ਤੁਰੰਤ ਪੁਲਿਸ ਅਤੇ ਪ੍ਰਸ਼ਾਸਨ ਨਾਲ ਸਾਂਝਾ ਕੀਤਾ ਜਾਵੇ ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਸ਼੍ਰੀ ਗੋਇਲ ਨੇ ਕਿਹਾ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਸਮਾਜ ਤੋਂ ਦੂਰ ਕਰਨ ਦੀ ਬਜਾਏ ਉਨ੍ਹਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਸਹਿਯੋਗ ਦੇਣਾ ਸਮੇਂ ਦੀ ਲੋੜ ਹੈ। ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਰਾਹੀਂ ਪ੍ਰਭਾਵਿਤ ਵਿਅਕਤੀਆਂ ਨੂੰ ਹਰ ਸੰਭਵ ਮੱਦਦ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਸਿਰਫ਼ ਸਰਕਾਰ ਦੇ ਯਤਨਾਂ ਨਾਲ ਸੰਭਵ ਨਹੀਂ, ਸਗੋਂ ਇਸ ਲਈ ਸਮਾਜ ਦੇ ਹਰ ਵਰਗ ਦੇ ਸਰਗਰਮ ਸਹਿਯੋਗ ਦੀ ਲੋੜ ਹੈ। ਹਰ ਨਾਗਰਿਕ ਨੂੰ ਇਸ ਸਮਾਜਿਕ ਜੰਗ ਵਿੱਚ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਇਆ ਜਾ ਸਕੇ।
ਮੀਟਿੰਗ ਦੌਰਾਨ ਹਾਜ਼ਰੀਨ ਵੱਲੋਂ ਆਪਣੇ-ਆਪਣੇ ਖੇਤਰਾਂ ਵਿੱਚ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੁਝਾਅ ਵੀ ਦਿੱਤੇ ਗਏ। ਇਸ ਮੌਕੇ ਨਗਰ ਕੌਂਸਲ ਲਹਿਰਾਗਾਗਾ ਦੀ ਪ੍ਰਧਾਨ ਸ੍ਰੀਮਤੀ ਕਾਂਤਾ ਗੋਇਲ, ਐੱਸ.ਡੀ.ਐਮ. ਰਾਕੇਸ਼ ਪ੍ਰਕਾਸ਼ ਗਰਗ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੇ ਸਰਪੰਚ, ਪੰਚ, ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਮੈਂਬਰ, ਸਮਾਜਿਕ ਆਗੂ ਅਤੇ ਪਤਵੰਤੇ ਹਾਜ਼ਰ ਸਨ।
ਆਪਣੀਆਂ ‘ਸਿਆਸੀ ਦੁਕਾਨਾਂ’ ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ
ਇਹ ਜੰਗ ਇਕੱਲੀ ਪੁਲਿਸ ਨਹੀਂ ਜਿੱਤ ਸਕਦੀ, ਲੋਕ, ਪ੍ਰਸ਼ਾਸਨ ਅਤੇ ਵੀਡੀਸੀ ਮਿਲ ਕੇ ਲੜ ਰਹੇ ਹਨ: ਧਾਲੀਵਾਲ
Drug-Free Punjab Campaign: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਮ ਅਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਲਈ ਮੋਗਾ ਵਿੱਚ ਹੋਏ ਵਿਸ਼ਾਲ ਇਕੱਠ ਨੂੰ ਇੱਕ ਇਤਿਹਾਸਕ ਪਲ ਅਤੇ ਨਸ਼ਿਆਂ ਵਿਰੁੱਧ ਪੰਜਾਬ ਦੀ ਜਾਰੀ ਲੜਾਈ ਵਿੱਚ ਇੱਕ ਨਿਰਣਾਇਕ ਮੀਲ ਦਾ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਰੀ ਸ਼ਮੂਲੀਅਤ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਨ ਲਈ ਜਨਤਕ ਸੰਕਲਪ ਦੀ ਇੱਕ ਨਵੀਂ ਲਹਿਰ ਨੂੰ ਦਰਸਾਉਂਦੀ ਹੈ।
ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਲ ਮਾਰਚ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਦੇ ਸੂਬੇ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਵੱਡੇ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿੱਚ ਡੱਕਿਆ ਗਿਆ, ਕੇਸ ਦਰਜ ਕੀਤੇ ਗਏ ਅਤੇ ਨਸ਼ਾ ਤਸਕਰਾਂ ਦੇ ਨੈੱਟਵਰਕ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ। ਸਖ਼ਤੀ ਦੇ ਨਾਲ-ਨਾਲ ਸਰਕਾਰ ਨੇ ਹਜ਼ਾਰਾਂ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ।
ਹਜ਼ਾਰਾਂ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਮੈਂਬਰਾਂ ਨੇ ਸਹੁੰ ਚੁੱਕੀ, ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਕਮੇਟੀਆਂ ਅਤੇ ਪੁਲਿਸ ਮੁਲਾਜ਼ਮਾਂ ਦਾ ਕੀਤਾ ਸਨਮਾਨ: ਧਾਲੀਵਾਲ
ਮੁਹਿੰਮ ਤਹਿਤ ਲਏ ਗਏ ਢਾਂਚਾਗਤ ਫੈਸਲਿਆਂ ‘ਤੇ ਚਾਨਣਾ ਪਾਉਂਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਨੇ ਦੱਸਿਆ ਕਿ ਸਭ ਤੋਂ ਅਹਿਮ ਕਦਮ ਹਰ ਪਿੰਡ, ਸ਼ਹਿਰ ਅਤੇ ਵਾਰਡ ਵਿੱਚ 10 ਮੈਂਬਰੀ ਪਿੰਡ ਰੱਖਿਆ ਕਮੇਟੀਆਂ ਦਾ ਗਠਨ ਕਰਨਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਕਮੇਟੀਆਂ ਨੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਬਾਰੇ ਪੰਜਾਬ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਭਰੋਸੇਯੋਗ ਜਾਣਕਾਰੀ ਸਾਂਝੀ ਕਰਕੇ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਸ ਮੁਹਿੰਮ ਨੂੰ ਸਮੂਹਿਕ ਜ਼ਿੰਮੇਵਾਰੀ ਦੱਸਦਿਆਂ ਧਾਲੀਵਾਲ ਨੇ ਕਿਹਾ ਕਿ ਇਹ ਜੰਗ ਨਾ ਤਾਂ ਇਕੱਲੀ ਪੁਲਿਸ ਜਿੱਤ ਸਕਦੀ ਹੈ, ਨਾ ਇਕੱਲਾ ਪ੍ਰਸ਼ਾਸਨ ਅਤੇ ਨਾ ਹੀ ਇਕੱਲੇ ਲੋਕ। ਇਹ ਤਿੰਨ-ਪੱਖੀ ਲੜਾਈ ਹੈ। ਵੀਡੀਸੀ , ਪੰਜਾਬ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮਿਲ ਕੇ ਲੜ ਰਹੇ ਹਨ।
ਇਹ ਵੀ ਪੜ੍ਹੋ: Punjab News: ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ, ਵਪਾਰੀਆਂ ਨੂੰ ਹੋਵੇਗਾ ਫਾਇਦਾ
ਮੋਗਾ ਪ੍ਰੋਗਰਾਮ ਨੂੰ ਨਸ਼ਾ ਵਿਰੋਧੀ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਾਰ ਦਿੰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹਜ਼ਾਰਾਂ ਵੀਡੀਸੀ ਮੈਂਬਰਾਂ ਦੀ ਸ਼ਮੂਲੀਅਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਲੋਕ ਨਸ਼ਿਆਂ ਵਿਰੁੱਧ ਉੱਠ ਖੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਲੋਕ ਜਾਗ ਜਾਂਦੇ ਹਨ, ਤਾਂ ਨਸ਼ਾ ਖਤਮ ਹੋ ਸਕਦਾ ਹੈ। ਕੱਲ੍ਹ ਦਾ ਇਕੱਠ ‘ਆਪ’ ਦੀ ਰੈਲੀ ਨਹੀਂ ਸੀ, ਇਹ ਵੀਡੀਸੀ ਦਾ ਇਕੱਠ ਸੀ, ਜਿਸ ਕਾਰਨ ਮੁੱਖ ਸਕੱਤਰ ਅਤੇ ਡੀਜੀਪੀ ਨੇ ਇਸ ਨੂੰ ਸੰਬੋਧਨ ਕੀਤਾ।
ਅਕਾਲੀ ਅਤੇ ਕਾਂਗਰਸੀ ਮਾਨ ਸਰਕਾਰ ‘ਤੇ ਟਿੱਪਣੀਆਂ ਕਰਨ ਦੀ ਬਜਾਏ ਜਵਾਬ ਦੇਣ ਕਿ ਉਨ੍ਹਾਂ ਨੇ 15 ਸਾਲਾਂ ਵਿੱਚ ਨਸ਼ਿਆਂ ਵਿਰੁੱਧ ਕੀ ਕੀਤਾ: ਕੁਲਦੀਪ ਸਿੰਘ ਧਾਲੀਵਾਲ
‘ਆਪ’ ਵਿਧਾਇਕ ਨੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਨਤਕ ਲਾਮਬੰਦੀ ਦੇ ਇਸ ਪੱਧਰ ਨੂੰ ਦੇਖ ਕੇ ਵਿਰੋਧੀ ਆਗੂ ਬੌਖਲਾ ਗਏ ਹਨ। ਉਨ੍ਹਾਂ ਕਿਹਾ ਕਿ ਉਹ ਬੇਬੁਨਿਆਦ ਬਿਆਨਬਾਜ਼ੀ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਜੇਕਰ ਨਸ਼ਾ ਖਤਮ ਹੋ ਗਿਆ ਤਾਂ ਉਨ੍ਹਾਂ ਦੀਆਂ ਸਿਆਸੀ ਦੁਕਾਨਾਂ ਹਮੇਸ਼ਾ ਲਈ ਬੰਦ ਹੋ ਜਾਣਗੀਆਂ। ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਚੁਣੌਤੀ ਦਿੰਦਿਆਂ ਧਾਲੀਵਾਲ ਨੇ ਉਨ੍ਹਾਂ ਨੂੰ ਆਪਣੇ ਸੱਤਾ ਦੇ ਸਾਲਾਂ ਦਾ ਹਿਸਾਬ ਦੇਣ ਲਈ ਕਿਹਾ। ਉਨ੍ਹਾਂ ਸਵਾਲ ਕੀਤਾ, “ਅਕਾਲੀ ਦਲ ਦੇ 10 ਸਾਲ ਅਤੇ ਕਾਂਗਰਸ ਦੇ 5 ਸਾਲਾਂ ਦੇ ਰਾਜ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕੀ ਕਾਰਵਾਈ ਹੋਈ? ਕੀ ਉਨ੍ਹਾਂ ਨੇ ਕਦੇ ਅਜਿਹੀ ਮੁਹਿੰਮ ਚਲਾਈ, ਤਸਕਰਾਂ ਦੀਆਂ ਜਾਇਦਾਦਾਂ ਢਾਹੀਆਂ ਜਾਂ ਵੱਡੇ ਸਮੱਗਲਰਾਂ ਨੂੰ ਜੇਲ੍ਹ ਭੇਜਿਆ? Drug-Free Punjab Campaign
ਮੁਹਿੰਮ ਦੇ ਪ੍ਰਭਾਵ ਨੂੰ ਦਰਸਾਉਣ ਲਈ ਇੱਕ ਤਾਜ਼ਾ ਉਦਾਹਰਣ ਦਿੰਦਿਆਂ ਉਨ੍ਹਾਂ ਦੱਸਿਆ ਕਿ ਇੱਕ ਸਰਪੰਚ ਨੂੰ 10 ਲੱਖ ਰੁਪਏ ਦੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਕਿਉਂਕਿ ਉਨ੍ਹਾਂ ਦੀ ਵੀਡੀਸੀ ਵੱਲੋਂ ਦਿੱਤੀ ਜਾਣਕਾਰੀ ਸਦਕਾ 40 ਕਿਲੋ ਹੈਰੋਇਨ ਬਰਾਮਦ ਹੋਈ ਸੀ। ਉਨ੍ਹਾਂ ਦੱਸਿਆ ਕਿ ਅਹਿਮ ਆਪਰੇਸ਼ਨਾਂ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ ਅਤੇ ਸਰਕਾਰ ਅਜਿਹੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦੀ ਰਹੇਗੀ। ਸਾਰੇ ਵੀਡੀਸੀ ਮੈਂਬਰਾਂ ਨੂੰ ਉਨ੍ਹਾਂ ਦੀ ਵਚਨਬੱਧਤਾ ਲਈ ਵਧਾਈ ਦਿੰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਖਾਤਮਾ ਨਹੀਂ ਹੋ ਜਾਂਦਾ, ਉਦੋਂ ਤੱਕ ਉਹ ਇਕਜੁੱਟ ਅਤੇ ਦ੍ਰਿੜ ਰਹਿਣ।
Punjab News: ਅਕਾਲੀਆਂ ਤੇੇ ਕਾਂਗਰਸੀਆਂ ਨੇ ਪੰਜਾਬ ਨੂੰ ਨਸ਼ਿਆਂ ’ਚ ਧੱਕਿਆ, ਹੁਣ ਆਪ ਬਣਾ ਰਹੀ ਨਸ਼ਾ ਮੁਕਤ ਪੰਜਾਬ : ਕੇਜਰੀਵਾਲ
ਅਸੀਂ ਪੰਜਾਬ ’ਤੇ ਚਿੱਟੇ ਦਾ ਕਲੰਕ ਲਾਹੁਣ ਦਾ ਵਾਅਦਾ ਪੂਰਾ ਕਰ ਰਹੇ ਹਾਂ : ਭਗਵੰਤ ਸਿੰਘ ਮਾਨ
’ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ’ਚ ਵਿਲੇਜ ਡਿਫੈਂਸ ਕਮੇਟੀਆਂ ਦੇ ਸਹੁੰ ਚੁੱਕ ਸਮਾਗਮ ‘ਚ ਨਸ਼ਾ ਤਸਕਰਾਂ ਨੂੰ ਦਿਖਾਈ ਤਾਕਤ
Punjab News: (ਵਿੱਕੀ ਕੁਮਾਰ/ਚਰਨਜੀਤ ਸਿੰਘ) ਮੋਗਾ। ਮੋਗਾ ਵਿੱਚ ਪਿੰਡ ਰੱਖਿਆ ਕਮੇਟੀ (ਵੀ.ਡੀ.ਸੀ.) ਦੇ ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਪੱਸ਼ਟ ਅਤੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਜਿਥੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਸੂਬੇ ਨੂੰ ਨਸ਼ਿਆਂ ਵਿੱਚ ਡੁੱਬਣ ਦਿੱਤਾ, ਉਥੇ ਹੀ ’ਆਪ’ ਦੀ ਸਰਕਾਰ ਇਸ ਨੁਕਸਾਨ ਦੀ ਪੂਰਤੀ ਲਈ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹਰ ਕਿਸੇ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆ ਰਹੀ ਹੈ।
ਆਪ ਸੁਪਰੀਮੋ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਬਚਾਉਣ ਦੀ ਬਜਾਏ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਨੇ 2,000 ਕਿਲੋ ਨਸ਼ੇ ਦੀ ਬਰਾਮਦਗੀ, ਵੱਡੇ ਸੌਦਾਗਰਾਂ ਨੂੰ ਜੇਲ੍ਹਾਂ ’ਚ ਡੱਕਣ ਅਤੇ ਉਨ੍ਹਾਂ ਦੇ ਮਹਿਲਨੁਮਾ ਘਰਾਂ ’ਤੇ ਬੁਲਡੋਜ਼ਰ ਚਲਾਉਣ ਦਾ ਹਵਾਲਾ ਦਿੰਦਿਆਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਮੀਨੀ ਪੱਧਰ ’ਤੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇ ਪਿਛਲੀਆਂ ਸਰਕਾਰ ਸੱਤਾ ਵਿੱਚ ਆਉਣਗੀਆਂ ਤਾਂ ਪੰਜਾਬ ਨੂੰ ਮੁੜ ਨਸ਼ਿਆਂ ਦੀ ਦਲਦਲ ਵਿੱਚ ਜਾਣ ਤੋਂ ਕੋਈ ਬਚਾ ਨਹੀਂ ਸਕਦਾ। Punjab News
ਸਮੁੱਚੇ ਪੰਜਾਬ ਦੇ ਹਰ ਪਿੰਡ ਅਤੇ ਹਰ ਵਾਰਡ ਵਿੱਚ ਲੋਕਾਂ ਦੀਆਂ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ
ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਇੱਕ ਸਾਲ ਪਹਿਲਾਂ 1 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਦੇ ਹਰ ਪਿੰਡ ਅਤੇ ਹਰ ਵਾਰਡ ਵਿੱਚ ਲੋਕਾਂ ਦੀਆਂ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਤਹਿਤ ਪਿੰਡ ਰੱਖਿਆ ਕਮੇਟੀਆਂ (ਵੀ.ਡੀ.ਸੀਜ਼.) ਬਣਾਈਆਂ ਜਾ ਰਹੀਆਂ ਹਨ ਅਤੇ ਹਰੇਕ ਵਾਰਡ ਅਤੇ ਪਿੰਡ ਦੇ ਸਤਿਕਾਰਯੋਗ ਅਤੇ ਪ੍ਰਭਾਵਸ਼ਾਲੀ ਲੋਕਾਂ ਜਿਵੇਂ ਕਿ ਸੇਵਾ ਮੁਕਤ ਅਧਿਆਪਕ, ਸੇਵਾਮੁਕਤ ਫੌਜੀ ਅਧਿਕਾਰੀ, ਨੌਜਵਾਨ, ਸਰਪੰਚ ਅਤੇ ਹੋਰਾਂ ਨੂੰ ਇਨ੍ਹਾਂ ਕਮੇਟੀਆਂ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।
ਸੁਰੱਖਿਆ ਸਬੰਧੀ ਸ਼ੰਕਿਆਂ ਬਾਰੇ ਗੱਲ ਕਰਦਿਆਂ ’ਆਪ’ ਮੁਖੀ ਨੇ ਅੱਗੇ ਕਿਹਾ ਕਿ ਬਹੁਤੇ ਲੋਕ ਅਜੇ ਵੀ ਇਹ ਸੋਚਦੇ ਹਨ ਕਿ ਜੇ ਉਹ ਜਾਣਕਾਰੀ ਦੇਣਗੇ ਤਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਮਾਰ ਦਿੱਤਾ ਜਾਵੇਗਾ ਜਾਂ ਪਰੇਸ਼ਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਇੱਕ ਐਪ ਬਣਾਇਆ ਹੈ ਅਤੇ ਇਹ ਐਪ ਹਰ ਪਿੰਡ ਰੱਖਿਆ ਕਮੇਟੀ ਮੈਂਬਰ ਦੇ ਫੋਨ ’ਚ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਹਰ ਮੈਂਬਰ ਇਸ ਇਸ ਐਪ ਰਾਹੀਂ ਜਾਣਕਾਰੀ ਦੇ ਸਕਦਾ ਹੈ, ਜਿਸਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਤੁਸੀਂ ਹਰ ਪਿੰਡ ਦੇ ਹਰ ਪਰਿਵਾਰ ਕੋਲ ਪਹੁੰਚ ਕਰੋ ਅਤੇ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਗਲਤੀ ਨਾਲ ਵੀ ਅਕਾਲੀ ਕਾਂਗਰਸੀਆਂ ਨੂੰ ਵੋਟ ਨਾ ਪਾਇਓ, ਨਹੀਂ ਤਾਂ ਪੰਜਾਬ ਫਿਰ ਨਸ਼ਿਆਂ ਵਿੱਚ ਡੁੱਬ ਜਾਵੇਗਾ।
ਵਿਰੋਧੀ ਧਿਰ ਮੇਰੇ ਅਤੇ ਮੇਰੀ ਸਿਹਤ ਬਾਰੇ ਝੂਠੀਆਂ ਗੱਲਾਂ ਫੈਲਾਉਂਦੇ : ਮਾਨ
ਵਿਰੋਧੀ ਧਿਰ ’ਤੇ ਨਿਸ਼ਾਨਾ ਬਿਨ੍ਹਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਵੇਂ ਮੈਂ ਸਿਰਫ ਨਿਯਮਤ ਜਾਂਚ ਲਈ ਹੀ ਹਸਪਤਾਲ ਜਾਂਦਾ ਹਾਂ ਪਰ ਉਹ ਮੇਰੇ ਅਤੇ ਮੇਰੀ ਸਿਹਤ ਬਾਰੇ ਝੂਠੀਆਂ ਗੱਲਾਂ ਫੈਲਾਉਂਦੇ ਹਨ ਕਿਉਂਕਿ ਉਹ ਮੇਰੇ ਅਤੇ ਮੇਰੀ ਲੋਕ-ਪੱਖੀ ਪਹੁੰਚ ਤੋਂ ਈਰਖਾ ਕਰਦੇ ਹਨ।” ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠੀਆਂ ਅਫਵਾਹਾਂ ਫੈਲਾਉਣ ਲਈ ਵਿਰੋਧੀ ਧਿਰ ਦੀ ਕੜੀ ਨਿੰਦਿਆਂ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਲੋਕਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ, ਸੂਬਾ ਸਰਕਾਰ ਨੇ ਇਹ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸਿਹਤ ਯੋਜਨਾ ਹੈ। ਇਸ ਯੋਜਨਾ ਤਹਿਤ, ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਗਦ ਰਹਿਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਇੰਨਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਬਣ ਗਿਆ ਹੈ।”
ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਜਨਤਾ ’ਤੇ ਵਿੱਤੀ ਬੋਝ ਨੂੰ ਘਟਾਉਣ ਦੇ ਨਾਲ ਨਾਲ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਏਗੀ। ਪੰਜਾਬ ਦੇ ਅਕਸ ਨੂੰ ਲੱਗੀ ਢਾਹ ’ਤੇ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ ਨੇ ਕਈ ਮਹਾਨ ਖਿਡਾਰੀ, ਜਰਨੈਲ, ਸ਼ਹੀਦ ਅਤੇ ਹੋਰ ਮਹਾਨ ਸਖਸ਼ੀਅਤਾਂ ਨੂੰ ਜਨਮ ਦਿੱਤਾ ਹੈ, ਪਰ ਬਦਕਿਸਮਤੀ ਨਾਲ ਇਨ੍ਹਾਂ ਪੰਜਾਬ ਵਿਰੋਧੀ ਤਾਕਤਾਂ ਨੇ ਪੰਜਾਬੀਆਂ ਨੂੰ ਨਸ਼ੇੜੀ ਦੱਸ ਕੇ ਪੰਜਾਬ ਦੇ ਨਾਮ ’ਤੇ ਦਾਗ ਲਗਾ ਦਿੱਤਾ ਹੈ। Punjab News
ਇਹ ਵੀ ਪੜ੍ਹੋ: ਡਾਲਰ ਦੀ ਮਜ਼ਬੂਤੀ ਕਾਰਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ’ਚ ਆਈ ਗਿਰਾਵਟ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਅਤੇ ਮਾਪਿਆਂ ਦੋਵਾਂ ਨੂੰ ਮਿਲ ਕੇ ਅਤੇ ਠੋਸ ਯਤਨ ਕਰਕੇ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਅੱਗੇ ਆਉਣਾ ਪਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਆਪ ਦੀ ਸਰਕਾਰ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ’ਤੇ ‘ਚਿੱਟੇ’ ਦੇ ਦਾਗ ਨੂੰ ਮਿਟਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦੀ ਰਣਨੀਤੀ ਇਸ ਮੁਹਿਮ ਦੇ ਸਖ਼ਤੀ ਨਾਲ ਲਾਗੂ ਰਾਹੀਂ ਨਸ਼ਾ ਮੁਕਤ ਪੰਜਾਬ ਸਿਰਜਣ ਵੱਲ ਸੇਧਿਤ ਹੈ, ਜਿਸ ਤਹਿਤ ਹਰ ਪਿੰਡ ਵਿੱਚ ਖੇਡ ਮੈਦਾਨਾਂ ਦੀ ਉਸਾਰੀ ਅਤੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਰੋਜ਼ਗਾਰ ਦੇ ਮੌਕੇ ਸਿਰਜਣਾ ਸ਼ਾਮਲ ਹੈ।
“ਯੁੱਧ ਨਸ਼ਿਆਂ ਵਿਰੁੱਧ ਨੇ ਸੂਬੇ ਵਿੱਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ: ਸਿਸੋਦੀਆ
ਇਸ ਮੌਕੇ ਸੀਨੀਅਰ ’ਆਪ’ ਆਗੂ ਅਤੇ ’ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਨੇ ਸੂਬੇ ਵਿੱਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ ਅਤੇ 17,000 ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਦਾ ਦੂਜਾ ਪੜਾਅ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਾਬੂਤ ਵਿੱਚ ਆਖਰੀ ਕਿੱਲ ਵਜੋਂ ਕੰਮ ਕਰੇਗਾ ਅਤੇ ਵਿਲੇਜ ਡਿਫੈਂਸ ਕਮੇਟੀਆਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਜੰਗ ਵਿੱਚ ਬੇਹੱਦ ਅਹਿਮ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਨੂੰ ਸਹੁੰ ਚੁਕਾਈ। ਇਸ ਮੌਕੇ ਕਈ ਕੈਬਨਿਟ ਮੰਤਰੀ, ਵਿਧਾਇਕ, ਸੰਸਦ ਮੈਂਬਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
Drug Free Punjab Campaign: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲ ਰਿਹਾ ਹੈ ਲੋਕਾਂ ਦਾ ਭਰਵਾਂ ਹੁੰਗਾਰਾ : ਵਿਧਾਇਕ ਗੈਰੀ ਬੜਿੰਗ
ਕਿਹਾ, ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀ ਸਖਤ ਕਾਰਵਾਈ ’ਤੇ ਲੋਕਾਂ ’ਚ ਵਧ ਰਿਹਾ ਵਿਸ਼ਵਾਸ | Drug Free Punjab Campaign
Drug Free Punjab Campaign: (ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਅਮਲੋਹ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਲੋਕਾਂ ਵੱਲੋਂ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ। ਵਿਧਾਇਕ ਗੈਰੀ ਬੜਿੰਗ ਵੱਲੋਂ ਅਮਲੋਹ ਸ਼ਹਿਰ ਦੇ ਵਾਰਡ ਨੰਬਰ 12 ਵਿਖੇ ਨਗਰ ਕੌਂਸਲ ਪ੍ਰਧਾਨ ਸਿਕੰਦਰ ਸਿੰਘ ਗੋਗੀ ਦੀ ਅਗਵਾਈ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੋਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ: Chetak Express Train: ਰੇਲ ਯਾਤਰੀਆਂ ਲਈ ਵੱਡੀ ਖਬਰ, ਇਸ ਰੂਟ ’ਤੇ ਚੱਲੇਗੀ ਚੇਤਕ ਐਕਸਪ੍ਰੈਸ ਟ੍ਰੇਨ
ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਨਸ਼ਿਆਂ ਖਿਲਾਫ ਇਹ ਜਨ ਅੰਦੋਲਨ ਹੈ ਜਿਸ ਨੂੰ ਸਭ ਦੀ ਭਾਗੀਦਾਰੀ ਨਾਲ ਸਫਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਿਆਂ ਤੋਂ ਪੀੜਤ ਹੋਵੇ ਤਾਂ ਉਸਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਸਰਕਾਰ ਦੁਆਰਾ ਹਰੇਕ ਨਸਾ ਪੀੜਤ ਦਾ ਮੁਫਤ ਇਲਾਜ ਕਰਨ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ। ਵਿਧਾਇਕ ਗੈਰੀ ਬੜਿੰਗ ਨੇ ਦੱਸਿਆ ਕਿ ਅਜਿਹਾ ਪਹਿਲੀ ਵਾਰ ਸੰਭਵ ਹੋਇਆ ਹੈ ਜਦੋਂ ਵੱਡੇ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੋਵੇ ਜਿਸ ਨਾਲ ਲੋਕਾਂ ਦੇ ਮਨਾਂ ਵਿੱਚ ਸਰਕਾਰ ਪ੍ਰਤੀ ਵਿਸਵਾਸ਼ ਹੋਰ ਪਰਪੱਕ ਹੋਇਆ ਹੈ ਅਤੇ ਲੋਕ ਵੀ ਹੁਣ ਖੁੱਲ੍ਹ ਕੇ ਨਸ਼ਾ ਤਸਕਰਾਂ ਖਿਲਾਫ ਸਾਹਮਣੇ ਆਉਣ ਲੱਗ ਪਏ ਹਨ। Drug Free Punjab Campaign
ਇਸ ਮੌਕੇ ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ, ਥਾਣਾ ਅਮਲੋਹ ਦੇ ਮੁਖੀ ਬਲਜਿੰਦਰ ਸਿੰਘ, ਟਰਾਂਸਪੋਰਟ ਐਸੋਸੀਏਸਨ ਦੇ ਪ੍ਰਧਾਨ ਸਿੰਗਾਰਾ ਸਿੰਘ ਸਲਾਣਾ, ਮਾਰਕਿਟ ਕਮੇਟੀ ਦੀ ਚੇਅਰਪਰਸਨ ਬੀਬੀ ਸੁੱਖਵਿੰਦਰ ਕੌਰ ਗਹਿਲੋਤ , ਪ੍ਰਧਾਨ ਦਰਸਨ ਸਿੰਘ ਚੀਮਾ,ਰੌਸਨ ਲਾਲ ਸੂਦ, ਭਾਗ ਸਿੰਘ, ਦਰਸਨ ਸਿੰਘ ਭੱਦਲਥੂਹਾ,ਕੌਂਸਲਰ ਲਵਪ੍ਰੀਤ ਸਿੰਘ ਲਵੀ ,ਕੌਂਸਲਰ ਜਗਤਾਰ ਸਿੰਘ, ਵਿਨੋਦ ਅਬਰੋਲ, ਜਗਦੇਵ ਸਿੰਘ, ਕੁਲਦੀਪ ਕੁਮਾਰ ਦੀਪਾ, ਪਾਲੀ ਅਰੋੜਾ, ਤਰਨਦੀਪ ਸਿੰਘ ਬਦੇਸ, ਮੋਨੀ ਪੰਡਿਤ ਆਦਿ ਮੌਜ਼ੂਦ ਸਨ।